Home Blog Page 71

ਹਨੇਰੀ ਕਾਰਨ ਪਿਓ-ਧੀ `ਤੇ ਰੁੱਖ ਡਿੱਗਣ ਕਾਰਨ ਹੋਈ ਦੋਵਾਂ ਦੀ ਮੌਤ

0
Death

ਜਲੰਧਰ, 29 ਜੂਨ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਬੀਤੇ ਦਿਨੀਂ ਸਵੇਰ ਵੇਲੇ ਚੱਲੀ ਤੇਜ ਹਨੇਰੀ ਦੇ ਕਾਰਨ ਡਿੱਗੇ ਰੁੱਖ ਹੇਠਾਂ ਆਉਣ ਕਾਰਨ ਪਿਤਾ-ਪੁੱਤਰੀ ਦੀ ਮੌਤ (Death) ਹੋ ਗਈ ਹੈ ।

ਰੁੱਖ ਡਿੱਗਣ ਕਾਰਨ ਨੁਕਸਾਨਿਆ ਗਿਆ ਬੁਰੀ ਤਰ੍ਹਾਂ ਮੋਟਰਸਾਈਕਲ

ਐਤਵਾਰ ਸਵੇਰੇ ਮੀਂਹ ਸ਼ੁਰੂ ਹੋਣ ਤੋਂ ਪਹਿਲਾਂ ਚੱਲੀ ਤੇਜ਼ ਹਨੇਰੀ (Strong wind) ਕਾਰਨ ਰੁੱਖ ਡਿੱਗਣ ਨਾਲ ਪਿਓ-ਧੀ ਦੀ ਮੌਤ ਹੋ ਗਈ । ਉਨ੍ਹਾਂ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ । ਇਹ ਦਰਦਨਾਕ ਹਾਦਸਾ ਕਮਿਸ਼ਨਰੇਟ ਪੁਲਸ ਜਲੰਧਰ ਦੇ ਥਾਣਾ ਸਦਰ ਅਧੀਨ ਆਉਂਦੇ ਇਲਾਕੇ ਜਮਸ਼ੋਰ-ਭੋਡੇ ਸਪਰਾਏ ਰੋਡ ‘ਤੇ ਵਾਪਰਿਆ ।

ਕੌਣ ਹਨ ਦੋਵੇਂ ਪਿਤਾ-ਪੁੱਤਰੀ

ਜਾਣਕਾਰੀ ਮੁਤਾਬਕ ਪਿੰਡ ਭੋਡੇ ਸਪਰਾਏ ਵਿਚ ਕਿਰਾਏ ਦੇ ਮਕਾਨ ਵਿਚ ਰਹਿਣ ਵਾਲਾ ਰਹਿਣ ਵਾਲਾ ਕਸ਼ਮੀਰ ਲਾਲ ਉਰਫ਼ ਬਿੱਲਾ (40), ਜੋ ਮੂਲ ਤੌਰ ‘ਤੇ ਪਿੰਡ ਉੱਗੀ-ਚਿੱਟੀ ਦਾ ਹੈ, ਆਪਣੀ 12 ਸਾਲਾ ਧੀ ਸੋਨਾਲੀ ਨਾਲ ਕਿਸੇ ਕੰਮ ਲਈ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਅਚਾਨਕ ਚੱਲੀ ਤੇਜ਼ ਹਨੇਰੀ ਕਾਰਨ ਭੋਡੇ ਸਪਰਾਏ ਪਿੰਡ ਵਿਚ ਹੀ ਰੋਡ ‘ਤੇ ਇਕ ਰੁੱਖ ਉਨ੍ਹਾਂ ਦੇ ਉੱਪਰ ਡਿੱਗ ਗਿਆ ਅਤੇ ਮੌਕੇ ‘ਤੇ ਹੀ ਦੋਵਾਂ ਨੇ ਦਮ ਤੋੜ ਦਿੱਤਾ । ਪਤਾ ਲੱਗਾ ਹੈ ਕਿ ਮ੍ਰਿਤਕ ਕਸ਼ਮੀਰ ਲਾਲ ਬਿੱਲਾ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਉਸ ਦੀ ਧੀ ਪੰਜਵੀਂ ਕਲਾਸ ਵਿਚ ਪੜ੍ਹਦੀ ਸੀ ।

ਚੋਰੀ ਦੇ ਸਮਾਰਟਫੋਨਾਂ ਸਮੇਤ ਅੰਤਰਰਾਸ਼ਟਰੀ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ

0
Arrest

ਨੋਇਡਾ, 29 ਜੂਨ 2026 : ਗ੍ਰੇਟਰ ਨੋਇਡਾ (Greater Noida) ਦੇ ਥਾਣਾ ਨੌਲੇਜ ਪਾਰਕ ਪੁਲਸ ਨੇ ਸਮਾਰਟਫੋਨ ਚੋਰੀ ਕਰ ਕੇ ਨੇਪਾਲ, ਬੰਗਲਾਦੇਸ਼ ਸਮੇਤ ਹੋਰਨਾਂ ਦੇਸ਼ਾਂ ‘ਚ ਵੇਚਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।

ਕਿੰਨੇ ਸਮਾਰਟ ਫੋਨ ਕੀਤੇ ਗਏ ਹਨ ਬਰਾਮਦ

ਮੁਲਜ਼ਮਾਂ ਕੋਲੋਂ ਚੋਰੀ ਦੇ 316 ਸਮਾਰਟਫੋਨ (Smartphone) ਅਤੇ ਵਾਰਦਾਤ ‘ਚ ਵਰਤਿਆ ਗਿਆ ਇਕ ਆਟੋ ਰਿਕਸ਼ਾ ਬਰਾਮਦ ਕੀਤਾ ਗਿਆ ਹੈ । ਪੁਲਸ ਅਨੁਸਾਰ, ਗਿਰੋਹ ਕੰਟੇਨਰ ਅਤੇ ਟਰੱਕ ਚਾਲਕਾਂ ਦੀ ਮਿਲੀਭੁਗਤ ਨਾਲ ਨੋਇਡਾ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਭੇਜੇ ਜਾ ਰਹੇ ਮਹਿੰਗੇ ਮੋਬਾਈਲ ਫੋਨ ਚੋਰੀ ਕਰਦਾ ਸੀ । ਚੋਰੀ ਦੇ ਮੋਬਾਈਲ ਵਿਦੇਸ਼ਾਂ ‘ਚ ਵੇਚ ਦਿੱਤੇ ਜਾਂਦੇ ਸਨ । ਇਸੇ ਗਿਰੋਹ ਦੇ ਤਿੰਨ ਹੋਰ ਮੈਂਬਰ ਪਹਿਲਾਂ ਵੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ।

ਕੀ ਦਾਅਵਾ ਕੀਤਾ ਗਿਆ ਹੈ ਪੁਲਸ ਵਲੋਂ

ਪੁਲਸ ਦਾ ਦਾਅਵਾ ਹੈ ਕਿ ਗਿਰੋਹ ਹੁਣ ਤੱਕ ਲੱਗਭਗ 4000 ਮੋਬਾਇਲ ਫੋਨ ਚੋਰੀ (Mobile phone theft) ਕਰ ਚੁੱਕਾ ਹੈ । ਗਿਰੋਹ ਦਾ ਸਰਗਨਾ ਮਨੋਜ ਫ਼ਰਾਰ ਹੈ, ਜਿਸ ਦੀ ਭਾਲ ਜਾਰੀ ਹੈ । ਮੁਲਜ਼ਮਾਂ ਦੇ ਖਿ਼ਲਾਫ਼ ਗੈਂਗਸਟਰ ਐਕਟ ਦੇ ਤਹਿਤ ਵੀ ਕਾਰਵਾਈ ਕੀਤੀ ਜਾਵੇਗੀ ।

ਨਹਿਰ ਵਿੱਚ ਨਹਾਉਣ ਉਤਰੇ ਵਿਦਿਆਰਥੀ ਦੀ ਡੁੱਬਣ ਨਾਲ ਹੋਈ ਮੌਤ

0
Student drowns

ਕੁਰੂਕਸ਼ੇਤਰ, 29 ਜੂਨ 2026 : ਹਰਿਆਣਾ (Haryana) ਸੂਬੇ ਸ਼ਹਿਰ ਕੁਰੂਕਸ਼ੇਤਰ ਦੇ ਇਕ ਪਿੰਡ ਦੇ ਵਸਨੀਕ ਦੇ ਭਾਣਜੇ ਦੀ ਨਹਿਰ ਵਿਚ ਨਹਾਉਣ ਵੇਲੇ ਡੁੱਬਣ (Drowning) ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਵਿਦਿਆਰਥੀ

ਬੀਤੇ ਦਿਨੀਂ ਐਤਵਾਰ ਨੂੰ ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਵਿੱਚ ਨਹਾਉਣ ਉਤਰੇ 11ਵੀਂ ਜਮਾਤ ਦੇ ਇੱਕ ਵਿਦਿਆਰਥੀ ਦੇ ਡੁੱਬ ਜਾਣ ਦੀ ਘਟਨਾ ਸਾਹਮਣੇ ਆਈ। ਸੂਚਨਾ ਮਿਲਣ ‘ਤੇ ਪੁਲਸ ਅਤੇ ਗੋਤਾਖੋਰਾਂ (Divers) ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਵਿਦਿਆਰਥੀ ਦੀ ਭਾਲ ਲਈ ਸਰਚ ਆਪਰੇਸ਼ਨ ਸ਼ੁਰੂ ਕੀਤਾ । ਵਿਦਿਆਰਥੀ ਦੀ ਪਛਾਣ 18 ਸਾਲਾ ਰੋਹਿਤ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਉਹ ਹਾਲ ਹੀ ਵਿੱਚ 10ਵੀਂ ਜਮਾਤ ਪਾਸ ਕਰਕੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਪਣੇ ਮਾਮੇ ਦੇ ਘਰ ਆਇਆ ਹੋਇਆ ਸੀ ।

ਕੀ ਜਾਣਕਾਰੀ ਦਿੱਤੀ ਵਿਦਿਆਰਥੀ ਦੇ ਮਾਮੇ ਨੇ

ਰੋਹਿਤ ਦੇ ਮਾਮੇ ਰਾਜਵੀਰ ਨੇ ਦੱਸਿਆ ਕਿ ਉਹ ਕਰੀਬ ਚਾਰ ਮਹੀਨੇ ਪਹਿਲਾਂ ਹੀ ਪਰਿਵਾਰ ਸਮੇਤ ਕੁਰੂਕਸ਼ੇਤਰ ਦੇ ਇੱਕ ਪਿੰਡ ਵਿੱਚ ਆ ਕੇ ਰਹਿਣ ਲੱਗਾ ਸੀ ਅਤੇ ਇੱਥੇ ਇੱਕ ਠੇਕੇਦਾਰ ਕੋਲ ਰਾਜ ਮਿਸਤਰੀ ਦਾ ਕੰਮ ਕਰਦਾ ਹੈ । ਰੋਹਿਤ ਦੀਆਂ ਛੁੱਟੀਆਂ ਖਤਮ ਹੋਣ ਵਾਲੀਆਂ ਸਨ ਅਤੇ ਉਸ ਨੇ ਵਾਪਸ ਆਪਣੇ ਘਰ ਜਾਣਾ ਸੀ, ਇਸ ਲਈ ਉਹ ਉਸ ਨੂੰ ਨਵੇਂ ਕੱਪੜੇ ਦਿਵਾਉਣ ਲਈ ਕੁਰੂਕਸ਼ੇਤਰ ਲੈ ਕੇ ਗਿਆ ਸੀ ।

ਨਹਾਉਂਦੇ ਵੇਲੇ ਰੋਹਿਤ ਚਲਿਆ ਗਿਆ ਸੀ ਡੂੰਘੇ ਪਾਣੀ ਵਿਚ

ਵਾਪਸੀ ਦੌਰਾਨ ਰਸਤੇ ਵਿੱਚ ਕੁਝ ਬੱਚਿਆਂ ਨੂੰ ਨਹਿਰ ਵਿੱਚ ਨਹਾਉਂਦੇ (Bathing canal) ਦੇਖ ਕੇ ਰੋਹਿਤ ਨੇ ਵੀ ਨਹਾਉਣ ਦੀ ਜਿੱਦ ਕੀਤੀ । ਨਹਾਉਂਦੇ ਸਮੇਂ ਉਹ ਡੂੰਘੇ ਪਾਣੀ ਵਿੱਚ ਚਲਾ ਗਿਆ ਅਤੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ । ਉਸ ਨੇ ਬਚਾਅ ਲਈ ਰੌਲਾ ਵੀ ਪਾਇਆ, ਪਰ ਉਸ ਨੂੰ ਬਚਾਇਆ ਨਾ ਜਾ ਸਕਿਆ ।

80 ਸਾਲਾ ਬਜ਼ੁਰਗ ਵੱਲੋਂ 8 ਸਾਲਾ ਬੱਚੇ ਨਾਲ ਬਦਫੈਲੀ

0
sexually assault

ਗੁਰਦਾਸਪੁਰ, 29 ਜੂਨ 2026: ਜਿਲਾ ਗੁਰਦਾਸਪੁਰ (Gurdaspur) ਦੇ ਇਕ ਪਿੰਡ ‘ਚ 80 ਸਾਲਾ ਬਜ਼ੁਰਗ ਵੱਲੋਂ 8 ਸਾਲਾ ਮੁੰਡੇ ਨਾਲ ਬਦਫੈਲੀ (Mischief) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।

ਕੌਣ ਹੈ ਇਹ ਵਿਅਕਤੀ

ਇਸ ਸਬੰਧੀ ਥਾਣਾ ਮੁਖੀ ਦੀਨਾਨਗਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੀਨਾਨਗਰ ਦੇ ਇਕ ਪਿੰਡ ਤੋਂ ਮਿਲੀ ਸਿਕਾਇਤ ‘ਚ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ 8 ਸਾਲਾ ਮੁੰਡਾ ਘਰ ‘ਚ ਇਕੱਲਾ ਸੀ । ਇਸੇ ਦੌਰਾਨ ਬਿਸ਼ਨ ਸਿੰਘ (80) ਘਰ ਅੰਦਰ ਦਾਖ਼ਲ (Entering the house) ਹੋਇਆ ਅਤੇ ਉਸ ਨੇ ਮੁੰਡੇ ਨਾਲ ਜ਼ਬਰਦਸਤੀ ਬਦਫੈਲੀ ਕਰਨੀ ਸ਼ੁਰੂ ਕਰ ਦਿੱਤੀ । ਜਦੋਂ ਮੁੰਡੇ ਦੀ ਮਾਂ ਅਚਾਨਕ ਘਰ ਪਹੁੰਚੀ ਤਾਂ ਬਿਸ਼ਨ ਸਿੰਘ ਘਬਰਾ ਗਿਆ ਅਤੇ ਮੁੰਡੇ ਤੇ ਉਸ ਦੀ ਮਾਂ ਨੂੰ ਧੱਕਾ ਦੇ ਕੇ ਮੌਕੇ ਤੋਂ ਫਰਾਰ ਹੋ ਹੋ ਗਿਆ ।

ਪੁਲਸ ਨੇ ਸਿ਼ਕਾਇਤ ਮਿਲਣ ਤੇ ਕਰ ਦਿੱਤੀ ਹੈ ਕਾਰਵਾਈ ਸ਼ੁਰੂ

ਪਰਿਵਾਰ ਦੀ ਲਿਖਤੀ ਸਿ਼ਕਾਇਤ ‘ਤੇ ਦੀਨਾਨਗਰ ਪੁਲਸ ਨੇ ਸਾਰੇ ਮਾਮਲੇ ਦੀ ਜਾਂਚ-ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ਼ ਮਾਮਲਾ ਦਰਜ (Case registered) ਕਰ ਕੇ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਬੇਅਦਬੀ ਕਾਨੂੰਨ ਨੂੰ ਸੋਧਾਂ ਕਰਕੇ ਮਹੀਨੇ ਅੰਦਰ ਕੀਤਾ ਜਾਵੇ ਲਾਗੂ : ਜੱਥੇਦਾਰ

0
Amritsar

ਅੰਮ੍ਰਿਤਸਰ, 29 ਜੂਨ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਵਿਧਾਇਕਾਂ ਤੇ ਮੰਤਰੀਆਂ ਵਲੋਂ ਆਪਣੇ-ਆਪਣੇ ਜਵਾਬ ਲਿਖਤੀ ਦਿੱਤੇ ਗਏ ਹਨ ।

ਕੀ ਆਖਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਵਿਖੇ ਬੇਅਦਬੀ ਕਾਨੂੰਨ ਨੂੰ ਲੈ ਕੇ ਪਹੁੰਚੇ ਵਿਧਾਇਕਾਂ, ਕੈਬਨਿਟ ਮੰਤਰੀ ਅਤੇ ਸਪੀਕਰ ਦੇ ਵਿਚਾਰ ਸੁਣਨ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਸੁਣਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਕਾਨੂੰਨ (Blasphemy law) ਵਿੱਚ ਪੰਥ ਦੀ ਰਾਏ ਮੁਤਾਬਿਕ ਸੋਧਾਂ ਕਰਨ ਲਈ ਲਿਖਤੀ ਰੂਪ ਵਿੱਚ ਸੁਝਾ ਦਿੱਤੇ ਜਾ ਰਹੇ ਹਨ। ਜਿਨ੍ਹਾਂ ਨੂੰ ਇੱਕ ਮਹੀਨੇ ਦੇ ਅੰਦਰ ਕਾਨੂੰਨ ਅੰਦਰ ਸੋਧਾਂ ਕਰਕੇ ਲਾਗੂ ਕੀਤਾ ਜਾਵੇ ।

ਸੋਧਾਂ ਨਾ ਹੋਣ ਤੱਕ ਕਾਨੂੰਨ ਨਹੀਂ ਹੋਵੇਗਾ ਲਾਗੂ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Giani Kuldeep Singh Gargajj) ਨੇ ਕਿਹਾ ਕਿ ਜਦੋਂ ਤੱਕ ਕਾਨੂੰਨ ਅੰਦਰ ਸੋਧਾ ਨਹੀਂ ਹੁੰਦੀਆਂ ਉਨੀ ਦੇਰ ਤੱਕ ਕਾਨੂੰਨ ਲਾਗੂ ਨਹੀਂ ਹੋਵੇਗਾ । ਸਵੇਰੇ 11 ਵਜੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਵਿਧਾਇਕ ਕੈਬਨਿਟ ਮੰਤਰੀ ਅਤੇ ਸਪੀਕਰ ਦੀ ਤਕਰੀਬਨ ਡੇਢ ਘੰਟਾ ਗੱਲਬਾਤ ਤੋਂ ਬਾਅਦ ਜਥੇਦਾਰ ਨੇ ਪੰਜ ਸਿੰਘ ਸਾਹਿਬਾਨ ਦਾ ਆਦੇਸ਼ ਸਾਰੇ ਹਾਊਸ ਨੂੰ ਸੁਣਾਇਆ ਅਤੇ ਜਿਸ ਨੂੰ ਪਹੁੰਚੇ ਉਪਰੁਕਤਾ ਨੇ ਪ੍ਰਵਾਨ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦੱਸੇ ਗਏ ਸੁਝਾਵਾਂ ਅਨੁਸਾਰ ਲਾਗੂ ਕਰਨ ਦੀ ਹਾਮੀ ਭਰੀ । ਜਥੇਦਾਰ ਨੇ ਕਿਹਾ ਕਿ ਇਸ ਮੁੱਦੇ ਤੇ ਕੋਈ ਵੀ ਸਿਆਸੀ ਧਿਰ ਸਿਆਸਤ ਨਹੀਂ ਕਰੇਗੀ ਅਤੇ ਨਾ ਹੀ ਕਿਸੇ ਧਿਰ ਦੇ ਖਿਲਾਫ ਕੋਈ ਗਲਤ ਬਿਆਨਬਾਜ਼ੀ ਕੀਤੀ ਜਾਵੇਗੀ ।

ਸਰਕਾਰ ਸੁਝਾਅ ਹੋਣ ਤੇ ਕਰ ਸਕਦੀ ਹੈ ਸਿੱਧੇ ਤੌਰ ‘ਤੇ ਸੰਪਰਕ

ਜਥੇਦਾਰ ਨੇ ਕਿਹਾ ਕਿ ਇਸ ਸਬੰਧੀ ਜੇਕਰ ਸਰਕਾਰ ਨੂੰ ਕੋਈ ਸੁਝਾਅ ਚਾਹੀਦਾ ਹੋਵੇ ਤਾਂ ਉਹਨਾਂ ਦੇ ਨਾਲ ਸਿੱਧੇ ਤੌਰ ‘ਤੇ ਸੰਪਰਕ ਕਰ ਸਕਦੀ ਹੈ । ਮਰਿਆਦਾ ਵਿੱਚ ਦਖਲ ਦੇਣ ਲਈ ਕਿਸੇ ਵੀ ਸਰਕਾਰ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ । ਪੰਜਾਬ ਸਰਕਾਰ (Punjab Government) ਵੱਲੋਂ ਪਾਸ ਕੀਤੇ ਗਏ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026`’ਤੇ ਵਿਚਾਰ-ਵਟਾਂਦਰਾ ਸ਼ੁਰੂ ਕਰਨ ਤੋਂ ਪਹਿਲਾਂ, ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਕੀਤੀ ।

ਕੌਣ ਕੌਣ ਸੀ ਅਰਦਾਸ ਵਿਚ ਸ਼ਾਮਲ

ਅਰਦਾਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਹਾਜ਼ਰ ਹਨ ।

ਪੰਜਾਬ ਸਰਕਾਰ ਕਰ ਚੁੱਕੀ ਹੈ ਆਧੁਨਿਕ ਪੇਂਡੂ ਜਿੰਮ ਜਨਤਾ ਨੂੰ ਸਮਰਪਿਤ : ਮੁੱਖ ਮੰਤਰੀ

0
Chief Minister

ਫਰੀਦਕੋਟ, 29 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਕਈ ਆਧੁਨਿਕ ਪੇਂਡੂ ਜਿੰਮ (Modern rural gym) ਜਨਤਾ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ।

ਕਿੰਨੇ ਜਿੰਮ ਕੀਤੇ ਜਾ ਚੁੱਕੇ ਹਨ ਜਨਤਾ ਨੂੰ ਸਮਰਪਿਤ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੀਤੇ ਦਿਨ ਸੂਬੇ ਭਰ ਵਿਚ ਆਧੁਨਿਕ ਪੇਂਡੂ ਜਿੰਮ ਜਨਤਾ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਦੀ ਗਿਣਤੀ 500 ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲ ਕਦਮੀ ਦਾ ਉਦੇਸ਼ ‘ਯੁੱਧ ਨਸਿ਼ਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੇ ਹੋਏ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ ।

ਹੋਰ ਕਿੰਨੇ ਜਿੰਮ ਸਥਾਪਤ ਕਰ ਰਹੀ ਹੈ ਸਰਕਾਰ

ਪ੍ਰਾਪਤ ਸੂਚਨਾ ਮੁਤਾਬਕ 1791 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਦੇ ਸਮਰਥਨ ਨਾਲ ਪੰਜਾਬ ਸਰਕਾਰ (Punjab Government) ਪੰਜਾਬ ਭਰ ਵਿੱਚ 3000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰ ਰਹੀ ਹੈ ਅਤੇ 3100 ਖੇਡ ਮੈਦਾਨ ਵਿਕਸਤ ਕਰ ਰਹੀ ਹੈ. ਇਸ ਤੋਂ ਇਲਾਵਾ ਖੇਤੀਬਾੜੀ ਵਿੱਚ ਟਿਕਾਊ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ਾਲ ਪੁਨਰ ਸੁਰਜੀਤੀ ਮੁਹਿੰਮ ਚਲਾਈ ਜਾ ਰਹੀ ਹੈ ।

ਪੇਂਡੂ ਜਿੰਮ ਜਨਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਅਤੇ ਖੇਡ ਭਾਈਚਾਰੇ ਲਈ ਇੱਕ ਇਤਿਹਾਸਕ ਦਿਨ ਹੈ. ਇਹ ਪੇਂਡੂ ਜਿੰਮ ਅਤੇ ਖੇਡ ਦੇ ਮੈਦਾਨ ਸਾਡੀ ‘ਨਸਿਆਂ ਵਿਰੁੱਧ ਜੰਗ’ ਮੁਹਿੰਮ ਨੂੰ ਮਜ਼ਬੂਤ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਫਰੀਦਕੋਟ ਦੇ ਚੰਦ ਬਾਜਾ ਪਿੰਡ ਤੋਂ 500 ਪੇਂਡੂ ਜਿੰਮਾਂ ਦਾ ਉਦਘਾਟਨ ਕੀਤਾ ਹੈ ।

ਪਹਿਲੀ ਵਾਰ ਹੈ ਕਿ ਖੇਡਾਂ ਲਈ ਕਰੋੜਾਂ ਦਾ ਬਜਟ ਅਲਾਟ ਕੀਤਾ ਗਿਆ ਹੈ

ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ, ਖੇਡਾਂ ਲਈ 1,791 ਕਰੋੜ ਰੁਪਏ ਦਾ ਰਿਕਾਰਡ ਬਜਟ ਅਲਾਟ ਕੀਤਾ ਗਿਆ ਹੈ। ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਅਤੇ ਆਧੁਨਿਕ ਜਿੰਮਾਂ ਤੱਕ ਪਹੁੰਚ ਪ੍ਰਦਾਨ ਕਰਨਾ ਸਾਡੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਲਗਭਗ 200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ‘ਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰਨ ਦਾ ਟੀਚਾ ਹੈ । ਉਨ੍ਹਾਂ ਕਿਹਾ ਕਿ ਇਹ ਸਿਰਫ਼ ਜਿੰਮ ਨਹੀਂ ਹਨ, ਸਗੋਂ ਪੰਜਾਬ ਦੇ ਨੌਜਵਾਨਾਂ ਲਈ ਇੱਕ ਸਿਹਤਮੰਦ ਅਤੇ ਉੱਜਵਲ ਭਵਿੱਖ ਦੀ ਨੀਂਹ ਹਨ. ਇਸ ਤੋਂ ਇਲਾਵਾ ਸੂਬੇ ਦੇ ਸਾਰੇ ਜਿ਼ਲ੍ਹਿਆਂ ‘ਚ 3100 ਖੇਡ ਦੇ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਚੋਂ 250 ਪਹਿਲਾਂ ਹੀ ਜਨਤਾ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ।

ਪੰਜਾਬ ਸਰਕਾਰ ਨੇ ਕੀਤੀ ਹੈ ਪਿੰਡਾਂ ਦੇ ਛੱਪੜਾਂ ਨੂੰ ਮੁੜ ਸੁਰਜੀਤ ਕਰਨ ਦੀ ਮੁਹਿੰਮ

ਇੱਕ ਹੋਰ ਮਹੱਤਵਪੂਰਨ ਪਹਿਲ ਕਦਮੀ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੇ ਛੱਪੜਾਂ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ । ਇਨ੍ਹਾਂ ਛੱਪੜਾਂ ਨੂੰ ਸਾਫ਼ ਕਰਨ ਲਈ ਇੱਕ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਖੇਤੀਬਾੜੀ ਦੇ ਉਦੇਸ਼ਾਂ ਲਈ ਕੀਤੀ ਜਾਵੇਗੀ. ਇਸ ਨਾਲ ਭੂਮੀਗਤ ਪਾਣੀ ‘ਤੇ ਨਿਰਭਰਤਾ ਘਟੇਗੀ ਅਤੇ ਟਿਕਾਊ ਪਾਣੀ ਪ੍ਰਬੰਧਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ ।

ਔਰਤਾਂ ਨੂੰ ਜਾਰੀ ਹੋਣ ਵਾਲੀ ਰਾਸ਼ੀ ਜਾਵੇਗੀ ਸਿੱਧ ਬੈਂਕ ਖਾਤਿਆਂ ਵਿਚ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ, 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਸਹਾਇਤਾ ਰਾਸ਼ੀ ਬਾਰੇ ਜਾਣਕਾਰੀ ਮਿਲਣੀ ਸ਼ੁਰੂ ਹੋ ਜਾਵੇਗੀ, ਅਤੇ ਇਹ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਜਮ੍ਹਾਂ ਕਰਵਾਈ ਜਾਵੇਗੀ । ਅਨੁਸੂਚਿਤ ਜਾਤੀ (ਐਸ. ਸੀ.) ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣਗੇ । ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ ।

ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਹੈ ਉਮੀਦ

ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਨਾਲ ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ । ਸੂਬਾ ਸਰਕਾਰ ਨੇ ਇਸਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪਹਿਲਾਂ ਹੀ 9,300 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ । ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਕਈ ਪਤਵੰਤੇ ਮੌਜੂਦ ਸਨ ।

ਨੋਇਡਾ ਵਿਖੇ ਫਲੈਟਾਂ ਵਿਚ ਏ. ਸੀ. ਫਟਣ ਤੋਂ ਬਾਅਦ ਲੱਗ ਗਈ ਅੱਗ

0
Ac Ecplodes

ਨੋਇਡਾ, 29 ਜੂਨ 2026 : ਭਾਰਤ ਦੇਸ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਨੋਇਡਾ ਵਿਖੇ ਸੈਕਟਰ-119 ਵਿਚ ਇਕ ਸੁਸਾਇਟੀ ਵਿਚ ਬਣੇ ਫਲੈਟਾਂ ਵਿਚ ਅੱਗ (Fire in flats) ਲੱਗਣ ਦਾ ਸਮਾਚਾਰ ਹੈ ।

ਕਿਵੇਂ ਲੱਗ ਗਈ ਅੱਗ

ਮਿਲੀ ਜਾਣਕਾਰੀ ਅਨੁਬਾਰ ਉੱਤਰ ਪ੍ਰਦੇਸ਼ ਦੇ ਨੋਇਡਾ (Noida) ਦੇ ਸੈਕਟਰ-119 ਦੀ ਅਰਨਿਆ ਸੋਸਾਇਟੀ ਦੇ ਇੱਕ ਫਲੈਟ ਵਿੱਚ ਭਿਆਨਕ ਅੱਗ ਲੱਗ ਗਈ, ਜਿਸਨੇ ਨੇੜਲੇ ਕਈ ਫਲੈਟਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ । ਸੋਮਵਾਰ ਸਵੇਰੇ ਨੋਇਡਾ ਦੇ ਸੈਕਟਰ 119 ਵਿੱਚ ਇੱਕ ਉੱਚ-ਮੰਜਿ਼ਲਾ ਹਾਊਸਿੰਗ ਸੋਸਾਇਟੀ ਦੇ ਕਈ ਫਲੈਟਾਂ ਵਿੱਚ ਭਿਆਨਕ ਅੱਗ ਲੱਗ ਗਈ ।

ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਕਰ ਦਿੱਤੀ ਹੈ ਕਾਰਵਾਈ ਸ਼ੁਰੂ

ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ (Fire brigade) ਦੀਆਂ ਛੇ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਹੁਣ ਅੱਗ ‘ਤੇ ਕਾਬੂ ਪਾਉਣ ਦਾ ਕੰਮ ਕਰ ਰਹੀਆਂ ਹਨ । ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਅੱਗ ਕਿਸੇ ਇੱਕ ਫਲੈਟ ਵਿੱਚ ਏ. ਸੀ. ਫਟਣ ਜਾਂ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ । ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਘਟਨਾ ਸਥਾਨ ‘ਤੇ ਜਾਣ ਦੇ ਨਿਰਦੇਸ਼ ਦਿੱਤੇ ਹਨ ।

ਦੋ ਕਾਰਾਂ ਦੀ ਟੱਕਰ ਕਾਰਨ ਹੋਈ 4 ਮੈਂਬਰਾਂ ਦੀ ਮੌਤ ਤੇ 5 ਜ਼ਖ਼ਮੀ

0
jalandhar Accident

ਜਲੰਧਰ, 29 ਜੂਨ 2026 : ਪੰਜਾਬ ਦੇ ਸ਼ਹਿਰ ਜਲੰਧਰ-ਪਠਾਨਕੋੋਟ ਕੌਮੀ ਮਾਰਗ (Jalandhar-Pathankot National Highway) ‘ਤੇ ਦੋ ਕਾਰਾਂ ਦੀ ਟੱਕਰ ਹੋਣ ਕਾਰਨ ਕਾਰ ਸਵਾਰ ਚਾਰ ਮੈਂਬਰਾਂ ਦੀ ਮੌਤ (Death) ਤੇ ਪੰਜ ਜਖਮੀ ਹੋਏ ਹਨ ।

ਕਿਵੇਂ ਵਾਪਰਿਆ ਸੜਕ ਹਾਦਸਾ

ਜਲੰਧਰ- ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਿਸ਼ਨਗੜ੍ਹ, ਡੀ. ਏ. ਵੀ. ਯੂਨੀਵਰਸਿਟੀ ਨਜ਼ਦੀਕ ਦੋ ਕਾਰਾਂ ਦੀ ਭਿਆਨਕ ਟੱਕਰ ਵਿਚ ਕਾਰ ਸਵਾਰ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਅਤੇ ਦੂਸਰੀ ਕਾਰ ਸਵਾਰ ਪੰਜ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ (Injured) ਹੋ ਗਏ ਵਾਲੇ ਸੜਕ ਹਾਦਸੇ ਵਿਚ ਮਿਲੀ ਜਾਣਕਾਰੀ ਦੇ ਅਨੁਸਾਰ ਇਕ ਬਲੀਨੋ ਕਾਰ, ਜਿਸ ਵਿਚ ਕਾਰ ਚਾਲਕ ਦੋ ਔਰਤਾਂ ਤੇ ਇਕ ਬੱਚਾ ਸਵਾਰ ਹੋ ਕੇ ਪਠਾਨਕੋਟ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ ਤੇ ਜਦੋਂ ਉਹ ਕਿਸ਼ਨਗੜ੍ਹ ਚੌਂਕ ਤੋਂ ਡੀ. ਏ. ਵੀ. ਯੂਨੀਵਰਸਿਟੀ ਵਿਚਕਾਰ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਕੇ ਜਲੰਧਰ ਵਲੋਂ ਭੋਗਪੁਰ ਵੱਲ ਨੂੰ ਆ ਰਹੀ ਇਕ ਕਰੇਟਾ ਕਾਰ ਵਿਚ ਜਾ ਵੱਜੀ । ਇਸ ਸੜਕ ਹਾਦਸੇ (Road accidents) ਵਿਚ ਬਲੀਨੋ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਕਰੇਟਾ ਕਾਰ ਸਵਾਰ ਪੰਜ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਸ. ਐਸ. ਐਫ਼. ਦੀ ਟੀਮ ਵਲੋਂ ਮੌਕੇ ’ਤੇ ਪਹੁੰਚ ਕੇ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ (Hospitalization) ਕਰਵਾਇਆ ਗਿਆ । ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ।

ਮ੍ਰਿਤਕਾਂ ਵਿਚ ਕੌਣ ਕੌਣ ਹਨ ਸ਼ਾਮਲ

ਮ੍ਰਿਤਕਾਂ ਵਿੱਚ ਦੋ ਔਰਤਾਂ, ਇੱਕ ਬੱਚਾ ਅਤੇ ਇੱਕ ਫੌਜ ਦਾ ਸਿਪਾਹੀ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਰੁਪਿੰਦਰ ਸਿੰਘ, ਜੋ ਕਿ ਮੁਕੇਰੀਆ, ਹੁਸ਼ਿਆਰਪੁਰ ਦੇ ਹਿੰਮਤਪੁਰ ਪਿੰਡ ਦਾ ਰਹਿਣ ਵਾਲਾ ਹੈ, ਉਸਦੀ ਪਤਨੀ ਪ੍ਰਦੀਪ ਕੌਰ, ਪੁੱਤਰ ਅਰਬ ਅਤੇ ਮਾਂ ਪੱਪੀ ਵਜੋਂ ਹੋਈ ਹੈ । ਰੁਪਿੰਦਰ ਸਿੰਘ ਦੋ ਦਿਨ ਪਹਿਲਾਂ ਫੌਜ ਤੋਂ ਛੁੱਟੀ ਲੈ ਕੇ ਘਰ ਵਾਪਸ ਆਇਆ ਸੀ ਅਤੇ ਆਪਣੇ ਪਰਿਵਾਰ ਨਾਲ ਹਜ਼ੂਰ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ । ਭੋਗਪੁਰ ਤੋਂ ਜਲੰਧਰ ਜਾਂਦੇ ਸਮੇਂ, ਰੁਪਿੰਦਰ ਸਿੰਘ ਆਪਣੀ ਲੇਨ ਤੋਂ ਦੂਜੀ ਲੇਨ ਵਿੱਚ ਗਿਆ ਅਤੇ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਟਕਰਾ ਗਿਆ । ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ, ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਪਹੁੰਚਾਇਆ, ਅਤੇ ਜਾਂਚ ਕੀਤੀ ਜਾ ਰਹੀ ਹੈ ।

ਮਹਿਲਾ ਕਰਮਚਾਰੀ `ਤੇ ਜਾਨਲੇਵਾ ਹਮਲਾ ਕਰਨ ਵਾਲਾ ਦੋਸ਼ੀ ਪਹੁੰਚਿਆ ਜੇਲ

0
jail

ਗੁਰੂਗ੍ਰਾਮ, 29 ਜੂਨ 2026 : ਹਰਿਆਣਾ (Haryana) ਦੇ ਸ਼ਹਿਰ ਗੁੜਗਾਓਂ ਵਿਖੇ ਇਕ ਮਹਿਲਾ ਕਰਮਚਾਰਨ ‘ਤੇ ਕਾਤਲਾਨਾ ਹਮਲੇ ਕਰਨ ਵਾਲੇ ਦੋਸ਼ੀ ਵਿਅਕਤੀਆਂ ਨੂੰ ਜੇਲ (Jail) ਵਿਖੇ ਪਹੁੰਚਾ ਦਿੱਤਾ ਗਿਆ ਹੈ ।

ਪੁਲਸ ਨੇ ਹਮਲਾਵਰ ਕੋਲੋਂ ਵਾਰਦਾਤ ਵਿਚ ਵਰਤੇ ਹਥਿਆਰ ਵੀ ਕੀਤੇ ਬਰਾਮਦ

ਉਦਯੋਗ ਵਿਹਾਰ ਇਲਾਕੇ ਵਿੱਚ ਇੱਕ ਮਹਿਲਾ ਕਰਮਚਾਰੀ ‘ਤੇ ਜਾਨਲੇਵਾ ਹਮਲਾ (Fatal attack) ਕਰਨ ਦੇ ਮਾਮਲੇ ਵਿੱਚ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪੁਲਸ ਨੇ ਦੋਸ਼ੀ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਗਿਆ ਲੋਹੇ ਦਾ ਦਾਅ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ । ਪੁਲਸ ਨੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ (Judicial custody) ਵਿੱਚ ਭੋਂਡਸੀ ਜੇਲ੍ਹ ਭੇਜ ਦਿੱਤਾ ਗਿਆ ।

ਕੀ ਹੈ ਪੂਰਾ ਮਾਮਲਾ

ਦਰਅਸਲ ਬੀਤੀ 20 ਜੂਨ ਨੂੰ ਪੁਲਸ ਨੂੰ ਸੂਚਨਾ ਮਿਲੀ ਕਿ ਉਦਯੋਗ ਵਿਹਾਰ ਫੇਜ਼-5 ਵਿੱਚ ਇੱਕ ਮਹਿਲਾ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਹੈ । ਸੂਚਨਾ ਮਿਲਦੇ ਹੀ ਉਦਯੋਗ ਵਿਹਾਰ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ, ਪਰ ਉਦੋਂ ਤੱਕ ਜ਼ਖ਼ਮੀ ਮਹਿਲਾ ਨੂੰ ਇਲਾਜ ਲਈ ਸੈਕਟਰ-10 ਸਥਿਤ ਸਰਕਾਰੀ ਹਸਪਤਾਲ ਭੇਜਿਆ ਜਾ ਚੁੱਕਾ ਸੀ ।

ਉੱਥੇ ਮਹਿਲਾ ਦੇ ਪਤੀ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਕੰਪਨੀ ਵਿੱਚ ਡਿਊਟੀ ਖਤਮ ਕਰਕੇ ਘਰ ਜਾਣ ਲਈ ਕੰਪਨੀ ਦੇ ਗੇਟ ਤੋਂ ਬਾਹਰ ਨਿਕਲੀ ਸੀ ਕਿ ਇਸ ਦੌਰਾਨ ਇੱਕ ਵਿਅਕਤੀ ਨੇ ਅਚਾਨਕ ਉਸ ‘ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ ਕਰ ਦਿੱਤਾ । ਸਿਕਾਇਤ ਦੇ ਆਧਾਰ ‘ਤੇ ਉਦਯੋਗ ਵਿਹਾਰ ਥਾਣਾ ਪੁਲਸ ਨੇ ਮਾਮਲਾ ਦਰਜ (Case registered) ਕਰਕੇ ਜਾਂਚ ਸ਼ੁਰੂ ਕਰ ਦਿੱਤੀ ।

ਕੌਣ ਹੈ ਜਿਸਨੇ ਕੀਤਾ ਸੀ ਮਹਿਲਾ ਤੇ ਹਮਲਾ

ਜਾਂਚ ਦੌਰਾਨ ਪੁਲਸ ਨੇ ਇੱਕ ਦੋਸ਼ੀ ਨੂੰ ਰੋਹਤਕ ਦੇ ਪੀ. ਜੀ. ਆਈ. ਐੱਮ. ਐੱਸ. ਤੋਂ ਗ੍ਰਿਫ਼ਤਾਰ ਕਰ ਲਿਆ । ਦੋਸ਼ੀ ਦੀ ਪਛਾਣ ਉੱਤਰ ਪ੍ਰਦੇਸ਼ ਦੇ ਅਮੇਠੀ ਨਿਵਾਸੀ ਸਿਵ ਕੁਮਾਰ ਵਜੋਂ ਹੋਈ ਹੈ । ਪੁਲਸ ਅਨੁਸਾਰ ਵਾਰਦਾਤ ਦੌਰਾਨ ਦੋਸ਼ੀ ਦੇ ਪੈਰ ਵਿੱਚ ਵੀ ਸੱਟ ਲੱਗ ਗਈ ਸੀ, ਜਿਸ ਕਾਰਨ ਉਹ ਹਸਪਤਾਲ ਵਿੱਚ ਇਲਾਜ ਅਧੀਨ ਸੀ ।

ਲੁਧਿਆਣਾ ’ਚ ਗੋਲੀਆਂ ਚਲਾ ਕੇ ਸ਼ੁਭਮ ਨਾਂ ਦੇ ਨੌਜਵਾਨ ਨੂੰ ਕੀਤਾ ਅਗਵਾ

0
kidnapped

ਲੁਧਿਆਣਾ , 29 ਜੂਨ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਅੱਜ ਇਕ ਨੌਜਵਾਨ ਨੂੰ ਕਈ ਨੌਜਵਾਨਾਂ ਵਲੋਂ ਗੋਲੀਬਾਰੀ ਕਰਨ ਤੋਂ ਬਾਅਦ ਅਗਵਾ (Kidnapping) ਕਰ ਲੈਣ ਦਾ ਘਟਨਾਕ੍ਰਮ ਵਾਪਰਿਆ ਹੈ ।

10-12 ਵਿਅਕਤੀਆਂ ਨੇ ਹਮਲਾ ਕਰਕੇ ਕੀਤਾ ਇਕ ਨੌਜਵਾਨ ਅਗਵਾ

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸੈਕਟਰ-32 ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਆਪਸੀ ਰੰਜਿਸ਼ ਦੇ ਚਲਦਿਆਂ 10 ਤੋਂ 12 ਹਮਲਾਵਰਾਂ ਨੇ ਤਿੰਨ ਦੋਸਤਾਂ ‘ਤੇ ਹਮਲਾ ਕਰ ਦਿੱਤਾ । ਹਮਲਾਵਰਾਂ ਨੇ ਮੌਕੇ ‘ਤੇ ਗੋਲੀਆਂ ਵੀ ਚਲਾਈਆਂ ਅਤੇ 23 ਸਾਲਾ ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਹੀ ਇਨੋਵਾ ਕਾਰ ਵਿੱਚ ਅਗਵਾ ਕਰਕੇ ਫਰਾਰ ਹੋ ਗਏ । ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸ਼ਹਿਰ ਭਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ ।

ਕੀ ਹੈ ਪੂਰਾ ਮਾਮਲਾ

ਲੁਧਿਆਣਾ ਦੇ ਸੈਕਟਰ-32 ਵਿੱਚ ਵਾਪਰੀ ਇਸ ਸਨਸਨੀਖੇਜ਼ ਵਾਰਦਾਤ ਨੇ ਜਿਥੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ, ਉਥੇ ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਦੋਸਤ ਨਿਊਟਰੀ ਕੁਲਚਾ ਖਾਣ ਲਈ ਪਹੁੰਚੇ ਹੋਏ ਸਨ ਕਿ ਇਸੇ ਦੌਰਾਨ 10 ਤੋਂ 12 ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਇਸੇ ਦੌਰਾਨ ਹਮਲਾਵਰਾਂ ਦੋ ਰਾਊਂਡ ਹਵਾਈ ਫਾਇਰਿੰਗ (Air firing) ਵੀ ਕੀਤੀ ਗਈ ।

ਹਮਲੇ ਦੌਰਾਨ ਹਮਲਾਵਰਾਂ ਨੇ ਦੋ ਨੌਜਵਾਨਾਂ ਨਾਲ ਜੰਮ ਕੇ ਕੁੱਟਮਾਰ ਕੀਤੀ, ਜਿਸ ਨਾਲ ਦੋ ਨੌਜਵਾਨ ਜ਼ਖਮੀ ਹੋ ਗਏ । ਜਿਨ੍ਹਾਂ ਵਿੱਚੋਂ ਸ਼ੁਭਮ (Shubham) ਨਾਮ ਦਾ ਨੌਜਵਾਨ ਬੇਹੋਸ਼ ਹੋ ਗਿਆ । ਹਮਲਾਵਰ ਉਸ ਨੂੰ ਜ਼ਖਮੀ ਹਾਲਤ ਵਿੱਚ ਹੀ ਆਪਣੀ ਇਨੋਵਾ ਕਾਰ ਵਿੱਚ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ । ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ (CCTV footage) ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰ ਨੌਜਵਾਨਾਂ ਦਾ ਪਿੱਛਾ ਕਰਦੇ ਅਤੇ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ । ਫੁਟੇਜ ਵਿੱਚ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਵੀ ਸਾਫ਼ ਸੁਣੀਆਂ ਜਾ ਸਕਦੀਆਂ ਹਨ ।

ਪੁਲਸ ਕਰ ਰਹੀ ਹੈ ਰੰਜਸ਼ ਪਿਛਲੇ ਕਾਰਨਾਂ ਦੀ ਜਾਂਚ

ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਅਤੇ ਸਪੈਸ਼ਲ ਬ੍ਰਾਂਚ ਦੀ ਟੀਮ ਮੌਕੇ ‘ਤੇ ਪਹੁੰਚੀ । ਪੁਲਸ ਨੂੰ ਘਟਨਾ ਸਥਾਨ ਤੋਂ ਦੋ ਖੋਲ ਵੀ ਬਰਾਮਦ ਹੋਏ ਹਨ । ਥਾਣਾ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਮਲਹੋਤਰਾ ਨੇ ਸ਼ੁਭਮ ਦੇ ਅਗਵਾ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਸ ਨੇ ਤੁਰੰਤ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ।

ਭਰੋਸੇਯੋਗ ਸੂਤਰਾਂ ਮੁਤਾਬਕ ਕੁਝ ਦਿਨ ਪਹਿਲਾਂ ਸ਼ੁਭਮ ਦੇ ਘਰ ਦੇ ਬਾਹਰ ਵੀ ਫਾਇਰਿੰਗ ਹੋਈ ਸੀ । ਹੁਣ ਪੁਲਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਦੋਵੇਂ ਧਿਰਾਂ ਵਿਚਕਾਰ ਰੰਜਸ਼ ਦਾ ਅਸਲ ਕਾਰਨ ਕੀ ਸੀ । ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਤੱਕ ਜਲਦ ਤੋਂ ਜਲਦ ਪਹੁੰਚਿਆ ਜਾ ਸਕੇ ।