Home Blog Page 731

ਪੰਜਾਬ ‘ਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ ਮਨਾਇਆ ਜਾਵੇਗਾ 7ਵਾਂ ਪੋਸ਼ਣ ਪਖਵਾੜਾ : ਡਾ. ਬਲਜੀਤ ਕੌਰ

0

ਮਲੋਟ, 08 ਅਪ੍ਰੈਲ: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 8 ਅਪ੍ਰੈਲ ਤੋਂ 22 ਅਪ੍ਰੈਲ, 2025 ਤੱਕ 7ਵਾਂ ਪੋਸ਼ਣ ਪਖਵਾੜਾ ਮਨਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਪੋਸ਼ਣ ਪਖਵਾੜਾ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਪੋਸ਼ਣ ਸਬੰਧੀ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਦੇਸ਼ ਵਿਆਪੀ ਪਹਿਲਕਦਮੀ ਦੀ ਤਰਜ਼ ‘ਤੇ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪੰਦਰਵਾੜਾ ਮੁਹਿੰਮ ਸੂਬੇ ਭਰ ਵਿੱਚ ਪੋਸ਼ਣ ਜਾਗਰੂਕਤਾ, ਭਾਈਚਾਰਕ ਭਾਗੀਦਾਰੀ ਅਤੇ ਟਿਕਾਊ ਅਭਿਆਸਾਂ ‘ਤੇ ਕੇਂਦ੍ਰਿਤ ਗਤੀਵਿਧੀਆਂ ਦੀ ਇੱਕ ਲੜੀ ਰਾਹੀਂ ਚਲਾਈ ਜਾਵੇਗੀ।

ਕਰਨਾਲ ‘ਚ ਘਰ ਨੂੰ ਲੱਗੀ ਭਿਆਨਕ ਅੱਗ; 50 ਹਜ਼ਾਰ ਰੁਪਏ ਨਕਦੀ ਤੇ ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਪੋਸ਼ਣ ਪਖਵਾੜੇ ਦੌਰਾਨ ਬੱਚੇ ਦੇ ਜਨਮ ਦੇ ਪਹਿਲੇ 1,000 ਦਿਨਾਂ ਦੌਰਾਨ ਪੋਸ਼ਣ ਸਬੰਧੀ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜੋ ਕਿ ਬੱਚਿਆਂ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਪਹਿਲ ਹੈ। ਇਹ ਮੁਹਿੰਮ ਪੋਸ਼ਣ ਟਰੈਕਰ ਵਿੱਚ ਲਾਭਪਾਤਰੀ ਮਾਡਿਊਲ ਦੇ ਪ੍ਰਸਿੱਧੀਕਰਨ ‘ਤੇ ਵੀ ਜ਼ੋਰ ਦੇਵੇਗੀ ਤਾਂ ਜੋ ਡਿਜੀਟਲ ਨਿਗਰਾਨੀ ਅਤੇ ਪੋਸ਼ਣ ਸੇਵਾਵਾਂ ਦੀ ਡਿਲੀਵਰੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਸੀ.ਐਮ.ਏ.ਐਮ. ਮਾਡਿਊਲ ਰਾਹੀਂ ਕੁਪੋਸ਼ਣ ਦੇ ਪ੍ਰਬੰਧਨ ‘ਤੇ ਵੀ ਜ਼ੋਰ ਦਿੱਤਾ ਜਾਵੇਗਾ, ਜੋ ਕੁਪੋਸ਼ਿਤ ਬੱਚਿਆਂ ਲਈ ਕਮਿਊਨਿਟੀ-ਅਧਾਰਤ ਇਲਾਜ ਅਤੇ ਦੇਖਭਾਲ ਦਾ ਸਮਰਥਨ ਕਰਦਾ ਹੈ।

ਇਸ ਤੋਂ ਇਲਾਵਾ ਬੱਚਿਆਂ ਲਈ ਸੰਤੁਲਿਤ ਭੋਜਨ, ਸਰੀਰਕ ਗਤੀਵਿਧੀਆਂ ਅਤੇ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਕੇ ਬਚਪਨ ਦੇ ਮੋਟਾਪੇ ਨਾਲ ਨਜਿੱਠਣ ਲਈ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਪੰਦਰਵਾੜੇ ਵਿੱਚ ਜਨਤਕ ਜਾਗਰੂਕਤਾ ਅਤੇ ਸਰਗਰਮ ਭਾਈਚਾਰਕ ਸ਼ਮੂਲੀਅਤ ਰਾਹੀਂ ਕੁਪੋਸ਼ਣ ਨੂੰ ਖਤਮ ਕਰਨ ਲਈ ਵੱਡੇ ਪੱਧਰ ‘ਤੇ ਪਹੁੰਚ ਅਤੇ ਸੰਵੇਦਨਸ਼ੀਲਤਾ ਸਬੰਧੀ ਯਤਨ ਵੀ ਸ਼ਾਮਲ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਦੇਖਭਾਲ ਅਤੇ ਸ਼ੁਰੂਆਤ ਵਿੱਚ ਧਿਆਨ ਦੇ ਕੇ ਦਸਤ ਪ੍ਰਬੰਧਨ ਅਤੇ ਅਨੀਮੀਆ ਦੇ ਖਾਤਮੇ ਲਈ ਵੀ ਯਤਨ ਕੀਤੇ ਜਾਣਗੇ।

ਡਾ. ਬਲਜੀਤ ਕੌਰ ਨੇ ਸਾਰੇ ਭਾਈਵਾਲਾਂ – ਆਂਗਣਵਾੜੀ ਵਰਕਰਾਂ, ਸਿਹਤ ਕਰਮੀਆਂ , ਪੰਚਾਇਤੀ ਰਾਜ ਸੰਸਥਾਵਾਂ ਅਤੇ ਸਥਾਨਕ ਭਾਈਚਾਰਿਆਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੁਪੋਸ਼ਣ ਮੁਕਤ ਪੰਜਾਬ ਬਣਾਉਣ ਅਤੇ ਬੱਚਿਆਂ ਤੇ ਮਾਵਾਂ ਲਈ ਇੱਕ ਸਿਹਤਮੰਦ ਭਵਿੱਖ ਯਕੀਨੀ ਬਣਾਉਣ ਲਈ ਇੱਕਜੁੱਟ ਹੋਣ।

ਸਿੰਘ ਸਾਹਿਬਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਦੀਆਂ ਪੰਥਕ ਸੇਵਾਵਾਂ ’ਤੇ ਲਾਈ ਰੋਕ

0

ਅੰਮ੍ਰਿਤਸਰ, 8 ਅਪ੍ਰੈਲ 2025 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ।

ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਗਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪਹਿਲਾਂ ਮਿਤੀ 32 ਹਾੜ ਨਾਨਕਸ਼ਾਹੀ ਸੰਮਤ 556 ਮੁਤਬਿਕ 15 ਜੁਲਾਈ 2024 ਨੂੰ ਮਤਾ ਨੰਬਰ 04 ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਬੀਤੇ ਵਿਚ ਉਨ੍ਹਾਂ ਵੱਲੋਂ ਕੀਤੀਆਂ ਗਲਤੀਆਂ ਲਈ ਤਨਖਾਹ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਭੁੱਲ ਬਖਸ਼ਾਈ ਸੀ ਪਰੰਤੂ ਉਸ ਤੋਂ ਬਾਅਦ ਵੀ ਉਨ੍ਹਾਂ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਬਹੁਤ ਗੰਭੀਰ ਇਲਜ਼ਾਮ ਲੱਗੇ ਹਨ। ਇਸ ਲਈ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਤੇ ਲੱਗੇ ਇਲਜ਼ਾਮਾਂ ਤੋਂ ਸੁਰਖਰੂ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਪੰਥਕ ਸਰਗਰਮੀਆਂ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਗੁਰੇਜ਼ ਕਰਨ। ਇਨ੍ਹਾਂ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਗਾਈ ਜਾਂਦੀ ਹੈ।

ਕਰਨਾਲ ‘ਚ ਘਰ ਨੂੰ ਲੱਗੀ ਭਿਆਨਕ ਅੱਗ; 50 ਹਜ਼ਾਰ ਰੁਪਏ ਨਕਦੀ ਤੇ ਸਾਰਾ ਸਮਾਨ ਸੜ ਕੇ ਹੋਇਆ ਸੁਆਹ

0

ਕਰਨਾਲ ਦੇ ਸਦਰ ਬਾਜ਼ਾਰ ਵਿੱਚ ਇੱਕ ਕਿਰਾਏ ਦੇ ਘਰ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਭੇਲਪੁਰੀ ਵੇਚਣ ਵਾਲੇ ਪ੍ਰਵਾਸੀ ਨੌਜਵਾਨ ਦਾ ਸਾਰਾ ਸਾਮਾਨ ਅਤੇ ਉਸਦੀ ਭਾਣਜੀ ਦੇ ਵਿਆਹ ਲਈ ਰੱਖੇ 50 ਹਜ਼ਾਰ ਰੁਪਏ ਵੀ ਸੜ ਕੇ ਸੁਆਹ ਹੋ ਗਏ।

ਬਿਹਾਰ ‘ਚ ਮੰਤਰੀਆਂ ਦੀਆਂ ਤਨਖਾਹਾਂ ਅਤੇ ਭੱਤਿਆਂ ਵਿੱਚ ਭਾਰੀ ਵਾਧਾ

ਪੀੜਤ ਸੰਜੂ, ਜੋ ਕਿ ਯੂਪੀ ਦਾ ਰਹਿਣ ਵਾਲਾ ਹੈ, ਨੇ ਦੱਸਿਆ ਕਿ ਉਹ ਸਵੇਰੇ ਆਪਣੇ ਲਈ ਚੌਲ ਬਣਾ ਰਿਹਾ ਸੀ ਅਤੇ ਕੁੱਕਰ ਨੂੰ ਗੈਸ ‘ਤੇ ਰੱਖਣ ਤੋਂ ਬਾਅਦ, ਉਹ ਬਾਥਰੂਮ ਚਲਾ ਗਿਆ। ਅਤੇ ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਅੱਗ ਬਹੁਤ ਜ਼ਿਆਦਾ ਫੈਲ ਚੁੱਕੀ ਸੀ। ਇਸ ਘਟਨਾ ‘ਚ ਫੋਲਡਿੰਗ ਬੈੱਡ, ਫਰਿੱਜ, ਕੱਪੜੇ ਅਤੇ ਮੋਬਾਈਲ ਸਭ ਸੜ ਗਏ। ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਜਿਸ ਨੇ ਅੱਗ ‘ਤੇ ਕਾਬੂ ਪਾਇਆ। ਖੁਸ਼ਕਿਸਮਤੀ ਨਾਲ ਅੱਗ ਆਂਢ-ਗੁਆਂਢ ਵਿੱਚ ਨਹੀਂ ਫੈਲੀ।

ਦੱਸਿਆ ਜਾ ਰਿਹਾ ਹੈ ਕਿ ਸੰਜੂ ਭੇਲਪੁਰੀ ਵੇਚਣ ਦਾ ਕੰਮ ਕਰਦਾ ਹੈ ਅਤੇ ਲੰਬੇ ਸਮੇਂ ਤੋਂ ਆਪਣੀ ਭਾਣਜੀ ਦੇ ਵਿਆਹ ਲਈ ਪੈਸੇ ਬਚਾ ਰਿਹਾ ਸੀ। ਉਸਨੇ ਦੱਸਿਆ ਕਿ ਉਸਨੇ ਘਰ ਵਿੱਚ 50,000 ਰੁਪਏ ਸੁਰੱਖਿਅਤ ਥਾਂ ‘ਤੇ ਰੱਖੇ ਸਨ, ਪਰ ਇਹ ਵੀ ਅੱਗ ਵਿੱਚ ਸੜ ਕੇ ਸੁਆਹ ਹੋ ਗਏ। ਇਸ ਤੋਂ ਇਲਾਵਾ ਉਸਦਾ ਮੋਬਾਈਲ ਫੋਨ, ਕੱਪੜੇ, ਬਿਸਤਰਾ, ਫੋਲਡਿੰਗ ਬੈਡ ਅਤੇ ਰਸੋਈ ਦਾ ਸਮਾਨ ਵੀ ਪੂਰੀ ਤਰ੍ਹਾਂ ਸੜ ਗਿਆ। ਪੁਲਿਸ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।

ਬਿਹਾਰ ‘ਚ ਮੰਤਰੀਆਂ ਦੀਆਂ ਤਨਖਾਹਾਂ ਅਤੇ ਭੱਤਿਆਂ ਵਿੱਚ ਭਾਰੀ ਵਾਧਾ

0

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਮੰਤਰੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਰਾਜ ਮੰਤਰੀਆਂ ਅਤੇ ਉਪ ਮੰਤਰੀਆਂ ਦੀਆਂ ਤਨਖਾਹਾਂ ਅਤੇ ਭੱਤਿਆਂ ਵਿੱਚ ਭਾਰੀ ਵਾਧਾ ਹੋਇਆ ਹੈ। ਕੈਬਨਿਟ ਸਕੱਤਰੇਤ ਵਿਭਾਗ ਨੇ ਇਸ ਸਬੰਧ ਵਿੱਚ ਇੱਕ ਆਦੇਸ਼ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਹੁਣ ਮੰਤਰੀਆਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਪੈਸੇ ਮਿਲਣਗੇ।

ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ

ਰਾਜ ਮੰਤਰੀਆਂ ਅਤੇ ਉਪ ਮੰਤਰੀਆਂ ਦੀਆਂ ਤਨਖਾਹਾਂ ਅਤੇ ਭੱਤਿਆਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਰਾਜ ਮੰਤਰੀਆਂ ਦੀ ਮਾਸਿਕ ਤਨਖਾਹ 50,000 ਰੁਪਏ ਤੋਂ ਵਧ ਕੇ 65,000 ਰੁਪਏ ਹੋ ਗਈ ਹੈ। ਖੇਤਰੀ ਭੱਤਾ ਵੀ 55,000 ਰੁਪਏ ਤੋਂ ਵਧਾ ਕੇ 70,000 ਰੁਪਏ ਕਰ ਦਿੱਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਮੰਤਰੀਆਂ ਨੂੰ ਕੰਮ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਰੋਜ਼ਾਨਾ ਭੱਤਾ ਵੀ ₹3,000 ਤੋਂ ਵਧਾ ਕੇ ₹3,500 ਕਰ ਦਿੱਤਾ ਗਿਆ ਹੈ। ਮਹਿਮਾਨ ਨਿਵਾਜ਼ੀ ਭੱਤਾ ਵੀ ਵਧਾਇਆ ਗਿਆ ਹੈ। ਰਾਜ ਮੰਤਰੀ ਲਈ, ਇਹ ₹24,000 ਤੋਂ ਵਧਾ ਕੇ ₹29,500 ਹੋ ਗਿਆ ਹੈ। ਜਦੋਂ ਕਿ ਉਪ ਮੰਤਰੀ ਲਈ, ਇਹ ₹23,500 ਤੋਂ ਵਧ ਕੇ ₹29,000 ਹੋ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ‘ਚ ਅੱਠ ਮਤੇ ਪਾਸ, ਪੜ੍ਹੋ ਵੇਰਵਾ

0

ਅੰਮ੍ਰਿਤਸਰ, 8 ਅਪ੍ਰੈਲ 2025 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ। ਇਕੱਤਰਤਾ ਵਿੱਚ ਹੇਠ ਲਿਖੇ ਅਨੁਸਾਰ ਮਤੇ ਪਾਸ ਕੀਤੇ ਗਏ।

ਇਹ ਵੀ ਪੜ੍ਹੋ: ਅੱਜ ਤੋਂ 50 ਰੁਪਏ ਮਹਿੰਗਾ ਹੋਇਆ LPG ਸਿਲੰਡਰ, ਜਾਣੋ ਹੁਣ ਕਿਸ ਸ਼ਹਿਰ ਵਿੱਚ ਕੀ ਹੈ ਕੀਮਤ

*ਮਤਾ ਨੰਬਰ 01*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਜੀ (ਖੰਡੂਰ), ਸਾਬਕਾ ਪੰਜ ਪਿਆਰੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਬਾਣੀ ਸੰਥਿਆ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਪਰਿਵਾਰ (ਸਿੰਘਣੀ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਕੀਤਾ ਜਾਵੇਗਾ।

*ਮਤਾ ਨੰਬਰ 02*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੱੁਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਦਸ਼ਮੇਸ਼ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਫਰ-ਏ-ਸ਼ਹਾਦਤ ਰਾਹੀਂ ਪ੍ਰਚਾਰ ਕਰਦਿਆਂ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।

*ਮਤਾ ਨੰਬਰ 03*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਕਿ ਹਰ ਗੁਰਸਿੱਖ ਜਿਥੇ ਨਿਤਨੇਮ ਕਰਦਾ ਹੈ ਉਥੇ ਹੀ ਪ੍ਰੇਰਣਾ ਦਿੱਤੀ ਜਾਂਦੀ ਹੈ ਕਿ ਆਪਣੇ ਘਰ ਅੰਦਰ ਸੌਣ ਤੋਂ ਅੱਧਾ ਘੰਟਾ ਪਹਿਲਾਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਸਾਖੀਆਂ ਸੁਣਾਉਣ ਦੀ ਰਵਾਇਤ ਮੁੜ ਸੁਰਜੀਤ ਕਰੇ ਤਾਂ ਕਿ ਬੱਚਿਆਂ ਨੂੰ ਸਿੱਖ ਕਦਰਾਂ ਕੀਮਤਾਂ ਦਾ ਵੱਧ ਤੋਂ ਵੱਧ ਗਿਆਨ ਹੋ ਸਕੇ ਤੇ ਸਿੱਖੀ ਨਾਲ ਪਿਆਰ ਵੱਧ ਸਕੇ।

*ਮਤਾ ਨੰਬਰ 04*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਮੁੱਚੇ ਸਿੱਖ ਜਗਤ ਨੂੰ ਪ੍ਰੇਰਣਾ ਕੀਤੀ ਗਈ ਕਿ ਹਰ ਸਿੱਖ ਅੰਤਿਮ ਅਰਦਾਸ ਸਮੇਂ ਸਾਦੇ ਲੰਗਰ ਤਿਆਰ ਕਰਕੇ ਗੁਰੂ ਕੇ ਲੰਗਰ ਦੀ ਮੂਲ ਭਾਵਨਾ ਤੇ ਰਵਾਇਤਾਂ ਅਨੁਸਾਰ ਪਹਿਰਾ ਦੇਵੇ। ਗੁਰੂ ਸਾਹਿਬ ਜੀ ਦਾ ਫੁਰਮਾਨ ਹੈ ਕਿ:-
“ਮਾਤਾ ਪ੍ਰੀਤਿ ਕਰੇ ਪੁਤੁ ਖਾਇ॥ ਮੀਨੇ ਪ੍ਰੀਤਿ ਭਈ ਜਲਿ ਨਾਇ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ॥1॥”
ਇਸ ਲਈ ਇਹ ਖਰਚ ਲੋੜਵੰਦ ਬੱਚਿਆਂ ਦੀ ਮਦਦ ’ਤੇ ਲਗਾਇਆ ਜਾਵੇ।

*ਮਤਾ ਨੰਬਰ 05*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਗਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪਹਿਲਾਂ ਮਿਤੀ 32 ਹਾੜ ਨਾਨਕਸ਼ਾਹੀ ਸੰਮਤ 556 ਮੁਤਬਿਕ 15 ਜੁਲਾਈ 2024 ਨੂੰ ਮਤਾ ਨੰਬਰ 04 ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਬੀਤੇ ਵਿਚ ਉਨ੍ਹਾਂ ਵੱਲੋਂ ਕੀਤੀਆਂ ਗਲਤੀਆਂ ਲਈ ਤਨਖਾਹ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਭੁੱਲ ਬਖਸ਼ਾਈ ਸੀ ਪਰੰਤੂ ਉਸ ਤੋਂ ਬਾਅਦ ਵੀ ਉਨ੍ਹਾਂ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਬਹੁਤ ਗੰਭੀਰ ਇਲਜ਼ਾਮ ਲੱਗੇ ਹਨ। ਇਸ ਲਈ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਤੇ ਲੱਗੇ ਇਲਜ਼ਾਮਾਂ ਤੋਂ ਸੁਰਖਰੂ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਪੰਥਕ ਸਰਗਰਮੀਆਂ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਗੁਰੇਜ਼ ਕਰਨ। ਇਨ੍ਹਾਂ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਗਾਈ ਜਾਂਦੀ ਹੈ।

*ਮਤਾ ਨੰਬਰ 06*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਮਹਿਸੂਸ ਕੀਤਾ ਗਿਆ ਕਿ ਅੱਜ ਪੰਜਾਬ ਵਿਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਦੀ ਅਤਿ ਲੋੜ ਹੈ ਤਾਂ ਜੋ ਹਰ ਸਿੱਖ ਗੁਰੂ ਸਾਹਿਬ ਜੀ ਦੇ ਫਲਸਫੇ ਤੋਂ ਜਾਣੂ ਹੋ ਸਕੇ। ਇਸ ਲਈ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਦੇ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ ਢਾਡੀ ਤੇ ਕਵੀਸ਼ਰ ਸਾਹਿਬਾਨ ਆਪਣੇ ਦੇਸ਼-ਵਿਦੇਸ਼ ਦੇ ਦੌਰਿਆਂ ਤੋਂ ਇਲਾਵਾ ਪੰਜਾਬ ਮੁੜਣ ਅਤੇ ਅਗਲੇ ਚਾਰ ਮਹੀਨੇ ਪੰਜਾਬ ਦੇ ਦੱਸ ਪਿੰਡ ਚੁਣ ਕੇ ਉਨ੍ਹਾਂ ਵਿਚ ਸਮਰਪਿਤ ਹੋ ਕੇ ਪ੍ਰਚਾਰ ਕਰਨ। ਭਾਈ ਗੁਰਦਾਸ ਜੀ ਦਾ ਕਥਨ ਹੈ:- “ਰੇਤੁ ਅਕੁ ਆਹਾਰੁ ਕਰਿ ਰੋੜਾ ਕੀ ਗੁਰ ਕਰੀ ਵਿਛਾਈ। ਭਾਰੀ ਕਰੀ ਤਪਸਿਆ ਵਡੇ ਭਾਗੁ ਹਰਿ ਸਿਉ ਬਣਿ ਆਈ।”
ਭਾਵੇਂ ਕਿ ਇਹ ਕਠਿਨ ਹੈ ਪਰ ਅਸੀਂ ਗੁਰੂ ਪਾਤਸ਼ਾਹ ਦਾ ਉਟ ਆਸਰਾ ਲੈ ਕੇ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਦਿਆ ਇਸ ਕਾਰਜ ਵਿਚ ਫਤਿਹ ਪਾ ਸਕਦੇ ਹਾਂ।

*ਮਤਾ ਨੰਬਰ 07*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਤੀ 32 ਜੇਠ ਸੰਮਤ ਨਾਨਕਸ਼ਾਹੀ 550 ਮੁਤਾਬਿਕ 14 ਜੂਨ 2018 ਨੂੰ ਮਤਾ ਨੰਬਰ 01 ਦੀ ਰੋਸ਼ਨੀ ਵਿਚ ਵਿਚਾਰ ਅੱਗੇ ਵਧਾਉਂਦਿਆਂ ਫੈਸਲਾ ਕੀਤਾ ਕਿ ਗੁਰਦੁਆਰਾ ਸਾਹਿਬਾਨ ਵਿਚ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦੇ ਪਰਿਵਾਰਾਂ ਦਾ ਚੰਗਾ ਪਾਲਣ ਪੋਸ਼ਣ ਅਤੇ ਬੱਚਿਆਂ ਦੀ ਪੜ੍ਹਾਈ ਵੱਲ ਨਗਰ ਦੀਆਂ ਸੰਗਤਾਂ, ਗੁਰਦੁਆਰਾ ਕਮੇਟੀਆਂ ਚੰਗੀ ਤਰ੍ਹਾਂ ਧਿਆਨ ਦੇਣ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ ਮਤੇ ਤੋਂ ਬਾਅਦ ਭਾਵੇਂ ਕਿ ਕਈ ਗੁਰੂ ਘਰਾਂ ਦੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ ਹੈ ਪਰੰਤੂ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ।

*ਮਤਾ ਨੰਬਰ 08*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕੇ 01 ਵੈਸਾਖ ਨਾਨਕਸ਼ਾਹੀ ਸੰਮਤ 557 ਮੁਤਾਬਿਕ 13 ਅਪ੍ਰੈਲ 2025 ਨੂੰ ਖਾਲਸੇ ਦੇ ਸਾਜਨਾ ਦਿਹਾੜਾ ਮਨਾਇਆ ਜਾ ਰਿਹਾ ਹੈ। ਸਮੁੱਚੀ ਦੁਨੀਆ ਵਿਚ ਇਸ ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਦੇ ਪ੍ਰਬੰਧ ਕੀਤੇ ਜਾਣ। ਤਖ਼ਤ ਸਾਹਿਬਾਨ ’ਤੇ ਵੀ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ, ਸੰਗਤ ਵੱਧ ਤੋਂ ਵੱਧ ਲਾਹਾ ਲੈ ਕੇ ਗੁਰੂ ਵਾਲੀ ਬਣੇ। ਵੈਸਾਖੀ ਵਾਲੇ ਦਿਨ ਖਾਲਸੇ ਦੀ ਸਾਜਨਾ ਕਰਕੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਸਾਂਝਾ ਪਰਿਵਾਰ ਬਣਾਇਆ ਹੈ, ਅਸੀਂ ਇੱਕ ਦੂਜੇ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਈਏ ਅਤੇ ਸਮੁੱਚੀ ਦੁਨੀਆ ਵਿਚ ਇੱਕ ਪਰਿਵਾਰ ਵਾਂਗ ਵਿਚਰਦਿਆਂ ਇਸ ਸਿਧਾਂਤ ’ਤੇ ਪਹਿਰਾ ਦਈਏ।

ਹਰਿਆਣਾ ਦੇ 20 ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ; ਲੋਕਾਂ ਲਈ ਐਡਵਾਈਜ਼ਰੀ ਜਾਰੀ

0

ਹਰਿਆਣਾ ਵਿੱਚ ਕੜਾਕੇ ਦੀ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਕਰਨਾਲ ਅਤੇ ਯਮੁਨਾਨਗਰ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਡਾਕਟਰਾਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਦਾ ਮੌਸਮ 9 ਅਪ੍ਰੈਲ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ, 10 ਅਤੇ 11 ਅਪ੍ਰੈਲ ਨੂੰ, ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲਵਾਈ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਰੂਸ ਨੇ ਟੈਲੀਗ੍ਰਾਮ ‘ਤੇ ਲਗਾਇਆ 80 ਹਜ਼ਾਰ ਡਾਲਰ ਦਾ ਜੁਰਮਾਨਾ; ਪੜੋ ਕਾਰਨ

ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਖੇਤੀਬਾੜੀ ਮੌਸਮ ਵਿਭਾਗ ਦੇ ਮੁਖੀ ਨੇ ਕਿਹਾ ਕਿ 9 ਅਪ੍ਰੈਲ ਤੱਕ ਰਾਜ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਉੱਤਰ-ਪੱਛਮੀ ਅਤੇ ਪੱਛਮੀ ਹਵਾਵਾਂ ਦੀ ਸੰਭਾਵਨਾ ਕਾਰਨ, ਦਿਨ ਦੇ ਤਾਪਮਾਨ ਵਿੱਚ ਵਾਧਾ ਹੋਣ ਦੀ ਉਮੀਦ ਹੈ। ਪੱਛਮੀ ਗੜਬੜੀ ਦੇ ਅੰਸ਼ਕ ਪ੍ਰਭਾਵ ਕਾਰਨ, 9 ਅਪ੍ਰੈਲ ਦੀ ਰਾਤ ਤੋਂ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ।

ਗੁਰੂਗ੍ਰਾਮ ਦੇ ਡੀਸੀ ਅਜੇ ਕੁਮਾਰ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਦੌਰਾਨ ਗਰਮ ਹਵਾਵਾਂ ਅਤੇ ਵਧੇ ਹੋਏ ਤਾਪਮਾਨ ਕਾਰਨ ਲੂ ਦਾ ਖ਼ਤਰਾ ਵੱਧ ਜਾਂਦਾ ਹੈ। ਖਾਸ ਕਰਕੇ ਧੁੱਪ ਵਿੱਚ ਸੈਰ ਕਰਨ ਵਾਲੇ, ਖਿਡਾਰੀ, ਬੱਚੇ, ਬਜ਼ੁਰਗ ਅਤੇ ਬਿਮਾਰ ਲੋਕਾਂ ਨੂੰ ਹੀਟ ਸਟ੍ਰੋਕ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਲੂ ਤੋਂ ਬਚਾਅ ਲਈ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸਦੀ ਸਾਰਿਆਂ ਨੂੰ ਪਾਲਣਾ ਕਰਨੀ ਪਵੇਗੀ। ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਤੇਜ਼ ਧੁੱਪ ਵਿੱਚ ਬਾਹਰ ਜਾਣ ਤੋਂ ਬਚਣ ਲਈ ਕਿਹਾ ਗਿਆ ਹੈ।

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

0

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਕੋਚਿੰਗ ਸੈਂਟਰ (ਹੈਂਡਬਾਲ) ਸ.ਸ.ਸ.ਸਕੂਲ 3ਬੀ1 ਮੋਹਾਲੀ ਦੇ ਖਿਡਾਰੀ (ਰੀਜਨ ਭਾਰਤੀ) ਪੁੱਤਰ ਗੋਰੇ ਲਾਲ ਦੀ ਚੋਣ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਸਪੋਰਟਸ ਕੋਟੇ ਅਧੀਨ ਹੋਈ ਹੈ। ਇਸ ਖਿਡਾਰੀ ਵੱਲੋਂ ਸਾਲ 2024-25 ਵਿੱਚ ਸੀਨੀਅਰ ਨੈਸ਼ਨਲ ਹੈਂਡਬਾਲ ਚੈਪੀਅਨਸਿਪ ਵਿੱਚ ਜੋ ਕਿ ਰਾਂਚੀ (ਝਾਰਖੰਡ) ਵਿਖੇ ਆਯੋਜਿਤ ਹੋਈ ਸੀ, ਵਿੱਚ ਟੀਮ ਦੀ ਪ੍ਰਤੀਨਿੱਧਤਾ ਕਰਦੇ ਹੋਏ ਪੰਜਾਬ ਦੀ ਝੋਲੀ ਬਰੋਂਜ ਮੈਡਲ ਪੁਆਇਆ ਗਿਆ।

ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ

ਇਸ ਦੇ ਨਾਲ ਹੀ ਜੂਨੀਅਰ ਨੈਸ਼ਨਲ ਹੈਂਡਬਾਲ ਚੈਪੀਅਸ਼ਿੱਪ ਜੋ ਕਿ ਜਹਾਨਾਬਾਦ (ਬਿਹਾਰ) ਵਿਖੇ ਕਰਵਾਈ ਗਈ, ਵਿੱਚ ਪੰਜਾਬ ਦੀ ਟੀਮ ਨੇ ਗੋਲਡ ਮੈਡਲ ਜਿੱਤਿਆ ਅਤੇ ਇਹ ਖਿਡਾਰੀ ਇਸ ਟੂਰਨਾਮੈਂਟ ਵਿੱਚ ਬੈਸਟ ਗੋਲਕੀਪਰ ਚੁਣਿਆ ਗਿਆ। ਰੁਪੇਸ਼ ਕੁਮਾਰ ਬੇਗੜਾ ਜ਼ਿਲ੍ਹਾ ਖੇਡ ਅਫਸਰ, ਰਾਕੇਸ਼ ਕੁਮਾਰ ਸ਼ਰਮਾ ਹੈਂਡਬਾਲ ਕੋਚ ਅਤੇ ਸਾਰੇ ਕੋਚਿੰਗ ਅਤੇ ਦਫਤਰੀ ਸਟਾਫ ਵੱਲੋ ਖਿਡਾਰੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਨਮਾਨਿਤ ਕੀਤਾ ਗਿਆ।

ਰੂਸ ਨੇ ਟੈਲੀਗ੍ਰਾਮ ‘ਤੇ ਲਗਾਇਆ 80 ਹਜ਼ਾਰ ਡਾਲਰ ਦਾ ਜੁਰਮਾਨਾ; ਪੜੋ ਕਾਰਨ

0

ਮਾਸਕੋ ਦੀ ਇੱਕ ਅਦਾਲਤ ਨੇ ਟੈਲੀਗ੍ਰਾਮ ਮੈਸੇਂਜਰ ਨੂੰ 7 ਮਿਲੀਅਨ ਰੂਬਲ (ਲਗਭਗ $80,000) ਦਾ ਜੁਰਮਾਨਾ ਲਗਾਇਆ ਹੈ। ਇਹ ਕਾਰਵਾਈ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਕੀਤੀ ਗਈ ਹੈ ਜਿਸ ‘ਚ ਟੈਲੀਗ੍ਰਾਮ ਨੇ ਸਰਕਾਰ ਵਿਰੋਧੀ ਅਤੇ ਕੱਟੜਪੰਥੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲੀ ਸਮੱਗਰੀ ਨੂੰ ਹਟਾਉਣ ਤੋਂ ਇਨਕਾਰ ਕਰ ਦਿੱਤਾ ਸੀ।

ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ

ਰੂਸੀ ਸਮਾਚਾਰ ਏਜੰਸੀ TASS ਦੇ ਅਨੁਸਾਰ, ਅਦਾਲਤ ਨੇ ਕਿਹਾ ਕਿ “ਟੈਲੀਗ੍ਰਾਮ ਮੈਸੇਂਜਰ ਅਜਿਹੀ ਜਾਣਕਾਰੀ ਅਤੇ ਚੈਨਲਾਂ ਨੂੰ ਹਟਾਉਣ ਵਿੱਚ ਅਸਫਲ ਰਿਹਾ ਹੈ ਜਿਸ ਵਿੱਚ ਕੱਟੜਪੰਥੀ ਗਤੀਵਿਧੀਆਂ ਨੂੰ ਭੜਕਾਉਣ ਵਾਲੀ ਸਮੱਗਰੀ ਸੀ।” ਇਸ ਸਮੱਗਰੀ ਵਿੱਚ ਲੋਕਾਂ ਨੂੰ ਰੂਸੀ ਸਰਕਾਰ ਵਿਰੁੱਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ, ਯੂਕਰੇਨੀ ਫੌਜ ਦਾ ਸਮਰਥਨ ਕਰਨ ਅਤੇ ਰੇਲਵੇ ਆਵਾਜਾਈ ‘ਤੇ ਅੱਤਵਾਦੀ ਹਮਲੇ ਕਰਨ ਲਈ ਉਤਸ਼ਾਹਿਤ ਕਰਨ ਵਾਲੇ ਸੁਨੇਹੇ ਸ਼ਾਮਲ ਸਨ।

ਦੱਸ ਦਈਏ ਕਿ ਰੂਸੀ ਮੂਲ ਦੇ ਉੱਦਮੀ ਪਾਵੇਲ ਦੁਰੋਵ ਦੁਆਰਾ ਸਥਾਪਿਤ ਟੈਲੀਗ੍ਰਾਮ, ਵਰਤਮਾਨ ਵਿੱਚ ਦੁਬਈ ਵਿੱਚ ਸਥਿਤ ਹੈ। ਕੰਪਨੀ ਨੇ ਅਜੇ ਤੱਕ ਜੁਰਮਾਨੇ ਜਾਂ ਅਦਾਲਤ ਦੇ ਫੈਸਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਹਾਲਾਂਕਿ, ਇਹ ਪਲੇਟਫਾਰਮ ਰੂਸ ਵਿੱਚ ਬਹੁਤ ਮਸ਼ਹੂਰ ਹੈ ।

ਵਿਜੀਲੈਂਸ ਵੱਲੋਂ RTA ਦਫ਼ਤਰਾਂ, ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ, 24 ਗ੍ਰਿਫ਼ਤਾਰ

0

-16 ਐਫਆਈਆਰ ਦਰਜ ਕੀਤੀਆਂ ਅਤੇ ਏਜੰਟਾਂ ਤੋਂ 40900 ਰੁਪਏ ਜ਼ਬਤ

ਚੰਡੀਗੜ੍ਹ, 8 ਅਪ੍ਰੈਲ, 2025 – ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ, ਜਿਸ ਦੌਰਾਨ ਰਿਸ਼ਵਤਖੋਰੀ ਅਤੇ ਹੋਰ ਬੇਨਿਯਮੀਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਾਰਵਾਈ ਦੌਰਾਨ ਕੁੱਲ 16 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਨੇ ਏਜੰਟਾਂ ਤੋਂ 40,900 ਰੁਪਏ ਜ਼ਬਤ ਕੀਤੇ ਹਨ ਜੋ ਡਰਾਈਵਿੰਗ ਲਾਇਸੈਂਸ, ਡਰਾਈਵਿੰਗ ਟੈਸਟ ਅਤੇ ਹੋਰ ਸੇਵਾਵਾਂ ਦੇਣ ਬਦਲੇ ਲੋਕਾਂ ਤੋਂ ਪੈਸੇ ਵਸੂਲਦੇ ਸਨ।

ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਪ੍ਰਾਪਤ ਹੋਈਆਂ ਕਈ ਸ਼ਿਕਾਇਤਾਂ ਤੋਂ ਬਾਅਦ, ਫਲਾਇੰਗ ਸਕੁਐਡ ਅਤੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਸਮੇਤ ਵਿਜੀਲੈਂਸ ਬਿਊਰੋ ਰੇਂਜਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਵਿੱਚ ਆਰਟੀਏ ਅਧਿਕਾਰੀਆਂ ਅਤੇ ਏਜੰਟਾਂ ਲਈ ਚਲਾਇਆ ਗਿਆ, ਜੋ ਏਜੰਟਾਂ ਵਜੋਂ ਕੰਮ ਕਰ ਰਹੇ ਸਨ, ਲਾਇਸੈਂਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਜਾਂ ਡਰਾਈਵਿੰਗ ਟੈਸਟ ਦੇ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਲਈ ਗੈਰ-ਕਾਨੂੰਨੀ ਫੀਸਾਂ ਵਸੂਲ ਰਹੇ ਸਨ।

ਇਹ ਵੀ ਪੜ੍ਹੋ; ਮੋਹਾਲੀ ਦੇ ਨੌਜਵਾਨ ਦੀ ਲੰਡਨ ਵਿੱਚ ਮੌਤ: ਮਰਚੈਂਟ ਨੇਵੀ ਨੇ ਖੁਦਕੁਸ਼ੀ ਦਾ ਦਾਅਵਾ ਕੀਤਾ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਬੁਲਾਰੇ ਨੇ ਕਿਹਾ ਕਿ ਇਹ ਕਾਰਵਾਈਆਂ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਰਾਜ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹਨ। ਬੁਲਾਰੇ ਨੇ ਕਿਹਾ ,‘‘ਅਸੀਂ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ। ਅਜਿਹੇ ਛਾਪੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਲੋਕਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਜਾਰੀ ਰਹਿਣਗੇ,’’।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਮੋਹਾਲੀ ਦਾ ਇੱਕ ਪਾ੍ਰਈਵੇਟ ਏਜੰਟ ਸੁਖਵਿੰਦਰ ਸਿੰਘ ਵੀ ਸ਼ਾਮਲ ਸੀ, ਜਿਸਨੂੰ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੇਣ ਅਤੇ ਟੈਸਟ ਦੀ ਪ੍ਰਵਾਨਗੀ ਨੂੰ ਯਕੀਨੀ ਬਣਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੇ ਹਿੱਸੇ ਵਜੋਂ 2,500 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ । ਫਤਿਹਗੜ੍ਹ ਸਾਹਿਬ ਵਿੱਚ, ਇੱਕ ਹੋਰ ਏਜੰਟ, ਪਰਮਜੀਤ ਸਿੰਘ, ਨੂੰ ਇਸੇ ਤਰ੍ਹਾਂ ਦੀਆਂ ਗੈਰ-ਕਾਨੂੰਨੀ ਸੇਵਾਵਾਂ ਲਈ 5,000 ਰੁਪਏ ਲੈਂਦੇ ਹੋਏ ਫੜਿਆ ਗਿਆ ।

ਬੁਲਾਰੇ ਨੇ ਅੱਗੇ ਦੱਸਿਆ ਕਿ ਲੁਧਿਆਣਾ ਵਿੱਚ, ਈ.ਓ.ਡਬਲਯ.ੂ ਯੂਨਿਟ ਨੇ ਤਿੰਨ ਵਿਅਕਤੀਆਂ – ਪੰਕਜ ਅਰੋੜਾ ਉਰਫ਼ ਸੰਨੀ, ਦੀਪਕ ਕੁਮਾਰ ਅਤੇ ਮਨੀਸ਼ ਕੁਮਾਰ – ਨੂੰ 1,500 ਰੁਪਏ ਤੋਂ 3,500 ਰੁਪਏ ਤੱਕ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਹੈ। ਲੁਧਿਆਣਾ ਵਿਜੀਲੈਂਸ ਬਿਊਰੋ ਰੇਂਜ ਨੇ ਦੋ ਹੋਰ ਏਜੰਟਾਂ, ਤਾਇਸਿਫ਼ ਅਹਿਮਦ ਅੰਸਾਰੀ ਅਤੇ ਹਨੀ ਅਰੋੜਾ ਨੂੰ ਵੀ ਲਾਇਸੈਂਸ ਪ੍ਰਾਪਤ ਕਰਨ ਲਈ ਕ੍ਰਮਵਾਰ 7,000 ਰੁਪਏ ਅਤੇ 5,500 ਰੁਪਏ ਵਸੂਲਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

ਜਲੰਧਰ ਵਿੱਚ, ਮੋਹਿਤ ਕੁਮਾਰ ਅਤੇ ਵਿਜੇ ਕੁਮਾਰ ਨੂੰ ਫਾਸਟ-ਟਰੈਕ ਡਰਾਈਵਿੰਗ ਟੈਸਟ ਅਪੁਇੰਟਮੈਂਟਾਂ ਲਈ 2,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ। ਹੁਸ਼ਿਆਰਪੁਰ ਵਿੱਚ, ਏਜੰਟ ਅਸ਼ੋਕ ਕੁਮਾਰ ਨੂੰ ਅਸਲ ਟਰਾਇਲਾਂ ਤੋਂ ਬਿਨਾਂ ਡਰਾਈਵਿੰਗ ਟੈਸਟ ਪਾਸ ਕਰਨ ਲਈ 5,000 ਰੁਪਏ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਕਪੂਰਥਲਾ ਵਿੱਚ ਹੀ ਇੱਕ ਮਹੱਤਵਪੂਰਨ ਜ਼ਬਤੀ ਹੋਈ, ਜਿੱਥੇ ਇੱਕ ਏਜੰਟ ਸ਼ੇਰ ਅਮਰੀਕ ਸਿੰਘ ਨੂੰ 12,000 ਰੁਪਏ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨਾਲ ਆਰ.ਟੀ.ਏ. ਅਧਿਕਾਰੀਆਂ ਨਾਲ ਸ਼ੱਕੀ ਮਿਲੀਭੁਗਤ ਦਾ ਪਰਦਾਫਾਸ਼ ਹੋਇਆ।

ਐਸਬੀਐਸ ਨਗਰ, ਵਿਜੀਲੈਂਸ ਬਿਊਰੋ ਟੀਮ ਨੇ ਦੋ ਆਰਟੀਏ ਕਰਮਚਾਰੀਆਂ – ਜਤਿੰਦਰ ਸਿੰਘ, ਜੂਨੀਅਰ ਸਹਾਇਕ ਅਤੇ ਮਨੀਸ਼ ਕੁਮਾਰ, ਡੇਟਾ ਐਂਟਰੀ ਆਪਰੇਟਰ – ਦੇ ਨਾਲ-ਨਾਲ ਦੋ ਪ੍ਰਾਈਵੇਟ ਏਜੰਟਾਂ, ਕੇਵਲ ਕ੍ਰਿਸ਼ਨ ਅਤੇ ਕਮਲ ਕੁਮਾਰ ਨੂੰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਲਈ , ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ।

ਸੰਗਰੂਰ ਵਿੱਚ ਵੀ , ਵਿਜੀਲੈਂਸ ਬਿਊਰੋ ਨੇ ਲਵਪ੍ਰੀਤ ਸਿੰਘ, ਜਿਸਨੇ ਸ਼ਿਕਾਇਤਕਰਤਾ ਤੋਂ ਉਸਦੇ ਡਰਾਈਵਿੰਗ ਲਾਇਸੈਂਸ ਬਦਲੇ 7000 ਰੁਪਏ ਰਿਸ਼ਵਤ ਰੁਪਏ ਦੀ ਮੰਗ ਕੀਤੀ ਸੀ ਅਤੇ ਅਵਿਨਾਸ ਗਰਗ ਡੇਟਾ ਐਂਟਰੀ ਆਪਰੇਟਰ ਪੰਜਾਬ ਸਟੇਟ ਟਰਾਂਸਪੋਰਟ ਸੋਸਾਇਟੀ, ਵਿਰੁੱਧ ਕਾਰਵਾਈ ਕੀਤੀ । ਇਸੇ ਤਰ੍ਹਾਂ ਤਰਨ ਤਾਰਨ ਵਿੱਚ, ਵਿਜੀਲੈਂਸ ਬਿਊਰੋ ਨੇ ਦੋਸ਼ੀ ਲਖਬੀਰ ਸਿੰਘ ਢਿਲੋਂ ਪ੍ਰਾਈਵੇਟ ਏਜੰਟ ’ਤੇ ਵੀ ਮੁਕੱਦਮਾ ਦਰਜ ਕੀਤਾ ਹੈ। ਜਿਸਨੇ ਸ਼ਿਕਾਇਤਕਰਤਾ ਤੋਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ 3500 ਰੁਪਏ ਰਿਸ਼ਵਤ ਮੰਗੀ ਸੀ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ, ਵਿਜੀਲੈਂਸ ਬਿਊਰੋ ਕੋਲ ਦੋਸ਼ੀ ਕੁਲਬੀਰ ਸਿੰਘ ਅਤੇ ਇੰਦਰਾਸ (ਦੋਵੇਂ ਏਜੰਟ ਹਨ) ਵਿਰੁੱਧ ਰਿਕਾਰਡਿੰਗ ਦੇ ਸਪੱਸ਼ਟ ਸਬੂਤ ਹਨ ਜਿਨ੍ਹਾਂ ਨੇ ਐਮਵੀਆਈ ਅਧਿਕਾਰੀਆਂ ਲਈ 9000 ਰੁਪਏ ਦੀ ਮੰਗ ਕੀਤੀ ਸੀ।
ਇਸ ਤੋਂ ਇਲਾਵਾ, ਵਿਜੀਲੈਂਸ ਬਿਊਰੋ ਨੇ ਕ੍ਰਿਸ਼ਨ ਲਾਲ, ਇੰਦਰਜੀਤ ਸਿੰਘ ਅਤੇ ਏਜੰਟ ਨਵੀਨ ਕੁਮਾਰ ਨੂੰ ਬਠਿੰਡਾ ਵਿੱਚ ਜਾਅਲੀ ਪਤੇ ਦੀ ਵਰਤੋਂ ਕਰਕੇ ਰਜਿਸਟਰੇਸ਼ਨ ਸਰਟੀਫੀਕੇਟ ਬਣਾਉਣ ਲਈ ਵੀ ਕੇਸ ਦਰਜ ਕੀਤਾ ਹੈ।

ਇਨ੍ਹਾਂ ਕੇਸਾਂ ਦੀ ਜਾਂਚ ਪੇਸ਼ੇਵਰ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਨੂੰ ਖਤਮ ਕਰਨ ਲਈ ਆਰ.ਟੀ.ਏ. ਦਫ਼ਤਰ ਦੇ ਅਧਿਕਾਰੀਆਂ/ਮੁਲਾਜ਼ਮਾਂ ਸਮੇਤ ਰਿਸ਼ਵਤ ਲਈ ਵਰਤੇ ਜਾਂਦੇ ਢੰਗ-ਤਰੀਕਿਆਂ ਦੀ ਪੂਰੀ ਤਰ੍ਹਾਂ ਜਾਂਚ ਕਰੇਗਾ।

ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ

0

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਗ੍ਰਨੇਡ ਹਮਲਾ ਹੋਇਆ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਹੋਰ ਪਰਿਵਾਰਕ ਮੈਂਬਰ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਪਰ ਸਾਬਕਾ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਹੋਏ ਧਮਾਕੇ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਮਾਨਸਾ: ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰਿਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ

ਰਾਤ ਨੂੰ ਹੋਏ ਧਮਾਕੇ ਦੀ ਖ਼ਬਰ ਮਿਲਦੇ ਹੀ ਭਾਜਪਾ ਸਮੇਤ ਹੋਰ ਪਾਰਟੀਆਂ ਦੇ ਆਗੂ ਸਵੇਰ ਤੋਂ ਹੀ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਆ ਕੇ ਹਾਲ ਚਾਲ ਜਾਣ ਰਹੇ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਰਮਨ ਅਰੋੜਾ, ਪੰਜਾਬ ਭਾਜਪਾ ਦੇ ਸਾਬਕਾ ਮੁਖੀ ਅਸ਼ਵਨੀ ਕੁਮਾਰ ਅਤੇ ਕਈ ਹੋਰ ਆਗੂ ਸਵੇਰੇ ਸਭ ਤੋਂ ਪਹਿਲਾਂ ਪਹੁੰਚੇ।

ਜਲੰਧਰ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗ੍ਰਨੇਡ ਹਮਲਿਆਂ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਪੁਲਿਸ ਸਟੇਸ਼ਨਾਂ ‘ਚ ਵੀ ਗ੍ਰਨੇਡ ਸੁੱਟੇ ਗਏ। ਪੰਜਾਬ ਵਿੱਚ ਗ੍ਰਨੇਡ ਖਿਡੌਣਿਆਂ ਵਾਂਗ ਮਿਲ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ “ਸਾਡੇ ਨੇਤਾ ਮਨੋਰੰਜਨ ਕਾਲੀਆ ਪੰਜਾਬ ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ। ਇਹ ਬਹੁਤ ਹੀ ਨਿੰਦਣਯੋਗ ਹੈ ਕਿ ਅਜਿਹਾ ਹਮਲਾ ਉਦੋਂ ਹੋਵੇ ਜਦੋਂ ਕੋਈ ਘਰ ਵਿੱਚ ਆਰਾਮ ਕਰ ਰਿਹਾ ਹੋਵੇ। ਧਮਾਕੇ ਨਾਲ ਘਰ ਨੂੰ ਭਾਰੀ ਨੁਕਸਾਨ ਪਹੁੰਚਿਆ। ਘਰ ਦੀ ਪਹਿਲੀ ਮੰਜ਼ਿਲ ‘ਤੇ ਵੀ ਸ਼ੀਸ਼ੇ ਟੁੱਟ ਗਏ। ਇਸ ਤੋਂ ਬਾਅਦ ਵੀ ਪੁਲਿਸ ਕਹਿ ਰਹੀ ਹੈ ਕਿ ਇਹ ਇੱਕ ਮਾਮੂਲੀ ਧਮਾਕਾ ਹੈ।”