Home Blog Page 695

ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਮੰਨੀ ਆਪਣੀ ਗਲਤੀ

0
Jaswant Singh Zafar

ਅੰਮ੍ਰਿਤਸਰ, 1 ਸਤੰਬਰ 2025 : ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ (Jaswant Singh Zafar) ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਏ । ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਤੀ ਰੂਪ ਵਿਚ ਆਪਣਾ ਸਪੱਸ਼ਟੀਕਰਨ ਸੌਂਪਿਆ ।

ਜਸਵੰਤ ਸਿੰਘ ਨੇ ਪੇਸ਼ ਹੋਣ ਮੌਕੇ ਆਪਣਾ ਦਾੜ੍ਹਾ ਬੰਨ੍ਹਿਆ ਹੋਇਆ ਸੀ ਪਰ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਉਨ੍ਹਾਂ ਨੂੰ ਦਾੜ੍ਹਾ ਖੋਲ੍ਹਣ ਲਈ ਆਖਿਆ ਗਿਆ, ਜਿਸ ਤੋਂ ਬਾਅਦ ਜ਼ਫਰ ਦਾੜ੍ਹਾ ਖੋਲ੍ਹ ਕੇ ਪੇਸ਼ ਹੋਏ । ਇਸ ਤੋਂ ਬਾਅਦ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ । ਜ਼ਫ਼ਰ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਗੁਰੂ ਨੂੰ ਸਮਰਪਿਤ ਹਨ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਧਾਰਮਿਕ ਸਜ਼ਾ ਮਿਲਦੀ ਹੈ ਤਾਂ ਉਹ ਉਸਨੂੰ ਸਿਰ ਮੱਥੇ ਸਵੀਕਾਰ ਕਰਨਗੇ ।

ਜਸਵੰਤ ਸਿੰਘ ਜ਼ਫ਼ਰ ਦਫ਼ਤਰ ਸਕੱਤਰੇਤ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਹੋਏ ਅਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਗਾਇਕ ਬੀਰ ਸਿੰਘ (Singer Bir Singh) ਦੀ ਮੈਨੇਜਮੈਂਟ ਦੀ ਗਲਤੀ ਕਾਰਨ ਇਹ ਵਿਵਾਦ ਉੱਠਿਆ । ਉਨ੍ਹਾਂ ਕਿਹਾ ਕਿ ਭਾਵੇਂ ਇਸ ਮਾਮਲੇ ਵਿੱਚ ਉਨ੍ਹਾਂ ਦੀ ਸਿੱਧੀ ਭੂਮਿਕਾ ਨਹੀਂ ਸੀ, ਫਿਰ ਵੀ ਉਹ ਇਸ ਗਲਤੀ ਨੂੰ ਆਪਣੀ ਜ਼ਿੰਮੇਵਾਰੀ ਮੰਨਦੇ ਹਨ ।

ਇਸੇ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਉਹ ਮੁਆਫ਼ੀ ਮੰਗਣ ਪਹੁੰਚੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ “ਮੈਂ ਗੁਰੂ ਨੂੰ ਸਮਰਪਿਤ ਹਾਂ, ਜੋ ਵੀ ਸਜ਼ਾ ਮੈਨੂੰ ਦਿੱਤੀ ਜਾਵੇਗੀ, ਉਹ ਮੈਨੂੰ ਮਨਜ਼ੂਰ ਹੋਵੇਗੀ । ਮੇਰੀ ਹਮੇਸ਼ਾ ਇਹੀ ਭਾਵਨਾ ਰਹੀ ਹੈ ਕਿ ਸੇਵਾ ਕਰਨੀ ਸਭ ਤੋਂ ਵੱਡਾ ਧਰਮ ਹੈ। ਗੁਰੂ ਜੋ ਵੀ ਸੇਵਾ ਦੇਣਗੇ, ਮੈਂ ਉਸਨੂੰ ਨਿਮਰਤਾ ਨਾਲ ਨਿਭਾਵਾਂਗਾ ।

ਜ਼ਫ਼ਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਮਨੋਰਥ ਨਹੀਂ ਸੀ ਪਰ ਹਾਲ ਹੀ ਦੀ ਘਟਨਾ ਨਾਲ ਬੇਲੋੜਾ ਵਿਵਾਦ ਖੜ੍ਹਾ ਹੋ ਗਿਆ, ਜਿਸ ਨਾਲ ਉਨ੍ਹਾਂ ਨੂੰ ਗਹਿਰੀ ਪੀੜਾ ਹੋਈ । ਉਨ੍ਹਾਂ ਨੇ ਸਪਸ਼ਟ ਕੀਤਾ ਕਿ ਗੁਰੂ ਦੀ ਰਹਿਮਤ ਨਾਲ ਹੀ ਉਹ ਇਸ ਅਹੁਦੇ ’ਤੇ ਹਨ ਅਤੇ ਅੱਗੇ ਵੀ ਗੁਰੂ ਦੇ ਹੁਕਮ ਅਨੁਸਾਰ ਹੀ ਸੇਵਾ ਕਰਦੇ ਰਹਿਣਗੇ (They will continue to serve according to the Guru’s orders.) ।

Read More : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਵਿਵਾਦ ਹੋਇਆ ਖਤਮ

ਘਬਰਾਉਣ ਦੀ ਕੋਈ ਲੋੜ ਨਹੀਂ, ਸਥਿਤੀ ਕਾਬੂ ਹੇਠ : ਡੀ. ਸੀ. ਕੋਮਲ ਮਿੱਤਲ

0
Deputy Commissioner

ਜ਼ੀਰਕਪੁਰ/ਡੇਰਾਬੱਸੀ, 1 ਸਤੰਬਰ 2025 : ਸੁਖਨਾ ਹੈਡਵਰਕਸ (Sukhna Headworks) ਵੱਲੋਂ ਸੁਖਨਾ ਚੋਅ ਵਿੱਚ ਵਾਧੂ ਪਾਣੀ ਛੱਡਣ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਐਸ. ਏ. ਐਸ. ਨਗਰ ਦੇ ਡਿਪਟੀ ਕਮਿਸ਼ਨਰ (Deputy Commissioner) ਕੋਮਲ ਮਿੱਤਲ ਨੇ ਜ਼ੀਰਕਪੁਰ ਦੇ ਸੁਖਨਾ ਚੋਅ ਦੇ ਬਲਟਾਣਾ ਪੁਲ ਦਾ ਦੌਰਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ । ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਤੌਰ ’ਤੇ ਸੁਖਨਾ ਚੋਅ ’ਤੇ ਬਲਟਾਣਾ ਪੁਲ ਅਤੇ ਘੱਗਰ ਦਰਿਆ ਦੇ ਮੁਬਾਰਕਪੁਰ ਕਾਜ਼ਵੇਅ ’ਤੇ ਆਵਾਜਾਈ ਰੋਕ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ ।

ਸਾਵਧਾਨੀ ਵਜੋਂ ਬਲਟਾਣਾ ਪੁਲ ਅਤੇ ਮੁਬਾਰਕਪੁਰ ਕਾਜਵੇ ’ਤੇ ਆਵਾਜਾਈ ਰੋਕੀ ਗਈ

ਡੀ. ਸੀ. ਮਿੱਤਲ (D. C. Mittal)  ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੂੰ ਜ਼ੀਰਕਪੁਰ ਅਤੇ ਡੇਰਾਬੱਸੀ ਸਮੇਤ ਸ਼ਹਿਰੀ ਇਲਾਕਿਆਂ ਵਿੱਚੋਂ ਲੰਘਦੇ ਨਦੀਆਂ/ਨਾਲਿਆਂ ਚ ਪਾਣੀ ਦੇ ਪ੍ਰਵਾਹ ਦੀ ਨਿਗਰਾਨੀ ਅਤੇ ਆਰਜ਼ੀ ਤੌਰ ਤੇ ਆਵਾਜਾਈ ਰੋਕਣ ਲਈ ਤਾਇਨਾਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਭਾਵੇਂ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਹੈ, ਪਰ ਇਸ ਵੇਲੇ ਨਿਵਾਸੀਆਂ ਲਈ ਕੋਈ ਤੁਰੰਤ ਖ਼ਤਰਾ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਪੂਰੀ ਚੌਕਸੀ ਨਾਲ ਨਿਗਰਾਨੀ ਕਰ ਰਿਹਾ ਹੈ ਅਤੇ ਸਾਰੀ ਲਾਜ਼ਮੀ ਮਸੀਨਰੀ ਅਤੇ ਮਨੁੱਖੀ ਸ਼ਕਤੀ ਨੂੰ ਹਰੇਕ ਹਾਲਾਤ ਦਾ ਮੁਕਾਬਲਾ ਕਰਨ ਲਈ ਤਿਆਰ ਰੱਖਿਆ ਗਿਆ ਹੈ ।

ਡੀ. ਸੀ. ਨੇ ਦੌਰਾ ਕਰ ਕੀਤੀ ਸਥਿਤੀ ਦੀ ਸਮੀਖਿਆ

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸੁਖਨਾ ਚੋਅ (Sukhna Chou) ਅਤੇ ਘੱਗਰ ਦਰਿਆ (Ghaggar River)  ਦੇ ਨੇੜਲੇ ਇਲਾਕਿਆਂ ਦੇ ਵਸਨੀਕ ਇਨ੍ਹਾਂ ਪਾਣੀ ਦੇ ਸਰੋਤਾਂ ਵੱਲ ਨਾ ਜਾਣ ਅਤੇ ਆਵਾਜਾਈ ਲਈ ਬਲਟਾਣਾ ਪੁਲ ਅਤੇ ਮੁਬਾਰਕਪੁਰ ਕਾਜ਼ਵੇਅ ਨੂੰ ਛੱਡ ਵੱਖ-ਵੱਖ ਬਦਲਵੇਂ ਰਸਤੇ ਵਰਤਣ । ਪ੍ਰਸ਼ਾਸਨ ਵੱਲੋਂ ਦੁਹਰਾਇਆ ਗਿਆ ਕਿ ਸਥਿਤੀ ਕਾਬੂ ਵਿੱਚ ਹੈ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਹੜ੍ਹ ਸੰਬੰਧੀ ਕਿਸੇ ਵੀ ਤਰਾਂ ਦੀਆਂ ਅਫ਼ਵਾਹਾਂ ’ਤੇ ਧਿਆਨ ਨਾ ਦੇਣ । ਕਿਸੇ ਵੀ ਜਾਣਕਾਰੀ ਲਈ ਹੇਠ ਲਿਖੇ ਕੰਟਰੋਲ ਰੂਮ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ : ਡੀ. ਸੀ. ਦਫ਼ਤਰ ਕੰਟਰੋਲ ਰੂਮ-0172-2219506 ਅਤੇ ਮੋਬਾਈਲ: 76580-51209, ਸਬ-ਡਿਵੀਜ਼ਨ ਡੇਰਾਬੱਸੀ: 01762-283224 ।

Read More : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ ‘ਚੜ੍ਹਦਾ ਸੂਰਜ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸਮਾਜ ਦੇ ਅਸਲ ਨਾਇਕਾਂ ਨੂੰ ਮਿਲੇਗਾ ਡਿਜੀਟਲ ਪਲੇਟਫਾਰਮ

ਪੰਜਾਬ ਸਰਕਾਰ ਨੇ ਤਿੰਨ ਤੱਕ ਕਾਲਜ ਯੂਨੀਵਰਸਿਟੀਆਂ ਵੀ ਕੀਤੀਆਂ ਬੰਦ

0
Punjab government

ਚੰਡੀਗੜ੍ਹ, 1 ਸਤੰਬਰ 2025 : ਪੰਜਾਬ ਵਿਚ ਪੈਦਾ ਹੋਏ ਮੌਜੂਦਾ ਹੜ੍ਹ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਬੀਤੇ ਦਿਨੀਂ 3 ਸਤੰਬਰ (September 3) ਤੱਕ ਜਾਰੀ ਕੀਤੇ ਗਏ ਸਕੂਲਾਂ ਨੂੰ ਬੰਦ ਕਰਨ ਦੇ ਹੁਕਮਾਂ ਦੇ ਚਲਦਿਆਂ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ਼ ਕਾਲਜਾਂ ਤੇ ਯੂਨੀਵਰਸਿਟੀਆਂ (Colleges and universities) ਵਿਚ ਵੀ 3 ਸਤੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ ।

ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (njab Education Minister Harjot Singh Bains) ਵਲੋਂ ਸੋਸ਼ਲ ਮੀਡੀਆ ਹੇਂਡਲਰ ਟਵੀਟ ਰਾਹੀਂ ਪੰਜਾਬ ਦੇ ਸਕੂਲਾਂ ਦੇ ਨਾਲ-ਨਾਲ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਵੀ 3 ਸਤੰਬਰ ਤੱਕ ਛੁੱਟੀਆਂ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ । ਉਨ੍ਹਾਂ ਸੋਸ਼ਲ ਮੀਡੀਆ ਹੈਂਡਲਰ ਟਵੀਟ ਰਾਹੀਂ ਲਿਖਿਆ ਹੈ ਕਿ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ (In view of the heavy rain) ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ ।

ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ । ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇ ।

Read More : ਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ

ਡੀ. ਸੀ. ਵਲੋਂ ਮੀਂਹ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸਲਾਹਕਾਰੀ ਜਾਰੀ

0
Deputy Commissioner

ਪਟਿਆਲਾ, 1 ਸਤੰਬਰ 2025 : ਮੌਜੂਦਾ ਬਾਰਿਸ਼ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ (Deputy Commissioner) ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵਸਨੀਕਾਂ ਲਈ ਇੱਕ ਸਲਾਹਕਾਰੀ ਜਾਰੀ (An advisory has been issued for residents of the district.) ਕੀਤੀ ਹੈ ।

ਲੋਕ ਬੇਲੋੜੀ ਆਵਾਜਾਈ ਤੋਂ ਪਰਹੇਜ਼ ਕਰਨ

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਨਦੀਆਂ, ਖ਼ਾਸ ਕਰਕੇ ਘੱਗਰ, ਟਾਂਗਰੀ ਤੇ ਮਾਰਕੰਡਾ ਸਮੇਤ ਕੁਝ ਬਰਸਾਤੀ ਨਾਲੇ ਵਾਧੂ ਪਾਣੀ ਆਉਣ ਕਾਰਨ ਉਛਲ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੱਚੇ ਰਸਤੇ ਜਾਂ ਅਸਥਾਈ ਸੜਕਾਂ, ਖਾਸ ਕਰਕੇ ਨਦੀਆਂ ਤੇ ਹੋਰ ਜਲ ਸਰੋਤਾਂ ਦੇ ਨੇੜੇ, ਜਾਣ ਤੇ ਇਨ੍ਹਾਂ ਨੇੜਲੇ ਰਸਤਿਆਂ ਦੀ ਵਰਤੋਂ ਕਰਨ ਤੋਂ ਬਚਣ ਅਤੇ ਬੇਲੋੜੀ ਆਵਾਜਾਈ ਤੋਂ ਪਰਹੇਜ਼ ਕਰਨ ।

ਨਦੀ ਦੇ ਕਿਨਾਰਿਆਂ ਦੇ ਨੇੜੇ ਪਸ਼ੂਆਂ ਤੇ ਮਵੇਸ਼ੀਆਂ ਨੂੰ ਲੈ ਕੇ ਜਾਣ ਤੋਂ ਵੀ ਬਚਣ ਦੀ ਸਲਾਹ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਫੋਟੋਆਂ ਤੇ ਸੈਲਫੀ ਲੈਣ ਜਾਂ ਮਨੋਰੰਜਨ ਲਈ ਸੈਰ ਕਰਨ ਲਈ ਪੁਲਾਂ ਅਤੇ ਵੱਧ ਪਾਣੀ ਵਾਲੇ ਜਲ ਸਰੋਤਾਂ ‘ਤੇ ਜਾਂ ਨੇੜੇ ਨਾ ਖੜ੍ਹੇ ਹੋਣ ਦੀ ਅਪੀਲ ਵੀ ਕੀਤੀ ਅਤੇ ਨਦੀ ਦੇ ਕਿਨਾਰਿਆਂ ਦੇ ਨੇੜੇ ਪਸ਼ੂਆਂ ਤੇ ਮਵੇਸ਼ੀਆਂ ਨੂੰ ਲੈ ਕੇ ਜਾਣ ਤੋਂ ਵੀ ਬਚਣ ਦੀ ਸਲਾਹ ਦਿੱਤੀ ਹੈ ।

ਅਗਲੇ ਤਿੰਨ ਦਿਨਾਂ ਲਈ ਇੱਕ ਚੇਤਾਵਨੀ ਜਾਰੀ ਕੀਤੀ ਗਈ ਹੈ

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਲਈ ਇੱਕ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ 24 ਘੰਟੇ ਨਿਰੰਤਰ ਸਥਿਤੀ ਉਪਰ ਨਿਗਰਾਨੀ ਕਰ ਰਿਹਾ ਹੈ ਅਤੇ ਜਿੱਥੇ ਵੀ ਲੋੜ ਹੋਵੇ ਸਮੇਂ ਸਿਰ ਚੇਤਾਵਨੀ ਤੇ ਸਲਾਹਕਾਰੀ ਵੀ ਜਾਰੀ ਕੀਤੀ ਜਾ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ “ਸਾਡੀਆਂ ਟੀਮਾਂ ਜ਼ਿਲ੍ਹੇ ਭਰ ਦੇ ਨਦੀਆਂ ਤੇ ਨਾਲਿਆਂ ਦੀ ਨਿਗਰਾਨੀ ਸਮੇਤ ਇਨ੍ਹਾਂ ਦੇ ਕਮਜ਼ੋਰ ਕੰਢਿਆਂ ਤੇ ਬੰਨ੍ਹਾਂ ‘ਤੇ ਤਾਇਨਾਤ ਹਨ ।

ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ

ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪਰ ਸਾਵਧਾਨੀ ਦੇ ਉਪਾਅ ਜ਼ਰੂਰੀ ਹਨ । ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਅਲਰਟ ਅਤੇ ਅਪਡੇਟ ਜਾਰੀ ਕੀਤੇ ਜਾਂਦੇ ਰਹਿਣਗੇ। ਐਮਰਜੈਂਸੀ ਲਈ ਜਾਂ ਜਾਣਕਾਰੀ ਸਾਂਝੀ ਕਰਨ ਲਈ, ਜਿਲ੍ਹਾ ਨਿਵਾਸੀ ਕੰਟਰੋਲ ਰੂਮ ਨੰਬਰਾਂ: 0175-2350550 ਅਤੇ 2358550 (Control Room Numbers: 0175-2350550 and 2358550) ‘ਤੇ ਸੰਪਰਕ ਕਰ ਸਕਦੇ ਹਨ ।

Read More : ਡਿਪਟੀ ਕਮਿਸ਼ਨਰ ਨੇ ਬਲਟਾਣਾ ਅਤੇ ਮੁਬਾਰਿਕਪੁਰ ਦਾ ਦੌਰਾ ਕੀਤਾ

ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਅਸਥਾਈ ਡਾਇਵਰਜ਼ਨ ਕੁਝ ਦਿਨਾਂ ਲਈ ਬੰਦ

0
Temporary diversion

ਪਟਿਆਲਾ, 1 ਸਤੰਬਰ 2025 : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ (District Administration Patiala) ਨੇ ਸੂਚਿਤ ਕੀਤਾ ਹੈ ਕਿ ਲਗਾਤਾਰ ਬਾਰਿਸ਼ ਕਾਰਨ, ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਬਣੇ ਅਸਥਾਈ ਡਾਇਵਰਜ਼ਨ (Temporary diversion) ‘ਤੇ ਪਾਣੀ ਦੇ ਵਹਿਣ ਕਰਕੇ ਸਥਿਤੀ ਨੂੰ ਦੇਖਦੇ ਹੋਏ, ਇਸ ਡਾਇਵਰਜ਼ਨ ਨੂੰ ਅਗਲੇ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ।

ਬਦਲਵੇਂ ਰਸਤੇ ਅਰਬਨ ਅਸਟੇਟ ਫੇਜ਼-2ਸਾਧੂ ਬੇਲਾ ਰੋਡ-ਮਹਿਮੂਦਪੁਰ ਅਰਾਈਆਂ-ਦੌਲਤਪੁਰ ਦੀ ਵਰਤੋਂ ਕਰਨ ਲੋਕ

ਕਾਰਜਕਾਰੀ ਇੰਜੀਨੀਅਰ (ਸਿਵਲ) ਪੰਜਾਬ ਮੰਡੀ ਬੋਰਡ (Executive Engineer (Civil) Punjab Mandi Board) ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਡਾਇਵਰਜ਼ਨ ਦੀ ਮਿੱਟੀ ਨਰਮ ਅਤੇ ਅਸਥਿਰ ਹੋ ਗਈ ਹੈ, ਜਿਸ ਨਾਲ ਯਾਤਰੀਆਂ ਲਈ ਸੁਰੱਖਿਆ ਜੋਖਮ ਪੈਦਾ ਹੋ ਗਿਆ ਹੈ। ਇਸ ਲਈ, ਜਨਤਕ ਸੁਰੱਖਿਆ ਦੇ ਹਿੱਤ ਵਿੱਚ, ਡਾਇਵਰਜ਼ਨ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਗਿਆ ਹੈ ਜਦੋਂ ਤੱਕ ਬਾਰਿਸ਼ ਘੱਟ ਨਹੀਂ ਜਾਂਦੀ ਅਤੇ ਹਾਲਾਤ ਸਥਿਰ ਨਹੀਂ ਹੋ ਜਾਂਦੇ, ਜਿਸ ਵਿੱਚ ਲਗਭਗ 4-5 ਦਿਨ ਲੱਗਣ ਦੀ ਉਮੀਦ ਹੈ ।

ਲੋਕਾਂ ਦੀ ਸੁਰੱਖਿਆ ਲਈ ਸਹਿਯੋਗ ਦੀ ਕੀਤੀ ਹੈ ਮੰਗ

ਉਨ੍ਹਾਂ ਨੇ ਇਸ ਰਸਤੇ ਵਿੱਚੋਂ ਲੰਘਣ ਵਾਲੇ ਰਾਹਗੀਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਬਦਲਵੇਂ ਰਸਤੇ ਅਰਬਨ ਅਸਟੇਟ ਫੇਜ਼-2-ਸਾਧੂ ਬੇਲਾ ਰੋਡ-ਮਹਿਮੂਦਪੁਰ ਅਰਾਈਆਂ-ਦੌਲਤਪੁਰ ਰਾਹੀਂ ਦੌਲਤਪੁਰ ਜਾਣ ਵਾਲੇ ਰਸਤੇ ਦੀ ਵਰਤੋਂ ਕਰਨ । ਉਨ੍ਹਾਂ ਲੋਕਾਂ ਦੀ ਸੁਰੱਖਿਆ ਲਈ ਸਹਿਯੋਗ ਦੀ ਮੰਗ ਕੀਤੀ ਹੈ ।

Read More : ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਗਰਾਊਂਡ ਜ਼ੀਰੋ ‘ਤੇ ਫੀਲਡ ‘ਚ ਤਾਇਨਾਤ

ਮਾਮਲਾ ਟਰਾਲੀ ਚੋਰੀ ਮਾਮਲੇ ਦੇ ਕਥਿਤ ਦੋਸੀ ਦੀ ਗ੍ਰਿਫਤਾਰੀ ਦਾ

0
Councilors and leaders of various social organizations

ਨਾਭਾ, 1 ਸਤੰਬਰ 2025 : ਨਾਭਾ ਵਿਖੇ ਸ਼ੰਭੂ ਬਾਰਡਰ ਕਿਸਾਨੀ ਮੋਰਚੇ ਦੀਆਂ ਟਰਾਲੀਆਂ ਦੇ ਸਮਾਨ ਦੀ ਬਰਾਮਦਗੀ ਦਾ ਮਾਮਲਾ ਹੋਰ ਗਰਮਾਉਂਦਾ ਜਾ ਰਿਹਾ ਹੈ ।

ਹਲਕਾ ਵਿਧਾਇਕ ਜਿਸ ਨੂੰ ਦੇਣਗੇ ਅਸ਼ੀਰਵਾਦ ਨਗਰ ਕੌਂਸਲ ਪ੍ਰਧਾਨ ਦੇ ਤੌਰ ਤੇ ਕਰੇਗਾ ਸੇਵਾ : ਭੱਟੀ, ਗੋਲੂ,ਪ੍ਰੀਤ, ਨਾਗਪਾਲ

ਨਾਭਾ ਦੇ ਚੋਣਵੇ ਕੋਂਸਲਰਾਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਆਗੂਆਂ (Councilors and leaders of various social organizations) ਵੱਲੋਂ ਜਿਲਾ ਪੁਲਸ ਮੁਖੀ, ਐਸ. ਪੀ. ਅਤੇ ਡੀ. ਐਸ. ਪੀ. ਨਾਭਾ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਕਿ ਕਿਸਾਨੀ ਮੋਰਚੇ ਤੋਂ ਕਿਸਾਨਾਂ ਦੀਆਂ ਟਰਾਲੀਆਂ ਜਾਂ ਹੋਰ ਗਾਇਬ ਹੋਏ ਸਮਾਨ ਨਾਲ ਹਲਕੇ ਦਾ ਨਾਮ ਬਦਨਾਮ ਕਰਨ ਦੇ ਮਾਮਲੇ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਉਕਤ ਕਥਿਤ ਦੋਸ਼ੀ ਪੰਕਜ ਪੱਪੂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਭਾ ਕੌਂਸਲ ਦੇ ਸਾਬਕਾ ਪ੍ਰਧਾਨ ਜੀ ਐਸ ਭੱਟੀ, ਗੁਰਸੇਵਕ ਸਿੰਘ ਗੋਲੂ ਅਤੇ ਕੌਂਸਲਰ ਹਰਪ੍ਰੀਤ ਸਿੰਘ ਪ੍ਰੀਤ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਆਗੂ ਨੇ ਹਲਕੇ ਨੂੰ ਪ੍ਰੇਸ਼ਾਨ ਕਰ ਰੱਖਿਆ ਹੈ ।

ਪੰਕਜ ਪੱਪੂ ਵੱਲੋਂ ਕਿਸਾਨੀ ਮੋਰਚੇ ਦੀਆਂ ਟਰਾਲੀਆਂ ਨਾਲ ਕੀਤੇ ਵਰਤਾਰੇ ਨੇ ਹਲਕਾ ਵਾਸੀਆਂ ਨੂੰ ਵੀ ਸ਼ਰਮਿੰਦਾ ਕਰ ਦਿੱਤਾ ਹੈ

ਉਹਨਾਂ ਕਿਹਾ ਕਿ ਪੰਕਜ ਪੱਪੂ (Pankaj Pappu) ਵੱਲੋਂ ਕਿਸਾਨੀ ਮੋਰਚੇ ਦੀਆਂ ਟਰਾਲੀਆਂ ਨਾਲ ਕੀਤੇ ਵਰਤਾਰੇ ਨੇ ਹਲਕਾ ਵਾਸੀਆਂ ਨੂੰ ਵੀ ਸ਼ਰਮਿੰਦਾ ਕਰ ਦਿੱਤਾ ਹੈ । ਬਿਨਾਂ ਕਿਸੇ ਸੰਵਿਧਾਨਿਕ ਅਹੁੱਦੇ ਤੋਂ ਹਲਕੇ ਵਿੱਚ ਉਕਤ ਆਗੂ ਦੀ ਕਥਿਤ ਮਚਾਈ ਲੁੱਟ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਰੱਖਿਆ ਸੀ । ਇਸੇ ਕਾਰਨ ਕੋਂਸਲਰਾਂ ਅਤੇ ਸਮਾਜਿਕ ਸੰਸਥਾਵਾਂ ਦੇ ਉਪਰੋਕਤ ਵਫਦ ਨੇ ਸੀਨੀਅਰ ਪੁਲਿਸ ਅਧਿਕਾਰੀਆਂ (Senior police officers) ਨੂੰ ਬੇਨਤੀ ਕੀਤੀ ਹੈ ਕਿ ਮਾਮਲੇ ਵਿੱਚ ਸੁਚੱਜੀ ਕਾਰਵਾਈ ਕਰਦਿਆਂ ਇਸ ਅਖੌਤੀ ਆਪ ਆਗੂ ਨੂੰ ਗ੍ਰਿਫਤਾਰ ਕਰਕੇ ਜਿੱਥੇ ਕਿਸਾਨ ਭਰਾਵਾਂ ਨੂੰ ਇਨਸਾਫ ਦਿੱਤਾ ਜਾਵੇ ।

ਨਾਭਾ ਕੌਂਸਲ ਪ੍ਰਧਾਨ ਨੂੰ ਬੇਭਰੋਸਗੀ ਮਤੇ ਦੀ ਜਾਣਕਾਰੀ ਦੇ ਕੇ 14 ਦਿਨਾਂ ਦਾ ਸਮਾਂ ਦੇ ਦਿੱਤਾ ਗਿਆ ਹੈ

ਉਨਾਂ ਦੀ ਆਪਣੀ ਜਾਣਕਾਰੀ ਅਨੁਸਾਰ ਨਾਭਾ ਕੌਂਸਲ ਪ੍ਰਧਾਨ (Nabha Council President) ਨੂੰ ਬੇਭਰੋਸਗੀ ਮਤੇ ਦੀ ਜਾਣਕਾਰੀ ਦੇ ਕੇ 14 ਦਿਨਾਂ ਦਾ ਸਮਾਂ ਦੇ ਦਿੱਤਾ ਗਿਆ ਹੈ । ਦੋ ਹਫਤਿਆਂ ਵਿੱਚ ਆਪਣੀ ਭਰੋਸੇਯੋਗਤਾ ਨੂੰ ਸਾਬਤ ਕਰਨ ਲਈ ਮੀਟਿੰਗ ਬੁਲਾਉਣੀ ਹੀ ਪਵੇਗੀ । ਉਨ੍ਹਾਂ ਅੱਗੇ ਸਪਸ਼ਟ ਕੀਤਾ ਕਿ ਕੋਈ ਵੀ ਕੌਂਸਲਰ ਪ੍ਰਧਾਨਗੀ ਵਜੋਂ ਆਪਣੀ ਦਾਅਵੇਦਾਰੀ ਨਹੀਂ ਜਤਾ ਰਿਹਾ ਬਲਕਿ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਜਾਏਗੀ ਕਿ ਉਹ ਜਿਸ ਵੀ ਯੋਗ ਸਮਝੇ ਜਾਂਦੇ ਕੌਂਸਲਰ ਨੂੰ ਪ੍ਰਧਾਨ ਬਣਨ ਦੀ ਜਿੰਮੇਵਾਰੀ ਦੇਣ, ਸਮੂਹ ਕੋਂਸਲਰ ਉਸਦਾ ਸਾਥ ਜਰੂਰ ਦੇਣਗੇ ।

ਸੋਮਵਾਰ ਤੱਕ ਗ੍ਰਿਫਤਾਰੀ ਨਾ ਹੋਣ ਤੇ ਮੰਗਲਵਾਰ ਨੂੰ ਧਰਨਾ ਲਗਾਉਣ ਦਾ ਅਲਟੀਮੇਟਮ ਵੀ ਦਿੱਤਾ ਗਿਆ ਹੈ

ਉਨ੍ਹਾਂ ਦੁਆਰਾ ਸੋਮਵਾਰ ਤੱਕ ਗ੍ਰਿਫਤਾਰੀ ਨਾ ਹੋਣ ਤੇ ਮੰਗਲਵਾਰ ਨੂੰ ਧਰਨਾ ਲਗਾਉਣ ਦਾ ਅਲਟੀਮੇਟਮ ਵੀ ਦਿੱਤਾ ਗਿਆ ਹੈ । ਮੁਲਾਕਾਤ ਉਪਰੰਤ ਨਗਰ ਕੌਂਸਲ ਦੇ ਹਾਜ਼ਰੀਨ ਕੋਂਸਲਰਾਂ ਅਤੇ ਮਹਿਲਾ ਕੌਂਸਲਰਾਂ ਦੇ ਪਤੀਆਂ ਨਾਲ ਆੜਤੀਆ ਐਸੋਸੀਏਸ਼ਨ ਅਤੇ ਵਪਾਰ ਮੰਡਲ ਦੇ ਪ੍ਰਧਾਨ ਸੋਮਨਾਥ ਢੱਲ, ਕੰਬਾਈਨ ਐਸੋਸੀਏਸ਼ਨ ਪ੍ਰਧਾਨ ਅਵਤਾਰ ਸਿੰਘ ਨੰਨੜੇ ਅਤੇ ਹੋਰ ਵੱਖ-ਵੱਖ ਐਸੋਸੀਏਸ਼ਨ ਪ੍ਰਧਾਨਾਂ ਦੀ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਪੰਕਜ ਪੱਪੂ ਖਿਲਾਫ ਐਫ. ਆਈ. ਆਰ. ਦਰਜ (FIR registered against Pankaj Pappu)  ਹੋਣ ਬਾਅਦ ਜੇਕਰ ਪ੍ਰਸ਼ਾਸਨ ਨੇ ਸੋਮਵਾਰ ਤੱਕ ਉਸ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਮੰਗਲਵਾਰ ਨੂੰ ਸਵੇਰੇ ਸਮੂਹ ਜਥੇਬੰਦੀਆਂ ਵੱਲ ਆਪਣਾ ਨਿੱਜੀ ਫਰਜ਼ ਸਮਝਦੇ ਹੋਏ ਬੌੜਾਂ ਗੇਟ ਵਿਖੇ ਠੀਕ 10 ਵਜੇ ਇੱਕ ਵਿਸ਼ਾਲ ਧਰਨਾ ਦਿੱਤਾ ਜਾਵੇਗਾ (A massive protest will be held at Bauran Gate at 10 am sharp.) ।

ਉਕਤ ਆਗੂਆਂ ਨੇ ਸਮੂਹ ਸ਼ਹਿਰ ਨਿਵਾਸੀਆਂ ਨਾਲ ਖਾਸ ਤੋਰ ‘ਤੇ ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਧਰਨੇ ਦੇ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਗਈ ।

Read More : ਨਗਰ ਕੌਂਸਲ ਨਾਭਾ ਦੀ ਪ੍ਰਧਾਨ ਖਿਲਾਫ ਕੌਂਸਲਰਾਂ ਨੇ ਲਿਖੀ ਈ. ਓ. ਨੂੰ ਚਿੱਠੀ

ਪੰਜਾਬ ਕੈਬਨਿਟ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਤੇ ਮੁੜ-ਵਸੇਬੇ ਦੀ ਨਿਗਰਾਨੀ

0
Doctor Rajkumar Chabewal

ਚੰਡੀਗੜ੍ਹ, 1 ਸਤੰਬਰ 2025 : ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਆਪਕ ਰਾਹਤ ਅਤੇ ਮੁੜ-ਵਸੇਬੇ ਦੇ ਕੰਮਾਂ ਵਿੱਚ ਸਰਗਰਮੀ ਨਾਲ ਲੱਗੀ ਹੋਈ ਹੈ । ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀ ਇਹ ਯਕੀਨੀ ਬਣਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੇ ਹਨ ਕਿ ਲੋੜੀਂਦੀ ਸਹਾਇਤਾ ਲੋਕਾਂ ਤੱਕ ਪਹੁੰਚ ਸਕੇ ਅਤੇ ਪ੍ਰਸ਼ਾਸਨ ਦੇ ਰਾਹਤ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾਵੇ ।

ਜ਼ਮੀਨੀ ਪੱਧਰ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਰਕਾਰ ਵੱਲੋਂ ਮਦਦ ਤੇ ਸਹਾਇਤਾ

ਸਰਕਾਰ ਦੇ ਮੁੱਖ ਅਧਿਕਾਰੀਆਂ ਵੱਲੋਂ ਸਰੋਤ ਜੁਟਾਉਂਦਿਆਂ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ (Providing support at the ground level) ਕੀਤੀ ਜਾ ਰਹੀ ਹੈ । ਇਸ ਦੌਰਾਨ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਸੰਸਦ ਮੈਂਬਰ ਵਜੋਂ ਆਪਣੇ ਫੰਡ ਵਿੱਚੋਂ 50 ਲੱਖ ਰੁਪਏ ਮਨਜ਼ੂਰ ਕੀਤੇ ਹਨ । ਇਹ ਫੰਡ ਮੁਕੇਰੀਆਂ ਹਲਕੇ ਵਿੱਚ ਧੁੱਸੀ ਬੰਨ੍ਹ ਅਤੇ ਚੱਬੇਵਾਲ ਹਲਕੇ ਵਿੱਚ ਕੁਕਰਾਂ ਡੈਮ ਨੂੰ ਮਜ਼ਬੂਤ ਕਰਨ ਅਤੇ ਮੁਰੰਮਤ ਕਰਨ ਲਈ ਵਰਤਿਆ ਜਾਵੇਗਾ, ਕਿਉਂਕਿ ਇਹ ਦੋਵੇਂ ਹੀ ਹਾਲ ਹੀ ਦੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ।

ਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਸਮੀਖਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਘੱਗਰ ਨਦੀ ਦੀ ਸਥਿਤੀ ਦਾ ਜਾਇਜ਼ਾ ਲੈਣ (To assess the condition of the Ghaggar River) ਲਈ ਖਨੌਰੀ ਹੈੱਡਵਰਕਸ ਦਾ ਦੌਰਾ ਕੀਤਾ ਅਤੇ ਕਿਹਾ ਕਿ ਪਾਣੀ ਦਾ ਪੱਧਰ ਇਸ ਵੇਲੇ 743.7 ਫੁੱਟ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ 748 ਫੁੱਟ ਤੋਂ ਕਾਫੀ ਹੇਠਾਂ ਹੈ । ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਥਿਤੀ ਕਾਬੂ ਹੇਠ ਹੈ । ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਨੂੰ ਘੱਗਰ ਨਦੀ ਨੂੰ ਚੌੜਾ ਕਰਨ ‘ਤੇ ਲਈ ਸਟੇਅ ਵਾਪਸ ਲੈਣ ਲਈ ਕਹੇ ਤਾਂ ਜੋ ਪੰਜਾਬ ਸਰਕਾਰ ਨਦੀ ਦੇ ਕਿਨਾਰਿਆਂ ਨੂੰ ਚੌੜਾ ਅਤੇ ਮਜ਼ਬੂਤ ਕਰਕੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਵਧਾ ਸਕੇ ।

ਕੈਬਨਿਟ ਮੰਤਰੀ ਅਰੋੜਾ ਨੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. (Cabinet Minister Harbhajan Singh E. T. O) ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਅਜਨਾਲਾ ਹਲਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ । ਮੰਤਰੀਆਂ ਵੱਲੋਂ ਸਭ ਤੋਂ ਵੱਧ ਪ੍ਰਭਾਵਿਤ ਪਿੰਡ ਘੋਨੇਵਾਲ ਦਾ ਦੌਰਾ ਕੀਤਾ ਗਿਆ, ਜਿੱਥੇ ਉਹ ਭਾਰੀ ਮੀਂਹ ਦੇ ਬਾਵਜੂਦ ਟਰੈਕਟਰ ‘ਤੇ ਪਹੁੰਚੇ । ਤਬਾਹੀ ਨੂੰ ਦੇਖ ਭਾਵੁਕ ਹੁੰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ।

ਡਾ. ਬਲਬੀਰ ਸਿੰਘ ਨੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ । ਮੰਤਰੀ ਨੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਨਰਹਾਵਾਲੀ, ਕਲਾਨੋਰ, ਮਛਰਾਲਾ, ਪੱਖੋਕੇ ਅਤੇ ਡੇਰਾ ਬਾਬਾ ਨਾਨਕ ਵਿੱਚ ਲਗਾਏ ਗਏ ਰਾਹਤ ਕੈਂਪਾਂ ਦਾ ਵੀ ਦੌਰਾ ਕੀਤਾ ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੰਦ ਭਾਨ ਨਾਲੇ ਦੇ ਨੇੜੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਿੱਜੀ ਤੌਰ ‘ਤੇ ਰਾਹਤ ਸਮੱਗਰੀ ਵੰਡੀ

ਇਸੇ ਤਰ੍ਹਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੰਦ ਭਾਨ ਨਾਲੇ ਦੇ ਨੇੜੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਿੱਜੀ ਤੌਰ ‘ਤੇ ਰਾਹਤ ਸਮੱਗਰੀ ਵੰਡੀ । ਉਨ੍ਹਾਂ ਕਿਹਾ ਕਿ ਫਾਜ਼ਿਲਕਾ ਹਲਕੇ ਵਿੱਚ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ, ਜਿਸ ਵਿੱਚ 4,558 ਰਾਸ਼ਨ ਕਿੱਟਾਂ ਅਤੇ 2,017 ਪਸ਼ੂਆਂ ਦੇ ਚਾਰੇ ਦੇ ਬੋਰੇ ਸ਼ਾਮਲ ਹਨ, ਵੰਡੇ ਗਏ ਹਨ। ਔਰਤਾਂ ਨੂੰ ਸੈਨੇਟਰੀ ਪੈਡ ਅਤੇ ਮੱਛਰਦਾਨੀਆਂ ਵੀ ਪ੍ਰਦਾਨ ਕੀਤੀਆਂ ਗਈਆਂ, ਜਦੋਂ ਕਿ ਪ੍ਰਭਾਵਿਤ ਬਜ਼ੁਰਗ ਨਾਗਰਿਕਾਂ ਲਈ ਬੁਢਾਪਾ ਘਰ ਖੋਲ੍ਹੇ ਗਏ ਹਨ, ਅਤੇ ਰਾਹਤ ਕੈਂਪਾਂ ਵਿੱਚ ਸਾਰੀਆਂ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ।

ਅਧਿਕਾਰੀਆਂ ਨੂੰ ਧੁੱਸੀ ਨੂੰ ਮਜ਼ਬੂਤ ਅਤੇ ਸੁਰੱਖਿਅਤ ਕਰਨ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ (Dr. Ravjot Singh) ਨੇ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਨਾਲ ਬਿਆਸ ਨਦੀ ਦੇ ਪੁਲ, ਜੋ ਕਿ ਟਾਂਡਾ ਅਤੇ ਸ੍ਰੀ ਹਰਗੋਬਿੰਦਪੁਰ ਨੂੰ ਜੋੜਦਾ ਹੈ, ਨੇੜੇ ‘ਤੇ ਧੁੱਸੀ ਬੰਨ੍ਹ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਧੁੱਸੀ ਨੂੰ ਮਜ਼ਬੂਤ ਅਤੇ ਸੁਰੱਖਿਅਤ ਕਰਨ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਦੀਆਂ ਲੋੜਾਂ ਦਾ ਜਾਇਜ਼ਾ ਲੈਣ ਲਈ ਮਿਆਣੀ ਪਿੰਡ ਦੇ ਇੱਕ ਰਾਹਤ ਕੈਂਪ ਦਾ ਵੀ ਦੌਰਾ ਕੀਤਾ ।

ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ “ਸਾਡਾ ਐਮ. ਐਲ. ਏ. ਸਾਡੇ ਵਿੱਚ” ਪ੍ਰੋਗਰਾਮ ਦੌਰਾਨ ਐਲਾਨ ਕੀਤਾ ਕਿ ਭਾਖੜਾ ਡੈਮ ਨੇੜਲੇ ਪਿੰਡਾਂ ਵਿੱਚ ਹੜ੍ਹਾਂ ਦਾ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਮੁੱਦਾ ਹੱਲ ਹੋ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਅਤ ਕਰਨ ਲਈ 15 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਨਾਲ ਇਸ ਸਾਲ ਖੇਤਰ ਨੂੰ ਹੜ੍ਹਾਂ ਤੋਂ ਬਚਾਇਆ ਗਿਆ ਹੈ । ਉਨ੍ਹਾਂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ ।

ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਜੋ ਵੀ ਖੇਤਰ ਹੜ੍ਹ ਪ੍ਰਭਾਵਿਤ ਹਨ

ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਜੋ ਵੀ ਖੇਤਰ ਹੜ੍ਹ ਪ੍ਰਭਾਵਿਤ ਹਨ ਉਨ੍ਹਾਂ ਖੇਤਰਾਂ ਅੰਦਰ ਰਾਹਤ ਸਮੱਗਰੀ ਦੀ ਵੰਡ ਦਾ ਕਾਰਜ ਲਗਾਤਾਰ ਜਾਰੀ ਹੈ । ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਮਿਆਲ ਖੇਤਰ ਦੇ ਪਿੰਡ ਬਮਿਆਲ, ਪਲਾਹ, ਚੱਕ ਅਮੀਰ ਅਤੇ ਹੋਰਨਾਂ ਪਿੰਡਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ । ਪੱਟੀ ਹਲਕੇ ਵਿੱਚ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਜਲੋਕੇ, ਕੋਟ ਬੁੱਢਾ, ਭਾਓਵਾਲ ਅਤੇ ਰਸੂਲਪੁਰ ਵਰਗੇ ਪਿੰਡਾਂ ਵਿੱਚ ਸਥਿਤੀ ਦਾ ਜਾਇਜਾ ਲਿਆ । ਉਨ੍ਹਾਂ ਨੇ ਪ੍ਰਭਾਵਤ ਇਲਾਕਿਆਂ ਦੇ ਵਸਨੀਕਾਂ ਨੂੰ ਰਾਸ਼ਨ, ਦਵਾਈਆਂ, ਤਰਪਾਲਾਂ ਅਤੇ ਪਸ਼ੂਆਂ ਲਈ ਚਾਰਾ ਸਮੇਤ ਜ਼ਰੂਰੀ ਵਸਤਾਂ ਪ੍ਰਦਾਨ ਕੀਤੀਆਂ ।

ਚਮੀਆਰੀ ਪਿੰਡ ਵਿਖੇ ਰਾਹਤ ਕੇਂਦਰ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੇ ਵੀ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ । ਉਨ੍ਹਾਂ ਨੇ ਚਮੀਆਰੀ ਪਿੰਡ ਵਿਖੇ ਰਾਹਤ ਕੇਂਦਰ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਨਾਲ ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਪ੍ਰਬੰਧਕੀ ਸਕੱਤਰ ਕਮਲ ਕਿਸ਼ੋਰ ਯਾਦਵ, ਵਰੁਣ ਰੂਜਮ ਅਤੇ ਬਸੰਤ ਗਰਗ ਸਮੇਤ ਸੀਨੀਅਰ ਅਧਿਕਾਰੀ ਵੀ ਹਾਜਰ ਸਨ ।

Read More : ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਇਆ ਜਾਵੇਗਾ: ਡਾ. ਬਲਜੀਤ ਕੌਰ

ਫੋਟੋਆਂ ਦੀ ਬਜਾਏ ਸੂਬੇ ਲਈ ਵਿਸ਼ੇਸ਼ ਪੈਕੇਜ ਯਕੀਨੀ ਬਣਾਏ ਭਾਜਪਾ ਲੀਡਰਸ਼ਿਪ

0
Aman Arora

ਚੰਡੀਗੜ੍ਹ/ ਅੰਮ੍ਰਿਤਸਰ, ਚੰਡੀਗੜ੍ਹ, 1 ਸਤੰਬਰ 2025 : ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ (Visit to flood affected areas of Amritsar district) ਕਰਨ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕੇਂਦਰ ਸਰਕਾਰ ਨੂੰ 60,000 ਕਰੋੜ ਰੁਪਏ ਦੇ ਰੋਕੇ ਹੋਏ ਫੰਡ ਤੁਰੰਤ ਜਾਰੀ ਕਰਨ ਅਤੇ ਸੂਬੇ ਦੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਵਿੱਚ ਤਿੰਨ ਗੁਣਾ ਵਾਧਾ ਕਰਨ ਦੀ ਮੰਗ ਕੀਤੀ ਹੈ । ਅਜਨਾਲਾ ਅਤੇ ਰਾਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਅਰੋੜਾ ਐਤਵਾਰ ਨੂੰ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ।

ਅਮਨ ਅਰੋੜਾ ਨੇ ਕੇਂਦਰ ਤੋਂ 60 ਹਜ਼ਾਰ ਕਰੋੜ ਰੁਪਏ ਦੇ ਰੋਕੇ ਹੋਏ ਫੰਡ ਜਾਰੀ ਕਰਨ ਅਤੇ ਹੜ੍ਹਾਂ ਦੇ ਮੁਆਵਜ਼ੇ ਵਿੱਚ 3 ਗੁਣਾ ਵਾਧਾ ਕਰਨ ਦੀ ਕੀਤੀ ਮੰਗ

ਉਨ੍ਹਾਂ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ (Assessed the damage caused by the floods) ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ । ਉਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਤੁਰੰਤ ਕਾਰਵਾਈ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ, ਉਨ੍ਹਾਂ ਦੇ ਜਾਨਵਰਾਂ ਅਤੇ ਸਮਾਨ ਨੂੰ ਬਚਾਉਣ ਅਤੇ ਹੁਣ ਭੋਜਨ ਅਤੇ ਦਵਾਈ ਵਰਗੀਆਂ ਜ਼ਰੂਰੀ ਸਪਲਾਈ ਪ੍ਰਦਾਨ ਕਰਨ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ । ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਪਤਾ ਲਗਾਉਣ ਲਈ ਕਾਰਵਾਈ ਚੱਲ ਰਹੀ ਹੈ ।

‘ਆਪ’ ਦੇ ਸੂਬਾ ਪ੍ਰਧਾਨ ਅਰੋੜਾ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਜਨਾਲਾ ਅਤੇ ਰਾਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਕੀਤਾ ਦੌਰਾ

ਹੜ੍ਹਾਂ ਕਾਰਨ ਬਣੀ ਗੰਭੀਰ ਉੱਤੇ ਚਾਨਣਾ ਪਾਉਂਦਿਆਂ ਅਰੋੜਾ ਨੇ ਕਿਹਾ ਕਿ ਤਕਰੀਬਨ ਤਿੰਨ ਲੱਖ ਏਕੜ ਖੇਤੀਬਾੜੀ ਵਾਲੀ ਜ਼ਮੀਨ, ਜਿਸ ਉੱਤੇ ਜ਼ਿਆਦਾਤਰ ਝੋਨੇ ਦੀ ਖੇਤੀ ਸੀ, ਪਾਣੀ ਦੀ ਮਾਰ ਹੇਠ ਹੈ । ਕਟਾਈ ਤੋਂ ਮਹਿਜ਼ ਕੁੱਝ ਹਫ਼ਤੇ ਪਹਿਲਾਂ ਇਸ ਕੁਦਰਤੀ ਆਫ਼ਤ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ । ਇਸ ਤੋਂ ਇਲਾਵਾ ਹੜ੍ਹਾਂ ਕਾਰਨ ਪਸ਼ੂਧਨ ਦੇ ਹੋਏ ਨੁਕਸਾਨ ਨਾਲ ਪੇਂਡੂ ਆਰਥਿਕਤਾ ਨੂੰ ਹੋਰ ਵੱਡੀ ਸੱਟ ਵੱਜੀ ਹੈ । ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਅਮਨ ਅਰੋੜਾ ਨੇ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਇਸ ਕੁਦਰਤੀ ਆਫਤ ਨਾਲ ਨਜਿੱਠਣ ਲਈ ਤੁਰੰਤ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ ।

ਕੇਂਦਰ ਸਰਕਾਰ ਨੇ ਪੰਜਾਬ ਵਿੱਚ 828 ਕਰੋੜ ਰੁਪਏ ਦਾ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਪ੍ਰਾਜੈਕਟ ਰੱਦ ਕੀਤਾ ਹੈ

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਵਿੱਚ 828 ਕਰੋੜ ਰੁਪਏ (The central government has allocated Rs 828 crore in Punjab.) ਦਾ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਪ੍ਰਾਜੈਕਟ ਰੱਦ ਕੀਤਾ ਹੈ, ਜਿਸ ਦਾ ਲੰਬੇ ਸਮੇਂ ਦੌਰਾਨ ਦਿਹਾਤੀ ਸੰਪਰਕ ਸੜਕਾਂਉਤੇ ਬੇਹੱਦ ਮਾੜਾ ਅਸਰ ਹੋਵੇਗਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਚੁੱਕੇ ਹਨ, ਜਿਸ ਵਿੱਚ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਦਖਲ ਦੇਣ ਅਤੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ ।

ਹੜ੍ਹ ਪੀੜਤਾਂ ਲਈ ਮੌਜੂਦਾ ਮੁਆਵਜ਼ਾ ਨਾਕਾਫ਼ੀ ਹੈ

ਅਮਨ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹੜ੍ਹ ਪੀੜਤਾਂ ਲਈ ਮੌਜੂਦਾ ਮੁਆਵਜ਼ਾ ਨਾਕਾਫ਼ੀ ਹੈ । ਉਨ੍ਹਾਂ ਦੱਸਿਆ ਕਿ ਹੁਣ ਫਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 6,800 ਰੁਪਏ ਦਿੱਤੇ ਜਾਂਦੇ ਹਨ, ਅਜਿਹੀ ਨਿਗੂਣੀ ਰਾਸ਼ੀ ਅੰਨਦਾਤੇ ਨਾਲ ਭੱਦਾ ਮਜ਼ਾਕ ਹੋਵੇਗਾ। ਇਸ ਤੋਂ ਇਲਾਵਾ ਨੁਕਸਾਨੇ ਗਏ ਮਕਾਨ ਲਈ 1.20 ਲੱਖ ਰੁਪਏ ਅਤੇ ਮੌਤ ਦੀ ਸੂਰਤ ਵਿੱਚ 4 ਲੱਖ ਰੁਪਏ ਬਹੁਤ ਘੱਟ ਹਨ। ਉਨ੍ਹਾਂ ਮੰਗ ਕੀਤੀ ਕਿ ਫਸਲ ਦੇ ਖਰਾਬੇ ਦਾ ਕਿਸਾਨ ਨੂੰ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ । ਇਸੇ ਤਰ੍ਹਾਂ ਹੋਰ ਨੁਕਸਾਨ ਲਈ ਵੀ ਮੁਆਵਜ਼ੇ ਵਿੱਚ ਢੁਕਵਾਂ ਵਾਧਾ ਕੀਤਾ ਜਾਣਾ ਚਾਹੀਦਾ ਹੈ ।

ਜੀ. ਐਸ. ਟੀ. ਸ਼ਾਸਨ ਲਾਗੂ ਹੋਣ ਕਾਰਨ ਪੰਜਾਬ ਨੂੰ ਪਿਛਲੇ ਸਾਲਾਂ ਵਿੱਚ ਲਗਭਗ 50,000 ਕਰੋੜ ਰੁਪਏ ਦਾ ਮਾਲੀਆ ਨੁਕਸਾਨ ਹੋਇਆ ਹੈ

ਅਮਨ ਅਰੋੜਾ ਨੇ ਦੱਸਿਆ ਕਿ ਜੀ. ਐਸ. ਟੀ. ਸ਼ਾਸਨ ਲਾਗੂ ਹੋਣ ਕਾਰਨ ਪੰਜਾਬ ਨੂੰ ਪਿਛਲੇ ਸਾਲਾਂ ਵਿੱਚ ਲਗਭਗ 50,000 ਕਰੋੜ ਰੁਪਏ ਦਾ ਮਾਲੀਆ ਨੁਕਸਾਨ ਹੋਇਆ ਹੈ ਅਤੇ ਪੇਂਡੂ ਵਿਕਾਸ ਫੰਡ (ਆਰ. ਡੀ. ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ. ਡੀ. ਐਫ.) ਵਿੱਚ 8,000 ਕਰੋੜ ਰੁਪਏ ਰੋਕੇ ਗਏ ਹਨ । ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਤੱਥਾਂ ਦੇ ਬਾਵਜੂਦ, ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਮੁਆਵਜ਼ਾ ਜਾਂ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ।

ਇਹ ਸਮਾਂ ਹੈ ਜਦੋਂ ਕੇਂਦਰ ਸਰਕਾਰ ਇਸ ਲੋੜ ਦੀ ਘੜੀ ਵਿੱਚ ਪੰਜਾਬ ਦੀ ਸਹਾਇਤਾ ਲਈ ਠੋਸ ਕਦਮ ਚੁੱਕੇ

ਅਮਨ ਅਰੋੜਾ ਨੇ ਪੰਜਾਬ ਦੀ ਭਾਜਪਾ ਲੀਡਰਸ਼ਿਪ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫੋਟੋਆਂ ਖਿਚਵਾਉਣ ਦੀ ਬਜਾਏ ਸੂਬੇ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਲੈਣ ਲਈ ਦਬਾਅ ਪਾਉਣ ਦੀ ਅਪੀਲ ਕੀਤੀ । ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਹ ਸਮਾਂ ਹੈ ਜਦੋਂ ਕੇਂਦਰ ਸਰਕਾਰ ਇਸ ਲੋੜ ਦੀ ਘੜੀ ਵਿੱਚ ਪੰਜਾਬ ਦੀ ਸਹਾਇਤਾ ਲਈ ਠੋਸ ਕਦਮ ਚੁੱਕੇ ।

Read More : ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

ਪੰਜਾਬ ਸਰਕਾਰ ਸੰਕਟ ਦੀ ਘੜ੍ਹੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ : ਡਾ. ਬਲਬੀਰ ਸਿੰਘ

0
Health Minister

ਚੰਡੀਗੜ੍ਹ/ਗੁਰਦਾਸਪੁਰ, ਚੰਡੀਗੜ੍ਹ, 1 ਸਤੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਵੱਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਹਤ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

ਇਸ ਮੌਕੇ ਡਾ. ਬਲਬੀਰ ਸਿੰਘ (Dr. Balbir Singh) ਨੇ ਹੜ੍ਹ ਪ੍ਰਭਾਵਿਤ ਖੇਤਰਾਂ `ਚੋਂ ਰਾਹਤ ਕੈਂਪਾਂ ਵਿੱਚ ਪਹੁੰਚੇ ਵਿਅਕਤੀਆਂ ਨੂੰ ਰਾਹਤ ਸਮਗਰੀ ਵੰਡੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਹ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ । ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ।

ਰਾਹਤ ਕੈਂਪਾਂ ਵਿੱਚ ਡਾਕਟਰੀ ਸੇਵਾਵਾਂ ਦੀ ਕੀਤੀ ਸਮੀਖਿਆ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ (Visit to flood affected areas) ਕਰ ਰਹੇ ਹਨ ਅਤੇ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੀ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਕੰਮ ਕਰ ਰਹੀ ਹੈ ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ । ਉਨ੍ਹਾਂ ਕਿਹਾ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੋਰ ਲੋੜਵੰਦ ਤੱਕ ਖਾਣ-ਪੀਣ ਦੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ । ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।

ਕਿਹਾ, ਸਿਹਤ ਸੰਭਾਲ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ (People should not face any health problems during the crisis.) ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਹੜ੍ਹ ਦੇ ਪਾਣੀ ਨਾਲ ਹੋਣ ਵਾਲੇ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰਨਾਂ ਬਿਮਾਰੀ ਦੇ ਖਤਰੇ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ । ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਲੋਂ ਪੈਰਾ ਮੈਡੀਕਲ ਸਟਾਫ਼ ਸਮੇਤ 100 ਐਂਬੂਲੈਂਸਾਂ ਦੀ ਮੰਗ ਕੀਤੀ ਹੈ ਜੋ ਜਲਦੀ ਹੀ ਪਹੁੰਚ ਜਾਣਗੀਆਂ ।

ਇੱਕ ਹੜ੍ਹ ਪੀੜ੍ਹਤ ਕਿਸਾਨ ਪਰਿਵਾਰ ਅਤੇ ਇੱਕ ਮਜ਼ਦੂਰ ਪਰਿਵਾਰ ਨੂੰ ਆਪਣੇ ਕੋਲੋਂ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ : ਸਿਹਤ ਮੰਤਰੀ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਦੀਆਂ ਫਸਲਾਂ ਤੇ ਘਰਾਂ ਦਾ ਬਹੁਤ ਨੁਕਸਾਨ ਹੋਇਆ ਹੈ । ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ ਉੱਥੇ ਉਹ ਆਪਣੇ ਵੱਲੋਂ ਵੀ ਇੱਕ ਹੜ੍ਹ ਪੀੜ੍ਹਤ ਕਿਸਾਨ ਦਾ ਪਰਿਵਾਰ ਤੇ ਇੱਕ ਮਜ਼ਦੂਰ ਦਾ ਪਰਿਵਾਰ ਦੀ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਕਰਨਗੇ । ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਉਹ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਣਗੇ। ਉਨ੍ਹਾਂ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਵੱਧ ਤੋਂ ਵੱਧ ਮਦਦ ਲਈ ਅੱਗੇ ਆਉਣ ।

ਸਿਹਤ ਮੰਤਰੀ ਨੇ ਕਮਿਊਨਿਟੀ ਹੈੱਲਥ ਸੈਂਟਰ ਕਲਾਨੌਰ ਦਾ ਦੌਰਾ ਵੀ ਕੀਤਾ

ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਕਮਿਊਨਿਟੀ ਹੈੱਲਥ ਸੈਂਟਰ ਕਲਾਨੌਰ ਦਾ ਦੌਰਾ ਵੀ ਕੀਤਾ । ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਵਿੱਚ ਵਾਟਰ ਸੈਂਪਲਿੰਗ, ਸਿਹਤ ਜਾਗਰੂਕਤਾ ਅਤੇ ਮਰੀਜ਼ਾਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਜ਼ਰੂਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ।

ਜ਼ਿਲ੍ਹਾ ਪੱਧਰ `ਤੇ 3 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ `ਤੇ 3 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ ਜਦਕਿ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਅਨੁਸਾਰ 38 ਮੋਬਾਈਲ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣੀਆਂ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ 6 ਜਦਕਿ 108 ਵਾਲੀਆਂ 18 ਐਂਬੂਲੈਂਸ ਲੋਕਾਂ ਦੀ ਸੇਵਾ ਵਿੱਚ ਮੌਜੂਦ ਹਨ । ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਮੁਫਤ ਦਿੱਤੀਆ ਜਾ ਰਹੀਆਂ ਹਨ। ਪਾਣੀ ਦੀ ਸੈਂਪਲਿੰਗ ਲਈ ਟੀਮਾਂ ਨੂੰ ਆਨ ਸਪੋਟ ਵਾਟਰ ਟੈਸਟਿੰਗ ਕਿੱਟਾਂ ਦਿੱਤੀਆ ਗਈਆ ਹਨ, ਜਿਸ ਨਾਲ ਮੌਕੇ `ਤੇ ਹੀ ਪੀਣ ਵਾਲੇ ਪਾਣੀ ਦੀ ਗੁਣਵੱਤਾ ਚੈਕ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾ ਰਹੀ ਹੈ ।

ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਐੱਸ.ਡੀ.ਐੱਮ ਕਲਾਨੌਰ ਜਯੋਤਸਨਾ ਸਿੰਘ, ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ, ਐੱਸ. ਡੀ. ਐੱਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ ।

Read More : ਪ੍ਰਧਾਨ ਮੰਤਰੀ ਹੜ੍ਹ ਪੀੜਤ ਰਾਜਾਂ ਦੀ ਮਦਦ ਲਈ ਅੱਗੇ ਆਉਣ : ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ 183ਵੇਂ ਦਿਨ, ਪੰਜਾਬ ਪੁਲਸ ਨੇ 324 ਥਾਵਾਂ ’ਤੇ ਕੀਤੀ ਛਾਪੇਮਾਰੀ

0
‘War on Drugs

ਚੰਡੀਗੜ੍ਹ, 1 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਦੇ 183ਵੇਂ ਦਿਨ ਪੰਜਾਬ ਪੁਲਸ ਨੇ ਅੱਜ 324 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 68 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 46 ਐਫ. ਆਈ. ਆਰਜ਼. ਦਰਜ ਕੀਤੀਆਂ ਗਈਆਂ । ਇਸ ਦੇ ਨਾਲ 183 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27,787 ਹੋ ਗਈ ਹੈ ।

ਕਾਰਵਾਈ ਦੌਰਾਨ 46 ਐਫ. ਆਈ. ਆਰਜ਼. ਦਰਜ, 3.9 ਕਿਲੋ ਹੈਰੋਇਨ ਤੇ 2.5 ਕਿਲੋ ਅਫੀਮ ਬਰਾਮਦ

ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ (From the possession of drug traffickers) 3.9 ਹੈਰੋਇਨ, 2.5 ਕਿਲੋ ਅਫੀਮ, 962 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ । ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ (Gaurav Yadav) ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ ।

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ।

ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 356 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ

ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ (Special DGP Law and Order Arpit Shukla) ਨੇ ਦੱਸਿਆ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ (Raids across the state) ਕੀਤੀ ਹੈ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 356 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

’ਨਸ਼ਾ ਛੁਡਾਊ’ ਦੇ ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ

ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈ. ਡੀ. ਪੀ.)-ਲਾਗੂ ਕਰਨ ਦੇ ਨਾਲ, ਪੰਜਾਬ ਪੁਲਸ ਨੇ ’ਨਸ਼ਾ ਛੁਡਾਊ’ (‘Detoxification’) ਦੇ ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ’ਯੁੱਧ ਨਸ਼ਿਆਂ ਵਿਰੁੱਧ’ ਦੇ 121ਵੇਂ ਦਿਨ ਪੰਜਾਬ ਪੁਲਿਸ ਵੱਲੋਂ 83 ਨਸ਼ਾ ਤਸਕਰ ਗ੍ਰਿਫ਼ਤਾਰ; 65 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ