Home Blog Page 733

ਪੰਜਾਬ ‘ਚ ਸੀਨੀਅਰ ਭਾਜਪਾ ਆਗੂ ਦੇ ਘਰ ਗ੍ਰਨੇਡ ਅਟੈਕ; ਜਾਂਚ ‘ਚ ਜੁਟੀ ਪੁਲਿਸ

0

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਗ੍ਰਨੇਡ ਹਮਲਾ ਹੋਇਆ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਹੋਰ ਪਰਿਵਾਰਕ ਮੈਂਬਰ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਪਰ ਸਾਬਕਾ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਹੋਏ ਧਮਾਕੇ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਰਾਜਪਾਲ ਵੱਲੋਂ ਪੈਦਲ ਯਾਤਰਾ; ਅੱਜ ਜਲਿਆਂਵਾਲਾ ਬਾਗ ਵਿਖੇ ਹੋਵੇਗੀ ਮਾਰਚ ਦੀ ਸਮਾਪਤੀ

ਦੱਸਿਆ ਜਾ ਰਿਹਾ ਹੈ ਕਿ ਹਮਲਾ ਕਰਨ ਲਈ ਕੁੱਲ 3 ਲੋਕ ਈ-ਰਿਕਸ਼ਾ ਅਤੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਇੱਕ ਨੇ ਈ-ਰਿਕਸ਼ਾ ਤੋਂ ਹੇਠਾਂ ਉਤਰ ਕੇ ਹੈਂਡ ਗ੍ਰਨੇਡ ਦਾ ਲੀਵਰ ਕੱਢਿਆ ਅਤੇ ਸਾਬਕਾ ਮੰਤਰੀ ਦੇ ਘਰ ਦੇ ਅੰਦਰ ਸੁੱਟ ਦਿੱਤਾ। ਜਿਸ ਤੋਂ ਬਾਅਦ ਇੱਕ ਵੱਡਾ ਧਮਾਕਾ ਹੋਇਆ। ਜਿਸ ਜਗ੍ਹਾ ਇਹ ਘਟਨਾ ਵਾਪਰੀ ਓਥੋਂ ਮਹਿਜ਼ 50 ਮੀਟਰ ਦੀ ਦੂਰੀ ‘ਤੇ ਪੁਲਿਸ ਦੀ 24 ਘੰਟੇ ਪੀਸੀਆਰ ਟੀਮ ਅਤੇ ਸਿਰਫ਼ 100 ਮੀਟਰ ਦੀ ਦੂਰੀ ‘ਤੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 3 ਹੈ। ਪਰ ਮੁਲਜ਼ਮ ਫਿਰ ਵੀ ਘਟਨਾ ਨੂੰ ਅੰਜ਼ਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਤੋਂ ਬਾਅਦ ਮਨੋਰੰਜਨ ਕਾਲੀਆ ਨੇ ਕਿਹਾ ਕਿ ਮੈਨੂੰ ਲੱਗਿਆ ਕਿ ਸਿਰਫ਼ ਜਨਰਲ ਟ੍ਰਾਂਸਫਾਰਮਰ ਫਟਿਆ ਹੈ। ਮੈਨੂੰ ਅਜਿਹੀ ਕਿਸੇ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ। ਮੈਨੂੰ ਨੀਂਦ ਵਿੱਚ ਅਚਾਨਕ ਝਟਕਾ ਲੱਗਾ ਅਤੇ ਮੇਰੇ ਮਨ ਵਿੱਚ ਆਇਆ ਕਿ ਕਿਤੇ ਕੁਝ ਗਰਜ ਰਿਹਾ ਸੀ। ਪਰ ਜਦੋਂ ਆਸ ਪਾਸ ਦੇ ਲੋਕ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੇ ਅੰਦਰੋਂ ਧੂੰਆਂ ਨਿਕਲ ਰਿਹਾ ਸੀ। ਘਰ ਵਿੱਚ ਦਰਵਾਜ਼ਾ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਏ। ਘਰ ਦੇ ਅੰਦਰ ਸਾਰੀਆਂ ਫੋਟੋਆਂ ਅਤੇ ਹੋਰ ਸਾਮਾਨ ਡਿੱਗ ਪਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜਿਨ੍ਹਾਂ ਨੇ ਸੈਂਪਲ ਲਏ ਹਨ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਰਾਜਪਾਲ ਵੱਲੋਂ ਪੈਦਲ ਯਾਤਰਾ; ਅੱਜ ਜਲਿਆਂਵਾਲਾ ਬਾਗ ਵਿਖੇ ਹੋਵੇਗੀ ਮਾਰਚ ਦੀ ਸਮਾਪਤੀ

0

ਅੰਮ੍ਰਿਤਸਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਗਿਆ ਪੈਦਲ ਮਾਰਚ ਬੀਤੇ ਦਿਨ (ਪੰਜਵੇਂ ਦਿਨ) ਅੰਮ੍ਰਿਤਸਰ ਵਿੱਚ ਦਾਖਲ ਹੋਇਆ। ਮਾਰਚ ਦੀ ਅਗਵਾਈ ਕਰ ਰਹੇ ਰਾਜਪਾਲ ਪੰਜਾਬ ਨੇ ਰਾਜ ਵਿੱਚੋਂ ਨਸ਼ੇ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਯੋਧਿਆਂ, ਪੈਗੰਬਰਾਂ, ਖਿਡਾਰੀਆਂ, ਦੇਸ਼ ਭਗਤਾਂ ਦੀ ਧਰਤੀ ਕਰਕੇ ਜਾਣਿਆ ਜਾਂਦਾ ਹੈ ਅਤੇ ਇਸ ਦੀ ਇਹੀ ਪਹਿਚਾਣ ਬਣੀ ਰਹਿਣੀ ਚਾਹੀਦੀ ਹੈ।

ਬਰਨਾਲਾ ਪੁਲੀਸ ਦੀ ਵੱਡੀ ਸਫ਼ਲਤਾ; ਅਗਵਾ ਹੋਇਆ 2 ਸਾਲ ਦਾ ਬੱਚਾ ਮਾਪਿਆਂ ਨੂੰ ਕੀਤਾ ਸਪੁਰਦ

ਉਹਨਾਂ ਕਿਹਾ ਕਿ ਜਦੋਂ ਵੀ ਦੇਸ਼ ਉੱਤੇ ਕੋਈ ਸੰਕਟ ਪਿਆ ਹੈ ਤਾਂ ਪੰਜਾਬ ਵਾਸੀਆਂ ਨੇ ਅੱਗੇ ਹੋ ਕੇ ਇਸ ਦਾ ਸਾਹਮਣਾ ਕੀਤਾ ਹੈ, ਚਾਹੇ ਉਹ ਦੁਸ਼ਮਣ ਵੱਲੋਂ ਕੀਤਾ ਗਿਆ ਵਾਰ ਹੋਵੇ, ਦੇਸ਼ ਨੂੰ ਭਈ ਅਨਾਜ ਦੀ ਲੋੜ ਹੋਵੇ ਜਾਂ ਦੇਸ਼ ਨੂੰ ਪਏ ਹਥਿਆਰਾਂ ਦੀ ਲੋੜ ਹੋਵੇ, ਪੰਜਾਬ ਹਮੇਸ਼ਾ ਅੱਗੇ ਹੋ ਕੇ ਦੇਸ਼ ਲਈ ਖੜਿਆ ਹੈ। ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਵੀ ਪੰਜਾਬ ਦੇ ਸੂਰਬੀਰਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਹਨਾਂ ਕਿਹਾ ਕਿ ਬੀਤੇ ਸਮੇਂ ਵਿੱਚ ਨਸ਼ੇ ਦਾ ਘੁਣ ਪੰਜਾਬ ਨੂੰ ਲੱਗਾ ਹੈ ਜਿਸ ਨੂੰ ਖੁਰਚ ਦੇਣ ਦੀ ਲੋੜ ਹੈ।

ਉਹਨਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਰਾਜਪਾਲ ਪੰਜਾਬ ਜਾਂ ਪੰਜਾਬ ਸਰਕਾਰ ਇਕੱਲੀ ਕੁਝ ਨਹੀਂ ਕਰ ਸਕਦੀ। ਜਿੰਨਾ ਚਿਰ ਤੁਹਾਡਾ ਸਾਥ ਨਹੀਂ ਮਿਲਦਾ ਨਸ਼ਿਆਂ ਵਿਰੁੱਧ ਯੁੱਧ ਵਿੱਚ ਜਿੱਤ ਅਸੰਭਵ ਹੈ ਉਹਨਾਂ ਕਿਹਾ ਕਿ ਤੁਸੀਂ ਆਪਣੇ ਬੱਚਿਆਂ, ਪਰਿਵਾਰ ਦੇ ਨਾਲ ਨਾਲ ਆਪਣੇ ਆਂਢੀਆਂ- ਗੁਆਂਢੀਆਂ ਦੇ ਬੱਚਿਆਂ ਪ੍ਰਤੀ ਵੀ ਚੇਤਨ ਰਹੋ। ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡ ਮੈਦਾਨਾਂ ਤੱਕ ਪਹੁੰਚ ਵੀ ਦਿਓ ਤਾਂ ਜੋ ਉਹ ਮੋਬਾਈਲ ਤੂੰ ਦੂਰ ਰਹਿ ਕੇ ਸਮਾਜ ਨਾਲ ਜੁੜਨ।

ਉਹਨਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਖੇਡਾਂ ਦੇ ਵਿਸ਼ਵ ਪੱਧਰੀ ਮੈਦਾਨ ਤਿਆਰ ਕਰਨੇ ਚਾਹੀਦੇ ਹਨ ਤਾਂ ਕਿ ਬੱਚੇ ਖੇਡਾਂ ਲਈ ਉਤਸ਼ਾਹਤ ਹੋਣ। ਇਸ ਤੋਂ ਇਲਾਵਾ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਆਪਣੀ ਖੇਤੀ, ਆਪਣੇ ਵਪਾਰ ਨਾਲ ਜੋੜ ਕੇ ਉਹਨਾਂ ਨੂੰ ਕਿਰਤ ਦੀ ਆਦਤ ਪਾਉਣ, ਕਿਉਂਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਹੁਨਰ ਸਿਖਾਇਆ ਜਾ ਸਕਦਾ ਹੈ ਤਾਂ ਕਿ ਬੱਚੇ ਅੱਗੇ ਚੱਲ ਕੇ ਆਪਣੇ ਪੈਰਾਂ ਸਿਰ ਖੜੇ ਹੋ ਸਕਣ।  ਉਹਨਾਂ ਕਿਹਾ ਕਿ ਨਸ਼ਾ ਕੇਵਲ ਪੰਜਾਬ ਦੀ ਸਮੱਸਿਆ ਲਈ ਇਹ ਸਾਰੇ ਦੇਸ਼ ਵਿੱਚ ਹੀ ਹੈ ਪਰ ਪੰਜਾਬ ਵਿੱਚ ਇਹ ਸਮੱਸਿਆ ਥੋੜਾ ਜਿਆਦਾ ਹੈ ਸਰਹੱਦੀ ਸੂਬਾ ਹੋਣ ਕਰਕੇ ਇੱਥੇ ਨਸ਼ੇ ਦੀ ਮੌਜੂਦਗੀ ਵੱਧ ਹੈ ਸੋ ਇਸ ਕਰਕੇ ਸਾਨੂੰ ਧਿਆਨ ਦੇਣ ਦੀ ਲੋੜ ਹੈ।  ਇਸ ਮਾਰਚ ਵਿੱਚ ਅੰਤਰਰਾਸ਼ਟਰੀ ਹਾਕੀ ਖਿਡਾਰੀ ਤੇਜ ਵੀਰ ਸਿੰਘ ਹੁੰਦਲ ਅਤੇ ਜੁਗਰਾਜ ਸਿੰਘ ਨੇ ਵੀ ਹਿੱਸਾ ਲਿਆ।

ਇਸ ਤੋਂ ਇਲਾਵਾ ਸੰਸਦ ਮੈਂਬਰ ਵਿਕਰਮਜੀਤ ਸਾਹਨੀ, ਅਵਿਨਾਸ਼ ਰਾਏ ਖੰਨਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕਰਪਤੀ ਡਾਕਟਰ ਕਰਮਜੀਤ ਸਿੰਘ, ਲਕਸ਼ਮੀ ਕਾਂਤਾ ਚਾਵਲਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ, ਵਰਲਡ ਪੰਜਾਬੀ ਆਰਗਨਾਈਜੇਸ਼ਨ ਦੇ ਵਾਈਸ ਪ੍ਰਧਾਨ ਕਰਨ ਗਲਹੋਤਰਾ, ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੀ ਪੈਦਲ ਮਾਰਚ ਵਿੱਚ ਸ਼ਾਮਿਲ ਹੋਈਆਂ। ਰਸਤੇ ਵਿੱਚ ਸ਼ਹਿਰ ਦੀਆਂ ਟਰੇਡ, ਸਨਅਤ ਅਤੇ ਕਾਰੋਬਾਰ ਨਾਲ ਹੋਰ ਜੁੜੀਆਂ ਐਸੋਸੀਏਸ਼ਨ ਵੱਲੋਂ ਰਾਜਪਾਲ ਪੰਜਾਬ ਦਾ ਸਨਮਾਨ ਕੀਤਾ ਗਿਆ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸੁਰੱਖਿਆ ਕਮੇਟੀਆਂ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਇਹ ਹਰੇਕ ਤਰ੍ਹਾਂ ਦੀ ਮੁਸ਼ਕਿਲ ਨਾਲ ਮੁਕਾਬਲਾ ਕਰ ਸਕਣ। ਦੱਸ ਦਈਏ ਕਿ ਅੱਜ ਜਲਿਆਂਵਾਲਾ ਬਾਗ ਵਿਖੇ ਮਾਰਚ ਦੀ ਸਮਾਪਤੀ ਹੋਵੇਗੀ।

ਬਰਨਾਲਾ ਪੁਲੀਸ ਦੀ ਵੱਡੀ ਸਫ਼ਲਤਾ; ਅਗਵਾ ਹੋਇਆ 2 ਸਾਲ ਦਾ ਬੱਚਾ ਮਾਪਿਆਂ ਨੂੰ ਕੀਤਾ ਸਪੁਰਦ

0

ਬਰਨਾਲਾ: ਮਨਦੀਪ ਸਿੰਘ ਸਿੱਧੂ IPS DIG ਪਟਿਆਲਾ ਰੇਂਜ, ਪਟਿਆਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਹੰਮਦ ਸਰਫਰਾਜ਼ ਆਲਮ IPS, SSP ਬਰਨਾਲਾ ਦੀ ਯੋਗ ਅਗਵਾਈ ਹੇਠ ਬਰਨਾਲਾ ਪੁਲਿਸ ਦੀ ਟੀਮ ਸਨਦੀਪ ਸਿੰਘ ਮੰਡ PPS ਕਪਤਾਨ ਪੁਲਿਸ (ਇੰਨ.) ਬਰਨਾਲਾ, ਸਤਵੀਰ ਸਿੰਘ PPS ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਬਰਨਾਲਾ, ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਬਰਨਾਲਾ, ਇੰਸਪੈਕਟਰ ਲਖਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਬਰਨਾਲਾ ਅਤੇ ASI ਚਰਨਜੀਤ ਸਿੰਘ ਇੰਚਾਰਜ ਚੌਂਕੀ ਬੱਸ ਸਟੈਂਡ ਬਰਨਾਲਾ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮਿਤੀ 04-04-2025 ਨੂੰ ਅਗਵਾ ਹੋਏ ਵੀਨਾ ਦੇਵੀ ਪਤਨੀ ਧਰਵਿੰਦਰ ਕੁਮਾਰ ਵਾਸੀ ਮਾਲਦਾ ਬਿੰਦਰੀਆ ਜ਼ਿਲ੍ਹਾ ਸੇਖਪੁਰਾ (ਬਿਹਾਰ) ਹਾਲ ਅਬਾਦ ਝੁੱਗੀਆ ਅਨਾਜ ਮੰਡੀ ਬਰਨਾਲਾ ਦੇ 02 ਸਾਲਾ ਲੜਕੇ ਅਕਸ਼ੈ ਕੁਮਾਰ (ਕਾਲਪਨਿਕ ਨਾਮ) ਨੂੰ ਅਗਵਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਅਕਸ਼ੈ ਕੁਮਾਰ ਨੂੰ ਸਹੀ ਸਲਾਮਤ ਬ੍ਰਾਮਦ ਕੀਤਾ ਗਿਆ ਅਤੇ ਗਿਰੋਹ ਦੇ 09 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ, ਜਾਣੋ ਕੀ ਹੈ ਰੇਟ

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ, 8-4-2025

0
Breaking

ਜਾਪਾਨ ਵਿੱਚ ਐਂਬੂਲੈਂਸ ਹੈਲੀਕਾਪਟਰ ਕਰੈਸ਼, ਸਮੁੰਦਰ ਵਿੱਚ ਡਿੱਗਿਆ

ਜਾਪਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਮਰੀਜ਼ ਨੂੰ ਲਿਜਾ ਰਿਹਾ ਮੈਡੀਕਲ ਟਰਾਂਸਪੋਰਟ ਹੈਲੀਕਾਪਟਰ ਸਮੁੰਦਰ ਵਿੱਚ ਡਿੱਗ ਗਿਆ। ਇਸ ‘ਚ ਹਾਦਸੇ ਵਿੱਚ….ਹੋਰ ਪੜੋ

ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ, ਜਾਣੋ ਕੀ ਹੈ ਰੇਟ

ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ ਯਾਨੀ ਸੋਮਵਾਰ 7 ਅਪ੍ਰੈਲ ਨੂੰ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਜਾਣਕਾਰੀ ਦਿੱਤੀ। ਇਸ ਵੇਲੇ ਦਿੱਲੀ ਵਿੱਚ….ਹੋਰ ਪੜੋ

ਪੀਰ ਮੁਹੰਮਦ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ, ਪੜ੍ਹੋ ਕਿ ਹੈ ਵਜ੍ਹਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫ਼ੇ ਪੱਤਰ ਵਿੱਚ, ਉਨ੍ਹਾਂ ਨੇ ਪਾਰਟੀ ਦੀ ਅਗਵਾਈ ਅਤੇ….ਹੋਰ ਪੜੋ

ਜਲੰਧਰ ‘ਚ ਡਰਾਈਵਿੰਗ ਟੈਸਟ ਟਰੈਕ ‘ਤੇ ਵਿਜੀਲੈਂਸ ਦੀ ਛਾਪੇਮਾਰੀ

ਪੰਜਾਬ ਵਿਜੀਲੈਂਸ ਟੀਮ ਨੇ ਅੱਜ ਸੋਮਵਾਰ ਨੂੰ ਜਲੰਧਰ ਵਿੱਚ ਡਰਾਈਵਿੰਗ ਲਾਇਸੈਂਸ ਲਈ ਬਣਾਏ ਗਏ ਟਰੈਕ ‘ਤੇ ਅਚਾਨਕ ਛਾਪਾ ਮਾਰਿਆ ਅਤੇ ਕਈ ਦਸਤਾਵੇਜ਼ ਜ਼ਬਤ ਕੀਤੇ। ਇਹ ਛਾਪਾ….ਹੋਰ ਪੜੋ

‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਸਕੂਲਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਹੋਇਆ ਉਦਘਾਟਨ

“ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਬਦਲਦਾ ਪੰਜਾਬ ਪ੍ਰੋਗਰਾਮ ਤਹਿਤ ਜਿੱਥੇ ਪੂਰੇ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵੱਖ ਵੱਖ ਸਕੂਲਾਂ ਵਿੱਚ….ਹੋਰ ਪੜੋ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 8-4-2025

0

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 8-4-2025

ਸਲੋਕ ਮਃ ੫ ॥

ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨਿੑ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨਿੑ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

ਮੰਗਲਵਾਰ, ੨੬ ਚੇਤ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੫੨੦)

 

ਪੰਜਾਬੀ ਵਿਆਖਿਆ

(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ । ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ।੧। ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ।੨। (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ । ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ । (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ।੯।

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ- ਰਾਜਪਾਲ ਪੰਜਾਬ

0
Gulab Chand Kataria took oath as the new governor of Punjab

ਅੰਮ੍ਰਿਤਸਰ ਯੁੱਧ ਨਸ਼ਿਆਂ ਵਿਰੁੱਧ ਦੇ ਸੰਕਲਪ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਦਲ ਮਾਰਚ ਕਰਨ ਤੋਂ ਬਾਅਦ ਅੰਮਿਤਸਰ ਸ਼ਹਿਰ ਦੇ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਤੀਸਰੇ ਦਿਨ ਪੈਦਲ ਮਾਰਚ ਦੀ ਅਗਵਾਈ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੇ ਵਿਰੁੱਧ ਜਹਾਦ ਖੜਾ ਕਰਨ ਲਈ ਉੱਠ ਪੈਣ । ਉਹਨਾਂ ਕਿਹਾ ਕਿ ਪੰਜਾਬ ਜੋ ਆਪਣੀ ਦੇਸ਼ ਭਗਤੀ, ਸੂਰਬੀਰਾਂ, ਸ਼ਹੀਦਾਂ, ਯੋਧਿਆਂ ਦੀਆਂ ਲਾਸਾਨੀ ਕੁਰਬਾਨੀਆਂ ਕਰਕੇ ਜਾਣਿਆ ਜਾਂਦਾ ਹੈ, ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਦੁਸ਼ਮਣ ਦੇਸ਼ ਤੋਂ ਨਸ਼ਾ ਤਸਕਰੀ ਜਾਰੀ ਹੈ ਪਰ ਇਸ ਨੂੰ ਫੜਨ ਲਈ ਸਾਡੀਆਂ ਫੋਰਸਾਂ ਵੀ ਦਿਨ ਰਾਤ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਵਿੱਚ ਜ਼ਿਲਾ ਪ੍ਰਸ਼ਾਸਨ ਵੱਲੋਂ ਬਣਾਈਆਂ ਗਈਆਂ ਉਚ ਪੱਧਰ ਦੀਆਂ ਸੁਰੱਖਿਆ ਕਮੇਟੀਆਂ ਵੀ ਬਹੁਤ ਚੌਕਸੀ ਨਾਲ ਇਸ ਤਸਕਰੀ ਨੂੰ ਰੋਕਣ ਲਈ ਕੰਮ ਕਰ ਰਹੀਆਂ ਹਨ, ਜੋ ਕਿ ਵਧਾਈ ਦੀਆਂ ਪਾਤਰ ਹਨ।

ਨਸ਼ਾ ਪੰਜਾਬ ਹੀ ਨਹੀਂ ਸਾਰੇ ਦੇਸ਼ ਦੀ ਸਮੱਸਿਆ ਹੈ

ਉਹਨਾਂ ਕਿਹਾ ਕਿ ਨਸ਼ਾ ਇਸ ਵੇਲੇ ਕੇਵਲ ਪੰਜਾਬ ਦੀ ਹੀ ਸਮੱਸਿਆ ਨਹੀਂ ਬਲਕਿ ਇਹ ਸਾਰੇ ਦੇਸ਼ ਨੂੰ ਆਪਣੇ ਗ੍ਰਿਫਤ ਵਿੱਚ ਲੈ ਰਿਹਾ ਹੈ। ਇਸੇ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਕਿਉਂਕਿ ਸਰਹੱਦੀ ਸੂਬਾ ਹੈ ਅਤੇ ਇਥੋਂ ਨਸ਼ੇ ਦੀ ਤਸਕਰੀ ਆਸਾਨੀ ਨਾਲ ਹੋ ਜਾਂਦੀ ਹੈ, ਇਸ ਲਈ ਦੁਸ਼ਮਣ ਇਸ ਦਾ ਮੌਕਾ ਉਠਾਉਂਦੇ ਹੋਏ ਸਪਲਾਈ ਕਰ ਰਹੇ ਹਨ, ਜਿਸ ਨੂੰ ਰੋਕਣ ਲਈ ਪਹਿਲਾਂ ਵੀ ਸਰਹੱਦ ਉੱਤੇ ਐਂਟੀ ਡਰੋਨ ਸਿਸਟਮ ਲਗਾਏ ਗਏ ਸਨ ਅਤੇ ਹੁਣ ਹੋਰ ਵਧਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੀ ਐਂਟੀ ਡਰੋਨ ਸਿਸਟਮ ਲਗਾਉਣ ਲਈ ਉਪਰਾਲੇ ਕਰ ਰਹੀ ਹੈ।

ਓਹਨਾਂ ਕਿਹਾ ਕਿ

ਉਹਨਾਂ ਕਿਹਾ ਕਿ ਅੰਮ੍ਰਿਤਸਰ ਸਰਕਟ ਹਾਊਸ ਤੋਂ ਸ਼ੁਰੂ ਹੋ ਕੇ ਕਸਟਮ ਚੌਕ ਹੁੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲਰੋਡ ਤੇ ਫਿਰ ਨਾਵਲਟੀ ਚੌਕ ਹੁੰਦੇ ਹੋਏ ਕੰਪਨੀ ਬਾਗ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਸਟੈਚੂ ਦੇ ਨਜ਼ਦੀਕ ਤੱਕ ਪੈਦਲ ਮਾਰਚ ਕੀਤਾ ਗਿਆ। ਸੰਬੋਧਨ ਕਰਦਿਆਂ ਬੱਚਿਆਂ ਅਤੇ ਮੋਹਤਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਲਈ ਯੋਗਦਾਨ ਪਾਉਣ। ਉਨਾ ਕਿਹਾ ਕਿ ਨਸ਼ਾ ਕੇਵਲ ਮੇਰੇ ਪੈਦਲ ਮਾਰਚ ਨਾਲ ਜਾਂ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਖਤਮ ਨਹੀਂ ਹੋ ਸਕਦਾ, ਇਸ ਨੂੰ ਖਤਮ ਕਰਨ ਲਈ ਜਨਤਾ ਦਾ ਸਾਥ ਹੋਣਾ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਜਿਸ ਵੀ ਪੰਚਾਇਤ ਨੂੰ ਖੇਡ ਮੈਦਾਨ ਬਣਾਉਣ ਲਈ ਕੋਈ ਸਹਾਇਤਾ ਚਾਹੀਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫਤਰ ਨਾਲ ਰਾਬਤਾ ਕਰ ਸਕਦਾ ਹੈ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਬੱਚਿਆਂ ਨੂੰ ਗੁਰੂ ਘਰਾਂ ਅਤੇ ਮੰਦਰਾਂ ਨਾਲ ਜੋੜਨਾ ਵੀ ਨਸ਼ਾ ਮੁਕਤੀ ਲਈ ਬਹੁਤ ਵੱਡਾ ਉਪਰਾਲਾ ਹੋ ਸਕਦਾ ਹੈ। ਉਹਨਾਂ ਆਪਣੇ ਸਮੇਂ ਦੀਆਂ ਉਦਾਹਰਨਾਂ ਦਿੰਦੇ ਕਿਹਾ ਕਿ ਸਾਡੇ ਵੇਲੇ ਸਾਰੇ ਬੱਚੇ ਆਪਣੇ ਧਾਰਮਿਕ ਰਿਵਾਜਾਂ ਅਨੁਸਾਰ ਗੁਰਦੁਆਰਿਆਂ, ਮੰਦਰਾਂ, ਮਸਜਿਦਾਂ ਵਿੱਚ ਜਾਂਦੇ ਸਨ। ਜਿੱਥੋਂ ਉਹਨਾਂ ਦੀ ਧਾਰਮਿਕ ਤ੍ਰਿਪਤੀ ਤਾਂ ਹੁੰਦੀ ਹੀ ਸੀ ਨਾਲ ਸਮਾਜਿਕ ਬੁਰਾਈਆਂ ਤੋਂ ਬਚਣ ਦੀ ਪ੍ਰੇਰਨਾ ਵੀ ਮਿਲਦੀ ਸੀ ਜੋ ਕਿ ਸਾਰੀ ਜ਼ਿੰਦਗੀ ਉਹਨਾਂ ਦੇ ਕੰਮ ਆਉਂਦੀ ਸੀ ਪਰ ਹੁਣ ਬੱਚੇ ਮੋਬਾਈਲਾਂ ਤੱਕ ਸੀਮਤ ਹੋ ਕੇ ਰਹਿ ਗਏ ਹਨ। ਮਾਪੇ ਵੀ ਉਹਨਾਂ ਨੂੰ ਧਾਰਮਿਕ ਸਥਾਨਾਂ ਨਾਲ ਜੋੜਨ ਦੀ ਕੋਸ਼ਿਸ਼ ਨਹੀਂ ਕਰਦੇ, ਇਸ ਤੋਂ ਇਲਾਵਾ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਵੀ ਭੇਜਣ ਦੀ ਹਿੰਮਤ ਬੱਚਿਆਂ ਦੇ ਮਾਪੇ ਨਹੀਂ ਕਰਦੇ, ਜੋ ਕਿ ਕਰਨੀ ਬਹੁਤ ਜਰੂਰੀ ਹੈ । ਉਹਨਾਂ ਕਿਹਾ ਕਿ ਇੱਕ ਚੰਗਾ ਖਿਡਾਰੀ ਕੇਵਲ ਆਪਣੇ ਸਰੀਰ ਦੀ ਸਾਂਭ ਸੰਭਾਲa ਲਈ ਹੀ ਚੌਕਸ ਨਹੀਂ ਹੁੰਦਾ, ਬਲਕਿ ਉਹ ਹਾਰ ਜਿੱਤ ਨੂੰ ਬਰਦਾਸ਼ਤ ਕਰਨ, ਭਾਈਚਾਰਕ ਸਾਂਝ, ਅਨੁਸ਼ਾਸਨ ਵਰਗੇ ਵੱਡੇ ਗੁਣ ਵੀ ਸਿੱਖਦਾ ਹੈ। ਕਈ ਵਾਰ ਬੱਚਿਆਂ ਦੀ ਇਹ ਪਰਵਾਜ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਵੀ ਪਹੁੰਚ ਜਾਂਦੀ ਹੈ ਜੋ ਕਿ ਉਸ ਪਰਿਵਾਰ ਦਾ ਹੀ ਨਹੀਂ ਬਲਕਿ ਦੇਸ਼ ਦਾ ਨਾਮ ਰੋਸ਼ਨ ਕਰ ਜਾਂਦੇ ਹਨ। ਉਹਨਾਂ ਕਿਹਾ ਕਿ ਆਓ ਆਪਣੇ ਬੱਚਿਆਂ ਨੂੰ ਮੁੜ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ ਅਤੇ ਖੇਡ ਮੈਦਾਨਾਂ ਨਾਲ ਜੋੜੀਏ।

 

ਅੰਮ੍ਰਿਤਸਰ ਹਵਾਈ ਅੱਡੇ ‘ਤੇ 7.7 ਕਿਲੋ ਭੰਗ ਜ਼ਬਤ

0

ਅੰਮ੍ਰਿਤਸਰ ਜ਼ਿਲ੍ਹੇ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਬੈਂਕਾਕ ਤੋਂ ਵਾਪਸ ਆ ਰਹੇ ਇੱਕ ਯਾਤਰੀ ਤੋਂ 7.7 ਕਿਲੋਗ੍ਰਾਮ ਭੰਗ ਬਰਾਮਦ ਕੀਤੀ ਗਈ ਹੈ। ਬਾਜ਼ਾਰ ਵਿੱਚ ਇਸਦੀ ਕੀਮਤ 7.5 ਕਰੋੜ ਰੁਪਏ ਦੱਸੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁਲਿਸ ਟੀਮ ਪੁੱਛਗਿੱਛ ਕਰ ਰਹੀ ਹੈ।

ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ, ਜਾਣੋ ਕੀ ਹੈ ਰੇਟ
ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਚੰਨਣ ਸਿੰਘ ਵਜੋਂ ਹੋਈ ਹੈ। ਉਹ ਸੋਮਵਾਰ ਨੂੰ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਨੰਬਰ IX 167 ਰਾਹੀਂ ਅੰਮ੍ਰਿਤਸਰ ਪਹੁੰਚਿਆ। ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਯਾਤਰੀ ‘ਤੇ ਸ਼ੱਕ ਹੋਇਆ। ਜਾਂਚ ਦੌਰਾਨ ਉਸਦੇ ਬੈਗ ਵਿੱਚੋਂ ਗਾਂਜਾ ਬਰਾਮਦ ਹੋਇਆ।

ਕੱਪੜਿਆਂ ਦੇ ਵਿਚਕਾਰ ਲੁਕਿਆ ਹੋਇਆ

ਮੁਲਜ਼ਮਾਂ ਨੇ ਗਾਂਜਾ ਚਿਪਸ ਅਤੇ ਕੈਂਡੀ ਦੇ ਡੱਬਿਆਂ ਵਿੱਚ ਲੁਕਾਇਆ ਹੋਇਆ ਸੀ। ਇਹ ਡੱਬੇ ਕੱਪੜਿਆਂ ਦੇ ਵਿਚਕਾਰ ਲੁਕੇ ਹੋਏ ਸਨ। ਕਸਟਮ ਵਿਭਾਗ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੇ ਹਨ। ਉਹ ਉਸਦੇ ਪਿਛਲੇ ਰਿਕਾਰਡਾਂ ਅਤੇ ਹੋਰ ਸਬੰਧਤ ਲੋਕਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ। ਚੰਨਣ ਸਿੰਘ ਕੁਝ ਦਿਨ ਪਹਿਲਾਂ ਬੈਂਕਾਕ ਗਿਆ ਸੀ ਅਤੇ ਉਸ ਕੋਲ ਭਾਰਤੀ ਪਾਸਪੋਰਟ ਹੈ।

ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ, ਜਾਣੋ ਕੀ ਹੈ ਰੇਟ

0
Haryana government made a big announcement about gas cylinder

ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ ਯਾਨੀ ਸੋਮਵਾਰ 7 ਅਪ੍ਰੈਲ ਨੂੰ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਜਾਣਕਾਰੀ ਦਿੱਤੀ। ਇਸ ਵੇਲੇ ਦਿੱਲੀ ਵਿੱਚ ਇੱਕ ਗੈਸ ਸਿਲੰਡਰ 803 ਰੁਪਏ ਵਿੱਚ ਉਪਲਬਧ ਹੈ।

ਪੀਰ ਮੁਹੰਮਦ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ, ਪੜ੍ਹੋ ਕਿ ਹੈ ਵਜ੍ਹਾ
ਕੀਮਤ ਵਾਧੇ ਤੋਂ ਬਾਅਦ, ਕੀਮਤ 853 ਰੁਪਏ ਹੋ ਜਾਵੇਗੀ। ਇਸ ਦੇ ਨਾਲ ਹੀ, ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਗੈਸ ਸਿਲੰਡਰ ਦੀ ਕੀਮਤ 500 ਰੁਪਏ ਤੋਂ ਵੱਧ ਕੇ 550 ਰੁਪਏ ਹੋ ਜਾਵੇਗੀ।

ਆਖਰੀ ਵਾਰ ਸਰਕਾਰ ਨੇ ਸਿਲੰਡਰ ਦੀ ਕੀਮਤ 8 ਮਾਰਚ, 2024 ਨੂੰ ਮਹਿਲਾ ਦਿਵਸ ਵਾਲੇ ਦਿਨ 100 ਰੁਪਏ ਘਟਾਈ ਸੀ। ਉਸ ਸਮੇਂ ਦਿੱਲੀ ਵਿੱਚ ਸਿਲੰਡਰ ਦੀ ਕੀਮਤ 903 ਰੁਪਏ ਸੀ।

ਪੀਰ ਮੁਹੰਮਦ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ, ਪੜ੍ਹੋ ਕਿ ਹੈ ਵਜ੍ਹਾ

0

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫ਼ੇ ਪੱਤਰ ਵਿੱਚ, ਉਨ੍ਹਾਂ ਨੇ ਪਾਰਟੀ ਦੀ ਅਗਵਾਈ ਅਤੇ ਦਿਸ਼ਾ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ “ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ।”

ਜਲੰਧਰ ‘ਚ ਡਰਾਈਵਿੰਗ ਟੈਸਟ ਟਰੈਕ ‘ਤੇ ਵਿਜੀਲੈਂਸ ਦੀ ਛਾਪੇਮਾਰੀ
ਪੀਰ ਮੁਹੰਮਦ ਨੇ ਆਪਣੇ ਅਸਤੀਫ਼ੇ ਪੱਤਰ ਵਿੱਚ ਇਹ ਸਵਾਲ ਉਠਾਇਆ ਕਿ 2 ਦਸੰਬਰ ਦੇ ਹੁਕਮ ਨੂੰ ਉਸੇ ਤਰ੍ਹਾਂ ਕਿਉਂ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਇਸ ਗੱਲ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਕਿ ਸੱਤ ਮੈਂਬਰੀ ਕਮੇਟੀ ਦੇ ਗਠਨ ਤੋਂ ਬਾਅਦ ਜਥੇਦਾਰਾਂ ਨੂੰ ਪਾਸੇ ਕਰ ਦਿੱਤਾ ਗਿਆ।

ਧਾਰਮਿਕ ਫੈਸਲਿਆਂ ਨੂੰ ਸੰਭਾਲਣ ਦੇ ਤਰੀਕੇ ‘ਤੇ ਅਸੰਤੁਸ਼ਟੀ ਪ੍ਰਗਟ ਕੀਤੀ

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਘਟਨਾਵਾਂ ਕਾਰਨ ਹਰਜਿੰਦਰ ਸਿੰਘ ਧਾਮੀ ਨੇ ਵੀ ਅਸਤੀਫਾ ਦੇ ਦਿੱਤਾ। ਏਕਤਾ ਦਾ ਸੱਦਾ ਦਿੰਦੇ ਹੋਏ, ਪੀਰ ਮੁਹੰਮਦ ਨੇ ਪਾਰਟੀ ਲੀਡਰਸ਼ਿਪ ਦੁਆਰਾ ਧਾਰਮਿਕ ਫੈਸਲਿਆਂ ਨੂੰ ਸੰਭਾਲਣ ਦੇ ਤਰੀਕੇ ‘ਤੇ ਅਸੰਤੁਸ਼ਟੀ ਪ੍ਰਗਟ ਕੀਤੀ ਅਤੇ ਸੰਪਰਦਾਇਕ ਤਾਕਤਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਜਲੰਧਰ ‘ਚ ਡਰਾਈਵਿੰਗ ਟੈਸਟ ਟਰੈਕ ‘ਤੇ ਵਿਜੀਲੈਂਸ ਦੀ ਛਾਪੇਮਾਰੀ

0
vigilance

ਪੰਜਾਬ ਵਿਜੀਲੈਂਸ ਟੀਮ ਨੇ ਅੱਜ ਸੋਮਵਾਰ ਨੂੰ ਜਲੰਧਰ ਵਿੱਚ ਡਰਾਈਵਿੰਗ ਲਾਇਸੈਂਸ ਲਈ ਬਣਾਏ ਗਏ ਟਰੈਕ ‘ਤੇ ਅਚਾਨਕ ਛਾਪਾ ਮਾਰਿਆ ਅਤੇ ਕਈ ਦਸਤਾਵੇਜ਼ ਜ਼ਬਤ ਕੀਤੇ। ਇਹ ਛਾਪਾ ਅੱਜ ਸਵੇਰੇ 12 ਵਜੇ ਦੇ ਕਰੀਬ ਜਲੰਧਰ ਬੱਸ ਸਟੈਂਡ ਨੇੜੇ ਮਾਰਿਆ ਗਿਆ। ਸੋਮਵਾਰ ਸਵੇਰ ਹੋਣ ਕਰਕੇ ਆਟੋਮੈਟਿਕ ਡਰਾਈਵਿੰਗ ਟਰੈਕ ‘ਤੇ ਬਹੁਤ ਭੀੜ ਸੀ।

ਗੇਟ ਕੀਤੇ ਬੰਦ

ਇਸ ਦੌਰਾਨ ਡਰਾਈਵਿੰਗ ਟੈਸਟ ਦੇਣ ਆਏ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਛਾਪੇਮਾਰੀ ਤੋਂ ਬਾਅਦ, ਸਟਾਫ਼ ਨੇ ਡਰਾਈਵਿੰਗ ਟਰੈਕ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਗੇਟ ਬੰਦ ਕਰ ਦਿੱਤੇ। ਜਿੰਨਾ ਚਿਰ ਛਾਪਾ ਜਾਰੀ ਰਿਹਾ, ਸਟਾਫ਼ ਨੇ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਨਹੀਂ ਜਾਣ ਦਿੱਤਾ।

 ਪ੍ਰੀਖਿਆ ਪਾਸ ਕਰਨ ਲਈ ਪੈਸੇ ਦੀ ਮੰਗ ਕੀਤੀ ਜਾਂਦੀ ਹੈ

ਡਰਾਈਵਿੰਗ ਟਰੈਕ ‘ਤੇ ਟੈਸਟ ਦੇਣ ਆਏ ਸਰਵਣ ਸਿੰਘ ਨੇ ਕਿਹਾ ਕਿ ਉਹ ਅੱਜ ਸਵੇਰੇ 9.30 ਵਜੇ ਟੈਸਟ ਦੇਣ ਆਏ ਸਨ। ਪਰ ਅੱਜ ਵੀ ਸਾਡਾ ਟੈਸਟ ਨਹੀਂ ਹੋ ਸਕਿਆ। ਸਾਡੀਆਂ ਕੋਸ਼ਿਸ਼ਾਂ ਵੀ ਸਹੀ ਸਨ, ਪਰ ਸਾਨੂੰ ਟੈਸਟ ਪਾਸ ਕਰਨ ਲਈ 1500 ਰੁਪਏ ਦੇਣ ਲਈ ਕਿਹਾ ਗਿਆ। ਜੇਕਰ ਅਸੀਂ 1500 ਰੁਪਏ ਨਹੀਂ ਦਿੰਦੇ, ਤਾਂ ਅਸੀਂ ਟੈਸਟ ਵਿੱਚ ਫੇਲ੍ਹ ਹੋ ਜਾਵਾਂਗੇ। ਉਸ ਤੋਂ ਮਹਿਲਾ ਏਜੰਟਾਂ ਨੇ ਪੈਸੇ ਮੰਗੇ। ਅੱਜ ਮੈਂ ਸੁਣਿਆ ਕਿ ਇੱਕ ਛਾਪਾ ਮਾਰਿਆ ਗਿਆ ਸੀ। ਛਾਪੇਮਾਰੀ ਲਈ ਕੁੱਲ ਚਾਰ ਕਰਮਚਾਰੀ ਆਏ ਸਨ।

ਰਾਜੀਵ ਨੇ ਦੱਸਿਆ ਕਿ ਅੱਜ ਜਦੋਂ ਅਸੀਂ ਆਪਣਾ ਕੰਮ ਕਰਵਾਉਣ ਆਏ ਤਾਂ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪਹਿਲਾਂ ਸਾਨੂੰ ਦਸ ਫੇਰੇ ਲੈਣ ਲਈ ਕਿਹਾ ਗਿਆ ਅਤੇ ਫਿਰ ਅੱਜ ਸਾਡਾ ਕੰਮ ਨਹੀਂ ਹੋ ਸਕਿਆ। ਹੁਣ ਸਾਨੂੰ ਫਿਰ ਬਾਅਦ ਵਿੱਚ ਆਉਣ ਲਈ ਕਿਹਾ ਗਿਆ।