Home Blog Page 710

9 ਹਜ਼ਾਰ ਬੱਚਿਆਂ ਦਾ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣਾ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ- ਸਪੀਕਰ ਸੰਧਵਾਂ

0

ਕੋਟਕੂਪਰਾ 15 ਅਪ੍ਰੈਲ () ਅੱਜ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕੇ ਕੋਟਕਪੂਰਾ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਪੁੱਜੇ ਪ੍ਰਤਾਪ ਸਿੰਘ ਬਾਜਵਾ; ’32 ਬੰਬਾਂ’ ਵਾਲੇ ਬਿਆਨ ‘ਤੇ ਪੁੱਛਗਿੱਛ ਜਾਰੀ

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਸੋਚ ਸਦਕਾ ਹੀ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਏਨਾ ਉੱਚਾ ਹੋ ਗਿਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਵੀ ਪ੍ਰਾਈਵੇਟ ਸਕੂਲਾਂ ਵਾਂਗ ਬੱਚਿਆਂ ਨੂੰ ਲਿਆਉਣ ਲਈ ਬੱਸਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਬਹੁਤ ਵੱਡੀ ਪ੍ਰਾਪਤੀ ਹੈ ਕਿ ਪਿਛਲੇ ਸਮੇਂ ਵਿੱਚ 9 ਹਜ਼ਾਰ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹੱਟ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਲਈ ਆਏ ਹਨ।

ਉਨ੍ਹਾਂ ਕਿਹਾ ਅੱਜ ਤਿੰਨ ਸਕੂਲਾਂ ਵਿੱਚ 1.18 ਕਰੋੜ ਦੇ ਕੰਮਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਸਰਕਾਰੀ ਸਹਲੂਤਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਜਿਆਦਾ ਸਹੂਲਤਾਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਾਲ ਵਿੱਚ 12316 ਅਧਿਆਪਕ ਰੈਗੂਲਰ ਕੀਤੇ ਹਨ ਅਤੇ 10487 ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ।

ਉਨ੍ਹਾਂ ਨੇ ਦੱਸਿਆ ਕਿ ਅੱਜ ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਵਿਖੇ 16 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਜਿਸ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵਾਸ਼ਰੂਮ, ਲੜਕਿਆਂ ਦੇ ਬਾਥਰੂਮ ਦੀ ਰਿਪੇਅਰ, ਚਾਰਦੀਵਾਰੀ ਦੀ ਰਿਪੇਅਰ ਮਿਡ ਡੇ ਮੀਲ ਸ਼ੈੱਡ ਅਤੇ ਇੰਟਰੈਕਵਿਟ ਪੈਨਲ, ਮਾਡਲਜ਼ ਅਤੇ ਰੰਗ ਰੋਗਨ ਕਰਵਾਇਆ ਗਿਆ ਹੈ। ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਵਾਂਦਰ ਜਟਾਣਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਜਿਸ ਵਿੱਚ ਬਾਊਂਡਰੀ ਵਾਲ, ਕਲਾਸ ਰੂਮ, ਬਾਸਕਿਟ ਬਾਲ ਗਰਾਊਂਡ, ਪ੍ਰੀ-ਪ੍ਰਾਇਮਰੀ ਕਮਰੇ, ਮੇਜਰ ਰਿਪੇਅਰ ਅਤੇ ਨਵੀਂ ਚਾਰੀ ਦੀਵਾਰੀ ਬਣਾਈ ਗਈ ਹੈ ਦਾ ਉਦਘਾਟਨ ਕੀਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਦਰਾਕਾ ਵਿਖੇ 40 ਲੱਖ ਦੀ ਲਾਗਤ ਨਾਲ ਸਕੂਲ ਪਾਰਕ, ਚਾਰ ਦੀਵਾਰੀ ਦੀ ਰਿਪੇਅਰ,ਸਾਇੰਸ ਲੈਬ, ਐਡੀਸ਼ਨਲ ਕਲਾਸਰੂਮ, ਫਰਸ਼ਾਂ ਦੀ ਰਿਪੇਅਰ, ਬਾਊਂਡਰੀ ਵਾਲ, ਕੰਪਿਊਟਰ ਲੈਬ, ਮੁੰਡਿਆਂ ਦੇ ਬਾਥਰੂਮ ਰਿਪੇਅਰ ਬਣਾਇਆ ਗਿਆ ਹੈ, ਦਾ ਉਦਘਾਟਨ ਕੀਤਾ ਗਿਆ ਹੈ।

 

ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਪੁੱਜੇ ਪ੍ਰਤਾਪ ਸਿੰਘ ਬਾਜਵਾ; ’32 ਬੰਬਾਂ’ ਵਾਲੇ ਬਿਆਨ ‘ਤੇ ਪੁੱਛਗਿੱਛ ਜਾਰੀ

0

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ’32 ਬੰਬਾਂ’ ਵਾਲੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ ਹੈ। ਓਧਰ, ਕਾਂਗਰਸੀ ਆਗੂਆਂ ਵੱਲੋਂ ਪੁਲਿਸ ਸਟੇਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਹਨ।

ਸਿੱਖਿਆ ਕ੍ਰਾਂਤੀ: MLA ਸ਼ੈਰੀ ਕਲਸੀ ਨੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਦੱਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਵਿਰੁੱਧ 14 ਅਪ੍ਰੈਲ ਨੂੰ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ 32 ਬੰਬਾਂ ਸੰਬੰਧੀ ਦਿੱਤੇ ਬਿਆਨ ਲਈ ਕੇਸ ਦਰਜ ਕੀਤਾ ਗਿਆ ਸੀ। ਬਾਜਵਾ ਦਾ ਕਹਿਣਾ ਹੈ ਕਿ ਰਾਜਨੀਤੀ ਦੇ ਤਹਿਤ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕੀਤਾ ਅਤੇ ਲਿਖਿਆ, ” ਮੈਂ ਅੱਜ ਸਾਈਬਰ ਸੈੱਲ ਜਾਵਾਂਗਾ ਅਤੇ ਆਪਣਾ ਅਧਿਕਾਰਤ ਬਿਆਨ ਦੇਵਾਂਗਾ।”

ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਹੋ ਚੁੱਕੀ ਹੈ, ਜਦੋਂ ਕਿ 32 ਬਾਕੀ ਹਨ।” ਉਨ੍ਹਾਂ ਦੇ ਬਿਆਨ ਤੋਂ ਬਾਅਦ, 13 ਅਪ੍ਰੈਲ ਨੂੰ, ਪੰਜਾਬ ਪੁਲਿਸ ਨੇ ਚੰਡੀਗੜ੍ਹ ਸਥਿਤ ਬਾਜਵਾ ਦੇ ਘਰ ਜਾ ਕੇ ਪੁੱਛਗਿੱਛ ਕੀਤੀ ਸੀ। ਦੇਰ ਸ਼ਾਮ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿਖੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ।

ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

0

ਨਾਭਾ, 15 ਅਪ੍ਰੈਲ 2025 – ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਨਜ਼ਰਬੰਦ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਕਰੀਬ 14 ਮਹੀਨਿਆਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਨਜ਼ਰਬੰਦ ਸਨ। ਧਰਮਸੋਤ ਅੱਜ ਸ਼ਾਮ ਤੱਕ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ‘ਚੋਂ ਬਾਹਰ ਆ ਸਕਦੇ ਹਨ।

ਦੱਸ ਦਈਏ ਕਿ ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਜਨਵਰੀ ਵਿੱਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ‘ਤੇ ਦੋਸ਼ ਹੈ ਕਿ ਜਦੋਂ ਉਹ ਮਾਰਚ 2016 ਤੋਂ ਮਾਰਚ 2022 ਤੱਕ ਜੰਗਲਾਤ ਮੰਤਰੀ ਸਨ, ਉਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ।

ਇਹ ਵੀ ਪੜ੍ਹੋ: ਹਲਵਾਰਾ ਹਵਾਈ ਅੱਡੇ ਦਾ ਕੰਮ ਮੁਕੰਮਲ ਹੋਣ ਦੇ ਨੇੜੇ, ਲੁਧਿਆਣਾ ਤੋਂ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ: MP ਸੰਜੀਵ ਅਰੋੜਾ

ਪੰਜਾਬ ਦਾ ਸਿੱਖਿਆ ਢਾਂਚਾ ਦੇਸ਼ ਲਈ ਬਣ ਰਿਹਾ ਮਿਸਾਲ : ਵਿਧਾਇਕ ਗੁਰਦੀਪ ਸਿੰਘ ਰੰਧਾਵਾ

0

ਗੁਰਦਾਸਪੁਰ, 15 ਅਪ੍ਰੈਲ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ ਮੁਹਿੰਮ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਹਿਤਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਪੁਰਾ ਵਿੱਚ ਹੋਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਮੌਕੇ ਕੀਤਾ।

ਕਰਨਾਟਕ: ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰੇ, ਰੇਲ ਸੇਵਾਵਾਂ ਠੱਪ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦੇਸ਼ ਵਿੱਚੋਂ ਸਭ ਤੋਂ ਬਿਹਤਰੀਨ ਸਿੱਖਿਆ ਪ੍ਰਬੰਧ ਦੇਣ ਦਾ ਟੀਚਾ ਲੈ ਕੇ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਕੀਤੇ ਯਤਨਾਂ ਦੇ ਸਾਰਥਿਕ ਸਿੱਟੇ ਨਿਕਲ ਕੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਲਗਭਗ 28 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਹਨਾਂ ਵਿੱਚੋਂ ਕਰੀਬ 17 ਹਜ਼ਾਰ ਸਕੂਲਾਂ ਨੂੰ ਵਾਈ-ਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ।

ਹਲਕਾ ਵਿਧਾਇਕ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ, ਉੱਥੇ 12,700 ਅਧਿਆਪਕ ਪੱਕੇ ਵੀ ਕੀਤੇ ਗਏ ਹਨ। ਕਰੀਬ 9000 ਸਫ਼ਾਈ ਸੇਵਕ ਤੇ ਚੌਕੀਦਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਏ ਗਏ ਹਨ। ਇਸ ਦੇ ਨਾਲ-ਨਾਲ ਸਕੂਲ ਆਫ਼ ਐਮੀਨੈਂਸ ਦੇ ਰੂਪ ਵਿੱਚ ਪੰਜਾਬ ਦੇ ਵਿਦਿਆਰਥੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ।

ਸਿੱਖਿਆ ਕ੍ਰਾਂਤੀ: MLA ਸ਼ੈਰੀ ਕਲਸੀ ਨੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

0

ਬਟਾਲਾ, 15 ਅਪ੍ਰੈਲ- ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ”ਪ੍ਰੋਗਰਾਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਕੜੀ ਤਹਿਤ ਬਟਾਲਾ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਇਹ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।

ਵਿਧਾਇਕ ਸ਼ੈਰੀ ਕਲਸੀ ਨਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੋਹਚੱਪ ਵਿਖੇ 4 ਲੱਖ 16 ਹਜ਼ਾਰ ਰੁਪਏ, ਚੀਮਾ ਭਿੱਟੇਵਿੰਡ ਵਿਖੇ 7 ਲੱਖ 94 ਹਜ਼ਾਰ ਰੁਪਏ ਅਤੇ ਕੋਟਲਾ ਮੂਸਾ ਵਿਖੇ 1ਲੱਖ 38 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ‘ਸਿੱਖਿਆ ਕ੍ਰਾਂਤੀ ਪ੍ਰੋਗਰਾਮ’ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਨਵੇਂ ਕਲਾਸਰੂਮ ਬਣਾਏ ਗਏ ਹਨ, ਜਦਕਿ ਸਵੱਛਤਾ ਸਬੰਧੀ ਸੁਵਿਧਾਵਾਂ ਵਿੱਚ ਸੁਧਾਰ ਕਰਦਿਆਂ ਸਕੂਲਾਂ ਵਿੱਚ ਨਵੇਂ ਪਖਾਨੇ ਅਤੇ ਪੁਰਾਣਿਆਂ ਦੀ ਮੁਰੰਮਤ ਕੀਤੀ ਗਈ ਹੈ। ਇਸ ਮੌਕੇ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਇਨ੍ਹਾਂ ਸੁਧਾਰਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।

ਹਲਵਾਰਾ ਹਵਾਈ ਅੱਡੇ ਦਾ ਕੰਮ ਮੁਕੰਮਲ ਹੋਣ ਦੇ ਨੇੜੇ, ਲੁਧਿਆਣਾ ਤੋਂ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ: MP ਸੰਜੀਵ ਅਰੋੜਾ

0

ਲੁਧਿਆਣਾ, 15 ਅਪ੍ਰੈਲ, 2025: ਹਲਵਾਰਾ ਹਵਾਈ ਅੱਡੇ ਤੋਂ ਲੁਧਿਆਣਾ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਸਥਾਨਾਂ ਨਾਲ ਜੋੜਨ ਵਾਲੀਆਂ ਉਡਾਣਾਂ ਜਲਦੀ ਹੀ ਇੱਕ ਹਕੀਕਤ ਬਣ ਸਕਦੀਆਂ ਹਨ। ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਵਾਈ ਅੱਡੇ ‘ਤੇ ਸਿਵਲ ਕੰਮ ਲਗਭਗ ਪੂਰਾ ਹੋ ਗਿਆ ਹੈ, ਸਿਰਫ਼ ਕੁਝ ਰਸਮੀ ਕਾਰਵਾਈਆਂ ਪੂਰੀਆਂ ਹੋਣੀਆਂ ਬਾਕੀ ਹਨ।

ਪੁਲਿਸ ਕਮਿਸ਼ਨਰ ਵੱਲੋਂ ਖਾਣ-ਪੀਣ ਵਾਲੀਆਂ ਥਾਵਾਂ ਦੇ ਸੰਚਾਲਨ ਸਮੇਂ ਵਿੱਚ ਵਾਧੇ ਸੰਬੰਧੀ ਇੱਕ ਪ੍ਰੈਸ ਕਾਨਫਰੰਸ ਵਿੱਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ, ਅਰੋੜਾ ਨੇ ਹਵਾਈ ਅੱਡੇ ਦੇ ਪ੍ਰੋਜੈਕਟ ਬਾਰੇ ਅਪਡੇਟਸ ਦਿੱਤੇ। ਉਨ੍ਹਾਂ ਕਿਹਾ ਕਿ ਏਅਰਪੋਰਟਸ ਅਥਾਰਟੀ ਆਫ਼ ਇੰਡੀਆ (ਏਏਆਈ) ਦੀ ਇੱਕ ਨਿਰੀਖਣ ਟੀਮ ਨੇ 27 ਮਾਰਚ ਨੂੰ ਪਹਿਲੀ ਵਾਰ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਕਈ ਨਿਰੀਖਣ ਕੀਤੇ।

ਇਹ ਵੀ ਪੜ੍ਹੋ: ‘ਆਪ’ ਵਿਧਾਇਕ ਦੇ ਟਿਕਾਣਿਆਂ ‘ਤੇ ਈਡੀ ਨੇ ਮਾਰਿਆ ਛਾਪਾ

ਅਰੋੜਾ ਨੇ ਕਿਹਾ, “ਏਏਆਈ ਟੀਮ ਵੱਲੋਂ ਉਠਾਏ ਗਏ ਮੁੱਖ ਮੁੱਦਿਆਂ ਵਿੱਚੋਂ ਇੱਕ ਮੌਜੂਦਾ ਕੰਡਿਆਲੀ ਤਾਰ ਦੀ ਵਾੜ ਨੂੰ ਚਾਰਦੀਵਾਰ ਨਾਲ ਬਦਲਣਾ ਸੀ, ਹਾਲਾਂਕਿ ਪਹਿਲਾਂ ਵਾਲੀ ਵਾੜ ਪ੍ਰਵਾਨਿਤ ਡਿਜ਼ਾਈਨ ਅਨੁਸਾਰ ਬਣਾਈ ਗਈ ਸੀ।” ਉਨ੍ਹਾਂ ਅੱਗੇ ਕਿਹਾ, “ਏਏਆਈ ਦੇ ਸਾਰੇ ਨਿਰੀਖਣਾਂ ਦੀ ਪਾਲਣਾ ਕਰਨ ਲਈ ਕੰਮ ਹੁਣ ਪੂਰੇ ਜ਼ੋਰਾਂ ‘ਤੇ ਹੈ।”

ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਰੋਜ਼ਾਨਾ ਦੇ ਆਧਾਰ ‘ਤੇ ਪ੍ਰਗਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਲੰਬਿਤ ਕੰਮ ਜਲਦੀ ਹੀ ਪੂਰਾ ਹੋ ਜਾਵੇਗਾ। ਸਾਰੀਆਂ ਸਿਫ਼ਾਰਸ਼ ਕੀਤੀਆਂ ਤਬਦੀਲੀਆਂ ਲਾਗੂ ਕਰਨ ਤੋਂ ਬਾਅਦ ਏਏਆਈ ਵੱਲੋਂ ਇੱਕ ਫਾਲੋ-ਅੱਪ ਨਿਰੀਖਣ ਕੀਤੇ ਜਾਣ ਦੀ ਉਮੀਦ ਹੈ। ਇਸ ਤੋਂ ਬਾਅਦ, ਹਵਾਈ ਅੱਡਾ ਅਧਿਕਾਰਤ ਤੌਰ ‘ਤੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਤੋਂ ਏਏਆਈ ਨੂੰ ਸੌਂਪ ਦਿੱਤਾ ਜਾਵੇਗਾ।

ਸ਼ੁਰੂ ਵਿੱਚ, ਹਲਵਾਰਾ ਹਵਾਈ ਅੱਡੇ ਤੋਂ ਰੋਜ਼ਾਨਾ ਦੋ ਉਡਾਣਾਂ ਚੱਲਣ ਦੀ ਉਮੀਦ ਹੈ। ਅਰੋੜਾ ਨੇ ਕਿਹਾ, “ਸਵੇਰ ਦੀ ਉਡਾਣ ਲੁਧਿਆਣਾ ਨੂੰ ਯੂਰਪ ਨਾਲ ਜੋੜੇਗੀ, ਜਦੋਂ ਕਿ ਦੁਪਹਿਰ ਦੀ ਉਡਾਣ ਅਮਰੀਕਾ ਅਤੇ ਆਸਟ੍ਰੇਲੀਆ ਨਾਲ ਜੋੜੇਗੀ।”

ਸ਼ੁਰੂ ਵਿੱਚ, ਚੈੱਕ-ਇਨ ਹਲਵਾਰਾ ਵਿਖੇ ਹੋਵੇਗਾ, ਜਦੋਂ ਕਿ ਇਮੀਗ੍ਰੇਸ਼ਨ ਅਤੇ ਕਸਟਮ ਸੇਵਾਵਾਂ ਦਿੱਲੀ ਵਿੱਚ ਸੰਭਾਲੀਆਂ ਜਾਣਗੀਆਂ। ਸਮੇਂ ਦੇ ਨਾਲ ਏਅਰ ਟ੍ਰੈਫਿਕ ਵਧਣ ਤੋਂ ਬਾਅਦ ਇਹ ਸੇਵਾਵਾਂ ਹਲਵਾਰਾ ਤੋਂ ਸ਼ੁਰੂ ਕੀਤੀਆਂ ਜਾਣਗੀਆਂ।

ਅਰੋੜਾ ਨੇ ਪ੍ਰੋਜੈਕਟ ਦੀ ਮਹੱਤਤਾ ‘ਤੇ ਚਾਨਣਾ ਪਾਇਆ ਅਤੇ ਇਸਨੂੰ ਲੁਧਿਆਣਾ ਅਤੇ ਪੰਜਾਬ ਲਈ ਇੱਕ ਵੱਡਾ ਆਰਥਿਕ ਹੁਲਾਰਾ ਦੱਸਿਆ। ਉਨ੍ਹਾਂ ਕਿਹਾ, “ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕ ਸੁਪਨਮਈ ਪ੍ਰੋਜੈਕਟ ਹੈ ਅਤੇ ਇਸ ਨਾਲ ਇਸ ਖੇਤਰ ਨੂੰ ਬਹੁਤ ਫਾਇਦਾ ਹੋਵੇਗਾ।”

ਹਲਵਾਰਾ ਹਵਾਈ ਅੱਡਾ 161.28 ਏਕੜ ਵਿੱਚ ਵਿਕਸਤ ਕੀਤਾ ਜਾ ਰਿਹਾ ਹੈ, ਜਿਸਦੀ ਟਰਮੀਨਲ ਇਮਾਰਤ 2,000 ਵਰਗ ਮੀਟਰ ਵਿੱਚ ਫੈਲੀ ਹੋਈ ਹੈ। ਇਸ ਪ੍ਰੋਜੈਕਟ ਦੀ ਅਨੁਮਾਨਤ ਲਾਗਤ 70 ਕਰੋੜ ਰੁਪਏ ਹੈ, ਜਿਸ ਵਿੱਚ ਜ਼ਮੀਨ ਦੀ ਕੀਮਤ ਸ਼ਾਮਲ ਨਹੀਂ ਹੈ।

ਕਰਨਾਟਕ: ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰੇ, ਰੇਲ ਸੇਵਾਵਾਂ ਠੱਪ

0

ਕਰਨਾਟਕ ਵਿੱਚ ਮੰਗਲਵਾਰ ਸਵੇਰੇ ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰ ਗਏ। ਇਸ ਕਾਰਨ ਰੇਲ ਸੇਵਾਵਾਂ ਵਿੱਚ ਵਿਘਨ ਪਿਆ ਹੈ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਬੇਲਾਗਾਵੀ ਰੇਲਵੇ ਸਟੇਸ਼ਨ ਵਿੱਚ ਦਾਖਲ ਹੁੰਦੇ ਸਮੇਂ ਇੱਕ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ, ਜਿਸ ਕਾਰਨ ਰੂਟ ‘ਤੇ ਰੇਲ ਸੇਵਾਵਾਂ ਵਿੱਚ ਵਿਘਨ ਪਿਆ।

ਅਮਰਨਾਥ ਯਾਤਰਾ ਲਈ ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ; ਜਾਣੋ ਫੀਸ

ਇਹ ਹਾਦਸਾ ਬੇਲਗਾਮ ਦੇ ਕਾਂਗਰਸ ਰੋਡ ‘ਤੇ ਮਿਲਟਰੀ ਮਹਾਦੇਵ ਮੰਦਰ ਦੇ ਨੇੜੇ ਟਰੈਕ ‘ਤੇ ਵਾਪਰਿਆ। ਮਾਲ ਗੱਡੀ ਮਹਾਰਾਸ਼ਟਰ ਦੇ ਮਿਰਾਜ ਵੱਲ ਜਾ ਰਹੀ ਸੀ। ਦੱਖਣ ਪੱਛਮੀ ਰੇਲਵੇ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਰੂਟ ਬਹਾਲੀ ਦੇ ਯਤਨਾਂ ਨੂੰ ਤੇਜ਼ ਕਰਨ ਲਈ ਹੁਬਲੀ ਤੋਂ ਇੱਕ ਰੇਲਗੱਡੀ ਘਟਨਾ ਸਥਾਨ ‘ਤੇ ਭੇਜੀ ਗਈ ਹੈ। ਪ੍ਰਭਾਵਿਤ ਯਾਤਰੀਆਂ ਲਈ ਸਬੰਧਤ ਸਟੇਸ਼ਨਾਂ ‘ਤੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਫਿਲਹਾਲ ਕਿਸੇ ਜਾਨੀ- ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

ਫਾਜ਼ਿਲਕਾ ਵਿੱਚ ਦੁਕਾਨ ਤੋਂ ਨਕਦੀ ਸਣੇ ਕੀਮਤੀ ਸਾਮਾਨ ਚੋਰੀ; ਸ਼ਟਰ ਤੋੜ ਕੇ ਅੰਦਰ ਵੜੇ ਚੋਰ

0

ਚੋਰਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਲੇਮਸ਼ਾਹ ਪਿੰਡ ਨੇੜੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਚੋਰਾਂ ਨੇ ਦੁਕਾਨ ਵਿੱਚ ਦਾਖਲ ਹੋ ਕੇ ਗੈਸ ਸਿਲੰਡਰ, ਸਿਗਰਟ ਦੇ ਡੱਬੇ, ਕਣਕ ਦੀਆਂ ਬੋਰੀਆਂ, ਅੰਡੇ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੇ ਨਾਲ-ਨਾਲ ਨਕਦੀ ਚੋਰੀ ਕਰ ਲਈ। ਸ਼ਿਕਾਇਤ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਇਸਦਾ ਮੁਆਇਨਾ ਕੀਤਾ ਅਤੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।

ਬਾਜਵਾ ਦੇ ਬਿਆਨ ‘ਤੇ ਗਰਮਾਈ ਸਿਆਸਤ: ਕਾਂਗਰਸ ਅੱਜ ਚੰਡੀਗੜ੍ਹ ‘ਚ ਕਰੇਗੀ ਰੋਸ – ਪ੍ਰਦਰਸ਼ਨ

ਜਾਣਕਾਰੀ ਦਿੰਦੇ ਹੋਏ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦਾ ਫੋਨ ਆਇਆ ਕਿ ਜਦੋਂ ਉਹ ਦੁਕਾਨ ਖੋਲ੍ਹਣ ਆਏ ਤਾਂ ਉਨ੍ਹਾਂ ਦੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ ਅਤੇ ਦੁਕਾਨ ਵਿੱਚੋਂ ਲਗਭਗ ਦੋ ਗੈਸ ਸਿਲੰਡਰ, ਕਣਕ ਦੀਆਂ ਬੋਰੀਆਂ, ਸਿਗਰਟ ਦੇ ਡੱਬੇ, ਚਾਹ ਪੱਤੀ ਦੇ ਪੈਕੇਟ, ਅੰਡੇ ਦੀਆਂ ਟਰੇਆਂ ਅਤੇ ਨਕਦੀ ਗਾਇਬ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਕਿ ਉਹ ਆਪਣੀ ਰੋਜ਼ਾਨਾ ਦੀ ਕਮਾਈ ਨਾਲ ਮੁਸ਼ਕਿਲ ਨਾਲ ਆਪਣਾ ਘਰ ਚਲਾ ਰਹੇ ਹਨ। ਉਨਾਂ ਕਿਹਾ ਕਿ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ। ਲਗਭਗ 25 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਜਿਸ ਲਈ ਉਨਾਂ ਨੇ ਪੁਲਿਸ ਨੂੰ ਸ਼ਿਕਾਇਤ ਕਰ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ।

ਅਮਰਨਾਥ ਯਾਤਰਾ ਲਈ ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ; ਜਾਣੋ ਫੀਸ

0

ਅਮਰਨਾਥ ਯਾਤਰਾ-2025 ਲਈ ਰਜਿਸਟ੍ਰੇਸ਼ਨ ਅੱਜ (15 ਅਪ੍ਰੈਲ) ਤੋਂ ਸ਼ੁਰੂ ਹੋ ਗਈ ਹੈ। ਸ਼ਰਧਾਲੂ ਔਨਲਾਈਨ ਅਤੇ ਔਫਲਾਈਨ ਦੋਵੇਂ ਤਰ੍ਹਾਂ ਨਾਲ ਰਜਿਸਟਰ ਕਰ ਸਕਦੇ ਹਨ। ਰਜਿਸਟ੍ਰੇਸ਼ਨ ਫੀਸ 220 ਰੁਪਏ ਰੱਖੀ ਗਈ ਹੈ। 600 ਤੋਂ ਵੱਧ ਬੈਂਕਾਂ ਵਿੱਚ ਔਫਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।

ਹਿਮਾਚਲ ਦਾ 78ਵਾਂ ਸਥਾਪਨਾ ਦਿਵਸ; ਮੁੱਖ ਮੰਤਰੀ ਨੇ ਪਾਂਗੀ ਵਿੱਚ ਲਹਿਰਾਇਆ ਤਿਰੰਗਾ

ਇਸ ਸਾਲ ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 9 ਅਗਸਤ (ਰੱਖੜੀ) (39 ਦਿਨ) ਤੱਕ ਜਾਰੀ ਰਹੇਗੀ। ਇਹ ਯਾਤਰਾ ਦੋ ਰੂਟਾਂ ਰਾਹੀਂ ਹੋਵੇਗੀ – ਪਹਿਲਗਾਮ (ਅਨੰਤਨਾਗ) ਅਤੇ ਬਾਲਟਾਲ (ਗੰਦਰਬਲ) ਰੂਟ ਤੋਂ ਹੋਵੇਗੀ। ਯਾਤਰਾ ‘ਤੇ ਲਗਭਗ 6 ਲੱਖ ਸ਼ਰਧਾਲੂ ਆ ਸਕਦੇ ਹਨ। ਦੱਸ ਦਈਏ ਕਿ ਯਾਤਰਾ ਦੀਆਂ ਤਰੀਕਾਂ ਦਾ ਐਲਾਨ ਉਪ ਰਾਜਪਾਲ ਮਨੋਜ ਸਿਨਹਾ ਨੇ 5 ਮਾਰਚ ਨੂੰ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ (SASB) ਦੀ 48ਵੀਂ ਮੀਟਿੰਗ ਵਿੱਚ ਕੀਤਾ ਸੀ। ਮੀਟਿੰਗ ਵਿੱਚ ਸ਼ਰਧਾਲੂਆਂ ਲਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕਈ ਪ੍ਰਸਤਾਵਾਂ ‘ਤੇ ਵੀ ਚਰਚਾ ਕੀਤੀ ਗਈ ਸੀ।

‘ਆਪ’ ਵਿਧਾਇਕ ਦੇ ਟਿਕਾਣਿਆਂ ‘ਤੇ ਈਡੀ ਨੇ ਮਾਰਿਆ ਛਾਪਾ

0

– ਪਰਿਵਾਰਕ ਮੈਂਬਰਾਂ ਤੋਂ ਹੋ ਰਹੀ ਪੁੱਛਗਿੱਛ
– ਮਨੀ ਲਾਂਡਰਿੰਗ ਮਾਮਲੇ ਦੀ ਕੀਤੀ ਜਾ ਰਹੀ ਜਾਂਚ

ਮੋਹਾਲੀ, 15 ਅਪ੍ਰੈਲ 2025 – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਰੀਅਲ ਅਸਟੇਟ ਕਾਰੋਬਾਰੀ ਅਤੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਪਹੁੰਚ ਗਈ ਹੈ। ਈਡੀ ਦੀ ਟੀਮ ਉਸਦੇ ਘਰ ਅਤੇ ਉਸ ਨਾਲ ਜੁੜੇ ਵੱਖ-ਵੱਖ ਸਥਾਨਾਂ ਦੀ ਤਲਾਸ਼ੀ ਲੈ ਰਹੀ ਹੈ। ਈਡੀ ਦੀ ਦਿੱਲੀ ਯੂਨਿਟ ਦੀਆਂ ਟੀਮਾਂ ਸਥਾਨਕ ਪੁਲਿਸ ਦੇ ਨਾਲ ਸਵੇਰੇ ਮੋਹਾਲੀ ਦੇ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ (ਜੇਐਲਪੀਐਲ) ਖੇਤਰ ਵਿੱਚ ਕੁਲਵੰਤ ਸਿੰਘ ਦੇ ਘਰ ਪਹੁੰਚੀਆਂ।

ਕੁਲਵੰਤ ਸਿੰਘ ਦੀ JLPL ਰੀਅਲ ਅਸਟੇਟ ਕੰਪਨੀ ਹੈ। ਈਡੀ ਦੇ ਸੂਤਰਾਂ ਅਨੁਸਾਰ ਕੁਲਵੰਤ ਸਿੰਘ ਇਸ ਸਮੇਂ ਘਰ ਨਹੀਂ ਹਨ, ਪਰ ਕੇਂਦਰੀ ਏਜੰਸੀ ਦੀ ਟੀਮ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: ਫਿਲਮ ‘ਜਾਟ’ ਦੇ ਸੀਨ ਵਿਵਾਦਾਂ ‘ਚ: ਈਸਾਈ ਭਾਈਚਾਰੇ ਨੇ ਜਤਾਇਆ ਸਖ਼ਤ ਇਤਰਾਜ਼

ਈਡੀ ਦੇ ਸੂਤਰਾਂ ਅਨੁਸਾਰ, ਇਹ ਛਾਪਾ ਪਰਲ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ) ਵਿੱਚ ਹੋਏ ਘੁਟਾਲੇ ਨਾਲ ਸਬੰਧਤ ਹੈ। ਇਹ ਦੋਸ਼ ਹੈ ਕਿ ਪੀਏਸੀਐਲ ਦੇ ਡਾਇਰੈਕਟਰਾਂ ਨੇ ਕਈ ਥਾਵਾਂ ‘ਤੇ ਸਥਿਤ ਜਾਅਲੀ ਕੰਪਨੀਆਂ ਨੂੰ ਟ੍ਰਾਂਸਫਰ ਕਰਕੇ ਨਿਵੇਸ਼ਕਾਂ ਦੇ ਪੈਸੇ ਨੂੰ ਕਥਿਤ ਤੌਰ ‘ਤੇ ਗਬਨ ਕੀਤਾ ਸੀ। ਇਹ ਪੈਸਾ ਫਿਰ ਨਕਦੀ ਵਿੱਚ ਕਢਵਾਇਆ ਗਿਆ ਅਤੇ PACL ਦੇ ਮੁੱਖ ਸਹਿਯੋਗੀਆਂ ਨੂੰ ਸੌਂਪ ਦਿੱਤਾ ਗਿਆ ਅਤੇ ਫਿਰ ਹਵਾਲਾ ਰਾਹੀਂ ਭਾਰਤ ਤੋਂ ਬਾਹਰ ਦੀਆਂ ਕੰਪਨੀਆਂ ਨੂੰ ਜਾਇਦਾਦਾਂ ਖਰੀਦਣ ਲਈ ਟ੍ਰਾਂਸਫਰ ਕੀਤਾ ਗਿਆ। ਈਡੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।