Home Blog Page 744

ਪੰਜਾਬ ਦੇ 5 ਜ਼ਿਲ੍ਹਿਆਂ ਦਾ ਤਾਪਮਾਨ 35 ਡਿਗਰੀ ਤੋਂ ਪਾਰ: ਅਜੇ ਹੋਰ ਵਧੇਗੀ ਗਰਮੀ

0
It will not rain in Punjab now! There is going to be an increase in the summer, the temperature will exceed 38 degrees

ਚੰਡੀਗੜ੍ਹ, 4 ਅਪ੍ਰੈਲ 2025 – ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 7 ​​ਅਪ੍ਰੈਲ ਤੋਂ 9 ਅਪ੍ਰੈਲ ਤੱਕ ਗਰਮੀ ਦੀ ਹੀਟ ਵੇਵ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ, ਆਉਣ ਵਾਲੇ 4 ਦਿਨਾਂ ਵਿੱਚ ਰਾਜ ਦਾ ਔਸਤ ਤਾਪਮਾਨ 5 ਡਿਗਰੀ ਸੈਲਸੀਅਸ ਵਧੇਗਾ।

ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਵਧਿਆ ਹੈ ਅਤੇ ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5.6 ਡਿਗਰੀ ਸੈਲਸੀਅਸ ਵੱਧ ਹੈ। ਇਸ ਦੇ ਨਾਲ ਹੀ ਫਰੀਦਕੋਟ ਦਾ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ: ਮੋਦੀ ਸਰਕਾਰ ਨੂੰ ਆਪਣਾ ਵਾਅਦਾ ਪੂਰਾ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਹੈ। ਪਟਿਆਲਾ ਵਿੱਚ ਤਾਪਮਾਨ 37.2 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 37.0 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 37.2 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 33 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 30.8 ਡਿਗਰੀ ਸੈਲਸੀਅਸ, ਮੋਹਾਲੀ ਵਿੱਚ 35 ਡਿਗਰੀ ਸੈਲਸੀਅਸ ਅਤੇ ਹੁਸ਼ਿਆਰਪੁਰ ਵਿੱਚ 32.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ, ਜਿਸ ਕਾਰਨ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ। 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਹੀਟ ਵੇਵ ਦਾ ਪ੍ਰਭਾਵ ਰਹੇਗਾ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਪੰਜਾਬ ਦੀ ਗੱਲ ਕਰੀਏ ਤਾਂ ਸ਼ੁਰੂਆਤ ਵਿੱਚ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਹੀਟ ਵੇਵ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ, ਇਹ ਹੌਲੀ-ਹੌਲੀ ਦੂਜੇ ਜ਼ਿਲ੍ਹਿਆਂ ਵਿੱਚ ਵੀ ਫੈਲ ਜਾਵੇਗਾ।

ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯੇਓਲ ਅਹੁਦੇ ਤੋਂ ਬਰਖਾਸਤ

0

ਦੱਖਣੀ ਕੋਰੀਆ ਦੀ ਸੰਵਿਧਾਨਕ ਅਦਾਲਤ ਨੇ ਸ਼ੁੱਕਰਵਾਰ ਨੂੰ ਅਧਿਕਾਰਤ ਤੌਰ ‘ਤੇ ਰਾਸ਼ਟਰਪਤੀ ਯੂਨ ਸੁਕ ਯੇਓਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ। ਅਦਾਲਤ ਨੇ ਇਹ ਫੈਸਲਾ ਸਰਬਸੰਮਤੀ ਨਾਲ ਦਿੱਤਾ ਹੈ। ਕੋਰੀਆ ਵਿੱਚ ਅਗਲੇ 2 ਮਹੀਨਿਆਂ ਵਿੱਚ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਦੱਸ ਦਇਏ ਕਿ ਯੋਲ ਨੇ 3 ਦਸੰਬਰ ਨੂੰ ਦੇਸ਼ ਵਿੱਚ ਮਾਰਸ਼ਲ ਲਾਅ (ਐਮਰਜੈਂਸੀ) ਦਾ ਐਲਾਨ ਕਰ ਦਿੱਤਾ ਸੀ। ਇਸ ਦੇ ਨਾਲ ਹੀ ਦੇਸ਼ ਦੀ ਪਾਰਲੀਮੈਂਟ (ਨੈਸ਼ਨਲ ਅਸੈਂਬਲੀ) ਵਿੱਚ ਫੌਜ ਅਤੇ ਪੁਲਿਸ ਅਫਸਰ ਵੀ ਭੇਜੇ।

ਲੰਡਨ ਤੋਂ ਮੁੰਬਈ ਆ ਰਹੇ ਯਾਤਰੀ 40 ਘੰਟਿਆਂ ਤੋਂ ਤੁਰਕੀ ‘ਚ ਫਸੇ

ਯੂਨ ਸੁਕ ਯੇਓਲ ਦੇ ਮਾਰਸ਼ਲ ਲਾਅ ਦੇ ਕਦਮ ਦੇ ਖਿਲਾਫ ਨਾ ਸਿਰਫ ਵਿਰੋਧੀ ਧਿਰ ਸਗੋਂ ਦੇਸ਼ ਦੇ ਸਾਰੇ ਸੰਸਦ ਮੈਂਬਰ ਇਕਜੁੱਟ ਦਿਖਾਈ ਦਿੱਤੇ ਸਨ। ਦਰਅਸਲ, ਰਾਸ਼ਟਰਪਤੀ ਯੂਨ ਸੁਕ ਯੇਓਲ ਨੇ ਮਾਰਸ਼ਲ ਲਾਅ ਲਗਾਉਣ ਦਾ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ ਸੀ। ਉਨ੍ਹਾਂ ਨੇ ਵਿਰੋਧੀ ਧਿਰ ‘ਤੇ ਸੱਤਾ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਅਤੇ ਸਰਕਾਰ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਇਆ ਸੀ। ਨੈਸ਼ਨਲ ਅਸੈਂਬਲੀ ਵਿੱਚ ਵਿਰੋਧੀ ਧਿਰ ਵੱਲੋਂ ਰਾਸ਼ਟਰਪਤੀ ਦੇ ਖਿਲਾਫ ਮਹਾਦੋਸ਼ ਲਈ ਵੋਟਿੰਗ ਦੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਸੁਪਰੀਮ ਕੋਰਟ ਦਾ ਇਹ ਫੈਸਲਾ ਆਇਆ ਹੈ। ਜਿਸ ਵਿੱਚ ਯੂਨ ਸੂਕ ਯੇਓਲ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਅਜਿਹੇ ‘ਚ ਦੱਖਣੀ ਕੋਰੀਆ ‘ਚ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਦੋ ਮਹੀਨਿਆਂ ਦੇ ਅੰਦਰ ਦੁਬਾਰਾ ਵੋਟਿੰਗ ਹੋ ਸਕਦੀ ਹੈ।

ਲੰਡਨ ਤੋਂ ਮੁੰਬਈ ਆ ਰਹੇ ਯਾਤਰੀ 40 ਘੰਟਿਆਂ ਤੋਂ ਤੁਰਕੀ ‘ਚ ਫਸੇ

0

ਲੰਡਨ ਤੋਂ ਮੁੰਬਈ ਆ ਰਹੇ 250 ਤੋਂ ਵੱਧ ਯਾਤਰੀ ਤੁਰਕੀ ਦੇ ਹਵਾਈ ਅੱਡੇ ‘ਤੇ ਪਿਛਲੇ 40 ਘੰਟਿਆਂ ਤੋਂ ਫਸੇ ਹੋਏ ਹਨ।ਏਅਰਲਾਈਨ ਕੰਪਨੀ ਵਰਜਿਨ ਅਟਲਾਂਟਿਕ ਨੇ 2 ਅਪ੍ਰੈਲ ਨੂੰ ਤੁਰਕੀ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ। ਇਸ ਫਲਾਈਟ ‘ਚ 250 ਤੋਂ ਵੱਧ ਯਾਤਰੀਆਂ ‘ਚੋਂ ਜ਼ਿਆਦਾਤਰ ਭਾਰਤੀ ਹਨ।

ਇਹ ਵੀ ਪੜੋ : ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਕੰਪਲੈਕਸ ਬਾਹਰ ਆਪਣੇ ਉੱਤੇ ਹੋਏ ਹਮਲੇ ਦੀ ਜਾਂਚ ਐਨਆਈਏ ਨੂੰ ਸੌਂਪਣ ਦੀ ਕੀਤੀ ਮੰਗ

ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਨੰਬਰ VS 358 ਦੇ ਇੱਕ ਯਾਤਰੀ ਨੂੰ ਪੈਨਿਕ ਅਟੈਕ ਆਇਆ। ਇਸ ਮੈਡੀਕਲ ਐਮਰਜੈਂਸੀ ਕਾਰਨ ਇਹ ਤੁਰਕੀ ਦੇ ਦਿਯਾਰਬਾਕਿਰ ਹਵਾਈ ਅੱਡੇ ‘ਤੇ ਉਤਰਿਆ। ਇਹ ਹਵਾਈ ਅੱਡਾ ਅਜਿਹੀਆਂ ਉਡਾਣਾਂ ਦੀ ਲੈਂਡਿੰਗ ਲਈ ਢੁਕਵਾਂ ਨਹੀਂ ਹੈ। ਯਾਤਰੀਆਂ ਨੂੰ ਦੱਸਿਆ ਗਿਆ ਕਿ ਲੈਂਡਿੰਗ ਦੌਰਾਨ ਜਹਾਜ਼ ਵਿੱਚ ਤਕਨੀਕੀ ਖਰਾਬੀ ਆ ਗਈ ਸੀ। ਪਹਿਲਾਂ ਤਾਂ ਇਹ ਦੱਸਿਆ ਗਿਆ ਸੀ ਕਿ ਫਲਾਈਟ ਕੁਝ ਘੰਟਿਆਂ ‘ਚ ਦੁਬਾਰਾ ਟੇਕ ਆਫ ਕਰੇਗੀ ਪਰ ਫਿਰ ਖਬਰ ਆਈ ਕਿ ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਦੇ ਟਾਇਰ ਖਰਾਬ ਹੋ ਗਏ ਹਨ ਅਤੇ ਤਕਨੀਕੀ ਖਰਾਬੀ ਕਾਰਨ ਫਿਲਹਾਲ ਫਲਾਈਟ ਸੰਭਵ ਨਹੀਂ ਹੈ। ਭਾਰਤ ਸਰਕਾਰ ਨੇ ਦੱਸਿਆ ਹੈ ਕਿ ਉਹ ਯਾਤਰੀਆਂ ਦੀ ਮਦਦ ਲਈ ਤੁਰਕੀ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।

ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ: ਮੋਦੀ ਸਰਕਾਰ ਨੂੰ ਆਪਣਾ ਵਾਅਦਾ ਪੂਰਾ ਕਰਨ ਦੀ ਕੀਤੀ ਅਪੀਲ

0

– ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਕੈਦ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਦੇ ਵਿਰੁੱਧ: ਕੰਗ

ਨਵੀਂ ਦਿੱਲੀ/ਚੰਡੀਗੜ੍ਹ, 4 ਅਪ੍ਰੈਲ 2025 – ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬੀਤੇ ਦਿਬ ਵੀਰਵਾਰ ਨੂੰ ਲੋਕ ਸਭਾ ਵਿੱਚ ਮਨੁੱਖੀ ਅਧਿਕਾਰਾਂ ਦਾ ਅਹਿਮ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ਨੂੰ 2019 ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਸਬੰਧੀ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਅਪੀਲ ਕੀਤੀ।

ਕੰਗ ਨੇ ਸਦਨ ਨੂੰ ਯਾਦ ਦਿਵਾਇਆ ਕਿ 2019 ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ, ਸਰਕਾਰ ਨੇ ਇਨ੍ਹਾਂ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਜੋ ਪਹਿਲਾਂ ਹੀ 25-30 ਸਾਲਾਂ ਤੋਂ ਜੇਲ੍ਹਾਂ ਵਿੱਚ ਹਨ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਉਸ ਸਮੇਂ ਇੱਕ ਰਸਮੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ, ਫਿਰ ਵੀ 6 ਸਾਲਾਂ ਬਾਅਦ ਵੀ ਇਹ ਕੈਦੀ ਕੈਦ ਵਿੱਚ ਬੰਦ ਹਨ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਕੰਪਲੈਕਸ ਬਾਹਰ ਆਪਣੇ ਉੱਤੇ ਹੋਏ ਹਮਲੇ ਦੀ ਜਾਂਚ ਐਨਆਈਏ ਨੂੰ ਸੌਂਪਣ ਦੀ ਕੀਤੀ ਮੰਗ

ਮੁੱਦੇ ਦੇ ਮਾਨਵਤਾਵਾਦੀ ਪਹਿਲੂ ਨੂੰ ਉਜਾਗਰ ਕਰਦੇ ਹੋਏ, ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿਅਕਤੀ ਪਹਿਲਾਂ ਹੀ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਸਲਾਖ਼ਾਂ ਪਿੱਛੇ ਨਹੀਂ ਰੱਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੰਮੀ ਕੈਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਨਿਆਂ ਦੇ ਸਿਧਾਂਤਾਂ ਦੇ ਵਿਰੁੱਧ ਹੈ।

ਉਨ੍ਹਾਂ ਨੇ ਸਰਕਾਰ ਨੂੰ ਇਨ੍ਹਾਂ ਕੈਦੀਆਂ ਦੀ ਵਿਗੜਦੀ ਸਿਹਤ ‘ਤੇ ਵਿਚਾਰ ਕਰਨ ਅਤੇ ਉਨ੍ਹਾਂ ਦੀ ਰਿਹਾਈ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਣ ਦੀ ਅਪੀਲ ਕੀਤੀ। ਕੰਗ ਨੇ ਅੱਗੇ ਕਿਹਾ, “ਭਾਰਤ ਸਰਕਾਰ ਨੇ 2019 ਵਿੱਚ ਇੱਕ ਅਧਿਕਾਰਤ ਨੋਟੀਫ਼ਿਕੇਸ਼ਨ ਰਾਹੀਂ ਪੰਜਾਬ ਦੇ ਲੋਕਾਂ ਨਾਲ ਇੱਕ ਵਾਅਦਾ ਕੀਤਾ ਸੀ। ਹੁਣ ਸਮਾਂ ਆ ਗਿਆ ਹੈ ਕਿ ਉਸ ਵਾਅਦੇ ਦਾ ਸਨਮਾਨ ਕੀਤਾ ਜਾਵੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾਵੇ।”

ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ

0

ਚੰਡੀਗੜ੍ਹ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ।

ਪੰਚਕੂਲਾ ਤੋਂ ਚੰਡੀਗੜ੍ਹ ਜਾਣ ਵਾਲਿਆਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ; ਹਾਊਸਿੰਗ ਬੋਰਡ ਚੌਕ ਰੋਡ 2 ਦਿਨਾਂ ਲਈ ਰਹੇਗਾ ਬੰਦ

ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ। ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦੀ ਦੇਸ਼ ਨੂੰ ਵੰਡਣ ਦੀ ਰਾਜਨੀਤੀ ਇਸ ਬਿੱਲ ਤੋਂ ਸਾਫ ਝਲਕ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮੁਸਲਮਾਨਾਂ ਪ੍ਰਤੀ ਰਵੱਈਆ ਪਿਛਲੇ 11 ਸਾਲਾਂ ਵਿੱਚ ਸਾਫ ਪਤਾ ਲੱਗਦਾ। ਇਹ ਰਵੱਈਆ ਲੱਛੇਦਾਰ ਭਾਸ਼ਣਾਂ ਦੀ ਬਜਾਏ ਕੰਮਾਂ ਤੋਂ ਪਤਾ ਲੱਗਦਾ ਹੈ। ਗ੍ਰਹਿ ਮੰਤਰੀ ਸਰਕਾਰ ਨੂੰ ਮੁਸਲਮਾਨਾਂ ਪ੍ਰਤੀ ਸੰਜੀਦਾ ਆਖਦੇ ਹਨ ਪਰ ਭਾਜਪਾ ਦਾ ਇਕ ਵੀ ਲੋਕ ਸਭਾ ਮੈਂਬਰ ਮੁਸਲਮਾਨ ਨਹੀਂ ਅਤੇ ਨਾ ਹੀ ਉੱਤਰ ਪ੍ਰਦੇਸ਼ ਵਿੱਚ ਕੋਈ ਮੁਸਲਮਾਨ ਵਿਧਾਇਕ ਹੈ।

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸਰਕਾਰ ਵੱਲੋਂ ਸੱਚਰ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਦਲੀਲ ਦਿੱਤੀ ਗਈ ਹੈ ਪਰ ਸੱਚਰ ਕਮੇਟੀ ਦੀ ਰਿਪੋਰਟ ਵਿੱਚ ਤਾਂ ਇਹ ਵੀ ਆਖਿਆ ਗਿਆ ਹੈ ਕਿ ਦੇਸ਼ ਵਿੱਚ 70 ਫੀਸਦੀ ਵਕਫ ਬੋਰਡ ਦੀਆਂ ਜਾਇਦਾਦਾਂ ਉੱਪਰ ਕਬਜ਼ਾ ਕੀਤਾ ਗਿਆ ਹੈ ਅਤੇ 355 ਉੱਪਰ ਤਾਂ ਸਰਕਾਰ ਦਾ ਹੀ ਕਬਜ਼ਾ ਹੈ। ਇਸ ਬਾਰੇ ਸਰਕਾਰ ਨੇ ਕੀ ਕੀਤਾ ਹੈ? ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਨੇਕਾਂ ਇਤਿਹਾਸਿਕ ਇਮਾਰਤਾਂ, ਮਸਜਿਦਾਂ, ਵਿਦਿਅਕ ਸੰਸਥਾਵਾਂ ਸੈਂਕੜੇ ਸਾਲ ਪੁਰਾਣੀਆਂ ਹਨ, ਉਹ ਕਿੱਥੋਂ ਕਾਗਜ਼ ਲੈ ਕੇ ਆਉਣਗੇ।

ਮੀਤ ਹੇਅਰ ਨੇ ਆਪਣੇ ਸੰਸਦੀ ਹਲਕੇ ਦੇ ਸ਼ਹਿਰ ਮਾਲੇਰਕੋਟਲਾ ਦੀ ਨਵਾਬ ਸ਼ੇਰ ਮੁਹੰਮਦ ਖਾਨ ਦੇ ਹਾਅ ਦੇ ਨਾਅਰੇ ਦੇ ਵੇਲੇ ਤੋਂ ਹੁਣ ਤੱਕ ਸਭ ਧਰਮਾਂ ਦੇ ਆਪਸੀ ਭਾਈਚਾਰੇ ਤੇ ਏਕੇ ਦੀ ਉਦਾਹਰਨ ਦਿੰਦਿਆਂ ਕੇਂਦਰ ਸਰਕਾਰ ਨੂੰ ਧਰਮ ਦੇ ਆਧਾਰ ਉਤੇ ਵੰਡੀਆਂ ਪਾਉਣ ਤੋਂ ਵੀ ਵਰਜਿਆ। ਉਨ੍ਹਾਂ ਕਿਹਾ ਕਿ ਉਹ ਮਾਲੇਰਕੋਟਲਾ ਦੇ ਵਸਨੀਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਆਪਣੀ ਪੂਰੀ ਵਾਹ ਲਾਉਂਦੇ ਹੋਏ ਇਸ ਬਿੱਲ ਦਾ ਵਿਰੋਧ ਕਰਨਗੇ। ਲੋਕ ਸਭਾ ਮੈਂਬਰ ਨੇ ਕਿਹਾ ਕਿ ਇਸ ਬਿੱਲ ਨਾਲ ਦੇਸ਼ ਦੇ ਸੰਵਿਧਾਨ ਉੱਤੇ ਹਮਲਾ ਕੀਤਾ ਗਿਆ ਹੈ। ਆਰਟੀਕਲ 26 ਤਹਿਤ ਆਪਣੀ ਸੰਸਥਾ ਬਣਾ ਵੀ ਸਕਦੇ ਹਨ ਤੇ ਉਸ ਨੂੰ ਚਲਾ ਵੀ ਸਕਦੇ ਹਨ ਅਤੇ ਅੱਜ ਇਸ ਉੱਪਰ ਹੀ ਹਮਲਾ ਕੀਤਾ ਗਿਆ ਹੈ।

ਪੰਚਕੂਲਾ ਤੋਂ ਚੰਡੀਗੜ੍ਹ ਜਾਣ ਵਾਲਿਆਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ; ਹਾਊਸਿੰਗ ਬੋਰਡ ਚੌਕ ਰੋਡ 2 ਦਿਨਾਂ ਲਈ ਰਹੇਗਾ ਬੰਦ

0

ਚੰਡੀਗੜ੍ਹ : 5 ਅਤੇ 6 ਅਪ੍ਰੈਲ ਨੂੰ ਪੰਚਕੂਲਾ ਤੋਂ ਚੰਡੀਗੜ੍ਹ ਜਾਣ ਵਾਲਿਆਂ ਲਈ ਟਰੈਫਿਕ ਪ੍ਰਬੰਧਾਂ ਵਿੱਚ ਬਦਲਾਅ ਕੀਤਾ ਜਾਵੇਗਾ। ਚੰਡੀਗੜ੍ਹ ਦੇ ਵਾਟਰ ਵਰਕਸ ਸੈਕਟਰ-39 ਤੋਂ ਐਮਈਐਸ ਚੰਡੀਮੰਦਰ ਤੱਕ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਪਾਈਪਲਾਈਨ ਅਪਗ੍ਰੇਡ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਜਿਸ ਕਾਰਨ ਹਾਊਸਿੰਗ ਬੋਰਡ ਚੌਕ ਤੋਂ ਪੰਚਕੂਲਾ ਵੱਲ ਜਾਣ ਵਾਲੀ ਸੜਕ ਨੂੰ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਜਾਵੇਗਾ।

ਆਵਾਜਾਈ ਲਈ ਬਦਲਵਾਂ ਰਸਤਾ

ਟਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਪੰਚਕੂਲਾ ਸਿਟੀ ਟਰੈਫਿਕ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਨੇ ਡਰਾਈਵਰਾਂ ਨੂੰ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਹੈ। ਹਾਊਸਿੰਗ ਬੋਰਡ ਤੋਂ ਚੰਡੀਗੜ੍ਹ ਨੂੰ ਜਾਣ ਵਾਲੇ ਵਾਹਨ ਸੈਕਟਰ 17/18 ਚੌਕ ਦੀ ਬਜਾਏ ਰੇਲਵੇ ਸਟੇਸ਼ਨ ਰਾਹੀਂ ਚੰਡੀਗੜ੍ਹ ਜਾ ਸਕਦੇ ਹਨ। ਯਮੁਨਾਨਗਰ ਹਾਈਵੇਅ ਤੋਂ ਚੰਡੀਗੜ੍ਹ ਜਾਣ ਵਾਲੇ ਵਾਹਨ – ਬੇਲਾ ਵਿਸਟਾ ਚੌਕ ਤੋਂ ਮਾਜਰੀ ਚੌਕ ਤੋਂ ਸੱਜੇ ਮੁੜ ਸਕਦੇ ਹਨ ਅਤੇ ਪੁਰਾਣੇ ਪੰਚਕੂਲਾ ਰਾਹੀਂ ਟੈਂਕ ਚੌਕ ਤੋਂ ਚੰਡੀਗੜ੍ਹ ਵੱਲ ਜਾ ਸਕਦੇ ਹਨ। ਪੰਚਕੂਲਾ ਪੁਲਿਸ ਨੇ ਨਾਗਰਿਕਾਂ ਨੂੰ ਕਿਸੇ ਵੀ ਅਸੁਵਿਧਾ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਦਿੱਤੇ ਗਏ ਵਿਕਲਪਿਕ ਰੂਟਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਅਦਾਕਾਰ ਮਨੋਜ ਕੁਮਾਰ ਕੁਮਾਰ ਦਾ 87 ਸਾਲ ਦੀ ਉਮਰ ’ਚ ਦਿਹਾਂਤ; ਦੇਸ਼ ਭਰ ‘ਚ ਸੋਗ ਦੀ ਲਹਿਰ

 

ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਕੰਪਲੈਕਸ ਬਾਹਰ ਆਪਣੇ ਉੱਤੇ ਹੋਏ ਹਮਲੇ ਦੀ ਜਾਂਚ ਐਨਆਈਏ ਨੂੰ ਸੌਂਪਣ ਦੀ ਕੀਤੀ ਮੰਗ

0

ਚੰਡੀਗੜ੍ਹ, 4 ਅਪ੍ਰੈਲ 2025 – ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦਾ ਦੋਸ਼ੀ ਜੇਲ੍ਹ ਤੋਂ ਬਾਹਰ ਆ ਗਿਆ ਹੈ।

ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਐਨਆਈਏ ਜਾਂ ਸੀਬੀਆਈ ਨੂੰ ਸੌਂਪੀ ਜਾਵੇ। ਇਹ ਪਟੀਸ਼ਨ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀਨੀਅਰ ਵਕੀਲ ਆਰ.ਐਸ. ਚੀਮਾ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਕਰਨਗੇ। ਇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।

ਇਹ ਵੀ ਪੜ੍ਹੋ: ਟਰਾਂਸਪੋਰਟ ਮੰਤਰੀ ਦੇ ਭਰੋਸੇ ਮਗਰੋਂ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਵੱਲੋਂ ਹੜਤਾਲ ਮੁਲਤਵੀ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 2 ਦਸੰਬਰ ਨੂੰ ਦਰਬਾਰ ਸਾਹਿਬ ਵਿਖੇ ਸੇਵਾ ਦੌਰਾਨ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਹਮਲਾ ਨਰਾਇਣ ਸਿੰਘ ਚੌੜਾ ਨੇ ਕੀਤਾ ਸੀ, ਜੋ ਕਿ ਖਾਲਿਸਤਾਨ ਪੱਖੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਤੋਂ ਬਾਅਦ ਸੇਵਾ ਕਰ ਰਹੇ ਸਨ। ਅਚਾਨਕ ਚੌੜਾ ਨੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉੱਥੇ ਹਫੜਾ-ਦਫੜੀ ਮਚ ਗਈ।

ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਚੌੜਾ ਨੂੰ ਫੜ ਲਿਆ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਾਂਚ ਤੋਂ ਪਤਾ ਲੱਗਾ ਕਿ ਚੌੜਾ ਲੰਬੇ ਸਮੇਂ ਤੋਂ ਬਾਦਲ ਪਰਿਵਾਰ ਦੇ ਵਿਰੁੱਧ ਸੀ ਅਤੇ ਉਨ੍ਹਾਂ ‘ਤੇ ਸਿੱਖ ਭਾਈਚਾਰੇ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਗਾਉਂਦਾ ਆ ਰਿਹਾ ਸੀ। ਖੁਫੀਆ ਏਜੰਸੀਆਂ ਨੇ ਪਹਿਲਾਂ ਵੀ ਚੇਤਾਵਨੀ ਦਿੱਤੀ ਸੀ ਕਿ ਉਹ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾ ਸਕਦਾ ਹੈ।

ਨਰਾਇਣ ਸਿੰਘ ਚੌੜਾ ਲਗਭਗ ਦਸ ਦਿਨ ਪਹਿਲਾਂ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਚੌੜਾ ਨੂੰ ਜ਼ਮਾਨਤ ਦਿੰਦੇ ਹੋਏ ਅੰਮ੍ਰਿਤਸਰ ਦੀ ਅਦਾਲਤ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਗਭਗ ਪੂਰੀ ਹੋ ਗਈ ਹੈ ਅਤੇ ਦੋਸ਼ੀ ਨੂੰ ਲੰਬੇ ਸਮੇਂ ਲਈ ਜੇਲ੍ਹ ਵਿੱਚ ਰੱਖਣ ਦਾ ਕੋਈ ਠੋਸ ਕਾਰਨ ਨਹੀਂ ਹੈ। ਜਿਸ ਤੋਂ ਬਾਅਦ ਉਸਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਜ਼ਮਾਨਤ ‘ਤੇ ਰਿਹਾਈ ਲਈ ਕੀ ਸ਼ਰਤਾਂ ਹਨ।

BIMSTEC ਸੰਮੇਲਨ ‘ਚ ਹਿੱਸਾ ਲੈਣ ਪਹੁੰਚੇ PM ਮੋਦੀ; ਥਾਈਲੈਂਡ ਦੇ ਪ੍ਰਧਾਨ ਮੰਤਰੀ ਸ਼ਿਨਾਵਾਤਰਾ ਨੇ ਕੀਤਾ ਸਵਾਗਤ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਥਾਈਲੈਂਡ ਦੌਰੇ ਦਾ ਅੱਜ ਦੂਜਾ ਦਿਨ ਹੈ। ਉਹ ਬਿਮਸਟੇਕ ਦੇਸ਼ਾਂ ਦੇ 6ਵੇਂ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਆਏ ਹਨ। ਥਾਈਲੈਂਡ ਦੇ ਪ੍ਰਧਾਨ ਮੰਤਰੀ ਪੀਟੋਂਗਟਾਰਨ ਸ਼ਿਨਾਵਾਤਰਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਅੱਜ ਹੋਣ ਵਾਲੇ ਬਿਮਸਟੇਕ ਸੰਮੇਲਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਵਿਚਾਲੇ ਗੱਲਬਾਤ ਹੋ ਸਕਦੀ ਹੈ।

ਦੋਹਾਂ ਨੇਤਾਵਾਂ ਨੂੰ ਬੀਤੀ ਰਾਤ ਬਿਮਸਟੇਕ ਡਿਨਰ ‘ਤੇ ਇਕੱਠੇ ਨਜ਼ਰ ਆਏ ਸਨ। ਪਿਛਲੇ ਸਾਲ ਅਗਸਤ ਵਿੱਚ ਬੰਗਲਾਦੇਸ਼ ਵਿੱਚ ਤਖ਼ਤਾਪਲਟ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ੀ ਸਰਕਾਰ ਦੇ ਮੁੱਖ ਸਲਾਹਕਾਰ ਦੀ ਮੁਲਾਕਾਤ ਹੋਈ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਿਆਂਮਾਰ ਦੇ ਫੌਜੀ ਨੇਤਾ ਜਨਰਲ ਮਿਨ ਆਂਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਮਿਆਂਮਾਰ ਵਿੱਚ ਭੂਚਾਲ ਕਾਰਨ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟਾਈ। ਨਾਲ ਹੀ ਕਿਹਾ ਕਿ ਭਾਰਤ ਮਿਆਂਮਾਰ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।

ਟਰਾਂਸਪੋਰਟ ਮੰਤਰੀ ਦੇ ਭਰੋਸੇ ਮਗਰੋਂ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਵੱਲੋਂ ਹੜਤਾਲ ਮੁਲਤਵੀ

0

– ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 4 ਅਪਰੈਲ 2025 – ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਅਤੇ ਆਊਟਸੋਰਸਿੰਗ ਵਰਕਰਜ਼ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਕਾਨੂੰਨ ਅਨੁਸਾਰ ਪੱਕਾ ਕਰਨ ਅਤੇ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਇਸ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ 7 ਅਪਰੈਲ ਤੋਂ 9 ਅਪਰੈਲ ਤੱਕ ਐਲਾਨੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

ਇਥੇ ਸਕੱਤਰੇਤ ਵਿਖੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੁੱਲਰ ਨੇ ਦੱਸਿਆ ਕਿ ਕੰਟਰੈਕਚੂਅਲ ਅਤੇ ਆਉਣ ਸੋਰਸਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੜਾਅਵਾਰ ਢੰਗ ਨਾਲ ਕਾਨੂੰਨੀ ਪ੍ਰਕਿਰਿਆ ਆਪਣਾ ਕੇ ਪੱਕਾ ਕਰਨ, ਤਨਖ਼ਾਹਾਂ ਵਿੱਚ ਇਕਸਾਰਤਾ ਅਤੇ ਵਾਧੇ ਦੇ ਮਾਮਲੇ ਸਮਾਂਬੱਧ ਤਰੀਕੇ ਨਾਲ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਮਾਮਲਿਆਂ ਦੇ ਹੱਲ ਲਈ ਅਗਲੇ ਹਫਤੇ ਨਿੱਜੀ ਤੌਰ ‘ਤੇ ਐਡਵੋਕੇਟ ਜਨਰਲ ਅਤੇ ਵਿੱਤ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ।

ਇਹ ਵੀ ਪੜ੍ਹੋ: 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦਾ ਸਾਥੀ ਗ੍ਰਿਫ਼ਤਾਰ

ਇਸੇ ਤਰ੍ਹਾਂ ਠੇਕੇਦਾਰ ਵੱਲੋਂ ਈ.ਪੀ.ਐਫ. ਅਤੇ ਈ.ਐਸ.ਆਈ ਦੀ ਬਣਦੀ ਰਕਮ ਸਬੰਧਤ ਅਦਾਰਿਆਂ ਵਿੱਚ ਜਮ੍ਹਾਂ ਕਰਾਉਣ ਵਿੱਚ ਦੇਰੀ ਦਾ ਮਾਮਲਾ ਛੇਤੀ ਹੱਲ੍ਹ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਅੱਗੇ ਤੋਂ ਠੇਕੇਦਾਰ ਕੋਈ ਅਜਿਹੀ ਅਣਗਹਿਲੀ ਨਾ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਤਨਖਾਹਾਂ ਆਦਿ ਲੈਣ ਵਿੱਚ ਦਿੱਕਤ ਪੇਸ਼ ਆਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ।

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦਾ ਸਾਥੀ ਗ੍ਰਿਫ਼ਤਾਰ

0

ਚੰਡੀਗੜ੍ਹ, 4 ਅਪ੍ਰੈਲ 2025 – ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ ਹੋਈ ਹੈ।

ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਵਿਰੁੱਧ ਕੁਲਦੀਪ ਸਿੰਘ ਵਾਸੀ ਮਠੇਰੇ ਪਿੰਡ ,ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ‘ਯੁੱਧ ਨਸ਼ਿਆਂ ਵਿਰੁੱਧ’: 34ਵੇਂ ਦਿਨ 52 ਨਸ਼ਾ ਤਸਕਰ ਗ੍ਰਿਫ਼ਤਾਰ, 5.6 ਕਿਲੋ ਹੈਰੋਇਨ, 1.93 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਹੈ ਕਿ ਸਬ- ਇੰਸਪੈਕਟਰ ਨੇ ਉਸਦੇ ਭਰਾ ਵਿਰੁੱਧ ਦਰਜ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਆਪਣੇ ਪ੍ਰਾਈਵੇਟ ਆਪਰੇਟਰ ਪ੍ਰਦੀਪ ਸਿੰਘ ਰਾਹੀਂ 20000 ਰੁਪਏ ਮੌਕੇ ’ਤੇ ਹੀ ਲੈ ਲਏ ਸਨ । ਜਦੋਂ ਮੁਲਜ਼ਮ ਵੱਲੋਂ ਬਾਕੀ ਰਕਮ ਦੀ ਮੰਗ ਕੀਤੀ ਗਈ ਤਾਂ ਸ਼ਿਕਾਇਤਕਰਤਾ ਨੇ ਉਸਦੀ ਵੀਡੀਓ ਵੀ ਰਿਕਾਰਡ ਕਰ ਲਈ ਸੀ ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਪੀ.ਸੀ. (ਸੋਧ) ਮੁਤਾਬਿਕ ਸੋਧੇ ਐਕਟ 2018 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 7 ਦੇ ਤਹਿਤ, ਫਿਰੋਜ਼ਪੁਰ ਦੇ ਵੀ.ਬੀ. ਰੇਂਜ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।