Home Blog Page 737

ਚਾਰ ਵਿਰੁੱਧ ਤੰਗ ਪ੍ਰੇਸ਼ਾਨ ਕਰਨ ਅਤੇ ਆਤਮ-ਹੱਤਿਆ ਲਈ ਮਜ਼ਬੂਰ ਕਰਨ ਤੇ ਕੇਸ ਦਰਜ

0

ਪਟਿਆਲਾ, 5 ਅਗਸਤ 2025 : ਥਾਣਾ ਤ੍ਰਿਪੜੀ ਪੁਲਸ (Tripuri Police Station) ਨੇ ਚਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 108 ਬੀ. ਐਨ. ਐਸ. ਤਹਿਤ ਤੰਗ ਪੇ੍ਰਸ਼ਾਨ ਕਰਨ ਅਤੇ ਆਤਮ-ਹੱਤਿਆ ਲਈ ਮਜ਼ਬੂਰ ਕਰਨ ਤੇ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਾਸੀਆ ਕਿੰਦਰ ਤੇ ਬਿੰਦੋ, ਮਾਮੀ ਅਤੇ ਮਨਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮਕਾਨ ਨੰ. 72 ਗਲੀ ਨੰ. 09 ਸ਼ਹੀਦ ਊਧਮ ਸਿੰਘ ਨਗਰ ਝਿੱਲ ਰੋਡ ਪਟਿਆਲਾ ਸ਼ਾਮਲ ਹਨ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਮਨੀਸ਼ਾ ਪੁੱਤਰੀ ਜਗਤਾਰ ਸਿੰਘ ਵਾਸੀ ਮਕਾਨ ਨੰ. 72 ਗਲੀ ਨੰ. 09 ਸ਼ਹੀਦ ਊਧਮ ਸਿੰਘ ਨਗਰ ਝਿੱਲ ਰੋਡ ਪਟਿਆਲਾ ਨੇ ਦੱਸਿਆ ਕਿ 22 ਜੁਲਾਈ ਨੂੰ ਉਸਦਾ ਭਰਾ ਮਨਪ੍ਰੀਤ ਸਿੰਘ ਜੋ ਕਿ ਅਚਾਨਕ ਘਰ ਤੋ ਚਲਿਆ ਗਿਆ ਸੀ ਪਰ ਘਰ ਵਾਪਸ ਨਹੀ ਸੀ ਆਇਆ, ਜਿਸਨੂੰ ਲੱਭਣ ਲਈ ਉਸਦੇ ਪਿਤਾ 31 ਜੁਲਾਈ 25 ਨੂੰ ਉਸਦੀਆਂ ਮਾਸੀਆਂ ਬਿੰਦੋ ਵਾਸੀ ਪਿੰਡ ਖੁੱਸਦ ਅਤੇ ਕਿੰਦਰ ਵਾਸੀ ਪਿੰਡ ਪੰਡੋੋਰੀ ਜਿਲਾ ਤਰਨਤਾਰਨ ਤੇ ਮਾਮੀ ਵਾਸੀ ਅੰਮ੍ਰਿਤਸਰ ਨਾਲ ਘਰ ਤੋਂ ਸਮਾਣਾ ਵੱਲ ਗਏ ਸਨ ਪਰ ਉਸ ਤੋ ਬਾਅਦ ਉਸਦੇ ਪਿਤਾ ਵੀ ਘਰ ਨਹੀ ਆਏ ਤਾਂ 3 ਅਗਸਤ 2025 ਨੂੰ ਉਸਨੂੰ ਪਤਾ ਲੱਗਿਆ ਕਿ ਉਸਦੇ ਪਿਤਾ ਦੀ ਲਾਸ਼ ਭਾਖੜਾ ਨਹਿਰ ਵਿੱਚੋ ਮਿਲੀ ਹੈ ।

ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਦੋਵੇਂ ਜਣੀਆਂ ਅਕਸਰ ਹੀ ਉਸ ਦੇ ਪਿਤਾ ਨੂੰ ਤੰਗ ਪ੍ਰੇਸ਼ਾਨ ਕਰਦੀਆਂ ਰਹਿੰਦੀਆਂ ਸਨ ਤੇ ਉਸਦਾ ਭਰਾ ਵੀ ਆਪਣੀਆਂ ਮਾਸੀਆਂ ਦੇ ਕਹਿਣ ਤੇ ਆਪਣੇ ਪਿਤਾ ਨੂੰ ਤੰਗ ਪੇ੍ਰਸ਼ਾਨ ਕਰਦਾ ਰਹਿੰਦਾ ਸੀ, ਜਿਨ੍ਹਾਂ ਤੋਂ ਤੰਗ ਆ ਕੇ ਉਸ ਦੇ ਪਿਤਾ ਨੇ ਆਤਮ ਹੱਤਿਆ ਕਰ ਲਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਸਕੂਟਰੀ ਮੋਟਰਸਾਈਕਲ ਵਿਚ ਲਿਆ ਕੇ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ

ਐਨ. ਆਈ. ਏ. ਨੇ ਕੀਤੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ

0
NIA

ਚੰਡੀਗੜ੍ਹ, 5 ਅਗਸਤ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) (N. I. A.) ਨੇ ਮੰਗਲਵਾਰ ਸਵੇਰੇ ਪੰਜਾਬ ਦੇ ਅੰਮ੍ਰਿਤਸਰ (Amritsar) ਸ਼ਹਿਰ ਦੇ ਸ਼ਾਸਤਰੀ ਨਗਰ ਅਤੇ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਵਿੱਚ ਇੱਕ ਘਰ `ਤੇ ਛਾਪਾ ਮਾਰਿਆ । ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ, ਵਿਸ਼ਾਲ ਸ਼ਰਮਾ ਨਾਮ ਦੇ ਇੱਕ ਨੌਜਵਾਨ ਦੇ ਘਰ `ਤੇ ਛਾਪਾ ਮਾਰਿਆ ਗਿਆ, ਜੋ ਰਣਜੀਤ ਐਵੇਨਿਊ ਵਿੱਚ ਇਮੀਗ੍ਰੇਸ਼ਨ (ਵਿਦੇਸ਼ ਭੇਜਣ ਨਾਲ ਸਬੰਧਤ ਕੰਮ) ਵਿੱਚ ਕੰਮ ਕਰਦਾ ਹੈ ।

ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਨੇੜੇ ਪਿੰਡ ਚਿਤੌੜਗੜ੍ਹ ਵਿੱਚ ਕੀਤੀ ਛਾਪੇਮਾਰੀ

ਐਨ. ਆਈ. ਏ. ਨੇ ਪੰਜਾਬ ਦੇ ਸ਼ਹਿਰ ਗੁਰਦਾਸਪੁਰ (Gurdaspur) ਦੇ ਫਤਿਹਗੜ੍ਹ ਚੂੜੀਆਂ ਨੇੜੇ ਪਿੰਡ ਚਿਤੌੜਗੜ੍ਹ ਵਿੱਚ ਸੇਵਾਮੁਕਤ ਫੌਜੀ ਕਾਕਾ ਫੌਜੀ ਉਰਫ਼ ਕਸ਼ਮੀਰ ਸਿੰਘ ਦੇ ਘਰ ਛਾਪਾ ਮਾਰਿਆ (Raided) ਹੈ । ਪਿਛਲੇ ਪੰਜ ਘੰਟਿਆਂ ਤੋਂ ਜਾਂਚ ਚੱਲ ਰਹੀ ਹੈ। ਜਾਂਚ ਦੌਰਾਨ ਘਰ ਦੇ ਕਿਸੇ ਵੀ ਮੈਂਬਰ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ । ਇਸ ਦੌਰਾਨ, ਸਥਾਨਕ ਪੁਲਿਸ ਵੀ ਉੱਥੇ ਮੌਜੂਦ ਸੀ ਅਤੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ ।

Read More : 1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੋਲੀਆਂ ਮਾਰ ਮਾਰ ਕੇ ਕੀਤਾ ਫਾਈਨਾਂਸਰ ਦਾ ਕ. ਤ. ਲ

0
Gurugram Murder

ਗੁਰੂਗ੍ਰਾਮ, 5 ਅਗਸਤ 2025 : ਦਿੱਲੀ ਦੇ ਵਸਨੀਕ (Residents of Delhi) 40 ਸਾਲਾ ਰੋਹਿਤ ਸ਼ੌਕੀਨ ਦਾ ਬੀਤੀ ਰਾਤ ਗੋਲੀਆਂ ਮਾਰ ਮਾਰ ਕੇ ਕਤਲ (Murder by shooting) ਕਰ ਦਿੱਤਾ ਗਿਆ ਹੈ। ਉਕਤ ਘਟਨਾ ਸੋਮਵਾਰ ਦੇਰ ਰਾਤ ਸੈਕਟਰ-77 ਵਿੱਚ ਵਾਪਰੀ ।

ਕਿਥੇ ਵਾਪਰੀ ਹੈ ਘਟਨਾ

ਦਿੱਲੀ ਦੇ ਨੰਗਲੋਈ ਦੇ ਰਹਿਣ ਵਾਲੇ ਰੋਹਿਤ ਸ਼ੌਕੀਨ (Rohit Shaukeen) (40) ਦੀ ਐਸ. ਪੀ. ਆਰ. ਰੋਡ `ਤੇ ਪਾਮ ਹਿਲਜ਼ ਸੋਸਾਇਟੀ ਦੇ ਸਾਹਮਣੇ ਹਮਲਾਵਰਾਂ ਨੇ 6 ਤੋਂ ਵੱਧ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਹਰਿਆਣਵੀ ਗਾਇਕ ਅਤੇ ਸਿਆਸਤਦਾਨ ਰਾਹੁਲ ਫਾਜ਼ਿਲਪੁਰੀਆ ਦਾ ਫਾਈਨਾਂਸਰ ਸੀ । ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ ।

ਹਮਲਾਵਰ ਆਏ ਸਨ ਫੂਡ ਡਿਲਵਰੀ ਕੰਪਨੀਆਂ ਦੀਆਂ ਟੀ-ਸ਼ਰਟਾਂ ਪਾ ਕੇ

ਉਕਤ ਕਤਲ ਦੀ ਘਟਨਾ ਦੇ ਪ੍ਰਤੱਖਦਰਸ਼ੀਆਂ ਮੁਤਾਬਕ ਹਮਲਾਵਰਾਂ ਨੇ ਫੂਡ ਡਿਲੀਵਰੀ ਕੰਪਨੀਆਂ ਦੀਆਂ ਟੀ-ਸ਼ਰਟਾਂ ਪਾਈਆਂ ਹੋਈਆਂ ਸਨ, ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਆਪਣੀ ਪਛਾਣ ਲੁਕਾਉਣ ਦੀ ਕੋਸ਼ਿਸ਼ ਕੀਤੀ । ਰੋਹਿਤ ਦੇ ਸਰੀਰ `ਤੇ 5-6 ਗੋਲੀਆਂ ਲੱਗੀਆਂ ਅਤੇ ਗੋਲੀਆਂ ਦੇ ਖੋਲ ਮੌਕੇ `ਤੇ ਖਿੰਡੇ ਹੋਏ ਮਿਲੇ । ਸੂਚਨਾ ਮਿਲਦੇ ਹੀ ਪੁਲਸ ਰੋਹਿਤ ਨੂੰ ਹਸਪਤਾਲ ਲੈ ਗਈ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ।

ਪੁਲਸ ਜੋੜ ਰਹੀ ਹੈ ਕਤਲ ਨੂੰ ਫਾਜਲਿਪੁਰੀਆ ਤੇ ਹੋਏ ਹਮਲੇ ਨਾਲ

ਕਤਲ ਦੀ ਘਟਨਾ ਦੀ ਜਾਂਚ ਕਰ ਰਹੀ ਪੁਲਸ ਨੂੰ ਸ਼ੱਕ ਹੈ ਕਿ ਇਹ ਕਤਲ ਜਾਇਦਾਦ ਦੇ ਝਗੜੇ ਜਾਂ ਪੁਰਾਣੀ ਦੁਸ਼ਮਣੀ ਦਾ ਜਿਥੇ ਨਤੀਜਾ ਹੋ ਸਕਦਾ ਹੈ, ਉਥੇ ਪੁਲਸ ਵਲੋਂ ਇਸਨੂੰ ਫਾਜ਼ਿਲਪੁਰੀਆ `ਤੇ ਹੋਏ ਹਮਲੇ ਨਾਲ ਵੀ ਜੋੜਿਆ ਜਾ ਰਿਹਾ ਹੈ, ਹਾਲਾਂਕਿ ਇਸਦੀ ਅਧਿਕਾਰਤ ਤੌਰ `ਤੇ ਪੁਸ਼ਟੀ ਨਹੀਂ ਹੋਈ ਹੈ । ਮਾਨੇਸਰ ਦੇ ਏ. ਸੀ. ਪੀ. ਵਰਿੰਦਰ ਸੈਣੀ (A. C. P. Virendra Saini) ਨੇ ਕਿਹਾ ਕਿ ਪੁਲਸ ਰੋਹਿਤ ਦੇ ਅਪਰਾਧਿਕ ਪਿਛੋਕੜ ਸਮੇਤ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ।

Read More : ਕਤਲ ਦੇ ਦੋਸ਼ ਹੇਠ ਦੋ ਨਿਹੰਗ ਸਿੰਘ ਗ੍ਰਿਫ਼ਤਾਰ

ਰੰਜਸ਼ ਦੇ ਚਲਦਿਆਂ ਨੌਜਵਾਨ ਦਾ ਕੀਤਾ ਕ. ਤ. ਲ

0
Batala Murder Boy

ਬਟਾਲਾ, 5 ਅਗਸਤ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਟਾਲਾ ਦੇ ਨੇੜਲੇ ਪਿੰਡ ਘਣੀਏ ਕੇ ਬਾਂਗਰ (Ghaniyye Ke Bangar, a village near Batala) ਵਿਚ ਦੇਰ ਸ਼ਾਮ ਸਮੇਂ ਆਪਣੇ ਪਰਿਵਾਰ ਨਾਲ ਜਾ ਰਹੇ 27 ਸਾਲ ਨੌਜਵਾਨ ਨੂੰ ਉਸਦੇ ਪਿੰਡ ਦੇ ਰਹਿਣ ਵਾਲੇ ਕੁਝ ਲੋਕਾਂ ਵਲੋਂ ਰਾਹ ਵਿਚ ਰੋਕ ਘੇਰਾ ਪਾ ਤੇਜ਼ਧਾਰ ਹਤਿਆਰਾ ਨਾਲ ਹਮਲਾ ਕਰ ਦਿੱਤਾ , ਉੱਥੇ ਹੀ ਪੇਟ ਵਿਚ ਵਾਰ ਹੋਣ ਦੇ ਚਲਦੇ ਨੌਜਵਾਨ ਦੀ ਬਟਾਲਾ ਹਸਪਤਾਲ ਲਿਆਂਦੇ ਹੋਏ ਰਾਹ ਵਿੱਚ ਮੌਤ ਹੋ ਗਈ ।

ਕੌਣ ਹੈ ਮ੍ਰਿਤਕ

ਆਪਸੀ ਰੰਜਸ਼ ਦਾ ਸਿ਼ਕਾਰ ਹੋਇਆ ਨੌਜਵਾਨ ਬਲਜਿੰਦਰ ਸਿੰਘ (Baljinder Singh) ਹੈ ਤੇ ਬਲਜਿੰਦਰ ਦੇ ਇਸ ਤਰ੍ਹਾਂ ਜਾਣ ਨਾਲ ਪਤਨੀ, ਬਜ਼ੁਰਗ ਮਾਂ ਅਤੇ ਪਰਿਵਾਰਕ ਮੈਬਰਾ ਦਾ ਰੋ-ਰੋ ਕੇ ਜਿਥੇ ਬੁਰਾ ਹਾਲ ਹੋਇਆ ਪਿਆ ਹੈ ਦੀ ਪਤਨੀ ਅਤੇ ਰਿਸ਼ੇਤਦਾਰਾ ਨੇ ਦੱਸਿਆ ਕਿ ਬਲਜਿੰਦਰ ਸਿੰਘ ਦੇ ਪਰਿਵਾਰ ਦੀ ਉਹਨਾ ਦੇ ਪਿੰਡ ਦੇ ਹੀ ਰਹਿਣ ਵਾਲੇ ਇਕ ਪਰਿਵਾਰ ਨਾਲ ਪੁਰਾਣਾ ਜਮੀਨ ਦਾ ਝਗੜਾ ਚੱਲ ਰਿਹਾ ਹੈ ਅਤੇ ਮ੍ਰਿਤਕ ਦੀ ਪਤਨੀ ਮੁਤਕਬਿਕ ਉਹ ਅਤੇ ਉਸ ਦਾ ਪਤੀ ਅਤੇ ਸੱਸ ਅੱਜ ਪਿੰਡ ਆਪਣੇ ਘਰ ਜਾ ਰਹੇ ਸਨ ਕਿ ਅਚਾਨਕ ਜਿਹਨਾ ਨਾਲ ਉਹਨਾਂ ਦੇ ਪਰਿਵਾਰ ਦੀ ਜ਼ਮੀਨੀ ਵਿਵਾਦ ਹੈ ਉਹਨਾਂ ਪਰਿਵਾਰ ਵਲੋਂ ਇਕੱਠੇ ਹੋ ਉਸਦੇ ਪਤੀ ਤੇ ਅਤੇ ਉਹਨਾਂ ਤੇ ਹਮਲਾ ਕਰ ਦਿੱਤਾ ਗਿਆ ਜਿਸ ਹਮਲੇ ਚ ਉਸਦੇ ਪਤੀ ਦੀ ਮੌਤ ਹੋ ਗਈ ।

ਕੀ ਆਖਿਆ ਮੈਡੀਕਲ ਅਧਿਕਾਰੀ ਨੇ

ਬਟਾਲਾ ਸਿਵਲ ਹਸਪਤਾਲ ਦੇ ਡਿਊਟੀ ਮੈਡੀਕਲ ਅਫਸਰ (Duty Medical Officer) ਡਾ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਨੂੰ ਜਦ ਪਰਿਵਾਰ ਨੇ ਹਸਪਤਾਲ ਲਿਆਂਦਾ ਸੀ ਤਾ ਉਸਦੀ ਪਹਿਲਾ ਹੀ ਮੌਤ ਹੋ ਚੁੱਕੀ ਸੀ ਅਤੇ ਇਸ ਲਈ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਚ ਰੱਖਿਆ ਗਿਆ ਹੈ ਅਤੇ ਪੁਲਿਸ ਨੂੰ ਵੀ ਮਾਮਲੇ ਦੀ ਇਤਲਾਹ ਦੇ ਦਿੱਤੀ ਗਈ ਹੈ ।

Read More : ਕਹੀ ਮਾਰ ਕੇ ਬੰਦਾ ਮੌਤ ਦੇ ਘਾਟ ਉਤਾਰਨ ਤੇ ਕਤਲ ਕੇਸ ਦਰਜ

ਸੰਤ ਗੁਰਮੀਤ ਰਾਮ ਰਹੀਮ ਨੂੰ ਮਿਲੀ 14ਵੀਂ ਵਾਰ 40 ਦਿਨਾਂ ਦੀ ਪੈਰੋਲ

0
Gurmeet Ram Raheem

ਨਵੀਂ ਦਿੱਲੀ, 5 ਅਗਸਤ 2025 : ਹਰਿਆਣਾ ਦੇ ਸ਼ਹਿਰ ਸਿਰਸਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ (Sant Gurmeet Ram Rahim) ਨੂੰ 14ਵੀਂ ਵਾਰ 40 ਦਿਨਾਂ ਦੀ ਪੈਰੋਲ (40-day parole for the 14th time) ਮਿਲ ਗਈ ਹੈ ।

ਕਦੋਂ ਰਵਾਨਾ ਹੋਇਆ ਰਾਮ ਰਹੀਮ

ਡੇਰਾ ਸਿਰਸਾ ਮੁਖੀ ਰਾਮ ਰਹੀਮ ਮੰਗਲਵਾਰ ਸਵੇਰੇ ਸਿਰਸਾ ਡੇਰੇ ਲਈ ਰਵਾਨਾ ਹੋਇਆ । ਸਵੇਰੇ 7 ਵਜੇ ਹਨੀਪ੍ਰੀਤ, ਸਿਰਸਾ ਡੇਰੇ ਦੇ ਚੇਅਰਮੈਨ ਦਾਨ ਸਿੰਘ, ਡਾ. ਆਰ. ਕੇ. ਨੈਨ ਅਤੇ ਸ਼ਰਨਦੀਪ ਸਿੰਘ ਸੀਤੂ ਦੋ ਗੱਡੀਆਂ ਨਾਲ ਰੋਹਤਕ ਪਹੁੰਚੇ ਅਤੇ ਰਾਮ ਰਹੀਮ ਦੇ ਨਾਲ ਸਿਰਸਾ ਡੇਰੇ ਲਈ ਰਵਾਨਾ ਹੋਏ ।

ਰਾਮ ਰਹੀਮ ਕੱਟ ਰਿਹਾ ਹੈ ਸੁਨਾਰੀਆ ਜੇਲ ਵਿਚ ਸਜ਼ਾ

ਦੱਸਣਯੋਗ ਹੈ ਕਿ ਸਾਧਵੀ ਜਿਣਸੀ ਸ਼ੋਸ਼ਣ (Sadhvi sexual abuse) ਮਾਮਲੇ ਵਿਚ ਦੋਸ਼ੀ ਸਾਬਤ ਹੋਣ ਤੋਂ ਬਾਅਦ ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ । ਜਿਕਰਯੋਗ ਹੈ ਕਿ ਰਾਮ ਰਹੀਮ ਜਬਰ ਜਨਾਹ ਅਤੇ ਕਤਲ ਮਾਮਲੇ ਵਿਚ 20 ਸਾਲ ਦੀ ਕੈਦ ਕੱਟ ਰਿਹਾ ਹੈ । 25 ਅਗਸਤ 2017 ਨੂੰ ਰਾਮ ਰਹੀਮ ਨੂੰ 2 ਸਾਧਵੀਆਂ ਦੇ ਜਿਣਸੀ ਸ਼ੋਸ਼ਣ ਮਾਮਲੇ ਵਿਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ । ਇਸ ਤੋਂ ਬਾਅਦ 17 ਜਨਵਰੀ 2019 ਨੂੰ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ । ਇਸ ਦੇ ਨਾਲ ਹੀ, ਅਕਤੂਬਰ 2021 ਵਿਚ ਸੀ. ਬੀ. ਆਈ. ਅਦਾਲਤ ਨੇ ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ।

Read More : ਸਾਈਬਰ ਧੋਖਾਧੜੀ ਦੇ ਦੋਸ਼ ਹੇਠ ਸੀ. ਬੀ. ਆਈ. ਨੇ ਕੀਤਾ 3 ਨੂੰ ਗ੍ਰਿਫ਼ਤਾਰ

15 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

0
Case registered

ਘੱਗਾ, 5 ਅਗਸਤ 2025 : ਥਾਣਾ ਘੱਗਾ ਪੁਲਸ (Ghagga Police Station) ਨੇ ਇਕ ਵਿਅਕਤੀ ਵਿਰੁੱਧ 15 ਬੋਤਲਾਂ ਸ਼ਰਾਬ ਦੀਆਂ ਨਜਾਇਜ਼ ਬਰਾਮਦ ਹੋਣ ਤੇ ਐਕਸਾਈਜ਼ (Excise Act) ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਵਿੱਕੀ ਪੁੱਤਰ ਤੇਜਾ ਸਿੰਘ ਵਾਸੀ ਦੇਧਨਾ ਥਾਣਾ ਘੱਗਾ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਪੁਲਸ ਮੁਤਾਬਕ ਏ. ਐਸ. ਆਈ. ਬਲਵਿੰਦਰ ਕੁਮਾਰ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਸੂਆ ਪੁੱਲ ਦੇਧਨਾ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ 15 ਬੋਤਲਾਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 9 ਬੋਤਲਾਂ ਸ਼ਰਾਬ ਮਿਲਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

0
Case registered

ਸਮਾਣਾ, 5 ਅਗਸਤ 2025 : ਥਾਣਾ ਸਿਟੀ ਸਮਾਣਾ (Police Station City Samana) ਪੁਲਸ ਨੇ ਇਕ ਵਿਅਕਤੀ ਵਿਰੁੱਧ 1 ਲਾਈਟਰ ਅਤੇ ਫੋਇਲ ਪੇਪਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਬਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਨੇੜੇ ਪੰਜ ਪੀਰ ਮੁਹੱਲਾ ਅਮਾਮਗੜ੍ਹ ਸਮਾਣਾ ਸ਼ਾਮਲ ਹਨ ।

ਪੁਲਸ ਨੇ ਕੇੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਏ. ਐਸ. ਆਈ. ਸਿ਼ੰਦਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਚੀਕਾ ਰੋਡ ਭਾਖੜਾ ਪੁਲ ਸਮਾਣਾ ਕੋਲ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਬਾ-ਹੱਦ ਜੱਟਾ ਪੱਤੀ ਸਮਾਣਾ ਕੋਲ ਬੈਠਾ ਚਿੱਟਾ ਪੀ ਰਿਹਾ ਹੈ ਤੇ ਜਦੋਂ ਰੇਡ ਕੀਤੀ ਗਈ ਤਾਂ ਉਸ ਕੋਲੋਂ ਇਕ ਲਾਇਟਰ ਅਤੇ ਫੋਇਲ ਪੇਪਰ (Lighter and foil paper) ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 4 ਕਿਲੋ ਭੁੱਕੀ ਬਰਾਮਦ ਹੋਣ ਤੇ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਤਿੰਨ ਵਿਅਕਤੀ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ

0
Case registered

ਪਟਿਆਲਾ, 5 ਅਗਸਤ 2025 : ਥਾਣਾ ਬਖਸ਼ੀਵਾਲਾ (Police Station Bakhshiwala) ਦੀ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਦੋ ਚੋਰੀ ਕੀਤੇ ਬਿਨਾਂ ਨੰਬਰੀ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕਰਕੇ ਵੱਖ-ਵੱਖ ਧਾਰਾਵਾਂ 303 (2), 317 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਵੀਰਪਾਲ ਸਿੰਘ ਪੁੱਤਰ ਬੂਟਾ ਸਿੰਘ, ਤਲਵੀਰ ਸਿੰਘ ਪੁੱਤਰ ਗੱਬਰ ਸਿੰਘ ਵਾਸੀਆਨ ਬੌੜਾ ਗੇਟ ਨਾਭਾ ਥਾਣਾ ਕੋਤਵਾਲੀ ਨਾਭਾ, ਕਰਨ ਕੁਮਾਰ ਪੁੱਤਰ ਬਬਲੀ ਕੁਮਾਰ ਵਾਸੀ ਪੇ੍ਰਮ ਨਗਰ ਥਾਣਾ ਕੋਤਵਾਲੀ ਨਾਭਾ ਸ਼ਾਮਲ ਹਨ ।

 ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਪੁਲਸ ਮੁਤਾਬਕ ਏ. ਐਸ. ਆਈ. ਸ਼ਮਸੇ਼ਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਸਪਰਿੰਗ ਫੀਲਡ ਪੈਲਸ ਕੋਲ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਚੋਰੀਆਂ (Thefts) ਕਰਨ ਦੇ ਆਦੀ ਹਨ ਤੇ ਵੀਰਪਾਲ ਸਿੰਘ ਅਤੇ ਤਲਵੀਰ ਸਿੰਘ ਚੋਰੀ ਕੀਤੇ 2 ਬਿਨਾ ਨੰਬਰੀ ਮੋਟਰਸਾਇਕਲਾ ਤੇ ਸਵਾਰ ਹੋ ਕੇ ਆ ਰਹੇ ਹਨ, ਜਿਸ ਤੇ ਨਾਕਾਬੰਦੀ ਦੌਰਾਨ ਜਦੋਂ ਉਪਰੋਕਤ ਵਿਅਕਤੀਆਂ ਨੂੰ ਕਾਬੂ ਕਰਕੇ 2 ਬਿਨ੍ਹਾ ਨੰਬਰੀ ਚੋਰੀ ਦੇ ਮੋਟਰਸਾਇਕਲ ਬ੍ਰਾਮਦ ਹੋਏ । ਪੁੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਮੋਹਾਲੀ ’ਚ ਵਧਿਆ ਚੋਰਾਂ ਦਾ ਆਂਤਕ , ਦਿਨ -ਦਿਹਾੜੇ ਹੋ ਰਹੀਆਂ ਚੋਰੀਆਂ

ਤਿੰਨ ਵਿਅਕਤੀਆਂ ਵਿਰੁੱਧ ਵਿਦੇਸ਼ ਨਾ ਭੇਜ ਕੇ ਧੋੋਖਾਧੜੀ ਕਰਨ ਤੇ ਕੇਸ ਦਰਜ

0
Case registered

ਪਟਿਆਲਾ, 5 ਅਗਸਤ 2025 : ਥਾਣਾ ਸਿਟੀ ਸਮਾਣਾ (Police Station City Samana) ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 406, 420, 120-ਬੀ ਆਈ. ਪੀ. ਸੀ. ਸੈਕਸ਼ਨ-13 ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਐਕਟ ਤਹਿਤ ਵਿਦੇਸ਼ ਨਾ ਭੇਜ ਕੇ ਧੋਖਾਧੜੀ ਕਰਨ ਦਾ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਲਖਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਅਸਮਾਨਪੁਰ ਸਮਾਣਾ, ਵਰਿੰਦਰਪਾਲ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮਿਆਲ ਖੁਰਦ ਅਤੇ ਅਤੁਲ ਬਹਿਲ ਸ਼ਾਹਬਾਦ ਸ਼ਾਮਲ ਹਨ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਮਨਜੀਤ ਸਿੰਘ ਪੁੱਤਰ ਅੰਗ੍ਰੇਜ਼ ਿਿਸੰਘ ਵਾਸੀ ਵੜੈਚਾਂਪੱਤੀ ਸਮਾਣਾ ਥਾਣਾ ਸਿਟੀ ਸਮਾਣਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਉਸਦੇ ਭਤੀਜੇ ਗੁਰਜੋਤ ਸਿੰਘ ਅਤੇ ਰਿਸ਼ਤੇਦਾਰ ਪਰਮਜੋਤ ਸਿੰਘ ਨੂੰ ਵਿਦੇਸ਼ (Abroad) (ਯੂ. ਐਸ. ਏ) ਭੇਜਣ ਦਾ ਝਾਂਸਾ ਦੇ ਕੇ ਪਹਿਲਾਂ 20 ਲੱਖ ਰੁਪਏ ਐਡਂਵਾਸ ਲੈ ਲਏ ਤੇ ਜੋ ਦੋਵਾਂ ਲੜਕਿਆਂ ਨੂੰ ਦੁਬਈ ਭੇਜ ਦਿੱਤਾ।

ਸਿ਼ਕਾਇਤਕਰਤਾ ਨੇ ਦੱਸਿਆ ਕਿ ਕਾਫੀ ਸਮਾਂ ਰਹਿਣ ਤੋ ਬਾਅਦ ਵੀ ਉਪਰੋਕਤ ਵਿਅਕਤੀਆਂ ਨੇ ਅਮਰੀਕਾ ਦਾ ਵੀਜ਼ਾ ਨਹੀ ਲਗਾਇਆ ਅਤੇ ਦੋਵੇਂ ਲੜਕੇ ਵਾਪਸ ਭਾਰਤ ਆ ਗਏ ਜਦੋਂ ਕਿ ਰਹਿਣ ਦਾ ਖਰਚਾ ਵੀ ਉਹਨਾ ਵੱਲੋ ਆਪ ਹੀ ਕੀਤਾ ਗਿਆ ਸੀ । ਸਿ਼ਕਾਇਤਕਰਤਾ ਨੇ ਦੱਸਿਆ ਕਿ ਪੰਚਾਇਤੀ ਰਾਜੀਨਾਮੇ ਅਨੁਸਾਰ ਉਪਰੋਕਤ ਵਿਅਕਤੀਆਂ ਨੇ 15 ਲੱਖ 14 ਹਜ਼ਾਰ ਰੁਪਏ ਵਾਪਸ ਮੋੜਨ ਦਾ ਵਾਅਦਾ ਕੀਤਾ ਸੀ ਪਰ ਉਪਰੋਕਤ ਵਿਅਕਤੀਆਂ ਨੇ ਪੈਸੇ ਵਾਪਿਸ ਨਹੀ ਕੀਤੇ, ਜਿਸ ਤੇ ਉਪਰੋਕਤ ਵਿਰੁੱਧ ਮਾਮਲਾ ਦਰਜ (Case registered) ਕਰਕੇ ਪੁਲਸ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Read More : ਲੱਖਾਂ ਰੁਪਏ ਦੀ ਧੋਖਾਧੜੀ ਕਰਨ ਤੇ ਦੋ ਵਿਰੁੱਧ ਕੇਸ ਦਰਜ

ਕੇਂਦਰ ਸਰਕਾਰ ਬੇਅਦਬੀਆਂ ਨੂੰ ਰੋਕਣ ਲਈ ਸਖਤ ਤੋਂ ਸਖਤ ਕਾਨੂੰਨ ਬਣਾਵੇ : ਪ੍ਰੋ. ਬਡੂੰਗਰ

0
Kirpal Badungar

ਪਟਿਆਲਾ, 5 ਅਗਸਤ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਦਰ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਵੱਖੋ ਵੱਖ ਥਾਵਾਂ ਤੇ ਹੋਰ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਸਿੱਖਾਂ ਨੂੰ ਧਾਰਮਿਕ ਚਿੰਨ ਪਹਿਨਣ ਤੋਂ ਰੋਕਣ ਅਤੇ ਪੰਜ ਕਕਾਰਾਂ ਵਿੱਚ ਸ਼ਾਮਿਲ ਕੜੇ ਆਦਿ ਨੂੰ ਇਮਤਿਹਾਨਾਂ ਵਿੱਚ ਉਤਾਰ ਕੇ ਜਾਣ ਦੀਆਂ ਕਾਰਵਾਈਆਂ ਤੇ ਮੁਕੰਮਲ ਤੌਰ ਤੇ ਨੱਥ ਪਾਉਣ ਲਈ ਸਖਤ ਕਾਨੂੰਨ ਬਣਾਇਆ ਜਾਵੇ ।

ਕੇਂਦਰ ਸਰਕਾਰ ਜੇਕਰ ਸਖਤ ਕਾਨੂੰਨ ਬਣਾਏਗੀ ਤਾਂ ਬੇਅਦਬੀ ਦੀਆਂ ਘਟਨਾਵਾਂ ਤੇ ਪੈ ਸਕੇਗਾ ਕਾਬੂ

ਪ੍ਰੋਫੈਸਰ ਬਡੂੰਗਰ (Professor Badungar) ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ (Central Government) ਦੀ ਬੇਅਦਬੀਆਂ ਦੇ ਮਾਮਲੇ ਤੇ ਸਖਤ ਕਾਨੂੰਨ ਬਣਾਏਗੀ ਤਾਂ ਵੱਖ ਵੱਖ ਥਾਵਾਂ ਤੇ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੇ ਕਾਬੂ ਪੈ ਸਕੇਗਾ, ਕਿਉਂਕਿ ਅੱਜ ਕੇਵਲ ਦੇਸ਼ ਹੀ ਨਹੀਂ ਬਲਕਿ ਵਿਸ਼ਵ ਦੇ ਸਮੁੱਚੇ ਦੇਸ਼ਾਂ ਵਿੱਚ ਸਿੱਖਾਂ ਵੱਲੋਂ ਵਾਸਾ ਕਰਕੇ ਆਪਣੇ ਗੁਰਧਾਮ ਬਣਾਏ ਹੋਏ ਹਨ ਤੇ ਜੇਕਰ ਕੇਂਦਰ ਸਰਕਾਰ ਇਸ ਮਾਮਲੇ ਸਬੰਧੀ ਸਖਤ ਰੁੱਖ ਅਪਣਾ ਕੇ ਬੇਅਦਬੀਆਂ ਦੇ ਮਾਮਲੇ ਤੇ ਕਾਨੂੰਨ ਬਣਾਏਗੀ ਤਾਂ ਸਮੁੱਚੇ ਦੇਸ਼ ਭਰ ਦੇ ਵਾਸੀ ਇਸ ਮਾਮਲੇ ਸਬੰਧੀ ਜਾਣੂੰ ਹੋ ਸਕਣਗੇ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਜ ਕਕਾਰਾਂ ਵਿੱਚ ਸ਼ਾਮਿਲ ਕੜਾ ਸਿੱਖਾਂ ਲਈ ਅਹਿਮ ਸਥਾਨ ਰੱਖਦਾ ਹੈ ਤੇ ਇਮਤਿਹਾਨਾਂ ਵਿੱਚ ਕੜੇ ਨੂੰ ਉਤਾਰ ਕੇ ਜਾਣਾ ਮਰਿਆਦਾ ਦੀ ਵੀ ਉਲੰਘਣਾ ਹੈ ।

Read More : ਨੌਵੇਂ ਪਾਤਸ਼ਾਹ ਜੀ ਦੇ ਨਾਂ ਤੇ ਚੇਅਰ ਸਥਾਪਤ ਕਰਨ ਦਾ ਕਾਰਜ ਸਲਾਘਾਯੋਗ