Home Blog Page 738

ਨੀਨਾ ਮਿੱਤਲ ਵੱਲੋਂ ਨਿਰਵਿਘਨ ਬਿਜਲੀ ਲਈ ਨਵੇਂ 11 ਕੇ. ਵੀ. ਫੀਡਰ ਦਾ ਉਦਘਾਟਨ

0
MLA Neena Mittal

ਰਾਜਪੁਰਾ, 5 ਅਗਸਤ 2025 : ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ (Rajpura MLA Neena Mittal) ਨੇ ਰਾਜਪੁਰਾ ਸਿਟੀ ਦੇ ਓਲਡ ਗਰਿਡ ਸਟੇਸ਼ਨ ਵਿਖੇ ਬਿਜਲੀ ਨਿਗਮ ਵੱਲੋਂ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਸਿਟੀ ਰਾਜਪੁਰਾ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਨਵੇਂ 11 ਕੇ. ਵੀ. ਫੀਡਰ (11 KV Feeder) ਦਾ ਉਦਘਾਟਨ ਕੀਤਾ ਹੈ ।

ਸਰਕਾਰ ਦੇ ਰਹੀ ਹੈ ਬਿਜਲੀ ਖੇਤਰ ਵਿੱਚ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann)  ਦੀ ਅਗਵਾਈ ਹੇਠ ਸ਼ਹਿਰੀ ਖੇਤਰਾਂ ਵਿੱਚ ਨਿਰਵਿਘਨ ਅਤੇ ਗੁਣਵੱਤਾਪੂਰਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਗਈ ਹੈ । ਰਾਜਪੁਰਾ ਵਿਖੇ ਨਵੇਂ ਫੀਡਰ ਦੀ ਸ਼ੁਰੂਆਤ ਕਰਵਾਉਂਦਿਆਂ ਨੀਨਾ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਖੇਤਰ ਵਿੱਚ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ ਦੇ ਰਹੀ ਹੈ ।

ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ

ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. (Power Minister Harbhajan Singh E. T. O.) ਦੇ ਦਿਸ਼ਾ-ਨਿਰਦੇਸ਼ ਹੇਠ ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਧੀਕ ਨਿਗਰਾਨ ਇੰਜੀਨੀਅਰ ਧਰਮਵੀਰ ਕਮਲ, ਐਸ. ਡੀ. ਓ. ਸਾਹਿਲ ਮਿੱਤਲ ਸਮੇਤ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ ।

ਫੀਡਰ ਦੀ ਸਥਾਪਨਾ ਨਾਲ ਪਹੁੰਚੇਗਾ ਰਾਜਪੁਰਾ ਦੇ ਮਧੁਬਨ, ਡਾਲਿਮਾ, ਕੈਲੀਬਰ ਮਾਰਕਿਟ, ਕੰਨੀਕਾ ਗਾਰਡਨ ਆਦਿ ਇਲਾਕਿਆਂ ਨੂੰ ਲਾਭ

ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਖੇਤਰ ਵਿੱਚ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਦਿਸਾ-ਨਿਰਦੇਸ ਹੇਠ ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ । ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਦੱਸਿਆ ਕਿ ਨਵੇਂ ਫੀਡਰ ਦੀ ਸਥਾਪਨਾ ਰਾਜਪੁਰਾ ਦੇ ਮਧੁਬਨ, ਡਾਲਿਮਾ, ਕੈਲੀਬਰ ਮਾਰਕਿਟ, ਕੰਨੀਕਾ ਗਾਰਡਨ ਆਦਿ ਇਲਾਕਿਆਂ ਨੂੰ ਲਾਭ ਪਹੁੰਚੇਗਾ ।

ਨਵੇਂ 11 ਕੇ. ਵੀ. ਫੀਡਰ ਦੀ ਸ਼ੁਰੂਆਤ ਨਾਲ ਮਿਲੇਗਾ ਸਮੱਸਿਆਵਾਂ ਤੋਂ ਛੁਟਕਾਰਾ

ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਮੌਜੂਦਾ ਫੀਡਰਾਂ ਉੱਤੇ ਵੱਧ ਲੋਡ ਹੋਣ ਕਾਰਨ ਅਕਸਰ ਬਿਜਲੀ ਰੁਕਾਵਟਾਂ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ । ਨਵੇਂ 11 ਕੇ. ਵੀ. ਫੀਡਰ ਦੀ ਸ਼ੁਰੂਆਤ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ ਅਤੇ ਬਿਜਲੀ ਸਪਲਾਈ ਹੋਰ ਵਿਸ਼ਵਾਸਯੋਗ ਹੋਵੇਗੀ । ਉਨ੍ਹਾਂ ਕਿਹਾ ਕਿ ਇਹ ਉਪਰਾਲਾ “ਜ਼ੀਰੋ ਟ੍ਰਿਪਿੰਗ” (“Zero Tripping”) ਯੋਜਨਾ ਅਧੀਨ ਕੀਤਾ ਗਿਆ ਹੈ, ਜਿਸਦਾ ਮੂਲ ਮਕਸਦ ਸ਼ਹਿਰੀ ਖੇਤਰਾਂ ਨੂੰ ਲਗਾਤਾਰ, ਬਿਨਾਂ ਰੁਕਾਵਟ ਬਿਜਲੀ ਸਪਲਾਈ ਪ੍ਰਦਾਨ ਕਰਨਾ ਹੈ । ਇਹ ਯੋਜਨਾ ਪੰਜਾਬ ਸਰਕਾਰ ਦੀ ਊਰਜਾ ਖੇਤਰ ਵਿੱਚ ਨਵੀਨਤਾ ਦੀ ਪ੍ਰਤੀਕ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਘਰ, ਹਰੇਕ ਉਦਯੋਗ ਅਤੇ ਹਰੇਕ ਵਪਾਰੀ ਤੱਕ ਬਿਨਾਂ ਰੁਕਾਵਟ ਬਿਜਲੀ ਸਪਲਾਈ ਪਹੁੰਚਾਈ ਜਾਵੇ ।

Read More :  ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ

ਜ਼ਿਲ੍ਹੇ ‘ਚ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

0
Additional District Magistrate

ਪਟਿਆਲਾ, 5 ਅਗਸਤ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ (Additional District Magistrate) ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ (Dangerous performance stunts) ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਇਹ ਹੁਕਮ 3 ਅਕਤੂਬਰ 2025 ਤੱਕ ਰਹਿਣਗੇ ਲਾਗੂ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ । ਇਹ ਹੁਕਮ 3 ਅਕਤੂਬਰ 2025 (October 3, 2025) ਤੱਕ ਲਾਗੂ ਰਹਿਣਗੇ ।

Read More : ਬਾਲ ਭਿੱਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖ਼ੁਦ ਸੜਕਾਂ ‘ਤੇ ਉਤਰੇ

 

ਪਟਿਆਲਾ ਜ਼ਿਲ੍ਹੇ ਦੇ ਅਸਥਾਨਾਂ ਨੂੰ ਵਿਕਸਤ ਕਰਨ ਲਈ 70 ਕਰੋੜ ਦੇ ਪ੍ਰਾਜੈਕਟ ਉਲੀਕੇ

0
Cabinet Ministers Meeting

ਪਟਿਆਲਾ, 5 ਅਗਸਤ 2025 : ਪੰਜਾਬ ਸਰਕਾਰ (Punjab Government) ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਵਿਊਂਤੇ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੈਬਨਿਟ ਮੰਤਰੀਆਂ ਦੇ ਗਰੁੱਪ ਦੇ ਮੈਂਬਰ ਮੰਤਰੀ ਹਰਭਜਨ ਸਿੰਘ ਈ.ਟੀ. ਓ. ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹੇ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਕਰ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕ ਕੀਤੀ ।

ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਜਾਰੀ ਕੀਤੀਆਂ ਹਦਾਇਤਾਂ

ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਮੁੱਚੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਹਦਾਇਤਾਂ ਜਾਰੀ ਕੀਤੀਆਂ । ਮੀਟਿੰਗ ਬਾਅਦ ਕੈਬਨਿਟ ਮੰਤਰੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ (Sri Guru Tegh Bahadur Sahib) ਦੇ ਪਵਿੱਤਰ ਅਸਥਾਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਅਰਦਾਸ ਕੀਤੀ ਅਤੇ ਸਮੂਹ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਵੀ ਕੀਤੀ ।

ਪੰਜਾਬ ‘ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ

ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਪੰਜਾਬ ‘ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ(135 places are touched by the feet of Sri Guru Tegh Bahadur Sahib) , ਜਿਨ੍ਹਾਂ ‘ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ, ਜਿਨ੍ਹਾਂ ਦੇ ਚਹੁੰਪੱਖੀ ਵਿਕਾਸ ਲਈ 70 ਕਰੋੜ ਰੁਪਏ ਦੇ ਪ੍ਰਾਜੈਕਟ ਉਲੀਕੇ ਗਏ ਹਨ।  ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ ।

ਉਨ੍ਹਾਂ ਦੱਸਿਆ ਕਿ ਇਹ ਦਿਹਾੜਾ 19 ਨਵੰਬਰ ਤੋਂ 25 ਨਵੰਬਰ ਤੱਕ 6 ਦਿਨ ਰਾਜ ਪੱਧਰੀ ਸਮਾਗਮ (6-day state-level event from November 19 to November 25) ਕਰਵਾ ਕੇ ਰਾਜ ਸਰਕਾਰ ਵੱਲੋਂ ਇੱਕ ਨਿਮਾਣੇ ਸੇਵਕ ਵਜੋਂ ਪੂਰੀ ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਮੁਤਾਬਕ ਮਨਾਇਆ ਜਾਵੇਗਾ, ਇਸ ਲਈ ਸਮੁੱਚੇ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਇੱਕ ਸ਼ਰਧਾਲੂ ਦੀ ਤਰ੍ਹਾਂ ਨਿਭਾਉਣ ਕਿਉਂਕਿ ਸਾਡੇ ਲਈ ਇਹ ਬਹੁਤ ਭਾਗਾਂ ਵਾਲਾ ਸੁਨਹਿਰੀ ਮੌਕਾ ਹੈ ਜਦੋਂ ਅਸੀਂ 350 ਸਾਲਾ ਸ਼ਤਾਬਦੀ ਸਮਾਗਮ ਮਨਾ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਤੇ ਧਾਰਮਿਕ ਵਿਰਾਸਤ ਨੂੰ ਸਨਮਾਨ ਦੇਣ ਜਾ ਰਹੇ ਹਾਂ ।

ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਦਿਹਾੜਾ ਸਾਡੇ ਲਈ ਸੇਵਾ ਤੇ ਸ਼ਰਧਾ ਦਾ ਮਹਾਂ-ਸੰਗਮ ਦਾ ਮੌਕਾ ਹੈ

ਇਸ ਮੌਕੇ ਸਲਾਹਕਾਰ ਦੀਪਕ ਬਾਲੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰੋਗਰਾਮਾਂ ਦੌਰਾਨ ਇੱਕ ਸੇਵਾਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਦਿਹਾੜਾ ਸਾਡੇ ਲਈ ਸੇਵਾ ਤੇ ਸ਼ਰਧਾ ਦਾ ਮਹਾਂ-ਸੰਗਮ ਦਾ ਮੌਕਾ ਹੈ, ਇਸ ਲਈ ਆਉ ਸਾਰੇ ਰਲਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੋੜਨ ਲਈ ਇਸ ਮੌਕੇ ਵਿਸ਼ੇਸ਼ ਇਕ ਪੁਲ ਦਾ ਕੰਮ ਕਰਕੇ ਆਪਣਾ ਯੋਗਦਾਨ ਪਾਈਏ । ਦੀਪਕ ਬਾਲੀ ਨੇ ਦੱਸਿਆ ਕਿ ਇਤਿਹਾਸਕ ਹਵਾਲਿਆ ਮੁਤਾਬਕ ਪਟਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ 3 ਮਹੀਨਿਆਂ ਤੋਂ ਵਧੇਰੇ ਸਮਾਂ ਬਿਤਾਇਆ ਹੈ, ਇਸ ਲਈ ਪਟਿਆਲਾ ਇੱਕ ਗੁਰੂ ਸਾਹਿਬ ਤੋਂ ਵਰੋਸਾਇਆ ਸ਼ਹਿਰ ਹੈ । ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਇਕੱਲੇ ਸਿੱਖ ਹੀ ਨਹੀਂ ਬਲਕਿ ਹਰ ਪੰਜਾਬ ਵਾਸੀ ਤੇ ਕੁਲ ਦੁਨੀਆਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ ।

ਇਸ ਮੌਕੇ ਚਾਰ ਸਥਾਨਾਂ ਤੋਂ ਪੁੱਜਣਗੀਆਂ ਸ੍ਰੀ ਆਨੰਦਪੁਰ ਸਾਹਿਬ ਯਾਤਰਾਵਾਂ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ. ਟੀ. ਓ. ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚਲੇ ਗੁਰੂ ਸਾਹਿਬ ਨਾਲ ਸਬੰਧਤ ਸਾਰੇ ਪਵਿੱਤਰ ਅਸਥਾਨਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੀ ਵੱਡੇ ਪੱਧਰ ‘ਤੇ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਸ ਮੌਕੇ ਚਾਰ ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜਿਨਾਂ ਵਿੱਚ ਕਸ਼ਮੀਰ ਸਮੇਤ ਗੁਰਦਾਸਪੁਰ ਤੋਂ ਮਾਝਾ, ਦੁਆਬਾ ਤੋਂ ਯਾਤਰਾ ਸਮੇਤ ਮਾਲਵਾ ਤੋਂ ਦੋ ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ ਜੋ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਜਦਕਿ 20 ਨਵੰਬਰ ਨੂੰ ਬਠਿੰਡਾ ਤੋਂ ਚੱਲਣ ਵਾਲੀ ਮਾਲਵਾ-2 ਯਾਤਰਾ ਰਾਤ ਨੂੰ ਪਟਿਆਲਾ ਵਿਖੇ ਪੁੱਜੇਗੀ ਤੇ ਵਿਸ਼ਰਾਮ ਕਰੇਗੀ ।

ਵਿਰਾਸਤ ਏ ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵਿਰਾਸਤ ਏ ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ । ਇਸੇ ਦਿਨ ਵਿਰਾਸਤ ਏ ਖਾਲਸਾ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸ਼ਾਨੀ ਸ਼ਹਾਦਤ ਨੂੰ ਦਰਸਾਉਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਨੌਂਵੇ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਮੌਕੇ ਸਰਵ ਧਰਮ ਸੰਮੇਲਨ ਕਰਵਾਏ ਜਾਣਗੇ, ਜਿਸ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਰੱਖਣ ਵਾਲੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ।ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ ।

ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖ਼ਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖ਼ਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ । ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵੀ ਦਰਬਾਰ, ਢਾਡੀ, ਕਵੀਸ਼ਰੀ ਪ੍ਰੋਗਰਾਮ ਆਯੋਜਿਤ ਹੋਣਗੇ। ਇਸੇ ਦਿਨ ਪੰਜ ਪਿਆਰਾ ਪਾਰਕ ਵਿਚ ‘ਲਾਈਟ ਐਂਡ ਸਾਊਡ ਤੇ ਡਰੋਨ ਸ਼ੋਅ’ ਰੋਸ਼ਨੀ ਅਤੇ ਅਵਾਜ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਹ ਸ਼ੋ ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਕਰਵਾਇਆ ਜਾਵੇਗਾ ।

Read More : ਪੰਜਾਬ ਸਰਕਾਰ ਵੱਲੋਂ ਅਨਾਥ ਬੱਚਿਆਂ ਲਈ ਪੈਨਸ਼ਨ ਸਕੀਮ ਵਜੋਂ ਮਦਦ

ਪੀ. ਪੀ. ਐਸ. ਸੀ. ਨੇ ਐਲਾਨਿਆ ਵੈਟਰਨਰੀ ਅਫ਼ਸਰਾਂ ਦੀਆਂ ਅਸਾਮੀਆਂ ਲਈ ਨਤੀਜਾ 

0
PPSC

ਪਟਿਆਲਾ, 4 ਅਗਸਤ 2025 : ਪੰਜਾਬ ਲੋਕ ਸੇਵਾ ਕਮਿਸ਼ਨ (Punjab Public Service Commission) ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ (ਗਰੁੱਪ-ਏ) ਦੀਆਂ 405 ਅਸਾਮੀਆਂ ਦਾ ਅੰਤਿਮ ਨਤੀਜਾ ਐਲਾਨ ਦਿੱਤਾ ਹੈ ।

ਕੁੱਲ 1022 ਉਮੀਦਵਾਰਾਂ ਨੇ ਦਿੱਤੀਆਂ ਸਨ ਉਕਤ ਅਸਾਮੀਆਂ ਲਈ ਅਰਜ਼ੀਆਂ

ਪੀ. ਪੀ. ਐਸ. ਸੀ. ਦੇ ਸਕੱਤਰ ਚਰਨਜੀਤ ਸਿੰਘ (Secretary Charanjit Singh) ਨੇ ਕਿਹਾ ਕਿ ਕੁੱਲ 1022 ਉਮੀਦਵਾਰਾਂ ਨੇ ਉਕਤ ਅਸਾਮੀਆਂ ਲਈ ਅਰਜ਼ੀਆਂ ਦਿੱਤੀਆਂ ਸਨ ਅਤੇ 405 ਅਸਾਮੀਆਂ ਲਈ 8 ਦਸੰਬਰ 2024 (December 8, 2024)  ਨੂੰ ਲਿਖਤੀ ਪ੍ਰੀਖਿਆ ਕਰਵਾਈ ਗਈ ਸੀ ਅਤੇ 413 ਉਮੀਦਵਾਰਾਂ ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਸੰਯੁਕਤ ਮੈਰਿਟ ਸੂਚੀ ਦੇ ਨਾਲ-ਨਾਲ ਸ਼੍ਰੇਣੀ-ਵਾਰ ਮੈਰਿਟ ਸੂਚੀਆਂ ਪੀ. ਪੀ. ਐਸ. ਸੀ. ਦੀ ਅਧਿਕਾਰਤ ਵੈੱਬਸਾਈਟ www.ppsc.gov.in ‘ਤੇ ਅਪਲੋਡ ਕੀਤੀਆਂ ਗਈਆਂ ਹਨ । ਚਰਨਜੀਤ ਸਿੰਘ ਨੇ ਅੱਗੇ ਕਿਹਾ ਕਿ ਭਰਤੀ ਦੀ ਪੂਰੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਨਿਰਪੱਖ ਢੰਗ ਨਾਲ ਸਫਲਤਾਪੂਰਵਕ ਨੇਪਰੇ ਚਾੜ੍ਹੀ ਗਈ ਹੈ ।

Read More : ਹਰਿਆਣਾ ਡੀਐਲ-ਐਡ ਪ੍ਰੀਖਿਆ ਦਾ ਨਤੀਜਾ ਐਲਾਨਿਆ

ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ ਪੰਜਾਬ ਪੁਲਿਸ ਵੱਲੋਂ 356 ਥਾਵਾਂ ‘ਤੇ ਛਾਪੇਮਾਰੀ

0
DGP

ਚੰਡੀਗੜ੍ਹ, 4 ਅਗਸਤ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann)  ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਦੇ 156ਵੇਂ ਦਿਨ ਪੰਜਾਬ ਪੁਲਸ ਨੇ ਅੱਜ 356 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 156 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,592 ਹੋ ਗਈ ਹੈ । ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 967 ਗ੍ਰਾਮ ਹੈਰੋਇਨ, 267 ਕਿਲੋ ਭੁੱਕੀ ਅਤੇ 1869 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਹੋਏ ਹਨ।

ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਆਪ੍ਰੇਸ਼ਨ

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀ. ਜੀ. ਪੀ.) (Director General of Police)  ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ ।

75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ

ਵਿਸ਼ੇਸ਼ ਡੀ. ਜੀ. ਪੀ. (ਕਾਨੂੰਨ) (Special D. G. P. (Law) ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 377 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ ।

ਪੰਜਾਬ ਪੁਲਸ ਨੇ ਕੀਤਾ ਹੈ ਇਸ ਰਣਨੀਤੀ ਦੇ ਹਿੱਸੇ ਵਜੋਂ 55 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ

ਸਪੈਸ਼ਲ ਡੀ. ਜੀ. ਪੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ (Eradication of drugs) ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 55 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।

Read More : ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ : ਡੀ. ਜੀ. ਪੀ. ਪੰਜਾਬ

ਪ੍ਰਧਾਨ ਮੰਤਰੀ ਮੋਦੀ ਨੂੰ ਸਿਰਫ਼ ਇੱਕ ਦਹਾਕੇ `ਚ 27 ਮੁਲਕਾਂ ਵੱਲੋਂ ਕੀਤਾ ਗਿਆ ਸਨਮਾਨਿਤ

0
Satnam Singh Sandhu

ਨਵੀਂ ਦਿੱਲੀ, 4 ਅਗਸਤ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ 27 ਦੇਸ਼ਾਂ ਤੋਂ ਵੱਕਾਰੀ ਕੌਮਾਂਤਰੀ ਨਾਗਰਿਕ ਪੁਰਸਕਾਰਾਂ ਅਤੇ ਸਨਮਾਨਾਂ ਨਾਲ ਨਵਾਜ਼ਿਆ ਗਿਆ ਹੈ, ਜਿਨ੍ਹਾਂ ਵਿੱਚ ਸੰਯੁਕਤ ਰਾਸ਼ਟਰ ਦੁਆਰਾ ਵੱਕਾਰੀ ਯੂਐਨ ਚੈਂਪੀਅਨ ਆਫ਼ ਦ ਅਰਥ ਪੁਰਸਕਾਰ, ਸੰਯੁਕਤ ਅਰਬ ਅਮੀਰਾਤ ਦੁਆਰਾ ਆਰਡਰ ਆਫ਼ ਜ਼ਾਇਦ, ਫਰਾਂਸ ਦੁਆਰਾ ਗ੍ਰੈਂਡ ਕਰਾਸ ਆਫ਼ ਦ ਲੀਜਨ ਆਫ਼ ਆਨਰ, ਅਮਰੀਕਾ ਦੁਆਰਾ ਲੀਜਨ ਆਫ਼ ਮੈਰਿਟ, ਬ੍ਰਾਜ਼ੀਲ ਦੁਆਰਾ ਨੈਸ਼ਨਲ ਆਰਡਰ ਆਫ਼ ਦ ਸਾਊਦਰਨ ਕਰਾਸ ਦਾ ਗ੍ਰੈਂਡ ਕਾਲਰ ਅਤੇ ਰੂਸ ਦੁਆਰਾ ਆਰਡਰ ਆਫ਼ ਸੇਂਟ ਐਂਡਰਿਊ ਦ ਅਪੋਸਟਲ ਸ਼ਾਮਲ ਹਨ । ਇਹ ਸਨਮਾਨ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਇੱਕ ਵਿਸ਼ਵ ਨੇਤਾ ਵਜੋਂ ਉਨ੍ਹਾਂ ਦੀ ਪ੍ਰਤਿਸ਼ਠਾ ਦਾ ਪ੍ਰਤੀਕ ਹਨ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੁਆਰਾ ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੁਆਰਾ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਪ੍ਰਦਾਨ ਕੀਤੀ ਗਈ ।

ਰਾਜ ਸਭਾ ਮੈਂਬਰ ਸੰਧੂ ਨੇ ਮੰਗੀ ਦੇਸ਼ ਦੇ ਪ੍ਰਧਾਨ ਮੰਤਰੀਆਂ ਦੁਆਰਾ ਪ੍ਰਾਪਤ ਕੀਤੇ ਗਏ ਸਭ ਤੋਂ ਉੱਚੇ ਨਾਗਰਿਕ ਪੁਰਸਕਾਰਾਂ ਅਤੇ ਵਿਦੇਸ਼ੀ ਸਨਮਾਨਾਂ ਬਾਰੇ ਜਾਣਕਾਰੀ

ਰਾਜ ਸਭਾ ਮੈਂਬਰ ਸੰਧੂ ਨੇ ਦੇਸ਼ ਦੇ ਪ੍ਰਧਾਨ ਮੰਤਰੀਆਂ ਦੁਆਰਾ ਪ੍ਰਾਪਤ ਕੀਤੇ ਗਏ ਸਭ ਤੋਂ ਉੱਚੇ ਨਾਗਰਿਕ ਪੁਰਸਕਾਰਾਂ ਅਤੇ ਵਿਦੇਸ਼ੀ ਸਨਮਾਨਾਂ ਬਾਰੇ ਜਾਣਕਾਰੀ ਮੰਗੀ ਅਤੇ ਭਾਰਤ ਦੀ ਵਿਸ਼ਵਵਿਆਪੀ ਕੂਟਨੀਤਕ ਮੌਜੂਦਗੀ ਨੂੰ ਵਧਾਉਣ ਵਿੱਚ ਇਨ੍ਹਾਂ ਸਨਮਾਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਮੰਗੀ ।

ਭਾਰਤ ਦੇ ਪ੍ਰਧਾਨ ਮੰਤਰੀਆਂ ਨੂੰ ਮਿਲੇ ਹਨ 31 ਦੇਸ਼ਾਂ ਤੋਂ ਪੁਰਸਕਾਰ

ਸੰਸਦ ਨੂੰ ਇੱਕ ਲਿਖਤੀ ਜਵਾਬ ਵਿੱਚ, ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ (External Affairs Minister Dr. S Jaishankar) ਨੇ ਕਿਹਾ, “ਭਾਰਤ ਦੇ ਪ੍ਰਧਾਨ ਮੰਤਰੀਆਂ ਨੂੰ 31 ਦੇਸ਼ਾਂ ਤੋਂ ਪੁਰਸਕਾਰ ਮਿਲੇ ਹਨ, ਜੋ ਕਿ ਸੰਯੁਕਤ ਰਾਸ਼ਟਰ ਦਾ ਸਭ ਤੋਂ ਵੱਡਾ ਵਾਤਾਵਰਣ ਪੁਰਸਕਾਰ ਹੈ ਅਤੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ () ਦਾ ਓਲੰਪਿਕ ਆਰਡਰ ਹੈ । ਭਾਰਤ ਦੇ ਪ੍ਰਧਾਨ ਮੰਤਰੀਆਂ ਨੂੰ ਇਹ ਪੁਰਸਕਾਰ ਦੁਵੱਲੇ, ਖੇਤਰੀ ਅਤੇ ਵਿਸ਼ਵ ਪੱਧਰ `ਤੇ ਉਨ੍ਹਾਂ ਦੀ ਕੂਟਨੀਤਕ ਯੋਗਤਾ ਅਤੇ ਲੀਡਰਸ਼ਿਪ ਦੀ ਸਪੱਸ਼ਟ ਮਾਨਤਾ ਹੈ। ਇਹ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਭਾਰਤ ਦੀ ਲੀਡਰਸ਼ਿਪ ਨੂੰ ਵੀ ਦਰਸਾਉਂਦਾ ਹੈ, ਜਿਸ ਵਿੱਚ ਵਿਸ਼ਵ ਪੱਧਰ `ਤੇ ਗਲੋਬਲ ਦੱਖਣ ਨੂੰ ਆਵਾਜ਼ ਦੇਣਾ ਅਤੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਮਨੁੱਖਤਾ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨਾ ਸ਼ਾਮਲ ਹੈ ।

ਭਾਰਤ ਦੇ 8 ਪ੍ਰਧਾਨ ਮੰਤਰੀਆਂ ਨੂੰ ਲਗਭਗ 6 ਦਹਾਕਿਆਂ ਵਿੱਚ ਮਿਲੇ ਹਨ 14 ਕੌਮਾਂਤਰੀ ਪੁਰਸਕਾਰ

ਭਾਰਤੀ ਵਿਦੇਸ਼ ਮੰਤਰਾਲੇ ਨੇ ਰਾਜ ਸਭਾ ਮੈਂਬਰ ਸਤਨਾਮ ਸੰਧੂ (Rajya Sabha member Satnam Sandhu) ਦੁਆਰਾ ਪਿਛਲੇ ਸਮੇਂ ਵਿੱਚ ਕਿਸੇ ਹੋਰ ਭਾਰਤੀ ਪ੍ਰਧਾਨ ਮੰਤਰੀ ਨੂੰ ਦਿੱਤੇ ਗਏ । ਇਸੇ ਤਰ੍ਹਾਂ ਦੇ ਪੁਰਸਕਾਰਾਂ`ਦੇ ਵੇਰਵਿਆਂ ਬਾਰੇ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ । ਵਿਦੇਸ਼ ਮੰਤਰਾਲੇ ਨੇ ਜਵਾਬ ਦਿੱਤਾ ਕਿ ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਿਛਲੇ ਦਹਾਕੇ ਵਿੱਚ ਏਸ਼ੀਆ ਤੋਂ ਲੈ ਕੇ ਅਫਰੀਕਾ ਅਤੇ ਯੂਰਪ ਤੋਂ ਲੈ ਕੇ ਅਮਰੀਕਾ (ਲਾਤੀਨੀ ਅਤੇ ਉੱਤਰੀ ਅਮਰੀਕਾ) ਤੱਕ 27 ਦੇਸ਼ਾਂ ਤੋਂ ਕੌਮਾਂਤਰੀ ਨਾਗਰਿਕ ਪੁਰਸਕਾਰ ਅਤੇ ਸਨਮਾਨ ਹਾਸਲ ਹੋਏ ਹਨ, ਭਾਰਤ ਦੇ 8 ਪ੍ਰਧਾਨ ਮੰਤਰੀਆਂ ਨੂੰ ਲਗਭਗ 6 ਦਹਾਕਿਆਂ ਵਿੱਚ 14 ਕੌਮਾਂਤਰੀ ਪੁਰਸਕਾਰ ਮਿਲੇ ਹਨ। ਇੰਦਰਾ ਗਾਂਧੀ ਸਮੇਤ ਸਾਬਕਾ ਪ੍ਰਧਾਨ ਮੰਤਰੀਆਂ ਨੂੰ 5 ਕੌਮਾਂਤਰੀ ਪੁਰਸਕਾਰ ਮਿਲੇ, ਜਵਾਹਰ ਲਾਲ ਨਹਿਰੂ ਨੂੰ 2, ਅਟਲ ਬਿਹਾਰੀ ਵਾਜਪਾਈ ਨੂੰ 2, ਗੁਲਜ਼ਾਰੀਲਾਲ ਨੰਦਾ, ਇੰਦਰ ਕੁਮਾਰ ਗੁਜਰਾਲ, ਮਨਮੋਹਨ ਸਿੰਘ, ਮੋਰਾਰਜੀ ਦੇਸਾਈ ਅਤੇ ਲਾਲ ਬਹਾਦੁਰ ਸ਼ਾਸਤਰੀ ਨੂੰ 1956 ਤੋਂ 2015 ਤੱਕ 1-1 ਕੌਮਾਂਤਰੀ ਪੁਰਸਕਾਰ ਮਿਲਿਆ ।

Read More : ਸਤਨਾਮ ਸਿੰਘ ਸੰਧੂ ਨੇ ਕੀਤੀ ਸ਼ਹੀਦਾਂ ਨੂੰ ਭਾਰਤ ਰਤਨ ਦੇਣ ਦੀ ਮੰਗ

7 ਵਿਰੁੱਧ ਕੁਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆ ਦੇਣ ਤੇ ਕੇਸ ਦਰਜ

0
Case registered

ਨਾਭਾ, 4 ਅਗਸਤ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ 7 ਵਿਅਕਤੀਆਂ ਵਿਰੁੱਧ ਘਰ ਅੰਦਰ ਵੜ ਕੇ ਕੁਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ 18 (2), 115 (2), 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਵੀਨ ਸਿੰਘ ਪੁੱਤਰ ਧਰਮ, ਗੋਬਿੰਦ ਸਿੰਘ ਪੁੱਤਰ ਹਜਾਰੀ ਸਿੰਘ, ਜੱਸ ਸਿੰਘ ਪੁੱਤਰ ਗੋਬਿੰਦ ਸਿੰਘ ਵਾਸੀਆਨ ਪਿੰਡ ਇੱਛੇਵਾਲ ਥਾਣਾ ਸਦਰ ਨਾਭਾ ਅਤੇ ਤਿੰਨ-ਚਾਰ ਅਣਪਛਾਤੇ ਵਿਅਕਤੀ ਸ਼ਾਮਲ ਹਨ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਲਜੀਤ ਕੋਰ ਪਤਨੀ ਰਾਜ ਸਿੰਘ ਵਾਸੀ ਪਿੰਡ ਇੱਛੇਵਾਲ ਥਾਣਾ ਸਦਰ ਨਾਭਾ ਨੇ ਦੱਸਿਆ ਕਿ 25 ਜੁਲਾਈ 2025 ਨੂੰ ਉਪਰੋਕਤ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਉਸਨੂੰ, ਉਸਦੇ ਲੜਕੇ ਸੰਦੀਪ ਸਿੰਘ ਅਤੇ ਲੜਕੀ ਸੁਖਦੇਵੀ ਕੌਰ ਦੀ ਤੇਜਧਾਰ ਹਥਿਆਰਾਂ ਨਾਲ ਕੁੱਟਮਾਰ (Beating) ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਤੇ ਉਸਦੀ ਲੜਕੀ ਦਾ ਕਮੀਜ ਵੀ ਪਾੜ ਦਿੱਤਾ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਹਾਈਕੋਰਟ ਨੇ ਡੀ. ਜੀ. ਪੀ. ਤੋਂ ਮੰਗੀ ਭ੍ਰਿਸ਼ਟਾਚਾਰ ਦੇ ਦੋਸ਼ੀ ਪੁਲਸ ਮੁਲਾਜ਼ਮਾਂ ਦੀ ਰਿਪੋਰਟ

0
High Court

ਚੰਡੀਗੜ੍ਹ, 4 ਅਗਸਤ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਪੁਲਸ ਵਿੱਚ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਅਧਿਕਾਰੀਆਂ ਦੀ ਸੇਵਾ ਵਿੱਚ ਜਾਰੀ ਰਹਿਣ `ਤੇ ਸਖ਼ਤ ਰੁਖ਼ ਅਪਣਾਉ਼ਦਿਆਂ ਜਸਟਿਸ ਐਨ. ਕੇ. ਸ਼ੇਖਾਵਤ (Justice N. K. Shekhawat) ਦੀ ਬੈਂਚ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇੱਕ ਹਲਫ਼ਨਾਮੇ ਰਾਹੀਂ ਅਦਾਲਤ ਵਿੱਚ ਅਜਿਹੇ ਸਾਰੇ ਪੁਲਿਸ ਮੁਲਾਜ਼ਮਾਂ ਦੀ ਵਿਸਤ੍ਰਿਤ ਜਾਣਕਾਰੀ ਜਮ੍ਹਾਂ ਕਰਵਾਉਣ ਜਿਨ੍ਹਾਂ ਵਿਰੁੱਧ ਅਪਰਾਧਿਕ ਕਾਰਵਾਈਆਂ ਲੰਬਿਤ ਹਨ, ਪਰ ਉਹ ਅਜੇ ਵੀ ਸੇਵਾ ਵਿੱਚ ਹਨ।

ਕਦੋਂ ਆਇਆ ਇਹ ਨਿਰਦੇਸ਼

ਹਾਈ ਕੋਰਟ ਦਾ ਇਹ ਨਿਰਦੇਸ਼ ਉਦੋਂ ਆਇਆ ਜਦੋਂ ਅਦਾਲਤ ਨੂੰ ਦੱਸਿਆ ਗਿਆ ਕਿ ਇੰਸਪੈਕਟਰ ਵਿਜੇ ਕੁਮਾਰ, ਜਿਸਨੂੰ ਪਹਿਲਾਂ ਸੇਵਾ ਤੋਂ ਬਰਖਾਸਤ ਕੀਤਾ ਗਿਆ ਸੀ, ਨੂੰ ਬਾਅਦ ਵਿੱਚ ਦੁਬਾਰਾ ਨਿਯੁਕਤ ਕੀਤਾ ਗਿਆ ਸੀ, ਜਦੋਂ ਕਿ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ (Anti-Corruption Law)  ਤਹਿਤ ਗੰਭੀਰ ਦੋਸ਼ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 23 ਅਕਤੂਬਰ 2023 ਨੂੰ ਪਟਿਆਲਾ ਦੇ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਵਿੱਚ ਇੱਕ ਐਫ. ਆਈ. ਆਰ. (F. I. R.) ਦਰਜ ਕੀਤੀ ਗਈ ਸੀ । ਇਸ ਦੇ ਬਾਵਜੂਦ ਉਹ ਇਸ ਸਮੇਂ ਬਰਨਾਲਾ ਵਿੱਚ ਪੁਲਸ ਲਾਈਨ ਵਿੱਚ ਤਾਇਨਾਤ ਹੈ, ਜਿਸ `ਤੇ ਸਖ਼ਤ ਰੁਖ਼ ਅਪਣਾਉਂਦਿਆਂ ਹਾਈ ਕੋਰਟ ਨੇ ਕਿਹਾ ਕਿ ਅਦਾਲਤ ਇਹ ਜਾਣ ਕੇ ਹੈਰਾਨ ਹੈ ਕਿ ਇੰਨੇ ਗੰਭੀਰ ਦੋਸ਼ਾਂ ਦੇ ਬਾਵਜੂਦ, ਦੋਸ਼ੀ ਪੁਲਸ ਅਧਿਕਾਰੀਆਂ ਨੂੰ ਨਾ ਸਿਰਫ਼ ਬਹਾਲ ਕੀਤਾ ਗਿਆ, ਸਗੋਂ ਉਹ ਸੇਵਾ ਵਿੱਚ ਵੀ ਬਣੇ ਰਹੇ। ਇਸ ਸਥਿਤੀ ਨੂੰ ਬਹੁਤ ਗੰਭੀਰ ਮੰਨਦਿਆਂ ਅਦਾਲਤ ਨੇ ਪੁਲਸ ਡਾਇਰੈਕਟਰ ਜਨਰਲ ਨੂੰ ਇੱਕ ਵਿਸਤ੍ਰਿਤ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ ।

Read More : ਹਾਈ ਕੋਰਟ ਨੇ ਦਿੱਤੇ ਡੀ. ਸੀ. ਪਾਸੋਂ ਹਲਫੀਆਂ ਬਿਆਨ ਦਾਖ਼ਲ ਕਰਨ ਦੇ ਹੁਕਮ

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ’ਚ ਹੁਣ 6 ਅਗਸਤ ਨੂੰ

0
Bikram Singh Majithia

ਮੋਹਾਲੀ, 4 ਅਗਸਤ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia’s) ਦੀ ਜ਼ਮਾਨਤ ਮਾਮਲੇ ’ਤੇ ਹੋਣ ਵਾਲੀ ਸੁਣਵਾਈ ਅੱਜ ਸੋਮਵਾਰ ਨੂੰ ਵੀ ਟਲ ਗਈ । ਇਸ ਮਾਮਲੇ ’ਚ ਹੁਣ ਬੁੱਧਵਾਰ 6 ਅਗਸਤ ਨੂੰ ਸੁਣਵਾਈ ਹੋਵੇਗੀ (he hearing will be held on August 6.) । ਜ਼ਿਕਰਯੋਗ ਹੈ ਕਿ ਬਿਕਰਮ ਸਿੰਘਮ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ’ਚ ਬੰਦ ਹਨ।

ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਵਾਲੇ ’ਤੇ ਵੀ ਸੁਣਵਾਈ ਹੋਣੀ ਹੈ

ਇਸੇ ਦਿਨ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਵਾਲੇ ’ਤੇ ਵੀ ਸੁਣਵਾਈ ਹੋਣੀ ਹੈ । ਉਧਰ ਸ਼੍ਰੋਮਣੀ ਅਕਾਲੀ ਦਲ ਨੇ ਆਰੋਪ ਲਗਾਇਆ ਹੈ ਕਿ ਬਿਕਰਮ ਮਜੀਠੀਆ ਨਾਲ ਉਨ੍ਹਾਂ ਦੇ ਆਗੂਆਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ । ਪਹਿਲਾਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ
ਸੁਖਬੀਰ ਸਿੰਘ ਬਾਦਲ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ ਪ੍ਰੰਤੂ ਉਨ੍ਹਾਂ ਨੂੰ ਮੁਲਾਕਾਤ ਨਹੀਂ ਕਰ ਦਿੱਤੀ ਗਈ ਸੀ। ਇਸੇ ਤਰ੍ਹਾਂ ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਆਗੂ ਵੀ ਮਜੀਠੀਆ ਨੂੰ ਮਿਲਣ ਲਈ ਜੇਲ੍ਹ ਪਹੁੰਚੇ ਸਨ ਪ੍ਰੰਤੂ ਉਨ੍ਹਾਂ ਨੂੰ ਬਿਕਰਮ ਮਜੀਠੀਆ ਨਾਲ ਮਿਲਣ ਨਹੀਂ ਸੀ ਦਿੱਤਾ ਗਿਆ ।

Read More : ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ ਤਿੰਨ ਸਾਬਕਾ ਮੰਤਰੀ

ਸਿਕੰਦਰ ਸਿੰਘ ਮਲੂਕਾ ਨੂੰ ਅਚਾਨਕ ਆਇਆ ਚੱਕਰ

0
Sikander Maluka

ਚੰਡੀਗੜ੍ਹ, 4 ਅਗਸਤ 2025 : ਪੰਜਾਬ ਦੀ ਸਿਆਸਤ ਦੇ ਗਲਿਆਰਿਆਂ ਵਿਚ ਨਾਮਣਾ ਖੱਟਣ ਵਾਲੇ ਸੀਨੀਅਰ ਅਕਾਲੀ ਆਗੂ Senior Akali leader)  ਸਿਕੰਦਰ ਸਿੰਘ ਮਲੂਕਾ (Sikander Singh Maluka) ਦੀ ਅੱਜ ਅਚਾਨਕ ਹੀ ਚੱਕਰ (Cycle) ਆਉਣ ਦੇ ਕਾਰਨ ਸਿਹਤ ਵਿਗੜ ਗਈ । ਇਹ ਘਟਨਾਕ੍ਰਮ ਉਸ ਵੇਲੇ ਵਾਪਰਿਆ ਜਦੋਂ ਉਹ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਇਸ ਦੌਰਾਨ ਉਨ੍ਹਾਂ ਨੂੰ ਗਰਮੀ ਕਾਰਨ ਚੱਕਰ ਆ ਗਿਆ ਤੇ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਸਥਿਤੀ ਖ਼ਤਰੇ ਤੋਂ ਬਾਹਰ ਹੈ ।

Read More : ਅਕਾਲੀ ਦਲ ਦੇ ਜ਼ਮੀਨ ਹੜੱਪਣ ਵਿਰੁੱਧ ਰੋਸ ਧਰਨੇ ’ਚ ਲੋਕਾਂ ਕੀਤੀ ਸ਼ਮੂਲੀਅਤ