Home Blog Page 783

ਮੋਹਾਲੀ ‘ਚ 3 ਸਾਲ ਦੀ ਬੱਚੀ ਨਾਲ ਬਲਾਤਕਾਰ: ਮਾਂ ਦੇ ਦੋਸ਼ੀ ਨਾਲ ਸਨ ਸਬੰਧ, ਦੋਵਾਂ ਨੇ ਮਿਲ ਕੇ ਕੀਤਾ ਅਪਰਾਧ

0

– ਵੀਡੀਓ ਵੀ ਬਣਾਈਆਂ

ਮੋਹਾਲੀ, 22 ਮਾਰਚ 2025 – ਮੋਹਾਲੀ ਵਿੱਚ ਇੱਕ 3 ਸਾਲ ਦੀ ਮਾਸੂਮ ਬੱਚੀ ਨਾਲ ਉਸਦੀ ਆਪਣੀ ਮਾਂ ਅਤੇ ਉਸਦੇ ਨਕਲੀ ਪੁਲਿਸ ਵਾਲੇ ਪ੍ਰੇਮੀ ਵੱਲੋਂ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੇ ਪਿਤਾ ਦੀ ਸ਼ਿਕਾਇਤ ‘ਤੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਬਲਾਤਕਾਰ, ਜਨਤਕ ਅਧਿਕਾਰੀ ਬਣ ਕੇ ਧਮਕੀਆਂ ਦੇਣ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵੇਲੇ ਦੋਵੇਂ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਹਨ।

ਪਿਤਾ ਨੂੰ ਫ਼ੋਨ ਵਿੱਚ ਮਿਲਿਆ ਸਬੂਤ
ਪੁਲਿਸ ਅਨੁਸਾਰ ਦੋਸ਼ੀ ਦੀ ਪਛਾਣ ਰਣਜੀਤ ਸਿੰਘ (30) ਵਾਸੀ ਮਾਨਸਾ ਵਜੋਂ ਹੋਈ ਹੈ। ਦੋਸ਼ੀ ਰਣਜੀਤ ਦਾ ਪਿਛਲੇ ਇੱਕ ਸਾਲ ਤੋਂ ਲੜਕੀ ਦੀ ਮਾਂ ਨਾਲ ਸਬੰਧ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਦੋਸ਼ੀ ਅਤੇ ਲੜਕੀ ਦੀ ਮਾਂ ਮਿਲ ਕੇ ਮਾਸੂਮ ਲੜਕੀ ਨਾਲ ਅਣਮਨੁੱਖੀ ਹਰਕਤਾਂ ਕਰਦੇ ਸਨ ਅਤੇ ਉਸਦੀ ਵੀਡੀਓ ਵੀ ਬਣਾਉਂਦੇ ਸਨ।

ਇਹ ਵੀ ਪੜ੍ਹੋ: ਡੇਅਰੀ ਤੇ ਖੁਰਾਕੀ ਉਤਪਾਦਾਂ ਵਿੱਚ ਮਿਲਾਵਟਖੋਰੀ ਰੋਕਣ ਲਈ ਵਿਜੀਲੈਂਸ ਵੱਲੋਂ ਸੂਬੇ ਭਰ ਵਿੱਚ ਅਚਨਚੇਤ ਚੈਕਿੰਗ

ਪਿਤਾ ਨੂੰ ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਉਸਨੇ ਆਪਣੀ 3 ਸਾਲ ਦੀ ਧੀ ਨਾਲ ਵਾਪਰੀ ਅਣਮਨੁੱਖੀ ਘਟਨਾ ਨੂੰ ਆਪਣੇ ਫੋਨ ‘ਤੇ ਦੇਖਿਆ ਅਤੇ ਉਸ ਵੀਡੀਓ ਦੇ ਆਧਾਰ ‘ਤੇ ਉਸਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪਿਤਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਰਿਮਾਂਡ ਹਾਸਲ ਕਰਨ ਤੋਂ ਬਾਅਦ, ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।

ਦੋਸ਼ੀ ਆਪਣੇ ਆਪ ਨੂੰ ਪੁਲਿਸ ਅਫ਼ਸਰ ਦੱਸਦਾ ਸੀ
ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਦੋਸ਼ੀ ਰਣਜੀਤ ਸਿੰਘ ਆਪਣੇ ਆਪ ਨੂੰ ਪੁਲਿਸ ਅਧਿਕਾਰੀ ਵਜੋਂ ਪੇਸ਼ ਕਰਦਾ ਸੀ। ਉਸਨੇ ਪੁਲਿਸ ਦੀ ਵਰਦੀ ਵਿੱਚ ਅਤੇ ਹਥਿਆਰਾਂ ਨਾਲ ਵੀਡੀਓ ਬਣਾਏ ਸਨ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਸੀ। ਪੁਲਿਸ ਹੁਣ ਇਨ੍ਹਾਂ ਪਹਿਲੂਆਂ ਦੀ ਵੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਤੋਂ ਬਰਾਮਦ ਕੀਤੀ ਗਈ ਵਰਦੀ ਅਤੇ ਹੋਰ ਸਮਾਨ ਦੀ ਭਾਲ ਕੀਤੀ ਜਾ ਰਹੀ ਹੈ। ਪੀੜਤਾ ਦੇ ਪਿਤਾ ਦੇ ਅਨੁਸਾਰ, ਦੋਸ਼ੀ ਨੇ ਉਸਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਤਾਂ ਉਹ ਉਸਦੀ ਜ਼ਿੰਦਗੀ ਬਰਬਾਦ ਕਰ ਦੇਵੇਗਾ।

ਐਕਸਪ੍ਰੈਸ ਵੇਅ ‘ਤੇ ਪਲਟਿਆ ਸ਼ਰਾਬ ਦੀਆਂ ਬੋਤਲਾਂ ਨਾਲ ਲੱਦਿਆ ਟਰੱਕ || National news

0

ਯੂਪੀ ਦੇ ਆਜ਼ਮਗੜ੍ਹ ਜ਼ਿਲ੍ਹੇ ਦੇ ਪੋਵਈ ਥਾਣਾ ਖੇਤਰ ਦੇ ਮਾਧਵਾਪੁਰ ਪਿੰਡ ਨੇੜੇ ਪੂਰਵਾਂਚਲ ਐਕਸਪ੍ਰੈਸ ਵੇਅ ਦੇ ਪੁਆਇੰਟ 188 ‘ਤੇ ਇੱਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਰਿਆਣਾ ਤੋਂ ਜਾ ਰਿਹਾ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਅਤੇ 10 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗਿਆ। ਟਰੱਕ ਵਿੱਚ ਵੱਡੀ ਮਾਤਰਾ ਵਿੱਚ ਅੰਗਰੇਜ਼ੀ ਸ਼ਰਾਬ ਦੀਆਂ ਬੋਤਲਾਂ ਲੱਦੀਆਂ ਹੋਈਆਂ ਸਨ। ਹਾਦਸੇ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਹੈ ਪੂਰਾ ਮਾਮਲਾ

ਜਾਣਕਾਰੀ ਅਨੁਸਾਰ ਸ਼ਰਾਬ ਦੀਆਂ ਬੋਤਲਾਂ ਨੂੰ ਲੁਕਾਉਣ ਲਈ ਮਿੱਟੀ ਨਾਲ ਭਰੀਆਂ ਬੋਰੀਆਂ ਬੜੀ ਹੁਸ਼ਿਆਰੀ ਨਾਲ ਟਰੱਕ ਵਿੱਚ ਰੱਖੀਆਂ ਗਈਆਂ ਸਨ। ਟਰੱਕ ‘ਚ ਅੱਗੇ ਅਤੇ ਪਿੱਛੇ ਮਿੱਟੀ ਦੀਆਂ ਬੋਰੀਆਂ ਪਈਆਂ ਸਨ, ਜਦੋਂਕਿ ਵਿਚਕਾਰ ਸ਼ਰਾਬ ਦੀਆਂ ਬੋਤਲਾਂ ਨਾਲ ਭਰਿਆ ਹੋਇਆ ਸੀ। ਇੰਝ ਜਾਪਦਾ ਸੀ ਕਿ ਤਸਕਰਾਂ ਨੇ ਜਾਂਚ ਤੋਂ ਬਚਣ ਲਈ ਇਹ ਹਥਕੰਡਾ ਅਪਣਾਇਆ ਸੀ। ਹਾਦਸੇ ਵਿੱਚ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਸ਼ਰਾਬ ਦੀਆਂ ਬੋਤਲਾਂ ਖਿੱਲਰ ਗਈਆਂ। ਸਥਾਨਕ ਪੁਲਸ ਅਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੱਕ ਦੇ ਦਸਤਾਵੇਜ਼ ਅਤੇ ਸ਼ਰਾਬ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ।

76 ਸਾਲ ਦੀ ਉਮਰ ‘ਚ ਇਸ ਦਿੱਗਜ ਮੁੱਕੇਬਾਜ਼ ਦਾ ਦਿਹਾਂਤ, ਖੇਡ ਜਗਤ ‘ਚ ਸੋਗ ਦੀ ਲਹਿਰ

ਜਲੰਧਰ: ED ਦੀ ਵੱਡੀ ਕਾਰਵਾਈ ਸਾਬਕਾ ਡਿਪਟੀ ਪੋਸਟਮਾਸਟਰ ਦੀ ਜਾਇਦਾਦ ਕੀਤੀ ਜ਼ਬਤ, ਪੜ੍ਹੋ ਪੂਰੀ ਖਬਰ

0

ਪੰਜਾਬ ਦੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਡਿਪਟੀ ਪੋਸਟਮਾਸਟਰ (ਦਖਣੀ ਗੇਟ ਨਕੋਦਰ ਸਬ ਆਫਿਸ) ਸੰਜੀਵ ਕੁਮਾਰ ਦੀ 42 ਲੱਖ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਇਹ ਜਾਣਕਾਰੀ ਜਲੰਧਰ ਈਡੀ ਵੱਲੋਂ ਸਾਂਝੀ ਕੀਤੀ ਗਈ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ ਜਲੰਧਰ ਨੇ ਕਿਹਾ ਕਿ ਸੰਜੀਵ ਕੁਮਾਰ ਵਿਰੁੱਧ ਵਿੱਤੀ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ। ਇਹ ਕਾਰਵਾਈ ਸੰਜੀਵ ਵਿਰੁੱਧ PMLA 2002 ਦੇ ਤਹਿਤ ਕੀਤੀ ਗਈ ਸੀ।

ਅਦਾਲਤ ਨੇ ਸੰਜੀਵ ‘ਤੇ 15 ਲੱਖ ਦਾ ਜੁਰਮਾਨਾ ਲਗਾਇਆ

ਪ੍ਰਾਪਤ ਜਾਣਕਾਰੀ ਅਨੁਸਾਰ, ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਮੋਹਾਲੀ ਅਦਾਲਤ ਨੇ 8.50 ਕਰੋੜ ਰੁਪਏ ਦੇ ਗਬਨ ਦੇ ਦੋਸ਼ੀ ਸਾਬਕਾ ਸਬ-ਪੋਸਟਮਾਸਟਰ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਜਲੰਧਰ ਨਿਵਾਸੀ ਸੰਜੀਵ ਕੁਮਾਰ ‘ਤੇ 15.40 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਸਬ ਪੋਸਟਮਾਸਟਰ ਵਜੋਂ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ

ਸੰਜੀਵ ‘ਤੇ 2014 ਅਤੇ 2017 ਦੇ ਵਿਚਕਾਰ ਨਕੋਦਰ ਅਤੇ ਰੁੜਕਾ ਕਲਾਂ ਵਿਖੇ ਆਪਣੀ ਤਾਇਨਾਤੀ ਦੌਰਾਨ ਸਬ-ਪੋਸਟਮਾਸਟਰ ਵਜੋਂ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਜਾਅਲਸਾਜ਼ੀ ਕਰਨ ਅਤੇ ਸਰਕਾਰੀ ਫੰਡਾਂ ਦਾ ਗਬਨ ਕਰਨ ਦਾ ਦੋਸ਼ ਹੈ। ਇਹ ਮਾਮਲਾ ਕਪੂਰਥਲਾ ਡਾਕਘਰ ਦੇ ਸੁਪਰਡੈਂਟ ਦਿਲਬਾਗ ਸਿੰਘ ਸੂਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ।

ਡੇਅਰੀ ਤੇ ਖੁਰਾਕੀ ਉਤਪਾਦਾਂ ਵਿੱਚ ਮਿਲਾਵਟਖੋਰੀ ਰੋਕਣ ਲਈ ਵਿਜੀਲੈਂਸ ਵੱਲੋਂ ਸੂਬੇ ਭਰ ਵਿੱਚ ਅਚਨਚੇਤ ਚੈਕਿੰਗ

0
vigilance

ਚੰਡੀਗੜ੍ਹ, 22 ਮਾਰਚ, 2025: ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਾਵਟੀ ਡੇਅਰੀ ਉਤਪਾਦਾਂ ਅਤੇ ਹੋਰ ਖੁਰਾਕੀ ਉਤਪਾਦਾਂ ਦੀ ਵਿਕਰੀ ‘ਤੇ ਰਾਜ ਭਰ ਵਿੱਚ ਸਿਹਤ ਤੇ ਫੂਡ ਸੇਫਟੀ ਵਿਭਾਗ ਨਾਲ ਸਾਂਝੀਆਂ ਟੀਮਾਂ ਬਣਾ ਕੇ ਅਚਾਨਕ ਚੈਕਿੰਗ ਸ਼ੁਰੂ ਕੀਤੀ ਹੈ। ਸਿਹਤ ਤੇ ਖੁਰਾਕ ਸੁਰੱਖਿਆ ਵਿਭਾਗਾਂ ਅਤੇ ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੱਕੀ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਜਾ ਸਕੇ ਅਤੇ ਇਸ ਨਾਲ ਖੁਰਾਕੀ ਪਦਾਰਥਾਂ ਦੀ ਸੁਰੱਖਿਆ ਅਤੇ ਗੁਣਵੱਤਾ ਨੂੰ ਯਕੀਨੀ ਬਣਾਈ ਜਾ ਸਕੇਗੀ।

ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਖੁਰਾਕ ਪਦਾਰਥਾਂ ਵਿੱਚ ਮਿਲਾਵਟ ਸਬੰਧੀ ਸਮੱਸਿਆ ਨਾਲ ਨਜਿੱਠਣਾ ਹੈ ਜੋ ਕਿ ਸੂਬਾ ਵਾਸੀਆਂ ਦੀ ਸਿਹਤ ਲਈ ਇੱਕ ਵੱਡਾ ਖ਼ਤਰਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਵੱਖ-ਵੱਖ ਅਦਾਰਿਆਂ ਤੋਂ ਪਨੀਰ, ਖੋਆ, ਮਠਿਆਈਆਂ ਅਤੇ ਘਿਓ ਵਰਗੇ ਦੁੱਧ ਤੋਂ ਬਣੇ ਉਤਪਾਦਾਂ ਦੇ ਨਮੂਨੇ ਇਕੱਠੇ ਕੀਤੇ ਗਏ। ਇਸ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ ਵਿੱਚ ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ

ਉਨ੍ਹਾਂ ਅੱਗੇ ਕਿਹਾ ਕਿ ਪੀ.ਪੀ.ਆਰ. ਮਾਰਕੀਟ, ਮਿੱਠਾਪੁਰ ਚੌਕ, ਜਲੰਧਰ ਵਿਖੇ ਸਥਿਤ ‘ਕੇਕ ਐਂਡ ਬੇਕ’ ਦੁਕਾਨ ਦੀ ਚੈਕਿੰਗ ਦੌਰਾਨ ਘੱਟ ਮਿਆਰ ਵਾਲੇ ਖੁਰਾਕ ਪਦਾਰਥ ਪਾਏ ਜਾਣ ਉਪਰੰਤ ਇਸ ਨੂੰ ਤੁਰੰਤ ਸੀਲ ਕਰ ਦਿੱਤਾ ਗਿਆ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ ‘ਦਿਲਬਾਗ ਮਿਲਕੀ ਸਵੀਟਸ’ ਵਿਖੇ ਉਚਿਤ ਸਫ਼ਾਈ ਨਾ ਪਾਏ ਜਾਣ ਉਪਰੰਤ ਇਸ ਨੂੰ ਵੀ ਮੌਕੇ ‘ਤੇ ਹੀ ਬੰਦ ਕਰ ਦਿੱਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਨਵਾਂ ਸ਼ਹਿਰ ਦੀਆਂ ਕਈ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਠੇ ਕਰਕੇ ਸੀਲ ਕੀਤੇ ਗਏ ਅਤੇ ਹੋਰ ਵਿਸ਼ਲੇਸ਼ਣ ਲਈ ਖਰੜ, ਐਸ.ਏ.ਐਸ. ਨਗਰ ਵਿੱਚ ਸਟੇਟ ਫੂਡ ਲੈਬਾਰਟਰੀ ਵਿਖੇ ਭੇਜ ਦਿੱਤੇ ਗਏ। ਲੈਬ ਰਿਪੋਰਟਾਂ ਦੇ ਆਧਾਰ ‘ਤੇ ਮਿਲਾਵਟਖੋਰੀ ਪਾਏ ਜਾਣ ਵਾਲੇ ਅਦਾਰਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਆਪਣੇ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਖੁਰਾਕੀ ਪਦਾਰਥਾਂ ‘ਚ ਮਿਲਾਵਟ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਉਲੰਘਣਾ ਕਰਨ ਵਾਲਿਆਂ ਦੀ ਜਵਾਬਦੇਹੀ ਵਾਸਤੇ ਸਖ਼ਤ ਉਪਾਅ ਲਾਗੂ ਕੀਤੇ ਜਾਣੇ ਜਾਰੀ ਰੱਖੇ ਜਾਣਗੇ।

76 ਸਾਲ ਦੀ ਉਮਰ ‘ਚ ਇਸ ਦਿੱਗਜ ਮੁੱਕੇਬਾਜ਼ ਦਾ ਦਿਹਾਂਤ, ਖੇਡ ਜਗਤ ‘ਚ ਸੋਗ ਦੀ ਲਹਿਰ

0

ਨਵੀ ਦਿੱਲੀ, 22 ਮਾਰਚ : ਸਾਬਕਾ ਹੈਵੀਵੇਟ ਚੈਂਪੀਅਨ ਜਾਰਜ ਫੋਰਮੈਨ ਦੀ ਮੌਤ ਹੋ ਗਈ ਹੈ। ਉਨ੍ਹਾਂ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਗੱਲ ਦੀ ਪੁਸ਼ਟੀ ਕੀਤੀ ਹੈ। ਉਹ 76 ਸਾਲ ਦੇ ਸਨ। ਪਰਿਵਾਰ ਵਲੋਂ ਸਾਂਝੇ ਕੀਤੇ ਬਿਆਨ ਵਿੱਚ ਲਿਖਿਆ ਗਿਆ ਹੈ ਕਿ “ਸਾਡਾ ਦਿਲ ਟੁੱਟ ਗਿਆ ਹੈ। ਡੂੰਘੇ ਦੁੱਖ ਦੇ ਨਾਲ ਅਸੀਂ ਆਪਣੇ ਪਿਆਰੇ ਜਾਰਜ ਐਡਵਰਡ ਫੋਰਮੈਨ ਸੀਨੀਅਰ ਦੇ ਦੇਹਾਂਤ ਦਾ ਐਲਾਨ ਕਰਦੇ ਹਾਂ। ਉਹ 21 ਮਾਰਚ 2025 ਨੂੰ ਸਾਨੂੰ ਅਲਵਿਦਾ ਕਹਿ ਗਏ।

18 ਘੰਟਿਆਂ ਬਾਅਦ ਲੰਡਨ ਦਾ ਹੀਥਰੋ ਹਵਾਈ ਅੱਡਾ ਮੁੜ ਚਾਲੂ; ਬੰਦ ਕਾਰਨ 1300 ਉਡਾਣਾਂ ਪ੍ਰਭਾਵਿਤ

ਦੱਸ ਦਈਏ ਕਿ ਫੋਰਮੈਨ ਉਨ੍ਹਾਂ ਮੁੱਕੇਬਾਜ਼ਾਂ ਵਿੱਚੋਂ ਸੀ ਜੋ ਨਿਡਰ ਅਤੇ ਸਪਸ਼ਟ ਬੋਲਦੇ ਸਨ। ਉਨ੍ਹਾਂ ਦੇ ਅੰਕੜੇ ਇਸ ਗੱਲ ਦੀ ਗਵਾਹੀ ਭਰਦੇ ਹਨ। ਫੋਰਮੈਨ ਨੇ 81 ਮੁੱਕੇਬਾਜ਼ੀ ਮੈਚ ਖੇਡੇ। ਇਨ੍ਹਾਂ ਵਿੱਚੋਂ 76 ਜਿੱਤੇ। ਫੋਰਮੈਨ ਨੇ 1968 ਮੈਕਸੀਕੋ ਓਲੰਪਿਕ ਵਿੱਚ ਹੈਵੀਵੇਟ ਡਿਵੀਜ਼ਨ ਵਿੱਚ ਸੋਨ ਤਗਮਾ ਵੀ ਜਿੱਤਿਆ ਸੀ। ਉਹ ਪ੍ਰਸ਼ੰਸਕਾਂ ਦੇ ਪਸੰਦੀਦਾ ਮੁੱਕੇਬਾਜ਼ਾਂ ਵਿੱਚੋਂ ਇੱਕ ਸੀ। ਉਨ੍ਹਾਂ ਨੇ ਦੋ ਵਾਰ ਹੈਵੀਵੇਟ ਖਿਤਾਬ ਜਿਤਿਆ। ਫੋਰਮੈਨ ਨੇ ਉਸ ਸਮੇਂ ਦੇ ਅਜੇਤੂ ਮੁੱਕੇਬਾਜ਼ ਜੋ ਫਰੇਜ਼ੀਅਰ ਨੂੰ ਹਰਾ ਕੇ 1973 ਵਿੱਚ ਵੀ ਵਿਸ਼ਵ ਹੈਵੀਵੇਟ ਖਿਤਾਬ ਜਿੱਤਿਆ ਸੀ।

ਵਿਜੀਲੈਂਸ ਬਿਊਰੋ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ ਵਿੱਚ ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ

0

ਚੰਡੀਗੜ੍ਹ, 22 ਮਾਰਚ 2025 – ਸੂਬੇ ਵਿੱਚ ਚੱਲ ਰਹੀ “ਭ੍ਰਿਸ਼ਟਾਚਾਰ ਵਿਰੁੱਧ ਜੰਗ’’ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸਿਹਤ ਅਤੇ ਖੁਰਾਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ, ਅੰਮ੍ਰਿਤਸਰ ਸ਼ਹਿਰ ਵਿੱਚ ਫੂਡ ਪ੍ਰੋਸੈਸਿੰਗ ਫੈਕਟਰੀਆਂ ਅਤੇ ਦੁਕਾਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਕਾਰਵਾਈ ਦੌਰਾਨ ਬਿਨਾਂ ਲਾਇਸੈਂਸ ਅਤੇ ਹਲਕੀ ਗੁਣਵੱਤਾ ਦੇ ਖਾਧ-ਪਦਾਰਥ ਬਣਾਉਣ ਵਾਲੇ ਯੂਨਿਟ, ਖਾਸ ਕਰਕੇ ਸੋਇਆ ਚਾਂਪ ਅਤੇ ਮੋਮੋਜ਼ ਬਣਾਉਣ ਵਾਲੀਆਂ ਥਾਵਾਂ ’ਤੇ ਚੈਕਿੰਗ ਕੀਤੀ ਗਈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਸਿਹਤ ਤੇ ਖ਼ੁਰਾਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗੈਰ-ਸਵੱਛ ਫੈਕਟਰੀਆਂ ਅਤੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਵਾਲੀਆਂ ਦੁਕਾਨਾਂ ‘ਤੇ ਛਾਪੇਮਾਰੀ ਕੀਤੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਦਿੱਤੀ ਤਰੱਕੀ

“ਆਪਰੇਸ਼ਨ ਦੌਰਾਨ, ਟੀਮ ਨੇ ਰਾਮਬਾਗ ਖੇਤਰ ਵਿੱਚ ਥੋਕ ਦੁਕਾਨਾਂ ਦਾ ਨਿਰੀਖਣ ਕੀਤਾ, ਜਿੱਥੇ ਸੋਇਆ ਚਾਂਪ ਅਤੇ ਮੋਮੋਜ਼ ਦੇ ਨਮੂਨੇ ਲਏ ਗਏ ਸਨ ਅਤੇ ਦੁਕਾਨਾਂ ਨੂੰ ਸੀਲ ਕਰ ਦਿੱਤੇ ਗਏ। ਇਹ ਵੀ ਪਤਾ ਲੱਗਾ ਕਿ ਕਈ ਦੁਕਾਨਦਾਰਾਂ ਕੋਲ ਲੋੜੀਂਦੇ ਭੋਜਨ ਸੁਰੱਖਿਆ ਲਾਇਸੈਂਸ ਨਹੀਂ ਸਨ ਅਤੇ ਉਹ ਖਾਣ-ਪੀਣ ਦੀਆਂ ਚੀਜਾਂ ਨੂੰ ਬਹੁਤ ਗ਼ੈਰ-ਸਿਹਤਮੰਦ ਤੇ ਗੰਦ-ਮੰਦੇ ਮਾਹੌਲ ਵਿੱਚ ਸਟੋਰ ਕਰ ਰਹੇ ਸਨ। ਉਨਾਂ ਅੱਗੇ ਕਿਹਾ,‘‘ ਉਲੰਘਣਾ ਕਰਨ ਵਾਲਿਆਂ ਦੇ ਚਲਾਨ (ਜੁਰਮਾਨੇ) ਕੀਤੇ ਗਏ,” ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ, ਟੀਮ ਨੇ ਅੰਗੜ ਵਿੱਚ ਸਥਿਤ ਦੋ ਸੋਇਆ ਚਾਂਪ ਬਣਾਉਣ ਵਾਲੀਆਂ ਫੈਕਟਰੀਆਂ ‘ਤੇ ਛਾਪੇਮਾਰੀ ਕੀਤੀ ਗਈ। ਦੋਵੇਂ ਫੈਕਟਰੀਆਂ ਬਹੁਤ ਹੀ ਗੈਰ-ਸਿਹਤਮੰਦ ਸਥਿਤੀਆਂ ਵਿੱਚ ਅਤੇ ਬਿਨਾਂ ਭੋਜਨ ਸੁਰੱਖਿਆ ਲਾਇਸੈਂਸਾਂ ਤੋਂ ਕੰਮ ਕਰਦੀਆਂ ਪਾਈਆਂ ਗਈਆਂ। ਨਤੀਜੇ ਵਜੋਂ, ਫੈਕਟਰੀਆਂ ਨੂੰ ਤੁਰੰਤ ਸੀਲ ਕਰ ਦਿੱਤਾ ਗਿਆ ਅਤੇ ਹੋਰ ਜਾਂਚ ਲਈ ਚਾਂਪ ਅਤੇ ਹੋਰ ਖਾਧ-ਪਦਾਰਥਾਂ ਦੇ ਨਮੂਨੇ ਲਏ ਗਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਾਂਝੇ ਆਪ੍ਰੇਸ਼ਨ ਦੌਰਾਨ ਕੁੱਲ ਪੰਜ ਨਮੂਨੇ ਇਕੱਠੇ ਕੀਤੇ ਗਏ ਸਨ। ਇਹ ਨਮੂਨੇ ਜਾਂਚ ਲਈ ਸਟੇਟ ਲੈਬਾਰਟਰੀ ਖਰੜ ਭੇਜੇ ਗਏ ਹਨ। ਲੈਬੋਰੇਟਰੀ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਸਰਕਾਰ ਨੇ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਦਿੱਤੀ ਤਰੱਕੀ

0

• ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ
• ਸਿੱਖਿਆ ਮੰਤਰੀ ਨੇ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਆ

ਚੰਡੀਗੜ੍ਹ, 22 ਮਾਰਚ 2025 – ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀ.ਪੀ.ਈ.ਓਜ਼) ਨੂੰ ਹੈੱਡਮਾਸਟਰ/ਹੈੱਡਮਿਸਟ੍ਰੈਸ ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਨਵੇਂ ਤਰੱਕੀ ਪ੍ਰਾਪਤ ਮੁੱਖ ਅਧਿਆਪਕਾਂ ਦਾ ਪਰਖ ਕਾਲ ਦਾ ਸਮਾਂ ਇੱਕ ਸਾਲ ਹੋਵੇਗਾ। ਮਾਸਟਰ ਕਾਡਰ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 29-05-2024 ਅਤੇ 05-08-2024 ਨੂੰ ਜਾਰੀ ਕੀਤੀ ਗਈ ਸੀਨੀਆਰਤਾ ਸੂਚੀ ਦੇ ਆਧਾਰ ‘ਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ‘ਯੁੱਧ ਨਸ਼ਿਆਂ ਵਿਰੁੱਧ’ 21ਵੇਂ ਦਿਨ ਪੰਜਾਬ ਪੁਲਿਸ ਵੱਲੋਂ 493 ਛਾਪੇਮਾਰੀਆਂ ਤੋਂ ਬਾਅਦ 63 ਨਸ਼ਾ ਤਸਕਰ ਗ੍ਰਿਫਤਾਰ

ਅਧਿਆਪਕਾਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਵਿਦਿਆਰਥੀਆਂ ਲਈ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਸਿੱਖਿਆ ਖੇਤਰ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰਨਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਨਾਲ ਅਗਵਾਈ ਕਰਨ ਲਈ ਸਮਰੱਥ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਬਿਹਤਰੀਨ ਸੁਧਾਰ ਵੇਖਣ ਨੂੰ ਮਿਲੇਗਾ।

‘ਯੁੱਧ ਨਸ਼ਿਆਂ ਵਿਰੁੱਧ’ 21ਵੇਂ ਦਿਨ ਪੰਜਾਬ ਪੁਲਿਸ ਵੱਲੋਂ 493 ਛਾਪੇਮਾਰੀਆਂ ਤੋਂ ਬਾਅਦ 63 ਨਸ਼ਾ ਤਸਕਰ ਗ੍ਰਿਫਤਾਰ

0

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 47 ਐਫਆਈਆਰ ਦਰਜ, 573 ਗ੍ਰਾਮ ਹੈਰੋਇਨ, 10 ਕਿਲੋ ਅਫੀਮ ਬਰਾਮਦ
– ਛੇ ਜ਼ਿਲਿਆਂ ਵਿੱਚ ਪੁਲਿਸ ਟੀਮਾਂ ਨੇ 170 ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
– 96 ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 530 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 22 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਨੂੰ (21 ਮਾਰਚ ਨੂੰ) 21ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 493 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਨ ਉਪਰੰਤ 47 ਐਫਆਈਆਰਜ਼ ਦਰਜ ਕੀਤੀਆਂ। ਇਸ ਨਾਲ, ਮਹਿਜ਼ 21 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2527 ਹੋ ਗਈ ਹੈ।

ਪੁਲਿਸ ਟੀਮਾਂ ਨੇ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਚੋਂ 573 ਗ੍ਰਾਮ ਹੈਰੋਇਨ, 10 ਕਿਲੋ ਅਫੀਮ, 1470 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 4750 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: RSS ਦੇ ਮੰਚ ‘ਤੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

ਇਹ ਆਪ੍ਰੇਸ਼ਨ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 530 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

ਉਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀਐਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ)- ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜੀ ਕੀਤਾ ਹੈ, ਜਦੋਂ ਕਿ ਰੋਕਥਾਮ ਦੇ ਹਿੱਸੇ ਵਜੋਂ ਰਾਜ ਭਰ ਵਿੱਚ 125 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਛੇ ਜਿਲਿਆਂ -ਜਿਨਾਂ ਵਿੱਚ ਕਮਿਸ਼ਨਰੇਟ ਅੰਮਿ੍ਰਤਸਰ, ਗੁਰਦਾਸਪੁਰ, ਬਟਾਲਾ, ਪਠਾਨਕੋਟ, ਅੰਮਿ੍ਰਤਸਰ ਦਿਹਾਤੀ ਅਤੇ ਤਰਨਤਾਰਨ ਸ਼ਾਮਲ ਹਨ, ਵਿੱਚ 170 ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਥੇ ਨਸ਼ੀਲੀਆਂ ਗੋਲੀਆਂ ਜਾਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਕੋਈ ਹੋਰ ਦਵਾਈਆਂ ਤਾਂ ਨਹੀਂ ਵੇਚੀਆਂ ਜਾ ਰਹੀਆਂ ਅਤੇ ਕੀ ਇਨਾਂ ਦੁਕਾਨਾਂ ’ਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਸੁਚੱਜੀ ਪਾਲਣਾ ਕੀਤੀ ਜਾ ਰਹੀ ਹੈ।

 

ਬਠਿੰਡਾ ‘ਚ ਤਾਪਮਾਨ 30 ਡਿਗਰੀ ਤੋਂ ਪਾਰ, ਅੱਜ ਪੰਜਾਬ ‘ਚ ਕਿਵੇਂ ਦਾ ਰਹੇਗਾ ਮੌਸਮ? ਪੜੋ ਵੱਡੀ ਅਪਡੇਟ

0

ਚੰਡੀਗੜ੍ਹ, 22 ਮਾਰਚ: ਪੱਛਮੀ ਗੜਬੜੀ ਦਾ ਪ੍ਰਭਾਵ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਖੇਤਰਾਂ ਵਿੱਚ ਜਾਰੀ ਹੈ। ਜਿਸ ਕਾਰਨ ਅੱਜ ਪੰਜਾਬ ਦੇ ਤਾਪਮਾਨ ਵਿੱਚ ਕੋਈ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ‘ਚ ਤਾਪਮਾਨ ਵਧ ਸਕਦਾ ਹੈ। ਬੀਤੇ ਕੱਲ੍ਹ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

18 ਘੰਟਿਆਂ ਬਾਅਦ ਲੰਡਨ ਦਾ ਹੀਥਰੋ ਹਵਾਈ ਅੱਡਾ ਮੁੜ ਚਾਲੂ; ਬੰਦ ਕਾਰਨ 1300 ਉਡਾਣਾਂ ਪ੍ਰਭਾਵਿਤ  

ਮੌਸਮ ਕੇਂਦਰ ਅਨੁਸਾਰ ਪੰਜਾਬ ਵਿੱਚ ਨਾ ਤਾਂ ਪੱਛਮੀ ਗੜਬੜੀ ਸਰਗਰਮ ਹੋਵੇਗੀ ਅਤੇ ਨਾ ਹੀ ਅਗਲੇ ਇੱਕ ਹਫ਼ਤੇ ਤੱਕ ਤਾਪਮਾਨ ਵਿੱਚ ਕੋਈ ਬਹੁਤਾ ਵਾਧਾ ਹੋਵੇਗਾ। ਅਸਮਾਨ ਵੀ ਸਾਫ਼ ਰਹੀਆਂ ਅਤੇ ਧੁੱਪ ਹੋਵੇਗੀ। ਜਿਸ ਕਾਰਨ ਪੰਜਾਬ ਦਾ ਤਾਪਮਾਨ 4 ਡਿਗਰੀ ਵੱਧ ਸਕਦਾ ਹੈ। ਆਉਣ ਵਾਲੇ ਦਿਨਾਂ ‘ਚ ਪੰਜਾਬ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਲਗਭਗ 10 ਤੋਂ 15 ਡਿਗਰੀ ਦਾ ਅੰਤਰ ਦੇਖਣ ਨੂੰ ਮਿਲ ਸਕਦਾ ਹੈ।

18 ਘੰਟਿਆਂ ਬਾਅਦ ਲੰਡਨ ਦਾ ਹੀਥਰੋ ਹਵਾਈ ਅੱਡਾ ਮੁੜ ਚਾਲੂ; ਬੰਦ ਕਾਰਨ 1300 ਉਡਾਣਾਂ ਪ੍ਰਭਾਵਿਤ

0

ਨਵੀ ਦਿਲੀ : ਬ੍ਰਿਟੇਨ ਦੀ ਰਾਜਧਾਨੀ ਲੰਡਨ ਦਾ ਹੀਥਰੋ ਹਵਾਈ ਅੱਡਾ 18 ਘੰਟਿਆਂ ਬਾਅਦ ਖੁੱਲ੍ਹ ਗਿਆ ਹੈ। ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਇੱਥੇ ਉਤਰੀ। ਦਰਅਸਲ ਵੀਰਵਾਰ ਰਾਤ ਏਅਰਪੋਰਟ ਦੇ ਕੋਲ ਇੱਕ ਬਿਜਲੀ ਸਬਸਟੇਸ਼ਨ ਵਿੱਚ ਅੱਗ ਲੱਗ ਗਈ। ਜਿਸ ਕਾਰਨ ਹਵਾਈ ਅੱਡੇ ਦਾ ਸੰਚਾਲਨ ਰੋਕਣਾ ਪਿਆ।

IPL ਦੇ 18ਵੇਂ ਸੀਜ਼ਨ ਦੀ ਅੱਜ ਤੋਂ ਹੋਵੇਗੀ ਸ਼ਾਨਦਾਰ ਸ਼ੁਰੂਆਤ, ਕਰਨ ਔਜਲਾ ਸਣੇ ਇਹ ਗਾਇਕ ਦੇਣਗੇ ਧਮਾਕੇਦਾਰ ਪਰਫਾਰਮੈਂਸ

ਬੰਦ ਕਾਰਨ 1300 ਤੋਂ ਵੱਧ ਉਡਾਣਾਂ ਮੁਅੱਤਲ ਹੋਈਆਂ, ਜਿਸ ਨਾਲ 2 ਲੱਖ 91 ਹਜ਼ਾਰ ਯਾਤਰੀ ਪ੍ਰਭਾਵਿਤ ਹੋਏ। ਇਹ ਅੱਗ ਪੱਛਮੀ ਲੰਡਨ ਦੇ ਹੇਜ਼ ਸ਼ਹਿਰ ਵਿੱਚ ਲੱਗੀ। ਇਸ ਕਾਰਨ 5 ਹਜ਼ਾਰ ਤੋਂ ਵੱਧ ਘਰਾਂ ਵਿੱਚ ਬਿਜਲੀ ਗੁੱਲ ਹੋ ਗਈ। ਬ੍ਰਿਟੇਨ ਦੀ ਕਾਊਂਟਰ ਟੈਰੋਰਿਜ਼ਮ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।