Home Blog Page 745

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦਾ ਸਾਥੀ ਗ੍ਰਿਫ਼ਤਾਰ

0

ਚੰਡੀਗੜ੍ਹ, 4 ਅਪ੍ਰੈਲ 2025 – ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ ਹੋਈ ਹੈ।

ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਵਿਰੁੱਧ ਕੁਲਦੀਪ ਸਿੰਘ ਵਾਸੀ ਮਠੇਰੇ ਪਿੰਡ ,ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ‘ਯੁੱਧ ਨਸ਼ਿਆਂ ਵਿਰੁੱਧ’: 34ਵੇਂ ਦਿਨ 52 ਨਸ਼ਾ ਤਸਕਰ ਗ੍ਰਿਫ਼ਤਾਰ, 5.6 ਕਿਲੋ ਹੈਰੋਇਨ, 1.93 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਹੈ ਕਿ ਸਬ- ਇੰਸਪੈਕਟਰ ਨੇ ਉਸਦੇ ਭਰਾ ਵਿਰੁੱਧ ਦਰਜ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਆਪਣੇ ਪ੍ਰਾਈਵੇਟ ਆਪਰੇਟਰ ਪ੍ਰਦੀਪ ਸਿੰਘ ਰਾਹੀਂ 20000 ਰੁਪਏ ਮੌਕੇ ’ਤੇ ਹੀ ਲੈ ਲਏ ਸਨ । ਜਦੋਂ ਮੁਲਜ਼ਮ ਵੱਲੋਂ ਬਾਕੀ ਰਕਮ ਦੀ ਮੰਗ ਕੀਤੀ ਗਈ ਤਾਂ ਸ਼ਿਕਾਇਤਕਰਤਾ ਨੇ ਉਸਦੀ ਵੀਡੀਓ ਵੀ ਰਿਕਾਰਡ ਕਰ ਲਈ ਸੀ ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਪੀ.ਸੀ. (ਸੋਧ) ਮੁਤਾਬਿਕ ਸੋਧੇ ਐਕਟ 2018 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 7 ਦੇ ਤਹਿਤ, ਫਿਰੋਜ਼ਪੁਰ ਦੇ ਵੀ.ਬੀ. ਰੇਂਜ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਅਦਾਕਾਰ ਮਨੋਜ ਕੁਮਾਰ ਕੁਮਾਰ ਦਾ 87 ਸਾਲ ਦੀ ਉਮਰ ’ਚ ਦਿਹਾਂਤ; ਦੇਸ਼ ਭਰ ‘ਚ ਸੋਗ ਦੀ ਲਹਿਰ

0

ਬਾਲੀਵੁੱਡ ਦੇ ਦਿੱਗਜ ਅਦਾਕਾਰ ਅਤੇ ਫਿਲਮ ਨਿਰਦੇਸ਼ਕ ਮਨੋਜ ਕੁਮਾਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ 87 ਸਾਲ ਦੇ ਸਨ। ਉਨ੍ਹਾਂ ਨੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ‘ਚ ਆਖਰੀ ਸਾਹ ਲਏ। ਇਸ ਖਬਰ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਅੰਤਿਮ ਦਰਸ਼ਨ ਵਿਸ਼ਾਲ ਟਾਵਰ, ਜੁਹੂ ਵਿਖੇ ਦੁਪਹਿਰ ਬਾਅਦ ਕੀਤੇ ਜਾ ਸਕਣਗੇ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਸਵੇਰੇ ਪਵਨ ਹੰਸ ਸ਼ਮਸ਼ਾਨਘਾਟ, ਜੁਹੂ ਵਿਖੇ ਕੀਤਾ ਜਾਵੇਗਾ।

ਦੱਸ ਦਈਏ ਕਿ ਉਹ ਆਪਣੀਆਂ ਦੇਸ਼ ਭਗਤੀ ਫਿਲਮਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੂੰ ਦੇਸ਼ ਭਗਤੀ ਦੀਆਂ ਫਿਲਮਾਂ ਲਈ ‘ਭਾਰਤ ਕੁਮਾਰ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਭਾਰਤੀ ਸਿਨੇਮਾ ਵਿੱਚ ਮਨੋਜ ਕੁਮਾਰ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੂੰ ਕਈ ਵੱਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕੋਲ ਵੱਖ-ਵੱਖ ਸ਼੍ਰੇਣੀਆਂ ਵਿੱਚ ਇੱਕ ਰਾਸ਼ਟਰੀ ਫਿਲਮ ਅਵਾਰਡ ਅਤੇ ਸੱਤ ਫਿਲਮਫੇਅਰ ਅਵਾਰਡ ਹਨ। ਭਾਰਤੀ ਕਲਾ ਵਿੱਚ ਉਨ੍ਹਾਂ ਦੇ ਅਥਾਹ ਯੋਗਦਾਨ ਦੇ ਸਨਮਾਨ ਵਿੱਚ, ਸਰਕਾਰ ਨੇ ਉਨ੍ਹਾਂ ਨੂੰ 1992 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੂੰ 2015 ਵਿੱਚ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਪਕਾਰ, ਪੂਰਬ-ਪੱਛਮ, ਕ੍ਰਾਂਤੀ, ਰੋਟੀ-ਕੱਪੜਾ ਅਤੇ ਮੱਕਾਨ ਉਨ੍ਹਾਂ ਦੀਆਂ ਬਹੁਤ ਸਫਲ ਫਿਲਮਾਂ ਸਨ।

‘ਯੁੱਧ ਨਸ਼ਿਆਂ ਵਿਰੁੱਧ’: 34ਵੇਂ ਦਿਨ 52 ਨਸ਼ਾ ਤਸਕਰ ਗ੍ਰਿਫ਼ਤਾਰ, 5.6 ਕਿਲੋ ਹੈਰੋਇਨ, 1.93 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

0

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– 87 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 449 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 4 ਅਪ੍ਰੈਲ 2025 – ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 34ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ 3 ਅਪ੍ਰੈਲ ਨੂੰ 52 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.6 ਕਿਲੋ ਹੈਰੋਇਨ, 3.2 ਕਿਲੋ ਅਫੀਮ ਅਤੇ 1.93 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 34 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4817 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ 12 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ‘ਸਰਵੋਤਮ ਸਿੱਖਿਆ ਮਿਆਰਾਂ’ ਮੁਤਾਬਕ ਅੱਪਗ੍ਰੇਡ – ਹਰਜੋਤ ਬੈਂਸ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 416 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 34 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 449 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਨਾਲ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਪੰਜਾਬ ਦੇ 12 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ‘ਸਰਵੋਤਮ ਸਿੱਖਿਆ ਮਿਆਰਾਂ’ ਮੁਤਾਬਕ ਅੱਪਗ੍ਰੇਡ – ਹਰਜੋਤ ਬੈਂਸ

0

– ਸਿੱਖਣ ਦਾ ਬਿਹਤਰ ਮਾਹੌਲ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ’ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ: ਹਰਜੋਤ ਬੈਂਸ

ਚੰਡੀਗੜ੍ਹ, 4 ਅਪ੍ਰੈਲ 2025 – ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਨੇ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ 1,2000 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਫਲਤਾਪੂਰਵਕ ਅੱਪਗ੍ਰੇਡ ਕੀਤਾ ਹੈ। ਇਸ ਪਹਿਲਕਦਮੀ ਤਹਿਤ ਸੂਬੇ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ, ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।

ਇਸ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।

ਇਹ ਵੀ ਪੜ੍ਹੋ: CM ਪੰਜਾਬ ਦੇ ਦੋ ਡਿਪਟੀ ਪ੍ਰਿੰਸੀਪਲ ਸਕੱਤਰਾਂ ਨੂੰ ਮਿਲੀ ਤਰੱਕੀ

ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ 6,812 ਸਕੂਲਾਂ ਵਿੱਚ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ ਗਈ ਹੈ, ਜਿਸ ਦੀ ਲੰਬਾਈ ਲਗਭਗ 1,000 ਕਿਲੋਮੀਟਰ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਲਈ 5,399 ਨਵੇਂ ਕਲਾਸਰੂਮ ਬਣਾਏ ਗਏ ਹਨ, ਜਦਕਿ ਸਵੱਛਤਾ ਸਬੰਧੀ ਸੁਵਿਧਾਵਾਂ ਵਿੱਚ ਸੁਧਾਰ ਕਰਦਿਆਂ 2,934 ਸਕੂਲਾਂ ਵਿੱਚ 2,976 ਨਵੇਂ ਪਖਾਨੇ ਅਤੇ 4,889 ਸਕੂਲਾਂ ਵਿੱਚ 7,166 ਪਖਾਨਿਆਂ ਦੀ ਮੁਰੰਮਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਆਰਾਮ ਅਤੇ ਤੰਦਰੁਸਤੀ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ, ਸਕੂਲਾਂ ਨੂੰ 1,16,901 ਡਿਊਲ ਡੈਸਕ, ਮੇਜ਼ ਅਤੇ ਕੁਰਸੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਹਰੇਕ ਵਿਦਿਆਰਥੀ ਦੇ ਸਿੱਖਣ ਲਈ ਇੱਕ ਸਾਜ਼ਗਾਰ ਮਾਹੌਲ ਨੂੰ ਯਕੀਨੀ ਬਣਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਪ੍ਰਤੀ ਉਤਸ਼ਾਹਿਤ ਕਰਨ ਲਈ 359 ਸਕੂਲ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ, ਸਿੱਖਿਆ ਨੂੰ ਆਧੁਨਿਕ ਬਣਾਉਣ ਲਈ, 1,886 ਸਕੂਲਾਂ ਵਿੱਚ ਇੰਟਰਐਕਟਿਵ ਪੈਨਲਾਂ ਵਾਲੇ 2,261 ਸਮਾਰਟ ਕਲਾਸਰੂਮ ਵੀ ਬਣਾਏ ਗਏ ਹਨ, ਜੋ ਕਿ ਸਿੱਖਿਆ ਖੇਤਰ ਵਿੱਚ ਤਕਨਾਲੋਜੀ ਨੂੰ ਵਰਤ ਕੇ ,ਵਿਦਿਆਰਥੀਆਂ ਵਿੱਚ ਸਿੱਖਣ ਦੇ ਰੁਝਾਨ ਅਤੇ ਦਿਲਚਸਪੀ ਨੂੰ ਹੋਰ ਪਕੇਰਾ ਕਰਦੇ ਹਨ।

ਇਨ੍ਹਾਂ ਸੁਧਾਰਾਂ ਦੇ ਮੁਕੰਮਲ ਹੋਣ ਦਾ ਜ਼ਿਕਰ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 7 ਅਪ੍ਰੈਲ ਤੋਂ ਉਦਘਾਟਨੀ ਸਮਾਰੋਹ ਕਰਵਾਏ ਜਾਣਗੇ, ਜੋ 31 ਮਈ ਤੱਕ ਚੱਲਣਗੇ। ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ ਕੀਤੇ ਕਾਰਜਾਂ ਵਿੱਚ ਨਵੇਂ ਕਲਾਸਰੂਮ, ਚਾਰਦੀਵਾਰੀ, ਟਾਇਲਟ ਬਲਾਕ, ਪੀਣ ਵਾਲੇ ਸਵੱਛ ਪਾਣੀ ਦੀ ਸਹੂਲਤ, ਲਾਇਬ੍ਰੇਰੀਆਂ, ਖੇਡ ਦੇ ਮੈਦਾਨ, ਸਮਾਰਟ ਕਲਾਸਰੂਮ ਅਤੇ ਹੋਰ ਮਹੱਤਵਪੂਰਨ ਸੁਧਾਰ ਕਰਨਾ ਸ਼ਾਮਲ ਹਨ ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਸਿੱਖਣ ਦਾ ਬਿਹਤਰ ਮਾਹੌਲ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ’ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ, ਅਤੇ ਸਿੱਖਿਆ ਵਿੱਚ ਇਸ ਨਿਵੇਸ਼ ਦਾ ਪੰਜਾਬ ਦੇ ਭਵਿੱਖ ’ਤੇ ਸਾਕਾਰਤਮਕ ਪ੍ਰਭਾਵ ਪੈਣ ਦੀ ਪੂਰਨ ਆਸ ਹੈ।

CM ਪੰਜਾਬ ਦੇ ਦੋ ਡਿਪਟੀ ਪ੍ਰਿੰਸੀਪਲ ਸਕੱਤਰਾਂ ਨੂੰ ਮਿਲੀ ਤਰੱਕੀ

0

ਡੀਗੜ੍ਹ, 4 ਅਪ੍ਰੈਲ, 2025: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਕੰਮ ਕਰਦੇ ਦੋ ਪੀ.ਸੀ.ਐਸ. ਅਧਿਕਾਰੀਆਂ ਦੀਆਂ ਅਸਾਮੀਆਂ ਨੂੰ ਮੁੜ-ਨਿਰਧਾਰਤ ਕੀਤਾ ਹੈ। ਹੁਕਮਾਂ ਦੀ ਕਾਪੀ ਹੇਠਾਂ ਹੇਠਾਂ ਪੜ੍ਹੋ:

ਇਹ ਵੀ ਪੜ੍ਹੋ: PPS ਅਫ਼ਸਰ ਦੀਪਇੰਦਰ ਕੌਰ ਦਾ ਤਬਾਦਲਾ

PPS ਅਫ਼ਸਰ ਦੀਪਇੰਦਰ ਕੌਰ ਦਾ ਤਬਾਦਲਾ

0

ਚੰਡੀਗੜ੍ਹ, 4 ਅਪ੍ਰੈਲ 2025 – ਪੰਜਾਬ ਸਰਕਾਰ ਨੇ PPS ਅਫ਼ਸਰ ਦੀਪਇੰਦਰ ਕੌਰ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀ ਕਾਪੀ ਹੇਠਾਂ ਦੇਖੋ….

ਇਹ ਵੀ ਪੜ੍ਹੋ; ਬੀਤੇ ਦਿਨ 3 ਅਪ੍ਰੈਲ ਦੀਆਂ ਚੋਣਵੀਆਂ ਖਬਰਾਂ (4-04-2025)

ਬੀਤੇ ਦਿਨ 3 ਅਪ੍ਰੈਲ ਦੀਆਂ ਚੋਣਵੀਆਂ ਖਬਰਾਂ (4-04-2025)

0

ਵੱਡੀ ਖ਼ਬਰ: ਪੰਜਾਬ ਪੁਲਿਸ ਦੀ ‘ਇੰਸਟਾ-ਕਵੀਨ’ ਨੂੰ ਨੌਕਰੀ ਤੋਂ ਕੱਢਿਆ

ਹਰਿਆਣਾ ਵਿੱਚ ਹੈਰੋਇਨ ਵੇਚਣ ਵਾਲੀ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਕੱਲ੍ਹ ਹੀ, ਸੋਸ਼ਲ ਮੀਡੀਆ ‘ਤੇ ‘ਇੰਸਟਾ ਕਵੀਨ’ ਵਜੋਂ ਮਸ਼ਹੂਰ ਇੱਕ ਸੀਨੀਅਰ ਮਹਿਲਾ ਕਾਂਸਟੇਬਲ ਨੂੰ ਬਠਿੰਡਾ ਪੁਲਿਸ ਨੇ ਹੈਰੋਇਨ ਸਮੇਤ ਗ੍ਰਿਫ਼ਤਾਰ,,,,,,,ਅੱਗੇ ਪੜ੍ਹੋ

ਕਰਨਲ ਬਾਠ ਕੁੱਟਮਾਰ ਮਾਮਲਾ: ਪੰਜਾਬ ਪੁਲਿਸ ਦੀ SIT ਖਾਰਜ: ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਜਾਂਚ

ਚੰਡੀਗੜ੍ਹ, 3 ਅਪ੍ਰੈਲ 2025 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਵਿੱਚ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਇਹ ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨੀ ਹੋਵੇਗੀ। 3 ਦਿਨਾਂ ਵਿੱਚ ਇੱਕ ਨਵੀਂ ਜਾਂਚ ਟੀਮ ਬਣਾਈ ਜਾਵੇਗੀ, ਜਿਸ ਵਿੱਚ ਪੰਜਾਬ ਪੁਲਿਸ ਦਾ ਕੋਈ ਵੀ ਅਧਿਕਾਰੀ,,,,,,,ਅੱਗੇ ਪੜ੍ਹੋ

ਪੰਜਾਬ ਭਰ ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪੰਜਾਬ ਵਿੱਚ ਅੱਜ ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਨਹੀਂ ਚੱਲਣਗੀਆਂ। ਸਮੂਹ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬੱਸਾਂ ਦਾ ਚੱਕਾ ਜਾਮ ਰੱਖਣਗੇ। ਉਨ੍ਹਾਂ ਦੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ,,,,,,,ਅੱਗੇ ਪੜ੍ਹੋ

ਰਾਜਾ ਵੜਿੰਗ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਨਾਲ ਨਿਵਾਜਣ ਦੀ ਕੀਤੀ ਮੰਗ

ਪੰਜਾਬ ਵਿਧਾਨ ਸਭਾ ਤੋਂ ਬਾਅਦ ਹੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦਾ ਮੁੱਦਾ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਵਿੱਚ ਉਠਾਇਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੇਂਦਰ ਨੂੰ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਅਤੇ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ਸ਼ਹੀਦ ਵਜੋਂ ਮਾਨਤਾ ਦੇਣ ਦੀ,,,,,,,ਅੱਗੇ ਪੜ੍ਹੋ

ਸੁਪਰੀਮ ਕੋਰਟ ਦੇ ਜੱਜ ਜਾਇਦਾਦ ਦੇ ਵੇਰਵੇ ਕਰਨਗੇ ਜਨਤਕ: ਜਾਣਕਾਰੀ ਵੈੱਬਸਾਈਟ ‘ਤੇ ਕੀਤੀ ਜਾਵੇਗੀ ਅਪਲੋਡ

ਨਵੀਂ ਦਿੱਲੀ, 3 ਅਪ੍ਰੈਲ 2025 – ਪਾਰਦਰਸ਼ਤਾ ਅਤੇ ਨਿਆਂਪਾਲਿਕਾ ਵਿੱਚ ਜਨਤਾ ਦਾ ਵਿਸ਼ਵਾਸ ਬਣਾਈ ਰੱਖਣ ਲਈ, ਸੁਪਰੀਮ ਕੋਰਟ ਦੇ ਸਾਰੇ ਜੱਜਾਂ ਨੇ ਅਹੁਦਾ ਸੰਭਾਲਣ ਵੇਲੇ ਆਪਣੀਆਂ ਜਾਇਦਾਦਾਂ ਦੇ ਵੇਰਵੇ ਜਨਤਕ ਕਰਨ ਦਾ ਫੈਸਲਾ ਕੀਤਾ ਹੈ। 1 ਅਪ੍ਰੈਲ ਨੂੰ ਹੋਈ ਫੁੱਲ ਕੋਰਟ ਮੀਟਿੰਗ ਵਿੱਚ, ਸਾਰੇ 34 ਜੱਜਾਂ ਨੇ ਭਾਰਤ ਦੇ ਚੀਫ਼ ਜਸਟਿਸ,,,,,,,ਅੱਗੇ ਪੜ੍ਹੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 4-4-2025

0

ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਸ਼ੁੱਕਰਵਾਰ, ੨੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੪ ਅਪ੍ਰੈਲ, ੨੦੨੫ (ਅੰਗ: ੬੧੫)

ਪੰਜਾਬੀ ਵਿਆਖਿਆ :
ਸੋਰਠਿ ਮਹਲਾ ੫ ॥
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩।

English Translation:
SORAT’H, FIFTH MEHL:
Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||
Friday, 22nd Chayt (Samvat 557 Nanakshahi) 4th April 2025 (Page: 615)

ਮੋਹਾਲੀ ‘ਚ ਵੱਡਾ ਰੇਲ ਹਾਦਸਾ ਹੋਣੋਂ ਟਲਿਆ, ਮਾਲ ਗੱਡੀ ਦੇ 5 ਟੈਂਕਰ ਪਟੜੀ ਤੋਂ ਉਤਰੇ

0

ਮੋਹਾਲੀ ਜ਼ਿਲ੍ਹੇ ਦੇ ਲਾਲੜੂ ਇਲਾਕੇ ਵਿੱਚ ਇੱਕ ਰੇਲ ਹਾਦਸਾ ਵਾਪਰਿਆ। ਡੀਜ਼ਲ ਲੈ ਕੇ ਜਾ ਰਹੀ ਇੱਕ ਮਾਲ ਗੱਡੀ ਦੇ ਪੰਜ ਕੈਂਟਰ ਪਟੜੀ ਤੋਂ ਉਤਰ ਗਏ। ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਪਰ ਇਸ ਘਟਨਾ ਕਾਰਨ ਅੰਬਾਲਾ-ਚੰਡੀਗੜ੍ਹ ਰੇਲਵੇ ਰੂਟ ਲਗਭਗ ਚਾਰ ਘੰਟੇ ਤੱਕ ਬੰਦ ਰਿਹਾ, ਜਿਸ ਕਾਰਨ ਕਈ ਰੇਲਗੱਡੀਆਂ ਦਾ ਸੰਚਾਲਨ ਪ੍ਰਭਾਵਿਤ ਹੋਇਆ।

ਖੰਡਵਾ: 8 ਲੋਕ ਖੂਹ ਵਿੱਚ ਡੁੱਬ ਗਏ, 7 ਦੀ ਮੌਤ
ਮਾਲ ਗੱਡੀ ਦੇ ਪਟੜੀ ਤੋਂ ਉਤਰਨ ਕਾਰਨ, ਇਸ ਰੂਟ ਤੋਂ ਲੰਘਣ ਵਾਲੀਆਂ ਕਈ ਮਹੱਤਵਪੂਰਨ ਰੇਲਗੱਡੀਆਂ ਨੂੰ ਰੋਕਣਾ ਪਿਆ। ਇਨ੍ਹਾਂ ਵਿੱਚ 15011 ਲਖਨਊ-ਚੰਡੀਗੜ੍ਹ ਐਕਸਪ੍ਰੈਸ, 12925 ਪੱਛਮ ਸੁਪਰਫਾਸਟ ਅਤੇ 74991 ਅੰਬਾਲਾ-ਚੰਡੀਗੜ੍ਹ-ਦੌਲਤਪੁਰ ਪੈਸੇਂਜਰ ਟ੍ਰੇਨਾਂ ਸ਼ਾਮਲ ਹਨ। ਰੇਲਗੱਡੀਆਂ ਦੀ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਖੰਡਵਾ: 8 ਲੋਕ ਖੂਹ ਵਿੱਚ ਡੁੱਬ ਗਏ, 7 ਦੀ ਮੌਤ

0

ਖੰਡਵਾ ਵਿੱਚ ਇੱਕ ਖੂਹ ਵਿੱਚ 8 ਲੋਕ ਡੁੱਬ ਗਏ। ਇਨ੍ਹਾਂ ਵਿੱਚੋਂ ਹੁਣ ਤੱਕ 7 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇੱਕ ਦੀ ਭਾਲ ਜਾਰੀ ਹੈ। ਪੁਲਿਸ, ਪ੍ਰਸ਼ਾਸਨ ਅਤੇ SDERF ਟੀਮ ਮੌਕੇ ‘ਤੇ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ।

ਪੰਜਾਬ ਪੁਲਿਸ ਦੀ ‘ਇੰਸਟਾ-ਕਵੀਨ’ ਨੂੰ ਨੌਕਰੀ ਤੋਂ ਕੱਢਿਆ

ਇਹ ਘਟਨਾ ਵੀਰਵਾਰ ਸ਼ਾਮ ਨੂੰ ਜ਼ਿਲ੍ਹੇ ਦੇ ਛਾਈਗਾਓਂ ਮੱਖਣ ਇਲਾਕੇ ਦੇ ਕੋਂਡਾਵਤ ਪਿੰਡ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ 8 ਲੋਕ ਗੰਗੌਰ ਵਿਸਰਜਨ ਲਈ ਖੂਹ ਦੀ ਸਫਾਈ ਕਰਨ ਲਈ ਹੇਠਾਂ ਉਤਰੇ ਸਨ।

SDERF ਦੀ 15 ਮੈਂਬਰੀ ਟੀਮ ਵੀ ਮੌਕੇ ‘ਤੇ ਪਹੁੰਚੀ

SDERF ਟੀਮ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਵੇਲੇ 8 ਲੋਕ ਖੂਹ ਵਿੱਚ ਉਤਰ ਗਏ ਸਨ, ਜੋ ਸ਼ਾਮ ਤੱਕ ਬਾਹਰ ਨਹੀਂ ਆਏ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਆਪਣੇ ਪੱਧਰ ‘ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਅਤੇ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਦੇ ਨਾਲ-ਨਾਲ SDERF ਦੀ 15 ਮੈਂਬਰੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਬਚਾਅ ਟੀਮ ਰੱਸੀ ਅਤੇ ਜਾਲ ਨਾਲ ਖੂਹ ਵਿੱਚ ਉਤਰੀ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ।

ਜ਼ਹਿਰੀਲੀ ਗੈਸ ਕਾਰਨ ਦਮ ਘੁੱਟਣ ਦਾ ਸ਼ੱਕ

ਮੁੱਢਲੀ ਜਾਣਕਾਰੀ ਅਨੁਸਾਰ ਖੂਹ ਦੇ ਕਿਨਾਰੇ ਇੱਕ ਨਾਲਾ ਹੈ ਜਿਸ ਵਿੱਚ 8 ਲੋਕ ਸਫਾਈ ਲਈ ਉਤਰੇ ਸਨ, ਇਸ ਨਾਲੇ ਰਾਹੀਂ ਪਿੰਡ ਦਾ ਗੰਦਾ ਪਾਣੀ ਖੂਹ ਵਿੱਚ ਜਾਂਦਾ ਹੈ। ਜਿਸ ਕਾਰਨ ਖੂਹ ਦਲਦਲ ਵਿੱਚ ਬਦਲ ਗਿਆ ਹੈ। ਪਿੰਡ ਵਾਲੇ ਇਸ ਦਲਦਲ ਨੂੰ ਸਾਫ਼ ਕਰਨ ਲਈ ਖੂਹ ਵਿੱਚ ਉਤਰੇ ਸਨ। ਇਹ ਖਦਸ਼ਾ ਹੈ ਕਿ ਗੰਦਗੀ ਕਾਰਨ ਖੂਹ ਵਿੱਚ ਜ਼ਹਿਰੀਲੀ ਗੈਸ ਬਣ ਗਈ ਸੀ, ਜਿਸ ਕਾਰਨ ਇਨ੍ਹਾਂ ਲੋਕਾਂ ਦਾ ਦਮ ਘੁੱਟਣ ਲੱਗ ਪਿਆ ਸੀ।