Home Blog Page 692

ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ ਪੰਜਾਬ : ਹਰਪਾਲ ਸਿੰਘ ਚੀਮਾ

0

ਹੁਸ਼ਿਆਰਪੁਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਨਸ਼ਾਖੋਰੀ ਦੇ ਖਾਤਮੇ ਲਈ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਜ਼ਮੀਨੀ ਪੱਧਰ ‘ਤੇ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸੂਬੇ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਇਸ ਸਮਾਜਿਕ ਲਾਹਨਤ ਨੂੰ ਠੱਲ੍ਹ ਪਾਉਣ ਲਈ ਹੁਸ਼ਿਆਰਪੁਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ 91 ਫੀਸਦੀ ਨੂੰ ਸਜ਼ਾਵਾਂ ਹੋਣ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋ ਜਾਵੇਗਾ। ਵਿੱਤ ਮੰਤਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਵੀ ਅਪੀਲ ਕੀਤੀ।

ਪੰਜਾਬ ਵਿੱਚ 3 IAS ਸਮੇਤ 12 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਵੇਰਵਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਨੂੰ ਅਪਣਾਇਆ ਹੈ ਅਤੇ ਸਾਂਝੇ ਯਤਨਾਂ ਅਤੇ ਪ੍ਰਭਾਵਸ਼ਾਲੀ ਅਮਲ ਨਾਲ ਇਸ ਸਮਾਜਿਕ ਸਮੱਸਿਆ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਚੁੱਕੇ ਗਏ ਠੋਸ ਕਦਮਾਂ ਬਾਰੇ ਚਾਨਣਾ ਪਾਇਆ। ਸ. ਚੀਮਾ ਨੇ ਕਿਹਾ ਕਿ ਨਸ਼ੇ ਨਾਲ ਸਬੰਧਤ ਕੇਸਾਂ ਵਿੱਚ 91% ਦੀ ਸ਼ਲਾਘਾਯੋਗ ਸਜ਼ਾ ਦਰ ਦੇ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਨੇ ਨਸ਼ਾ ਤਸਕਰਾਂ ਵਿਰੁੱਧ ਸ਼ਾਨਦਾਰ ਕੋਸ਼ਿਸ਼ਾਂ ਕੀਤੀਆਂ ਹਨ ਜਿਸ ਤਹਿਤ ਹੁਣ ਤੱਕ 179 ਐਫਆਈਆਰ ਦਰਜ ਕਰਦਿਆਂ 271 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਮੁਹਿੰਮ ਦੀ ਕਾਮਯਾਬੀ ਲਈ ਲੋਕਾਂ ਦੀ ਲੋੜੀਂਦੀ ਹਿੱਸੇਦਾਰੀ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਇਸ ਲੜਾਈ ਵਿੱਚ ਇੱਕ ਅਹਿਮ ਪਹਿਲੂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਸੇਫ ਪੰਜਾਬ ਮੁਹਿੰਮ’ ਤਹਿਤ ਨਾਗਰਿਕਾਂ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਦੇ ਆਧਾਰ ‘ਤੇ ਜਿਲ੍ਹੇ ਵਿੱਚ 17 ਐਫ.ਆਈ.ਆਰ. ਦਰਜ਼ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਪ੍ਰਾਪਤ ਯੋਗ ਖੁਫੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾਂਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਜ਼ਿਲੇ ‘ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਮਹੱਤਵਪੂਰਨ ਗਤੀ ਫੜੀ ਹੈ, ਜਿਸ ਤਹਿਤ 527 ਸੰਪਰਕ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ 970 ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਯਤਨਾਂ ਸਦਕਾ ਨਸ਼ਿਆਂ ਦੇ ਖਾਤਮੇ ਲਈ ਜ਼ਮੀਨੀ ਪੱਧਰ ‘ਤੇ ਕਾਰਵਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 442 ਪਿੰਡਾਂ ਦੀਆਂ ਪੰਚਾਇਤਾਂ ਨੇ ਇਸ ਨਸ਼ਾ ਵਿਰੋਧੀ ਪਹਿਲਕਦਮੀ ਦੀ ਹਮਾਇਤ ਕਰਨ ਲਈ ਮਤੇ ਪਾਸ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 18 ਪ੍ਰਮੁੱਖ ਹੌਟਸਪੌਟਸ ਦੀ ਪਛਾਣ ਕੀਤੀ ਹੈ ਅਤੇ ਅੰਤਰਰਾਜੀ ਨਸ਼ਿਆਂ ਦੇ ਧੰਦੇ ਨੂੰ ਰੋਕਣ, ਖਾਸਕਰ ਗੁਆਂਡੀ ਸੂਬੇ ਹਿਮਾਚਲ ਤੋਂ, ਲਈ ਨਿਗਰਾਨੀ ਨੂੰ ਮਜ਼ਬੂਤ ਕੀਤਾ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਹਿਮਾਚਲ ਪੁਲਿਸ ਦੇ ਨਾਲ ਇੱਕ ਸੰਯੁਕਤ ਆਪ੍ਰੇਸ਼ਨ ਵੀ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦੇ ਨੈਟਵਰਕ ਨੂੰ ਖਤਮ ਕਰਨ ਲਈ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਅਕਾਲੀ-ਭਾਜਪਾ ਸ਼ਾਸਨ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਿਆ ਅਤੇ ਬਾਅਦ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਨਸ਼ਾ ਤਸਕਰਾਂ ਨੂੰ ਜਾਂ ਤਾਂ ਪੰਜਾਬ ਜਾਂ ਫਿਰ ਇਹ ਧੰਦਾ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਪੰਜਾਬ ਦੇ ਭਵਿੱਖ ਨੂੰ ਨਸ਼ੀਲੇ ਪਦਾਰਥਾਂ ਦੇ ਚੁੰਗਲ ਤੋਂ ਮੁਕਤ ਕਰਨ ਲਈ ਆਪਣੀ ਵਚਨਬੱਧਤਾ ‘ਤੇ ਅਡੋਲ ਹੈ, ਤਾਂ ਜੋ ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਕੱਲ੍ਹ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 22-4-2025

0
Breaking

ਇਸਾਈ ਧਰਮ ਦੇ ਸਭ ਤੋਂ ਵੱਡੇ ਧਾਰਮਿਕ ਗੁਰੂ ਪੋਪ ਫਰਾਂਸਿਸ ਦਾ ਦੇਹਾਂਤ: 88 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਕੈਥੋਲਿਕ ਈਸਾਈ ਧਾਰਮਿਕ ਆਗੂ ਪੋਪ ਫਰਾਂਸਿਸ ਦਾ 88 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਵੈਟੀਕਨ ਦੇ ਅਨੁਸਾਰ, ਪੋਪ ਨੇ ਅੱਜ ਸਥਾਨਕ ਸਮੇਂ….ਹੋਰ ਪੜੋ

ਅਮਰੀਕੀ ਉਪ ਰਾਸ਼ਟਰਪਤੀ ਅੱਜ ਤੋਂ ਚਾਰ ਦਿਨਾਂ ਭਾਰਤ ਦੌਰੇ ‘ਤੇ: PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਜੈਪੁਰ-ਆਗਰਾ ਜਾਣਗੇ

ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਅੱਜ ਚਾਰ ਦਿਨਾਂ ਦੇ ਦੌਰੇ ‘ਤੇ ਭਾਰਤ ਪਹੁੰਚ ਰਹੇ ਹਨ। ਇਸ ਯਾਤਰਾ ‘ਤੇ ਉਨ੍ਹਾਂ ਦੀ ਪਤਨੀ ਊਸ਼ਾ ਵੈਂਸ ਅਤੇ…..ਹੋਰ ਪੜੋ

ਜੰਮੂ-ਸ੍ਰੀਨਗਰ ਹਾਈਵੇਅ ਲਗਾਤਾਰ ਦੂਜੇ ਦਿਨ ਵੀ ਬੰਦ; ਵੱਡੀ ਗਿਣਤੀ ‘ਚ ਫਸੇ ਵਾਹਨ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਐਤਵਾਰ ਨੂੰ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਨਾਲ ਇਲਾਕੇ ਵਿੱਚ ਭਾਰੀ ਤਬਾਹੀ ਮਚ ਗਈ। ਇਸ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ….ਹੋਰ ਪੜੋ

ਪੁਲਿਸ ਹਿਰਾਸਤ ਵਿੱਚ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪਰਿਵਾਰ ਨੇ ਪੁਲਿਸ ਤੇ ਲਾਏ ਗੰਭੀਰ ਦੋਸ਼

ਰੋਪੜ ਦੇ ਥਾਣਾ ਸਿਟੀ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੱਲੋਂ ਥਾਣੇ ਵਿੱਚ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ….ਹੋਰ ਪੜੋ

ਪੱਛਮੀ ਗੜਬੜੀ ਦਾ ਪ੍ਰਭਾਵ ਖਤਮ, ਪੰਜਾਬ ਵਿੱਚ ਫੇਰ ਵਧਣ ਲੱਗੀ ਗਰਮੀ

ਪੱਛਮੀ ਗੜਬੜੀ ਦਾ ਪ੍ਰਭਾਵ ਜੋ ਕੁਝ ਦਿਨਾਂ ਤੋਂ ਸਰਗਰਮ ਸੀ, ਹੁਣ ਖਤਮ ਹੋ ਗਿਆ ਹੈ। ਹੁਣ ਤਾਪਮਾਨ ਫਿਰ ਤੋਂ ਵਧਣ ਲੱਗ ਪਿਆ ਹੈ। ਕੱਲ੍ਹ ਸ਼ਾਮ ਤਾਪਮਾਨ ਵਿੱਚ….ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 22-4-2025

0

ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੪ ॥

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

(ਅੰਗ: ੬੬੮)

ਪੰਜਾਬੀ ਵਿਆਖਿਆ

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤਿ੍ਰਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।

ਕਪੂਰਥਲਾ ਵਿੱਚ ਰਿਸ਼ਵਤ ਲੈਂਦੇ ਹੋਏ ਏਟੀਪੀ ਅਤੇ ਆਰਕੀਟੈਕਟ ਗ੍ਰਿਫ਼ਤਾਰ

0

ਕਪੂਰਥਲਾ ਦੇ ਫਗਵਾੜਾ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਬਿਊਰੋ ਨੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।

ਕੋਲਕਾਤਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
ਇੱਕ ਸਥਾਨਕ ਨਿਵਾਸੀ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਦੇ ਅਨੁਸਾਰ, ਆਰਕੀਟੈਕਟ ਨੇ ਉਸਦੇ ਘਰ ਦਾ ਨਕਸ਼ਾ ਮਨਜ਼ੂਰ ਕਰਵਾਉਣ ਲਈ 1.5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਬਾਅਦ ਵਿੱਚ ਇਹ ਰਕਮ 50 ਹਜ਼ਾਰ ਰੁਪਏ ਤੈਅ ਕੀਤੀ ਗਈ।

50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਜਲੰਧਰ ਰੇਂਜ ਦੀ ਟੀਮ ਨੇ ਕਾਰਵਾਈ ਕੀਤੀ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ, ਦੋਵਾਂ ਮੁਲਜ਼ਮਾਂ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜ ਲਿਆ ਗਿਆ।

ਦੋਵਾਂ ਮੁਲਜ਼ਮਾਂ ਖ਼ਿਲਾਫ਼ ਜਲੰਧਰ ਰੇਂਜ ਦੇ ਵਿਜੀਲੈਂਸ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਜਾਂਚ ਜਾਰੀ ਹੈ।

ਕੋਲਕਾਤਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

0

ਇੰਡੀਅਨ ਪ੍ਰੀਮੀਅਰ ਲੀਗ (IPL) ਦੇ 39ਵੇਂ ਮੈਚ ਵਿੱਚ, ਕੋਲਕਾਤਾ ਨਾਈਟ ਰਾਈਡਰਜ਼ (KKR) ਦਾ ਸਾਹਮਣਾ ਗੁਜਰਾਤ ਟਾਈਟਨਜ਼ (GT) ਨਾਲ ਹੋ ਰਿਹਾ ਹੈ। ਕੋਲਕਾਤਾ ਦੇ ਘਰੇਲੂ ਮੈਦਾਨ ਈਡਨ ਗਾਰਡਨ ਸਟੇਡੀਅਮ ਵਿੱਚ ਕੋਲਕਾਤਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਇਹ ਮੈਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।

ਪੰਜਾਬ ਵਿੱਚ 3 IAS ਸਮੇਤ 12 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਵੇਰਵਾ
ਇਸ ਸੀਜ਼ਨ ਵਿੱਚ, ਗੁਜਰਾਤ ਦੀ ਟੀਮ 7 ਮੈਚਾਂ ਵਿੱਚੋਂ 5 ਜਿੱਤਾਂ ਨਾਲ ਅੰਕ ਸੂਚੀ ਵਿੱਚ ਪਹਿਲੇ ਸਥਾਨ ‘ਤੇ ਹੈ। ਦੂਜੇ ਪਾਸੇ, ਮੌਜੂਦਾ ਚੈਂਪੀਅਨ ਕੇਕੇਆਰ ਦਾ ਪ੍ਰਦਰਸ਼ਨ ਇਸ ਸੀਜ਼ਨ ਵਿੱਚ ਇੰਨਾ ਵਧੀਆ ਨਹੀਂ ਰਿਹਾ। ਕੋਲਕਾਤਾ ਦੀ ਟੀਮ 7 ਮੈਚਾਂ ਵਿੱਚ 3 ਜਿੱਤਾਂ ਨਾਲ ਅੰਕ ਸੂਚੀ ਵਿੱਚ 7ਵੇਂ ਸਥਾਨ ‘ਤੇ ਹੈ। ਪਲੇਆਫ ਨੂੰ ਦੇਖਦੇ ਹੋਏ ਦੋਵਾਂ ਟੀਮਾਂ ਲਈ ਇਹ ਮੈਚ ਜਿੱਤਣਾ ਬਹੁਤ ਜ਼ਰੂਰੀ ਹੈ।

ਪੰਜਾਬ ਵਿੱਚ 3 IAS ਸਮੇਤ 12 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਵੇਰਵਾ

0
Changes in Punjab, big announcement before panchayat elections, transfers of 49 officers

ਪੰਜਾਬ ਸਰਕਾਰ ਨੇ 12 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਤਿੰਨ ਆਈਏਐਸ ਅਤੇ 9 ਪੀਸੀਐਸ ਅਧਿਕਾਰੀ ਸ਼ਾਮਲ ਹਨ। ਕੁਝ ਅਧਿਕਾਰੀਆਂ ਨੂੰ ਵਾਧੂ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਡਾਇਰੈਕਟਰ ਉੱਚ ਸਿੱਖਿਆ ਦੀ ਜ਼ਿੰਮੇਵਾਰੀ ਸੰਭਾਲ ਰਹੇ ਆਈਏਐਸ ਅਧਿਕਾਰੀ ਸੰਯਮ ਅਗਰਵਾਲ ਨੂੰ ਹੁਣ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।

ਮਾਨ ਸਰਕਾਰ ਨੇ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਜ਼ਦੂਰੀ ਰੇਟ ਵਿੱਚ ਕੀਤਾ ਵਾਧਾ : ਕਟਾਰੂਚੱਕ
ਆਈਏਐਸ ਅਧਿਕਾਰੀ ਪੱਲਵੀ, ਜੋ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਵਿਸ਼ੇਸ਼ ਸਕੱਤਰ ਅਤੇ ਜਲ ਸਪਲਾਈ ਵਿਭਾਗ ਦੇ ਵਧੀਕ ਮੁਖੀ ਦੀ ਜ਼ਿੰਮੇਵਾਰੀ ਸੰਭਾਲ ਰਹੀ ਸੀ। ਹੁਣ ਉਨ੍ਹਾਂ ਨੂੰ ਵਿਸ਼ੇਸ਼ ਸਕੱਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ, ਇਸ ਤੋਂ ਇਲਾਵਾ ਵਿਸ਼ੇਸ਼ ਸਕੱਤਰ, ਬਿਜਲੀ ਵਿਸ਼ੇਸ਼ ਸਕੱਤਰ ਦੀ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਸੁਖਜੀਤ ਸਿੰਘ ਨੂੰ ਸਿਹਤ ਅਤੇ ਪਰਿਵਾਰ ਭਲਾਈ ਦੇ ਵਧੀਕ ਸਕੱਤਰ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਦੇ ਵਧੀਕ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਉਹ ਸਿਹਤ ਅਤੇ ਪਰਿਵਾਰ ਭਲਾਈ ਦੇ ਵਧੀਕ ਸਕੱਤਰ, ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਵਧੀਕ ਸਕੱਤਰ, ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸਕੱਤਰ ਦਾ ਕਾਰਜਭਾਰ ਸੰਭਾਲ ਰਹੇ ਸਨ। ਜਦੋਂ ਕਿ ਜਗਦੀਪ ਸਿੰਘ ਸਹਿਗਲ ਨੂੰ ਸੰਯੁਕਤ ਡਾਇਰੈਕਟਰ ਸਥਾਨਕ ਸੰਸਥਾ ਨਿਯੁਕਤ ਕੀਤਾ ਗਿਆ ਹੈ।

ਮਾਨ ਸਰਕਾਰ ਨੇ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਜ਼ਦੂਰੀ ਰੇਟ ਵਿੱਚ ਕੀਤਾ ਵਾਧਾ : ਕਟਾਰੂਚੱਕ

0

ਗੁਰਦਾਸਪੁਰ, 21 ਅਪ੍ਰੈਲ- ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਪੋਪ ਫਰਾਂਸਿਸ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਗੁਰਦਾਸਪੁਰ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਉਪਰੰਤ ਮਾਰਕਿਟ ਕਮੇਟੀ ਦਫ਼ਤਰ ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟਰਿਕ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ’ਚ 37 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਲਗਭਗ 33.5 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ’ਚ 3234 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੰਡੀਆਂ ਦੇ ਦੌਰੇ ਦੌਰਾਨ ਫ਼ਿਲਹਾਲ ਕੋਈ ਮੁਸ਼ਕਲ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਓਥੇ ਰਾਜ ਸਰਕਾਰ ਨੇ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੀ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਮਜ਼ਦੂਰੀ ਦੇ ਰੇਟਾਂ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਮੰਡੀਆਂ ਵਿੱਚ ਲੋਡਿੰਗ ਕਰਦੇ ਮਜ਼ਦੂਰਾਂ ਦੀ ਮਜ਼ਦੂਰੀ ਦਾ ਰੇਟ 1.80 ਰੁਪਏ ਤੋਂ ਵਧਾ ਕੇ 2.64 ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਰਾਜ ਸਰਕਾਰ ਦੇ ਇਸ ਫ਼ੈਸਲੇ ਨਾਲ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ 10 ਕਰੋੜ ਰੁਪਏ ਦਾ ਲਾਭ ਮਿਲੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਪੋਪ ਫਰਾਂਸਿਸ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

0

ਕੈਥੋਲਿਕ ਈਸਾਈ ਧਰਮਗੁਰੂ ਪੋਪ ਫਰਾਂਸਿਸ ਦਾ 88 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਵੈਟੀਕਨ ਦੇ ਅਨੁਸਾਰ, ਪੋਪ ਨੇ ਅੱਜ ਸਥਾਨਕ ਸਮੇਂ ਅਨੁਸਾਰ ਸਵੇਰੇ 7:35 ਵਜੇ ਆਖਰੀ ਸਾਹ ਲਏ। ਉਹ ਪਿਛਲੇ ਕਈ ਮਹੀਨਿਆਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਸਨ। ਉਨ੍ਹਾਂ ਨੂੰ 14 ਫਰਵਰੀ ਨੂੰ ਰੋਮ ਦੇ ਜੈਮੈਲੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਨਮੂਨੀਆ ਅਤੇ ਅਨੀਮੀਆ ਦਾ ਵੀ ਇਲਾਜ ਕਰਵਾ ਰਹੇ ਸਨ। ਫੇਫੜਿਆਂ ਦੀ ਇਨਫੈਕਸ਼ਨ ਕਾਰਨ ਉਹ 5 ਹਫ਼ਤਿਆਂ ਤਕ ਹਸਪਤਾਲ ਵਿੱਚ ਭਰਤੀ ਰਹੇ। ਉਨ੍ਹਾਂ ਨੂੰ 14 ਮਾਰਚ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ।

ਆਪਣੇ ਪਰਿਵਾਰ ਨਾਲ ਭਾਰਤ ਪੁੱਜੇ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ; ਦਿੱਲੀ ਦੇ ਅਕਸ਼ਰਧਾਮ ਮੰਦਰ ਦੇ ਕੀਤੇ ਦਰਸ਼ਨ

ਦੁਨੀਆ ਭਰ ਦੇ ਨੇਤਾਵਾਂ ਨੇ ਪੋਪ ਫਰਾਂਸਿਸ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਐਕਸ ‘ਤੇ ਪੋਸਟ ਕੀਤਾ ਅਤੇ ਲਿਖਿਆ ਕਿ “ਪੋਪ ਫਰਾਂਸਿਸ ਦੇ ਦੇਹਾਂਤ ਤੋਂ ਮੈਨੂੰ ਬਹੁਤ ਦੁੱਖ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਦੁਨੀਆ ਦੇ ਕੈਥੋਲਿਕ ਭਾਈਚਾਰੇ ਨਾਲ ਮੇਰੀਆਂ ਦਿਲੋਂ ਸੰਵੇਦਨਾਵਾਂ। ਪੋਪ ਫਰਾਂਸਿਸ ਨੂੰ ਦੁਨੀਆ ਭਰ ਦੇ ਲੱਖਾਂ ਲੋਕ ਹਮੇਸ਼ਾ ਦਇਆ, ਨਿਮਰਤਾ ਅਤੇ ਅਧਿਆਤਮਿਕ ਹਿੰਮਤ ਦੇ ਪ੍ਰਤੀਕ ਵਜੋਂ ਯਾਦ ਰੱਖਣਗੇ। ਛੋਟੀ ਉਮਰ ਤੋਂ ਹੀ ਉਨ੍ਹਾਂ ਨੇ ਪ੍ਰਭੂ ਯਿਸੂ ਮਸੀਹ ਦੇ ਆਦਰਸ਼ਾਂ ਨੂੰ ਸਾਕਾਰ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂਨੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਪੂਰੀ ਲਗਨ ਨਾਲ ਸੇਵਾ ਕੀਤੀ। ਮੈਨੂੰ ਉਨ੍ਹਾਂ ਨਾਲ ਆਪਣੀਆਂ ਮੁਲਾਕਾਤਾਂ ਯਾਦ ਹਨ।

ਵੱਧ ਕਣਕ ਦੀ ਤੁਲਾਈ ਕਰਕੇ ਕਿਸਾਨਾਂ ਨਾਲ ਹੇਰੀਫੇਰੀ ਕਰਨ ਦੇ ਮਾਮਲੇ ਵਿੱਚ ਦੋ ਫਰਮਾਂ ਨੂੰ ਜੁਰਮਾਨਾ, ਨੋਟਿਸ ਜਾਰੀ

0

– ਪੰਜਾਬ ਮੰਡੀ ਬੋਰਡ ਦੇ ਡੀ.ਜੀ.ਐਮ ਭਜਨ ਕੌਰ ਨੇ ਅਨਾਜ ਮੰਡੀ ਸੰਗਰੂਰ ਅਤੇ ਭਵਾਨੀਗੜ੍ਹ ਵਿੱਚ ਕੀਤੀ ਅਚਨਚੇਤ ਚੈਕਿੰਗ

ਭਵਾਨੀਗੜ੍ਹ/ਸੰਗਰੂਰ, 20 ਅਪ੍ਰੈਲ, 2025: ਬੀਤੇ ਦਿਨੀਂ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਨਿਰੀਖਣ ਕਰਨ ਤੋਂ ਤੁਰੰਤ ਅਗਲੇ ਦਿਨ ਅੱਜ ਪੰਜਾਬ ਮੰਡੀ ਬੋਰਡ ਦੇ ਡਿਪਟੀ ਜਨਰਲ ਮੈਨੇਜਰ (ਡੀ.ਜੀ.ਐਮ) ਭਜਨ ਕੌਰ ਨੇ ਭਵਾਨੀਗੜ੍ਹ ਅਤੇ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਇਸ ਦੌਰਾਨ ਜਿੱਥੇ ਮੰਡੀਆਂ ਵਿੱਚ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਉੱਥੇ ਹੀ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਡੀਜੀਐਮ ਨੇ ਭਰੀਆਂ ਬੋਰੀਆਂ ਦੀ ਜਾਂਚ ਪੜਤਾਲ ਦੌਰਾਨ ਪਾਇਆ ਕਿ ਭਵਾਨੀਗੜ੍ਹ ਅਤੇ ਸੰਗਰੂਰ ਦੀ ਇੱਕ-ਇੱਕ ਫਰਮ ਵੱਲੋਂ ਕਿਸਾਨਾਂ ਦੀ ਢੇਰੀ ਉੱਤੋਂ ਨਿਰਧਾਰਤ ਮਾਪਦੰਡ ਤੋਂ 100 ਗ੍ਰਾਮ ਜਿਆਦਾ ਕਣਕ ਦੀ ਤੁਲਾਈ ਗੱਟਿਆਂ ਵਿੱਚ ਕੀਤੀ ਜਾ ਰਹੀ ਹੈ। ਡੀ.ਜੀ.ਐਮ ਨੇ ਇਸ ਹੇਰਾਫੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਦੋਵੇਂ ਫਰਮਾਂ ਨੂੰ ਜੁਰਮਾਨੇ ਲਗਾਉਣ ਦੇ ਹੁਕਮ ਦਿੱਤੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫਸਰ ਕੁਲਜੀਤ ਸਿੰਘ ਨੇ ਦੱਸਿਆ ਕਿ ਅਨਾਜ ਮੰਡੀ ਸੰਗਰੂਰ ਵਿੱਚ ਡੀ.ਜੀ.ਐਮ ਭਜਨ ਕੌਰ ਵੱਲੋਂ ਕੀਤੀ ਚੈਕਿੰਗ ਦੌਰਾਨ ਮੈਸਰਜ਼ ਨਰੇਸ਼ ਕੁਮਾਰ ਐਂਡ ਸੰਨਜ਼ ਫਰਮ ਵੱਲੋਂ ਕਿਸਾਨ ਗੁਰਚਰਨ ਸਿੰਘ ਵਾਸੀ ਭਲਵਾਨ ਦੀ ਢੇਰੀ ਉੱਤੇ 100 ਗ੍ਰਾਮ ਜਿਆਦਾ ਤੁਲਾਈ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਸਕੱਤਰ ਮਾਰਕੀਟ ਕਮੇਟੀ ਨੂੰ ਹਦਾਇਤ ਕੀਤੀ ਗਈ ਕਿ ਸੰਬੰਧਿਤ ਫਰਮ ਨੂੰ ਪੰਜਾਬ ਮੰਡੀ ਬੋਰਡ ਦੇ ਨਿਯਮਾਂ ਮੁਤਾਬਕ ਬਣਦਾ ਜੁਰਮਾਨਾ ਲਗਾਇਆ ਜਾਵੇ ਅਤੇ ਇਸ ਫਰਮ ਨੂੰ 99 ਗੱਟਿਆਂ ਵਿੱਚ ਵੱਧ ਤੁਲਾਈ ਪਾਏ ਜਾਣ ‘ਤੇ ਜੁਰਮਾਨਾ ਲਗਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਇਸਾਈ ਧਰਮ ਦੇ ਸਭ ਤੋਂ ਵੱਡੇ ਧਾਰਮਿਕ ਗੁਰੂ ਪੋਪ ਫਰਾਂਸਿਸ ਦਾ ਦੇਹਾਂਤ: 88 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਜ਼ਿਲ੍ਹਾ ਮੰਡੀ ਅਫਸਰ ਨੇ ਦੱਸਿਆ ਕਿ ਇਸੇ ਤਰ੍ਹਾਂ ਜਾਂਚ ਪੜਤਾਲ ਦੌਰਾਨ ਭਵਾਨੀਗੜ੍ਹ ਦੀ ਰਾਮਪੁਰਾ ਅਨਾਜ ਮੰਡੀ ਵਿੱਚ ਮੈਸਰਜ ਆਤਮਾ ਰਾਮ ਰਾਜ ਕੁਮਾਰ ਨਾਂਅ ਦੀ ਫਰਮ ਵੱਲੋਂ ਕਿਸਾਨ ਮਨਦੀਪ ਸਿੰਘ ਵਾਸੀ ਫਤਿਹਗੜ੍ਹ ਭਾਦਸੋਂ ਦੀ ਢੇਰੀ ਉੱਤੇ ਤੁਲਾਈ 100 ਗ੍ਰਾਮ ਤੋਂ ਜਿਆਦਾ ਭਰੀ ਪਾਈ ਗਈ। ਉਹਨਾਂ ਦੱਸਿਆ ਕਿ 72 ਗੱਟੇ ਭਰੇ ਹੋਏ ਪਾਏ ਗਏ ਅਤੇ ਮੰਡੀ ਸੁਪਰਵਾਈਜ਼ਰ ਵੱਲੋਂ ਮੌਕੇ ਤੇ ਹੀ ਸੰਬੰਧਿਤ ਫ਼ਰਮ ਨੂੰ ਜੁਰਮਾਨਾ ਲਗਾਇਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਦੋਵੇਂ ਫਰਮਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੰਡੀ ਅਫਸਰ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਦੀ ਕਣਕ ਘੱਟ ਤੁਲੀ ਪਾਈ ਗਈ ਸੀ ਉਸ ਦੇ ਸੰਬੰਧ ਵਿੱਚ ਉਹਨਾਂ ਨੂੰ ਬਣਦਾ ਜੇ ਫਾਰਮ ਮੌਕੇ ‘ਤੇ ਮੁਹਈਆ ਕਰਵਾ ਦਿੱਤਾ ਗਿਆ ਹੈ।

ਅੱਜ ਡੀ.ਜੀ.ਐਮ ਨੇ ਇਹਨਾਂ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾ ਲਈ ਉਪਲਬਧ ਕਰਵਾਏ ਗਏ ਪੀਣ ਵਾਲੇ ਪਾਣੀ, ਸਾਫ ਸਫਾਈ ਦੇ ਪ੍ਰਬੰਧਾਂ, ਪੱਖਿਆਂ, ਬੈਠਣ ਦੇ ਪ੍ਰਬੰਧਾਂ, ਤਿਰਪਾਲਾਂ ਆਦਿ ਦਾ ਜਾਇਜ਼ਾ ਵੀ ਲਿਆ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਆਪਣੇ ਪਰਿਵਾਰ ਨਾਲ ਭਾਰਤ ਪੁੱਜੇ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ; ਦਿੱਲੀ ਦੇ ਅਕਸ਼ਰਧਾਮ ਮੰਦਰ ਦੇ ਕੀਤੇ ਦਰਸ਼ਨ

0

ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਸੋਮਵਾਰ ਨੂੰ ਆਪਣੀ ਪਤਨੀ ਊਸ਼ਾ ਅਤੇ ਬੱਚਿਆਂ ਇਵਾਨ, ਵਿਵੇਕ ਅਤੇ ਮੀਰਾਬੇਲ ਨਾਲ ਦਿੱਲੀ ਦੇ ਅਕਸ਼ਰਧਾਮ ਮੰਦਰ ਦਾ ਦੌਰਾ ਕੀਤਾ। ਉਹ ਉੱਥੇ ਲਗਭਗ 1 ਘੰਟਾ ਰਹੇ। ਉਪ ਰਾਸ਼ਟਰਪਤੀ ਬਣਨ ਤੋਂ ਬਾਅਦ ਜੇਡੀ ਵੈਂਸ ਦਾ ਇਹ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਹੈ। ਉਹ ਭਾਰਤ ਵਿੱਚ 4 ਦਿਨ ਰੁਕਣਗੇ।

ਇਸਾਈ ਧਰਮ ਦੇ ਸਭ ਤੋਂ ਵੱਡੇ ਧਾਰਮਿਕ ਗੁਰੂ ਪੋਪ ਫਰਾਂਸਿਸ ਦਾ ਦੇਹਾਂਤ: 88 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਦੱਸ ਦਈਏ ਕਿ ਵੈਂਸ ਦਾ ਜਹਾਜ਼ ਸਵੇਰੇ 9:45 ਵਜੇ ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਉਤਰਿਆ। ਇੱਥੇ ਉਨ੍ਹਾਂ ਦਾ ਸਵਾਗਤ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੀਤਾ। ਹਵਾਈ ਅੱਡੇ ‘ਤੇ ਹੀ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਕਲਾਕਾਰਾਂ ਨੇ ਵੈਂਸ, ਉਸਦੀ ਪਤਨੀ ਅਤੇ ਬੱਚਿਆਂ ਦੇ ਸਾਹਮਣੇ ਰਵਾਇਤੀ ਨਾਚ ਪੇਸ਼ ਕੀਤੇ। ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ ਨੂੰ ਵੈਨਸ ਅਤੇ ਉਨ੍ਹਾਂ ਦੇ ਪਰਿਵਾਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ। ਵੈਂਸ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਐਨਐਸਏ ਅਜੀਤ ਡੋਭਾਲ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਤੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਨਾਲ ਵੀ ਮੁਲਾਕਾਤ ਕਰਨਗੇ।