Home Blog Page 767

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ: ਸੱਤ ਰਿਪੋਰਟਾਂ ਕੀਤੀਆਂ ਜਾਣਗੀਆਂ ਪੇਸ਼

0
The 3-day monsoon session of Punjab Vidhan Sabha is going to start from today

– ਪਾਣੀ ਪ੍ਰਦੂਸ਼ਣ ਦੀ ਰੋਕਥਾਮ ਲਈ ਪ੍ਰਸਤਾਵ ਆਵੇਗਾ

ਚੰਡੀਗੜ੍ਹ, 28 ਮਾਰਚ 2025 – ਅੱਜ (28 ਮਾਰਚ) ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਖਰੀ ਦਿਨ ਹੈ। ਇਸ ਸਮੇਂ ਦੌਰਾਨ, ਸਰਕਾਰ ਵੱਲੋਂ ਕੁੱਲ 7 ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਪੰਜਾਬ ਰਾਜ ਐਨਆਰਆਈ ਕਮਿਸ਼ਨ ਦੀ ਸਾਲਾਨਾ ਰਿਪੋਰਟ ਵੀ ਸ਼ਾਮਲ ਹੈ। ਇਸ ਦੇ ਨਾਲ ਹੀ, ਮੁੱਖ ਮੰਤਰੀ ਭਗਵੰਤ ਮਾਨ ਜਲ ਪ੍ਰਦੂਸ਼ਣ ਨੂੰ ਰੋਕਣ ਅਤੇ ਕੰਟਰੋਲ ਕਰਨ ਅਤੇ ਪਾਣੀ ਦੀ ਸ਼ੁੱਧਤਾ ਨੂੰ ਬਹਾਲ ਕਰਨ ਲਈ ਇੱਕ ਪ੍ਰਸਤਾਵ ਪੇਸ਼ ਕਰਨਗੇ।

ਇਸ ਤੋਂ ਇਲਾਵਾ, ਵਿਧਾਨ ਸਭਾ ਦੀਆਂ ਚਾਰ ਕਮੇਟੀਆਂ ਦੇ ਗਠਨ ਲਈ ਇੱਕ ਪ੍ਰਸਤਾਵ ਵੀ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ ਲੋਕ ਲੇਖਾ ਕਮੇਟੀ ਅਤੇ ਸਰਕਾਰੀ ਕਾਰੋਬਾਰ ਕਮੇਟੀ ਸ਼ਾਮਲ ਹਨ। ਹੁਣ ਇਨ੍ਹਾਂ ਕਮੇਟੀਆਂ ਦੇ ਮੈਂਬਰਾਂ ਦੀ ਚੋਣ ਕਰਨ ਦਾ ਅਧਿਕਾਰ ਸਪੀਕਰ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਤਿੰਨ ਹੋਰ ਪ੍ਰਸਤਾਵ ਵੀ ਪੇਸ਼ ਕੀਤੇ ਜਾਣਗੇ।

ਇਹ ਵੀ ਪੜ੍ਹੋ: ਬਾਬਾ ਸੀਚੇਵਾਲ ਛੱਪੜਾਂ ਦੇ ਗੰਦੇ ਪਾਣੀ ਦੀ ਸਫ਼ਾਈ ਕਰਨ ਦੇ ਮਾਹਿਰ ਪਰ ਇਨ੍ਹਾਂ ਲੀਡਰਾਂ ਦੀ ਗੰਦੀ ਸੋਚ ਨੂੰ ਸਾਫ਼ ਨਹੀਂ ਕਰ ਸਕਦੇ – ਭਗਵੰਤ ਮਾਨ

ਇਸ ਤੋਂ ਪਹਿਲਾਂ ਵੀਰਵਾਰ ਨੂੰ, ਵਿਧਾਨ ਸਭਾ ਹਲਕਾ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਸੀਚੇਵਾਲ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਦਨ ਵਿੱਚ ਪੂਰਾ ਦਿਨ ਗਰਮਾ-ਗਰਮ ਰਿਹਾ। ਇਸ ਦੌਰਾਨ, ਆਮ ਆਦਮੀ ਪਾਰਟੀ ਨੇ ਬਾਜਵਾ ਵਿਰੁੱਧ ਨਿੰਦਾ ਮਤਾ ਪਾਸ ਕੀਤਾ। ਇਸ ਦੇ ਨਾਲ ਹੀ ਜਦੋਂ ਸੀਐਮ ਭਗਵੰਤ ਮਾਨ ਸ਼ਾਮ ਨੂੰ ਸਦਨ ਪਹੁੰਚੇ ਤਾਂ ਉਨ੍ਹਾਂ ਨੇ ਬਾਜਵਾ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਸੀਐਲਪੀ ਨੇਤਾ ਆਪਣਾ ਮਾਨਸਿਕ ਸੰਤੁਲਨ ਗੁਆ ​​ਚੁੱਕੇ ਹਨ। ਦੂਜੇ ਪਾਸੇ, ਬਾਜਵਾ ਕਹਿੰਦੇ ਹਨ ਕਿ ਮੈਂ ਆਪਣੇ ਕਹੇ ਸ਼ਬਦਾਂ ‘ਤੇ ਕਾਇਮ ਹਾਂ। ਮੈਂ ਇਸ ਲਈ ਮੁਆਫ਼ੀ ਨਹੀਂ ਮੰਗਾਂਗਾ। ਨਾਲ ਹੀ, ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿਵਾਉਣ ਲਈ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਪੰਜਾਬ ਵਿਧਾਨ ਸਭਾ ਵਿੱਚ ਬਜਟ ਪਾਸ ਹੋ ਗਿਆ ਹੈ। ਵਿਰੋਧੀ ਪਾਰਟੀਆਂ ਨੇ ਇਸ ਬਜਟ ਨੂੰ ਬੇਬੁਨਿਆਦ ਦੱਸਿਆ ਅਤੇ ਦਲੀਲ ਦਿੱਤੀ ਕਿ ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਜਦੋਂ ਕਿ ਵਿੱਤ ਮੰਤਰੀ ਨੇ ਇਸਨੂੰ ਆਪਣੇ ਕਾਰਜਕਾਲ ਦਾ ਸਭ ਤੋਂ ਵਧੀਆ ਬਜਟ ਦੱਸਿਆ ਅਤੇ ਇਸਦੀ ਤੁਲਨਾ 2007 ਤੋਂ 2022 ਤੱਕ ਦੀਆਂ ਪਿਛਲੀਆਂ ਸਰਕਾਰਾਂ ਦੇ ਬਜਟ ਨਾਲ ਕੀਤੀ। ਹਾਲਾਂਕਿ, ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਕਮਜ਼ੋਰ ਸਾਬਤ ਹੋਈ। ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਨੂੰ ਸਦਨ ਵਿੱਚ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਨਹੀਂ ਮਿਲਿਆ, ਜਿਸ ਕਾਰਨ ਉਹ ਸੋਸ਼ਲ ਮੀਡੀਆ ‘ਤੇ ਇਸ ਮੁੱਦੇ ‘ਤੇ ਚਰਚਾ ਕਰ ਰਹੇ ਹਨ।

ਗਾਜ਼ੀਆਬਾਦ ‘ਚ ਵੱਡਾ ਹਾਦਸਾ; ਫੈਕਟਰੀ ਵਿੱਚ ਫਟਿਆ ਬੁਆਇਲਰ, ਕਈ ਮਜ਼ਦੂਰਾਂ ਦੀ ਮੌਤ

0
Breaking

ਗਾਜ਼ੀਆਬਾਦ ਵਿੱਚ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਜਿੱਥੇ ਭੋਜਪੁਰ ਥਾਣਾ ਖੇਤਰ ਦੇ ਗੋਂ ਅਤਰੌਲੀ ਵਿੱਚ ਸਥਿਤ ਨਾਰਥ ਈਸਟਰਨ ਰਬੜ ਐਂਡ ਰੋਲ ਫੈਕਟਰੀ ਵਿੱਚ ਬਾਇਲਰ ਫਟ ਗਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ।

ਸਰਵਣ ਸਿੰਘ ਪੰਧੇਰ ਸਣੇ ਕਈ ਕਿਸਾਨ ਆਗੂ ਜੇਲ੍ਹ ’ਚੋਂ ਰਿਹਾਅ, 19 ਮਾਰਚ ਨੂੰ ਪੁਲਿਸ ਨੇ ਲਏ ਸਨ ਹਿਰਾਸਤ ‘ਚ

ਪ੍ਰਾਪਤ ਜਾਣਕਾਰੀ ਅਨੁਸਾਰ 28 ਮਾਰਚ ਨੂੰ ਸਵੇਰੇ 5.30 ਵਜੇ ਅਚਾਨਕ ਫੈਕਟਰੀ ਅੰਦਰ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਚਾਰੇ ਪਾਸੇ ਫੈਲ ਗਈ। ਰੌਲਾ ਸੁਣ ਕੇ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਪੁਲਿਸ ਅਤੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੇ ਅੰਦਰ ਬਾਇਲਰ ਫਟ ਗਿਆ।

ਫਿਲਹਾਲ ਮੌਕੇ ‘ਤੇ ਲੋੜੀਂਦੀ ਪੁਲਿਸ ਫੋਰਸ ਮੌਜੂਦ ਹੈ। ਬੁਆਇਲਰ ਫਟਣ ਕਾਰਨ ਤਿੰਨ ਮੁਲਾਜ਼ਮਾਂ ਯੋਗਿੰਦਰ ਕੁਮਾਰ, ਅਨੁਜ ਅਤੇ ਅਵਧੇਸ਼ ਕੁਮਾਰ ਦੀ ਮੌਤ ਹੋ ਗਈ ਹੈ। ਇੱਕ ਹੋਰ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਦਾ ਨਿੱਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਬਾਬਾ ਸੀਚੇਵਾਲ ਛੱਪੜਾਂ ਦੇ ਗੰਦੇ ਪਾਣੀ ਦੀ ਸਫ਼ਾਈ ਕਰਨ ਦੇ ਮਾਹਿਰ ਪਰ ਇਨ੍ਹਾਂ ਲੀਡਰਾਂ ਦੀ ਗੰਦੀ ਸੋਚ ਨੂੰ ਸਾਫ਼ ਨਹੀਂ ਕਰ ਸਕਦੇ – ਭਗਵੰਤ ਮਾਨ

0

– ਮੁੱਖ ਮੰਤਰੀ ਨੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਅਤੇ ਮੀਡੀਆ ‘ਚ ਸੁਰਖੀਆਂ ਬਟੋਰਨ ਲਈ ਢਕਵੰਜ ਕਰਨ ‘ਤੇ ਕਾਂਗਰਸੀ ਆਗੂਆਂ ਦੀ ਕੀਤੀ ਆਲੋਚਨਾ
– ਬਾਬਾ ਬਲਬੀਰ ਸਿੰਘ ਸੀਚੇਵਾਲ ‘ਤੇ ਸਵਾਲ ਉਠਾਉਣ ਦਾ ਕੀਤਾ ਵਿਰੋਧ
– ਵਿਰੋਧੀ ਧਿਰ ਦੇ ਲੀਡਰ ਨੇ ਮੁੱਖ ਮੰਤਰੀ ਬਣਨ ਦੀ ਲਾਲਸਾ ਵਿੱਚ ਮਾਨਸਿਕ ਸੰਤੁਲਨ ਗੁਆਇਆ
– ਸ਼ਹੀਦ ਭਗਤ ਸਿੰਘ ਨੂੰ ਕਾਂਗਰਸ ਦੇ ਰਾਜ ਦੌਰਾਨ ਭਾਰਤ ਰਤਨ ਕਿਉਂ ਨਹੀਂ ਦਿੱਤਾ ਗਿਆ?
– ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਗਿਣਾਈਆਂ

ਚੰਡੀਗੜ੍ਹ, 28 ਮਾਰਚ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਾਂਗਰਸੀ ਆਗੂਆਂ ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ ਉਤੇ ਗੈਰ-ਜ਼ਿੰਮੇਵਾਰਾਨਾ ਤੇ ਗੈਰ-ਪ੍ਰਸੰਗਕ ਬਿਆਨ ਦੇਣ ਅਤੇ ਮੀਡੀਆ ‘ਚ ਸੁਰਖੀਆਂ ਬਟੋਰਨ ਦੀ ਲਾਲਸਾ ਪੂਰੀ ਕਰਨ ਲਈ ਢਕਵੰਜ ਕਰਨ ਉਪਰ ਤਿੱਖਾ ਹਮਲਾ ਕੀਤਾ।

ਵਿਧਾਨ ਸਭਾ ਸੈਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਸੈਸ਼ਨ ਵਿੱਚ ਰੁਕਾਵਟ ਪਾਉਣ ਦੇ ਆਦੀ ਹਨ, ਉਹ ਮੀਡੀਆ ਦਾ ਧਿਆਨ ਖਿੱਚਣ ਲਈ ਮਾਮੂਲੀ ਮੁੱਦਿਆਂ ‘ਤੇ ਅਕਸਰ ਵਾਕਆਊਟ ਕਰ ਦਿੰਦੇ ਹਨ। ਵਿਰੋਧੀ ਧਿਰਾਂ ਉਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਵਿਰੋਧੀ ਧਿਰ 1999 ਤੋਂ ਵਾਤਾਵਰਣ ਲਈ ਕੰਮ ਕਰ ਰਹੇ ਉੱਘੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਸਾਖ ‘ਤੇ ਸਵਾਲ ਉਠਾ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ 1975 ਦੇ ਵਿਸ਼ਵ ਕੱਪ ਹਾਕੀ ਦੀ ਜੇਤੂ ਟੀਮ ਵਿਧਾਨ ਸਭਾ ਦੀ ਗੈਲਰੀ ਵਿੱਚ ਬੈਠੀ ਹੈ।

ਇਹ ਵੀ ਪੜ੍ਹੋ: 50,000 ਰੁਪਏ ਰਿਸ਼ਵਤ ਲੈਂਦਾ FCI ਦਾ ਕੁਆਲਿਟੀ ਕੰਟਰੋਲ ਮੈਨੇਜਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸੀਚੇਵਾਲ ਦੀਆਂ ਡਿਗਰੀਆਂ ਬਾਰੇ ਪੁੱਛਣ ਵਾਲੇ ਇਹ ਭੁੱਲ ਗਏ ਹਨ ਕਿ ਉਨ੍ਹਾਂ ਦੇ ਆਪਣੇ ਆਗੂ ਰਾਹੁਲ ਗਾਂਧੀ ਕੋਲ ਕੈਂਬਰਿਜ ਤੋਂ ਡਿਗਰੀ ਹੈ ਪਰ ਉਨ੍ਹਾਂ ਦੇਸ਼ ਲਈ ਕੁਝ ਵੀ ਭਰੋਸੇਯੋਗ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਦੂਨ, ਸਨਾਵਰ ਜਾਂ ਹੋਰ ਮਹਿੰਗੀਆਂ ਥਾਂਵਾਂ ਤੋਂ ਡਿਗਰੀਆਂ ਹਾਸਲ ਕੀਤੀਆਂ ਹਨ ਅਤੇ ਸੂਬੇ ਦੇ ਮੁੱਖ ਮੰਤਰੀ ਸਨ, ਉਨ੍ਹਾਂ ਨੇ ਦੇਸ਼ ਜਾਂ ਸੂਬੇ ਲਈ ਕੋਈ ਯੋਗਦਾਨ ਨਹੀਂ ਪਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਇਹ ਭੁੱਲ ਜਾਂਦੇ ਹਨ ਕਿ ਬਿਨਾਂ ਕਿਸੇ ਪੇਸ਼ੇਵਰ ਡਿਗਰੀ ਤੋਂ ਵਿਅਕਤੀ ਲੋਕ ਸੇਵਾ ਦਾ ਬੇਮਿਸਾਲ ਕੰਮ ਕਰ ਸਕਦਾ ਹੈ ਅਤੇ ਬਾਬਾ ਸੀਚੇਵਾਲ ਇਸ ਦੀ ਪ੍ਰਤੱਖ ਮਿਸਾਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਹਕੀਕਤ ਹੈ ਕਿ ਬਾਬਾ ਸੀਚੇਵਾਲ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰ ਸਕਦੇ ਹਨ ਪਰ ਉਹ ਇਨ੍ਹਾਂ ਆਗੂਆਂ ਦੀ ਗੰਦੀ ਮਾਨਸਿਕਤਾ ਨੂੰ ਸਾਫ਼ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਣਨ ਦੀ ਲਾਲਸਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸੀਚੇਵਾਲ ਦੇ ਕੰਮ ਨੂੰ ਭਾਰਤ ਦੇ ਉੱਘੇ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਨੇ ਵੀ ਮਾਨਤਾ ਦਿੱਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਫੇਸਬੁੱਕ ਦਾ ਮਾਲਕ ਕਾਲਜ ਤੋਂ ਡਰਾਪ ਆਊਟ ਹੈ ਅਤੇ ਉਸ ਕੋਲ ਕੋਈ ਡਿਗਰੀ ਨਹੀਂ ਹੈ ਪਰ ਕਾਂਗਰਸੀ ਆਗੂ ਇਨ੍ਹਾਂ ਦੇ ਬਣਾਏ ਪਲੇਟਫਾਰਮਾਂ ਦੀ ਵਰਤੋਂ ਸਾਨੂੰ ਗਾਲ੍ਹਾਂ ਕੱਢਣ ਲਈ ਕਰਦੇ ਹਨ। ਉਨ੍ਹਾਂ ਵਿਅੰਗ ਕੀਤਾ ਕਿ ਗੈਰ-ਗੰਭੀਰ ਕਾਂਗਰਸ ਦੇ ਇੱਕ ਹਿੱਸੇ ਨੇ ਸੈਸ਼ਨ ਤੋਂ ਵਾਕਆਊਟ ਕੀਤਾ, ਜਦੋਂ ਕਿ ਕੁਝ ਹੋਰ ਸੈਸ਼ਨ ਵਿੱਚ ਹਾਜ਼ਰ ਹੋਏ, ਜੋ ਇਹ ਦਰਸਾਉਂਦਾ ਹੈ ਕਿ ਕਾਂਗਰਸ ਵੰਡੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਲੋਕ ਇਹ ਕਹਿੰਦੇ ਹਨ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚਲਾਈ ਜਾਂਦੀ ਹੈ, ਉਹ ਭੁੱਲ ਜਾਂਦੇ ਹਨ ਕਿ ਉਨ੍ਹਾਂ ਦੇ ਕੰਮ ਰਾਜਸਥਾਨ, ਛੱਤੀਸਗੜ੍ਹ ਅਤੇ ਹੋਰ ਰਾਜਾਂ ਤੋਂ ਚਲਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪੰਜਾਬੀਆਂ ਦਾ ਸਤਿਕਾਰ ਨਹੀਂ ਕਰਦੀ, ਸਗੋਂ ਹਮੇਸ਼ਾ ਉਨ੍ਹਾਂ ਨੂੰ ਅਪਮਾਨਿਤ ਕਰਦੀ ਆਈ ਹੈ ਅਤੇ ਸੰਤ ਸੀਚੇਵਾਲ ਵਿਰੁੱਧ ਦੁਸ਼ਮਣੀ ਇਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਦਮ ਸ਼੍ਰੀ ਪੁਰਸਕਾਰ ਪ੍ਰਾਪਤ ਸੰਤ ਸੀਚੇਵਾਲ ਵਿਰੁੱਧ ਅਜਿਹਾ ਗੁੱਸਾ ਮੰਦਭਾਗਾ ਅਤੇ ਗੈਰ-ਵਾਜਬ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਇਹ ਆਗੂ ਉਨ੍ਹਾਂ ਵਿਰੁੱਧ ਤਰਕਹੀਣ ਬਿਆਨਬਾਜ਼ੀ ਕਰਦੇ ਹਨ, ਉੱਥੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਬਹੁਤ ਸਾਰੇ ਆਗੂ ਸੇਧ ਲੈਣ ਲਈ ਬਾਬਾ ਸੀਚੇਵਾਲ ਕੋਲ ਆਉਂਦੇ ਹਨ।

ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 153 ਬਲਾਕਾਂ ਵਿੱਚੋਂ 117 ਬਲਾਕ ਡਾਰਕ ਜ਼ੋਨ ਵਿੱਚ ਚਲੇ ਗਏ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੋਈ ਯਤਨ ਕਰਨ ਦੀ ਖੇਚਲ ਨਹੀਂ ਕੀਤੀ ਅਤੇ ਪੰਜ ਦਰਿਆਵਾਂ ਦੀ ਇਸ ਧਰਤੀ ‘ਤੇ ਕਿਸਾਨਾਂ ਨੂੰ ਟੇਲਾਂ ਤੱਕ ਕਦੇ ਪਾਣੀ ਨਹੀਂ ਪਹੁੰਚਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਪਾਣੀ ਟੇਲਾਂ ਤੱਕ ਪਹੁੰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਕੇਂਦਰ ਸਰਕਾਰ ਦੀ ਰਿਪੋਰਟ ਅਨੁਸਾਰ ਇਸ ਵਿੱਚ ਇੱਕ ਮੀਟਰ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਭ੍ਰਿਸ਼ਟ ਅਧਿਕਾਰੀ ਨੂੰ ਨੱਥ ਪਾਈ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰ ਦਿਨ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ਲੋਕਾਂ ਦੇ ਫੀਡਬੈਕ ਦੇ ਆਧਾਰ ‘ਤੇ ਸੂਬੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਹਰ ਜ਼ਿਲ੍ਹੇ ਵਿੱਚ ਉਸ ਜ਼ਿਲ੍ਹੇ ਦੇ ਲੋਕਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲਾਨਾ ਪੰਜ ਕਰੋੜ ਰੁਪਏ ਦੇ ਫੰਡ ਦਾ ਪ੍ਰਬੰਧਨ ਡਿਪਟੀ ਕਮਿਸ਼ਨਰਾਂ (ਡੀ.ਸੀ.) ਦੁਆਰਾ ਕੀਤਾ ਜਾਵੇਗਾ ਅਤੇ ਇਸ ਨੂੰ ਵਿਧਾਇਕਾਂ, ਸਮਾਜਿਕ ਸੰਗਠਨਾਂ, ਨਾਗਰਿਕ ਸਮੂਹਾਂ ਅਤੇ ਜਨਤਕ ਭਲਾਈ ਵਾਲੇ ਨਾਗਰਿਕਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਖਰਚ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਫੰਡ ਸਾਰੇ ਜ਼ਿਲ੍ਹਿਆਂ ਦੇ ਹਰੇਕ ਖੇਤਰ ਜਿਵੇਂ ਕਿ ਸੜਕਾਂ ਤੇ ਪੁਲਾਂ ਦੀ ਉਸਾਰੀ ਤੇ ਮੁਰੰਮਤ, ਸਟਰੀਟ ਲਾਈਟਾਂ, ਕਲੀਨਿਕਾਂ, ਹਸਪਤਾਲਾਂ, ਸਕੂਲਾਂ, ਪਾਣੀ, ਸੈਨੀਟੇਸ਼ਨ ਅਤੇ ਹੋਰਨਾਂ ਖੇਤਰਾਂ ਲਈ ਰੱਖੇ ਗਏ ਹਨ, ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਸਹਾਇਕ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਕੋਈ ਅਜਿਹਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਆਮ ਆਦਮੀ ਨੂੰ ਬਹੁਤ ਲਾਭ ਪਹੁੰਚੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਜਟ ਵਿੱਚ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਲਈ 585 ਕਰੋੜ ਰੁਪਏ (ਪ੍ਰਤੀ ਹਲਕਾ ਪੰਜ ਕਰੋੜ ਰੁਪਏ) ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਸੰਭਾਲਣ ਦੇ ਸਿਰਫ਼ 36 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ 52,606 ਨੌਕਰੀਆਂ ਦੇ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜਿਸ ਲਈ ਨੌਜਵਾਨ ਅਤੇ ਯੋਗ ਉਮੀਦਵਾਰਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਕਸਦ ਲਈ ਹੀ ਸੂਬਾ ਸਰਕਾਰ ਨੇ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਪਾਉਣ ਲਈ ਇਹ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ, ਜਿਸ ਤੋਂ ਬਾਅਦ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਸੂਬੇ ਨੂੰ ਵਾਧੂ ਬਿਜਲੀ ਉਤਪਾਦਨ ਵਿੱਚ ਸਮਰੱਥ ਬਣਾਉਣ ਲਈ ਕਿਸੇ ਨਿੱਜੀ ਫਰਮ ਤੋਂ ਪਾਵਰ ਪਲਾਂਟ ਖਰੀਦਿਆ ਹੈ। ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਪੁਰਸਕਾਰ ਦੇਣ ਦੀ ਮੰਗ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਜਦੋਂ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਸੀ ਤਾਂ ਉਸ ਸਮੇਂ ਇਦਾਂ ਕਿਉਂ ਨਹੀਂ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਨਾਲ ਇਸ ਪੁਰਸਕਾਰ ਦਾ ਮਾਣ ਹੋਰ ਵਧੇਗਾ। ਭਗਵੰਤ ਸਿੰਘ ਮਾਨ ਨੇ ਦੁੱਖ ਜ਼ਾਹਰ ਕੀਤਾ ਕਿ ਬਦਕਿਸਮਤੀ ਨਾਲ ਆਜ਼ਾਦੀ ਦੇ 75 ਸਾਲਾਂ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਵੀ ਇਨ੍ਹਾਂ ਕੌਮੀ ਨਾਇਕਾਂ ਨੂੰ ਇਹ ਪੁਰਸਕਾਰ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਲਈ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਇੱਕ ਉੱਚ ਪੱਧਰੀ ਕਮੇਟੀ ਦੁਆਰਾ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀ ਚੋਣ ਕੀਤੀ ਜਾਂਦੀ ਹੈ। ਉਨ੍ਹਾਂ ਵਿਅੰਗ ਕਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਦੋ ਸਾਬਕਾ ਪ੍ਰਧਾਨ ਮੰਤਰੀਆਂ ਨੇ ਇਸ ਵੱਕਾਰੀ ਪੁਰਸਕਾਰ ਲਈ ਆਪਣੇ ਨਾਵਾਂ ਦੀ ਹੀ ਸਿਫਾਰਸ਼ ਕਰ ਦਿੱਤੀ ਸੀ।

50,000 ਰੁਪਏ ਰਿਸ਼ਵਤ ਲੈਂਦਾ FCI ਦਾ ਕੁਆਲਿਟੀ ਕੰਟਰੋਲ ਮੈਨੇਜਰ ਰੰਗੇ ਹੱਥੀਂ ਕਾਬੂ

0

ਚੰਡੀਗੜ੍ਹ, 28 ਮਾਰਚ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਭੁਨਰਹੇੜੀ, ਜਿਲਾ ਪਟਿਆਲਾ ਦੇ ਇੱਕ ਚੌਲ ਮਿੱਲ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਫ.ਸੀ.ਆਈ. ਮੁਲਾਜ਼ਮ ਮਾਰਕਫੈੱਡ ਵੱਲੋਂ ਖਰੀਦੇ ਗਏ ਝੋਨੇ ਤੋਂ ਛੜਾਈ ਕੀਤੇ ਚੌਲਾਂ ਨੂੰ ਸਟੋਰ ਕਰਨ ਦੀ ਸਹੂਲਤ ਦੇਣ ਬਦਲੇ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ: ਮੁੱਖ ਚੋਣ ਅਧਿਕਾਰੀ ਪੰਜਾਬ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਸਰਵਣ ਸਿੰਘ ਪੰਧੇਰ ਸਣੇ ਕਈ ਕਿਸਾਨ ਆਗੂ ਜੇਲ੍ਹ ’ਚੋਂ ਰਿਹਾਅ, 19 ਮਾਰਚ ਨੂੰ ਪੁਲਿਸ ਨੇ ਲਏ ਸਨ ਹਿਰਾਸਤ ‘ਚ

0

ਚੰਡੀਗੜ੍ਹ, 28 ਮਾਰਚ: ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਅਤੇ ਪੰਜਾਬ ਪੁਲਸ ਵੱਲੋਂ ਨਜ਼ਰਬੰਦ ਕੀਤੇ ਗਏ ਕਈ ਕਿਸਾਨਾਂ ਨੂੰ ਵੀਰਵਾਰ ਦੇਰ ਰਾਤ ਪਟਿਆਲਾ ਅਤੇ ਮੁਕਤਸਰ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲੀਸ ਨੇ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੱਖਿਆ ਹੋਇਆ ਹੈ। ਪੁਲੀਸ ਦਾ ਕਹਿਣਾ ਹੈ ਕਿ ਡੱਲੇਵਾਲ ਹਿਰਾਸਤ ਵਿੱਚ ਨਹੀਂ ਹਨ।

ਦੁੱਧ ਦੀਆਂ ਕੀਮਤਾਂ ‘ਚ 4 ਰੁਪਏ ਦਾ ਵਾਧਾ! 1 ਅਪ੍ਰੈਲ ਤੋਂ ਨਵੀਆਂ ਦਰਾਂ ਲਾਗੂ

ਜੇਲ੍ਹ ਤੋਂ ਬਾਹਰ ਆ ਕੇ ਸਰਵਣ ਸਿੰਘ ਪੰਧੇਰ ਨੇ ਕਿਹਾ, “ਮੈਂ ਪਟਿਆਲੇ ਦੇ ਬਹਾਦਰਗੜ੍ਹ ਕਿਲ੍ਹੇ ਵਿੱਚ ਜਾਵਾਂਗਾ। ਉਥੇ ਆਪਣੇ ਸਾਥੀ ਕਿਸਾਨਾਂ ਨਾਲ ਗੱਲਬਾਤ ਕਰਾਂਗੇ। ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਸਰਕਾਰ ਵੱਲੋਂ ਸਾਡਾ ਮੋਰਚਾ ਹਟਾਏ ਜਾਣ ਦੀ ਅਸੀਂ ਸਖ਼ਤ ਨਿਖੇਧੀ ਕਰਾਂਗੇ। ਅੱਜ ਅਸੀਂ ਅਗਲੇ ਪ੍ਰੋਗਰਾਮ ਬਾਰੇ ਸਾਥੀ ਕਿਸਾਨਾਂ ਨਾਲ ਗੱਲਬਾਤ ਕਰਾਂਗੇ।” ਦੱਸ ਦਈਏ ਕਿ
ਅੱਜ ਐਸ.ਕੇ.ਐਮ ਪੰਜਾਬ ਵਿੱਚ ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੇ ਵਿਰੋਧ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਸਵੇਰੇ 11 ਵਜੇ ਤੋਂ 3 ਵਜੇ ਤੱਕ ਕਿਸਾਨ ਡੀਸੀ ਨੂੰ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਣਗੇ।

ਜ਼ਿਕਰਯੋਗ ਹੈ ਕਿ ਬੀਤੀ 19 ਮਾਰਚ ਨੂੰ ਅੰਦੋਲਨਕਾਰੀ ਸੰਗਠਨ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਨੇ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਸ਼ਿਵਰਾਜ ਸਿੰਘ ਚੌਹਾਨ, ਪਿਊਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਤੋਂ ਪਰਤ ਰਹੇ ਸਰਵਣ ਸਿੰਘ ਪੰਧੇਰ ਸਣੇ ਕਈ ਕਿਸਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਚ ਲੈ ਲਿਆ ਸੀ

ਦੁੱਧ ਦੀਆਂ ਕੀਮਤਾਂ ‘ਚ 4 ਰੁਪਏ ਦਾ ਵਾਧਾ! 1 ਅਪ੍ਰੈਲ ਤੋਂ ਨਵੀਆਂ ਦਰਾਂ ਲਾਗੂ || Milk Price hike

0

ਨਵੀ ਦਿੱਲੀ, 28 ਮਾਰਚ : ਕਰਨਾਟਕ ਵਿੱਚ ਇੱਕ ਵਾਰ ਫਿਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਵਾਰ ਦੁੱਧ ਦੀਆਂ ਕੀਮਤਾਂ ਵਿੱਚ 4 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਭਾਰੀ ਵਾਧੇ ਕਾਰਨ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ‘ਤੇ ਭਾਰੀ ਬੋਝ ਪਵੇਗਾ। ਸਹਿਕਾਰਤਾ ਮੰਤਰੀ ਕੇ.ਐਨ. ਰਾਜਨਾ ਨੇ ਐਲਾਨ ਕੀਤਾ ਕਿ ਸੂਬੇ ‘ਚ 1 ਅਪ੍ਰੈਲ ਤੋਂ ਦੁੱਧ ਦੀਆਂ ਕੀਮਤਾਂ ‘ਚ 4 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਜਾਵੇਗਾ।ਮੰਤਰੀ ਨੇ ਕਿਹਾ ਕਿ ਦੁੱਧ ਯੂਨੀਅਨਾਂ ਅਤੇ ਕਿਸਾਨਾਂ ਦੇ ਦਬਾਅ ਕਾਰਨ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ।

ਇਹ ਵੀ ਪੜੋ : ਲੁਧਿਆਣਾ ਕੋਰਟ ਨੇ ਸੁਣਾਇਆ ਵੱਡਾ ਫੈਸਲਾ; 4 ਸਾਲ ਦੀ ਬੱਚੀ ਨਾਲ ਰੇਪ ਤੇ ਕਤਲ ਦੇ ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ

ਕਰਨਾਟਕ ‘ਚ ਦੁੱਧ ਦੀਆਂ ਕੀਮਤਾਂ ‘ਚ ਵਾਧੇ ਨੂੰ ਲੈ ਕੇ ਭਾਜਪਾ ਨੇ ਸਿੱਧਰਮਈਆ ਸਰਕਾਰ ‘ਤੇ ਹਮਲਾ ਬੋਲਿਆ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ, ‘ਕਰਨਾਟਕ ‘ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਦੁੱਧ ਦੀਆਂ ਕੀਮਤਾਂ, ਪੈਟਰੋਲ ਦੀਆਂ ਕੀਮਤਾਂ, ਰਜਿਸਟ੍ਰੇਸ਼ਨ ਫੀਸ,ਵਾਹਨ ਟੈਕਸ, ਵਾਹਨ ਰਜਿਸਟ੍ਰੇਸ਼ਨ ਫੀਸ ਅਤੇ ਜਨਮ-ਮੌਤ ਦੇ ਸਰਟੀਫਿਕੇਟਾਂ ਦੀਆਂ ਕੀਮਤਾਂ ਲਗਭਗ ਦੋ ਸਾਲਾਂ ਤੋਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਅੱਜ ਦੂਜੀ ਵਾਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਭਾਵ ਉਨ੍ਹਾਂ ਦੀ ਆਰਥਿਕ ਹਾਲਤ ਠੀਕ ਨਹੀਂ ਹੈ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ, ‘ਭਾਅ ਵਧਾਉਣ ਦਾ ਫੈਸਲਾ ਮਿਲਕ ਯੂਨੀਅਨ ਵੱਲੋਂ ਲਿਆ ਗਿਆ ਹੈ। ਉਨ੍ਹਾਂ ਨੇ ਪਹਿਲਾਂ 5 ਰੁਪਏ ਪ੍ਰਤੀ ਲੀਟਰ ਦੇ ਵਾਧੇ ਦੀ ਮੰਗ ਕੀਤੀ ਸੀ, ਪਰ ਸਰਕਾਰ 4 ਰੁਪਏ ਮੰਨ ਗਈ। 4 ਰੁਪਏ ਦਾ ਪੂਰਾ ਵਾਧਾ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ, ‘ਕਿਉਂਕਿ ਇਹ 4 ਰੁਪਏ ਦਾ ਵਾਧਾ ਕਿਸਾਨਾਂ ਲਈ ਹੈ, ਮੈਂ ਉਨ੍ਹਾਂ ਦਾ ਸਹਿਯੋਗ ਚਾਹੁੰਦਾ ਹਾਂ।’

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਪੀਕਰ ਸੰਧਵਾਂ ਨੂੰ ਲਿਖਿਆ ਪੱਤਰ

0

ਚੰਡੀਗੜ੍ਹ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ ਰਾਜਪਾਲ ਗੁਲਾਬ ਚੰਦ ਕਟਾਰੀਆ 3 ਅਪ੍ਰੈਲ 2025 ਤੋਂ 8 ਅਪ੍ਰੈਲ 2025 ਤੱਕ ਨਸ਼ਿਆਂ ਦੀ ਵੱਧ ਰਹੀ ਅਲਾਮਤ ਨੂੰ ਰੋਕਣ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਪੈਦਲ ਯਾਤਰਾ ਕੱਢਣਗੇ। ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿਖੇ ਸਮਾਪਤ ਹੋਵੇਗੀ।

 

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 28-3-2025

0
Breaking

ਈਰਾਨ ਨੇ ਸੁਰੰਗਾਂ ਵਿੱਚ ਰੱਖੇ ਹੋਏ ਨੇ ਸਭ ਤੋਂ ਖਤਰਨਾਕ ਹਥਿਆਰ

ਈਰਾਨ ਨੇ ਆਪਣੇ ਤੀਜੇ ਭੂਮੀਗਤ ਮਿਜ਼ਾਈਲ ਸ਼ਹਿਰ ਦਾ ਵੀਡੀਓ ਜਾਰੀ ਕੀਤਾ ਹੈ। ਇਸ 85 ਸਕਿੰਟ ਦੇ ਵੀਡੀਓ ਵਿੱਚ, ਸੁਰੰਗ ਦੇ ਅੰਦਰ….ਹੋਰ ਪੜੋ

ਹਰਿਆਣਾ ਸਰਕਾਰ ਨੇ Cancel ਕੀਤੀ ਈਦ ਦੀ ਛੁੱਟੀ, ਜਾਣੋ ਕਿਉਂ ਲਿਆ ਗਿਆ ਇਹ ਫੈਸਲਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪਹਿਲੀ ਵਾਰ ਸੂਬੇ ਵਿੱਚ ਈਦ ਦੀ ਗਜ਼ਟਿਡ ਛੁੱਟੀ ਰੱਦ ਕਰ ਦਿੱਤੀ….ਹੋਰ ਪੜੋ

ਲੁਧਿਆਣਾ ਕੋਰਟ ਨੇ ਸੁਣਾਇਆ ਵੱਡਾ ਫੈਸਲਾ; 4 ਸਾਲ ਦੀ ਬੱਚੀ ਨਾਲ ਰੇਪ ਤੇ ਕਤਲ ਦੇ ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ

ਅੱਜ ਲੁਧਿਆਣਾ ਵਿੱਚ ਵਧੀਕ ਸੈਸ਼ਨ ਜੱਜ ਫਾਸਟ ਟ੍ਰੈਕ ਪੋਕਸੋ ਅਦਾਲਤ ਅਮਰਜੀਤ ਸਿੰਘ ਦੀ ਅਦਾਲਤ ਨੇ ਇਤਿਹਾਸਕ ਫੈਸਲਾ ਸੁਣਾਇਆ….ਹੋਰ ਪੜੋ

ਕਿਸਾਨ ਆਗੂ ਡੱਲੇਵਾਲ ਨੂੰ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਣ ਦੇ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਣ ਦੇ ਮਾਮਲੇ ‘ਚ ਅੱਜ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ….ਹੋਰ ਪੜੋ

ਪਾਦਰੀ ਬਜਿੰਦਰ ਮਿਸਤਰੀ ‘ਤੇ ਲੱਗੇ ਗੰਭੀਰ ਆਰੋਪ, ਸ਼ਿਵ ਸੈਨਾ ਆਗੂ ਨਾਲ ਪ੍ਰੈੱਸ ਕਾਨਫਰੰਸ ‘ਚ ਔਰਤ ਨੇ ਦੱਸਿਆ ਆਪਣੀ ਜਾਨ ਨੂੰ ਖਤਰਾ

ਚੰਡੀਗੜ੍ਹ ਪ੍ਰੈੱਸ ਕਲੱਬ ‘ਚ ਵੀਰਵਾਰ ਨੂੰ ਸ਼ਿਵ ਸੈਨਾ ਦੇ ਜ਼ਿਲਾ ਪ੍ਰਧਾਨ ਸਿਮਰਨਜੀਤ ਸਿੰਘ ਦੇ ਨਾਲ ਪਾਸਟਰ ਬਜਿੰਦਰ ਮਿਸਤਰੀ ਖਿਲਾਫ ਕੀਤੀ ਪ੍ਰੈੱਸ ਕਾਨਫਰੰਸ ‘ਚ ਇਕ….ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 28-3-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 28-3-2025

ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਸ਼ੁੱਕਰਵਾਰ, ੧੫ ਚੇਤ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੪੬)

ਪੰਜਾਬੀ ਵਿਆਖਿਆ

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

ਲੁਧਿਆਣਾ: ਘਰ ‘ਚ ਹੋਇਆ ਧਮਾਕਾ! ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

0

ਲੁਧਿਆਣਾ ‘ਚ ਅੱਜ 30 ਫੁੱਟ ਰੋਡ ‘ਤੇ ਸਥਿਤ ਇਕ ਘਰ ‘ਚ ਅਚਾਨਕ ਧਮਾਕਾ ਹੋ ਗਿਆ। ਧਮਾਕੇ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਜਿਸ ਘਰ ‘ਚ ਧਮਾਕਾ ਹੋਇਆ ਹੈ, ਉੱਥੇ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਹ ਧਮਾਕਾ ਇੱਕ ਬੈਗ ਵਿੱਚ ਹੋਇਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 30 ਫੁੱਟ ਰੋਡ ’ਤੇ ਚਰਚ ਵਾਲੀ ਗਲੀ ਵਿੱਚ ਇੱਕ ਘਰ ਵਿੱਚ ਅਚਾਨਕ ਧਮਾਕਾ ਹੋਇਆ ਹੈ। ਇਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਗੰਭੀਰ ਜ਼ਖ਼ਮੀ ਵਿਅਕਤੀ ਦੀ ਪਛਾਣ ਇੰਦਰਜੀਤ ਸਿੰਘ ਘੁੰਮਣ ਵਜੋਂ ਹੋਈ ਹੈ। ਉਸ ਨੇ ਕੁਝ ਦਿਨ ਪਹਿਲਾਂ ਹੀ ਇਸ ਮੁਹੱਲੇ ਵਿੱਚ ਮਕਾਨ ਲਿਆ ਸੀ ਅਤੇ ਅੱਜ ਘਰ ਦੇ ਅੰਦਰ ਉਸਾਰੀ ਦਾ ਕੰਮ ਚੱਲ ਰਿਹਾ ਸੀ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਇੰਦਰਜੀਤ ਸਿੰਘ ਘੁੰਮਣ ਘਰ ਦੇ ਅੰਦਰੋਂ ਬੈਗ ਚੁੱਕ ਕੇ ਬਾਹਰ ਗਲੀ ‘ਚ ਰੱਖ ਰਿਹਾ ਸੀ ਤਾਂ ਅਚਾਨਕ ਬੈਗ ‘ਚੋਂ ਧਮਾਕਾ ਹੋ ਗਿਆ | ਫੋਰੈਂਸਿਕ ਟੀਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।