Home Blog Page 734

ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ – ਕਾਲਜ ਤੇ ਹੋਰ ਅਦਾਰੇ

0
In this district of Punjab, schools and colleges will remain closed on the day after Lohri, a holiday has been announced

ਪੰਜਾਬ ਵਿੱਚ ਭਲਕੇ ਮੰਗਲਵਾਰ (8 ਅਪ੍ਰੈਲ) ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੈਅੰਤੀ ਮੌਕੇ 8 ਅਪ੍ਰੈਲ ਨੂੰ ਜਨਤਕ ਛੁੱਟੀ ਐਲਾਨੀ ਹੈ। ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਅਦਾਰਿਆਂ ਵਿੱਚ ਛੁੱਟੀ ਰਹੇਗੀ। ਸੂਬਾ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੋਟਕਪੂਰਾ ਵਿਖੇ ਸਕੂਲਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਹੋਇਆ ਉਦਘਾਟਨ

‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਸਕੂਲਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਹੋਇਆ ਉਦਘਾਟਨ

0

ਕੋਟਕਪੂਰਾ 7 ਅਪ੍ਰੈਲ- “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਬਦਲਦਾ ਪੰਜਾਬ ਪ੍ਰੋਗਰਾਮ ਤਹਿਤ ਜਿੱਥੇ ਪੂਰੇ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਹੋਇਆ, ਉੱਥੇ ਹੀ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਹਲਕੇ ਕੋਟਕਪੂਰਾ ਵਿਖੇ ਵੱਖ ਵੱਖ ਸਕੂਲਾਂ ਵਿੱਚ ਲੱਖਾਂ ਰੁਪਏ ਨਾਲ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।

ਮੋਗਾ ਸੈ*ਕਸ ਸਕੈਂਡਲ ਮਾਮਲਾ : ਅਦਾਲਤ ਨੇ 4 ਪੁਲਿਸ ਅਧਿਕਾਰੀਆਂ ਨੂੰ ਸੁਣਾਈ ਸਜ਼ਾ

ਇਸ ਮੌਕੇ ਸਪੀਕਰ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਸੋਚ ਹੈ ਕਿ ਦੇਸ਼ ਦਾ ਭਵਿੱਖ ਬਣਾਉਣ ਲਈ ਬੱਚਿਆ ਦਾ ਭਵਿੱਖ ਬਣਾਇਆ ਜਾਵੇ। ਜਿਸ ਤੇ ਅਮਲ ਕਰਦਿਆਂ ਬੱਚਿਆਂ ਦਾ ਭਵਿੱਖ ਬਣਾਉਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਾਕਮਾਲ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ 189 ਬੱਚਿਆਂ ਨੇ ਜੇ.ਈ.ਈ ਦਾ ਟੈਸਟ ਪਾਸ ਕੀਤਾ ਹੈ ਅਤੇ ਹੁਣ ਉਹ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਪ੍ਰਾਪਤ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 98 ਪ੍ਰਤੀਸ਼ਤ ਸਕੂਲਾਂ ਦੀ ਚਾਰਦੀਵਾਰੀ ਬਣਾਈ ਜਾ ਚੁੱਕੀ ਹੈ ਅਤੇ ਸਕੂਲਾਂ ਦੀ ਸੁਰੱਖਿਆ ਲਈ 1177 ਚੌਂਕੀਦਾਰ ਭਰਤੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 1809 ਕੈਂਪਸ ਮੈਨੇਜਰਾਂ ਦੀ ਭਰਤੀ, 9200 ਨਵੀਂ ਕਮਰੇ ਬਣਾਉਣ ਦੇ ਨਾਲ ਨਾਲ 4700 ਕਲਾਸਰੂਮਾਂ ਦੀ ਨਵੀਨੀਕਰਨ ਵੀ ਕੀਤਾ ਗਿਆ ਹੈ।

ਉਨ੍ਹਾਂ ਸੰਧਵਾਂ ਨੇ ਕਿਹਾ ਕਿ ਇਹ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਧੀਆਂ ਬੁਨਿਆਦੀ ਢਾਂਚੇ ਦਾ ਹੀ ਅਸਰ ਹੈ ਕਿ ਪ੍ਰਾਈਵੇਟ ਸਕੂਲਾਂ ਤੋਂ 9000 ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਚੰਦਰਯਾਨ ਦੇਖਣ ਲਈ ਇਸਰੋ ਦਾ ਦੌਰਾ ਕਰਕੇ ਆਏ ਹਨ, ਜੋ ਕਿ ਬਹੁਤ ਹੀ ਗੋਰਵ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੋਰਡ ਦਾ ਨਤੀਜਾ 92 ਪ੍ਰਤੀਸ਼ਤ ਹੈ ਜੋ ਕਿ ਜਲਦੀ ਹੀ 100 ਪ੍ਰਤੀਸ਼ਤ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੱਚਿਆ ਦੇ ਨਾਲ ਨਾਲ ਅਧਿਆਪਕਾਂ ਨੂੰ ਟਰੇਨਿੰਗ ਲਈ ਸਿੰਘਾਪੁਰ ਅਤੇ ਫਿਨਲੈਂਡ ਭੇਜਿਆ ਗਿਆ ਹੈ, ਜਿਸ ਵਿੱਚ 234 ਪ੍ਰਿੰਸੀਪਲ, 144 ਪ੍ਰਾਇਮਰੀ ਅਧਿਆਪਕ, 150 ਪ੍ਰਿੰਸੀਪਲ ਅਤੇ ਅਧਿਆਪਕ ਸ਼ਾਮਲ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 123216 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਗਿਆ ਹੈ ਅਤੇ 10487 ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ। ਇਸ ਦੇ ਨਾਲ ਨਾਲ ਹੀ ਸਕੂਲਾਂ ਵਿੱਚ 1239 ਨਾਨ ਟੀਚਿੰਗ ਅਮਲੇ ਦੀ ਵੀ ਭਰਤੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਰਾਜ ਦੇ ਬਜਟ ਦਾ ਵੱਡਾ ਹਿੱਸਾ ਸਿੱਖਿਆ ਦੇ ਖੇਤਰ ਤੇ ਖਰਚ ਕੀਤਾ ਜਾਵੇਗਾ।

ਉਨ੍ਹਾਂ ਕੋਟਕਪੂਰਾ ਦੇ ਸਕੂਲਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨਾਂਸ ਵਿਖੇ ਲਗਭਗ 60 ਲੱਖ ਰੁਪਏ ਦੀ ਲਾਗਤ ਨਾਲ ਬਣੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਜਿਸ ਵਿੱਚ 26 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਬਾਊਂਡਰੀ ਵਾਲ, 7.50 ਲੱਖ ਦੀ ਲਾਗਤ ਨਾਲ ਰੂਮ ਦਾ ਨਿਰਮਾਣ, 1.10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਲੈਬ, 4.72 ਲੱਖ ਦੀ ਲਾਗਤ ਨਾਲ ਨਵੇਂ ਬਾਥਰੂਮ, 70 ਹਜ਼ਾਰ ਰੁਪਏ ਦੀ ਲਾਗਤ ਨਾਲ ਬਾਥਰੂਮ ਰਿਪੇਅਰ. 9.65 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਲਾਇਬ੍ਰੇਰੀ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਹੀਰਾ ਸਿੰਘ ਨਗਰ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਮਰਿਆਂ ਅਤੇ 30 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੇ ਰੈਂਪ ਦਾ ਉਦਘਾਟਨ ਕੀਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲਾ ਕੋਟਕੂਪਰਾ (ਲੜਕੇ) ਵਿਖੇ 2.10 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪ੍ਰੇਮ ਨਗਰ ਕੋਟਕਪੂਰਾ ਵਿਖੇ 2.63 ਲੱਖ ਰੁਪਏ ਦੀ ਲਾਗਤ ਲੜਕੀਆਂ ਲਈ ਬਾਥਰੂਮ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਨਾਲ ਨਾਲ ਬੀ.ਪੀ.ਈ.ਓ ਦਫਤਰ ਕੋਟਕਪੂਰਾ ਵਿਖੇ ਵੀ 3 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਗਿਆ ਹੈ।

ਇਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਨਾਮਨਾ ਖੱਟਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਤੇ ਸਕੂਲ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ ਖਰਚ ਦੇਣ ਦਾ ਵੀ ਐਲਾਨ ਕੀਤਾ।

ਆਯੁਸ਼ਮਾਨ ਖੁਰਾਨਾ ਦੀ ਪਤਨੀ ਨੂੰ ਮੁੜ ਤੋਂ ਹੋਇਆ ਬ੍ਰੈਸਟ ਕੈਂਸਰ; ਲੋਕਾਂ ਲਈ ਲਿਖਿਆ ਖਾਸ ਸੰਦੇਸ਼

0

ਅਦਾਕਾਰ ਆਯੁਸ਼ਮਾਨ ਖੁਰਾਨਾ ਦੀ ਪਤਨੀ ਤਾਹਿਰਾ ਕਸ਼ਯਪ ਇਕ ਵਾਰ ਫਿਰ ਬ੍ਰੈਸਟ ਕੈਂਸਰ ਨਾਲ ਜੂਝ ਰਹੀ ਹੈ। ਦੱਸ ਦੇਈਏ ਕਿ ਆਯੁਸ਼ਮਾਨ ਖੁਰਾਨਾ ਦੀ ਪਤਨੀ ਤਾਹਿਰਾ ਕਸ਼ਯਪ ਵੀ ਇੱਕ ਮਸ਼ਹੂਰ ਸ਼ਖਸੀਅਤ ਹੈ, ਉਹ ਇੱਕ ਲੇਖਕ ਦੇ ਨਾਲ ਨਾਲ ਨਿਰਦੇਸ਼ਕ ਵੀ ਹੈ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਸੋਮਵਾਰ ਨੂੰ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇਕ ਭਾਵੁਕ ਪੋਸਟ ਸ਼ੇਅਰ ਕਰਕੇ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ।

ਪੋਸਟ ‘ਚ ਤਾਹਿਰਾ ਨੇ ਲਿਖਿਆ ”ਜਦੋਂ ਜ਼ਿੰਦਗੀ ਵਿਚ ਮੁਸ਼ਕਲਾਂ ਆਉਂਦੀਆਂ ਹਨ, ਤੁਹਾਨੂੰ ਉਨ੍ਹਾਂ ਦਾ ਫਾਇਦਾ ਉਠਾਉਣਾ ਚਾਹੀਦਾ ਹੈ। ਕਿਉਂਕਿ ਇਸ ਨਾਲ ਜ਼ਿੰਦਗੀ ਸੌਖੀ ਹੋ ਜਾਂਦੀ ਹੈ ਪਰ ਜੇਕਰ ਫਿਰ ਤੋਂ ਉਹੀ ਮੁਸ਼ਕਲਾਂ ਆ ਜਾਣ ਤਾਂ ਇਸ ਨੂੰ ਕਾਲਾ ਖੱਟਾ ਸਮਝ ਕੇ ਆਰਾਮ ਨਾਲ ਪੀਓ। ਕਿਉਂਕਿ ਫਿਰ ਤੁਹਾਨੂੰ ਪਤਾ ਲੱਗੇਗਾ ਕਿ ਇਸਦਾ ਸੁਆਦ ਕਿਹੋ ਜਿਹਾ ਹੈ।

ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

ਤਾਹਿਰਾ ਅੱਗੇ ਕਹਿੰਦੀ ਹੈ ਕਿ ‘ਰੈਗੂਲਰ ਚੈਕਅੱਪ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਬ੍ਰੈਸਟ ਕੈਂਸਰ ਦੁਬਾਰਾ ਹੋ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਅੱਜ ਵਿਸ਼ਵ ਸਿਹਤ ਦਿਵਸ ਹੈ; ਚਲੋ ਆਪਣੀ ਮਿਹਨਤ ਦੇ ਅਨੁਸਾਰ ਇਸ ਨਾਲ ਨਜਿੱਠੀਏ ਅਤੇ ਆਪਣਾ ਪੂਰਾ ਧਿਆਨ ਰੱਖੀਏ।” ਦੱਸ ਦੇਈਏ ਕਿ ਇਸ ਤੋਂ ਪਹਿਲਾਂ ਤਾਹਿਰਾ ਨੂੰ ਸਾਲ 2018 ‘ਚ ਕੈਂਸਰ ਦਾ ਪਤਾ ਲੱਗਾ ਸੀ।

ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

0

ਲੰਬੀ/ਸ੍ਰੀ ਮੁਕਤਸਰ ਸਾਹਿਬ, 07 ਅਪ੍ਰੈਲ: ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਫੰਡ ਜਾਰੀ ਹੋਏ ਹਨ, ਜਿਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉੱਥੇ ਬਣੇ ਸਮਾਰਟ ਕਮਰੇ ਸਕੂਲਾਂ ਨੂੰ ਚਾਰ ਚੰਨ ਲਗਾਉਂਦੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਿੱਲਿਆਂਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਿਲਿਆਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਸਿੱਖਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਖਵਾਲਾ ਵਿਖੇ ਬਣੇ ਸਮਾਰਟ ਕਮਰਿਆਂ ਦਾ ਉਦਘਾਟਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ।

ਮੋਗਾ ਸੈ*ਕਸ ਸਕੈਂਡਲ ਮਾਮਲਾ : ਅਦਾਲਤ ਨੇ 4 ਪੁਲਿਸ ਅਧਿਕਾਰੀਆਂ ਨੂੰ ਸੁਣਾਈ ਸਜ਼ਾ

ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਗੁਣਤਾਮਕ ਸਿੱਖਿਆ ਲਈ ਵਚਨਬੱਧ ਹੈ। ਇਸ ਦੇ ਨਾਲ ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਰੋੜਾਂ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਨਾਲ ਸਮਾਰਟ ਕਮਰਿਆਂ ਦੀ ਉਸਾਰੀ ਹੋਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਸਰਕਾਰੀ ਸਕੂਲਾਂ ਵਿੱਚ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ ਹੈ ਜੋ ਕਿ ਪ੍ਰੋਜੈਕਟਰ, ਉੱਚ ਕੋਟੀ ਦੇ ਮਜਬੂਤ ਡੈਸਕ ਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਨਾਲ ਵਿਦਿਆਰਥੀਆਂ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ। ਉਨ੍ਹਾਂ ਸਮੂਹ ਮਾਤਾ-ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ।

 

“ਸਿੱਖਿਆ ਕ੍ਰਾਂਤੀ” ਮੁਹਿੰਮ ਹੇਠ ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿੱਚ ਆ ਰਹੀ ਨਵੀਕਰਨ ਦੀ ਲਹਿਰ – ਵਿਧਾਇਕ ਮਾਲੇਰਕੋਟਲਾ

0
ਮਾਲੇਰਕੋਟਲਾ 7 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲਾ ਲੈ ਕੇ ਸਿੱਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਕੇ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਮਿਆਰਾਂ ਦੇ ਅਨੁਕੂਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ 29 ਲੱਖ 40 ਹਜਾਰ ਰੁਪਏ ਦੀ ਲਾਗਤ ਨਾਲ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜਮਾਲਪੁਰਾ ਵਿਖੇ ਨਵੇਂ ਉਸਾਰੇ ਅਤੇ ਨਵੀਨੀਕਰਨ ਕੀਤੇ ਪਖਾਨਿਆਂ ਅਤੇ ਕਮਰਿਆਂ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ ।
“ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹੇ ਦੇ 162 ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਬੁਨਿਆਂਦੀ ਢਾਂਚੇ ਦੀ ਨੁਹਾਰ ਬਦਲਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਆਮ ਘਰ ਦੇ ਵਿਦਿਆਰਥੀਆਂ ਨੂੰ ਉੱਚ ਮਿਆਰ ਦਾ ਸਿੱਖਿਆ ਦਾ ਮਾਹੋਲ ਮਿਲ ਸਕੇ । ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕਾ ਮਾਲੇਰਕੋਟਲਾ ਦੇ 64 ਸਕੂਲ ਅਤੇ ਹਲਕਾ ਅਮਰਗੜ੍ਹ ਦੇ 98 ਪ੍ਰਾਇਮਰੀ ਅਤੇ ਹਾਈ ਸਕੂਲ ਸ਼ਾਮਿਲ ਹਨ ।
ਵਿਧਾਇਕ ਮਾਲੇਰਕੋਟਲਾ ਡਾ. ਰਹਿਮਾਨ ਨੇ ਦੱਸਿਆ ਕਿ ਸਰਕਾਰੀ ਪ੍ਰਾਈਮਰੀ ਸਕੂਲ ਜਮਾਲਪੁਰਾ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਨਵੇਂ ਕਮਰੇ ਅਤੇ ਤਿੰਨ ਕਮਰਿਆਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਸਰਕਾਰੀ ਹਾਈ ਸਕੂਲ ਜਮਾਲਪੁਰਾ ਵਿਖੇ ਵੀ 3 ਲੱਖ 40 ਹਜਾਰ ਰੁਪਏ ਦੀ ਲਾਗਤ ਨਾਲ ਕਮਰਿਆਂ ਅਤੇ ਪਖਾਨਿਆਂ ਦਾ ਨਵੀਨੀਕਰਨ ਕੀਤਾ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਵਿਲੱਖਣ ਬਦਲਾਅ ਆ ਰਹੇ ਹਨ। ਸਰਕਾਰੀ ਸਕੂਲਾਂ ਦੀ ਨੁਹਾਰ ਤੇਜ਼ੀ ਨਾਲ ਬਦਲ ਰਹੀ ਹੈ ਅਤੇ ਉਨ੍ਹਾਂ ਨੂੰ ਨਵੇਂ ਯੁੱਗ ਦੇ ਤਕਨੀਕੀ ਅਤੇ ਬੁਨਿਆਦੀ ਢਾਂਚਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ
ਡਾ. ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਤੇ ਯੋਗ ਬਣਾਉਣਾ ਹੈ ਤਾਂ ਜੋ ਆਮ ਘਰਾਂ ਦੇ ਬੱਚਿਆਂ ਨੂੰ ਵੀ ਉੱਚ ਮਿਆਰੀ ਸਿੱਖਿਆ ਆਪਣੀ ਰਿਹਾਇਸ਼ ਨੇੜੇ ਹੀ ਮਿਲ ਸਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਮਾਲੇਰਕੋਟਲਾ ਹਲਕੇ ਵਿੱਚ ਬਹੁਤ ਸਾਰੇ ਸਕੂਲਾਂ ਦੀ ਨਵੀਨੀਕਰਨ ਪ੍ਰਕਿਰਿਆ ਜਾਰੀ ਹੈ ਅਤੇ ਹਰ ਸਕੂਲ ਨੂੰ ਆਧੁਨਿਕ ਸੁਵਿਧਾਵਾਂ ਨਾਲ ਸੰਵਾਰਿਆ ਜਾਵੇਗਾ । ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਲਈ 12 ਫੀਸਦੀ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸਿੱਖਿਆ ਵਿੱਚ ਉੱਤਮਤਾ ਲਈ ਸਿੱਖਿਆ ਵਿਭਾਗ ਦੇ ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਅਤੇ ਅਧਿਆਪਕਾਂ ਨੂੰ ਪ੍ਰਿੰਸੀਪਲਜ਼ ਅਕੈਡਮੀ, ਸਿੰਗਾਪੁਰ; ਨੈਸ਼ਨਲ ਇੰਸਟੀਚਿਊਟ ਆੱਫ ਐਜੁਕੇਸ਼ਨ (NIE) ਇੰਟਰਨੈਸ਼ਨਲ, ਸਿੰਗਾਪੁਰ ਦੀ ਤੁਰਕੂ ਯੂਨੀਵਰਸਿਟੀ, ਫਿਨਲੈਂਡ ਅਤੇ ਇੰਡੀਅਨ ਇੰਸਟੀਚਿਊਟ ਆੱਫ ਮੈਨੇਜਮੈਂਟ (IIM) ਅਹਿਮਦਾਬਾਦ ਵਰਗੀਆਂ ਸੰਸਥਾਵਾਂ ਵਿਚ ਭੇਜਿਆ ਗਿਆ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਸਕੂਲ ਆਫ ਐਮੀਨੈਂਸ,ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ, 58 ਹਜਾਰ ਤੋਂ ਵੱਧ ਨੌਕਰੀਆਂ,ਨਹਿਰੀ ਪਾਣੀ,ਮੁਹੱਲਾ ਕਲੀਨਿਕਾਂ,ਟੋਲ ਪਲਾਜਿਆਂ,ਸੜਕ ਸੁਰੱਖਿਆ ਫੋਰਸ ਆਦਿ ਸੰਬੰਧੀ ਵਿਚਾਰ ਸਾਂਝੇ ਕੀਤੇ ।
ਸਕੂਲ ਵਿੱਚ ਪੜ੍ਹਦੀ ਵਿਦਿਆਰਥਣ ਦੀ ਮਾਤਾ ਸਲਮਾ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਵਿੱਚ ਹੋਏ ਇਨ੍ਹਾਂ ਵਿਕਾਸ ਕਾਰਜਾਂ ਨਾਲ ਵਿਦਿਆਰਥੀਆਂ ਲਈ ਅਕਾਦਮਿਕ ਤੌਰ ‘ਤੇ ਬਿਹਤਰ ਮਾਹੌਲ ਸਿਰਜਕੇ ਸਰਕਾਰੀ ਸਕੂਲਾਂ ਦੇ ਖੇਤਰ ਵਿੱਚ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਮਨੋਬਲ ਹੋਰ ਉੱਚਾ ਹੋਵੇਗਾ ਅਤੇ ਇਸ ਦੇ ਬਿਹਤਰ ਨਤੀਜੇ ਭਵਿੱਖ ਵਿੱਚ ਅੱਗੇ ਆਉਂਣਗੇ । ਪਖਾਨਿਆਂ ਅਤੇ ਕਮਰਿਆਂ ਦੀ ਨਵੀਨੀਕਰਨ ਨਾਲ ਨਾ ਸਿਰਫ਼ ਸਕੂਲ ਦੀ ਸਫਾਈ ਅਤੇ ਸੁਵਿਧਾ ਵਿਚ ਵਾਧਾ ਹੋਇਆ ਹੈ, ਸਗੋਂ ਬੱਚਿਆਂ ਦੀ ਪੜ੍ਹਾਈ ‘ਚ ਸਾਫ ਸੁਥਰੇ ਮਾਹੋਲ ਕਰਕੇ ਹੋਰ ਰੁਚੀ ਵੀ ਵਧੇਗੀ । ਉਨ੍ਹਾਂ ਇਸ ਮੌਕੇ ਸਕੂਲ ਵਿੱਚ ਮਿਲ ਰਹੀਆਂ ਸਹੂਲਤਾਵਾਂ ਦਾ ਜਿਕਰ ਕਰਦਿਆ ਤਸੱਲੀ ਦਾ ਪ੍ਰਗਟਾਵਾ ਕੀਤਾ ।

ਮੁੰਬਈ ਤੋਂ ਬਨਾਰਸ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਔਰਤ ਦੀ ਮੌਤ

0

ਮੁੰਬਈ ਤੋਂ ਬਨਾਰਸ ਜਾ ਰਹੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ‘ਚ 89 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ। ਇਸ ਤੋਂ ਬਾਅਦ ਜਹਾਜ਼ ਨੇ ਛਤਰਪਤੀ ਸੰਭਾਜੀਨਗਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ।

ਮੋਗਾ ਸੈ*ਕਸ ਸਕੈਂਡਲ ਮਾਮਲਾ : ਅਦਾਲਤ ਨੇ 4 ਪੁਲਿਸ ਅਧਿਕਾਰੀਆਂ ਨੂੰ ਸੁਣਾਈ ਸਜ਼ਾ

ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ ਮ੍ਰਿਤਕ ਦੀ ਪਛਾਣ ਸੁਸ਼ੀਲਾ ਦੇਵੀ ਵਜੋਂ ਹੋਈ ਹੈ, ਜੋ ਕਿ ਮਿਰਜ਼ਾਪੁਰ, ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ। ਮਹਿਲਾ ਮੁੰਬਈ ਤੋਂ ਫਲਾਈਟ ‘ਚ ਸਵਾਰ ਹੋਈ ਸੀ। ਸਫ਼ਰ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਮੈਡੀਕਲ ਐਮਰਜੈਂਸੀ ਕਾਰਨ ਜਹਾਜ਼ ਰਾਤ 10 ਵਜੇ ਦੇ ਕਰੀਬ ਚਿਕਲਥਾਣਾ ਹਵਾਈ ਅੱਡੇ ‘ਤੇ ਉਤਰਿਆ। ਲੈਂਡਿੰਗ ਸਮੇਂ ਮੈਡੀਕਲ ਟੀਮ ਨੇ ਔਰਤ ਦੀ ਜਾਂਚ ਕੀਤੀ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।ਏਅਰਲਾਈਨ ਮੁਤਾਬਕ ਔਰਤ ਦੀ ਲਾਸ਼ ਨੂੰ ਛਤਰਪਤੀ ਸੰਭਾਜੀਨਗਰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਭੇਜਿਆ ਗਿਆ। ਅਤੇ ਪੂਰੀ ਪ੍ਰਕਿਰਿਆ ਤੋਂ ਬਾਅਦ ਫਲਾਈਟ ਨੂੰ ਬਨਾਰਸ ਲਈ ਰਵਾਨਾ ਕਰ ਦਿੱਤਾ ਗਿਆ।

ਮੋਗਾ ਸੈ*ਕਸ ਸਕੈਂਡਲ ਮਾਮਲਾ : ਅਦਾਲਤ ਨੇ 4 ਪੁਲਿਸ ਅਧਿਕਾਰੀਆਂ ਨੂੰ ਸੁਣਾਈ ਸਜ਼ਾ

0

ਚੰਡੀਗੜ੍ਹ: 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 4 ਪੁਲਿਸ ਅਧਿਕਾਰੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਪੁਲਿਸ ਇੰਸਪੈਕਟਰ ਰਮਨ ਨੂੰ ਇੱਕ ਹੋਰ ਧਾਰਾ ਵਿੱਚ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ।

ਇਨ੍ਹਾਂ ਵਿੱਚ ਤਤਕਾਲੀ ਐਸਐਸਪੀ ਦਵਿੰਦਰ ਸਿੰਘ ਗਰਚਾ, ਸਾਬਕਾ ਐਸਪੀ ਹੈੱਡਕੁਆਰਟਰ ਮੋਗਾ ਪਰਮਦੀਪ ਸਿੰਘ ਸੰਧੂ, ਸਾਬਕਾ ਐਸਐਚਓ ਥਾਣਾ ਸਿਟੀ ਮੋਗਾ ਰਮਨ ਕੁਮਾਰ ਅਤੇ ਥਾਣਾ ਸਿਟੀ ਮੋਗਾ ਦੇ ਤਤਕਾਲੀ ਐਸਐਚਓ ਅਮਰਜੀਤ ਸਿੰਘ ਸ਼ਾਮਲ ਹਨ।

ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ‘ਤੇ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਦੱਸਿਆ ਕਿ ਫੈਸਲਾ ਬਹੁਤ ਵਧੀਆ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਫੈਸਲੇ ਤੋਂ ਸੰਤੁਸ਼ਟ ਹਨ। ਦੱਸ ਦੇਈਏ ਕਿ 29 ਮਾਰਚ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਚਾਰਾਂ ਨੂੰ ਦੋਸ਼ੀ ਪਾਇਆ ਸੀ। ਅਕਾਲੀ ਆਗੂ ਤੋਤਾ ਸਿੰਘ ਪੁੱਤਰ ਬਰਜਿੰਦਰ ਸਿੰਘ ਉਰਫ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।

ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ, ਪੜੋ ਕੀ ਹੈ ਮਾਮਲਾ

0

ਲੁਧਿਆਣਾ ਦੀ ਕੇਂਦਰੀ ਜੇਲ ‘ਚ ਬੀਤੀ ਰਾਤ ਕੈਦੀਆਂ ਵਿਚਾਲੇ ਲੜਾਈ ਹੋ ਗਈ। ਪਤਾ ਲੱਗਾ ਹੈ ਕਿ ਦੇਰ ਰਾਤ ਜਦੋਂ ਕੈਦੀ ਬੈਰਕ ਵਿੱਚ ਸੌਣ ਲਈ ਗਏ ਤਾਂ ਦੋ ਕੈਦੀਆਂ ਨੇ ਇੱਕ ਕੈਦੀ ਨੂੰ ਪੈਰਾਂ ਕੋਲ ਸੌਣ ਲਈ ਕਿਹਾ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਦੋਵੇਂ ਕੈਦੀਆਂ ਨੇ ਗੁੱਸੇ ਵਿਚ ਆ ਕੇ ਉਸ ਦੇ ਸਿਰ ‘ਤੇ ਸ਼ੀਸ਼ੇ ਦਾ ਗਿਲਾਸ ਭੰਨ ਦਿੱਤਾ।

ਭਾਰਤੀ ਸ਼ੇਅਰ ਬਾਜ਼ਾਰ ‘ਚ ਉਥਲ-ਪੁਥਲ, ਨਿਫਟੀ ਅਤੇ ਸੈਂਸੈਕਸ ‘ਚ ਰਿਕਾਰਡ ਗਿਰਾਵਟ

ਜਾਣਕਾਰੀ ਦਿੰਦਿਆਂ ਜ਼ਖਮੀ ਕੈਦੀ ਕਮਲਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਜੇਲ ‘ਚ ਬੰਦ ਹੈ। ਬੀਤੀ ਰਾਤ ਜਦੋਂ ਉਹ ਬੈਰਕ ਵਿੱਚ ਸੌਣ ਲਈ ਗਿਆ ਤਾਂ ਉੱਥੇ ਉਸ ਦੀ ਵਿਰੋਧੀ ਧਿਰ ਦੇ ਦੋ ਨੌਜਵਾਨ ਮੌਜੂਦ ਸਨ। ਦੋਵਾਂ ਨੇ ਉਸ ਨੂੰ ਪੈਰਾਂ ਕੋਲ ਸੌਣ ਲਈ ਕਿਹਾ। ਜਦੋ ਉਸਨੇ ਇਹ ਕਰਨ ਤੋਂ ਮਨਾਂ ਕਰਨ ਦਿੱਤਾ ਤਾਂ ਗੁੱਸੇ ‘ਚ ਆ ਕੇ ਦੋਵਾਂ ਨੌਜਵਾਨਾਂ ਨੇ ਉਸ ਦੇ ਸਿਰ ‘ਤੇ ਕੱਚ ਨਾਲ ਵਾਰ ਕਰ ਦਿੱਤਾ। ਖੂਨ ਨਾਲ ਲੱਥਪੱਥ ਹਾਲਤ ‘ਚ ਉਸ ਨੂੰ ਪਹਿਲਾਂ ਜੇਲ ਹਸਪਤਾਲ ਲਿਜਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਲਿਆਂਦਾ ਗਿਆ। ਦੱਸ ਦੇਈਏ ਕਿ ਪਤਾ ਲੱਗਾ ਹੈ ਕਿ ਕਮਲਜੀਤ ਲੁੱਟ-ਖੋਹ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹੈ।

ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਜ਼ਬਰਦਸਤ ਹੰਗਾਮਾ, ਸਦਨ ‘ਚ ਗੂੰਜਿਆ ਵਕਫ਼ ਕਾਨੂੰਨ ਦਾ ਮੁੱਦਾ

0

ਨਵੀ ਦਿੱਲੀ : ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਸੋਮਵਾਰ ਨੂੰ ਭਾਰੀ ਹੰਗਾਮਾ ਹੋਇਆ, ਕਿਉਂਕਿ ਵਕਫ ਐਕਟ ‘ਤੇ ਨੈਸ਼ਨਲ ਕਾਨਫਰੰਸ ਦੁਆਰਾ ਪੇਸ਼ ਕੀਤੇ ਗਏ ਮੁਲਤਵੀ ਮਤੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਆਪਸ ਚ ਭੀੜ ਗਏ। ਭਾਰੀ ਰੌਲੇ ਰੱਪੇ ਅਤੇ ਨਾਅਰੇਬਾਜ਼ੀ ਦੌਰਾਨ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।

ਵਿਧਾਨ ਸਭਾ ਸਪੀਕਰ ਰਾਠੌਰ ਨੇ ਸਦਨ ਦੇ ਨਿਯਮ 58 ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਮਾਮਲਾ ਫਿਲਹਾਲ ਅਦਾਲਤ ਵਿੱਚ ਵਿਚਾਰ ਅਧੀਨ ਹੈ। ਇਸ ਲਈ ਪ੍ਰਸ਼ਨ ਕਾਲ ਮੁਲਤਵੀ ਕਰਕੇ ਇਸ ‘ਤੇ ਚਰਚਾ ਨਹੀਂ ਕੀਤੀ ਜਾ ਸਕਦੀ। ਦੱਸ ਦਈਏ ਕਿ ਭਾਜਪਾ ਵਿਧਾਇਕ ਨੇ ਪ੍ਰਸ਼ਨ ਕਾਲ ਦੌਰਾਨ ਵਕਫ਼ ਕਾਨੂੰਨ ‘ਤੇ ਚਰਚਾ ਦੀ ਮੰਗ ਕੀਤੀ। ਭਾਜਪਾ ਦੇ ਵਿਧਾਇਕ ਪ੍ਰਸ਼ਨ ਕਾਲ ਦੀਆਂ ਕਾਪੀਆਂ ਲੈ ਕੇ ਸਦਨ ਵਿੱਚ ਖੜ੍ਹੇ ਸਨ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਸਦਨ ਵਿੱਚ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਨੈਸ਼ਨਲ ਕਾਨਫਰੰਸ ਦੇ ਇੱਕ ਵਿਧਾਇਕ ਨੇ ਵਕਫ਼ (ਸੋਧ) ਬਿੱਲ, 2024 ਦੇ ਖਿਲਾਫ ਮੁਲਤਵੀ ਮਤਾ ਪੇਸ਼ ਕੀਤਾ। ਇਸ ਪ੍ਰਸਤਾਵ ਵਿੱਚ ਕੇਂਦਰ ਸਰਕਾਰ ਦੁਆਰਾ ਸੰਸਦ ਵਿੱਚ ਹਾਲ ਹੀ ਵਿੱਚ ਪਾਸ ਕੀਤੇ ਗਏ ਵਕਫ਼ ਐਕਟ ਵਿੱਚ ਕੀਤੇ ਗਏ ਬਦਲਾਅ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਸੀ। ਓਧਰ, ਭਾਜਪਾ ਵਿਧਾਇਕਾਂ ਨੇ ਇਸ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਵਕਫ਼ ਐਕਟ ਵਿੱਚ ਸੋਧ ਪਾਰਦਰਸ਼ਤਾ ਵਧਾਉਣ ਅਤੇ ਵਕਫ਼ ਜਾਇਦਾਦ ਦੀ ਦੁਰਵਰਤੋਂ ਰੋਕਣ ਲਈ ਕੀਤੀ ਗਈ ਹੈ। ਭਾਜਪਾ ਵਿਧਾਇਕ ਦਲ ਦੇ ਨੇਤਾ ਨੇ ਸਦਨ ‘ਚ ਕਿਹਾ, ”ਇਹ ਪ੍ਰਸਤਾਵ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਇਸ ਦਾ ਮਕਸਦ ਸਿਰਫ ਲੋਕਾਂ ਨੂੰ ਭੜਕਾਉਣਾ ਹੈ।

 

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਦੇ ਬੇਗੂਸਰਾਏ ‘ਚ ਰਾਹੁਲ ਦੀ ਪਦਯਾਤਰਾ

0

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਭਾਵ ਸੋਮਵਾਰ (7 ਅਪ੍ਰੈਲ) ਨੂੰ ਬੇਗੂਸਰਾਏ ‘ਚ ‘ਪਲਾਇਨ ਰੋਕੋ, ਨੌਕਰੀਆਂ ਦਿਓ’ ਪਦਯਾਤਰਾ ‘ਚ ਸ਼ਾਮਿਲ ਹੋਏ। ਇਸ ਦੀ ਸ਼ੁਰੂਆਤ ਕਾਂਗਰਸ ਦੇ ਨੌਜਵਾਨ ਆਗੂ ਅਤੇ ਜੇਐਨਯੂ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਨੇ ਕੀਤੀ ਹੈ। ਕਨ੍ਹਈਆ ਬੇਗੂਸਰਾਏ ਦੇ ਹੀ ਰਹਿਣ ਵਾਲੇ ਹਨ।ਰਾਹੁਲ ਨੇ ਪਦਯਾਤਰਾ ਚ ਸ਼ਾਮਿਲ ਹੋਣ ਵਾਲਿਆਂ ਨੂੰ ਸਫੇਦ ਟੀ-ਸ਼ਰਟਾਂ ਪਾ ਕੇ ਇਸ ਵਿੱਚ ਹਿੱਸਾ ਲੈਣ ਦੀ ਬੇਨਤੀ ਕੀਤੀ ਸੀ। ਭੀੜ ਵਿੱਚ ਕਈ ਨੌਜਵਾਨ ਚਿੱਟੇ ਰੰਗ ਦੀਆਂ ਟੀ-ਸ਼ਰਟਾਂ ਵਿੱਚ ਨਜ਼ਰ ਆਏ।

ਭਾਰਤੀ ਸ਼ੇਅਰ ਬਾਜ਼ਾਰ ‘ਚ ਉਥਲ-ਪੁਥਲ, ਨਿਫਟੀ ਅਤੇ ਸੈਂਸੈਕਸ ‘ਚ ਰਿਕਾਰਡ ਗਿਰਾਵਟ

ਬੇਗੂਸਰਾਏ ਤੋਂ ਬਾਅਦ ਰਾਹੁਲ ‘ਸੰਵਿਧਾਨ ਸੁਰੱਖਿਆ ਸੰਮੇਲਨ’ ‘ਚ ਹਿੱਸਾ ਲੈਣ ਲਈ ਪਟਨਾ ਲਈ ਰਵਾਨਾ ਹੋਣਗੇ। ਬੇਗੂਸਰਾਏ ਵਿੱਚ ਆਯੋਜਿਤ ਮਾਰਚ ਦਾ ਉਦੇਸ਼ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਕਾਰਨ ਬਿਹਾਰ ਤੋਂ ਨੌਜਵਾਨਾਂ ਦੇ ਵੱਡੇ ਪੱਧਰ ‘ਤੇ ਪਰਵਾਸ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮਾਰਚ ਦੇ ਜ਼ਰੀਏ, ਗਾਂਧੀ ਰਾਜ ਵਿੱਚ ਨੌਕਰੀਆਂ ਅਤੇ ਬਿਹਤਰ ਮੌਕਿਆਂ ਦੀ ਲੜਾਈ ਵਿੱਚ ਨੌਜਵਾਨਾਂ ਨਾਲ ਆਪਣੀ ਇਕਮੁੱਠਤਾ ਦਾ ਸੰਕੇਤ ਦੇ ਰਹੇ ਹਨ।