Home Blog Page 706

ਅੰਮ੍ਰਿਤਸਰ ਨਗਰ ਨਿਗਮ ਤੇ ਐਮ.ਟੀ.ਪੀ ਵਿਭਾਗ ਵਲੋਂ ਢਾਹੀ ਗਈ ਨਜਾਇਜ ਉਸਾਰੀ

0

ਅੰਮ੍ਰਿਤਸਰ: ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਨਗਰ ਨਿਗਮ ਤੇ ਐਮ.ਟੀ.ਪੀ ਵਿਭਾਗ ਵਲੋਂ ਇੱਕ ਵੱਡੀ ਕਾਰਵਾਈ ਕਰਦੇ ਹੋਏ ਸ਼ਹਿਰ ਦੀ ਪ੍ਰਮੁੱਖ ਸੜਕ ਕਵਿੰਜ਼ ਰੋਡ ਵਿਖੇ ਬਣ ਰਹੀ ਨਜ਼ਾਇਜ ਉਸਾਰੀ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਏ.ਟੀ.ਪੀ ਪਰਮਿੰਦਰ ਸਿੰਘ, ਬਿਲਡਿੰਗ ਇੰਸਪੈਕਟਰ ਮਨੀਸ਼ ਅਰੋੜਾ ਅਤੇ ਕਰਮਚਾਰੀਆਂ ਵਲੋਂ ਉਲੀਕੀ ਗਈ।

ਪੰਜਾਬ ਸਰਕਾਰ ਵੱਲੋਂ 5 PPS ਅਫ਼ਸਰਾਂ ਦੇ ਤਬਾਦਲੇ, ਦੇਖੋ ਸੂਚੀ

ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਕਵਿੰਜ਼ ਰੋਡ ਵਿਖੇ ਇੱਕ ਨਜ਼ਾਇਜ ਉਸਾਰੀ ਦੀ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਸਨ ਅਤੇ ਐਮ.ਟੀ.ਪੀ ਵਿਭਾਗ ਵਲੋਂ ਇਸ ਨਜ਼ਾਇਜ ਉਸਾਰੀ ਨੂੰ ਬੰਦ ਕਰਨ ਲਈ ਵਿਭਾਗੀ ਨੋਟਿਸ ਵੀ ਦਿੱਤੇ ਗਏ ਸਨ ਪਰ ਉਸਾਰੀ ਕਰਤਾ ਵਲੋਂ ਨਿਯਮਾਂ ਦੀ ਪ੍ਰਵਾਹ ਕੀਤੇ ਬਿਨ੍ਹਾਂ ਉਸਾਰੀ ਕੀਤੀ ਜਾ ਰਹੀ ਸੀ ਜਿਸ ਕਰਕੇ ਐਮ.ਟੀ.ਪੀ ਵਿਭਾਗ ਵਲੋਂ ਇਸ ਨਜ਼ਾਇਜ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਕੋਈ ਵੀ ਉਸਾਰੀ ਬਿਨ੍ਹਾਂ ਨਕਸ਼ਾ ਪਾਸ ਕਰਾਏ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਿਥੇ ਵੀ ਨਜ਼ਾਇਜ ਉਸਾਰੀ ਹੋਏਗੀ ਉਥੇ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

ਹਿਮਾਚਲ ਵਿੱਚ ਝੱਖੜ – ਤੂਫਾਨ ਕਾਰਨ ਤਬਾਹੀ: ਘਰਾਂ ਦੀਆਂ ਛੱਤਾਂ ਉਡੀਆਂ, ਦਰੱਖਤ ਟੁੱਟੇ; ਬਿਜਲੀ ਸਪਲਾਈ ਵੀ ਠੱਪ

0

ਹਿਮਾਚਲ ਪ੍ਰਦੇਸ਼ ਵਿੱਚ ਬੀਤੀ ਰਾਤ ਆਏ ਤੂਫ਼ਾਨ ਕਾਰਨ ਭਾਰੀ ਤਬਾਹੀ ਹੋਈ। ਇਸ ਦੌਰਾਨ 50 ਤੋਂ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੇ ਤੂਫ਼ਾਨ ਕਾਰਨ ਕਈ ਘਰਾਂ ਦੀਆਂ ਛੱਤਾਂ ਉੱਡ ਗਈਆਂ। ਕਈ ਥਾਵਾਂ ‘ਤੇ ਦਰੱਖਤ ਜੜ੍ਹਾਂ ਤੋਂ ਉਖੜ ਗਏ। ਤੂਫਾਨ ਕਾਰਨ ਬਿਜਲੀ ਦੀਆਂ ਤਾਰਾਂ ਨੂੰ ਵੀ ਨੁਕਸਾਨ ਪਹੁੰਚਿਆ। ਇਸ ਕਾਰਨ ਅੱਧੇ ਹਿਮਾਚਲ ਵਿੱਚ ਬਿਜਲੀ ਸਪਲਾਈ ਵੀ ਠੱਪ ਹੈ।

ਪੰਜਾਬ ਸਰਕਾਰ ਵੱਲੋਂ 5 PPS ਅਫ਼ਸਰਾਂ ਦੇ ਤਬਾਦਲੇ, ਦੇਖੋ ਸੂਚੀ

ਸ਼ਿਮਲਾ ਸ਼ਹਿਰ ਸਮੇਤ ਕਾਂਗੜਾ, ਬਰਸਰ, ਸੁਜਾਨਪੁਰ, ਊਨਾ ਅਤੇ ਚੰਬਾ ਦੇ ਸੈਂਕੜੇ ਪਿੰਡ ਅਤੇ ਘਰ ਬੀਤੀ ਰਾਤ ਤੋਂ ਹਨੇਰੇ ਵਿੱਚ ਹਨ। ਸ਼ਿਮਲਾ ਦੇ ਥਿਓਗ, ਮੰਡੀ ਦੇ ਸੇਰਾਜ, ਆਨੀ, ਕਾਂਗੜਾ, ਸਿਰਮੌਰ, ਸੋਲਨ ਵਿੱਚ ਕਈ ਘਰਾਂ ਦੀਆਂ ਛੱਤਾਂ ਉੱਡ ਗਈਆਂ। ਤੂਫਾਨ ਕਾਰਨ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਦਰੱਖਤ ਜੜ੍ਹਾਂ ਤੋਂ ਉੱਖੜ ਗਏ। ਇਸ ਕਾਰਨ ਕਈ ਸੜਕਾਂ ‘ਤੇ ਆਵਾਜਾਈ ਵੀ ਬੰਦ ਹੋ ਗਈ। ਤੂਫਾਨ ਨੇ ਸੂਬੇ ਵਿੱਚ ਬਹੁਤ ਨੁਕਸਾਨ ਕੀਤਾ ਹੈ। ਮੈਦਾਨੀ ਇਲਾਕਿਆਂ ਵਿੱਚ ਕਣਕ ਦੀ ਫ਼ਸਲ ਵੀ ਤਬਾਹ ਹੋ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਸੂਬੇ ‘ਚ ਪੱਛਮੀ ਗੜਬੜੀ ਅਗਲੇ 4 ਦਿਨਾਂ ਤੱਕ ਸਰਗਰਮ ਰਹੇਗੀ। ਖਾਸ ਕਰਕੇ ਕੱਲ੍ਹ ਅਤੇ ਪਰਸੋਂ ਭਾਰੀ ਮੀਂਹ ਦੇ ਨਾਲ-ਨਾਲ ਤੂਫਾਨ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

 

 

’ਯੁੱਧ ਨਸ਼ਿਆਂ ਵਿਰੁੱਧ’: 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

0

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– 88 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 554 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਦਾ ਐਡੀਟਰ ਨਿਊਜ਼, ਚੰਡੀਗੜ੍ਹ, 17 ਅਪ੍ਰੈਲ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ”ਨੂੰ ਲਗਾਤਾਰ 47ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 16 ਅਪ੍ਰੈਲ ਨੂੰ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.7 ਕਿਲੋਹੈਰੋਇਨ, 2.6 ਕਿਲੋ ਅਫੀਮ ਅਤੇ 1.08 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 47 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6284 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਇਹ ਵੀ ਪੜ੍ਹੋ; ਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 499 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 554 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

ਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

0

ਚੰਡੀਗੜ੍ਹ, 17 ਅਪ੍ਰੈਲ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਸਬ-ਡਵੀਜ਼ਨ ਦੇ ਪਿੰਡ ਤੂਰਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਉਕਤ ਮੁਲਜ਼ਮ ਵੱਲੋਂ ਗੈਰ-ਕਾਨੂੰਨੀ ਰਿਸ਼ਵਤ ਮੰਗਣ ਬਾਰੇ ਦੱਸਿਆ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਐਸ.ਆਈ. ਪਹਿਲਾਂ ਹੀ ਇਸ ਸਬੰਧ ਵਿੱਚ ਪਹਿਲੀ ਕਿਸ਼ਤ ਵਜੋਂ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਮੰਗ ਰਿਹਾ ਹੈ।

ਇਹ ਵੀ ਪੜ੍ਹੋ: PSPCL ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ETO

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਦੀ ਇੱਕ ਟੀਮ ਨੇ ਯੋਜਨਾਬੱਧ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 80,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਦੇ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਖੁਲਾਸਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮ ਤੋਂ ਇਸ ਮਾਮਲੇ ਵਿੱਚ ਉਸਦੇ ਹੋਰ ਸਾਥੀਆਂ ਦੀ ਸੰਭਾਵਿਤ ਸ਼ਮੂਲੀਅਤ ਲਈ ਪੁੱਛਗਿੱਛ ਚੱਲ ਰਹੀ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਐਸ.ਆਈ. ਵਿਰੁੱਧ ਪਿਛਲੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

PSPCL ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ETO

0

– ਗਰਮੀਆਂ ਦੇ ਮੌਸਮ ਵਿਚ ਘਰੇਲੂ ਖਪਤਕਾਰਾਂ ਨੂੰ ਵੀ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਬਿਜਲੀ ਮੰਤਰੀ

ਚੰਡੀਗੜ੍ਹ, 17 ਅਪ੍ਰੈਲ 2025 – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ।

ਇਹ ਜਾਣਕਾਰੀ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਸ੍ਰੀ ਅਜੋਏ ਸਿਨਹਾ ਅਤੇ ਸਾਰੇ ਡਾਇਰੈਕਟਰਜ ਤੇ ਚੀਫ਼ ਇੰਜੀਨੀਅਰਾਂ ਨਾਲ ਇਕ ਉਚ ਪੱਧਰੀ ਮੀਟਿੰਗ ਉਪਰੰਤ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਲਗਭਗ 17 ਹਜ਼ਾਰ ਮੈਗਾਵਾਟ ਬਿਜਲੀ ਦੀ ਜ਼ਰੂਰਤ ਪਵੇਗੀ ਜਿਸ ਲਈ ਪੀ.ਐਸ.ਪੀ.ਸੀ.ਐਲ ਵਲੋਂ ਅਗਾਊਂ ਪ੍ਰਬੰਧ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਗਰਮੀ ਦੇ ਮੌਸਮ ਦੌਰਾਨ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।

ਇਹ ਵੀ ਪੜ੍ਹੋ: ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ – ਐਡਵੋਕੇਟ ਧਾਮੀ

ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਜਿਵੇਂ ਬੀਤੇ ਤਿੰਨ ਸਾਲਾਂ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਮੁੱਹਈਆ ਕਰਵਾਈ ਹੈ ਉਸੇ ਤਰ੍ਹਾਂ ਇਸ ਵਰ੍ਹੇ ਵੀ ਸਪਲਾਈ ਮੁੱਹਈਆ ਕਰਵਾਈ ਜਾਵੇਗੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ.ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਠਿੰਡਾ ਥਰਮਲ ਪਲਾਂਟ ਅਤੇ ਗੁਰੂ ਅਮਰਦਾਸ ਥਰਮਲ ਪਲਾਂਟ ( ਜਿਸਦਾ ਪਹਿਲਾਂ ਨਾਮ ਜੀ.ਵੀ.ਕੇ.ਥਰਮਲ ਪਲਾਂਟ ਸੀ) ਦਾ ਸਰਵੇ ਕਰਵਾਇਆ ਜਾਵੇ,ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਕੋਲ ਪਈ ਸਰਪਲੱਸ ਜ਼ਮੀਨ ਉਤੇ ਸੋਲਰ ਪਾਵਰ ਪਲਾਂਟ ਲਗਾਉਣ ਲਈ ਸੰਭਾਵਨਾਵਾਂ ਤਲਾਸ਼ਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਕਿਸੇ ਵੀ ਟਰਾਂਸਫਾਰਮਰ ਨੂੰ ਉਵਰਲੋਡ ਨਾ ਰਹਿਣ ਦਿੱਤਾ ਜਾਵੇ।

ਸਰਦਾਰ ਹਰਭਜਨ ਸਿੰਘ ਈ ਟੀ ਓ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਅਗਲੇ 10 ਸਾਲਾਂ ਵਿਚ ਪੈਦਾ ਹੋਣ ਵਾਲੀ ਬਿਜਲੀ ਦੀ ਮੰਗ ਦੀ ਪੂਰਤੀ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣ ਤੋਂ ਜ਼ੋ ਉਸ ਮੰਗ ਅਨੁਸਾਰ ਸਮਾਂ ਰਹਿੰਦਿਆਂ ਪ੍ਰਬੰਧ ਕਰ ਲਏ ਜਾਣ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ.ਦੇ ਕਰਮਚਾਰੀਆਂ ਦੀ ਬਦਲੀਆਂ ਸਬੰਧੀ ਵੀ ਪਾਲਿਸੀ ਤਿਆਰ ਕੀਤੀ ਜਾਵੇ।

ਪੰਜਾਬ ਸਰਕਾਰ ਵੱਲੋਂ 5 PPS ਅਫ਼ਸਰਾਂ ਦੇ ਤਬਾਦਲੇ, ਦੇਖੋ ਸੂਚੀ

0

ਚੰਡੀਗੜ੍ਹ: ਪੰਜਾਬ ਚ ਅਫ਼ਸਰਾਂ ਦੇ ਤਬਾਦਲਿਆਂ ਦਾ ਦੌਰ ਜਾਰੀ ਹੈ ਤਾਜ਼ਾ ਜਾਣਕਾਰੀ ਅਨੁਸਾਰ 5 ਪੀ.ਪੀ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ , ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼; 2 ਦਿਨ ਤੇਜ਼ ਹਵਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ, ਪੜੋ ਪੂਰੀ ਖਬਰ

 

ਟਾਈਮ ਮੈਗਜ਼ੀਨ ਨੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਕੀਤੀ ਜਾਰੀ, ਕਿਸੇ ਵੀ ਭਾਰਤੀ ਨੂੰ ਇਸ ਵਾਰ ਨਹੀਂ ਮਿਲੀ ਜਗ੍ਹਾ

0

ਟਾਈਮ ਮੈਗਜ਼ੀਨ ਨੇ ਸਾਲ 2025 ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸਾਲ ਦੀ ਸੂਚੀ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਐਲਨ ਮਸਕ ਸਮੇਤ ਰਾਜਨੀਤੀ, ਮਨੋਰੰਜਨ, ਵਿਗਿਆਨ ਅਤੇ ਕਾਰੋਬਾਰ ਦੀਆਂ ਕਈ ਵਿਸ਼ਵਵਿਆਪੀ ਮਸ਼ਹੂਰ ਹਸਤੀਆਂ ਸ਼ਾਮਲ ਹਨ। ਇਸ ਸੂਚੀ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਪਿਛਲੇ ਸਾਲ ਦੌਰਾਨ ਉਨ੍ਹਾਂ ਦੇ ਮਹੱਤਵਪੂਰਨ ਪ੍ਰਭਾਵ ਅਤੇ ਯੋਗਦਾਨ ਲਈ ਥਾਂ ਦਿੱਤੀ ਗਈ ਹੈ। ਹਾਲਾਂਕਿ, ਇਸ ਸਾਲ ਦੀ ਸੂਚੀ ਵਿੱਚ ਕਿਸੇ ਵੀ ਭਾਰਤੀ ਦਾ ਨਾਮ ਸ਼ਾਮਲ ਨਹੀਂ ਹੈ।

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼; 2 ਦਿਨ ਤੇਜ਼ ਹਵਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ, ਪੜੋ ਪੂਰੀ ਖਬਰ

ਇਸ ਸਾਲ ਦੀ ਸੂਚੀ ਵਿੱਚ ਸ਼ਾਮਲ ਵਿਸ਼ਵਵਿਆਪੀ ਮਸ਼ਹੂਰ ਹਸਤੀਆਂ ਅਤੇ ਰਾਜਨੀਤਿਕ ਦਿੱਗਜਾਂ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਐਲਨ ਮਸਕ ਅਤੇ ਮੈਕਸੀਕਨ ਰਾਸ਼ਟਰਪਤੀ ਅਹੁਦੇ ਦੀ ਦੌੜ ਵਿੱਚ ਮੋਹਰੀ ਦਾਅਵੇਦਾਰ ਕਲਾਉਡੀਆ ਸ਼ੀਨਬੌਮ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਲਿਸਟ ‘ਚ ਵਿੱਚ ਜੇ.ਡੀ. ਵੈਂਸ, ਰੌਬਰਟ ਐੱਫ. ਕੈਨੇਡੀ ਜੂਨੀਅਰ, ਕੀਰ ਸਟਾਰਮਰ, ਜ਼ੇਵੀਅਰ ਮਾਈਲੀ, ਟੇਡਰੋਸ ਅਡਾਨੋਮ ਘੇਬਰੇਅਸਸ ਅਤੇ ਫ੍ਰੀਡਰਿਕ ਮਰਜ਼ ਸ਼ਾਮਲ ਹਨ। ਇਸ ਤੋਂ ਇਲਾਵਾ, ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੂੰ ਵੀ ਜਗ੍ਹਾ ਮਿਲੀ ਹੈ। ਟਾਈਮ ਵਿੱਚ ਪ੍ਰਕਾਸ਼ਿਤ ਇੱਕ ਲੇਖ ਵਿੱਚ, ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੇ ਮੁਹੰਮਦ ਯੂਨਸ ਦੀ ਬਹੁਤ ਪ੍ਰਸ਼ੰਸਾ ਕੀਤੀ ਹੈ।

2025 ਦੀ ਸੂਚੀ ਮਨੋਰੰਜਨ ਅਤੇ ਪੌਪ ਸੱਭਿਆਚਾਰ ਦਾ ਦਬਦਬਾ ਵੀ ਨਜ਼ਰ ਆਇਆ ਜਿਸ ਵਿੱਚ ਇੱਕ ਦਰਜਨ ਤੋਂ ਵੱਧ ਮਸ਼ਹੂਰ ਕਲਾਕਾਰ ਸ਼ਾਮਲ ਹਨ। ਇਨ੍ਹਾਂ ਵਿੱਚ ਸਕਾਰਲੇਟ ਜੋਹਾਨਸਨ, ਕ੍ਰਿਸਟਨ ਬੈੱਲ, ਐਡਰਿਅਨ ਬ੍ਰੌਡੀ, ਬਲੇਕ ਲਾਈਵਲੀ, ਰੋਜ਼ (ਬਲੈਕਪਿੰਕ ਦੀ), ਨਿਕੋਲ ਸ਼ੇਰਜ਼ਿੰਗਰ, ਜੌਨ ਐਮ. ਚੂ, ਡੈਨੀਅਲ ਡੈੱਡਵਾਈਲਰ, ਲੋਰਨ ਮਾਈਕਲਜ਼, ਕ੍ਰਿਸਟਨ ਵਿਗ, ਐਡਮ ਸਕਾਟ ਅਤੇ ਮਾਈਲਸ ਸਮਿਥ ਅਤੇ ਹੋਜ਼ੀਅਰ ਵਰਗੀਆਂ ਉੱਭਰਦੀਆਂ ਪ੍ਰਤਿਭਾਵਾਂ ਸ਼ਾਮਲ ਹਨ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 17-4-2025

0
Breaking

ਅਮਰੀਕਾ ਨੇ ਫਿਰ ਚੀਨ ‘ਤੇ ਕੀਤਾ ਟੈਰਿਫ ਅਟੈਕ! ਚੀਨ ਦੇ 125% ਟੈਰਿਫ ਦੇ ਜਵਾਬ ‘ਚ ਅਮਰੀਕਾ ਵੱਲੋਂ 245% ਟੈਰਿਫ ਦਾ ਐਲਾਨ

ਅਮਰੀਕਾ ਅਤੇ ਚੀਨ ਵਿਚਕਾਰ ਟੈਰਿਫ ਯੁੱਧ ਹੋਰ ਤੇਜ਼ ਹੋ ਗਿਆ ਹੈ। ਅਮਰੀਕਾ ਨੇ ਹੁਣ ਚੀਨ ‘ਤੇ 100% ਹੋਰ…. ਹੋਰ ਪੜੋ

ਜਸਟਿਸ ਬੀਆਰ ਗਵਈ ਹੋਣਗੇ ਅਗਲੇ ਚੀਫ਼ ਜਸਟਿਸ; 13 ਮਈ ਨੂੰ ਸੇਵਾਮੁਕਤ ਹੋ ਰਹੇ ਹਨ ਸੀਜੇਆਈ ਖੰਨਾ

ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਆਪਣੇ ਉੱਤਰਾਧਿਕਾਰੀ ਵਜੋਂ ਜਸਟਿਸ ਬੀਆਰ ਗਵਈ ਦੇ…. ਹੋਰ ਪੜੋ

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ ਅਤੇ ਹਥਿਆਰ ਬਰਾਮਦ

ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ…. ਹੋਰ ਪੜੋ

ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਚੈਕਿੰਗ ,11 ਸਕੂਲੀ ਬੱਸਾਂ ਦੇ ਕੱਟੇ ਚਲਾਨ

ਅਭਿਜੀਤ ਕਪਲਿਸ਼ (ਆਈ ਏ ਐਸ) ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ…. ਹੋਰ ਪੜੋ

ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ – ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਮਤਾ ਪਾਸ ਕਰਕੇ ਕੇਂਦਰ ਵੱਲੋਂ ਸਿੱਖ ਬੰਦੀਆਂ ਪ੍ਰਤੀ…. ਹੋਰ ਪੜੋ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼; 2 ਦਿਨ ਤੇਜ਼ ਹਵਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ, ਪੜੋ ਪੂਰੀ ਖਬਰ

0

ਬੁੱਧਵਾਰ ਰਾਤ ਤੋਂ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਬੀਤੇ ਰਾਤ ਪੰਜਾਬ ਦੇ ਕਈ ਇਲਾਕਿਆਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਕਈ ਥਾਈਂ ਰਾਤ ਨੂੰ ਮੀਂਹ ਵੀ ਪਿਆ ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।

ਅਮਰੀਕਾ ਨੇ ਫਿਰ ਚੀਨ ‘ਤੇ ਕੀਤਾ ਟੈਰਿਫ ਅਟੈਕ! ਚੀਨ ਦੇ 125% ਟੈਰਿਫ ਦੇ ਜਵਾਬ ‘ਚ ਅਮਰੀਕਾ ਵੱਲੋਂ 245% ਟੈਰਿਫ ਦਾ ਐਲਾਨ

ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਥੋੜ੍ਹਾ ਘੱਟ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 18 ਅਪ੍ਰੈਲ ਤੋਂ ਦੋ ਦਿਨ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।

ਸ਼ੁੱਕਰਵਾਰ ਯਾਨੀ 18 ਅਪ੍ਰੈਲ ਤੋਂ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। 18 ਅਤੇ 19 ਅਪ੍ਰੈਲ ਨੂੰ ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਫਰੀਦਕੋਟ ਵਿੱਚ ਵੀ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਰਾਤ 9.30 ਵਜੇ ਬਿਜਲੀ – ਗਰਜ ਦਾ ਅਲਰਟ ਜਾਰੀ ਕੀਤਾ ਗਿਆ। ਜਿਸ ਅਨੁਸਾਰ ਦੁਪਹਿਰ 12.30 ਵਜੇ ਤੱਕ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਬਿਜਲੀ, ਮੀਂਹ ਅਤੇ ਤੇਜ਼ ਹਵਾਵਾਂ (40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ) ਦੀ ਸੰਭਾਵਨਾ ਹੈ।

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-4-2025

0

ਵੀਰਵਾਰ, ੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

(ਅੰਗ: ੬੭੨)

ਪੰਜਾਬੀ ਵਿਆਖਿਆ

ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।