Home Blog Page 740

ਪੰਜਾਬ ‘ਚ ਵਧੀ ਗਰਮੀ, ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ, 9 ਅਪ੍ਰੈਲ ਤੋਂ ਮੀਂਹ ਪੈਣ ਦੀ ਸੰਭਾਵਨਾ

0

ਚੰਡੀਗੜ੍ਹ, 5 ਅਪ੍ਰੈਲ 2025 – ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਆਮ ਨਾਲੋਂ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਜਦੋਂ ਕਿ ਰਾਜ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਕੱਲ੍ਹ ਤੋਂ ਹੀਟ ਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.1 ਡਿਗਰੀ ਸੈਲਸੀਅਸ ਵੱਧ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਵੱਧ ਹੈ।

ਇਹ ਵੀ ਪੜ੍ਹੋ: 1 ਮਹੀਨੇ ਵਿੱਚ ਜਲੰਧਰ ਦਿਹਾਤੀ ਨੂੰ ਮਿਲਿਆ ਤੀਜਾ ਐਸਐਸਪੀ

ਸੂਬੇ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਵੀ ਗਰਮੀ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਲੁਧਿਆਣਾ ਵਿੱਚ 35.1 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਵਿੱਚ 32.5 ਡਿਗਰੀ ਸੈਲਸੀਅਸ ਰਿਹਾ। ਬਠਿੰਡਾ ਵਿੱਚ ਤਾਪਮਾਨ 33.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਆਉਣ ਵਾਲੇ ਤਿੰਨ ਦਿਨਾਂ ਵਿੱਚ ਸੂਬੇ ਦਾ ਤਾਪਮਾਨ 3 ਤੋਂ 5 ਡਿਗਰੀ ਤੱਕ ਵਧ ਸਕਦਾ ਹੈ।

ਪੰਜਾਬ ਵਿੱਚ ਕੱਲ੍ਹ ਤੋਂ ਹੀਟ ਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹੀਟ ਵੇਵ ਦਾ ਪ੍ਰਭਾਵ ਪੰਜਾਬ ਦੇ 5 ਜ਼ਿਲ੍ਹਿਆਂ – ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਦੇਖਣ ਨੂੰ ਮਿਲੇਗਾ। ਇਹ ਅਲਰਟ 6 ਅਪ੍ਰੈਲ ਤੋਂ 9 ਅਪ੍ਰੈਲ ਤੱਕ ਜਾਰੀ ਰਹੇਗਾ।

9 ਅਪ੍ਰੈਲ ਤੋਂ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਵਧਦੀ ਗਰਮੀ ਤੋਂ ਰਾਹਤ ਦੇਣ ਲਈ 9 ਅਪ੍ਰੈਲ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹਾ ਮੌਸਮ 9 ਅਪ੍ਰੈਲ ਦੀ ਰਾਤ ਤੋਂ ਦੇਖਣ ਨੂੰ ਮਿਲੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਸਿੱਖਿਆ ਮੰਤਰੀ ਬੈਂਸ ਨੇ ਅੱਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ

0

ਚੰਡੀਗੜ੍: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁੱਲ 2,90,471 ਵਿਦਿਆਰਥੀਆਂ ਨੇ 8ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2,82,627 ਵਿਦਿਆਰਥੀ ਪਾਸ ਹੋ ਕੇ 9ਵੀਂ ਜਮਾਤ ਵਿੱਚ ਹੋ ਗਏ ਹਨ। ਇਸ ਤਰ੍ਹਾਂ ਪ੍ਰੀਖਿਆ ਦਾ ਨਤੀਜਾ 97.30% ਰਿਹਾ ਹੈ। ਇਹ ਪ੍ਰਾਪਤੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਸਮਰਪਣ ਅਤੇ ਮਿਹਨਤ ਨੂੰ ਉਜਾਗਰ ਕਰਦੀ ਹੈ।

ਖੜ੍ਹੇ ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਵੈਨ, 5 ਲੋਕਾਂ ਦੀ ਮੌਤ, 10 ਜ਼ਖਮੀ

ਸਿੱਖਿਆ ਮੰਤਰੀ ਨੇ ਪੁਨੀਤ ਵਰਮਾ ਅਤੇ ਨਵਜੋਤ ਕੌਰ ਦੇ 100 ਫੀਸਦ ਅੰਕ ਪ੍ਰਾਪਤ ਕਰਕੇ ਪਾਸ ਹੋਣ ’ਤੇ ਖੁਸ਼ੀ ਅਤੇ ਤਸੱਲੀ ਪ੍ਰਗਟਾਈ। ਇਨ੍ਹਾਂ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਨੀਤ ਹੁਸ਼ਿਆਰਪੁਰ ਦੇ ਮਾਡਲ ਟਾਊਨ ਸਥਿਤ ਚੀਫ਼ ਖ਼ਾਲਸਾ ਦੀਵਾਨ ਦੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਵਿਦਿਆਰਥੀ ਹੈ ਅਤੇ ਨਵਜੋਤ ਕੌਰ ਫ਼ਰੀਦਕੋਟ ਜ਼ਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ ਦੀ ਵਿਦਿਆਰਥਣ ਹੈ। ਚੰਗੇ ਨੰਬਰਾਂ ਨਾਲ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਸਿੱਖਿਆ ਮੰਤਰੀ ਬੈਂਸ ਨੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਖਰਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਾਂਗ ਮਿਹਨਤ ਕਰਨ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਹ ਨਤੀਜੇ ਸਾਡੀ ਸਰਕਾਰ ਦੀ ਸਿੱਖਿਆ ਵਿੱਚ ਉੱਤਮਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਤੇ ਸਮਰਪਣ ਸਦਕਾ ਵਿੱਦਿਆ ਲਈ ਸਾਜ਼ਗਾਰ ਮਾਹੌਲ ਸਿਰਜਿਆ ਹੈ, ਜੋ ਅਕਾਦਮਿਕ ਉੱਤਮਤਾ ਨੂੰ ਹੋਰ ਪ੍ਰਫੁੱਲਿਤ ਕਰ ਰਿਹਾ ਹੈ।

ਖੜ੍ਹੇ ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਵੈਨ, 5 ਲੋਕਾਂ ਦੀ ਮੌਤ, 10 ਜ਼ਖਮੀ

0

ਕਰਨਾਟਕ ਦੇ ਕਲਬੁਰਗੀ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋਣ ਕਾਰਨ ਇੱਥੇ ਹੜਕੰਪ ਮਚ ਗਿਆ। ਕਰੀਬ 10 ਹੋਰ ਲੋਕ ਜ਼ਖਮੀ ਹਨ। ਦੱਸ ਦਈਏ ਕਿ ਇੱਕ ਟਰੱਕ ਸੜਕ ਕਿਨਾਰੇ ਖੜ੍ਹਾ ਸੀ। ਅਚਾਨਕ ਇੱਕ ਤੇਜ਼ ਰਫ਼ਤਾਰ ਵੈਨ ਇਸ ਟਰੱਕ ਨਾਲ ਟਕਰਾ ਗਈ।

ਕੈਨੇਡਾ ‘ਚ ਭਾਰਤੀ ਮੂਲ ਦੇ ਵਿਅਕਤੀ ਦਾ ਕਤਲ, ਜਾਂਚ ‘ਚ ਜੁਟੀ ਪੁਲਿਸ

ਕਰਨਾਟਕ ਦੇ ਕਲਬੁਰਗੀ ਜ਼ਿਲ੍ਹੇ ਵਿੱਚ ਨੇਲੋਗੀ ਕਰਾਸ ਨੇੜੇ ਇੱਕ ਵੈਨ ਦੇ ਖੜ੍ਹੇ ਟਰੱਕ ਨਾਲ ਟਕਰਾ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਹਾਦਸਾ ਸਵੇਰੇ ਕਰੀਬ ਸਾਢੇ ਤਿੰਨ ਵਜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਬਾਗਲਕੋਟ ਜ਼ਿਲ੍ਹੇ ਦੇ ਵਸਨੀਕ ਵਜੋਂ ਹੋਈ ਹੈ। ਜ਼ਖਮੀਆਂ ਨੂੰ ਕਲਬੁਰਗੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਐਸਪੀ ਏ ਸ੍ਰੀਨਿਵਾਸਲੂ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਨੇਲੋਗੀ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕੈਨੇਡਾ ‘ਚ ਭਾਰਤੀ ਮੂਲ ਦੇ ਵਿਅਕਤੀ ਦਾ ਕਤਲ, ਜਾਂਚ ‘ਚ ਜੁਟੀ ਪੁਲਿਸ

0

ਭਾਰਤੀ ਹਾਈ ਕਮਿਸ਼ਨ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੈਨੇਡਾ ਦੇ ਓਟਾਵਾ ਸ਼ਹਿਰ ਦੇ ਰੌਕਲੈਂਡ ਵਿੱਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਸਥਾਨਕ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਜਾਂਚ ਜਾਰੀ ਹੈ।

ਹਰਿਆਣਾ ‘ਚ 2 ਨਾਇਬ ਤਹਿਸੀਲਦਾਰ ਮੁਅੱਤਲ; ਪੜੋ ਵੇਰਵਾ

ਭਾਰਤੀ ਹਾਈ ਕਮਿਸ਼ਨ ਨੇ ਟਵਿੱਟਰ ‘ਤੇ ਲਿਖਿਆ ਕਿ ਰਾਕਲੈਂਡ, ਓਟਾਵਾ ਨੇੜੇ ਚਾਕੂ ਮਾਰਨ ਦੀ ਘਟਨਾ ‘ਚ ਭਾਰਤੀ ਨਾਗਰਿਕ ਦੀ ਮੌਤ ਤੋਂ ਅਸੀਂ ਦੁਖੀ ਹਾਂ। ਪੁਲਿਸ ਨੇ ਕਿਹਾ ਹੈ ਕਿ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਸੀਂ ਦੁਖੀ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਸਥਾਨਕ ਕਮਿਊਨਿਟੀ ਐਸੋਸੀਏਸ਼ਨ ਦੁਆਰਾ ਸੰਪਰਕ ਵਿੱਚ ਹਾਂ।” ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਹੈ, ਥਾਂ-ਥਾਂ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਭਾਰਤੀ ਦੂਤਾਵਾਸ ਦੇ ਦਖਲ ਤੋਂ ਬਾਅਦ ਪੁਲਿਸ ਮਾਮਲੇ ਵਿੱਚ ਹੋਰ ਸਖ਼ਤ ਹੋ ਗਈ ਹੈ। ਜਿਸ ਕਾਰਨ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਹਮਲਾਵਰ ਨੇ ਵਿਅਕਤੀ ਨੂੰ ਕਿਉਂ ਨਿਸ਼ਾਨਾ ਬਣਾਇਆ।

‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ 469 ਛਾਪਿਆਂ ਤੋਂ ਬਾਅਦ 46 ਨਸ਼ਾ ਤਸਕਰ ਗ੍ਰਿਫ਼ਤਾਰ: 30 FIRs ਦਰਜ, ਹੈਰੋਇਨ ਅਤੇ ਅਫੀਮ ਬਰਾਮਦ

0

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
— ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 30 ਐਫਆਈਆਰਜ਼ ਦਰਜ, 643 ਗ੍ਰਾਮ ਹੈਰੋਇਨ, 450 ਗ੍ਰਾਮ ਅਫੀਮ ਬਰਾਮਦ
— ਛੇ ਜ਼ਿਲਿ੍ਆਂ ਵਿੱਚ ਪੁਲਿਸ ਟੀਮਾਂ ਨੇ 315 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ
— 83 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 497 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 5 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਨੂੰ 35ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ (4 ਅਪ੍ਰੈਲ) ਨੂੰ 469 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 30 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 46 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, ਮਹਿਜ਼ 35 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4874 ਹੋ ਗਈ ਹੈ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 643 ਗ੍ਰਾਮ ਹੈਰੋਇਨ, 450 ਗ੍ਰਾਮ ਅਫੀਮ, 4318 ਨਸ਼ੀਲੀਆਂ ਗੋਲੀਆਂ ਅਤੇ 5760 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਘਟਾਈ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਪਤਨੀ ਦੀ ਸੁਰੱਖਿਆ

ਇਹ ਆਪ੍ਰੇਸ਼ਨ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 83 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 497 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰਹਿਣਗੇ।

ਜਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐਸਏਐਸ ਨਗਰ ਸਮੇਤ ਛੇ ਜ਼ਿਲਿ੍ਆਂ ਵਿੱਚ 315 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਵੀ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਦੁਕਾਨਾਂ ’ਤੇ, ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਤਾਂ ਨਹੀਂ ਵੇਚੀਆਂ ਜਾ ਰਹੀਆਂ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।

1 ਮਹੀਨੇ ਵਿੱਚ ਜਲੰਧਰ ਦਿਹਾਤੀ ਨੂੰ ਮਿਲਿਆ ਤੀਜਾ ਐਸਐਸਪੀ

0

– ਗੁਰਮੀਤ ਸਿੰਘ ਨੂੰ ਭੇਜਿਆ ਗਿਆ ਪਟਿਆਲਾ

ਜਲੰਧਰ, 5 ਅਪ੍ਰੈਲ 2025 – ਸੂਬਾ ਸਰਕਾਰ ਨੇ ਪਿਛਲੇ ਇੱਕ ਮਹੀਨੇ ਵਿੱਚ, ਦਿਹਾਤੀ ਪੁਲਿਸ ਨੂੰ ਤੀਜਾ ਐਸਐਸਪੀ ਦਿੱਤਾ ਹੈ। ਦੇਰ ਰਾਤ ਪੰਜਾਬ ਦੇ ਜਲੰਧਰ ਵਿੱਚ, ਸੂਬਾ ਸਰਕਾਰ ਨੇ ਜਲੰਧਰ ਦਿਹਾਤੀ ਪੁਲਿਸ ਦੇ ਨਵ-ਨਿਯੁਕਤ ਐਸਐਸਪੀ ਗੁਰਮੀਤ ਸਿੰਘ (ਪੀਪੀਐਸ) ਦਾ ਤਬਾਦਲਾ ਕਰ ਦਿੱਤਾ। ਉਨ੍ਹਾਂ ਦੀ ਥਾਂ ‘ਤੇ ਪੀਪੀਐਸ ਅਧਿਕਾਰੀ ਹਰਵਿੰਦਰ ਸਿੰਘ ਵਿਰਕ ਨੂੰ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅੱਜ ਯਾਨੀ ਸ਼ਨੀਵਾਰ ਨੂੰ ਨਵ-ਨਿਯੁਕਤ ਐਸਐਸਪੀ ਹਰਵਿੰਦਰ ਸਿੰਘ ਵਿਰਕ ਜਲੰਧਰ ਐਸਐਸਪੀ ਦਫ਼ਤਰ ਪਹੁੰਚ ਕੇ ਚਾਰਜ ਸੰਭਾਲ ਸਕਦੇ ਹਨ।

ਇਹ ਵੀ ਪੜ੍ਹੋ: ਕੈਬਿਨਟ ਮੰਤਰੀ ETO ਦਾ ਗੁਰਪਤਵੰਤ ਪੰਨੂ ਨੂੰ ਚੈਲੰਜ਼: ਜੇਕਰ ਹਿੰਮਤ ਹੈ ਤਾਂ ਪੰਜਾਬ ਦੀ ਧਰਤੀ ‘ਤੇ ਆ ਕੇ ਮੁੜ ਦੁਹਰਾਏ ਆਪਣਾ ਬਿਆਨ

ਗੁਰਮੀਤ ਸਿੰਘ ਨੂੰ ਪਟਿਆਲਾ ਸੀਆਈਡੀ ਦੀ ਜ਼ਿੰਮੇਵਾਰੀ ਮਿਲੀ
ਪ੍ਰਾਪਤ ਜਾਣਕਾਰੀ ਅਨੁਸਾਰ ਹਰਕਪਾਲਪ੍ਰੀਤ ਸਿੰਘ ਖੱਖ (ਪੀਪੀਐਸ), ਜੋ ਕਿ ਜਲੰਧਰ ਦਿਹਾਤੀ ਦੇ ਐਸਐਸਪੀ ਸਨ, ਦਾ ਪਿਛਲੇ ਮਹੀਨੇ 3 ਮਾਰਚ ਨੂੰ ਤਬਾਦਲਾ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਤਬਾਦਲੇ ਤੋਂ ਬਾਅਦ, ਪੀਪੀਐਸ ਅਧਿਕਾਰੀ ਗੁਰਮੀਤ ਸਿੰਘ ਨੂੰ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਉਸਨੇ 4 ਮਾਰਚ ਨੂੰ ਅਹੁਦਾ ਸੰਭਾਲਿਆ।

ਠੀਕ ਇੱਕ ਮਹੀਨੇ ਬਾਅਦ, ਦੇਰ ਰਾਤ, ਸਰਕਾਰ ਨੇ ਪੀਪੀਐਸ ਅਧਿਕਾਰੀ ਗੁਰਮੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦਾ ਹੁਕਮ ਜਾਰੀ ਕੀਤਾ। ਉਸਨੂੰ ਸੀਆਈਡੀ, ਪਟਿਆਲਾ ਰੇਂਜ ਦੇ ਏਆਈਜੀ ਵਜੋਂ ਭੇਜਿਆ ਗਿਆ ਹੈ। ਜਦੋਂ ਕਿ ਪੀਪੀਐਸ ਅਧਿਕਾਰੀ ਹਰਵਿੰਦਰ ਸਿੰਘ ਵਿਰਕ ਨੂੰ ਉਕਤ ਏਆਈਜੀ ਅਹੁਦੇ ‘ਤੇ ਤਾਇਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਜਲੰਧਰ ਦਾ ਚਾਰਜ ਦਿੱਤਾ ਗਿਆ ਸੀ। ਇਹ ਪਿਛਲੇ ਇੱਕ ਮਹੀਨੇ ਵਿੱਚ ਸ਼ਹਿਰ ਨੂੰ ਮਿਲਿਆ ਤੀਜਾ ਐਸਐਸਪੀ ਹੈ।

ਹਰਿਆਣਾ ‘ਚ 2 ਨਾਇਬ ਤਹਿਸੀਲਦਾਰ ਮੁਅੱਤਲ; ਪੜੋ ਵੇਰਵਾ

0

ਹਰਿਆਣਾ ਦੀਆਂ ਤਹਿਸੀਲਾਂ ਵਿਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਰਕਾਰ ਹੁਣ ਸਖ਼ਤ ਹੋ ਗਈ ਹੈ। ਸਰਕਾਰ ਨੇ ਗੁਰੂਗ੍ਰਾਮ ਦੇ ਨਾਇਬ ਤਹਿਸੀਲਦਾਰ ਅਤੇ ਕੁਰੂਕਸ਼ੇਤਰ ਦੇ ਬਾਦਸ਼ਾਹਪੁਰ ਨੂੰ ਵੱਖ-ਵੱਖ ਮਾਮਲਿਆਂ ਵਿੱਚ ਮੁਅੱਤਲ ਕਰ ਦਿੱਤਾ ਹੈ। ਦੱਸਿਆ ਗਿਆ ਕਿ ਬਾਦਸ਼ਾਹਪੁਰ ਦੇ ਨਾਇਬ ਤਹਿਸੀਲਦਾਰ ਪ੍ਰਮੋਦ ਕੁਮਾਰ ‘ਤੇ ਬਿਨਾਂ ਐਨਓਸੀ ਤੋਂ ਰਜਿਸਟਰੇਸ਼ਨ ਕਰਵਾਉਣ ਦਾ ਦੋਸ਼ ਹੈ।

ਇਸ ਤੋਂ ਇਲਾਵਾ ਕੁਰੂਕਸ਼ੇਤਰ ਦੇ ਨਾਇਬ ਤਹਿਸੀਲਦਾਰ ਪਰਮਜੀਤ ਸਿੰਘ ਨੂੰ ਦਸਤਾਵੇਜ਼ ਨਾ ਦੇਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਕੁਰੂਕਸ਼ੇਤਰ ਦੇ ਡੀਸੀ ਨੇ ਪਰਮਜੀਤ ਨੂੰ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ ਸੀ। ਚਰਚਾ ਹੈ ਕਿ ਸੂਬੇ ਵਿੱਚ ਮਾਲ ਵਿਭਾਗ ਦੇ ਕਰੀਬ 4 ਦਰਜਨ ਅਧਿਕਾਰੀ ਸਰਕਾਰ ਦੇ ਰਾਡਾਰ ‘ਤੇ ਹਨ, ਜਿਨ੍ਹਾਂ ਦੀ ਅੰਦਰੂਨੀ ਰਿਪੋਰਟ ਤਿਆਰ ਕਰ ਲਈ ਗਈ ਹੈ। ਇਨ੍ਹਾਂ ਵਿੱਚ ਨਾਇਬ ਤਹਿਸੀਲਦਾਰ ਅਤੇ ਤਹਿਸੀਲਦਾਰ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹਨ। ਵਿਭਾਗ ਵੱਲੋਂ ਇਨ੍ਹਾਂ ਅਧਿਕਾਰੀਆਂ ਦੀ ਸੂਚੀ ਤਿਆਰ ਕਰ ਲਈ ਗਈ ਹੈ, ਜਿਨ੍ਹਾਂ ‘ਤੇ ਕਾਰਵਾਈ ਹੌਲੀ-ਹੌਲੀ ਸ਼ੁਰੂ ਹੋ ਗਈ ਹੈ।

ਕੈਬਿਨਟ ਮੰਤਰੀ ETO ਦਾ ਗੁਰਪਤਵੰਤ ਪੰਨੂ ਨੂੰ ਚੈਲੰਜ਼: ਜੇਕਰ ਹਿੰਮਤ ਹੈ ਤਾਂ ਪੰਜਾਬ ਦੀ ਧਰਤੀ ‘ਤੇ ਆ ਕੇ ਮੁੜ ਦੁਹਰਾਏ ਆਪਣਾ ਬਿਆਨ

0

– ਪੰਜਾਬ ਭਰ ਵਿਚ 14 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਬਾਬਾ ਸਾਹਿਬ ਅੰਬੇਡਕਰ ਦੀ ਜੈਯੰਤੀ ਮੌਕੇ ਹੋਵੇਗੀ ਨਤਮਸਤਕ

ਚੰਡੀਗੜ੍ਹ/ਅੰਮ੍ਰਿਤਸਰ 5 ਅਪ੍ਰੈਲ 2025 – ਪੰਜਾਬ ਦੇ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿਢੇਰੀ ਕਰਨ ਸਬੰਧੀ ਗੁਰਪਤਵੰਤ ਪੰਨੂ ਵਲੋਂ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੰਦਿਆਂ ਗੁਰਪਤਵੰਤ ਪੰਨੂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ਵਿਚ ਹਿੰਮਤ ਹੈ ਤਾਂ ਇਹ ਬਿਆਨ ਪੰਜਾਬ ਦੀ ਧਰਤੀ ਤੇ ਆ ਕੇ ਦੁਹਰਾਏ।

ਪੰਨੂੰ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕੇਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਗੱਦਾਰ ਅਤੇ ਕਾਇਰਾ ਵਿਅਕਤੀ ਵਿਰੁੱਧ ਤੁਰੰਤ ਕਾਰਵਾਈ ਕਰਕੇ ਵਾਪਸ ਭਾਰਤ ਲਿਆ ਕੇ ਜੇਲਾਂ ਵਿਚ ਡੱਕਿਆ ਜਾਵੇ।

ਇਹ ਵੀ ਪੜ੍ਹੋ: ਲੁਧਿਆਣਾ ਪੱਛਮੀ ਤੋਂ ਕਾਂਗਰਸ ਨੇ ਐਲਾਨਿਆ ਉਮੀਦਵਾਰ; ਸਾਬਕਾ ਕੈਬਨਿਟ ਮੰਤਰੀ ਆਸ਼ੂ ‘ਤੇ ਜਤਾਇਆ ਭਰੋਸਾ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਨੂ ਵਰਗਾ ਦੇ਼ਸ ਵਿਰੋਧੀ ਅਜਿਹੇ ਬਿਆਨਾਂ ਰਾਹੀ ਪੰਜਾਬ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ ਕਰ ਰਿਹਾ ਹੈ,ਜਿਸ ਦਾ ਜਵਾਬ ਆਉਣ ਵਾਲੀ 14 ਅਪ੍ਰੈਲ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਜੈਯੰਤੀ ਮੌਕੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਪੰਜਾਬ ਦੇ ਲੋਕ ਬਾਬਾ ਸਾਹਿਬ ਦੇ ਬੁੱਤ ਸਾਹਮਣੇ ਨਤਮਸਤਕ ਹੋ ਕੇ ਮੂੰਹ ਤੋੜਵਾਂ ਜਵਾਬ ਦੇਣਗੇ।ਉਨਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਦਲਿਤਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ,ਸਿੱਖਿਆ ਅਤੇ ਸੰਵਿਧਾਨ ਦੁਆਰਾ ਦਿੱਤੇ ਅਧਿਕਾਰਾਂ ਦੀ ਹਮੇਸ਼ਾ ਪੈਰਵੀ ਕੀਤੀ ਹੈ।

ਉਨ੍ਹਾਂ ਕਿਹਾ ਅਜਿਹੇ ਵਿਚ ਸਾਰੇ ਧਰਮਾਂ ਜਾਤਾਂ ਦੇ ਲੋਕਾਂ ਨੂੰ ਵੋਟ ਦਾ ਅਧਿਕਾਰ ਸਮੇਤ ਮੋਲਿਕ ਅਧਿਕਾਰ ਵੀ ਦਿੱਤੇ ਹਨ। ਇਸ ਕਰਕੇ ਸਮੁੱਚਾ ਦੇਸ਼ ਉਨ੍ਹਾਂ ਨੂੰ ਆਪਣਾ ਆਦਰਸ਼ ਮੰਨਦਾ ਹੈ। ਉਨਾਂ ਕਿਹਾ ਕਿ ਇਸ ਦੇ਼ਸ ਵਿਰੋਧੀ ਦੇ ਬਿਆਨਾਂ ਨਾਲ ਪੰਜਾਬ ਦੀ ਧਰਤੀ ਤੇ ਨਫਰਤ ਦੇ ਬੀਜ ਕਦੇ ਵੀ ਬੀਜੇ ਨਹੀ ਜਾ ਸਕਦੇ। ਉਨਾਂ ਕਿਹਾ ਕਿ ਇਹ ਹਰ ਸਮੇ ਕੁਝ ਖਾਸ ਮੌਕਿਆਂ ਤੇ ਅਜਿਹੇ ਬਿਆਨ ਦੇ ਕੇ ਸਾਡੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ ਕਰਦਾ ਹੈ। ਉਨਾਂ ਕਿਹਾ ਕਿ ਸਾਡੇ ਧਰਮਾਂ ਨੇ ਸਾਨੂੰ ਹਮੇਸ਼ਾਂ ਹੀ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਸਿਖਾਈ ਹੈ ਅਤੇ ਸਾਰੇ ਲੋਕਾਂ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਹੈ।

ਅਦਾਕਾਰ ਮਨੋਜ ਕੁਮਾਰ ਦਾ ਅੰਤਿਮ ਸਸਕਾਰ ਅੱਜ; ਅੱਖਾਂ ‘ਚ ਹੰਝੂ ਲੈ ਕੇ ਅੰਤਿਮ ਦਰਸ਼ਨ ਕਰ ਰਹੇ ਲੋਕ

0

ਅਦਾਕਾਰ-ਨਿਰਦੇਸ਼ਕ ਮਨੋਜ ਕੁਮਾਰ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦਾ ਅੰਤਿਮ ਸਸਕਾਰ ਸਵੇਰੇ 11:30 ਵਜੇ ਮੁੰਬਈ ਦੇ ਜੁਹੂ ਸਥਿਤ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਹੋਵੇਗਾ। ਦਿੱਗਜ ਅਭਿਨੇਤਾ ਦੀ ਮ੍ਰਿਤਕ ਦੇਹ ਨੂੰ ਮੁੰਬਈ ਦੇ ਕੋਕਿਲਾਬੇਨ ਅੰਬਾਨੀ ਹਸਪਤਾਲ ਤੋਂ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਜਾਇਆ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਗ੍ਰਹਿ ਗੋਸਵਾਮੀ ਟਾਵਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ।

ਤੜਕਸਾਰ ਇਸ ਦੇਸ਼ ‘ਚ ਆਇਆ ਜ਼ਬਰਦਸਤ ਭੂਚਾਲ, 6.9 ਰਹੀ ਰਿਕਟਰ ਪੈਮਾਨੇ ‘ਤੇ ਤੀਬਰਤਾ

ਦੱਸ ਦਈਏ ਕਿ ਦਿੱਗਜ ਬਾਲੀਵੁੱਡ ਅਦਾਕਾਰ ਮਨੋਜ ਕੁਮਾਰ ਦਾ ਬੀਤੇ ਕੱਲ੍ਹ 87 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਸੀ।’ਭਾਰਤ ਕਮਰ’ ਦੇ ਨਾਂ ਨਾਲ ਜਾਣੇ ਜਾਂਦੇ ਅਦਾਕਾਰ ਨੇ ਸ਼ੁੱਕਰਵਾਰ ਸਵੇਰੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਆਖਰੀ ਸਾਹ ਲਏ। ਮਨੋਜ ਕੁਮਾਰ ਦੇ ਬੇਟੇ ਨੇ ਦੱਸਿਆ ਕਿ ਉਸ ਦੇ ਪਿਤਾ ਪਿਛਲੇ ਕਾਫੀ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਮਨੋਜ ਕੁਮਾਰ ਦੇ ਅੰਤਿਮ ਸਸਕਾਰ ਸੰਬੰਧੀ ਉਨ੍ਹਾਂ ਦੀ ਰਿਹਾਇਸ਼ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੂਰੀ (ਫਿਲਮ) ਇੰਡਸਟਰੀ ਡੂੰਘੇ ਸਦਮੇ ਅਤੇ ਸੋਗ ਵਿੱਚ ਹੈ।

2 PPS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

0

ਚੰਡੀਗੜ੍ਹ, 5 ਅਪ੍ਰੈਲ 2025 – ਪੰਜਾਬ ਸਰਕਾਰ ਵੱਲੋਂ 2 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਸੂਚੀ ਹੇਠਾਂ ਦੇਖੋ,,,,,,,

ਇਹ ਵੀ ਪੜ੍ਹੋ: 2 IAS ਤੇ 1 PCS ਅਧਿਕਾਰੀ ਦਾ ਹੋਇਆ ਤਬਾਦਲਾ; ਪੜੋ ਸੂਚੀ