Home Blog Page 770

ਬਜਟ 2025-26 ਰੰਗਲਾ ਪੰਜਾਬ ਵੱਲ ਵਧਣ ਲਈ ਮਿਸਾਲੀ ਤਬਦੀਲੀ, ਹਰ ਖੇਤਰ ਦਾ ਧਿਆਨ ਰੱਖਿਆ: ਭਗਵੰਤ ਮਾਨ

0

* ਬਜਟ ਨੇ ਸੂਬੇ ਦੇ ਹਰ ਖੇਤਰ ਦਾ ਧਿਆਨ ਰੱਖਿਆ
* ਸੂਬੇ ਨੇ ਤਿੰਨ ਸਾਲਾਂ ਵਿੱਚ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਸਥਾਪਤ ਕੀਤੇ
* ਬਜਟ ਰਾਹੀਂ ਸੂਬੇ ਦੀ ਆਰਥਿਕ ਪ੍ਰਗਤੀ ਵੱਡੇ ਪੱਧਰ ‘ਤੇ ਤੇਜ਼ ਹੋਣ ਦੀ ਉਮੀਦ ਜਤਾਈ

ਚੰਡੀਗੜ੍ਹ, 27 ਮਾਰਚ 2025 – ਬਜਟ 2025-26 ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਪਿਛਲੀਆਂ ਸਰਕਾਰਾਂ ਦੇ ਪਿਛਾਖੜੀ ਬਜਟ ਤੋਂ ਰੰਗਲਾ ਪੰਜਾਬ ਵੱਲ ਮਿਸਾਲੀ ਤਬਦੀਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ 2,36,080 ਕਰੋੜ ਰੁਪਏ ਦਾ ਬਜਟ ਸੂਬੇ ਦਾ ਸਭ ਤੋਂ ਵੱਡਾ ਬਜਟ ਹੈ ਅਤੇ ਉਨ੍ਹਾਂ ਦੀ ਸਰਕਾਰ ਦਾ ਤੀਜਾ ਟੈਕਸ ਮੁਕਤ ਬਜਟ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਕਈ ਨਕਾਰਾਤਮਕ ਮਾਰਕੇ ਮਿਲੇ ਸਨ ਪਰ ਸਾਡੀ ਸਰਕਾਰ ਰੰਗਲਾ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਨੌਕਰੀਆਂ, ਉਦਯੋਗ ਅਤੇ ਹੋਰ ਹਰ ਖੇਤਰ ਲਈ ਫੰਡ ਰੱਖੇ ਗਏ ਹਨ, ਜੋ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਗੇ।

ਇਹ ਵੀ ਪੜ੍ਹੋ: ਭਵਿੱਖ ਵਿੱਚ ਭਾਰਤ ਅਤੇ ਚੀਨ ਵਿਚਕਾਰ ਸਮੱਸਿਆਵਾਂ ਰਹਿਣਗੀਆਂ, 2020 ਵਿੱਚ ਜੋ ਹੋਇਆ ਉਹ ਮਸਲੇ ਨੂੰ ਹੱਲ ਕਰਨ ਦਾ ਤਰੀਕਾ ਨਹੀਂ – ਜੈਸ਼ੰਕਰ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਤੀਜਾ ਟੈਕਸ ਮੁਕਤ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਬਜਟ ਸੂਬੇ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਬਜਟ ਇੱਕ ਪਾਸੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਯਕੀਨੀ ਬਣਾ ਕੇ ਆਮ ਆਦਮੀ ਦੀ ਕਿਸਮਤ ਨੂੰ ਹੋਰ ਬਦਲੇਗਾ ਅਤੇ ਦੂਜੇ ਪਾਸੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਬਜਟ ਸੂਬੇ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਬਜਟ ਸੂਬਾ ਸਰਕਾਰ ਦੀਆਂ ਵਿਹਾਰਕ ਨੀਤੀਆਂ ਦੇ ਨਾਲ ਸੂਬੇ ਦੀ ਤਰੱਕੀ ਵਿੱਚ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੁਹਤ ਖੁਸ਼ੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪ੍ਰਤੀ ਵਿਅਕਤੀ ਆਮਦਨ ਵਿੱਚ ਪੰਜਾਬ ਦੇਸ਼ ਭਰ ਵਿੱਚ 15ਵੇਂ ਸਥਾਨ ‘ਤੇ ਹੈ ਅਤੇ ਸੂਬੇ ਦੀ ਆਰਥਿਕ ਵਿਕਾਸ ਦਰ ਵਿੱਚ ਲਗਾਤਾਰ ਮਜ਼ਬੂਤੀ ਆ ਰਹੀ ਹੈ, ਜਿਸ ਸਦਕਾ ਮੌਜੂਦਾ ਸਾਲ ਵਿੱਚ ਨੌਂ ਫ਼ੀਸਦ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਸਮੇਂ ਪਿਛਲੀ ਸਰਕਾਰਾਂ ਦੀਆਂ ਮਾੜੀਆਂ ਕਾਰਗੁਜ਼ਾਰੀਆਂ ਕਰ ਕੇ ਸੂਬੇ ਦੀ ਆਰਥਿਕ ਸਥਿਤੀ ਬਹੁਤ ਕਮਜ਼ੋਰ ਸੀ ਪਰ ਸਾਡੇ ਪਹਿਲੇ ਬਜਟ ਵਿੱਚ ਕੀਤੇ ਵਾਅਦੇ ਅਨੁਸਾਰ ਸਰਕਾਰ ਵੱਲੋਂ ਸੂਬੇ ਦੀ ਵਿਗੜਦੀ ਵਿੱਤੀ ਸਥਿਤੀ ਨੂੰ ਸੰਭਾਲ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਆਪਣੇ ਟੈਕਸ ਮਾਲੀਏ ਵਿੱਚ ਮੌਜੂਦਾ ਸਾਲ ਵਿੱਚ ਵੀ ਦੋਹਰੇ ਅੰਕਾਂ ਦੀ ਵਾਧਾ ਦਰਜ ਕੀਤਾ ਗਿਆ ਹੈ, ਫ਼ਰਵਰੀ 2025 ਤੱਕ 14 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਆਬਕਾਰੀ, ਮਾਲੀਆ ਅਤੇ ਜੀ.ਐਸ.ਟੀ. ਵਿੱਚ ਪ੍ਰਭਾਵਸ਼ਾਲੀ ਵਾਧਾ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸਾਡਾ ਆਪਣਾ ਟੈਕਸ ਮਾਲੀਆ ਵਿੱਤੀ ਸਾਲ 2021-22 ਵਿੱਚ 37,327 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਵਿੱਚ 57,919 ਕਰੋੜ ਰੁਪਏ ਹੋ ਗਿਆ ਹੈ। ਭਾਵ ਮੌਜੂਦਾ ਸਰਕਾਰ ਦੇ ਸਿਰਫ਼ ਤਿੰਨ ਸਾਲਾਂ ਵਿੱਚ 20,500 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1 ਮਾਰਚ, 2025 ਤੋਂ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਪੁਲਿਸ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਲਗਪਗ 400 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਜਟ ਵਿੱਚ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਲਈ 585 ਕਰੋੜ ਰੁਪਏ (ਪ੍ਰਤੀ ਹਲਕਾ 5 ਕਰੋੜ ਰੁਪਏ) ਦੇ ਬਜਟ ਦਾ ਉਪਬੰਧ ਪ੍ਰਸਤਾਵਿਤ ਕੀਤਾ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਵਿਕਾਸ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਪ੍ਰਤੀ ਸੰਵੇਦਨਸ਼ੀਲ ਹੈ, ਜਿਸ ਲਈ ਸਿੰਜਾਈ ਤੋਂ ਵਾਂਝੇ ਰਹੇ ਖੇਤਰਾਂ ਵਿੱਚ ਨਹਿਰੀ ਪਾਣੀ ਪਹੁੰਚਾਉਣ ਲਈ ਸਤਹੀ ਜਲ ਪ੍ਰੋਜੈਕਟਾਂ ਸਬੰਧੀ 8,227 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰੋਜੈਕਟ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟੇਲਾਂ ਤੱਕ ਪਾਣੀ ਪੁੱਜਦਾ ਕਰਨ ਅਤੇ ਨਹਿਰੀ ਸਿੰਜਾਈ ਸਹੂਲਤਾਂ ਦਾ ਵਿਸਥਾਰ ਕਰਨ ਲਈ ਸਰਕਾਰ ਨੇ ਸੂਬੇ ਭਰ ਵਿੱਚ ਜਲ ਸਰੋਤਾਂ ਦੀ ਲਾਈਨਿੰਗ ਅਤੇ ਨਵੀਨੀਕਰਨ ਨੂੰ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿੱਤੀ ਸਾਲ 2025-26 ਵਿੱਚ 315 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 63,000 ਹੈਕਟੇਅਰ ਰਕਬੇ ਨੂੰ ਇਨ੍ਹਾਂ ਪ੍ਰੋਜੈਕਟਾਂ ਅਧੀਨ ਕਵਰ ਕੀਤਾ ਜਾਵੇਗਾ, ਜਿਸ ਵਿੱਚ ਭੂਮੀਗਤ ਪਾਈਪਲਾਈਨਾਂ ਵਿਛਾਉਣਾ ਵੀ ਸ਼ਾਮਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਰਾਹੀਂ ਅਗਲੇ ਸਾਲ ਸੂਬੇ ਭਰ ਵਿੱਚ 2.5 ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਰੌਸ਼ਨ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੌਜੂਦਾ ਬਜਟ ਵਿੱਚ ਵੱਖ-ਵੱਖ ਉਦਯੋਗਾਂ ਲਈ ਵਿੱਤੀ ਇਮਦਾਦ ਵਧਾ ਕੇ 250 ਕਰੋੜ ਰੁਪਏ ਕਰ ਦਿੱਤੀ ਗਈ ਹੈ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਅਲਾਟਮੈਂਟ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਉਦਯੋਗਿਕ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਦਰਸਾਉਣ ਲਈ 80 ਕਰੋੜ ਰੁਪਏ ਦੀ ਲਾਗਤ ਨਾਲ ‘ਯੂਨਿਟੀ ਮਾਲ’ ਦੇ ਨਿਰਮਾਣ ਦਾ ਉਪਬੰਧ ਸੂਬੇ ਦੀਆਂ ਵਿਭਿੰਨ ਖੇਤਰੀ ਪ੍ਰਾਪਤੀਆਂ ਨੂੰ ਉਜਾਗਰ ਕਰ ਕੇ ਸੂਬੇ ਨੂੰ ਉਦਯੋਗ ਦੇ ਕੇਂਦਰ ਵਜੋਂ ਵਿਕਸਤ ਕਰਨ ਵਿੱਚ ਬਹੁਤ ਲਾਹੇਵੰਦ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ 2025-26 ਦੇ ਬਜਟ ਵਿੱਚ ਉਦਯੋਗਿਕ ਖੇਤਰ ਲਈ 3,426 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਵਿੱਚ ਸਬਸਿਡੀ ਵਾਲੀ ਬਿਜਲੀ ਵੀ ਸ਼ਾਮਲ ਹੈ ਕਿਉਂਕਿ ਸੂਬਾ ਸਰਕਾਰ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹੁਨਰ ਸਿਖਲਾਈ ਅਤੇ ਕਰੀਅਰ ਕੌਂਸਲਿੰਗ ਰਾਹੀਂ ਰੋਜ਼ਗਾਰ ਦੇ ਮੌਕੇ ਵਧਾਉਣ ਲਈ, 2025-26 ਦੇ ਬਜਟ ਵਿੱਚ 230 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 50 ਫ਼ੀਸਦ ਵੱਧ ਹੈ, ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ‘ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ‘ਸਿਹਤ ਕਾਰਡ’ ਪ੍ਰਦਾਨ ਕਰਕੇ ਸੂਬੇ ਦੇ 65 ਲੱਖ ਪਰਿਵਾਰਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਏਗੀ, ਜਿਸ ਨਾਲ ਇਹ ਪਰਿਵਾਰ ਪੰਜਾਬ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਨੌਕਰੀਆਂ ਸੂਬੇ ਦੇ ਮੁੱਖ ਖੇਤਰ ਹਨ, ਇਸ ਲਈ ਪੰਜਾਬ ਸਰਕਾਰ ਨੇ ਕੁੱਲ ਬਜਟ ਖਰਚ ਦਾ 11 ਫ਼ੀਸਦੀ ਭਾਵ 18,047 ਕਰੋੜ ਰੁਪਏ ਅਲਾਟ ਕੀਤੇ ਹਨ, ਜਿਸ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਨੂੰ ਸਭ ਤੋਂ ਪ੍ਰਭਾਵੀ ਹਥਿਆਰ ਵਜੋਂ ਵਰਤਿਆ ਜਾ ਸਕਦਾ ਹੈ, ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2025-26 ਦੇ ਬਜਟ ਵਿੱਚ ਖੇਡਾਂ ਲਈ 979 ਕਰੋੜ ਰੁਪਏ ਦਾ ਰਿਕਾਰਡ ਤੋੜ ਬਜਟ ਅਲਾਟ ਕੀਤਾ ਹੈ – ਜੋ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਕਾਨੂੰਨ ਵਿਵਸਥਾ ‘ਤੇ ਸਖ਼ਤ ਨਜ਼ਰ ਰੱਖਣ ਅਤੇ ਅਪਰਾਧ ਨਾਲ ਨਜਿੱਠਣ ਲਈ ਪੁਲਿਸ ਫੋਰਸ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿੱਚ ਵੱਖ-ਵੱਖ ਭਲਾਈ ਸਕੀਮਾਂ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਸਮਾਜ ਦੇ ਸਾਰੇ ਦੱਬੇ-ਕੁਚਲੇ ਵਰਗਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਸੰਪੂਰਨ ਵਿਕਾਸ ‘ਤੇ ਪੂਰਾ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਵਿਆਪਕ ਵਿਕਾਸ, ਨਹਿਰੀ ਪ੍ਰਣਾਲੀ ਦੀ ਸਫਾਈ ਅਤੇ ਮਜ਼ਬੂਤੀ, ਜਨਤਕ ਆਵਾਜਾਈ ਖੇਤਰ ਦੇ ਨਵੀਨੀਕਰਨ, ਬਿਜਲੀ ਸਬਸਿਡੀ ਅਤੇ ਹੋਰ ਖੇਤਰਾਂ ਦਾ ਵੀ ਢੁਕਵਾਂ ਖਿਆਲ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਬਜਟ ਯਕੀਨੀ ਬਣਾਏਗਾ ਕਿ ਪੰਜਾਬ ਦੇਸ਼ ‘ਚੋਂ ਮੋਹਰੀ ਸੂਬਾ ਬਣ ਕੇ ਉੱਭਰੇ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦਾ ਸੰਕੇਤ ਹੈ, ਜਿਸ ਦਾ ਲਾਭ ਹਰੇਕ ਪੰਜਾਬੀ ਨੂੰ ਹੋਵੇਗਾ।

ਭਵਿੱਖ ਵਿੱਚ ਭਾਰਤ ਅਤੇ ਚੀਨ ਵਿਚਕਾਰ ਸਮੱਸਿਆਵਾਂ ਰਹਿਣਗੀਆਂ, 2020 ਵਿੱਚ ਜੋ ਹੋਇਆ ਉਹ ਮਸਲੇ ਨੂੰ ਹੱਲ ਕਰਨ ਦਾ ਤਰੀਕਾ ਨਹੀਂ – ਜੈਸ਼ੰਕਰ

0

ਨਵੀਂ ਦਿੱਲੀ, 27 ਮਾਰਚ 2025 – ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਭਵਿੱਖ ਵਿੱਚ ਵੀ ਭਾਰਤ ਅਤੇ ਚੀਨ ਵਿਚਕਾਰ ਸਮੱਸਿਆਵਾਂ ਰਹਿਣਗੀਆਂ। ਉਨ੍ਹਾਂ ਕਿਹਾ ਕਿ 2020 ਵਿੱਚ ਜੋ ਵੀ ਹੋਇਆ, ਉਹ ਮੁੱਦਿਆਂ ਨੂੰ ਹੱਲ ਕਰਨ ਦਾ ਤਰੀਕਾ ਨਹੀਂ ਸੀ।

ਜੈਸ਼ੰਕਰ ਨੇ ਐਨਜੀਓ ਏਸ਼ੀਆ ਸੋਸਾਇਟੀ ਦੇ ਇੱਕ ਪ੍ਰੋਗਰਾਮ ਵਿੱਚ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਭਵਿੱਖ ਵਿੱਚ ਭਾਰਤ ਅਤੇ ਚੀਨ ਵਿਚਕਾਰ ਸਮੱਸਿਆਵਾਂ ਹੋਣਗੀਆਂ, ਪਰ ਉਨ੍ਹਾਂ ਨੂੰ ਹੱਲ ਕਰਨ ਦੇ ਹੋਰ ਵੀ ਤਰੀਕੇ ਹਨ।

ਇਹ ਵੀ ਪੜ੍ਹੋ: IPL ‘ਚ ਕੋਲਕਾਤਾ ਨੇ ਜਿੱਤਿਆ ਪਹਿਲਾ ਮੈਚ: ਰਾਜਸਥਾਨ ਲਗਾਤਾਰ ਦੂਜਾ ਮੈਚ ਹਾਰਿਆ

ਭਾਰਤੀ ਵਿਦੇਸ਼ ਮੰਤਰੀ ਨੇ ਕਿਹਾ ਕਿ ਸਾਨੂੰ ਲੱਗਦਾ ਹੈ ਕਿ ਅਕਤੂਬਰ 2024 ਤੋਂ ਬਾਅਦ ਸਬੰਧਾਂ ਵਿੱਚ ਕੁਝ ਸੁਧਾਰ ਹੋਇਆ ਹੈ। ਅਸੀਂ ਕਦਮ-ਦਰ-ਕਦਮ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਦੇਖ ਰਹੇ ਹਾਂ ਕਿ ਕੀ ਅਸੀਂ 2020 ਵਿੱਚ ਹੋਏ ਨੁਕਸਾਨ ਦੀ ਭਰਪਾਈ ਕਰ ਸਕਦੇ ਹਾਂ।

15 ਜੂਨ, 2020 ਨੂੰ, ਚੀਨ ਨੇ ਅਭਿਆਸ ਦੇ ਬਹਾਨੇ ਪੂਰਬੀ ਲੱਦਾਖ ਦੇ ਸਰਹੱਦੀ ਖੇਤਰਾਂ ਵਿੱਚ ਫੌਜਾਂ ਇਕੱਠੀਆਂ ਕੀਤੀਆਂ ਸਨ। ਇਸ ਤੋਂ ਬਾਅਦ ਕਈ ਥਾਵਾਂ ‘ਤੇ ਘੁਸਪੈਠ ਦੀਆਂ ਘਟਨਾਵਾਂ ਵਾਪਰੀਆਂ।

ਭਾਰਤ ਸਰਕਾਰ ਨੇ ਵੀ ਇਸ ਖੇਤਰ ਵਿੱਚ ਚੀਨ ਦੇ ਬਰਾਬਰ ਫੌਜ ਤਾਇਨਾਤ ਕੀਤੀ ਸੀ। ਹਾਲਾਤ ਇੰਨੇ ਖਰਾਬ ਹੋ ਗਏ ਕਿ LAC ‘ਤੇ ਗੋਲੀਆਂ ਚੱਲ ਗਈਆਂ।

ਇਸ ਦੌਰਾਨ, 15 ਜੂਨ ਨੂੰ ਗਲਵਾਨ ਘਾਟੀ ਵਿੱਚ ਚੀਨੀ ਫੌਜ ਨਾਲ ਹੋਈ ਝੜਪ ਵਿੱਚ 20 ਭਾਰਤੀ ਸੈਨਿਕ ਸ਼ਹੀਦ ਹੋ ਗਏ ਸਨ। ਬਾਅਦ ਵਿੱਚ ਭਾਰਤ ਨੇ ਵੀ ਇਸਦਾ ਢੁਕਵਾਂ ਜਵਾਬ ਦਿੱਤਾ। ਇਸ ਵਿੱਚ ਲਗਭਗ 60 ਚੀਨੀ ਸੈਨਿਕ ਮਾਰੇ ਗਏ ਸਨ।

IPL ‘ਚ ਕੋਲਕਾਤਾ ਨੇ ਜਿੱਤਿਆ ਪਹਿਲਾ ਮੈਚ: ਰਾਜਸਥਾਨ ਲਗਾਤਾਰ ਦੂਜਾ ਮੈਚ ਹਾਰਿਆ

0

– ਕੁਇੰਟਨ ਡੀ ਕੌਕ 97 ਦੌੜਾਂ ਬਣਾ ਕੇ ਨਾਬਾਦ ਰਹੇ

ਗੁਹਾਟੀ, 27 ਮਾਰਚ 2025 – ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੇ ਆਈਪੀਐਲ-18 ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਬੁੱਧਵਾਰ ਨੂੰ ਰਾਜਸਥਾਨ ਰਾਇਲਜ਼ (RR) ਨੂੰ 8 ਵਿਕਟਾਂ ਨਾਲ ਹਰਾਇਆ। ਕੁਇੰਟਨ ਡੀ ਕੌਕ ਨੇ ਲਗਾਤਾਰ ਦੋ ਛੱਕੇ ਲਗਾ ਕੇ ਟੀਮ ਨੂੰ ਜਿੱਤ ਦਿਵਾਈ।

ਕੇਕੇਆਰ ਨੇ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਰਾਜਸਥਾਨ ਨੇ 9 ਵਿਕਟਾਂ ਗੁਆ ਕੇ 151 ਦੌੜਾਂ ਬਣਾਈਆਂ। ਟੀਮ ਵੱਲੋਂ ਧਰੁਵ ਜੁਰੇਲ ਨੇ 33 ਦੌੜਾਂ ਅਤੇ ਕਪਤਾਨ ਰਿਆਨ ਪਰਾਗ ਨੇ 25 ਦੌੜਾਂ ਬਣਾਈਆਂ। ਕੋਲਕਾਤਾ ਨੇ 152 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 17.3 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ ਪਿੱਛਾ ਕੀਤਾ। ਕੁੱਕ 97 ਦੌੜਾਂ ਬਣਾ ਕੇ ਨਾਬਾਦ ਰਹੇ। ਅੰਗਕ੍ਰਿਸ਼ ਰਘੂਵੰਸ਼ੀ 22 ਦੌੜਾਂ ਬਣਾ ਕੇ ਨਾਬਾਦ ਰਹੇ।

ਇਹ ਵੀ ਪੜ੍ਹੋ: ਬੀਤੇ ਦਿਨ 26 ਮਾਰਚ ਦੀਆਂ ਦੀਆਂ ਚੋਣਵੀਆਂ ਖਬਰਾਂ (27-3-2025)

ਟਾਸ ਹਾਰਨ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ 20 ਓਵਰਾਂ ਵਿੱਚ 8 ਵਿਕਟਾਂ ‘ਤੇ 151 ਦੌੜਾਂ ਬਣਾਈਆਂ। ਧਰੁਵ ਜੁਰੇਲ 33 ਦੌੜਾਂ ਦੇ ਕੇ ਸਭ ਤੋਂ ਵੱਧ ਸਕੋਰਰ ਰਿਹਾ। ਯਸ਼ਸਵੀ ਜੈਸਵਾਲ ਨੇ 29 ਅਤੇ ਕਪਤਾਨ ਰਿਆਨ ਪਰਾਗ ਨੇ 25 ਦੌੜਾਂ ਬਣਾਈਆਂ। ਕੋਲਕਾਤਾ ਲਈ ਹਰਸ਼ਿਤ ਰਾਣਾ, ਵੈਭਵ ਅਰੋੜਾ, ਮੋਇਨ ਅਲੀ ਅਤੇ ਵਰੁਣ ਚੱਕਰਵਰਤੀ ਨੇ 2-2 ਵਿਕਟਾਂ ਲਈਆਂ। ਕੇਕੇਆਰ ਵੱਲੋਂ ਮੋਇਨ ਅਲੀ ਅਤੇ ਵਰੁਣ ਚੱਕਰਵਰਤੀ ਨੇ ਬਹੁਤ ਹੀ ਕਿਫ਼ਾਇਤੀ ਗੇਂਦਬਾਜ਼ੀ ਕੀਤੀ।

ਬੀਤੇ ਦਿਨ 26 ਮਾਰਚ ਦੀਆਂ ਦੀਆਂ ਚੋਣਵੀਆਂ ਖਬਰਾਂ (27-3-2025)

0

ਪੰਜਾਬ ਸਰਕਾਰ ਵੱਲੋਂ 2025-26 ਦਾ ਬਜਟ ਪੇਸ਼, ਪੜ੍ਹੋ ਕੀ-ਕੀ ਹੈ ਬਜਟ ‘ਚ ਖਾਸ

ਚੰਡੀਗੜ੍ਹ, 26 ਮਾਰਚ 2025 – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ਕੀਤਾ। ਉਨ੍ਹਾਂ ਨੇ ‘ਬਦਲਦਾ ਪੰਜਾਬ’ ਦੇ ਵਿਸ਼ੇ ‘ਤੇ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ।,,,,,,ਅੱਗੇ ਪੜ੍ਹੋ

ਔਰਤਾਂ ਨੂੰ 1100 ਰੁਪਏ ਦੇਣ ਬਾਰੇ ਹਰਪਾਲ ਚੀਮਾ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

ਚੰਡੀਗੜ੍ਹ, 26 ਮਾਰਚ 2025 – ਪੰਜਾਬ ਵਿਧਾਨ ਸਭਾ ‘ਚ ਬਜਟ ਪੇਸ਼ ਕਰਨ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਔਰਤਾਂ ਨੂੰ 1100-1100 ਰੁਪਏ ਦੇਣ ਬਾਰੇ ਹਰਪਾਲ ਚੀਮਾ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਤੋਂ ਸਰਵੇ ਕਰਵਾ ਰਹੇ ਹਨ ਅਤੇ ਵਿਚਾਰ-ਚਰਚਾ ਜਾਰੀ ਹੈ। ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ,,,,,,ਅੱਗੇ ਪੜ੍ਹੋ

ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ 37 ਦਿਨਾਂ ਬਾਅਦ ਹਟਾਇਆ, ਜਾਣੋ ਕਿਉਂ

ਪੰਜਾਬ ਸਰਕਾਰ ਨੇ ਸਿਰਫ਼ 37 ਦਿਨਾਂ ਬਾਅਦ ਹੀ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਜੀ. ਨਾਗੇਸ਼ਵਰ ਰਾਓ ਨੂੰ ਹਟਾ ਦਿੱਤਾ ਹੈ। ਉਨ੍ਹਾਂ ਨੂੰ ਹੁਣ ਏਡੀਜੀਪੀ ਪ੍ਰੋਵੀਜ਼ਨਿੰਗ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਹੁਣ ਆਈਪੀਐਸ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਤਾਇਨਾਤ ਕੀਤਾ ਗਿਆ ਹੈ,,,,,,ਅੱਗੇ ਪੜ੍ਹੋ

ਡੋਨਾਲਡ ਟਰੰਪ ਨੇ ਲਿਆ ਵੱਡਾ ਫੈਸਲਾ: ਵੋਟਿੰਗ ਨਿਯਮਾਂ ਵਿੱਚ ਕੀਤਾ ਬਦਲਾਅ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਚੋਣ ਪ੍ਰਕਿਰਿਆ ਨੂੰ ਬਦਲਣ ਵਾਲੇ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ। ਇਸ ਤਹਿਤ ਅਮਰੀਕੀ ਨਾਗਰਿਕਾਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਨਾਗਰਿਕਤਾ ਦਾ,,,,,,ਅੱਗੇ ਪੜ੍ਹੋ

ਪੰਜਾਬ ਨੇ ਗੁਜਰਾਤ ਨੂੰ 11 ਦੌੜਾਂ ਨਾਲ ਹਰਾਇਆ: ਆਖਰੀ 6 ਓਵਰਾਂ ਵਿੱਚ 76 ਦੌੜਾਂ ਦਾ ਕੀਤਾ ਬਚਾਅ

ਅਹਿਮਦਾਬਾਦ, 26 ਮਾਰਚ 2025 – ਆਈਪੀਐਲ-18 ਦੇ 5ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੇ ਗੁਜਰਾਤ ਟਾਈਟਨਸ (ਜੀਟੀ) ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਸੋਮਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਾਬ ਨੇ 20 ਓਵਰਾਂ ਵਿੱਚ 5 ਵਿਕਟਾਂ ਗੁਆ ਕੇ,,,,,,ਅੱਗੇ ਪੜ੍ਹੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27-3-2025

0

ਸਲੋਕ ਮਃ ੫ ॥
ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭੁ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥ ਪਉੜੀ ॥ ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥
ਵੀਰਵਾਰ, ੧੪ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੭ ਮਾਰਚ, ੨੦੨੫ (ਅੰਗ : ੯੬੩)

ਪੰਜਾਬੀ ਵਿਆਖਿਆ:-
ਸਲੋਕ ਮਃ ੫ ॥
ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ । ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ । ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ । ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ । ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ ।੧। ਹੇ ਨਾਨਕ! ਪੂਰਾ ਗੁਰੂ (ਤਾਂ ਇਹ) ਮਤਿ ਦੇਂਦਾ ਹੈ ਕਿ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ ਉਂਞ) ਜਪ ਤਪ ਸੰਜਮ (ਆਦਿਕ ਕਰਮ-ਕਾਂਡ) ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਹੇ ਹਨ, ਰਜ਼ਾ ਅਨੁਸਾਰ ਹੀ ਪ੍ਰਭੂ (ਇਸ ਕਰਮ ਕਾਂਡ ਵਿਚੋਂ ਜੀਵਾਂ ਨੂੰ) ਕੱਢ ਲੈਂਦਾ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ ਜੂਨਾਂ ਵਿਚ ਭਟਕਦਾ ਹੈ, ਰਜ਼ਾ ਵਿਚ ਹੀ ਪ੍ਰਭੂ (ਜੀਵ ਉਤੇ) ਬਖ਼ਸ਼ਸ਼ ਕਰਦਾ ਹੈ । ਉਸ ਦੀ ਰਜ਼ਾ ਵਿਚ ਹੀ (ਜੀਵ ਨੂੰ) ਦੁੱਖ ਸੁਖ ਭੋਗਣਾ ਪੈਂਦਾ ਹੈ, ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਜੀਵਾਂ ਉਤੇ) ਮੇਹਰ ਕਰਦਾ ਹੈ । ਪ੍ਰਭੂ ਆਪਣੀ ਰਜ਼ਾ ਵਿਚ ਹੀ ਸਰੀਰ ਬਣਾ ਕੇ (ਉਸ ਵਿਚ) ਜਿੰਦ ਪਾ ਦੇਂਦਾ ਹੈ, ਰਜ਼ਾ ਵਿਚ ਹੀ ਜੀਵਾਂ ਨੂੰ ਭੋਗਾਂ ਵਲ ਪ੍ਰੇਰਦਾ ਹੈ ਤੇ ਰਜ਼ਾ ਅਨੁਸਾਰ ਹੀ ਭੋਗਾਂ ਵਲੋਂ ਰੋਕਦਾ ਹੈ । ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਕਿਸੇ ਨੂੰ) ਨਰਕ ਵਿਚ ਤੇ (ਕਿਸੇ ਨੂੰ) ਸੁਰਗ ਵਿਚ ਪਾਂਦਾ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਦਾ ਨਾਸ ਹੋ ਜਾਂਦਾ ਹੈ । ਆਪਣੀ ਰਜ਼ਾ ਅਨੁਸਾਰ ਹੀ ਜਿਸ ਮਨੁੱਖ ਨੂੰ ਬੰਦਗੀ ਵਿਚ ਜੋੜਦਾ ਹੈ (ਉਹ ਮਨੁੱਖ ਬੰਦਗੀ ਕਰਦਾ ਹੈ, ਪਰ) ਹੇ ਨਾਨਕ! ਬੰਦਗੀ ਕਰਨ ਵਾਲੇ ਬੰਦੇ ਬਹੁਤ ਵਿਰਲੇ ਵਿਰਲੇ ਹਨ ।੨। ਪ੍ਰਭੂ ਦੇ ਸੱਚੇ ਨਾਮ ਦੀਆਂ ਸਿਫ਼ਤਾਂ (ਕਰ ਕੇ ਤੇ) ਸੁਣ ਸੁਣ ਕੇ ਮੇਰੇ ਅੰਦਰ ਜਿੰਦ ਪੈਂਦੀ ਹੈ (ਮੈਨੂੰ ਆਤਮਕ ਜੀਵਨ ਹਾਸਲ ਹੁੰਦਾ ਹੈ), (ਪ੍ਰਭੂ ਦਾ ਨਾਮ) ਪਸ਼ੂ-ਸੁਭਾਵ, ਪ੍ਰੇਤ-ਸੁਭਾਵ ਤੇ ਗਿਆਨ-ਹੀਣਾਂ ਨੂੰ ਇਕ ਖਿਨ ਵਿਚ ਤਾਰ ਲੈਂਦਾ ਹੈ । ਹੇ ਪ੍ਰਭੂ! ਦਿਨ ਰਾਤ ਸਦਾ ਹੀ ਤੇਰਾ ਨਾਮ ਜਪਣਾ ਚਾਹੀਦਾ ਹੈ, ਤੇਰੇ ਨਾਮ ਦੀ ਰਾਹੀਂ (ਮਾਇਆ ਦੀ) ਡਰਾਉਣੀ ਭੁੱਖ ਤ੍ਰੇਹ ਮਿਟ ਜਾਂਦੀ ਹੈ । ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ ਉਸ ਦੇ ਮਨ ਵਿਚੋਂ (ਵਿਕਾਰ-) ਰੋਗ ਸਹਸਾ ਤੇ ਦੁੱਖ ਦੂਰ ਹੋ ਜਾਂਦਾ ਹੈ । ਪਰ ਇਹ ਨਾਮ-ਹੀਰਾ ਉਸ ਮਨੁੱਖ ਨੂੰ ਹੀ ਹਾਸਲ ਹੁੰਦਾ ਹੈ ਜਿਹੜਾ ਗੁਰੂ ਦੇ ਸ਼ਬਦ ਵਿਚ ਰਚ-ਮਿਚ ਜਾਂਦਾ ਹੈ । ਹੇ ਖੰਡਾਂ ਬ੍ਰਹਮੰਡਾਂ ਦੇ ਬੇਅੰਤ ਜੀਵਾਂ ਨੂੰ ਤਾਰਨ ਵਾਲੇ ਪ੍ਰਭੂ! ਹੇ ਸਦਾ-ਥਿਰ ਰਹਿਣ ਵਾਲੇ ਮੇਰੇ ਪਿਆਰੇ! ਤੇਰੀ ਸੋਭਾ ਤੈਨੂੰ ਹੀ ਫਬਦੀ ਹੈ (ਆਪਣੀ ਵਡਿਆਈ ਤੂੰ ਆਪ ਹੀ ਜਾਣਦਾ ਹੈਂ) ।੧੨।

English Translation:

SHALOK, FIFTH MEHL:

The Bani of the Guru’s Word is Ambrosial Nectar; its taste is sweet. The Name of the Lord is Ambrosial Nectar. Meditate in remembrance on the Lord in your mind, body and heart; twenty-four hours a day, sing His Glorious Praises. Listen to these Teachings, O Sikhs of the Guru. This is the true purpose of life. This priceless human life will be made fruitful; embrace love for the Lord in your mind. Celestial peace and absolute bliss come when one meditates on God — suffering is dispelled. O Nanak, chanting the Naam, the Name of the Lord, peace wells up, and one obtains a place in the Court of the Lord. || 1 || FIFTH MEHL: O Nanak, meditate on the Naam, the Name of the Lord; this is the Teaching imparted by the Perfect Guru. In the Lord’s Will, they practice meditation, austerity and self-discipline; in the Lord’s Will, they are released. In the Lord’s Will, they are made to wander in reincarnation; in the Lord’s Will, they are forgiven. In the Lord’s Will, pain and pleasure are experienced; in the Lord’s Will, actions are performed. In the Lord’s Will, clay is fashioned into form; in the Lord’s Will, His Light is infused into it. In the Lord’s Will, enjoyments are enjoyed; in the Lord’s Will, these enjoyments are denied. In the Lord’s Will, they are incarnated in heaven and hell; in the Lord’s Will, they fall to the ground. In the Lord’s Will, they are committed to His devotional worship and Praise; O Nanak, how rare are these! || 2 || PAUREE: Hearing, hearing of the glorious greatness of the True Name, I live. Even ignorant beasts and goblins can be saved, in an instant. Day and night, chant the Name, forever and ever. The most horrible thirst and hunger is satisfied through Your Name, O Lord. Disease, sorrow and pain run away, when the Name dwells within the mind. He alone attains his Beloved, who loves the Word of the Guru’s Shabad. The worlds and solar systems are saved by the Infinite Lord. Your glory is Yours alone, O my Beloved True Lord. || 12 ||

Thursday, 14th Chayt (Samvat 557 Nanakshahi) 27th March 2025 (Ang: 963)

ਅਰਨੀਵਾਲਾ ਸੇਖ਼ ਸੁਭਾਨ ਵਿੱਚ ਪੰਜਾਬ ਦੀ ਪਹਿਲੀ ਝੀਂਗਾ ਅਤੇ ਜਾਮੁਨ ਮੰਡੀ ਬਣੇਗੀ- ਵਿਧਾਇਕ ਜਗਦੀਪ ਕੰਬੋਜ ਗੋਲਡੀ

0

ਅਰਨੀਵਾਲਾ (ਜਲਾਲਾਬਾਦ) 26 ਮਾਰਚ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲਾਲਾਬਾਦ ਹਲਕੇ ਦੀ ਅਰਨੀਵਾਲਾ ਸੇਖ ਸੁਭਾਨ ਵਿਖੇ ਨਵੀਂ ਆਧੁਨਿਕ ਅਨਾਜ ਮੰਡੀ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਵੱਲੋਂ ਰੱਖੇ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ  ਗੁਰਮੀਤ ਸਿੰਘ ਖੁਡੀਆਂ ਨੇ ਕੀਤਾ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਇਸ ਮੌਕੇ ਵਿਧਾਨ ਸਭਾ ਵਿੱਚ ਸੂਚਿਤ ਕੀਤਾ ਕਿ ਅਰਨੀਵਾਲਾ ਸੇਖ ਸੁਭਾਨ ਵਿੱਚ ਅਨਾਜ ਮੰਡੀ ਬਣਾਉਣ ਲਈ ਨਗਰ ਪੰਚਾਇਤ ਤੋਂ 12 ਏਕੜ ਜਮੀਨ ਖਰੀਦ ਲਈ ਗਈ ਹੈ ਅਤੇ ਇਸ ਸਬੰਧੀ ਨਗਰ ਪੰਚਾਇਤ ਨੂੰ 1.14 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਮੰਡੀ ਲਈ ਸਥਾਨ ਦੀ ਨਿਸ਼ਾਨਦੇਹੀ ਕਰਵਾਉਣ ਤੋਂ ਇਲਾਵਾ ਇਸ ਸਥਾਨ ਦਾ ਮੰਡੀ ਬੋਰਡ ਦੇ ਨਾਂ ਤੇ ਰਜਿਸਟਰੀ ਅਤੇ ਇੰਤਕਾਲ ਵੀ ਹੋ ਗਿਆ ਹੈ ਅਤੇ ਵਿਭਾਗ ਨੇ ਇਸ ਨੂੰ ਮੁੱਖ ਯਾਰਡ ਵਜੋਂ ਪ੍ਰਵਾਨ ਕਰ ਲਿਆ ਗਿਆ ਹੈ।

ਦੂਜੀ ਵੱਡੀ ਕਾਟਨ ਮੰਡੀ ਵੀ ਇਸ ਅਨਾਜ ਮੰਡੀ ਦਾ ਹਿੱਸਾ ਹੋਵੇਗੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਅਨਾਜ ਮੰਡੀ ਜੋ ਕਿ ਮਾਰਕੀਟ ਕਮੇਟੀ ਅਰਨੀਵਾਲਾ ਦੇ ਅਧੀਨ ਹੋਵੇਗੀ ਵਿੱਚ ਪੰਜਾਬ ਦੀ ਪਹਿਲੀ ਝੀਂਗਾ ਮੱਛੀ ਮੰਡੀ ਵੀ ਸਥਾਪਿਤ ਕੀਤੀ ਜਾਵੇਗੀ । ਜਿਕਰਯੋਗ ਹੈ ਕਿ ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੱਡੀ ਪੱਧਰ ਤੇ ਝੀਂਗਾ ਪਾਲਣ ਹੁੰਦਾ ਹੈ ਪਰ ਇਸ ਦੇ ਮੰਡੀਕਰਨ ਲਈ ਕੋਈ ਮੰਡੀ ਪਹਿਲਾਂ ਤੋਂ ਨਹੀਂ ਸੀ ਅਤੇ ਕਿਸਾਨ ਪ੍ਰਾਈਵੇਟ ਵਪਾਰੀਆਂ ਤੇ ਨਿਰਭਰ ਸਨ, ਪਰ ਹੁਣ ਮੰਡੀ ਅਰਨੀ ਵਾਲਾ ਵਿੱਚ ਬਣਨ ਵਾਲੀ ਅਨਾਜ ਮੰਡੀ ਵਿੱਚ ਸੂਬੇ ਦੀ ਪਹਿਲੀ ਝੀਂਗਾ ਮੰਡੀ ਸਥਾਪਿਤ ਹੋਣ ਜਾ ਰਹੀ ਹੈ। ਇਸੇ ਤਰ੍ਹਾਂ ਇਸ ਇਲਾਕੇ ਵਿੱਚ ਜਾਮਣ ਦੀ ਖੇਤੀ ਵੀ ਕੀਤੀ ਜਾਂਦੀ ਹੈ ਅਤੇ ਇਸ ਜਾਮਣ ਦੇ ਮੰਡੀਕਰਨ ਲਈ ਵੀ ਅਰਨੀਵਾਲਾ ਵਿੱਚ ਜਾਮਣ ਮੰਡੀ ਵੀ ਸਥਾਪਿਤ ਕੀਤੀ ਜਾਵੇਗੀ, ਇਸ ਨਾਲ ਇਲਾਕੇ ਦੇ ਬਾਗਬਾਨਾਂ ਨੂੰ ਵੱਡਾ ਲਾਭ ਹੋਵੇਗਾ । ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਅਬੋਹਰ ਤੋਂ ਬਾਅਦ ਦੂਜੀ ਵੱਡੀ ਕਾਟਨ ਮੰਡੀ ਵੀ ਇਸ ਅਨਾਜ ਮੰਡੀ ਦਾ ਹਿੱਸਾ ਹੋਵੇਗੀ।

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਉਨਾਂ ਦੇ ਹਲਕੇ ਨੂੰ ਇਹ ਵੱਡੀ ਸੌਗਾਤ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ  ਗੁਰਮੀਤ ਸਿੰਘ ਖੁਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਕਿਸਾਨਾਂ ਲਈ ਵਰਦਾਨ ਸਿੱਧ ਹੋਵੇਗਾ। ਉਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਪੈਦਾਵਾਰ ਦੇ ਮੰਡੀਕਰਨ ਵਿੱਚ ਸੌਖ ਹੋਵੇਗੀ ਅਤੇ ਇਸ ਉਪਰਾਲੇ ਨਾਲ ਉਹਨਾਂ ਦੀ ਆਮਦਨ ਵਾਧੇ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇਗਾ।

ਦੇਸ਼ ‘ਚ ਨਹੀਂ ਹੋ ਰਹੇ UPI ਭੁਗਤਾਨ GPay, PhonePe ਯੂਜ਼ਰਸ ਨੇ ਕੀਤੀ ਸ਼ਿਕਾਇਤ

0

ਦੇਸ਼ ਵਿੱਚ ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਬੰਦ ਹੈ। ਡਾਊਨਡਿਟੇਟਰ ਦੇ ਅਨੁਸਾਰ, ਉਪਭੋਗਤਾਵਾਂ ਨੂੰ ਬੁੱਧਵਾਰ ਸ਼ਾਮ 7 ਵਜੇ ਤੋਂ UPI ਰਾਹੀਂ ਭੁਗਤਾਨ ਕਰਨ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 23,000 ਤੋਂ ਵੱਧ ਉਪਭੋਗਤਾਵਾਂ ਨੇ ਸ਼ਿਕਾਇਤ ਕੀਤੀ ਕਿ ਫੰਡ ਟ੍ਰਾਂਸਫਰ, ਭੁਗਤਾਨ ਅਤੇ ਲੌਗਇਨ ਐਕਸੈਸ ਨਹੀਂ ਹੋ ਰਿਹਾ ਹੈ।

ਜਾਣੋ PF ਪੈਸੇ ਕਢਵਾਉਣ ਦਾ ਆਸਾਨ ਤਰੀਕਾ, ਪੜ੍ਹੋ ਪੂਰੀ ਖਬਰ
ਗੂਗਲ ਪੇ, ਫੋਨ ਪੇ, ਪੇਟੀਐਮ, ਏਅਰਟੈੱਲ ਮਨੀ, ਐਚਡੀਐਫਸੀ, ਐਕਸਿਸ ਸਮੇਤ 10 ਤੋਂ ਵੱਧ ਬੈਂਕਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ।

82% ਲੋਕਾਂ ਨੂੰ ਭੁਗਤਾਨ ਕਰਨ ਚ ਸਮੱਸਿਆ

82% ਲੋਕਾਂ ਨੂੰ ਭੁਗਤਾਨ ਕਰਨ ਵਿੱਚ ਸਮੱਸਿਆ ਆ ਰਹੀ ਹੈ। ਡਾਊਨਡਿਟੇਟਰ ਦੇ ਅਨੁਸਾਰ, ਲਗਭਗ 82% ਲੋਕਾਂ ਨੂੰ ਭੁਗਤਾਨ ਕਰਨ ਵਿੱਚ ਸਮੱਸਿਆ ਆ ਰਹੀ ਹੈ। ਇਸ ਦੇ ਨਾਲ ਹੀ, 14% ਲੋਕਾਂ ਨੂੰ ਫੰਡ ਟ੍ਰਾਂਸਫਰ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲਗਭਗ 5% ਲੋਕਾਂ ਨੂੰ ਐਪ ਤੱਕ ਪਹੁੰਚ ਕਰਨ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਾਣੋ PF ਪੈਸੇ ਕਢਵਾਉਣ ਦਾ ਆਸਾਨ ਤਰੀਕਾ, ਪੜ੍ਹੋ ਪੂਰੀ ਖਬਰ

0

ਈਪੀਐਫਓ ਮੈਂਬਰ ਜਲਦੀ ਹੀ ਯੂਪੀਆਈ ਅਤੇ ਏਟੀਐਮ ਰਾਹੀਂ ਪੀਐਫ ਦੇ ਪੈਸੇ ਕਢਵਾ ਸਕਣਗੇ। ਇਸਦੀ ਸੀਮਾ ਇੱਕ ਲੱਖ ਰੁਪਏ ਤੱਕ ਹੋਵੇਗੀ। ਇਹ ਸਹੂਲਤ ਇਸ ਸਾਲ ਮਈ ਦੇ ਅੰਤ ਜਾਂ ਜੂਨ ਦੇ ਸ਼ੁਰੂ ਤੱਕ ਸ਼ੁਰੂ ਹੋਣ ਦੀ ਉਮੀਦ ਹੈ। ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੀ ਸਕੱਤਰ ਸੁਮਿਤਾ ਡਾਵਰਾ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਹਰਿਆਣਾ ਨੇ ਸੜਕਾਂ ‘ਤੇ ਲਾਸ਼ਾਂ ਰੱਖ ਕੇ ਵਿਰੋਧ ਪ੍ਰਦਰਸ਼ਨ ਕਰਨ ‘ਤੇ ਲਗਾਈ ਪਾਬੰਦੀ, ਹੋਵੇਗੀ ਸਜ਼ਾ
ਉਨ੍ਹਾਂ ਕਿਹਾ ਕਿ ਇਸ ਲਈ ਕਰਮਚਾਰੀਆਂ ਨੂੰ ਡੈਬਿਟ ਕਾਰਡ ਵਾਂਗ ਈਪੀਐਫਓ ਕਢਵਾਉਣਾ ਕਾਰਡ ਦਿੱਤਾ ਜਾਵੇਗਾ। ਇਸ ਨਾਲ ਉਹ ਤੁਰੰਤ ਏਟੀਐਮ ਤੋਂ ਪੈਸੇ ਕਢਵਾ ਸਕਣਗੇ। ਉਪਭੋਗਤਾ UPI ਰਾਹੀਂ ਆਪਣਾ PF ਬੈਲੇਂਸ ਵੀ ਚੈੱਕ ਕਰ ਸਕਣਗੇ। ਵਰਤਮਾਨ ਵਿੱਚ, EPFO ​​ਮੈਂਬਰਾਂ ਨੂੰ ਔਨਲਾਈਨ ਦਾਅਵਿਆਂ ਦੀ ਪ੍ਰਕਿਰਿਆ ਕਰਨ ਵਿੱਚ 2 ਹਫ਼ਤੇ ਤੱਕ ਦਾ ਸਮਾਂ ਲੱਗਦਾ ਹੈ।

ATM ਅਤੇ UPI ਤੋਂ PF ਦੇ ਪੈਸੇ ਕਿਵੇਂ ਕਢਵਾਉਣੇ ਹਨ?

ਇਸ ਨਵੀਂ ਪ੍ਰਕਿਰਿਆ ਵਿੱਚ, EPFO ​​ਆਪਣੇ ਗਾਹਕਾਂ ਨੂੰ ਇੱਕ ਵਿਸ਼ੇਸ਼ ATM ਕਾਰਡ ਜਾਰੀ ਕਰੇਗਾ, ਜੋ ਉਨ੍ਹਾਂ ਦੇ PF ਖਾਤੇ ਨਾਲ ਜੁੜਿਆ ਹੋਵੇਗਾ। ਇਸ ਕਾਰਡ ਦੀ ਵਰਤੋਂ ਕਰਕੇ, ਗਾਹਕ ਆਪਣੇ ਪੀਐਫ ਦੇ ਪੈਸੇ ਸਿੱਧੇ ਏਟੀਐਮ ਮਸ਼ੀਨਾਂ ਤੋਂ ਕਢਵਾ ਸਕਣਗੇ।

ਨੌਕਰੀ ਜਾਂ ਤੋਂ ਬਾਅਦ PF ਕਢਵਾਉਣ ਦਾ ਨਿਯਮ

UPI ਤੋਂ ਪੈਸੇ ਕਢਵਾਉਣ ਲਈ, ਤੁਹਾਨੂੰ ਆਪਣੇ PF ਖਾਤੇ ਨੂੰ UPI ਨਾਲ ਲਿੰਕ ਕਰਨਾ ਹੋਵੇਗਾ। ਇਸ ਤੋਂ ਬਾਅਦ, ਗਾਹਕ ਆਪਣੇ ਬੈਂਕ ਖਾਤੇ ਵਿੱਚ ਪੀਐਫ ਦੇ ਪੈਸੇ ਟ੍ਰਾਂਸਫਰ ਕਰ ਸਕਣਗੇ।

ਪੀਐਫ ਕਢਵਾਉਣ ਦੇ ਨਿਯਮਾਂ ਦੇ ਤਹਿਤ, ਜੇਕਰ ਕੋਈ ਮੈਂਬਰ ਆਪਣੀ ਨੌਕਰੀ ਗੁਆ ਦਿੰਦਾ ਹੈ, ਤਾਂ ਉਹ 1 ਮਹੀਨੇ ਬਾਅਦ ਆਪਣੇ ਪੀਐਫ ਖਾਤੇ ਵਿੱਚੋਂ 75% ਪੈਸੇ ਕਢਵਾ ਸਕਦਾ ਹੈ। ਇਸ ਨਾਲ ਉਹ ਬੇਰੁਜ਼ਗਾਰੀ ਦੌਰਾਨ ਆਪਣੀਆਂ ਜ਼ਰੂਰਤਾਂ ਪੂਰੀਆਂ ਕਰ ਸਕਦਾ ਹੈ। ਨੌਕਰੀ ਛੱਡਣ ਤੋਂ ਦੋ ਮਹੀਨਿਆਂ ਬਾਅਦ ਜਮ੍ਹਾ ਕੀਤੇ ਗਏ ਪੀਐਫ ਦੇ ਬਾਕੀ 25% ਨੂੰ ਕਢਵਾਇਆ ਜਾ ਸਕਦਾ ਹੈ।

ਪੀਐਫ ਕਢਵਾਉਣ ਦੇ ਆਮਦਨ ਟੈਕਸ ਨਿਯਮ

ਜੇਕਰ ਕੋਈ ਕਰਮਚਾਰੀ ਕਿਸੇ ਕੰਪਨੀ ਵਿੱਚ 5 ਸਾਲ ਦੀ ਸੇਵਾ ਪੂਰੀ ਕਰਦਾ ਹੈ ਅਤੇ ਉਹ ਪੀਐਫ ਕਢਵਾਉਂਦਾ ਹੈ, ਤਾਂ ਉਸ ‘ਤੇ ਕੋਈ ਆਮਦਨ ਟੈਕਸ ਦੇਣਦਾਰੀ ਨਹੀਂ ਹੈ। 5 ਸਾਲਾਂ ਦੀ ਮਿਆਦ ਇੱਕ ਜਾਂ ਵੱਧ ਕੰਪਨੀਆਂ ਲਈ ਵੀ ਵਧਾਈ ਜਾ ਸਕਦੀ ਹੈ। ਇੱਕੋ ਕੰਪਨੀ ਵਿੱਚ 5 ਸਾਲ ਪੂਰੇ ਕਰਨਾ ਜ਼ਰੂਰੀ ਨਹੀਂ ਹੈ।

ਜੇਕਰ ਕੋਈ ਕਰਮਚਾਰੀ 5 ਸਾਲ ਦੀ ਸੇਵਾ ਪੂਰੀ ਕਰਨ ਤੋਂ ਪਹਿਲਾਂ ਆਪਣੇ ਪੀਐਫ ਖਾਤੇ ਵਿੱਚੋਂ 50,000 ਰੁਪਏ ਤੋਂ ਵੱਧ ਕਢਵਾਉਂਦਾ ਹੈ, ਤਾਂ ਉਸਨੂੰ 10% ਟੀਡੀਐਸ ਦੇਣਾ ਪਵੇਗਾ। ਜੇਕਰ ਤੁਹਾਡੇ ਕੋਲ ਪੈਨ ਕਾਰਡ ਨਹੀਂ ਹੈ ਤਾਂ ਤੁਹਾਨੂੰ 30% ਟੀਡੀਐਸ ਦੇਣਾ ਪਵੇਗਾ। ਹਾਲਾਂਕਿ, ਜੇਕਰ ਕਰਮਚਾਰੀ ਫਾਰਮ 15G/15H ਜਮ੍ਹਾ ਕਰਦਾ ਹੈ, ਤਾਂ ਕੋਈ ਟੀਡੀਐਸ ਨਹੀਂ ਕੱਟਿਆ ਜਾਂਦਾ।

ਹਰਿਆਣਾ ਨੇ ਸੜਕਾਂ ‘ਤੇ ਲਾਸ਼ਾਂ ਰੱਖ ਕੇ ਵਿਰੋਧ ਪ੍ਰਦਰਸ਼ਨ ਕਰਨ ‘ਤੇ ਲਗਾਈ ਪਾਬੰਦੀ, ਹੋਵੇਗੀ ਸਜ਼ਾ

0

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ 10ਵੇਂ ਦਿਨ ਦੀ ਕਾਰਵਾਈ ਜਾਰੀ ਹੈ। ਹਰਿਆਣਾ ਡੈੱਡ ਬਾਡੀ ਆਨਰ ਸੈਟਲਮੈਂਟ ਬਿੱਲ ਸਦਨ ਵਿੱਚ ਪਾਸ ਹੋ ਗਿਆ। ਹੁਣ ਲੋਕ ਸੜਕ ‘ਤੇ ਲਾਸ਼ਾਂ ਰੱਖ ਕੇ ਵਿਰੋਧ ਪ੍ਰਦਰਸ਼ਨ ਨਹੀਂ ਕਰ ਸਕਣਗੇ। ਇਸ ਤਹਿਤ 6 ਮਹੀਨੇ ਤੋਂ 3 ਸਾਲ ਤੱਕ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਵਿਵਸਥਾ ਹੋਵੇਗੀ।

ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ 37 ਦਿਨਾਂ ਬਾਅਦ ਹਟਾਇਆ, ਜਾਣੋ ਕਿਉਂ

ਇਸ ਦੇ ਨਾਲ ਹੀ ਹਰਿਆਣਾ ਟ੍ਰੈਵਲ ਏਜੰਟ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ ਬਿੱਲ-2025 ਵੀ ਸਦਨ ਵਿੱਚ ਪਾਸ ਹੋ ਗਿਆ। ਇਸ ਤਹਿਤ, ਵੈਧ ਰਜਿਸਟ੍ਰੇਸ਼ਨ ਸਰਟੀਫਿਕੇਟ ਤੋਂ ਬਿਨਾਂ ਕਾਰੋਬਾਰ ਚਲਾਉਣ ਵਾਲੇ ਏਜੰਟਾਂ ਲਈ ਵੱਧ ਤੋਂ ਵੱਧ 7 ਸਾਲ ਦੀ ਕੈਦ ਅਤੇ 5 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।

ਹਰਿਆਣਾ ਜੂਆ ਬਿੱਲ-2025  ਵਿੱਚ ਪਾਸ

ਇਸ ਤੋਂ ਬਾਅਦ, ਹਰਿਆਣਾ ਜੂਆ ਬਿੱਲ-2025 ਸਦਨ ਵਿੱਚ ਪਾਸ ਹੋ ਗਿਆ। ਬਿੱਲ ਵਿੱਚ ਮੈਚ ਫਿਕਸਿੰਗ, ਚੋਣਾਂ ਜਾਂ ਖੇਡਾਂ ਵਿੱਚ ਸੱਟੇਬਾਜ਼ੀ ਵਿੱਚ ਸ਼ਾਮਲ ਲੋਕਾਂ ਲਈ 3 ਤੋਂ 5 ਸਾਲ ਦੀ ਕੈਦ ਦੀ ਵਿਵਸਥਾ ਹੈ। ਇਸ ਤੋਂ ਇਲਾਵਾ, ਜਾਇਦਾਦ ਵੀ ਜ਼ਬਤ ਕੀਤੀ ਜਾਵੇਗੀ।

ਹਰਿਆਣਾ ਕੰਟਰੈਕਟ ਕਰਮਚਾਰੀ ਨੌਕਰੀ ਸੁਰੱਖਿਆ ਬਿੱਲ-2024 ਸਦਨ ਵਿੱਚ ਪੇਸ਼

ਹਰਿਆਣਾ ਕੰਟਰੈਕਟ ਕਰਮਚਾਰੀ ਨੌਕਰੀ ਸੁਰੱਖਿਆ ਬਿੱਲ-2024 ਸਦਨ ਵਿੱਚ ਪੇਸ਼ ਕੀਤਾ ਗਿਆ। ਇਸ ਤਹਿਤ, 15 ਅਗਸਤ, 2024 ਤੱਕ 5 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸੇਵਾ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਬਾਗਬਾਨੀ ਨਰਸਰੀ ਅਤੇ ਅਪਰਨਾ ਸੰਸਥਾ ਦੇ ਨਿਯੰਤਰਣ ਨਾਲ ਸਬੰਧਤ ਬਿੱਲਾਂ ਨੂੰ ਸਦਨ ਵਿੱਚ ਬਹਾਲ ਕੀਤਾ ਗਿਆ।

ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ 37 ਦਿਨਾਂ ਬਾਅਦ ਹਟਾਇਆ, ਜਾਣੋ ਕਿਉਂ

0

ਪੰਜਾਬ ਸਰਕਾਰ ਨੇ ਸਿਰਫ਼ 37 ਦਿਨਾਂ ਬਾਅਦ ਹੀ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਜੀ. ਨਾਗੇਸ਼ਵਰ ਰਾਓ ਨੂੰ ਹਟਾ ਦਿੱਤਾ ਹੈ। ਉਨ੍ਹਾਂ ਨੂੰ ਹੁਣ ਏਡੀਜੀਪੀ ਪ੍ਰੋਵੀਜ਼ਨਿੰਗ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਹੁਣ ਆਈਪੀਐਸ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਤਾਇਨਾਤ ਕੀਤਾ ਗਿਆ ਹੈ।

ਹਿਮਾਚਲ ਚ ਚਿੱਟਾ ਤਸਕਰ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ
ਰਾਜ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਦੋਵਾਂ ਸੀਨੀਅਰ ਅਧਿਕਾਰੀਆਂ ਦਾ ਪ੍ਰਸ਼ਾਸਨਿਕ ਆਧਾਰ ‘ਤੇ ਤਬਾਦਲਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਆਈਪੀਐਸ ਸੁਰਿੰਦਰਪਾਲ ਸਿੰਘ ਪਰਮਾਰ, ਜੋ ਪਹਿਲਾਂ ਏਡੀਜੀਪੀ ਲਾਅ ਐਂਡ ਆਰਡਰ ਪੰਜਾਬ ਸਨ, ਨੂੰ ਹੁਣ ਨਾਗੇਸ਼ਵਰ ਰਾਓ ਦੀ ਥਾਂ ‘ਤੇ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵਜੋਂ ਤਾਇਨਾਤ ਕੀਤਾ ਗਿਆ ਹੈ।

ਦੋਵਾਂ ਅਧਿਕਾਰੀਆਂ ਨੂੰ ਜਲਦੀ ਹੀ ਆਪਣੇ ਅਹੁਦਿਆਂ ਦਾ ਚਾਰਜ ਸੰਭਾਲਣ ਦੇ ਹੁਕਮ ਵੀ ਦਿੱਤੇ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਰਿੰਦਰਪਾਲ ਸਿੰਘ ਪਰਮਾਰ ਆਈਜੀ ਬਾਰਡਰ ਰੇਂਜ ਵੀ ਰਹਿ ਚੁੱਕੇ ਹਨ।