Home Blog Page 714

ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧ*ਮ.ਕੀ, ਜਾਂਚ ‘ਚ ਜੁਟੀ ਪੁਲਿਸ

0

ਨਵੀ ਦਿੱਲੀ : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਇੱਕ ਵਾਰ ਫਿਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਅੰਬੇਡਕਰ ਜਯੰਤੀ ‘ਤੇ ਅੱਜ ਪਟਿਆਲਾ ਜਾਣਗੇ CM ਭਗਵੰਤ ਮਾਨ; ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵੰਡਣਗੇ ਵਜ਼ੀਫ਼ੇ

ਸਲਮਾਨ ਖਾਨ ਨੂੰ ਇਹ ਧਮਕੀ ਟਰਾਂਸਪੋਰਟ ਵਿਭਾਗ ਦੇ ਵਟਸਐਪ ਨੰਬਰ ‘ਤੇ ਮਿਲੀ। ਧਮਕੀ ਮਿਲਦੇ ਹੀ ਪੁਲਿਸ ਵੀ ਹਰਕਤ ਵਿੱਚ ਆ ਗਈ। ਮੁੰਬਈ ਟ੍ਰੈਫਿਕ ਪੁਲਿਸ ਨੇ ਮਾਮਲਾ ਦਰਜ ਕਰਕੇ ਅਣਪਛਾਤੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਲਮਾਨ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਵੀ ਸਲਮਾਨ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਪਿਛਲੇ ਸਾਲ 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਵਿੱਚ ਗੋਲੀਬਾਰੀ ਹੋਈ ਸੀ। ਮੁੰਬਈ ਵਿੱਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਹੋਣ ਤੋਂ ਬਾਅਦ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ।

ਅੰਬੇਡਕਰ ਜਯੰਤੀ ‘ਤੇ ਅੱਜ ਪਟਿਆਲਾ ਜਾਣਗੇ CM ਭਗਵੰਤ ਮਾਨ; ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵੰਡਣਗੇ ਵਜ਼ੀਫ਼ੇ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਜਿੱਥੇ ਉਹ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸਵਾਲਾਂ ‘ਤੇ ਚਰਚਾ ਕਰਨਗੇ। ਇਸ ਦੇ ਨਾਲ ਹੀ ਉਹ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਵੰਡਣਗੇ। ਸਰਕਾਰ ਨੇ ਸਕਾਲਰਸ਼ਿਪ ਦੀ ਰਕਮ 429.24 ਕਰੋੜ ਰੁਪਏ ਨਿਰਧਾਰਤ ਕੀਤੀ ਹੈ।

13,850 ਕਰੋੜ ਰੁਪਏ ਦਾ ਪੀਐਨਬੀ ਘੁਟਾਲਾ ਮਾਮਲਾ: ਭਗੌੜਾ ਮੇਹੁਲ ਚੋਕਸੀ ਬੈਲਜੀਅਮ ‘ਚ ਗ੍ਰਿਫਤਾਰ

ਮੁੱਖ ਮੰਤਰੀ ਦੇ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੋਸਟ-ਮੈਟ੍ਰਿਕ ਸਕਾਲਰਸ਼ਿਪ ਲਈ 429.24 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਪ੍ਰੇਰਿਤ ਕਰਨਗੇ ਅਤੇ ਸੂਬਾ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦੇਣਗੇ, ਜੋ ਉਨ੍ਹਾਂ ਦੇ ਵਿਕਾਸ ਅਤੇ ਸਿੱਖਿਆ ਵਿੱਚ ਮਦਦਗਾਰ ਹੋਣਗੀਆਂ।

13,850 ਕਰੋੜ ਰੁਪਏ ਦਾ ਪੀਐਨਬੀ ਘੁਟਾਲਾ ਮਾਮਲਾ: ਭਗੌੜਾ ਮੇਹੁਲ ਚੋਕਸੀ ਬੈਲਜੀਅਮ ‘ਚ ਗ੍ਰਿਫਤਾਰ

0

ਪੰਜਾਬ ਨੈਸ਼ਨਲ ਬੈਂਕ ਕਰਜ਼ਾ ਧੋਖਾਧੜੀ ਮਾਮਲੇ ਦੇ ਦੋਸ਼ੀ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਬੈਲਜੀਅਮ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਚੌਕਸੀ ਨੂੰ ਸ਼ਨੀਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਅਪੀਲ ‘ਤੇ ਗ੍ਰਿਫਤਾਰ ਕੀਤਾ ਗਿਆ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ।

ਪ੍ਰਧਾਨ ਮੰਤਰੀ ਮੋਦੀ, ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਭੇਟ ਕੀਤੀ ਸ਼ਰਧਾਂਜਲੀ

ਦੱਸ ਦਈਏ ਕਿ ਚੋਕਸੀ ‘ਤੇ 13,850 ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਦੋਸ਼ ਹੈ। ਪਿਛਲੇ ਮਹੀਨੇ ਇਹ ਖੁਲਾਸਾ ਹੋਇਆ ਸੀ ਕਿ ਮੇਹੁਲ ਚੋਕਸੀ ਬੈਲਜੀਅਮ ਵਿੱਚ ਲੁਕਿਆ ਹੋਇਆ ਹੈ। ਰਿਪੋਰਟਾਂ ਅਨੁਸਾਰ ਮੇਹੁਲ ਆਪਣੀ ਪਤਨੀ ਪ੍ਰੀਤੀ ਚੋਕਸੀ ਨਾਲ ਰਹਿ ਰਿਹਾ ਹੈ, ਜਿਸ ਨੂੰ ਬੈਲਜੀਅਮ ਦੀ ਨਾਗਰਿਕਤਾ ਮਿਲ ਗਈ ਹੈ। ਇਹ ਬੈਲਜੀਅਮ ਦੇ ਵਿਦੇਸ਼ ਮੰਤਰਾਲੇ ਨੇ ਹੀ ਚੋਕਸੀ ਦੀ ਮੌਜੂਦਗੀ ਬਾਰੇ ਜਾਣਕਾਰੀ ਦਿੱਤੀ ਸੀ।

ਪ੍ਰਧਾਨ ਮੰਤਰੀ ਮੋਦੀ, ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਭੇਟ ਕੀਤੀ ਸ਼ਰਧਾਂਜਲੀ

0

ਅੱਜ ਡਾ. ਬੀ. ਆਰ ਅੰਬੇਡਕਰ ਜੈਯੰਤੀ ਮੌਕੇ ‘ਤੇ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ ਵੱਖ-ਵੱਖ ਥਾਵਾਂ ‘ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਪ੍ਰਧਾਨ ਮੰਤਰੀ ਮੋਦੀ, ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ

ਯੂਪੀ-ਬਿਹਾਰ ਸਮੇਤ ਇਨ੍ਹਾਂ ਸੂਬਿਆਂ ਵਿੱਚ ਪਵੇਗਾ ਭਾਰੀ ਮੀਂਹ; IMD ਵੱਲੋਂ ਅਲਰਟ ਜਾਰੀ

ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਕੰਪਲੈਕਸ ਦੇ ਪ੍ਰੇਰਨਾ ਸਥਲ ‘ਤੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਓਨਾ ਕਿਹਾ ਕਿ “ਇਹ ਉਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਹੈ ਕਿ ਅੱਜ ਦੇਸ਼ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਸਮਰਪਿਤ ਹੈ। ਉਨ੍ਹਾਂ ਦੇ ਸਿਧਾਂਤ ਅਤੇ ਆਦਰਸ਼ ਇੱਕ ਸਵੈ-ਨਿਰਭਰ ਅਤੇ ਵਿਕਸਤ ਭਾਰਤ ਦੀ ਸਿਰਜਣਾ ਨੂੰ ਤਾਕਤ ਅਤੇ ਗਤੀ ਦੇਣਗੇ।”

ਅੰਬੇਡਕਰ ਜਯੰਤੀ ਮੌਕੇ ਕੇਂਦਰੀ ਮੰਤਰੀ ਕਿਰਨ ਰਿਜਿਜੂ, ਅਰਜੁਨ ਰਾਮ ਮੇਘਵਾਲ, ਪੀਯੂਸ਼ ਗੋਇਲ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਹੋਰ ਨੇਤਾ ਸੰਸਦ ਕੰਪਲੈਕਸ ਵਿੱਚ ਪ੍ਰੇਰਨਾ ਸਥਲ ਪਹੁੰਚੇ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਹਰਿਆਣਾ ਦਾ ਦੌਰਾ ਕਰਨਗੇ। ਉਹ ਹਿਸਾਰ ਜਾਣਗੇ ਅਤੇ ਸਵੇਰੇ ਲਗਭਗ 10:15 ਵਜੇ ਹਿਸਾਰ ਤੋਂ ਅਯੁੱਧਿਆ ਲਈ ਇੱਕ ਵਪਾਰਕ ਉਡਾਣ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਹਿਸਾਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਨੀਂਹ ਪੱਥਰ ਰੱਖਣਗੇ। ਉਹ ਇੱਕ ਜਨਤਕ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 12:30 ਵਜੇ, ਉਹ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ ਅਤੇ ਇਸ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਨਗੇ।

ਯੂਪੀ-ਬਿਹਾਰ ਸਮੇਤ ਇਨ੍ਹਾਂ ਸੂਬਿਆਂ ਵਿੱਚ ਪਵੇਗਾ ਭਾਰੀ ਮੀਂਹ; IMD ਵੱਲੋਂ ਅਲਰਟ ਜਾਰੀ

0

ਨਵੀ ਦਿੱਲੀ : ਠੰਡ ਦਾ ਮੌਸਮ ਖਤਮ ਹੁੰਦਾ ਹੀ ਦੇਸ਼ ਭਰ ਵਿੱਚ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉੱਤਰੀ ਭਾਰਤ ਵਿੱਚ ਕੜਾਕੇ ਦੀ ਗਰਮੀ ਦੇ ਵਿਚਕਾਰ ਕਈ ਰਾਜਾਂ ਵਿੱਚ ਲੋਕਾਂ ਨੂੰ ਮੀਂਹ ਨਾਲ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਕੁਝ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ, ਜਦੋਂ ਕਿ ਕੁਝ ਇਲਾਕਿਆਂ ਵਿੱਚ ਲੂ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਐਫ.ਆਈ.ਆਰ ਦਰਜ

ਮੌਸਮ ਵਿਭਾਗ ਦੇ ਅਨੁਸਾਰ, ਬਿਹਾਰ, ਝਾਰਖੰਡ, ਪੂਰਬੀ ਉੱਤਰ ਪ੍ਰਦੇਸ਼ (ਯੂਪੀ), ਪੱਛਮੀ ਬੰਗਾਲ, ਓਡੀਸ਼ਾ, ਛੱਤੀਸਗੜ੍ਹ, ਸਿੱਕਮ, ਕੇਰਲ ਅਤੇ ਅਸਾਮ ਵਿੱਚ 14 ਅਪ੍ਰੈਲ ਤੋਂ 16 ਅਪ੍ਰੈਲ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਸਾਮ, ਮੇਘਾਲਿਆ ਅਤੇ ਓਡੀਸ਼ਾ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਦੂਜੇ ਪਾਸੇ, ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ ਗਰਮੀ ਦੀ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਹੈ। 14-15 ਅਪ੍ਰੈਲ ਨੂੰ ਪੱਛਮੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਲੂ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 16-18 ਅਪ੍ਰੈਲ ਦੇ ਵਿਚਕਾਰ ਪੰਜਾਬ, ਹਰਿਆਣਾ ਅਤੇ ਪੂਰਬੀ ਰਾਜਸਥਾਨ ਵਿੱਚ ਲੂ ਦੀ ਸੰਭਾਵਨਾ ਹੈ। ਅਗਲੇ 5-6 ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ 3-5 ਡਿਗਰੀ ਸੈਲਸੀਅਸ ਵਧ ਸਕਦਾ ਹੈ।

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਐਫ.ਆਈ.ਆਰ ਦਰਜ!

0

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਏ ਹਨ। ਤਾਜ਼ਾ ਜਾਣਕਾਰੀ ਅਨੁਸਾਰ ਉਨਾਂ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਮੀਡੀਆ ਰਿਪੋਰਟਸ ਮੁਤਾਬਿਕ ਬਾਜਵਾ ‘ਤੇ ਬੀਐਨਐਸ ਦੀ ਧਾਰਾ 197(1)(ਡੀ) ਅਤੇ 353(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅੱਜ ਮੋਹਾਲੀ ਵਿੱਚ ਉਨਾਂ ਤੋਂ ਪੁੱਛਗਿੱਛ ਕਰ ਸਕਦੀ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦਾਣਾ ਮੰਡੀ ਦਾ ਕੀਤਾ ਦੌਰਾ, ਕਿਹਾ ਪੰਜਾਬ ਸਰਕਾਰ ਦਾਣਾ – ਦਾਣਾ ਖਰੀਦਣ ਲਈ ਵਚਨਬੱਧ

ਦੂਜੇ ਪਾਸੇ, ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਬਾਜਵਾ ਦੇ ਸਮਰਥਨ ਵਿੱਚ ਆ ਗਏ ਹਨ। ਉਨ੍ਹਾਂ ਸਰਕਾਰ ਦੀ ਇਸ ਕਾਰਵਾਈ ਨੂੰ ਗਲਤ ਦੱਸਿਆ ਹੈ। ਦਰਅਸਲ, ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ ‘ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਹੋ ਚੁੱਕੀ ਹੈ, ਜਦੋਂ ਕਿ 32 ਬਾਕੀ ਹਨ।” ਐਤਵਾਰ ਨੂੰ ਸ਼ੋਅ ਤੋਂ ਪਹਿਲਾਂ ਜਿਵੇਂ ਹੀ ਟੀਜ਼ਰ ਚੱਲਣਾ ਸ਼ੁਰੂ ਹੋਇਆ, ਸਰਕਾਰ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ।

ਜਿਸ ਤੋਂ ਬਾਅਦ ਦੁਪਹਿਰ 12 ਵਜੇ ਦੇ ਕਰੀਬ, ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਚੰਡੀਗੜ੍ਹ ਦੇ ਸੈਕਟਰ 8 ਸਥਿਤ ਉਨ੍ਹਾਂ ਦੇ ਘਰ ਪਹੁੰਚੇ। ਬਾਜਵਾ ਨੇ ਗ੍ਰਨੇਡ ਮੁੱਦੇ ਬਾਰੇ ਉਨ੍ਹਾਂ ਤੋਂ ਸਰੋਤ ਬਾਰੇ ਵੀ ਪੁੱਛਿਆ। ਓਧਰ, ਜਿਵੇਂ ਹੀ ਸ਼ਾਮ 8 ਵਜੇ ਸ਼ੋਅ ਖਤਮ ਹੋਇਆ, ਉਸ ਤੋਂ ਬਾਅਦ ਕੇਸ ਦਰਜ ਕਰ ਲਿਆ ਗਿਆ।

ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦਾਣਾ ਮੰਡੀ ਦਾ ਕੀਤਾ ਦੌਰਾ, ਕਿਹਾ ਪੰਜਾਬ ਸਰਕਾਰ ਦਾਣਾ – ਦਾਣਾ ਖਰੀਦਣ ਲਈ ਵਚਨਬੱਧ

0

ਮਲੋਟ: ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਸਰਕਾਰ ਡਾ. ਬਲਜੀਤ ਕੌਰ ਨੇ ਦਾਣਾ ਮੰਡੀ ਮਲੋਟ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਕਣਕ ਦੀ ਖਰੀਦ ਦੀ ਬੋਲੀ ਸ਼ੁਰੂ ਕਰਵਾਈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ – ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੰਡੀ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਵੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਬਰ ਕਿਸਾਨਾਂ ਦੇ ਦੁੱਖ ਸੁਖ ‘ਚ ਉਨ੍ਹਾਂ ਨਾਲ ਖੜੀ ਹੈ। ਉਨ੍ਹਾਂ ਨਾਲ ਹੀ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਦਾਣਾ ਮੰਡੀਆਂ ‘ਚ ਕਿਸਾਨਾਂ ਨੂੰ ਵੱਖ ਵੱਖ ਸੁਵਿਧਾਵਾਂ ਦੇਣੀਆਂ ਯਕੀਨੀ ਬਣਾਉਣ।

ਸਪੀਕਰ ਸੰਧਵਾਂ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਬੁੱਢਾ ਦਰਿਆ ਕੰਢੇ ਲਗਾਏ ਬੂਟੇ

ਕੈਬਨਿਟ ਮੰਤਰੀ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਹਾੜੇ ਨੂੰ ਸਮਰਪਿਤ ਡਾ. ਬੀ.ਆਰ. ਅੰਬੇਡਕਰ ਬਲੱਡ ਡੋਨਰ ਕਲੱਬ ਅਤੇ ਏਕਤਾ ਨਗਰ ਸੰਮਤੀ ਮਲੋਟ ਵਲੋਂ ਲਗਵਾਏ ਗਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੰਸਥਾਵਾਂ ਵੱਲੋਂ ਅੱਗੇ ਹੋ ਕੇ ਸਮਾਜਿਕ ਕੰਮਾਂ ‘ਚ ਹਿੱਸਾ ਪਾਉਣ ਨਾਲ ਨਾ ਕੇਵਲ ਸਮਾਜ ਦੀ ਬੇਹਤਰੀ ਲਈ ਕੰਮ ਕੀਤਾ ਜਾਂਦਾ ਹੈ ਬਲਕਿ ਨਾਲ ਹੀ ਗਰੀਬ ਅਤੇ ਲੋੜਵੰਦ ਦੀ ਵੀ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਕੈਂਪ ਆਯੋਜਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਅਤੇ ਇਸ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ।

ਸਪੀਕਰ ਸੰਧਵਾਂ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਬੁੱਢਾ ਦਰਿਆ ਕੰਢੇ ਲਗਾਏ ਬੂਟੇ

0

ਲੁਧਿਆਣਾ: ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ‘ਤੇ ਪਿੰਡ ਭੂਖੜੀ ਖੁਰਦ (ਲੁਧਿਆਣਾ) ਵਿਖੇ ਨਵੇਂ ਬਣੇ ਇਸ਼ਨਾਨ ਘਾਟ ਵਿਖੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮਨਾਈ ਗਈ। ਬੁੱਢੇ ਦਰਿਆ ਦੇ ਪੱਤਣਾਂ ‘ਤੇ ਬਣੇ ਇਸ ਇਸ਼ਨਾਨ ਘਾਟ ਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਵਿਸਾਖੀ ਦਾ ਇਸ਼ਨਾਨ ਵੀ ਕੀਤਾ। ਇਸ ਵਿਸਾਖੀ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸਪੀਕਰ ਸੰਧਵਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਉਨ੍ਹਾਂ ਦੀ ਟੀਮ ਮੈਂਬਰਾਂ ਦਾ ਧੰਨਵਾਦ ਅਤੇ ਸ਼ਲਾਘਾ ਕਰਦਿਆਂ ਕਿਹਾ ਕਿ ਭੂਖੜੀ ਖੁਰਦ ਨੇੜੇ ਬੁੱਢੇ ਦਰਿਆ ਵਿੱਚ ਸਾਫ ਪਾਣੀ ਵੱਗਦਾ ਦੇਖਕੇ ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦਾ ਸਹਿਯੋਗ ਕਰਨ ਜੋ ਪੰਜਾਬੀਆਂ ਦੀ ਵਿਰਾਸਤ ਸਮਝੇ ਜਾਂਦੇ ਨਦੀਆਂ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਲੱਗੇ ਹੋਏ ਹਨ। ਜਿੰਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਬੁੱਢਾ ਦਰਿਆ ਸਾਫ ਹੋ ਰਿਹਾ ਹੈ। ਉਹਨਾਂ ਨੇ ਸੰਤ ਸੀਚੇਵਾਲ ਅਤੇ ਕਾਰਸੇਵਕਾ ਦੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਹਨਾਂ ਦਾ ਵੱਡਾ ਉਦਮ ਹੈ ਕਿ ਉਹ ਦਿਨ ਰਾਤ ਇਸ ਬੁੱਢੇ ਦਰਿਆ ਨੂੰ ਮੁੜ ਤੋਂ ਪਵਿੱਤਰ ਬਣਾਉਣ ਲਈ ਲੱਗੇ ਹੋਏ ਹਨ।

ਉਨ੍ਹਾਂ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਕੁਦਰਤੀ ਸੋਮਿਆਂ ਹਵਾ, ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਕੇ ਰੱਖੀਏ। ਇਸ ਪਵਿੱਤਰ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਬਖਸ਼ਿਸ਼ ਹੈ, ਜਿਨ੍ਹਾਂ ਨੇ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਦਿੱਤਾ।

ਸਪੀਕਰ ਸੰਧਵਾਂ ਨੇ ਬੁੱਢਾ ਦਰਿਆ ਕੰਢੇ ਪਿੰਡ ਭੂਖੜੀ ਖੁਰਦ ਵਿਖੇ ਨਵੇਂ ਬਣੇ ਇਸ਼ਨਾਨ ਘਾਟ ਦਾ ਦੌਰਾ ਵੀ ਕੀਤਾ। ਸਪੀਕਰ ਸੰਧਵਾਂ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਬੁੱਢਾ ਦਰਿਆ ਕੰਢੇ ਬੂਟੇ ਲਗਾਏ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੂੰ ਵੀ ਵਾਤਾਵਰਣ ਦੀ ਸ਼ੁੱਧਤਾ ਅਤੇ ਸੰਭਾਲ ਲਈ ਬੂਟੇ ਵੰਡੇ ਗਏ। ਉਨ੍ਹਾਂ ਪਿੰਡ ਭੂਖੜੀ ਖੁਰਦ ਵਿਖੇ ਲੱਗਾ ਸੀਚੇਵਾਲ ਮਾਡਲ ਵੀ ਦੇਖਿਆ। ਜਿੱਥੇ ਪਿੰਡ ਭੂਖੜੀ ਖੁਰਦ ਦਾ ਪਹਿਲਾ ਗੰਦਾ ਪਾਣੀ ਬੁੱਢਾ ਦਰਿਆ ਵਿਚ ਜਾਂਦਾ ਸੀ ਹੁਣ ਸੀਚੇਵਾਲ ਮਾਡਲ ਲੱਗਣ ਨਾਲ ਇਹ ਪਾਣੀ ਟਰੀਟ ਹੋ ਕੇ ਖੇਤੀ ਨੂੰ ਲੱਗਣ ਲੱਗ ਪਿਆ ਹੈ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 14-4-2025

0
Breaking

ਮਿਆਂਮਾਰ ‘ਚ ਫਿਰ ਕੰਬੀ ਧਰਤੀ, 5.5 ਤੀਬਰਤਾ ਦੇ ਭੂਚਾਲ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਮਿਆਂਮਾਰ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ (ਐਤਵਾਰ) ਸਵੇਰੇ ਮਿਆਂਮਾਰ ਦੇ ਮੇਕਟੀਲਾ ਸ਼ਹਿਰ ਵਿੱਚ 5.5 ਤੀਬਰਤਾ ਦਾ ਭੂਚਾਲ…..ਹੋਰ ਪੜੋ

ਟਰੰਪ ਨੇ ਈਰਾਨ ਨੂੰ ਫੇਰ ਦਿੱਤੀ ਧਮਕੀ: ਕਿਹਾ – ‘ਜੇ ਉਹ ਆਪਣਾ ਪ੍ਰਮਾਣੂ ਪ੍ਰੋਗਰਾਮ ਨਹੀਂ ਛੱਡਦਾ ਤਾਂ ਭੁਗਤਣੇ ਪੈਣਗੇ ਨਤੀਜੇ’

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਉਹ ਆਪਣਾ ਪ੍ਰਮਾਣੂ ਪ੍ਰੋਗਰਾਮ ਨਹੀਂ ਛੱਡਦਾ ਹੈ ਤਾਂ…..ਹੋਰ ਪੜੋ

ਬੰਗਲੁਰੂ ਨੇ ਰਾਜਸਥਾਨ ਨੂੰ 9 ਵਿਕਟਾਂ ਨਾਲ ਹਰਾਇਆ

ਆਈਪੀਐਲ ਦੇ 28ਵੇਂ ਮੈਚ ਵਿੱਚ, ਰਾਇਲ ਚੈਲੇਂਜਰਜ਼ ਬੰਗਲੌਰ ਨੇ ਰਾਜਸਥਾਨ ਰਾਇਲਜ਼ ਨੂੰ 9 ਵਿਕਟਾਂ ਨਾਲ ਹਰਾਇਆ। ਬੰਗਲੁਰੂ ਨੇ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ….ਹੋਰ ਪੜੋ

ਫਿਲਮ ‘ਅਕਾਲ’ ‘ਚ ਕੁਝ ਵੀ ਗਲਤ ਨਹੀਂ, ਇਸਨੂੰ ਦੇਖੇ ਬਿਨਾਂ ਵਿਰੋਧ ਨਾ ਕਰੋ – ਗਿੱਪੀ ਗਰੇਵਾਲ ਨੇ ਕੀਤੀ ਅਪੀਲ

ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਪੰਜਾਬੀ ਫਿਲਮ ਅਕਾਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ, ਫਿਲਮ ਦੇ ਨਿਰਦੇਸ਼ਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਪਹਿਲੀ….ਹੋਰ ਪੜੋ

ਗ੍ਰਨੇਡਾਂ ਬਾਰੇ ਬਿਆਨ ਦੇਣ ਦਾ ਮਾਮਲਾ: ਪ੍ਰਤਾਪ ਬਾਜਵਾ ਦੇ ਘਰ ਪਹੁੰਚੀ ਪੰਜਾਬ ਪੁਲਿਸ

ਪੰਜਾਬ ਪੁਲਿਸ ਅੱਜ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੀ। ਇੱਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ, ਬਾਜਵਾ….ਹੋਰ ਪੜੋ