Home Blog Page 691

ਸਰਕਾਰ ਨੇ ਗੂਗਲ ਨੂੰ ਲਗਾਈ ਫਟਕਾਰ; ਇਸ ਚੀਨੀ ਐਪ ਨੂੰ ਤੁਰੰਤ ਪਲੇ ਸਟੋਰ ਤੋਂ ਹਟਾਉਣ ਦਾ ਦਿੱਤਾ ਹੁਕਮ

0

ਨਵੀ ਦਿੱਲੀ, 22 ਅਪ੍ਰੈਲ: ਭਾਰਤ ਸਰਕਾਰ ਨੇ ਗੂਗਲ ਨੂੰ ਆਪਣੇ ਪਲੇ ਸਟੋਰ ਤੋਂ ਐਬਲੋ ਨਾਮਕ ਚੀਨੀ ਵੀਡੀਓ ਚੈਟ ਐਪ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਦਰਅਸਲ, ਇਸ ਐਪ ਵਿੱਚ ਭਾਰਤ ਦਾ ਨਕਸ਼ਾ ਗਲਤ ਦਿਖਾਇਆ ਗਿਆ ਹੈ। ਇਸ ਵਿੱਚ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਗਲਤ ਢੰਗ ਨਾਲ ਦਿਖਾਇਆ ਗਿਆ ਹੈ ਅਤੇ ਲਕਸ਼ਦੀਪ ਟਾਪੂਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਅਤੇ ਸਰਵੇ ਆਫ਼ ਇੰਡੀਆ ਨੇ ਐਪ ਵਿਰੁੱਧ ਇੱਕ ਨੋਟਿਸ ਜਾਰੀ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਅਜਿਹੀ ਗਲਤ ਪੇਸ਼ਕਾਰੀ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਲਈ ਖ਼ਤਰਾ ਹੈ।

ਪੰਜਾਬ ‘ਚ ਵੱਡੇ ਪੱਧਰ ‘ਤੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਪੜੋ ਸੂਚੀ

ਨੋਟਿਸ ਵਿੱਚ ਅਪਰਾਧਿਕ ਕਾਨੂੰਨ (ਸੋਧ) ਐਕਟ, 1990 ਅਤੇ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 79(3)(ਬੀ) ਦਾ ਹਵਾਲਾ ਦਿੱਤਾ ਗਿਆ ਹੈ, ਜੋ ਔਨਲਾਈਨ ਪਲੇਟਫਾਰਮਾਂ ਨੂੰ ਭਾਰਤੀ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੀ ਸਮੱਗਰੀ ਨੂੰ ਹਟਾਉਣ ਦਾ ਹੁਕਮ ਦਿੰਦਾ ਹੈ। ਜਦੋਂ ਇਹ ਨੋਟਿਸ ਜਾਰੀ ਕੀਤਾ ਗਿਆ ਉਦੋਂ ਵੀ ਐਬਲੋ ਐਪ ਗੂਗਲ ਪਲੇ ਸਟੋਰ ‘ਤੇ ਉਪਲਬਧ ਸੀ, ਪਰ ਇਸਨੂੰ ਪਹਿਲਾਂ ਹੀ ਐਪਲ ਦੇ ਐਪ ਸਟੋਰ ਤੋਂ ਹਟਾ ਦਿੱਤਾ ਗਿਆ ਸੀ। ਇਸ ਐਪ ਨੂੰ ਗੂਗਲ ਪਲੇ ਸਟੋਰ ‘ਤੇ 10,000 ਤੋਂ ਵੱਧ ਵਾਰ ਡਾਊਨਲੋਡ ਕੀਤਾ ਜਾ ਚੁੱਕਾ ਹੈ।

 

Haryana Transfers: 55 ਪੁਲਿਸ ਅਫ਼ਸਰਾਂ ਦੇ ਤਬਾਦਲੇ

0

ਚੰਡੀਗੜ੍ਹ, 22 ਅਪ੍ਰੈਲ, 2025 – ਹਰਿਆਣਾ ਸਰਕਾਰ ਵੱਲੋਂ 55 ਪੁਲਿਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿੱਚ 42 ਆਈਪੀਐਸ ਅਤੇ 13 ਐਚਪੀਐਸ ਅਧਿਕਾਰੀਆਂ ਦੇ ਨਾਮ ਸ਼ਾਮਲ ਹਨ।

ਜਾਰੀ ਕੀਤੇ ਗਏ ਤਬਾਦਲਿਆਂ ਦੇ ਹੁਕਮਾਂ ਅਨੁਸਾਰ, ਸੂਬੇ ਦੇ ਕਈ ਜ਼ਿਲ੍ਹਿਆਂ ਦੇ ਪੁਲਿਸ ਸੁਪਰਡੈਂਟ (ਐਸਪੀ) ਬਦਲ ਦਿੱਤੇ ਗਏ ਹਨ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਐਸਪੀ ਬਦਲੇ ਗਏ ਹਨ, ਉਨ੍ਹਾਂ ਵਿੱਚ ਸਿਰਸਾ, ਫਤਿਹਾਬਾਦ, ਕੈਥਲ, ਕੁਰੂਕਸ਼ੇਤਰ, ਅੰਬਾਲਾ ਸਮੇਤ ਕਈ ਵੱਡੇ ਜ਼ਿਲ੍ਹੇ ਸ਼ਾਮਲ ਹਨ।

ਪੂਰੀ ਸੂਚੀ ਹੇਠਾਂ ਦੇਖੋ…….

ਇਹ ਵੀ ਪੜ੍ਹੋ: 12 IAS/PCS ਅਫਸਰਾਂ ਦੇ ਤਬਾਦਲੇ

12 IAS/PCS ਅਫਸਰਾਂ ਦੇ ਤਬਾਦਲੇ

0

ਚੰਡੀਗੜ੍ਹ, 22 ਅਪ੍ਰੈਲ, 2025 – ਪੰਜਾਬ ਸਰਕਾਰ ਵੱਲੋਂ 12 IAS/PCS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਸੂਚੀ ਹੇਠਾਂ ਦੇਖੋ…….

ਇਹ ਵੀ ਪੜ੍ਹੋ: ’ਯੁੱਧ ਨਸ਼ਿਆਂ ਵਿਰੁੱਧ’ ਦੇ 52ਵੇਂ ਦਿਨ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 52ਵੇਂ ਦਿਨ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ

0

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– 92ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 180 ਤੋਂ ਵੱਧ ਪੁਲਿਸ ਟੀਮਾਂ ਨੇ 496 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 22 ਅਪ੍ਰੈਲ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ”ਨੂੰ ਲਗਾਤਾਰ 52ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 21 ਅਪ੍ਰੈਲ ਨੂੰ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 52 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6920 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਹ ਵੀ ਪੜ੍ਹੋ: ਪਿੰਡ ਵਲਟੋਹਾ ਦੇ ਸਰਪੰਚ ’ਤੇ ਗੋਲੀਬਾਰੀ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫਤਾਰ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 460 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 496 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

ਪੰਜਾਬ ‘ਚ ਵੱਡੇ ਪੱਧਰ ‘ਤੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਪੜੋ ਸੂਚੀ

0

ਚੰਡੀਗੜ੍ਹ, 22 ਅਪ੍ਰੈਲ : ਪੰਜਾਬ ਸਰਕਾਰ ਵੱਲੋਂ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ

ਇਸ ਬਾਰੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਹੈ। ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਮਾਲ ਵਿਭਾਗ ਨਾਲ ਸਬੰਧਤ ਦਫ਼ਤਰਾਂ ਵਿੱਚ ਲੋਕਾਂ ਵੱਲੋਂ ਸ਼ਿਕਾਇਤਾਂ ਆ ਰਹੀਆਂ ਸਨ। ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ, ਜਿਸ ਕਾਰਨ ਇਹ ਤਬਾਦਲੇ ਕੀਤੇ ਗਏ ਹਨ।

 

 

ਪਿੰਡ ਵਲਟੋਹਾ ਦੇ ਸਰਪੰਚ ’ਤੇ ਗੋਲੀਬਾਰੀ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫਤਾਰ

0

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
— ਗੈਂਗਸਟਰ ਪ੍ਰਭਜੀਤ ਦਾਸੂਵਾਲ ਵੱਲੋਂ ਕੀਤੀ ਗਈ ਜਬਰਨ ਵਸੂਲੀ ਦੀ ਕੋਸ਼ਿਸ਼ ਨਾਲ ਜੁੜਦੇ ਹਨ ਹਮਲੇ ਦੇ ਤਾਰ; ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 22 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਵਿੱਚ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਮੁਲਜ਼ਮਾਂ – ਜਿਨ੍ਹਾਂ ਦੀ ਪਛਾਣ ਅਜੈਦੀਪ ਸਿੰਘ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ – ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ ।

ਜਾਣਕਰੀ ਅਨੁਸਾਰ ਤਰਨਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿੱਚ 11 ਮਾਰਚ, 2025 ਨੂੰ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ ,ਜਿਸ ਵਿੱਚ ਸਰਪੰਚ ਝਰਮਲ ਸਿੰਘ ਅਤੇ ਉਸਦਾ ਦਾ ਡਰਾਈਵਰ ਜ਼ਖਮੀ ਹੋ ਗਏ ਸਨ।

ਇਹ ਵੀ ਪੜ੍ਹੋ: 20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਹਮਲੇ ਦੇ ਤਾਰ ਵਿਦੇਸ਼ੀ ਗੈਂਗਸਟਰ ਪ੍ਰਭਜੀਤ ਸਿੰਘ ਉਰਫ਼ ਪ੍ਰਭ ਦਾਸੂਵਾਲ ਵੱਲੋਂ ਕੀਤੀ ਗਈ ਫਿਰੌਤੀ ਦੀ ਕੋਸ਼ਿਸ਼ ਨਾਲ ਜੁੜਦੇ ਹਨ, ਜਿਸ ਨੇ ਪੀੜਤ ਤੋਂ 30 ਲੱਖ ਰੁਪਏ ਦੀ ਮੰਗ ਕੀਤੀ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਤਰਨਤਾਰਨ ਦੇ ਘੜਿਆਲਾ ਖੇਤਰ ਚੋਂ ਦੋਵੇਂ ਮੁਲਜ਼ਮਾਂ ਨੂੰ ਲੱਭ ਲਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਇਸ ਕੇਸ ਵਿੱਚ ਦੋ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੇ ਨਾਲ, ਹੁਣ ਤੱਕ ਕੁੱਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਇਸ ਮਾਮਲੇ ਵਿੱਚ ਘੜਿਆਲਾ ਦੇ ਅਨਮੋਲ ਸਿੰਘ ਉਰਫ਼ ਮੋਲਾ ਨੂੰ ਗ੍ਰਿਫ਼ਤਾਰ ਕੀਤਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਹਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ, ਤਰਨਤਾਰਨ ਦੇ ਵਲਟੋਹਾ ਪੁਲਿਸ ਸਟੇਸ਼ਨ ਬੀਐਨਐਸ ਦੀ ਧਾਰਾ 109, 308(4), 111, 324(2), 3(5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 21 ਮਿਤੀ 11-3-2025 ਅਧੀਨ ਪਹਿਲਾਂ ਹੀ ਕੇਸ ਦਰਜ ਹੈ।

ਪ੍ਰਧਾਨ ਮੰਤਰੀ ਮੋਦੀ ਅੱਜ ਜਾਣਗੇ ਸਾਊਦੀ ਅਰਬ; ਕਈ ਸਮਝੌਤਿਆਂ ‘ਤੇ ਕੀਤੇ ਜਾਣਗੇ ਦਸਤਖ਼ਤ

0

ਨਵੀ ਦਿੱਲੀ, 22 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਊਦੀ ਅਰਬ ਦਾ ਦੌਰਾ ਕਰਨਗੇ। ਇਹ ਦੌਰਾ ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸੱਦੇ ‘ਤੇ ਹੋ ਰਿਹਾ ਹੈ। ਪ੍ਰਧਾਨ ਮੰਤਰੀ 22 ਅਤੇ 23 ਅਪ੍ਰੈਲ ਨੂੰ ਜੇਦਾਹ ਸ਼ਹਿਰ ਵਿੱਚ ਹੋਣਗੇ। ਇਹ ਪ੍ਰਧਾਨ ਮੰਤਰੀ ਮੋਦੀ ਦਾ ਸਾਊਦੀ ਅਰਬ ਦਾ ਤੀਜਾ ਦੌਰਾ ਹੈ।ਇਸ ਤੋਂ ਪਹਿਲਾਂ ਪੀਐਮ ਮੋਦੀ 2016 ਅਤੇ 2019 ਵਿੱਚ ਵੀ ਸਾਊਦੀ ਅਰਬ ਦਾ ਦੌਰਾ ਕਰ ਚੁੱਕੇ ਹਨ।

ਤਰਨ ਤਾਰਨ ‘ਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਭਾਰਤੀ ਰਾਜਦੂਤ ਸੁਹੇਲ ਏਜਾਜ਼ ਖਾਨ ਨੇ ਸਾਊਦੀ ਅਰਬ ਦੀ ਫੇਰੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੋਵੇਂ ਆਗੂ, ਪ੍ਰਧਾਨ ਮੰਤਰੀ ਮੋਦੀ ਅਤੇ ਕ੍ਰਾਊਨ ਪ੍ਰਿੰਸ, ਇੱਥੇ ਰਣਨੀਤਕ ਭਾਈਵਾਲੀ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਜਾ ਰਹੇ ਹਨ। ਇਸ ਫੇਰੀ ਦੌਰਾਨ ਵੱਡੀ ਗਿਣਤੀ ਵਿੱਚ ਸਹਿਮਤੀ ਪੱਤਰਾਂ ‘ਤੇ ਦਸਤਖਤ ਕੀਤੇ ਜਾਣਗੇ ਅਤੇ ਉਨ੍ਹਾਂ ਦਾ ਆਦਾਨ-ਪ੍ਰਦਾਨ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਮੋਦੀ ਦੀ ਇਸ ਫੇਰੀ ਦਾ ਮੁੱਖ ਉਦੇਸ਼ ਭਾਰਤ-ਸਾਊਦੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨਾ ਹੈ। ਇਸ ਸਮੇਂ ਦੌਰਾਨ, ਊਰਜਾ ਸੁਰੱਖਿਆ, ਵਪਾਰ, ਨਿਵੇਸ਼, ਰੱਖਿਆ, ਸਿਹਤ, ਸਿੱਖਿਆ ਅਤੇ ਸੱਭਿਆਚਾਰਕ ਸਹਿਯੋਗ ਵਰਗੇ ਮੁੱਖ ਖੇਤਰਾਂ ਵਿੱਚ ਗੱਲਬਾਤ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਮੋਦੀ ਸਾਊਦੀ ਅਰਬ ਵਿੱਚ ਰਹਿ ਰਹੇ ਭਾਰਤੀ ਕਾਮਿਆਂ ਨੂੰ ਮਿਲਣਗੇ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੀ ਇਸ ਫੇਰੀ ਦੌਰਾਨ, ਪੱਛਮੀ ਏਸ਼ੀਆ ਦੀ ਸਥਿਤੀ, ਇਜ਼ਰਾਈਲ-ਫਲਸਤੀਨ ਵਿਵਾਦ ਅਤੇ ਸਮੁੰਦਰੀ ਸੁਰੱਖਿਆ ਵਰਗੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।

 

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

0

ਚੰਡੀਗੜ੍ਹ 22 ਅਪ੍ਰੈਲ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਸਾਲ 2023 ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ ‘ਤੇ 3,84,000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਗਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ‘ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਵੱਧ ਕਣਕ ਦੀ ਤੁਲਾਈ ਕਰਕੇ ਕਿਸਾਨਾਂ ਨਾਲ ਹੇਰੀਫੇਰੀ ਕਰਨ ਦੇ ਮਾਮਲੇ ਵਿੱਚ ਦੋ ਫਰਮਾਂ ਨੂੰ ਜੁਰਮਾਨਾ, ਨੋਟਿਸ ਜਾਰੀ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਤਰਨ ਤਾਰਨ ‘ਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

0

ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਪੰਚ ਬਚਿੱਤਰ ਸਿੰਘ ਉਰਫ਼ ਬਿੱਕਰ ਦੇ ਕਤਲ ਦੇ ਘਿਨਾਉਣੇ ਕੇਸ ਵਿੱਚ ਸ਼ਾਮਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸਾਂਝੀ ਕੀਤੀ।

ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਦੇ 8 ਵਿਦਿਆਰਥੀਆਂ ਨੇ JEE (MAIN) ਪ੍ਰੀਖਿਆ ਪਾਸ ਕਰਕੇ ਜ਼ਿਲ੍ਹੇ ਦਾ ਨਾਮ ਕੀਤਾ ਰੋਸ਼ਨ

ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਖਬੀਰ ਸਿੰਘ ਉਰਫ਼ ਸੁੱਖ ਵਾਸੀ ਬਰਵਾਲਾ , ਤਰਨਤਾਰਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 12 ਸਤੰਬਰ, 2024 ਨੂੰ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸਰਪੰਚ ਬਚਿੱਤਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਵਿਅਕਤੀ ਸੁਖਬੀਰ ਸਿੰਘ ਇੱਕ ਜ਼ੁਰਾਇਮ-ਪੇਸ਼ਾ ਮੁਜਰਿਮ ਹੈ ,ਜਿਸ ਵਿਰੁੱਧ ਐਨਡੀਪੀਐਸ ਐਕਟ, ਆਰਮਜ਼ ਐਕਟ ਦੇ ਕੇਸਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਉਸ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਹੋਰ ਬਾਰੀਕਬੀਨੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਤਰਨਤਾਰਨ ਪੁਲਿਸ ਦੀਆਂ ਟੀਮਾਂ ਜੋ ਉਕਤ ਦੋਸ਼ੀ ਦਾ ਪਿੱਛਾ ਕਰ ਰਹੀਆਂ ਸਨ , ਨੇ ਖੁਫੀਆ ਜਾਣਕਾਰੀ ’ਤੇ ਦੋਸ਼ੀ ਨੂੰ ਤਰਨਤਾਰਨ ਦੇ ਪਹੁਵਿੰਡ ਖੇਤਰ ਤੋਂ ਕਾਬੂ ਕਰ ਲਿਆ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਏਜੀਟੀਐਫ ਅਤੇ ਤਰਨਤਾਰਨ ਪੁਲਿਸ ਦੀਆਂ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ,ਦੋਸ਼ੀ ਵਿਅਕਤੀ ਦਾ ਪਿੱਛਾ ਕੀਤਾ ਅਤੇ ਪਿੰਡ ਪਹੁਵਿੰਡ ਵਿਖੇ ਗੁਰਦੁਆਰਾ ਸਾਹਿਬ ਦੇ ਨੇੜਿਓਂ ਉਸਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਨੇ ਉਸਦਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਐਸਐਸਪੀ ਅਭਿਮਨਿਊ ਰਾਣਾ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੁਖਬੀਰ ਨੇ ਸਰਪੰਚ ਬਚਿੱਤਰ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਪੀੜਤ ਸਰਪੰਚ ਦੀ ਰੇਕੀ ਕਰਨ ਵਿੱਚ ਵੀ ਦੋਸ਼ੀ ਦਾ ਹੱਥ ਸੀ। ਐਸਐਸਪੀ ਨੇ ਕਿਹਾ ਕਿ ਮੁਲਜ਼ਮ ਸੁਖਬੀਰ ਸਿੰਘ ਦੀ ਗ੍ਰਿਫ਼ਤਾਰੀ ਨਾਲ, ਤਰਨਤਾਰਨ ਪੁਲਿਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਕੁੱਲ ਅੱਠ ਮੁਲਜ਼ਮਾਂ ਵਿੱਚੋਂ ਸੱਤ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਅਪਰਾਧ ਵਿੱਚ ਸ਼ਾਮਲ ਅੱਠਵੇਂ ਮੁਲਜ਼ਮ ਨੂੰ ਦਬੋਚਣ ਲਈ ਭਾਲ ਕਰ ਰਹੀਆਂ ਹਨ।
ਇਸ ਸਬੰਧੀ ਥਾਣਾ ਸਰਹਾਲੀ ਵਿਖੇ ਬੀਐਨਐਸ ਦੀ ਧਾਰਾ 103 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 119 ਮਿਤੀ 13/9/24 ਕੇਸ ਪਹਿਲਾਂ ਹੀ ਦਰਜ ਹੈ

ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਦੇ 8 ਵਿਦਿਆਰਥੀਆਂ ਨੇ JEE (MAIN) ਪ੍ਰੀਖਿਆ ਪਾਸ ਕਰਕੇ ਜ਼ਿਲ੍ਹੇ ਦਾ ਨਾਮ ਕੀਤਾ ਰੋਸ਼ਨ

0

ਬਟਾਲਾ- ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਦੇ 8 ਵਿਦਿਆਰਥੀਆਂ ਨੇ ਵੱਡੀ ਮੱਲ ਮਾਰਦਿਆਂ ਜੇਈਈ (ਮੈਨ) ਪ੍ਰੀਖਿਆ ਪਾਸ ਕਰਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਵੱਡੀ ਪ੍ਰਾਪਤੀ ’ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਤਾ-ਪਿਤਾ, ਸਕੂਲ ਦੇ ਅਧਿਆਪਕਾਂ ਅਤੇ ਪ੍ਰਿੰਸੀਪਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਡੇ ਸਾਰੇ ਲਈ ਇਹ ਬਹੁਤ ਮਾਣ ਤੇ ਫਖ਼ਰ ਵਾਲੀ ਗੱਲ ਹੈ ਕਿ ਬੱਚਿਆਂ ਨੇ ਇਸ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ।

ਇਸਾਈ ਧਰਮ ਦੇ ਸਭ ਤੋਂ ਵੱਡੇ ਧਾਰਮਿਕ ਗੁਰੂ ਪੋਪ ਫਰਾਂਸਿਸ ਦਾ ਦੇਹਾਂਤ: 88 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਵਿਦਿਆਰਥੀਆਂ ਵਲੋਂ ਕੀਤੀ ਗਈ ਵੱਡੀ ਪ੍ਰਾਪਤੀ ਦੀ ਜਾਣਕਾਰੀ ਦਿੰਦਿਆਂ ਰਜੇਸ਼ ਸ਼ਰਮਾ, ਜ਼ਿਲ੍ਹਾ ਸਿੱਖਿਆ ਸ਼ਰਮਾ (ਸ) ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਦੀਆਂ ਦੇ ਵਿਦਿਆਰਥੀ ਅਭਿਸ਼ੇਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਾ ਨੰਗਲ ਦੇ ਵਿਦਿਆਰਥੀ ਗੁਰਦਾਬ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਸੋਲਾ ਦਾ ਵਿਦਿਆਕਥੀ ਮਨਵੀਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀਨਾਨਗਰ ਦਾ ਵਿਦਿਆਰਤੀ ਸਕੇਤ ਸ਼ਰਮਾ ਤੇ ਮਾਨਿਕ ਮਹਿਤਾ ਅਤੇ ਅਨਮੋਲ ਅਤੇ ਖੁਸ਼ਵੰਤ ਕੋਰ ਨੇ ਜੇਈਈ (ਮੈਨ) ਦੀ ਪ੍ਰੀਖਿਆ ਪਾਸ ਕੀਤੀ ਹੈ।

ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਾਡੇ ਅਧਿਆਪਕਾਂ ਵਲੋ ਬਹੁਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਈ ਜਾਂਦੀ ਹੈ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਦੀ ਬਦੋਲਤ ਹੀ ਇਨਾਂ ਵਿਦਿਆਰਥੀਆਂ ਨੇ ਜੀਈਈ (ਮੇਨ) ਪ੍ਰੀਖਿਆ ਪਾਸ ਕੀਤੀ ਹੈ।

ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵੱਲ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਨ ਲਈ ਸ਼ਾਨਦਾਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।