Home Blog Page 775

ਬਜਟ ਤੋਂ ਪਹਿਲਾਂ ਹਨੂੰਮਾਨ ਜੀ ਦੇ ਦਰਬਾਰ ‘ਚ ਨਤਮਸਤਕ ਹੋਈ CM ਰੇਖਾ, ਕੈਬਨਿਟ ਮੰਤਰੀਆਂ ਨੇ ਵੀ ਕੀਤੇ ਦਰਸ਼ਨ

0

ਨਵੀ ਦਿੱਲੀ, 25 ਮਾਰਚ: ਦਿੱਲੀ ਦੀ ਭਾਜਪਾ ਸਰਕਾਰ 26 ਸਾਲਾਂ ਬਾਅਦ ਅੱਜ 25 ਮਾਰਚ ਨੂੰ ਆਪਣਾ ਪਹਿਲਾ ਬਜਟ (2025-26) ਪੇਸ਼ ਕਰੇਗੀ। ਇਹ 80 ਹਜ਼ਾਰ ਕਰੋੜ ਰੁਪਏ ਦਾ ਹੋ ਸਕਦਾ ਹੈ। ਸੀਐਮ ਰੇਖਾ ਗੁਪਤਾ ਬਜਟ ਪੇਸ਼ ਕਰਨਗੇ। 26 ਮਾਰਚ ਨੂੰ ਬਜਟ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਵਿਧਾਇਕ ਵਿਧਾਨ ਸਭਾ ਵਿੱਚ ਸਰਕਾਰ ਦੀਆਂ ਯੋਜਨਾਵਾਂ ਅਤੇ ਨੀਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ। 27 ਮਾਰਚ ਨੂੰ ਵਿਧਾਨ ਸਭਾ ‘ਚ ਬਜਟ ‘ਤੇ ਬਹਿਸ ਤੋਂ ਬਾਅਦ ਵੋਟਿੰਗ ਹੋਵੇਗੀ।

ਟਰੰਪ ਨੇ ਵੈਨੇਜ਼ੁਏਲਾ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ‘ਤੇ ਲਗਾਇਆ 25% ਟੈਰਿਫ, ਭਾਰਤ ‘ਤੇ ਕੀ ਪਵੇਗਾ ਅਸਰ? ਜਾਣੋ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਭਾਜਪਾ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਨ ਤੋਂ ਪਹਿਲਾਂ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ‘ਚ ਪੂਜਾ ਕਰਨ ਪਹੁੰਚੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਹਨੂੰਮਾਨ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਕਿਹਾ ਕਿ ਬਜਰੰਗ ਬਲੀ ਭਲਾ ਕਰਨਗੇ। ਇਹ ਦਿੱਲੀ ਲਈ ਚੰਗਾ ਰਹੇਗਾ। ਦਿੱਲੀ ਦਾ ਵਿਕਾਸ ਹੋਵੇਗਾ। ਰਾਮ ਰਾਜ ਦੀ ਸਥਾਪਨਾ ਹੋਵੇਗੀ। ਮੁੱਖ ਮੰਤਰੀ ਦੇ ਨਾਲ ਦਿੱਲੀ ਕੈਬਨਿਟ ਦੇ ਹੋਰ ਮੰਤਰੀ ਵੀ ਹਨੂੰਮਾਨ ਮੰਦਰ ਪਹੁੰਚੇ। ਜਿੱਥੇ ਉਨ੍ਹਾਂ ਨੇ ਬਜਟ ਤੋਂ ਪਹਿਲਾਂ ਪੂਜਾ ਅਰਚਨਾ ਕੀਤੀ।

ਮੰਤਰੀਆਂ ਨੇ ਦਿੱਤੀ ਪ੍ਰਤੀਕਿਰਿਆ

ਦਿੱਲੀ ਵਿੱਚ ਭਾਜਪਾ ਸਰਕਾਰ ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਮੰਤਰੀ ਪ੍ਰਵੇਸ਼ ਵਰਮਾ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਬਜਟ ਹੋਵੇਗਾ। ਦਿੱਲੀ ਦੇ ਲੋਕ ਇਸ ਬਜਟ ਤੋਂ ਖੁਸ਼ ਹੋਣਗੇ। ਉਨ੍ਹਾਂ ਤੋਂ ਇਲਾਵਾ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਇਹ ਇਤਿਹਾਸਕ ਬਜਟ ਹੈ। ਇਹ ਦਿੱਲੀ ਦੇ ਵਿਕਾਸ ਲਈ ਬਜਟ ਹੈ

ਪਾਕਿਸਤਾਨ-ਸਮਰਥਿਤ ਨਾਰਕੋ-ਅੱਤਵਾਦ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 11 ਗ੍ਰਿਫਤਾਰ, ਵੱਖ-ਵੱਖ ਕਰੰਸੀਆਂ ‘ਚ 5 ਕਰੋੜ ਰੁਪਏ ਬਰਾਮਦ

0

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਪੁਲਿਸ ਟੀਮਾਂ ਨੇ 372 ਗ੍ਰਾਮ ਸੋਨਾ ਵੀ ਕੀਤਾ ਬਰਾਮਦ , ਚਾਰ ਲਗਜ਼ਰੀ ਵਾਹਨ ਜ਼ਬਤ
– ਗਿਰਫ਼ਤਾਰ ਕੀਤਾ ਮਾਸਟਰਮਾਈਂਡ ਹਰਭਾਜ ਉਰਫ਼ ਭੇਜਾ, ਜੇਲ ਦੇ ਅੰਦਰੋਂ ਪਾਕਿਸਤਾਨੀ-ਨਸ਼ਾ ਤਸਕਰ ਸ਼ਹਿਬਾਜ ਦੇ ਸੰਪਰਕ ਵਿੱਚ ਸੀ : ਡੀਜੀਪੀ ਗੌਰਵ ਯਾਦਵ
– ਏ.ਐਨ.ਟੀ.ਐਫ. ਟੀਮਾਂ ਨੇ ਸੈਂਕੜੇ ਕਰੋੜਾਂ ਦੀਆਂ ਜਾਇਦਾਦਾਂ ਦੀ ਵੀ ਕੀਤੀ ਪਛਾਣ ਤੇ ਫ੍ਰੀਜ਼ ਕਰਨ ਲਈ ਸ਼ੁਰੂ ਕੀਤੀ ਪ੍ਰਕਿਰਿਆ : ਡੀਜੀਪੀ ਪੰਜਾਬ
– ਪੰਜਾਬ ਪੁਲਿਸ ਨੇ ਮਹਿਜ਼ 24 ਦਿਨਾਂ ਵਿੱਚ 3868 ਨਸ਼ਾ ਤਸਕਰਾਂ ਨੂੰ ਗਿਰਫ਼ਤਾਰ ਕਰਨ ਉਪਰੰਤ 2177 ਐਫਆਈਆਰਜ਼ ਦਰਜ ਕੀਤੀਆਂ ; 135 ਕਿਲੋ ਹੈਰੋਇਨ, 82 ਕਿਲੋ ਅਫੀਮ ਅਤੇ 5.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 25 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਾਰਕੋਟਿਕਸ-ਅੱਤਵਾਦ ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ -ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ 11 ਵਿਅਕਤੀਆਂ ਨੂੰ ਗਿਰਫਤਾਰ ਕੀਤਾ ਹੈ – ਜਿਨਾਂ ਵਿੱਚ ਪੰਜ ਨਸ਼ਾ ਤਸਕਰ, ਤਿੰਨ ਡਰੱਗ ਹਵਾਲਾ ਮਨੀ ਕੋਰੀਅਰ ਅਤੇ ਤਿੰਨ ਹਵਾਲਾ ਕਾਰੋਬਾਰੀ ਸ਼ਾਮਲ ਹਨ – ਅਤੇ ਵੱਖ-ਵੱਖ ਵਿਦੇਸ਼ੀ ਕਰੰਸੀਆਂ ਵਿੱਚ 5.09 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗਿਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਅੰਮਿ੍ਤਸਰ ਦੇ ਰਾਮ ਤਲਾਈ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਉਰਫ ਅਜੈ (26), ਅੰਮਿ੍ਰਤਸਰ ਦੀ ਗੁਰੂ ਨਾਨਕ ਕਲੋਨੀ ਦੇ ਹਰਮਨਜੀਤ ਸਿੰਘ ਉਰਫ ਹੈਰੀ (27), ਅੰਮਿ੍ਤਸਰ ਦੇ ਛੇਹਰਟਾ ਦੇ ਨਾਰਾਇਣਗੜ ਦੇ ਸਾਗਰ (28), ਬਟਾਲਾ ਦੇ ਹੁਸਨਪੁਰਾ ਕਲਾਂ ਦੇ ਲਵਦੀਪ ਸਿੰਘ ਉਰਫ ਲਾਲਾ(30) ਅਤੇ ਅੰਮਿ੍ਤਸਰ ਦੇ ਕੱਕੜ ਦੇ ਹਰਭਾਜ ਸਿੰਘ ਉਰਫ(30) ਭੇਜਾ ਵਜੋਂ ਹੋਈ ਹੈ, ਜਦੋਂ ਕਿ ਡਰੱਗ ਹਵਾਲਾ ਮਨੀ ਕੋਰੀਅਰਾਂ ਦੀ ਪਛਾਣ ਅੰਮਿ੍ਤਸਰ ਦੇ ਜੋੜਾ ਫਾਟਕ ਦੇ ਸੌਰਵ ਉਰਫ ਸੌਰਵ ਮਹਾਜਨ (24), ਅੰਮਿ੍ਤਸਰ ਦੇ ਘਾਹ ਮੰਡੀ ਚੌਕ ਦੇ ਤਨੁਸ਼ (28) ਅਤੇ ਅੰਮਿ੍ਤਸਰ ਦੇ ਦਮਗੰਜ ਦੇ ਹਰਮਿੰਦਰ ਸਿੰਘ ਉਰਫ ਹੈਰੀ (28) ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਗਿਰਫਤਾਰ ਕੀਤੇ ਗਏ ਹਵਾਲਾ ਕਾਰੋਬਾਰੀਆਂ ਦੀ ਪਛਾਣ ਫਗਵਾੜਾ ਸਥਿਤ ਸ਼ਰਮਾ ਫਾਰੈਕਸ ਮਨੀ ਚੇਂਜਰ ਦੇ ਮਾਲਕ ਅਸ਼ੋਕ ਕੁਮਾਰ ਸ਼ਰਮਾ (60) ਅਤੇ ਉਸਦੇ ਸਾਥੀਆਂ ਫਗਵਾੜਾ ਦੇ ਮੁਟਿਆਰਪੁਰ ਮੁਹੱਲਾ ਦੇ ਰਾਜੇਸ਼ ਕੁਮਾਰ (50) ਅਤੇ ਫਗਵਾੜਾ ਦੇ ਸੁਖਚੈਨ ਨਗਰ ਦੇ ਅਮਿਤ ਬਾਂਸਲ ਉਰਫ ਸੁਨੀਲ (47) ਵਜੋਂ ਹੋਈ ਹੈ।

ਇਹ ਕਾਰਵਾਈ, ਦੋ ਵਿਅਕਤੀਆਂ- ਹਰਜਿੰਦਰ ਸਿੰਘ ਉਰਫ ਅਜੈ ਅਤੇ ਹਰਮਨਜੀਤ ਸਿੰਘ ਉਰਫ ਹੈਰੀ, ਜਿਨਾਂ ਨੂੰ 21 ਜਨਵਰੀ, 2025 ਨੂੰ 263 ਗ੍ਰਾਮ ਹੈਰੋਇਨ ਅਤੇ 5.60 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗਿਰਫਤਾਰ ਕੀਤਾ ਗਿਆ ਸੀ, ਦੀ ਦੋ ਮਹੀਨੇ ਡੂੰਘਾਈ ਨਾਲ ਕੀਤੀ ਜਾਂਚ ਅਤੇ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦੀ ਨਿਰੰਤਰ ਪੜਤਾਲ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਏਐਨਟੀਐਫ ਦੀਆਂ ਪੁਲਿਸ ਟੀਮਾਂ ਨੇ ਅਗਲੇ ਹੀ ਦਿਨ ਤਿੰਨ ਹਵਾਲਾ ਮਨੀ ਕੋਰੀਅਰ ਸੌਰਵ ਮਹਾਜਨ, ਤਨੁਸ਼ ਅਤੇ ਹਰਮਿੰਦਰ ਉਰਫ ਹੈਰੀ ਨੂੰ ਗਿਰਫਤਾਰ ਕੀਤਾ ਅਤੇ 47.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਉਨਾਂ ਦੀ ਮਹਿੰਦਰਾ ਐਕਸਯੂਵੀ 300 ਕਾਰ ਵੀ ਜਬਤ ਕਰ ਲਈ ਗਈ। ਕੇਸ ਦੀ ਜਾਂਚ ਵਿੱਚ ਅੱਗੇ ਵਧਦਿਆਂ, 24 ਜਨਵਰੀ ਨੂੰ, ਪੁਲਿਸ ਟੀਮਾਂ ਨੇ ਸਾਗਰ ਅਤੇ ਲਵਦੀਪ ਸਿੰਘ ਉਰਫ ਲਾਲਾ ਵਜੋਂ ਜਾਣੇ ਜਾਂਦੇ ਦੋ ਹੋਰ ਨਸ਼ਾ ਤਸਕਰਾਂ ਨੂੰ ਸਫਲਤਾਪੂਰਵਕ ਗਿਰਫਤਾਰ ਕੀਤਾ ਅਤੇ ਉਨਾਂ ਦੇ ਕਬਜ਼ੇ ਚੋਂ 5 ਲੱਖ ਰੁਪਏ ਦੀ ਡਰੱਗ ਮਨੀ, ਇੱਕ ਐਕਟਿਵਾ ਸਕੂਟਰ ਅਤੇ 160 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ।

ਇਸ ਮਾਮਲੇ ਦੀ ਹੋਰ ਜਾਂਚ ਨੇ ਪੁਲਿਸ ਟੀਮਾਂ ਨੂੰ ਮਾਸਟਰਮਾਈਂਡ ਹਰਭਾਜ ਸਿੰਘ ਉਰਫ ਭੇਜਾ ਤੱਕ ਪਹੰਚਾਇਆ ਜੋ ਕਿ ਕੇਂਦਰੀ ਜੇਲ ਅੰਮਿ੍ਤਸਰ ਦੇ ਅੰਦਰੋਂ ਪਾਕਿਸਤਾਨੀ ਨਸ਼ਾ ਤਸਕਰ ਸ਼ਹਿਬਾਜ ਦੇ ਸੰਪਰਕ ਵਿੱਚ ਸੀ। ਉਨਾਂ ਕਿਹਾ ਕਿ 26 ਜਨਵਰੀ ਨੂੰ ਦੋਸ਼ੀ ਨੂੰ ਕੇਂਦਰੀ ਜੇਲ ਅੰਮਿ੍ਤਸਰ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਗਿਰਫਤਾਰ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ, ਪਾਕਿਸਤਾਨੀ ਤਸਕਰ ਸ਼ਹਿਬਾਜ, ਜੋ ਕਿ ਜਿਲਾ ਨਾਰੋਵਾਲ ਦੇ ਪਿੰਡ ਬੂੜੇਵਾਲ ਦਾ ਰਹਿਣ ਵਾਲਾ ਹੈ, ਗੈਰ-ਕਾਨੂੰਨੀ ਤੌਰ ‘ਤੇ ਭਾਰਤ ਵਿੱਚ ਦਾਖਲ ਹੋਇਆ ਸੀ, ਅਤੇ ਉਸ ਵਿਰੁੱਧ ਫਰਵਰੀ 2021 ਵਿੱਚ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ, ਉਹ ਪਾਕਿਸਤਾਨ ਭੇਜੇ ਜਾਣ ਤੋਂ ਪਹਿਲਾਂ ਕੇਂਦਰੀ ਜੇਲ, ਅੰਮਿ੍ਤਸਰ ਵਿੱਚ ਬੰਦ ਰਿਹਾ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸੀ ਹਰਭਾਜ ਸਿੰਘ ਅਤੇ ਹਰਮਨਜੀਤ ਉਰਫ ਹੈਰੀ ਦੀ ਜਾਣ-ਪਛਾਣ ਪਾਕਿਸਤਾਨ ਅਧਾਰਤ ਤਸਕਰ ਸਹਿਬਾਜ ਨਾਲ ਉਦੋਂ ਹੋਈ ਸੀ, ਜਦੋਂ ਉਹ ਇਕੱਠੇ ਕੇਂਦਰੀ ਜੇਲ ਅੰਮਿ੍ਤਸਰ ਵਿੱਚ ਬੰਦ ਸਨ। ਉਨਾਂ ਅੱਗੇ ਦੱਸਿਆ ਕਿ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ, ਉਸ ਨੇ ਨਸਾ ਤਸਕਰੀ ਦਾ ਕਾਰੋਬਾਰ ਚਲਾਉਣ ਲਈ ਮੋਬਾਈਲ ਫੋਨ ਰਾਹੀਂ ਇਨਾਂ ਵਿਅਕਤੀਆਂ ਨਾਲ ਸੰਪਰਕ ਬਣਾਇਆ ਅਤੇ ਹਰਮਿੰਦਰ ਉਰਫ ਹੈਰੀ ਨੂੰ ਵੀ ਇਸ ਕਾਰੋਬਾਰ ਵਿੱਚ ਸ਼ਾਮਲ ਕੀਤਾ।

ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ, ਗਿ੍ਫਤਾਰ ਕੀਤੇ ਗਏ ਮੁਲਜਮ ਹਰਮਨਜੀਤ ਅਤੇ ਹਰਮਿੰਦਰ ਨੇ ਖੁਲਾਸਾ ਕੀਤਾ ਕਿ ਉਹ ਪਾਕਿਸਤਾਨੀ ਤਸਕਰ ਸਹਿਬਾਜ ਦੇ ਨਿਰਦੇਸਾਂ ‘ਤੇ ਡਰੱਗ ਮਨੀ ਜਮਾ ਕਰਵਾਉਣ ਲਈ ਫਗਵਾੜਾ ਸਥਿਤ ਸਰਮਾ ਫੋਰੈਕਸ ਮਨੀ ਐਕਸਚੇਂਜਰ ਅਤੇ ਫੋਰੈਕਸ ਐਡਵੀਜ਼ਰ ਦੀ ਵਰਤੋਂ ਕਰ ਰਹੇ ਸਨ। ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਮਲੇ ਵਿੱਚ ਮਾਲਕ ਅਸ਼ੋਕ ਸ਼ਰਮਾ ਅਤੇ ਉਸਦੇ ਸਾਥੀ ਸੁਨੀਲ ਨੂੰ ਨਾਮਜਦ ਕੀਤਾ ਅਤੇ ਦੋਵਾਂ ਨੂੰ ਕ੍ਰਮਵਾਰ 17 ਮਾਰਚ ਅਤੇ 18 ਮਾਰਚ ਨੂੰ ਗਿ੍ਫਤਾਰ ਕਰ ਲਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਸੂਹ ਦੇ ਆਧਾਰ ‘ਤੇ, ਪੁਲਿਸ ਟੀਮਾਂ ਨੇ ਅਸੋਕ ਸਰਮਾ ਦੇ ਇੱਕ ਹੋਰ ਸਾਥੀ, ਜਿਸਦੀ ਪਛਾਣ ਰਾਜੇਸ ਉਰਫ ਬੌਬੀ ਵਜੋਂ ਹੋਈ ਹੈ, ਨੂੰ ਵੀ ਉਸਦੇ ਘਰੋਂ ਗਿ੍ਫਤਾਰ ਕੀਤਾ ਹੈ ਅਤੇ ਉਸਦੇ ਕਬਜੇ ਵਿੱਚੋਂ 50.50 ਲੱਖ ਰੁਪਏ ਬਰਾਮਦ ਕੀਤੇ।

ਉਨਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਹੋਰ 36.59 ਲੱਖ ਰੁਪਏ (ਜਿਸ ਨਾਲ ਭਾਰਤੀ ਕਰੰਸੀ ਦੀ ਕੁੱਲ ਬਰਾਮਦਗੀ 1.45 ਕਰੋੜ ਰੁਪਏ ਹੋਈ), 2,63,630 ਯੂਰੋ, 7000 ਅਮਰੀਕੀ ਡਾਲਰ, 10,020 ਕੈਨੇਡੀਅਨ ਡਾਲਰ, 27,500 ਪੌਂਡ ਅਤੇ 285 ਦਿਰਾਮ ਬਰਾਮਦ ਕਰਨ ਤੋਂ ਇਲਾਵਾ 372 ਗ੍ਰਾਮ ਸੋਨਾ ਬਰਾਮਦ ਵੀ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀਆਂ ਦੀ ਮਹਿੰਦਰਾ ਐਕਸਯੂਵੀ 300 ਨੂੰ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨਾਂ ਦੀਆਂ ਤਿੰਨ ਹੋਰ ਗੱਡੀਆਂ ਜਿਨਾਂ ਵਿੱਚ ਬੀਐਮਡਬਲਿਊ, ਮਹਿੰਦਰਾ ਥਾਰ ਆਟੋਮੈਟਿਕ ਅਤੇ ਹੁੰਡਈ ਆਈ10 ਸਾਮਲ ਹਨ, ਵੀ ਜਬਤ ਕੀਤੀਆਂ ਹਨ।

ਡੀਜੀਪੀ ਨੇ ਦੱਸਿਆ ਕਿ ਏਐਨਟੀਐਫ ਵੱਲੋਂ ਇਸ ਨੈੱਟਵਰਕ ਦੀਆਂ ਸੈਕੜੇ ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਦੀ ਵੀ ਪਛਾਣ ਕੀਤੀ ਗਈ ਹੈ ਅਤੇ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਇਹਨਾਂ ਨੂੰ ਜਬਤ ਕਰਨ ਦੀ ਪ੍ਰਕਿਰਿਆ ਸੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਹੁਣ ਤੱਕ ਸਾਹਮਣੇ ਆਇਆ ਇਹ ਨੈੱਟਵਰਕ ਅੰਮਿ੍ਰਤਸਰ ਤੋਂ ਤਰਨਤਾਰਨ ਤੋਂ ਫਗਵਾੜਾ ਤੋਂ ਪੰਚਕੂਲਾ ਤੱਕ ਫੈਲਿਆ ਹੋਇਆ ਹੈ।

ਉਨਾਂ ਅੱਗੇ ਕਿਹਾ, “ਪੁਲਿਸ ਟੀਮਾਂ ਨੇ ਇਸ ਮਾਮਲੇ ਵਿੱਚ ਸੱਤ ਹੋਰ ਵਿਅਕਤੀਆਂ ਨੂੰ ਨਾਮਜਦ ਕੀਤਾ ਹੈ ਅਤੇ ਉਨਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।”

ਇਸ ਦੌਰਾਨ, ‘ਯੁੱਧ ਨਸ਼ਿਆਂ ਵਿਰੁੱਧ‘ ਦੇ 24ਵੇਂ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਤੋਂ ਸੂਬੇ ਭਰ ਵਿੱਚ 3868 ਨਸਾ ਤਸਕਰਾਂ ਨੂੰ ਗਿ੍ਫਤਾਰ ਕਰਕੇ 2177 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਗਿ੍ਫ਼ਤਾਰ ਕੀਤੇ ਗਏ ਨਸਾ ਤਸਕਰਾਂ ਦੇ ਕਬਜੇ ਵਿੱਚੋਂ 135.5 ਕਿਲੋਗ੍ਰਾਮ ਹੈਰੋਇਨ, 82.9 ਕਿਲੋਗ੍ਰਾਮ ਅਫੀਮ, 1419 ਕਿਲੋਗ੍ਰਾਮ ਭੁੱਕੀ, 34.24 ਕਿਲੋਗ੍ਰਾਮ ਗਾਂਜਾ, 7.58 ਲੱਖ ਨਸੀਲੀਆਂ ਗੋਲੀਆਂ/ਕੈਪਸੂਲ/ਟੀਕੇ, 1 ਕਿਲੋ ਆਈਸੀਈ ਅਤੇ 5.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਟਰੰਪ ਨੇ ਵੈਨੇਜ਼ੁਏਲਾ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ‘ਤੇ ਲਗਾਇਆ 25% ਟੈਰਿਫ, ਭਾਰਤ ‘ਤੇ ਕੀ ਪਵੇਗਾ ਅਸਰ? ਜਾਣੋ

0

ਨਵੀ ਦਿੱਲੀ, 25 ਮਾਰਚ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੈਨੇਜ਼ੁਏਲਾ ਤੋਂ ਤੇਲ ਅਤੇ ਗੈਸ ਖਰੀਦਣ ਵਾਲੇ ਦੇਸ਼ਾਂ ‘ਤੇ 25% ਵਾਧੂ ਟੈਰਿਫ ਦਾ ਐਲਾਨ ਕੀਤਾ ਹੈ। ਇਹ ਟੈਰਿਫ 2 ਅਪ੍ਰੈਲ ਤੋਂ ਲਾਗੂ ਹੋਵੇਗਾ। ਇਹ ਇੱਕ ਅਜਿਹਾ ਕਦਮ ਹੈ ਜੋ ਚੀਨ ਅਤੇ ਭਾਰਤ ਸਮੇਤ ਏਸ਼ੀਆਈ ਬਾਜ਼ਾਰਾਂ ਨੂੰ ਪ੍ਰਭਾਵਤ ਕਰ ਸਕਦਾ ਹੈ, ਅਤੇ ਵਿਸ਼ਵ ਅਰਥਵਿਵਸਥਾ ਵਿੱਚ ਨਵੀਂ ਅਨਿਸ਼ਚਿਤਤਾ ਪੈਦਾ ਕਰ ਸਕਦਾ ਹੈ।

ਨਿਊਜ਼ੀਲੈਂਡ ‘ਚ ਤੜਕਸਾਰ ਮਹਿਸੂਸ ਹੋਏ ਭੂਚਾਲ ਦੇ ਤੇਜ਼ ਝਟਕੇ, ਸਹਿਮੇ ਲੋਕ

ਰਾਸ਼ਟਰਪਤੀ ਟਰੰਪ ਨੇ ਆਪਣੇ ਸੋਸ਼ਲ ਨੈੱਟਵਰਕ ‘ਤੇ ਲਿਖਿਆ, “ਵੈਨੇਜ਼ੁਏਲਾ ਅਮਰੀਕਾ ਅਤੇ ਉਨ੍ਹਾਂ ਆਜ਼ਾਦੀਆਂ ਦਾ ਡੂੰਘਾ ਦੁਸ਼ਮਣ ਰਿਹਾ ਹੈ ਜਿਸ ਦਾ ਅਸੀਂ ਸਮਰਥਨ ਕਰਦੇ ਹਾਂ। ਇਸ ਲਈ, ਕੋਈ ਵੀ ਦੇਸ਼ ਜੋ ਵੈਨੇਜ਼ੁਏਲਾ ਤੋਂ ਤੇਲ ਅਤੇ/ਜਾਂ ਗੈਸ ਖਰੀਦਦਾ ਹੈ, ਨੂੰ ਸਾਡੇ ਦੇਸ਼ ਨਾਲ ਕਿਸੇ ਵੀ ਵਪਾਰ ‘ਤੇ ਅਮਰੀਕਾ ਨੂੰ 25% ਟੈਰਿਫ ਦਾ ਭੁਗਤਾਨ ਕਰਨ ਲਈ ਮਜਬੂਰ ਕੀਤਾ ਜਾਵੇਗਾ।”

ਇਸ ਦਾ ਭਾਰਤ ‘ਤੇ ਕੀ ਅਸਰ ਪਵੇਗਾ?

ਅਮਰੀਕੀ ਰਾਸ਼ਟਰਪਤੀ ਦੀ ਇਸ ਕਾਰਵਾਈ ਨਾਲ ਚੀਨ ਅਤੇ ਭਾਰਤ ਪ੍ਰਭਾਵਿਤ ਹੋ ਸਕਦੇ ਹਨ। ਕਾਰਨ ਇਹ ਹੈ ਕਿ ਵੈਨੇਜ਼ੁਏਲਾ ਚੀਨ-ਭਾਰਤ ਤੋਂ ਇਲਾਵਾ ਅਮਰੀਕਾ ਅਤੇ ਸਪੇਨ ਨੂੰ ਵੀ ਤੇਲ ਨਿਰਯਾਤ ਕਰਦਾ ਹੈ। ਇਸ ਫੈਸਲੇ ਨਾਲ ਭਾਰਤ ਦੀ ਊਰਜਾ ਰਣਨੀਤੀ ਪ੍ਰਭਾਵਿਤ ਹੋ ਸਕਦੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ: ਐਡਵੋਕੇਟ ਧਾਮੀ

0
SGPC president Harjinder Dhami apologized to Bibi Jagir Kaur

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ।

ਨਿਊਜ਼ੀਲੈਂਡ ‘ਚ ਤੜਕਸਾਰ ਮਹਿਸੂਸ ਹੋਏ ਭੂਚਾਲ ਦੇ ਤੇਜ਼ ਝਟਕੇ, ਸਹਿਮੇ ਲੋਕ

ਐਡਵੋਕੇਟ ਧਾਮੀ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਜਲਦ ਹੀ ਨਿਯਮ ਤਹਿ ਕੀਤੇ ਜਾਣਗੇ ਅਤੇ ਇਸ ਕਾਰਜ ਵਾਸਤੇ ਉੱਚ ਪੱਧਰੀ ਕਮੇਟੀ ਕਾਇਮ ਹੋਵੇਗੀ। ਇਸ ਸਬੰਧੀ ਆਉਂਦੇ ਬਜਟ ਇਜਲਾਸ ਵਿਚ ਮਤਾ ਲਿਆ ਕੇ ਪ੍ਰਵਾਨਗੀ ਲਈ ਜਾਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜਥੇਦਾਰਾਂ ਦੀਆਂ ਇਨ੍ਹਾਂ ਸਤਿਕਾਰਤ ਪਦਵੀਆਂ ’ਤੇ ਇੱਕ ਵਿਅਕਤੀ ਇੱਕ ਅਹੁਦਾ ਦੀ ਨੀਤੀ ਲਾਗੂ ਕੀਤੀ ਜਾਵੇ। ਇਸੇ ਤਹਿਤ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਖਾਲੀ ਪਏ ਅਹੁਦੇ ਵਾਸਤੇ ਪੰਥਕ ਸੰਪਰਦਾਵਾਂ ਤੇ ਜਥੇਬੰਦੀਆਂ ਦੀ ਸਲਾਹ ਨਾਲ ਜਲਦ ਹੀ ਨਿਯੁਕਤੀ ਕਰ ਦਿੱਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਰਹੁਰੀਤਾਂ, ਪਰੰਪਰਾਵਾਂ ਅਤੇ ਇਤਿਹਾਸ ਸਾਡਾ ਮਾਰਗ ਦਰਸ਼ਨ ਹਨ। ਇਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਸਮੂਹਿਕ ਤੇ ਸੰਗਠਿਤ ਪ੍ਰਭਾਵ ਨਾਲ ਅੱਗੇ ਵਧਿਆ ਜਾਵੇਗਾ, ਤਾਂ ਜੋ ਕੌਮ ਨੂੰ ਸਮੇਂ-ਸਮੇਂ ਪੇਸ਼ ਆਉਂਦੀਆਂ ਚੁਣੌਤੀਆਂ ਨਾਲ ਜਥੇਬੰਦਕ ਭਾਵਨਾ ਤਹਿਤ ਨਜਿੱਠਿਆ ਜਾ ਸਕੇ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਹੀ ਕੌਮ ਦੀਆਂ ਦੁਸ਼ਮਣ ਤਾਕਤਾਂ ਸਿੱਖ ਸੰਸਥਾਵਾਂ ਅਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਜੇਕਰ ਕੌਮ ਨੇ ਇੱਕਜੁੱਟਤਾ ਦਾ ਪ੍ਰਭਾਵ ਨਾ ਦਿੱਤਾ ਤਾਂ ਸਿੱਖ ਵਿਰੋਧੀ ਸ਼ਕਤੀਆਂ ਆਪਣੀ ਮਨਸ਼ਾ ਵਿੱਚ ਕਾਮਯਾਬ ਹੁੰਦੀਆਂ ਰਹਿਣਗੀਆਂ।

ਐਡਵੋਕੇਟ ਧਾਮੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਤਖ਼ਤ ਸਾਹਿਬਾਨ ’ਤੇ ਸੇਵਾ ਨਿਭਾਉਣ ਵਾਲੇ ਜਥੇਦਾਰ ਸਾਹਿਬਾਨ ਦੀ ਰੁਖਸਤੀ ਇਕ ਸਨਮਾਨਜਨਕ ਢੰਗ ਨਾਲ ਕੀਤੀ ਜਾਇਆ ਕਰੇਗੀ। ਇਹ ਵੀ ਯਤਨ ਕੀਤਾ ਜਾਵੇਗਾ ਕਿ ਪਿਛਲੇ ਸਮੇਂ ਦੌਰਾਨ ਸੇਵਾ ਮੁਕਤ ਕੀਤੇ ਸਿੰਘ ਸਾਹਿਬਾਨ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸੇਵਾ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੈ, ਜਿਸ ਪ੍ਰਤੀ ਉਹ ਸੁਚੇਤ ਵੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅਸਤੀਫਾ ਦੇਣ ਬਾਅਦ ਸਾਰੀਆਂ ਹੀ ਧਾਰਮਿਕ, ਸਮਾਜਿਕ, ਸਿਆਸੀ ਧਿਰਾਂ ਦੇ ਨਾਲ ਨਾਲ ਸਤਿਕਾਰਤ ਸਿੰਘ ਸਾਹਿਬਾਨ ਨੇ ਸੇਵਾ ਸੰਭਾਲਣ ਦੀ ਪ੍ਰੇਰਣਾ ਕੀਤੀ ਸੀ, ਜਿਸ ਲਈ ਉਹ ਸਭ ਦਾ ਧੰਨਵਾਦ ਕਰਦੇ ਹਨ ਅਤੇ ਯਤਨ ਕਰਨਗੇ ਕਿ ਸਾਰਿਆਂ ਸੰਪਰਦਾਵਾਂ ਤੇ ਸੰਸਥਾਵਾਂ ਵੱਲੋਂ ਪ੍ਰਗਟ ਕੀਤੇ ਭਰੋਸੇ ਉੱਤੇ ਖਰਾ ਉਤਰ ਸਕਣ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ

0

– ਲੁਧਿਆਣਾ ਦੀ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਕੀਤਾ ਗਿਆ ਭਰਵਾਂ ਸਨਮਾਨ
– ਜਥੇਦਾਰ ਗੜਗੱਜ ਵੱਲੋਂ ਪੰਥਕ ਏਕਤਾ ਲਈ ਸੱਦਾ, ਕਿਹਾ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦਾ ਟਾਕਰਾ ਇੱਕਜੁੱਟਤਾ ਨਾਲ ਹੀ ਸੰਭਵ

ਅੰਮ੍ਰਿਤਸਰ, 25 ਮਾਰਚ 2025 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਅੱਜ ਲੁਧਿਆਣਾ ਦੇ ਪੁਰਾਣੀ ਸਬਜੀ ਮੰਡੀ ਇਲਾਕੇ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ, ਜਿਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਬੰਧ ਵਿੱਚ ਅਹਿਮ ਐਲਾਨ ਕੀਤਾ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਲੈ ਕੇ ਬੇਹੱਦ ਚਿੰਤਤ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕਿਤੇ ਵੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਿੱਚ ਕਮੀ ਆਉਂਦੀ ਹੈ ਅਤੇ ਬੇਅਦਬੀ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਉਸ ਉੱਤੇ ਖੁਦ ਨੋਟਿਸ ਲੈ ਕੇ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਦੇ ਮਾਮਲੇ ਵਿੱਚ ਭਾਵੇਂ ਸ਼ਿਕਾਇਤ ਆਵੇ ਜਾਂ ਨਾ, ਪਰ ਘਟਨਾ ਵਾਪਰਨ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਆਪ ਕਾਰਵਾਈ ਅੱਗੇ ਵਧਾਏਗਾ। ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਗੁਰੂ ਸਾਹਿਬ ਦੇ ਸਤਿਕਾਰ ਅਤੇ ਮਾਣ ਮਰਯਾਦਾ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤੈਅ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ।

ਇਹ ਵੀ ਪੜ੍ਹੋ: ਸਾਰੀਆਂ 22 ਫਸਲਾਂ ’ਤੇ MSP ਯਕੀਨੀ ਬਣਾਉਣ ਵਾਸਤੇ ਫੰਡ ਦਿੱਤੇ ਦਿੱਤੇ ਜਾਣ ਅਤੇ MSME ਸੈਕਟਰ ਨੂੰ ਸੁਰਜੀਤ ਕੀਤਾ ਜਾਵੇ – ਹਰਸਿਮਰਤ ਬਾਦਲ

ਜਥੇਦਾਰ ਗੜਗੱਜ ਨੇ ਬੀਤੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲਦੇ ਸੋਦਰ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬੇਅਦਬੀ ਦੇ ਮਾਮਲੇ ਵਿੱਚ ਸਰਕਾਰ ਉੱਤੇ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਸ ਦੋਸ਼ੀ ਦੀ ਪਛਾਣ ਡੀਐੱਨਏ ਟੈਸਟ ਰਾਹੀਂ ਕਰਵਾਉਣ ਲਈ ਕੀਤੀ ਮੰਗ ਦੇ ਬਾਵਜੂਦ ਹੁਣ ਤੱਕ ਸਰਕਾਰ ਉਸ ਦੀ ਪਛਾਣ ਨਸ਼ਰ ਕਿਉਂ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਉਸ ਵਿਅਕਤੀ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਨਸ਼ਰ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਸਮੁੱਚੇ ਪੰਥ ਨੂੰ ਇਸ ਸਬੰਧੀ ਅਵਾਜ਼ ਬੁਲੰਦ ਕਰਨ ਲਈ ਕਿਹਾ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਏਕਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਅੱਜ ਜੋ ਚੁਣੌਤੀਆਂ ਹਨ ਉਨ੍ਹਾਂ ਦਾ ਟਾਕਰਾ ਗੁਰੂ ਦੇ ਇੱਕਜੁੱਟਤਾ ਵਾਲੇ ਸਿਧਾਂਤ ਨਾਲ ਹੀ ਸੰਭਵ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਵਿਚਕਾਰ ਵਖਰੇਵੇਂ ਪਹਿਲਾਂ ਵੀ ਹੁੰਦੇ ਸਨ ਅਤੇ ਅੱਜ ਵੀ ਹਨ, ਪਰ ਅੱਜ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦੇ ਮੱਦੇਨਜ਼ਰ ਅਤੇ ਸਿੱਖ ਸੰਸਥਾਵਾਂ ਦੀ ਸ਼ਾਨ ਨੂੰ ਕਾਇਮ ਰੱਖਣ ਲਈ, ਲੋੜ ਹੈ ਕਿ ਅਸੀਂ ਗੁਰੂ ਸਾਹਿਬ ਦੇ ਸਿਧਾਂਤ ਅਨੁਸਾਰ ਇੱਕਜੁੱਟ ਹੋ ਕੇ ਰਹੀਏ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮੇਂ-ਸਮੇਂ ਹਕੂਮਤਾਂ ਨੇ ਢਾਹੁਣ ਦਾ ਯਤਨ ਕੀਤਾ ਪਰ ਸਿੱਖ ਹਮੇਸ਼ਾ ਇਨ੍ਹਾਂ ਅਸਥਾਨਾਂ ਲਈ ਜੂਝਦੇ ਰਹੇ ਅਤੇ ਅਗਾਂਹ ਵੀ ਜੂਝਦੇ ਰਹਿਣਗੇ।

ਗੁਰੂ ਸਾਹਿਬਾਨ ਨੇ ਸਰਬੱਤ ਦਾ ਭਲਾ ਲੋਚਣ ਵਾਲੀ ਇੱਕ ਅਣਖੀਲੀ ਕੌਮ ਦੀ ਸਿਰਜਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਅਤੇ ਸਿੱਖ ਸੰਸਥਾਵਾਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਉਹ ਦਿੱਲੀ ਤੋਂ ਆਇਆ ਇੱਕ ਬਿਆਨ ਸੁਣ ਰਹੇ ਸਨ ਕਿ ਸਿੱਖ ਜੇਲ੍ਹ ਅੰਦਰ ਗੁਰਬਾਣੀ ਪੜ੍ਹਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੇਵਲ ਜੇਲ੍ਹਾਂ ਵਿੱਚ ਹੀ ਗੁਰਬਾਣੀ ਨਹੀਂ ਪੜ੍ਹਦੇ, ਸਿੱਖ ਤਾਂ ਉਦੋਂ ਵੀ ਗੁਰਬਾਣੀ ਪੜ੍ਹਦੇ ਹਨ ਜਦੋਂ ਉਹ ਚਰਖੜੀਆਂ ਉੱਤੇ ਚਾੜ੍ਹੇ ਜਾਂਦੇ ਹਨ, ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਦੋਂ ਗੁਰੂ ਤੇਗ਼ ਬਹਾਦਰ ਪਾਤਸ਼ਾਹ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਨੇ ਸ਼ਹਾਦਤ ਦਿੱਤੀ ਉਦੋਂ ਵੀ ਉਹ ਗੁਰਬਾਣੀ ਹੀ ਪੜ੍ਹ ਰਹੇ ਸਨ। ਉਨ੍ਹਾਂ ਕਿਹਾ ਕਿ ਗੁਰਬਾਣੀ ਸਿੱਖਾਂ ਦਾ ਅਧਾਰ ਅਤੇ ਜੀਵਨ ਹੈ, ਜਿਸ ਤੋਂ ਸਿੱਖ ਨੂੰ ਕਦੇ ਤੋੜਿਆ ਨਹੀਂ ਜਾ ਸਕਦਾ।

ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਦਿੱਤੀਆਂ ਜਾ ਰਹੀਆਂ ਚੁਣੌਤੀਆਂ ਦੇ ਮੱਦੇਨਜ਼ਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਿਹੜੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਨਹੀਂ ਮੰਨਦੇ ਤੇ ਦੇਹਧਾਰੀ ਗੁਰੂ ਡੰਮ ਅੱਗੇ ਨਤਮਸਤਕ ਹੁੰਦੇ ਹਨ ਅਤੇ ਅੰਮ੍ਰਿਤ ਵੀ ਨਹੀਂ ਛਕਦੇ ਅੱਜ ਉਹ ਵੀ ਸਿੱਖ ਸੰਸਥਾ ਦੇ ਵਿਰੋਧ ਦੀ ਗੱਲ ਕਰ ਰਹੇ ਹਨ। ਉਨ੍ਹਾਂ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦੇ ਮੱਦੇਨਜ਼ਰ ਇੱਕ ਵਾਰ ਫਿਰ ਪੰਥਕ ਏਕਤਾ ਦੀ ਪੁਰਜ਼ੋਰ ਅਪੀਲ ਕੀਤੀ।

ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਉੱਤੇ ਗੱਲ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੇਵਲ ਪੰਥ ਹੀ ਨਸ਼ਿਆਂ ਨੂੰ ਰੋਕ ਸਕਦਾ ਹੈ ਅਤੇ ਪੰਥ ਤੋਂ ਬਿਨਾਂ ਬਾਕੀ ਸਭ ਸਿੱਖਾਂ ਦੀ ਬਰਬਾਦੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ‘ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’ ਸਿਧਾਂਤ ਨੂੰ ਇੱਕ ਮਿਸ਼ਨ ਦੇ ਰੂਪ ਵਿੱਚ ਅਗਾਂਹ ਵਧਾਈਏ, ਕਿਉਂਕਿ ਹਰ ਸਿੱਖ ਇੱਕ ਪ੍ਰਚਾਰਕ ਹੈ ਜੋ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾ ਸਕਦਾ ਅਤੇ ਨਸ਼ਿਆਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ।
ਅੰਤ ਵਿੱਚ ਉਨ੍ਹਾਂ ਖ਼ਾਲਸਾ ਪੰਥ ਨੂੰ ਬਚਨ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਨੂੰ ਜਾਨੋਂ ਵੱਧ ਪਿਆਰੇ ਹਨ ਅਤੇ ਜਿਹੜੀਆਂ ਵੀ ਪੰਥ-ਵਿਰੋਧੀ ਤਾਕਤਾਂ ਇਨ੍ਹਾਂ ਗੁਰੂ ਘਰਾਂ ਉੱਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਣਗੇ। ਉਨ੍ਹਾਂ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਦੇ ਲਈ ਹਰ ਸਿੱਖ ਨੂੰ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਥ ਨੂੰ ਵੰਡਣ ਵਾਲੀਆਂ ਸ਼ਕਤੀਆਂ ਜਿੰਨਾਂ ਮਰਜ਼ੀ ਵੰਡਣ ਦੀਆਂ ਕੋਸ਼ਿਸ਼ਾਂ ਕਰ ਲੈਣ ਪਰ ਗੁਰੂ ਦਾ ਪੰਥ ਇਨ੍ਹਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ ਅਤੇ ਇੱਕਜੁੱਟਤਾ ਨਾਲ ਟਾਕਰਾ ਕਰੇਗਾ।

ਜਥੇਦਾਰ ਗੜਗੱਜ ਨੇ ਸਿੰਘ ਸਭਾਵਾਂ ਦੇ ਮੋਢੀਆਂ ਨੂੰ ਯਾਦ ਕਰਦਿਆਂ ਸਨਮਾਨ ਲਈ ਸਮੂਹ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਪੰਥ ਜਿੱਥੇ ਵੀ ਅਵਾਜ਼ ਮਾਰੇਗਾ ਉਹ ਉੱਥੇ ਹਾਜ਼ਰ ਹੋਣਗੇ।

ਇਸ ਮੌਕੇ ਵੱਖ-ਵੱਖ ਸਿੰਘ ਸਭਾ ਗੁਰਦੁਆਰਾ ਸਾਹਿਬਾਨ ਦੇ ਪ੍ਰਧਾਨ ਹਾਜ਼ਰ ਸਨ ਜਿਨ੍ਹਾਂ ਵਿੱਚ ਸ. ਹੀਰਾ ਸਿੰਘ ਗਾਬੜੀਆ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਅਜੀਤ ਸਿੰਘ, ਸ. ਬਲਵਿੰਦਰ ਸਿੰਘ ਲਾਇਲਪੁਰੀ, ਸ. ਪ੍ਰਿਤਪਾਲ ਸਿੰਘ, ਸ. ਗੁਰਮੀਤ ਸਿੰਘ, ਸ. ਰਣਜੋਧ ਸਿੰਘ, ਸ. ਇੰਦਰਜੀਤ ਸਿੰਘ ਮੱਕੜ, ਸ. ਗੁਰਦੇਵ ਸਿੰਘ, ਸ. ਹਰਪ੍ਰੀਤ ਸਿੰਘ ਬੇਦੀ, ਸ. ਕੁਲਵਿੰਦਰ ਸਿੰਘ ਬੈਨੀਪਾਲ, ਸ. ਜਗਜੀਤ ਸਿੰਘ, ਸ. ਰਖਵਿੰਦਰ ਸਿੰਘ, ਸ. ਚਤਰਵੀਰ ਸਿੰਘ, ਸ. ਰਛਪਾਲ ਸਿੰਘ, ਸ. ਅੰਗਰੇਜ਼ ਸਿੰਘ, ਸ. ਜਸਦੀਪ ਸਿੰਘ, ਸ. ਸੁਰਜੀਤ ਸਿੰਘ, ਬੀਬੀ ਗੁਰਦੀਪ ਕੌਰ, ਸ. ਗੁਰਪ੍ਰੀਤ ਸਿੰਘ ਆਦਿ ਸ਼ਾਮਲ ਸਨ।

ਨਿਊਜ਼ੀਲੈਂਡ ‘ਚ ਤੜਕਸਾਰ ਮਹਿਸੂਸ ਹੋਏ ਭੂਚਾਲ ਦੇ ਤੇਜ਼ ਝਟਕੇ, ਸਹਿਮੇ ਲੋਕ

0
Breaking

ਨਵੀ ਦਿੱਲੀ, 25 ਮਾਰਚ: ਨਿਊਜ਼ੀਲੈਂਡ ‘ਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੰਬੇ ਸਮੇਂ ਤੱਕ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਨਿਊਜ਼ੀਲੈਂਡ ਦੇ ਦੱਖਣੀ ਟਾਪੂ ਦੇ ਪੱਛਮੀ ਤੱਟ ‘ਤੇ ਅੱਜ ਸਵੇਰੇ 07.13 ਵਜੇ 6.5 ਤੀਬਰਤਾ ਦਾ ਭੂਚਾਲ ਆਇਆ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਸੁਨਾਮੀ ਦਾ ਖਤਰਾ

ਨਿਊਜ਼ੀਲੈਂਡ ਦੇ ਰਿਵਰਟਨ ਤੱਟ ‘ਤੇ ਭੂਚਾਲ ਤੋਂ ਬਾਅਦ ਕਿਸੇ ਇਮਾਰਤ ਨੂੰ ਨੁਕਸਾਨ ਨਹੀਂ ਪਹੁੰਚਿਆ ਹੈ। ਪਰ ਇੱਥੇ ਟੀਮ ਅਜੇ ਵੀ ਮੁਲਾਂਕਣ ਵਿੱਚ ਰੁੱਝੀ ਹੋਈ ਹੈ। ਟੀਮ ਦੇ ਅਧਿਕਾਰੀਆਂ ਨੇ ਕਿਹਾ ਕਿ ਖ਼ਤਰਾ ਅਜੇ ਟਲਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਭੂਚਾਲ ਦੀ ਤੀਬਰਤਾ ਬਹੁਤ ਜ਼ਿਆਦਾ ਸੀ ਇਸ ਲਈ ਸੁਨਾਮੀ ਦਾ ਖ਼ਤਰਾ ਮੰਡਰਾ ਰਿਹਾ ਹੈ। ਐਮਰਜੈਂਸੀ ਮੈਨੇਜਮੈਂਟ ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ। ਸੁਨਾਮੀ ਦੇ ਖਤਰੇ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ।

ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਸਬੰਧੀ ਅੱਜ ਹੋਵੇਗੀ ਹਾਈਕੋਰਟ ‘ਚ ਸੁਣਵਾਈ

ਇਸ ਤੋਂ ਪਹਿਲਾਂ ਪਿਛਲੇ ਮਹੀਨੇ ਦੀ 27 ਤਰੀਕ ਨੂੰ ਨੇਪਾਲ ਵਿੱਚ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਅਤੇ 5.5 ਮਾਪੀ ਗਈ ਸੀ। ਬਿਹਾਰ, ਪੱਛਮੀ ਬੰਗਾਲ ਸਮੇਤ ਕਈ ਸੂਬਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ਸਾਰੀਆਂ 22 ਫਸਲਾਂ ’ਤੇ MSP ਯਕੀਨੀ ਬਣਾਉਣ ਵਾਸਤੇ ਫੰਡ ਦਿੱਤੇ ਦਿੱਤੇ ਜਾਣ ਅਤੇ MSME ਸੈਕਟਰ ਨੂੰ ਸੁਰਜੀਤ ਕੀਤਾ ਜਾਵੇ – ਹਰਸਿਮਰਤ ਬਾਦਲ

0
Harsimrat Kaur Badal's sharp attack on the Punjab government, know what she said

– ਕੇਂਦਰੀ ਬਜਟ ਵਿਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 25 ਮਾਰਚ 2025: ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰੀ ਬਜਟ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ ਤੇ ਉਹਨਾਂ ਮੰਗ ਕੀਤੀ ਕਿ ਸਾਰੀਆਂ 22 ਫਸਲਾਂ ਲਈ ਐਮ ਐਸ ਪੀ ਯਕੀਨੀ ਬਣਾਉਣ ਵਾਸਤੇ ਫੰਡ ਪ੍ਰਦਾਨ ਕੀਤੇ ਜਾਣ ਅਤੇ ਐਮ ਐਸ ਐਮ ਈ ਸੈਕਟਰ ਸੁਰਜੀਤ ਕੀਤਾ ਜਾਵੇ।

ਇਥੇ ਸੰਸਦ ਵਿਚ ਇਕ ਅਹਿਮ ਭਾਸ਼ਣ ਦਿੰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਨੀਤੀ ਆਯੋਗ ਦੇ ਵਿੱਤੀ ਸਿਹਤ ਇੰਸਡੈਕਸ ਵਿਚ 10.7 ਫੀਸਦੀ ਦੇ ਸਕੋਰ ਨਾਲ ਸਭ ਤੋਂ ਹੇਠਾਂ ਹੈ ਜਦੋਂ ਕਿ ਉੜੀਸਾ 67.8 ਫੀਸਦੀ ਦੇ ਸਕੋਰ ਨਾਲ ਸਭ ਤੋਂ ਉਪਰ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਤੇ ਪਿਛਲੀ ਕਾਂਗਰਸ ਸਰਕਾਰ ਇਹਨਾਂ ਹਾਲਾਤਾਂ ਲਈ ਜ਼ਿੰਮੇਵਾਰ ਹਨ ਕਿਉਂਕਿ ਇਹਨਾਂ ਵੱਲੋਂ ਸੂਬੇ ਵਾਸਤੇ ਕੇਂਦਰ ਦੀ ਮਦਦ ਲੈਣ ਦੇ ਕੋਈ ਯਤਨ ਨਹੀਂ ਕੀਤੇ ਗਏ।

ਇਹ ਵੀ ਪੜ੍ਹੋ: ਜਗਜੀਤ ਸਿੰਘ ਡੱਲੇਵਾਲ ਗ੍ਰਿਫ਼ਤਾਰ ਨਹੀਂ, ਕੋਰਟ ਦੇ ਹੁਕਮਾਂ ‘ਤੇ ਹਸਪਤਾਲ ‘ਚ ਭਰਤੀ – ਪੰਜਾਬ ਪੁਲਿਸ

ਹਰਸਿਮਰਤ ਕੌਰ ਬਾਦਲ ਨੇ ਬੇਰੋਜ਼ਗਾਰੀ ਦੀ ਹਾਲਾਤ ’ਤੇ ਵੀ ਚਰਚਾ ਕੀਤੀ। ਉਹਨਾਂ ਕਿਹਾ ਕਿ ਸੈਕੰਡਰੀ ਤੇ ਹਾਇਰ ਐਜੂਕੇਸ਼ਨ ਪ੍ਰਾਪਤ ਬੇਰੋਜ਼ਗਾਰ ਨੌਜਵਾਨਾਂ ਦੀ ਗਿਣਤੀ 2002 ਵਿਚ 35 ਫੀਸਦੀ ਤੋਂ ਵੱਧ ਕੇ 2022 ਵਿਚ 65 ਫੀਸਦੀ ਹੋ ਗਈ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਕੰਪਿਊਟਰੀਕਰਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਕਾਰਨ ਨੌਕਰੀਆਂ ਤੋਂ ਵਾਂਝੇ ਹੋ ਰਹੇ ਨੌਜਵਾਨ ਦੇ ਮਾਮਲੇ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕਿਆ।

ਬਠਿੰਡਾ ਦੇ ਐਮ ਪੀ ਨੇ ਐਮ ਐਸ ਐਮ ਈ ਸੈਕਟਰ ਦੀ ਗੱਲ ਕਰਦਿਆਂ ਕਿਹਾ ਕਿ ਇਹ ਸੈਕਟਰ ਦੇਸ਼ ਦੀ ਜੀ ਡੀ ਪੀ ਵਿਚ 30 ਫੀਸਦੀ ਅਤੇ ਕੁੱਲ ਬਰਾਮਦਾਂ ਵਿਚ 50 ਫੀਸਦੀ ਦਾ ਯੋਗਦਾਨ ਪਾਉਂਦਾ ਹੈ। ਉਹਨਾਂ ਕਿਹਾ ਕਿ ਇਸ ਸੈਕਟਰ ਨੂੰ ਅਣਡਿੱਠ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਬਜਾਏ ਕਰਜ਼ੇ ਨਾਲ ਜੁੜੀ ਪੂੰਜੀਗਤ ਸਬਸਿਡੀ ਸਕੀਮ ਨੂੰ ਹੋਰ ਉਦਾਰੀ ਬਣਾਉਣ ਦੇ ਇਸਨੂੰ ਬੰਦ ਕਰ ਦਿੱਤਾ ਗਿਆ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਸਾਈਕਲਾਂ ’ਤੇ ਦਰਾਮਦ ਡਿਊਟੀ 35 ਫੀਸਦੀ ਤੋਂ ਘਟਾ ਕੇ 20 ਫੀਸਦੀ ਕਰਨ ਨਾਲ ਸਾਈਕਲ ਇੰਡਸਟਰੀ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਹਰਸਿਮਰਤ ਬਾਦਲ ਨੇ ਇਹ ਵੀ ਮੰਗ ਕੀਤੀਕਿ ਕੇਂਦਰ ਸਰਕਾਰ ਇਹ ਭਰੋਸਾ ਦੇਵੇ ਕਿ ਇਹ ਅਮਰੀਕਾ ਸਰਕਾਰ ਵੱਲੋਂ ਨਿਰੰਤਰ ਪਾਏ ਜਾ ਰਹੇ ਦਬਾਅ ਅੱਗੇ ਗੋਡੇ ਨਹੀਂ ਟੇਕੇਗੀ ਕਿਉਂਕਿ ਉਹ ਸਰਕਾਰ ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਖੋਲ੍ਹੇ ਜਾਣ ਦੀ ਮੰਗ ਕਰ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਇਸ ਸੈਕਟਰ ਵਿਚ ਅੰਨ੍ਹੇਵਾਹ ਦਰਾਮਦਾਂ ਦੀ ਆਗਿਆ ਦੇ ਦਿੱਤੀ ਗਈ ਤਾਂ ਇਸ ਨਾਲ ਸਾਡੇ ਕਿਸਾਨਾਂ ਨੂੰ ਬਹੁਤ ਵੱਡੀ ਮਾਰ ਪਵੇਗੀ।

ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਸਬੰਧੀ ਅੱਜ ਹੋਵੇਗੀ ਹਾਈਕੋਰਟ ‘ਚ ਸੁਣਵਾਈ

0

ਚੰਡੀਗੜ੍ਹ, 25 ਮਾਰਚ: ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਨੂੰ ਲੈ ਕੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣ ਜਾ ਰਹੀ ਹੈ। ਅੰਦਾਜ਼ਾ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਸਾਥੀਆਂ ਵਾਂਗ ਅੰਮ੍ਰਿਤਸਰ ਲਿਆਂਦਾ ਜਾ ਸਕਦਾ ਹੈ। ਵਰਿੰਦਰ ਸਿੰਘ ਦੇ ਅੰਮ੍ਰਿਤਸਰ ਪਰਤਣ ਤੋਂ ਬਾਅਦ ਹੁਣ ਡਿਬਰੂਗੜ੍ਹ ਜੇਲ੍ਹ ਵਿੱਚ ਸਿਰਫ਼ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸਾਥੀ ਪੱਪਲਪ੍ਰੀਤ ਸਿੰਘ ਹੀ ਰਹਿ ਗਏ ਹਨ। ਅੰਮ੍ਰਿਤਪਾਲ ਸਿੰਘ ਦੋ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ

ਫਾਜ਼ਿਲਕਾ ਦੇ ਜ਼ਿਲਾ ਹਸਪਤਾਲ ‘ਚ ਪੰਜ ਹੋਰ ਡਾਕਟਰ ਤਾਇਨਾਤ ਕਰਨ ਦੇ ਹੁਕਮ ਜਾਰੀ

ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਵਰਿੰਦਰ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਦੀ ਮਿਆਦ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਅਜਨਾਲਾ ਪੁਲਸ ਦੀ ਇਕ ਟੀਮ ਉਨ੍ਹਾਂ ਨੂੰ ਲੈਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਪਹੁੰਚ ਗਈ ਹੈ। ਬੀਤੇ ਦਿਨੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਵੀ ਪੰਜਾਬ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚ ਦਲਜੀਤ ਸਿੰਘ, ਗੁਰਮੀਤ ਸਿੰਘ ਭਗਨਾ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ ਅਤੇ ਕੁਲਵੰਤ ਸਿੰਘ ਦੇ ਨਾਮ ਪ੍ਰਮੁੱਖ ਹਨ। ਇਨ੍ਹਾਂ ਸਾਰਿਆਂ ਨੂੰ ਮਾਰਚ 2023 ਵਿੱਚ ‘ਵਾਰਿਸ ਪੰਜਾਬ ਦੇ’ ਸੰਗਠਨ ਦੀਆਂ ਗਤੀਵਿਧੀਆਂ ਅਤੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਤੋਂ ਬਾਅਦ NSA ਤਹਿਤ ਗ੍ਰਿਫਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।

ਫਾਜ਼ਿਲਕਾ ਦੇ ਜ਼ਿਲਾ ਹਸਪਤਾਲ ‘ਚ ਪੰਜ ਹੋਰ ਡਾਕਟਰ ਤਾਇਨਾਤ ਕਰਨ ਦੇ ਹੁਕਮ ਜਾਰੀ

0

ਫਾਜ਼ਿਲਕਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਹਸਪਤਾਲਾਂ ਵਿੱਚ ਜਿੱਥੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਉਥੇ ਮਾਹਿਰ ਡਾਕਟਰਾਂ ਦੀ ਤਾਇਨਾਤੀ ਵੀ ਕੀਤੀ ਜਾ ਰਹੀ ਹੈ। ਫਾਜ਼ਿਲਕਾ ਦੇ ਜ਼ਿਲ੍ਹਾ ਹਸਪਤਾਲ਼ ਨੂੰ ਪੰਜ ਹੋਰ ਨਵੇਂ ਡਾਕਟਰ ਮਿਲੇ ਹਨ, ਜਦਕਿ ਪਿਛਲੇ ਦੋ ਮਹੀਨਿਆਂ ਵਿੱਚ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ 11 ਡਾਕਟਰਾਂ ਦੀ ਤਾਇਨਾਤੀ ਹੋਈ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ। ਉਨਾਂ ਨੇ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਵੀਰ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

21 ਤੋਂ 29 ਨਵੰਬਰ ਤਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਮੁੱਖ ਸਮਾਗਮ

ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਇਰਾਦੇ ਨਾਲ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ । ਉਨਾਂ ਨੇ ਕਿਹਾ ਕਿ ਫਾਜਲਕਾ ਇੱਕ ਸਰਹੱਦੀ ਜ਼ਿਲ੍ਹਾ ਹੈ ਅਤੇ ਇੱਥੇ ਡਾਕਟਰਾਂ ਦੀ ਅਕਸਰ ਘਾਟ ਰਹਿੰਦੀ ਸੀ ਪਰ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿਹਤ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਵੱਲੋਂ ਲਗਾਤਾਰ ਇੱਥੇ ਡਾਕਟਰਾਂ ਦੀ ਤਾਇਨਾਤੀ ਵਧਾਈ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਹੁਣ ਪੰਜ ਹੋਰ ਡਾਕਟਰ ਇੱਥੇ ਤਾਇਨਾਤ ਕਰਨ ਦੇ ਹੁਕਮ ਹੋਏ ਹਨ ਜਦਕਿ ਇਸ ਤੋਂ ਪਹਿਲਾਂ ਪਿਛਲੇ ਦੋ ਮਹੀਨਿਆਂ ਵਿੱਚ ਕੁੱਲ 11 ਡਾਕਟਰਾਂ ਦੇ ਇੱਥੇ ਬਦਲੀ ਕੀਤੀ ਗਈ ਹੈ। ਉਨ ਨੇ ਕਿਹਾ ਕਿ ਨਵੇਂ ਡਾਕਟਰ ਆਉਣ ਨਾਲ ਸਿਵਲ ਹਸਪਤਾਲ ਵਿੱਚ ਲੋਕਾਂ ਨੂੰ ਹੋਰ ਬਿਹਤਰ ਸੁਵਿਧਾਵਾਂ ਮਿਲਣਗੀਆਂ। ਉਹਨਾਂ ਨੇ ਕਿਹਾ ਕਿ ਇਹ ਡਾਕਟਰ ਆਪੋ ਆਪਣੇ ਵਿਸ਼ਿਆਂ ਦੇ ਮਾਹਰ ਹਨ ਅਤੇ ਲੋਕਾਂ ਨੂੰ ਵੱਡੇ ਹਸਪਤਾਲਾਂ ਵਾਲੀ ਸਹੂਲਤ ਹੁਣ ਫਾਜ਼ਿਲਕਾ ਵਿੱਚ ਹੀ ਮਿਲੇਗੀ।

 

21 ਤੋਂ 29 ਨਵੰਬਰ ਤਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਮੁੱਖ ਸਮਾਗਮ

0

ਸ੍ਰੀ ਅਨੰਦਪੁਰ ਸਾਹਿਬ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਤਾਬਦੀ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿੱਚ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਨਾਲ ਯਾਦ ਕਰਨ ਲਈ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ’ਤੇ ਚਰਚਾ ਹੋਈ।

ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: 5 ਆਈ.ਏ.ਐਸ ਤੇ ਇਕ ਪੀ.ਸੀ.ਐਸ ਅਧਿਕਾਰੀ ਦਾ ਤਬਾਦਲਾ, ਦੇਖੋ ਲਿਸਟ

ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੂਰੇ ਵਿਸ਼ਵ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ, ਅੰਮ੍ਰਿਤਸਰ ਤੋਂ ਹੋਵੇਗੀ। ਇਸ ਮਗਰੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜੁੜੇ ਇਤਿਹਾਸਕ ਅਸਥਾਨਾਂ ਜਿਵੇਂ ਕਿ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਬਾਬਾ ਬਕਾਲਾ ਸਾਹਿਬ, ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ, ਗੁਰਦੁਆਰਾ ਮੋਤੀ ਬਾਗ ਪਟਿਆਲਾ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਸੀਸ ਗੰਜ ਸਾਹਿਬ (ਦਿੱਲੀ) ਸਮੇਤ ਦੇਸ਼ ਦੇ ਹੋਰ ਵੱਖ-ਵੱਖ ਥਾਵਾਂ ਤੇ ਗੁਰਮਤਿ ਸਮਾਗਮ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਬੰਧੀ ਮੁੱਖ ਸਮਾਗਮ 21 ਨਵੰਬਰ 29 ਨਵੰਬਰ 2025 ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। ਇਸ ਦੌਰਾਨ 21 ਤੋਂ 23 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਸਬੰਧੀ ਸਮਾਗਮ ਹੋਵੇਗਾ ਅਤੇ 24 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ, ਮਟਨ ਜੰਮੂ ਕਸ਼ਮੀਰ ਅਤੇ ਦਿੱਲੀ ਸਮੇਤ ਹੋਰ ਥਾਵਾਂ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਨਗਰ ਕੀਰਤਨ ਵੀ ਸਜਾਏ ਜਾਣਗੇ। ਮੀਟਿੰਗ ਵਿਚ ਸੰਗਤਾਂ ਨੂੰ ਗੁਰੂ ਸਾਹਿਬ ਦੇ ਸੰਦੇਸ਼ ਨਾਲ ਜੋੜਨ ਲਈ ਸੈਮੀਨਾਰ, ਪ੍ਰਦਰਸ਼ਨੀਆਂ ਅਤੇ ਨੌਜਵਾਨਾਂ ਲਈ ਗੁਰਮਤਿ ਸਿੱਖਿਆ ਕੈਂਪ ਆਯੋਜਿਤ ਕੀਤੇ ਜਾਣ ਬਾਰੇ ਵੀ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਖ-ਵੱਖ ਸਬ ਕਮੇਟੀਆਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਜਾਣਗੀਆਂ।