Home Blog Page 742

ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਵਚਨਬੱਧ : ਚੇਅਰਮੈਨ

0
Punjab State Sanitation Commission

ਪਟਿਆਲਾ 1 ਅਗਸਤ 2025 : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ (Punjab State Sanitation Commission) ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਇਸ ਗੱਲ ਦਾ ਪ੍ਰਗਟਾਵਾ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨਾਲ ਇਕ ਮੀਟਿੰਗ ਦੌਰਾਨ ਕੀਤਾ ।

ਸਫ਼ਾਈ ਕਰਮਚਾਰੀਆਂ ਦਾ ਕਿਸੇ ਵੀ ਢੰਗ ਨਾਲ ਸ਼ੋਸ਼ਣ ਬਰਦਾਸ਼ਤ ਨਹੀ ਕੀਤਾ ਜਾਵੇਗਾ

ਉਹਨਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਸੂਬੇ ਭਰ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ (Problems of sanitation workers) ਨੂੰ ਸੁਣਨਾ, ਉਹਨਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਸਰਕਾਰੀ ਨੀਤੀਆਂ ਦੀ ਸਮੀਖਿਆ ਕਰਨਾ ਹੈ। ਉਹਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਤਨਦੇਹੀ ਨਾਲ ਪਹੁੰਚਾਇਆ ਜਾਵੇਗਾ ਅਤੇ ਉਹਨਾਂ ਦੀ ਭਲਾਈ ਲਈ ਢੁੱਕਵੇਂ ਫੈਸਲੇ ਲਏ ਜਾਣਗੇ । ਚੇਅਰਮੈਨ ਚੰਦਨ ਗਰੇਵਾਲ (Chairman Chandan Grewal) ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਪਹਿਲ ਦੇ ਅਧਾਰ ‘ ਤੇ ਹੱਲ ਕਰਨੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ ।

ਸਫ਼ਾਈ ਵਿਵਸਥਾ ਸੁਧਾਰ ਲਈ ਸਫ਼ਾਈ ਕਰਮਚਾਰੀਆਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਕੀਤੀ ਅਪੀਲ

ਉਹਨਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਹੈ ਅਤੇ ਉਹਨਾਂ ਦਾ ਕਿਸੇ ਵੀ ਢੰਗ ਨਾਲ ਸ਼ੋਸ਼ਣ ਬਰਦਾਸ਼ਤ ਨਹੀ ਕੀਤਾ ਜਾਵੇਗਾ । ਮੀਟਿੰਗ ਦੀ ਸੁਰੂਆਤ ਵਿੱਚ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਰੱਖੀਆਂ, ਜਿਹਨਾਂ ਵਿੱਚ ਪੱਕੀ ਨੌਕਰੀ, ਵਧੀਆ ਮਜਦੂਰੀ, ਰਿਟਾਇਰਮੈਂਟ ਲਾਭ, ਆਊਟਸੋਰਸਿੰਗ ਨੀਤੀ ਦੀ ਸਮੀਖਿਆ, ਸਫ਼ਾਈ ਕਰਮਚਾਰੀਆਂ ਦੀ ਨਿਯਮਿਤ ਭਰਤੀ ਅਤੇ ਉਚਿਤ ਭੱਤਾ ਪ੍ਰਦਾਨ ਕਰਨ ਦੀ ਮੰਗ ਕੀਤੀ ਗਈ । ਚੇਅਰਮੈਨ ਚੰਦਨ ਗਰੇਵਾਲ ਨੇ ਇਹਨਾਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਇਹ ਮੰਗਾਂ ਸਰਕਾਰ ਤੱਕ ਪਹੁੰਚਾਉਣ ਅਤੇ ਜਲਦੀ ਹੱਲ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ।

ਜਾਇਜ ਮੰਗਾਂ ਤੇ ਹਾਂ ਪੱਖੀ ਕ਼ਦਮ ਚੁੱਕੇ ਜਾਣਗੇ

ਉਹਨਾਂ ਸਮੂਹ ਕਰਮਚਾਰੀਆਂ ਨੂੰ ਕਿਹਾ ਕਿ ਉਹਨਾਂ ਦੀਆਂ ਸਾਰੀਆਂ ਜਾਇਜ ਮੰਗਾਂ ਤੇ ਹਾਂ ਪੱਖੀ ਕ਼ਦਮ ਚੁੱਕੇ ਜਾਣਗੇ। ਉਹਨਾਂ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ (City sanitation system)ਨੂੰ ਹੋਰ ਬਿਹਤਰ, ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ ਅਤੇ ਨਾਗਰਿਕਾਂ ਨੂੰ ਸਿਹਤਮੰਦ ਅਤੇ ਸਾਫ਼ ਸੁਥਰਾ ਮਾਹੌਲ ਮਿਲ ਸਕੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਅਤੇ ਨਗਰ ਨਿਗਮ ਦੇ ਸਫ਼ਾਈ ਸੇਵਕ ਹਾਜ਼ਰ ਸਨ ।

Read More : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਤੜਕਸਾਰ ਪਟਿਆਲਾ ਪੁੱਜੇ

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ

0
PSPCL

ਪਟਿਆਲਾ, 1 ਅਗਸਤ 2025 : ਪੀ. ਐਸ. ਪੀ. ਸੀ. ਐਲ. (P. S. P. C. L.) ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਖਪਤਕਾਰ ਨੂੰ ਨਵਾਂ ਕੁਨੈਕਸ਼ਨ (New connection) ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ । ਉਹ ਖਪਤਕਾਰ ਜੋ ਆਪਣੇ ਆਪ ਆਨਲਾਈਨ ਅਪਲਾਈ ਕਰਨ ਵਿੱਚ ਅਸਮਰੱਥ ਹਨ, ਦੀ ਸਹਾਇਤਾ ਲਈ ਮੋਹਾਲੀ ਅਤੇ ਜ਼ੀਰਕਪੁਰ ਡਿਵੀਜ਼ਨਾਂ ਵਿੱਚ ਸਮਰਪਿਤ ਹੈਲਪ ਡੈਸਕ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿੱਥੇ ਪੀ. ਐਸ. ਪੀ. ਸੀ. ਐਲ. ਸਟਾਫ ਅਰਜ਼ੀਆਂ ਔਨਲਾਈਨ ਜਮ੍ਹਾਂ ਕਰਵਾਉਣ ਦੇ ਨਾਲ-ਨਾਲ ਉਹਨਾਂ ਲੋਕਾਂ ਨੂੰ ਪੂਰੀ ਸਹਾਇਤਾ ਪ੍ਰਦਾਨ ਕਰਦਾ ਹੈ ਜੋ ਡਿਜੀਟਲ ਪ੍ਰਕਿਰਿਆ ਨੂੰ ਸੁਤੰਤਰ ਤੌਰ ‘ਤੇ ਨੈਵੀਗੇਟ ਕਰਨ ਵਿੱਚ ਅਸਮਰੱਥ ਹਨ।

ਹੈਲਪ ਡੈਸਕ ਕਰਮਚਾਰੀਆਂ ਦੁਆਰਾ ਦਿੱਤੀ ਜਾਂਦੀ ਹੈ ਮਾਰਗਦਰਸ਼ਨ ਅਤੇ ਸਹਾਇਤਾ

ਪੀ. ਐੱਸ. ਪੀ. ਸੀ. ਐੱਲ. ਦਫਤਰਾਂ ‘ਤੇ ਜਾਣ ਵਾਲੇ ਖਪਤਕਾਰਾਂ ਨੂੰ ਹੈਲਪ ਡੈਸਕ ਕਰਮਚਾਰੀਆਂ ਦੁਆਰਾ ਮਾਰਗਦਰਸ਼ਨ ਅਤੇ ਸਹਾਇਤਾ ਦਿੱਤੀ ਜਾਂਦੀ ਹੈ ਜੋ ਜਾਂ ਤਾਂ ਉਹਨਾਂ ਨੂੰ ਖੁਦ ਆਨਲਾਈਨ ਅਪਲਾਈ (Apply online) ਕਰਨ ਵਿੱਚ ਮਦਦ ਕਰਦੇ ਹਨ ਜਾਂ ਉਹਨਾਂ ਦੀ ਤਰਫੋਂ ਪੂਰੀ ਤਰ੍ਹਾਂ ਮੁਫਤ ਔਨਲਾਈਨ ਅਰਜ਼ੀ ਅੱਪਲਾਈ ਕਰਦੇ ਹਨ । ਇਸ ਪ੍ਰਕਿਰਿਆ ਦਾ ਉਦੇਸ਼ ਪਾਰਦਰਸ਼ਤਾ ਨੂੰ ਵਧਾਉਣਾ, ਵਿਚੋਲਿਆਂ ਨੂੰ ਖਤਮ ਕਰਨਾ ਅਤੇ ਨਵੇਂ ਬਿਨੈਕਾਰਾਂ ਦੇ ਸ਼ੋਸ਼ਣ ਦੇ ਨੂੰ ਰੋਕਣਾ ਹੈ । ਇਸ ਤੋਂ ਇਲਾਵਾ PSERC ਦੁਆਰਾ ਜਾਰੀ ਕੀਤੇ ਗਏ ਨਵੀਨਤਮ ਸਪਲਾਈ ਕੋਡ 2024 ਦੇ ਅਨੁਸਾਰ ਸਾਰੇ ਘਰੇਲੂ ਸਪਲਾਈ (DS) ਕੁਨੈਕਸ਼ਨਾਂ ਲਈ ਟੈਸਟ ਰਿਪੋਰਟ ਜਮ੍ਹਾਂ ਕਰਾਉਣਾ ਲਾਜ਼ਮੀ ਹੈ। ਪਹਿਲਾਂ, 20 ਕਿਲੋਵਾਟ ਤੱਕ ਦੇ ਲੋਡ ਲਈ ਅਜਿਹੀਆਂ ਰਿਪੋਰਟਾਂ ਦੀ ਲੋੜ ਨਹੀਂ ਸੀ । ਪੀ. ਐਸ. ਪੀ. ਸੀ. ਐਲ. ਇਸ ਸਬੰਧ ਵਿੱਚ ਲੋੜੀਂਦੀ ਸਮੀਖਿਆ ਅਤੇ ਰਾਹਤ ਲਈ ਰੈਗੂਲੇਟਰ ਕੋਲ ਮਾਮਲਾ ਉਠਾ ਰਿਹਾ ਹੈ ।

ਕੋਈ ਵੀ ਕਰਮਚਾਰੀ ਕੁਤਾਹੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਇੰਦਰਪਾਲ ਸਿੰਘ ਡਾਇਰੈਕਟਰ ਡਿਸਟਰੀਬਿਊਸ਼ਨ (Director Distribution) ਨੇ ਦੱਸਿਆ ਕਿ ਖਪਤਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭ੍ਰਿਸ਼ਟਾਚਾਰ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਨੂੰ ਵਟਸਐਪ ਰਾਹੀਂ ਸਿੱਧੇ ਤੌਰ ਤੇ ਨੰਬਰ 96461-75770 ਜਾਂ https://grms.pspcl.in ਪੋਰਟਲ ਰਾਹੀ ਸੂਚਿਤ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਜਮ੍ਹਾਂ ਕਰਵਾਈ ਗਈ ਹਰੇਕ ਔਨਲਾਈਨ ਅਰਜ਼ੀ ਲਈ, ਖਪਤਕਾਰ ਨੂੰ ਵਿਸ਼ੇਸ਼ ਐਸ. ਐਮ. ਐਸ. ਲਿੰਕ ਭੇਜਿਆ ਜਾਂਦਾ ਹੈ, ਜਿਸ ਨਾਲ ਉਹ ਪ੍ਰਕਿਰਿਆ ਦੌਰਾਨ ਹੋਏ ਭ੍ਰਿਸ਼ਟਾਚਾਰ ਜਾਂ ਪਰੇਸ਼ਾਨੀ ਦੀ ਕਿਸੇ ਵੀ ਘਟਨਾ ਦੀ ਸਿੱਧੇ ਤੌਰ ‘ਤੇ ਰਿਪੋਰਟ ਕਰ ਸਕਦੇ ਹਨ, ਜੇਕਰ ਕੋਈ ਵੀ ਕਰਮਚਾਰੀ ਕਿਸੇ ਤਰ੍ਹਾਂ ਦੀ ਕੁਤਾਹੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।

ਖਪਤਕਾਰ ਕਰ ਸਕਦੇ ਹਨ PSPCL ਚੌਵੀ ਘੰਟੇ ਚੱਲਦੇ ਸੋਸ਼ਲ ਮੀਡੀਆ ਹੈਲਪਡੈਸਕ ‘ਤੇ ਵੀ ਸੰਪਰਕ

ਖਪਤਕਾਰ PSPCL ਚੌਵੀ ਘੰਟੇ ਚੱਲਦੇ ਸੋਸ਼ਲ ਮੀਡੀਆ ਹੈਲਪਡੈਸਕ ‘ਤੇ ਵੀ ਸੰਪਰਕ ਕਰ ਸਕਦੇ ਹਨ 1912@pspcl.in, fb.com/PSPCLPb, x.com/PSPCLPb, instagram.com/PSPCLPb ਜਾਂ 96461-06835 ‘ਤੇ WhatsApp ਰਾਹੀਂ। (ਮੋਹਾਲੀ ਅਤੇ ਜ਼ੀਰਕਪੁਰ ਵਿੱਚ ਪੀ. ਐਸ. ਪੀ. ਸੀ. ਐਲ. ਦਫ਼ਤਰਾਂ ਵਿੱਚ ਕਾਰਜਸ਼ੀਲ ਪਹਿਲਾਂ ਤੋਂ ਮੌਜੂਦ ਹੈਲਪ ਡੈਸਕਾਂ ਦੀਆਂ ਤਸਵੀਰਾਂ ਉਪਭੋਗਤਾ-ਅਨੁਕੂਲ ਪ੍ਰਬੰਧਾਂ ਨੂੰ ਦਰਸਾਉਣ ਲਈ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ।

Read More : ਪੰਜਾਬ ਦੇ CM ਨੇ ਬਿਜਲੀ ਸਮਝੌਤਿਆਂ ਬਾਰੇ ਲਿਆ ਅਹਿਮ ਫੈਸਲਾ, PSPCL ਨੂੰ ਜਾਰੀ ਕੀਤੇ ਨਵੇਂ ਹੁਕਮ

ਨੈਸ਼ਨਲ ਹਾਈਵੇ ‘ਤੇ ਸਲਿਪ ਰੋਡ ਦੀ ਮੁਰੰਮਤ ਕਰਵਾਈ

0
https://aakshnews.com/single-post/after-a-letter-written-by-the-patiala-divisional-commissioner-to-the-project-director-of-the-national-highway-authority-the-slip-road-on-rajpura-national-highway-was-repaired

ਪਟਿਆਲਾ, 1 ਅਗਸਤ 2025 : ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ (Divisional Commissioner) ਵਿਨੈ ਬੁਬਲਾਨੀ ਵੱਲੋਂ ਰਾਜਪੁਰਾ ਵਿਖੇ ਨੈਸ਼ਨਲ ਹਾਈਵੇ ‘ਤੇ ਬਣਾਏ ਜਾ ਰਹੇ ਫਲਾਈਓਵਰ ਜੰਕਸ਼ਨ ਨੇੜੇ ਸਲਿਪ ਰੋਡ ਦੀ ਮਾੜੀ ਹਾਲਤ ਦਾ ਨੋਟਿਸ ਲੈ ਕੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਪ੍ਰਜੈਕਟ ਇੰਪਲੀਮੈਂਟੇਸ਼ਨ ਯੂਨਿਟ, ਅੰਬਾਲਾ ਦੇ ਪ੍ਰਾਜੈਕਟ ਡਾਇਰੈਕਟਰ ਨੂੰ ਲਿਖੇ ਅਰਧ ਸਰਕਾਰੀ ਪੱਤਰ ਦਾ ਅਸਰ ਤੁਰੰਤ ਦੇਖਣ ਨੂੰ ਮਿਲਿਆ ਹੈ ।

ਰੋਡ ਦੀ ਮੁਰੰਮਤ ਕਰਕੇ ਰਾਹਗੀਰਾਂ ਨੂੰ ਮੁਸ਼ਕਿਲ ਨਾ ਆਉਣ ਦੇਵੇ ਨੈਸ਼ਨਲ ਹਾਈਵੇ ਅਥਾਰਟੀ : ਵਿਨੈ ਬੁਬਲਾਨੀ

ਐਨ. ਐਚ. ਏ. ਆਈ. (N. H. A. I.)  ਨੇ ਇਸ ਪੱਤਰ ‘ਤੇ ਤੁਰੰਤ ਕਾਰਵਾਈ ਕਰਦਿਆਂ ਸਲਿਪ ਰੋਡ ਦੀ ਮੁਰੰਮਤ ਕਰਵਾ ਦਿੱਤੀ ਹੈ । ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਆਪਣੇ ਅਰਧ ਸਰਕਾਰੀ ਪੱਤਰ ਵਿੱਚ ਲਿਖਿਆ ਹੈ ਕਿ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਸਲਿਪ ਰੋਡ ਦੀ ਮੁਰੰਮਤ ਕਰਵਾਈ ਜਾਵੇ ਤਾਂ ਕਿ ਜੀ.ਟੀ. ਰੋਡ ‘ਤੇ ਰਾਜਪੁਰਾ ਤੋਂ ਲੁਧਿਆਣਾ ਤੇ ਪਟਿਆਲਾ ਆਉਣ ਵਾਲੇ ਵਾਹਨ ਚਾਲਕ ਕਿਸੇ ਹਾਦਸੇ ਦੇ ਸ਼ਿਕਾਰ ਨਾ ਹੋਣ ।

ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਨਵੇਂ ਬਣ ਰਹੇ ਫਲਾਈਓਵਰ ਦੇ ਦੋਵੇਂ ਪਾਸੇ ਬੰਦ ਹੋਣ ਕਰਕੇ ਸਲਿਪ ਰੋਡ ਚੱਲ ਰਹੇ ਹਨ ਪਰੰਤੂ ਇਨ੍ਹਾਂ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਰਕੇ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਵਿਨੈ ਬੁਬਲਾਨੀ (Vinay Bublani) ਨੇ ਕਿਹਾ ਹੈ ਕਿ ਉਨ੍ਹਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ (Project Director of the National Highway Authority)  ਨੂੰ ਸਖ਼ਤ ਸਲਾਹ ਦਿਤੀ ਹੈ ਕਿ ਉਹ ਭਵਿੱਖ ਵਿੱਚ ਇਸ ਗੱਲ ਦਾ ਧਿਆਨ ਰੱਖਣ ਕਿ ਸੜਕ ‘ਤੇ ਹਾਦਸੇ ਰੋਕਣ ਲਈ ਰੋਡ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ ।

Read More : ਸਰਕਾਰੀ ਦਫਤਰਾਂ ‘ਚ ਮੋਬਾਇਲ ਫੋਨ ਦੀ ਵਰਤੋਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਇਹ ਫੈਸਲਾ

4 ਕਿਲੋ ਭੁੱਕੀ ਬਰਾਮਦ ਹੋਣ ਤੇ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

0
N. D. P. S. Act

ਰਾਜਪੁਰਾ, 1 ਅਗਸਤ 2025 : ਥਾਣਾ ਸਿਟੀ ਰਾਜਪੁਰਾ (Police Station City Rajpura) ਪੁਲਸ ਨੇ ਇਕ ਵਿਅਕਤੀ ਵਿਰੁੱਧ 4 ਕਿਲੋ ਭੁੱਕੀ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਰਮਜੀਤ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਪਿੰਡ ਮਾਛੀਕੇ ਥਾਣਾ ਨਿਹਾਲ ਸਿੰਘ ਵਾਲਾ ਜਿਲਾ ਮੋਗਾ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਏ. ਐਸ. ਆਈ. ਬਲਬੀਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ—ਸਮਾਜਿਕ ਅਨਸਰਾਂ ਦੀ ਭਾਲ ਵਿੱਚ ਮਿਢਵੇ ਢਾਬਾ ਰਾਜਪੁਰਾ ਮੌਜੂਦ ਸੀ ਨੇ ਜਦੋਂ ਜੋ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਚਾਰ ਕਿਲੋ ਭੁੱਕੀ ਚੂਰਾ ਪੋਸਤ (Four kilos of crushed poppy seeds) ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਕਾਰ ਵਿਚ ਹਾਈਡਰਾ ਲਿਆ ਕੇ ਮਾਰਨ ਤੇ ਡਰਾਈਵਰ ਵਿਰੁੱਧ ਕੇਸ ਦਰਜ

0
FIR

ਪਟਿਆਲਾ, 1 ਅਗਸਤ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਪੁਲਸ ਨੇ ਹਾਈਡਰਾ ਦੇ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 281, 324 (4) ਬੀ. ਐਨ. ਐਸ. ਤਹਿਤ ਹਾਈਡਰਾ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ (Hydra, speed and recklessness) ਨਾਲ ਲਿਆ ਕੇ ਮਾਰਨ ਕੇ ਕਾਫੀ ਨੁਕਸਾਨ ਕਰਨ ਤੇ ਕੇਸ ਦਰਜ ਕੀਤਾ ਹੈ ।

ਕਿਸ ਡਰਾਈਵਰ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਹਾਈਡਰਾ ਦੇ ਡਰਾਈਵਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ
ਮਨਜੀਤ ਸਿੰਘ ਪੁੱਤਰ ਜੰਗ ਸਿੰਘ ਵਾਸੀ ਪਿੰਡ ਬਲਦ ਖੁਰਦ ਹਾਲ ਮਕਾਨ ਨੰ. ਐਫ-57 ਨੇੜੇ ਪਾਲ ਚੱਕੀ ਪ੍ਰਤਾਪ ਨਗਰ ਪਟਿਆਲਾ ਸ਼ਾਮਲ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸਹਿਨਾਜ ਜੌਲੀ ਪਤਨੀ ਪੰਕਜ ਕੌੜਾ ਵਾਸੀ ਮਕਾਨ ਨੰ. 16 ਫੇਸ 3 ਟਰਾਈਕੋਨ ਸਿਟੀ ਸਰਹੰਦ ਰੋਡ ਪਟਿਆਲਾ ਨੇ ਦੱਸਿਆ ਕਿ 31 ਜੁਲਾਈ 2025 ਨੂੰ ਜਦੋਂ ਉਹ ਆਪਣੀ ਕਾਰ ਵਿਚ ਸਵਾਰ ਹੋ ਕੇ ਫੋਕਲ ਪੁਆਇੰਟ ਲਾਇਟਾਂ ਕੋਲ ਜਾ ਰਹੀ ਸੀ ਤਾਂ ਉਪਰੋਕਤ ਡਰਾਇਵਰ ਨੇ ਆਪਣੀ ਹਾਈਡਰਾ ਮਸ਼ੀਨ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੀ ਕਾਰ ਵਿੱਚ ਮਾਰੀ, ਜਿਸ ਕਾਰਨ ਉਸਦੀ ਕਾਰ ਦਾ ਕਾਫੀ ਨੁਕਸਾਨ ਹੋ ਗਿਆ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਸਕੂਟਰੀ ਮੋਟਰਸਾਈਕਲ ਵਿਚ ਲਿਆ ਕੇ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ

ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਜੁਰਮਾਂ ਅਧੀਨ ਕੇਸ ਦਰਜ

0
Beating

ਪਟਿਆਲਾ, 1 ਅਗਸਤ 2025 : ਥਾਣਾ ਜੁਲਕਾਂ (Police Station Julkan ਵਿਖੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 333, 74, 115 (2), 351 (2), 61 (2) ਬੀ. ਐਨ. ਐਸ. ਤਹਿਤ ਘਰ ਅੰਦਰ ਵੜ (Enter the house.) ਕੇ ਅਸ਼ਲੀਲ ਹਰਕਤਾਂ ਕਰਨ, ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੋਂ ਇਲਾਵਾ ਸ਼ਹਿ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਜੀਵ ਕੁਮਾਰ ਪੁੱਤਰ ਗਿਆਨ ਗਿਰ, ਧਰਮਪਾਲ, ਕਰਮਾ ਗਿਰ ਪੁੱਤਰਾਨ ਸੁੱਚਾ ਗਿਰ ਵਾਸੀਆਨ ਪਿੰਡ ਸੇ਼ਖੂਪੁਰ ਥਾਣਾ ਜੁਲਕਾਂ ਸ਼ਾਮਲ ਹਨ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇਦੱਸਿਆ ਕਿ 11 ਜੁਲਾਈ 2025 ਨੂੰ ਰਾਤ ਸਮੇਂ ਸੰਜੀਵ ਕੁਮਾਰ ਨੇ ਉਸਦੇ ਘਰ ਅੰਦਰ ਦਾਖਲ ਹੋ ਕੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਕੁੱਟਮਾਰ (Indecent acts and beatings) ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਅਤੇ ਧਰਮਪਾਲ ਅਤੇ ਕਰਮਾ ਗਿਰ ਨੇ ਸੰਜੀਵ ਕੁਮਾਰ ਨੂੰ ਸ਼ਹਿ ਦਿੱਤੀ ਸੀ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਕਤ ਘਟਨਾਕ੍ਰਮ ਦਾ ਮੁੱਖ ਕਾਰਨ ਰੰਜਸ਼ਨ ਤੇ ਪੁਰਾਣੀ ਤਕਰਾਰਬਾਜੀ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਕੁੱਟਮਾਰ ਕਰਨ ਤੇ ਐਸ. ਐਚ. ਓ. ਖਿਲਾਫ਼ ਕੇਸ ਦਰਜ

ਪ੍ਰੇਮ ਵਿਆਹ ਕਰਨ ਵਾਲਿਆਂ ਨੂੰ ਪੰਚਾਇਤ ਨੇ ਹੁਕਮ ਦਿਤਾ ਕਿ ਨਹੀਂ ਰਹਿ ਸਕੋਗੇ ਪਿੰਡ

0
Love Marriage

ਮੋਹਾਲੀ, 1 ਅਗਸਤ 2025 : ਪੰਜਾਬ ਦੇ ਜਿ਼ਲਾ ਮੋਹਾਲੀ ਦੇ ਪਿੰਡ ਮਾਣਕਪੁਰ ਸ਼ਰੀਫ (Village Manakpur Sharif in Mohali)  ਵਿੱਚ ਮੁੰਡੇ-ਕੁੜੀ ਦੇ ਆਪਸ ਵਿਚ ਪ੍ਰੇਮ ਵਿਆਹ (Love marriage) `ਤੇ ਪੰਚਾਇਤ ਨੇ ਸਖ਼ਤ ਤੇ ਸਰਬ-ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੇਕਰ ਕੋਈ ਮੁੰਡਾ ਜਾਂ ਕੁੜੀ ਆਪਣੇ ਘਰੋਂ ਭੱਜ ਜਾਂਦੇ ਹਨ ਅਤੇ ਆਪਣੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਵਿਆਹ ਕਰਵਾ ਲੈਂਦਾ ਹੈ ਜਾਂ ਅਦਾਲਤ ਵਿੱਚ ਵਿਆਹ ਕਰਵਾ ਲੈਂਦਾ ਹੈ ਤਾਂ ਉਨ੍ਹਾਂ ਨੂੰ ਪਿੰਡ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੋਵੇਗਾ ।

ਪਿੰਡ ਦੀਆਂ ਸਾਰੀਆਂ ਸਹੂਲਤਾਂ ਤੋਂ ਵਾਂਝੇ ਕਰ ਦਿੱਤਾ ਜਾਵੇਗਾ ਵਾਂਝਾ

ਉਨ੍ਹਾਂ ਨੂੰ ਪਿੰਡ ਦੀਆਂ ਸਾਰੀਆਂ ਸਹੂਲਤਾਂ ਤੋਂ ਵਾਂਝੇ ਕਰ ਦਿੱਤਾ ਜਾਵੇਗਾ । ਪਿੰਡ ਦੇ ਸਰਪੰਚ ਦਲਬੀਰ ਸਿੰਘ ਨੇ ਕਿਹਾ ਕਿ ਇਸ ਪ੍ਰਸਤਾਵ ਨੂੰ ਪੰਚਾਇਤ ਮੈਂਬਰਾਂ (Panchayat members) ਅਤੇ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ।ਪ੍ਰਸਤਾਵ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਪਿੰਡ ਵਾਸੀ ਇਸ ਜੋੜੇ ਦੀ ਮਦਦ ਕਰਦਾ ਹੈ ਜਾਂ ਉਨ੍ਹਾਂ ਨੂੰ ਪਨਾਹ ਦਿੰਦਾ ਹੈ, ਤਾਂ ਪੰਚਾਇਤ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕਰੇਗੀ ।

ਕੋਈ ਇਸ ਵੇਲੇ ਕਾਨੂੰਨ ਤੋੜਦਾ ਹੈ ਤਾਂ ਉਸ ਵਿਰੁੱਧ ਹੋਵੇਗੀ ਕਾਰਵਾਈ : ਪੰਚਾਇਤ

ਪੰਚਾਇਤ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਇਸ ਵੇਲੇ ਕਾਨੂੰਨ ਤੋੜਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ ਕਿਉਂਕਿ ਇਹ ਮਾਮਲਾ ਪਿੰਡ ਦੇ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਰੱਖਿਆ ਗਿਆ ਹੈ। ਸਰਪੰਚ ਨੇ ਕਿਹਾ ਕਿ ਜਦੋਂ ਪਰਿਵਾਰਾਂ ਨਾਲ ਉਨ੍ਹਾਂ ਦੇ ਬੱਚੇ ਧੋਖਾ ਕਰਦੇ ਹਨ, ਤਾਂ ਪਿੰਡ ਦਾ ਵਿਸ਼ਵਾਸ ਵੀ ਟੁੱਟ ਜਾਂਦਾ ਹੈ। ਇਹ ਪ੍ਰਸਤਾਵ ਸਜ਼ਾ ਨਹੀਂ ਹੈ, ਸਗੋਂ ਭਵਿੱਖ ਲਈ ਚੇਤਾਵਨੀ ਹੈ ਤਾਂ ਜੋ ਅਜਿਹੀਆਂ ਗਲਤੀਆਂ ਨਾ ਦੁਹਰਾਈਆਂ ਜਾਣ ।

Read More : ਪੰਚਾਇਤ ਨੇ ਪਾਇਆ ਪ੍ਰਵਾਸੀਆਂ ਨੂੰ ਪਿੰਡ ਵਿਚੋਂ ਕੱਢਣ ਦਾ ਮਤਾ

ਅੰਮ੍ਰਿਤਸਰ ਪੁਲਸ ਨੇ 6 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

0
Amritsar Police Recovered Tramadol

ਅੰਮ੍ਰਿਤਸਰ, 31 ਜੁਲਾਈ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੀ ਪੁਲਸ (Amritsar Police)  ਨੇ ਛੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਟ੍ਰਾਮਾਡੋਲ (Tramadol) ਸਪਲਾਈ ਕੀਤੀ ਜਾਂਦਾ ਸੀ । ਅੰਮ੍ਰਿਤਸਰ ਪੁਲਸ ਦੀ ਇਹ ਨਸ਼ਾ ਰੋਕਥਾਮ ਤਹਿਤ ਇਕ ਹੋਰ ਵੱਡੀ ਉਪਲਬੱਧੀ ਹੈ ।

ਕਿਹੜੇ ਕਿਹੜੇ ਛੇ ਨੂੰ ਕੀਤਾ ਹੈ ਪੁਲਸ ਨੇ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਸ ਨੇ ਆਪਣੀ ਜਾਂਚ ਦੌਰਾਨ ਲਗਾਤਾਰ ਹੋਏ ਖੁਲਾਸਿਆਂ ਅਤੇ ਛਾਪਿਆਂ ਰਾਹੀਂ ਪੁਲਸ ਨੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ (6 people arrested) ਕੀਤਾ ਹੈ, ਜਿਨ੍ਹਾਂ ਵਿੱਚ ਕੇਮਿਸਟ, ਡਿਸਟ੍ਰੀਬਿਊਟਰ ਅਤੇ ਲਿਊਸੈਂਟ ਬਾਇਓਟੈਕ ਲਿਮਟਿਡ ਦਾ ਪਲਾਂਟ ਹੈੱਡ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ 70,000 ਤੋਂ ਵੱਧ ਟ੍ਰਾਮਾਡੋਲ ਗੋਲੀਆਂ, 7.65 ਲੱਖ ਡਰੱਗ ਮਨੀ, ਟ੍ਰਾਮਾਡੋਲ ਦਾ 325 ਕਿਲੋਗ੍ਰਾਮ ਕੱਚਾ ਮਾਲ ਬਰਾਮਦ ਹੋਇਆ ਹੈ ।

Read More : ਨਸ਼ਾ ਤਸਕਰਾਂ ਨੂੰ ਨਹੀਂ ਜਾਵੇਗਾ ਬਖਸਿ਼ਆ : ਮੁੱਖ ਮੰਤਰੀ ਮਾਨ

ਮੁੰਬਈ ਹਵਾਈ ਅੱਡੇ ਤੋਂ 8 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

0
Mumbai Custom Department

ਮੁੰਬਈ, 31 ਜੁਲਾਈ 2025 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਮੁੰਬਈ (Mumbai) ਦੇ ਕਸਟਮ ਵਿਭਾਗ ਦੇ ਹਵਾਬਾਜ਼ੀ ਅਧਿਕਾਰੀਆਂ ਨੇ 29-30 ਜੁਲਾਈ ਨੰੁ ਪਾਈ ਕਾਰਵਾਈ ਦੇ ਚਲਦਿਆਂ 8 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ (Drugs worth Rs 8 crore seized) ਕੀਤੇ ਹਨ ਤੇ ਇਸ ਤਹਿਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।

ਫਲਾਈਟ 760 ਦੇ ਤਿੰਨ ਸ਼ੱਕੀ ਯਾਤਰੀਆਂ ਦੀ ਜਾਂਚ ਦੌਰਾਨ ਮਿਲੇ ਨਸ਼ੀਲੇ ਪਦਾਰਥ

ਮੁੰਬਈ ਦੇ ਕਸਟਮ ਵਿਭਾਗ ਦੇ ਹਵਾਬਾਜੀ ਅਧਿਕਾਰੀਆਂ ਨੇ ਜਦੋਂ ਮੁੰਬਈ ਸਥਿਤ ਛਤਰਪਤੀ ਸਿ਼ਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਬੈਂਕਾਕ ਤੋਂ ਆ ਰਹੀ ਫਲਾਈਟ ਨੰਬਰ 760 ਤੋਂ ਤਿੰਨ ਸ਼ੱਕੀ ਯਾਤਰੀਆਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੇ ਸਾਮਾਨ ਦੀ ਤਲਾਸ਼ੀ ਲਈ ਤਾਂ 1.990 ਕਿਲੋਗ੍ਰਾਮ ਹਾਈਡ੍ਰੋਪੋਨਿਕ ਵੀਡ (ਗਾਂਜਾ) ਮਿਲਿਆ, ਜਿਸਦੀ ਬਾਜ਼ਾਰ ਵਿੱਚ ਕੀਮਤ ਲਗਭਗ 2 ਕਰੋੜ ਰੁਪਏ ਹੈ।

ਬੈਂਕਾਕ ਫਲਾਈਟ ਨੰਬਰ 61060 ਦੇ ਯਾਤਰੀ ਤੋਂ ਦੇਖੋ ਕੀ ਹੋਇਆ ਬਰਾਮਦ

ਮੁੰਬਈ ਹਵਾਈ ਅੱਡੇ `ਤੇ ਇੱਕ ਹੋਰ ਮਾਮਲੇ ਵਿੱਚ ਜਦੋਂ ਬੈਂਕਾਕ ਫਲਾਈਟ ਨੰਬਰ 61060 ਤੋਂ ਇੱਕ ਯਾਤਰੀ ਦੀ ਜਾਂਚ ਕੀਤੀ ਗਈ ਤਾਂ ਉਸ ਕੋਲੋਂ 6.22 ਕਿਲੋਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ, ਜਿਸਦੀ ਬਾਜ਼ਾਰ ਕੀਮਤ 6 ਕਰੋੜ ਰੁਪਏ ਹੈ । ਦੋਵਾਂ ਮਾਮਲਿਆਂ ਵਿੱਚ, ਹਵਾਬਾਜ਼ੀ ਅਧਿਕਾਰੀਆਂ ਨੇ 8 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ ।

ਪੁਲਸ ਨੇ ਚਾਰੋਂ ਵਿਅਕਤੀਆਂ ਵਿਰੁੱਧ ਕੇਸ ਕਰ ਲਿਆ ਹੈ ਦਰਜ

ਪੁਲਿਸ ਨੇ ਕਿਹਾ ਕਿ ਮੁਲਜ਼ਮਾਂ ਨੇ ਇਨ੍ਹਾਂ ਹਾਈਡ੍ਰੋਪੋਨਿਕ ਬੂਟੀ (Hydroponic weed) ਦੇ ਪੈਕੇਟਾਂ ਨੂੰ ਕਾਲੇ ਅਤੇ ਪਾਰਦਰਸ਼ੀ ਵੈਕਿਊਮ ਸੀਲਬੰਦ ਪੈਕੇਟਾਂ ਵਿੱਚ ਟਰਾਲੀ ਬੈਗ ਦੇ ਅੰਦਰ ਲੁਕਾਇਆ ਸੀ । ਸਾਰੇ ਯਾਤਰੀਆਂ ਨੂੰ ਐਨ. ਡੀ. ਪੀ. ਐਸ. ਧਾਰਾ-1985 ਦੇ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Read More : ਪੁਲਿਸ ਨੇ 6 ਵਿਅਕਤੀਆਂ ਨੂੰ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਸਮੇਤ ਕੀਤਾ ਗ੍ਰਿਫਤਾਰ

9 ਬੋਤਲਾਂ ਸ਼ਰਾਬ ਮਿਲਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

0
Excise Act

ਨਾਭਾ, 31 ਜੁਲਾਈ 2025 : ਥਾਣਾ ਕੋਤਵਾਲੀ ਨਾਭਾ (Police Station Nabha) ਪੁਲਸ ਨੇਇਕ ਵਿਅਕਤੀ ਵਿਰੁੱਧ 9 ਬੋਤਲਾਂ ਸ਼ਰਾਬ (9 bottles of alcohol) ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ (Excise Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ ਵਿਚ ਅਮਰੀਸ਼ ਕੌਸ਼ਲ ਪੁੱਤਰ ਸੁਖਦਰਸ਼ਨ ਸਿੰਘ ਵਾਸੀ ਪੁਰਾਣੀ ਨਾਭੀ ਨਾਭਾ ਸ਼ਾਮਲ ਹੈ ।

ਪੁਲਸ ਨੇ ਕਰ ਦਿੱਤੀ ਹੈ ਕੇਸ ਕਰਕੇ ਅਗਲੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਏ. ਐਸ. ਆਈ. ਚਮਕੌਰ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਮੈਹਸ ਗੇਟ ਨਾਭਾ ਮੌਜੂਦ ਸਨ ਤਾਂ ਸੂਚਨਾ ਮਿਲੀ ਤਾਂ ਪੁਰਾਣਾ ਕਿਲਾ ਨਾਭਾ ਕੋਲ ਨਾਕਾਬੰਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮੋਟਾ ਸੰਤਰਾ ਪੰਜਾਬ ਦੀਆਂ ਬ੍ਰਾਮਦ ਹੋਈਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 24 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ