Home Blog Page 701

ਬਸੀ ਪਠਾਣਾ ਪੁਲਿਸ ਨੇ ਨਸ਼ਾ ਤਸਕਰ ਵੱਲੋਂ ਕੀਤੀ ਨਜਾਇਜ਼ ਉਸਾਰੀ ਨੂੰ ਢਾਹਿਆ

0

ਬਸੀ ਪਠਾਣਾ/ਫਤਿਹਗੜ੍ਹ ਸਾਹਿਬ, 18 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਸੀ ਪਠਾਣਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 12 ਵਿੱਚ ਇੱਕ ਨਸਾ਼ ਤਸਕਰ ਵੱਲੋਂ ਸਰਕਾਰੀ ਜਮੀਨ ਤੇ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹਿਆ ਗਿਆ।

ਦਰਦਨਾਕ ਹਾਦਸਾ: ਫ਼ਾਰਚੂਨਰ ਗੱਡੀ ਪਲਟਣ ਕਾਰਨ 2 ਨੌਜਵਾਨਾਂ ਦੀ ਹੋਈ ਮੌਤ, 2 ਜ਼ਖ਼ਮੀ

ਇਸ ਮੌਕੇ ਐੱਸ. ਪੀ. (ਡੀ) ਰਾਕੇਸ਼ ਯਾਦਵ ਨੇ ਦੱਸਿਆ ਕਿ ਬਸੀ ਪਠਾਣਾ ਦੇ ਵਾਰਡ ਨੰਬਰ 12 ਵਿੱਚ ਰਹਿਣ ਵਾਲੇ ਨਸ਼ਾ ਤਸਕਰ ਅਮਿਤ ਕੁਮਾਰ ਤੇ ਐਨ. ਡੀ. ਪੀ. ਐਸ. ਐਕਟ ਤਹਿਤ 02 ਪਰਚੇ ਦਰਜ਼ ਹਨ ਅਤੇ ਇਹ ਮੁਲਜ਼ਮ ਅਜੇ ਵੀ ਭਗੋੜਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਐਸ ਪੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੇ ਦਲ ਦਲ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਹਨਾਂ ਇਹ ਅਪੀਲ ਵੀ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ੇ ਦੀ ਦਲ ਦਲ ਵਿੱਚ ਫਸ ਗਿਆ ਹੈ ਤਾਂ ਉਸ ਦਾ ਨਸ਼ਾ ਛੁਡਵਾਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਲਿਆਂਦਾ ਜਾਵੇ ਪੁਲਿਸ ਉਹਨਾਂ ਦਾ ਨਸ਼ਾ ਛੁਡਵਾ ਕੇ ਸਮਾਜ ਵਿੱਚ ਬੇਹਤਰ ਜੀਵਨ ਜਿਉਣ ਦਾ ਮੌਕਾ ਪ੍ਰਦਾਨ ਕਰੇਗੀ।

ਤਰੁਨਪ੍ਰੀਤ ਸੌਂਦ ਨੇ ਮੈਰਾਥਨ ‘ਚ ਲਿਆ ਹਿੱਸਾ: ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਹਿਯੋਗ ਕਰਨ ਦੀ ਕੀਤੀ ਅਪੀਲ

0

– ਨਸ਼ਿਆਂ ਖ਼ਿਲਾਫ਼ ਸਮਾਜ ਦੇ ਹਰੇਕ ਵਰਗ ਨੇ ਮੈਰਾਥਨ ਵਿੱਚ ਕੀਤੀ ਸ਼ਿਰਕਤ
– ਅਦਾਕਾਰ ਕਰਮਜੀਤ ਅਨਮੋਲ, ਬੀਨੂੰ ਢਿੱਲੋਂ, ਦੇਵ ਖਰੌੜ ਅਤੇ ਕੌਮਾਂਤਰੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ ਵੀ ਲਵਾਈ ਹਾਜ਼ਰੀ

ਚੰਡੀਗੜ੍ਹ/ਮੰਡੀ ਗੋਬਿੰਦਗੜ੍ਹ, 18 ਅਪ੍ਰੈਲ 2025 – ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ ਹੈ ਪਰ ਹਰ ਮੁਹਿੰਮ ਦੀ ਸਫਲਤਾ ਲਈ ਨੌਜਵਾਨਾਂ ਦਾ ਯੋਗਦਾਨ ਅਹਿਮ ਹੁੰਦਾ ਹੈ ਤੇ ਪੰਜਾਬ ਦੇ ਨੌਜਵਾਨ ਹੁਣ ਇਸ ਬੁਰਾਈ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਈ ਪ੍ਰੋਗਰਾਮ ਵੱਡੇ ਪੱਧਰ ਉੱਤੇ ਚੱਲ ਰਹੇ ਹਨ। ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਬ ਕਮੇਟੀ ਬਣਾਈ ਗਈ ਹੈ ਤੇ ਉਹ ਖੁਦ ਇਸ ਕਮੇਟੀ ਦਾ ਹਿੱਸਾ ਹਨ। ਇਸ ਕਮੇਟੀ ਵੱਲੋਂ ਰੋਜ਼ਾਨਾ ਪੱਧਰ ‘ਤੇ ਨਸ਼ਿਆਂ ਖਿਲਾਫ ਜੰਗ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਂਦਾ ਹੈ। 1 ਮਾਰਚ 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਵੱਡੀ ਗਿਣਤੀ ਤਸਕਰ ਫੜ੍ਹੇ ਗਏ ਹਨ ਤੇ ਉਨ੍ਹਾਂ ਦੀਆਂ ਨਾਜ਼ਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਪਾਸੋਂ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅਦਾਕਾਰਾਂ ਵੱਲੋਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਨਾਲ ਨੌਜਵਾਨਾਂ ਨੂੰ ਬਹੁਤ ਉਤਸ਼ਾਹ ਮਿਲਦਾ ਹੈ, ਜਿਸ ਲਈ ਉਨ੍ਹਾਂ ਨੇ ਮੈਰਾਥਨ ਵਿੱਚ ਪੁੱਜੇ ਅਦਾਕਾਰਾਂ ਕਰਮਜੀਤ ਅਨਮੋਲ, ਦੇਵ ਖਰੌੜ ਤੇ ਬੀਨੂੰ ਢਿੱਲੋਂ ਦਾ ਧੰਨਵਾਦ ਕੀਤਾ। ਮੈਰਾਥਨ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਿਆਂ ਤੋਂ ਸਭਨਾਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਆਸ-ਪਾਸ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ, ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸੌਦਾਗਰਾਂ ਦੀ ਜਾਣਕਾਰੀ ਤੁਰੰਤ ਬਿਨਾਂ ਕਿਸੇ ਡਰ ਦੇ ਪੁਲੀਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਹਜ਼ਾਰਾਂ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਦਮ ਲਵੇਗੀ।

ਮੈਰਾਥਨ ਕਰਵਾਉਣ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦਾ ਮੁੱਖ ਯੋਗਦਾਨ ਰਿਹਾ। ਇਸ ਮੌਕੇ ਕੌਮਾਂਤਰੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ ਵੀ ਹਾਜ਼ਰੀ ਲਗਵਾਈ ਤੇ ਨੌਜਵਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ।

ਸਮਾਗਮ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਨੇ ਵੀ ਵਿਚਾਰ ਸਾਂਝੇ ਕੀਤੇ। ਦੌੜ ਜਿੱਤਣ ਵਾਲਿਆਂ ਨੂੰ ਇਨਾਮਾਂ ਤੇ ਮੈਡਲਾਂ ਨਾਲ ਨਿਵਾਜਿਆ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਪਾਸੋਂ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ

0

– ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
– ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਦੇ ਸਮਾਗਮ ਵੀ ਰਸਮੀ ਤੌਰ ’ਤੇ ਹੋਏ ਆਰੰਭ
– ਗੁਰੂ ਸਾਹਿਬ ਦੇ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਹਰ ਸਿੱਖ ਨਿਤਨੇਮ ਤੋਂ ਇਲਾਵਾ ਜਪੁਜੀ ਸਾਹਿਬ ਦਾ ਇਕ ਪਾਠ ਰੋਜ਼ਾਨਾ ਕਰੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 18 ਅਪ੍ਰੈਲ 2025 – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਗਏ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਰਸਮੀ ਤੌਰ ’ਤੇ ਆਰੰਭਤਾ ਵੀ ਕੀਤੀ ਗਈ।

ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ।

ਇਹ ਵੀ ਪੜ੍ਹੋ: ਜਾਟ ਫਿਲਮ ਤੋਂ ਵਿਵਾਦਤ ਸੀਨ ਹਟਾਇਆ ਗਿਆ: FIR ਦਰਜ ਹੋਣ ਤੋਂ ਬਾਅਦ ਲਿਆ ਗਿਆ ਫੈਸਲਾ

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸੇ ਸਾਲ ਨਵੰਬਰ ਮਹੀਨੇ ਵਿਚ ਆ ਰਹੇ ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋ ਕੇ ਆਪਣੇ ਨਿਤਨੇਮ ਤੋਂ ਇਲਾਵਾ ਰੋਜ਼ਾਨਾ ਇਕ ਜਪੁਜੀ ਸਾਹਿਬ ਦਾ ਪਾਠ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਸ਼ਹਾਦਤ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਮਿਸਾਲ ਹੈ, ਜਿਸ ਦੀ ਸੇਧ ਵਿਚ ਮਾਨਵੀ ਸਰੋਕਾਰਾਂ ਨੂੰ ਸਮਾਜ ਵਿਚ ਉਭਾਰਨ ਲਈ ਹਰ ਸਿੱਖ ਯੋਗਦਾਨ ਪਾਵੇ। ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਸੇਵਕ ਭਾਈ ਮਤੀ ਦਾਸ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਗੁਰਤਾਗੱਦੀ ਦਿਵਸ ਖ਼ਾਲਸਾ ਪੰਥ ਵੱਲੋਂ ਵੱਡੇ ਪੱਧਰ ’ਤੇ ਮਨਾਏ ਜਾਣਗੇ। ਇਸ ਸਬੰਧ ਵਿਚ ਵੱਖ-ਵੱਖ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਵਿਚ ਨਗਰ ਕੀਰਤਨ, ਸੈਮੀਨਾਰ, ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਤਾਬਦੀਆਂ ਦੀ ਰਸਮੀ ਸ਼ੁਰੂਆਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਕੀਤੀ ਗਈ ਹੈ ਅਤੇ ਜਲਦ ਹੀ ਅਗਲੇ ਸਮਾਗਮ ਆਰੰਭ ਦਿੱਤੇ ਜਾਣਗੇ।

ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਲੰਘੇ ਬਜਟ ਇਜਲਾਸ ਵਿਚ ਕੇਂਦਰ ਸਰਕਾਰ ਨੂੰ ਗੁਰੂ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰਾਂ ਲਈ ਵਿਸ਼ੇਸ਼ ਪਹਿਲਕਦਮੀਂ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਨੂੰ ਅਮਲੀ ਰੂਪ ਦੇਣਾ ਸਰਕਾਰ ਦੀ ਜ਼ੁੰਮੇਵਾਰੀ ਬਣਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨੌਵੇਂ ਪਾਤਸ਼ਾਹ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਪੂਰੀ ਦੁਨੀਆ ਅੰਦਰ ਮਾਰਗ ਦਰਸ਼ਕ ਵਜੋਂ ਜਾਣੇ ਜਾਂਦੇ ਹਨ ਅਤੇ ਭਾਰਤ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਸ਼ਤਾਬਦੀ ਨੂੰ ਸਮਰਪਿਤ ਹੋ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਪਿਛਲੀ ਦਿੱਲੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਇਨ੍ਹਾਂ ਨੇ ਸਿੱਖ ਮਸਲਿਆਂ ਵਿਚ ਜਾਣਬੁਝ ਕੇ ਦਖ਼ਲਅੰਦਾਜ਼ੀ ਦੀ ਹਰਕਤ ਤਾਂ ਹਮੇਸ਼ਾ ਕੀਤੀ ਹੈ, ਲੇਕਿਨ ਇਹ ਕਦੀ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਨਹੀਂ ਰਹੇ। ਦਿੱਲੀ ਦੀ ਆਪ ਸਰਕਾਰ ਦੇ ਇਕ ਦਸਤਖ਼ਤਾਂ ’ਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਹੋ ਸਕਦੀ ਹੈ, ਪਰ ਇਹ ਹਮੇਸ਼ਾ ਹੀ ਸਿੱਖ ਵਿਰੋਧੀ ਭੂਮਿਕਾ ਵਿਚ ਨਜ਼ਰ ਆਏ।

ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸੰਗਤ ਨਾਲ ਨੌਵੇਂ ਪਾਤਸ਼ਾਹ ਦੇ ਇਤਿਹਾਸ ਨੂੰ ਸਾਂਝਾ ਕੀਤਾ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਸੰਗਤ ਨੂੰ ਕਥਾ ਵਿਚਾਰਾਂ ਨਾਲ ਜੋੜਿਆ ਅਤੇ ਰਾਗੀ, ਢਾਡੀ ਜਥਿਆਂ ਨੇ ਵੀ ਹਾਜ਼ਰੀ ਭਰੀ।

ਲੁਧਿਆਣਾ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਸੰਭਾਲਿਆ ਅਹੁਦਾ

0

ਮਾਰਕੀਟ ਕਮੇਟੀ, ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੀ ਮੌਜੂਦ ਸਨ। ਉਨ੍ਹਾਂ ਨਾਲ ਸ਼ਹਿਰ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੰਡੀ ਦੀ ਵਿਗੜੀ ਹੋਈ ਪ੍ਰਣਾਲੀ ਨੂੰ ਸੁਧਾਰਿਆ ਜਾਵੇਗਾ। ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਨੂੰ ਬਾਜ਼ਾਰ ਵਿੱਚ ਲਗਾਤਾਰ ਗਸ਼ਤ ਕਰਨ ਦੇ ਵੀ ਸਖ਼ਤ ਆਦੇਸ਼ ਹਨ।

ਦੱਸ ਦੇਈਏ ਕਿ ਸਬਜ਼ੀ ਮੰਡੀ ਵਿੱਚ ਸ਼ਹਿਰ ਦੇ ਲੋਕਾਂ ਲਈ ਸਭ ਤੋਂ ਵੱਡੀ ਸਮੱਸਿਆ ਪਾਰਕਿੰਗ ਓਵਰਚਾਰਜਿੰਗ ਹੈ। ਜਿਸ ਠੇਕੇਦਾਰ ਨੂੰ ਵੀ ਪਾਰਕਿੰਗ ਮਿਲਦੀ ਹੈ, ਉਹ ਮੰਡੀ ਵਿੱਚ ਸਬਜ਼ੀਆਂ ਖਰੀਦਣ ਆਉਣ ਵਾਲੇ ਲੋਕਾਂ ਤੋਂ ਜ਼ਿਆਦਾ ਪੈਸੇ ਵਸੂਲਣਾ ਸ਼ੁਰੂ ਕਰ ਦਿੰਦਾ ਹੈ। ਇਸ ਸਮੱਸਿਆ ਸਬੰਧੀ ਅੱਜ ਕਮਿਸ਼ਨ ਏਜੰਟਾਂ ਅਤੇ ਪ੍ਰਵਾਸੀ ਰੇਹੜੀ- ਫੜੀ ਮਾਲਕਾਂ ਨੇ ਵੀ ਨਵੇਂ ਚੇਅਰਮੈਨ ਗੁਰਜੀਤ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ।

ਨਵੇਂ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਅਹੁਦਾ ਸੰਭਾਲਦੇ ਹੋਏ ਕਿਹਾ ਕਿ ਮੈਂ ਖੁਦ ਇਸ ਮੰਡੀ ਵਿੱਚ ਸਬਜ਼ੀਆਂ ਵੇਚੀਆਂ ਹਨ। ਮੈਨੂੰ ਪਤਾ ਹੈ ਕਿ ਇੱਥੇ ਓਵਰਚਾਰਜਿੰਗ ਕਿੰਨੀ ਵੱਡੀ ਸਮੱਸਿਆ ਹੈ। ਓਵਰਚਾਰਜਿੰਗ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। 24 ਘੰਟਿਆਂ ਦੌਰਾਨ ਓਵਰਚਾਰਜ ਕਰਨ ਵਾਲਿਆਂ ਵਿਰੁੱਧ ਵਿਭਾਗੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

ਸਲੇਮ ਟਾਬਰੀ ਨੂੰ ਛਾਉਣੀ ਮੁਹੱਲੇ ਨਾਲ ਜੋੜਨ ਲਈ ‘ਬੁੱਢਾ ਦਰਿਆ’ ‘ਤੇ ਪੁਲ ਬਣਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ

0

ਲੁਧਿਆਣਾ: ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਵਸਨੀਕਾਂ ਦੀ ਸਹੂਲਤ ਲਈ ਕੰਮ ਕਰਦੇ ਹੋਏ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਸਲੇਮ ਟਾਬਰੀ ਇਲਾਕੇ ਨੇੜੇ ‘ਬੁੱਢੇ ਦਰਿਆ’ ਉੱਤੇ ਪੁਲ ਬਣਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਲਗਭਗ 2.75 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਇਹ ਪੁਲ ਸਲੇਮ ਟਾਬਰੀ ਨੂੰ ਛਾਉਣੀ ਮੁਹੱਲੇ ਨਾਲ ਜੋੜੇਗਾ ਅਤੇ ਨੇੜਲੇ ਇਲਾਕੇ ਦੇ ਵਸਨੀਕਾਂ ਲਈ ਸਹੂਲਤ ਬਣੇਗਾ ।

ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਕੌਂਸਲਰ (ਵਾਰਡ ਨੰਬਰ 94) ਅਮਨ ਬੱਗਾ, ਨਗਰ ਨਿਗਮ ਜ਼ੋਨਲ ਕਮਿਸ਼ਨਰ ਅਭਿਸ਼ੇਕ ਸ਼ਰਮਾ ਸਮੇਤ ਹੋਰਾਂ ਦੇ ਨਾਲ, ਵਿਧਾਇਕ ਬੱਗਾ ਨੇ ਕਿਹਾ ਕਿ ‘ਬੁੱਢੇ ਦਰਿਆ’ ਉੱਤੇ ਕਈ ਨਵੇਂ ਪੁਲ ਬਣਾਏ ਜਾ ਰਹੇ ਹਨ। ਸਲੇਮ ਟਾਬਰੀ ਇਲਾਕੇ ਦੇ ਨੇੜੇ ਇਸ ਪੁਲ ਦੇ ਨਿਰਮਾਣ ਨਾਲ ਨਾ ਸਿਰਫ਼ ਇਲਾਕੇ ਵਿੱਚ ਆਵਾਜਾਈ ਸੁਚਾਰੂ ਹੋਵੇਗੀ, ਸਗੋਂ ਮੰਨਾ ਸਿੰਘ ਨਗਰ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਸਥਿਤ ਉਦਯੋਗ ਨੂੰ ਵੀ ਸਹੂਲਤ ਮਿਲੇਗੀ।

ਪ੍ਰਧਾਨ ਮੰਤਰੀ ਮੋਦੀ ਨੇ ਐਲੋਨ ਮਸਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਡੇ ਪੱਧਰ ‘ਤੇ ਵਸਨੀਕਾਂ ਨਾਲ ਸਬੰਧਤ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਦੀਆਂ ਰਹੀਆਂ ਸਨ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਜਨਤਾ ਦੀ ਸੇਵਾ ਕਰਨ ਅਤੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਹ ਪੁਲ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਣਾਇਆ ਜਾਵੇਗਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ।

ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਲੁਧਿਆਣਾ ਉੱਤਰੀ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਪ੍ਰੋਜੈਕਟ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦਾ ਧਿਆਨ ਟਿਕਾਊ ਵਿਕਾਸ ‘ਤੇ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਯਤਨ ਕੀਤੇ ਜਾ ਰਹੇ ਹਨ।

RBI ਨੇ PNB ਸਮੇਤ ਤਿੰਨ ਵੱਡੇ ਬੈਂਕਾਂ ‘ਤੇ ਲਗਾਇਆ ਭਾਰੀ ਜੁਰਮਾਨਾ

0

ਰਿਜ਼ਰਵ ਬੈਂਕ ਆਫ਼ ਇੰਡੀਆ (RBI) ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਬੈਂਕਾਂ ਵਿਰੁੱਧ ਜੁਰਮਾਨੇ ਲਗਾਉਂਦਾ ਹੈ। ਹਾਲ ਹੀ ਵਿੱਚ, RBI ਨੇ SBI, HDFC ਬੈਂਕ ਅਤੇ ICICI ਬੈਂਕ ‘ਤੇ ਵੀ ਜੁਰਮਾਨਾ ਲਗਾਇਆ ਸੀ। ਇਸੇ ਕ੍ਰਮ ਵਿੱਚ, ਹੁਣ ਰਿਜ਼ਰਵ ਬੈਂਕ ਨੇ ਕੋਟਕ ਮਹਿੰਦਰਾ ਬੈਂਕ, ਆਈਡੀਐਫਸੀ ਫਸਟ ਬੈਂਕ ਅਤੇ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ‘ਤੇ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਜੁਰਮਾਨਾ ਲਗਾਇਆ ਹੈ। ਆਰਬੀਆਈ ਨੇ ਕਿਹਾ ਕਿ ਇਹ ਜੁਰਮਾਨੇ ਬੈਂਕਾਂ ਦੀਆਂ ਕੁਝ ਕਮੀਆਂ ਕਾਰਨ ਲਗਾਏ ਗਏ ਹਨ।

ਗੁਜਰਾਤ ਟਾਈਟਨਸ ਨੂੰ ਮਿਲਿਆ ਗਲੇਨ ਫਿਲਿਪਸ ਦਾ ਬਦਲ, ਇਸ ਸਟਾਰ ਆਲਰਾਊਂਡਰ ਨੂੰ ਕੀਤਾ ਟੀਮ ਵਿੱਚ ਸ਼ਾਮਲ

RBI ਨੇ ਕੋਟਕ ਮਹਿੰਦਰਾ ਬੈਂਕ ‘ਤੇ 61.4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ਇਸ ਲਈ ਲਗਾਇਆ ਗਿਆ ਕਿਉਂਕਿ ਬੈਂਕ ਨੇ ‘ਬੈਂਕ ਕ੍ਰੈਡਿਟ ਡਿਲੀਵਰੀ ਲਈ ਲੋਨ ਸਿਸਟਮ ‘ਤੇ ਦਿਸ਼ਾ-ਨਿਰਦੇਸ਼’ ਅਤੇ ‘ਲੋਨ ਅਤੇ ਐਡਵਾਂਸ – ਕਾਨੂੰਨੀ ਅਤੇ ਹੋਰ ਪਾਬੰਦੀਆਂ’ ਵਰਗੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ।

ਆਰਬੀਆਈ ਨੇ ਆਈਡੀਐਫਸੀ ਫਸਟ ਬੈਂਕ ‘ਤੇ 38.6 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ‘ਆਪਣੇ ਗਾਹਕ ਨੂੰ (KYC)’ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਲਗਾਇਆ ਗਿਆ ਹੈ। ਗਾਹਕਾਂ ਦੀ ਪਛਾਣ ਅਤੇ ਉਨ੍ਹਾਂ ਦੇ ਲੈਣ-ਦੇਣ ਦੀ ਪੁਸ਼ਟੀ ਕਰਨ ਲਈ ਕੇਵਾਈਸੀ ਨਿਯਮ ਮਹੱਤਵਪੂਰਨ ਹਨ।

ਆਰਬੀਆਈ ਨੇ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ‘ਤੇ 29.6 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ‘ਬੈਂਕਾਂ ਵਿੱਚ ਗਾਹਕ ਸੇਵਾ’ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਲਗਾਇਆ ਗਿਆ ਹੈ। ਗਾਹਕ ਸੇਵਾ ਨਿਯਮ ਇਹ ਯਕੀਨੀ ਬਣਾਉਂਦੇ ਹਨ ਕਿ ਬੈਂਕ ਆਪਣੇ ਗਾਹਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਦੇ ਹਨ। ਆਰਬੀਆਈ ਨੇ ਸਪੱਸ਼ਟ ਕੀਤਾ ਕਿ ਇਹ ਜੁਰਮਾਨਾ ਸਿਰਫ਼ ਨਿਯਮਾਂ ਦੀ ਘਾਟ ਲਈ ਹੈ ਅਤੇ ਇਹ ਬੈਂਕ ਦੇ ਕਿਸੇ ਵੀ ਲੈਣ-ਦੇਣ ਜਾਂ ਗਾਹਕ ਸਮਝੌਤੇ ਦੀ ਵੈਧਤਾ ‘ਤੇ ਅਧਾਰਤ ਨਹੀਂ ਹੈ।

 

ਗੁਰਪਤਵੰਤ ਪੰਨੂ ਨੇ ਪ੍ਰਤਾਪ ਬਾਜਵਾ ਦੇ ਬਿਆਨ ਦਾ ਕੀਤਾ ਸਮਰਥਨ, ਹੁਣ ਉਹ ਦੱਸਣ ਕਿ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ – ਅਮਨ ਅਰੋੜਾ

0

– ਅਮਨ ਅਰੋੜਾ ਨੇ ਪੰਜਾਬ ਵਿਰੋਧੀ ਤਾਕਤਾਂ ਦਾ ਹੌਸਲਾ ਵਧਾਉਣ ਲਈ ਪ੍ਰਤਾਪ ਬਾਜਵਾ ਦੀ ਕੀਤੀ ਨਿੰਦਾ, ਕਾਂਗਰਸ ਅਤੇ ਭਾਜਪਾ ਤੋਂ ਕੀਤੀ ਸਪੱਸ਼ਟੀਕਰਨ ਦੀ ਮੰਗ

ਚੰਡੀਗੜ੍ਹ, 18 ਅਪ੍ਰੈਲ 2025 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਪ੍ਰਤਾਪ ਬਾਜਵਾ ਦੀ ਪੰਜਾਬ ਦੀ ਸ਼ਾਂਤੀ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਅਤੇ ਸੂਬੇ ਵਿੱਚ ਵਿਰੋਧੀਆਂ ਦੇ ਏਜੰਡੇ ਨਾਲ ਮੇਲ ਖਾਂਦੇ ਲਾਪਰਵਾਹੀ ਵਾਲੇ ਬਿਆਨ ਦੇਣ ਲਈ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਾਂਗਰਸ ਪਾਰਟੀ ਅਤੇ ਭਾਜਪਾ ‘ਤੇ ਇਨ੍ਹਾਂ ਭੜਕਾਊ ਟਿੱਪਣੀਆਂ, ਖ਼ਾਸ ਕਰਕੇ ਗੁਰਪਤਵੰਤ ਪੰਨੂ ਵਰਗੇ ਲੋਕਾਂ ਵੱਲੋਂ ਕੀਤੀ ਟਿੱਪਣੀਆਂ ‘ਤੇ ਆਪਣੀ ਸਥਿਤੀ ਸਪੱਸ਼ਟ ਕਰਨ ਵਿੱਚ ਅਸਫਲ ਰਹਿਣ ਦਾ ਵੀ ਦੋਸ਼ ਲਗਾਇਆ।

ਵੀਰਵਾਰ ਨੂੰ ਚੰਡੀਗੜ੍ਹ ਦਫ਼ਤਰ ਵਿਖੇ ਸੀਨੀਅਰ ਬੁਲਾਰਾ ਨੀਲ ਗਰਗ ਨਾਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ ਕਿ ਕੁਝ ਰਾਜਨੀਤਿਕ ਨੇਤਾ (ਪ੍ਰਤਾਪ ਬਾਜਵਾ ਦਾ ਹਵਾਲਾ ਦਿੰਦੇ ਹੋਏ), ਆਪਣੀ ਘੱਟ ਰਹੀ ਰਾਜਨੀਤਿਕ ਸਾਖ ਨੂੰ ਮੁੜ ਸੁਰਜੀਤ ਕਰਨ ਲਈ ਬੇਤਾਬ ਹਨ। ਇਸ ਲਈ ਉਹ ਅਜਿਹੇ ਲਾਪਰਵਾਹੀ ਅਤੇ ਖ਼ਤਰਨਾਕ ਬਿਆਨਾਂ ਦਾ ਸਹਾਰਾ ਲੈ ਰਹੇ ਹਨ। ਇਹ ਸਿਆਸਤਦਾਨ, ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ, ਆਪਣੇ ਰਾਜਨੀਤਿਕ ਏਜੰਡਿਆਂ ਨੂੰ ਅੱਗੇ ਵਧਾਉਣ ਲਈ ਬੇਬੁਨਿਆਦ ਬਿਆਨਬਾਜ਼ੀ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਅਜਿਹੀਆਂ ਕਾਰਵਾਈਆਂ ਨਾ ਸਿਰਫ਼਼ ਰਾਜ ਦੀ ਸੁਰੱਖਿਆ ਨੂੰ ਕਮਜ਼ੋਰ ਕਰਦੀਆਂ ਹਨ ਬਲਕਿ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਵੀ ਪੈਦਾ ਕਰਦੀਆਂ ਹਨ।

ਇਹ ਵੀ ਪੜ੍ਹੋ: ’ਯੁੱਧ ਨਸ਼ਿਆਂ ਵਿਰੁੱਧ’ 48ਵੇਂ ਦਿਨ ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ

ਅਰੋੜਾ ਨੇ ਪ੍ਰਤਾਪ ਬਾਜਵਾ ਦੇ ਪੰਜਾਬ ਵਿੱਚ ਕਥਿਤ ਤੌਰ ‘ਤੇ ਦਾਖਲ ਹੋਣ ਵਾਲੇ ਗ੍ਰਨੇਡਾਂ ਸੰਬੰਧੀ ਉਨ੍ਹਾਂ ਦੇ ਬਿਆਨਾਂ ਦੀ ਆਲੋਚਨਾ ਕੀਤੀ, ਜਿਸ ਦਾ ਉਨ੍ਹਾਂ ਨੇ ਪਹਿਲਾਂ ਇੱਕ ਮੀਡੀਆ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ। ਬਾਜਵਾ ਨੇ ਇਨ੍ਹਾਂ ਦਾਅਵਿਆਂ ਨੂੰ ਖ਼ੁਫ਼ੀਆ ਰਿਪੋਰਟਾਂ ਨਾਲ ਜੋੜਿਆ ਸੀ ਅਤੇ ਇਹ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਸਰੋਤ ਭਰੋਸੇਯੋਗ ਸਨ, ਹਾਲਾਂਕਿ ਉਨ੍ਹਾਂ ਨੇ ਬਾਅਦ ਵਿੱਚ ਮੰਨਿਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਇੱਕ ਅਖ਼ਬਾਰ ਦੀ ਰਿਪੋਰਟ ਤੋਂ ਪੱਤਾ ਲੱਗੀ ਸੀ। ਅਰੋੜਾ ਨੇ ਕਿਹਾ, “ਜੇਕਰ ਬਾਜਵਾ ਨੇ ਸਿਰਫ਼ ਇਹ ਸਵੀਕਾਰ ਕਰ ਲਿਆ ਹੁੰਦਾ ਕਿ ਉਨ੍ਹਾਂ ਦਾ ਸਰੋਤ ‘ਦੈਨਿਕ ਭਾਸਕਰ’ ਦਾ ਇੱਕ ਖ਼ਬਰ ਲੇਖ ਸੀ, ਤਾਂ ਸਥਿਤੀ ਉੱਥੇ ਹੀ ਖ਼ਤਮ ਹੋ ਜਾਂਦੀ। ਪਰ ਉਨ੍ਹਾਂ ਨੇ ਸਨਸਨੀਖ਼ੇਜ਼ ਦਾਅਵੇ ਕਰਨ ਅਤੇ ਡਰ ਫੈਲਾਉਣ ਨੂੰ ਚੁਣਿਆ।”

ਅਰੋੜਾ ਨੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਤਜਰਬੇਕਾਰ ਸਿਆਸਤਦਾਨ ਹੋਣ ਦੇ ਬਾਵਜੂਦ, ਬਾਜਵਾ ਜ਼ਿੰਮੇਵਾਰੀ ਨਾਲ ਕੰਮ ਕਰਨ ਵਿੱਚ ਅਸਫਲ ਰਹੇ ਅਤੇ ਉਨ੍ਹਾਂ ਨੇ ਰਾਜ ਦੀ ਏਜੰਸੀਆਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਕਮਜ਼ੋਰ ਕੀਤਾ। “ਬਾਜਵਾ ਦੀਆਂ ਟਿੱਪਣੀਆਂ ਨੇ ਡਰ ਅਤੇ ਭੰਬਲਭੂਸਾ ਪੈਦਾ ਕੀਤਾ ਹੈ। ਉਨ੍ਹਾਂ ਨੇ ਹਾਈ ਕੋਰਟ ਵੱਲੋਂ ਬਾਜਵਾ ਨੂੰ ਪੰਜਾਬ ਪੁਲਿਸ ਨਾਲ ਸਹਿਯੋਗ ਕਰਨ ਅਤੇ ਹੋਰ ਭੜਕਾਊ ਬਿਆਨ ਦੇਣ ਤੋਂ ਬਚਣ ਦੇ ਨਿਰਦੇਸ਼ਾਂ ‘ਤੇ ਵੀ ਚਾਨਣਾ ਪਾਇਆ।

ਅਮਨ ਅਰੋੜਾ ਨੇ ਇਸ ਤੱਥ ਦੀ ਵੀ ਨਿੰਦਾ ਕੀਤੀ ਕਿ ਗੁਰਪਤਵੰਤ ਪੰਨੂ ਵਰਗੇ ਕੱਟੜਪੰਥੀ ਤੱਤਾਂ ਨੇ ਬਾਜਵਾ ਦੀਆਂ ਟਿੱਪਣੀਆਂ ਨੂੰ ਆਪਣੇ ਦੇਸ਼ ਵਿਰੋਧੀ ਬਿਆਨਬਾਜ਼ੀ ਨੂੰ ਜਾਇਜ਼ ਠਹਿਰਾਉਣ ਲਈ ਵਰਤਿਆ ਸੀ। ਅਰੋੜਾ ਨੇ ਦੱਸਿਆ ਕਿ ਪੰਨੂ, ਜਿਸ ਨੇ ਪਹਿਲਾਂ ਪੰਜਾਬ ਵਿੱਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤਾਂ ਨੂੰ ਢਹਿ-ਢੇਰੀ ਕਰਨ ਦੀ ਧਮਕੀ ਦਿੱਤੀ ਸੀ, ਹੁਣ ਬਾਜਵਾ ਦੇ ਦਾਅਵਿਆਂ ਨੂੰ ਦੁਹਰਾ ਰਿਹਾ ਹੈ। ਅਰੋੜਾ ਨੇ ਕਿਹਾ ” ਬਾਜਵਾ ਵਰਗੇ ਆਗੂ ਅਜਿਹੇ ਬਿਆਨ ਦੇ ਕੇ ਪੰਨੂ ਵਰਗੀਆਂ ਦੇਸ਼ ਵਿਰੋਧੀ ਤਾਕਤਾਂ ਦਾ ਹੌਸਲਾ ਵਧਾਉਂਦਿਆਂ ਹੈ, ਜੋ ਫਿਰ ਆਪਣੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਉਣ ਲਈ ਮੌਕੇ ਦੀ ਵਰਤੋਂ ਕਰਦੇ ਹਨ,”।

ਅਰੋੜਾ ਨੇ ਕਾਂਗਰਸ ਅਤੇ ਭਾਜਪਾ ਦੋਵਾਂ ਨੂੰ ਸਖ਼ਤ ਚੁਣੌਤੀ ਦਿੱਤੀ ਅਤੇ ਮੰਗ ਕੀਤੀ ਕਿ ਉਹ ਇਸ ਮੁੱਦੇ ‘ਤੇ ਆਪਣੇ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਕਿਹਾ, “ਕਾਂਗਰਸ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਬਾਜਵਾ ਦੀਆਂ ਖ਼ਤਰਨਾਕ ਟਿੱਪਣੀਆਂ ਅਤੇ ਗੁਰਪਤਵੰਤ ਪੰਨੂ ਵੱਲੋਂ ਦਿੱਤੇ ਸਮਰਥਨ ਨਾਲ ਖੜ੍ਹੇ ਹਨ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਨੂੰ ਉਨ੍ਹਾਂ ਲੋਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ ਜੋ ਦੇਸ਼ ਦੀ ਸ਼ਾਂਤੀ ਅਤੇ ਸਥਿਰਤਾ ਵਿਰੁੱਧ ਸਰਗਰਮੀ ਨਾਲ ਕੰਮ ਕਰ ਰਹੇ ਹਨ।”

ਉਨ੍ਹਾਂ ਨੇ ਗੁਰਪਤਵੰਤ ਪੰਨੂ ਦੀਆਂ ਕਾਰਵਾਈਆਂ ਬਾਰੇ ਭਾਰਤ ਸਰਕਾਰ, ਖ਼ਾਸ ਕਰਕੇ ਨਰਿੰਦਰ ਮੋਦੀ, ਜੋ ਡੋਨਾਲਡ ਟਰੰਪ ਦਾ ਦੋਸਤ ਹੋਣ ਦਾ ਦਾਅਵਾ ਕਰਦੇ ਹਨ, ਦੀ ਚੁੱਪੀ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਗੁਰਪਤਵੰਤ ਪੰਨੂ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਪੰਜਾਬ ਦੇ ਲੋਕਾਂ ਵਿਰੁੱਧ ਹਿੰਸਾ ਭੜਕਾਉਂਦਾ ਰਹਿੰਦਾ ਹੈ। ਅਰੋੜਾ ਨੇ ਪੁੱਛਿਆ, “ਭਾਰਤ ਸਰਕਾਰ ਨੇ ਇਹ ਮੁੱਦਾ ਅਮਰੀਕੀ ਅਧਿਕਾਰੀਆਂ ਕੋਲ ਕਿਉਂ ਨਹੀਂ ਉਠਾਇਆ? ਪੰਨੂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਕੋਈ ਕੂਟਨੀਤਕ ਦਬਾਅ ਕਿਉਂ ਨਹੀਂ ਪਾਇਆ ਗਿਆ?”

ਅਰੋੜਾ ਨੇ ਸਾਰੇ ਰਾਜਨੀਤਿਕ ਆਗੂਆਂ ਨੂੰ ਅਪੀਲ ਕੀਤੀ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਣ, ਉਨ੍ਹਾਂ ਨੂੰ ਬੇਬੁਨਿਆਦ ਬਿਆਨ ਦੇਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਜੋ ਪੰਜਾਬ ਦੀ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਅਰੋੜਾ ਨੇ ਜ਼ੋਰ ਦੇ ਕੇ ਕਿਹਾ, “ਸਾਨੂੰ ਇਸ ਵਿਨਾਸ਼ਕਾਰੀ ਬਿਆਨਬਾਜ਼ੀ ਨੂੰ ਰੋਕਣ ਦੀ ਲੋੜ ਹੈ ਜੋ ਸਿਰਫ ਸਾਡੇ ਦੁਸ਼ਮਣਾਂ ਦੇ ਹਿੱਤਾਂ ਦੀ ਪੂਰਤੀ ਕਰਦੀ ਹੈ। ਪੰਜਾਬ ਦੀ ਸ਼ਾਂਤੀ, ਏਕਤਾ ਅਤੇ ਤਰੱਕੀ ਕਿਸੇ ਵੀ ਨਿੱਜੀ ਜਾਂ ਰਾਜਨੀਤਿਕ ਏਜੰਡੇ ਤੋਂ ਪਹਿਲਾਂ ਹੋਣੀ ਚਾਹੀਦੀ ਹੈ।”

ਉਨ੍ਹਾਂ ਨੇ ਪੰਜਾਬ ਦੇ ਲੋਕਾਂ ਵਿੱਚ ਆਪਣੇ ਮਜ਼ਬੂਤ ਵਿਸ਼ਵਾਸ ਨੂੰ ਦੁਹਰਾਉਂਦੇ ਹੋਏ ਕਿਹਾ, “ਪੰਜਾਬ ਦੇ ਲੋਕ ਡਰ ਪੈਦਾ ਕਰਨ ਜਾਂ ਵੰਡਣ ਵਾਲੀ ਰਾਜਨੀਤੀ ਤੋਂ ਪ੍ਰਭਾਵਿਤ ਨਹੀਂ ਹੋਣਗੇ।”

ਪ੍ਰਧਾਨ ਮੰਤਰੀ ਮੋਦੀ ਨੇ ਐਲੋਨ ਮਸਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (18 ਅਪ੍ਰੈਲ) ਟੈਸਲਾ ਦੇ ਸੀਈਓ ਐਲਨ ਮਸਕ ਨਾਲ ਗੱਲਬਾਤ ਕੀਤੀ। ਉਸਨੇ ਇਸ ਬਾਰੇ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ, ਫਰਵਰੀ ਵਿੱਚ ਪੀਐਮ ਮੋਦੀ ਅਤੇ ਮਾਸਕ ਵਿਚਕਾਰ ਇੱਕ ਮੁਲਾਕਾਤ ਹੋਈ ਸੀ। ਇਹ ਦੋ ਮਹੀਨਿਆਂ ਦੇ ਅੰਦਰ ਪ੍ਰਧਾਨ ਮੰਤਰੀ ਮੋਦੀ ਅਤੇ ਐਲੋਨ ਮਸਕ ਵਿਚਕਾਰ ਦੂਜੀ ਗੱਲਬਾਤ ਹੈ।

ਸੋਨੀਪਤ ‘ਚ ਸਫਾਈ ਕਰਮਚਾਰੀਆਂ ਵੱਲੋਂ ਤਨਖਾਹਾਂ ਨਾ ਮਿਲਣ ਕਾਰਨ ਰੋਸ-ਪ੍ਰਦਰਸ਼ਨ; ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦੇ ਲਗਾਏ ਦੋਸ਼

ਪ੍ਰਧਾਨ ਮੰਤਰੀ ਮੋਦੀ ਅਤੇ ਐਲੋਨ ਮਸਕ ਵਿਚਕਾਰ ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਟੈਰਿਫ ਯੁੱਧ ਚੱਲ ਰਿਹਾ ਹੈ। ਹਾਲ ਹੀ ਵਿੱਚ, ਟਰੰਪ ਨੇ ਭਾਰਤ ‘ਤੇ 26 ਪ੍ਰਤੀਸ਼ਤ ਟੈਰਿਫ ਲਗਾਇਆ ਸੀ।ਐਲਨ ਮਸਕ ਨਾਲ ਗੱਲਬਾਤ ਤੋਂ ਬਾਅਦ ‘ਐਕਸ’ ‘ਤੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਲਿਖਿਆ – ਇਹ ਗੱਲਬਾਤ ਇਸ ਸਾਲ ਦੇ ਸ਼ੁਰੂ ਵਿੱਚ ਵਾਸ਼ਿੰਗਟਨ ਡੀਸੀ ਵਿੱਚ ਉਨ੍ਹਾਂ ਨਾਲ ਮੇਰੀ ਮੁਲਾਕਾਤ ਦੌਰਾਨ ਵਿਚਾਰੇ ਗਏ ਵਿਸ਼ਿਆਂ ‘ਤੇ ਵਿਸਥਾਰ ਨਾਲ ਹੋਈ। ਅਸੀਂ ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਭਾਈਵਾਲੀ ਬਾਰੇ ਚਰਚਾ ਕੀਤੀ। ਭਾਰਤ ਤਕਨਾਲੋਜੀ ਦੇ ਖੇਤਰ ਵਿੱਚ ਅਮਰੀਕਾ ਨਾਲ ਆਪਣੀ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।

ਸੋਨੀਪਤ ‘ਚ ਸਫਾਈ ਕਰਮਚਾਰੀਆਂ ਵੱਲੋਂ ਤਨਖਾਹਾਂ ਨਾ ਮਿਲਣ ਕਾਰਨ ਰੋਸ-ਪ੍ਰਦਰਸ਼ਨ; ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦੇ ਲਗਾਏ ਦੋਸ਼

0

ਸੋਨੀਪਤ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਤੋਂ ਨਾਰਾਜ਼ ਸਫਾਈ ਕਰਮਚਾਰੀਆਂ ਨੇ ਗੋਹਾਨਾ ਰੋਡ ‘ਤੇ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਜੇ ਬਦਵਾਸਨੀਆ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਾਰੇ ਸਫਾਈ ਕਰਮਚਾਰੀਆਂ ਲਈ ਸਥਾਈ ਰੁਜ਼ਗਾਰ ਦੀ ਮੰਗ ਕੀਤੀ। ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਮੇਂ ਸਿਰ ਤਨਖਾਹ ਨਾ ਮਿਲਣ ਕਾਰਨ ਬੱਚਿਆਂ ਦੀ ਪੜ੍ਹਾਈ, ਰਾਸ਼ਨ ਅਤੇ ਕਣਕ ਦੀ ਖਰੀਦ ਵਰਗੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਮੁਸ਼ਕਲ ਹੋ ਗਿਆ ਹੈ। ਠੇਕੇਦਾਰਾਂ ਵੱਲੋਂ ਉਨ੍ਹਾਂ ਦਾ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ ਹੈ, ਪਰ ਉਨ੍ਹਾਂ ਦੀ ਆਵਾਜ਼ ਨਹੀਂ ਸੁਣੀ ਜਾ ਰਹੀ। ਉਨ੍ਹਾਂ ਕਿਹਾ ਕਿ ਹਰਿਆਣਾ ਹੁਨਰ ਰੁਜ਼ਗਾਰ ਨਿਗਮ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਹਟਾਇਆ ਜਾ ਰਿਹਾ ਹੈ, ਜਿਸ ਕਾਰਨ ਨੌਜਵਾਨਾਂ ਅਤੇ ਗਰੀਬ ਪਰਿਵਾਰਾਂ ਦੇ ਭਵਿੱਖ ਨਾਲ ਖੇਡਿਆ ਜਾ ਰਿਹਾ ਹੈ। ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਰੁਜ਼ਗਾਰ ਦੀ ਗਰੰਟੀ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ, ਇਹ ਆਪਣੇ ਵਾਅਦਿਆਂ ਤੋਂ ਮੁੱਕਰ ਗਈ।

ਸਫਾਈ ਕਰਮਚਾਰੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਗੁਜਰਾਤ ਟਾਈਟਨਸ ਨੂੰ ਮਿਲਿਆ ਗਲੇਨ ਫਿਲਿਪਸ ਦਾ ਬਦਲ, ਇਸ ਸਟਾਰ ਆਲਰਾਊਂਡਰ ਨੂੰ ਕੀਤਾ ਟੀਮ ਵਿੱਚ ਸ਼ਾਮਲ

0

ਗੁਜਰਾਤ ਟਾਈਟਨਸ ਨੂੰ ਨਿਊਜ਼ੀਲੈਂਡ ਦੇ ਸਟਾਰ ਆਲਰਾਊਂਡਰ ਗਲੇਨ ਫਿਲਿਪਸ ਦਾ ਬਦਲ ਮਿਲ ਗਿਆ ਹੈ। ਇਸ ਟੀਮ ਨੇ ਸ਼੍ਰੀਲੰਕਾ ਦੇ ਸਾਬਕਾ ਕਪਤਾਨ ਅਤੇ ਆਲਰਾਊਂਡਰ ਦਾਸੁਨ ਸ਼ਨਾਕਾ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਸ਼ਨਾਕਾ ਹੁਣ ਪੂਰੇ ਸੀਜ਼ਨ ਲਈ ਟੀਮ ਨਾਲ ਰਹੇਗਾ। ਫਿਲਿਪਸ ਨੂੰ ਕਮਰ ਦੀ ਸੱਟ ਕਾਰਨ ਘਰ ਪਰਤਣਾ ਪਿਆ।

ਹਰਿਆਣਾ ਦੇ ਭਿਵਾਨੀ ‘ਚ ਗੋਦਾਮ ਨੂੰ ਲੱਗੀ ਭਿਆਨਕ ਅੱਗ, ਹੋਏ ਦੋ ਵੱਡੇ ਧਮਾਕੇ!

ਗੁਜਰਾਤ ਨੇ ਨਿਲਾਮੀ ਵਿੱਚ ਫਿਲਿਪਸ ਨੂੰ 2 ਕਰੋੜ ਰੁਪਏ ਦੇ ਆਧਾਰ ਮੁੱਲ ‘ਤੇ ਖਰੀਦਿਆ ਸੀ। ਹਾਲਾਂਕਿ, ਉਹ ਫੀਲਡਿੰਗ ਕਰਦੇ ਸਮੇਂ ਜ਼ਖਮੀ ਹੋ ਗਿਆ ਅਤੇ ਪੂਰੇ ਸੀਜ਼ਨ ਲਈ ਟੀਮ ਤੋਂ ਬਾਹਰ ਰਿਹਾ। ਉਸਨੂੰ ਇੱਕ ਵੀ ਮੈਚ ਖੇਡਣ ਦਾ ਮੌਕਾ ਨਹੀਂ ਮਿਲਿਆ। ਗੁਜਰਾਤ ਟਾਈਟਨਜ਼ ਨੇ ਇੱਕ ਬਿਆਨ ਜਾਰੀ ਕਰਕੇ ਫਿਲਿਪਸ ਦੀ ਸੱਟ ਦੀ ਪੁਸ਼ਟੀ ਕੀਤੀ ਅਤੇ ਉਸਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਗੁਜਰਾਤ ਨੇ ਇੱਕ ਬਿਆਨ ਵਿੱਚ ਕਿਹਾ, “ਗੁਜਰਾਤ ਟਾਈਟਨਜ਼ ਫਿਲਿਪਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹੈ।” ਗੁਜਰਾਤ ਦੀ ਟੀਮ ਇਸ ਸਮੇਂ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਹੈ।

ਦੱਸ ਦਈਏ ਕਿ ਸ਼ਨਾਕਾ ਨੇ ਸ਼੍ਰੀਲੰਕਾ ਲਈ 102 ਟੀ-20 ਮੈਚ ਖੇਡੇ ਹਨ। ਉਹ 2023 ਵਿੱਚ ਵੀ ਗੁਜਰਾਤ ਟਾਈਟਨਸ ਨਾਲ ਰਿਹਾ ਹੈ। ਇਸ ਆਲਰਾਊਂਡਰ ਨੇ ਉਸ ਸੀਜ਼ਨ ਵਿੱਚ ਸਿਰਫ਼ ਤਿੰਨ ਮੈਚ ਖੇਡੇ ਸਨ। ਉਸਨੂੰ 75 ਲੱਖ ਰੁਪਏ ਦੇ ਬੇਸ ਪ੍ਰਾਈਸ ‘ਤੇ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।