Home Blog Page 727

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 10-4-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 10-4-2025

ਬਿਹਾਗੜਾ ਮਹਲਾ ੪ ॥

ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰੰੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥

ਵੀਰਵਾਰ, ੨੮ ਚੇਤ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੫੪੧)

ਪੰਜਾਬੀ ਵਿਆਖਿਆ

ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ । ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ । ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ।੧। ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ । ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ । ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤਿ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ । ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ । ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ ਗੁਰੂ ਦੀ ਸੰਗਤਿ ਵਿਚ ਟਿਕਿਆ ਰਹੇ) ਗੁਰੂ ਦੀ ਸੰਗਤਿ ਵਿਚ ਰਿਹਾਂ (ਮਾਇਆ ਦੀ ਤਿ੍ਰਸਨਾ ਵਲੋਂ) ਰੱਜੇ ਰਹੀਦਾ ਹੈ ।੨। ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ । ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ । ਹੇ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ।੩। ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਸਿਰਜਣਹਾਰ ਕਰਤਾਰ ਸਭ ਘਟਾਂ ਵਿਚ ਵਿਆਪਕ ਹੈ । ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ, ਤਿਵੇਂ ਪਰਮਾਤਮਾ ਸਾਰੇ ਜੀਵਾਂ ਨੂੰ ਪਾਲਦਾ ਹੈ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ ।੪।੬। ਛਕਾ ੧ ।

ਜ਼ੀਰਕਪੁਰ ਬਾਈਪਾਸ ਨੂੰ ਕੇਂਦਰ ਸਰਕਾਰ ਦੀ ਮਨਜ਼ੂਰੀ; 1878.31 ਕਰੋੜ ਰੁਪਏ ਨਾਲ ਹੋਵੇਗਾ ਨਿਰਮਾਣ

0

ਕੇਂਦਰ ਸਰਕਾਰ ਨੇ ਪੰਜਾਬ- ਹਰਿਆਣਾ ਅਤੇ ਹਿਮਾਚਲ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਪੰਜਾਬ ਅਤੇ ਹਰਿਆਣਾ ਵਿੱਚ ਬਣਾਏ ਜਾਣ ਵਾਲੇ 19.2 ਕਿਲੋਮੀਟਰ ਲੰਬੇ ਜ਼ੀਰਕਪੁਰ ਬਾਈਪਾਸ ਸੜਕ ਪ੍ਰੋਜੈਕਟ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਦੀ ਯੋਜਨਾ ਪਿਛਲੇ 11 ਸਾਲਾਂ ਤੋਂ ਚੱਲ ਰਹੀ ਸੀ। ਇਸਦੀ ਲਾਗਤ 1878.31 ਕਰੋੜ ਰੁਪਏ ਹੋਵੇਗੀ।

ਕੈਬਨਿਟ ਮੰਤਰੀ ਸੌਂਦ ਅਤੇ ਡੀ.ਸੀ ਹਿਮਾਂਸ਼ੂ ਜੈਨ ਵੱਲੋ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ‘ਚ ਕਣਕ ਦੀ ਖਰੀਦ ਕਰਵਾਈ ਗਈ ਸ਼ੁਰੂ

ਛੇ-ਲੇਨ ਵਾਲਾ ਜ਼ੀਰਕਪੁਰ ਬਾਈਪਾਸ NH-7 (ਜ਼ੀਰਕਪੁਰ-ਪਟਿਆਲਾ) ਦੇ ਜੰਕਸ਼ਨ ਤੋਂ ਸ਼ੁਰੂ ਹੋਵੇਗਾ ਅਤੇ NH-5 (ਜ਼ੀਰਕਪੁਰ-ਪਰਵਾਣੂ) ਦੇ ਜੰਕਸ਼ਨ ‘ਤੇ ਖਤਮ ਹੋਵੇਗਾ। ਇਹ ਹਾਈਬ੍ਰਿਡ ਐਨੂਇਟੀ ਮੋਡ ‘ਤੇ ਬਣਾਇਆ ਜਾਵੇਗਾ। ਇਸ ਦੇ ਨਿਰਮਾਣ ਤੋਂ ਬਾਅਦ, ਟ੍ਰਾਈਸਿਟੀ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਇਹ ਰਿੰਗ ਰੋਡ ਦਾ ਕੰਮ ਕਰੇਗਾ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪਟਿਆਲਾ, ਦਿੱਲੀ, ਮੋਹਾਲੀ ਐਰੋਸਿਟੀ ਤੋਂ ਆਵਾਜਾਈ ਨੂੰ ਮੋੜ ਕੇ ਹਿਮਾਚਲ ਪ੍ਰਦੇਸ਼ ਨਾਲ ਸਿੱਧਾ ਸੰਪਰਕ ਪ੍ਰਦਾਨ ਕਰਕੇ ਜ਼ੀਰਕਪੁਰ, ਪੰਚਕੂਲਾ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਭੀੜ-ਭੜੱਕੇ ਨੂੰ ਘੱਟ ਕਰਨਾ ਹੈ।

ਕੈਬਨਿਟ ਮੰਤਰੀ ਸੌਂਦ ਅਤੇ ਡੀ.ਸੀ ਹਿਮਾਂਸ਼ੂ ਜੈਨ ਵੱਲੋ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ‘ਚ ਕਣਕ ਦੀ ਖਰੀਦ ਕਰਵਾਈ ਗਈ ਸ਼ੁਰੂ

0

ਖੰਨਾ (ਲੁਧਿਆਣਾ), 9 ਅਪ੍ਰੈਲ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਮਦਦ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਕਣਕ ਦੀ ਬੰਪਰ ਵਾਢੀ ਹੋਣ ਦੀ ਉਮੀਦ ਹੈ ਅਤੇ 124 ਲੱਖ ਮੀਟ੍ਰਿਕ ਟਨ ਕਣਕ ਖਰੀਦਣ ਦਾ ਟੀਚਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ਵਿੱਚ ਬੁੱਧਵਾਰ ਨੂੰ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੀ ਸ਼ਾਮਲ ਸਨ।

ਅਮਰੀਕਾ ਵੱਲੋਂ 104% ਟੈਰਿਫ ਲਗਾਉਣ ਤੋਂ ਬਾਅਦ ਹੁਣ ਚੀਨ ਨੇ ਕੀਤਾ ਪਲਟਵਾਰ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਉਨ੍ਹਾਂ ਨੇ ਦੱਸਿਆ ਕਿ ਸੂਬੇ ਨੇ 28,894 ਕਰੋੜ ਰੁਪਏ ਕੈਸ਼ ਕ੍ਰੈਡਿਟ ਲਿਮਿਟ ਦਾ ਪ੍ਰਬੰਧ ਕੀਤਾ ਹੈ ਅਤੇ ਬਹੁਤ ਸਾਰੀ ਸਟੋਰੇਜ ਸਪੇਸ ਅਤੇ ਕੰਟੇਨਰਾਂ ਦੇ ਨਾਲ ਲੋੜੀਂਦਾ 99 ਫੀਸਦ ਬਾਰਦਾਨੇ ਨੂੰ ਪ੍ਰਾਪਤ ਕਰਨ ਵਿੱਚ ਵੀ ਕਾਮਯਾਬ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,425 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਉਨ੍ਹਾਂ ਦੀਆਂ ਅਦਾਇਗੀਆਂ ਉਨ੍ਹਾਂ ਦੀ ਕਣਕ ਵੇਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੀਆਂ ਜਾਣਗੀਆਂ। ਉਹਨਾਂ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਲਿਆਏ ਗਏ ਇੱਕ-ਇੱਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅਮਰੀਕਾ ਵੱਲੋਂ 104% ਟੈਰਿਫ ਲਗਾਉਣ ਤੋਂ ਬਾਅਦ ਹੁਣ ਚੀਨ ਨੇ ਕੀਤਾ ਪਲਟਵਾਰ

0

ਨਵੀ ਦਿੱਲੀ, 9 ਅਪ੍ਰੈਲ: ਚੀਨ ਅਤੇ ਅਮਰੀਕਾ ਵਿਚਕਾਰ ਟੈਰਿਫ ਯੁੱਧ ਰੁਕਣ ਦਾ ਨਾਮ ਨਹੀਂ ਲੈ ਰਿਹਾ। ਚੀਨ ਅਤੇ ਟਰੰਪ ਵਿਚਾਲੇ ਚੱਲ ਰਿਹਾ ਤਣਾਅ ਬੁੱਧਵਾਰ ਨੂੰ ਓਦੋ ਹੋਰ ਵਧ ਗਿਆ ਜਦੋਂ ਬੀਜਿੰਗ ਨੇ ਅਮਰੀਕਾ ਤੋਂ ਆਉਣ ਵਾਲੇ ਸਾਮਾਨ ‘ਤੇ ਟੈਰਿਫ ਵਧਾ ਕੇ 84% ਕਰ ਦਿੱਤਾ।

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਦੂਜੇ ਗੇੜ ਦੌਰਾਨ ਸਪੀਕਰ ਸੰਧਵਾਂ ਨੇ ਵੱਖ ਵੱਖ ਸਕੂਲਾਂ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਚੀਨ ਦੇ ਵਿੱਤ ਮੰਤਰਾਲੇ ਨੇ ਵੀਰਵਾਰ ਤੋਂ ਸਾਰੇ ਅਮਰੀਕੀ ਸਾਮਾਨਾਂ ‘ਤੇ ਇਹ ਟੈਰਿਫ ਲਗਾਉਣ ਦਾ ਐਲਾਨ ਕੀਤਾ, ਜੋ ਕਿ ਪਹਿਲਾਂ ਐਲਾਨੇ ਗਏ 34 ਪ੍ਰਤੀਸ਼ਤ ਟੈਰਿਫ ਨਾਲੋਂ 50 ਪ੍ਰਤੀਸ਼ਤ ਵੱਧ ਹੈ। ਮੰਤਰਾਲੇ ਨੇ ਕਿਹਾ ਕਿ ਇਹ ਨਵੇਂ ਟੈਰਿਫ 10 ਅਪ੍ਰੈਲ ਤੋਂ ਲਾਗੂ ਹੋਣਗੇ।

ਦੱਸ ਦਈਏ ਕਿ ਚੀਨ ਵੱਲੋਂ ਇਹ ਕਦਮ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਮੰਗਲਵਾਰ ਨੂੰ ਚੀਨੀ ਸਾਮਾਨ ‘ਤੇ 104 ਪ੍ਰਤੀਸ਼ਤ ਟੈਰਿਫ ਲਗਾਉਣ ਤੋਂ ਬਾਅਦ ਚੁੱਕਿਆ ਗਿਆ ਹੈ। ਟਰੰਪ ਵੱਲੋਂ 104 ਪ੍ਰਤੀਸ਼ਤ ਟੈਰਿਫ ਲਗਾਉਣ ਤੋਂ ਬਾਅਦ ਚੀਨ ਨੇ ਅਮਰੀਕਾ ‘ਤੇ “ਹੰਕਾਰੀ ਅਤੇ ਧਮਕੀ ਭਰੇ ਵਿਵਹਾਰ” ਦਾ ਦੋਸ਼ ਲਗਾਇਆ ਸੀ।ਇਸ ਦੇ ਨਾਲ ਹੀ, ਚੀਨੀ ਸਰਕਾਰ ਨੇ ਟੈਰਿਫ ਮੁੱਦੇ ‘ਤੇ ਵ੍ਹਾਈਟ ਹਾਊਸ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੀਤੇ ਐਤਵਾਰ ਨੂੰ ਚੀਨ ਨੇ ਦੁਨੀਆ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਸੀ ਕਿ ‘ਜੇਕਰ ਟਰੇਡ ਯੁੱਧ ਹੁੰਦਾ ਹੈ, ਤਾਂ ਚੀਨ ਪੂਰੀ ਤਰ੍ਹਾਂ ਤਿਆਰ ਹੈ – ਅਤੇ ਇਸ ਵਿੱਚੋਂ ਹੋਰ ਵੀ ਮਜ਼ਬੂਤੀ ਨਾਲ ਉਭਰੇਗਾ।’

 

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਦੂਜੇ ਗੇੜ ਦੌਰਾਨ ਸਪੀਕਰ ਸੰਧਵਾਂ ਨੇ ਵੱਖ ਵੱਖ ਸਕੂਲਾਂ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

0

ਕੋਟਕਪੂਰਾ 9 ਅਪ੍ਰੈਲ : ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਦੇ ਅੱਜ ਦੂਸਰੇ ਗੇੜ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਦੇਵੀਵਾਲਾ, ਪਿੰਡ ਸਿਰਸੜੀ, ਪਿੰਡ ਕੋਟਸੁੱਖੀਆ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ ਵਿੱਚ ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇੱਕੋ ਇੱਕ ਮਕਸਦ ਹੈ ਕਿ ਪੰਜਾਬ ਨੂੰ ਹੱਸਦਾ, ਵਸਦਾ ਅਤੇ ਅੱਗੇ ਵੱਧਦਾ ਬਣਾਈਏ, ਜਿਸ ਦਾ ਇੱਕੋ ਇੱਕ ਤਰੀਕਾ ਹੈ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਆ ਵਿੱਚ ਸਮਰੱਥ ਬਣਾ ਕੇ ਹੋ ਸਕਦਾ ਹੈ।

ਭਲਕੇ ਮੀਟ-ਆਂਡੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ; ਹੁਕਮ ਹੋਏ ਜਾਰੀ

ਉਨ੍ਹਾਂ ਕਿਹਾ ਕਿ ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਹਰੇਕ ਘਰ ਦੇ ਬੱਚੇ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਦੇਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਚਲਾਈ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪਹਿਲੀ ਸਰਕਾਰ ਹੈ ਜਿਸ ਨੇ ਬਜਟ ਦਾ ਵੱਡਾ ਹਿੱਸਾ ਸਿੱਖਿਆ ਅਤੇ ਸਿਹਤ ਤੇ ਖਰਚ ਕੀਤਾ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵੱਡੇ ਸੁਧਾਰ ਅਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਜਿਸ ਕਾਰਨ ਹੁਣ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁਕਾਬਲੇ ਦੀਆਂ ਪ੍ਰੀਖਿਆਂਵਾਂ ਵਿੱਚ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਿੱਖਿਆ ਲਈ ਬਜਟ ਦਾ ਵੱਡਾ ਹਿੱਸਾ ਖਰਚ ਕੀਤਾ ਜਾਵੇਗਾ ਤੇ ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਨਾਲੋਂ ਵੱਧ ਸਹੂਲਤਾਵਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ, ਜਿਵੇਂ ਕਿ ਕੰਪਿਊਟਰ ਲੈਬ, ਡਿਜੀਟਲ ਬਲੈਕ ਬੋਰਡ, ਅਤਿ ਆਧੁਨਿਕ ਸਾਇੰਸ ਲੈਬ, ਵਧੀਆਂ ਬੁਨਿਆਦੀ ਢਾਂਚਾ ਆਦਿ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚੋਂ ਵੀ ਟਰੇਨਿੰਗ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਆਈ.ਏ.ਐਸ.ਆਈ.ਪੀ.ਐਸ ਅਫਸਰ ਆ ਕੇ ਪੜ੍ਹਾਉਣਗੇ ਅਤੇ ਟਰੇਨਿੰਗ ਦੇਣਗੇ। ਉਨ੍ਹਾਂ ਮਾਪਿਆਂ ਦਾ ਧੰਨਵਾਦ ਕੀਤਾ ਜਿੰਨਾਂ ਨੇ ਪੰਜਾਬ ਸਰਕਾਰ ਤੇ ਯਕੀਨ ਕਰਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਭਰਤੀ ਕਰਵਾਇਆ।

ਉਨ੍ਹਾਂ ਦੱਸਿਆ ਕਿ ਅੱਜ ਹਲਕਾ ਕੋਟਕਪੂਰਾ ਦੇ ਸਰਕਾਰੀ ਹਾਈ ਸਕੂਲ ਦੇਵੀਵਾਲਾ ਵਿਖੇ 54.40 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ। ਜਿੰਨਾਂ ਵਿੱਚ 3 ਆਧੁਨਿਕ ਕਲਾਸਰੂਮ, 1 ਵਿਗਿਆਨ ਪ੍ਰਯੋਗਸ਼ਾਲਾ, 1 ਲਾਇਬ੍ਰੇਰੀ ਅਤੇ 1 ਨਵੇਂ ਬਾਥਰੂਮ ਦਾ ਨਿਰਮਾਣ ਕੀਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਦੇਵੀਵਾਲਾ ਵਿਖੇ ਵੀ 1.13 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਅਤੇ 7.51 ਲੱਖ ਦੀ ਲਾਗਤ ਨਾਲ ਤਿਆਰ ਕਮਰਿਆਂ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸਿਰਸੜੀ ਵਿਖੇ ਵੀ 1.40 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਦੀ ਮੁਰੰਮਤ ਕਰਵਾਈ ਗਈ ਹੈ। ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ 3.40 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਜਿਸ ਵਿੱਚ 2 ਲੱਖ ਰੁਪਏ ਨਾਲ ਇਮਾਰਤ ਅਤੇ 1.40 ਲੱਖ ਰੁਪਏ ਨਾਲ ਬਾਥਰੂਮ ਦੀ ਮੁਰੰਮਤ ਕਰਵਾਈ ਗਈ ਹੈ। ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸੁੱਖੀਆ ਵਿੱਚ 2.45 ਲੱਖ ਰੁਪਏ ਨਾਲ ਸਕੂਲ ਦੀ ਚਾਰਦੀਵਾਰੀ, 1.13 ਲੱਖ ਨਾਲ ਲੜਕੀਆਂ ਲਈ ਬਾਥਰੂਮ ਅਤੇ 60 ਹਜ਼ਾਰ ਰੁਪਏ ਦੀ ਲਾਗਤ ਨਾਲ ਸੈੱਡ ਦਾ ਨਿਰਮਾਣ ਕੀਤਾ ਗਿਆ ਹੈ।ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁੱਖੀਆ ਵਿੱਚ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਜਿਸ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸਾਇੰਸ ਲੈਬ ਦੀ ਉਸਾਰੀ,1.40 ਹਜ਼ਾਰ ਰੁਪਏ ਨਾਲ ਬਾਥਰੂਮ ਰਿਪੇਅਰ, 2 ਲੱਖ ਰੁਪਏ ਨਾਲ ਚਾਰਦੀਵਾਰੀ ਰਿਪੇਅਰ, 14.35 ਲੱਖ ਨਾਲ ਨਵੀਂ ਚਾਰੀਦੀਵਾਰੀ, ਅਤੇ 2.23 ਲੱਖ ਨਾਲ ਕਿਚਨ ਸੈੱਡ ਦਾ ਨਿਰਮਾਣ ਕੀਤਾ ਗਿਆ ਹੈ।

ਪੰਜਾਬ ਸਿੱਖਿਆ ਕ੍ਰਾਂਤੀ: ਵਿਧਾਇਕ ਜਿੰਪਾ ਨੇ ਬਸੀ ਗੁਲਾਮ ਹੁਸੈਨ ਵਿਖੇ ਸਕੂਲਾਂ ’ਚ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਾਰਜਾਂ ਦਾ ਕੀਤਾ ਉਦਘਾਟਨ

0

ਹੁਸ਼ਿਆਰਪੁਰ, 9 ਅਪ੍ਰੈਲ : ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਚਹੁੰਮੁਖੀ ਵਿਕਾਸ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕਰੀਬ 50 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।

ਭਲਕੇ ਮੀਟ-ਆਂਡੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ; ਹੁਕਮ ਹੋਏ ਜਾਰੀ

ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਅਤੇ ਸਕੂਲਾਂ ਦੇ ਸਟਾਫ਼ ਸਮੇਤ ਕੰਮਾਂ ਦੇ ਉਦਘਾਟਨ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆ ਕੇ ਵਿਦਿਆਰਥੀਆਂ ਨੂੰ ਹਰ ਆਧੁਨਿਕ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਕਮਾਲ ਬੁਨਿਆਦੀ ਢਾਂਚੇ ਦੀ ਸਥਾਪਤੀ ਨਾਲ ਸਰਕਾਰੀ ਸਕੂਲਾਂ ਦੇ ਪੱਧਰ ਵਿਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਵੱਜੋਂ ਸਦਕਾ ਬਜਟ ਵਿਚ ਕਰੀਬ 18000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਬਲ ਮਿਲੇਗਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 13 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਲੈਬਾਰਟਰੀ, 10 ਲੱਖ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਬਾਸਕਿਟਬਾਲ ਦੀ ਗਰਾਉਂਡ ਬਣਾਈ ਗਈ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਰਿਆਂ ਉਦਘਾਟਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 2 ਲੱਖ ਰੁਪਏ ਦੀ ਲਾਗਤ ਨਾਲ ਪਖਾਨੇ ਬਣਾਏ ਗਏ ਹਨ ਅਤੇ 1.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਪਖਾਨਿਆਂ ਦੀ ਮੁਰੰਮਤ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਮੌਜੂਦਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਹਰ ਲੋੜੀਂਦੀ ਸਹੂਲਤ ਮਿਲ ਸਕੇ।

ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦੀ ਗੱਲ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਟਰੇਨਿੰਗ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਰਹੇਗੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਵੱਖ-ਵੱਖ ਥਾਵਾਂ ਦੇ ਵਿਦਿਅਕ ਟੂਰ ਵੀ ਕਰਵਾਏ ਗਏ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਬੌਧਿਕ ਪੱਧਰ ਵਿਚ ਵਾਧਾ ਹੋਇਆ ਹੈ।

 

 

ਭਲਕੇ ਮੀਟ-ਆਂਡੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ; ਹੁਕਮ ਹੋਏ ਜਾਰੀ

0

ਮਾਲੇਰਕੋਟਲਾ 09 ਅਪ੍ਰੈਲ :ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਫ਼ੌਜਦਾਰੀ ਸੰਘਤਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 10 ਅਪ੍ਰੈਲ ਦਿਨ ਵੀਰਵਾਰ ਨੂੰ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।

ਬਿਹਾਰ ਵਿੱਚ ਅਸਮਾਨੀ ਬਿਜਲੀ ਦਾ ਕਹਿਰ; 10 ਲੋਕਾਂ ਦੀ ਮੌਤ

ਐਸ.ਐਸ.ਜੈਨ ਸਭਾ, ਮਾਲੇਰਕੋਟਲਾ ਅਨੁਸਾਰ ਮਿਤੀ 10 ਅਪ੍ਰੈਲ ਨੂੰ ਮਹਾਂਵੀਰ ਜੈਯੰਤੀ ਦਾ ਦਿਹਾੜਾ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ । ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਅਸ਼ੁਭ ਹੈ। ਸੋ ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫ਼ਾਇਦਾ ਉਠਾਇਆ ਜਾ ਸਕਦਾ ਹੈ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ 10 ਅਪ੍ਰੈਲ ਨੂੰ ਮਹਾਂਵੀਰ ਜੈਯੰਤੀ ਮੌਕੇ ਇਹ ਹੁਕਮ ਜਾਰੀ ਕੀਤੇ ਗਏ ਹਨ ।

ਬਿਹਾਰ ਵਿੱਚ ਅਸਮਾਨੀ ਬਿਜਲੀ ਦਾ ਕਹਿਰ; 10 ਲੋਕਾਂ ਦੀ ਮੌਤ

0

ਬਿਹਾਰ ਵਿੱਚ ਮੌਸਮ ਅਚਾਨਕ ਬਦਲ ਗਿਆ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਬਿਹਾਰ ਵਿੱਚ ਬਦਲਦੇ ਮੌਸਮ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਕੁਝ ਥਾਵਾਂ ‘ਤੇ ਮੀਂਹ ਅਤੇ ਬਿਜਲੀ ਡਿੱਗਣ ਨਾਲ ਤਬਾਹੀ ਮਚ ਗਈ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਹਾਦਸੇ ਵਾਪਰੇ ਹਨ।

ਮਸ਼ਹੂਰ ਫਿਲਮ ਨਿਰਮਾਤਾ ਸਲੀਮ ਅਖਤਰ ਦਾ ਦਿਹਾਂਤ; ਮਨੋਰੰਜਨ ਜਗਤ ਵਿੱਚ ਸੋਗ ਦੀ ਲਹਿਰ

ਬਿਹਾਰ ਦੇ 3 ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਮੌਤਾਂ (5) ਬੇਗੂਸਰਾਏ ਵਿੱਚ ਹੋਈਆਂ ਹਨ। ਜਦੋਂ ਕਿ ਮਧੂਬਨੀ ਵਿੱਚ, ਇੱਕ ਪਿਤਾ ਅਤੇ ਧੀ ਸਮੇਤ 3 ਲੋਕਾਂ ਦੀ ਜਾਨ ਚਲੀ ਗਈ ਹੈ। ਦਰਭੰਗਾ ਵਿੱਚ ਦੋ ਲੋਕਾਂ ਨੂੰ ਬਿਜਲੀ ਡਿੱਗ ਪਈ ਅਤੇ ਦੋਵਾਂ ਦੀ ਮੌਤ ਹੋ ਗਈ।

ਅੱਜ ਯਾਨੀ ਬੁੱਧਵਾਰ ਨੂੰ 27 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮਧੂਬਨੀ ਦੇ ਲਖੀਸਰਾਏ ਵਿੱਚ ਸਵੇਰੇ-ਸਵੇਰੇ ਭਾਰੀ ਮੀਂਹ ਪਿਆ ਹੈ। ਇਸ ਦੇ ਨਾਲ ਹੀ, ਸਹਰਸਾ ਅਤੇ ਬੇਗੂਸਰਾਏ ਦੇ ਪੇਂਡੂ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋ ਰਹੀ ਹੈ। ਇਸ ਤੋਂ ਇਲਾਵਾ, ਮੁੰਗੇਰ ਵਿੱਚ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ।

ਮਸ਼ਹੂਰ ਫਿਲਮ ਨਿਰਮਾਤਾ ਸਲੀਮ ਅਖਤਰ ਦਾ ਦਿਹਾਂਤ; ਮਨੋਰੰਜਨ ਜਗਤ ਵਿੱਚ ਸੋਗ ਦੀ ਲਹਿਰ

0

ਭਾਰਤੀ ਸਿਨੇਮਾ ਦੇ ਸੀਨੀਅਰ ਫਿਲਮ ਨਿਰਮਾਤਾ ਸਲੀਮ ਅਖਤਰ ਦਾ 82 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਉਮਰ ਨਾਲ ਸਬੰਧਤ ਬਿਮਾਰੀਆਂ ਨਾਲ ਜੂਝ ਰਹੇ ਸਨ ਅਤੇ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੀ ਪਤਨੀ ਸ਼ਮਾ ਅਖਤਰ ਨੇ ਕੀਤੀ ਹੈ।

ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 25 ਅਪ੍ਰੈਲ ਤੱਕ ਵਧਾਈ

ਉਨ੍ਹਾਂ ਦੇ ਦੇਹਾਂਤ ਨਾਲ ਫਿਲਮ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਨੂੰ ਮੁੰਬਈ ਵਿੱਚ ਇਰਲਾ ਮਸਜਿਦ ਦੇ ਨੇੜੇ ਕਬਰਸਤਾਨ ਵਿੱਚ ਦਫ਼ਨਾਇਆ ਗਿਆ ਹੈ। ਉਹ ਆਪਣੇ ਪਿੱਛੇ ਪਤਨੀ ਸ਼ਮਾ ਅਖਤਰ ਅਤੇ ਪੁੱਤਰ ਸਮਦ ਅਖਤਰ ਛੱਡ ਗਏ ਹਨ।

ਸਲੀਮ ਅਖਤਰ ਨੇ ਫਿਲਮ ਇੰਡਸਟਰੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। 80 ਅਤੇ 90 ਦੇ ਦਹਾਕੇ ਦੇ ਵਿਚਕਾਰ, ਉਸਨੇ ਕਯਾਮਤ, ਫੂਲ ਔਰ ਅੰਗਾਰੇ, ਆਦਮੀ ਵਰਗੀਆਂ ਕੁਝ ਵਧੀਆ ਫਿਲਮਾਂ ਦਾ ਨਿਰਮਾਣ ਕੀਤਾ। ਉਸਨੇ ਇਹ ਸਾਰੀਆਂ ਫਿਲਮਾਂ ਆਪਣੇ ਪ੍ਰੋਡਕਸ਼ਨ ਹਾਊਸ ਆਫਤਾਬ ਪਿਕਚਰਜ਼ ਦੇ ਬੈਨਰ ਹੇਠ ਬਣਾਈਆਂ। ਸਲੀਮ ਅਖਤਰ ਨੇ 1997 ਦੀ ਫਿਲਮ ਰਾਜਾ ਕੀ ਆਏਗੀ ਬਾਰਾਤ ਨਾਲ ਬਾਲੀਵੁੱਡ ਵਿੱਚ ਰਾਣੀ ਮੁਖਰਜੀ ਨੂੰ ਬ੍ਰੇਕ ਦਿੱਤਾ। ਰਾਣੀ ਮੁਖਰਜੀ ਨੇ ਸਲੀਮ ਅਖਤਰ ਦੇ ਪ੍ਰੋਡਕਸ਼ਨ ਵਿੱਚ ਬਣੀ ਫਿਲਮ ‘ਬਾਦਲ’ ਵਿੱਚ ਵੀ ਕੰਮ ਕੀਤਾ ਹੈ। ਇਸ ਵਿੱਚ ਉਨ੍ਹਾਂ ਦੇ ਸਹਿ-ਕਲਾਕਾਰ ਬੌਬੀ ਦਿਓਲ ਸਨ।

Night Club ਦੀ ਡਿੱਗੀ ਛੱਤ, ਨਾਮੀ ਗਾਇਕ ਸਣੇ 98 ਲੋਕਾਂ ਦੀ ਮੌਤ, 160 ਜ਼ਖਮੀ

0

ਨਵੀਂ ਦਿੱਲੀ, 9 ਅਪ੍ਰੈਲ 2025 – ਡੋਮਿਨਿਕਨ ਰੀਪਬਲਿਕ ਦੀ ਰਾਜਧਾਨੀ ਵਿੱਚ ਇੱਕ ਨਾਈਟ ਕਲੱਬ ਦੀ ਛੱਤ ਡਿੱਗਣ ਨਾਲ ਘੱਟੋ-ਘੱਟ 98 ਲੋਕਾਂ ਦੀ ਮੌਤ ਹੋ ਗਈ ਅਤੇ 160 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨਾਈਟ ਕਲੱਬ ਦੀ ਛੱਤ ਉਸ ਸਮੇਂ ਡਿੱਗੀ, ਜਦੋਂ ਮੇਰੇਂਗੂ ਗਾਇਕ ਰੂਬੀ ਪੇਰੇਜ਼ ਪੇਸ਼ਕਾਰੀ ਦੇ ਰਹੇ ਸਨ। ਪੇਰੇਜ਼ ਦੇ ਮੈਨੇਜਰ, ਐਨਰਿਕ ਪੌਲਿਨੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦਾ ਸੰਗੀਤ ਸਮਾਰੋਹ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਤੋਂ ਥੋੜ੍ਹੀ ਦੇਰ ਪਹਿਲਾਂ ਸ਼ੁਰੂ ਹੋਇਆ ਸੀ ਅਤੇ ਲਗਭਗ ਇੱਕ ਘੰਟੇ ਬਾਅਦ ਨਾਈਟ ਕਲੱਬ ਦੀ ਛੱਤ ਡਿੱਗ ਗਈ। ਇਸ ਹਾਦੇਸ ਵਿਚ ਪੇਰੇਜ਼ ਅਤੇ ਸੰਗੀਤ ਸਮੂਹ ਦੇ ਸੈਕਸੋਫੋਨ ਵਾਦਕ ਦੀ ਮੌਤ ਹੋ ਗਈ, ਜਦੋਂ ਕਿ ਹੋਰ ਮੈਂਬਰ ਜ਼ਖਮੀ ਹੋ ਗਏ। ਪੇਰੇਜ਼ 69 ਸਾਲ ਦੇ ਸਨ। ਪੌਲਿਨੋ ਨੇ ਕਿਹਾ, “ਇਹ ਇੱਕ ਝਟਕੇ ਵਿੱਚ ਹੋਇਆ ਅਤੇ ਸ਼ੁਰੂ ਵਿੱਚ ਮੈਨੂੰ ਲੱਗਿਆ ਕਿ ਭੂਚਾਲ ਆ ਗਿਆ ਹੈ। ਮੈਂ ਕਿਸੇ ਤਰ੍ਹਾਂ ਇੱਕ ਕੋਨੇ ਵਿੱਚ ਜਾ ਕੇ ਆਪਣੀ ਜਾਨ ਬਚਾਈ।”

ਇਹ ਵੀ ਪੜ੍ਹੋ: ਗੁਰਦਾਸਪੁਰ ‘ਚ ਸਰਹੱਦ ਨੇੜੇ ਹੋਇਆ ਧਮਾਕਾ; BSF ਜਵਾਨ ਜ਼ਖਮੀ

ਅਧਿਕਾਰੀਆਂ ਦੇ ਅਨੁਸਾਰ, ਮੰਗਲਵਾਰ ਨੂੰ ਨਾਈਟ ਕਲੱਬ ਵਿੱਚ ਹੋਏ ਸਮਾਗਮ ਵਿੱਚ ਰਾਜਨੀਤਿਕ ਨੇਤਾਵਾਂ ਅਤੇ ਖਿਡਾਰੀਆਂ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਅਧਿਕਾਰੀਆਂ ਨੇ ਕਿਹਾ ਕਿ ਉਹ ਜੈੱਟ ਸੈੱਟ ਨਾਈਟ ਕਲੱਬ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਕਰ ਰਹੇ ਹਨ। ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਡਾਇਰੈਕਟਰ ਜੁਆਨ ਮੈਨੂਅਲ ਮੈਂਡੇਜ਼ ਨੇ ਕਿਹਾ ਕਿ ਮਲਬੇ ਹੇਠ ਕੁਝ ਲੋਕਾਂ ਦੇ ਜ਼ਿੰਦਾ ਹੋਣ ਦੀ ਸੰਭਾਵਨਾ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚ ਮੋਂਟੇਕ੍ਰਿਸਟੀ ਦੀ ਗਵਰਨਰ ਨੇਲਸੀ ਕਰੂਜ਼ ਵੀ ਸ਼ਾਮਲ ਹਨ। ਉਨ੍ਹਾਂ ਨੇ ਦੇਰ ਰਾਤ 12.49 ਵਜੇ ਰਾਸ਼ਟਰਪਤੀ ਲੁਈਸ ਅਬਿਨੇਡਰ ਨੂੰ ਫ਼ੋਨ ਕਰਕੇ ਦੱਸਿਆ ਕਿ ਛੱਤ ਡਿੱਗ ਗਈ ਹੈ ਅਤੇ ਉਹ ਫਸ ਗਈ ਹੈ। ਅਧਿਕਾਰੀਆਂ ਅਨੁਸਾਰ, ਕਰੂਜ਼ ਦੀ ਬਾਅਦ ਵਿੱਚ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿੱਚ ਸਾਬਕਾ ਮੇਜਰ ਲੀਗ ਬੇਸਬਾਲ ਪਿੱਚਰ ਓਕਟਾਵੀਓ ਡੋਟੇਲ ਦੀ ਵੀ ਮੌਤ ਹੋ ਗਈ। ਨਾਈਟ ਕਲੱਬ ਦੀ ਛੱਤ ਡਿੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ।