Home Blog Page 760

ਪੰਜਾਬ ਦੇ AG ਗੁਰਮਿੰਦਰ ਗੈਰੀ ਨੇ ਦਿੱਤਾ ਅਸਤੀਫਾ: ਦੱਸਿਆ ਕਾਰਨ ਨਿੱਜੀ, 2023 ਵਿੱਚ ਹੋਈ ਸੀ ਨਿਯੁਕਤੀ

0

ਚੰਡੀਗੜ੍ਹ, 30 ਮਾਰਚ 2025 – ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਗੈਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਹਾਲਾਂਕਿ, ਇਸ ਸਬੰਧ ਵਿੱਚ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਏਜੀ ਵੱਲੋਂ ਇਸ ਸੰਬੰਧੀ ਕੋਈ ਬਿਆਨ ਆਇਆ ਹੈ।

ਇਹ ਧਿਆਨ ਦੇਣ ਯੋਗ ਹੈ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿੱਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ। ਵਿਨੋਦ ਘਈ ਨੇ ਵੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਇਹ ਵੀ ਪੜ੍ਹੋ: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਆਪਣੇ ਸਾਰੇ 232 ਕਾਨੂੰਨ ਅਧਿਕਾਰੀਆਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ। ਜਿਸ ਨੂੰ ਦਫ਼ਤਰ ਦੇ ਪੁਨਰਗਠਨ ਅਤੇ ਕੁਸ਼ਲਤਾ ਵਧਾਉਣ ਲਈ ਇੱਕ ਰੁਟੀਨ ਪ੍ਰਕਿਰਿਆ ਵਜੋਂ ਦਰਸਾਇਆ ਗਿਆ ਸੀ। ਹੁਣ, ਐਡਵੋਕੇਟ ਜਨਰਲ ਦੇ ਅਸਤੀਫ਼ੇ ਤੋਂ ਬਾਅਦ, ਸਰਕਾਰ ਨੂੰ ਇੱਕ ਨਵਾਂ ਏਜੀ ਨਿਯੁਕਤ ਕਰਨਾ ਪਵੇਗਾ।

ਪਿਛਲੇ ਦੋ ਸਾਲਾਂ ਵਿੱਚ, ਪੰਜਾਬ ਵਿੱਚ ਐਡਵੋਕੇਟ ਜਨਰਲ ਦੇ ਅਹੁਦੇ ਵਿੱਚ ਕਈ ਬਦਲਾਅ ਹੋਏ ਹਨ। ਇਸ ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਅਤੇ ਵਿਨੋਦ ਘਈ ਇਸ ਅਹੁਦੇ ‘ਤੇ ਰਹਿ ਚੁੱਕੇ ਹਨ। ਪਿਛਲੇ ਦੋ ਸਾਲਾਂ ਵਿੱਚ, ਪੰਜਾਬ ਵਿੱਚ ਪੰਜ ਐਡਵੋਕੇਟ ਜਨਰਲਾਂ ਨੇ ਅਸਤੀਫ਼ਾ ਦੇ ਦਿੱਤਾ ਹੈ, ਜਿਨ੍ਹਾਂ ਵਿੱਚੋਂ ਇੱਕ ਨੇ ਸਿਰਫ਼ ਇੱਕ ਮਹੀਨੇ ਲਈ ਇਸ ਅਹੁਦੇ ‘ਤੇ ਕੰਮ ਕੀਤਾ। ਹਾਲਾਂਕਿ ਇਸ ਅਸਤੀਫ਼ੇ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

0

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
– ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਤੇ ਐਨਡੀਪੀਐਸ ਅਤੇ ਅਸਲਾ ਐਕਟ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 30 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨੌਂ ਕਾਰਤੂਸਾਂ ਸਮੇਤ ਛੇ ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ, ਦੋ .30 ਬੋਰ ਅਤੇ .32 ਬੋਰ ਦੇ ਤਿੰਨ ਦੇਸੀ ਪਿਸਤੌਲ ਸ਼ਾਮਲ ਹਨ, ਬਰਾਮਦ ਕੀਤੇ ਹਨ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਸੰਗਤਪੁਰਾ ਦੇ ਰਹਿਣ ਵਾਲੇ ਗੁਰਜੰਟ ਸਿੰਘ, ਗੁਰਸ਼ਰਨ ਸਿੰਘ ਉਰਫ਼ ਗੁਰਸ਼ਰਨਦੀਪ ਅਤੇ ਅਭਿਸ਼ੇਕ ਉਰਫ਼ ਅਭੀ, ਦੋਵੇਂ ਵਾਸੀ ਲੱਖੂਵਾਲ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

ਇਹ ਕਾਰਵਾਈ ਸੀਆਈ ਅੰਮ੍ਰਿਤਸਰ ਵੱਲੋਂ ਪਾਕਿਸਤਾਨ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਰੈਕੇਟ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਪੰਜ ਅਤਿ -ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਉਕਤ ਦੋਵੇਂ ਮੁਲਜ਼ਮ ਵਿਦੇਸ਼-ਅਧਾਰਤ ਗੈਂਗਸਟਰਾਂ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ, ਜਿਹਨਾਂ ਕੋਲ ਹਥਿਆਰ ਅਤੇ ਗੋਲਾ ਬਾਰੂਦ ਹੈ, ਉਹ ਪਿੰਡ ਉਗਰ ਔਲਖ ਵਿਖੇ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਅਜਨਾਲਾ ਰੋਡ ‘ਤੇ ਪਿੰਡ ਉਗਰ ਔਲਖ ਨੇੜੇ ਛਾਪਾ ਮਾਰਿਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਆਬਕਾਰੀ ਐਕਟ ਆਦਿ ਸਬੰਧੀ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਅਤੇ 111 ਤਹਿਤ ਐਫਆਈਆਰ ਨੰਬਰ 17 ਮਿਤੀ 29-03-2025 ਦਰਜ ਕੀਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

0

– ਸ਼੍ਰੋਮਣੀ ਅਕਾਲੀ ਦਲ ਡੈਲੀਗੇਟ ਚੋਣਾਂ 2 ਅਪ੍ਰੈਲ ਤੋਂ 6 ਅਪ੍ਰੈਲ ਤੱਕ,ਬਾਅਦ ਚ ਹੋਏਗੀ ਪ੍ਰਧਾਨ ਦੀ ਚੋਣ
– ਜਿਲਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 2 ਅਪ੍ਰੈਲ ਤੋਂ 6 ਅਪ੍ਰੈਲ ਤੱਕ ਹੋਣਗੀਆਂ।

ਚੰਡੀਗੜ੍ਹ, 30 ਮਾਰਚ 2025 – ਸ਼੍ਰੋਮਣੀ ਅਕਾਲੀ ਦਲ ਦੀ ਬੀਤੇ ਦਿਨ ਪਾਰਟੀ ਦੇ ਮੁੱਖ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਦੀਆਂ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ ਪਹਿਲੇ ਪੜਾਅ ਵਿੱਚ ਜਿਲਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 6 ਅਪ੍ਰੈਲ ਤੱਕ ਸੰਪੂਰਨ ਹੋ ਜਾਣਗੀਆਂ।

ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਤੇ ਦਿਨ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਿਸ ਕਿਸੇ ਨੇ ਵੀ ਆਪਣੀ ਭਰਤੀ ਹਾਲੇ ਤੱਕ ਪਾਰਟੀ ਦਫਤਰ ਵਿੱਚ ਜਮਾ ਨਹੀ ਕਰਵਾਈ ਉਹਨਾਂ ਨੂੰ 31 ਮਾਰਚ ਨੂੰ ਭਰਤੀ ਜਮਾ ਕਰਵਾਉਣ ਦਾ ਆਖਰੀ ਮੌਕਾ ਦਿੱਤਾ ਜਾਂਦਾ ਹੈ ਅਤੇ 31 ਮਾਰਚ ਨੂੰ ਸ਼ਾਮ 5 ਵਜੇ ਤੋਂ ਬਾਅਦ ਕਿਸੇ ਦੀ ਵੀ ਭਰਤੀ ਜਮਾ ਨਹੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਬੁੱਢੇ ਨਾਲੇ ਦੀ ਸਫ਼ਾਈ ‘ਚ ਤੇਜ਼ੀ ਲਈ CBG ਪ੍ਰੋਜੈਕਟ ਲਗਾਉਣ ਵਾਸਤੇ ਪੇਡਾ ਵੱਲੋਂ HPCL ਨਾਲ ਸਮਝੌਤਾ ਸਹੀਬੱਧ

ਉਹਨਾਂ ਅੱਗੇ ਦੱਸਿਆ ਕਿ 1 ਅਪ੍ਰੈਲ ਨੂੰ ਪਾਰਟੀ ਦੇ ਸਾਰੇ ਅਬਜਰਵਰ ਸਹਿਬਾਨ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ ਜਿਸ ਵਿੱਚ ਉਹਨਾਂ ਨੂੰ ਚੋਣ ਪ੍ਰਕ੍ਰਿਆ ਸਬੰਧੀ ਹਦਾਇਤਾਂ ਦੇਣ ਦੇ ਨਾਲ-ਨਾਲ ਹਲਕਾਵਾਈਜ਼ ਸਰਕਲ ਡੈਲੀਗੇਟਾਂ ਦੀ ਲਿਸਟਾਂ ਸੌਂਪੀਆਂ ਜਾਣਗੀਆਂ। ਇਹਨਾਂ ਅਧਿਕਾਰਤ ਲਿਸਟਾਂ ਦੇ ਆਧਾਰ ਤੇ 2 ਅਪ੍ਰੈਲ ਤੋਂ ਲੈ ਕੇ 6 ਅਪ੍ਰੈਲ ਤੱਕ ਹਲਕਾਵਾਈਜ਼ ਸਾਰੇ ਜਿਲਾ ਅਤੇ ਸੂਬਾ ਡੈਲੀਗੇਟਸ ਦੀ ਚੋਣ ਕੀਤੀ ਜਾਵੇਗੀ ਅਤੇ 7 ਅਪ੍ਰੈਲ 2025 ਨੂੰ ਸਾਰੇ ਅਬਜਰਵਰ ਸਹਿਬਾਨ ਵੱਲੋਂ ਜਿਲਾ ਅਤੇ ਸਟੇਟ ਡੈਲੀਗੇਟਸ ਦੀਆਂ ਲਿਸਟਾਂ ਪਾਰਟੀ ਦੇ ਮੁੱਖ ਦਫਤਰ ਵਿੱਚ ਸੌਂਪਣ ਦੀ ਆਖਰੀ ਮਿਤੀ ਰੱਖੀ ਗਈ ਹੈ।

ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਗੁਲਜਾਰ ਸਿੰਘ ਰਾਣੀਕੇ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਹਾਜਰ ਸਨ ਅਤੇ ਮਹੇਸ਼ਇਦਰ ਸਿੰਘ ਗਰੇਵਾਲ ਆਨਲਾਈਨ ਮੀਟਿੰਗ ਵਿੱਚ ਸ਼ਾਮਲ ਹੋਏ।

ਸੂਬਾ ਪੱਧਰੀ ਕਾਸੋ ਆਪ੍ਰੇਸ਼ਨ ਦੌਰਾਨ 217 ਨਸ਼ਾ ਤਸਕਰ ਗ੍ਰਿਫ਼ਤਾਰ; 7.7 ਕਿਲੋਗ੍ਰਾਮ ਹੈਰੋਇਨ, 500 ਕਿਲੋਗ੍ਰਾਮ ਗਾਂਜਾ ਬਰਾਮਦ

0

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਨਸ਼ਿਆਂ ਦੇ ਮੁੱਖ ਹੌਟਸਪੌਟਸ ‘ਤੇ ਕਾਰਵਾਈ ਵਿੱਚ ਐਸ.ਐਸ.ਪੀ. ਮੋਹਾਲੀ ਨਾਲ ਨਿੱਜੀ ਤੌਰ ‘ਤੇ ਸ਼ਾਮਲ ਹੋਏ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
– ਪੰਜਾਬ ਪੁਲਿਸ ਨੇ 29 ਦਿਨਾਂ ਅੰਦਰ 4484 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 2669 ਐਫਆਈਆਰ ਦਰਜ ਕੀਤੀਆਂ; 169 ਕਿਲੋ ਹੈਰੋਇਨ, 88 ਕਿਲੋ ਅਫੀਮ ਅਤੇ 5.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 30 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜਾਰੀ ਮੁਹਿੰਮ ਦੇ 29ਵੇਂ ਦਿਨ 29 ਮਾਰਚ ਨੂੰ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਡਰੱਗ ਹੌਟਸਪੌਟਸ, ਜਿੱਥੇ ਨਸ਼ਿਆਂ ਅਤੇ ਆਦਤ ਪਾਉਣ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਹੁੰਦੀ ਹੈ, ‘ਤੇ ਇੱਕ ਵਿਸ਼ਾਲ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਸੀਏਐਸਓ) ਚਲਾਇਆ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਇਹ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਨ ਭਰ ਚੱਲੇ ਇਸ ਅਭਿਆਨ ਦੌਰਾਨ, ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 428 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ ਕੀਤੀ ਹੈ ਜਿਸ ਤਹਿਤ 217 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 157 ਐਫਆਈਆਰ ਦਰਜ ਕੀਤੀਆਂ ਗਈਆਂ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 7.7 ਕਿਲੋ ਹੈਰੋਇਨ, 500 ਕਿਲੋ ਗਾਂਜਾ, 10992 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.17 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਸ਼ਿਆਂ ਦੇ ਹੌਟਸਪੌਟਸ ‘ਤੇ ਕਾਰਵਾਈ ਕਰਨ ਲਈ ਨਿੱਜੀ ਤੌਰ ‘ਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮੋਹਾਲੀ ਦੀਪਕ ਪਾਰੀਕ ਨਾਲ ਮੌਜੂਦ ਸਨ, ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 4484 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 2669 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਨਸ਼ਾ ਤਸਕਰਾਂ ਦੇ ਕਬਜ਼ੇ ’ਚੋ 169.5 ਕਿਲੋਗ੍ਰਾਮ ਹੈਰੋਇਨ, 88 ਕਿਲੋਗ੍ਰਾਮ ਅਫੀਮ, 20.5 ਕੁਇੰਟਲ ਭੁੱਕੀ, 8.64 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 1 ਕਿਲੋ ਆਈਸੀਈ ਅਤੇ 5.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਪਹਿਲਾਂ ਹੀ ਸਾਰੇ ਸੀਪੀ/ਐਸਐਸਪੀ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਮੁੱਖ ਨਸ਼ਾ ਸਪਲਾਇਰਾਂ/ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸੂਚੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਪੈਸ਼ਲ ਡੀਜੀਪੀ ਨੇ ਦੁਹਰਾਇਆ ਕਿ ਇਹ ਇੱਕ ਨਿਰੰਤਰ ਜੰਗ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਨਰਮੀ ਅਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਅਸੀਂ ਉਦੋਂ ਤੱਕ ਇਸ ਖ਼ਤਰੇ ਦੀਆਂ ਜੜ੍ਹਾਂ ਪੁੱਟਣ ਲਈ ਬਜਿੱਦ ਰਹਾਂਗੇ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।

ਫੀਲਡ ਵਿੱਚ ਜਾਣ ਵਾਲੇ ਹੋਰ ਅਧਿਕਾਰੀਆਂ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਪੀਐਸਪੀਸੀਐਲ ਡਾ. ਜਿਤੇਂਦਰ ਜੈਨ, ਏਡੀਜੀਪੀ ਅਨੀਤਾ ਪੁੰਜ, ਏਡੀਜੀਪੀ ਤਕਨੀਕੀ ਸਹਾਇਤਾ ਸੇਵਾਵਾਂ (ਟੀਐਸਐਸ) ਰਾਮ ਸਿੰਘ, ਏਡੀਜੀਪੀ ਪ੍ਰੋਵੀਜ਼ਨਿੰਗ ਜੀ ਨਾਗੇਸ਼ਵਰ ਰਾਓ, ਏਡੀਜੀਪੀ ਅੰਦਰੂਨੀ ਸੁਰੱਖਿਆ ਸ਼ਿਵ ਕੁਮਾਰ ਵਰਮਾ ਅਤੇ ਏਡੀਜੀਪੀ ਸਟੇਟ ਆਰਮਡ ਫੋਰਸਿਜ਼ ਐਮਐਫ ਫਾਰੂਕੀ ਸ਼ਾਮਲ ਹਨ।

ਦੱਸਣਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੈ।

ਬੁੱਢੇ ਨਾਲੇ ਦੀ ਸਫ਼ਾਈ ‘ਚ ਤੇਜ਼ੀ ਲਈ CBG ਪ੍ਰੋਜੈਕਟ ਲਗਾਉਣ ਵਾਸਤੇ ਪੇਡਾ ਵੱਲੋਂ HPCL ਨਾਲ ਸਮਝੌਤਾ ਸਹੀਬੱਧ

0

* ⁠ਰੋਜ਼ਾਨਾ 300 ਟਨ ਗੋਬਰ ਦੀ ਖ਼ਪਤ ਨਾਲ ਪ੍ਰਤੀ ਦਿਨ 6400 ਕਿਲੋਗ੍ਰਾਮ ਸੀ.ਬੀ.ਜੀ. ਪੈਦਾ ਕਰੇਗਾ ਪ੍ਰਾਜੈਕਟ: ਅਮਨ ਅਰੋੜਾ

ਚੰਡੀਗੜ੍ਹ, 30 ਮਾਰਚ 2025 – ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਨੂੰ ਹੁਲਾਰਾ ਦੇਣ ਲਈ ਵਾਤਾਵਰਣ ਪੱਖੀ ਇਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਐਚ.ਪੀ.ਸੀ.ਐਲ. ਰੀਨਿਊਏਬਲ ਐਂਡ ਗ੍ਰੀਨ ਐਨਰਜੀ ਲਿਮਟਿਡ (ਐਚ.ਪੀ.ਆਰ.ਜੀ.ਈ.), ਜੋ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੀ ਮਲਕੀਅਤ ਵਾਲੀ ਕੰਪਨੀ ਹੈ, ਨਾਲ ਲੁਧਿਆਣਾ ਵਿੱਚ ਕੰਪ੍ਰੈਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਲਗਾਉਣ ਲਈ ਸਮਝੌਤਾ ਸਹੀਬੱਧ ਕੀਤਾ ਹੈ।

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀ.ਈ.ਓ. ਨੀਲਿਮਾ ਅਤੇ ਐਚ.ਪੀ.ਆਰ.ਜੀ.ਈ. ਦੇ ਸੀਈਓ ਸ੍ਰੀ ਮੋਹਿਤ ਧਵਨ ਵੱਲੋਂ ਹਸਤਾਖਰ ਕੀਤੇ ਗਏ।

ਇਹ ਵੀ ਪੜ੍ਹੋ: ਬੀਤੇ ਦਿਨ 29 ਮਾਰਚ ਦੀਆਂ ਚੋਣਵੀਆਂ ਖਬਰਾਂ (30-3-2025)

ਇਸ ਸਹਿਯੋਗੜਸਮਝੌਤੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ ਤੋਂ ਵਾਧੂ ਗੋਬਰ ਦੇ ਟਿਕਾਊ ਤੇ ਸਾਇੰਟੇਫਿਕ ਪ੍ਰਬੰਧਨ ‘ਤੇ ਕੇਂਦਰਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਰੋਜ਼ਾਨਾ ਲਗਭਗ 300 ਟਨ ਗੋਬਰ ਨੂੰ ਪ੍ਰੋਸੈਸ ਕਰਦਿਆਂ ਪ੍ਰਤੀ ਦਿਨ 6,400 ਕਿਲੋਗ੍ਰਾਮ ਸੀ.ਬੀ.ਜੀ. ਪੈਦਾ ਕਰੇਗਾ। ਇਸ ਤੋਂ ਬਾਅਦ ਐਚ.ਪੀ.ਸੀ.ਐਲ. ਵਾਹਨਾਂ ਲਈ ਸਥਾਪਿਤ ਆਪਣੇ ਸੀ.ਐਨ.ਜੀ. ਆਊਟਲੈਟਾਂ ਰਾਹੀਂ ਇਸ ਸੀ.ਬੀ.ਜੀ. ਨੂੰ ਵੇਚੇਗਾ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਦੋ ਸਾਲਾਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ ਅਤੇ ਇਹ ਬੁੱਢਾ ਦਰਿਆ ਦੀ ਮੁੜ-ਸੁਰਜੀਤੀ ਸਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਦਾ ਹੀ ਹਿੱਸਾ ਹੈ ਕਿਉਂਕਿ ਇਹ ਪ੍ਰੋਜੈਕਟ ਸੀਵਰੇਜ ਸਿਸਟਮ ਰਾਹੀਂ ਬੁੱਢੇ ਨਾਲੇ ਵਿੱਚ ਸੁੱਟੇ ਜਾਣ ਵਾਲੇ ਗੋਬਰ ਦੀ ਮੌਜੂਦਾ ਸਮੱਸਿਆ ਨੂੰ ਹੱਲ ਕਰੇਗਾ।

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਕਿਹਾ ਕਿ 35 ਕਰੋੜ ਰੁਪਏ ਤੋਂ ਵੱਧ ਲਾਗਤ ਵਾਲਾ ਇਹ ਪ੍ਰੋਜੈਕਟ ਸਟੇਟ ਐਨ.ਆਰ.ਐਸ.ਈ. ਨੀਤੀ, 2012 ਤਹਿਤ ਬਿਲਡ ਓਨ ਐਂਡ ਓਪਰੇਟ (ਬੀਓਓ) ਦੇ ਆਧਾਰ ‘ਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਪ੍ਰੋਜੈਕਟ ਲਗਾਉਣ ਲਈ ਐਚਪੀਆਰਜੀਈ ਦੇ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਬੀਤੇ ਦਿਨ 29 ਮਾਰਚ ਦੀਆਂ ਚੋਣਵੀਆਂ ਖਬਰਾਂ (30-3-2025)

0

ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ: CM ਮਾਨ ਨੇ ਝੋਨੇ ਨੂੰ ਲੈ ਕੇ ਕੀਤਾ ਵੱਡਾ ਐਲਾਨ

ਧੂਰੀ, 29 ਮਾਰਚ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਾਰ ਪੰਜਾਬ ਵਿਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਵਾਰ ਹਾਈਬ੍ਰਿਡ ਬੀਜਾਂ ‘ਤੇ ਮੁਕੰਮਲ ਤੌਰ ‘ਤੇ,,,,,,ਅੱਗੇ ਪੜ੍ਹੋ

ਪਾਸਟਰ ਬਰਜਿੰਦਰ ਤੋਂ ਪੀੜਤ ਔਰਤਾਂ ਪਹੁੰਚੀਆਂ ਸ੍ਰੀ ਅਕਾਲ ਤਖ਼ਤ ਸਾਹਿਬ: ਜਥੇਦਾਰ ਨੂੰ ਮਦਦ ਲਈ ਕੀਤੀ ਅਪੀਲ

ਅੰਮ੍ਰਿਤਸਰ, 29 ਮਾਰਚ 2025 – ਪੰਜਾਬ ਦੀ ਮੋਹਾਲੀ ਅਦਾਲਤ ਵੱਲੋਂ ਨਕਲੀ ਪਾਦਰੀ ਬਜਿੰਦਰ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅੱਜ ਸ਼ਨੀਵਾਰ ਨੂੰ ਦੋ ਪੀੜਤ ਔਰਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀਆਂ। ਜਿੱਥੇ ਉਹ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲੀਆਂ ਅਤੇ ਆਪਣੀ ਹੱਡਬੀਤੀ,,,,,,ਅੱਗੇ ਪੜ੍ਹੋ

ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 1 ਅਪ੍ਰੈਲ ਤੋਂ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ

ਚੰਡੀਗੜ੍ਹ, 29 ਮਾਰਚ: ਪੰਜਾਬ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਦੇ ਨਾਲ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪ੍ਰੈਲ ਤੋਂ ਸਵੇਰੇ,,,,,,ਅੱਗੇ ਪੜ੍ਹੋ

ਚੰਡੀਗੜ੍ਹ ‘ਚ 2 ASI ਤੇ ਇੱਕ ਕਾਂਸਟੇਬਲ ਮੁਅੱਤਲ, ਪੜ੍ਹੋ ਪੂਰੀ ਖਬਰ

ਚੰਡੀਗੜ੍ਹ ਵਿੱਚ ਰਾਸ਼ਟਰਪਤੀ ਪੁਰਸਕਾਰ ਜੇਤੂ ਅਤੇ ਰਾਸ਼ਟਰੀ ਯੁਵਾ ਪੁਰਸਕਾਰ ਜੇਤੂ ਰੋਹਿਤ ਕੁਮਾਰ, ਜਿਸਨੂੰ ਰੂਸ ਵਿੱਚ ਉਸਦੀ ਸਮਾਜ ਸੇਵਾ ਲਈ ਸਨਮਾਨਿਤ ਕੀਤਾ ਗਿਆ ਹੈ, ‘ਤੇ ਹਮਲਾ ਕਰਨ ਵਾਲੇ ਏਐਸਆਈ ਸੇਵਾ ਸਿੰਘ, ਏਐਸਆਈ ਰਣਜੀਤ ਸਿੰਘ ਅਤੇ ਕਾਂਸਟੇਬਲ ਦੀਪਕ ਨੂੰ ਪੁਲਿਸ ਸਟੇਸ਼ਨ ਵਿੱਚ,,,,,,ਅੱਗੇ ਪੜ੍ਹੋ

ਜਲ੍ਹਿਆਂਵਾਲਾ ਕਾਂਡ ਲਈ ਬ੍ਰਿਟਿਸ਼ ਸਰਕਾਰ ਨੂੰ ਭਾਰਤ ਤੋਂ ਮੰਗਣੀ ਚਾਹੀਦੀ ਹੈ ਮੁਆਫੀ: ਯੂਕੇ ਦੇ ਸੰਸਦ ਮੈਂਬਰ ਨੇ ਕਿਹਾ – ‘ਇਹ ਸਾਡੇ ਸਾਮਰਾਜ ‘ਤੇ ਇੱਕ ਧੱਬਾ’

ਨਵੀਂ ਦਿੱਲੀ, 29 ਮਾਰਚ 2025 – ਬ੍ਰਿਟੇਨ ਵਿੱਚ ਵਿਰੋਧੀ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਬ੍ਰਿਟਿਸ਼ ਸਰਕਾਰ ਨੂੰ 1919 ਦੇ ਜਲ੍ਹਿਆਂਵਾਲਾ ਬਾਗ ਕਤਲੇਆਮ ਲਈ ਭਾਰਤ ਦੇ ਲੋਕਾਂ ਤੋਂ ਰਸਮੀ ਤੌਰ ‘ਤੇ ਮੁਆਫੀ ਮੰਗਣ ਲਈ,,,,,,ਅੱਗੇ ਪੜ੍ਹੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 30-3-2025

0

ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਐਤਵਾਰ, ੧੭ ਚੇਤ (ਸੰਮਤ ੫੫੭ ਨਾਨਕਸ਼ਾਹੀ) ੩੦ ਮਾਰਚ, ੨੦੨੫ (ਅੰਗ: ੬੧੯)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

English Translation:

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Sunday, 17th Chayt (Samvat 557 Nanakshahi) 30th March 2025 (Ang: 619)

 

ਚੰਡੀਗੜ੍ਹ: ਨੋਟਬੰਦੀ ਮਾਮਲੇ ‘ਚ ਅਦਾਲਤ ਨੇ ਸੁਣਾਇਆ ਫੈਸਲਾ, ਸਾਬਕਾ ਜਸਟਿਸ ਨਿਰਮਲ ਯਾਦਵ ਬਰੀ

0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਨਿਰਮਲ ਯਾਦਵ ਨੂੰ 15 ਲੱਖ ਰੁਪਏ ਦੇ ਨੋਟ ਘੁਟਾਲੇ ਵਿੱਚ ਬਰੀ ਕਰ ਦਿੱਤਾ ਗਿਆ। ਇਹ ਫੈਸਲਾ ਸ਼ਨੀਵਾਰ ਸ਼ਾਮ 4 ਵਜੇ ਤੋਂ ਬਾਅਦ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੀ ਜੱਜ ਅਲਕਾ ਮਲਿਕ ਨੇ ਸੁਣਾਇਆ। ਸੁਣਵਾਈ ਦੌਰਾਨ, ਉਸਨੇ ਨਿਰਮਲ ਯਾਦਵ ਸਮੇਤ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ।

ਮਿਆਂਮਾਰ ਚ ਫਿਰ ਮਹਿਸੂਸ ਭੂਚਾਲ ਦੇ ਝਟਕੇ
ਸਾਬਕਾ ਜਸਟਿਸ ਨਿਰਮਲ ਯਾਦਵ ਦੀ ਲੱਤ ਵਿੱਚ ਫ੍ਰੈਕਚਰ ਸੀ। ਇਸੇ ਕਰਕੇ ਉਹ ਉੱਪਰਲੀ ਅਦਾਲਤ ਵਿੱਚ ਨਹੀਂ ਗਈ। ਉਹ ਹੇਠਾਂ ਪਾਰਕਿੰਗ ਵਿੱਚ ਕਾਰ ਵਿੱਚ ਬੈਠੀ ਸੀ।

76 ਗਵਾਹਾਂ ਦੇ ਬਿਆਨ ਦਰਜ ਕੀਤੇ

ਅਦਾਲਤ ਵਿੱਚ ਇਸ ਮਾਮਲੇ ‘ਤੇ 300 ਤੋਂ ਵੱਧ ਸੁਣਵਾਈਆਂ ਹੋਈਆਂ। 76 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ। ਹਾਲਾਂਕਿ, 10 ਗਵਾਹ ਮੁੱਕਰ ਗਏ।

ਇਸ ਮਾਮਲੇ ਵਿੱਚ, ਸਾਬਕਾ ਜਸਟਿਸ ਨਿਰਮਲ ਯਾਦਵ ਦੇ ਨਾਲ, ਦਿੱਲੀ ਦੇ ਹੋਟਲ ਕਾਰੋਬਾਰੀ ਰਵਿੰਦਰ ਸਿੰਘ ਭਸੀਨ, ਪ੍ਰਾਪਰਟੀ ਡੀਲਰ ਰਾਜੀਵ ਗੁਪਤਾ ਅਤੇ ਨਿਰਮਲ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਮਾਮਲੇ ਦੇ ਮੁੱਖ ਦੋਸ਼ੀ, ਹਰਿਆਣਾ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ, ਸੰਜੀਵ ਬਾਂਸਲ ਦੀ ਦਸੰਬਰ 2016 ਵਿੱਚ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਜਨਵਰੀ 2017 ਵਿੱਚ ਉਸਦੇ ਖਿਲਾਫ ਕੇਸ ਬੰਦ ਕਰ ਦਿੱਤਾ ਗਿਆ।

ਮਿਆਂਮਾਰ ਚ ਫਿਰ ਮਹਿਸੂਸ ਭੂਚਾਲ ਦੇ ਝਟਕੇ

0
The earthquake has made the situation worse in this country, the news of many people getting injured

ਸ਼ਨੀਵਾਰ ਦੁਪਹਿਰ 3:30 ਵਜੇ ਮਿਆਂਮਾਰ ਵਿੱਚ ਫਿਰ ਭੂਚਾਲ ਆਇਆ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.1 ਮਾਪੀ ਗਈ। ਇਸ ਤਰ੍ਹਾਂ, 2 ਦਿਨਾਂ ਵਿੱਚ 5 ਤੋਂ ਵੱਧ ਤੀਬਰਤਾ ਵਾਲੇ ਤਿੰਨ ਭੂਚਾਲ ਆਏ ਹਨ।

ਹਰਿਆਣਾ: ਖਾਲੀ ਅਸਾਮੀਆਂ ‘ਤੇ ਨਾ 533 ਨਵੇਂ ਡਾਕਟਰਾਂ ਦੀ ਪੋਸਟਿੰਗ
ਸ਼ੁੱਕਰਵਾਰ ਨੂੰ ਆਏ 7.7 ਤੀਬਰਤਾ ਵਾਲੇ ਭੂਚਾਲ ਤੋਂ ਬਾਅਦ ਮਿਆਂਮਾਰ ਵਿੱਚ ਭਾਰੀ ਤਬਾਹੀ ਹੋਈ ਹੈ। ਮੌਤਾਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਹੋ ਸਕਦੀ ਹੈ। ਇਹ ਖਦਸ਼ਾ ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGS) ਨੇ ਪ੍ਰਗਟ ਕੀਤਾ ਹੈ। ਭੂਚਾਲ ਦੇ ਝਟਕੇ ਥਾਈਲੈਂਡ, ਬੰਗਲਾਦੇਸ਼, ਚੀਨ ਅਤੇ ਭਾਰਤ ਤੱਕ ਮਹਿਸੂਸ ਕੀਤੇ ਗਏ।

ਮਰਨ ਵਾਲਿਆਂ ਦੀ ਗਿਣਤੀ

ਰਾਇਟਰਜ਼ ਦੇ ਅਨੁਸਾਰ, ਮਿਆਂਮਾਰ ਦੀ ਫੌਜੀ ਸਰਕਾਰ ਨੇ ਕਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ 1,002 ਤੱਕ ਪਹੁੰਚ ਗਈ ਹੈ, ਜਦੋਂ ਕਿ 2,400 ਤੋਂ ਵੱਧ ਲੋਕ ਜ਼ਖਮੀ ਹਨ। ਦੂਜੇ ਪਾਸੇ, ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਇੱਕ 30 ਮੰਜ਼ਿਲਾ ਇਮਾਰਤ ਢਹਿ ਗਈ ਹੈ। ਇਸ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ।

ਬੀਤੇ ਸ਼ੁੱਕਰਵਾਰ ਸਵੇਰੇ 11:50 ਵਜੇ ਮਿਆਂਮਾਰ ਵਿੱਚ 7.7 ਤੀਬਰਤਾ ਦਾ ਭੂਚਾਲ ਆਇਆ। ਇਹ 200 ਸਾਲਾਂ ਵਿੱਚ ਮਿਆਂਮਾਰ ਅਤੇ ਥਾਈਲੈਂਡ ਵਿੱਚ ਆਇਆ ਸਭ ਤੋਂ ਵੱਡਾ ਭੂਚਾਲ ਹੈ। ਭਾਰੀ ਤਬਾਹੀ ਦੇ ਕਾਰਨ, ਮਿਆਂਮਾਰ ਦੇ 6 ਰਾਜਾਂ ਅਤੇ ਪੂਰੇ ਥਾਈਲੈਂਡ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।

ਹਰਿਆਣਾ: ਖਾਲੀ ਅਸਾਮੀਆਂ ‘ਤੇ ਨਾ 533 ਨਵੇਂ ਡਾਕਟਰਾਂ ਦੀ ਪੋਸਟਿੰਗ

0

ਹਰਿਆਣਾ ਨੂੰ 533 ਨਵੇਂ ਡਾਕਟਰ ਮਿਲੇ ਹਨ। ਸਾਰਿਆਂ ਨੂੰ ਖਾਲੀ ਅਸਾਮੀਆਂ ‘ਤੇ ਪੋਸਟਿੰਗ ਦਿੱਤੀ ਗਈ ਹੈ। ਜਿਸ ਕਾਰਨ ਸਿਹਤ ਵਿਭਾਗ ਵਿੱਚ ਡਾਕਟਰਾਂ ਦੀ ਘਾਟ ਪੂਰੀ ਹੋ ਜਾਵੇਗੀ। ਇਸ ਦੇ ਹੁਕਮ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਸਨ। ਇਸ ਨੂੰ ਹਰਿਆਣਾ ਸਰਕਾਰ ਦੇ ਵਧੀਕ ਮੁੱਖ ਸਕੱਤਰ ਨੇ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਇਲਾਵਾ, ਸਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀ ਅਹੁਦਾ ਸੰਭਾਲਣ ਲਈ ਕਿਹਾ ਗਿਆ ਹੈ।

ਕਰਨਾਟਕ ਵਿੱਚ ਡਿਜੀਟਲ ਗ੍ਰਿਫ਼ਤਾਰੀ, ਬਜ਼ੁਰਗ ਜੋੜੇ ਨੇ ਕੀਤੀ ਖੁਦਕੁਸ਼ੀ
ਸਿਹਤ ਵਿਭਾਗ ਦੇ ਸੁਪਰਡੈਂਟ ਨੇ ਇਸ ਲਈ ਹੁਕਮ ਜਾਰੀ ਕਰ ਦਿੱਤੇ ਹਨ।