Home Blog Page 707

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨਅਤੇ ਹਥਿਆਰ ਬਰਾਮਦ

0

ਅੰਮ੍ਰਿਤਸਰ, 16 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇ ਦੇਸੀ ਪਿਸਤੌਲਾਂ ਸਮੇਤ 37 ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਕੋਟਲੀ ਸੁਰ ਸਿੰਘ, ਤਰਨਤਾਰਨ ਵਜੋਂ ਹੋਈ ਹੈ ਅਤੇ ਉਹ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਅਧਾਰਤ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਜੋਬਨਜੀਤ ਉਰਫ਼ ਜੋਬਨ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਸੁਪਰਡੈਂਟ ਆਫ਼ ਪੁਲਿਸ (ਐਸਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਖੁਫੀਆ ਆਪਰੇਸ਼ਨ ਸ਼ੁਰੂ ਕੀਤਾ ਅਤੇ ਦੋਸ਼ੀ ਜੋਬਨਜੀਤ ਸਿੰਘ ਨੂੰ ਪਿੰਡ ਕੋਟਲੀ ਸੁਰ ਸਿੰਘ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਐਫਆਈਆਰ ਨੰਬਰ 99 ਮਿਤੀ 15.04.2025 ਨੂੰ ਪੁਲਿਸ ਸਟੇਸ਼ਨ ਏਐਨਟੀਐਫ, ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 23 ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਏ. ਜੀ. ਦਫ਼ਤਰ ਵਿੱਚ ਐਸ. ਸੀ ਭਾਈਚਾਰੇ ਲਈ ਰਾਖਵਾਂਕਰਨ ਕਰਕੇ ਇਤਿਹਾਸ ਸਿਰਜਿਆ- ਕੈਬਿਨੇਟ ਮੰਤਰੀ ਲਾਲਜੀਤ ਭੁੱਲਰ

0

ਪੱਟੀ, 16 ਅਪ੍ਰੈਲ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਐਸ. ਸੀ. ਭਾਈਚਾਰੇ ਲਈ ਰਾਖਵਾਂਕਰਨ ਕਰਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਪੰਜਾਬ ਲਾਲਜੀਤ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਸਾਰੇ ਵਰਗਾਂ ਦੇ ਲੋਕਾਂ ਦੇ ਹੱਕਾਂ ਵਿੱਚ ਆਵਾਜ਼ ਬੁਲੰਦ ਕੀਤੀ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਸੀ।

ਅਮਰੀਕਾ ਨੇ ਫਿਰ ਚੀਨ ‘ਤੇ ਕੀਤਾ ਟੈਰਿਫ ਅਟੈਕ! ਚੀਨ ਦੇ 125% ਟੈਰਿਫ ਦੇ ਜਵਾਬ ‘ਚ ਅਮਰੀਕਾ ਵੱਲੋਂ 245% ਟੈਰਿਫ ਦਾ ਐਲਾਨ

ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਤੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੀਆਂ ਫੋਟੋਆਂ ਲਗਾ ਕੇ ਉਨ੍ਹਾਂ ਮਹਾਨ ਸਖਸ਼ੀਅਤਾਂ ਨੂੰ ਨਮਨ ਕੀਤਾ ਗਿਆ ਹੈ, ਜਿਸ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਸੇਧ ਲੈਂਦੀਆਂ ਰਹਿਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਦਾ ਸਮਾਂ ਹੋ ਗਿਆ ਪ੍ਰੰਤੂ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ ਕਿਸੇ ਵੀ ਰਾਜ ਦੇ ਵਕੀਲ ਜਾਂ ਸਰਕਾਰੀ ਵਕੀਲ ਦੀ ਭਰਤੀ ਲਈ ਐਸ.ਸੀ./ਐਸ.ਟੀ. ਵਾਸਤੇ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਦਲਿੱਤ ਹਿਤੈਸ਼ੀ ਕਹਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਨੇ ਦਲਿੱਤਾਂ ਦੇ ਹੱਕ ਵਿੱਚ ਕਦੇ ਵੀ ਆਵਾਜ਼ ਨਹੀਂ ਉਠਾਈ, ਉਹ ਸਿਰਫ ਦਲਿਤਾਂ ਨੂੰ ਵੋਟਾਂ ਲੈਣ ਲਈ ਹੀ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2017 ਵਿੱਚ ਸੂਬੇ ਦੇ ਹਾਈ ਕੋਰਟਾਂ ਵਿੱਚ ਐਸ.ਸੀ./ਐਸ.ਟੀ. ਵਾਸਤੇ ਰਾਖਵਾਂਕਰਨ ਰੱਖਣ ਦੀ ਮੰਗ ਕੀਤੀ ਸੀ, ਪ੍ਰੰਤੂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।

ਲਾਲਜੀਤ ਭੁੱਲਰ ਨੇ ਦੱਸਿਆ ਕਿ ਸਾਡੀ ਪਾਰਟੀ ਨੇ 2017 ਦੇ ਐਕਟ ਵਿੱਚ ਸੋਧ ਲਿਆਂਦੀ ਸੀ ਅਤੇ ਉਸ ਸਮੇਂ ਪਹਿਲੀ ਵਾਰ ਸੀਨੀਅਰ ਐਡਵੋਕੇਟ ਜਨਰਲ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀਆਂ 58 ਅਸਾਮੀਆਂ ਭਰਨ ਲਈ ਰਾਖਵਾਂਕਰਨ ਦਿੱਤਾ ਗਿਆ। ਜੋਕਿ ਪੰਜਾਬ ਦੇ ਦਲਿਤਾਂ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ। ਉਹਨਾਂ ਨੇ ਦੱਸਿਆ ਕਿ ਭਰਤੀ ਲਈ ਤੈਅ ਕੀਤੇ ਗਏ ਮਾਪਦੰਡਾਂ ਅਨੁਸਾਰ ਇਨ੍ਹਾਂ ਅਸਾਮੀਆਂ ਲਈ ਆਮਦਨ ਹੱਦ ਜਿਆਦਾ ਹੋਣ ਕਰਕੇ 58 ਅਸਾਮੀਆਂ ਵਿੱਚੋਂ 15 ਅਸਾਮੀਆਂ ਖਾਲੀ ਰਹਿ ਗਈਆਂ ਸਨ ਕਿਉਂਕਿ ਆਮਦਨ ਕਰ ਦੇ ਮਾਪਦੰਡਾਂ ਅਨੁਸਾਰ ਯੋਗ ਉਮੀਦਵਾਰ ਨਹੀ ਮਿਲੇ ਸਨ।

ਲਾਲਜੀਤ ਭੁੱਲਰ ਨੇ ਦੱਸਿਆ ਕਿ ਇਸ ਨੂੰ ਵੇਖਦੇ ਹੋਏ ਸਰਕਾਰ ਨੇ ਮਾਪਦੰਡਾਂ ਵਿੱਚ ਫੇਰ ਛੋਟ ਦਿੱਤੀ, ਜਿਸ ਅਨੁਸਾਰ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਸਾਰੇ ਉਮੀਦਵਾਰਾਂ ਦਾ ਆਮਦਨ ਕਰ ਅੱਧਾ ਹੋ ਜਾਵੇਗਾ, ਯਾਨੀ ਕਿ 20 ਲੱਖ ਦੇ ਪ੍ਰਬੰਧ ਵਿੱਚ 10 ਲੱਖ ਰੁਪਏ, 15 ਲੱਖ ਦੇ ਪ੍ਰਬੰਧ ਵਿੱਚ 7.5 ਲੱਖ ਰੁਪਏ, 10 ਲੱਖ ਦੇ ਪ੍ਰਬੰਧ ਵਿੱਚ 5 ਲੱਖ ਰੁਪਏ, 7 ਲੱਖ ਦੇ ਪ੍ਰਬੰਧ ਵਿੱਚ 3.5 ਲੱਖ ਰੁਪਏ ਅਤੇ 3.5 ਲੱਖ ਦੇ ਪ੍ਰਬੰਧ ਵਿੱਚ 1.75 ਲੱਖ ਰੁਪਏ। ਅੱਜ, ਅਸੀਂ ਇਸ ਮਾਪਦੰਡ ਵਿੱਚ ਵੱਡੀ ਢਿੱਲ ਦਿੱਤੀ ਹੈ ਤਾਂ ਜੋ 15 ਖਾਲੀ ਅਸਾਮੀਆਂ ਨੂੰ ਭਰਿਆ ਜਾ ਸਕੇ।

ਅਮਰੀਕਾ ਨੇ ਫਿਰ ਚੀਨ ‘ਤੇ ਕੀਤਾ ਟੈਰਿਫ ਅਟੈਕ! ਚੀਨ ਦੇ 125% ਟੈਰਿਫ ਦੇ ਜਵਾਬ ‘ਚ ਅਮਰੀਕਾ ਵੱਲੋਂ 245% ਟੈਰਿਫ ਦਾ ਐਲਾਨ

0

ਅਮਰੀਕਾ ਅਤੇ ਚੀਨ ਵਿਚਕਾਰ ਟੈਰਿਫ ਯੁੱਧ ਹੋਰ ਤੇਜ਼ ਹੋ ਗਿਆ ਹੈ। ਅਮਰੀਕਾ ਨੇ ਹੁਣ ਚੀਨ ‘ਤੇ 100% ਹੋਰ ਟੈਰਿਫ ਲਗਾ ਦਿੱਤਾ ਹੈ। ਇਸ ਦੇ ਨਾਲ ਅਮਰੀਕਾ ਨੂੰ ਆਯਾਤ ਕੀਤੇ ਜਾਣ ਵਾਲੇ ਚੀਨੀ ਸਮਾਨ ‘ਤੇ ਕੁੱਲ ਟੈਰਿਫ 245% ਹੋ ਗਿਆ ਹੈ। ਚੀਨ ਨੇ 11 ਅਪ੍ਰੈਲ ਨੂੰ ਅਮਰੀਕੀ ਸਾਮਾਨ ‘ਤੇ 125% ਟੈਰਿਫ ਲਗਾਇਆ ਸੀ, ਜਿਸ ਦੇ ਜਵਾਬ ਵਿੱਚ ਟਰੰਪ ਨੇ ਨਵਾਂ ਟੈਰਿਫ ਲਗਾਇਆ ਹੈ।

ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਚੈਕਿੰਗ , 11 ਸਕੂਲੀ ਬੱਸਾਂ ਦੇ ਕੱਟੇ ਚਲਾਨ

ਵ੍ਹਾਈਟ ਹਾਊਸ ਨੇ ਕਿਹਾ ਕਿ 75 ਤੋਂ ਵੱਧ ਦੇਸ਼ ਪਹਿਲਾਂ ਹੀ ਨਵੇਂ ਵਪਾਰ ਸਮਝੌਤਿਆਂ ‘ਤੇ ਚਰਚਾ ਕਰਨ ਲਈ ਸੰਪਰਕ ਕਰ ਚੁੱਕੇ ਹਨ। ਇਸ ਦੇ ਮੱਦੇਨਜ਼ਰ, ਚੀਨ ਨੂੰ ਛੱਡ ਕੇ ਹੋਰ ਦੇਸ਼ਾਂ ‘ਤੇ ਜਵਾਬੀ ਟੈਰਿਫ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਅਮਰੀਕਾ ਦੇ ਅਨੁਸਾਰ, ਚੀਨ ਨੇ ਜਵਾਬੀ ਕਾਰਵਾਈ ਕੀਤੀ ਹੈ ਅਤੇ ਇਸ ਲਈ ਅਮਰੀਕਾ ਵਿੱਚ ਆਯਾਤ ਕੀਤੇ ਜਾਣ ਵਾਲੇ ਚੀਨੀ ਉਤਪਾਦਾਂ ‘ਤੇ 245 ਪ੍ਰਤੀਸ਼ਤ ਤੱਕ ਦਾ ਟੈਰਿਫ ਲਗਾਇਆ ਜਾਵੇਗਾ।

ਅਮਰੀਕਾ ਵੱਲੋਂ ਲਾਏ 245 ਪ੍ਰਤੀਸ਼ਤ ਟੈਰਿਫ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਚੀਨ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਨੂੰ ਟੈਰਿਫ ਦੇ ਅੰਕੜਿਆਂ ਦਾ ਸਪੱਸ਼ਟ ਵੇਰਵਾ ਦੇਣਾ ਚਾਹੀਦਾ ਹੈ। ਅਮਰੀਕਾ ਨੇ ਚੀਨੀ ਦਰਾਮਦਾਂ ‘ਤੇ 245 ਪ੍ਰਤੀਸ਼ਤ ਤੱਕ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਕਿਹਾ ਕਿ ਅਮਰੀਕੀ ਪੱਖ ਨੂੰ “ਵਿਸ਼ੇਸ਼ ਟੈਕਸ ਦਰ ਦੇ ਅੰਕੜੇ” ਦਾ ਖੁਲਾਸਾ ਕਰਨਾ ਚਾਹੀਦਾ ਹੈ।

ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਚੈਕਿੰਗ ,11 ਸਕੂਲੀ ਬੱਸਾਂ ਦੇ ਕੱਟੇ ਚਲਾਨ

0

ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ: ਅਭਿਜੀਤ ਕਪਲਿਸ਼ (ਆਈ ਏ ਐਸ) ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਸੀਨੀਅਰ ਕਪਤਾਨ ਪੁਲਿਸ ਡਾ : ਅਖਿਲ ਚੋਧਰੀ (ਆਈ ਪੀ ਐਸ) ਦੇ ਸਾਂਝੇ ਉਪਰਾਲੇ ਅਧੀਨ ਸੇਫ ਸਕੂਲ ਵਾਹਨ ਪਾਲਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਆਕਾਲ ਅਕੈਡਮੀ ਸਕੂਲ ਅਤੇ ਡੀ.ਏ.ਵੀ ਪਬਲਿਕ ਸਕੂਲ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 11 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ।

ਇਸ ਦੌਰਾਨ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਿਚਤ ਕਰਨ ਲਈ ਅਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਸਾਰੇ ਸਕੂਲ ਵੈਨਾਂ ਦੇ ਡਰਾਇਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ ਅਤੇ ਨਾਲ ਹੀ ਹਦਾਇਤ ਵੀ ਕੀਤੀ ਗਈ ਜੋ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਨੂੰ ਪੂਰਾ ਨਹੀਂ ਕਰਨਗੇ, ਉਹਨਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਟੀਮ ਵੱਲੋਂ ਸਕੂਲੀ ਵੈਨਾਂ ਦੇ ਡਰਾਇਵਰਾਂ ਨੂੰ ਦੱਸਿਆ ਗਿਆ ਕਿ ਇਸ ਪਾਲਿਸੀ ਤਾਹਿਤ ਬੱਸ ਦੇ ਪਿੱਛੇ ਅਤੇ ਅੱਗੇ “ਸਕੂਲ ਬੱਸ” ਲਿਖਿਆ ਹੋਣਾ ਲਾਜ਼ਮੀ ਹੈ। ਜੇਕਰ ਇਹ ਕਿਰਾਏ ‘ਤੇ ਲਈ ਗਈ ਬੱਸ ਹੈ, ਤਾਂ “ਔਨ ਸਕੂਲ ਡਿਊਟੀ ਸਪਸ਼ਟ ਤੌਰ ‘ਤੇ ਦਰਸਾਇਆ ਜਾਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਫਸਟ-ਏਡ-ਬਾਕਸ ਹੋਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਸੀ.ਸੀ.ਟੀ.ਵੀ. ਕੈਮਰਾ ਹੋਣਾ ਲਾਜ਼ਮੀ ਹੈ। ਬੱਸ ਦੀਆਂ ਖਿੜਕੀਆਂ ਨੂੰ ਹੋਰੀਜ਼ੈਂਟਲ ਗਰਿੱਲਾਂ ਨਾਲ ਫਿੱਟ ਕੀਤਾ ਜਾਣਾ ਲਾਜ਼ਮੀ ਹੈ। ਬੱਸ ਵਿੱਚ ਅੱਗ ਬੁਝਾਊ ਯੰਤਰ ਹੋਣਾ ਲਾਜ਼ਮੀ ਹੈ। ਬੱਸ ‘ਤੇ ਸਕੂਲ ਦਾ ਨਾਮ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਥਾਰਟੀ ਦਾ ਫ਼ੋਨ ਨੰਬਰ ਵੀ ਲਾਜ਼ਮੀ ਹੋਣਾ ਚਾਹੀਦਾ ਹੈ। ਬੱਸ ਦੇ ਦਰਵਾਜ਼ੇ ਭਰੋਸੇਯੋਗ ਤਾਲੇ ਨਾਲ ਫਿੱਟ ਕੀਤੇ ਜਾਣੇ ਲਾਜ਼ਮੀ ਹੈ। ਸਕੂਲ ਬੱਸ ਵਿੱਚ ਸਪੀਡ ਗਵਰਨਰ ਲਗਾਇਆ ਜਾਣਾ ਲਾਜ਼ਮੀ ਹੈ। ਸਕੂਲ ਬੱਸ ਦੀ ਬਾਡੀ ਪੀਲੇ ਰੰਗ ਦੀ ਹੋਣੀ ਲਾਜ਼ਮੀ ਹੈ। ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈ, ਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਹੋਣੀ ਲਾਜ਼ਮੀ ਹੈ। ਵਾਹਨ ਸੜਕ ਦੇ ਯੋਗ ਹੋਣਾ ਚਾਹੀਦਾ ਹੈ ਅਤੇ ਇੱਕ ਸਾਲਾਨਾ ਫਿਟਨੈਸ ਸਰਟੀਫਿਕੇਟ ਲੈ ਕੇ ਜਾਣਾ ਲਾਜ਼ਮੀ ਹੈ। ਸਕੂਲੀ ਬੱਸਾਂ ਦਾ ਬੀਮਾ ਲਾਜ਼ਮੀ ਹੈ। ਸਕੂਲ ਬੱਸ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਲਾਜ਼ਮੀ ਹੈ। ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਹਰ ਵਾਹਨ, ਬੱਸ, ਵੈਨ ਜਾਂ ਆਵਾਜਾਈ ਦੇ ਅਜਿਹੇ ਹੋਰ ਸਾਧਨਾਂ ਕੋਲ ਉਚਿਤ ਪਰਮਿਟ/ਇਜਾਜ਼ਤ ਹੋਣੀ ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ HMV-ਟਰਾਂਸਪੋਰਟ ਵਾਹਨ ਚਲਾਉਣ ਲਈ ਇੱਕ ਵੈਧ ਲਾਇਸੰਸ ਹੋਣਾ ਅਤੇ ਘੱਟੋ-ਘੱਟ 05 ਸਾਲ ਦਾ ਤਜਰਬਾ ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ ਅਤੇ ਉਸਦਾ ਟ੍ਰੈਫਿਕ ਅਪਰਾਧਾਂ ਦਾ ਕੋਈ ਪਿਛਲਾ ਰਿਕਾਰਡ ਨਹੀਂ ਹੋਣਾ ਚਾਹੀਦਾ। ਸਕੂਲ ਬੱਸ ਦੇ ਡਰਾਈਵਰ ਅਤੇ ਕੰਡਕਟਰ/ਅਟੈਂਡੈਂਟ ਨੂੰ ਸਹੀ ਵਰਦੀ ਪਹਿਨਣੀ ਚਾਹੀਦੀ ਹੈ। ਜਿਸ ਤੇ ਡਰਾਈਵਰ ਅਤੇ ਕੰਡਕਟਰ ਦਾ ਲਾਇਸੈਂਸ ਨੰਬਰ ਲਿਖਿਆ ਹੋਣਾ ਲਾਜ਼ਮੀ ਹੈ। ਵਾਹਨ ਦੇ ਡਰਾਈਵਰਾਂ ਦਾ ਮੈਡੀਕਲ ਫਿਟਨੈਸ ਅਤੇ ਡੋਪ ਟੈਸਟ ਜ਼ਿਲ੍ਹੇ ਦੇ ਸਿਵਲ ਸਰਜਨ ਦੁਆਰਾ ਕੀਤਾ ਜਾਵੇਗਾ। ਹਰ ਬੱਸ ਲਈ ਜਿਸ ਵਿੱਚ ਲੜਕੀਆਂ ਹੋਣ ਔਰਤ ਸੇਵਾਦਾਰ ਲਾਜ਼ਮੀ ਹੈ। ਬੱਸ ਡਰਾਈਵਰ ਨੂੰ ਸਕੂਲ ਬੱਸ ਵਿੱਚ ਲਿਜਾਏ ਜਾ ਰਹੇ ਬੱਚਿਆਂ ਦੇ ਨਾਵਾਂ ਦੀ ਇੱਕ ਪੂਰੀ ਸੂਚੀ ਆਪਣੇ ਨਾਲ ਰੱਖਣੀ ਲਾਜ਼ਮੀ ਹੈ, ਜਿਸ ਵਿੱਚ ਨਾਮ ਤੋਂ ਇਲਾਵਾ ਕਲਾਸ, ਰਿਹਾਇਸ਼ੀ ਪਤਾ, ਬਲੱਡ ਗਰੁੱਪ ਅਤੇ ਰੁਕਣ ਦੇ ਬਿੰਦੂ, ਰੂਟ ਪਲਾਨ, ਆਦਿ ਜਰੂਰ ਹੋਵੇ। ਹਰੇਕ ਬੱਸ ਵਿੱਚ ਹਾਜ਼ਰੀ ਰਜਿਸਟਰ ਲਾਜ਼ਮੀ ਹੈ ਜਿੱਥੇ ਕੰਡਕਟਰ ਬੱਚੇ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕਰੇਗਾ। ਸਕੂਲ ਬੱਸ ਦਾ ਐਮਰਜੈਂਸੀ ਐਗਜ਼ਿਟ ਹੋਣਾ ਚਾਹੀਦਾ ਹੈ (ਸੱਜੇ ਪਾਸੇ ਅਤੇ ਪਿੱਛੇ )। ਸਕੂਲ ਕੋਲ ਸਕੂਲੀ ਵੈਨਾਂ ਦੀ ਪਾਰਕਿੰਗ ਸਬੰਧੀ ਆਪਣੀ ਜਗ੍ਹਾ ਹੋਣੀ ਲਾਜ਼ਮੀ ਹੈ। ਸਕੂਲ ਵਿੱਚ ਬੱਸ ਤੋਂ ਚੜਨ ਅਤੇ ਉਤਰਨ ਸਮੇਂ ਬੱਚੇ ਵੱਲੋਂ ਕਿਸੇ ਵੀ ਸੂਰਤ ਵਿੱਚ ਰੋਡ ਕਰਾਸ ਨਹੀ ਕਰਵਾਇਆ ਜਾਵੇਗਾ।

25 ਅਪ੍ਰੈਲ ਤੱਕ ਕੀਤਾ ਜਾਵੇਗਾ ਪੰਜਾਬ ਟਰਾਂਸਪੋਰਟ ਵਿਭਾਗ ਵਿੱਚ ਲੰਬਿਤ ਅਰਜ਼ੀਆਂ ਦਾ ਨਿਪਟਾਰਾ, ਵਿੱਤ ਮੰਤਰੀ ਨੇ ਦਿੱਤੀ ਜਾਣਕਾਰੀ

0

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਸਖ਼ਤ ਕਦਮ ਚੁੱਕੇ ਹਨ ਅਤੇ ਪਾਰਦਰਸ਼ਤਾ ਲਿਆਉਣ ਲਈ ਨਿਯਮਾਂ ਨੂੰ ਹੋਰ ਸਖ਼ਤ ਬਣਾਇਆ ਹੈ।

ਜਸਟਿਸ ਬੀਆਰ ਗਵਈ ਹੋਣਗੇ ਅਗਲੇ ਚੀਫ਼ ਜਸਟਿਸ; 13 ਮਈ ਨੂੰ ਸੇਵਾਮੁਕਤ ਹੋ ਰਹੇ ਹਨ ਸੀਜੇਆਈ ਖੰਨਾ

ਇਸ ਦੌਰਾਨ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਟਰਾਂਸਪੋਰਟ ਵਿਭਾਗ ਵਿੱਚ ਸਾਰੀਆਂ ਲੰਬਿਤ ਅਰਜ਼ੀਆਂ ਦਾ ਨਿਪਟਾਰਾ 25 ਅਪ੍ਰੈਲ ਤੱਕ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਜਿਸ ਸੇਵਾ ਲਈ ਜੋ ਸਮਾਂ ਨਿਰਧਾਰਤ ਕੀਤਾ ਗਿਆ ਹੈ, ਉਸਨੂੰ ਉਸ ਸਮਾਂ ਸੀਮਾ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ। ਜੇਕਰ ਕੋਈ ਅਧਿਕਾਰੀ ਦਿੱਤੇ ਗਏ ਸਮੇਂ ਦੇ ਅੰਦਰ ਆਪਣਾ ਕੰਮ ਪੂਰਾ ਨਹੀਂ ਕਰਦਾ ਹੈ, ਤਾਂ ਉਸਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸਦੀ ਨਿਗਰਾਨੀ ਸੀਨੀਅਰ ਅਧਿਕਾਰੀਆਂ ਅਤੇ ਟਰਾਂਸਪੋਰਟ ਕਮਿਸ਼ਨਰ ਕਰਨਗੇ।

ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹਰੇਕ ਸੇਵਾ ਲਈ ਦਿਨ ਨਿਰਧਾਰਤ ਕੀਤੇ ਗਏ ਹਨ। ਪਰ ਇਹ ਗੱਲ ਸਾਹਮਣੇ ਆਈ ਹੈ ਕਿ ਕੰਮ ਯੋਜਨਾ ਅਨੁਸਾਰ ਨਹੀਂ ਹੋ ਰਿਹਾ ਹੈ। ਲਾਇਸੈਂਸ ਬਣਾਉਣ ਦਾ ਸਮਾਂ ਸੱਤ ਦਿਨ ਹੈ। ਪਰ ਇਹ ਪਾਇਆ ਗਿਆ ਹੈ ਕਿ ਇੱਥੇ 7,722 ਅਰਜ਼ੀਆਂ ਲੰਬਿਤ ਹਨ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲਾਇਸੈਂਸ ਨਵਿਆਉਣ ਲਈ 7084 ਲੰਬਿਤ ਅਰਜ਼ੀਆਂ, ਵਾਹਨ ਨਾਲ ਸਬੰਧਤ ਹੋਰ ਕੰਮਾਂ ਲਈ 1634 ਅਤੇ ਪਤਾ ਬਦਲਣ ਲਈ 2851 ਪੈਂਡਿੰਗ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਮੌਜੂਦ ਸਨ। ਚੀਮਾ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਅਰਜ਼ੀ ਲੰਬਿਤ ਰਹਿੰਦੀ ਹੈ, ਤਾਂ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਤੁਸੀਂ ਘਰ ਬੈਠੇ ਹੀ 1076 ‘ਤੇ ਕਾਲ ਕਰਕੇ ਵਿਭਾਗ ਦਾ ਕੰਮ ਕਰਵਾ ਸਕਦੇ ਹੋ।

ਇਸ ਤੋਂ ਇਲਾਵਾ ਸਰਬਜੀਤ ਸਿੰਘ ਖਾਲਸਾ ਵੱਲੋਂ ਦਿੱਤੇ ਇਕ ਬਿਆਨ ਜਿਸ ਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ‘ਤੇ ਨਸ਼ੇ ਨੂੰ ਲੈ ਕੇ ਕੇਸ ਦਰਜ ਕੀਤਾ ਜਾ ਸਕਦਾ ਹੈ ਤਾਂ ਚੀਮਾ ਨੇ ਕਿਹਾ ਕਿ ਜੋ ਵਿਅਕਤੀ ਨਸ਼ੇ ਦਾ ਸੇਵਨ ਹੈ ਉਹ ਇਸਨੂੰ ਛੱਡ ਦੇਵੇ। ਜਾਂ ਜੋ ਵਿਅਕਤੀ ਇਸਨੂੰ ਵੇਚਦਾ ਹੈ, ਤਾਂ ਉਸਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਇਸ ਤੋਂ ਇਲਾਵਾ ਕਿਸੇ ਨੂੰ ਡਰਨ ਦੀ ਲੋੜ ਨਹੀਂ ਹੈ।

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0
ਚੰਡੀਗੜ੍ਹ / ਤਰਨ ਤਾਰਨ 16 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਿਧੜੀ ਬਘੀਹਾਰੀ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੀ ਦਿਵਿਆਂਗ ਭੈਣ ਨੇ ਸਾਲ 2009 ਵਿੱਚ ਉਕਤ ਕਾਰਪੋਰੇਸ਼ਨ ਤੋਂ 1,00,000 ਰੁਪਏ ਦਾ ਕਰਜ਼ਾ ਲਿਆ ਸੀ। ਇਸ ਉਪਰੰਤ ਸਰਕਾਰ ਨੇ ਇੱਕ ਸਕੀਮ ਤਹਿਤ ਅਜਿਹੇ ਕਰਜ਼ਿਆਂ ਦੀ ਮੁਆਫ਼ੀ ਦਾ ਐਲਾਨ ਕੀਤਾ ਸੀ ਪਰ ਉਕਤ ਮੈਨੇਜਰ ਨੇ ਸਰਕਾਰ ਦੁਆਰਾ ਮੁਆਫ਼ ਕੀਤੇ ਗਏ ਕਰਜ਼ੇ ਦੀ ਪ੍ਰਕਿਰਿਆ ਅਤੇ ਇਸਦਾ ਨਿਪਟਾਰਾ ਕਰਨ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਜਸਟਿਸ ਬੀਆਰ ਗਵਈ ਹੋਣਗੇ ਅਗਲੇ ਚੀਫ਼ ਜਸਟਿਸ; 13 ਮਈ ਨੂੰ ਸੇਵਾਮੁਕਤ ਹੋ ਰਹੇ ਹਨ ਸੀਜੇਆਈ ਖੰਨਾ

0

ਨਵੀ ਦਿੱਲੀ : ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਆਪਣੇ ਉੱਤਰਾਧਿਕਾਰੀ ਵਜੋਂ ਜਸਟਿਸ ਬੀਆਰ ਗਵਈ ਦੇ ਨਾਮ ਦੀ ਅਧਿਕਾਰਤ ਤੌਰ ‘ਤੇ ਸਿਫਾਰਸ਼ ਕੀਤੀ ਹੈ। ਉਨ੍ਹਾਂ ਦਾ ਨਾਮ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ। ਇਸ ਦੇ ਨਾਲ, ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਭਾਰਤ ਦੇ 52ਵੇਂ ਚੀਫ਼ ਜਸਟਿਸ ਮੰਨੇ ਜਾ ਰਹੇ ਹਨ।

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਰਵਾਈ 22 ਲੱਖ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਦੱਸ ਦਈਏ ਕਿ ਮੌਜੂਦਾ ਸੀਜੇਆਈ ਸੰਜੀਵ ਖੰਨਾ ਦਾ ਕਾਰਜਕਾਲ 13 ਮਈ ਨੂੰ ਖਤਮ ਹੋ ਰਿਹਾ ਹੈ। ਰਵਾਇਤੀ ਤੌਰ ‘ਤੇ, ਮੌਜੂਦਾ ਸੀਜੇਆਈ ਆਪਣੇ ਉੱਤਰਾਧਿਕਾਰੀ ਦੇ ਨਾਮ ਦੀ ਸਿਫ਼ਾਰਸ਼ ਸਿਰਫ਼ ਉਦੋਂ ਹੀ ਕਰਦੇ ਹਨ ਜਦੋਂ ਉਨ੍ਹਾਂ ਨੂੰ ਕਾਨੂੰਨ ਮੰਤਰਾਲੇ ਦੁਆਰਾ ਅਜਿਹਾ ਕਰਨ ਲਈ ਕਿਹਾ ਜਾਂਦਾ ਹੈ। ਜਸਟਿਸ ਗਵਈ ਦਾ ਨਾਮ ਸੀਜੀਆਈ ਖੰਨਾ ਤੋਂ ਬਾਅਦ ਸੀਨੀਆਰਤਾ ਸੂਚੀ ਵਿੱਚ ਹੈ। ਇਸੇ ਲਈ ਜਸਟਿਸ ਖੰਨਾ ਨੇ ਆਪਣਾ ਨਾਮ ਅੱਗੇ ਰੱਖਿਆ ਹੈ। ਹਾਲਾਂਕਿ, ਉਨ੍ਹਾਂ ਦਾ ਕਾਰਜਕਾਲ ਸਿਰਫ਼ 7 ਮਹੀਨੇ ਦਾ ਹੋਵੇਗਾ। ਜੇਕਰ ਜਸਟਿਸ ਗਵਈ ਦੇ ਨਾਮ ਨੂੰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਉਹ ਦੇਸ਼ ਦੇ 52ਵੇਂ ਚੀਫ਼ ਜਸਟਿਸ ਹੋਣਗੇ। ਉਹ 14 ਮਈ ਨੂੰ ਸੀਜੇਆਈ ਵਜੋਂ ਸਹੁੰ ਚੁੱਕ ਸਕਦੇ ਹਨ।

ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ – ਐਡਵੋਕੇਟ ਧਾਮੀ

0
SGPC president Harjinder Dhami apologized to Bibi Jagir Kaur

– ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਮਤਾ ਪਾਸ ਕਰਕੇ ਕੇਂਦਰ ਵੱਲੋਂ ਸਿੱਖ ਬੰਦੀਆਂ ਪ੍ਰਤੀ ਟਾਲ-ਮਟੋਲ ਵਾਲੀ ਨੀਤੀ ਦੀ ਕੀਤੀ ਕਰੜੀ ਆਲੋਚਨਾ
– ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਯੁਕਤੀ, ਸੇਵਾਮੁਕਤੀ ਸਬੰਧੀ ਨਿਯਮਾਵਲੀ ਲਈ ਸਿੱਖ ਜਗਤ ਵੱਧ ਤੋਂ ਵੱਧ ਸੁਝਾਅ ਭੇਜੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 16 ਅਪ੍ਰੈਲ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਇਸ ਵਰਤਾਰੇ ਨੂੰ ਘੱਟਗਿਣਤੀ ਸਿੱਖਾਂ ਨਾਲ ਅਨਿਆਂ ਕਰਾਰ ਦਿੱਤਾ ਗਿਆ। ਇਸ ਸਬੰਧੀ ਇੱਕ ਵਿਸ਼ੇਸ਼ ਮਤਾ ਪਾਸ ਕਰਕੇ ਮਾਨਯੋਗ ਸੁਪਰੀਮ ਕੋਰਟ ਪਾਸੋਂ ਮੰਗ ਕੀਤੀ ਗਈ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਤੁਰੰਤ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਆਦੇਸ਼ ਕਰੇ ਤਾਂ ਜੋ 2007 ਤੋਂ ਫਾਂਸੀ ਦੀ ਚੱਕੀ ਵਿੱਚ ਸਜ਼ਾ ਕੱਟ ਰਹੇ ਭਾਈ ਰਾਜੋਆਣਾ ਨੂੰ ਇਨਸਾਫ਼ ਮਿਲ ਸਕੇ।

ਇਕੱਤਰਤਾ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਉਨ੍ਹਾਂ ਤੱਕ ਇਹ ਸਨੇਹਾ ਪਹੁੰਚਾਇਆ ਹੈ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਸਬੰਧੀ ਪਾਈ ਗਈ ਆਪਣੀ ਪਟੀਸ਼ਨ ਵਾਪਸ ਲਵੇ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਫੈਸਲਾ ਲੈਣ ਲਈ ਕਿਹਾ ਜਾਵੇ ਕਿਉਂਕਿ ਹੁਣ ਉਹ ਜ਼ਿੰਦਗੀ ਅਤੇ ਮੌਤ ਵਿੱਚ ਕੋਈ ਫਰਕ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੇ ਵਿਚਾਰ ਦਾ ਸ਼੍ਰੋਮਣੀ ਕਮੇਟੀ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਵੱਲੋਂ ਲੰਮੇ ਅਰਸੇ ਤੋਂ ਫਾਂਸੀ ਦੀ ਚੱਕੀ ਵਿੱਚ ਦ੍ਰਿੜ੍ਹਤਾ ਤੇ ਚੜ੍ਹਦੀ ਕਲਾ ਦਾ ਪ੍ਰਗਟਾਵਾ ਕੌਮ ਲਈ ਇੱਕ ਪ੍ਰੇਰਣਾ ਵਾਂਗ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ ਅਤੇ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮੇਂ ਕੀਤੇ ਨੋਟੀਫਿਕੇਸ਼ਨ ਨੂੰ ਪੂਰਨ ਰੂਪ ਵਿੱਚ ਲਾਗੂ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਫੈਸਲਾ ਲੈਣ ਦੀ ਹਿਦਾਇਤ ਨੂੰ ਵੀ ਦਰਕਿਨਾਰ ਨਹੀਂ ਕਰਨਾ ਚਾਹੀਦਾ।

ਇਹ ਵੀ ਪੜ੍ਹੋ: ਹਾਈਕੋਰਟ ਨੇ ਪ੍ਰਤਾਪ ਬਾਜਵਾ ਨੂੰ ਦਿੱਤੀ ਵੱਡੀ ਰਾਹਤ: ਗ੍ਰੇਨੇਡ ਸਬੰਧੀ ਬਿਆਨਬਾਜ਼ੀ ਮਾਮਲੇ ‘ਚ ਗ੍ਰਿਫਤਾਰੀ ‘ਤੇ ਲਾਈ ਰੋਕ

ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਵੱਡਾ ਦਿਲ ਦਿਖਾਉਂਦਿਆਂ ਸਿੱਖ ਭਾਵਨਾਵਾਂ ਅਨੁਸਾਰ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਫੈਸਲਾ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਸਰਕਾਰ ਪਾਸੋਂ ਇਨਸਾਫ਼ ਦੀ ਮੰਗ ਕਰ ਰਹੀ ਹੈ ਨਾ ਕਿ ਭੀਖ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਵਾਸਤੇ ਵੀ ਸਮਾਂ ਮੰਗੇਗੀ ਜਿਸ ਲਈ ਸਕੱਤਰ ਪੱਧਰ ਦੇ ਅਧਿਕਾਰੀ ਨੂੰ ਗ੍ਰਹਿ ਮੰਤਰਾਲੇ ਭੇਜਿਆ ਜਾਵੇਗਾ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਤੈਅ ਕੀਤੇ ਜਾਣ ਵਾਲੇ ਸੇਵਾ ਨਿਯਮਾਂ ਲਈ ਮੰਗੇ ਗਏ ਸੁਝਾਵਾਂ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਹੁਣ ਤੱਕ ਵੱਡੀ ਗਿਣਤੀ ਵਿੱਚ ਸੁਝਾਅ ਪ੍ਰਾਪਤ ਹੋਏ ਹਨ ਅਤੇ ਲਗਾਤਾਰ ਆ ਰਹੇ ਹਨ। ਉਨ੍ਹਾਂ ਇਸ ਨੂੰ ਲੈ ਕੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਵੱਧ ਤੋਂ ਵੱਧ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਭੇਜੇ ਜਾਣ। ਖਾਸ ਕਰਕੇ ਪੰਥ ਦੀਆਂ ਸਿਰਮੌਰ ਜਥੇਬੰਦੀਆਂ ਇਸ ਨੂੰ ਪਹਿਲ ਦੇ ਅਧਾਰ ’ਤੇ ਲੈਣ ਤਾਂ ਜੋ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਾਂਝੀ ਰਾਏ ਤੇ ਭਾਵਨਾ ਅਨੁਸਾਰ ਇੱਕ ਸਰਬ-ਸਾਂਝੀ ਨਿਯਮਾਵਲੀ ਬਣਾਉਣ ਦੇ ਅਮਲ ਨੂੰ ਪੂਰਾ ਕਰ ਸਕੇ। ਉਨ੍ਹਾਂ ਕਿਹਾ ਕਿ ਸੁਝਾਅ ਭੇਜਣ ਦਾ ਸਮਾਂ ਫਿਲਹਾਲ 20 ਅਪ੍ਰੈਲ ਤੱਕ ਰੱਖਿਆ ਗਿਆ ਹੈ ਅਤੇ ਇਸ ਮਗਰੋਂ ਇੱਕ ਕਮੇਟੀ ਨਿਰਧਾਰਤ ਕਰਕੇ ਪੁੱਜੇ ਸੁਝਾਵਾਂ ਨੂੰ ਵਾਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਅਹਿਮ ਕਾਰਜ ਹੈ ਜਿਸ ਲਈ ਦੀਰਘ ਵਿਚਾਰ ਕਰਨੇ ਲੋੜੀਂਦੇ ਹਨ।

ਐਡਵੋਕੇਟ ਧਾਮੀ ਨੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸਾਹਿਬਾਨ ਅਤੇ ਵੱਖ-ਵੱਖ ਜ਼ੋਨਾਂ ਵਿੱਚ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮਾਂ ਵਿੱਚ ਅੰਮ੍ਰਿਤਪਾਨ ਕਰਕੇ ਗੁਰੂ ਲੜ ਲੱਗਣ ਵਾਲੀਆਂ 13,258 ਸੰਗਤਾਂ ਨੂੰ ਵਧਾਈ ਦਿੰਦਿਆਂ ਇਸ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸਬੰਧੀ 18 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਨੂੰ ਸਮਰਪਿਤ ਵੱਖ-ਵੱਖ ਥਾਵਾਂ ਉੱਤੇ ਗੁਰਮਤਿ ਸਮਾਗਮ, ਅੰਮ੍ਰਿਤ ਸੰਚਾਰ, ਨਗਰ ਕੀਰਤਨ ਅਤੇ ਸੈਮੀਨਾਰ ਆਦਿ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਬਜਟ ਵਿੱਚ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਦਾ ਵਾਧਾ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਧੀਰ ਸਿੰਘ ਚੀਮਾ ਅਤੇ ਨਿਹੰਗ ਜਥੇਬੰਦੀ ਗੁਰੂ ਨਾਨਕ ਦਲ ਮੜੀਆਂ ਵਾਲਾ ਦੇ ਮੁਖੀ ਬਾਬਾ ਮਾਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤਾ ਕਰਕੇ ਸ਼ਰਧਾਜਲੀ ਦਿੱਤੀ ਗਈ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਮੈਂਬਰ ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਗੁਰਨਾਮ ਸਿੰਘ ਜੱਸਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰ ਸਿੰਘ ਆਦਿ ਸ਼ਾਮਲ ਹਨ।

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਰਵਾਈ 22 ਲੱਖ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

0

ਮੋਗਾ 16 ਅਪ੍ਰੈਲ: ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਿਲਕੁਲ ਬਦਲ ਰਹੀ ਹੈ, ਸਮਾਰਟ ਕਲਾਸ ਰੂਮ, ਕੰਪਿਊਟਰ ਲੈਬਜ, ਖੇਡ ਗਰਾਊਂਡ ਤੇ ਹੋਰ ਆਧੁਨਿਕ ਸਹੂਲਤਾਂ ਸਕੂਲ ਦੀ ਪੜਾਈ ਦੇ ਮਿਆਰ ਨੂੰ ਹੋਰ ਉੱਚਾ ਕਰ ਰਹੀਆਂ ਹਨ। ਇਸ ਸਿੱਖਿਆ ਕ੍ਰਾਂਤੀ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਕਣਵਾਲਾ ਵਿਖੇ 7.1 ਲੱਖ, ਸਰਕਾਰੀ ਹਾਈ ਸਕੂਲ ਡਗਰੂ ਵਿਖੇ 11 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਡਗਰੂ ਵਿਖੇ 3.93 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ।

ਇਹਨਾਂ ਵਿਕਾਸ ਕਾਰਜਾਂ ਵਿੱਚ ਸਮਾਰਟ ਕਮਰੇ, ਸਾਇੰਸ ਲੈਬ, ਚਾਰਦਿਵਾਰੀ ਦੀ ਰਿਪੇਅਰ ਆਦਿ ਮਹੱਤਵਪੂਰਨ ਕਾਰਜ ਸ਼ਾਮਿਲ ਹਨ। ਇਸ ਉਦਘਾਟਨ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਹੁਣ ਸੂਬੇ ਦਾ ਹਰੇਕ ਸਕੂਲ ਆਧੁਨਿਕ ਹੋ ਰਿਹਾ ਹੈ। ਆਮ ਆਦਮੀ ਪਾਰਟੀ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ। ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਵਾਧਾ ਹੋ ਰਿਹਾ ਹੈ।

ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ। ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਦਾ ਗ੍ਰਾਫ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ, ਕਿਉਂਕਿ ਉੱਚ ਦਰਜੇ ਦੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

 

 

ਭਿਆਨਕ ਹਾਦਸਾ : ਟਰੱਕ ਦੀ ਟੱਕਰ ਨਾਲ ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਦਰਦਨਾਕ ਮੌਤ

0

ਹੁਸ਼ਿਆਰਪੁਰ ਦੇ ਹਾਜੀਪੁਰ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਭੈਣ-ਭਰਾ ਅਤੇ ਉਨ੍ਹਾਂ ਦਾ ਚਾਚਾ ਸ਼ਾਮਲ ਹਨ। ਇਸ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਿਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵਿਆਹ ਦੇ 8 ਸਾਲ ਬਾਅਦ ਪਿਤਾ ਬਣਿਆ ਇਹ ਦਿੱਗਜ ਭਾਰਤੀ ਕ੍ਰਿਕਟਰ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਜਾਣਕਾਰੀ ਅਨੁਸਾਰ ਇਹ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ। ਆਕਾਸ਼ ਆਪਣੇ ਭਤੀਜੇ ਸਮੀਰ (4 ਸਾਲ) ਅਤੇ ਭਤੀਜੀ ਪਰੀ (3 ਸਾਲ) ਨੂੰ ਆਪਣੇ ਐਕਟਿਵਾ ‘ਤੇ ਬਾਜ਼ਾਰ ਗਿਆ ਸੀ। ਵਾਪਸ ਆਉਂਦੇ ਸਮੇਂ ਉਸਨੇ ਆਪਣੀ ਐਕਟਿਵਾ ਮੋਹਲੇ ਨੇੜੇ ਰੋਕੀ ਅਤੇ ਆਪਣੇ ਜਾਣ-ਪਛਾਣ ਵਾਲੇ ਵਿਅਕਤੀ ਨਾਲ ਗੱਲ ਕਰ ਰਿਹਾ ਸੀ। ਇਸ ਦੌਰਾਨ ਤਲਵਾੜਾ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਚਾਰਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਮੀਰ ਅਤੇ ਆਕਾਸ਼ ਨੂੰ ਹਸਪਤਾਲ ਲਿਜਾਂਦੇ ਸਮੇ ਆਕਾਸ਼ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਸਮੀਰ ਦੀ ਵੀ ਹਸਪਤਾਲ ਵਿੱਚ ਮੌਤ ਹੋ ਗਈ। ਗੰਭੀਰ ਜ਼ਖਮੀ ਗੋਰਾ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।