Home Blog Page 750

ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਨੇ ਬੂਟੇ ਲਗਾਏ

0
planted saplings

ਪਟਿਆਲਾ, 25 ਜੁਲਾਈ 2025 : ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ (Deputy Commissioner Office Patiala) ਦੀ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾ ਕੇ ਯੂਨੀਅਨ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ । ਇਸ ਮੌਕੇ ਯੂਨੀਅਨ ਦੇ ਮੈਂਬਰ ਮਨਜੀਤ ਸਿੱਧੂ, ਗੁਰਤੇਜ ਸਿੰਘ ਤੇ ਮਨਪ੍ਰੀਤ ਸਿੰਘ ਵੱਲੋਂ ਬੂਟੇ ਲਗਾਏ ਗਏ । ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ (Driver and Technical Employees Union)  ਪੰਜਾਬ ਦੇ ਮੈਂਬਰਾਂ ਨੇ ਬੂਟੇ ਲਗਾਉਣ ਦੀ ਮੁਹਿੰਮ (Tree planting campaign) ਦੀ ਸ਼ੁਰੂ ਕਰਦਿਆਂ ਕਿਹਾ ਕਿ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਲਈ ਯੂਨੀਅਨ ਵੱਲੋਂ ਵੀ ਇਸ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਗਈ ਹੈ ।

ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ : ਡਰਾਈਵਰ ਯੂਨੀਅਨ

ਉਨ੍ਹਾਂ ਕਿਹਾ ਕਿ ਹਰੇਕ ਸਾਲ ਬਰਸਾਤਾਂ ਦੇ ਮੌਸਮ ਵਿੱਚ ਲੱਖਾ ਬੂਟੇ ਲਗਾਏ ਜਾਂਦੇ ਹਨ ਪਰ ਸਹੀ ਸਾਂਭ ਸੰਭਾਲ ਨਾ ਹੋਣ ਕਾਰਨ ਬਹੁਤੇ ਬੂਟੇ ਸੁੱਕ ਜਾਂਦੇ ਹਨ ਪਰ ਯੂਨੀਅਨ ਵੱਲੋਂ ਅੱਜ ਬੂਟੇ ਲਗਾਉਣ ਵਾਲੇ ਇਹ ਅਹਿਦ ਵੀ ਲਿਆ ਗਿਆ ਹੈ ਕਿ ਜੋ ਬੂਟੇ ਲਗਾਏ ਗਏ ਹਨ, ਉਨ੍ਹਾਂ ਦੀ ਵੱਡੇ ਹੋਣ ਤੋਂ ਸੰਭਾਲ ਵੀ ਕੀਤੀ ਜਾਵੇਗੀ । ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਮੈਂਬਰ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਹਰਿਆ ਭਰਿਆ ਪੰਜਾਬ ਦੇਣ ਲਈ ਜ਼ਰੂਰਤ ਹੈ ਕਿ ਅਸੀਂ ਅੱਜ ਬੂਟੇ ਲਗਾਈਏ ਤੇ ਉਨ੍ਹਾਂ ਦੀ ਸਾਂਭ ਸੰਭਾਲ ਕਰੀਏ ਤਾਂ ਜੋ ਅੱਜ ਦੇ ਲਗਾਏ ਬੂਟੇ ਕੱਲ ਰੁੱਖ ਬਣ ਕੇ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਛਾਂ ਦੇ ਸਕਣ। ਇਸ ਮੌਕੇ ਏ.ਐਸ.ਆਈ ਧਰਮਪਾਲ ਤੇ ਏ. ਐਸ. ਆਈ. ਗੋਰਾ ਲਾਲ ਵੀ ਮੌਜੂਦ ਸਨ ।

Read More : ਪਟਿਆਲਾ ਜ਼ਿਲ੍ਹੇ ਅੰਦਰ ਇੱਕ ਦਿਨ `ਚ ਲਗਾਏ ਇੱਕ ਲੱਖ ਬੂਟੇ

ਅਦਾਲਤ ਨੇ ਬਿਕਰਮ ਮਜੀਠੀਆ ਨੂੰ ਰਾਹਤ ਨਾ ਦਿੰਦਿਆਂ ਭੇਜਿਆ 2 ਤੱਕ ਰਿਮਾਂਡ ਤੇ

0
Bikram Mijithiya

ਮੋਹਾਲੀ, 25 ਜੁਲਾਈ 2025 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਅਦਾਲਤ (Mohali court) ਨੇ ਅੱਜ ਬਿਕਰਮ ਮਜੀਠੀਆ ਨੂੰ ਇਕ ਵਾਰ ਫਿਰ ਰਾਹਤ ਨਾ ਦਿੰਦਿਆਂ ਮੁੜ 2 ਅਗਸਤ ਤੱਕ ਜੁਡੀਸ਼ੀਅਲ ਰਿਮਾਂਡ (Judicial remand till August 2) ਤੇ ਭੇਜ ਦਿੱਤਾ ਹੈ । ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।

ਮਜੀਠੀਆ ਦੇ ਵਕੀਲ ਕਲੇਰ ਨੇ ਕੀ ਦੱਸਿਆ

ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ 22 ਜੁਲਾਈ ਨੂੰ ਅਦਾਲਤ ਨੇ ਸੁਣਵਾਈ ਮੌਕੇ ਮਜੀਠੀਆ ਦੀ ਜਮਾਨਤ ਅਰਜ਼ੀ ’ਤੇ ਵਿਜੀਲੈਂਸ ਨੇ ਹੋਰ ਸਮਾਂ ਮੰਗਿਆ ਸੀ ਜਦਕਿ ਜੇਲ ਵਿੱਚ ਸੁਰੱਖਿਆ ਬਾਰੇ ਅਦਾਲਤ ਨੇ ਏ. ਡੀ. ਜੀ. ਪੀ. (ਜੇਲ) ਨੂੰ ਜੇਲ ਮੈਨੂਅਲ ਤਹਿਤ ਆਰੇਂਜ ਕੈਟੀਗਰੀ ਬਾਰੇ ਅਦਾਲਤ ਨੂੰ ਲਿਖ਼ਤੀ ਜਵਾਬ ਦੇਣ ਲਈ ਹੁਕਮ ਕੀਤੇ ਸਨ। ਜਿਸ ’ਤੇ ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਦੇ ਸਵਰਨਦੀਪ ਸਿੰਘ ਤੇ ਜੇਲ ਅਧਿਕਾਰੀ ਵੀ ਹਾਜ਼ਰ ਸਨ ।

ਵਿਜੀਲੈਂਸ ਨੇ ਹੋਰ ਸਮਾਂ ਮੰਗਿਆ ਹੈ ਜੋ ਕਿ ਗ਼ਲਤ ਹੈ ਕਿਉਕਿ ਪਹਿਲਾਂ ਵੀ 2 ਵਾਰ ਸਮਾਂ ਮੰਗਿਆ ਸੀ

ਅੱਜ ਦੀ ਸੁਣਵਾਈ ’ਚ ਮਜੀਠੀਆ ਵਲੋਂ ਵਕੀਲ ਅਰਸ਼ਦੀਪ ਸਿੰਘ ਕਲੇਰ (Lawyer Arshdeep Singh Kler) , ਦਮਨਵੀਰ ਸਿੰਘ ਸੋਬਤੀ ਤੇ ਹਰਨੀਤ ਸਿੰਘ ਧਨੋਆ ਪੇਸ਼ ਹੋਏ ਹਨ ਜਦਕਿ ਵਿਜੀਲੈਂਸ ਵਿਭਾਗ ਵੱਲੋਂ ਸਰਕਾਰੀ ਵਕੀਲ ਪ੍ਰੀਤ ਇੰਦਰ ਪਾਲ ਸਿੰਘ ਅਤੇ ਫੇਰੀ ਸੋਫ਼ਤ ਪੇਸ਼ ਹੋਏ ਹਨ । ਕਲੇਰ ਨੇ ਜੇਲ ਮੈਨੁਅਲ ਦੀ ਸੈਕਸ਼ਨ 20 ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਲ ਅਧਿਕਾਰੀ ਨੇ ਢਾਈ ਵਜੇ ਬੰਦ ਲਿਫ਼ਾਫ਼ੇ ’ਚ ਜਵਾਬ ਪੇਸ਼ ਕੀਤਾ ਅਤੇ ਅਸੀ ਉਸ ਦੀ ਕਾਪੀ ਮੰਗੀ ਹੈ । ਕਲੇਰ ਨੇ ਕਿਹਾ ਕਿ ਉਧਰ ਵਿਜੀਲੈਂਸ ਨੇ ਹੋਰ ਸਮਾਂ ਮੰਗਿਆ ਹੈ ਜੋ ਕਿ ਗ਼ਲਤ ਹੈ ਕਿਉਕਿ ਪਹਿਲਾਂ ਵੀ 2 ਵਾਰ ਸਮਾਂ ਮੰਗਿਆ ਸੀ।

Read More : ਬਿਕਰਮ ਮਜੀਠੀਆ ਮੁੜ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ

ਪਟਿਆਲਾ ਚੈਂਬਰ ਆਫ ਇੰਡਸਟ੍ਰੀਜ਼ ਵਲੋਂ ਜੀ. ਐਸ. ਟੀ. ਤੇ ਵਪਾਰਕ ਮੁੱਦਿਆਂ ’ਤੇ ਮੀਟਿੰਗ

0
Patiala Chamber Of Industries

ਪਟਿਆਲਾ, 25 ਜੁਲਾਈ 2025 : ਪਟਿਆਲਾ ਚੈਂਬਰ ਆਫ ਇੰਡਸਟ੍ਰੀਜ਼ (Patiala Chamber of Industries) ਦੇ ਪ੍ਰਧਾਨ ਜੇ. ਐਸ. ਸੰਧੂ ਅਤੇ ਸਕੱਤਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਚੈਂਬਰ ਹਾਲ ਪਟਿਆਲਾ ਵਿੱਚ ਇੱਕ ਮਹੱਤਵਪੂਰਨ ਮੀਟਿੰਗ (Meeting) ਹੋਈ ਜਿਸ ਵਿੱਚ ਜੀਐਸਟੀ ਅਤੇ ਵਪਾਰਕ ਚੁਣੌਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ।

ਇਸ ਮੌਕੇ ਦੇ ਮੁੱਖ ਮਹਿਮਾਨ ਅਨਿਲ ਠਾਕੁਰ, ਚੇਅਰਮੈਨ, ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ (ਆਬਕਾਰੀ ਅਤੇ ਕਰ ਵਿਭਾਗ) ਨੇ ਉਦਯੋਗਕਾਰਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ । ਇਸ ਮੌਕੇ ਉਤੇ ਵਿਕੀ ਘਨੌਰ, ਵਾਈਸ ਚੇਅਰਮੈਨ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਤੇ ਇਸਲਾਮ ਅਲੀ, ਮੈਂਬਰ, ਘੱਟ ਗਿਣਤੀਆਂ ਕਮਿਸ਼ਨ ਪੰਜਾਬ ਸਰਕਾਰ ਵੀ ਮੌਜੂਦ ਰਹੇ ।

ਚੈਂਬਰ ਦੇ ਕਈ ਮੈਂਬਰਾਂ ਸਮੇਤ ਬਹੁਤ ਸਾਰੇ ਉਦਯੋਗਪਤੀਆਂ ਨੇ ਲਿਆ ਭਾਗ

ਜੀ. ਐਸ. ਟੀ. ਵਿਭਾਗ ਤੋਂ ਕਵਨਵੀਰ ਸਿੰਘ, ਸਟੇਟ ਟੈਕਸ ਅਫਸਰ ਨੇ ਵੀ ਮੀਟਿੰਗ ਵਿੱਚ ਹਾਜ਼ਰੀ ਲਾਈ ਅਤੇ ਅਹੁਦੇਕਾਰੀ ਨਜ਼ਰੀਏ ਤੋਂ ਜਾਣਕਾਰੀ ਸਾਂਝੀ ਕੀਤੀ । ਚੈਂਬਰ ਦੇ ਕਈ ਮੈਂਬਰਾਂ ਸਮੇਤ ਬਹੁਤ ਸਾਰੇ ਉਦਯੋਗਪਤੀਆਂ (Industrialists) ਨੇ ਭਾਗ ਲਿਆ, ਜਿਨ੍ਹਾਂ ਵਿੱਚ ਰਾਹੁਲ ਤਾਇਲ, ਭਾਨੂ ਪ੍ਰਤਾਪ ਸਿੰਗਲਾ, ਅਸ਼ਵਨੀ ਗਰਗ, ਐੱਸ. ਡੀ. ਭਰਤ,ਨਵਦੀਪ ਗੁਪਤਾ, ਸੁਭਾਸ਼ ਗੁਪਤਾ, ਮਨਦੀਪ ਰਾਮਪਾਲ, ਅਰੁਣ ਕੁਮਾਰ, ਜਗਦੀਪ ਸਿੰਘ, ਬਾਵਾ ਸਿੰਘ, ਰੋਹਿਤ ਬਾਂਸਲ, ਪ੍ਰਦੀਪ ਗੁਪਤਾ ਸ਼ਾਮਿਲ ਸਨ । ਹਰਿੰਦਰ ਲਾਂਬਾ, ਸੀਨੀਅਰ ਮੈਂਬਰ ਨੇ ਸਭ ਮਹਿਮਾਨਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਅਗਲੇ ਸਮੇਂ ਵਿੱਚ ਵੀ ਉਦਯੋਗਕਾਰੀ ਭਾਈਚਾਰੇ ਲਈ ਐਸੇ ਮਿਲਣ-ਜੁਲਣ ਦੇ ਮੌਕੇ ਬਣਾਈ ਰੱਖਣ ਦੀ ਗੱਲ ਕਹੀ ।

Read More : ਪੰਜਾਬ ਵਿਧਾਨ ਸਭਾ `ਚ ਹੋਵੇਗੀ ਸਿਲੈਕਸ਼ਨ ਕਮੇਟੀ ਦੀ ਪਹਿਲੀ ਮੀਟਿੰਗ ਅੱਜ 11 ਵਜੇ

ਐਸ. ਡੀ. ਐਮ. ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

0
Army Rally Meeting

ਪਟਿਆਲਾ, 25 ਜੁਲਾਈ 2025 : ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ 7 ਹਜ਼ਾਰ ਦੇ ਕਰੀਬ ਲਿਖਤੀ ਪ੍ਰੀਖਿਆ ਪਾਸ ਨੌਜਵਾਨਾਂ ਦਾ 4 ਤੋਂ 11 ਅਗਸਤ ਤੱਕ ਫਿਜ਼ੀਕਲ ਟੈਸਟ ਰਾਜਾ ਭਲਿੰਦਰ ਸਿੰਘ ਸਪੋਰਟਸ ਸਟੇਡੀਅਮ ਪੋਲੋ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ । ਇਹ ਪ੍ਰਗਟਾਵਾ ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ ਨੇ ਫ਼ੌਜੀ ਭਰਤੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫ਼ੌਜ, ਸਿਵਲ ਤੇ ਪੁਲਸ ਦੇ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ ।

ਰੈਲੀ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਲਿਖਤੀ ਪ੍ਰੀਖਿਆ ਪਾਸ ਉਮੀਦਵਾਰ ਲੈਣਗੇ ਹਿੱਸਾ

ਐਸ. ਡੀ. ਐਮ. ਪਟਿਆਲਾ ਨੇ ਦੱਸਿਆ ਕਿ 4 ਤੋਂ 11 ਅਗਸਤ ਤੱਕ ਚੱਲਣ ਵਾਲੀ ਇਸ ਆਰਮੀ ਭਰਤੀ ਰੈਲੀ ਦੀਆਂ ਤਿਆਰੀ ਸਬੰਧਤ ਵਿਭਾਗਾਂ ਵੱਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਇਸ ਭਰਤੀ ਰੈਲੀ ਵਿੱਚ ਪਟਿਆਲਾ ਸਮੇਤ ਸੰਗਰੂਰ, ਫ਼ਤਿਹਗੜ੍ਹ ਸਾਹਿਬ, ਬਰਨਾਲਾ, ਮਾਲੇਰਕੋਟਲਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਲਿਖਤੀ ਪ੍ਰੀਖਿਆ ਪਾਸ ਉਮੀਦਵਾਰ ਹਿੱਸਾ ਲੈਣਗੇ ।

ਭਰਤੀ ਰੈਲੀ ਵਿੱਚ ਸ਼ਾਮਲ ਹੋ ਰਹੇ ਹਨ ਛੇ ਜ਼ਿਲ੍ਹਿਆਂ ਦੇ 7 ਹਜ਼ਾਰ ਕਰੀਬ ਨੌਜਵਾਨ ਉਮੀਦਵਾਰ

ਮੀਟਿੰਗ ਦੌਰਾਨ ਭਰਤੀ ਡਾਇਰੈਕਟਰ ਕਰਨਲ ਜੀ. ਆਰ. ਐਸ. ਰਾਜਾ ਨੇ ਦੱਸਿਆ ਕਿ ਭਰਤੀ ਰੈਲੀ ਵਿੱਚ ਛੇ ਜ਼ਿਲ੍ਹਿਆਂ ਦੇ 7 ਹਜ਼ਾਰ ਕਰੀਬ ਨੌਜਵਾਨ ਉਮੀਦਵਾਰ ਸ਼ਾਮਲ ਹੋ ਰਹੇ ਹਨ, ਜਿਨ੍ਹਾਂ ਦੀ ਭਰਤੀ ਲਈ ਜ਼ਿਲ੍ਹਾ ਵਾਰ ਰੋਸਟਰ ਬਣਾਇਆ ਗਿਆ ਹੈ । ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸਹਿਯੋਗ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਰਤੀ ਨੂੰ ਫ਼ੌਜ ਵੱਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਫਲ ਬਣਾਇਆ ਜਾਵੇਗਾ ।

ਛੇ ਜ਼ਿਲ੍ਹਿਆਂ ਦੇ 7 ਹਜ਼ਾਰ ਲਿਖਤੀ ਪ੍ਰੀਖਿਆ ਪਾਸ ਨੌਜਵਾਨਾਂ ਦਾ 4 ਤੋਂ 11 ਅਗਸਤ ਤੱਕ ਹੋਵੇਗਾ ਫਿਜ਼ੀਕਲ ਟੈਸਟ : ਭਰਤੀ ਡਾਇਰੈਕਟਰ

ਐਸ. ਡੀ. ਐਮ. ਨੇ ਭਰਤੀ ਰੈਲੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਟਰੈਫ਼ਿਕ ਡਾਇਰਵਰਸ਼ਨ, ਮੈਡੀਕਲ ਐਮਰਜੈਂਸੀ ਸਹੂਲਤ, ਮੋਬਾਇਲ ਟੁਆਲਿਟਸ, ਪੀਣ ਵਾਲੇ ਪਾਣੀ ਦੇ ਟੈਂਕਰ, ਮੀਂਹ ਤੋਂ ਬਚਣ ਲਈ ਆਰਜ਼ੀ ਤਰਪਾਲ ਸ਼ੈਲਟਰ, ਲਾਈਟਾਂ, ਟਰੈਫ਼ਿਕ ਪ੍ਰਬੰਧਨ ਲਈ ਬੈਰੀਗੇਟਿੰਗ, ਪੁਲਸ ਵੱਲੋਂ ਸੁਰੱਖਿਆ ਪ੍ਰਬੰਧ, ਨਗਰ ਨਿਗਮ ਵੱਲੋਂ ਘਾਹ ਦੀ ਕਟਾਈ ਤੇ ਸਾਫ਼-ਸਫ਼ਾਈ ਆਦਿ ਦੇ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ । ਇਸ ਮੌਕੇ ਰੋਜ਼ਗਾਰ ਬਿਊਰੋ, ਖੇਡ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਜਲ ਸਪਲਾਈ ਤੇ ਸੈਨੀਟੇਸ਼ਨ, ਮੰਡੀ ਬੋਰਡ, ਬਿਜਲੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ ।

Read More : ਪੰਜਾਬ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਲਈ ਭਰਤੀ, ਪੜ੍ਹੋ ਪੂਰਾ 

 

ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ‘ਤੇ ਇੱਕ ਸਕੂਲੀ ਬੱਸ ਜ਼ਬਤ

0
School Save Vehical Policy

ਪਟਿਆਲਾ, 25 ਜੁਲਾਈ 2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅੰਦਰ ਨਿਜੀ ਸਕੂਲਾਂ ‘ਚ ਸੇਫ਼ ਸਕੂਲ ਵਾਹਨ ਨੀਤੀ (Safe School Vehicle Policy in Private Schools) ਅਮਲੀ ਰੂਪ ‘ਚ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਵੱਲੋਂ ਅੱਜ ਨਾਰਾਇਣ ਪਬਲਿਕ ਸਕੂਲ ਦੀ ਇੱਕ ਬੱਸ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ‘ਤੇ ਜ਼ਬਤ ਕੀਤੀ ਗਈ। ਇਸ ਟੀਮ ਵੱਲੋਂ ਸਕੂਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪੁਲਸ ਕੇਸ ਵੀ ਦਰਜ ਕੀਤਾ ਗਿਆ ਹੈ ।

ਐਫ. ਆਈ. ਆਰ. ਦਰਜ, ਸਕੂਲ ਨੂੰ ਨੋਟਿਸ ਜਾਰੀ

ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ (ਮੇਜਰ ਰਿਟਾ.) ਨੇ ਦੱਸਿਆ ਕਿ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਸਹਾਇਕ ਟਰਾਂਸਪੋਰਟ ਅਫ਼ਸਰ ਮਨਪ੍ਰੀਤ ਕੌਰ ਅਤੇ ਬਾਲ ਸੁਰੱਖਿਆ ਅਫ਼ਸਰ (Child Protection Officer) ਰੂਪਵੰਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਨਿਜੀ ਸਕੂਲ ਦੇ ਵਾਹਨਾਂ ਦਾ ਅਚਨਚੇਤ ਨਿਰੀਖਣ ਕੀਤਾ । ਇਸ ਟੀਮ ਨੇ ਨਿਜੀ ਸਕੂਲ ਦੇ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਸਕੂਲ ਆਉਣ-ਜਾਣ ਸਮੇਂ ਸੁਰੱਖਿਅਤ ਆਵਾਜਾਈ ਯਕੀਨੀ ਬਨਾਉਣ ਲਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਅਮਲੀ ਰੂਪ ‘ਚ ਲਾਗੂ ਕਰਨ ਲਈ ਕਿਹਾ ਹੈ ।

ਵਿਦਿਆਰਥੀਆਂ ਦੀ ਸਕੂਲਾਂ ‘ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ : ਹਰਜੋਤ ਕੌਰ

ਐਸ. ਡੀ. ਐਮ. ਨੇ ਕਿਹਾ ਕਿ ਸਕੂਲ ਮੁਖੀ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ ‘ਚ ਲਾਗੂ ਕਰਨਾ ਯਕੀਨੀ ਬਨਾਉਣ ਅਤੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ ‘ਤੇ ਟਰਾਂਸਪੋਰਟ ਦੀ ਸੁਵਿਧਾ (Private transport facility for students) ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ ‘ਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ। ਜੇਕਰ ਇਸ ਨੀਤੀ ਨੂੰ ਲਾਗੂ ਕਰਨ ‘ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਪ੍ਰਿੰਸੀਪਲ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ ।

ਪੁਲਸ ਕੇਸ ਵੀ ਦਰਜ ਕੀਤਾ ਗਿਆ ਹੈ ਤੇ ਸਕੂਲ ਨੂੰ ਨੋਟਿਸ ਕੱਢਿਆ ਗਿਆ ਹੈ

ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਡਰਾਇਵਰ ਦੀ ਨੇਮ ਪਲੇਟ ਤੇ ਵਰਦੀ, ਮਹਿਲਾ ਅਟੈਂਡੈਂਟ, ਮੁਢਲੀ ਸਹਾਇਤਾ ਬਕਸੇ, ਅੱਗ ਬੁਝਾਊ ਯੰਤਰ, ਸੀ. ਸੀ. ਟੀ. ਵੀ. ਕੈਮਰੇ, ਓਵਰ-ਲੋਡਿੰਗ ਨਾ ਹੋਣਾ ਸਮੇਤ ਹੋਰ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ । ਉਨ੍ਹਾਂ ਦੱਸਿਆ ਕਿ ਨਰਾਇਣ ਪਬਲਿਕ ਸਕੂਲ (Narayan Public School) ਦੀਆਂ ਤਿੰਨ ਬੱਸਾਂ ‘ਚੋਂ ਇੱਕ ਬੱਸ ਸਕੂਲ ਦੀ ਆਪਣੀ ਹੈ ਅਤੇ ਦੋ ਬੱਸਾਂ ਠੇਕੇਦਾਰ ਵੱਲੋਂ ਚਲਾਈਆਂ ਜਾ ਰਹੀਆਂ ਸਨ, ਜਿਨ੍ਹਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ ਤੇ ਇੱਕ ਬੱਸ ਜ਼ਬਤ ਕੀਤੀ ਗਈ ਹੈ ਤੇ ਇਸ ਬਾਰੇ ਪੁਲਸ ਕੇਸ ਵੀ ਦਰਜ ਕੀਤਾ ਗਿਆ ਹੈ ਤੇ ਸਕੂਲ ਨੂੰ ਨੋਟਿਸ ਕੱਢਿਆ ਗਿਆ ਹੈ ।

Read More : ਸਮਾਣਾ ਦੇ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਨੀਤੀ ਤਹਿਤ ਨੋਟਿਸ ਜਾਰੀ

ਰਜਿੰਦਰਾ ਝੀਲ ਦੀ ਡੀ. ਪੀ. ਆਰ. ਪ੍ਰਵਾਨ : ਡਿਪਟੀ ਕਮਿਸ਼ਨਰ

0
Deputy Commissioner

ਪਟਿਆਲਾ, 25 ਜੁਲਾਈ 2025 : ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਰਾਜਿੰਦਰਾ ਝੀਲ ਵਿੱਚ ਪਾਣੀ ਪੱਕੇ ਤੌਰ ‘ਤੇ ਜਮ੍ਹਾਂ ਕਰਨ ਅਤੇ ਇਸ ਨੂੰ ਇੱਕ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਵਿਸਥਾਰਤ ਪ੍ਰਾਜੈਕਟ ਰਿਪੋਰਟ ਨੂੰ ਰਾਜ ਪੱਧਰੀ ਤਕਨੀਕੀ ਕਮੇਟੀ ਵੱਲੋਂ ਪਾਸ ਕਰ ਦਿੱਤਾ ਗਿਆ ਹੈ ਅਤੇ ਹੁਣ ਇਸ ਦਾ ਟੈਂਡਰ ਅਗਲੇ ਹਫ਼ਤੇ ਲੱਗ ਜਾਵੇਗਾ ਅਤੇ ਇੱਕ ਮਹੀਨੇ ਦੇ ਅੰਦਰ-ਅੰਦਰ ਇਸ ਵਿੱਚ ਪਾਣੀ ਭਰ ਦਿੱਤਾ ਜਾਵੇਗਾ ।

ਸ਼ਹਿਰ ਦੀਆਂ ਸੜਕਾਂ ਦੀ ਸਾਰੀ ਮੁਰੰਮਤ ਦਾ ਕੰਮ ਅਗਲੇ ਤਿੰਨ ਮਹੀਨਿਆਂ ਵਿੱਚ ਕਰਵਾਇਆ ਜਾਵੇਗਾ ਮੁਕੰਮਲ

ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ. ਡੀ. ਸੀਜ. ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ ਸਮੇਤ ਲੋਕ ਨਿਰਮਾਣ, ਜਲ ਨਿਕਾਸ, ਜੰਗਲਾਤ, ਬਾਗਬਾਨੀ ਤੇ ਮੱਛੀ ਪਾਲਣ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ਦੀ ਸਾਰੀ ਮੁਰੰਮਤ ਦਾ ਕੰਮ (All road repair work) ਅਗਲੇ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਵਾਇਆ ਜਾਵੇਗਾ ।

ਟੈਂਡਰ ਅਗਲੇ ਹਫ਼ਤੇ, ਇੱਕ ਮਹੀਨੇ ‘ਚ ਛੱਡਿਆ ਜਾਵੇਗਾ ਪਾਣੀ : ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਰਜਿੰਦਰਾ ਝੀਲ ਦੇ ਵਿਕਾਸ ਲਈ ਨਗਰ ਨਿਗਮ ਵੱਲੋਂ ਟੈਂਡਰ ਇੱਕ ਹਫ਼ਤੇ ਦੇ ਅੰਦਰ-ਅੰਦਰ ਲਗਾਇਆ ਜਾ ਰਿਹਾ ਹੈ ਜਦੋਂਕਿ ਡਰੇਨੇਜ ਵਿਭਾਗ ਵੱਲੋਂ ਇਸ ਵਿੱਚ ਪਾਣੀ ਛੱਡਣ ਲਈ ਪਾਈਪਲਾਈਨ ਦਾ ਕੰਮ ਵੀ 40 ਫੀਸਦੀ ਮੁਕੰਮਲ ਕਰ ਲਿਆ ਗਿਆ ਹੈ ।

ਬਾਰਾਂਦਰੀ ਤੇ ਵਾਤਾਵਰਨ ਪਾਰਕ ਦੀ ਵੀ ਨੁਹਾਰ ਬਦਲਣ ਲਈ ਐਨਕੈਪ ਤਹਿਤ ਤਜਵੀਜਾਂ ਬਣਾਈਆਂ ਗਈਆਂ ਹਨ

ਉਨ੍ਹਾਂ ਕਿਹਾ ਕਿ ਸ਼ਹਿਰ ਦਾ ਦਿਲ ਸਮਝੀ ਜਾਂਦੇ ਬਾਰਾਂਦਰੀ ਤੇ ਵਾਤਾਵਰਨ ਪਾਰਕ (Barandari and Environmental Park) ਦੀ ਵੀ ਨੁਹਾਰ ਬਦਲਣ ਲਈ ਐਨਕੈਪ ਤਹਿਤ ਤਜਵੀਜਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸ਼ਹਿਰ ਅੰਦਰ ਗਰੀਨ ਬੈਲਟ ਅਧੀਨ ਖੇਤਰ ਵਧਾਉਣ ਲਈ ਨਗਰ ਨਿਗਮ ਦੇ ਸਹਿਯੋਗ ਨਾਲ ਜੰਗਲਾਤ ਵਿਭਾਗ ਵੱਲੋਂ ਵੱਡੀ ਨਦੀ ਦੇ ਕਿਨਾਰੇ, ਸਰਹਿੰਦ ਬਾਈਪਾਸ, ਜੇਲ ਰੋਡ, ਡਿਫੈਂਸ ਏਰੀਆ, ਕੇਸਰ ਬਾਗ ਅਤੇ ਨਾਭਾ ਰੋਡ ਵਿਖੇ ਬੂਟੇ ਲਗਾਏ ਜਾਣਗੇ ।

ਸ਼ਹਿਰ ਦੇ ਲੀਲ੍ਹਾ ਭਵਨ ਚੌਂਕ ਦੇ ਨਵੀਨੀਕਰਨ ਸਮੇਤ ਹੋਰ ਚੌਂਕਾਂ ਦਾ ਵੀ ਬਦਲਿਆ ਜਾਵੇਗਾ ਮੂੰਹ-ਮੁਹਾਂਦਰਾ

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸ਼ਹਿਰ ਦੇ ਲੀਲ੍ਹਾ ਭਵਨ ਚੌਂਕ ਦੇ ਨਵੀਨੀਕਰਨ ਸਮੇਤ ਹੋਰ ਚੌਂਕਾਂ ਦਾ ਵੀ ਮੂੰਹ-ਮੁਹਾਂਦਰਾ ਬਦਲਿਆ ਜਾਵੇਗਾ, ਇਸ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਟੈਂਡਰ ਲਗਾਏ ਜਾ ਰਹੇ ਹਨ। ਇਸ ਮੌਕੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ, ਵਣ ਮੰਡਲ ਅਫ਼ਸਰ ਗੁਰਮਨਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਪ੍ਰਥਮ ਗੰਭੀਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ ।

Read More : ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ ‘ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

ਮੁੱਖ ਮੰਤਰੀ ਮਾਨ ਨੇ ਕੀਤੀ ਬਠਿੰਡਾ ਦੀ ਪੀ. ਸੀ. ਆਰ. ਟੀਮ ਨਾਲ ਮੁਲਾਕਾਤ

0
Chief Minister Punjab

ਚੰਡੀਗੜ੍ਹ, 25 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਅੱਜ ਬਠਿੰਡਾ ਦੀ ਉਸ ਪੀ. ਸੀ. ਆਰ. ਟੀਮ (P. C. R. Team) ਨਾਲ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਜਿਸ ਵਲੋਂ ਲੰਘੇ ਦਿਨਾਂ ਸਰਹਿੰਦ ਨਗਰ ਵਿਚ ਡਿੱਗੀ ਕਾਰ ਵਿਚ ਸਵਾਰ 11 ਲੋਕਾਂ ਦੀ ਜਾਨ ਬਚਾਈ ਗਈ ਸੀ ।

ਦੱਸਣਯੋਗ ਹੈ ਕਿ 23 ਜੁਲਾਈ ਵਾਲੇ ਦਿਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ ਤੇ ਬਠਿੰਡਾ ਦੀ ਸਰਹੰਦ ਨਹਿਰ `ਚ ਕਾਰ ਡਿੱਗਣ ਕਾਰਨ ਕਾਰ `ਚ ਸਵਾਰ 11 ਲੋਕ ਨਹਿਰ ਵਿਚ ਡਿੱਗ ਗਏ ਪਰ ਪੰਜਾਬ ਪੁਲਸ ਦੀ ਬਹਾਦੁਰ ਟੀਮ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਨਹਿਰ ਚੋਂ 11 ਲੋਕਾਂ ਨੂੰ ਬਾਹਰ ਕੱਢ ਲਿਆ (11 people were evacuated.) । ਜਿਹੜੇ 11 ਲੋਕ ਨਹਿਰ ਵਿਚ ਡਿੱਗੇ ਸਨ ਤਾਂ ਹਸਪਤਾਲ ਇਲਾਜ ਲਈ ਪਹੁੰਚੇ 11 ਵਿਚੋਂ ਜਿਥੇ 5 ਬੱਚੇ ਸਨ, ਉਥੇ ਤਿੰਨ ਵਿਅਕਤੀ ਅਤੇ ਤਿੰਨ ਮਹਿਲਾਵਾਂ ਸ਼ਾਮਲ ਸਨ।  ਇਸ ਬਹਾਦਰ ਪੀ. ਸੀ. ਆਰ. ਟੀਮ ਨੂੰ ਪੰਜਾਬ ਡੀ. ਜੀ. ਪੀ. ਕਮਾਂਡੇਸ਼ਨ ਡਿਸਕ ਦੇ ਨਾਲ-ਨਾਲ 25,000 ਰੁਪਏ ਨਕਦ ਇਨਾਮ ਨਾਲ ਅੱਜ ਸਨਮਾਨਤ ਵੀ ਕੀਤਾ ਗਿਆ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ

48 ਬੋਤਲਾਂ ਸ਼ਰਾਬ ਮਿਲਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

0
Excise Act

ਪਟਿਆਲਾ, 25 ਜੁਲਾਈ 2025 : ਥਾਣਾ ਸਦਰ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੁਲਦੀਪ ਸਿੰਘ ਪੁੱਤਰ ਆਸਾ ਸਿੰਘ ਵਾਸੀ ਪਿੰਡ ਜਲਾਲਪੁਰ ਥਾਣਾ ਸਦਰ ਪਟਿਆਲਾ ਸ਼ਾਮਲ ਹੈ ।

ਪੁਲਸ ਮੁਤਾਬਕ ਏ. ਐਸ. ਆਈ. ਹਰਭਜਨ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਜਲਾਲਪੁਰ ਮੜੀਆਂ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਦੀ ਬਿਨ੍ਹਾ ਨੰਬਰੀ ਸਕੂਟਰੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ 48 ਬੋਤਲਾਂ ਸ਼ਰਾਬ ਠੇਕਾ ਦੇਸੀ ਰਸੀਲਾ ਸੰਤਰਾ ਹਰਿਆਣਾ ਦੀਆ ਬ੍ਰਮਾਦ ਹੋਈਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਸਰਕਾਰੀ ਸਕੂਲ ਦੀ ਛੱਤ ਡਿੱਗਣ ਨਾਲ 6 ਬੱਚਿਆਂ ਦੀ ਮੌਤ

0
school roof collapses

ਰਾਜਸਥਾਨ, 25 ਜੁਲਾਈ 2025 : ਭਾਰਤ ਦੇਸ਼ ਦੇ ਸੂਬੇ ਰਾਜਸਥਾਨ (Rajasthan) ਦੇ ਝਾਲਾਵਾੜ ਵਿੱਚ ਅੱਜ ਸਵੇਰ ਵੇਲੇ ਇੱਕ ਸਰਕਾਰੀ ਸਕੂਲ ਦੀ ਛੱਤ ਡਿੱਗਣ ਨਾਲ ਛੇ ਬੱਚਿਆਂ ਦੀ ਮੌਤ (Death of six children) ਤੇ 17 ਦੇ ਬੱਚੇ ਜ਼ਖ਼ਮੀ ਹੋਣ ਦੀ ਖਬਰ ਸਾਹਮਣੇ ਆਈ ਹੈ ।

ਜਦੋਂ ਘਟਨਾ ਵਾਪਰੀ ਤਾਂ ਕਿਥੇ ਸਨ ਬੱਚੇ

ਰਾਜਸਥਾਨ ਦੇ ਜਿਲਾ ਝਾਲਾਵਾੜ (District Jhalawar) ਵਿਖੇ ਸਰਕਾਰੀ ਸਕੂਲ ਦੀ ਛੱਤ ਡਿੱਗਣ ਦਾ ਜਦੋਂ ਹਾਦਸਾ ਵਾਪਰਿਆ ਤਾਂ ਸਕੂਲੀ ਬੱਚੇ ਕਲਾਸਾਂ ਵਿਚ ਹੀ ਮੋਜੂਦ ਸਨ, ਜਿਸ ਦੇ ਚਲਦਿਆਂ ਜਿਥੇ 6 ਦੀ ਮੌਤ ਹੋਈ ਹੈ ਉਥੇ 17 ਜ਼ਖ਼ਮੀ (17 injured) ਵੀ ਹੋਏ ਹਨ । ਉਕਤ ਜਿ਼ਲਾ ਮਨੋਹਰ ਥਾਣਾ ਖੇਤਰ ਦੇ ਪਿਪਲੋਡੀ ਅਧੀਨ ਆਉਂਦਾ ਹੈ । ਘਟਨਾ ਵਾਪਰਨ ਤੇ ਮਲਬੇ ਹੇਠਾਂ ਦਬੇ ਬੱਚਿਆਂ ਨੂੰ ਅਧਿਆਪਕਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ ।

Read More : ਸਕੂਲ ‘ਤੇ ਡਿੱਗੀ ਅਸਮਾਨੀ ਬਿਜਲੀ..ਛੱਤ ‘ਚ ਹੋਇਆ ਵੱਡਾ ਛੇਦ

ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

0
NDPS Act

ਪਟਿਆਲਾ, 25 ਜੁਲਾਈ 2025 : ਥਾਣਾ ਸਿਵਲ ਲਾਈਨ (Civil Line Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਇਕ ਐਲੂਮੀਨੀਅਮ ਫੋਇਲ ਪੇਪਰ ਅਤੇ ਇਕ ਲਾਇਟਰ ਬ੍ਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਏ. ਐਸ. ਆਈ. ਏ. ਐਸ. ਆਈ. ਬੂਟਾ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੀ. ਆਰ. ਟੀ. ਸੀ. ਵਰਕਸ਼ਾਪ ਨਾਭਾ ਰੋਡ ਪਟਿਆਲਾ ਕੋਲ ਮੌਜੂਦ ਸਨ ਤਾਂ ਦੇਖਿਆ ਕਿ ਉਕਤ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਖੜ੍ਹਾ ਜਾਪਦਾ ਸੀ ਤੇ ਜਦੋਂ ਉਪਰੋਕਤ ਵਿਅਕਤੀ ਨੇ ਦੱਸਿਆ ਕਿ ਉਹ ਨਸ਼ੇ ਕਰਨ ਦਾ ਆਦੀ ਹੈ ਅਤੇ ਜਦੋਂ ਉਸਨੂੰ ਚੈਕ ਕੀਤਾ ਗਿਆ ਤਾਂ ਇਕ ਐਲੂਮੀਨੀਅਮ ਫੋਇਲ ਪੇਪਰ ਅਤੇ ਇਕ ਲਾਇਟਰ ਬ੍ਰਾਮਦ ਹੋਇਆ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਤਿੰਨ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ