Home Blog Page 703

ਅਮਰੀਕਾ ਵਿੱਚ ਅੱਤਵਾਦੀ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਦੀ ਖ਼ਬਰ: ਪੰਜਾਬ ਵਿੱਚ ਗ੍ਰਨੇਡ ਹਮਲਿਆਂ ਦਾ ਹੈ ਮਾਸਟਰਮਾਈਂਡ

0

– ਪਾਕਿਸਤਾਨ ਦੀ ISI ਨਾਲ ਸਬੰਧ
– NIA ਨੇ 5 ਲੱਖ ਰੁਪਏ ਦੇ ਇਨਾਮ ਦਾ ਕੀਤਾ ਹੋਇਆ ਹੈ ਐਲਾਨ

ਚੰਡੀਗੜ੍ਹ, 18 ਅਪ੍ਰੈਲ 2025 – ਪੰਜਾਬ ਵਿੱਚ ਹਾਲ ਹੀ ਵਿੱਚ ਹੋਏ ਗ੍ਰਨੇਡ ਹਮਲਿਆਂ ਦੇ ਮਾਸਟਰਮਾਈਂਡ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੀ ਸੰਭਾਵੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਅਤੇ ਸੂਤਰਾਂ ਅਨੁਸਾਰ, ਉਸਨੂੰ ਅਮਰੀਕੀ ਏਜੰਸੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ICE) ਨੇ ਹਿਰਾਸਤ ਵਿੱਚ ਲਿਆ ਹੈ। ਹਾਲਾਂਕਿ, ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਅਜੇ ਨਹੀਂ ਹੋਈ ਹੈ।

ਹੈਪੀ ਪਾਸੀਆ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅਤੇ ਅੱਤਵਾਦੀ ਰਿੰਦਾ ਨਾਲ ਮਿਲ ਕੇ, ਉਸਨੇ ਪੰਜਾਬ ਵਿੱਚ ਕਈ ਗ੍ਰਨੇਡ ਹਮਲੇ ਅਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਸੂਤਰਾਂ ਅਨੁਸਾਰ, ਪਾਸੀਆ ਦੀ ਅਮਰੀਕਾ ਵਿੱਚ ਮੌਜੂਦਗੀ ਲੰਬੇ ਸਮੇਂ ਤੋਂ ਜਾਣੀ ਜਾਂਦੀ ਸੀ ਅਤੇ ਸੁਰੱਖਿਆ ਏਜੰਸੀਆਂ ਉਸ ‘ਤੇ ਨਜ਼ਰ ਰੱਖ ਰਹੀਆਂ ਸਨ।

ਇਹ ਵੀ ਪੜ੍ਹੋ: ਅਕਾਲੀ ਦਲ ਵੱਲੋਂ ਟਿਕਟ ਮਿਲਣ ‘ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਵੇਰਵਾ

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਜਨਵਰੀ 2025 ਵਿੱਚ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਉਸਨੂੰ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਲੋੜੀਂਦਾ ਘੋਸ਼ਿਤ ਕੀਤਾ ਗਿਆ ਸੀ। ਉਸਨੂੰ NIA ਦੀ ਵੈੱਬਸਾਈਟ ‘ਤੇ ਉਸਦੀ ਫੋਟੋ ਸਮੇਤ ‘ਵਾਂਟੇਡ’ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਹੈਪੀ ਪਾਸੀਆ ਦਾ ਨਾਮ ਸਭ ਤੋਂ ਪਹਿਲਾਂ ਉਦੋਂ ਖ਼ਬਰਾਂ ਵਿੱਚ ਆਇਆ ਜਦੋਂ ਉਸਨੇ ਚੰਡੀਗੜ੍ਹ ਦੇ ਪਾਸ਼ ਇਲਾਕੇ ਸੈਕਟਰ 10 ਵਿੱਚ ਹੈਂਡ ਗ੍ਰਨੇਡ ਹਮਲਾ ਕੀਤਾ। ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਹਮਲਾ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੇ ਕੀਤਾ ਸੀ, ਜੋ ਕਿ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰ ਰਿਹਾ ਸੀ, ਜੋ ਕਿ ਪਾਕਿਸਤਾਨ ਵਿੱਚ ਲੁਕਿਆ ਹੋਇਆ ਹੈ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਜਲੰਧਰ ਦੇ ਸਾਬਕਾ ਐਸਪੀ ਜਸਕੀਰਤ ਸਿੰਘ ਚਾਹਲ ਅਤੇ ਉਨ੍ਹਾਂ ਦਾ ਪਰਿਵਾਰ ਪਾਸੀਆ ਦੇ ਨਿਸ਼ਾਨੇ ‘ਤੇ ਸਨ। ਹੈਪੀ ਪਾਸੀਆ ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਜੁੜਿਆ ਹੋਇਆ ਸੀ। ਇਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਮਿਲ ਕੇ ਭਾਰਤ ਵਿੱਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੰਦਾ ਸੀ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ

0

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅੱਜ 18 ਅਪ੍ਰੈਲ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਬੀਤੇ ਦਿਨੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਸ ਦੇ ਭੋਗ 18 ਅਪ੍ਰੈਲ 2025 ਨੂੰ ਪਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ 2025 ਵਿਚ ਮਨਾਈ ਜਾ ਰਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਆਰੰਭਤਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਜਾਣਗੇ।

ਦੱਸ ਦਈਏ ਕਿ ਬੀਤੇ ਕੱਲ੍ਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।

ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

0

ਅੰਮ੍ਰਿਤਸਰ- ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹੋਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮੌਕੇ ਜਿਥੇ ਉਨ੍ਹਾਂ ਨੇ ਗੁਰਬਾਣੀ ਕੀਰਤਨ ਸੁਣਿਆ, ਉਥੇ ਹੀ ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ। ਇਸ ਮੌਕੇ ਰਾਜਦੂਤ ਥੈਰੀ ਮਾਥੂ ਨੇ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ’ਤੇ ਆ ਕੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਰਣਧੀਰ ਸਿੰਘ, ਜਤਿੰਦਰਪਾਲ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।

“ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

0

ਖੰਨਾ (ਲੁਧਿਆਣਾ) : ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਿਦਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਖੰਨਾ ਵਿਖੇ ਸਰਕਾਰੀ ਸਕੂਲ ਅੰਦਰ ਬਣੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਹੈ।

ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦਾ ਕਤਲ ਮਾਮਲਾ: ਪੁਲਿਸ ਵੱਲੋਂ ਪੰਜ ਮੁਲਜ਼ਮ ਗ੍ਰਿਫਤਾਰ

ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਵਿੱਚ ਬਣਾਈ ਗਈ ਇਹ ਸ਼ੂਟਿੰਗ ਰੇਂਜ ਲੁਧਿਆਣਾ ਜ਼ਿਲ੍ਹੇ ਦੇ ਕਿਸੇ ਸਰਕਾਰੀ ਸਕੂਲ ਅੰਦਰ ਬਣੀ ਪਹਿਲੀ ਸ਼ੂਟਿੰਗ ਰੇਂਜ ਹੈ। ਪੰਜ ਟਾਰਗੇਟ ਦੀ ਇਸ ਸ਼ੂਟਿੰਗ ਰੇਂਜ ‘ਤੇ 5 ਲੱਖ ਰੁਪਏ ਦਾ ਖਰਚਾ ਆਇਆ ਹੈ। ਸ਼ੂਟਿੰਗ ਰੇਂਜ ਸਮੇਤ ਕੁੱਲ 71.15 ਲੱਖ ਰੁਪਏ ਨਾਲ ਹਲਕੇ ਦੇ ਪੰਜ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ ਗਿਆ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ੂਟਿੰਗ ਖੇਡ ਵਿੱਚ ਪੰਜਾਬ ਦੇ ਖਿਡਾਰੀ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟ ਰਹੇ ਹਨ। ਹੁਣ ਇਸ ਖੇਡ ਦੀ ਸਕੂਲ ਪੱਧਰ ਤੋਂ ਸਿਖਲਾਈ ਸ਼ੁਰੂ ਕਰਵਾ ਕੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਖਿਡਾਰੀ ਹੋਰ ਮੈਡਲ ਜਿੱਤ ਸਕਣ ਦੇ ਸਮਰੱਥ ਹੋ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਦਿਸ਼ਾ ਤੇ ਦਸ਼ਾ ਸੁਧਾਰਣ ਵਿੱਚ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖੰਨਾ ਹਲਕੇ ਦੇ ਕਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਸਮੇਤ ਸਕੂਲਾਂ ਦੀ ਨੁਹਾਰ ਬਦਲਣ ਸਬੰਧੀ ਉਦਘਾਟਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਦਾ ਸਿਲਸਿਲਾ ਜਾਰੀ ਰਹੇਗਾ।

ਸੌਂਦ ਨੇ ਦੱਸਿਆ ਕਿ ਸਾਰੇ ਸਰਕਾਰੀ ਸਕੂਲਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਵਾਇਆ ਜਾ ਰਿਹਾ ਹੈ ਤਾਂ ਜੋ ਵਿਿਦਆਰਥੀ ਨਾ ਸਿਰਫ ਪੜ੍ਹਾਈ ਵਿੱਚ ਹੀ ਬਲਕਿ ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ। ਕੈਬਨਿਟ ਮੰਤਰੀ ਨੇ ਵਿਿਦਆਰਥੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਇਸ ਗੱਲ ‘ਤੇ ਮਾਣ ਮਹਿਸੂਸ ਕਰਨ ਕਿ ਉਹ ਸਰਕਾਰੀ ਸਕੂਲਾਂ ਦੇ ਵਿਿਦਆਰਥੀ ਹਨ ਕਿਉਂ ਕਿ ਜਿਹੜੀਆਂ ਸਹੂਲਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੀ ਹੈ ਉਹ ਬਹੁਤ ਸਾਰੇ ਨਿੱਜੀ ਸਕੂਲਾਂ ਨਾਲੋਂ ਵੀ ਬਿਹਤਰ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ।

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 18-4-2025

0

ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥

ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ੪॥੩॥੨੭॥

(ਅੰਗ: ੬੭੭)

ਪੰਜਾਬੀ ਵਿਆਖਿਆ

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ ਮੇਰੇ ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧। ਹੇ ਭਾਈ! ਉਸ ਪਰਮਾਤਮਾ ਨੂੰ ਹੀ ਅਸਲ ਸਾਥੀ ਸਮਝਣਾ ਚਾਹੀਦਾ ਹੈ, ਜੇਹੜਾ ਸਾਥੋਂ ਇਸ ਲੋਕ ਵਿਚ, ਪਰਲੋਕ ਵਿਚ ਕਿਤੇ ਭੀ ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜ੍ਹਾ ਅੱਖ ਝਮਕਣ ਦੇ ਸਮੇਂ ਵਿਚ ਹੀ ਮੁੱਕ ਜਾਂਦਾ ਹੈ।ਰਹਾਉ। ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ ਸਭ ਨੂੰ ਪਾਲਦਾ ਹੈ, ਉਸ ਦੀ ਕਿਰਪਾ ਨਾਲ ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ ਸਾਡੇ ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨। ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ-ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩। ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ।ਹੇ ਪ੍ਰਭੂ! ਨਾਨਕ! ਤੇਰੇ ਪਾਸੋਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 18-4-2025

0

ਟਾਈਮ ਮੈਗਜ਼ੀਨ ਨੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਕੀਤੀ ਜਾਰੀ, ਕਿਸੇ ਵੀ ਭਾਰਤੀ ਨੂੰ ਇਸ ਵਾਰ ਨਹੀਂ ਮਿਲੀ ਜਗ੍ਹਾ

ਟਾਈਮ ਮੈਗਜ਼ੀਨ ਨੇ ਸਾਲ 2025 ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ….ਹੋਰ ਪੜੋ

ਕਾਰ ਨਾਲ ਟਕਰਾ ਕੇ 15 ਫੁੱਟ ਡੂੰਘੀ ਖਾਈ ਵਿੱਚ ਡਿੱਗੀ ਵੈਨ; ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ

ਰਾਜਸਥਾਨ ਦੇ ਭੀਲਵਾੜਾ ਵਿੱਚ ਇੱਕ ਕਾਰ ਅਤੇ ਇੱਕ ਵੈਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ…. ਹੋਰ ਪੜੋ

ਪੰਜਾਬ ਵਿੱਚ ਪ੍ਰੀ-ਸਕੂਲਾਂ ਅਤੇ ਪਲੇਅ-ਵੇਅ ਦੀ ਰਜਿਸਟ੍ਰੇਸ਼ਨ ਜ਼ਰੂਰੀ

ਪੰਜਾਬ ਸਰਕਾਰ ਨੇ ਸੂਬੇ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ… ਹੋਰ ਪੜੋ

ਅਕਾਲੀ ਦਲ ਵੱਲੋਂ ਟਿਕਟ ਮਿਲਣ ‘ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਵੇਰਵਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਸੀਨੀਅਰ….ਹੋਰ ਪੜੋ

ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦਾ ਕਤਲ ਮਾਮਲਾ: ਪੁਲਿਸ ਵੱਲੋਂ ਪੰਜ ਮੁਲਜ਼ਮ ਗ੍ਰਿਫਤਾਰ

ਬਠਿੰਡਾ ਪੁਲਿਸ ਨੇ ਮੌੜ ਮੰਡੀ ਦੇ ਵਾਰਡ ਨੰਬਰ 10 ਵਿੱਚ ਕੁਝ ਬਦਮਾਸ਼ਾਂ ਵੱਲੋਂ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਦੀ…. ਹੋਰ ਪੜੋ

 

ਪੰਜਾਬ ਸਿਹਤ ਵਿਭਾਗ ਨੇ ਲਿਆ ਅਹਿਮ ਫੈਸਲਾ, ਸਰਕਾਰੀ ਹਸਪਤਾਲਾਂ ਵਿੱਚ 24 ਘੰਟੇ ਗਾਰਡ ਰਹਿਣਗੇ ਤਾਇਨਾਤ

0

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਟਾਫ਼ ਦੀ ਸੁਰੱਖਿਆ ਲਈ ਸੁਰੱਖਿਆ ਕਰਮਚਾਰੀ 24 ਘੰਟੇ ਤਾਇਨਾਤ ਰਹਿਣਗੇ। ਸੁਰੱਖਿਆ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (PESCO) ਦੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਇਹ ਫੈਸਲਾ ਅੱਜ ਸਿਹਤ ਸਕੱਤਰ ਕੁਮਾਰ ਰਾਹੁਲ ਨਾਲ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਮੁੱਖ ਤੌਰ ‘ਤੇ ਇਹ ਫੈਸਲਾ ਲਿਆ ਗਿਆ ਕਿ DH/SDH/CHC ਵਿੱਚ 24 ਘੰਟੇ ਸੁਰੱਖਿਆ ਕਰਮਚਾਰੀ ਪ੍ਰਦਾਨ ਕੀਤੇ ਜਾਣਗੇ ਜਿੱਥੇ MLC ਦਾ ਕੰਮ 24 ਘੰਟੇ ਕੀਤਾ ਜਾਂਦਾ ਹੈ।

ਪੰਜਾਬ ਵਿੱਚ ਪ੍ਰੀ-ਸਕੂਲਾਂ ਅਤੇ ਪਲੇਅ-ਵੇਅ ਦੀ ਰਜਿਸਟ੍ਰੇਸ਼ਨ ਜ਼ਰੂਰੀ
ਜਦੋਂ ਕਿ ਬਾਕੀ ਸੀਐਚਸੀ ਅਤੇ ਈਐਸਆਈ ਹਸਪਤਾਲਾਂ ਵਿੱਚ, ਸੁਰੱਖਿਆ ਕਰਮਚਾਰੀ ਸਵੇਰੇ ਮੌਜੂਦ ਰਹਿਣਗੇ। ਇਸ ਪ੍ਰਸਤਾਵ ਨੂੰ ਵਿੱਤ ਵਿਭਾਗ ਵੱਲੋਂ ਅਗਲੇ ਦੋ ਤੋਂ ਤਿੰਨ ਹਫ਼ਤਿਆਂ ਵਿੱਚ ਪਾਸ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ ਹੈ।

ਮੀਟਿੰਗ ਵਿੱਚ ਇਨ੍ਹਾਂ ਗੱਲਾਂ ‘ਤੇ ਬਣੀ ਸਹਿਮਤੀ

ਇਸ ਤੋਂ ਇਲਾਵਾ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਪੀਜੀ ਨੀਤੀ ਸਬੰਧੀ ਨਵੇਂ ਆਦੇਸ਼ ਜਲਦੀ ਹੀ ਐਲਾਨੇ ਜਾਣਗੇ। 2020 ਤੋਂ ਬਾਅਦ ਦੇ ਬੈਚਾਂ ਦੇ ਬਾਕੀ ਰਹਿੰਦੇ MACP ਅਤੇ MACP ਸੰਬੰਧੀ ਸਰਕਾਰੀ ਪੱਤਰ ਵੀ ਜਲਦੀ ਹੀ ਜਾਰੀ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ ਸਾਲ 1000 ਐਮਓ (ਐਮਬੀਬੀਐਸ) ਭਰਤੀ ਕੀਤੇ ਜਾਣਗੇ। ਪੀਜੀ ਨੀਤੀ ਦਾ ਲਿਖਤੀ ਐਲਾਨ ਇਸ ਮਹੀਨੇ ਦੇ ਅੰਤ ਤੱਕ ਕੀਤਾ ਜਾਵੇਗਾ। ਅੰਤ ਵਿੱਚ ਇਹ ਫੈਸਲਾ ਲਿਆ ਗਿਆ ਕਿ ਐਸਐਮਓ ਅਤੇ ਉੱਚ ਰੈਂਕ ਦੇ ਅਧਿਕਾਰੀਆਂ ਦੀ ਛੁੱਟੀ ਸੰਬੰਧੀ ਜਾਰੀ ਕੀਤੇ ਗਏ ਹਾਲ ਹੀ ਦੇ ਹੁਕਮ ਰੱਦ ਕਰ ਦਿੱਤੇ ਗਏ ਹਨ।
ਹਸਪਤਾਲਾਂ ਵਿੱਚ ਵਿਵਾਦ

ਦਰਅਸਲ, ਪੰਜਾਬ ਦੇ ਕਈ ਸਰਕਾਰੀ ਹਸਪਤਾਲਾਂ ਵਿੱਚ, ਹਾਲ ਹੀ ਵਿੱਚ ਡਿਊਟੀ ‘ਤੇ ਮੌਜੂਦ ਡਾਕਟਰਾਂ ਅਤੇ ਸਟਾਫ ਨਾਲ ਝਗੜੇ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਸਾਹਮਣੇ ਆਏ ਹਨ। ਤਾਜ਼ਾ ਘਟਨਾ ਮੋਹਾਲੀ ਦੇ ਡੇਰਾਬੱਸੀ ਅਤੇ ਗੁਰਦਾਸਪੁਰ ਹਸਪਤਾਲ ਦੀ ਹੈ। ਇਸ ਤੋਂ ਬਾਅਦ ਸੰਗਠਨ ਨੇ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਇਆ।

ਸਿਹਤ ਮੰਤਰੀ ਬਲਬੀਰ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਡੀਜੀਪੀ ਪੰਜਾਬ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ। ਨਾਲ ਹੀ, ਪੀਸੀਆਰ ਤਾਇਨਾਤ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਬਾਅਦ, ਸਾਰੇ ਹਸਪਤਾਲਾਂ ਦੀ ਸੁਰੱਖਿਆ ਜਾਂਚ ਕੀਤੀ ਗਈ ਅਤੇ ਪੀਸੀਆਰ ਤਾਇਨਾਤ ਕੀਤਾ ਗਿਆ।

ਪੰਜਾਬ ਵਿੱਚ ਪ੍ਰੀ-ਸਕੂਲਾਂ ਅਤੇ ਪਲੇਅ-ਵੇਅ ਦੀ ਰਜਿਸਟ੍ਰੇਸ਼ਨ ਜ਼ਰੂਰੀ

0

ਪੰਜਾਬ ਸਰਕਾਰ ਨੇ ਸੂਬੇ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਸਰਕਾਰ ਨੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ECCE) ਦੇ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਪ੍ਰਾਈਵੇਟ ਸਕੂਲਾਂ, ਪਲੇਅ-ਵੇਅ ਸਕੂਲਾਂ ਅਤੇ ਹੋਰ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਪੁਲਿਸ ਵੱਲੋਂ ਮਹਿਲਾ ਨਸ਼ਾ ਤਸਕਰਾਂ ‘ਤੇ ਕਾਰਵਾਈ, 407 ਔਰਤਾਂ ਗ੍ਰਿਫ਼ਤਾਰ
ਇਸ ਸਬੰਧੀ ਸਹਾਇਕ ਕਮਿਸ਼ਨਰ ਗੁਰਸਿਮਰਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ECCE ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਭਾਗ ਹੁਣ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਇਸ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਨਿੱਜੀ ਅਦਾਰੇ ਸਰਕਾਰੀ ਨਿਯਮਾਂ ਅਨੁਸਾਰ ਕੰਮ ਕਰਨ।

ਇਸ ਮੰਤਵ ਲਈ ਹੁਣ ਇਨ੍ਹਾਂ ਸੰਸਥਾਵਾਂ ਨੂੰ ਰਜਿਸਟਰ ਕਰਨਾ ਜ਼ਰੂਰੀ ਹੋਵੇਗਾ। ਦਿਲਚਸਪੀ ਰੱਖਣ ਵਾਲੀਆਂ ਸੰਸਥਾਵਾਂ ਸਬੰਧਤ ਬਲਾਕ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਜਾਂ ਸੀਡੀਪੀਓ (ਬਾਲ ਵਿਕਾਸ ਪ੍ਰੋਜੈਕਟ ਅਫ਼ਸਰ) ਨਾਲ ਸੰਪਰਕ ਕਰ ਸਕਦੀਆਂ ਹਨ। ਅਰਜ਼ੀ ਲਈ “ਫਾਰਮ ਨੰਬਰ-1” ਅੰਮ੍ਰਿਤਸਰ ਜ਼ਿਲ੍ਹਾ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

ਰਜਿਸਟ੍ਰੇਸ਼ਨ ਵਿੱਚ ਦੇਰੀ ਜਾਂ ਬੇਨਿਯਮੀਆਂ ‘ਤੇ ਕੀਤੀ ਜਾਵੇਗੀ ਕਾਰਵਾਈ

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੀਨਾ ਦੇਵੀ ਨੇ ਕਿਹਾ ਕਿ ਜੇਕਰ ਕਿਸੇ ਸੰਸਥਾ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਜਾਂ ਬਲਾਕ ਪੱਧਰੀ ਸੀਡੀਪੀਓ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਨਿੱਜੀ ਈ.ਸੀ.ਸੀ.ਈ. ਸੰਸਥਾ ਜਾਂ ਪਲੇ-ਵੇਅ ਸਕੂਲ ਸਮੇਂ ਸਿਰ ਰਜਿਸਟਰਡ ਹੋਵੇ।

ਮੀਨਾ ਦੇਵੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ ਅਤੇ ਪਲੇਅ-ਵੇਅ ਸਕੂਲਾਂ ਦਾ ਨਿਰੀਖਣ ਕੀਤਾ ਜਾਵੇਗਾ। ਜੇਕਰ ਕੋਈ ਸੰਸਥਾ ਨੀਤੀ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ ਜਾਂ ਰਜਿਸਟ੍ਰੇਸ਼ਨ ਤੋਂ ਬਿਨਾਂ ਕੰਮ ਕਰਦੀ ਪਾਈ ਜਾਂਦੀ ਹੈ, ਤਾਂ ਉਸਨੂੰ ਬੰਦ ਕਰ ਦਿੱਤਾ ਜਾਵੇਗਾ।

ਪੰਜਾਬ ਪੁਲਿਸ ਵੱਲੋਂ ਮਹਿਲਾ ਨਸ਼ਾ ਤਸਕਰਾਂ ‘ਤੇ ਕਾਰਵਾਈ, 407 ਔਰਤਾਂ ਗ੍ਰਿਫ਼ਤਾਰ

0

ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਵਿੱਚ ਪਹਿਲੀ ਵਾਰ, ਪੰਜਾਬ ਪੁਲਿਸ ਨੇ ਵੱਡੀ ਗਿਣਤੀ ਵਿੱਚ ਮਹਿਲਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਹੈ। 1 ਮਾਰਚ, 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ 407 ਮਹਿਲਾ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਰਾਜ ਪੁਲਿਸ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਇਹ ਪਹਿਲੀ ਵਾਰ ਹੈ ਜਦੋਂ ਐਨਡੀਪੀਐਸ ਐਕਟ ਤਹਿਤ ਇੰਨੀ  ਗਿਣਤੀ ਵਿੱਚ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜੈਪੁਰ ਜਾਣਗੇ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ; ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ
7 ਅਪ੍ਰੈਲ ਤੱਕ ਐਨਡੀਪੀਐਸ ਐਕਟ ਤਹਿਤ ਦਰਜ ਮਾਮਲਿਆਂ ਦੇ ਅਨੁਸਾਰ, ਸਭ ਤੋਂ ਵੱਧ ਗ੍ਰਿਫ਼ਤਾਰੀਆਂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਹੋਈਆਂ, ਜਿੱਥੇ 43 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਮਹਿਲਾ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤਸਕਰੀ ਵਿੱਚ ਦੂਜੇ ਰਾਜਾਂ ਦੀਆਂ ਔਰਤਾਂ ਵੀ ਗ੍ਰਿਫ਼ਤਾਰ

ਪੰਜਾਬ ਵਿੱਚ ਸਿਰਫ਼ ਸੂਬੇ ਦੀਆਂ ਔਰਤਾਂ ਹੀ ਨਹੀਂ ਸਗੋਂ ਗੁਆਂਢੀ ਸੂਬਿਆਂ ਦੀਆਂ ਔਰਤਾਂ ਵੀ ਤਸਕਰੀ ਵਿੱਚ ਸ਼ਾਮਲ ਹਨ। ਇਸ ਸੂਚੀ ਵਿੱਚ ਦੂਜੇ ਰਾਜਾਂ ਦੀਆਂ 16 ਔਰਤਾਂ ਹਨ। ਇਨ੍ਹਾਂ ਵਿੱਚ ਹਰਿਆਣਾ (3), ਪੱਛਮੀ ਬੰਗਾਲ (3), ਦਿੱਲੀ (2), ਝਾਰਖੰਡ (2), ਉੱਤਰ ਪ੍ਰਦੇਸ਼ (2), ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਇੱਕ-ਇੱਕ ਔਰਤ ਸ਼ਾਮਲ ਹੈ।

ਮਹਿਲਾ ਕਾਂਸਟੇਬਲ ਵਿਰੁੱਧ ਵੀ ਕਾਰਵਾਈ

ਬਠਿੰਡਾ ਵਿੱਚ ਇੰਸਟਾਗ੍ਰਾਮ ਸੇਲਿਬ੍ਰਿਟੀ ਅਤੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਗ੍ਰਿਫਤਾਰੀ ਨੇ ਇਸ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਉਸ ਕੋਲੋਂ 17 ਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ ਮਨਦੀਪ ਕੌਰ ਨਾਮ ਦੀ ਇੱਕ ਔਰਤ ਨੂੰ 5.2 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਪਾਕਿਸਤਾਨ ਨਾਲ ਜੁੜੇ ਤਸਕਰਾਂ ਦੇ ਸੰਪਰਕ ਵਿੱਚ ਸੀ। ਉਹ ਕਈ ਵਾਰ ਪੁਲਿਸ ਦੀ ਵਰਦੀ ਪਹਿਨਦੀ ਸੀ ਅਤੇ ਤਸਕਰੀ ਦਾ ਕੰਮ ਕਰਦੀ ਸੀ।

18 ਮਾਰਚ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਔਰਤਾਂ-ਕੁਲਜੀਤ ਕੌਰ ਅਤੇ ਰਾਜਬੀਰ ਕੌਰ ਨੂੰ 10 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ।

ਅਕਾਲੀ ਦਲ ਵੱਲੋਂ ਟਿਕਟ ਮਿਲਣ ‘ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਵੇਰਵਾ

0

ਜਲੰਧਰ, 17 ਅਪ੍ਰੈਲ 2025: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਇਸ ਮੌਕੇ ਅਕਾਲੀ ਉਮੀਦਵਰ ਤੇ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਚੋਣ ਲੜ ਕੇ ਹਲਕਾ ਪੱਛਮੀ ਦੀ ਸੀਟ ਪਾਰਟੀ ਦੀ ਝੋਲੀ ਵਿਚ ਪਾਉਣਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਇੱਕਜੁੱਟ ਹੋ ਕੇ ਅਕਾਲੀ ਦਲ ਨੂੰ ਇਹ ਸੀਟ ਜਿਤਾਓ। ਉਨ੍ਹਾਂ ਹਲਕਾ ਪੱਛਮੀ ਦੇ ਵੋਟਰਾਂ ਨੂੰ ਅਪੀਲ ਕੀਤੀ ਗਈ ਜੋ ਵੀ ਹਲਕੇ ਦੇ ਵਿਕਾਸ ਹਨ, ਸੀਟ ਜਿੱਤਣ ਤੋਂ ਬਾਅਦ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ।

ਇਹ ਵੀ ਪੜ੍ਹੋ: ਹਿਮਾਚਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਕੱਤਰੇਤ ਦੀ ਵਧਾਈ ਗਈ ਸੁਰੱਖਿਆ