Home Blog Page 772

8000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0

ਚੰਡੀਗੜ੍ਹ, 26 ਮਾਰਚ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਸਿਟੀ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ (ਨੰਬਰ 459/ਐਸ.ਏ.ਐਸ. ਨਗਰ) ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਖਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਉਕਤ ਪੁਲਿਸ ਥਾਣੇ ਵਿੱਚ ਇੱਕ ਐਫਆਈਆਰ ਦਰਜ ਕਰਵਾਈ ਹੈ ਜਿੱਥੇ ਉਸਦੇ ਕੇਸ ‘ਚ ਜਾਂਚ ਅਧਿਕਾਰੀ ਏ.ਐਸ.ਆਈ. ਸੰਜੇ ਕੁਮਾਰ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਵਿਰੋਧੀ ਧਿਰ ਨੂੰ ਨੋਟਿਸ ਜਾਰੀ ਕਰਨ ਬਦਲੇ ਉਸ ਤੋਂ 10000 ਰੁਪਏ ਰਿਸ਼ਵਤ ਮੰਗੀ ਹੈ।

ਇਹ ਵੀ ਪੜ੍ਹੋ: MLA ਵਿਨੇਸ਼ ਫੋਗਾਟ ਨੂੰ ਖੇਡ ਨੀਤੀ ਤਹਿਤ ਸਿਲਵਰ ਮੈਡਲ ਦੇ ਬਰਾਬਰ ਲਾਭ ਦੇਣ ਲਈ ਮੰਗਿਆ ਜਾਵੇਗਾ ਵਿਕਲਪ, ਹਰਿਆਣਾ ਕੈਬੀਨੇਟ ‘ਚ ਲਿਆ ਗਿਆ ਫੈਸਲਾ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਐਸ.ਏ.ਐਸ. ਨਗਰ ਸਥਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ, ਪੰਜਾਬ ਵਿਖੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

MLA ਵਿਨੇਸ਼ ਫੋਗਾਟ ਨੂੰ ਖੇਡ ਨੀਤੀ ਤਹਿਤ ਸਿਲਵਰ ਮੈਡਲ ਦੇ ਬਰਾਬਰ ਲਾਭ ਦੇਣ ਲਈ ਮੰਗਿਆ ਜਾਵੇਗਾ ਵਿਕਲਪ, ਹਰਿਆਣਾ ਕੈਬੀਨੇਟ ‘ਚ ਲਿਆ ਗਿਆ ਫੈਸਲਾ

0

– ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪ੍ਰਬੰਧਿਤ ਕੈਬੀਨੇਟ ਦੀ ਮੀਟਿੰਗ ਵਿਚ ਕੀਤਾ ਗਿਆ ਫੈਸਲਾ
– ਵਿਨੇਸ਼ ਹਰਿਆਣਾ ਦੀ ਸ਼ਾਨ, ਸਪੈਸ਼ਲ ਕੇਸ ਮੰਨ ਕੇ ਖੇਡ ਨੀਤੀ ਦਾ ਲਾਭ ਦੇਣ ਲਈ ਕੀਤਾ ਜਾਵੇਗਾ ਕੰਸੀਡਰ
– ਪੰਜਾਬ ਦੇ ਯੁਵਾ ਅਤੇ ਕਿਸਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਲ ਚੱਲਣ ਦਾ ਬਣਾਇਆ ਮਨ

ਚੰਡੀਗੜ੍ਹ, 26 ਮਾਰਚ 2025 – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੀ ਬੇਟੀ ਵਿਨੇਸ਼ ਫੌਗਾਟ ਨੂੰ ਖੇਡ ਨੀਤੀ ਦੇ ਤਹਿਤ ਸਿਲਵਰ ਮੈਡਲ ਦੇ ਬਰਾਬਰ ਲਾਭ ਦੇਣ ਲਈ ਕੈਬੀਨੇਟ ਨੇ ਉਨ੍ਹਾਂ ਤੋਂ ਵਿਕਲਪ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਦਸਿਆ ਕਿ ਸੂਬੇ ਦੀ ਖੇਡ ਨੀਤੀ ਤਹਿਤ ਓਲੰਪਿਕ ਖੇਡਾਂ ਵਿਚ ਸਿਲਵਰ ਮੈਡਲ ਜੇਤੂ ਨੂੰ ਤਿੰਨ ਤਰ੍ਹਾ ਦੇ ਲਾਭ ਮਿਲਦੇ ਹਨ ਜਿਸ ਵਿਚ 4 ਕਰੋੜ ਰੁਪਏ ਦਾ ਨਗਦ ਪੁਰਸਕਾਰ, ਗਰੁੱਪ ਏ ਦੀ ਓਐਸਪੀ ਨੌਕਰੀ ਅਤੇ ਐਚਐਸਵੀਪੀ ਦਾ ਪਲਾਨ ਅਲਾਟਮੈਂਟ ਸ਼ਾਮਿਲ ਹੈ।

ਮੁੱਖ ਮੰਤਰੀ ਕੈਬੀਨੇਟ ਦੀ ਮੀਟਿੰਗ ਦੇ ਬਾਅਦ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ।
ਉਨ੍ਹਾਂ ਨੇ ਕਿਹਾ ਕਿ ਵਿਨੇਸ਼ ਫੌਗਾਟ ਨੇ ਵਿਧਾਨਸਭਾ ਵਿਚ ਇਹ ਮਾਮਲਾ ਚੁੱਕਿਆ ਸੀ। ਅੱਜ ਕੈਬੀਨੇਟ ਦੀ ਮੀਟਿੰਗ ਵਿਚ ਇਸ ‘ਤੇ ਵਿਚਾਰ ਕਰਦੇ ਹੋਏ ਵਿਨੇਸ਼ ਫੌਗਾਟ ਨੂੰ ਸਪੈਸ਼ਲ ਕੇਸ ਮੰਨ ਕੇ ਉਨ੍ਹਾਂ ਨੂੰ ਲਾਭ ਦੇਣ ਲਈ ਕੰਸੀਡਰ ਕੀਤਾ ਗਿਆ ਹੈ। ਕਿਉਂਕਿ ਵਿਨੇਸ਼ ਫੌਗਾਟ ਹੁਣ ਵਿਧਾਇਕ ਹਨ ਇਸ ਲਈ ਕੈਬੀਨੇਟ ਨੇ ਫੈਸਲਾ ਕੀਤਾ ਹੈ ਕਿ ਇਹ ਕੀ-ਕੀ ਲਾਭ ਲੈਣਾ ਚਾਹੁੰਦੀ ਹੈ ਇਸ ਸਬੰਧ ਵਿਚ ਉਨ੍ਹਾਂ ਤੋਂ ਜਾਣਕਾਰੀ ਮੰਗੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਦੀ ‘ਆਪ’ ਸਰਕਾਰ ਦਾ ਅੱਜ ਚੌਥਾ ਬਜਟ: ਨਸ਼ਾ ਮੁਕਤੀ ਅਤੇ ਉਦਯੋਗ ‘ਤੇ ਹੋਵੇਗਾ ਧਿਆਨ

ਮੁੱਖ ਮੰਤਰੀ ਨੇ ਕਿਹਾ ਕਿ ਪੇਰਿਸ ਓਲੰਪਿਕ ਵਿਚ ਵਿਨੇਸ਼ ਫੌਗਾਟ ਇੱਕ ਪ੍ਰੋਸੀਜਰ ਤਹਿਤ ਬਾਹਰ ਹੋਈ ਸੀ ਅਤੇ ਉਸ ਸਮੇਂ ਜੋ ਸਥਿਤੀ ਬਣੀ ਸੀ ਉਦੋਂ ਉਨ੍ਹਾਂ ਨੇ ਟਵੀਟ ਕਰ ਕਿਹਾ ਸੀ ਕਿ ਸਾਡੀ ਬੇਟੀ ਹਰਿਆਣਾ ਦੀ ਸ਼ਾਨ ਵਿਨੇਸ਼ ਫੌਗਾਟ ਦੇ ਸਨਮਾਨ ਨੂੰ ਘੱਟ ਨਹੀਂ ਹੋਣ ਦੇਣਗੇ।

ਇੱਕ ਹੋਰ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਉਨ੍ਹਾਂ ਨਾਲ ਮਿਲਣ ਆਏ ਸਨ ਜਿਸ ਵਿਚ 15-20 ਸਰਪੰਚ ਸਨ ਅਤੇ ਜਿਆਦਾਤਰ ਯੁਵਾ ਸਰਪੰਚ ਸਨ। ਪੰਜਾਬ ਦੇ ਕਿਸਾਨਾਂ ਨੇ ਉਨ੍ਹਾਂ ਨੂੰ ਕਈ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਹੈ। ਮੁੱਖ ਮੰਤਰੀ ਕਿਹਾ ਕਿ ਅੱਜ ਪੰਜਾਬ ਦੇ ਯੁਵਾ ਅਤੇ ਕਿਸਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਨਾਲ ਚੱਲਣ ਦਾ ਮਨ ਬਣਾ ਲਿਆ ਹੈ। ਪੰਜਾਬ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵਾਂ ਤੋਂ ਆਹਤ ਹਨ ਅਤੇ ਕਮਲ ਦੇ ਵੱਲ ਵੱਧਣ ਦਾ ਕੰਮ ਕਰ ਰਹੇ ਹਨ। ਪੰਜਾਬ ਦੇ ਕਿਸਾਨ ਮੋਦੀ ਜੀ ਨੂੰ ਆਪਣਾ ਰੋਡ ਮਾਡਲ ਮਨ ਰਹੇ ਹਨ। ਦੇਸ਼ ਦਾ ਜਨ-ਜਨ ਮੋਦੀ ਦੀ ਨੀਤੀਆਂ ਤੋਂ ਪ੍ਰਭਾਵਿਤ ਹੈ। ਪਿਛਲੇ 10 ਸਾਲਾਂ ਵਿਚ ਦੁਨੀਆ ਵਿੱਚ ਭਾਰਤ ਦਾ ਨਾਂਅ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉੱਚਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਲਈ ਸਾਰੇ ਪ੍ਰਧਾਨ ਮੰਤਰੀ ਸਨਮਾਨਿਤ ਹਨ ਪਰ ਸ੍ਰੀ ਨਰੇਂਦਰ ਮੋਦੀ ਨੇ ਦੇਸ਼ ਨੁੰ ਜੋ ਦਿਸ਼ਾ ਦਿੱਤੀ ਹੈ ਉਹ ਅਮੁੱਲ ਹੈ। ਅੱਜ ਦੇਸ਼ ਮੋਦੀ ਜੀ ਦੀ ਅਗਵਾਈ ਹੇਠ ਆਤਕਨਿਰਭਰਤਾ ਦੇ ਵੱਲ ਤੇਜੀ ਨਾਲ ਵੱਧ ਰਿਹਾ ਹੈ।

ਕਣਕ ਖਰੀਦ ਦੀ ਸਾਰੀ ਤਿਆਰੀਆਂ ਪੂਰੀ
ਕਣਕ ਖਰੀ ਦੇ ਤਿਆਰੀ ਦੇ ਸਬੰਧ ਵਿਚ ਪੁੱਛੇ ਗਏ ਇੱਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦਸਿਆ ਕਿ ਇਸ ਸਬੰਧ ਵਿਚ ਉਨ੍ਹਾਂ ਨੇ ਕੱਲ ਹੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਹਨ। ਸਬੰਧਿਤ ਵਿਭਾਗਾਂ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ ਅਤੇ 75 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਉਠਾਨ, ਬਾਰਦਾਨਾ ਆਦਿ ਕਿਸੇ ਤਰ੍ਹਾ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਮਸ਼ੀਨੀ ਯੁੱਗ ਵਿੱਚ ਫਸਲ ਦੀ ਆਮਦ ਤੁਰੰਤ ਮੰਡੀ ਤੱਕ ਪਹੁੰਚਦੀ ਹੈ ਇਸ ਦੇ ਲਈ ਵੀ ਅਧਿਕਾਰੀਆਂ ਨੂੰ ਜਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਮੋਕੇ ‘ਤੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਵਿਧਾਇਕ ਸਤਪਾਲ ਜਾਂਬਾ, ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਕੇ. ਮਕਰੰਦ ਪਾਂਡੂਰੰਗ ਅਤੇ ਮਡੀਆ ਸਕੱਤਰ ਪ੍ਰਵੀਣ ਅੱਤਰੇ ਵੀ ਮੌਜੂਦ ਸਨ।

ਪੰਜਾਬ ਦੀ ‘ਆਪ’ ਸਰਕਾਰ ਦਾ ਅੱਜ ਚੌਥਾ ਬਜਟ: ਨਸ਼ਾ ਮੁਕਤੀ ਅਤੇ ਉਦਯੋਗ ‘ਤੇ ਹੋਵੇਗਾ ਧਿਆਨ

0

– ਸਿੱਖਿਆ ਅਤੇ ਸਿਹਤ ‘ਤੇ ਵੀ ਵਧ ਸਕਦਾ ਹੈ ਖਰਚ

ਚੰਡੀਗੜ੍ਹ, 25 ਮਾਰਚ 2025 – ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਵਾਰ 2.15 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰ ਸਕਦੇ ਹਨ, ਜੋ ਕਿ ਪਿਛਲੀ ਵਾਰ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ 2.05 ਲੱਖ ਕਰੋੜ ਰੁਪਏ ਦੇ ਬਜਟ ਨਾਲੋਂ ਲਗਭਗ 5% ਵੱਧ ਹੈ। ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਸਭ ਤੋਂ ਵੱਡਾ ਬਜਟ ਵੀ ਹੋਵੇਗਾ।

ਇਸ ਸਾਲ ਦੇ ਬਜਟ ਵਿੱਚ, ਸਰਕਾਰ ਮੁੱਖ ਤੌਰ ‘ਤੇ ਖੇਤੀਬਾੜੀ, ਉਦਯੋਗ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ‘ਤੇ ਧਿਆਨ ਕੇਂਦਰਿਤ ਕਰ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰ ਨੌਜਵਾਨਾਂ ਨੂੰ 20 ਹਜ਼ਾਰ ਨੌਕਰੀਆਂ ਦੇਣ ਦੀ ਤਿਆਰੀ ਕਰ ਰਹੀ ਹੈ।

ਇਹ ਵੀ ਪੜ੍ਹੋ: ‘ਯੁੱਧ ਨਸ਼ਿਆਂ ਵਿਰੁੱਧ’ 25ਵੇਂ ਦਿਨ ਪੰਜਾਬ ਪੁਲਿਸ ਵੱਲੋਂ 452 ਥਾਵਾਂ ‘ਤੇ ਛਾਪੇਮਾਰੀ, 69 ਨਸ਼ਾ ਤਸਕਰ ਗ੍ਰਿਫ਼ਤਾਰ

ਹਾਲਾਂਕਿ, ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਇਸ ਵਾਰ ਵੀ ਪੂਰੀ ਹੁੰਦੀ ਨਹੀਂ ਜਾਪਦੀ। ਹਾਲਾਂਕਿ, ਸਰਕਾਰ ਅਗਲੇ ਬਜਟ ਵਿੱਚ ਇਸ ਵਾਅਦੇ ਨੂੰ ਪੂਰਾ ਕਰਨ ਦਾ ਵਾਅਦਾ ਜ਼ਰੂਰ ਕਰ ਸਕਦੀ ਹੈ। ਇਸਦਾ ਮੁੱਖ ਕਾਰਨ ਵਿੱਤੀ ਰੁਕਾਵਟਾਂ ਹਨ। 4 ਵਾਅਦੇ ਪੂਰੇ ਕਰਨ ਤੋਂ ਬਾਅਦ, ਸਰਕਾਰ ਲਈ ਔਰਤਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ 13 ਹਜ਼ਾਰ ਕਰੋੜ ਰੁਪਏ ਦਾ ਪ੍ਰਬੰਧ ਕਰਨਾ ਮੁਸ਼ਕਲ ਹੈ।

‘ਯੁੱਧ ਨਸ਼ਿਆਂ ਵਿਰੁੱਧ’ 25ਵੇਂ ਦਿਨ ਪੰਜਾਬ ਪੁਲਿਸ ਵੱਲੋਂ 452 ਥਾਵਾਂ ‘ਤੇ ਛਾਪੇਮਾਰੀ, 69 ਨਸ਼ਾ ਤਸਕਰ ਗ੍ਰਿਫ਼ਤਾਰ

0

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 47 ਐਫਆਈਆਰਜ਼ ਕੀਤੀਆਂ ਦਰਜ, 1.2 ਕਿਲੋ ਹੈਰੋਇਨ, 375 ਕਿਲੋ ਭੁੱਕੀ ਬਰਾਮਦ
– ਪੁਲਿਸ ਟੀਮਾਂ ਨੇ 6 ਜ਼ਿਲ੍ਹਿਆਂ ਵਿੱਚ 212 ਮੈਡੀਕਲ ਦੁਕਾਨਾਂ ਦੀ ਵੀ ਕੀਤੀ ਚੈਕਿੰਗ
– 93 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 26 ਮਾਰਚ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ 25 ਮਾਰਚ ਦਿਨ ਮੰਗਲਵਾਰ ਨੂੰ ਲਗਾਤਾਰ 25ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 47 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 25 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 3937 ਹੋ ਗਈ ਹੈ।

ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.2 ਕਿਲੋ ਹੈਰੋਇਨ, 300 ਗ੍ਰਾਮ ਅਫੀਮ, 2200 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ, 375 ਕਿਲੋ ਭੁੱਕੀ ਅਤੇ 13000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਡੀਜੀਪੀ ਪੰਜਾਬ ਵੱਲੋਂ CPs/SSPs ਨੂੰ ਆਪਣੇ ਜ਼ਿਲ੍ਹਿਆਂ ਵਿੱਚ ਨਸ਼ਾ ਸਪਲਾਇਰਾਂ ਦੀ 7 ਦਿਨਾਂ ‘ਚ ਮੈਪਿੰਗ ਕਰਨ ਦੇ ਨਿਰਦੇਸ਼

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 104 ਜਾਗਰੂਕਤਾ ਸਮਾਗਮ ਕਰਵਾਏ ਗਏ।

ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐਸ.ਬੀ.ਐਸ.ਨਗਰ, ਜਲੰਧਰ ਦਿਹਾਤੀ, ਕਪੂਰਥਲਾ ਅਤੇ ਰੂਪਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 212 ਮੈਡੀਕਲ ਦੀਆਂ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

ਡੀਜੀਪੀ ਪੰਜਾਬ ਵੱਲੋਂ CPs/SSPs ਨੂੰ ਆਪਣੇ ਜ਼ਿਲ੍ਹਿਆਂ ਵਿੱਚ ਨਸ਼ਾ ਸਪਲਾਇਰਾਂ ਦੀ 7 ਦਿਨਾਂ ‘ਚ ਮੈਪਿੰਗ ਕਰਨ ਦੇ ਨਿਰਦੇਸ਼

0

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਸੀਪੀਜ਼/ਐਸਐਸਪੀਜ਼ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਸਪਲਾਇਰਾਂ ਨੂੰ ਸੂਚੀਬੱਧ ਕਰਨ ਲਈ ਮੈਪਿੰਗ ਦੇ ਅਮਲ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼
– ਢਿੱਲ-ਮੱਠ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡੀਜੀਪੀ ਪੰਜਾਬ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਦਿੱਤੀ ਚੇਤਾਵਨੀ
– ਮੁੱਖ ਡਰੱਗ ਸਪਲਾਇਰਾਂ ਨੂੰ ਗ੍ਰਿਫਤਾਰ ਕਰਨ ਲਈ ਟੀਚਗਤ ਕਾਰਵਾਈਆਂ ਕੀਤੀਆਂ ਜਾਣਗੀਆਂ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 26 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ ਹਿੱਸੇ ਵਜੋਂ ਆਪਣੀ ਰਣਨੀਤੀ ਨੂੰ ਵਿਆਪਕ ਲਾਗੂਕਰਨ ਤੋਂ ਵੱਡੀਆਂ ਮੱਛੀਆਂ ਵਿਰੁੱਧ ‘ਤੇ ਤਿੱਖੇ ਹਮਲੇ ਵਿੱਚ ਤਬਦੀਲ ਕਰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ 7 ਦਿਨਾਂ ਦੇ ਅੰਦਰ-ਅੰਦਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮੁੱਖ ਨਸ਼ਾ ਤਸਕਰਾਂ/ਸਪਲਾਇਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਕ ਠੋਸ ਪੱਤਰ ਰਾਹੀਂ ਜਾਰੀ ਕੀਤੇ ਗਏ ਇਹਨਾਂ ਨਿਰਦੇਸਾਂ ਦਾ ਮੰਤਵ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਵਧਾਉਣ ਵਾਲੀਆਂ ਸਪਲਾਈ ਚੇਨਾਂ ਨੂੰ ਯੋਜਨਾਬੱਧ ਢੰਗ ਨਾਲ ਖ਼ਤਮ ਕਰਨਾ ਹੈ।

ਇਹ ਵੀ ਪੜ੍ਹੋ: ਪੰਜਾਬ ਨੇ ਗੁਜਰਾਤ ਨੂੰ 11 ਦੌੜਾਂ ਨਾਲ ਹਰਾਇਆ: ਆਖਰੀ 6 ਓਵਰਾਂ ਵਿੱਚ 76 ਦੌੜਾਂ ਦਾ ਕੀਤਾ ਬਚਾਅ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 1 ਮਾਰਚ, 2025 ਨੂੰ ਸ਼ੁਰੂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੇ ਗਏ ‘ਯੁੱਧ ਨਾਸ਼ਿਆਂ ਵਿਰੁੱਧ’ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 2248 ਐਫਆਈਆਰਜ਼ ਦਰਜ ਕਰਕੇ 3957 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕੋਲੋਂ 137.7 ਹੈਰੋਇਨ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ।

ਡੀਜੀਪੀ ਨੇ ਆਪਣੇ ਪੱਤਰ ਵਿੱਚ ਕਿਹਾ, “ਨਾਗਰਿਕਾਂ ਤੋਂ ਫੀਡਬੈਕ ਅਤੇ ਹੋਰ ਜਾਣਕਾਰੀ ਤੋਂ ਇਹ ਪਤਾ ਲੱਗਦਾ ਹੈ ਕਿ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਗਲੀ ਪੱਧਰ ‘ਤੇ ਉਪਲਬਧਤਾ ਵਿੱਚ ਕਾਫ਼ੀ ਕਮੀ ਆਈ ਹੈ। ਹਾਲਾਂਕਿ, ਨਸ਼ਾ ਤਸਕਰਾਂ — ਪਿੰਡਾਂ ਅਤੇ ਸ਼ਹਿਰੀ ਮੁਹੱਲਿਆਂ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਅਤੇ ਸਪਲਾਇਰਾਂ — ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ— ਵਿਰੁੱਧ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਉਂਦੇ ਹੋਏ ਡਰੱਗ ਕਾਨੂੰਨ ਦੇ ਲਾਗੂਕਰਨ ਨੂੰ ਸੁਚੱਜੇ ਅਤੇ ਪੇਸ਼ੇਵਰ ਢੰਗ ਨਾਲ ਜਾਰੀ ਰੱਖਣ ਦੀ ਜ਼ਰੂਰਤ ਹੈ।”

ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਮੈਪਿੰਗ ਦੇ ਅਮਲ ਦੀ ਨਿੱਜੀ ਤੌਰ ‘ਤੇ ਨਿਗਰਾਨੀ ਨੂੰ ਯਕੀਨੀ ਬਣਾਉਂਦਿਆਂ ਆਪਣੇ ਸਬੰਧਤ ਅਧਿਕਾਰ ਖੇਤਰਾਂ ਵਿੱਚ ਇੰਟੈਰੋਗੇਸ਼ਨ ਰਿਪੋਰਟਾਂ, ਜਨਤਕ ਸੁਝਾਵਾਂ, ਖੁਫੀਆ ਜਾਣਕਾਰੀ, ਸੇਫ ਪੰਜਾਬ ਹੈਲਪਲਾਈਨ ਦੇ ਡੇਟਾ ਅਤੇ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਜਾਂਚ ਵਿੱਚ ਸਾਹਮਣੇ ਆਏ ਅਗਲੇ-ਪਿਛਲੇ ਸਬੰਧਾਂ ਦੇ ਆਧਾਰ ‘ਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਸਪਲਾਇਰਾਂ ਦੇ ਵੇਰਵੇ ਤਿਆਰ ਕਰਕੇ ਉਨ੍ਹਾਂ ਦੀ ਸੂਚੀ ਤਿਆਰ ਕਰਨ।

ਇਹ ਚੇਤਾਵਨੀ ਦਿੰਦਿਆਂ ਕਿ ਨਸ਼ਿਆਂ ਦੇ ਸਰੋਤਾਂ ਬਾਰੇ ਢੁਕਵੀਂ ਜਾਣਕਾਰੀ ਤੋਂ ਸੱਖਣੇ ਤੇ ਅਸਪਸ਼ਟ ਦਾਅਵਿਆਂ ਨੂੰ ਗੈਰ-ਪੇਸ਼ੇਵਰ ਮੰਨਿਆ ਜਾਵੇਗਾ, ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਹੁਕਮ ਦਿੱਤੇ ਕਿ ਸੂਚੀ ਤਿਆਰ ਕਰਨ ਦੀ ਇਹ ਪ੍ਰਕਿਰਿਆ ਸਬੂਤ-ਅਧਾਰਤ ਅਤੇ ਵਿਆਪਕ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਢੁਕਵੀਂ ਮੈਪਿੰਗ ਨਾ ਹੋਣ ਦੀ ਸੂਰਤ ਵਿੱਚ ਇਹ ਮੰਨਿਆ ਜਾਵੇਗਾ ਕਿ ਤੁਸੀਂ (ਸੀਪੀਜ਼/ਐਸਐਸਪੀਜ਼) ਇਸ ਸਬੰਧੀ ਨਿੱਜੀ ਦਿਲਚਸਪੀ ਨਹੀਂ ਲੈ ਰਹੇ।

ਸੀਪੀਜ਼/ਐਸਐਸਪੀਜ਼ ਨੂੰ ਸਮੇਂ ਸਿਰ ਰਿਪੋਰਟਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਵੀ ਕੀਮਤ ‘ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਰਿਪੋਰਟਾਂ ਦੇ ਆਧਾਰ ਤੇ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕਾਂ ਦੇ ਮੁੱਖ ਸਪਲਾਇਰਾਂ/ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਚਾਗਤ ਕਾਰਵਾਈਆਂ ਸ਼ੁਰੂ ਕੀਤੀਆਂ ਜਾਣਗੀਆਂ।

ਪੰਜਾਬ ਨੇ ਗੁਜਰਾਤ ਨੂੰ 11 ਦੌੜਾਂ ਨਾਲ ਹਰਾਇਆ: ਆਖਰੀ 6 ਓਵਰਾਂ ਵਿੱਚ 76 ਦੌੜਾਂ ਦਾ ਕੀਤਾ ਬਚਾਅ

0

– ਕਪਤਾਨ ਸ਼੍ਰੇਅਸ ਨੇ 97 ਦੌੜਾਂ ਬਣਾਈਆਂ

ਅਹਿਮਦਾਬਾਦ, 26 ਮਾਰਚ 2025 – ਆਈਪੀਐਲ-18 ਦੇ 5ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੇ ਗੁਜਰਾਤ ਟਾਈਟਨਸ (ਜੀਟੀ) ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਸੋਮਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਾਬ ਨੇ 20 ਓਵਰਾਂ ਵਿੱਚ 5 ਵਿਕਟਾਂ ਗੁਆ ਕੇ 243 ਦੌੜਾਂ ਬਣਾਈਆਂ। ਫਿਰ ਗੁਜਰਾਤ ਨੂੰ 20 ਓਵਰਾਂ ਵਿੱਚ 5 ਵਿਕਟਾਂ ‘ਤੇ 232 ਦੌੜਾਂ ‘ਤੇ ਰੋਕ ਲਿਆ।

ਇਹ ਵੀ ਪੜ੍ਹੋ: ਬੀਤੇ ਦਿਨ 25 ਮਾਰਚ ਦੀਆਂ ਦੀਆਂ ਚੋਣਵੀਆਂ ਖਬਰਾਂ (26-3-2025)

ਪੰਜਾਬ ਲਈ ਸ਼੍ਰੇਅਸ ਅਈਅਰ 97 ਦੌੜਾਂ ਅਤੇ ਸ਼ਸ਼ਾਂਕ ਸਿੰਘ 44 ਦੌੜਾਂ ਬਣਾ ਕੇ ਨਾਬਾਦ ਰਹੇ। ਦੋਵਾਂ ਵਿਚਾਲੇ 81 ਦੌੜਾਂ ਦੀ ਅਜੇਤੂ ਸਾਂਝੇਦਾਰੀ ਹੋਈ। ਸਲਾਮੀ ਬੱਲੇਬਾਜ਼ ਪ੍ਰਿਯਾਂਸ਼ ਆਰੀਆ ਨੇ 47 ਦੌੜਾਂ ਬਣਾਈਆਂ। ਗੁਜਰਾਤ ਵੱਲੋਂ ਸਾਈਂ ਕਿਸ਼ੋਰ ਨੇ 3 ਵਿਕਟਾਂ ਲਈਆਂ। ਟੀਚੇ ਦਾ ਪਿੱਛਾ ਕਰਦੇ ਹੋਏ, ਗੁਜਰਾਤ ਵੱਲੋਂ ਸਾਈ ਸੁਦਰਸ਼ਨ ਨੇ 74 ਦੌੜਾਂ ਅਤੇ ਜੋਸ ਬਟਲਰ ਨੇ 54 ਦੌੜਾਂ ਬਣਾਈਆਂ। ਆਖਰੀ ਓਵਰ ਵਿੱਚ ਦੋ ਵਿਕਟਾਂ ਡਿੱਗੀਆਂ। ਅਰਸ਼ਦੀਪ ਸਿੰਘ ਨੇ 2 ਵਿਕਟਾਂ ਲਈਆਂ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਪੰਜਾਬ ਕਿੰਗਜ਼ ਨੇ ਚੌਥੇ ਓਵਰ ਵਿੱਚ ਆਪਣਾ ਪਹਿਲਾ ਵਿਕਟ ਗੁਆ ਦਿੱਤਾ। ਇੱਥੇ ਕਪਤਾਨ ਸ਼੍ਰੇਅਸ ਬੱਲੇਬਾਜ਼ੀ ਕਰਨ ਆਏ। ਉਸਨੇ ਪਹਿਲੀ ਹੀ ਗੇਂਦ ‘ਤੇ ਚੌਕਾ ਮਾਰਿਆ। ਉਸਨੇ ਸਕੋਰਿੰਗ ਰੇਟ ਨੂੰ ਤੇਜ਼ ਰੱਖਿਆ। ਸ਼੍ਰੇਅਸ ਨੇ 9 ਛੱਕੇ ਅਤੇ 5 ਚੌਕੇ ਲਗਾ ਕੇ 97 ਦੌੜਾਂ ਬਣਾਈਆਂ। ਇਹ ਉਸਦੀ ਪਾਰੀ ਸੀ ਜਿਸਨੇ ਟੀਮ ਨੂੰ ਵੱਡੇ ਸਕੋਰ ਤੱਕ ਪਹੁੰਚਣ ਵਿੱਚ ਸਹਾਇਤਾ ਕੀਤੀ।

ਬੀਤੇ ਦਿਨ 25 ਮਾਰਚ ਦੀਆਂ ਦੀਆਂ ਚੋਣਵੀਆਂ ਖਬਰਾਂ (26-3-2025)

0

ਸੁਖਬੀਰ ਬਾਦਲ ‘ਤੇ ਗੋਲੀਬਾਰੀ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ ਕਰਨ ਦੇ ਦੋਸ਼ੀ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਇਹ ਮਾਮਲਾ ਫਿਰ ਚਰਚਾ ਵਿੱਚ ਆ ਗਿਆ ਹੈ। ਚੌੜਾ ਨੂੰ ਲਗਭਗ 4 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ,,,,,,ਅੱਗੇ ਪੜ੍ਹੋ

ਵੱਡੀ ਖ਼ਬਰ: ਅੰਮ੍ਰਿਤਪਾਲ ਦੇ 7 ਸਾਥੀਆਂ ਦਾ ਫੇਰ ਵਧਿਆ ਪੁਲਿਸ ਰਿਮਾਂਡ

ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਐਮਪੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਪੁਲਿਸ ਰਿਮਾਂਡ ਇੱਕ ਵਾਰ ਫਿਰ ਵਧਾ ਦਿੱਤਾ ਗਿਆ ਹੈ। ਕੁਝ ਦਿਨ ਪਹਿਲਾਂ ਕੋਟਕਪੂਰਾ ਤੋਂ ਗ੍ਰਿਫ਼ਤਾਰ ਕੀਤੇ ਗਏ,,,,,,ਅੱਗੇ ਪੜ੍ਹੋ

ਦਿੱਲੀ ਨੂੰ ਮਿਲਿਆ 1 ਲੱਖ ਕਰੋੜ ਦਾ ਬਜਟ, ਪੜ੍ਹੋ ਵੇਰਵਾ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਪਹਿਲੀ ਵਾਰ 1 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਮਹਿਲਾ ਸਮ੍ਰਿੱਧੀ ਯੋਜਨਾ ਲਈ 5100 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਰਾਹੀਂ ਦਿੱਲੀ ਦੀਆਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦਿੱਤੇ ਜਾਣਗੇ। ਯਮੁਨਾ ਅਤੇ ਸੀਵਰੇਜ ਦੀ ਸਫਾਈ ਲਈ,,,,,,ਅੱਗੇ ਪੜ੍ਹੋ

ਅੰਮ੍ਰਿਤਪਾਲ ਸਿੰਘ ਅਪ੍ਰੈਲ ਵਿੱਚ ਆ ਸਕਦਾ ਹੈ ਪੰਜਾਬ: ਡੀਐਸਪੀ ਨੇ ਦਿੱਤਾ ਸੰਕੇਤ

ਚੰਡੀਗੜ੍ਹ, 25 ਮਾਰਚ 2025 – ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ ਵਿੱਚ ਡਿਬਰੂਗੜ੍ਹ ਤੋਂ ਪੰਜਾਬ ਲਿਆਂਦਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਦਾ NSA 22 ਅਪ੍ਰੈਲ ਨੂੰ ਖਤਮ ਹੋ ਗਿਆ ਹੈ। ਡੀਐਸਪੀ ਗੁਰਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਗੱਲ ਦਾ ਸੰਕੇਤ,,,,,,ਅੱਗੇ ਪੜ੍ਹੋ

ਟਰੰਪ ਦੀ ‘ਗੋਲਡਨ ਵੀਜ਼ਾ’ ਯੋਜਨਾ: ਇੱਕ ਦਿਨ ਵਿੱਚ ਹੀ ਵਿਕੇ 1000 ਕਾਰਡ

ਨਵੀਂ ਦਿੱਲੀ, 25 ਮਾਰਚ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ‘ਗੋਲਡ ਕਾਰਡ’ ਜਾਂ ‘ਗੋਲਡਨ ਵੀਜ਼ਾ’ ਯੋਜਨਾ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਇਸ ਯੋਜਨਾ ਦੇ ਤਹਿਤ, 5 ਮਿਲੀਅਨ ਡਾਲਰ (ਲਗਭਗ 43 ਕਰੋੜ ਰੁਪਏ) ਦੀ ਕੀਮਤ ‘ਤੇ ਸਥਾਈ ਨਿਵਾਸ ਅਤੇ ਵਿਕਲਪਿਕ ਨਾਗਰਿਕਤਾ,,,,,,ਅੱਗੇ ਪੜ੍ਹੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 26-3-2025

0

ਸਲੋਕ ॥

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਬੁੱਧਵਾਰ, ੧੩ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੬ ਮਾਰਚ, ੨੦੨੫ (ਅੰਗ: ੭੦੬)

ਪੰਜਾਬੀ ਵਿਆਖਿਆ:
ਸਲੋਕ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

English Translation:
SHALOK:
He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Wednesday, 13th Chayt (Samvat 557 Nanakshahi) 26th March 2025 (Ang: 706)

ਅਯੁੱਧਿਆ ‘ਚ ਰੋਜ਼ਾਨਾ ਰਮਲੱਲਾ ਦਾ ਹੋਵੇਗਾ ਸੂਰਜ ਤਿਲਕ, ਰਾਮ ਨੌਮੀ ਤੋਂ ਸ਼ੁਰੂ

0

ਹੁਣ ਰਾਮਲਲਾ ਨੂੰ ਅਯੁੱਧਿਆ ਦੇ ਰਾਮ ਮੰਦਰ ਵਿੱਚ ਹਰ ਰੋਜ਼ ਸੂਰਜ ਤਿਲਕ ਨਾਲ ਅਭਿਸ਼ੇਕ ਕੀਤਾ ਜਾਵੇਗਾ। ਹਰ ਰੋਜ਼ ਸੂਰਜ ਤਿਲਕ ਰਾਮ ਨੌਮੀ (6 ਅਪ੍ਰੈਲ) ਤੋਂ ਸ਼ੁਰੂ ਹੋਵੇਗਾ। ਮੰਦਰ ਨਿਰਮਾਣ ਕਮੇਟੀ ਨੇ ਇਹ ਫੈਸਲਾ ਲਿਆ ਹੈ।

ਅਸ਼ੀਰਵਾਦ ਸਕੀਮ ਤਹਿਤ 18 ਜਿਲ੍ਹਿਆਂ ਦੇ 2549 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਸੂਰਜ ਦੀਆਂ ਕਿਰਨਾਂ ਰਾਮਲਲਾ ਦੇ ਮੱਥੇ ‘ਤੇ ਲਗਭਗ 4 ਮਿੰਟ ਤੱਕ ਪੈਣਗੀਆਂ। ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਆਈਏਐਸ ਨ੍ਰਿਪੇਂਦਰ ਮਿਸ਼ਰਾ ਨੇ ਕਿਹਾ ਕਿ ਹਰ ਰੋਜ਼ ਸੂਰਿਆ ਤਿਲਕ ਦੀ ਯੋਜਨਾ ਅਗਲੇ 20 ਸਾਲਾਂ ਲਈ ਕੀਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਰਾਮ ਨੌਮੀ (17 ਅਪ੍ਰੈਲ, 2024) ਵਾਲੇ ਦਿਨ, ਰਾਮਲਲਾ ਦਾ ਸੂਰਜ ਦੀਆਂ ਕਿਰਨਾਂ ਨਾਲ ਰਾਜਕੁਮਾਰੀ ਕੀਤਾ ਗਿਆ ਸੀ।

ਹਰ ਰੋਜ਼ ਲਗਭਗ 800 ਸ਼ਰਧਾਲੂ ਇਸ ਦੇ ਦਰਸ਼ਨ ਕਰ ਸਕਣਗੇ

ਰਾਮ ਮੰਦਰ ਦੀ ਚੋਟੀ ਪੂਰੀ ਹੋਣ ਵਾਲੀ ਹੈ। ਰਾਮ ਦਰਬਾਰ 15 ਮਈ ਤੱਕ ਮੰਦਰ ਦੀ ਪਹਿਲੀ ਮੰਜ਼ਿਲ ‘ਤੇ ਸਥਾਪਿਤ ਹੋ ਜਾਵੇਗਾ। ਹਰ ਰੋਜ਼ ਲਗਭਗ 800 ਸ਼ਰਧਾਲੂ ਇਸ ਦੇ ਦਰਸ਼ਨ ਕਰ ਸਕਣਗੇ।
ਆਈਆਈਟੀ ਰੁੜਕੀ ਨੇ ਸੂਰਿਆ ਤਿਲਕ ਲਈ ਇੱਕ ਵਿਸ਼ੇਸ਼ ਪ੍ਰਣਾਲੀ ਤਿਆਰ ਕੀਤੀ ਹੈ । ਆਈਆਈਟੀ ਰੁੜਕੀ ਸੈਂਟਰਲ ਬਿਲਡਿੰਗ ਰਿਸਰਚ ਇੰਸਟੀਚਿਊਟ ਨੇ ਇੱਕ ਵਿਸ਼ੇਸ਼ ਆਪਟੋ-ਮਕੈਨੀਕਲ ਸਿਸਟਮ ਵਿਕਸਤ ਕੀਤਾ ਹੈ। ਇਸ ਵਿੱਚ, ਸੂਰਜ ਦੀਆਂ ਕਿਰਨਾਂ ਮੰਦਰ ਦੀ ਸਭ ਤੋਂ ਉੱਪਰਲੀ ਮੰਜ਼ਿਲ (ਤੀਜੀ ਮੰਜ਼ਿਲ) ‘ਤੇ ਲਗਾਏ ਗਏ ਸ਼ੀਸ਼ੇ ‘ਤੇ ਪੈਣਗੀਆਂ। ਇਹ ਕਿਰਨਾਂ ਸ਼ੀਸ਼ੇ ਤੋਂ 90 ਡਿਗਰੀ ‘ਤੇ ਪ੍ਰਤੀਬਿੰਬਤ ਹੋਣਗੀਆਂ ਅਤੇ ਪਿੱਤਲ ਦੇ ਪਾਈਪ ਵਿੱਚ ਜਾਣਗੀਆਂ। ਪਾਈਪ ਦੇ ਸਿਰੇ ‘ਤੇ ਦੂਜਾ ਸ਼ੀਸ਼ਾ ਲਗਾਇਆ ਗਿਆ ਹੈ। ਇਸ ਸ਼ੀਸ਼ੇ ਤੋਂ ਸੂਰਜ ਦੀਆਂ ਕਿਰਨਾਂ ਇੱਕ ਵਾਰ ਫਿਰ ਪ੍ਰਤੀਬਿੰਬਤ ਹੋਣਗੀਆਂ ਅਤੇ ਪਿੱਤਲ ਦੇ ਪਾਈਪ ਦੇ ਨਾਲ 90 ਡਿਗਰੀ ‘ਤੇ ਘੁੰਮਣਗੀਆਂ।

ਦੁਪਹਿਰ 12 ਵਜੇ ਸੂਰਜ ਦੀਆਂ ਕਿਰਨਾਂ ਰਾਮਲਲਾ ਦੇ ਸਿਰ ‘ਤੇ ਪੈਣਗੀਆਂ।

ਦੂਜੀ ਵਾਰ ਪ੍ਰਤੀਬਿੰਬਤ ਕਰਨ ਤੋਂ ਬਾਅਦ, ਸੂਰਜ ਦੀਆਂ ਕਿਰਨਾਂ ਇੱਕ ਲੰਬਕਾਰੀ ਦਿਸ਼ਾ ਵਿੱਚ ਹੇਠਾਂ ਵੱਲ ਜਾਣਗੀਆਂ। ਕਿਰਨਾਂ ਦੇ ਇਸ ਰਸਤੇ ਵਿੱਚ ਇੱਕ ਤੋਂ ਬਾਅਦ ਇੱਕ ਤਿੰਨ ਲੈਂਸ ਹੋਣਗੇ, ਜੋ ਉਹਨਾਂ ਦੀ ਤੀਬਰਤਾ ਨੂੰ ਹੋਰ ਵਧਾਉਣਗੇ। ਇਸ ਤੋਂ ਬਾਅਦ ਲੰਬਕਾਰੀ ਪਾਈਪ ਜਾਂਦੀ ਹੈ। ਇੱਕ ਹੋਰ ਸ਼ੀਸ਼ਾ ਲੰਬਕਾਰੀ ਪਾਈਪ ਦੇ ਦੂਜੇ ਸਿਰੇ ‘ਤੇ ਲਗਾਇਆ ਗਿਆ ਹੈ। ਇਸ ਸ਼ੀਸ਼ੇ ‘ਤੇ ਕਿਰਨਾਂ ਵਧੀ ਹੋਈ ਤੀਬਰਤਾ ਨਾਲ ਪੈਣਗੀਆਂ ਅਤੇ ਦੁਬਾਰਾ 90 ਡਿਗਰੀ ‘ਤੇ ਘੁੰਮਣਗੀਆਂ। 90 ਡਿਗਰੀ ‘ਤੇ ਝੁਕੀਆਂ ਇਹ ਕਿਰਨਾਂ ਸਿੱਧੀਆਂ ਰਾਮਲਲਾ ਦੇ ਸਿਰ ‘ਤੇ ਪੈਣਗੀਆਂ। ਇਸ ਤਰ੍ਹਾਂ ਰਾਮ ਲਾਲਾ ਦਾ ਸੂਰਜ ਤਿਲਕ ਪੂਰਾ ਹੋ ਜਾਵੇਗਾ।

ਸੂਰਜ ਦੀਆਂ ਕਿਰਨਾਂ ਦਾ ਇਹ ਤਿਲਕ 75 ਮਿਲੀਮੀਟਰ ਦੇ ਗੋਲਾਕਾਰ ਰੂਪ ਵਿੱਚ ਹੋਵੇਗਾ। ਦੁਪਹਿਰ 12 ਵਜੇ ਸੂਰਜ ਦੀਆਂ ਕਿਰਨਾਂ ਰਾਮਲਲਾ ਦੇ ਸਿਰ ‘ਤੇ ਪੈਣਗੀਆਂ। ਇਹ ਕਿਰਨਾਂ ਲਗਭਗ ਚਾਰ ਮਿੰਟਾਂ ਲਈ ਰਾਮਲਲਾ ਦੇ ਚਿਹਰੇ ਨੂੰ ਰੌਸ਼ਨ ਕਰਨਗੀਆਂ।

ਅਸ਼ੀਰਵਾਦ ਸਕੀਮ ਤਹਿਤ 18 ਜਿਲ੍ਹਿਆਂ ਦੇ 2549 ਲਾਭਪਾਤਰੀਆਂ ਨੂੰ ਮਿਲੇਗਾ ਲਾਭ

0

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024—25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਹੁਸਿ਼ਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2549 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ ਸਨ। ਇਹਨਾਂ 2549 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 38, ਬਠਿੰਡਾ ਦੇ 33, ਫਰੀਦਕੋਟ ਦੇ 62, ਫਿਰੋਜ਼ਪੁਰ ਦੇ 8, ਸ੍ਰੀ ਫਤਿਹਗੜ੍ਹ ਸਾਹਿਬ ਦੇ 28, ਫਾਜਿਲਕਾ 67, ਹੁਸਿ਼ਆਰਪੁਰ ਦੇ 195, ਜਲੰਧਰ ਦੇ 85, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 175, ਸ੍ਰੀ ਮੁਕਤਸਰ ਸਾਹਿਬ ਦੇ 89, ਪਟਿਆਲਾ ਦੇ 406, ਪਠਾਨਕੋਟ ਦੇ 224, ਰੂਪਗਨਰ ਦੇ 384, ਐਸ.ਏ.ਐਸ. ਨਗਰ ਦੇ 230, ਸੰਗਰੂਰ ਦੇ 280, ਮਲੇਰਕੋਟਲਾ ਦੇ 99 ਅਤੇ ਤਰਨਤਾਰਨ ਦੇ 119 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ (ਡੀ ਬੀ ਟੀ ਰਾਹੀਂ) ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਹਨਾਂ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।