Home Blog Page 74

‘ਆਪ’ 2027 ਚੋਣਾਂ ਵਿੱਚ ਭਾਰੀ ਜਿੱਤ ਨਾਲ ਸੱਤਾ ਵਿੱਚ ਵਾਪਸ ਆਵੇਗੀ : ਮਾਨ

0
Bhagwant Mann

ਸੰਗਰੂਰ, 27 ਜੂਨ 2026 : ਸੰਗਰੂਰ ਵਿਖੇ ਇਕ ਸਮਾਗਮ ਦੌਰਾਨ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਆਖਿਆ ਹੈ ਕਿ ਆਪ 2027 ਚੋਣਾਂ ਵਚ ਭਾਰੀ ਜਿੱਤ ਨਾਲ ਸੱਤਾ ਵਿਚ ਵਾਪਸ ਆਵੇਗੀ ।

ਆਪ ਵਲੰਟੀਅਰ ਐਸ. ਆਈ. ਆਰ. ਦੌਰਾਨ ਰਹਿਣ ਚੌਕਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ. ਆਈ. ਆਰ.) ਦੌਰਾਨ ਚੌਕਸ ਰਹਿਣ ਦੀ ਅਪੀਲ ਕੀਤੀ, ਚੇਤਾਵਨੀ ਦਿੱਤੀ ਕਿ ਭਾਜਪਾ ਆਉਣ ਵਾਲੀਆਂ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ‘ਆਪ’ ਸਮਰਥਕਾਂ ਦੀਆਂ ਵੋਟਾਂ ਹਟਾਉਣ ਦੀ ਕੋਸਿ਼ਸ਼ ਕਰ ਸਕਦੀ ਹੈ ।

ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ‘ਤੇ ਵੀ ਜ਼ੋਰ ਦਿੱਤਾ, ਦਾਅਵਾ ਕੀਤਾ ਕਿ ਇਨ੍ਹਾਂ ਉਪਾਵਾਂ ਨੇ ਰਾਜ ਭਰ ਦੇ ਲੋਕਾਂ ਦੇ ਜੀਵਨ ਵਿੱਚ ਕਾਫ਼ੀ ਸੁਧਾਰ ਕੀਤਾ ਹੈ । ਉਨ੍ਹਾਂ ਪਾਰਟੀ ਵਰਕਰਾਂ ਨੂੰ ਜ਼ਮੀਨੀ ਸੰਗਠਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ‘ਆਪ’ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਜਿੱਤ ਨਾਲ ਸੱਤਾ ਵਿੱਚ ਵਾਪਸ ਆਵੇਗੀ ।

ਸੱਤਾ ਹਾਸਲ ਕਰਨ ਲਈ ਕੱਟੀਆਂ ਜਾ ਸਕਦੀਆਂ ਹਨ ਆਪ ਸਮਰਥਕਾਂ ਦੀਆਂ ਵੋਟਾਂ

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੋਟਰ ਸੂਚੀਆਂ ਲਈ ਐਸ. ਆਈ. ਆਰ. 25 ਜੂਨ ਨੂੰ ਪੰਜਾਬ ਵਿੱਚ ਸ਼ੁਰੂ ਹੋਇਆ ਸੀ, ਜਿਸ ਨਾਲ ਹਰੇਕ ਪਾਰਟੀ ਵਲੰਟੀਅਰ ਦੀ ਜਿ਼ੰਮੇਵਾਰੀ ਹੋਰ ਵੀ ਮਹੱਤਵਪੂਰਨ ਹੋ ਗਈ ਹੈ । ਉਨ੍ਹਾਂ ਕਿਹਾ ਕਿ ਐਸ. ਆਈ. ਆਰ. ਪ੍ਰਕਿਰਿਆ ਰਾਹੀਂ, ਭਾਜਪਾ ਆਉਣ ਵਾਲੀਆਂ ਸੂਬਾਈ ਚੋਣਾਂ ਵਿੱਚ ਸੱਤਾ ਹਾਸਲ ਕਰਨ ਲਈ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸਿ਼ਸ਼ ਕਰ ਸਕਦੀ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣਾਂ ਜਿੱਤਣ ਲਈ ਇਹ ਭਾਜਪਾ ਦਾ ਢੰਗ ਬਣ ਗਿਆ ਹੈ । ਹਰ ਵਲੰਟੀਅਰ ਨੂੰ ਚੌਕਸ ਰਹਿਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੱਕ ਵੀ ਅਸਲੀ ਵੋਟ ਨਾ ਕੱਟੀ ਜਾਵੇ ।

‘ਆਪ’ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਦੇ ਖ਼ਤਰੇ ਨੂੰ ਖਤਮ ਕਰਨ ਲਈ, 15 ਜੁਲਾਈ ਤੱਕ ਸੂਬੇ ਭਰ ਵਿੱਚ ਲਗਭਗ 3,100 ਖੇਡ ਮੈਦਾਨ ਪੂਰੇ ਅਤੇ ਕਾਰਜਸ਼ੀਲ ਹੋ ਜਾਣਗੇ । ਉਨ੍ਹਾਂ ਅੱਗੇ ਕਿਹਾ, “ਸਾਡੀ ਲੜਾਈ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸਾਂਝੇ ਗਠਜੋੜ ਵਿਰੁੱਧ ਹੈ, ਜਿਸਦਾ ਸੱਤਾ ‘ਤੇ ਕਬਜ਼ਾ ਕਰਨ ਅਤੇ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਕੋਈ ਹੋਰ ਏਜੰਡਾ ਨਹੀਂ ਹੈ ।

ਪਾਰਟੀ ਵਲੰਟੀਅਰ ਜਥੇਬੰਦ ਹੋ ਕੇ ਕੰਮ ਕਰਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਲੰਟੀਅਰਾਂ ਨੂੰ ਇੱਕਜੁੱਟ ਰਹਿਣ ਅਤੇ ਪੰਜਾਬ ਸਰਕਾਰ (Punjab Government) ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾ ਕੇ ਵਿਰੋਧੀ ਧਿਰ ਦਾ ਸਾਹਮਣਾ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਸਿਰਫ਼ ਇੱਕ ਹੀ ਏਜੰਡਾ ਹੈ: ਉਸਨੂੰ ਬਦਨਾਮ ਕਰਨਾ, ਅਤੇ ਉਹ ਜਾਅਲੀ ਵੀਡੀਓ ਫੈਲਾ ਕੇ ਸਭ ਤੋਂ ਹੇਠਲੇ ਪੱਧਰ ‘ਤੇ ਡਿੱਗ ਰਹੇ ਹਨ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਨੇ ਲੋਕਾਂ ਦੇ ਘਰੇਲੂ ਅਤੇ ਖੇਤੀਬਾੜੀ ਖਰਚਿਆਂ ਨੂੰ ਕਾਫ਼ੀ ਘਟਾ ਦਿੱਤਾ ਹੈ, ਅਤੇ ਇਸ ਲਈ ਵਿਰੋਧੀ ਧਿਰ ਘਬਰਾ ਗਈ ਹੈ ।

ਸਰਕਾਰ ਨੇ ਹੁਣ ਤੱਕ ਕੀਤੇ ਹਨ 19 ਟੋਲ ਪਲਾਜਾ ਬੰਦ

ਆਪ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਜਨਤਕ ਸਹੂਲਤ ਨੂੰ ਤਰਜੀਹ ਦਿੰਦੇ ਹੋਏ, ਸਰਕਾਰ ਨੇ 19 ਟੋਲ ਪਲਾਜ਼ਾ ਬੰਦ ਕੀਤੇ ਹਨ, ਜਿਸ ਨਾਲ ਲੋਕਾਂ ਨੂੰ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੋਈ ਹੈ । ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪੂਰੀ ਤਰ੍ਹਾਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ । ਉਨ੍ਹਾਂ ਕਿਹਾ ਕਿ 90 ਪ੍ਰਤੀਸ਼ਤ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਭਰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਸੂਬੇ ਭਰ ਵਿੱਚ ਲਗਭਗ 44,000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ, ਅਤੇ ਕਈ ਹੋਰ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵਧ ਰਹੇ ਹਨ ।

ਨਹਿਰੀ ਸਿੰਚਾਈ ਨੈੱਟਵਰਕ ਨੂੰ ਕੀਤਾ ਗਿਆ ਹੈ ਕਾਫੀ ਮਜਬੂਤ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਹਿਰੀ ਸਿੰਚਾਈ ਨੈੱਟਵਰਕ ਨੂੰ ਕਾਫ਼ੀ ਮਜ਼ਬੂਤ ਕੀਤਾ ਗਿਆ ਹੈ ਅਤੇ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਹੈ । ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਪੂਰੇ ਪੰਜਾਬ ਵਿੱਚ ਓਵਰਹੈੱਡ ਪਾਵਰ ਲਾਈਨਾਂ ਨੂੰ ਹੌਲੀ-ਹੌਲੀ ਭੂਮੀਗਤ ਪਾਵਰ ਸਿਸਟਮ ਵਿੱਚ ਬਦਲਣ ਲਈ ਇੱਕ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਹੈ ।

ਪੰਜਾਬੀਆ ਦਾ ਪਿਆਰ-ਸਤਿਕਾਰ ਬਣਾਏਗਾ 2027 ਚੋਣਾਂ ਵਿਚ ਆਪ ਦੀ ਜਿੱਤ ਨੂੰ ਯਕੀਨੀ

ਜਨਤਾ ਦੇ ਸਮਰਥਨ ਵਿੱਚ ਵਿਸ਼ਵਾਸ ਪ੍ਰਗਟ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦਾ ਪਿਆਰ ਅਤੇ ਸਤਿਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਲਈ ਸ਼ਾਨਦਾਰ ਜਿੱਤ ਯਕੀਨੀ ਬਣਾਏਗਾ । ਉਨ੍ਹਾਂ ਪਾਰਟੀ ਵਰਕਰਾਂ ਨੂੰ ਪਾਰਟੀ ਨੂੰ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸ ਲਿਆਉਣ ਲਈ ਤਿਆਰ ਰਹਿਣ ਅਤੇ ਸਖ਼ਤ ਮਿਹਨਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 100 ਤੋਂ ਵੱਧ ਸੀਟਾਂ ਜਿੱਤੇਗੀ ।

ਪੁਲਸ ‘ਤੇ ਗੋਲੀਬਾਰੀ ਕਰਨ ਵਾਲੇ ਨੂੰ ਪੁਲਸ ਨੇ ਕੀਤਾ ਜਵਾਬੀ ਫਾਇਰਿੰਗ ਵਿਚ ਜਖਮੀ

0
Encounter

ਬਟਾਲਾ, 27 ਜੂਨ 2026 : ਪੰਜਾਬ ਦੇ ਬਟਾਲਾ ਕਾਦੀਆਂ (Batala Qadian) ਰੇਲਵੇ ਲਾਈਨ ‘ਤੇ ਠੰਡੀ ਖੂਹੀ ਪੁਲ ਨੇੜੇ ਪੁਲਸ ‘ਤੇ ਗੋਲੀਬਾਰੀ (Shooting) ਕਰਨ ਵਾਲੇ ਵਿਅਕਤੀ ਨੂੰ ਪੁਲਸ ਨੇ ਜਵਾਬੀ ਫਾਇੰਰਿੰਗ ਵਿਚ ਜਖਮੀ ਕੀਤਾ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਬਟਾਲਾ ਕਾਦੀਆਂ ਰੇਲਵੇ ਲਾਈਨ ‘ਤੇ ਠੰਡੀ ਖੂਹੀ ਪੁਲ ਨੇੜੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪੰਜਾਬ ਪੁਲਸ ਹਿਰਾਸਤ ਵਿਚ ਲਿਆਂਦੇ ਗਏ ਇਕ ਨੌਜਵਾਨ ਨੇ ਕਥਿਤ ਤੌਰ ‘ਤੇ ਨਿਸ਼ਾਨਦੇਹੀ ਦੌਰਾਨ ਪੁਲਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ । ਇਸ ਦੇ ਜਵਾਬ ਵਿਚ ਪੁਲਸ ਵਲੋਂ ਕੀਤੀ ਗਈ ਫਾਇਰਿੰਗ ਦੌਰਾਨ ਇਕ ਗੋਲੀ ਨੌਜਵਾਨ ਦੀ ਲੱਤ ਵਿਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ (Injured) ਹੋ ਗਿਆ । ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਦਾਖਲ ਕਰਵਾਇਆ ਗਿਆ ।

ਕੀ ਜਾਣਕਾਰੀ ਦਿੱਤੀ ਚੌਂਕੀ ਬਟਾਲਾ ਗ੍ਰੰਥੀਆਂ ਦੇ ਇੰਚਾਰਜ ਨੇ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਬਟਾਲਾ ਗ੍ਰੰਥੀਆਂ ਦੇ ਇੰਚਾਰਜ ਐੱਸ.ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਸਿਟੀ ਪੁਲਿਸ ਥਾਣਾ ਬਟਾਲਾ ਦੇ ਮੁਖੀ ਇੰਸਪੈਕਟਰ ਇਕਬਾਲ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ (Police party) ਹਿਰਾਸਤ ਵਿਚ ਲਏ ਗਏ ਨੌਜਵਾਨ ਰਵਪ੍ਰੀਤ ਸਿੰਘ ਉਰਫ਼ ਰਵੀ ਪੁੱਤਰ ਸੰਤੋਖ ਸਿੰਘ ਵਾਸੀ ਨਵੀਂ ਆਬਾਦੀ, ਬਟਾਲਾ ਨੂੰ ਨਿਸ਼ਾਨਦੇਹੀ ਲਈ ਬਟਾਲਾਕਾਦੀਆਂ ਰੋਡ `ਤੇ ਹਿੰਦ ਧਾਰੀਵਾਲ ਦੇ ਨਜ਼ਦੀਕ ਨਹਿਰ ਵਾਲੇ ਪੁਲ ਕੋਲ ਲੈ ਕੇ ਗਈ ਸੀ ।

ਕੌਣ ਹੈ ਇਹ ਵਿਅਕਤੀ ਜਿਸਨੇ ਪੁਲਸ ਤੇ ਹੀ ਗੋਲੀਬਾਰੀ ਕਰ ਦਿੱਤੀ

ਪੁਲਸ ਅਨੁਸਾਰ ਨਿਸ਼ਾਨਦੇਹੀ ਦੌਰਾਨ ਰਵਪ੍ਰੀਤ ਸਿੰਘ ਨੇ ਅਚਾਨਕ ਪੁਲਸ ਪਾਰਟੀ ‘ਤੇ ਹਮਲਾ ਕਰਦਿਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਸਵੈ-ਰੱਖਿਆ ਵਿਚ ਪੁਲਸ ਵਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਇਕ ਗੋਲੀ ਉਸ ਦੀ ਲੱਤ ਵਿਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ । ਪੁਲਸ ਨੇ ਤੁਰੰਤ ਉਸ ਨੂੰ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ ।

ਪੁਲਸ ਕਰ ਰਹੀ ਹੈ ਮਾਮਲੇ ਦੀ ਡੂੰਘਾਈ ਨਾਲ ਜਾਂਚ

ਘਟਨਾ ਦੀ ਸੂਚਨਾ ਮਿਲਦੇ ਹੀ ਬਟਾਲਾ ਪੁਲਸ ਦੇ ਮੁਖੀ ਡਾ. ਮਹਿਤਾਬ ਸਿੰਘ, ਡੀ. ਐੱਸ. ਪੀ. (ਸਿਟੀ) ਸੁਖਇੰਦਰ ਸਿੰਘ ਕਾਹਲੋਂ ਅਤੇ ਸੀ. ਆਈ. ਏ. ਸਟਾਫ਼ ਦੀ ਟੀਮ ਮੌਕੇ ‘ਤੇ ਪਹੁੰਚ ਗਈ । ਸੀਨੀਅਰ ਅਧਿਕਾਰੀਆਂ ਵਲੋਂ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲੈ ਕੇ ਸਬੂਤ ਇਕੱਠੇ ਕੀਤੇ ਗਏ ਅਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਪੁਲਸ ਨੇ ਦੱਸਿਆ ਕਿ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਘਟਨਾ ਤੋਂ ਬਾਅਦ ਇਲਾਕੇ ਵਿਚ ਸੁਰੱਖਿਆ ਦੇ ਮੱਦੇਨਜ਼ਰ ਪੁਲਸ ਦੀ ਚੌਕਸੀ ਵੀ ਵਧਾ ਦਿੱਤੀ ਗਈ ਹੈ ।

ਘਰ ਵਿਚ ਸਫਾਈ ਕਰਨ ਵਾਲੀ ਮਹਿਲਾ ਦਾ ਹੋਇਆ ਗਲਾ ਘੁਟ ਕੇ ਕਤਲ

0
Murder

ਘਨੌਰ, 26 ਜੂਨ 2026 : ਪੰਜਾਬ ਦੇ ਕਸਬਾ ਘਨੌਰ (Kasba Ghanour) ਵਿਖੇ ਇਕ ਘਰ ਵਿਚ ਕੰਮ ਕਰਨ ਵਾਲੀ ਇਕ ਮਹਿਲਾ ਦੀ ਗਲਾ ਘੁਟ ਕੇ ਹੱਤਿਆ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਥਾਣਾ ਸ਼ੰਭੂ ਅਧੀਨ ਇੱਕ ਪਿੰਡ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ । ਇੱਕ ਘਰ ਵਿੱਚ ਸਫ਼ਾਈ ਦਾ ਕੰਮ ਕਰਨ ਵਾਲੀ ਵਿਆਹੁਤਾ ਮਹਿਲਾ ਦੀ ਕਥਿਤ ਤੌਰ ’ਤੇ ਗਲਾ ਘੁੱਟ (Strangulation) ਕੇ ਹੱਤਿਆ ਕਰ ਦਿੱਤੀ ਗਈ । ਇਸ ਤੋਂ ਬਾਅਦ ਘਰ ਦੇ ਮਾਲਕ ਵੱਲੋਂ ਵੀ ਕਥਿਤ ਤੌਰ ’ਤੇ ਜ਼ਹਿਰੀਲੀ ਵਸਤੂ (Poisonous substance) ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਕੀ ਦੱਸਿਆ ਮਹਿਲਾ ਦੇ ਪਿਤਾ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ

ਪੁਲਸ ਕੋਲ ਦਰਜ ਸਿ਼ਕਾਇਤ ਵਿੱਚ ਮ੍ਰਿਤਕਾ ਦੇ ਪਿਤਾ ਭੁੱਲਾ ਸਿੰਘ ਵਾਸੀ ਪਿੰਡ ਬਪਰੋਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਅੱਕੀ ਕੌਰ ਦਾ ਵਿਆਹ ਪਿੰਡ ਸਲੇਮਪੁਰ ਸੇਖਾਂ ਦੇ ਅੰਬਰ ਸਿੰਘ ਨਾਲ ਹੋਇਆ ਸੀ । ਅੱਕੀ ਕੌਰ ਉਸੇ ਪਿੰਡ ਦੇ ਰਹਿਣ ਵਾਲੇ ਜਗਜੀਤ ਸਿੰਘ ਦੇ ਘਰ ਸਫ਼ਾਈ ਦਾ ਕੰਮ ਕਰਦੀ ਸੀ ।

ਜਗਜੀਤ ਸਿੰਘ ਨੇ ਫੋਨ ਕਰਕੇ ਖੁਦ ਦੱਸਿਆ ਸੀ

ਸਿਕਾਇਤਕਰਤਾ (Complainant) ਅਨੁਸਾਰ 23 ਜੂਨ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਗਜੀਤ ਸਿੰਘ ਨੇ ਉਨ੍ਹਾਂ ਦੀ ਧੀ ਦਾ ਆਪਣੇ ਘਰ ਦੇ ਬਾਥਰੂਮ ਵਿੱਚ ਕਥਿਤ ਤੌਰ ’ਤੇ ਗਲਾ ਘੁੱਟ ਕੇ ਕਤਲ ਕਰ ਦਿੱਤਾ । ਮੌਕੇ ’ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋਇਆ ਕਿ ਅੱਕੀ ਕੌਰ ਦੀ ਹੱਤਿਆ ਕੀਤੀ ਗਈ ਹੈ । ਮੁੱਢਲੀ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਜਗਜੀਤ ਸਿੰਘ ਨੇ ਵੀ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ।

ਪੁਲਸ ਵਲੋਂ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ

ਪੁਲਸ ਅਨੁਸਾਰ ਸਿ਼ਕਾਇਤ ਦੇ ਆਧਾਰ ’ਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ (Postmortem) ਰਿਪੋਰਟ, ਫੋਰੈਂਸਿਕ ਜਾਂਚ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਕੀਤੀ ਜਾਵੇਗੀ । ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਲੁਧਿਆਣੇ ਦੀ ਵਿਦਿਆਰਥਣ ਵੱਲੋਂ ਖਰੜ `ਚ ਫਾਹਾ ਲੈ ਕੇ ਖ਼ੁਦਕੁਸ਼ੀ

0
suicide

ਖਰੜ, 27 ਜੂਨ 2026 : ਸਥਾਨਕ ਰਣਜੀਤ ਨਗਰ ਨੇੜੇ ਸਥਿਤ ਨਿਊ ਅਮਨ ਸਿਟੀ ‘ਚ ਕਿਰਾਏ ਦੇ ਕਮਰੇ ‘ਚ ਰਹਿ ਰਹੀ ਐੱਮ. ਐੱਸ. ਸੀ. ਵਿਦਿਆਰਥਣ (Student) ਨੇ ਫਾਹਾ ਲੈ ਕੇ ਖ਼ੁਦਕੁਸ਼ੀ (Suicide) ਕਰ ਲਈ ।

ਕੌਣ ਹੈ ਇਹ ਲੜਕੀ

ਮ੍ਰਿਤਕਾ ਦੀ ਪਛਾਣ ਕਰੀਨਾ ਵਰਮਾ (23) ਵਜੋਂ ਹੋਈ ਹੈ । ਉਹ ਮੂਲ ਤੌਰ ‘ਤੇ ਲੁਧਿਆਣਾ ਦੇ ਪਿੰਡ ਲਲਤੋਂ ਕਲਾਂ ਦੀ ਰਹਿਣ ਵਾਲੀ ਸੀ ਅਤੇ ਰਿਆਤ ਐਂਡ ਬਾਹਰਾ ਯੂਨੀਵਰਸਿਟੀ (ਸਹੋੜਾ) ‘ਚ ਐੱਮ. ਐੱਸ. ਸੀ. ਦੀ ਪੜ੍ਹਾਈ ਕਰ ਰਹੀ ਸੀ । ਪੁਲਸ ਨੂੰ ਦਿੱਤੇ ਬਿਆਨ ‘ਚ ਮ੍ਰਿਤਕਾ ਦੇ ਪਿਤਾ ਜੈਪਾਲ ਸਿੰਘ ਨੇ ਦੱਸਿਆ ਕਿ ਉਹ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਡ੍ਰਾਈ ਕਲੀਨਿੰਗ ਦਾ ਕੰਮ ਕਰਦੇ ਹਨ । ਉਨ੍ਹਾਂ ਦੇ ਪਰਿਵਾਰ ‘ਚ ਦੋ ਧੀਆਂ ਅਤੇ ਇਕ ਪੁੱਤਰ ਹੈ । ਕਰੀਨਾ ਉਨ੍ਹਾਂ ਦੀ ਵਿਚਕਾਰਲੀ ਔਲਾਦ ਸੀ । ਉਹ ਨਿਊ ਅਮਨ ਸਿਟੀ ਦੇ ਮਕਾਨ ਨੰਬਰ-97 ਦੀ ਪਹਿਲੀ ਮੰਜ਼ਿਲ ‘ਤੇ ਕਿਰਾਏ ਦੇ ਕਮਰੇ ‘ਚ ਰਹਿ ਰਹੀ ਸੀ ।

ਕਰੀਨਾ ਦੇ ਨਾਲ ਵਾਲੇ ਕਮਰੇ ਵਿਚ ਰਹਿਣ ਵਾਲੀ ਵਿਦਿਆਰਥਣ ਨੇ ਦੱਸਿਆ ਸੀ ਫੋਨ ਕਰਕੇ

ਉਨ੍ਹਾਂ ਦੱਸਿਆ ਕਿ ਵੀਰਵਾਰ ਸ਼ਾਮ ਕਰੀਬ 5:30 ਵਜੇ ਕਰੀਨਾ ਦੇ ਨਾਲ ਵਾਲੇ ਕਮਰੇ ‘ਚ ਰਹਿਣ ਵਾਲੀ ਇਕ ਵਿਦਿਆਰਥਣ ਦਾ ਫੋਨ ਆਇਆ । ਉਸ ਨੇ ਸੂਚਨਾ ਦਿੱਤੀ ਕਿ ਕਰੀਨਾ ਨੇ ਆਪਣੇ ਕਮਰੇ `ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ ਅਤੇ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਹੈ । ਸੂਚਨਾ ਮਿਲਦਿਆਂ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਪੁਲਸ ਨੂੰ ਜਾਣਕਾਰੀ ਦਿੱਤੀ ਗਈ । ਜਿਉਂ ਹੀ ਕਮਰੇ ਦਾ ਦਰਵਾਜ਼ਾ ਤੋੜ ਕੇ ਅੰਦਰ ਜਾ ਕੇ ਵੇਖਿਆ ਗਿਆ ਤਾਂ ਕਰੀਨਾ ਨੇ ਪੱਖੇ ਨਾਲ ਲਟਕ (Hanging from the fan) ਕੇ ਖ਼ੁਦਕੁਸ਼ੀ ਕਰ ਲਈ ਸੀ ।

ਖੁਦਕੁਸ਼ੀ ਨੋਟ ਵੀ ਹੋਇਆ ਹੈ ਬਰਾਮਦ

ਪੁਲਸ ਨੇ ਮੌਕੇ ਤੋਂ ਇਕ ਖ਼ੁਦਕੁਸ਼ੀ ਨੋਟ (Suicide note) ਵੀ ਬਰਾਮਦ ਕੀਤਾ ਹੈ, ਜਿਸ ‘ਚ ਉਸ ਨੇ ਆਪਣੀ ਮੌਤ ਲਈ ਖ਼ੁਦ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਜੈਪਾਲ ਸਿੰਘ ਨੇ ਆਪਣੇ ਬਿਆਨਾਂ ‘ਚ ਕਿਸੇ ਵੀ ਵਿਅਕਤੀ ਖਿ਼ਲਾਫ਼ ਕੋਈ ਕਾਨੂੰਨੀ ਕਾਰਵਾਈ ਨਾ ਕਰਨ ਦੀ ਇੱਛਾ ਪ੍ਰਗਟਾਈ ਹੈ । ਇਸ ਤੋਂ ਬਾਅਦ ਪੁਲਸ ਨੇ ਧਾਰਾ 194ਬੀ ਤਹਿਤ ਜ਼ਰੂਰੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ ।

ਮਾਪਿਆਂ ਦੇ ਇਕਲੌਤੇ ਪੁੱਤ ਦੀ ਅਮਰੀਕਾ ਵਿਚ ਸੜਕ ਹਾਦਸੇ `ਚ ਮੌਤ

0
Dies

ਮਾਛੀਵਾੜਾ ਸਾਹਿਬ, 27 ਜੂਨ 2026 : ਭਾਰਤ ਦੇਸ ਦੇ ਸੂਬੇ ਪੰਜਾਬ ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਅਮਰੀਕਾ ਵਿਖੇ ਵਾਪਰੇ ਇਕ ਸੜਕ ਹਾਦਸੇ (Road accidents) ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਨੌਜਵਾਨ

ਪਿੰਡ ਹੇਡੋਂ ਬੇਟ ਦੇ ਨੌਜਵਾਨ ਸੇਖਪ੍ਰੀਤ ਸਿੰਘ 1 ਉਰਫ਼ ਸੇਖੀ (27) ਦੀ ਅਮਰੀਕਾ (America) ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ । ਆਪਣੇ ਸੁਨਹਿਰੀ ਭਵਿੱਖ ਲਈ 3 ਸਾਲ ਪਹਿਲਾਂ ਉਹ ਅਮਰੀਕਾ ਗਿਆ ਸੀ ਅਤੇ ਉੱਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ ।

ਕੰਮ ਖਤਮ ਕਰਕੇ ਜਾ ਰਿਹਾ ਸੀ ਘਰ ਤਾ ਵਾਪਰ ਗਿਆ ਸੜਕ ਹਾਦਸਾ

ਸ਼ੇਖਪ੍ਰੀਤ ਸਿੰਘ ਅਮਰੀਕਾ ਦੇ ਉੱਤਰੀ ਫਿਲਾਡੇਲਫੀਆ ਵਿਖੇ ਆਪਣਾ ਟਰਾਲਾ ਖੜ੍ਹਾ ਕਰ ਕੇ ਕੁਝ ਹੀ ਦੂਰੀ ‘ਤੇ ਸਥਿਤ ਆਪਣੇ ਘਰ ਵੱਲ ਕਾਰ ‘ਚ ਸਵਾਰ ਹੋ ਕੇ ਜਾ ਰਿਹਾ ਸੀ । ਇਸ ਦੌਰਾਨ 21ਵੀਂ ਸਟਰੀਟ ਅਤੇ ਸੇਸ਼ਲ ਦੇ ਚੌਰਾਹੇ ਨੇੜੇ ਉਸ ਦੀ ਕਾਰ`ਹਾਦਸਾਗ੍ਰਸਤ (Accident) ਹੋ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਉਸ ਨੇ ਕੁਝ ਸਮਾਂ ਪਹਿਲਾਂ ਹੀ ਨਵੀਂ ਰੂਬੀਕੋਨ ਕਾਰ ਖ਼ਰੀਦੀ ਸੀ । ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੀ ਮੌਤ ਨਾਲ ਪਿੰਡ ਹੇਠੋਂ ਬੇਟ ਤੇ ਇਲਾਕੇ ‘ਚ ਸੋਗ ਦੀ ਲਹਿਰ ਹੈ ।

ਹੁੰਮਸ ਕਾਰਨ ਪੰਜਾਬ ਤੇ ਹਰਿਆਣਾ ਬੇਹਾਲ, ਅੱਜ ਮੀਂਹ ਤੇ ਹਨੇਰੀ ਦਾ `ਯੈਲੋ ਅਲਰਟ`

0
humidity

ਜਲੰਧਰ, 27 ਜੂਨ 2026 : ਮੌਸਮ ਵਿਭਾਗ (Meteorological Department) ਦੇ ਅਨੁਸਾਰ ਪੰਜਾਬ ਤੇ ਹਰਿਆਣਾ ਵਿਚ ਵਧਦੀ ਜਾ ਰਹੀ ਹੁੰਮਸ ਕਾਰਨ ਲੋਕ ਜਿਥੇ ਬੇਹਾਲ ਹਨ, ਉਥੇ ਅੱਜ ਮੀਂਹ ਤੇ ਹਨੇਰੀ ਦਾ ਯੈਲੋ ਐਲਰਟ (Yellow Alert) ਜਾਰੀ ਕੀਤਾ ਹੈ ।

ਹੁੰਮਸ ਕਾਰਨ ਨਹੀਂ ਮਿਲ ਸਕੀ ਲੋਕਾਂ ਨੂੰ ਕੋਈ ਖਾਸ ਰਾਹਤ

ਪੰਜਾਬ ਅਤੇ ਹਰਿਆਣਾ (Punjab and Haryana) ਵਿਚ ਕਈ ਥਾਵਾਂ ‘ਤੇ ਹਲਕਾ ਮੀਂਹ ਅਤੇ ਗਰਜ-ਚਮਕ ਨਾਲ ਤੇਜ਼ ਹਵਾਵਾਂ (Strong winds) ਚੱਲੀਆਂ ਪਰ ਹੁੰਮਸ ਕਾਰਨ ਲੋਕਾਂ ਨੂੰ ਕੋਈ ਖ਼ਾਸ ਰਾਹਤ ਨਹੀਂ ਮਿਲ ਸਕੀ । ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਲਈ ਦੋਵਾਂ ਸੂਬਿਆਂ ਵਿਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਨੂੰ ਲੈ ਕੇ `ਯੈਲੋ ਅਲਰਟ`ਜਾਰੀ ਕੀਤਾ ਗਿਆ ਹੈ ।

ਪੰਜਾਬ ਵਿਚ ਤੇ ਹਰਿਆਣਾ ਵਿਚ ਕਿੰਨਾ ਤਾਪਮਾਨ ਕੀਤਾ ਗਿਆ ਦਰਜ

ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਵੀਰਵਾਰ ਨੂੰ ਔਸਤਨ ਵੱਧ ਤੋਂ ਵੱਧ ਤਾਪਮਾਨ (Temperature) ਵਿਚ 1.9 ਡਿਗਰੀ ਸੈਲਸੀਅਸ ਅਤੇ ਹਰਿਆਣਾ ਵਿਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ । ਪੰਜਾਬ ਦਾ ਔਸਤਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.7 ਡਿਗਰੀ ਅਤੇ ਹਰਿਆਣਾ ਦਾ 3.3 ਡਿਗਰੀ ਸੈਲਸੀਅਸ ਵੱਧ ਰਿਹਾ ।

ਪਟਿਆਲਾ ਵਿਚ ਕੀਤਾ ਗਿਆ ਸਭ ਤੋਂ ਵਧ 41 ਡਿੱਗਰੀ ਸੈਲਸੀਅਸ ਤਾਪਮਾਨ

ਪੰਜਾਬ ਵਿਚ ਸਭ ਤੋਂ ਵੱਧ 41 ਡਿਗਰੀ ਸੈਲਸੀਅਸ ਤਾਪਮਾਨ ਪਟਿਆਲਾ ਵਿਚ ਦਰਜ ਕੀਤਾ ਗਿਆ, ਜਦੋਂ ਕਿ 40 ਬਠਿੰਡਾ ਵਿਚ 40, ਲੁਧਿਆਣਾ ਵਿਚ 39, ਮੋਹਾਲੀ ਵਿਚ 38.5, ਪਠਾਨਕੋਟ ਵਿਚ 36.2 ਅਤੇ ਅੰਮ੍ਰਿਤਸਰ ਵਿਚ 35 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ । ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਗਰਜ-ਚਮਕ ਦੇ ਨਾਲ ਹਲਕੇ ਤੋਂ ਦਰਮਿਆਨੇ ਮੀਂਹ, 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਕੁਝ ਥਾਵਾਂ `ਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ ।

ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ 1 ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ

0
Vigilance

ਚੰਡੀਗੜ੍ਹ, 27 ਜੂਨ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤਾ ਹੈ ।

ਕੌਣ ਹੈ ਇਹ ਸਹਾਇਕ ਰਜਿਸਟਰਾਰ

ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ. ਐੱਮ. ਐੱਸ. ਲਿਮ ਦੋਰਾਹਾ ਦੇ ਪ੍ਰਸ਼ਾਸਕ ਨਿਖਿਲ ਗਰਗ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਗਰਾਓਂ, ਜਿ਼ਲਾ ਲੁਧਿਆਣਾ ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ `ਤੇ 1,00,000 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਇਕ ਸਹਿਕਾਰੀ ਸਭਾ ਦੇ ਮੈਨੇਜਰ ਵਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।

ਵਿਜੀਲੈਂਸ ਕੋਲ ਸਿ਼ਕਾਇਤ ਵਿਚ ਕੀ ਦੋਸ਼ ਲਗਾਇਆ ਸੀ ਸਿ਼ਕਾਇਤਕਰਤਾ ਨੇ

ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ (Complainant) ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ । ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨਿਖਿਲ ਗਰਗ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਪ੍ਰੋਸੀਡਿੰਗ ਬੁੱਕ ਅੱਜ ਦੀ ਐਂਟਰੀ ਵਿਚ ਪਿਛਲੀ ਤਰੀਕ ਦੇ ਦਸਤਖਤ ਕਰ ਦਿੱਤੇ। ਇਸ ਤੋਂ ਇਲਾਵਾ ਮੁਲਜ਼ਮ ਨੇ ਸੀਨੀਅਰ ਅਧਿਕਾਰੀਆਂ ਦੇ ਨਾਂ `ਤੇ ਰਿਸ਼ਵਤ ਦੀ ਰਕਮ ਮੰਗੀ ਸੀ ਅਤੇ ਰਿਸ਼ਵਤ ਦੀ ਰਕਮ ਲੈਣ ਤੋਂ ਬਾਅਦ ਉਸ ਨੇ ਸਹਿਕਾਰੀ ਸਭਾ ਦੇ ਆਪਣੇ ਸੀਨੀਅਰ ਅਧਿਕਾਰੀ ਨੂੰ ਵੀ ਸੂਚਿਤ ਕਰ ਦਿੱਤਾ ਸੀ। ਸਿ਼ਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ ।

ਭ੍ਰਿਸ਼ਟਾਚਾਰ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਕਰ ਦਿੱਤੀ ਹੈ ਸ਼ੁਰੂ

ਰਿਸ਼ਵਤ ਦੇਣ ਲਈ ਰਾਜੀ ਨਾ ਹੋਣ ਕਰ ਕੇ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ (ਈ. ਓ. ਡਬਲਿਊ.) ਲੁਧਿਆਣਾ ਤਕ ਪਹੁੰਚ ਕੀਤੀ । ਉਸ ਦੀ ਸਿ਼ਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਸਹਾਇਕ ਰਜਿਸਟਰਾਰ ਨੂੰ ਦੋ ਅਧਿਕਾਰਤ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਈ. ਓ. ਡਬਲਿਊ. ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

ਖੇਡਾਂ ਰਾਹੀਂ ਹੀ ਜਿੱਤੀ ਜਾਵੇਗੀ ਨਸਿ਼ਆਂ ਖਿ਼ਲਾਫ਼ ਜੰਗ : ਮਾਨ

0
Mann

ਚੰਡੀਗੜ੍ਹ, 27 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਆਖਿਆ ਹੈ ਕਿ ਖੇਡਾਂ ਰਾਹੀਂ ਹੀ ਨਸਿ਼ਆਂ ਖਿਲਾਫ ਜੰਗ ਨੂੰ ਜਿੱਤਿਆ ਜਾ ਸਕਦਾ ਹੈ ।

ਹੋਰ ਕੀ ਕੀ ਆਖਿਆ ਮੁੱਖ ਮੰਤਰੀ ਮਾਨ ਨੇ

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਹੈ ਕਿ ਸਬਾ ਸਰਕਾਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਪੂਰੇ ਪੰਜਾਬ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ । ਸਮਾਣਾ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਰਾਹੀਂ ਹੀ ਨਸ਼ਿਆਂ ਖ਼ਿਲਾਫ਼ ਜੰਗ (War on drugs) ਜਿੱਤੀ ਜਾਵੇਗੀ, ਇਸ ਲਈ ਪੰਜਾਬ ਸਰਕਾਰ (Punjab Government) ਨੌਜਵਾਨਾਂ ਦੀ ਹਿੱਸੇਦਾਰੀ ਖੇਡਾਂ ਵਿਚ ਵਧਾਉਣ, ਨਸ਼ਿਆਂ ਦੇ ਖ਼ਾਤਮੇ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਲਈ ਤਿਆਰ ਕਰਨ ਦੇ ਮਕਸਦ ਨਾਲ ਖੇਡਾਂ ਦੇ ਬੁਨਿਆਦੀ ਢਾਂਚੇ ਵਿਚ ਬੇਮਿਸਾਲ ਨਿਵੇਸ਼ ਕਰ ਰਹੀ ਹੈ । ਮੁੱਖ ਮੰਤਰੀ ਨੇ ਦੱਸਿਆ ਕਿ ਇਹ ਸਟੇਡੀਅਮ 10.35 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ 9 ਏਕੜ ਪੰਚਾਇਤੀ ਜ਼ਮੀਨ ‘ਤੇ ਬਣਾਇਆ ਜਾਵੇਗਾ ।

ਰਾਜਪੁਰਾ ਵਿਚ ਲਕਸ਼ਮੀ ਪ੍ਰਾਪਰਟੀ ਦੇ ਦਫ਼ਤਰ ਤੇ ਹੋਈ ਗੋਲੀਬਾਰੀ

0
Lakshmi Property

ਰਾਜਪੁਰਾ, 26 ਜੂਨ 2026 : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਰਾਜਪੁਰਾ (Rajpura) ਦੇ ਅੰਡਰ ਬ੍ਰਿਜ ਰੋਡ ‘ਤੇ ਸਥਿਤ ਲਕਸ਼ਮੀ ਪ੍ਰਾਪਰਟੀ (Lakshmi Property) ਦੇ ਦਫ਼ਤਰ ‘ਤੇ ਗੋਲੀਬਾਰੀ (Shooting) ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਰਾਜਪੁਰਾ ਦੇ ਅੰਡਰ ਬ੍ਰਿਜ ਰੋਡ (Under Bridge Road) ‘ਤੇ ਸਥਿਤ ਲਕਸ਼ਮੀ ਪ੍ਰਾਪਰਟੀ ਦੇ ਦਫ਼ਤਰ ਤੇ ਗੋਲੀਬਾਰੀ ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਦੀ ਰੇਕੀ ਦੋ ਨੌਜਵਾਨਾਂ ਵਲੋਂ ਸਵੇਰ ਤੋਂ ਹੀ ਕੀਤੀ ਜਾ ਰਹੀ ਸੀ । ਬਾਈਕ ਸਵਾਰ ਦੋਵੇਂ ਨੌਜਵਾਨ ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਵਿਚੋਂ ਜਾਣਕਾਰੀ ਮੁਤਾਬਕ ਇਕ ਬਾਹਰ ਖੜ੍ਹਾ ਬਾਈਕ ਤੇ ਇੰਤਜ਼ਾਰ ਕਰਦਾ ਰਿਹਾ ਜਦੋਂ ਕਿ ਦੂਸਰਾ ਨੌਜਵਾਨ ਦਫ਼ਤਰ ਦੇ ਅੰਦਰ ਗਿਆ ਅਤੇ ਉਥੇ ਕਈ ਰਾਊਂਡ ਫਾਇਰ ਕਰਕੇ ਆਪਣੇ ਬਾਹਰ ਖੜ੍ਹੇ ਸਾਥੀ ਨਾਲ ਫਰਾਰ ਹੋ ਗਿਆ।

ਘਟਨਾ ਦਾ ਪਤਾ ਚਲਦਿਆਂ ਹੀ ਪਹੁੰਚੀਆਂ ਪੁਲਸ ਦੀਆਂ ਟੀਮਾਂ

ਉਪਰੋਕਤ ਘਟਨਾਕ੍ਰਮ ਦੇ ਵਾਪਰਨ ਦਾ ਪਤਾ ਚਲਦਿਆਂ ਹੀ ਸੀ. ਆਈ. ਏ. ਪਟਿਆਲਾ ਪੁਲਸ, ਰਾਜਪੁਰਾ ਸਿਟੀ ਥਾਣਾ ਦੇ ਐਸ. ਐਚ. ਓ. ਅਤੇ ਪੁਲਸ ਦੀਆਂ ਟੀਮਾਂ ਘਟਨਾ ਵਾਲੀ ਥਾਂ ਤੇ ਪਹੰੁਚੀਆਂ। ਪੁਲਸ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਜਿਥੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ, ਉਥੇ ਸੀ. ਸੀ. ਟੀ. ਵੀ. ਕੈਮਰਿਆਂ (CCTV cameras) ਦੀ ਫੁਟੇਜ ਦੀ ਜਾਂਚ ਕੀਤੀ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ ।

ਸ਼ਹਿਜ਼ਾਦ ਭੱਟੀ ਗੈਂਗ ਦੇ ਤਿੰਨ ਮੁਲਜ਼ਮ ਜਲੰਧਰ ਪੁਲਸ ਨੇ ਕੀਤੇ ਗ੍ਰਿਫ਼ਤਾਰ

0
Jalandhar Police

ਜਲੰਧਰ, 26 ਜੂਨ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਪੰਜਾਬ ਪੁਲਸ ਵਲੋਂ ਸ਼ਹਿਜਾਦ ਭੱਟੀ ਗੈਂਗ ਦੇ ਤਿੰਨ ਮੁਲਜਮਾਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹਨ ਇਹ ਤਿੰਨੋ ਜਣੇ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਪੁਲਸ (Jalandhar Police) ਵੱਲੋਂ ਜੋ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਗੈਂਗ (Shahzad Bhatti Gang) ਦੇ ਤਿੰਨ ਸਰਗਰਮ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਦੀ ਪਛਾਣ ਪ੍ਰਦੀਪ ਸਿੰਘ, ਭਰਤ ਵਰਮਾ ਅਤੇ ਸਚਿਨ ਖੋਸਲਾ ਦੇ ਤੌਰ ਤੇ ਹੋਈ ਹੈ ।

ਕੀ ਸਾਹਮਣੇ ਆਇਆ ਸ਼ੁਰੂਆਤੀ ਜਾਂਚ ਵਿਚ

ਜਲੰਧਰ ਵਿਖੇ ਪੁਲਸ ਵਲੋਂ ਉਪਰੋਕਤ ਪਕੜੇ ਗਏ ਤਿੰਨੋਂ ਮੁਲਜਮਾਂ ਤੋਂ ਕੀਤੀ ਗਈ ਮੁਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਇਹ ਤਿੰਨੋਂ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੇ ਸਿੱਧੇ ਸੰਪਰਕ ਵਿੱਚ ਆਏ ਸਨ । ਭੱਟੀ ਦੇ ਇਸ਼ਾਰੇ ‘ਤੇ ਹੀ ਇਹ ਸਾਰੇ ਭਾਰਤ ਵਿਰੋਧੀ ਨੈੱਟਵਰਕ ਨੂੰ ਚਲਾ ਰਹੇ ਸਨ।

ਸਰਕਾਰੀ ਵਿਭਾਗਾਂ ਦੀ ਜਾਣਕਾਰੀ ਪਾਕਿਸਤਾਨ ਭੇਜਣ ਦੇ ਦੋਸ਼

ਫੜੇ ਗਏ ਮੁਲਜ਼ਮਾਂ ‘ਤੇ ਬੇਹੱਦ ਗੰਭੀਰ ਦੋਸ਼ ਲੱਗੇ ਹਨ । ਪੁਲਸ ਅਨੁਸਾਰ ਇਹ ਤਿੰਨੋਂ ਮੁਲਜ਼ਮ ਭਾਰਤ ਦੇ ਵੱਖ-ਵੱਖ ਅਹਿਮ ਅਤੇ ਗੁਪਤ ਸਰਕਾਰੀ ਵਿਭਾਗਾਂ ਦੀਆਂ ਅੰਦਰੂਨੀ ਜਾਣਕਾਰੀਆਂ ਇਕੱਠੀਆਂ ਕਰਕੇ ਪਾਕਿਸਤਾਨ ਭੇਜ ਰਹੇ ਸਨ, ਜੋ ਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਇੱਕ ਵੱਡਾ ਖ਼ਤਰਾ ਹੈ ।

ਯੂ. ਏ. ਪੀ. ਏ. ਤਹਿਤ ਕਰ ਲਿਆ ਹੈ ਮਾਮਲਾ ਦਰਜ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਲੰਧਰ ਪੁਲਿਸ ਨੇ ਮੁਲਜ਼ਮਾਂ ਖਿ਼ਲਾਫ਼ (ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ) ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ । ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਨੈੱਟਵਰਕ ਵਿੱਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਲ ਹਨ ।