Home Blog Page 789

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ – ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਦਰਜ

0
vigilance

– 20 ਮੁਲਜ਼ਮ ਕੀਤੇ ਗ੍ਰਿਫ਼ਤਾਰ, 12 ਮਾਲ ਕਰਮਚਾਰੀ ਤੇ 10 ਪੁਲਿਸ ਮੁਲਾਜਮਾਂ ਵਿਰੁੱਧ ਮੁਕੱਦਮੇ ਦਰਜ
– ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ਰਾਹੀਂ ਰਿਸ਼ਵਤਖੋਰੀ ਬਾਰੇ ਸੂਚਨਾ ਦੇਣ ਲਈ ਜਨਤਾ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

ਚੰਡੀਗੜ੍ਹ, 20 ਮਾਰਚ, 2025 – ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਦ੍ਰਿੜ ਕਦਮਾਂ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ 18 ਫਰਵਰੀ, 2025 ਤੋਂ ਹੁਣ ਤੱਕ 70 ਮੁਲਜ਼ਮਾਂ ਉਪਰ ਵੱਖ-ਵੱਖ ਤਰ੍ਹਾਂ ਦੇ 32 ਕੇਸ ਦਰਜ ਕੀਤੇ ਹਨ। ਮੌਜੂਦਾ ਸਮੇਂ ਚੱਲ ਰਹੀ ਮੁਹਿੰਮ ਦੌਰਾਨ 20 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ 12 ਮਾਲ ਕਰਮਚਾਰੀਆਂ, 10 ਪੁਲਿਸ ਮੁਲਾਜ਼ਮਾਂ, 8 ਸਥਾਨਕ ਸਰਕਾਰ ਦੇ ਮੁਲਾਜ਼ਮਾਂ, 7 ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਤੇ 2 ਬਿਜਲੀ ਨਿਗਮ ਦੇ ਮੁਲਾਜ਼ਮਾਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਵਿੱਚ ਗਰਮੀਆਂ ਨੇ ਦਿੱਤੀ ਦਸਤਕ, ਤਾਪਮਾਨ ‘ਚ ਵਾਧਾ, 7 ਜ਼ਿਲ੍ਹਿਆਂ ਵਿੱਚ ਮੀਂਹ ਦੀ ਵੀ ਚੇਤਾਵਨੀ

ਇਸ ਬਾਰੇ ਹੋਰ ਖੁਲਾਸੇ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨਾਂ ਕੇਸਾਂ ਵਿੱਚ 11 ਕੇਸਾਂ ਵਿੱਚ ਰੰਗੇ ਹੱਥੀਂ ਰਿਸ਼ਵਤ ਲੈਣ ਸਬੰਧੀ, 20 ਅਪਰਾਧਿਕ ਕੇਸ ਅਤੇ ਇੱਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਸ਼ਾਮਲ ਹੈ। ਵਿਜੀਲੈਂਸ ਬਿਊਰੋ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਸ ਮੁਹਿੰਮ ਨੂੰ ਹੋਰ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ ਅਤੇ ਜਨਤਾ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ‘ਤੇ ਰਿਸ਼ਵਤਖੋਰੀ ਸਬੰਧੀ ਸੂਚਨਾ ਦੇ ਕੇ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਉਨਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਹਰ ਰੂਪ ਨੂੰ ਜੜ੍ਹੋਂ ਖਤਮ ਕਰਨ ਅਤੇ ਰਾਜ ਦੀ ਸ਼ਾਸਨ ਪ੍ਰਣਾਲੀ ‘ਤੇ ਪੈਂਦੇ ਇਸ ਦੇ ਮਾੜੇ ਪ੍ਰਭਾਵ ਨੂੰ ਖਤਮ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ। ਨਾਗਰਿਕਾਂ ਨੂੰ ਜਨਤਕ ਦਫਤਰਾਂ ਵਿੱਚ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਲਈ ਅੱਗੇ ਆਉਣ ਖਾਤਰ ਉਤਸਾਹਿਤ ਕਰਨ ਲਈ ਸਰਕਾਰ ਨੇ ਪਹਿਲਾਂ ਹੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸਨ ਲਾਈਨ ਸ਼ੁਰੂ ਕੀਤੀ ਹੋਈ ਹੈ। ਇਸ ਐਕਸ਼ਨ ਲਾਈਨ ’ਤੇ, ਵਿਜੀਲੈਂਸ ਬਿਊਰੋ ਵੱਲੋਂ ਲੋਕਾਂ ਨੂੰ ਰਿਸ਼ਵਤ ਦੇ ਗੈਰ-ਕਾਨੂੰਨੀ ਅਮਲ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਇੱਕ ਉਪਭੋਗਤਾ-ਅਨੁਕੂਲ, ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਵਟਸਐਪ ਪਲੇਟਫਾਰਮ ਦੀ ਸਹੂਲਤ ਦਿੱਤੀ ਗਈ ਹੈ।

ਉਨਾਂ ਅੱਗੇ ਕਿਹਾ, “ਇਹ ਨਵੀਨਤਾਕਾਰੀ ਪਲੇਟਫਾਰਮ ਲੋਕਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਜਿਵੇਂ ਫ਼ਿਰੌਤੀ ਤੇ ਜ਼ਬਰਨ ਵਸੂਲੀ ਆਦਿ ਸੰਬੰਧੀ ਆਡੀਓ ਅਤੇ ਵੀਡੀਓ ਰਿਕਾਰਡਿੰਗਾਂ ਦੇ ਨਾਲ 24 ਘੰਟੇ-ਸੱਤੇ ਦਿਨ ਸ਼ਿਕਾਇਤਾਂ ਦਰਜ ਕਰਨ ਦੀ ਸਹੂਲਤ ਪ੍ਰਦਾਨ ਕਰਦਾ ਹੈ। ਇਸ ਪਹਿਲ ਦਾ ਉਦੇਸ਼ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਂਦੇ ਹੋਏ ਸ਼ਿਕਾਇਤਾਂ ਦੇ ਜਲਦ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ”।

ਵਿਜੀਲੈਂਸ ਬਿਊਰੋ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜਨਤਕ ਥਾਵਾਂ ‘ਤੇ ਕਿਸੇ ਵੀ ਤਰਾਂ ਦੀ ਵਿੱਤੀ ਬੇਨਿਯਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਪਰਾਧੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੇ ਸੱਦੇ ਨੂੰ ਵਿਆਪਕ ਜਨਤਕ ਸਮਰਥਨ ਮਿਲਿਆ ਹੈ ਕਿਉਂਕਿ ਨਾਗਰਿਕਾਂ ਨੂੰ ਇਸ ਪਰਿਵਰਤਨਸ਼ੀਲ ਪਹਿਲਕਦਮੀ ਵਿੱਚ ਸਰਕਾਰ ਨਾਲ ਹੱਥ ਮਿਲਾਉਣ ਲਈ ਉਤਸ਼ਾਹਿਤ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਲਗਾਤਾਰ ਯਤਨਾਂ, ਮੁੱਖ ਮੰਤਰੀ ਦੇ ਅਡੋਲ ਇਰਾਦੇ ਅਤੇ ਉੱਨਤ ਤਕਨੀਕੀ ਸਾਧਨਾਂ ਦੀ ਮੱਦਦ ਨਾਲ ਪੰਜਾਬ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਇੱਕ ਨਵਾਂ ਮੀਲਪੱਥਰ ਸਥਾਪਤ ਕਰਨ ਲਈ ਤਿਆਰ ਹੈ ਜਿਸ ਨਾਲ ਆਪਣੇ ਨਾਗਰਿਕਾਂ ਲਈ ਇੱਕ ਉੱਜਵਲ ਅਤੇ ਵਧੇਰੇ ਬਰਾਬਰੀ ਵਾਲਾ ਭਵਿੱਖ ਯਕੀਨੀ ਬਣਾਇਆ ਜਾ ਸਕੇਗਾ।

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਆਮਿਰ ਖਾਨ ਅਤੇ ਭਾਰਤੀ ਫਿਲਮ ਨਿਰਮਾਤਾਵਾਂ ਨਾਲ ਕੀਤੀ ਮੁਲਾਕਾਤ, ਤਸਵੀਰਾਂ ਆਈਆਂ ਸਾਹਮਣੇ

0

ਨਵੀ ਦਿੱਲੀ: ਮਸ਼ਹੂਰ ਬਾਲੀਵੁੱਡ ਅਦਾਕਾਰ ਆਮਿਰ ਖਾਨ ਅਤੇ ਅਭਿਨੇਤਰੀ ਵਿਦਿਆ ਬਾਲਨ ਨਾਲ ਹਾਲ ਹੀ ਵਿੱਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਆਰਐਚ ਕ੍ਰਿਸਟੋਫਰ ਲਕਸਨ ਨੇ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਸਿਧਾਰਥ ਰਾਏ ਕਪੂਰ, ਰੋਨੀ ਸਕ੍ਰੂਵਾਲਾ ਅਤੇ ਫਿਲਮ ਨਿਰਦੇਸ਼ਕ ਆਸ਼ੂਤੋਸ਼ ਗੋਵਾਰੀਕਰ ਵੀ ਮੌਜੂਦ ਸਨ।

ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; ਸੱਤ ਆਈਪੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਸੂਚੀ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਆਰ ਐੱਚ ਕ੍ਰਿਸਟੋਫਰ ਨੇ ਵੀ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਬਾਲੀਵੁੱਡ ਦੇ ਵੱਡੇ ਕਲਾਕਾਰਾਂ ਨਾਲ ਫੋਟੋ ਸਾਂਝੀ ਕੀਤੀ ਅਤੇ ਲਿਖਿਆ, “ਫਿਲਮੀ ਦ੍ਰਿਸ਼ ਸਾਡੀ ਆਰਥਿਕਤਾ ਵਿੱਚ ਪੈਸਾ ਲਿਆਉਂਦੇ ਹਨ, ਨੌਕਰੀਆਂ ਪੈਦਾ ਕਰਦੇ ਹਨ ਅਤੇ ਆਮਦਨੀ ਵਧਾਉਂਦੇ ਹਨ। ਮੈਂ ਇਸਨੂੰ ਹੋਰ ਵਧਣਾ ਦੇਖਣਾ ਚਾਹੁੰਦਾ ਹਾਂ। ਇਸ ਲਈ ਕੁਝ ਬਾਲੀਵੁੱਡ ਸਿਤਾਰਿਆਂ ਨੂੰ ਮਿਲਣਾ ਅਤੇ ਉਨ੍ਹਾਂ ਦੇ ਵਿਚਾਰ ਸੁਣਨਾ ਬਹੁਤ ਵਧੀਆ ਸੀ ਕਿ ਅਸੀਂ ਹੋਰ ਕੀ ਕਰ ਸਕਦੇ ਹਾਂ!”

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਆਰਐਚ ਕ੍ਰਿਸਟੋਫਰ ਦੁਆਰਾ ਸ਼ੇਅਰ ਕੀਤੀ ਗਈ ਫੋਟੋ ਵਿੱਚ, ਆਮਿਰ ਖਾਨ, ਵਿਦਿਆ ਬਾਲਨ, ਸਿਧਾਰਥ ਰਾਏ ਕਪੂਰ, ਰੋਨੀ ਸਕ੍ਰੂਵਾਲਾ ਅਤੇ ਆਸ਼ੂਤੋਸ਼ ਗੋਵਾਰੀਕਰ ਨੂੰ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ, ਜਦੋਂ ਕਿ ਕ੍ਰਿਸਟੋਫਰ ਲਕਸਨ ਇੱਕ ਗਰੁੱਪ ਸੈਲਫੀ ਲੈਂਦੇ ਹੋਏ ਨਜ਼ਰ ਆਏ। ਉਨ੍ਹਾਂ ਭਾਰਤੀ ਫਿਲਮ ਇੰਡਸਟਰੀ ਨੂੰ ਅਪੀਲ ਕੀਤੀ ਕਿ ਉਹ ਨਿਊਜ਼ੀਲੈਂਡ ਨੂੰ ਸ਼ੂਟਿੰਗ ਦੇ ਪ੍ਰਮੁੱਖ ਸਥਾਨ ਵਜੋਂ ਅਪਣਾਉਣ।

ਪੰਜਾਬ ਵਿੱਚ ਗਰਮੀਆਂ ਨੇ ਦਿੱਤੀ ਦਸਤਕ, ਤਾਪਮਾਨ ‘ਚ ਵਾਧਾ, 7 ਜ਼ਿਲ੍ਹਿਆਂ ਵਿੱਚ ਮੀਂਹ ਦੀ ਵੀ ਚੇਤਾਵਨੀ

0

ਚੰਡੀਗੜ੍ਹ, 20 ਮਾਰਚ 2025 – ਪੰਜਾਬ ਵਿੱਚ ਗਰਮੀਆਂ ਨੇ ਦਸਤਕ ਦੇ ਦਿੱਤੀ ਹੈ। ਸੂਬੇ ‘ਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂ ਕਿ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਮੌਸਮ ਵਿਭਾਗ ਦੇ ਅਨੁਸਾਰ, ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

ਮੌਸਮ ਵਿਗਿਆਨੀਆਂ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਤਾਪਮਾਨ ਪ੍ਰਤੀ ਦਿਨ 1 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਇੰਨਾ ਹੀ ਨਹੀਂ, ਆਉਣ ਵਾਲੇ ਹਫ਼ਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 32 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।

ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਅੱਜ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਫਿਰੋਜ਼ਪੁਰ, ਮੋਗਾ, ਬਠਿੰਡਾ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਸਾਹਿਬ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਧੁੱਪ ਤੋਂ ਇਲਾਵਾ ਬੱਦਲਵਾਈ ਵਾਲੇ ਮੌਸਮ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

0

ਚੰਡੀਗੜ੍ਹ, 20 ਮਾਰਚ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ: ਖੇਤ ‘ਚੋਂ ਮਿਲਿਆ ਭਰੂਣ, ਜਾਂਚ ‘ਚ ਜੁਟੀ ਪੁਲਿਸ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਬਦਲੇ ਉਕਤ ਮੁਲਜ਼ਮ ਨੇ ਤਹਿਸੀਲ ਬੱਸੀ ਪਠਾਣਾਂ ਦੇ ਸਬ-ਰਜਿਸਟਰਾਰ ਦੀ ਤਰਫੋਂ ਇਹ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਵਸੀਕਾ ਨਵੀਸ ਅਤੇ ਸਬ-ਰਜਿਸਟਰਾਰ ਨਾਲ ਹੋਈ ਆਪਣੀ ਗੱਲਬਾਤ ਰਿਕਾਰਡ ਕਰ ਲਈ।

ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ ਸਹੀ ਪਾਏ ਜਿਸ ਕਰਕੇ ਉਕਤ ਮੁਲਜ਼ਮ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਕਤ ਮਾਲ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; ਸੱਤ ਆਈਪੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਸੂਚੀ

0

ਨਵੀ ਦਿੱਲੀ, 20 ਮਾਰਚ: ਯੂਪੀ ਵਿੱਚ ਇਨ੍ਹੀਂ ਦਿਨੀਂ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਦਾ ਦੌਰ ਜਾਰੀ ਹੈ। ਵੀਰਵਾਰ ਸਵੇਰੇ ਸੱਤ ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 16 ਆਈਪੀਐਸ ਅਧਿਕਾਰੀਆਂ ਨੂੰ ਨਵੀਂ ਪੋਸਟਿੰਗ ਮਿਲੀ ਸੀ।

ਇਹ ਵੀ ਪੜੋ : ਅੰਤਰਰਾਸ਼ਟਰੀ ਤੈਰਾਕ ਕਰਨ ਬਰਾੜ ਮਹਾਰਾਜਾ ਰਣਜੀਤ ਸਿੰਘ ਸਟੇਟ ਪੁਰਸਕਾਰ ਨਾਲ ਸਨਮਾਨਿਤ

ਅੰਤਰਰਾਸ਼ਟਰੀ ਤੈਰਾਕ ਕਰਨ ਬਰਾੜ ਮਹਾਰਾਜਾ ਰਣਜੀਤ ਸਿੰਘ ਸਟੇਟ ਪੁਰਸਕਾਰ ਨਾਲ ਸਨਮਾਨਿਤ

0

ਫਰੀਦਕੋਟ- ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜਿਲ੍ਹੇ ਦੇ ਅੰਤਰਰਾਸ਼ਟਰੀ ਤੈਰਾਕ ਕਰਨ ਬਰਾੜ ਨੂੰ ਖੇਡਾਂ ਵਿੱਚ ਉੱਤਮਤਾ ਲਈ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਸਟੇਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਵਿਸ਼ੇਸ਼ ਸਕੱਤਰ ਖੇਡਾਂ ਸਰਵਜੀਤ ਸਿੰਘ ਆਈ.ਏ.ਐਸ. ਵੱਲੋਂ ਪ੍ਰਦਾਨ ਕੀਤਾ ਗਿਆ।

ਹਰਿਆਣਾ ਪੁਲਿਸ ਅੱਜ ਸ਼ੰਭੂ-ਖਨੌਰੀ ਬਾਰਡਰ ਤੋਂ ਹਟਾਵੇਗੀ ਬੈਰੀਕੇਡਿੰਗ

ਜ਼ਿਕਰਯੋਗ ਹੈ ਕਿ ਕਰਨ ਸਿੰਘ ਬਰਾੜ ਪਹਿਲਾਂ ਫਰੀਦਕੋਟ ਵਿਖੇ ਬਤੌਰ ਜਿਲ੍ਹਾ ਪ੍ਰੋਗਰਾਮ ਅਫਸਰ ਸੇਵਾਵਾਂ ਵੀ ਦੇ ਚੁੱਕੇ ਹਨ ਅਤੇ ਹੁਣ ਸੀ.ਡੀ.ਪੀ.ਓ ਧਰਮਕੋਟ ਵਿਖੇ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਨੇ ਸਾਲ 2015 ਵਿੱਚ ਵਿਸ਼ਵ ਯੂਨੀਵਰਸਿਟੀ ਖੇਡਾਂ ਦੱਖਣੀ ਕੋਰੀਆ, ਸਾਲ 2014 ਵਿੱਚ ਵਿਸ਼ਵ ਜੀਵਨ ਰੱਖਿਅਕ ਖੇਡਾਂ ਵਿੱਚ ਭਾਗ ਲਿਆ। ਇਸ ਦੇ ਨਾਲ ਹੀ ਉਨ੍ਹਾਂ ਸਾਲ 2013 ਵਿੱਚ ਮਲੇਸ਼ੀਅਨ ਓਪਨ 2 ਚਾਂਦੀ, 1 ਕਾਂਸੀ ਤਮਗਾ ਹਾਸਲ ਕੀਤਾ ਅਤੇ ਸਾਲ 2011 ਵਿੱਚ ਰਾਸ਼ਟਰੀ ਸਕੂਲ ਖੇਡਾਂ ਵਿੱਚ ਸੋਨਾ, ਚਾਂਦੀ, ਕਾਂਸੀ ਤਮਗਾ ਪ੍ਰਾਪਤ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀ ਵੱਲੋਂ ਕਰਵਾਈਆਂ ਖੇਡਾਂ ਵਿੱਚ ਸਾਲ 2012 ਵਿੱਚ 3 ਸੋਨ ਤਮਗਾ, ਸਾਲ 2013 ਵਿੱਚ 2 ਸੋਨ ਤਮਗਾ, 4 ਚਾਂਦੀ, 3 ਕਾਂਸੀ ਪ੍ਰਾਪਤ ਕੀਤੇ। ਇਸੇ ਤਰ੍ਹਾਂ ਸਾਲ 2014 ਵਿੱਚ 3 ਸੋਨ ਤਮਗਾ, 1 ਕਾਂਸੀ ਤਮਗਾ ਹਾਸਲ ਕੀਤਾ, ਸਾਲ 2015 ਵਿੱਚ 5 ਸੋਨ ਤਮਗਾ, ਸਾਲ 2016 ਵਿੱਚ 5 ਸੋਨ ਤਮਗਾ ਅਤੇ ਸਾਲ 2017 ਨਿੱਚ 3 ਸੋਨ ਅਤੇ 1 ਕਾਂਸੀ ਤਮਗਾ ਪ੍ਰਾਪਤ ਕੀਤਾ ਸੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਸਮੂਹ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਤੋਂ ਇਲਾਵਾ ਵੱਖ ਵੱਖ ਸੰਸਥਾਵਾਂ ਨੇ ਕਰਨ ਬਰਾੜ ਨੂੰ ਇਸ ਮਾਨਮੱਤੀ ਸਫਲਤਾ ਲਈ ਵਧਾਈ ਦਿੱਤੀ।

ਹਰਿਆਣਾ ਪੁਲਿਸ ਅੱਜ ਸ਼ੰਭੂ-ਖਨੌਰੀ ਬਾਰਡਰ ਤੋਂ ਹਟਾਵੇਗੀ ਬੈਰੀਕੇਡਿੰਗ || Latest News

0

ਚੰਡੀਗੜ੍ਹ, 20 ਮਾਰਚ: ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰਾ ਦਿੱਤਾ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਵੀ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ।

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਅੱਜ ਹਰਿਆਣਾ ਪੁਲਿਸ ਵੀ ਦੋਵੇਂ ਸਰਹੱਦਾਂ ‘ਤੇ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਸੀਮਿੰਟ ਦੇ ਬੈਰੀਕੇਡ ਹਟਾ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ੰਭੂ ਸਰਹੱਦ ਤੋਂ ਜੀ.ਟੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।

ਐਸਐਸਪੀ ਨਾਨਕ ਸਿੰਘ ਦਾ ਬਿਆਨ

ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਡਿਊਟੀ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਚੇਤਾਵਨੀ ਦੇ ਕੇ ਇਲਾਕਾ ਖਾਲੀ ਕਰਵਾ ਲਿਆ। ਕੁਝ ਲੋਕਾਂ ਨੇ ਘਰ ਜਾਣ ਦੀ ਇੱਛਾ ਪ੍ਰਗਟਾਈ। ਇਸ ਲਈ ਉਨ੍ਹਾਂ ਨੂੰ ਬੱਸਾਂ ਵਿੱਚ ਘਰ ਭੇਜ ਦਿੱਤਾ ਗਿਆ। ਕਿਸੇ ਵੀ ਤਰਾਂ ਦੇ ਬਲ ਦੇ ਪ੍ਰਯੋਗ ਦੀ ਲੋੜ ਨਹੀਂ ਪਈ ਕਿਉਂਕਿ ਕੋਈ ਵਿਰੋਧ ਨਹੀਂ ਹੋਇਆ। ਕਿਸਾਨਾਂ ਨੇ ਪੂਰਾ ਸਹਿਯੋਗ ਦਿੱਤਾ।

ਇਕ ਸਾਲ ਤੋਂ ਜਾਰੀ ਸੀ ਧਰਨਾ

ਦੱਸ ਦਈਏ ਕਿ ਕਿਸਾਨ 13 ਫਰਵਰੀ 2024 ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ। 13 ਫਰਵਰੀ ਨੂੰ ਦਿੱਲੀ ਜਾਂਦੇ ਸਮੇਂ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਉਥੇ ਬੈਰੀਕੇਡ ਲਗਾ ਕੇ ਰੋਕ ਲਿਆ ਸੀ। ਉਹ ਐਮਐਸਪੀ ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਸਨ।

 

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0

ਅੰਮ੍ਰਿਤਸਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਗਲਾਡਾ ਦਫ਼ਤਰ ਦੀ ਅਚਨਚੇਤ ਚੈਕਿੰਗ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਿਲਾਂਵਾਲੀ, ਤਹਿਸੀਲ ਬਟਾਲਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਖਿਲਾਫ ਥਾਣਾ ਵੇਰਕਾ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਸੀ, ਜਿਸ ਵਿੱਚ ਏ.ਐਸ.ਆਈ. ਸਰਬਜੀਤ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿੱਚ ਜ਼ਬਤ ਕੀਤੀ ਗਈ ਉਸਦੀ ਕਾਰ ਦੀ ਸਪੁਰਦਾਰੀ ਦੇਣ ਬਦਲੇ ਉਕਤ ਏ.ਐਸ.ਆਈ. ਨੇ ਉਸ ਕੋਲੋਂ 3,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਤੇ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਦੋਸ਼ੀ ਨੇ ਰਿਸ਼ਵਤ ਲਈ ਸੀ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 20-3-2025

0
Breaking

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਗਲਾਡਾ ਦਫ਼ਤਰ ਦੀ ਅਚਨਚੇਤ ਚੈਕਿੰਗ

ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਦਫ਼ਤਰ ਗਲਾਡਾ, ਲੁਧਿਆਣਾ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ… ਹੋਰ ਪੜੋ

ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਰਚਿਆ ਇਤਿਹਾਸ

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ … ਹੋਰ ਪੜੋ

ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਹਰਕਤਾਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ … ਹੋਰ ਪੜੋ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ! ਖਨੌਰੀ- ਸ਼ੰਭੂ ਬਾਰਡਰ ‘ਤੇ ਵੀ ਵਧਾਈ ਗਈ ਫੋਰਸ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਦੌਰ ਦੀ ਗੱਲਬਾਤ ਕਰੀਬ ਚਾਰ ਘੰਟੇ ਚੱਲੀ। ਪਰ, ਅੱਜ ਵੀ ਕੋਈ ਨਤੀਜਾ ਨਹੀਂ ਨਿਕਲਿਆ। ਇਸ ਵਿਚਾਲੇ ਹੀ… ਹੋਰ ਪੜੋ

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, 4 IAS ਤੇ ਇਕ PCS ਅਧਿਕਾਰੀ ਦਾ ਤਬਾਦਲਾ

ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ ਕਰਦਿਆਂ ਸੂਬੇ ਦੇ 4 ਆਈ.ਏ.ਐਸ. ਤੇ ਇਕ ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਦੱਸ ਦਈਏ ਕਿ ਡਿਪਟੀ ਕਮਿਸ਼ਨਰ ਲੁਧਿਆਣਾ… ਹੋਰ ਪੜੋ

 

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 20-3-2025

0

ਵੀਰਵਾਰ, ੭ ਚੇਤ (ਸੰਮਤ ੫੫੭ ਨਾਨਕਸ਼ਾਹੀ)

ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

(ਅੰਗ: ੭੦੨)

ਪੰਜਾਬੀ ਵਿਆਖਿਆ

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।