Home Blog Page 704

ਜੈਪੁਰ ਜਾਣਗੇ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ; ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ

0

ਅਮਰੀਕਾ ਦੇ ਉਪ ਰਾਸ਼ਟਰਪਤੀ ਜੇਮਜ਼ ਡੇਵਿਡ (ਜੇਡੀ) ਵੈਂਸ ਆਪਣੀ ਭਾਰਤ ਫੇਰੀ (21-24 ਅਪ੍ਰੈਲ) ਦੌਰਾਨ ਜੈਪੁਰ ਦਾ ਦੌਰਾ ਕਰਨਗੇ। ਵ੍ਹਾਈਟ ਹਾਊਸ ਨੇ ਉਨ੍ਹਾਂ ਦੇ ਦੌਰੇ ਦੀ ਪੁਸ਼ਟੀ ਕਰ ਦਿੱਤੀ ਹੈ। ਆਪਣੀ ਭਾਰਤ ਫੇਰੀ ਦੌਰਾਨ ਵੈਂਸ ਨਵੀਂ ਦਿੱਲੀ ਅਤੇ ਜੈਪੁਰ ਦੇ ਨਾਲ-ਨਾਲ ਆਗਰਾ ਵੀ ਜਾਣਗੇ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਅਮਰੀਕੀ ਉਪ ਰਾਸ਼ਟਰਪਤੀ ਦੀ ਫੇਰੀ ਕਾਰਨ ਜੈਪੁਰ ਵਿੱਚ ਸੁਰੱਖਿਆ ਏਜੰਸੀਆਂ ਦੀ ਆਵਾਜਾਈ ਵਧ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਜੈਪੁਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅਮਰੀਕੀ ਹਵਾਈ ਸੈਨਾ ਦੇ ਦੋ ਜਹਾਜ਼ ਉਤਰੇ ਹਨ। ਪਹਿਲਾ ਸੀ-17 ਗਲੋਬਮਾਸਟਰ ਮੰਗਲਵਾਰ ਨੂੰ ਹਵਾਈ ਅੱਡੇ ‘ਤੇ ਉਤਰਿਆ। ਸ਼ਾਮ ਨੂੰ ਹਵਾਈ ਸੈਨਾ ਦਾ ਜਹਾਜ਼ ਵਾਪਸੀ ਦੀ ਉਡਾਣ ਲਈ ਰਵਾਨਾ ਹੋਇਆ। ਦੂਜਾ ਸੀ-17 ਗਲੋਬਮਾਸਟਰ ਬੁੱਧਵਾਰ ਸਵੇਰੇ ਕਤਰ ਤੋਂ ਜੈਪੁਰ ਪਹੁੰਚਿਆ। ਕੁਝ ਸਮਾਂ ਰੁਕਣ ਤੋਂ ਬਾਅਦ, ਉਹ ਚਲਾ ਗਿਆ।

ਪਿਛਲੇ ਸਾਲ ਜਨਵਰੀ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੀ ਜੈਪੁਰ ਆਏ ਸਨ। ਇੱਥੇ ਉਹ ਆਮੇਰ ਪੈਲੇਸ ਅਤੇ ਜੰਤਰ-ਮੰਤਰ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਨਾਲ ਸਨ। ਦੋਵਾਂ ਆਗੂਆਂ ਨੇ ਹਵਾ ਮਹਿਲ ਦੇ ਸਾਹਮਣੇ ਚਾਹ ਵੀ ਪੀਤੀ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ ਸੇਵਾਵਾਂ ਦਾ ਆਗ਼ਾਜ਼

0

ਚੰਡੀਗੜ੍ਹ/ਲੰਬੀ, 17 ਅਪ੍ਰੈਲ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਭਰ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਪਸ਼ੂਆਂ ਲਈ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਸੇਵਾਵਾਂ ਸ਼ੁਰੂ ਹੋ ਗਈਆਂ ਹਨ।

ਕਾਰ ਨਾਲ ਟਕਰਾ ਕੇ 15 ਫੁੱਟ ਡੂੰਘੀ ਖਾਈ ਵਿੱਚ ਡਿੱਗੀ ਵੈਨ; ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ

ਇਸ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਟਿਆਲਾ, ਅੰਮ੍ਰਿਤਸਰ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਵੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਸਾਰੇ ਲੋੜੀਂਦੇ ਉਪਕਰਣ ਪ੍ਰਦਾਨ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਪ੍ਰਬੰਧਨ, ਸਰਜਰੀਆਂ, ਪੋਸਟ-ਆਪਰੇਟਿਵ ਦੇਖਭਾਲ, ਰੁਟੀਨ ਚੈੱਕ-ਅੱਪ, ਡਾਇਗਨੌਸਿਸ (ਲੈਬ ਟੈਸਟ, ਐਕਸ-ਰੇ ਅਤੇ ਅਲਟਰਾਸਾਊਂਡ) ਅਤੇ ਹੋਰ ਸੇਵਾਵਾਂ ਸ਼ਾਮਲ ਹਨ।

ਅੱਜ ਛੇ ਪੌਲੀਕਲੀਨਿਕਾਂ ਵਿੱਚ ਸ਼ੁਰੂ ਕੀਤੀਆਂ ਗਈਆਂ ਆਈਪੀਡੀ ਸੇਵਾਵਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਪੌਲੀਕਲੀਨਿਕ ਪਸ਼ੂ ਪਾਲਕਾਂ ਨੂੰ ਉਨ੍ਹਾਂ ਦੇ ਪਸ਼ੂਆਂ ਲਈ ਲੋੜੀਂਦੀ ਦੇਖਭਾਲ ਅਤੇ ਇਲਾਜ ਪ੍ਰਦਾਨ ਕਰਨਗੇ। ਪਹਿਲਾਂ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਨਡੋਰ ਸਹੂਲਤਾਂ ਦੀ ਘਾਟ ਕਾਰਨ ਪਸ਼ੂ ਪਾਲਕਾਂ ਨੂੰ ਜਾਨਵਰਾਂ ਦੀਆਂ ਸਰਜਰੀਆਂ ਤੋਂ ਬਾਅਦ ਕਈ ਚੁਣੌਤੀਆਂ ਦਰਪੇਸ਼ ਆਉਂਦੀਆਂ ਸਨ। ਕਈ ਵਾਰ ਟਾਂਕੇ ਖਰਾਬ ਹੋਣ, ਟਾਂਕੇ ਖੁੱਲ੍ਹ ਜਾਣ, ਇਨਫੈਕਸ਼ਨ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਕਈ ਵਾਰੀ ਤਾਂ ਜਾਨਵਰਾਂ ਦੀ ਮੌਤ ਵੀ ਹੋ ਜਾਂਦੀ ਸੀ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਸੀ। ਕਿਸਾਨਾਂ ਕੋਲ ਅਕਸਰ ਆਪਣੇ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਢੁਕਵੇਂ ਸਾਧਨਾਂ ਦੀ ਵੀ ਘਾਟ ਸੀ।
ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਛੇ ਜ਼ਿਲ੍ਹਿਆਂ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈਪੀਡੀ ਵਾਰਡ ਸਥਾਪਤ ਕੀਤੇ ਹਨ, ਜਿਹਨਾਂ ਵਿੱਚ ਜਾਨਵਰਾਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਤੱਕ ਦਾਖਲ ਰੱਖਿਆ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪੌਲੀਕਲੀਨਿਕਾਂ ਵਿੱਚ ਵਿਸ਼ੇਸ਼ ਦੇਖਭਾਲ ਵੀ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਵਿੱਚ ਆਬਜ਼ਰਵੇਸ਼ਨ ਵਾਰਡ ਅਤੇ ਪੁਨਰਵਾਸ ਪ੍ਰੋਗਰਾਮ ਸ਼ਾਮਲ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਮਾਲਕਾਂ ਨੂੰ ਪਸ਼ੂਆਂ ਨੂੰ ਮੂੰਹ-ਖੁਰ ਬਿਮਾਰੀ (ਐਫਐਮਡੀ) ਤੋਂ ਬਚਾਉਣ ਲਈ ਟੀਕਾਕਰਨ ਕਰਵਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ 65 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਰਾਜ ਵਿਆਪੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੈ।

ਜਲੰਧਰ ‘ਚ ਯੂ-ਟਿਊਬਰ ਦੇ ਘਰ ‘ਤੇ ਹੋਏ ਹਮਲੇ ਦਾ ਮਾਮਲਾ, ਫ਼ੌਜ ਦਾ ਜਵਾਨ ਗ੍ਰਿਫ਼ਤਾਰ

0

ਜਲੰਧਰ, 17 ਅਪ੍ਰੈਲ 2025: ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ’ਚ ਯੂ-ਟਿਊਬਰ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਸ ਹਮਲੇ ਦੇ ਮਾਮਲੇ ’ਚ ਭਾਰਤੀ ਫ਼ੌਜ ਦੇ ਰਾਜੌਰੀ ਦੇ ਨੁਸ਼ਹਿਰਾ ਸੈਕਟਰ ਤੋਂ ਸੁਖਚੈਨ ਸਿੰਘ ਫੌਜੀ ਨੂੰ ਜਲੰਧਰ ਦਿਹਾਤ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਵੱਡੀ ਗੱਲ ਇਹ ਸਾਹਮਣੇ ਆਈ ਹੈ ਗ੍ਰਨੇਡ ਸੁੱਟਣ ਵਾਲਿਆਂ ਨੂੰ ਭਾਰਤੀ ਫ਼ੌਜ ਦਾ ਫ਼ੌਜੀ ਗ੍ਰਨੇਡ ਚਲਾਉਣ ਦੀ ਟ੍ਰੇਨਿੰਗ ਦਿੰਦਾ ਸੀ। ਗ੍ਰਿਫ਼ਤਾਰ ਕੀਤਾ ਗਿਆ ਫ਼ੌਜੀ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਹਾਨ ਬਦਾਰ ਦਾ ਰਹਿਣ ਵਾਲਾ ਹੈ।

ਦੱਸ ਦਈਏ ਕਿ ਯੂ-ਟਿਊਬਰ ਦੇ ਗ੍ਰਨੇਡ ਹਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਯਮੁਨਾ ਨਗਰ ਤੋਂ ਹਾਰਦਿਕ ਦੇ ਮੋਬਾਇਲ ਤੋਂ ਇਕ ਵੀਡੀਓ ਮਿਲੀ ਸੀ। ਸਿਖਲਾਈ ਨਾਲ ਸਬੰਧਤ ਸਬੂਤ ਇਕ ਮੋਬਾਇਲ ਵਿੱਚ ਮਿਲੇ ਹਨ। ਇਹ ਸਿਖਲਾਈ ਇੰਸਟਾਗ੍ਰਾਮ ਰਾਹੀਂ ਦਿੱਤੀ ਗਈ ਸੀ। ਇਹ ਵੀ ਜਾਣਕਾਰੀ ਹਾਸਲ ਹੋਈ ਹੈ ਕਿ ਗ੍ਰਨੇਡ ਕਿਵੇਂ ਚਲਾਉਣਾ ਹੈ ਕਿਵੇਂ ਸੁੱਟਣਾ ਹੈ ਸਬੰਧਤ ਜਾਣਕਾਰੀ ਜੀਸ਼ਾਨ ਅਖ਼ਤਰ ਤੋਂ ਮਿਲੀ ਸੀ। ਪੁਲਸ ਨੇ ਸੁਖਚੈਨ ਸਿੰਘ ਨੂੰ ਅਦਾਲਤ ‘ਚ ਪੇਸ਼ ਕੀਤਾ ਅਤੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੁਖਚੈਨ ਤੋਂ ਪੁੱਛਗਿੱਛ ਕਰਨ ਦੀ ਲੋੜ ਹੈ ਕਿ ਉਹ ਕਿਸ ਦੇ ਸੰਪਰਕ ਵਿੱਚ ਹੈ ਅਤੇ ਕਿਸ ਦੇ ਨਿਰਦੇਸ਼ਾਂ ‘ਤੇ ਉਸ ਨੇ ਹਾਰਦਿਕ ਨੂੰ ਸਿਖਲਾਈ ਦਿੱਤੀ ਸੀ। ਖੈਰ ਦੂਜੇ ਪਾਸੇ ਕੇਂਦਰੀ ਏਜੰਸੀ ਐੱਨ. ਆਈ. ਏ. ਨੇ ਵੀ ਇਸ ਮਾਮਲੇ ਦੀ ਜਾਂਚ ਹੁਣ ਮੁਲਜ਼ਮਾਂ ਕੋਲੋਂ ਖ਼ੁਦ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦਾ ਕਤਲ ਮਾਮਲਾ: ਪੁਲਿਸ ਵੱਲੋਂ ਪੰਜ ਮੁਲਜ਼ਮ ਗ੍ਰਿਫਤਾਰ

ਅਦਾਲਤ ਨੇ ਫ਼ੌਜੀ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਫ਼ੌਜੀ ਤੋਂ ਆਈ. ਬੀ. ਦੇ ਨਾਲ-ਨਾਲ ਸੁਰੱਖਿਆ ਏਜੰਸੀਆਂ ਵੀ ਪੁੱਛਗਿੱਛ ਕਰ ਰਹੀਆਂ ਹਨ। ਇਸ ਦੌਰਾਨ ਐੱਸ. ਆਈ. ਟੀ. ਮੁਖੀ ਐਸਪੀ ਸਰਬਜੀਤ ਰਾਏ ਨੇ ਕਿਹਾ ਕਿ ਫ਼ੌਜੀ ਨੂੰ ਰਿਮਾਂਡ ‘ਤੇ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜਾਂਚ ਨਾਲ ਸਬੰਧਤ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਹ ਮਾਮਲਾ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਹਾਰਦਿਕ ਨੇ ਰਿਮਾਂਡ ਦੌਰਾਨ ਖ਼ੁਲਾਸਾ ਕੀਤਾ ਸੀ ਕਿ ਜ਼ੀਸ਼ਾਨ ਅਖ਼ਤਰ ਨੇ ਉਸ ਨੂੰ ਨਿਸ਼ਾਨਾ ਬਣਾਇਆ ਸੀ। ਉਸ ਨੂੰ ਇਕ ਇੰਸਟਾਗ੍ਰਾਮ ਤੋਂ ਇਕ ਲਿੰਕ ਮਿਲਿਆ। ਉਹ ਖ਼ੁਦ ਹੈਰਾਨ ਸੀ ਕਿ ਫ਼ੌਜ ਦੀ ਵਰਦੀ ਪਹਿਨੇ ਇਕ ਵਿਅਕਤੀ ਨੇ ਉਸ ਨੂੰ ਆਨਲਾਈਨ ਸਿਖਲਾਈ ਦਿੱਤੀ। ਹੱਥ ਵਿੱਚ ਗ੍ਰਨੇਡ ਫੜ ਕੇ, ਉਸ ਨੇ ਸਮਝਾਇਆ ਕਿ ਪਿੰਨ ਕਿਵੇਂ ਕੱਢਣਾ ਹੈ ਅਤੇ ਇਸ ਨੂੰ ਕਿਵੇਂ ਸੁੱਟਣਾ ਹੈ। ਹਾਰਦਿਕ ਨੇ ਖ਼ੁਲਾਸਾ ਕੀਤਾ ਸੀ ਕਿ ਉਸ ਨੂੰ ਸਿਖਲਾਈ ਦੇਣ ਵਾਲੇ ਵਿਅਕਤੀ ਨੇ ਉਸ ਨੂੰ ਕਿਹਾ ਸੀ ਕਿ ਉਹ ਫ਼ੌਜ ਤੋਂ ਹੈ ਅਤੇ ਕਦੇ ਵੀ ਗ਼ਲਤ ਸਿਖਲਾਈ ਨਹੀਂ ਦੇਵੇਗਾ। ਫ਼ੌਜੀ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਮਾਮਲੇ ‘ਚ ਨਾਮਜ਼ਦ ਕੀਤਾ ਗਿਆ। ਹਾਰਦਿਕ ਦੇ ਮੋਬਾਇਲ ਵਿੱਚੋਂ ਲਿੰਕ ਮਿਲੇ ਸਨ।

ਜ਼ਿਕਰਯੋਗ ਹੈ ਕਿ ਯੂ-ਟਿਊਬਰ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਰੋਜਰ ਸੰਧੂ ਦੇ ਘਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਹੁਣ ਤੱਕ ਸੱਤ ਮੁਲਜ਼ਮਾਂ ਨੂੰ ਪੰਜਾਬ ਪੁਲਸ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਹੁਣ 8ਵਾਂ ਮੁਲਜ਼ਮ ਪੁਲਸ ਦੇ ਅੜਿੱਤੇ ਆਇਆ ਹੈ।

ਕਾਰ ਨਾਲ ਟਕਰਾ ਕੇ 15 ਫੁੱਟ ਡੂੰਘੀ ਖਾਈ ਵਿੱਚ ਡਿੱਗੀ ਵੈਨ; ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ

0

ਰਾਜਸਥਾਨ ਦੇ ਭੀਲਵਾੜਾ ਵਿੱਚ ਇੱਕ ਕਾਰ ਅਤੇ ਇੱਕ ਵੈਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਵੈਨ ਉੱਛਲ ਕੇ ਪੁਲੀ ਤੋਂ ਹੇਠਾਂ ਡਿੱਗ ਗਈ। ਜਿਸ ਤੋਂ ਬਾਅਦ ਜ਼ਬਰਦਸਤ ਧਮਾਕੇ ਕਾਰਨ ਅੱਗ ਲੱਗ ਗਈ ਅਤੇ ਡਰਾਈਵਰ ਜ਼ਿੰਦਾ ਸੜ ਗਿਆ। ਇਹ ਹਾਦਸਾ ਵੀਰਵਾਰ ਦੁਪਹਿਰ 12 ਵਜੇ ਭੀਲਵਾੜਾ ਸ਼ਹਿਰ ਤੋਂ 55 ਕਿਲੋਮੀਟਰ ਦੂਰ ਮੰਡਲਗੜ੍ਹ ਥਾਣਾ ਖੇਤਰ ਵਿੱਚ ਰਾਸ਼ਟਰੀ ਰਾਜਮਾਰਗ 27 ‘ਤੇ ਫੂਲਜੀ ਖੇੜੀ ਪਿੰਡ ਦੇ ਕੱਟ ‘ਤੇ ਵਾਪਰਿਆ।

ਹਿਮਾਚਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਕੱਤਰੇਤ ਦੀ ਵਧਾਈ ਗਈ ਸੁਰੱਖਿਆ

ਇਸ ਹਾਦਸੇ ‘ਚ ਵੈਨ ਡਰਾਈਵਰ ਜ਼ਿੰਦਾ ਸੜ ਗਿਆ। ਡਰਾਈਵਰ ਦੀ ਪਛਾਣ ਰਾਜਕੁਮਾਰ (35) ਪੁੱਤਰ ਸੋਹਨ ਲਾਲ ਬ੍ਰਹਮਭੱਟ ਵਾਸੀ ਮੰਡਲਗੜ੍ਹ (ਭਿਲਵਾੜਾ) ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਲੋਕਾਂ ਨੇ ਮੰਡਲਗੜ੍ਹ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ। ਮੰਡਲਗੜ੍ਹ ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਏ।

ਮੰਡਲਗੜ੍ਹ ਪੁਲਿਸ ਸਟੇਸ਼ਨ ਦੇ ਇੰਚਾਰਜ ਨੇ ਦੱਸਿਆ ਕਿ ਈਕੋ ਵੈਨ ਲਾਡਪੁਰਾ (ਚਿਤੌੜਗੜ੍ਹ) ਤੋਂ ਆਈ ਸੀ, ਜਦੋਂ ਕਿ ਕਾਰ ਮੇਨਲ (ਚਿਤੌੜਗੜ੍ਹ) ਤੋਂ ਆ ਰਹੀ ਸੀ। ਦੋਵੇਂ ਕਾਰਾਂ ਪਿੰਡ ਦੇ ਚੌਰਾਹੇ ਨੇੜੇ ਪੁਲੀ ‘ਤੇ ਆਹਮੋ-ਸਾਹਮਣੇ ਟਕਰਾ ਗਈਆਂ। ਕਾਰ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸਵਾਰ ਸਨ। ਜਦੋਂ ਕਿ ਈਕੋ ਵੈਨ ਵਿੱਚ ਡਰਾਈਵਰ ਇਕੱਲਾ ਸੀ। ਉਨ੍ਹਾਂ ਦੱਸਿਆ ਕਿ ਈਕੋ ਕਾਰ ਵਿੱਚ ਇੱਕ ਗੈਸ ਕਿੱਟ ਲੱਗੀ ਹੋਈ ਸੀ। ਅਜਿਹੀ ਸਥਿਤੀ ਵਿੱਚ, ਹਾਦਸੇ ਤੋਂ ਬਾਅਦ ਖਾਈ ਵਿੱਚ ਡਿੱਗੀ ਕਾਰ ਨੂੰ ਧਮਾਕੇ ਕਾਰਨ ਅੱਗ ਲੱਗ ਗਈ। ਇਸ ਅੱਗ ਵਿੱਚ ਡਰਾਈਵਰ ਜ਼ਿੰਦਾ ਸੜ ਗਿਆ। ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ ਅਤੇ ਹਾਦਸਾਗ੍ਰਸਤ ਕਾਰ ਨੂੰ ਸੜਕ ਤੋਂ ਹਟਾ ਦਿੱਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਾਰ ਸਵਾਰ ਜ਼ਖਮੀ ਜੋੜੇ ਅਤੇ ਬੱਚਿਆਂ ਨੂੰ ਮੰਡਲਗੜ੍ਹ ਸੀਐਚਸੀ ਭੇਜਿਆ। ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਵੈਨ ਡਰਾਈਵਰ ਦੀ ਲਾਸ਼ ਨੂੰ ਮੰਡਲਗੜ੍ਹ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।

ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦਾ ਕਤਲ ਮਾਮਲਾ: ਪੁਲਿਸ ਵੱਲੋਂ ਪੰਜ ਮੁਲਜ਼ਮ ਗ੍ਰਿਫਤਾਰ

0

ਬਠਿੰਡਾ, 17 ਅਪ੍ਰੈਲ 2025: ਬਠਿੰਡਾ ਪੁਲਿਸ ਨੇ ਮੌੜ ਮੰਡੀ ਦੇ ਵਾਰਡ ਨੰਬਰ 10 ਵਿੱਚ ਕੁਝ ਬਦਮਾਸ਼ਾਂ ਵੱਲੋਂ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਤਲ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਹਨ । ਪੁਲਿਸ ਹੁਣ ਅਗਲੀ ਕਾਰਵਾਈ ਕਰਨ ਵਿੱਚ ਜੁੱਟ ਗਈ ਹੈ।ਮਾਮਲਾ ਨਸ਼ਾ ਤਸਕਰੀ ਤੋਂ ਰੋਕਣ ਨਾਲ ਜੁੜਿਆ ਹੋਇਆ ਹੈ ਜਿਸਨੇ ਇੱਕ ਗੱਭਰੂ ਮੁੰਡੇ ਦੀ ਜਾਨ ਲੈ ਲਈ। ਮਿ੍ਤਕ ਦੀ ਪਹਿਚਾਣ ਦੀਪ ਸਿੰਘ ਪੁੱਤਰ ਕਰਮ ਸਿੰਘ ਵਾਸੀ ਮੌੜ ਮੰਡੀ ਵਜੋਂ ਕੀਤੀ ਗਈ ਹੈ ਜੋ ਮਾਨਸਾ ਤੋਂ ਆ ਕੇ ਨਸ਼ਾ ਵੇਚਣ ਵਾਲਿਆਂ ਨੂੰ ਰੋਕਦਾ ਸੀ ਅਤੇ ਇਸੇ ਰੰਜਿਸ਼ ਵਿੱਚ ਉਸ ਨੂੰ ਕਤਲ ਕਰ ਦਿੱਤਾ ਗਿਆ।

ਥਾਣਾ ਮੌੜ ਮੰਡੀ ਪੁਲਿਸ ਨੇ ਦਰਸ਼ਨ ਸਿੰਘ ਪੁੱਤਰ ਅਰਜਨ ਸਿੰਘ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ਤੇ ਸੁਭਾਸ਼ ਕੁਮਾਰ ਪੁੱਤਰ ਪਿੱਲੂ ਰਾਮ ਵਾਸੀ ਮੌੜ ਮੰਡੀ, ਪ੍ਰੀਤ ਪੁੱਤਰ ਹਰਬੰਸ ਲਾਲ, ਸਾਹਿਲ ਪੁੱਤਰ ਸ਼ਿਵਜੀ ਰਾਮ, ਅਕਾਸ਼ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ,ਅਕਾਸ਼ਦੀਪ ਖਾਨ ਪੁੱਤਰ ਜਸਵੀਰ ਖਾਨ,ਅਰਜਨ ਕੁਮਾਰ ਪੁੱਤਰ ਦੁਰਗਾ ਦਾਸ,ਹਿਮਾਂਸ਼ੂ ਪੁੱਤਰ ਵਿਜੈ ਕੁਮਾਰ ਅਤੇ ਸਮੋਨ ਕੁਮਾਰ ਪੁੱਤਰ ਕਾਲਾ ਰਾਮ ਵਾਸੀਆਨ ਮਾਨਸਾ ਅਤੇ ਕੁੱਝ ਅਣਪਛਾਤਿਆਂ ਖਿਲਾਫ ਮੁਕੱਦਮਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ 124 ਲਾਅ ਅਫਸਰਾਂ ਦੀ ਕਰੇਗੀ ਭਰਤੀ

ਬਠਿੰਡਾ ਪੁਲਿਸ ਦੇ ਐਸਪੀ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਤਫਤੀਸ਼ ਦੌਰਾਨ ਆਕਾਸ਼ਦੀਪ ਸਿੰਘ, ਆਕਾਸ਼ਦੀਪ ਖਾਨ, ਅਰਜਨ ਕੁਮਾਰ, ਹਿਮਾਸ਼ੂ ਅਤੇ ਸਮੋਨ ਕੁਮਾਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਬਾਕੀ ਮੁਲਜ਼ਮਾਂ ਦੀ ਤਲਾਸ਼ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਏਗਾ । ਮਿਰਤਕ ਦੀਪ ਸਿੰਘ ਦੇ ਚਾਚਾ ਦਰਸ਼ਨ ਸਿੰਘ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਸ ਦੁ ਭਤੀਜਾ ਦੀਪ ਸਿੰਘ ਮੰਗਲਵਾਰ ਦੇਰ ਸ਼ਾਮ ਸਮਾਨ ਲੈਣ ਲਈ ਦੁਕਾਨ ਤੇ ਗਿਆ ਸੀ।

ਇਸ ਦੌਰਾਨ ਤਿੰਨ ਮੋਟਰਸਾਈਕਲਾਂ ਤੇ ਸਵਾਰ ਹੋ ਕੇ 10 ਵਿਅਕਤੀਆਂ ਨੇ ਦੀਪ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਹਾਲਤ ਵਿੱਚ ਦੀਪ ਨੂੰ ਲੋਕਾਂ ਦੀ ਸਹਾਇਤਾ ਨਾਲ ਸਰਕਾਰੀ ਹਸਪਤਾਲ ਬਠਿੰਡਾ ਪਹੁੰਚਾਇਆ ਜਿੱਥੋਂ ਉਸਨੂੰ ਫਰੀਦਕੋਟ ਮੈਡੀਕਲ ਕਾਲਜ ਭੇਜ ਦਿੱਤਾ ਗਿਆ ਪਰ ਰਸਤੇ ਵਿੱਚ ਉਸਦੀ ਮੌਤ ਹੋ ਗਈ। ਦਰਸ਼ਨ ਸਿੰਘ ਨੇ ਦੱਸਿਆ ਕਿ ਮਾਨਸਾ ਦੇ ਕੁਝ ਨੌਜਵਾਨ ਉਹਨਾਂ ਦੀ ਬਸਤੀ ਵਿੱਚ ਆ ਕੇ ਨਸ਼ਾ ਵੇਚਦੇ ਸਨ ਜਿਸ ਦਾ ਦੀਪ ਸਿੰਘ ਅਕਸਰ ਵਿਰੋਧ ਕਰਦਾ ਆ ਰਿਹਾ ਸੀ। ਉਹਨਾਂ ਦੱਸਿਆ ਕਿ ਇਸੇ ਰੰਜਿਸ਼ ਵਿੱਚ ਆ ਕੇ ਨੌਜਵਾਨਾਂ ਨੇ ਉਸਦੇ ਭਤੀਜੇ ਨੂੰ ਕਤਲ ਕਰ ਦਿੱਤਾ।

ਚੇਅਰਮੈਨ ਰਮਨ ਬਹਿਲ ਨੇ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

0

ਗੁਰਦਾਸਪੁਰ, 17 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਲਿਆਂਦੇ ਗਏ ਹਨ ਓਥੇ ਇਸ ਨਾਲ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ। ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਨਾਲ ਸਿੱਖਿਆ ਖੇਤਰ ਵਿੱਚ ਇੱਕ ਸੁਨਹਿਰੀ ਯੁੱਗ ਸ਼ੁਰੂਆਤ ਹੋਈ ਹੈ।

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਸਕੂਲ ਆਫ਼ ਐਮੀਨੈਂਸ, ਗੁਰਦਾਸਪੁਰ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਨਵੇਂ ਬਣੇ ਸਮਾਰਟ ਕਲਾਸ ਰੂਮ ਅਤੇ ਮੈਨੇਜਮੈਂਟ ਲੈਬ ਦਾ ਉਦਘਾਟਨ ਕਰਨ ਮੌਕੇ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਸ਼ਰਮਾ, ਪ੍ਰਿੰਸੀਪਲ ਅਨਿਲ ਭੱਲਾ, ਆਮ ਆਦਮੀ ਪਾਰਟੀ ਦੇ ਸਿੱਖਿਆ ਕੋਆਰਡੀਨੇਟਰ ਅਸ਼ਵਨੀ ਕੁਮਾਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਹੋਰ ਮੁਹਤਬਰ ਵੀ ਹਾਜ਼ਰ ਸਨ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪਹਿਲੇ ਦਿਨ ਤੋਂ ਹੀ ਕਾਰਜਸ਼ੀਲ ਹੈ ਅਤੇ ਪਿਛਲੇ ਸਮੇਂ ਰਾਜ ਸਰਕਾਰ ਵੱਲੋਂ ਗੁਰਦਾਸਪੁਰ ਨੂੰ ਵੱਡਾ ਤੋਹਫ਼ਾ ਦਿੰਦਿਆਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, (ਲੜਕੇ) ਗੁਰਦਾਸਪੁਰ ਨੂੰ ਸਕੂਲ ਆਫ਼ ਐਮੀਨੈਂਸ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਮਾਨ ਸਰਕਾਰ ਵੱਲੋਂ ਇਸ ਸਕੂਲ ਵਿੱਚ 36 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਨਵੇਂ ਸਮਾਰਟ ਕਲਾਸ ਰੂਮ, ਮੈਨੇਜਮੈਂਟ ਲੈਬ, ਕੰਪਿਊਟਰ ਲੈਬ, ਲਾਇਬ੍ਰੇਰੀ ਬਣਾਈ ਗਈ ਹੈ। ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਆਉਣ-ਜਾਣ ਲਈ ਟਰਾਂਸਪੋਰਟ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਇਸ ਸਕੂਲ ਵਿੱਚ ਵਿਦਿਆਰਥੀਆਂ ਨੂੰ ਪ੍ਰੋਫੈਸ਼ਨਲ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਇਸ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਭਵਿੱਖ ਵਿੱਚ ਨੌਂਕਰੀਆਂ ਲੈਣ ਵਾਲੇ ਨਹੀਂ ਸਗੋਂ ਨੌਂਕਰੀਆਂ ਦੇਣ ਵਾਲੇ ਬਣਨਗੇ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਲਗਾਉਣ ਵਿੱਚ ਸਹਾਈ ਹੋ ਰਿਹਾ ਹੈ।

ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਉੱਪਰ ਨਿਸ਼ਾਨਾ ਸਾਧਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਸਿੱਖਿਆ ਕ੍ਰਾਂਤੀ ਦਾ ਵਿਰੋਧ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਪਾਰਟੀਆਂ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਇਹ ਵਿਰੋਧ ਸਾਡੇ ਬੱਚਿਆਂ ਨੂੰ ਸਿੱਖਿਆ ਤੋਂ ਵਾਂਝੇ ਰੱਖਣ ਦੇ ਕੋਝੇ ਯਤਨ ਹਨ, ਜੋ ਕਿ ਆਮ ਆਦਮੀ ਪਾਰਟੀ ਕਦੀ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਆਪਣੀਆਂ ਸਰਕਾਰਾਂ ਦੌਰਾਨ ਸਿੱਖਿਆ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਰੱਖਿਆ, ਜਿਸਦੇ ਸਿੱਟੇ ਇਹ ਨਿਕਲੇ ਕਿ ਸੂਬਾ ਪੰਜਾਬ ਪੜ੍ਹਾਈ ਵਿੱਚ ਬਹੁਤ ਪਛੜ ਗਿਆ। ਪਿਛਲੀਆਂ ਸਰਕਾਰਾਂ ਵੇਲੇ ਸਰਕਾਰੀ ਸਕੂਲਾਂ ਵਿੱਚ ਜਿੱਥੇ ਬੁਨਿਆਦੀ ਸਹੂਲਤਾਂ ਦੀ ਘਾਟ ਸੀ, ਓਥੇ ਸਕੂਲ ਅਧਿਆਪਕ ਤੋਂ ਸੱਖਣੇ ਸਨ।

ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਸਿੱਖਿਆ ਅਤੇ ਸਿਹਤ ਦੋ ਪ੍ਰਮੁੱਖ ਖੇਤਰ ਹਨ ਜਿਨ੍ਹਾਂ ਉੱਪਰ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ ਅਤੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੜ੍ਹਾਈ ਤੇ ਸਹੂਲਤਾਂ ਦੇ ਪੱਖ ਤੋਂ ਸਰਕਾਰੀ ਸਕੂਲ ਕਿਸੇ ਵੀ ਮਹਿੰਗੇ ਪ੍ਰਾਈਵੇਟ ਸਕੂਲ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਦਕਾ ਹੀ ਹੁਣ ਸੂਬੇ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਸ੍ਰੀ ਬਹਿਲ ਨੇ ਸਿੱਖਿਆ ਕ੍ਰਾਂਤੀ ਦੀ ਸਫਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਪੜ੍ਹਾਈ ਅਤੇ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ।

ਪੰਜਾਬ ਸਰਕਾਰ 124 ਲਾਅ ਅਫਸਰਾਂ ਦੀ ਕਰੇਗੀ ਭਰਤੀ

0

ਚੰਡੀਗੜ੍ਹ, 17 ਅਪ੍ਰੈਲ 2025 – ਪੰਜਾਬ ਸਰਕਾਰ ਨੇ ਹੁਣ ਕਾਨੂੰਨ ਅਧਿਕਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ 124 ਕਾਨੂੰਨ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਇਹ ਨਿਯੁਕਤੀਆਂ ਚੰਡੀਗੜ੍ਹ ਵਿਖੇ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਅਤੇ ਨਵੀਂ ਦਿੱਲੀ ਵਿਖੇ ਲੀਗਲ ਸੈੱਲ ਵਿੱਚ ਕੀਤੀਆਂ ਜਾਣਗੀਆਂ।

ਇਹ ਨਿਯੁਕਤੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਕੀਤੀਆਂ ਜਾਣਗੀਆਂ। ਸਰਕਾਰ ਮਈ ਮਹੀਨੇ ਤੱਕ ਨਿਯੁਕਤੀਆਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਪੂਰੀ ਪ੍ਰਕਿਰਿਆ ਜਲਦੀ ਹੀ ਪੂਰੀ ਕਰ ਲਈ ਜਾਵੇਗੀ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਵੱਲੋਂ ਵਕਫ਼ ਕਾਨੂੰਨ ‘ਤੇ ਤੁਰੰਤ ਰੋਕ ਲਗਾਉਣ ਤੋਂ ਇਨਕਾਰ: ਕੇਂਦਰ ਨੂੰ ਪੁੱਛਿਆ- ਕੀ ਤੁਸੀਂ ਹਿੰਦੂ ਧਾਰਮਿਕ ਟਰੱਸਟਾਂ ਵਿੱਚ ਮੁਸਲਮਾਨਾਂ ਨੂੰ ਜਗ੍ਹਾ ਦੇਵੋਗੇ ?

232 ਕਾਨੂੰਨ ਅਧਿਕਾਰੀਆਂ ਨੂੰ ਹਟਾ ਦਿੱਤਾ ਗਿਆ ਸੀ
ਪੰਜਾਬ ਸਰਕਾਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਇਨ੍ਹਾਂ ਨਿਯੁਕਤੀਆਂ ਲਈ ਅਰਜ਼ੀ ਪ੍ਰਕਿਰਿਆ 25 ਅਪ੍ਰੈਲ ਤੱਕ ਜਾਰੀ ਰਹੇਗੀ। ਅਰਜ਼ੀ ਨਾਲ ਸਬੰਧਤ ਸ਼ਰਤਾਂ ਅਤੇ ਹੋਰ ਸਾਰੀਆਂ ਕਾਰਵਾਈਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸਰਕਾਰ ਕੋਸ਼ਿਸ਼ ਕਰ ਰਹੀ ਹੈ ਕਿ ਅਦਾਲਤਾਂ ਵਿੱਚ ਕਿਸੇ ਵੀ ਮਾਮਲੇ ਵਿੱਚ ਕਮਜ਼ੋਰ ਨਾ ਬਣ ਜਾਵੇ।

ਠੀਕ ਦੋ ਮਹੀਨੇ ਪਹਿਲਾਂ, ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਸੀ ਅਤੇ 232 ਕਾਨੂੰਨ ਅਧਿਕਾਰੀਆਂ ਨੂੰ ਹਟਾ ਦਿੱਤਾ ਸੀ। ਹਾਲਾਂਕਿ, ਤਤਕਾਲੀ ਏਜੀ ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਸਭ ਇੱਕ ਨਿਰਧਾਰਤ ਪ੍ਰਕਿਰਿਆ ਦਾ ਹਿੱਸਾ ਸੀ, ਕਿਉਂਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਇੱਕ ਸਾਲ ਲਈ ਕੀਤੀ ਗਈ ਸੀ ਅਤੇ ਇਨ੍ਹਾਂ ਦੀ ਨਿਯੁਕਤੀ ਫਰਵਰੀ ਦੇ ਮਹੀਨੇ ਵਿੱਚ ਖਤਮ ਹੋ ਰਹੀ ਸੀ। ਸਰਕਾਰ ਦਾ ਉਦੇਸ਼ ਦਫ਼ਤਰ ਦੇ ਕੰਮਕਾਜ ਨੂੰ ਸੁਚਾਰੂ ਅਤੇ ਮਜ਼ਬੂਤ ​​ਬਣਾਉਣਾ ਹੈ।

ਪਿਛਲੇ ਮਹੀਨੇ ਨਵੇਂ ਏਜੀ ਦੀ ਨਿਯੁਕਤੀ ਹੋਈ ਸੀ
ਪਿਛਲੇ ਕੁਝ ਸਮੇਂ ਵਿੱਚ ਪੰਜਾਬ ਸਰਕਾਰ ਦੇ ਏਜੀ ਦਫ਼ਤਰ ਵਿੱਚ ਵੱਡੇ ਬਦਲਾਅ ਹੋਏ ਹਨ। 30 ਮਾਰਚ ਨੂੰ, ਸਰਕਾਰ ਨੇ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ (ਏਜੀ) ਨਿਯੁਕਤ ਕੀਤਾ। ਇਹ ਫੈਸਲਾ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਗੈਰੀ ਦੇ ਅਸਤੀਫ਼ੇ ਤੋਂ ਬਾਅਦ ਲਿਆ ਗਿਆ ਹੈ।

ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹੁਣ ਤੱਕ ਤਿੰਨ ਐਡਵੋਕੇਟ ਜਨਰਲ ਬਦਲੇ ਜਾ ਚੁੱਕੇ ਹਨ। ਇਸ ਸਮੇਂ ਦੌਰਾਨ, ਅਨਮੋਲ ਰਤਨ ਸਿੱਧੂ, ਵਿਨੋਦ ਘਈ ਅਤੇ ਗੁਰਮਿੰਦਰ ਸਿੰਘ ਗੈਰੀ ਇਸ ਅਹੁਦੇ ‘ਤੇ ਸੇਵਾ ਨਿਭਾ ਚੁੱਕੇ ਹਨ।

ਹਿਮਾਚਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਕੱਤਰੇਤ ਦੀ ਵਧਾਈ ਗਈ ਸੁਰੱਖਿਆ

0
Breaking

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਡੀਸੀ ਦਫ਼ਤਰ ਤੋਂ ਬਾਅਦ, ਰਾਜ ਸਕੱਤਰੇਤ ਵਿੱਚ ਮੁੱਖ ਸਕੱਤਰ ਦੇ ਦਫ਼ਤਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਨੇ ਸਕੱਤਰੇਤ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਬੰਬ ਨਿਰੋਧਕ ਦਸਤੇ ਨੇ ਖੋਜੀ ਕੁੱਤਿਆਂ ਦੇ ਨਾਲ ਮੁੱਖ ਸਕੱਤਰੇਤ ਦੇ ਦਫ਼ਤਰ ਦੀ ਤਲਾਸ਼ੀ ਲਈ। ਪਰ ਜਾਂਚ ਦੌਰਾਨ ਕੁਝ ਵੀ ਨਹੀਂ ਮਿਲਿਆ। ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਸਰਕਾਰ ਚੌਕਸ ਹੋ ਗਈ ਹੈ। ਇਸ ਤੋਂ ਬਾਅਦ ਅੱਜ ਸਾਰੇ ਲੋਕਾਂ ਨੂੰ ਜਾਂਚ ਤੋਂ ਬਾਅਦ ਹੀ ਸਕੱਤਰੇਤ ਅਤੇ ਡੀਸੀ ਦਫ਼ਤਰ ਮੰਡੀ ਵਿੱਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ।

ਭਾਰਤ ਵਿੱਚ ਲਾਂਚ ਹੋਈ ਨਵੀਂ ਸਕੋਡਾ ਕੋਡੀਆਕ, ਫਾਰਚੂਨਰ ਨੂੰ ਦੇਵੇਗੀ ਟੱਕਰ, ਜਾਣੋ ਕੀਮਤ

ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਕਿਹਾ ਕਿ ਦੋ ਈਮੇਲ ਪ੍ਰਾਪਤ ਹੋਏ ਹਨ। ਇੱਕ ਈਮੇਲ ਮੁੱਖ ਸਕੱਤਰ ਦਫ਼ਤਰ ਨੂੰ ਪ੍ਰਾਪਤ ਹੋਈ ਹੈ ਅਤੇ ਦੂਜੀ ਈਮੇਲ ਡੀਸੀ ਮੰਡੀ ਨੂੰ ਪ੍ਰਾਪਤ ਹੋਈ ਹੈ। ਦੋਵਾਂ ਦੀ ਭਾਸ਼ਾ ਇੱਕੋ ਜਿਹੀ ਹੈ। ਈਮੇਲ ਵਿੱਚ, ਤਾਮਿਲਨਾਡੂ ਵਿੱਚ ਵਾਪਰੀ ਕਿਸੇ ਘਟਨਾ ਦਾ ਹਵਾਲਾ ਦਿੰਦੇ ਹੋਏ, ਉਡਾਉਣ ਦਾ ਜ਼ਿਕਰ ਹੈ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਵੀ ਅਜਿਹੇ ਈਮੇਲ ਪ੍ਰਾਪਤ ਹੋਏ ਹਨ।

ਮੁੱਖ ਸਕੱਤਰ ਨੇ ਕਿਹਾ ਕਿ ਈਮੇਲ ਮਿਲਣ ਤੋਂ ਬਾਅਦ ਮੁੱਖ ਸਕੱਤਰੇਤ ਦਫ਼ਤਰ ਦੀ ਜਾਂਚ ਕੀਤੀ ਗਈ। ਇਸ ਵਿੱਚ ਕੋਈ ਸ਼ੱਕੀ ਚੀਜ਼ ਨਹੀਂ ਮਿਲੀ, ਫਿਰ ਵੀ ਜਾਂਚ ਜਾਰੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਈਮੇਲ ਕਿੱਥੋਂ ਪ੍ਰਾਪਤ ਹੋਈ।

 

ਭਾਰਤ ਵਿੱਚ ਲਾਂਚ ਹੋਈ ਨਵੀਂ ਸਕੋਡਾ ਕੋਡੀਆਕ, ਫਾਰਚੂਨਰ ਨੂੰ ਦੇਵੇਗੀ ਟੱਕਰ, ਜਾਣੋ ਕੀਮਤ

0

ਸਕੋਡਾ ਨੇ ਭਾਰਤ ਵਿੱਚ ਆਪਣੀ ਦੂਜੀ ਪੀੜ੍ਹੀ ਦੀ ਕੋਡੀਆਕ SUV ਲਾਂਚ ਕਰ ਦਿੱਤੀ ਹੈ। ਵਾਹਨ ਨਿਰਮਾਤਾ ਨੇ ਇਸਦੀ ਕੀਮਤ ਲਗਭਗ 47 ਲੱਖ ਰੁਪਏ, ਐਕਸ-ਸ਼ੋਰੂਮ ਰੱਖੀ ਹੈ। ਇਸਨੂੰ ਪਹਿਲੀ ਵਾਰ ਦਿੱਲੀ ਵਿੱਚ ਇੰਡੀਆ ਮੋਬਿਲਿਟੀ ਗਲੋਬਲ ਐਕਸਪੋ 2025 ਵਿੱਚ ਪੇਸ਼ ਕੀਤਾ ਗਿਆ ਸੀ। ਨਵੀਂ ਕੋਡੀਆਕ ਦੋ ਵੇਰੀਐਂਟਾਂ ਵਿੱਚ ਆ ਰਹੀ ਹੈ – ਸਪੋਰਟਲਾਈਨ ਅਤੇ ਲੌਰਿਨ ਐਂਡ ਕਲੇਮੈਂਟ। ਲੌਰਿਨ ਐਂਡ ਕਲੇਮੈਂਟ ਵੇਰੀਐਂਟ ਦੀ ਕੀਮਤ ਲਗਭਗ 49 ਲੱਖ ਰੁਪਏ (ਐਕਸ-ਸ਼ੋਰੂਮ) ਹੈ।

ਨਕੋਦਰ ਮੱਥਾ ਟੇਕਣ ਜਾ ਰਹੇ ਪਤੀ ਪਤਨੀ ਦੀ ਮੌਤ; ਅਣਪਛਾਤੀ ਕਾਰ ਨੇ ਮਾਰੀ ਟੱਕਰ

ਜੇਕਰ ਅਸੀਂ ਇੰਜਣ ਦੀ ਗੱਲ ਕਰੀਏ ਤਾਂ ਨਵੀਂ ਕੋਡੀਆਕ 2.0-ਲੀਟਰ ਚਾਰ-ਸਿਲੰਡਰ, ਟਰਬੋਚਾਰਜਡ ਪੈਟਰੋਲ ਇੰਜਣ ਨਾਲ ਲੈਸ ਹੈ, ਜੋ 201 bhp ਪਾਵਰ ਅਤੇ 320 Nm ਟਾਰਕ ਪੈਦਾ ਕਰਦਾ ਹੈ। ਇਹ ਇੰਜਣ ਪੁਰਾਣੇ ਮਾਡਲ ਨਾਲੋਂ 14 bhp ਜ਼ਿਆਦਾ ਸ਼ਕਤੀਸ਼ਾਲੀ ਹੈ। ਇਹ SUV ਸਟੈਂਡਰਡ ਦੇ ਤੌਰ ‘ਤੇ ਆਲ-ਵ੍ਹੀਲ ਡਰਾਈਵ (4×4) ਸਿਸਟਮ ਦੇ ਨਾਲ ਆਉਂਦੀ ਹੈ।

ਨਵੀਂ ਕੋਡੀਆਕ ਹੁਣ ਸਕੋਡਾ ਦੀ ਨਵੀਨਤਮ ਆਧੁਨਿਕ ਡਿਜ਼ਾਈਨ ਦੇ ਨਾਲ ਆਉਂਦੀ ਹੈ। ਜੋ ਇਸਨੂੰ ਪਹਿਲਾਂ ਨਾਲੋਂ ਵਧੇਰੇ ਸ਼ਾਰਪ ਅਤੇ ਸ਼ਕਤੀਸ਼ਾਲੀ ਦਿੱਖ ਦਿੰਦਾ ਹੈ। ਬਾਹਰੋਂ, ਇਸ ਵਿੱਚ ਇੱਕ ਨਵੀਂ ਬੋਲਡ ਬਟਰਫਲਾਈ ਗ੍ਰਿਲ, ਫੋਗ ਲੈਂਪਾਂ ਦੇ ਨਾਲ ਸ਼ਾਰਪ ਅਤੇ ਸਲਿਮ ਹੈੱਡਲੈਂਪ ਅਤੇ ਪਿਛਲੇ ਪਾਸੇ ਸਟ੍ਰਾਈਪ ਲਾਈਟਾਂ ਦੇ ਨਾਲ ਦੁਬਾਰਾ ਡਿਜ਼ਾਈਨ ਕੀਤੀਆਂ ਟੇਲਲਾਈਟਾਂ ਹਨ। ਨਵੀਂ ਕੋਡੀਆਕ ਐਸਯੂਵੀ ਦੀਆਂ ਵਿਸ਼ੇਸ਼ਤਾਵਾਂ ਦੀ ਗੱਲ ਕਰੀਏ ਤਾਂ ਇਸ ਵਿੱਚ 13-ਇੰਚ ਦਾ ਵੱਡਾ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ, 10.25-ਇੰਚ ਡਿਜੀਟਲ ਡਰਾਈਵਰ ਡਿਸਪਲੇਅ ਅਤੇ ਹੈੱਡ-ਅੱਪ ਡਿਸਪਲੇਅ ਹੈ। ਇੱਕ ਨਵਾਂ ਸਮਾਰਟ ਡਾਇਲ ਸੈੱਟਅੱਪ ਵੀ ਪੇਸ਼ ਕੀਤਾ ਗਿਆ ਹੈ,ਜਿਸ ਵਿੱਚ ਇਨਫੋਟੇਨਮੈਂਟ ਸਕ੍ਰੀਨ ਦੇ ਹੇਠਾਂ ਤਿੰਨ ਰੋਟਰੀ ਨੌਬ ਹਨ ਜਿਨ੍ਹਾਂ ਨਾਲ ਤੁਸੀਂ ਕਈ ਫੰਕਸ਼ਨਾਂ ਨੂੰ ਕੰਟਰੋਲ ਕਰ ਸਕਦੇ ਹੋ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

0

ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

ਮੇਰਠ ਵਿੱਚ ਇੱਕ ਹੋਰ ‘ਸੌਰਭ’ ਕਤਲਕਾਂਡ : ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ

ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਐਡਵੋਕੇਟ ਪੀ.ਐਸ. ਘੁੰਮਣ ਨੂੰ ਉਪ ਚੋਣ ਵਿੱਚ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਘੁੰਮਣ ਇੱਕ ਪੜੇ ਲਿਖੇ ਉਮੀਦਵਾਰ ਹਨ। ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਕਾਨੂੰਨੀ ਲੜਾਈ ਲੜੀ ਹੈ। ਹੁਣ ਉਹ ਲੋਕਾਂ ਵਿੱਚ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ।

ਡਾ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਰਉਪਕਾਰ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ । ਫੈਸਲੇ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਲੁਧਿਆਣਾ ਦੇ ਸਾਰੇ ਸੀਨੀਅਰ ਆਗੂਆਂ, ਜਿਸ ਵਿੱਚ ਇਲਾਕੇ ਦੇ ਸਾਰੇ ਮੌਜੂਦਾ ਅਤੇ ਸਾਬਕਾ ਨਗਰ ਕੌਂਸਲਰ ਸ਼ਾਮਲ ਹਨ, ਨਾਲ ਵਿਸਥਾਰ ਵਿੱਚ ਚਰਚਾ ਕੀਤੀ। ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰਿਆਂ ਨੇ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਸਰਬਸੰਮਤੀ ਨਾਲ ਕੀਤੀ।