Home Blog Page 699

JEE MAIN ਦਾ ਨਤੀਜਾ ਜਾਰੀ, ਇਨ੍ਹਾਂ ਸੂਬਿਆਂ ਦੇ 24 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 100 ਪ੍ਰਤੀਸ਼ਤ ਅੰਕ

0

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ JEE ਮੇਨ 2025 ਸੈਸ਼ਨ 2 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਟਾਪਰਾਂ ਦੀ ਸੂਚੀ ਵੀ ਜਨਤਕ ਕਰ ਦਿੱਤੀ ਗਈ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ ਜੇਈਈ ਮੇਨ ਦੀ ਅਧਿਕਾਰਤ ਵੈੱਬਸਾਈਟ jeemain.nta.nic.in ‘ਤੇ ਜਾ ਕੇ ਆਪਣਾ ਨਤੀਜਾ ਅਤੇ ਸਕੋਰਕਾਰਡ ਦੇਖ ਸਕਦੇ ਹਨ।

ਦਿੱਲੀ ਦੇ ਮੁਸਤਫਾਬਾਦ ਵਿੱਚ ਡਿੱਗੀ ਬਹੁ-ਮੰਜ਼ਿਲਾ ਇਮਾਰਤ, ਚਾਰ ਲੋਕਾਂ ਦੀ ਮੌਤ

ਦੱਸ ਦਈਏ ਕਿ ਇਸ ਵਾਰ ਕੁੱਲ 24 ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ।100 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲੇ 24 ਟਾਪਰਾਂ ਵਿੱਚ 22 ਮੁੰਡੇ ਅਤੇ 2 ਕੁੜੀਆਂ ਸ਼ਾਮਲ ਹਨ। 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲਿਆਂ ਵਿੱਚੋਂ ਸਭ ਤੋਂ ਵੱਧ 7 ਵਿਦਿਆਰਥੀ ਰਾਜਸਥਾਨ ਤੋਂ ਹਨ। ਇਨ੍ਹਾਂ ਤੋਂ ਇਲਾਵਾ, 3-3 ਵਿਦਿਆਰਥੀ ਮਹਾਰਾਸ਼ਟਰ, ਤੇਲੰਗਾਨਾ ਅਤੇ ਯੂਪੀ ਤੋਂ ਹਨ, 2-2 ਵਿਦਿਆਰਥੀ ਪੱਛਮੀ ਬੰਗਾਲ, ਗੁਜਰਾਤ ਅਤੇ ਦਿੱਲੀ ਤੋਂ ਹਨ। ਇੱਕ-ਇੱਕ ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਤੋਂ ਹੈ। ਪਹਿਲੇ ਸੈਸ਼ਨ ਵਿੱਚ 14 ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਸਨ।

ਏਜੰਸੀ ਨੇ 18 ਅਪ੍ਰੈਲ ਨੂੰ ਦੁਪਹਿਰ 2 ਵਜੇ ਜੇਈਈ ਮੇਨ ਸੈਸ਼ਨ 2 ਦੀ ਅੰਤਿਮ ਉੱਤਰ ਕੁੰਜੀ ਜਾਰੀ ਕੀਤੀ ਸੀ। ਇਸ ਤੋਂ ਇੱਕ ਦਿਨ ਪਹਿਲਾਂ, 17 ਅਪ੍ਰੈਲ ਨੂੰ, ਉੱਤਰ ਕੁੰਜੀ ਵੀ ਵੈੱਬਸਾਈਟ ‘ਤੇ ਅਪਲੋਡ ਕੀਤੀ ਗਈ ਸੀ ਪਰ ਬਾਅਦ ਵਿੱਚ ਇਸਨੂੰ ਹਟਾ ਦਿੱਤਾ ਗਿਆ ਸੀ। ਐਨਟੀਏ ਨੇ ਅੰਤਿਮ ਉੱਤਰ ਕੁੰਜੀ ਵਿੱਚੋਂ ਦੋ ਪ੍ਰਸ਼ਨ ਹਟਾ ਦਿੱਤੇ ਹਨ ਅਤੇ ਨਿਯਮਾਂ ਅਨੁਸਾਰ, ਸਾਰੇ ਵਿਦਿਆਰਥੀਆਂ ਨੂੰ ਇਨ੍ਹਾਂ ਪ੍ਰਸ਼ਨਾਂ ਲਈ ਪੂਰੇ ਅੰਕ ਦਿੱਤੇ ਜਾਣਗੇ।

ਰਾਜਾ ਵੜਿੰਗ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ: ‘ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਗੁਰੂ ਤੇਗ ਬਹਾਦਰ ਦੇ ਨਾਮ ‘ਤੇ ਰੱਖਣ ਦੀ ਕੀਤੀ ਮੰਗ’

0
Raja warring

ਚੰਡੀਗੜ੍ਹ, 19 ਅਪ੍ਰੈਲ 2025 – ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇੱਕ ਪੱਤਰ ਲਿਖਿਆ ਹੈ। ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਨੌਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਿਆ ਜਾਵੇ। ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਰਾਜਾ ਵੜਿੰਗ ਨੇ ਰੇਲ ਮੰਤਰੀ ਵੈਸ਼ਨਵ ਅੱਗੇ ਇਹ ਮੰਗ ਰੱਖੀ ਹੈ।

ਐਮਪੀ ਵੜਿੰਗ ਨੇ ਰੇਲ ਮੰਤਰੀ ਵੈਸ਼ਨਵ ਨੂੰ ਲਿਖੇ ਪੱਤਰ ਵਿੱਚ ਲਿਖਿਆ – ਅਸੀਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਉਸਨੇ ਕਸ਼ਮੀਰੀ ਪੰਡਿਤਾਂ ਦੇ ਵਿਸ਼ਵਾਸ ਦੀ ਰੱਖਿਆ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ, ਇਸ ਲਈ ਜੇਕਰ ਅਸੀਂ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਉਨ੍ਹਾਂ ਦੇ ਨਾਮ ‘ਤੇ ਰੱਖੀਏ ਤਾਂ ਇਹ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ ਕਿੰਗਜ਼ ਨੇ 5 ਵਿਕਟਾਂ ਨਾਲ ਜਿੱਤਿਆ ਮੈਚ, ਬੈਂਗਲੁਰੂ ਨੂੰ ਘਰੇਲੂ ਮੈਦਾਨ ‘ਤੇ ਲਗਾਤਾਰ ਤੀਜੀ ਹਾਰ ਮਿਲੀ

ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਨੌਵੇਂ ਗੁਰੂ ਦੇ ਨਾਮ ‘ਤੇ ਰੱਖਣ ਦੀ ਮੰਗ
ਰਾਜਾ ਵੜਿੰਗ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਤੱਕ ਦੀ ਯਾਤਰਾ ਕੀਤੀ। ਜਿੱਥੇ ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮ ‘ਤੇ ਉਸਦਾ ਸਿਰ ਕਲਮ ਕਰ ਦਿੱਤਾ ਗਿਆ ਸੀ। ਜੋ ਉਨ੍ਹਾਂ ਨੂੰ ਆਪਣਾ ਧਰਮ ਬਦਲਣ ਲਈ ਮਜਬੂਰ ਨਹੀਂ ਕਰ ਸਕਿਆ ਸੀ।

ਵੜਿੰਗ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੂੰ ਸੱਚਮੁੱਚ “ਹਿੰਦ ਦੀ ਚਾਦਰ” ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਧਰਮ ਨੂੰ ਇੱਕ ਜ਼ਾਲਮ ਤੋਂ ਬਚਾਇਆ ਸੀ। ਉਨ੍ਹਾਂ ਕਿਹਾ ਕਿ ਇੱਕ ਵਾਰ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਨੌਵੇਂ ਗੁਰੂ ਦੇ ਨਾਮ ‘ਤੇ ਰੱਖਿਆ ਜਾਵੇਗਾ ਤਾਂ ਇਹ ਯਕੀਨੀ ਤੌਰ ‘ਤੇ ਹੋਰ ਲੋਕਾਂ, ਖਾਸ ਕਰਕੇ ਸਾਡੀਆਂ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਮਹਾਨ ਬਲੀਦਾਨ ਬਾਰੇ ਜਾਣਨ ਲਈ ਪ੍ਰੇਰਿਤ ਕਰੇਗਾ।

ਪੰਜਾਬ ਕਿੰਗਜ਼ ਨੇ 5 ਵਿਕਟਾਂ ਨਾਲ ਜਿੱਤਿਆ ਮੈਚ, ਬੈਂਗਲੁਰੂ ਨੂੰ ਘਰੇਲੂ ਮੈਦਾਨ ‘ਤੇ ਲਗਾਤਾਰ ਤੀਜੀ ਹਾਰ ਮਿਲੀ

0

ਬੈਂਗਲੁਰੂ, 19 ਅਪ੍ਰੈਲ 2025 – ਪੰਜਾਬ ਕਿੰਗਜ਼ ਨੇ ਮੀਂਹ ਨਾਲ ਪ੍ਰਭਾਵਿਤ ਮੈਚ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਨੂੰ 5 ਵਿਕਟਾਂ ਨਾਲ ਹਰਾਇਆ। ਜਿਸ ਵਿੱਚ ਨੇਹਲ ਵਢੇਰਾ ਦੇ ਬੱਲੇ ਤੋਂ ਇੱਕ ਧਮਾਕੇਦਾਰ ਪਾਰੀ ਦੇਖਣ ਨੂੰ ਮਿਲੀ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਰਸੀਬੀ ਨੇ 14 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 95 ਦੌੜਾਂ ਬਣਾਈਆਂ। ਜਿਸ ਵਿੱਚ ਟਿਮ ਡੇਵਿਡ ਦੇ ਬੱਲੇ ਤੋਂ 50 ਦੌੜਾਂ ਦੀ ਅਜੇਤੂ ਪਾਰੀ ਵੀ ਸ਼ਾਮਲ ਸੀ। ਜਿਸ ਦਾ ਪਿੱਛਾ ਕਰਦੇ ਹੋਏ, ਪੰਜਾਬ ਕਿੰਗਜ਼ ਨੇ 12.1 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਪ੍ਰਾਪਤ ਕਰ ਲਿਆ।

ਪੰਜਾਬ ਕਿੰਗਜ਼ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਉਨ੍ਹਾਂ ਨੇ 53 ਦੌੜਾਂ ‘ਤੇ 4 ਵਿਕਟਾਂ ਗੁਆ ਦਿੱਤੀਆਂ ਸਨ। ਜਿਸ ਵਿੱਚ ਪ੍ਰਭਸਿਮਰਨ (13) ਨੂੰ ਭੁਵੀ ਨੇ ਆਊਟ ਕੀਤਾ। ਪ੍ਰਿਯਾਂਸ਼ ਆਰੀਆ (16), ਸ਼੍ਰੇਅਸ ਅਈਅਰ (07) ਅਤੇ ਜੋਸ਼ ਇੰਗਲਿਸ (14) ਨੂੰ ਜੋਸ਼ ਹੇਜ਼ਲਵੁੱਡ ਨੇ ਆਊਟ ਕੀਤਾ।

ਇਹ ਵੀ ਪੜ੍ਹੋ: ’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

ਜਿਸ ਤੋਂ ਬਾਅਦ ਨੇਹਲ ਵਢੇਰਾ ਨੇ 33 ਦੌੜਾਂ ਦੀ ਅਜੇਤੂ ਪਾਰੀ ਖੇਡੀ ਅਤੇ ਟੀਮ ਨੂੰ ਜਿੱਤ ਦੀ ਦਹਿਲੀਜ਼ ਤੋਂ ਪਾਰ ਪਹੁੰਚਾਇਆ। ਇਸ ਦੌਰਾਨ, ਸ਼ਸ਼ਾਂਕ ਸਿੰਘ (1) ਭੁਵੀ ਦਾ ਦੂਜਾ ਸ਼ਿਕਾਰ ਬਣਿਆ। ਪਰ ਅੰਤ ਵਿੱਚ ਮਾਰਕਸ ਸਟੋਇਨਿਸ ਨੇ ਛੱਕਾ ਮਾਰ ਕੇ ਟੀਮ ਨੂੰ ਜਿੱਤ ਦਿਵਾਈ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਆਰਸੀਬੀ ਦੀ ਸ਼ੁਰੂਆਤ ਬਹੁਤ ਮਾੜੀ ਰਹੀ। ਉਨ੍ਹਾਂ ਨੇ ਆਪਣੀਆਂ 7 ਵਿਕਟਾਂ ਸਿਰਫ਼ 42 ਦੌੜਾਂ ‘ਤੇ ਗੁਆ ਦਿੱਤੀਆਂ। ਜਿਸ ਵਿੱਚ ਵਿਰਾਟ ਕੋਹਲੀ ਦੀਆਂ ਰਜਤ ਪਾਟੀਦਾਰ ਦੀਆਂ ਵਿਕਟਾਂ ਸ਼ਾਮਲ ਸਨ। ਜਿਸ ਤੋਂ ਬਾਅਦ ਟਿਮ ਡੇਵਿਡ ਅਤੇ ਭੁਵਨੇਸ਼ਵਰ ਕੁਮਾਰ ਵਿਚਕਾਰ 21 ਦੌੜਾਂ ਦੀ ਸਾਂਝੇਦਾਰੀ ਦੇਖਣ ਨੂੰ ਮਿਲੀ। ਪਰ ਭੁਵੀ 9 ਦੌੜਾਂ ਦੇ ਸਕੋਰ ‘ਤੇ ਆਊਟ ਹੋ ਗਿਆ। ਜਿਸਦੀ ਅਗਲੀ ਗੇਂਦ ‘ਤੇ ਹਰਪ੍ਰੀਤ ਬਰਾੜ ਨੇ ਯਸ਼ ਦਿਆਲ ਨੂੰ ਆਪਣਾ ਸ਼ਿਕਾਰ ਬਣਾਇਆ। ਪਰ ਪਾਰੀ ਦੇ ਆਖਰੀ ਓਵਰ ਵਿੱਚ, ਡੇਵਿਡ ਨੇ ਹਰਪ੍ਰੀਤ ਦੇ ਓਵਰ ਵਿੱਚ 20 ਦੌੜਾਂ ਬਣਾਈਆਂ। ਜਿਸ ਕਾਰਨ ਆਰਸੀਬੀ 95 ਦੌੜਾਂ ਦੇ ਸਕੋਰ ਤੱਕ ਪਹੁੰਚਣ ਦੇ ਯੋਗ ਹੋ ਗਿਆ।

ਪੰਜਾਬ ਕਿੰਗਜ਼ ਲਈ ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ, ਮਾਰਕੋ ਜੌਹਨਸਨ ਅਤੇ ਹਰਪ੍ਰੀਤ ਬਰਾੜ ਨੇ 2-2 ਵਿਕਟਾਂ ਹਾਸਲ ਕੀਤੀਆਂ। ਜ਼ੇਵੀਅਰ ਬਾਰਟਲੇਟ ਨੂੰ 1 ਸਫਲਤਾ ਮਿਲੀ।

ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖਤ ਨਿੰਦਾ

0

ਅੰਮ੍ਰਿਤਸਰ- ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਨੂੰ ਜੀਵਨ ਦੀ ਅਗਵਾਈ ਦਿੰਦੇ ਹਨ, ਜਿਨ੍ਹਾਂ ਦੇ ਸਤਿਕਾਰ ਅਤੇ ਮਰਯਾਦਾ ਨੂੰ ਕਾਇਮ ਰੱਖਣਾ ਅਤੇ ਗੁਰੂ ਘਰਾਂ ਦੀ ਚੇਤੰਨ ਹੋ ਕੇ ਸੇਵਾ ਸੰਭਾਲ ਪ੍ਰਬੰਧਕਾਂ ਤੇ ਸੰਗਤਾਂ ਦੀ ਜੁੰਮੇਵਾਰੀ ਹੈ।

ਪੰਜਾਬ ਸਿੱਖਿਆ ਕ੍ਰਾਂਤੀ: ਅੱਜ ਗੁਰਦਾਸਪੁਰ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਜਾਣਗੇ ਉਦਘਾਟਨ

ਉਨ੍ਹਾਂ ਕਿਹਾ ਕਿ ਕੁੱਝ ਗੁਰਦੁਆਰਾ ਕਮੇਟੀਆਂ ਦੀ ਲਾਪਰਵਾਹੀ ਨਾਲ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਪਿੰਡਾਂ/ ਸ਼ਹਿਰਾਂ ਦੇ ਹਰ ਮਹੱਲੇ ਵਿੱਚ ਕਈ ਗੁਰਦੁਆਰਾ ਸਾਹਿਬ ਬਣੇ ਹਨ, ਪਰੰਤੂ ਸਾਂਭ ਸੰਭਾਲ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਹਰ ਪਿੰਡ ਵਿੱਚ ਕੇਵਲ ਇੱਕ ਗੁਰਦੁਆਰਾ ਸਾਹਿਬ ਹੋਏ ਅਤੇ ਸਾਰੀ ਸੰਗਤ ਰਲ ਕੇ ਪ੍ਰਬੰਧ ਵਿਚ ਸਹਿਯੋਗੀ ਬਣੇ। ਉਨ੍ਹਾਂ ਕਿਹਾ ਕਿ ਜੇਕਰ ਇੱਕ ਪਿੰਡ ਵਿੱਚ ਇੱਕ ਹੀ ਗੁਰਦੁਆਰਾ ਸਾਹਿਬ ਹੋਵੇਗਾ ਤਾਂ ਸਾਰਾ ਪਿੰਡ ਰਲ ਕੇ ਪ੍ਰਬੰਧ ਨੂੰ ਬੇਹਤਰ ਅਤੇ ਪਹਿਰੇਦਾਰੀ ਲਾਜ਼ਮੀ ਬਣਾ ਸਕਦਾ ਹੈ। ਇਸ ਵਾਸਤੇ ਸਾਂਝੇ ਉਦਮ ਤਹਿਤ ਕੰਮ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਸੰਗਤ ਨੂੰ ਗੁਰੂ ਘਰਾਂ ਲਈ ਪਹਿਰੇਦਾਰੀ ਵਾਸਤੇ ਸੁਹਿਰਦ ਪਹੁੰਚ ਅਪਣਾਉਣ ਦੀ ਅਪੀਲ ਕਰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਅੰਦਰ ਸੇਵਾ ਭਾਵਨਾ ਵਾਲੇ ਗੁਰਸਿੱਖਾਂ ਦੀਆਂ ਕਮੇਟੀਆਂ ਸਥਾਪਿਤ ਕਰਨ ਦੀ ਪਹਿਲਕਦਮੀ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦਾ ਦੁੱਖ ਨਾ ਸਹਿਣਾ ਪਵੇ। ਐਡਵੋਕੇਟ ਧਾਮੀ ਨੇ ਅਮਨ ਕਾਨੂੰਨ ਦੀ ਨਿਘਰਦੀ ਹਾਲਤ ਲਈ ਸਰਕਾਰ ਦੀ ਵੀ ਕਰੜੀ ਆਲੋਚਨਾ ਕੀਤੀ। ਸਰਕਾਰ ਦੀ ਕਾਰਗੁਜਾਰੀ ’ਤੇ ਸਵਾਲ ਉਠਾਉਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰੰਤੂ ਸਰਕਾਰ ਨੇ ਕਾਰਵਾਈ ਕਰਨੀ ਤਾਂ ਦੂਰ, ਇਸ ਪਾਸੇ ਧਿਆਨ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ। ਇਹ ਮੌਜੂਦਾ ਸਰਕਾਰ ਦੀ ਸਿੱਖ ਸਰੋਕਾਰਾਂ ਪ੍ਰਤੀ ਗੈਰ ਜ਼ੁੰਮੇਵਰਾਨਾ ਪਹੁੰਚ ਹੈ, ਜੋ ਕਿ ਨਿੰਦਣਯੋਗ ਹੈ। ਐਡਵੋਕੇਟ ਧਾਮੀ ਨੇ ਸਰਕਾਰ ਨੂੰ ਕਿਹਾ ਕਿ ਉਹ ਆਪਣੀ ਡੰਗ ਟਪਾਊ ਨੀਤੀ ਛੱਡ ਕੇ ਧਾਰਮਿਕ ਭਾਵਨਾਵਾਂ ਤਾਰ ਤਾਰ ਕਰਨ ਵਾਲੇ ਲੋਕਾਂ ਦਾ ਪਰਦਾਫਾਸ਼ ਕਰਦੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਵਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਦੀ ਅਗਵਾਈ ਹੇਠ ਇੱਕ ਟੀਮ ਭੇਜੀ ਗਈ ਸੀ। ਜਿਨ੍ਹਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਗੁਰਦੁਆਰਾ ਸ੍ਰੀ ਮਾਹਿਲਪੁਰ ਸ਼ਹੀਦਾਂ ਲੱਧੇਵਾਲ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਇਹ ਸਰੂਪ ਉਨ੍ਹਾਂ ਚਿਰ ਨਹੀਂ ਦਿੱਤੇ ਜਾਣਗੇ ਜਿਨ੍ਹਾਂ ਚਿਰ ਪ੍ਰਬੰਧ ਸਹੀ ਨਹੀਂ ਹੁੰਦੇ। ਉਨ੍ਹਾਂ ਸਾਰੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ।

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

0

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦੀ ਤਲਾਸ਼ੀ ਵੀ ਲਈ
– 92ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 490 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 19 ਅਪ੍ਰੈਲ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 49ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਅਤੇ 2.02 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 49 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6573 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਵਿੱਚ ਚਲਾਇਆ ਗਿਆ। ਪੁਲਿਸ ਟੀਮਾਂ ਨੇ ਸਾਰੇ 28 ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਾਂ ‘ਤੇ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਇੱਕੋ ਸਮੇਂ ਵਿਸ਼ੇਸ਼ ਘੇਰਾਬੰਦੀ ਅਤੇ ਖੋਜ ਮੁਹਿੰਮ ਵੀ ਚਲਾਈ।

ਇਹ ਵੀ ਪੜ੍ਹੋ: ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ‘ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ – ਕਟਾਰੂਚੱਕ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 490 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਜੇਲ੍ਹਾਂ ਵਿੱਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ – ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ – ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਘਰਾਂ ਅਤੇ ਪਖਾਨਿਆਂ ਸਮੇਤ ਹਰੇਕ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਹੈ।

ਦਿੱਲੀ ਦੇ ਮੁਸਤਫਾਬਾਦ ਵਿੱਚ ਡਿੱਗੀ ਬਹੁ-ਮੰਜ਼ਿਲਾ ਇਮਾਰਤ, ਚਾਰ ਲੋਕਾਂ ਦੀ ਮੌਤ

0

ਸ਼ੁੱਕਰਵਾਰ ਰਾਤ ਨੂੰ ਦਿੱਲੀ ਦਾ ਮੌਸਮ ਅਚਾਨਕ ਬਦਲ ਗਿਆ। ਭਾਰੀ ਮੀਂਹ ਅਤੇ ਤੂਫ਼ਾਨ ਕਾਰਨ ਕਈ ਇਲਾਕਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਦਿੱਲੀ ਦੇ ਮੁਸਤਫਾਬਾਦ ਇਲਾਕੇ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ਵਿੱਚੋਂ 14 ਲੋਕਾਂ ਨੂੰ ਬਚਾਇਆ ਗਿਆ ਹੈ। 10 ਤੋਂ ਵੱਧ ਲੋਕਾਂ ਦੇ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਐਨਡੀਆਰਐਫ ਅਤੇ ਦਿੱਲੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜ ਜਾਰੀ ਹੈ।

ਪੰਜਾਬ ਸਿੱਖਿਆ ਕ੍ਰਾਂਤੀ: ਅੱਜ ਗੁਰਦਾਸਪੁਰ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਜਾਣਗੇ ਉਦਘਾਟਨ

ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਸ ਇਮਾਰਤ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ। ਵਧੀਕ ਪੁਲਿਸ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਬੀਤੀ ਸ਼ਾਮ ਵਾਪਰੀ। ਮੌਕੇ ‘ਤੇ ਪਹੁੰਚਣ ‘ਤੇ ਪਤਾ ਲੱਗਾ ਕਿ ਧੂੜ ਭਰੀ ਹਨੇਰੀ ਕਾਰਨ ਬਹੁ-ਮੰਜ਼ਿਲਾ ਇਮਾਰਤ ਢਹਿ ਗਈ ਸੀ। ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਪੁਲਿਸ ਦੇ ਸਹਿਯੋਗ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

ਪੰਜਾਬ ਸਿੱਖਿਆ ਕ੍ਰਾਂਤੀ: ਅੱਜ ਗੁਰਦਾਸਪੁਰ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਵਿਕਾਸ ਕਾਰਜਾਂ ਦੇ ਕੀਤੇ ਜਾਣਗੇ ਉਦਘਾਟਨ

0

ਬਟਾਲਾ- ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰਾਜੇਸ਼ ਸ਼ਰਮਾ ਅਤੇ ਪਰਮਜੀਤ ਕੋਰ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ ‘ਤਹਿਤ ਗੁਰਦਾਸਪੁਰ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਅੱਜ 19 ਅਪ੍ਰੈਲ ਨੂੰ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਰੰਥਗੜ, ਪੁਰਾਣਾ ਪਿੰਡ, ਮੜੀਆਂਵਾਲ, ਬਰਾਂਚ ਨੰਬਰ-1 ਬਟਾਲਾ, ਨਵਾਂ ਪਿੰਡ ਅਤੇ ਸਰਕਾਰੀ ਮਿਡਲ ਸਕੂਲ ਪੁਰਾਣਾ ਪਿੰਡ ਵਿਖੇ ਲੱਖਾਂ ਰੁਪਏ ਦੇ ਕਰਵਾਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।

ਇਸੇ ਤਰ੍ਹਾਂ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਫਤਿਹਗੜ੍ਹ ਚੂੜੀਆਂ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਕਾਦੀਆਂ ਰਾਜਪੂਤਾਂ, ਡੁੱਲਟ, ਕਾਲਾ ਅਫਗਾਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੀਏ ਕੇ ਬਾਂਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਾਦੀਆਂ, ਡੇਰਾ ਬਾਬਾ ਨਾਨਕ, ਗੁਰਦਾਸਪੁਰ ਅਤੇ ਦੀਨਾਨਗਰ ਵਿਖੇ ਵੀ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।

ਯੁੱਧ ਨਸ਼ਿਆ ਵਿਰੁੱਧ ਤਹਿਤ ਜ਼ਿਲ੍ਹਾ ਪ੍ਰਸ਼ਾਸਨ ,ਸਿਹਤ ਵਿਭਾਗ ਅਤੇ ਪੁਲੀਸ ਦੀ ਵੱਡੀ ਕਾਰਵਾਈ, ਪੜੋ ਪੂਰੀ ਖਬਰ

0

ਫਰੀਦਕੋਟ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਇਸ ਤਹਿਤ ਨਸ਼ਾ ਤਸਕਰਾਂ ਵਿਰੁੱਧ ਜਿੱਥੇ ਵੱਡੀ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ ਉਥੇ ਹੀ ਨਸ਼ਾ ਤਸਕਰਾਂ ਦੀ ਗਿਰਫਤਾਰੀ ,ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਹਨਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ ।ਇਸ ਤੋਂ ਇਲਾਵਾ ਨਸ਼ੇ ਤੋਂ ਪੀੜਿਤ ਲੋਕਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਦਾਖਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ ।

CP ਲੁਧਿਆਣਾ ਨੇ ਇੰਸਪੈਕਟਰਾਂ ਅਤੇ ਹੇਠਲੇ ਰੈਂਕਾਂ ਦੇ 69 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

ਡਿਪਟੀ ਕਮਿਸ਼ਨਰ ਫਰੀਦਕੋਟ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਿਵਲ ਪ੍ਰਸ਼ਾਸਨ ,ਸਿਹਤ ਵਿਭਾਗ ਤੇ ਪੁਲਿਸ ਵਿਭਾਗ ਸਮੇਤ ਜਿਲ੍ਹੇ ਦੇ ਸਾਰੇ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਨਸ਼ਿਆਂ ਤੋਂ ਪੀੜਿਤ ਲੋਕਾਂ ਨੂੰ ਇਲਾਜ ਲਈ ਜ਼ਿਲੇ ਦੇ ਓਟ ਸੈਂਟਰਾਂ ,ਨਸ਼ਾ ਛੁਡਾਊ ਕੇਂਦਰਾਂ ਤੇ ਪੁਨਰਵਾਸ ਕੇਂਦਰਾਂ ਵਿੱਚ ਭਰਤੀ ਕਰਕੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਲੋਕਾਂ ਨੂੰ ਨਸ਼ਾ ਛਡਾਉਣ ਦੇ ਨਾਂ ਤੇ ਕੁਝ ਗੈਰ ਕਾਨੂੰਨੀ ਤੇ ਗੈਰ ਪ੍ਰਵਾਣਿਤ ਨਸ਼ਾ ਛੁਡਾਊ ਕੇਂਦਰ ਲੋਕਾਂ ਦੇ ਇਲਾਜ ਦੇ ਬਹਾਨੇ ਉਹਨਾਂ ਦਾ ਸ਼ੋਸ਼ਣ ਕਰਦੇ ਹਨ ,ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਤੇ ਪੁਲਿਸ ਵਿਭਾਗ ਦੇ ਆਧਾਰਤ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਦੀ ਲਗਾਤਾਰ ਚੈਕਿੰਗ ਕਰ ਰਹੇ ਹਨ ।

ਉਹਨਾਂ ਦੱਸਿਆ ਕਿ ਗੈਰ ਕਾਨੂੰਨੀ ਨਸ਼ਾ ਛਡਾਉ ਕੇਂਦਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਤਹਿਤ ਹੁਣ ਤੱਕ ਜ਼ਿਲ੍ਹੇ ਵਿੱਚ ਪੰਜ ਨਸ਼ਾ ਛੁਡਾਊ ਕੇਂਦਰ ਸੀਲ ਕੀਤੇ ਜਾ ਚੁੱਕੇ ਹਨ ਅਤੇ ਉਹਨਾਂ ਵਿੱਚ ਇਲਾਜ ਲਈ ਦਾਖਲ ਲਗਭਗ 82 ਮਰੀਜ਼ਾਂ ਨੂੰ ਜਿਲੇ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਲੇ ਦੇ ਪਿੰਡ ਭਾਣਾ ਵਿਖੇ ਚੱਲ ਰਹੇ ਗੈਰ ਕਾਨੂੰਨੀ ਨਸ਼ਾ ਚ ਛਡਾਊ ਕੇਂਦਰ ਨੂੰ ਜ਼ਿਲਾ ਪ੍ਰਸ਼ਾਸਨ ,ਸਿਹਤ ਵਿਭਾਗ ਤੇ ਪੁਲਿਸ ਦੇ ਆਧਾਰਿਤ ਟੀਮ ਵੱਲੋਂ ਸੀਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਨਸ਼ਾ ਛੁਡਾਊ ਕੇਂਦਰ ਵਿਰੁੱਧ ਕਾਨੂੰਨੀ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ । ਉਹਨਾਂ ਦੱਸਿਆ ਕਿ ਫਰੀਦਕੋਟ ਜਿਲ੍ਹੇ ਵਿੱਚ ਅਣਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰਾਂ ਦੀ ਚੈਕਿੰਗ ਲਈ ਗਠਿਤ ਟੀਮ ਦੇ ਮੈਬਰ ਡਾ. ਪਰਮਜੀਤ ਸਿੰਘ ਬਰਾੜ ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਫ਼ਰੀਦਕੋਟ, ਡਿਊਟੀ ਮੈਜਿਸਟ੍ਰੇਟ ਹਰਸ਼ਵੀਰ ਗੋਇਲ ਨਾਇਬ ਤਹਿਸੀਲਦਾਰ, ਤਰਲੋਚਨ ਸਿੰਘ ਡੀ ਐਸ ਪੀ,ਡਾ. ਕਪਿਲ ਸ਼ਰਮਾਂ ਸਾਇਕੈਟਰਿਸਟ, ਸਿਵਲ ਹਸਪਤਾਲ ਫ਼ਰੀਦਕੋਟ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਸੈਟਰ ਫਰੀ ਟੂ ਫਲਾਈ ਨਾਮ ਦੀ ਸੰਸਥਾ ਵੱਲੋਂ ਬਿਨਾਂ ਕਿਸੇ ਲਾਇਸੰਸ ਦੇ ਚਲਾਇਆ ਜਾ ਰਿਹਾ ਸੀ। ਜਿਸ ਨੂੰ ਡਿਊਟੀ ਮੈਜਿਸਟ੍ਰੇਟ ਹਰਸ਼ਵੀਰ ਗੋਇਲ (ਨਾਇਬ ਤਹਿਸੀਲਦਾਰ) ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੈਟਰ ਨੂੰ ਸੀਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ, ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਨੂੰ ਕੁੱਝ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ ਜਿਹਨਾਂ ਵਿੱਚ ਡੋਪ ਟੈਸਟ ਦੀਆ ਕਿੱਟਾ ਵੀ ਬਰਾਮਦ ਹੋਈਆਂ ਹਨ ਇਸ ਅਣ-ਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰ ਨੂੰ ਸੀਲ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਹਨਾਂ ਅਪੀਲ ਕੀਤੀ ਕਿ ਨਸ਼ੇ ਤੋਂ ਪੀੜਤ ਵਿਅਕਤੀਆਂ ਨੂੰ ਸਿਰਫ ਸਰਕਾਰੀ ਨਸ਼ਾ ਛੁਡਾਊ ਕੇਂਦਰ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਇਲਾਜ ਕਰਵਾਉਣਾ ਚਾਹੀਦਾ ਹੈ।

ਪੁਲਿਸ ਫੋਰਸ ਅੰਦਰ ਕੁਸ਼ਲਤਾ ਵਧਾਉਣ ਲਈ CP ਲੁਧਿਆਣਾ ਨੇ ਇੰਸਪੈਕਟਰਾਂ ਅਤੇ ਹੇਠਲੇ ਰੈਂਕਾਂ ਦੇ 69 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

0

ਲੁਧਿਆਣਾ : ਪੁਲਿਸ ਫੋਰਸ ਅੰਦਰ ਕੁਸ਼ਲਤਾ ਵਿੱਚ ਸੁਧਾਰ ਲਿਆਉਣ ਲਈ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਇੰਸਪੈਕਟਰਾਂ ਤੋਂ ਲੈ ਕੇ ਹੇਠਲੇ ਰੈਂਕਾਂ ਤੱਕ ਦੇ 69 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ ਜੋ ਜਾਂ ਤਾਂ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਇੱਕੋ ਜਗ੍ਹਾ ‘ਤੇ ਤਾਇਨਾਤ ਸਨ ਜਾਂ ਮਾੜੀ ਕਾਰਗੁਜ਼ਾਰੀ ਵਾਲੇ ਪਾਏ ਗਏ।

ਇਹ ਵੀ ਪੜੋ : ਲੁਧਿਆਣਾ ਵਿੱਚ ਥਾਰ ਅਤੇ XUV ਨੂੰ ਲੱਗੀ ਅੱਗ

ਸ਼ਰਮਾ ਨੇ ਇਸ ਫੇਰਬਦਲ ਨੂੰ ਤੁਰੰਤ ਪ੍ਰਭਾਵਸ਼ਾਲੀ ਕਰਾਰ ਦਿੱਤਾ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੁਲਿਸਿੰਗ ਅਤੇ ਜਵਾਬਦੇਹੀ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਦਲੀਆਂ ਦਾ ਉਦੇਸ਼ ਕਰਮਚਾਰੀਆਂ ਨੂੰ ਮੁੜ ਸੁਰਜੀਤ ਕਰਨਾ, ਜਨਤਕ ਸ਼ਮੂਲੀਅਤ ਵਧਾਉਣਾ ਅਤੇ ਕਾਰਜਸ਼ੀਲ ਸੰਤੁਸ਼ਟੀ ਨੂੰ ਦੂਰ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦੇਸ਼ ਸਰਗਰਮ ਅਤੇ ਲੋਕ-ਅਨੁਕੂਲ ਪੁਲਿਸਿੰਗ ਪ੍ਰਦਾਨ ਕਰਨਾ ਹੈ।

ਇਨ੍ਹਾਂ ਬਦਲੀਆਂ ਵਿੱਚ ਇੰਸਪੈਕਟਰਾਂ ਅਤੇ ਹੋਰ ਹੇਠਲੇ ਰੈਂਕਾਂ ਦੇ ਕਰਮਚਾਰੀ ਸ਼ਾਮਲ ਹਨ ਅਤੇ ਪੁਲਿਸ ਸਟੇਸ਼ਨਾਂ, ਟ੍ਰੈਫਿਕ ਪ੍ਰਬੰਧਨ ਅਤੇ ਵਿਸ਼ੇਸ਼ ਸੈੱਲਾਂ ਸਮੇਤ ਵੱਖ-ਵੱਖ ਇਕਾਈਆਂ ਨੂੰ ਕਵਰ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਫੈਸਲਾ ਸੀਨੀਅਰ ਅਧਿਕਾਰੀਆਂ ਵੱਲੋਂ ਪ੍ਰਦਰਸ਼ਨ ਦਾ ਮੁਲਾਂਕਣ ਕਰਨ ਤੋਂ ਬਾਅਦ ਲਿਆ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਲਈ ਨਿਯਮਿਤ ਤੌਰ ‘ਤੇ ਕੀਤਾ ਜਾਵੇਗਾ ਜੋ ਆਪਣੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਪੂਰੀ ਤਰ੍ਹਾਂ ਨਹੀਂ ਨਿਭਾਉਂਦੇ ਅਤੇ ਨਾਕਾਮ ਰਹਿੰਦੇ ਹਨ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੁਹਰਾਇਆ ਕਿ ਲੁਧਿਆਣਾ ਪੁਲਿਸ ਕਾਨੂੰਨ ਦੇ ਰਾਜ ਨੂੰ ਕਾਇਮ ਰੱਖਣ, ਅਪਰਾਧ ਨੂੰ ਖਤਮ ਕਰਨ ਅਤੇ ਭਾਈਚਾਰੇ ਨਾਲ ਵਿਸ਼ਵਾਸ ਵਧਾਉਣ ਲਈ ਸਮਰਪਿਤ ਹੈ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 19-4-2025

0
Breaking

ਲੁਧਿਆਣਾ ਵਿੱਚ ਥਾਰ ਅਤੇ XUV ਨੂੰ ਲੱਗੀ ਅੱਗ

ਲੁਧਿਆਣਾ ਵਿੱਚ ਅੱਜ ਦੋ ਕਾਰਾਂ ਨੂੰ ਅੱਗ ਲੱਗ ਗਈ। ਥਾਰ ਡਰਾਈਵਰ ਨਵੀਂ ਕਾਰ ਸ਼ੋਅਰੂਮ ਤੋਂ ਬਾਹਰ ਲੈ ਆਇਆ। ਉਸਨੇ ਕਾਰ ਟ੍ਰਾਂਸਫਾਰਮਰ ਦੇ ਕੋਲ….ਹੋਰ ਪੜੋ

ਸ਼ੋਮਣੀ ਕਮੇਟੀ ਦੇ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, 10 ਏਕੜ ਜ਼ਮੀਨ ਦੇਣ ਦੀ ਕੀਤੀ ਮੰਗ

ਰਾਏਪੁਰ ਅੰਦਰ ਡਿਗਰੀ ਤੇ ਹੁਨਰ ਵਿਕਾਸ ਕਾਲਜ ਅਤੇ ਗੁਰਮਤਿ ਸੰਗੀਤ ਅਕੈਡਮੀ ਖੋਲ੍ਹਣ ਲਈ 10 ਏਕੜ ਜ਼ਮੀਨ ਦੇਣ… ਹੋਰ ਪੜੋ

ਦਰਦਨਾਕ ਹਾਦਸਾ: ਫ਼ਾਰਚੂਨਰ ਗੱਡੀ ਪਲਟਣ ਕਾਰਨ 2 ਨੌਜਵਾਨਾਂ ਦੀ ਹੋਈ ਮੌਤ, 2 ਜ਼ਖ਼ਮੀ

ਮਾਨਸਾ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਚਕੇਰੀਆ ਨੇੜੇ ਫਾਰਚੂਨਰ ਕਾਰ ਦੇ ਪਲਟਣ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਦੋ ਹੋਰ…. ਹੋਰ ਪੜੋ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਪਾਸੋਂ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ…. ਹੋਰ ਪੜੋ

ਫਿਲਮ ਨਿਰਮਾਤਾ ਕਰਨ ਜੌਹਰ ਨੇ ਦੱਸਿਆ ਭਾਰ ਘਟਣ ਦਾ ਰਾਜ਼

ਹਾਲ ਹੀ ਵਿੱਚ ਫਿਲਮ ਨਿਰਮਾਤਾ ਕਰਨ ਜੌਹਰ ਨੇ ਆਪਣੇ ਜਨਤਕ ਰੂਪ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਸੀ। ਹਾਲ ਹੀ ਵਿੱਚ ਕਰਨ ਦੇ ਕਈ ਵੀਡੀਓ ਵਾਇਰਲ ਹੋਏ ਸਨ, ਜਿਨ੍ਹਾਂ ਵਿੱਚ ਉਹ… ਹੋਰ ਪੜੋ