Home Blog Page 766

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ‘ਚ ਡਾਇਲਸਸ ਸੈਂਟਰ ਦਾ ਕੀਤਾ ਉਦਘਾਟਨ

0

ਗੁਰਦਾਸਪੁਰ, 28 ਮਾਰਚ- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਨੂੰ ਡਾਇਲਸਸ ਸੈਂਟਰ ਦਾ ਵੱਡਾ ਤੋਹਫ਼ਾ ਮਿਲਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਰਚੂਅਲ ਤੌਰ ‘ਤੇ (ਆਨ-ਲਾਈਨ) ਡਾਇਲਸਸ ਸੈਂਟਰ ਦਾ ਉਦਘਾਟਨ ਕੀਤਾ ਗਿਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਤੋਂ ਇਲਾਵਾ ਫ਼ਿਰੋਜ਼ਪੁਰ ਅਤੇ ਮੁਕਤਸਰ ਦੇ ਹਸਪਤਾਲਾਂ ਦੇ ਡਾਇਲਸਸ ਸੈਂਟਰਾਂ ਦਾ ਉਦਘਾਟਨ ਵੀ ਕੀਤਾ ਗਿਆ ਹੈ।

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ: ਜਥੇਦਾਰ ਸਾਹਿਬਾਨ ਨੂੰ ਬਦਲਣ ਦਾ ਮੁੱਦਾ ਸਦਨ ‘ਚ ਉਠਿਆ

ਮੁੱਖ ਮੰਤਰੀ ਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਅੱਜ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਡਾਇਲਸਸ ਸੈਂਟਰ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਦੀ ਬਹੁਤ ਪੁਰਾਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੰਸ ਫਾਊਂਡੇਸ਼ਨ ਦੇ ਸਹਿਯੋਗ ਦੇ ਨਾਲ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਇਹ ਡਾਇਲਸਸ ਯੂਨਿਟ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ 6 ਡਾਇਲਸਸ ਯੂਨਿਟ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਡਾਇਲਸਸ ਕਰਵਾਉਣ ਵਾਲੇ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿਚੋਂ ਬਹੁਤ ਰਕਮ ਖ਼ਰਚ ਕਰਕੇ ਆਪਣਾ ਡਾਇਲਸਸ ਕਰਵਾਉਣਾ ਪੈਂਦਾ ਸੀ ਪਰ ਹੁਣ ਜ਼ਿਲ੍ਹਾ ਹਸਪਤਾਲ ਵਿੱਚ ਡਾਇਲਸਸ ਸੈਂਟਰ ਸ਼ੁਰੂ ਹੋਣ ਨਾਲ ਮਰੀਜ਼ਾਂ ਨੂੰ ਡਾਇਲਸਸ ਦੀ ਸਹੂਲਤ ਬਿਲਕੁਲ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਡਾਇਲਸਸ ਸੈਂਟਰ ਵਿੱਚ ਮਾਹਿਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ ਜਿਨ੍ਹਾਂ ਦੀ ਦੇਖ-ਰੇਖ ਹੇਠ ਇਹ ਸੈਂਟਰ ਚੱਲੇਗਾ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਉਹ ਆਪਣੇ ਇਸ ਟੀਚੇ ਨੂੰ ਪੂਰਾ ਕਰਨ ਲਈ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਦੇ ਨਾਲ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਗਿਆ ਹੈ ਅਤੇ ਦਵਾਈਆਂ ਦੀ ਉਪਲਬਧਤਾ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਮਰੀਜ਼ਾਂ ਲਈ ਮਿਆਰੀ ਤੇ ਸਸਤੀਆਂ ਸਿਹਤ ਸੇਵਾਵਾਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਹੀ ਉਪਲਬਧ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਲਿਆਂਦੀ ਸਿਹਤ ਕ੍ਰਾਂਤੀ ਦਾ ਗੁਰਦਾਸਪੁਰ ਨੂੰ ਵੱਡਾ ਲਾਭ ਮਿਲਿਆ ਹੈ। ਡਾਇਲਸਸ ਸੈਂਟਰ ਦੀ ਸ਼ੁਰੂਆਤ ਮੌਕੇ ਅੱਜ ਪਹਿਲੇ ਦਿਨ ਪਿੰਡ ਪਾਹੜਾ, ਮੁਕੇਰੀਆਂ ਅਤੇ ਜ਼ਿਲ੍ਹੇ ਦੇ ਹੋਰ ਪਿੰਡਾਂ ਵਿੱਚ ਡਾਇਲਸਸ ਕਰਵਾਉਣ ਆਏ ਮਰੀਜ਼ਾਂ ਨਾਲ ਚੇਅਰਮੈਨ ਰਮਨ ਬਹਿਲ ਨੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ।

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ: ਜਥੇਦਾਰ ਸਾਹਿਬਾਨ ਨੂੰ ਬਦਲਣ ਦਾ ਮੁੱਦਾ ਸਦਨ ‘ਚ ਉਠਿਆ

0
vidhan sabha

ਚੰਡੀਗੜ੍ਹ, 28 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸਿਫ਼ਰ ਕਾਲ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਰਾਤੋ-ਰਾਤ ਬਦਲੇ ਜਾਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਦੁਨੀਆ ਭਰ ਦੇ ਹਰ ਸਿੱਖ ਨਾਲ ਜੁੜਿਆ ਹੋਇਆ ਹੈ। ਧਰਮ ਅਤੇ ਰਾਜਨੀਤੀ ਨੂੰ ਵੱਖਰਾ ਰੱਖਣਾ ਚਾਹੀਦਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ, ਜਿੱਥੇ ਹਰ ਸਿੱਖ ਸਿਰ ਝੁਕਾਉਂਦਾ ਹੈ।

ਗੁਆਂਢੀ ਦੇਸ਼ ‘ਚ ਆਇਆ 7.2 ਤੀਬਰਤਾ ਦਾ ਜ਼ਬਰਦਸਤ ਭੂਚਾਲ, ਭਾਰਤ ਦੇ ਕਈ ਸੂਬੇ ਵੀ ਪ੍ਰਭਾਵਿਤ

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਜੋ ਵੀ ਹੋਇਆ, ਰਾਤੋ-ਰਾਤ ਜਥੇਦਾਰ ਸਹਿਬਾਨਾਂ ਨੂੰ ਹਟਾ ਦਿੱਤਾ ਗਿਆ। ਇਹ ਸਭ ਕੁਝ ਸਿਆਸੀ ਦਬਾਅ ਹੇਠ ਹੋਇਆ ਹੈ, ਇਸ ‘ਤੇ ਸਦਨ ‘ਚ ਚਰਚਾ ਹੋਣੀ ਚਾਹੀਦੀ ਹੈ। ਜਥੇਦਾਰਾਂ ਨੂੰ ਹਟਾਉਣਾ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਕਮੇਟੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਤਿੰਨਾਂ ਜਥੇਦਾਰਾਂ ਨੂੰ ਹਟਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਕਾਨੂੰਨ ਅਤੇ ਨਿਯਮ ਬਣਾਏ ਜਾਣੇ ਚਾਹੀਦੇ ਹਨ ਤਾਂ ਜੋ ਸੰਸਥਾਵਾਂ ਨੂੰ ਕਿਸੇ ਇੱਕ ਵਿਅਕਤੀ ਤੋਂ ਖਤਰਾ ਨਾ ਹੋਵੇ। ਦੱਸ ਦਈਏ ਕਿ ਵਿਧਾਇਕ ਸ਼ੈਰੀ ਕਲਸੀ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਸਦਨ ਚ ਉਠਾਈ।

 

ਜਿਮ ਟ੍ਰੇਨਰ ਕਤਲ ਮਾਮਲਾ: ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀ ਮੈਕਲੋਡਗੰਜ ਤੋਂ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

0

– ਜਿਮ ਟ੍ਰੇਨਰ ਕਤਲ ਮਾਮਲਾ: ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਮਿਲ ਕੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਗ੍ਰਿਫ਼ਤਾਰ ਕੀਤਾ; ਦੋ ਪਿਸਤੌਲ ਬਰਾਮਦ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਨੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਸੀ: ਡੀਜੀਪੀ ਗੌਰਵ ਯਾਦਵ
– ਕਤਲ ਕੇਸ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਹੋਈ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਡੀਜੀਪੀ ਪ੍ਰਮੋਦ ਬਾਨ

ਚੰਡੀਗੜ੍ਹ, 28 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਿਮ ਟ੍ਰੇਨਰ ਕਤਲ ਕੇਸ ਵਿੱਚ ਸ਼ਾਮਲ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਪੁਲਿਸ ਯਾਦਵ ਨੇ ਦਿੱਤੀ।

ਜਾਣਕਾਰੀ ਅਨੁਸਾਰ ਜਿਮ ਟ੍ਰੇਨਰ ਗੁਰਪ੍ਰੀਤ ਸਿੰਘ ਉਰਫ ਗੁਰੀ ਦੀ 31 ਜਨਵਰੀ, 2025 ਨੂੰ ਖਰੜ ਵਿੱਚ ਚਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਲੌਰ ਦੇ ਪਿੰਡ ਪਰਤਾਪੁਰਾ ਦੇ ਅੰਮ੍ਰਿਤ; ਕਪੂਰਥਲਾ ਦੇ ਪਿੰਡ ਪੰਡਵਾ ਦੇ ਵਾਸੀ ਓਂਕਾਰ ਸਿੰਘ ਉਰਫ ਗੋਲੂ ਅਤੇ ਪ੍ਰਿੰਸ ਅਤੇ ਫਗਵਾੜਾ ਦੇ ਸਤਨਾਮਪੁਰਾ ਦੇ ਗੁਰਪ੍ਰੀਤ ਸਿੰਘ ਉਰਫ ਗੁਰੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਾਜ਼ਮਾਂ ਦੇ ਕਬਜ਼ੇ ਚੋਂ ਮੈਗਜ਼ੀਨਾਂ ਅਤੇ 20 ਕਾਰਤੂਸਾਂ ਸਮੇਤ ਦੋ .32 ਬੋਰ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਗ੍ਰੇਅ ਮਾਰੂਤੀ ਅਰਟੀਗਾ ਕਾਰ (ਪੀਬੀ-01-ਡੀ-2996), ਜਿਸ ਵਿੱਚ ਉਹ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਰਾਜ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਆਦਿ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਰਿਹਾਅ ਕਰਨ ਮਗਰੋਂ ਜਗਜੀਤ ਡੱਲੇਵਾਲ ਨੂੰ ਪੁਲਿਸ ਅਧਿਕਾਰੀਆਂ ਨੇ ਪਿਲਾਇਆ ਪਾਣੀ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਮੈਕਲੋਡਗੰਜ ਤੋਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਏਜੀਟੀਐਫ ਪੁਲਿਸ ਟੀਮਾਂ ਦੀ ਅਗਵਾਈ ਇੰਸਪੈਕਟਰ ਵਿਕਰਮ ਅਤੇ ਸਬ-ਇੰਸਪੈਕਟਰ ਚੰਦਰ ਕਰ ਰਹੇ ਸਨ।

ਏਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਜਿਮ ਟ੍ਰੇਨਰ ਕਤਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਵਿਅਕਤੀ ਦੀ ਵੀ ਪਛਾਣ ਕਰ ਲਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਗੁਆਂਢੀ ਦੇਸ਼ ‘ਚ ਆਇਆ 7.7 ਤੀਬਰਤਾ ਦਾ ਜ਼ਬਰਦਸਤ ਭੂਚਾਲ, ਫਲਾਈਓਵਰ ਤੇ ਇਮਾਰਤਾਂ ਨੁਕਸਾਨੇ

0
Breaking

ਨਵੀ ਦਿੱਲੀ, 28 ਮਾਰਚ: ਮਿਆਂਮਾਰ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.7 ਮਾਪੀ ਗਈ।

ਪੰਜਾਬ ‘ਚ ਬੱਸਾਂ ਦੀ ਕਮੀ ਹੋਵੇਗੀ ਦੂਰ; ਟਰਾਂਸਪੋਰਟ ਮੰਤਰੀ ਭੁੱਲਰ ਨੇ ਸਦਨ ‘ਚ ਦਿੱਤਾ ਜਵਾਬ

ਭੂਚਾਲ ਦਾ ਅਸਰ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਤੱਕ ਵੀ ਮਹਿਸੂਸ ਕੀਤਾ ਗਿਆ। ਇੱਥੇ ਇੱਕ ਨਿਰਮਾਣ ਅਧੀਨ ਫਲਾਈਓਵਰ ਡਿੱਗ ਗਿਆ। ਇਸ ਦੇ ਨਾਲ ਹੀ ਸੈਂਕੜੇ ਲੋਕ ਡਰ ਗਏ ਅਤੇ ਇਮਾਰਤਾਂ ਤੋਂ ਬਾਹਰ ਆ ਗਏ। ਮਿਆਂਮਾਰ ਵਿੱਚ ਇਸ ਭੂਚਾਲ ਨਾਲ ਹੋਏ ਨੁਕਸਾਨ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਕਿਹਾ ਜਾ ਰਿਹਾ ਹੈ ਕਿ ਭਾਰਤ ਦੇ ਕਈ ਸੂਬਿਆਂ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ- ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਉੱਤਰ-ਪੂਰਬੀ ਰਾਜਾਂ ਮਣੀਪੁਰ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਨਾਗਾਲੈਂਡ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਮਿਆਂਮਾਰ ਅਤੇ ਭਾਰਤ ਤੋਂ ਇਲਾਵਾ ਬੈਂਕਾਕ ਵਿੱਚ ਵੀ 6.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਕਿਸਾਨਾਂ ਨੂੰ ਰਿਹਾਅ ਕਰਨ ਮਗਰੋਂ ਜਗਜੀਤ ਡੱਲੇਵਾਲ ਨੂੰ ਪੁਲਿਸ ਅਧਿਕਾਰੀਆਂ ਨੇ ਪਿਲਾਇਆ ਪਾਣੀ

0

ਪਟਿਆਲਾ, 28 ਮਾਰਚ 2025 – ਕਿਸਾਨਾਂ ਨੂੰ ਰਿਹਾਅ ਕਰਨ ਤੋਂ ਬਾਅਦ ਪੁਲਿਸ ਅਧਿਕਾਰੀਆਂ ADGP ਜਸਕਰਨ ਸਿੰਘ, ਨਰਿੰਦਰ ਭਰਾਗਵ ਭਾਰਗਵ (DIG), ਹਰਜਿੰਦਰ ਸਿੰਘ ਗਿੱਲ (DSP) ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਾਣੀ ਪਿਲਾ ਕੇ ਉਨ੍ਹਾਂ ਦਾ ਮਰਨ ਵਰਤ ਖਤਮ ਕਰਵਾਇਆ।

ਇਹ ਵੀ ਪੜ੍ਹੋ: ਕਠੂਆ ਵਿੱਚ ਮੁਕਾਬਲਾ: 3 ਅੱਤਵਾਦੀ ਢੇਰ, 3 ਜਵਾਨ ਵੀ ਹੋਏ ਸ਼ਹੀਦ

ਜਿਕਰਯੋਗ ਹੈ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਬੀਤੀ ਕਈ ਦਿਨਾਂ ਤੋਂ ਮਰਨ ਵਰਤ ‘ਤੇ ਸਨ। ਕੇਂਦਰ ਨਾਲ ਮੀਟਿੰਗ ਤੋਂ ਬਾਅਦ ਜਦੋਂ ਤੋਂ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਸ ਦਿਨ ਤੋਂ ਉਹਨਾਂ ਨੇ ਪਾਣੀ ਪੀਣਾ ਵੀ ਛੱਡ ਦਿੱਤਾ ਸੀ ਅਤੇ ਕਿਹਾ ਸੀ ਜਦੋਂ ਤੱਕ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਹ ਪਾਣੀ ਵੀ ਨਹੀ ਪੀਣਗੇ। ਪਰ ਅੱਜ ਜਦੋਂ ਕਿਸਾਨਾਂ ਨੂੰ ਰਿਹਾਅ ਕੀਤਾ ਗਿਆ ਤਾਂ ਉਸ ਤੋਂ ਬਾਅਦ ਪੁਲਿਸ ਅਧੀਕਾਰੀਆਂ ਨੇ ਡੱਲੇਵਾਲ ਨੂੰ ਪਾਣੀ ਪਲਾਇਆ ਅਤੇ ਉਨ੍ਹਾਂ ਦਾ ਮਰਨ ਵਰਤ ਖਤਮ ਕਰਵਾਇਆ।

ਕਠੂਆ ਵਿੱਚ ਮੁਕਾਬਲਾ: 3 ਅੱਤਵਾਦੀ ਢੇਰ, 3 ਜਵਾਨ ਵੀ ਹੋਏ ਸ਼ਹੀਦ

0

– ਜੈਸ਼ ਦੇ ਪ੍ਰੌਕਸੀ ਸੰਗਠਨ ਪੀਪਲਜ਼ ਐਂਟੀ ਫਾਸ਼ੀਵਾਦੀ ਫਰੰਟ ਨੇ ਲਈ ਜ਼ਿੰਮੇਵਾਰੀ

ਜੰਮੂ-ਕਸ਼ਮੀਰ, 28 ਮਾਰਚ 2025 – ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਰਾਜਬਾਗ ਵਿੱਚ 27 ਮਾਰਚ ਤੋਂ ਚੱਲ ਰਹੇ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਗੋਲੀਬਾਰੀ ਵਿੱਚ ਤਿੰਨ ਸੁਰੱਖਿਆ ਕਰਮਚਾਰੀ ਵੀ ਸ਼ਹੀਦ ਹੋ ਗਏ ਹਨ। ਇਹ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਜਵਾਨ ਹਨ। ਇਹ ਜਵਾਨ ਕੱਲ੍ਹ ਜ਼ਖਮੀ ਹੋਏ ਸੀ, ਅੱਜ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਸ਼ਹੀਦ ਸੈਨਿਕਾਂ ਵਿੱਚ ਤਾਰਿਕ ਅਹਿਮਦ, ਜਸਵੰਤ ਸਿੰਘ, ਬਲਵਿੰਦਰ ਸਿੰਘ ਸ਼ਾਮਲ ਹਨ। ਜ਼ਖਮੀ ਹਾਲਤ ‘ਚ ਉਨ੍ਹਾਂ ਨੂੰ ਜੰਮੂ ਮੈਡੀਕਲ ਕਾਲਜ (ਜੇਐਮਸੀ) ਰੈਫਰ ਕਰ ਦਿੱਤਾ ਗਿਆ ਸੀ। ਜੰਮੂ-ਕਸ਼ਮੀਰ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਇਨ੍ਹਾਂ ਜਵਾਨਾਂ ਦੇ ਪੇਟ ਵਿੱਚ ਗੋਲੀ ਲੱਗੀ ਸੀ। ਡੀਐਸਪੀ ਧੀਰਜ ਸਿੰਘ ਅਤੇ ਚਾਰ ਹੋਰ ਜ਼ਖਮੀਆਂ ਦਾ ਇਲਾਜ ਊਧਮਪੁਰ ਦੇ ਆਰਮੀ ਹਸਪਤਾਲ ਵਿੱਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਮੀਤ ਹੇਅਰ ਨੇ ਪਾਰਲੀਮੈਂਟ ਵਿੱਚ 14 ਹਾਕੀ ਓਲੰਪੀਅਨ ਪੈਦਾ ਕਰਨ ਵਾਲੇ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਚੁੱਕਿਆ ਮੁੱਦਾ

ਸੂਤਰਾਂ ਅਨੁਸਾਰ, ਸੁਰੱਖਿਆ ਬਲਾਂ ਨੂੰ ਰਾਜਬਾਗ ਦੇ ਘਾਟੀ ਜੁਥਾਨਾ ਇਲਾਕੇ ਦੇ ਜਾਖੋਲੇ ਪਿੰਡ ਵਿੱਚ ਲਗਭਗ 9 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਨ ਲਈ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਗੋਲੀਬਾਰੀ ਵਿੱਚ 7 ​​ਫੌਜੀ ਜ਼ਖਮੀ ਹੋ ਗਏ।

ਜੈਸ਼-ਏ-ਮੁਹੰਮਦ ਦੇ ਇੱਕ ਪ੍ਰੌਕਸੀ ਸੰਗਠਨ, ਪੀਪਲਜ਼ ਐਂਟੀ ਫਾਸ਼ੀਵਾਦੀ ਫਰੰਟ ਨੇ ਪੁਲਿਸ ‘ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਸਵੇਰੇ ਫਿਰ ਤੋਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਫੌਜ, ਬੀਐਸਐਫ, ਸੀਆਰਪੀਐਫ ਅਤੇ ਐਸਓਜੀ ਦੀਆਂ ਸਾਂਝੀਆਂ ਟੀਮਾਂ ਥਰਮਲ ਇਮੇਜਿੰਗ, ਡਰੋਨ, ਹੈਲੀਕਾਪਟਰਾਂ, ਬੁਲੇਟਪਰੂਫ ਵਾਹਨਾਂ ਅਤੇ ਸਨਿਫਰ ਕੁੱਤਿਆਂ ਦੀ ਮਦਦ ਨਾਲ ਖੋਜ ਕਾਰਜ ਚਲਾ ਰਹੀਆਂ ਹਨ।

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ 14 ਹਾਕੀ ਓਲੰਪੀਅਨ ਪੈਦਾ ਕਰਨ ਵਾਲੇ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਚੁੱਕਿਆ ਮੁੱਦਾ

0

– ਫੌਜ ਤੋਂ ਐਨ.ਓ.ਸੀ. ਨਾ ਮਿਲਣ ਕਾਰਨ ਐਸਟੋਟਰਫ ਤੋਂ ਹਾਲੇ ਵੀ ਸੱਖਣਾ ਹੈ ਸੰਸਾਰਪੁਰ
– ਸੰਸਾਰਪੁਰ ਨੇ 14 ਹਾਕੀ ਓਲੰਪੀਅਨ ਪੈਦਾ ਕੀਤੇ ਅਤੇ ਓਲੰਪਿਕਸ ਵਿੱਚ ਸੱਤ ਤਮਗ਼ੇ ਜਿੱਤੇ

ਚੰਡੀਗੜ੍ਹ/ਨਵੀਂ ਦਿੱਲੀ, 28 ਮਾਰਚ 2025 – ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫ਼ਰ ਕਾਲ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਦਿਆਂ ਇਸ ਪਿੰਡ ਦੀ ਹਾਕੀ ਨੂੰ ਵੱਡੀ ਦੇਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਪਿੰਡ ਹਾਲੇ ਵੀ ਐਸਟੋਟਰਫ ਹਾਕੀ ਗਰਾਊਂਡ ਤੋਂ ਸੱਖਣਾ ਹੈ।

ਮੀਤ ਹੇਅਰ ਨੇ ਕਿਹਾ ਕਿ ਸੰਸਾਰਪੁਰ ਨੇ 14 ਹਾਕੀ ਓਲੰਪੀਅਨ ਪੈਦਾ ਕੀਤੇ ਅਤੇ ਓਲੰਪਿਕਸ ਵਿੱਚ ਸੱਤ ਤਮਗ਼ੇ ਜਿੱਤੇ। ਇਨ੍ਹਾਂ ਵਿੱਚ ਚਾਰ ਸੋਨੇ, ਇਕ ਚਾਂਦੀ ਤੇ ਦੋ ਕਾਂਸੀ ਦੇ ਤਮਗ਼ੇ ਸ਼ਾਮਲ ਹਨ। 1975 ਵਿੱਚ ਭਾਰਤ ਲਈ ਇਕਲੌਤਾ ਵਿਸ਼ਵ ਕੱਪ ਜਿੱਤਣ ਵਾਲੇ ਅਜੀਤ ਪਾਲ ਸਿੰਘ ਵੀ ਸੰਸਾਰਪੁਰ ਤੋਂ ਸਨ ਅਤੇ ਸਾਰੇ ਓਲੰਪੀਅਨ ਇਕੋ ਗਲੀ ਦੇ ਰਹਿਣ ਵਾਲੇ ਸਨ ਅਤੇ ਸਾਰੇ ਹੀ ਕੁਲਾਰ ਸਨ।

ਇਹ ਵੀ ਪੜ੍ਹੋ: ਹਿਰਾਸਤ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਸਪਤਾਲ ਤੋਂ ਪਹਿਲੀ ਤਸਵੀਰ ਆਈ ਸਾਹਮਣੇ

ਮੀਤ ਹੇਅਰ ਨੇ ਕਿਹਾ ਕਿ 1976 ਤੋਂ ਬਾਅਦ ਸੰਸਾਰਪੁਰ ਤੋਂ ਭਾਰਤ ਲਈ ਇਕ ਵੀ ਓਲੰਪੀਅਨ ਪੈਦਾ ਨਹੀਂ ਹੋਇਆ ਅਤੇ 1976 ਤੋਂ ਹੀ ਹਾਕੀ ਐਸਟੋਟਰਫ ਉਪਰ ਖੇਡੀ ਜਾਣ ਲੱਗੀ। ਉਨ੍ਹਾਂ ਕਿਹਾ ਕਿ ਸੰਸਾਰਪੁਰ ਪਿੰਡ ਜਲੰਧਰ ਛਾਉਣੀ ਦੀ ਬੁੱਕਲ ਵਿੱਚ ਵਸਦਾ ਹੈ। ਇੱਥੇ ਨਾ ਹੀ ਪਿੰਡ ਕੋਲ ਖੇਡ ਮੈਦਾਨ ਲਈ ਜ਼ਮੀਨ ਹੈ। ਘਾਹ ਵਾਲੇ ਗਰਾਊਂਡ ਵਿੱਚ ਐਸਟੋਟਰਫ ਲਗਾਉਣ ਲਈ ਸੈਨਾ ਕੋਲੋ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਲੋੜ ਹੈ, ਨਾ ਹੀ ਇਹ ਐਨ.ਓ.ਸੀ. ਦਿੱਤੀ ਗਈ ਅਤੇ ਨਾ ਹੀ ਸੈਨਾ ਵੱਲੋਂ ਆਪਣੇ ਪੱਧਰ ਉਤੇ ਐਸਟੋਟਰਫ ਲਗਾਈ ਗਈ।

ਮੀਤ ਹੇਅਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ, ਖੇਡ ਮੰਤਰੀ ਅਤੇ ਅਨੁਰਾਗ ਠਾਕੁਰ ਕੋਲੋ ਉਚੇਚੇ ਤੌਰ ਉਤੇ ਮੰਗ ਕੀਤੀ ਕਿ ਸੰਸਾਰਪੁਰ ਦੀ ਹਾਕੀ ਨੂੰ ਦੇਣ ਦੇਖਦਿਆਂ ਇਸ ਦੀ ਸਾਰ ਲਈ ਜਾਵੇ ਅਤੇ ਸੈਨਾ ਨਾਲ ਇਸ ਦਾ ਮਾਮਲਾ ਉਠਾਉਂਦਿਆਂ ਇੱਥੇ ਹਾਕੀ ਐਸਟੋਟਰਫ ਗਰਾਊਂਡ ਤਿਆਰ ਕੀਤਾ ਜਾਵੇ।

ਪੰਜਾਬ ‘ਚ ਬੱਸਾਂ ਦੀ ਕਮੀ ਹੋਵੇਗੀ ਦੂਰ; ਟਰਾਂਸਪੋਰਟ ਮੰਤਰੀ ਭੁੱਲਰ ਨੇ ਸਦਨ ‘ਚ ਦਿੱਤਾ ਜਵਾਬ

0
Laljit Bhullar

ਚੰਡੀਗੜ੍ਹ, 28 ਮਾਰਚ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਇਜਲਾਸ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਵਿੱਚ ਬੱਸਾਂ ਦੀ ਘਾਟ ਨੂੰ ਦੂਰ ਕਰਨ ਲਈ ਸਰਕਾਰ ਕਿਲੋਮੀਟਰ ਸਕੀਮ ਤਹਿਤ 83 ਬੱਸਾਂ ਕਿਰਾਏ ’ਤੇ ਲੈ ਰਹੀ ਹੈ।

ਗਾਜ਼ੀਆਬਾਦ ‘ਚ ਵੱਡਾ ਹਾਦਸਾ; ਫੈਕਟਰੀ ਵਿੱਚ ਫਟਿਆ ਬੁਆਇਲਰ, ਕਈ ਮਜ਼ਦੂਰਾਂ ਦੀ ਮੌਤ

ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਬੱਸਾਂ ਉਨ੍ਹਾਂ ਰੂਟਾਂ ‘ਤੇ ਚਲਾਈਆਂ ਜਾਣਗੀਆਂ ਜਿੱਥੇ ਬੱਸਾਂ ਦੀ ਘਾਟ ਹੈ ਜਾਂ ਜਿੱਥੇ ਬੱਸ ਸੇਵਾਵਾਂ ਬੰਦ ਹਨ। ਦੱਸ ਦਈਏ ਕਿ ਪ੍ਰਿੰਸੀਪਲ ਬੁੱਧਰਾਮ ਨੇ ਵਿਧਾਨ ਸਭਾ ਵਿੱਚ ਇਹ ਸਵਾਲ ਪੁੱਛਿਆ ਸੀ। ਇਸ ਦੇ ਨਾਲ ਹੀ ਮੋਗਾ ਜ਼ਿਲ੍ਹੇ ਵਿੱਚ ਜਲਦੀ ਹੀ ਨਵਾਂ ਗਰੀਨ ਸਕੂਲ ਆਫ਼ ਐਮੀਨੈਂਸ ਬਣਾਇਆ ਜਾਵੇਗਾ।

ਅੱਜ ਵਿਧਾਨ ਸਭਾ ਵਿੱਚ ਪੰਜਾਬ ਸਟੇਟ ਕਮਿਸ਼ਨ ਫਾਰ ਐਨਆਰਆਈ ਦੀ ਸਾਲਾਨਾ ਰਿਪੋਰਟ ਸਮੇਤ ਕੁੱਲ 7 ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ, ਕੰਟਰੋਲ ਕਰਨ ਅਤੇ ਪਾਣੀ ਦੀ ਸ਼ੁੱਧਤਾ ਨੂੰ ਬਹਾਲ ਕਰਨ ਲਈ ਪ੍ਰਸਤਾਵ ਪੇਸ਼ ਕਰਨਗੇ।

ਹਿਰਾਸਤ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਸਪਤਾਲ ਤੋਂ ਪਹਿਲੀ ਤਸਵੀਰ ਆਈ ਸਾਹਮਣੇ

0

– ਕੋਹਾੜ ਨੇ ਕਿਹਾ- ਉਨ੍ਹਾਂ ਦੀ ਹਾਲਤ ਨਾਜ਼ੁਕ ਹੈ, ਉਹ ਬੋਲ ਨਹੀਂ ਸਕਦੇ

ਚੰਡੀਗੜ੍ਹ, 28 ਮਾਰਚ 2025 – ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਸਮੇਤ ਕਈ ਕਿਸਾਨਾਂ ਨੂੰ 8 ਦਿਨਾਂ ਦੀ ਨਜ਼ਰਬੰਦੀ ਤੋਂ ਬਾਅਦ ਵੀਰਵਾਰ ਦੇਰ ਰਾਤ ਪਟਿਆਲਾ ਅਤੇ ਮੁਕਤਸਰ ਜੇਲ੍ਹਾਂ ਤੋਂ ਰਿਹਾਅ ਕਰ ਦਿੱਤਾ।

ਇਸ ਦੌਰਾਨ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੱਖਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਡੱਲੇਵਾਲ ਹਿਰਾਸਤ ਵਿੱਚ ਨਹੀਂ ਹੈ। ਜਿਸ ਤੋਂ ਬਾਅਦ ਹੁਣ ਜਗਜੀਤ ਸਿੰਘ ਡੱਲੇਵਾਲ ਦੀਆਂ ਹਸਪਤਾਲ ਤੋਂ ਪਹਿਲੀਆਂ ਤਸਵੀਰਾਂ ਸਾਹਮਣੇ ਆਇਆ ਹਨ। ਜਿਨ੍ਹਾਂ ਨਾਲ ਅਭਿਮਨਿਊ ਕੋਹਾੜ ਸਮੇਤ ਹੋਰ ਕਿਸਾਨ ਆਗੂਆਂ ਨੇ ਮੁਲਾਕਾਤ ਕੀਤੀ ਹੈ। ਇਸ ਮੌਕੇ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। 19 ਮਾਰਚ ਤੋਂ ਬਾਅਦ, ਉਸਨੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਪੀਤੀ। ਉਹ ਗੱਲ ਵੀ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ: ਸੱਤ ਰਿਪੋਰਟਾਂ ਕੀਤੀਆਂ ਜਾਣਗੀਆਂ ਪੇਸ਼

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਸਰਵਣ ਸਿੰਘ ਪੰਧੇਰ ਨੇ ਕਿਹਾ, ‘ਮੈਂ ਪਟਿਆਲਾ ਦੇ ਬਹਾਦਰਗੜ੍ਹ ਕਿਲ੍ਹੇ ਜਾਵਾਂਗਾ।’ ਉੱਥੇ ਆਪਣੇ ਸਾਥੀ ਕਿਸਾਨਾਂ ਨਾਲ ਗੱਲ ਕਰਾਂਗਾ। ਅਸੀਂ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਸਾਡੇ ਵਿਰੋਧ ਪ੍ਰਦਰਸ਼ਨ ਨੂੰ ਹਟਾਉਣ ਦੇ ਸਰਕਾਰ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਅੱਜ ਅਸੀਂ ਸਾਥੀ ਕਿਸਾਨਾਂ ਨਾਲ ਅਗਲੇ ਪ੍ਰੋਗਰਾਮ ਬਾਰੇ ਚਰਚਾ ਕਰਾਂਗੇ।

ਦੂਜੇ ਪਾਸੇ, ਅੱਜ SKM ਕਿਸਾਨਾਂ ਦੀ ਹਿਰਾਸਤ ਦੇ ਵਿਰੋਧ ਵਿੱਚ ਕੇਂਦਰ ਅਤੇ ਰਾਜ ਸਰਕਾਰ ਵਿਰੁੱਧ ਪੰਜਾਬ ਵਿੱਚ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰੇਗਾ। ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ, ਕਿਸਾਨ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਨਾਮ ‘ਤੇ ਡੀਸੀ ਨੂੰ ਮੰਗ ਪੱਤਰ ਸੌਂਪਣਗੇ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਸਾਰੇ ਕਿਸਾਨ ਆਗੂ ਐਸਕੇਐਮ ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। 31 ਮਾਰਚ ਨੂੰ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਵਿੱਚ ਘੇਰਿਆ ਜਾਵੇਗਾ।

ਇਸ ਦੌਰਾਨ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਾਰੇ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਸਰਕਾਰ ਕਿਸਾਨਾਂ ਤੋਂ ਜ਼ਬਤ ਕੀਤੀਆਂ ਗਈਆਂ ਟਰਾਲੀਆਂ ਦਾ ਮੁਆਵਜ਼ਾ ਦੇਵੇ। ਆਗੂਆਂ ਨੇ ਕਿਹਾ ਕਿ ਇਹ ਅੰਦੋਲਨ ਸਾਡੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਪੁਲਿਸ ਕਾਰਵਾਈ ਤੋਂ ਬਾਅਦ, ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਚੋਰੀ ਹੋਈਆਂ ਟਰਾਲੀਆਂ ਨੂੰ ਲੱਭਣ ਲਈ ਇੱਕ ਰਿਕਵਰੀ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਸਾਰੇ ਜ਼ਿਲ੍ਹਿਆਂ ਦੇ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਰਹੇਗੀ।

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ: ਸੱਤ ਰਿਪੋਰਟਾਂ ਕੀਤੀਆਂ ਜਾਣਗੀਆਂ ਪੇਸ਼

0
The 3-day monsoon session of Punjab Vidhan Sabha is going to start from today

– ਪਾਣੀ ਪ੍ਰਦੂਸ਼ਣ ਦੀ ਰੋਕਥਾਮ ਲਈ ਪ੍ਰਸਤਾਵ ਆਵੇਗਾ

ਚੰਡੀਗੜ੍ਹ, 28 ਮਾਰਚ 2025 – ਅੱਜ (28 ਮਾਰਚ) ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਖਰੀ ਦਿਨ ਹੈ। ਇਸ ਸਮੇਂ ਦੌਰਾਨ, ਸਰਕਾਰ ਵੱਲੋਂ ਕੁੱਲ 7 ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਪੰਜਾਬ ਰਾਜ ਐਨਆਰਆਈ ਕਮਿਸ਼ਨ ਦੀ ਸਾਲਾਨਾ ਰਿਪੋਰਟ ਵੀ ਸ਼ਾਮਲ ਹੈ। ਇਸ ਦੇ ਨਾਲ ਹੀ, ਮੁੱਖ ਮੰਤਰੀ ਭਗਵੰਤ ਮਾਨ ਜਲ ਪ੍ਰਦੂਸ਼ਣ ਨੂੰ ਰੋਕਣ ਅਤੇ ਕੰਟਰੋਲ ਕਰਨ ਅਤੇ ਪਾਣੀ ਦੀ ਸ਼ੁੱਧਤਾ ਨੂੰ ਬਹਾਲ ਕਰਨ ਲਈ ਇੱਕ ਪ੍ਰਸਤਾਵ ਪੇਸ਼ ਕਰਨਗੇ।

ਇਸ ਤੋਂ ਇਲਾਵਾ, ਵਿਧਾਨ ਸਭਾ ਦੀਆਂ ਚਾਰ ਕਮੇਟੀਆਂ ਦੇ ਗਠਨ ਲਈ ਇੱਕ ਪ੍ਰਸਤਾਵ ਵੀ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ ਲੋਕ ਲੇਖਾ ਕਮੇਟੀ ਅਤੇ ਸਰਕਾਰੀ ਕਾਰੋਬਾਰ ਕਮੇਟੀ ਸ਼ਾਮਲ ਹਨ। ਹੁਣ ਇਨ੍ਹਾਂ ਕਮੇਟੀਆਂ ਦੇ ਮੈਂਬਰਾਂ ਦੀ ਚੋਣ ਕਰਨ ਦਾ ਅਧਿਕਾਰ ਸਪੀਕਰ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਤਿੰਨ ਹੋਰ ਪ੍ਰਸਤਾਵ ਵੀ ਪੇਸ਼ ਕੀਤੇ ਜਾਣਗੇ।

ਇਹ ਵੀ ਪੜ੍ਹੋ: ਬਾਬਾ ਸੀਚੇਵਾਲ ਛੱਪੜਾਂ ਦੇ ਗੰਦੇ ਪਾਣੀ ਦੀ ਸਫ਼ਾਈ ਕਰਨ ਦੇ ਮਾਹਿਰ ਪਰ ਇਨ੍ਹਾਂ ਲੀਡਰਾਂ ਦੀ ਗੰਦੀ ਸੋਚ ਨੂੰ ਸਾਫ਼ ਨਹੀਂ ਕਰ ਸਕਦੇ – ਭਗਵੰਤ ਮਾਨ

ਇਸ ਤੋਂ ਪਹਿਲਾਂ ਵੀਰਵਾਰ ਨੂੰ, ਵਿਧਾਨ ਸਭਾ ਹਲਕਾ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਸੀਚੇਵਾਲ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਦਨ ਵਿੱਚ ਪੂਰਾ ਦਿਨ ਗਰਮਾ-ਗਰਮ ਰਿਹਾ। ਇਸ ਦੌਰਾਨ, ਆਮ ਆਦਮੀ ਪਾਰਟੀ ਨੇ ਬਾਜਵਾ ਵਿਰੁੱਧ ਨਿੰਦਾ ਮਤਾ ਪਾਸ ਕੀਤਾ। ਇਸ ਦੇ ਨਾਲ ਹੀ ਜਦੋਂ ਸੀਐਮ ਭਗਵੰਤ ਮਾਨ ਸ਼ਾਮ ਨੂੰ ਸਦਨ ਪਹੁੰਚੇ ਤਾਂ ਉਨ੍ਹਾਂ ਨੇ ਬਾਜਵਾ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਸੀਐਲਪੀ ਨੇਤਾ ਆਪਣਾ ਮਾਨਸਿਕ ਸੰਤੁਲਨ ਗੁਆ ​​ਚੁੱਕੇ ਹਨ। ਦੂਜੇ ਪਾਸੇ, ਬਾਜਵਾ ਕਹਿੰਦੇ ਹਨ ਕਿ ਮੈਂ ਆਪਣੇ ਕਹੇ ਸ਼ਬਦਾਂ ‘ਤੇ ਕਾਇਮ ਹਾਂ। ਮੈਂ ਇਸ ਲਈ ਮੁਆਫ਼ੀ ਨਹੀਂ ਮੰਗਾਂਗਾ। ਨਾਲ ਹੀ, ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿਵਾਉਣ ਲਈ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਪੰਜਾਬ ਵਿਧਾਨ ਸਭਾ ਵਿੱਚ ਬਜਟ ਪਾਸ ਹੋ ਗਿਆ ਹੈ। ਵਿਰੋਧੀ ਪਾਰਟੀਆਂ ਨੇ ਇਸ ਬਜਟ ਨੂੰ ਬੇਬੁਨਿਆਦ ਦੱਸਿਆ ਅਤੇ ਦਲੀਲ ਦਿੱਤੀ ਕਿ ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਜਦੋਂ ਕਿ ਵਿੱਤ ਮੰਤਰੀ ਨੇ ਇਸਨੂੰ ਆਪਣੇ ਕਾਰਜਕਾਲ ਦਾ ਸਭ ਤੋਂ ਵਧੀਆ ਬਜਟ ਦੱਸਿਆ ਅਤੇ ਇਸਦੀ ਤੁਲਨਾ 2007 ਤੋਂ 2022 ਤੱਕ ਦੀਆਂ ਪਿਛਲੀਆਂ ਸਰਕਾਰਾਂ ਦੇ ਬਜਟ ਨਾਲ ਕੀਤੀ। ਹਾਲਾਂਕਿ, ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਕਮਜ਼ੋਰ ਸਾਬਤ ਹੋਈ। ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਨੂੰ ਸਦਨ ਵਿੱਚ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਨਹੀਂ ਮਿਲਿਆ, ਜਿਸ ਕਾਰਨ ਉਹ ਸੋਸ਼ਲ ਮੀਡੀਆ ‘ਤੇ ਇਸ ਮੁੱਦੇ ‘ਤੇ ਚਰਚਾ ਕਰ ਰਹੇ ਹਨ।