Home Blog Page 719

ਕੁੱਲੂ ‘ਚ ਅਚਾਨਕ ਢਹਿ ਗਿਆ ਪੁਲ, ਸੀਮਿੰਟ ਨਾਲ ਭਰਿਆ ਟਰੱਕ ਡਿੱਗਿਆ ਹੇਠਾਂ, ਆਵਾਜਾਈ ਠੱਪ

0

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਰਾਸ਼ਟਰੀ ਰਾਜਮਾਰਗ-305 ‘ਤੇ ਇੱਕ ਵੱਡਾ ਹਾਦਸਾ ਵਾਪਰਿਆ। ਲੁਹਰੀ-ਸੈਂਜ ਮਾਰਗ ‘ਤੇ ਮੰਗਲੌਰ ਨੇੜੇ ਇੱਕ ਪੁਲ ਅਚਾਨਕ ਢਹਿ ਗਿਆ। ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਸੀਮਿੰਟ ਨਾਲ ਲੱਦਿਆ ਇੱਕ ਟਰੱਕ ਪੁਲ ਤੋਂ ਲੰਘ ਰਿਹਾ ਸੀ ਜੋ ਕਿ ਹੇਠਾਂ ਡਿੱਗ ਗਿਆ। ਇਸ ਹਾਦਸੇ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਇਸ ਦੇ ਨਾਲ ਹੀ, ਹਾਈਵੇਅ 305 ‘ਤੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।

ਹਰਿਆਣਾ ਦੇ ਇਨ੍ਹਾਂ 18 ਜ਼ਿਲ੍ਹਿਆਂ ਲਈ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਸਵੇਰੇ 3.30 ਵਜੇ ਦੇ ਕਰੀਬ ਵਾਪਰੀ। ਮੰਗਲੌਰ ਪੁਲ ਕੁੱਲੂ ਜ਼ਿਲ੍ਹੇ ਦੀ ਬੰਜਾਰ ਤਹਿਸੀਲ ਅਤੇ ਮੰਡੀ ਜ਼ਿਲ੍ਹੇ ਦੇ ਬਾਲੀ ਚੌਕੀ ਨੂੰ ਜੋੜਦਾ ਹੈ। ਪਰ ਇਹ ਅਚਾਨਕ ਟੁੱਟ ਗਿਆ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਇੱਕ ਵੱਡਾ ਟਰੱਕ ਪੁਲ ਤੋਂ ਲੰਘ ਰਿਹਾ ਸੀ। ਮੰਗਲੌਰ ਪੁਲ 1970 ਵਿੱਚ ਬਣਾਇਆ ਗਿਆ ਸੀ। ਪੁਰਾਣਾ ਹੋਣ ਕਾਰਨ ਇਸਦੀ ਹਾਲਤ ਖਸਤਾ ਹੋ ਗਈ ਸੀ। ਇਸ ਹਾਦਸੇ ਕਾਰਨ ਕੁੱਲੂ ਤੋਂ ਬੰਜਾਰ ਅਤੇ ਆਨੀ ਨੂੰ ਜਾਣ ਵਾਲੀ ਸੜਕ ਪੂਰੀ ਤਰ੍ਹਾਂ ਬੰਦ ਹੋ ਗਈ ਹੈ। ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਭਾਰ ਘਟਾਉਣ ਲਈ ਹਰ ਰੋਜ਼ ਪਾਣੀ ਵਿੱਚ ਮਿਲਾ ਕੇ ਪੀਓ ਇਹ ਇੱਕ ਚੀਜ਼, ਹੋਣਗੇ ਗਜ਼ਬ ਦੇ ਫਾਇਦੇ

0

ਅੱਜ-ਕੱਲ੍ਹ ਵਿਅਸਤ ਜੀਵਨ ਸ਼ੈਲੀ ਦੇ ਕਾਰਨ, ਹਰ ਕੋਈ ਆਪਣੀ ਤੰਦਰੁਸਤੀ ਦਾ ਖਾਸ ਧਿਆਨ ਨਹੀਂ ਰੱਖ ਸਕਦਾ। ਪਰ ਤੁਸੀਂ ਆਪਣੇ ਕੰਮ ਵਿੱਚ ਤਾਂ ਹੀ ਸੰਪੂਰਨ ਹੋਵੋਗੇ ਜਦੋਂ ਤੁਹਾਡੀ ਸਿਹਤ ਚੰਗੀ ਹੋਵੇਗੀ ਅਤੇ ਤੁਸੀਂ ਤੰਦਰੁਸਤ ਹੋਵੋਗੇ। ਅਜਿਹੀ ਸਥਿਤੀ ਵਿੱਚ, ਲੋਕ ਭਾਰ ਘਟਾਉਣ ਲਈ ਜਿੰਮ ਵਿੱਚ ਘੰਟਿਆਂਬੱਧੀ ਕਸਰਤ ਕਰਦੇ ਹਨ, ਡਾਈਟ ਕਰਦੇ ਹਨ ਅਤੇ ਕਈ ਵਾਰ ਦਵਾਈਆਂ ਵੀ ਲੈਂਦੇ ਹਨ। ਜਦੋਂ ਕਿ ਮੋਟਾਪਾ ਘਟਾਉਣ ਲਈ ਇੰਨਾ ਕੁਝ ਕਰਨ ਦੀ ਜ਼ਰੂਰਤ ਨਹੀਂ ਹੈ।

ਦਲਬੀਰ ਗੋਲਡੀ ਦੀ ਮੁੜ ਕਾਂਗਰਸ ‘ਚ ਹੋਈ ਵਾਪਸੀ

ਕੀ ਤੁਸੀਂ ਜਾਣਦੇ ਹੋ ਕਿ ਅਦਰਕ ਤੁਹਾਨੂੰ ਕਈ ਸਿਹਤ ਲਾਭ ਵੀ ਦੇ ਸਕਦਾ ਹੈ ਅਤੇ ਮੋਟਾਪਾ ਘਟਾਉਣ ਚ ਵੀ ਮਦਦਗਾਰ ਸਾਬਿਤ ਹੋ ਸਕਦਾ ਹੈ। ਅਦਰਕ ਵਿੱਚ ਜਿੰਜਰੋਲ, ਸ਼ੋਗਾਓਲ ਅਤੇ ਪੈਰਾਡੋਲ ਵਰਗੇ ਬਾਇਓਐਕਟਿਵ ਮਿਸ਼ਰਣ ਹੁੰਦੇ ਹਨ ਜੋ ਆਪਣੇ ਐਂਟੀਆਕਸੀਡੈਂਟ, ਐਂਟੀ-ਇਨਫਲੇਮੇਟਰੀ ਅਤੇ ਐਂਟੀ-ਬੈਕਟੀਰੀਅਲ ਗੁਣਾਂ ਲਈ ਜਾਣੇ ਜਾਂਦੇ ਹਨ।

– ਜੇਕਰ ਤੁਸੀਂ ਸੰਤੁਲਿਤ ਖੁਰਾਕ ਅਤੇ ਨਿਯਮਤ ਕਸਰਤ ਦੇ ਨਾਲ ਅਦਰਕ ਵਾਲੀ ਚਾਹ (ਬਿਨ੍ਹਾਂ ਦੁੱਧ) ਦਾ ਸੇਵਨ ਕਰਦੇ ਹੋ, ਤਾਂ ਇਹ ਤੁਹਾਡੇ ਭਾਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦਾ ਹੈ ਕਿਉਂਕਿ ਅਦਰਕ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ, ਜੋ ਸਰੀਰ ਨੂੰ ਵਾਧੂ ਚਰਬੀ ਸਾੜਨ ਵਿੱਚ ਮਦਦ ਕਰਦਾ ਹੈ। ਇਸ ਲਈ ਤੁਹਾਨੂੰ ਇਸ ਚਾਹ ਨੂੰ ਆਪਣੀ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

– ਐਂਟੀਆਕਸੀਡੈਂਟਸ ਨਾਲ ਭਰਪੂਰ, ਅਦਰਕ ਐਂਟੀਬੈਕਟੀਰੀਅਲ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਅਦਰਕ ਚਮੜੀ ਨੂੰ ਨਿਖਾਰਨ, ਦਾਗ-ਧੱਬਿਆਂ ਨੂੰ ਘਟਾਉਣ ਅਤੇ ਮੁਹਾਂਸਿਆਂ ਨੂੰ ਵੀ ਲਾਭ ਪਹੁੰਚਾਉਣ ਵਿੱਚ ਮਦਦ ਕਰ ਸਕਦਾ ਹੈ। ਇਸ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਫ੍ਰੀ ਰੈਡੀਕਲਸ ਨਾਲ ਲੜਦੇ ਹਨ ਅਤੇ ਉਮਰ ਵਧਣ ਨੂੰ ਹੌਲੀ ਕਰਦੇ ਹਨ।

– ਅਦਰਕ ਤੁਹਾਡੇ ਪਾਚਨ ਤੰਤਰ ਨੂੰ ਵੀ ਬਿਹਤਰ ਰੱਖਦਾ ਹੈ। ਅਦਰਕ ਪਾਚਨ ਐਨਜ਼ਾਈਮਾਂ ਨੂੰ ਉਤੇਜਿਤ ਕਰਕੇ, ਪੇਟ ਦੇ ਕਾਰਜਾਂ ਨੂੰ ਬਿਹਤਰ ਬਣਾ ਕੇ ਅਤੇ ਪੇਟ ਫੁੱਲਣ ਨੂੰ ਘਟਾ ਕੇ ਪਾਚਨ ਵਿੱਚ ਮਦਦ ਕਰਦਾ ਹੈ।ਇਸ ਲਈ ਤੁਹਾਨੂੰ ਰੋਜ਼ਾਨਾ ਅਦਰਕ ਦਾ ਸੇਵਨ ਕਰਨਾ ਚਾਹੀਦਾ ਹੈ।

ਵੋਟਿੰਗ ਪੇਪਰ ਬੈਲਟ ਦੁਆਰਾ ਹੋਣੀ ਚਾਹੀਦੀ ਹੈ: ਈਵੀਐਮ ਨੂੰ ਹੈਕ ਕਰਕੇ ਬਦਲੇ ਜਾ ਸਕਦੇ ਹਨ ਨਤੀਜੇ – ਤੁਲਸੀ ਗੈਬਾਰਡ

0

– ਸੁਰਜੇਵਾਲਾ ਨੇ ਕਿਹਾ- ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਚੁੱਪ ਕਿਉਂ ?

ਨਵੀਂ ਦਿੱਲੀ, 12 ਅਪ੍ਰੈਲ 2025 – ਅਮਰੀਕਾ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨੂੰ ਲੈ ਕੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਅਮਰੀਕੀ ਰਾਸ਼ਟਰੀ ਖੁਫੀਆ ਨਿਰਦੇਸ਼ਕ ਤੁਲਸੀ ਗਬਾਰਡ ਨੇ ਕਿਹਾ ਕਿ ਚੋਣ ਨਤੀਜਿਆਂ ਨਾਲ ਛੇੜਛਾੜ ਕਰਨ ਲਈ ਈਵੀਐਮ ਨੂੰ ਆਸਾਨੀ ਨਾਲ ਹੈਕ ਕੀਤਾ ਜਾ ਸਕਦਾ ਹੈ। ਇਸ ਲਈ, ਪੂਰੇ ਅਮਰੀਕਾ ਵਿੱਚ ਕਾਗਜ਼ੀ ਬੈਲਟ ਲਾਗੂ ਕਰਨ ਦੀ ਜ਼ਰੂਰਤ ਹੈ ਤਾਂ ਜੋ ਵੋਟਰ ਚੋਣਾਂ ਦੀ ਪਾਰਦਰਸ਼ਤਾ ‘ਤੇ ਭਰੋਸਾ ਕਰ ਸਕਣ।

ਉਨ੍ਹਾਂ ਇਹ ਗੱਲ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੌਜੂਦਗੀ ਵਿੱਚ ਕਹੀ। ਗੈਬਾਰਡ ਦਾ ਇਹ ਬਿਆਨ ਸੋਸ਼ਲ ਮੀਡੀਆ ‘ਤੇ ਇੰਨੀ ਤੇਜ਼ੀ ਨਾਲ ਵਾਇਰਲ ਹੋ ਗਿਆ ਕਿ ਅਮਰੀਕਾ ਵਿੱਚ ਚੋਣ ਸੁਰੱਖਿਆ ‘ਤੇ ਇੱਕ ਨਵੀਂ ਬਹਿਸ ਸ਼ੁਰੂ ਹੋ ਗਈ। ਕਈ ਯੂਜ਼ਰਸ ਨੇ ਗੈਬਾਰਡ ਦਾ ਸਮਰਥਨ ਕੀਤਾ, ਜਦੋਂ ਕਿ ਕੁਝ ਨੇ ਇਸਨੂੰ ਰਾਜਨੀਤਿਕ ਏਜੰਡਾ ਕਿਹਾ।

ਇਹ ਵੀ ਪੜ੍ਹੋ: ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ, ਪੜ੍ਹੋ ਵੇਰਵਾ

ਇੱਕ ਦਿਨ ਪਹਿਲਾਂ ਹੀ, ਟਰੰਪ ਨੇ ਇੱਕ ਕਾਰਜਕਾਰੀ ਆਦੇਸ਼ ਜਾਰੀ ਕੀਤਾ ਸੀ ਜਿਸ ਵਿੱਚ ਨਿਆਂ ਵਿਭਾਗ ਨੂੰ 2020 ਦੀਆਂ ਚੋਣਾਂ ਦੌਰਾਨ ਸਾਬਕਾ ਸਾਈਬਰ ਸੁਰੱਖਿਆ ਮੁਖੀ ਕ੍ਰਿਸ ਕ੍ਰੇਬਸ ਦੀ ਭੂਮਿਕਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਟੇਸਲਾ ਅਤੇ ਸਪੇਸਐਕਸ ਦੇ ਸੀਈਓ ਐਲਨ ਮਸਕ ਨੇ ਪਿਛਲੇ ਸਾਲ ਈਵੀਐਮ ‘ਤੇ ਸਵਾਲ ਉਠਾਏ ਸਨ। ਉਨ੍ਹਾਂ ਕਿਹਾ ਸੀ- ਸਾਨੂੰ ਈਵੀਐਮ ਨੂੰ ਖਤਮ ਕਰ ਦੇਣਾ ਚਾਹੀਦਾ ਹੈ।

ਇਸ ਦੌਰਾਨ, ਭਾਰਤ ਵਿੱਚ, ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਗੈਬਾਰਡ ਦੀਆਂ ਟਿੱਪਣੀਆਂ ਦਾ ਜਵਾਬ ਨਾ ਦੇਣ ਲਈ ਭਾਰਤੀ ਚੋਣ ਕਮਿਸ਼ਨ (ECI) ਅਤੇ ਕੇਂਦਰ ਭਾਜਪਾ ਸਰਕਾਰ ‘ਤੇ ਸਵਾਲ ਉਠਾਏ। ਨਾਲ ਹੀ ਸੁਪਰੀਮ ਕੋਰਟ ਤੋਂ ਇਸ ਮਾਮਲੇ ਦਾ ਖੁਦ ਨੋਟਿਸ ਲੈਣ ਦੀ ਮੰਗ ਕੀਤੀ।

ਹਰਿਆਣਾ ਦੇ ਇਨ੍ਹਾਂ 18 ਜ਼ਿਲ੍ਹਿਆਂ ਲਈ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

0

ਹਰਿਆਣਾ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਕੁਰੂਕਸ਼ੇਤਰ, ਕੈਥਲ, ਜੀਂਦ, ਰੋਹਤਕ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ ਅਤੇ ਝੱਜਰ ‘ਚ ਬਾਰਿਸ਼ ਲਈ ਔਰੇਂਜ ਅਲਰਟ ਹੈ। ਜਦਕਿ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕਰਨਾਲ, ਪਾਣੀਪਤ, ਸੋਨੀਪਤ, ਹਿਸਾਰ, ਫਤਿਹਾਬਾਦ ਅਤੇ ਸਿਰਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਟੈਰਿਫ WAR ਦੌਰਾਨ ਇਸੇ ਮਹੀਨੇ ਭਾਰਤ ਦੌਰੇ ‘ਤੇ ਆਉਣਗੇ ਅਮਰੀਕੀ ਉਪ ਰਾਸ਼ਟਰਪਤੀ! PM ਮੋਦੀ ਨਾਲ ਕਰਨਗੇ ਮੁਲਾਕਾਤ

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹਿਸਾਰ ਵਿੱਚ ਭਾਜਪਾ ਦੀ ਰੈਲੀ ਲਈ ਬਣਾਇਆ ਗਿਆ ਪੰਡਾਲ ਤੂਫਾਨ ਕਾਰਨ ਢਹਿ ਗਿਆ। ਇੱਥੇ 14 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਸਾਰ ਹਵਾਈ ਅੱਡੇ ਦਾ ਉਦਘਾਟਨ ਕਰਨਗੇ। ਚਰਖੀ ਦਾਦਰੀ ਵਿੱਚ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਦੇ ਪ੍ਰੋਗਰਾਮ ਦਾ ਟੈਂਟ ਵੀ ਤੂਫਾਨ ਵਿੱਚ ਉੱਡ ਗਿਆ। ਇਸ ਤੋਂ ਇਲਾਵਾ ਗੁਰੂਗ੍ਰਾਮ ਵਿੱਚ ਇੱਕ ਕਾਰ ਸਾਈਨੇਜ ਬੋਰਡ ਹੇਠਾਂ ਦੱਬ ਗਈ, ਜਿਸ ਕਾਰਨ 2 ਲੋਕ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਝੱਜਰ ਵਿੱਚ ਤੂਫਾਨ ਕਾਰਨ ਦੋ ਵਾਹਨ ਟਕਰਾ ਗਏ, ਜਿਸ ਵਿੱਚ 4 ਲੋਕ ਜ਼ਖਮੀ ਹੋ ਗਏ ਸਨ।

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ, ਪੜ੍ਹੋ ਵੇਰਵਾ

0

– ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਹੋਈ ਸ਼ੁਰੂ
– ਟਰਾਂਪੋਰਟ ਵਿਭਾਗ ਅਧੀਨ ਅਤੇ ਐਸ.ਡੀ.ਐਮਜ਼ ਦਫ਼ਤਰਾਂ ‘ਚ ਕੰਮ ਕਰਦੇ ਰੈਗੂਲਰ, ਆਊਟਸੋਰਸ, ਕੰਟਰੈਕਚੂਅਲ, ਲੈਬ ਅਟੈਡੈਂਟ ਸਮੇਤ ਸਮੁੱਚੇ ਕਰਮਚਾਰੀਆਂ ਨੂੰ ਦਿੱਤੀ ਗਈ ਸਿਖਲਾਈ
– ਸਮੁੱਚੇ ਕਰਮਚਾਰੀਆਂ ਦੇ ਐਮ ਸੇਵਾ ਲਾਗਇਨ ਬਣਾਉਣ ਅਤੇ ਯੂਜ਼ਰ ਗਾਈਡ ਉਪਲੱਬਧ ਕਰਵਾਉਣ ਮਗਰੋਂ ਆਨਲਾਈਨ ਪ੍ਰਣਾਲੀ ਸ਼ੁਰੂ
– ਇਸ ਕਦਮ ਨਾਲ ਜਿੱਥੇ ਵਿਭਾਗ ਦੀ ਕਾਰਜ ਕੁਸ਼ਲਤਾ ‘ਚ ਵਾਧਾ ਹੋਵੇਗਾ, ਉੱਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੂਰ ਹੋਣਗੀਆਂ: ਟਰਸਪੋਰਟ ਮੰਤਰੀ

ਚੰਡੀਗੜ੍ਹ, 12 ਅਪ੍ਰੈਲ 2025 – ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ 11 ਅਪ੍ਰੈਲ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀ ਦਿਨ ‘ਚ ਦੋ ਵਾਰ ਆਪਣੀ ਹਾਜ਼ਰੀ ਆਨਲਾਈਨ ਲਗਾਉਣੀ ਯਕੀਨੀ ਬਣਾਉਣਗੇ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੂਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਇਸ ਤੋਂ ਪਹਿਲਾ ਪੁਰਾਣੀ ਪ੍ਰਣਾਲੀ ਤਹਿਤ ਰਜਿਸਟਰਾਂ ਉਪਰ ਹਾਜ਼ਰੀ ਲੱਗਦੀ ਸੀ। ਉਨ੍ਹਾਂ ਦੱਸਿਆ ਕਿ ਟਰਾਂਪੋਰਟ ਵਿਭਾਗ ਅਧੀਨ ਅਤੇ ਐਸ.ਡੀ.ਐਮਜ਼ ਦਫ਼ਤਰਾਂ ‘ਚ ਕੰਮ ਕਰਦੇ ਰੈਗੂਲਰ, ਆਊਟਸੋਰਸ, ਕੰਟਰੈਕਚੂਅਲ, ਲੈਬ ਅਟੈਡੈਂਟ ਸਮੇਤ ਸਮੁੱਚੇ ਕਰਮਚਾਰੀਆਂ ਨੂੰ ਆਨਲਾਈਨ ਹਾਜ਼ਰੀ ਲਾਉਣ ਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਕਰਮਚਾਰੀ ਨੂੰ ਕੋਈ ਦਿੱਕਤ ਨਾ ਆਵੇ।

ਇਹ ਵੀ ਪੜ੍ਹੋ: ਦਲਬੀਰ ਗੋਲਡੀ ਦੀ ਮੁੜ ਕਾਂਗਰਸ ‘ਚ ਹੋਈ ਵਾਪਸੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਹਾਜ਼ਰੀ ਐਮ ਸੇਵਾ ਐਪ ‘ਤੇ ਆਨਲਾਈਨ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਸ਼ੁਰੂ ਹੋ ਗਈ ਹੈ।
ਭੁੱਲਰ ਨੇ ਅੱਗੇ ਦੱਸਿਆ ਕਿ ਵਿਭਾਗ ਦੇ ਸਮੁੱਚੇ ਕਰਮਚਾਰੀਆਂ ਦੇ ਐਮ ਸੇਵਾ ਲਾਗਇਨ ਬਣਾਉਣ ਅਤੇ ਯੂਜ਼ਰ ਗਾਈਡ ਉਪਲੱਬਧ ਕਰਵਾਉਣ ਮਗਰੋਂ ਹਾਜ਼ਰੀ ਲਾਉਣ ਦੀ ਇਹ ਆਨਲਾਈਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕੋਈ ਵੀ ਮੁਲਾਜ਼ਮ ਘਰ ਬੈਠ ਕੇ ਆਨਲਾਈਨ ਹਾਜ਼ਰੀ ਨਹੀਂ ਲਾ ਸਕੇਗਾ, ਕਿਉਂਕਿ ਸਬੰਧਤ ਨੂੰ ਜੀਓ ਫੈਂਸਿੰਗ ਦੇ ਨਾਲ-ਨਾਲ ਲਾਟੀਟਿਊਡ ਅਤੇ ਲੌਂਗੀਟਿਊਡ ਸਾਫਟਵੇਅਰ ਦਾ ਇਸਤੇਮਾਲ ਵੀ ਕਰਨਾ ਪਏਗਾ, ਜਿਸ ਨਾਲ ਹਾਜ਼ਰੀ ਲਗਾਉਣ ਸਮੇਂ ਸਬੰਧਤ ਮੁਲਾਜ਼ਮ ਦੀ ਲੋਕੇਸ਼ਨ ਵੀ ਦਫਤਰ ਕੋਲ ਪਹੁੰਚ ਜਾਵੇਗੀ।

ਭੁੱਲਰ ਨੇ ਅੱਗੇ ਦੱਸਿਆ ਕਿ ਜੇਕਰ ਕਿਸੇ ਮੁਲਾਜ਼ਮ ਨੇ ਦਫਤਰ ਤੋਂ ਬਾਹਰ ਕਿਸੇ ਕੰਮ ਜਾਣਾ ਹੈ ਤਾਂ ਸਬੰਧਤ ਮੁਲਾਜ਼ਮ ਮੋਬਾਈਲ ਰਾਹੀਂ ਆਪਣੀ ਲੋਕੇਸ਼ਨ ਭੇਜਣੀ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ ਜਿੱਥੇ ਵਿਭਾਗ ਦੀ ਕਾਰਜ ਕੁਸ਼ਲਤਾ ‘ਚ ਵਾਧਾ ਹੋਵੇਗਾ, ਉੱਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੂਰ ਹੋਣਗੀਆਂ।

ਟੈਰਿਫ WAR ਦੌਰਾਨ ਇਸੇ ਮਹੀਨੇ ਭਾਰਤ ਆਉਣਗੇ ਅਮਰੀਕੀ ਉਪ ਰਾਸ਼ਟਰਪਤੀ! PM ਮੋਦੀ ਨਾਲ ਕਰਨਗੇ ਮੁਲਾਕਾਤ

0

ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕ ਵਾਲਟਜ਼ ਜਲਦ ਹੀ ਭਾਰਤ ਦਾ ਦੌਰਾ ਕਰਨਗੇ। ਜੇਡੀ ਵੈਂਸ ਅਪ੍ਰੈਲ ਦੇ ਤੀਜੇ ਹਫ਼ਤੇ ਇੱਕ ਦਿਨ ਲਈ ਭਾਰਤ ਆ ਸਕਦੇ ਹਨ। ਇਸ ਦੌਰੇ ਨੂੰ ਭਾਰਤੀ ਪੱਖ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ; ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ ਡੈਲੀਗੇਟ ਇਜਲਾਸ

ਮੀਡੀਆ ਰਿਪੋਰਟਸ ਮੁਤਾਬਿਕ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ 21 ਤੋਂ 24 ਅਪ੍ਰੈਲ ਦੇ ਵਿਚਕਾਰ ਭਾਰਤ ਦਾ ਦੌਰਾ ਕਰ ਸਕਦੇ ਹਨ। ਇਸ ਦੌਰੇ ‘ਤੇ ਉਨ੍ਹਾਂ ਦੀ ਪਤਨੀ ਊਸ਼ਾ ਵੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਇਸ ਦੌਰੇ ਦੌਰਾਨ, ਜੇਡੀ ਵੈਂਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਦੋਵਾਂ ਦੇਸ਼ਾਂ ਵਿਚਕਾਰ ਟੈਰਿਫ ਯੁੱਧ ਬਾਰੇ ਵੀ ਚਰਚਾ ਹੋ ਸਕਦੀ ਹੈ।

ਇਸ ਤੋਂ ਇਲਾਵਾ ਜੇਡੀ ਵੈਂਸ ਜੈਪੁਰ ਅਤੇ ਆਗਰਾ ਦਾ ਵੀ ਦੌਰਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਵੀ ਇਨ੍ਹਾਂ ਹੀ ਤਰੀਕਾਂ ਨੂੰ ਭਾਰਤ ਦਾ ਦੌਰਾ ਕਰ ਸਕਦੇ ਹਨ। ਇਸ ਦੌਰੇ ਨੂੰ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਦਲਬੀਰ ਗੋਲਡੀ ਦੀ ਮੁੜ ਕਾਂਗਰਸ ‘ਚ ਹੋਈ ਵਾਪਸੀ

0

ਚੰਡੀਗੜ੍ਹ, 12 ਅਪ੍ਰੈਲ 2025 – ਕਾਂਗਰਸ ਦੇ ਵੱਡੇ ਲੀਡਰ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅੱਜ ਫੇਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ, ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦੇ ਵੱਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ’ਯੁੱਧ ਨਸ਼ਿਆਂ ਵਿਰੁੱਧ’ ਦੇ 42ਵੇਂ ਦਿਨ 109 ਨਸ਼ਾ ਤਸਕਰ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

ਗੋਲਡੀ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਪਰ ਕੁੱਝ ਸਮੇਂ ਬਾਅਦ ਉਨ੍ਹਾਂ ਨੇ ਆਪ ਪਾਰਟੀ ਛੱਡ ਦਿੱਤੀ ਸੀ, ਅਤੇ ਫੇਰ ਕਾਂਗਰਸ ‘ਚ ਜਾਣ ਦੀ ਇੱਛਾ ਪ੍ਰਗਟ ਕੀਤੀ ਸੀ। ਪਰ ਉਨ੍ਹਾਂ ਨੂੰ ਪਾਰਟੀ ਦੇ ਕਈ ਲੀਡਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਰ ਆਖ਼ਰ ਅੱਜ ਉਹ ਫੇਰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਟਵੀਟ ਕਰਕੇ ਗੋਲਡੀ ਦਾ ਸਵਾਗਤ ਕੀਤਾ।

’ਯੁੱਧ ਨਸ਼ਿਆਂ ਵਿਰੁੱਧ’ ਦੇ 42ਵੇਂ ਦਿਨ 109 ਨਸ਼ਾ ਤਸਕਰ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

0

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– 97 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 569 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 12 ਅਪ੍ਰੈਲ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 42ਵੇਂ ਦਿਨ (11 ਅਪ੍ਰੈਲ ਨੂੰ) ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ, 350 ਕਿਲੋ ਭੁੱਕੀ ਅਤੇ 26220 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 42 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 5770 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਇਹ ਵੀ ਪੜ੍ਹੋ: ਮੈਲਬੌਰਨ ਵਿੱਚ ਭਾਰਤੀ ਦੂਤਾਵਾਸ ਵਿੱਚ ਭੰਨਤੋੜ: ਮੇਨ ਗੇਟ ‘ਤੇ ਲਾਲ ਰੰਗ ਕੀਤਾ ਪੇਂਟ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 518 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 73 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 569 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ; ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ ਡੈਲੀਗੇਟ ਇਜਲਾਸ

0

ਅੰਮ੍ਰਿਤਸਰ, 12 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਪਾਰਟੀ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਪਣਾ ਜਨਰਲ ਡੈਲੀਗੇਟ ਇਜਲਾਸ ਕਰੇਗੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਵੀ ਮਿਲੇਗਾ। ਦੱਸ ਦਈਏ ਕਿ ਇਹ ਫੈਸਲਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਸੀ। ਇਜਲਾਸ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ ਤੇ ਡੈਲੀਗੇਟਾਂ ਵਲੋਂ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।

ਕਪੂਰਥਲਾ ਪੁਲਿਸ ਨੇ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ; ਰਾਤ ਭਰ ਕੀਤੀ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਤੇ ਵਾਹਨਾਂ ਦੀ ਜਾਂਚ

ਸਿਆਸੀ ਗਲਿਆਰਿਆਂ ‘ਚ ਕਈ ਨਾਮ ਪ੍ਰਧਾਨਗੀ ਦੇ ਅਹੁਦੇ ਲਈ ਚਰਚਾ ਵਿੱਚ ਹਨ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਦਾ ਨਾਮ ਵੀ ਸ਼ਾਮਲ ਹੈ। ਚਰਚਾ ਹੈ ਕਿ ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ ਦੇ ਪ੍ਰਧਾਨ ਬਣ ਸਕਦੇ ਹਨ। ਜ਼ਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸੁਖਬੀਰ ਸਿੰਘ ਬਾਦਲ ਵਲੋਂ ਕੁਝ ਮਹੀਨੇ ਪਹਿਲਾਂ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਤੇਜਾ ਸਿੰਘ ਸਮੁੰਦਰੀ ਹਾਲ ’ਚ ਅਕਾਲੀ ਆਗੂ ਪਹੁੰਚਣੇ ਸ਼ੁਰੂ ਹੋ ਗਏ ਹਨ

 

ਮੈਲਬੌਰਨ ਵਿੱਚ ਭਾਰਤੀ ਦੂਤਾਵਾਸ ਵਿੱਚ ਭੰਨਤੋੜ: ਮੇਨ ਗੇਟ ‘ਤੇ ਲਾਲ ਰੰਗ ਕੀਤਾ ਪੇਂਟ

0

ਨਵੀਂ ਦਿੱਲੀ, 12 ਅਪ੍ਰੈਲ 2025 – ਮੈਲਬੌਰਨ ਵਿੱਚ ਭਾਰਤੀ ਕੌਂਸਲੇਟ ਵਿੱਚ ਇੱਕ ਵਾਰ ਫਿਰ ਭੰਨਤੋੜ ਕੀਤੀ ਗਈ ਹੈ। ‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ਦੇ ਅਨੁਸਾਰ, ਵੀਰਵਾਰ ਰਾਤ ਨੂੰ ਲਗਭਗ 1:00 ਵਜੇ ਦੂਤਾਵਾਸ ਦੇ ਮੁੱਖ ਗੇਟ ‘ਤੇ ਲਾਲ ਰੰਗ ਪੇਂਟ ਕੀਤਾ ਗਿਆ। ਇਸ ਘਟਨਾ ਤੋਂ ਬਾਅਦ, ਕੈਨਬਰਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਆਸਟ੍ਰੇਲੀਆਈ ਅਧਿਕਾਰੀਆਂ ਕੋਲ ਇਹ ਮੁੱਦਾ ਉਠਾਇਆ। ਇਸ ਦੂਤਾਵਾਸ ਵਿੱਚ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਪਹਿਲਾਂ ਵੀ, ਅੰਤਰਰਾਸ਼ਟਰੀ ਤਣਾਅ ਦੇ ਸਮੇਂ, ਇੱਥੇ ਕੰਧਾਂ ‘ਤੇ ਭੜਕਾਊ ਨਾਅਰੇ ਲਿਖੇ ਗਏ ਸਨ।

ਪੁਲਿਸ ਨੇ ਕਿਹਾ- ਜੇਕਰ ਲੋਕਾਂ ਕੋਲ ਕੋਈ ਜਾਣਕਾਰੀ ਹੈ ਤਾਂ ਸਾਨੂੰ ਦਿਓ। ਵਿਕਟੋਰੀਆ ਪੁਲਿਸ ਦੇ ਬੁਲਾਰੇ ਨੇ ਕਿਹਾ: “ਸਾਡਾ ਮੰਨਣਾ ਹੈ ਕਿ ਕਿਸੇ ਨੇ ਬੁੱਧਵਾਰ ਅਤੇ ਵੀਰਵਾਰ ਰਾਤ ਦੇ ਵਿਚਕਾਰ ਇਮਾਰਤ ਦੇ ਮੁੱਖ ਗੇਟ ‘ਤੇ ਨਿਸ਼ਾਨ ਬਣਾਏ ਸਨ। ਇਸ ਨੁਕਸਾਨ ਦੀ ਜਾਂਚ ਅਜੇ ਵੀ ਜਾਰੀ ਹੈ।”

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਅਖਨੂਰ ਵਿੱਚ ਫੌਜ ਦਾ JCO ਸ਼ਹੀਦ: ਕਿਸ਼ਤਵਾੜ ਵਿੱਚ ਜੈਸ਼ ਦੇ 3 ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ

ਪੁਲਿਸ ਨੇ ਅਜੇ ਤੱਕ ਇਹ ਨਹੀਂ ਦੱਸਿਆ ਹੈ ਕਿ ਕੀ ਕਿਸੇ ਸ਼ੱਕੀ ਦੀ ਪਛਾਣ ਕੀਤੀ ਗਈ ਹੈ ਜਾਂ ਨਹੀਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਅੱਗੇ ਆਉਣ।

ਭਾਰਤੀ ਹਾਈ ਕਮਿਸ਼ਨ ਨੇ ਕਿਹਾ- ਸੁਰੱਖਿਆ ਉਪਾਅ ਕੀਤੇ ਗਏ
ਭਾਰਤੀ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਇੱਕ ਪੋਸਟ ਵਿੱਚ ਲਿਖਿਆ, ‘ਮੈਲਬੌਰਨ ਵਿੱਚ ਭਾਰਤੀ ਕੌਂਸਲੇਟ ਦੀਆਂ ਕੰਧਾਂ ‘ਤੇ ਸ਼ਰਾਰਤੀ ਅਨਸਰਾਂ ਦੁਆਰਾ ਕੀਤੇ ਗਏ ਅਪਮਾਨਜਨਕ ਕੰਮ ਨੂੰ ਆਸਟ੍ਰੇਲੀਆਈ ਅਧਿਕਾਰੀਆਂ ਕੋਲ ਉਠਾਇਆ ਗਿਆ ਹੈ।’ ਦੇਸ਼ ਵਿੱਚ ਭਾਰਤੀ ਡਿਪਲੋਮੈਟਾਂ ਅਤੇ ਸਟਾਫ਼ ਦੇ ਨਾਲ-ਨਾਲ ਕੌਂਸਲੇਟ ਇਮਾਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।

ਆਸਟ੍ਰੇਲੀਆ ਦੇ ਭਾਰਤੀ ਭਾਈਚਾਰੇ ਨੇ ਕਿਹਾ – ਇਹ ਸਾਨੂੰ ਡਰਾਉਣ ਦੀ ਕੋਸ਼ਿਸ਼
ਭਾਰਤੀ-ਆਸਟ੍ਰੇਲੀਅਨ ਭਾਈਚਾਰੇ ਨੇ ਇਸ ਘਟਨਾ ‘ਤੇ ਚਿੰਤਾ ਪ੍ਰਗਟ ਕੀਤੀ ਹੈ। “ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਹਿੰਦੂ ਮੰਦਰਾਂ ਅਤੇ ਭਾਰਤ ਦੀਆਂ ਸਰਕਾਰੀ ਇਮਾਰਤਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। “ਇਹ ਸਿਰਫ਼ ਕੰਧ ‘ਤੇ ਲੱਗੇ ਨਿਸ਼ਾਨ ਨਹੀਂ ਹਨ – ਇਹ ਸਾਡੇ ਭਾਈਚਾਰੇ ਨੂੰ ਡਰਾਉਣ ਦੀ ਕੋਸ਼ਿਸ਼ ਹੈ।”