Home Blog Page 694

ਵਿੱਤ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ

0
Finance Minister

ਚੰਡੀਗੜ੍ਹ, 1 ਸਤੰਬਰ 2025 : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Advocate Harpal Singh Cheema) ਨੇ ਅੱਜ ਇਥੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ, ਇੱਕ ਅਜਿਹਾ ਸੂਬਾ ਜਿਸ ਨੇ ਹਮੇਸ਼ਾ ਦੇਸ਼ ਦੀਆਂ ਚੁਣੌਤੀਆਂ ਦਾ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ, ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ ।

60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਜਾਰੀ ਕਰਨ ਸਬੰਧੀ ਕੋਈ ਭਰੋਸਾ ਨਾ ਦੇਣ ‘ਤੇ ਕੇਂਦਰੀ ਗ੍ਰਹਿ ਮੰਤਰੀ ਦੀ ਨਿਖੇਧੀ

ਵਿੱਤ ਮੰਤਰੀ (Finance Minister) ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੀ ਨਿਖੇਧੀ ਕੀਤੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚਿੱਠੀ, ਜਿਸ ਵਿੱਚ ਬਣਦੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ, ਦੇ ਜਵਾਬ ਵਿੱਚ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਨੂੰ ਜਾਰੀ ਕਰਨ ਦਾ ਕੋਈ ਭਰੋਸਾ ਨਹੀਂ ਦਿੱਤਾ । ਵਿੱਤ ਮੰਤਰੀ ਚੀਮਾ ਨੇ ਕਿਹਾ, “ਇਸ ਤੋਂ ਵੀ ਵੱਧ ਮੰਦਭਾਗਾ ਇਹ ਹੈ ਕਿ ਪੰਜਾਬ ਭਾਜਪਾ ਆਪਣੀ ਕੇਂਦਰੀ ਸਰਕਾਰ ‘ਤੇ ਸੂਬੇ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਦਬਾਅ ਬਣਾਉਣ ਦੀ ਬਜਾਏ ਸਿਆਸੀ ਰੈਲੀਆਂ ਕਰਨ ਵਿੱਚ ਰੁੱਝੀ ਹੋਈ ਹੈ ।

ਸੂਬੇ ਵਿੱਚ ਹੜ੍ਹਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਸਿਆਸੀ ਰੈਲੀਆਂ ਨੂੰ ਤਰਜੀਹ ਦੇਣ ਲਈ ਪੰਜਾਬ ਭਾਜਪਾ ਆਗੂਆਂ ਦੀ ਕੀਤੀ ਨਿੰਦਾ

ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪੀੜਤਾਂ ਦੀ ਮਦਦ (Help for flood victims)  ਲਈ ਮੁੱਖ ਮੰਤਰੀ ਰਾਹਤ ਫੰਡ ਵਾਸਤੇ ਸੂਬੇ ਦੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਜਾਰੀ ਕੀਤਾ 50 ਲੱਖ ਰੁਪਏ ਦਾ ਚੈੱਕ ਦਿਖਾਉਂਦਿਆਂ ਕਿਹਾ ਕਿ ਜਦੋਂ ਪੰਜਾਬ ਸਰਕਾਰ, ਇਸ ਦੇ ਵਿਭਾਗ ਅਤੇ ਸੂਬੇ ਦੇ ਲੋਕ ਸਮੂਹਿਕ ਤੌਰ ‘ਤੇ ਇਸ ਕੁਦਰਤੀ ਆਫ਼ਤ ਨਾਲ ਨਜਿੱਠ ਰਹੇ ਹਨ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ ।

ਪੰਜਾਬ ਭਾਜਪਾ ਦੇ ਆਗੂਆਂ ਨੂੰ ਇਸ ਰਵੱਈਏ ‘ਤੇ ਸ਼ਰਮ ਆਉਣੀ ਚਾਹੀਦੀ ਹੈ

ਉਨ੍ਹਾਂ ਨੇ ਇਸ ਗੱਲ ‘ਤੇ ਨਿਰਾਸ਼ਾ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ, ਜੋ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਵੀ ਟਵੀਟ ਕਰਦੇ ਹਨ, ਨੇ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੀ ਕੁਦਰਤੀ ਆਫ਼ਤ ਬਾਰੇ ਇੱਕ ਵੀ ਸ਼ਬਦ ਨਹੀਂ ਕਿਹਾ । ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ, ਜਿਨ੍ਹਾਂ ਵਿੱਚ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸ਼ਾਮਲ ਹਨ, ‘ਤੇ ਵੀ ਨਿਸ਼ਾਨਾ ਸਾਧਿਆ ਕਿ ਉਹ ਆਪਣੀ ਕੇਂਦਰੀ ਲੀਡਰਸ਼ਿਪ ਨੂੰ ਕਾਰਵਾਈ ਕਰਨ ਦੀ ਅਪੀਲ ਕਰਨ ਦੀ ਬਜਾਏ ਸਮਰਾਲਾ ਵਿੱਚ ਸਿਆਸੀ ਰੈਲੀਆਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਆਗੂਆਂ ਨੂੰ ਇਸ ਰਵੱਈਏ ‘ਤੇ ਸ਼ਰਮ ਆਉਣੀ ਚਾਹੀਦੀ ਹੈ ।

ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨਾਲ ਫ਼ੋਨ ‘ਤੇ ਗੱਲ ਤਾਂ ਕੀਤੀ, ਪਰ ਬਕਾਇਆ ਫੰਡ ਜਾਰੀ ਕਰਨ ਜਾਂ ਹੜ੍ਹ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਬਾਰੇ ਕੋਈ ਭਰੋਸਾ ਨਹੀਂ ਦਿੱਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਦਿਖਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਇਸ ਵਿੱਚ ਜੀ. ਐਸ. ਟੀ. ਮੁਆਵਜ਼ੇ, ਆਰ. ਡੀ. ਐਫ. ਅਤੇ ਐਮ. ਡੀ. ਐਫ. ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਸੂਬੇ ਦੇ ਬਕਾਇਆ 60 ਹਜ਼ਾਰ ਕਰੋੜ ਰੁਪਏ ਤੋਂ ਵੱਧ ਫੰਡਾਂ ਦਾ ਵੇਰਵਾ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਯਕੀਨੀ ਬਣਾਉਣ ਲਈ ਸੂਬਾ ਆਫ਼ਤ ਪ੍ਰਤੀਕਿਰਿਆ ਫੰਡ (ਐਸ. ਡੀ. ਆਰ. ਐਫ.) ਅਤੇ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫੰਡ (ਐਨ. ਡੀ. ਆਰ. ਐਫ.) ਤਹਿਤ ਸਹਾਇਤਾ ਪ੍ਰਦਾਨ ਕਰਨ ਦੇ ਨਿਯਮਾਂ ਵਿੱਚ ਸੋਧਾਂ ਲਈ ਵੀ ਅਪੀਲ ਕੀਤੀ ਸੀ । ਉਨ੍ਹਾਂ ਕਿਹਾ ਕਿ ਜਦੋਂ ਕਿ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨਾਲ ਫ਼ੋਨ ‘ਤੇ ਗੱਲ ਤਾਂ ਕੀਤੀ, ਪਰ ਬਕਾਇਆ ਫੰਡ ਜਾਰੀ ਕਰਨ ਜਾਂ ਹੜ੍ਹ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਬਾਰੇ ਕੋਈ ਭਰੋਸਾ ਨਹੀਂ ਦਿੱਤਾ ।

ਪਾਕਿਸਤਾਨ ਨਾਲ ਹੋਏ ਟਕਰਾਅ ਦੌਰਾਨ ਸੂਬੇ ਦੇ ਸਰਹੱਦੀ ਖੇਤਰਾਂ ਨੇ ਹਮਲਿਆਂ ਦਾ ਸੱਭ ਤੋਂ ਵੱਧ ਸਾਹਮਣਾ ਕੀਤਾ

1962, 1965, 1971 ਅਤੇ ਹਾਲ ਹੀ ਵਿੱਚ 2025 ਵਿੱਚ ਹੋਈਆਂ ਜੰਗਾਂ ਦੌਰਾਨ ਪੰਜਾਬੀਆਂ ਦੀ ਬਹਾਦਰੀ ਨੂੰ ਯਾਦ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਨਾਲ ਹੋਏ ਟਕਰਾਅ ਦੌਰਾਨ ਸੂਬੇ ਦੇ ਸਰਹੱਦੀ ਖੇਤਰਾਂ ਨੇ ਹਮਲਿਆਂ ਦਾ ਸੱਭ ਤੋਂ ਵੱਧ ਸਾਹਮਣਾ ਕੀਤਾ, ਪਰ ਪੰਜਾਬੀਆਂ ਨੇ ਅਟੁੱਟ ਹੌਸਲੇ ਨਾਲ ਜਵਾਬ ਦਿੱਤਾ । ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਿਰਾਸ਼ਾ (Deep disappointment) ਜ਼ਾਹਰ ਕੀਤੀ ਕਿ ਹੁਣ ਕੇਂਦਰ ਸਰਕਾਰ ਪੰਜਾਬ ਦੇ ਦੁੱਖਾਂ ਪ੍ਰਤੀ ਅੱਖਾਂ ਮੀਚ ਰਹੀ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ ਚਾਰ ਦਹਾਕਿਆਂ ਵਿੱਚ ਆਏ ਸਭ ਤੋਂ ਵੱਡੇ ਹੜ੍ਹਾਂ ਨੇ ਸੂਬੇ ਦੇ ਵੱਡੇ ਹਿੱਸਿਆਂ, ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਸ਼ਾਮਲ ਹਨ, ਵਿੱਚ ਤਬਾਹੀ ਮਚਾਈ ਹੈ । ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਸਰਕਾਰ ਅਤੇ ਸਾਰੀ ਪੰਜਾਬ ਕੈਬਨਿਟ ਰਾਹਤ ਅਤੇ ਮੁੜ ਵਸੇਬੇ ਲਈ ਅਣਥੱਕ ਕੰਮ ਕਰ ਰਹੀ ਹੈ ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਕੋਸ਼ਿਸ਼ਾਂ ਨੂੰ ਵੀ ਸਰਾਹਿਆ

ਵਿੱਤ ਮੰਤਰੀ ਚੀਮਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਕੋਸ਼ਿਸ਼ਾਂ ਨੂੰ ਵੀ ਸਰਾਹਿਆ, ਜਿਨ੍ਹਾਂ ਨੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਪਾਰਟੀ ਆਗੂਆਂ ਨੂੰ ਲਾਮਬੰਦ ਕੀਤਾ ਹੈ । ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਹੁਣ ਤੱਕ 29 ਜਾਨਾਂ ਜਾ ਚੁੱਕੀਆਂ ਹਨ ਅਤੇ ਡਿਪਟੀ ਕਮਿਸ਼ਨਰ ਨੁਕਸਾਨ ਦਾ ਸਰਵੇਖਣ ਕਰਨ ਵਿੱਚ ਸਰਗਰਮੀ ਨਾਲ ਲੱਗੇ ਹੋਏ ਹਨ । ਹਾਲਾਂਕਿ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਤੁਰੰਤ ਤਰਜੀਹ ਰਾਹਤ ਸਮੱਗਰੀ ਪਹੁੰਚਾਉਣ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਣ ਦੀ ਹੈ ।

Read More : ‘ਰਾਸ਼ਨ ਚੋਰੀ’ ਦੇ ਨਵੇਂ ਹੱਥਕੰਡੇ ਅਪਣਾਉਣ ਲੱਗੀ ਕੇਂਦਰ ਸਰਕਾਰ : ਹਰਪਾਲ ਸਿੰਘ ਚੀਮਾ

ਜ਼ਿਲ੍ਹੇ ਵਿੱਚ ਹੁਣ ਤੱਕ ਬਰਸਾਤਾਂ ਨੇ 2000 ਹੈਕਟੇਅਰ ਦੇ ਕਰੀਬ ਫ਼ਸਲ ਦਾ ਨੁਕਸਾਨ ਕੀਤਾ

0
DC Komal Mittal

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਸਤੰਬਰ 2025 : ਡਿਪਟੀ ਕਮਿਸ਼ਨਰ (Deputy Commissioner) ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਸ਼ਾਮ ਇੱਥੇ ਦੱਸਿਆ ਕਿ ਜ਼ਿਲੇ ਵਿੱਚ ਭਾਰੀ ਬਰਸਾਤ ਅਤੇ ਚੋਆਂ ਵਿੱਚ ਆਏ ਪਾਣੀ ਕਾਰਨ ਹੁਣ ਤੱਕ ਜਿਲੇ ਦੇ ਕਰੀਬ 2000 ਹੈਕਟੇਅਰ ਖੇਤੀ ਰਕਬੇ ਨੂੰ ਨੁਕਸਾਨ ਪੁੱਜਿਆ ਹੈ ।

ਵੱਖ ਵੱਖ ਥਾਵਾਂ ਤੇ ਪਹੁੰਚ ਮਾਰਗ ਨੁਕਸਾਨੇ ਜਾਣ ਕਾਰਨ 7000 ਲੋਕ ਪ੍ਰਭਾਵਿਤ

ਉਹਨਾਂ ਦੱਸਿਆ ਕਿ ਜਿਨਾਂ ਥਾਵਾਂ ਤੇ ਖੇਤੀ ਰਕਬੇ ਨੂੰ ਨੁਕਸਾਨ ਪੁਜਿਆ ਹੈ ਉਹਨਾਂ ਵਿੱਚ ਟਿਵਾਣਾ ਖਜੂਰ ਮੰਡੀ ਸਾਧਾਂਪੁਰ ਅਤੇ ਡੰਗ ਢੇਰਾ ਸ਼ਾਮਿਲ ਹਨ । ਉਹਨਾਂ ਦੱਸਿਆ ਕਿ ਖਰਾਬ ਹੋਏ ਰਕਬੇ ਦੀ ਜਲਦੀ ਹੀ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਸਰਕਾਰ ਨੂੰ ਇਸ ਬਾਰੇ ਰਿਪੋਰਟ ਭੇਜੀ ਜਾ ਸਕੇ । ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਚੋਆਂ ਵਿੱਚ ਭਰੇ ਪਾਣੀ ਕਾਰਨ ਪਿਛਲੇ ਦਿਨੀਂ ਲਾਲੜੂ ਦੇ ਇੱਕ ਕਿਸਾਨ ਦੀ ਮੌਤ ਹੋਣ ਦੀ ਸੂਚਨਾ ਹੈ ।

ਡੁੱਬਣ ਕਾਰਨ ਇੱਕ ਮੌਤ, ਬਰਸਾਤ ਕਾਰਨ ਇੱਕ ਕੱਚਾ ਘਰ ਡਿੱਗਿਆ

ਭਾਰੀ ਬਰਸਾਤ ਅਤੇ ਬਰਸਾਤੀ ਚੋਆਂ (Rain showers) ਵਿੱਚ ਆਏ ਪਾਣੀ ਦੇ ਤੇਜ਼ ਵਹਾਅ ਕਾਰਨ ਜਯੰਤੀ ਕੀ ਰਾਓ ਨਾਲ ਲੱਗਦੇ ਪੰਜ ਪਿੰਡਾਂ ਦੇ ਸੜਕੀ ਸੰਪਰਕ ਚ ਰੁਕਾਵਟ ਆਈ ਹੈ । ਇਸ ਤੋਂ ਇਲਾਵਾ ਕੁਝ ਥਾਵਾਂ ਤੇ ਸੜਕਾਂ ਦਾ ਅਤੇ ਕਾਜ ਦੇ ਦਾ ਨੁਕਸਾਨ ਹੋਇਆ ਹੈ, ਜਿਸ ਬਾਰੇ ਰਿਪੋਰਟ ਸਰਕਾਰ ਨੂੰ ਭੇਜੀ ਜਾ ਰਹੀ ਹੈ (The report is being sent to the government.) । ਇਸ ਨਾਲ 7000 ਦੇ ਕਰੀਬ ਵਸੋਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ । ਉਨਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਦਿਨਾਂ ਵਿੱਚ ਬਰਸਾਤੀ ਚੋਆ ਅਤੇ ਨਦੀਆਂ ਨਾਲਿਆਂ ਤੋਂ ਦੂਰ ਰਹਿਣ ਅਤੇ ਕਾਜ ਦੇ ਉੱਤੋਂ ਪਾਣੀ ਵਹਿਣ ਦੀ ਸੂਰਤ ਵਿੱਚ ਉਥੋਂ ਬਿਲਕੁਲ ਵੀ ਨਦੀ ਨਾਲਾ ਪਾਰ ਨਾ ਕਰਨ ।

ਜ਼ਿਲ੍ਹੇ ਵਿੱਚ ਸੁਖਨਾ ਚੋ ਅਤੇ ਘੱਗਰ ਵਿੱਚ ਪਾਣੀ ਦਾ ਵਹਾਅ ਆਮ ਹੈ ਅਤੇ ਖਤਰੇ ਤੋਂ ਬਾਹਰ ਹੈ

ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਖਨਾ ਚੋ ਅਤੇ ਘੱਗਰ ਵਿੱਚ ਪਾਣੀ ਦਾ ਵਹਾਅ ਆਮ ਹੈ (Water flow in Sukhna Cho and Ghaggar is normal.) ਅਤੇ ਖਤਰੇ ਤੋਂ ਬਾਹਰ ਹੈ । ਪ੍ਰਸ਼ਾਸਨ ਪੂਰੀ ਤਰਹਾਂ ਸਥਿਤੀ ਦੇ ਨੇੜਿਓ ਨਜ਼ਰ ਰੱਖ ਰਿਹਾ ਹੈ ਅਤੇ ਪ੍ਰਸ਼ਾਸਨਿਕ ਟੀਮਾਂ ਨੂੰ ਕਿਸੇ ਵੀ ਹੰਗਾਮੀ ਹਾਲਤ ਨਾਲ ਸਿੱਜਣ ਲਈ ਤਿਆਰ ਬਰ ਤਿਆਰ ਰੱਖਿਆ ਗਿਆ ਹੈ ।

Read More : ਡਿਪਟੀ ਕਮਿਸ਼ਨਰ ਨੇ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਭਾਰਤ ਸਰਕਾਰ ਵਲੋ ਨਸਿ਼ਆਂ ਵਿਰੁੱਧ ਜਾਗੂਰਕ ਕਰਨਾ ਸ਼ਲਾਘਾਯੋਗ ਕਦਮ

0
Raising awareness against racism

ਪਟਿਆਲਾ, 1 ਸਤੰਬਰ 2025 : ਡਿਪਟੀ ਕਮਿਸਨਰ ਪ੍ਰੀਤੀ ਯਾਦਵ (Deputy Commissioner Preeti Yadav) ਦੇ ਦਿਸ਼ਾ ਨਿਰਦੇਸ਼ ਡੀ. ਐਸ. ਓ., ਸਿਵਲ ਸਰਜਨ ਦੀ ਅਗਵਾਈ ਵਿੱਚ ਨਸਾ਼ ਮੁਕਤ ਭਾਰਤ ਅਭਿਆਨ ਮਿਨਿਸਟਰੀ ਆਫ ਸੋਸ਼ਲ ਜਸਟਿਸ ਅਤੇ ਇੰਰੂਵਮੈਂਟ ਗੌਰਮਿੰਟ ਆਫ ਇੰਡੀਆ ਤਹਿਤ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਕੋਲ ਟੈਕਸੀ ਸਟੈਂਡ ਤੇ ਨਸਿ਼ਆਂ ਵਿਰੁੱਧ ਜਾਗੂਰਕ (Awareness against drugs) ਕਰਨ ਲਈ ਉਪਰਾਲਾ ਕੀਤਾ ਗਿਆ ।

ਇਸ ਮੌਕੇ ਨਸਾ਼ ਛੁਡਾਊ ਕੇਂਦਰ ਸਾਕੇਤ ਹਸਪਤਾਲ (De-addiction center Saket Hospital) ਅਤੇ ਗਿਆਨ ਜਯੋਤੀ ਐਜੂਕੇਸਨ ਸੁਸਾਇਟੀ ਪਟਿਆਲਾ ਦੇ ਸਹਿਯੋਗ ਨਾਲ ਨਸਿ਼ਆਂ ਵਿਰੁੱਧ ਜਾਗੂਰਕ ਕਰਨ ਲਈ ਇੱਕ ਨੁੱਕੜ ਮੀਟਿੰਗ (Corner meeting) ਕੀਤੀ, ਜਿਸ ਵਿੱਚ ਲਗਭਗ 50-60 ਟੈਕਸੀ ਮਾਲਕ ਤੇ ਡਰਾਈਵਰਾ ਨੂੰ ਕੌਂਸਲਰ ਅਮਰਜੀਤ ਕੌਰ, ਪਰਮਿੰਦਰ ਵਰਮਾ, ਜਸਪਰੀਤ ਸਿੰਘ ਸੰਧੂ ਤੇ ਉਪਕਾਰ ਸਿੰਘ ਨੇ ਲੋਕਾਂ ਨੂੰ ਨਸਿ਼ਆਂ ਵਿਰੁੱਧ ਜਾਗੂਰਕ ਕਰਦਿਆਂ ਕਿਹਾ ਕਿ ਨੌਜਵਾਨ ਨਸਿ਼ਆਂ ਦੀ ਦਲਦਲ ਵਿੱਚ ਫਸ ਕੇ ਆਪਣਾ ਜੀਵਨ ਖਰਾਬ ਕਰ ਰਹੇ ਹਨ, ਇਸ ਲਈ ਉਹਨਾਂ ਨੂੰ ਨਸਿ਼ਆਂ ਵਿਚੋਂ ਬਾਹਰ ਕਢਣ ਲਈ ਨੌਜਵਾਨਾਂ ਦੀ ਕਾਊਂਸਲਿੰਗ ਵੀ ਕਰਨੀ ਚਾਹੀਦੀ ਹੈ ਤੇ ਉਹਨਾ ਨੂੰ ਸਰਕਾਰੀ ਨਸ਼ਾ ਛੁਡਾਊ ਸੈਂਟਰਾਂ ਵਿੱਚ ਇਲਾਜ ਵਾਸਤੇ ਦਾਖਲ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਲਾਜ ਮੁਫਤ ਕੀਤਾ ਜਾ ਸਕੇ ।

ਇਸ ਮੌਕੇ ਇੱਕ ਨਸਿ਼ਆਂ ਵਿਰੁੱਧ ਤਮਾਸਾ਼ ਆਰਟ ਥੀਏਟਰ (Tamasa Art Theatre) ਵਲੋ ਨੁੱਕੜ ਨਾਟਕ ਪੇਸ ਕੀਤਾ ਗਿਆ, ਜਿਸ ਦੇ ਨਿਰਦੇਸਕ, ਡਾਇਰੈਕਟਰ ਸਨੀ ਸੁਨੀਲ ਸਿੱਧੂ, ਕਲਾਕਾਰ ਰਵਿੰਦਰ ਸਿੰਘ, ਰਿਪਨ ਖੁੱਲਰ ਨੇ ਵਧੀਆ ਪੇਸ਼ਕਾਰੀ ਕੀਤੀ ਤੇ ਲੋਕਾਂ ਨੇ ਤਾੜੀਆਂ ਵਜਾ ਕੇ ਅਨੰਦ ਮਾਣਿਆ । ਇਸ ਮੌਕੇ ਗੁਰਮੀਤ ਸਿੰਘ, ਰਾਜ ਕੁਮਾਰ ਪਿੰਟੂ, ਮਨਜੀਤ ਕੌਰ, ਬਲਵਿੰਦਰ ਕੌਰ ਸਮਾਜ ਸੇਵੀ, ਨਰਿੰਦਰ ਸਰਮਾ ਨੇ ਵੀ ਭਾਗ ਲਿਆ ।

Read More : ਡਿਪਟੀ ਕਮਿਸ਼ਨਰ ਨੇ ਵਾਤਾਵਰਣ ਪਲਾਨ ਦੀ ਕਾਰਜਵਿਧੀ ਦੀ ਕੀਤੀ ਸਮੀਖਿਆ

ਕੇਂਦਰੀ ਮੰਤਰੀ ਖੱਟਰ ਨੇ ਕੀਤਾ `ਕੈਂਪਸ ਟੈਂਕ ਪੰਜਾਬ` ਦਾ ਆਗ਼ਾਜ਼

0
'Campus Tank Punjab'

ਮੋਹਾਲੀ, 1 ਸਤੰਬਰ 2025 : ਕੇਂਦਰੀ ਬਿਜਲੀ, ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਦੇ ਘੜੂੰਆ ਕੈਂਪਸ ਵਿਖੇ ਦੇਸ਼ ਦੇ ਸਭ ਤੋਂ ਵੱਡੇ ਯੂਨੀਵਰਸਿਟੀ ਸੰਚਾਲਿਤ ਸਟਾਰਟਅੱਪ ਲਾਂਚਪੈਡ `ਕੈਂਪਸ ਟੈਂਕ ਪੰਜਾਬ` ਦਾ ਆਗ਼ਾਜ਼ ਕੀਤਾ ।

Union Minister Khattar

ਕੈਂਪਸ ਟੈਂਕ ਪੰਜਾਬ ਚੰਡੀਗੜ੍ਹ ਯੂਨੀਵਰਸਿਟੀ ਦਾ ਸਟਾਰਟਅੱਪ ਲਾਂਚਪੈਡ ਹੈ

ਦੱਸਣਯੋਗ ਹੈ ਕਿ ਕੈਂਪਸ ਟੈਂਕ ਪੰਜਾਬ ਚੰਡੀਗੜ੍ਹ ਯੂਨੀਵਰਸਿਟੀ ਦਾ ਸਟਾਰਟਅੱਪ ਲਾਂਚਪੈਡ ਹੈ, ਜਿਸ ਨੂੰ ਦੇਸ਼ ਦੇ ਸਭ ਤੋਂ ਵੱਡੇ ਨੌਕਰੀ ਪਲੇਟਫਾਰਮ ਅਪਨਾ ਅਤੇ ਨਿਵੇਸ਼ ਕੰਪਨੀ ਵੈਂਚਰ ਕੈਟਾਲਿਸਟ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਦਾ ਉਦੇਸ਼ ਵਿਸ਼ਾਲ ਤੇ ਦੂਰਅੰਦੇਸ਼ੀ ਵਾਲੇ ਵਿਦਿਆਰਥੀ ਨਵੀਨਤਾਕਾਰਾਂ ਦੇ ਅਨੋਖੇ ਸਟਾਰਟਅੱਪ ਆਈਡੀਆਜ਼ ਨੂੰ ਫੰਡਿੰਗ ਪ੍ਰਦਾਨ ਕਰਨਾ ਹੈ, ਤਾਂ ਜੋ ਭਾਰਤ ਪੂਰੀ ਦੁਨੀਆ ਵਿੱਚ ਸਟਾਰਟਅੱਪ ਈਕੋਸਿਸਟਮ ਬਣ ਕੇ ਉੱਭਰੇ ਅਤੇ ਨੌਜਵਾਨਾਂ ਨੂੰ ਆਪਣੇ ਵਿਚਾਰਾਂ ਨੂੰ ਹਕੀਕਤ ਬਣਾਉਣ ਲਈ ਇੱਕ ਸ਼ਕਤੀਸ਼ਾਲੀ ਪਲੇਟਫ਼ਾਰਮ ਮਿਲੇ ।

Public

ਕੈਂਪਸ ਟੈਂਕ ਪੰਜਾਬ ਦੇ ਲਾਂਚ ਸਮਾਰੋਹ ਵਿੱਚ ਦੇਖੋ ਕੌਣ ਕੌਣ ਹੋਇਆ ਸ਼ਾਮਲ

ਕੈਂਪਸ ਟੈਂਕ ਪੰਜਾਬ ਦੇ ਲਾਂਚ ਸਮਾਰੋਹ ਵਿੱਚ ਕੇਂਦਰੀ ਬਿਜਲੀ, ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਖੱਟਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਉਨ੍ਹਾਂ ਦੇ ਨਾਲ ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ, ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਿੰਦਰ ਸਿੰਘ ਸੰਧੂ, ਅਪਨਾ ਦੇ ਉਪ-ਪ੍ਰਧਾਨ ਡਾ. ਪ੍ਰੀਤ ਦੀਪ ਸਿੰਘ, ਵੈਂਚਰ ਕੈਟਾਲਿਸਟਸ ਦੇ ਮੁੱਖ ਨਿਵੇਸ਼ ਅਧਿਕਾਰੀ ਵੰਸ਼ ਓਬਰਾਏ, ਅਤੇ ਪੰਜਾਬ ਦੇ ਸਟਾਰਟਅੱਪ ਸੈੱਲ ਦੇ ਸੰਯੁਕਤ ਨਿਰਦੇਸ਼ਕ (ਜੁਆਇੰਟ ਡਾਇਰੈਕਟਰ) ਦੀਪਇੰਦਰ ਸਿੰਘ ਸ਼ਾਮਲ ਸਨ ।

ਲਾਂਚ ਈਵੈਂਟ ਵਿੱਚ ਦੇਖੋ ਕਿਸ ਕਿਸ ਨੇ ਕੀਤੀ ਸ਼ਮੂਲੀਅਤ

ਇਸ ਲਾਂਚ ਈਵੈਂਟ ਵਿੱਚ ਪ੍ਰਸਿੱਧ ਉਦਮੀ, ਕਾਰੋਬਾਰੀ, ਉੱਦਮੀ ਪੂੰਜੀਪਤੀ, ਪ੍ਰਸਿੱਧ ਸਿੱਖਿਆ ਸ਼ਾਸਤਰੀ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਉਤਰਾਖੰਡ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਪ੍ਰਮੁੱਖ ਅਕਾਦਮਿਕ ਸੰਸਥਾਵਾਂ ਦੇ ਉੱਭਰ ਰਹੇ ਸਟਾਰਟਅੱਪ ਸੰਸਥਾਪਕ, ਖੇਤਰੀ ਇਨਕਿਊਬੇਟਰ, ਹੈਕਾਥੌਨ ਜੇਤੂ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੁਆਰਾ ਇਨਕਿਊਬੇਟ ਕੀਤੇ ਸਟਾਰਟਅੱਪਸ ਦੇ ਸੰਸਥਾਪਕ ਸ਼ਾਮਲ ਹੋਏ ।

ਕੈਂਪਸ ਟੈਂਕ ਨਾ ਸਿਰਫ਼ ਭਾਰਤ ਵਿੱਚ ਸਗੋਂ ਦੁਨੀਆ ਵਿੱਚ ਵੀ ਇੱਕ ਵੱਡੀ ਪ੍ਰਾਪਤੀ ਹੈ : ਖੱਟਰ

ਲਾਂਚ ਈਵੈਂਟ ਮੌਕੇ ਬੋਲਦਿਆਂ ਕੇਂਦਰੀ ਮੰਤਰੀ ਖੱਟਰ ਨੇ ਕਿਹਾ ਕਿ ਕੈਂਪਸ ਟੈਂਕ ਨਾ ਸਿਰਫ਼ ਭਾਰਤ ਵਿੱਚ ਸਗੋਂ ਦੁਨੀਆ ਵਿੱਚ ਵੀ ਇੱਕ ਵੱਡੀ ਪ੍ਰਾਪਤੀ ਹੈ ਕਿਉਂਕਿ ਨੌਜਵਾਨਾਂ ਨੂੰ ਸਹਾਇਤਾ ਅਤੇ ਸਰੋਤਾਂ ਦੀ ਘਾਟ ਕਾਰਨ ਆਪਣੇ ਕਾਰੋਬਾਰੀ ਉੱਦਮ ਸ਼ੁਰੂ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਅੱਜ ਸਮਾਂ ਬਦਲ ਗਿਆ ਹੈ ਕਿਉਂਕਿ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਨੌਜਵਾਨ ਦੇ ਸੁਪਨਿਆਂ ਨੂੰ ਸਮਝ ਲਿਆ ਹੈ ਅਤੇ ਮੁਦਰਾ ਯੋਜਨਾ ਵਰਗੀਆਂ ਯੋਜਨਾਵਾਂ ਚਲਾ ਕੇ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ ।

ਨੌਜਵਾਨਾਂ ਲਈ (ਆਪਣੇ ਉੱਦਮ ਸ਼ੁਰੂ ਕਰਨ ਲਈ) ਬਹੁਤ ਸਾਰੀਆਂ ਸਹੂਲਤਾਂ ਉਪਲਬਧ ਹਨ

ਅੱਜ ਨੌਜਵਾਨਾਂ ਲਈ (ਆਪਣੇ ਉੱਦਮ ਸ਼ੁਰੂ ਕਰਨ ਲਈ) ਬਹੁਤ ਸਾਰੀਆਂ ਸਹੂਲਤਾਂ ਉਪਲਬਧ ਹਨ । ਫਿਰ ਵੀ ਕੁਝ ਨੌਜਵਾਨਾਂ ਨੂੰ ਲੋੜੀਂਦੇ ਮੌਕੇ ਨਹੀਂ ਮਿਲਦੇ । ਇਸ ਸੰਦਰਭ ਵਿੱਚ, ਕੈਂਪਸ ਟੈਂਕ ਇੱਕ ਬਹੁਤ ਵੱਡੀ ਪਹਿਲ ਹੈ ਕਿਉਂਕਿ ਇਹ ਨਾਲ ਸਬੰਧਤ 23,000 ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਏਗਾ। ਕੈਂਪਸ ਟੈਂਕ ਦਾ ਲਾਭ ਪ੍ਰਾਪਤ ਕਰਨ ਲਈ 19000 ਤੋਂ ਵੱਧ ਵਿਦਿਆਰਥੀ ਸਟਾਰਟਅੱਪ ਪਹਿਲਾਂ ਹੀ ਰਜਿਸਟਰ ਕਰ ਚੁੱਕੇ ਹਨ ।

“ਨਵੇਂ ਵਿਚਾਰ ਕਿਸੇ ਦੇ ਵੀ ਮਨ ਵਿੱਚ ਆ ਸਕਦੇ ਹਨ

ਖੱਟਰ ਨੇ ਅੱਗੇ ਕਿਹਾ ਕਿ “ਨਵੇਂ ਵਿਚਾਰ ਕਿਸੇ ਦੇ ਵੀ ਮਨ ਵਿੱਚ ਆ ਸਕਦੇ ਹਨ । ਨਿਊਟਨ ਨੇ ਸੇਬ ਦੇ ਦਰੱਖਤ ਹੇਠ ਬੈਠ ਕੇ ਗੁਰਤਾਕਰਸ਼ਣ ਦੇ ਨਿਯਮ ਦੀ ਖੋਜ ਕੀਤੀ ਸੀ । ਸਟਾਰਟਅੱਪਸ ਲਈ ਅਸੀਮ ਸੰਭਾਵਨਾਵਾਂ ਹਨ ਕਿਉਂਕਿ ਕੋਈ ਵੀ, ਘੱਟੋ-ਘੱਟ ਸਿੱਖਿਆ ਦੇ ਨਾਲ, ਕਿਤੇ ਵੀ ਇੱਕ ਸਟਾਰਟਅੱਪ ਸ਼ੁਰੂ ਕਰ ਸਕਦਾ ਹੈ, ਭਾਵੇਂ ਉਹ ਪਿੰਡ ਹੋਵੇ ਜਾਂ ਛੋਟਾ ਸ਼ਹਿਰ । ਨੌਜਵਾਨ ਸਟਾਰਟਅੱਪਸ ਰਾਹੀਂ ਸਧਾਰਨ ਕੰਮ ਕਰਕੇ ਲੱਖਾਂ ਕਮਾ ਸਕਦੇ ਹਨ ।

ਤੁਹਾਨੂੰ ਇਸ ਕੰਪੀਟੀਸ਼ਨ ਦੇ ਦੌਰ ਵਿੱਚ ਅੱਗੇ ਵਧਣ ਲਈ ਸਿਰਫ਼ ਪ੍ਰਤਿਭਾ ਦੀ ਲੋੜ ਹੈ

ਤੁਹਾਨੂੰ ਇਸ ਕੰਪੀਟੀਸ਼ਨ ਦੇ ਦੌਰ ਵਿੱਚ ਅੱਗੇ ਵਧਣ ਲਈ ਸਿਰਫ਼ ਪ੍ਰਤਿਭਾ ਦੀ ਲੋੜ ਹੈ । ਦੁਨੀਆ ਦੀਆਂ ਸਭ ਤੋਂ ਵੱਡੀਆਂ ਕੰਪਨੀਆਂ ਵੀ ਕਦੇ ਸਟਾਰਟਅੱਪ ਸਨ । ਚਾਹੇ ਉਹ ਐਮਾਜ਼ਾਨ ਹੋਵੇ, ਜਿਸ ਨੂੰ ਇੱਕ ਨੌਜਵਾਨ ਨੇ ਕਾਰ ਗੈਰਾਜ ਵਿੱਚ ਸ਼ੁਰੂ ਕੀਤਾ ਸੀ । ਜਦਕਿ ਦੁਨੀਆ ਦੇ ਸਭ ਤੋਂ ਵੱਡੇ ਸਰਚ ਇੰਜਣ ਗੂਗਲ ਨੂੰ ਇੱਕ ਕਮਰੇ ਵਿੱਚ ਸ਼ੁਰੂ ਕੀਤਾ ਗਿਆ ਸੀ। ਇਸੇ ਤਰ੍ਹਾਂ ਫੇਸਬੁੱਕ ਇੱਕ ਯੂਨੀਵਰਸਿਟੀ ਕੈਂਪਸ ਤੋਂ ਸ਼ੁਰੂ ਕੀਤਾ ਗਿਆ ਹੋਵੇ । ਇਸ ਤੋਂ ਸਾਨੂੰ ਇਹ ਸਮਝ ਲੱਗਦੀ ਹੈ ਕਿ ਛੋਟੀਆਂ ਸ਼ੁਰੂਆਤਾਂ ਵੱਡੀਆਂ ਕਾਮਯਾਬੀਆਂ ਵੱਲ ਲੈ ਕੇ ਜਾਂਦੀਆਂ ਹਨ ।

ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 11 ਸਾਲਾਂ ਵਿੱਚ ਬਹੁਤ ਕੁਝ ਕੀਤਾ ਹੈ : ਕੇਂਦਰੀ ਮੰਤਰੀ

ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 11 ਸਾਲਾਂ ਵਿੱਚ ਬਹੁਤ ਕੁਝ ਕੀਤਾ ਹੈ ਅਤੇ ਅੱਜ 1.76 ਲੱਖ ਤੋਂ ਵੱਧ ਸਟਾਰਟਅੱਪ ਹਨ, ਜਿਨ੍ਹਾਂ ਵਿੱਚੋਂ ਲਗਭਗ 75,000 ਸਟਾਰਟਅੱਪਸ ਦੀ ਅਗਵਾਈ ਔਰਤਾਂ ਕਰ ਰਹੀਆਂ ਹਨ । ਅੱਜ ਸਾਡੇ ਕੋਲ 115 ਤੋਂ ਵੱਧ ਯੂਨੀਕੋਰਨ ਹਨ । ਸਟਾਰਟਅੱਪ ਨਾ ਸਿਰਫ਼ ਆਪਣੇ ਸੰਸਥਾਪਕਾਂ ਨੂੰ ਸਗੋਂ ਹਜ਼ਾਰਾਂ ਹੋਰ ਲੋੜਵੰਦਾਂ ਨੂੰ ਵੀ ਰੁਜ਼ਗਾਰ ਪ੍ਰਦਾਨ ਕਰਨਗੇ । ਅੱਜ ਨੌਕਰੀ ਲੱਭਣ ਵਾਲੇ ਕੱਲ੍ਹ ਨੂੰ ਨੌਕਰੀ ਦੇਣ ਵਾਲੇ ਬਣਨਗੇ। ਤੁਹਾਡੀ ਸਫਲਤਾ ਦੇਸ਼ ਦੀ ਤਰੱਕੀ ਵਿੱਚ ਮਦਦ ਕਰੇਗੀ। ਪ੍ਰਧਾਨ ਮੰਤਰੀ ਮੋਦੀ ਨੇ ਸਾਨੂੰ ਦੁਨੀਆ ਨਾਲ ਮੁਕਾਬਲਾ ਕਰਕੇ 2047 ਤੱਕ ਇੱਕ ਵਿਕਸਤ ਭਾਰਤ ਦਾ ਦ੍ਰਿਸ਼ਟੀਕੋਣ ਦਿੱਤਾ ਹੈ ਅਤੇ ਇਸ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਹਰ ਕਿਸੇ ਦੀ ਭੂਮਿਕਾ ਹੈ ।

ਪ੍ਰਧਾਨ ਮੰਤਰੀ ਮੋਦੀ ਦਾ ਦੇਸ਼ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਸੀ : ਸਤਨਾਮ ਸਿੰਘ ਸੰਧੂ

ਆਪਣੇ ਸੰਬੋਧਨ ਵਿੱਚ ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ, ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਦੇਸ਼ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਸੀ ਅਤੇ ਇਸ ਦੇ ਲਈ ਉਨ੍ਹਾਂ ਨੇ ਸਟਾਰਟਅੱਪ ਇੰਡੀਆ ਵਰਗੇ ਉਪਰਾਲੇ ਸ਼ੁਰੂ ਕੀਤੇ। ਅਜਿਹੇ ਪ੍ਰੋਗਰਾਮਾਂ ਰਾਹੀਂ, ਉਨ੍ਹਾਂ ਨੇ ਨਾ ਸਿਰਫ਼ ਨੌਜਵਾਨਾਂ ਦੇ ਸੁਪਨਿਆਂ ਨੂੰ ਸਮਝਿਆ, ਸਗੋਂ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਫੰਡ ਵੀ ਪ੍ਰਦਾਨ ਕੀਤੇ। ਅੱਜ ਨਤੀਜਾ ਸਾਡੇ ਸਾਰਿਆਂ ਦੇ ਸਾਹਮਣੇ ਹੈ ਕਿਉਂਕਿ ਭਾਰਤ ਇੱਕ ਸਟਾਰਟਅੱਪ ਹੱਬ ਬਣ ਗਿਆ ਹੈ ।

ਭਾਰਤ ਅੱਜ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸਟਾਰਟਅੱਪ ਈਕੋਸਿਸਟਮ ਹੈ

2014 ਵਿੱਚ, ਭਾਰਤ ਵਿੱਚ ਸਿਰਫ਼ 400 ਸਟਾਰਟਅੱਪ ਸਨ ਅਤੇ ਜਦੋਂ ਮੋਦੀ ਪ੍ਰਧਾਨ ਮੰਤਰੀ ਬਣੇ, ਤਾਂ ਸਿਰਫ਼ 11 ਸਾਲਾਂ ਵਿੱਚ ਸਟਾਰਟਅੱਪ ਦੀ ਗਿਣਤੀ 1.76 ਲੱਖ ਤੋਂ ਵੱਧ ਹੋ ਗਈ । ਭਾਰਤ ਅੱਜ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸਟਾਰਟਅੱਪ ਈਕੋਸਿਸਟਮ ਹੈ ਜਿਸ ਵਿੱਚ ਨਿਰੰਤਰ ਵਿਕਾਸ ਹੋਇਆ ਹੈ । ਇਨ੍ਹਾਂ ਸਟਾਰਟਅੱਪਾਂ ਨੇ ਨਾ ਸਿਰਫ਼ 12,000 ਤੋਂ ਵੱਧ ਪੇਟੈਂਟ ਰਜਿਸਟਰ ਕੀਤੇ ਹਨ, ਸਗੋਂ ਜੂਨ 2025 ਤੱਕ ਵੱਖ-ਵੱਖ ਖੇਤਰਾਂ ਵਿੱਚ ਅੰਦਾਜ਼ਨ 17.6 ਲੱਖ ਸਿੱਧੀਆਂ ਨੌਕਰੀਆਂ ਵੀ ਪੈਦਾ ਕੀਤੀਆਂ ਹਨ, ਜੋ ਕਿ 2014 ਵਿੱਚ ਸਿਰਫ਼ ਕੁਝ ਸੌ ਤੋਂ ਕਾਫ਼ੀ ਵੱਧ ਗਿਆ ਹੈ ।

ਅੱਜ ਭਾਰਤ ਵਿੱਚ ਪੇਟੀਐਮ, ਅਪਗ੍ਰੇਡ, ਕ੍ਰੇਡ ਸਮੇਤ 119 ਯੂਨੀਕੋਰਨ ਹਨ

ਸੰਧੂ ਨੇ ਅੱਗੇ ਕਿਹਾ ਕਿ ਅੱਜ ਭਾਰਤ ਵਿੱਚ ਪੇਟੀਐਮ, ਅਪਗ੍ਰੇਡ, ਕ੍ਰੇਡ ਸਮੇਤ 119 ਯੂਨੀਕੋਰਨ ਹਨ ਜਿਨ੍ਹਾਂ ਨੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਹਨ। ਇਸ ਲਈ, ਸਰਕਾਰ ਭਾਰਤ ਵਿੱਚ ਯੂਨੀਕੋਰਨ ਦੀ ਗਿਣਤੀ ਵਧਾਉਣ `ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜੋ ਅਗਲੀ ਪੀੜ੍ਹੀ ਲਈ ਨੌਕਰੀਆਂ ਪੈਦਾ ਕਰਨਗੇ। 2035 ਤੱਕ, ਉਨ੍ਹਾਂ ਦੀ ਗਿਣਤੀ 1,000 ਅਤੇ ਫਿਰ 5,000 ਤੱਕ ਪਹੁੰਚ ਜਾਵੇਗੀ । ਸਟਾਰਟਅੱਪਸ ਵਿੱਚ ਭਵਿੱਖ ਵਿੱਚ ਗਲੋਬਲ ਕੰਪਨੀਆਂ ਬਣਨ ਦੀ ਸੰਭਾਵਨਾ ਹੈ। ਗੂਗਲ, ਐਪਲ, ਐਮਾਜ਼ਾਨ, ਮਾਈਕ੍ਰੋਸਾਫਟ, ਮੇਟਾ (ਫੇਸਬੁੱਕ), ਟੇਸਲਾ ਅਤੇ ਉਬਰ ਵਰਗੀਆਂ ਚੋਟੀ ਦੀਆਂ ਬਹੁ-ਰਾਸ਼ਟਰੀ (ਮਲਟੀ ਨੈਸ਼ਨਲ) ਕੰਪਨੀਆਂ ਵੀ ਕਿਸੇ ਸਮੇਂ ਸਟਾਰਟਅੱਪ ਸਨ।”

ਇੱਕ ਦਹਾਕੇ ਪਹਿਲਾਂ ਤੱਕ ਕਿਸੇ ਨੂੰ ਵੀ ਉੱਦਮਤਾ, ਹੁਨਰ ਅਤੇ ਸਟਾਰਟਅੱਪ ਬਾਰੇ ਨਹੀਂ ਪਤਾ ਸੀ

ਯੰਗ ਪ੍ਰੋਗਰੈਸਿਵ ਸਿੱਖ ਫੋਰਮ ਦੇ ਪ੍ਰਧਾਨ ਡਾ. ਪ੍ਰਭਲੀਨ ਸਿੰਘ ਨੇ ਕਿਹਾ ਕਿ ਇੱਕ ਦਹਾਕੇ ਪਹਿਲਾਂ ਤੱਕ ਕਿਸੇ ਨੂੰ ਵੀ ਉੱਦਮਤਾ, ਹੁਨਰ ਅਤੇ ਸਟਾਰਟਅੱਪ ਬਾਰੇ ਨਹੀਂ ਪਤਾ ਸੀ, ਪਰ ਨਰਿੰਦਰ ਮੋਦੀ ਜੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ, ਉੱਦਮਤਾ, ਹੁਨਰ ਅਤੇ ਸਟਾਰਟਅੱਪ ਨੂੰ ਇੰਨਾ ਮਹੱਤਵ ਦਿੱਤਾ ਗਿਆ ਹੈ ਕਿ ਅੱਜ ਹਰ ਵਿਅਕਤੀ ਸੋਚਦਾ ਹੈ ਕਿ ਉਹ ਕਿਸੇ ਹੋਰ ਨੂੰ ਰੁਜ਼ਗਾਰ ਕਿਵੇਂ ਦੇ ਸਕਦਾ ਹੈ । ਕੋਈ ਵੀ ਨਵਾਂ ਕੰਮ ਆਸਾਨ ਨਹੀਂ ਹੁੰਦਾ ਪਰ ਸਹੀ ਮਾਰਗਦਰਸ਼ਨ ਨਾਲ ਨੌਜਵਾਨਾਂ ਲਈ ਸਭ ਕੁਝ ਸੰਭਵ ਹੈ ।

ਕੈਂਪਸ ਟੈਂਕ ਇਸ ਇੱਛਾ ਨੂੰ ਪੂਰਾ ਕਰਨ ਲਈ ਸਾਡੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ ਹੈ

ਵੈਂਚਰ ਕੈਟਾਲਿਸਟਸ ਦੇ ਮੁੱਖ ਨਿਵੇਸ਼ ਅਧਿਕਾਰੀ ਵੰਸ਼ ਓਬਰਾਏ ਨੇ ਕਿਹਾ ਕਿ ਜੇਕਰ ਭਾਰਤ ਨੂੰ 7 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਦੇ ਸੁਪਨੇ ਨੂੰ ਸਾਕਾਰ ਕਰਨਾ ਹੈ, ਤਾਂ 15 ਤੋਂ 20% ਯੋਗਦਾਨ ਇਸ (ਸਟਾਰਟਅੱਪ) ਖੇਤਰ ਦਾ ਹੋਵੇਗਾ, ਜੋ ਪਹਿਲਾਂ ਹੀ ਮਹਾਂਨਗਰਾਂ ਤੋਂ ਪਰੇ ਤੱਕ ਫੈਲ ਚੁੱਕਾ ਹੈ । ਕੈਂਪਸ ਟੈਂਕ ਇਸ ਇੱਛਾ ਨੂੰ ਪੂਰਾ ਕਰਨ ਲਈ ਸਾਡੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ ਹੈ ।

ਕੈਂਪਸ ਟੈਂਕ ਦਾ ਉਦੇਸ਼ ਅਸਾਧਾਰਨ ਅਤੇ ਸੁਤੰਤਰ ਸੋਚ ਵਾਲੇ ਨਵੀਨਤਾਕਾਰਾਂ ਨੂੰ ਉਤਸ਼ਾਹਿਤ ਕਰਨਾ ਹੈ

ਅਪਨਾ ਦੇ ਉਪ-ਪ੍ਰਧਾਨ ਪ੍ਰੀਤ ਦੀਪ ਸਿੰਘ ਨੇ ਕਿਹਾ ਕਿ ਕੈਂਪਸ ਟੈਂਕ ਦਾ ਉਦੇਸ਼ ਅਸਾਧਾਰਨ ਅਤੇ ਸੁਤੰਤਰ ਸੋਚ ਵਾਲੇ ਨਵੀਨਤਾਕਾਰਾਂ ਨੂੰ ਉਤਸ਼ਾਹਿਤ ਕਰਨਾ ਹੈ ਜੋ ਪੁਰਾਣੇ ਰਸਤੇ `ਤੇ ਨਹੀਂ ਚੱਲਦੇ ਪਰ ਸਮਾਜ ਦੀਆਂ ਬਲਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਵੇਂ ਤਰੀਕੇ ਲੱਭਦੇ ਹਨ ।

Read More : ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਵ ਉਦਮੀ ਦਿਵਸ ਤੇ ਕਰਵਾਇਆ ਦੋ ਰੋਜ਼ਾ ਹੈਕਾਥਾਨ

ਘੱਗਰ ਦਰਿਆ ਦੀ ਸਥਿਤੀ ਦਾ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜਾਇਜ਼ਾ

0
MLA Kuljit Singh Randhawa

ਡੇਰਾਬੱਸੀ, 1 ਸਤੰਬਰ 2025 : ਡੇਰਾਬੱਸੀ ਹਲਕੇ (Derabassi Constituency) ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਅੰਬਾਲਾ-ਚੰਡੀਗੜ੍ਹ ਹਾਈਵੇ ‘ਤੇ ਬਣੇ ਘੱਗਰ ਪੁੱਲ ਉੱਤੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ, ਕਿਉਂਕਿ ਸਥਾਨਕ ਪ੍ਰਸ਼ਾਸਨ ਹਰ ਸਥਿਤੀ ਦਾ ਸਾਮਨਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ।

ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ

ਪਿੰਡ ਛੱਤ ਨੇੜੇ ਬਨੂੰੜ ਵੀਅਰ ਦੇ ਫਲੱਡ ਗੇਟਸ (Flood gates of Banur Weir near village Chhat) ਦਾ ਅਧਿਕਾਰੀਆਂ ਨਾਲ ਦੌਰਾ ਕਰਦਿਆਂ ਰੰਧਾਵਾ ਨੇ ਆਦੇਸ਼ ਦਿੱਤਾ ਕਿ ਪਿੰਡਾਂ ਨੂੰ ਬਚਾਉਣ ਲਈ ਸੰਭਵ ਤੌਰ ‘ਤੇ ਘੱਟ ਤੋਂ ਘੱਟ ਪਾਣੀ ਛੱਡਿਆ ਜਾਵੇ । ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਲਗਾਤਾਰ ਦੂਜੇ ਦਿਨ ਜਾਇਜ਼ਾ ਲੈ ਕੇ ਰੰਧਾਵਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਪੂਰੀ ਚੌਕਸੀ ਨਾਲ ਕੰਮ ਕਰ ਰਿਹਾ ਹੈ ਅਤੇ ਕਿਸੇ ਵੀ ਐਮਰਜੈਂਸੀ ਲਈ ਪੂਰੀ ਤਿਆਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਦਰਿਆ ਦੇ ਕੰਢਿਆਂ ਤੋਂ ਦੂਰ ਰਹਿਣ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ।

ਵਿਧਾਇਕ ਰੰਧਾਵਾ ਪਿੰਡ ਖਜੂਰ ਮੰਡੀ ਤੇ ਸਾਧਾਪੁਰ ਵੀ ਪਹੁੰਚੇ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ

ਇਸ ਤੋਂ ਬਾਅਦ ਵਿਧਾਇਕ ਰੰਧਾਵਾ ਪਿੰਡ ਖਜੂਰ ਮੰਡੀ ਤੇ ਸਾਧਾਪੁਰ (Village Khajur Mandi and Sadhapur) ਵੀ ਪਹੁੰਚੇ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਗਿਰਦਾਵਰੀ ਕਰਵਾ ਕੇ ਹੋਣ ਵਾਲੇ ਨੁਕਸਾਨ ਦੀ ਪੂਰੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਉਨ੍ਹਾਂ ਨੇ ਕਿਸਾਨ ਭਰਾਵਾਂ ਅਤੇ ਪਿੰਡ ਵਸਨੀਕਾਂ ਨੂੰ ਪ੍ਰਸ਼ਾਸਨ 9Administration to village residents) ਨਾਲ ਮਿਲ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ । ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਗਰ ਕੌਂਸਲ ਪ੍ਰਧਾਨ ਨਾਲ ਮੁਬਾਰਿਕਪੁਰ ਕਾਜ਼ਵੇਅ ਵਿਖੇ ਪਹੁੰਚ, ਮੌਜੂਦਾ ਹਾਲਾਤ ਦੇਖੇ ਤੇ ਨੇੜੇ ਰਹਿੰਦੇ ਝੁਗੀਆਂ ਦੇ ਨਿਵਾਸੀਆਂ ਨੂੰ ਰਾਹਤ ਸਮੱਗਰੀ ਦਿੱਤੀ ।

Read More : ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਘੱਗਰ ਨੇੜਲੇ ਪਿੰਡਾਂ ਦਾ ਦੌਰਾ

ਜੁਆਇੰਟ ਐਕਸ਼ਨ ਕਮੇਟੀ ਨੇ ਸੌਂਪਿਆ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ

0
Joint Action Committee

ਚੰਡੀਗੜ੍ਹ, 1 ਸਤੰਬਰ 2025 : ਜੁਆਇੰਟ ਐਕਸ਼ਨ ਕਮੇਟੀ (Joint Action Committee) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਨੂੰ ਨਿੱਜੀ ਤੌਰ ‘ਤੇ ਮਿਲ ਕੇ ਇੱਕ ਮੰਗ ਪੱਤਰ (Demand letter) ਸੌਂਪਿਆ ਗਿਆ । ਇਸ ਮੰਗ ਪੱਤਰ ਵਿੱਚ ਵਿਸਥਾਰ ਨਾਲ ਦੱਸਿਆ ਗਿਆ ਕਿ ਸਰਕਾਰ ਅਤੇ ਨਗਰ ਨਿਗਮ ਮੋਹਾਲੀ, ਚਪੜਚਿੜੀ ਅਤੇ ਸੈਕਟਰ-74 ਮੋਹਾਲੀ ਵਿੱਚ ਪ੍ਰੋਸੈਸਿੰਗ ਪਲਾਂਟ ਅਤੇ ਗਾਰਬੇਜ ਗਰਾਊਂਡ ਬਣਾਉਣੇ ਚਾਹੁੰਦੇ ਹਨ ।

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮੰਗ ਪੱਤਰ ਅਵਤਾਰ ਸਿੰਘ (ਜਨਰਲ ਸੈਕਟਰੀ) ਵੱਲੋਂ ਪੇਸ਼ ਕੀਤਾ ਗਿਆ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮੰਗ ਪੱਤਰ ਅਵਤਾਰ ਸਿੰਘ (ਜਨਰਲ ਸੈਕਟਰੀ) ਵੱਲੋਂ ਪੇਸ਼ ਕੀਤਾ ਗਿਆ । ਇਸ ਮੌਕੇ ਜਥੇਦਾਰ ਸਾਹਿਬ ਨੇ ਸੰਬੰਧਿਤ ਵਿਧਾਇਕ ਕੁਲਵੰਤ ਸਿੰਘ ਜੀ ਨਾਲ ਗੱਲਬਾਤ ਕਰਕੇ ਸੈਕਟਰ-74 ਮੋਹਾਲੀ ਦੇ ਡੰਪਿੰਗ ਗਰਾਊਂਡ ਤੋਂ ਸਾਰਾ ਕੂੜਾ ਹਟਾਉਣ ਲਈ ਕਿਹਾ, ਜਿਸ ‘ਤੇ ਵਿਧਾਇਕ ਕੁਲਵੰਤ ਸਿੰਘ ਜੀ ਨੇ ਯਕੀਨ ਦਵਾਇਆ ਕਿ ਇਹ ਕੰਮ ਕੀਤਾ ਜਾਵੇਗਾ ।

ਜਥੇਦਾਰ ਸਾਹਿਬ ਨੇ ਸਪਸ਼ਟ ਹੁਕਮ ਦਿੱਤੇ ਕਿ ਕੰਮ ਇੱਕ ਮਹੀਨੇ ਦੇ ਅੰਦਰ ਮੁਕੰਮਲ ਹੋਣਾ ਚਾਹੀਦਾ ਹੈ

ਜਥੇਦਾਰ ਸਾਹਿਬ (Jathedar Sahib) ਨੇ ਸਪਸ਼ਟ ਹੁਕਮ ਦਿੱਤੇ ਕਿ ਇਹ ਕੰਮ ਇੱਕ ਮਹੀਨੇ ਦੇ ਅੰਦਰ ਮੁਕੰਮਲ ਹੋਣਾ ਚਾਹੀਦਾ ਹੈ ਅਤੇ ਇੱਕ ਮਹੀਨੇ ਬਾਅਦ ਉਹ ਖੁਦ ਸਾਈਟ ਦਾ ਦੌਰਾ ਕਰਨਗੇ । ਇਸ ਦੇ ਨਾਲ ਹੀ ਉਨ੍ਹਾਂ ਨੇ ਸੰਬੰਧਿਤ ਵਿਭਾਗਾਂ ਨੂੰ ਇਸ ਬਾਰੇ ਪੱਤਰ ਲਿਖਣ ਦੇ ਹੁਕਮ ਵੀ ਦਿੱਤੇ ।

ਜਥੇਦਾਰ ਸਾਹਿਬ ਨੇ ਉਹ ਸਾਰੇ ਕੇਸ ਫ਼ਾਈਲ ਤੇ ਦਸਤਾਵੇਜ਼ ਆਪਣੇ ਕੋਲ ਰੱਖ ਲਏ

ਇਸ ਤੋਂ ਇਲਾਵਾ ਜਥੇਦਾਰ ਸਾਹਿਬ ਨੇ ਉਹ ਸਾਰੇ ਕੇਸ ਫ਼ਾਈਲ ਤੇ ਦਸਤਾਵੇਜ਼ ਆਪਣੇ ਕੋਲ ਰੱਖ ਲਏ ਜੋ ਜੌਇੰਟ ਐਕਸ਼ਨ ਕਮੇਟੀ ਨੇ ਹਾਈ ਕੋਰਟ ਵਿੱਚ ਦਰਜ ਕੀਤੇ ਸਨ । ਉਨ੍ਹਾਂ ਭਰੋਸਾ ਦਵਾਇਆ ਕਿ “ਅਸੀਂ ਤੁਹਾਡੇ ਨਾਲ ਹਾਂ ਅਤੇ ਸ਼ਹੀਦਾਂ ਦੀ ਧਰਤੀ ‘ਤੇ ਕੋਈ ਅਜਿਹਾ ਕੰਮ ਨਹੀਂ ਹੋਣ ਦੇਵਾਂਗੇ, ਇੱਥੇ ਕਿਸੇ ਵੀ ਕਿਸਮ ਦਾ ਕੂੜਾ ਨਹੀਂ ਸੁੱਟਣ ਦਿੱਤਾ ਜਾਵੇਗਾ ।

ਕਾਨੂੰਨੀ ਨਜ਼ਰੀਏ ਨਾਲ ਵੀ ਇਹ ਥਾਂ ਕੂੜਾ ਸੁੱਟਣ ਲਈ ਪੂਰੀ ਤਰ੍ਹਾਂ ਗਲਤ ਹੈ

ਜੁਆਇੰਟ ਐਕਸ਼ਨ ਕਮੇਟੀ ਦੇ ਮੀਡੀਆ ਐਡਵਾਈਜ਼ਰ ਸਰਦਾਰ ਅਮਨਦੀਪ ਸਿੰਘ ਸਲੈਚ (Media Advisor Sardar Amandeep Singh Slatch) ਨੇ ਦੱਸਿਆ ਕਿ ਕਾਨੂੰਨੀ ਨਜ਼ਰੀਏ ਨਾਲ ਵੀ ਇਹ ਥਾਂ ਕੂੜਾ ਸੁੱਟਣ ਲਈ ਪੂਰੀ ਤਰ੍ਹਾਂ ਗਲਤ ਹੈ, ਕਿਉਂਕਿ ਇਸ ਦੇ ਨੇੜੇ ਸਕੂਲ, ਰਿਹਾਇਸ਼ੀ ਇਲਾਕਾ, ਕਮਰਸ਼ੀਅਲ ਏਰੀਆ, ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਜੀ (ਚਪੜਚਿੜੀ) ਅਤੇ ਫਤਿਹ ਬੁਰਜ ਸਥਿਤ ਹਨ, ਇਸ ਲਈ ਇੱਥੇ ਕੂੜਾ ਸੁੱਟਣਾ ਨਾ ਸਿਰਫ਼ ਸਮਾਜਕ ਅਤੇ ਧਾਰਮਿਕ ਪੱਖੋਂ ਗਲਤ ਹੈ, ਬਲਕਿ ਕਾਨੂੰਨੀ ਤੌਰ ‘ਤੇ ਵੀ ਗਲਤ ਹੈ । ਇਹੋ ਕਾਰਨ ਹੈ ਕਿ ਇਹ ਕੇਸ ਹਾਈ ਕੋਰਟ ਤੋਂ ਪਹਿਲਾਂ ਹੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਜਿੱਤਿਆ ਜਾ ਚੁੱਕਾ ਹੈ । ਜਥੇਦਾਰ ਸਾਹਿਬ ਨੇ ਇਹ ਵੀ ਸਪਸ਼ਟ ਕੀਤਾ ਕਿ ਭਵਿੱਖ ਵਿੱਚ ਵਿਰਾਸਤੀ ਸਮਾਰਕ ਅਤੇ ਇਤਿਹਾਸਕ ਥਾਵਾਂ ਦੇ ਨੇੜੇ ਕਿਸੇ ਵੀ ਕਿਸਮ ਦਾ ਕੂੜਾ-ਕਰਕਟ ਨਹੀਂ ਸੁੱਟਣ ਦਿੱਤਾ ਜਾਵੇਗਾ ।

Read More :

ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਘੱਗਰ ਨੇੜਲੇ ਪਿੰਡਾਂ ਦਾ ਦੌਰਾ

0
MLA Shutrana

ਬਾਦਸ਼ਾਹਪੁਰ, ਸ਼ੁਤਰਾਣਾ, ਪਾਤੜਾਂ, ਪਟਿਆਲਾ, 1 ਸਤੰਬਰ 2025 : ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ (MLA from Shutrana Kulwant Singh) ਨੇ ਅੱਜ ਸ਼ੁਤਰਾਣਾ ‘ਚ ਘੱਗਰ ਦਰਿਆ ਦੇ ਵਹਾਅ ਨੇੜਲੇ ਪਿੰਡਾਂ ਬਾਦਸ਼ਾਹਪੁਰ, ਰਸੌਲੀ, ਰਾਮਪੁਰ ਪੜਤਾ, ਹਰਚੰਦਪੁਰਾ, ਅਰਨੇਟੂ, ਤੇਈਪੁਰ, ਸਾਗਰਾ, ਸ਼ੁਤਰਾਣਾ, ਨਾਈਵਾਲ, ਗੁਲਹਾੜ, ਜੋਗੇਵਾਲ ਤੇ ਮਤੌਲੀ ਵਿਖੇ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜਾ ਲਿਆ । ਇਸ ਮੌਕੇ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਤੇ ਡਰੇਨੇਜ ਵਿਭਾਗ ਦੇ ਐਕਸੀਅਨ ਪ੍ਰਥਮ ਗੰਭੀਰ ਸਮੇਤ ਬੀ. ਡੀ. ਪੀ. ਓ. ਦੇ ਹੋਰ ਅਧਿਕਾਰੀ ਵੀ ਮੌਜੂਦ ਸਨ ।

ਵਿਧਾਇਕ ਵੱਲੋਂ ਬਾਦਸ਼ਾਹਪੁਰ, ਰਸੌਲੀ, ਰਾਮਪੁਰ ਪੜਤਾ, ਹਰਚੰਦਪੁਰਾ, ਸ਼ੁਤਰਾਣਾ,ਅਰਨੇਟੂ, ਤੇਈਪੁਰ, ਨਾਈਵਾਲ, ਗੁਲਹਾੜ, ਜੋਗੇਵਾਲ, ਸਾਗਰਾ ਤੇ ਮਤੌਲੀ ਦਾ ਐਸ. ਡੀ. ਐਮ, ਡਰੇਨੇਜ ਤੇ ਹੋਰ ਅਧਿਕਾਰੀਆਂ ਨਾਲ ਦੌਰਾ

ਇਸ ਮੌਕੇ ਹਲਕਾ ਵਿਧਾਇਕ ਨੇ ਜਲ ਨਿਕਾਸ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ । ਉਨ੍ਹਾਂ ਕਿਹਾ ਕਿ ਘੱਗਰ ਦੇ ਕਮਜ਼ੋਰ ਕਿਨਾਰਿਆਂ (The weak banks of the Ghaggar) ਵਾਲੇ ਥਾਵਾਂ ਨੂੰ ਮਿੱਟੀ ਨਾਲ ਭਰੇ ਥੈਲਿਆਂ ਨਾਲ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਪਾਣੀ ਉਛਲਣ ਤੋਂ ਬਚਾਇਆ ਜਾਵੇ । ਇਸ ਤੋਂ ਇਲਾਵਾ ਮਿੱਟੀ ਦੇ ਭਰੇ ਥੈਲੇ, ਮਸ਼ੀਨਰੀ ਅਤੇ ਲੋੜੀਂਦਾ ਸਟਾਫ਼ ਵੀ ਇਥੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਿਆ ਜਾ ਸਕੇ ।

ਜਲ ਨਿਕਾਸ ਤੇ ਮਾਲ ਵਿਭਾਗ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ

ਉਨ੍ਹਾਂ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਯਤਨਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ । ਵਿਧਾਇਕ ਕੁਲਵੰਤ ਸਿੰਘ (Kulwant Singh) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਜਦੋਂਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੀ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰੰਤੂ ਹਾਲ ਦੀ ਘੜੀ ਅਜਿਹੀ ਕੋਈ ਸਥਿਤੀ ਨਹੀਂ ਹੈ ਤੇ ਸਾਰੇ ਪ੍ਰਬੰਧ ਇਹਤਿਆਤਨ ਕੀਤੇ ਜਾ ਰਹੇ ਹਨ । ਇਸ ਸਮੇਂ ਪਾਣੀ ਕੰਟਰੋਲ ਹੇਠ ਹੈ ਤੇ ਆਸ ਹੈ ਕਿ ਪਾਣੀ ਦਾ ਪੱਧਰ ਆਉਣ ਵਾਲੇ ਸਮੇਂ ਵਿੱਚ ਘੱਟ ਹੋਵੇਗਾ । ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ । ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ ।

Read More : ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਦੌਰਾ

ਜ਼ਿਲ੍ਹਾ ਸੰਗਰੂਰ ਵਿੱਚ 110 ਮੁਕੱਦਮੇ ਦਰਜ, 153 ਦੋਸ਼ੀ ਗ੍ਰਿਫ਼ਤਾਰ

0
SSP Sartaj Chahal

ਸੰਗਰੂਰ, 1 ਸਤੰਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ (S. S. P. Sangrur Sartaj Singh Chahal) ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.08.2025 ਤੋਂ 30.08.2025 ਤੱਕ ਡਰੱਗ ਦੇ 86 ਮੁਕੱਦਮੇ ਦਰਜ ਕਰਕੇ 128 ਦੋਸੀ ਕਾਬੂ ਕਰਕੇ 727 ਗ੍ਰਾਮ ਹੈਰੋਇਨ, 553 ਕਿੱਲੋ 600 ਗ੍ਰਾਮ ਭੂੱਕੀ ਚੂਰਾ ਪੋਸਤ, 1975 ਨਸੀਲੀਆਂ ਗੋਲੀਆਂ ਅਤੇ 1,59,000/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ ।

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਅਗਸਤ 2025 ਮਹੀਨੇ ਦੀ ਕਾਰਗੁਜਾਰੀ ਪੇਸ਼

ਸਰਾਬ ਦਾ ਧੰਦਾ ਕਰਨ ਵਾਲਿਆਂ (Those involved in the liquor business) ਖਿਲਾਫ 24 ਮੁਕੱਦਮੇ ਦਰਜ ਕਰਕੇ 25 ਦੋਸੀਆਂ ਨੂੰ ਕਾਬੂ ਕਰਕੇ 660 ਲੀਟਰ ਸਰਾਬ ਠੇਕਾ ਦੇਸੀ, 1 ਚਾਲੂ ਭੱਠੀ, 80.250 ਲੀਟਰ ਸਰਾਬ ਨਜੈਜ ਅਤੇ 460 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਇਸ ਤੋਂ ਇਲਾਵਾ ਅਸਲਾ ਐਕਟ ਦੇ 1 ਮੁਕੱਦਮਾ ਦਰਜ ਕਰਕੇ 02 ਦੋਸੀ ਗ੍ਰਿਫਤਾਰ ਕੀਤੇ ਗਏ, 01 ਪਿਸਟਲ/ਰਿਵਾਲਵਰ ਅਤੇ 05 ਕਾਰਤੂਸ ਬ੍ਰਾਮਦ ਕਰਾਏ ਗਏ । ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਦੋਸੀ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਪਾਸੋਂ 970/- ਰੁਪਏ ਬ੍ਰਾਮਦ ਕਰਾਏ ਗਏ ।

ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਕੇ ਕੀਤੀ ਗਈ ਰਿਕਵਰੀ

ਥਾਣਾ ਸਦਰ ਧੂਰੀ (Sadar Dhuri Police Station) ਦੇ ਏਰੀਆ ਵਿੱਚ ਪੈਂਦੇ ਪਿੰਡ ਹਸਨਪੁਰ ਵਿਖੇ ਅੱਧੀ ਰਾਤ ਨੂੰ ਰਿਹਾਇਸੀ ਮਕਾਨ ਦੇ ਬਾਹਰ ਫਾਇਰਿੰਗ ਕਰਨ ਵਾਲੇ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼ ਕਰਕੇ 7 ਦੋਸੀਆਂ ਨੂੰ ਕਾਬੂ ਕੀਤਾ ਗਿਆ ਅਤੇ ਵਾਰਦਾਤ ਸਮੇਂ ਵਰਤੇ 3 ਦੇਸੀ ਪਿਸਟਲ ਸਮੇਤ ਮੈਗਜੀਨ, 1 ਬਲੈਰੋ ਗੱਡੀ ਅਤੇ 1 ਮੋਟਰ ਸਾਇਕਲ ਬ੍ਰਾਮਦ ਕੀਤੇ ਗਏ । ਇਸੇ ਤਰ੍ਹਾਂ ਥਾਣਾ ਮੂਨਕ ਅਤੇ ਭਵਾਨੀਗੜ੍ਹ ਵੱਲੋਂ 2 ਨਸ਼ਾ ਤਸਕਰਾਂ ਦੀ 39,53,358/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ ਕਰਵਾਈ ਗਈ । ਸੰਗਰੂਰ ਪ੍ਰਸ਼ਾਸਨ ਵੱਲੋਂ 2 ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਮਿਊਸਪਲ ਕਮੇਟੀ ਸੰਗਰੂਰ ਦੀ ਜ਼ਮੀਨ ਉਪਰ ਬਣਾਈ ਗੈਰ-ਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ ।

ਨਸ਼ਿਆਂ ਖਿਲਾਫ ਜੰਗ ਜਾਰੀ ਹੈ

ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 799 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ । ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Read More : ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ : ਐਸ. ਐਸ. ਪੀ.

ਸੰਤ ਬਾਬਾ ਈਸ਼ਰ ਸਿੰਘ ਜੀ ਕਿਸ਼ਨ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਮਨਾਈ

0
death anniversary celebrated

ਨਾਭਾ, 1 ਸਤੰਬਰ 2025 : ਨਾਭਾ ਦੇ ਨਜ਼ਦੀਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ (Gurdwara Sidhsar Aloharan Sahib) ਵਿਖੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਦੀ ਅਗਵਾਈ ਹੇਠ ਪਰਮ ਸੰਤ ਬਾਬਾ ਈਸ਼ਰ ਸਿੰਘ ਜੀ (Sant Baba Ishar Singh Ji) ਮਹਾਰਾਜ ਤੇ ਪਰਮ ਸੰਤ ਬਾਬਾ ਕਿਸ਼ਨ ਸਿੰਘ ਜੀ ਮਹਾਰਾਜ ਰਾੜਾ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ (Annual anniversary) ਤੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ ।

ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁਖੀ ਸੰਤ ਬਾਬਾ ਕਸ਼ਮੀਰਾ ਸਿੰਘ ਜੀ ਨੇ ਸੰਗਤਾਂ ਨੂੰ ਗੁਰੂ ਵਾਲੇ ਬਨਣ ਦੀ ਅਪੀਲ ਕੀਤੀ ।

ਇਸ ਮੌਕੇ ਤੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁਖੀ ਸੰਤ ਬਾਬਾ ਕਸ਼ਮੀਰਾ ਸਿੰਘ ਜੀ (Sant Baba Kashmira Singh Ji) ਨੇ ਸੰਗਤਾਂ ਨੂੰ ਗੁਰੂ ਵਾਲੇ ਬਨਣ ਦੀ ਅਪੀਲ ਕੀਤੀ । ਉਨਾਂ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਵੀ ਕੀਤਾ । ਦੂਰੋਂ ਨੇੜਿਓਂ ਆਈਆਂ ਸਮੁੱਚੀਆਂ ਸੰਗਤਾਂ, ਮਹਾਂਪੁਰਖਾਂ ਤੇ ਸਿਆਸੀ ਆਗੂਆਂ ਦਾ ਧੰਨਵਾਦ ਕੀਤਾ ।

ਵੱਖ-ਵੱਖ ਧਾਰਮਿਕ ਸ਼ਖਸੀਅਤਾਂ ਨੇ ਕੀਤਾ ਕਥਾ ਗੁਰਬਾਣੀ ਕੀਰਤਨ ਰਾਹੀਂ ਗੁਰੂ ਦਾ ਜੱਸ ਗਾਇਨ

ਇਸ ਮੌਕੇ ਤੇ ਭਾਈ ਜਗਜੀਤ ਸਿੰਘ ਜੀ ਕਥਾਵਾਚਕ ਅੰਬਾਲਾ, ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਪਟਿਆਲਾ, ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ, ਬੀਬੀ ਕੁਲਵੰਤ ਕੌਰ ਰਾਏਪੁਰ ਵਾਲੇ, ਭਾਈ ਜਸਵੀਰ ਸਿੰਘ ਜੀ, ਭਾਈ ਹਰਪਾਲ ਸਿੰਘ ਫਤਿਹਗੜ੍ਹ ਸਾਹਿਬ, ਬੀਬਾ ਸੁਖਪਾਲ ਕੌਰ ਢਾਡੀ ਜੱਥਾ, ਭਾਈ ਇੰਦਰਜੀਤ ਸਿੰਘ ਪਟਿਆਲਾ ਵਾਲੇ ਰਾਗੀ ਜੱਥਾ, ਬਾਬਾ ਹਰਦੇਵ ਸਿੰਘ ਇਟਲੀ , ਅਜੈਬ ਸਿੰਘ ਗਲਵੱਟੀ, ਭਾਈ ਅਮਰੀਕ ਸਿੰਘ ਯੂ. ਕੇ. ਵਾਲੇ, ਬੀਬੀ ਪਵਨਦੀਪ ਕੌਰ, ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਗਿਆਨੀ ਕੁਲਵੰਤ ਸਿੰਘ ਲੁਧਿਆਣਾ ਵਾਲੇ, ਭਾਈ ਮਨਜੋਤ ਸਿੰਘ ।

ਬਾਬਾ ਅਮਰੀਕ ਸਿੰਘ, ਭਾਈ ਜਸਕਰਨ ਸਿੰਘ, ਭਾਈ ਕੁਲਦੀਪ ਸਿੰਘ ਯੂ. ਐਸ. ਏ., ਬਾਬਾ ਹਿੰਮਤ ਸਿੰਘ ਰਾਮਪੁਰ ਛੰਨਾ ਵਾਲੇ, ਭਾਈ ਰਣਜੀਤ ਸਿੰਘ ਢੀਂਗੀ ਵਾਲੇ, ਸੁਆਮੀ ਰਾਜੇਸ਼ਵਰਨੰਦ ਜੀ, ਬਾਬਾ ਜਸਪਾਲ ਸਿੰਘ ਪਾਲੀਆਂ ਵਾਲੇ, ਜਥੇਦਾਰ ਬਾਬਾ ਜਸਵੀਰ ਸਿੰਘ, ਬਾਬਾ ਜਤਿੰਦਰ ਸਿੰਘ ਯੂਕੇ ਇੰਗਲੈਂਡ ਵਾਲੇ, ਭਾਈ ਬਰਖੁਰਦਾਰ ਗੋਸਲਾ ਵਾਲੇ, ਭਾਈ ਪਲਵਿੰਦਰ ਸਿੰਘ ਗਲਵੱਟੀ ਵਾਲੇ, ਭਾਈ ਕਰਨੈਲ ਸਿੰਘ ਕਵਿਸ਼ਰੀ ਜੱਥਾ, ਭਾਈ ਗੁਰਦੇਵ ਸਿੰਘ ਜੋਗੀ, ਬੀਬੀ ਸਹਿਜ ਪ੍ਰੀਤ ਕੌਰ, ਭਾਈ ਕਮਲਜੀਤ ਸਿੰਘ ਰਾਗੀ ਜੱਥਾ ਗੁਰਮਤਿ ਕਾਲਜ ਪਟਿਆਲਾ, ਭਾਈ ਜਸਵਿੰਦਰ ਸਿੰਘ ਰਾਗੀ ਜੱਥਾ ਪਟਿਆਲਾ ਨੇ ਕਥਾ ਗੁਰਬਾਣੀ ਕੀਰਤਨ ਰਾਹੀਂ ਗੁਰੂ ਦਾ ਜੱਸ ਗਾਇਨ ਕੀਤਾ ।

ਧਾਰਮਿਕ ਸਮਾਗਮ ਵਿਚ ਵੱਖ-ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਿਕ ਸ਼ਖਸੀਅਤਾਂ ਨੇ ਭਰੀ ਹਾਜ਼ਰੀ

ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸਾਬਕਾ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ, ਇੰਮਪਰੂਵਮੈਂਟ ਟਰਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮਲਕੀਤ ਕੰਬਾਇਨ ਦੇ ਐਮ. ਡੀ. ਚਰਨ ਸਿੰਘ, ਪਾਖਰ ਸਿੰਘ ਐਮ. ਡੀ, ਹਰਦੇਵ ਕੰਬਾਈਨ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਸਾਬਕਾ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਬਾਬਾ ਹਰਦੇਵ ਸਿੰਘ ਜੀ, ਹੈਡ ਗ੍ਰੰਥੀ ਬਾਬਾ ਤਰਲੋਚਨ ਪਾਲ ਸਿੰਘ ਲਾਡੀ, ਬਾਬਾ ਬਲਦੇਵ ਸਿੰਘ, ਬਾਬਾ ਗੁਰਬੰਤ ਸਿੰਘ, ਬਾਬਾ ਜਤਿੰਦਰ ਸਿੰਘ ਜੋਤੀ ਹਾਜ਼ਰੀ ਭਰੀ ।

ਬਾਬਾ ਗੁਰਪ੍ਰੀਤ ਸਿੰਘ ਗੋਪੀ, ਬਾਬਾ ਗੁਰਸੇਵਕ ਸਿੰਘ, ਬਾਬਾ ਜਤਿੰਦਰ ਸਿੰਘ ਜੋਤੀ, ਪ੍ਰਧਾਨ ਸੁਰਜੀਤ ਸਿੰਘ, ਡਾਕਟਰ ਹਰਪਾਲ ਸਿੰਘ, ਡਾਕਟਰ ਪੱਪੀ, ਪ੍ਰੋਫੈਸਰ ਸੁਖਵਿੰਦਰਜੀਤ ਸਿੰਘ, ਬਲਵੰਤ ਸਿੰਘ, ਦਰਸ਼ਨ ਸਿੰਘ, ਇੱਛਿਆਮਾਨ ਸਿੰਘ ਭੋਜੋ ਮਾਜਰੀ, ਭੁਪਿੰਦਰ ਸਿੰਘ ਖੋਖ, ਮੁਸ਼ਤਾਕ ਅਲੀ ਕਿੰਗ, ਬੱਗਾ ਸਿੰਘ ਮਸਿੰਘਣ, ਹਰਵਿੰਦਰ ਸਿੰਘ, ਲੱਖਾ ਸਿੰਘ ਨੂਰਪੁਰਾ, ਨਿਸ਼ਾਵਰ ਸਿੰਘ ਕੂਕੇ, ਸੱਜੂ ਸਿੰਘ ਸ੍ਰੀਮਾਨ ਜੀ, ਗੁਰਵਿੰਦਰ ਸਿੰਘ ਢਿੱਲੋਂ, ਰਘਵੀਰ ਸਿੰਘ, ਰਣਧੀਰ ਸਿੰਘ ਅਲੋਹਰਾ, ਸਰਬਜੀਤ ਸਿੰਘ ਬੇਨੜਾ, ਹਰਦੀਪ ਸਿੰਘ,ਪਾਲ ਸਿੰਘ ਅਲੋਹਰਾ ਤੋਂ ਇਲਾਵਾ ਆਦਿ ਸੰਗਤਾ ਨੇ ਹਾਜ਼ਰੀ ਭਰੀ ।

Read More : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਵਿਸ਼ਾ ਮਾਹਿਰਾਂ ਨਾਲ ਮੀਟਿੰਗ ਆਯੋਜਿਤ

ਵੱਡੀ ਨਦੀ ‘ਚ ਪਾਣੀ ਦਾ ਪੱਧਰ ਘੱਟ : ਏ. ਡੀ. ਸੀ.

0
Navreet Kaur Sekhon

ਪਟਿਆਲਾ, 1 ਸਤੰਬਰ 2025 : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) (Additional Deputy Commissioner (Urban Development)) ਨਵਰੀਤ ਕੌਰ ਸੇਖੋਂ ਨੇ ਅੱਜ ਵਰ੍ਹਦੇ ਮੀਂਹ ‘ਚ ਵੱਡੀ ਨਦੀ ਦਾ ਦੌਰਾ ਕਰਕੇ ਚੱਲ ਰਹੇ ਸਫ਼ਾਈ ਕਾਰਜਾਂ ਸਮੇਤ ਨਦੀ ‘ਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ।

ਵੱਡੀ ਨਦੀ ‘ਚ ਆ ਰਹੀ ਬੂਟੀ ਦੀ ਕੀਤੀ ਜਾ ਰਹੀ ਹੈ ਨਾਲੋਂ ਨਾਲ ਸਫ਼ਾਈ : ਨਵਰੀਤ ਕੌਰ ਸੇਖੋਂ

ਇਸ ਮੌਕੇ ਉਨ੍ਹਾਂ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਕਾਫ਼ੀ ਘੱਟ ਹੈ (The water level in the large river is quite low.) ਅਤੇ ਜੋ ਬਰਸਾਤੀ ਪਾਣੀ ਆ ਰਿਹਾ ਹੈ ਉਸਨੂੰ ਅੱਗੇ ਜਾਣ ਵਿੱਚ ਕੋਈ ਰੁਕਾਵਟ ਨਹੀਂ ਤੇ ਪਾਣੀ ਆਰਾਮ ਨਾਲ ਅੱਗੇ ਲੰਘ ਰਿਹਾ ਹੈ ਅਤੇ ਇਸ ਦੇ ਇਕਦਮ ਵੱਧਣ ਦਾ ਕੋਈ ਖਦਸ਼ਾ ਨਹੀਂ ਹੈ, ਇਸ ਲਈ ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿੰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਜਾਂਦੀ ਅਧਿਕਾਰਤ ਜਾਣਕਾਰੀ ‘ਤੇ ਹੀ ਵਿਸ਼ਵਾਸ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਘੰਟੇ ਜ਼ਿਲ੍ਹੇ ਦੇ ਨਦੀਆਂ/ਨਾਲਿਆਂ ਦੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਮੌਕੇ ਨਗਰ ਨਿਗਮ ਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਤੇ ਇਲਾਕੇ ਦੇ ਕੌਂਸਲਰ ਮੌਜੂਦ ਸਨ ।

ਏ. ਡੀ. ਸੀ. ਨਵਰੀਤ ਕੌਰ ਸੇਖੋਂ ਵੱਲੋਂ ਵੱਡੀ ਨਦੀ ਦਾ ਕੀਤਾ ਦੌਰਾ

ਨਵਰੀਤ ਕੌਰ ਸੇਖੋਂ (Navreet Kaur Sekhon) ਨੇ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਈ ਬਰਸਾਤ ਕਾਰਨ ਵਧਦਾ ਹੈ, ਪਰ ਹਾਲ ਦੀ ਘੜੀ ਅਜਿਹੀ ਕੋਈ ਸਥਿਤੀ ਨਹੀਂ ਹੈ ਕਿ ਵੱਡੀ ਨਦੀ ਵਿੱਚ ਪਾਣੀ ਇਕਦਮ ਵਧੇ, ਇਸ ਲਈ ਘਬਰਾਹਟ ਵਿੱਚ ਆਉਣ ਵਾਲੀ ਕੋਈ ਸਥਿਤੀ ਨਹੀਂ ਹੈ । ਉਨ੍ਹਾਂ ਕਿਹਾ ਕਿ ਵੱਡੀ ਨਦੀ ਵਿੱਚ ਆ ਰਹੀ ਬੂਟੀ ਦੀ ਸਫ਼ਾਈ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਮਸ਼ੀਨਰੀ ਅਤੇ ਲੇਬਰ ਲਗਾਤਾਰ ਕੰਮ ਕਰ ਰਹੀ ਹੈ ।

ਡਰੇਨੇਜ ਵਿਭਾਗ ਦੇ ਨਾਲ ਨਾਲ ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਵੀ ਪੂਰੀ ਤਰ੍ਹਾਂ ਚੌਕਸ ਹਨ

ਉਨ੍ਹਾਂ ਕਿਹਾ ਕਿ ਡਰੇਨੇਜ ਵਿਭਾਗ ਦੇ ਨਾਲ ਨਾਲ ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਵੀ ਪੂਰੀ ਤਰ੍ਹਾਂ ਚੌਕਸ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਨਗਰ ਨਿਗਮ ਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੇ ਵਹਾਅ ਵਿੱਚ ਕੋਈ ਰੁਕਾਵਟ ਨਾ ਆਵੇ ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਅਲਰਟ ਅਤੇ ਅਪਡੇਟ ਜਾਰੀ ਕੀਤੇ ਜਾ ਰਹੇ ਹਨ

ਉਨ੍ਹਾਂ ਦੱਸਿਆ ਕਿ ਪਿੰਡ ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਬਣ ਰਹੇ ਨਵੇਂ ਪੁੱਲ ਕਾਰਨ ਬਣਾਈ ਗਈ ਅਸਥਾਈ ਡਾਇਵਰਜ਼ਨ ਨੂੰ ਵੀ ਇਹਤਿਆਤ ਦੇ ਤੌਰ ‘ਤੇ ਅਗਲੇ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਅਲਰਟ ਅਤੇ ਅਪਡੇਟ ਜਾਰੀ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਐਮਰਜੈਂਸੀ ਜਾਂ ਜਾਣਕਾਰੀ ਸਾਂਝੀ ਕਰਨ ਲਈ, ਜਿਲ੍ਹਾ ਨਿਵਾਸੀ ਕੰਟਰੋਲ ਰੂਮ ਨੰਬਰਾਂ: 0175-2350550 ਅਤੇ 2358550 ‘ਤੇ ਸੰਪਰਕ ਕਰ ਸਕਦੇ ਹਨ ।

Read More : ਡੀ. ਸੀ. ਵਲੋਂ ਪੀ. ਜੀ. ਆਰ. ਐਸ. ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਸੁਣਵਾਈ