Home Blog Page 79

ਗੋਆ ਦੇ ਬਾਗਾ ਬੀਚ ‘ਤੇ ਸਮੁੰਦਰ ਦੀਆਂ ਲਹਿਰਾਂ ਦਾ ਸਿ਼ਕਾਰ ਹੋਇਆ ਸੈਲਾਨੀ

0
Baga Beach

ਗੋਆ, 25 ਜੂਨ 2026 : ਭਾਰਤ ਦੇਸ ਦੇ ਸੂਬੇ ਗੋਆ (Goa) ਦੀ ਬਾਗਾ ਬੀਚ ਤੇ ਇਕ ਸੈਲਾਨੀ ਦੇ ਸਮੁੰਦਰ ਦੀਆਂ ਲਹਿਰਾਂ ਦੀ ਲਪੇਟ ਆ ਕੇ ਮੌਤ (Death) ਦੇ ਘਾਟ ਉਤਰ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਸੈਲਾਨੀ

ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਬੁੱਧਵਾਰ ਨੂੰ ਜੋ ਗੋਆ ਦੇ ਬਾਗਾ ਬੀਚ (Baga Beach) ਤੇ ਬੀਜਾਪੁਰ ਦੇ ਰਹਿਣ ਵਾਲੇ ਇਕ ਸੈਲਾਨੀ ਦੀ ਘੁੰਮਣ ਵੇਲੇ ਸਮੁੰਦਰ ਦੀਆਂ ਲਹਿਰਾਂ ਦੀ ਲਪੇਟ ਵਿਚ ਆ ਕੇ ਸਮੁੰਦਰ ਵਿਚ ਚਲੇ ਜਾਣ ਦੇ ਕਾਰਨ ਆਖਰਕਰ ਮੌਤ ਹੋ ਗਈ ਹੈ ਦੀ ਪਛਾਣ 34 ਸਾਲਾ ਅਸਫਾਕ ਮਸਲੀ (Asfaq Masli) ਦੇ ਤੌਰ ‘ਤੇ ਹੋਈ ਹੈ ।

ਦੋਸਤ ਦੀ ਚਿਤਾਵਨੀ ਤੋਂ ਬਾਅਦ ਵੀ ਨਹੀਂ ਰੁਕਿਆ ਸੀ ਸੈਲਾਨੀ

ਉਕਤ ਵਾਪਰੇ ਘਟਨਾਕ੍ਰਮ ਦੇ ਵਾਪਰਨ ਤੋਂ ਪਹਿਲਾਂ ਅਸਫਾਕ ਮਸਲੀ ਜਿਸ ਆਪਣੀ ਮਹਿਲਾ ਮਿੱਤਰ ਨਾਲ ਛੁੱਟੀਆਂ ਮਨਾਉਣ ਲਈ ਗੋਆ ਆਇਆ ਸੀ ਵਲੋਂ ਵੀ ਵਾਰ-ਵਾਰ ਅਸਫਾਕ ਨੂੰ ਚੱਟਾਨ ਦੇ ਕਾਫੀ ਹੇਠਾਂ ਜੋ ਕਿ ਲਹਿਰਾਂ ਦੇ ਬਹੁਤ ਨੇੜੇ ਸੀ ਜਾਣ ਤੋਂ ਰੋਕਿਆ ਸੀ ਪਰ ਸੈਲਾਨੀ ਨੇ ਦੋਸਤ ਦੀ ਇਕ ਨਾ ਸੁਣਦੇ ਹੋਏ ਚੱਟਾਨ ਦੇ ਕਾਫੀ ਹੇਠਾਂ ਤੇ ਲਹਿਰਾਂ ਦੇ ਨੇੜੇ ਜਾਣਾ ਜਾਰੀ ਰੱਖਿਆ, ਜਿਸਦੇ ਚਲਦਿਆਂ ਹੋਇਆਂ ਆਖਰਕਾਰ ਇਕ ਤੇਜ ਲਹਿਰ ਨੇ ਅਸਫਾਕ ਅਲੀ ਨੂੰ ਆਪਣੇ ਨਾਲ ਡੂੰਘੇ ਸਮੁੰਦਰ (Deep sea) ਅੰਦਰ ਲਿਜਾਇਆ ਗਿਆ, ਜਿਸ ਤੋਂ ਬਾਅਦ ਉਹ ਕੁੱਝ ਸਮੇਂ ਤੱਕ ਸਮੁੰਦਰ ਉਪਰ ਤੈਰਦਾ ਨਜ਼ਰ ਆਇਆ ਅਤੇ ਫਿਰ ਮੌਤ ਦੇ ਘਾਟ ਉਤਰ ਗਿਆ ।

ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਅੱਤਵਾਦੀ ਫਰੰਟ ਦੇ ਕੌਮੀ ਪ੍ਰਧਾਨ ਨੂੰ ਮਿਲੀ ਧਮਕੀ

0
Gursimran

ਲੁਧਿਆਣਾ, 25 ਜੂਨ 2026 : ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਅੱਤਵਾਦੀ ਫਰੰਟ (International Anti-Khalistani Terrorist Front) ਦੇ ਕੌਮੀ ਪ੍ਰਧਾਨ ਨੂੰ ਬੰਬ ਨਾਲ ਘਰ ਉਡਾਉਣ ਦੀ ਧਮਕੀ (Threat) ਦਾ ਮਾਲਾ ਸਾਹਮਣੇ ਆਇਆ ਹੈ ।

ਕਿਸ ਨੇ ਦਿੱਤੀ ਹੈ ਧਮਕੀ

ਮਿਲੀ ਜਾਣਕਾਰੀ ਅਨੁਸਾਰ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਅੱਤਵਾਦੀ ਫਰੰਟ ਦੇ ਕੌਮੀ ਪ੍ਰਧਾਨ ਗੁਰਸਿਮਰਨ ਸਿੰਘ ਮੰਡ (Gursimran Singh Mand) ਨੂੰ ਜੋ ਵਿਦੇਸ਼ੀ ਨੰਬਰ ਤੋਂ ਵ੍ਹਟਸਐਪ ਰਾਹੀਂ ਬੰਬ ਨਾਲ ਘਰ ਉਡਾਉਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਦੇ ਮਾਮਲੇ ‘ਚ ਥਾਣਾ ਸਦਰ ਪੁਲਸ ਨੇ ਸਿਕਾਇਤ ਦੇ ਆਧਾਰ ‘ਤੇ ਗੋਲਡੀ ਢਿੱਲੋ ਦੇ ਖਿਲਾਫ਼ ਕੇਸ ਦਰਜ (Case registered) ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਕਿਹੜੀਆਂ ਕਿਹੜੀਆਂ ਧਾਰਾਵਾਂ ਤਹਿਤ ਕੀਤਾ ਗਿਆ ਹੈ ਕੇੇਸ ਦਰਜ

ਸਿਕਾਇਤਕਰਤਾ ਅਨੁਸਾਰ ਧਮਕੀ ਭਰੇ ਸੁਨੇਹਿਆਂ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ । ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਦਰ ਥਾਣਾ ਪੁਲਸ ਨੇ ਮੁਲਜ਼ਮ ਖਿ਼ਲਾਫ਼ ਵੱਖ-ਵੱਖ ਧਾਰਾਵਾਂ 296, 351 (2), 351 (3) ਅਤੇ 61 (2) ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਦੇਣ ਲਈ ਵਰਤੇ ਗਏ ਵਿਦੇਸ਼ੀ ਨੰਬਰ ਅਤੇ ਵ੍ਹਟਸਐਪ ਰਿਕਾਰਡ ਦੀ ਤਕਨੀਕੀ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ ।

ਗੁਰਸਿਮਰਨ ਸਿੰਘ ਮੰਡ ਨੇ ਕੀ ਦੱਸਿਆ

ਜਾਣਕਾਰੀ ਦਿੰਦਿਆਂ ਪੱਖੋਵਾਲ ਰੋਡ ‘ਤੇ ਪੈਂਦੇ ਸਰਾਭਾ ਨਗਰ ਐਕਸਟੈਂਸ਼ਨ ਦੇ ਰਹਿਣ ਵਾਲੇ ਗੁਰਸਿਮਰਨ ਸਿੰਘ ਮੰਡ ਨੇ ਦੱਸਿਆ ਕਿ ਉਹ ਇਸ ਵੇਲੇ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਅੱਤਵਾਦੀ ਫਰੰਟ ਦੇ ਕੌਮੀ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ । ਉਨ੍ਹਾਂ ਦੋਸ਼ ਲਗਾਇਆ ਕਿ ਗੋਲਫੀ ਢਿੱਲੋਂ ਨਾਮਕ ਵਿਅਕਤੀ ਨੇ ਵਿਦੇਸ਼ੀ ਨੰਬਰ ਤੋਂ ਉਨ੍ਹਾਂ ਦੇ ਵਟਸਐਪ ‘ਤੇ ਸੰਪਰਕ ਕਰਕੇ ਘਰ ਵਿਚ ਬੰਬ ਸੁੱਟਣ ਦੀ ਧਮਕੀ ਦਿੱਤੀ ਅਤੇ ਗਾਲੀ-ਗਲੌਚ ਵੀ ਕੀਤੀ ।

ਬਟਾਲਾ ’ਚ ਪੁਲਸ ਅਤੇ ਬਦਮਾਸ਼ ਵਿਚਾਲੇ ਹੋਏ ਮੁਕਾਬਲੇ ਵਿਚ ਗੈਂਗਸਟਰ ਜਖਮੀ

0
Encounter

ਬਟਾਲਾ, 25 ਜੂਨ 2026 : ਪੰਜਾਬ ਦੇ ਸ਼ਹਿਰ ਬਟਾਲਾ (Batala) ਵਿਖੇ ਅੱਜ ਇਕ ਗੈਂਗਸਟਰ ਦਾ ਪੁਲਸ ਨਾਲ ਮੁਕਾਬਲਾ ਹੋਣ ਦੌਰਾਨ ਗੋਲੀ ਲੱਗਣ ਕਾਰਨ ਜਖਮੀ (Injured) ਹੋਣ ਦਾ ਸਮਾਚਾਰ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਪਿੰਡ ਮਨੇਸ ਨਹਿਰ ਦੇ ਨੇੜੇ ਜੋ ਅੱਜ ਇਕ ਗੈਂਸਗਟਰ (Gansgatter) ਨੂੰ ਪੁਲਸ ਤੇ ਗੋਲੀਬਾਰੀ ਕਰਨ ਤੇ ਜਵਾਬੀ ਕਾਰਵਾਈ ਵਿਚ ਗੋਲੀ ਮਾਰ ਕੇ ਜਖਮੀ ਕਰ ਦਿੱਤਾ ਗਿਆ ਹੈ ਨੂੰ ਬੀਤੇ ਦਿਨੀਂ ਪੁਲਸ ਵਲੋਂ ਬਟਾਲਾ ਵਿਖੇ ਗਾਰਮੈਂਟ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ ਨੂੰ ਹਥਿਆਰ ਬਰਾਮਦਗੀ ਲਈ ਨਿਸ਼ਾਨਦੇਹੀ ਕਰਨ ਲਈ ਲਿਆਂਦਾ ਗਿਆ ਸੀ ਪਰ ਪਕੜੇ ਗਏ ਵਿਅਕਤੀ ਬਲਦੇਵ ਸਿੰਘ ਨੇ ਪੁਲਸ ‘ਤੇ ਹੀ ਗੋਲੀਬਾਰੀ (Shooting) ਕਰ ਦਿੱਤੀ, ਜਿਸ ਤੇ ਪੁਲਸ ਨੇ ਬਲਦੇਵ ਸਿੰਘ ਤੇ ਜਵਾਬੀ ਫਾਇਰ ਕਰਕੇ ਉਸਨੂੰ ਜਖਮੀ ਕਰ ਦਿੱਤਾ ।

ਗੈਂਗਸਟਰ ਤੋਂ ਨਿਸ਼ਾਨਦੇਹੀ ਕਰਵਾਉਣ ਵੇਲੇ ਵਾਪਰੇ ਘਟਨਾਕ੍ਰਮ ਮੌਕੇ ਕੌਣ ਕੌਣ ਸੀ ਮੌੌਜੂਦ

ਘਟਨਾ ਸਥਾਨ ’ਤੇ ਐਸ. ਐਸ. ਪੀ. ਮਹਿਤਾਬ ਸਿੰਘ ਬਟਾਲਾ, ਸੀ. ਆਈ. ਏ. ਦੀ ਟੀਮ, ਫਰੈਂਸਿਕ ਟੀਮਾਂ ਅਤੇ ਥਾਣਾ ਘੁਮਾਣ ਦੇ ਨਾਲ ਨਾਲ ਹੋਰ ਵੱਖ-ਵੱਖ ਥਾਣਿਆਂ ਦੀ ਪੁਲਸ ਮੌਕੇ ’ਤੇ ਪਹੁੰਚੀ ਹੈ । ਇਕੱਠੀ ਕੀਤੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਬਟਾਲਾ ਵਿਖੇ ਗਾਰਮੈਂਟ ਦੀ ਦੁਕਾਨ ਦੇ ਮਾਲਕ ਕੋਲੋਂ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਵਲੋਂ 10 ਲੱਖ ਦੀ ਫਿਰੌਤੀ ਮੰਗੀ ਸੀ ਤੇ ਫਿਰੌਤੀ ਨਾ ਦੇਣ ’ਤੇ ਗੋਲੀਆਂ ਚਲਾਈਆਂ ਗਈਆਂ ।

ਭਾਜਪਾ ਆਗੂ ਦੇ ਕਲੀਨਿਕ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿਚ ਦੋ ਗ੍ਰਿਫ਼ਤਾਰ

0
arrested

ਬਠਿੰਡਾ, 25 ਜੂਨ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਵਿਖੇ ਸੀਨੀਅਰ ਭਾਜਪਾ ਆਗੂ ਡਾਕਟਰ ਤਰਸੇਮ ਗਰਗ ਦੇ ਕਲੀਨਿਕ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿਚ ਦੋ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਹੈ ।

ਕਿਥੋਂ ਕੀਤਾ ਗਿਆ ਹੈ ਦੋਵੇਂ ਮੁਲਜਮਾਂ ਨੂੰ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਭਾਜਪਾ ਆਗੂ, ਸਿਵਲ ਡਿਫੈਂਸ ਦੇ ਚੀਫ਼ ਵਾਰਡਨ ਅਤੇ ਹੋਮਿਓਪੈਥਿਕ ਡਾਕਟਰ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ (Petrol bomb) ਸੁੱਟਣ ਦੇ ਮਾਮਲੇ ਵਿੱਚ ਜੋ ਬਠਿੰਡਾ ਪੁਲਸ ਵਲੋਂ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਨੂੰ ਪੁਲਸ ਵਲੋਂ ਅਬੋਹਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਦੱਸਿਆ ਜਾ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਦੋਵੇਂ ਮੁਲਜ਼ਮ ਜ਼ਖ਼ਮੀ (Accused injured) ਹੋ ਗਏ ਅਤੇ ਉਨ੍ਹਾਂ ਦੀਆਂ ਲੱਤਾਂ ‘ਤੇ ਸੱਟਾਂ ਲੱਗੀਆਂ । ਉਨ੍ਹਾਂ ਨੂੰ ਦੇਰ ਰਾਤ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ ।

ਐਨ. ਆਈ. ਏ. ਨੇ ਕੀਤੀ ਮਾਮਲੇ ਦੀ ਜਾਂਚ ਸ਼ੁਰੂ

ਉਪਰੋਕਤ ਵਾਪਰੇ ਘਟਨਾਕ੍ਰਮ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ । ਜਿਸਦੇ ਚਲਦਿਆਂ ਬੀਤੇ ਦਿਨੀਂ ਬੁੱਧਵਾਰ ਨੂੰ ਐਨ. ਆਈ. ਏ. (N. I. A.) ਦੀ ਟੀਮ ਨੇੇ ਬਠਿੰਡਾ ਵਿਖੇ ਪਹੁੰਚ ਕੇ ਕਰੀਬ ਦੋ ਘੰਟੇ ਤੱਕ ਜਾਂਚ ਕਰਦਿਆਂ ਡਾ. ਤਰਸੇਮ ਗਰਗ ਤੋਂ ਪੁੱਛਗਿੱਛ ਕੀਤੀ । ਐਨ. ਆਈ. ਏ. ਦੀ ਟੀਮ ਨੇ ਡਾ. ਗਰਗ ਤੋਂ ਕਿਸੇ ਪੁਰਾਣੀ ਰੰਜਸ਼, ਪਹਿਲਾਂ ਮਿਲੀਆਂ ਧਮਕੀਆਂ ਅਤੇ ਹੋਰ ਸੰਭਾਵਿਤ ਕਾਰਨਾਂ ਸਬੰਧੀ ਜਾਣਕਾਰੀ ਹਾਸਲ ਕੀਤੀ ।

ਜਾਂਚ ਏਜੰਸੀ ਨੇ ਸੀ. ਸੀ. ਟੀ. ਵੀ. ਫੁਟੇਜ, ਕਾਲ ਡਿਟੇਲਾਂ ਅਤੇ ਹੋਰ ਤਕਨੀਕੀ ਤੇ ਭੌਤਿਕ ਸਬੂਤਾਂ ਦਾ ਵੀ ਅਧਿਐਨ ਕੀਤਾ

ਟੀਮ ਨੇ ਸੀ. ਸੀ. ਟੀ. ਵੀ. ਫੁਟੇਜ (CCTV footage), ਕਾਲ ਡਿਟੇਲਾਂ ਅਤੇ ਹੋਰ ਤਕਨੀਕੀ ਤੇ ਭੌਤਿਕ ਸਬੂਤਾਂ ਦਾ ਵੀ ਅਧਿਐਨ ਕੀਤਾ । ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਫੋਰੈਂਸਿਕ ਟੀਮ, ਡੌਗ ਸਕੁਆਡ ਅਤੇ ਤਕਨੀਕੀ ਮਾਹਿਰਾਂ ਦੀ ਮਦਦ ਲਈ । ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ ਦੇ ਨਾਲ-ਨਾਲ ਵੱਖ-ਵੱਖ ਤਕਨੀਕੀ ਪੱਖਾਂ ‘ਤੇ ਵੀ ਕੰਮ ਕੀਤਾ ਗਿਆ । ਇਸੇ ਦੌਰਾਨ ਪੁਲਿਸ ਮੁਲਜ਼ਮਾਂ ਤੱਕ ਪਹੁੰਚਣ ਵਿੱਚ ਕਾਮਯਾਬ ਹੋਈ ਅਤੇ ਉਨ੍ਹਾਂ ਨੂੰ ਅਬੋਹਰ ਤੋਂ ਗ੍ਰਿਫ਼ਤਾਰ ਕਰ ਲਿਆ ।

ਕੀ ਆਖਣਾ ਹੈ ਪੁਲਸ ਅਧਿਕਾਰੀਆਂ ਦਾ

ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਕਿਸੇ ਵੀ ਪੱਖ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਰਿਹਾ। ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਵਾਰਦਾਤ ਪਿੱਛੇ ਦੀ ਸਾਜਿ਼ਸ਼, ਧਮਕੀ ਭਰੇ ਫ਼ੋਨ ਅਤੇ ਸੰਭਾਵਿਤ ਨੈੱਟਵਰਕ ਸਬੰਧੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।

ਭਾਰਤੀ ਜਨਤਾ ਪਾਰਟੀ ਨੇ ਲੈਬ ਵਾਲਿਆਂ `ਤੇ ਪਾਇਆ ਦਬਾਅ : ਮੁੱਖ ਮੰਤਰੀ ਮਾਨ

0
Chief Minister

ਚੰਡੀਗੜ੍ਹ, 25 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਆਖਿਆ ਹੈ ਕਿ ਸਿਆਸੀ ਪਾਰਟੀਆਂ ਨੇ ਜਾਅਲੀ ਵੀਡੀਓ (Fake video) ਵਾਇਰਲ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸਿ਼ਸ਼ ਕੀਤੀ ।

ਪੰਜਾਬ ਵਿਚ ਭਾਜਪਾ-ਕਾਂਗਰਸ ਤੇ ਅਕਾਲੀ ਹੋ ਗਏ ਹਨ ਇਕੱਠੇ

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ-ਕਾਂਗਰਸ ਅਤੇ ਅਕਾਲੀ ਇਕੱਠੇ ਹੋ ਗਏ ਹਨ । ਮਾਨ ਨੇ ਕਿਹਾ ਕਿ ਅਸੀਂ ਵੀਡੀਓ ਦੀ ਫਾਰੈਂਸਿਕ ਜਾਂਚ (Forensic investigation) ਕਰਵਾਈ । ਲੈਬਾਰਟਰੀ ਨੇ ਆਪਣੀ ਰਿਪੋਰਟ ‘ਚ ਕਿਹਾ ਕਿ ਵੀਡੀਓ ਵਿਚ ਦਿਖਾਏ ਗਏ ਵਿਅਕਤੀ ਦਾ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨਾਲ ਕੋਈ ਹਾਵ-ਭਾਵ ਨਹੀਂ ਮਿਲਦਾ । ਉਨ੍ਹਾਂ ਕਿਹਾ ਕਿ ਭਾਜਪਾ ਨੇ ਹੁਣ ਫਾਰੈਂਸਿਕ ਲੈਬਾਰਟਰੀ ‘ਤੇ ਦਬਾਅ ਪਾ ਕੇ ਇਹ ਕਹਾ ਦਿੱਤਾ ਕਿ ਉਨ੍ਹਾਂ ਨੂੰ 10 ਲੱਖ ਰੁਪਏ ਦੇ ਕੇ ਰਿਪੋਰਟ ਤਿਆਰ ਕਰਵਾਈ ਗਈ ਹੈ ।

ਸਿਆਸੀ ਤੌਰ `ਤੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਾਡਾ ਮੁਕਾਬਲਾ ਨਹੀਂ ਕਰ ਸਕਦੇ

ਉਨ੍ਹਾਂ ਕਿਹਾ ਕਿ ਲੈਬਾਰਟਰੀ ਵਾਲਿਆਂ ‘ਤੇ ਦਬਾਅ ਪਾਇਆ ਗਿਆ ਹੈ ਕਿ ਉਨ੍ਹਾਂ ਖਿ਼ਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਸਿਆਸੀ ਤੌਰ ‘ਤੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਾਡਾ ਮੁਕਾਬਲਾ ਨਹੀਂ ਕਰ ਸਕਦੇ, ਇਸ ਲਈ ਉਹ ਧਾਰਮਿਕ ਤੌਰ ‘ਤੇ ਮੈਨੂੰ ਬਦਨਾਮ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਉਹ ਆਖਰੀ ਫੈਸਲਾ ਪੰਜਾਬ ਦੀ ਸੰਗਤ ‘ਤੇ ਛੱਡਦੇ ਹਨ ।

ਬਟਾਲਾ `ਚ ਮੁਹੱਲੇ ਦੇ ਦੋ ਧਿਰਾਂ ਵਿਚ ਹੋਈ ਲੜਾਈ ਦੌਰਾਨ ਚੱਲੇ ਇੱਟਾਂ-ਰੋੜੇ

0
Batala Fight

ਬਟਾਲਾ, 25 ਜੂਨ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸ਼ਹਿਰ ਬਟਾਲਾ ਦੇ ਇਕ ਮੁਹੱਲੇ ਵਿਚ ਰਹਿਣ ਵਾਲੇ ਦੋ ਧਿਰਾਂ ਵਿਚਕਾਰ ਲੜਾਈ ਝਗੜੇ (Fights and quarrels) ਦੌਰਾਨ ਇੱਟਾਂ-ਰੋੜੇ ਚੱਲੇ ਹਨ ।

ਕੀ ਕਾਰਨ ਅਜਿਹਾ ਹੋਣ ਦਾ

ਮਿਲੀ ਜਾਣਕਾਰੀ ਅਨੁਸਾਰ ਬਟਾਲਾ (Batala) ’ਚ ਦੇਰ ਰਾਤ ਮਾਨ ਨਗਰ ਇਲਾਕੇ ’ਚ ਉਸ ਵੇਲੇ ਮਾਹੌਲ ਤਣਾਵਪੂਰਨ ਬਣ ਗਿਆ, ਜਦੋਂ ਮੁਹੱਲੇ ’ਚ ਦੋ ਧਿਰਾਂ ਵੱਲੋ ਗਾਲੀ-ਗਲੋਚ ਤੋਂ ਸ਼ੁਰੂ ਹੋਇਆ ਤਕਰਾਰ ਇੰਨਾ ਵਧ ਗਿਆ ਕਿ ਦੋਵੇਂ ਧਿਰਾਂ ਨੇ ਇਕ-ਦੂਜੇ ’ਤੇ ਹਮਲਾ (Attack) ਕਰ ਦਿੱਤਾ ਅਤੇ ਦੋਵੇਂ ਧਿਰਾਂ ਦਰਮਿਆਨ ਇੱਟਾਂ-ਰੋੜੇ ਚੱਲੇ ।ਇਕ ਧਿਰ ਦਾ ਆਰੋਪ ਸੀ ਕਿ ਉਹਨਾਂ ਦੇ ਮੁਹੱਲੇ ’ਚ ਇਕ ਨੌਜਵਾਨ ਸਰ੍ਹੇਆਮ ਨਸ਼ਾ ਵੇਚਦਾ ਹੈ ਅਤੇ ਉਸ ਦੀ ਮੁਹੱਲੇ ਵਾਲਿਆਂ ਵੱਲੋਂ ਪਹਿਲਾਂ ਵੀ ਸਿ਼ਕਾਇਤ ਕੀਤੀ ਗਈ ਸੀ ਅਤੇ ਉਸੇ ਰੰਜਿਸ਼ ’ਚ ਉਸ ਵੱਲੋਂ ਮੁਹੱਲੇ ’ਚ ਅੱਜ ਹੰਗਾਮਾ ਕੀਤਾ ਗਿਆ ।

ਜਿਸ ਨੌਜਵਾਨ ‘ਤੇ ਨਸ਼ਾ ਵੇਚਣ ਦੇ ਦੋਸ਼ ਲੱਗੇ ਨੇ ਕੀ ਆਖਿਆ

ਉੱਥੇ ਹੀ ਦੂਜੇ ਪਾਸੇ ਉਸ ਨੌਜਵਾਨ ਨੇ ਲੱਗੇ ਆਰੋਪਾਂ ਨੂੰ ਨਕਾਰਿਆ ਉਸ ਨੇ ਕਿਹਾ ਕਿ ਪੁਲਸ ਜ਼ਰੂਰ ਕੁਝ ਸਮਾਂ ਪਹਿਲਾਂ ਉਸ ਨੂੰ ਪੁੱਛਗਿੱਛ ਲਈ ਲੈ ਕੇ ਗਈ ਸੀ ਪਰ ਉਸ ਕੋਲੋਂ ਅਤੇ ਉਸ ਦੇ ਘਰ ’ਚੋਂ ਕੋਈ ਨਸ਼ਾ ਬਰਾਮਦ ਨਹੀਂ ਹੋਇਆ । ਉਸ ’ਤੇ ਝੂਠੇ ਆਰੋਪ ਲਗਾਏ ਜਾ ਰਹੇ ਹਨ ਅਤੇ ਅੱਜ ਵੀ ਮੁਹੱਲੇ ਦੇ ਕੁਝ ਵਿਅਕਤੀਆਂ ਵਲੋਂ ਉਸ ਨੂੰ ਘਰ ਆਉਂਦੇ ਸਮੇਂ ਰਾਹ ਵਿਚ ਰੋਕ ਉਸ ਤੇ ਹਮਲਾ ਕੀਤਾ ਅਤੇ ਉਸ ਦੇ ਪਰਿਵਾਰ ’ਤੇ ਵੀ ਹਮਲਾ ਕੀਤਾ ਅਤੇ ਉਸ ਦੇ ਘਰ ’ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰਕੇ ਉਨ੍ਹਾਂ ਦੇ ਘਰ ਦਾ ਬਹੁਤ ਨੁਕਸਾਨ ਕੀਤਾ ਹੈ। ਇਸ ਦੌਰਾਨ ਉਹਨਾਂ ਦੇ ਘਰ ਦੇ ਕਈ ਮੈਂਬਰ ਵੀ ਜ਼ਖ਼ਮੀ (Injured) ਹੋ ਗਏ । ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਅਤੇ ਜਾਂਚ ਤੋਂ ਬਾਅਦ ਸਬੰਧਤ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ।

ਮੋਹਾਲੀ ਵਿਖੇ ‘ਐਨ. ਆਰ. ਆਈ. ਮਿਲਣੀ 2026’ ਪ੍ਰੋਗਰਾਮ ਆਯੋਜਿਤ

0
Programme

ਮੋਹਾਲੀ, 25 ਜੂਨ 2026 : ਪੰਜਾਬ ਦੇ ਜਿਲਾ ਮੋਹਾਲੀ ਵਿਖੇ ਬੀਤੇ ਦਿਨੀਂ ਇਕ ਐਨ. ਆਰ. ਆਈ. ਮਿਲਣੀ-2026 ਪ੍ਰੋਗਰਾਮ (NRI Meet-2026 Program) ਆਯੋਜਿਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਐਨ. ਆਰ. ਆਈ. ਮਾਮਲਿਆਂ ਨੂੰ ਕੀਤਾ ਜਾਵੇਗਾ ਨਿਰਧਾਰਤ ਸਮੇਂ ਅੰਦਰ ਹੱਲ

ਪੰਜਾਬ ਦੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ (Minister of NRI Affairs) ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਐਨ. ਆਰ. ਆਈ. ਮਾਮਲਿਆਂ ਨਾਲ ਸਬੰਧਤ ਹਰ ਮਸਲੇ ਨੂੰ ਪੂਰੀ ਪਾਰਦਰਸ਼ਤਾ, ਯੋਗਤਾ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਹੱਲ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਹੱਲ ਲਈ ਨਿਰੰਤਰ ਯਤਨਸ਼ੀਲ ਹੈ ।

ਮਿਲਣੀ ਦਾ ਉਦੇਸ਼ ਸਮੱਸਿਆਵਾਂ ਸੁਣਨਾ ਅਤੇ ਹੱਲ ਯਕੀਨੀ ਬਣਾਉਣਾ ਹੈ : ਰਵਜੋਤ ਸਿੰਘ

ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਈ ਐਨ. ਆਰ. ਆਈ. ਮਿਲਣੀ-2026” ਦੌਰਾਨ ਐਨ. ਆਰ. ਆਈ. ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ (Dr. Ravjot Singh) ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਉਦੇਸ਼ ਐਨ. ਆਰ. ਆਈ. ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਦੁਆਰਾ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣਾ ਹੈ ।

ਪ੍ਰੋਗਰਾਮ ਦੌਰਾਨ ਸੁਣੀਆਂ ਗਈਆਂ 4 ਜਿ਼ਲ੍ਹਿਆਂ ਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ

ਐਸ. ਏ. ਐਸ. ਨਗਰ (ਮੋਹਾਲੀ), ਰੂਪਨਗਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜਿ਼ਲ੍ਹਿਆਂ ਤੋਂ ਵੱਡੀ ਗਿਣਤੀ ‘ਚ ਐਨ. ਆਰ. ਆਈ. ਮਿਲਣੀ ‘ਚ ਸ਼ਾਮਲ ਹੋਏ । ਇਸ ਮੌਕੇ ਐਨ. ਆਰ. ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਏ. ਡੀ. ਜੀ. ਪੀ. ਐਨ. ਆਰ. ਆਈ. ਵਿੰਗ ਪੰਜਾਬ ਆਰ. ਕੇ. ਜੈਸਵਾਲ, ਕਮਿਸ਼ਨਰ ਪਟਿਆਲਾ ਡਿਵੀਜ਼ਨ-ਕਮ-ਚੇਅਰਮੈਨ ਐਨ. ਆਰ. ਆਈ. ਸਭਾ ਜਲੰਧਰ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਐਨ. ਆਰ. ਆਈ. ਅਮਨਦੀਪ ਕੌਰ, ਡਿਪਟੀ ਕਮਿਸ਼ਨਰ ਐਸ. ਏ. ਐਸ. ਨਗਰ ਕੋਮਲ ਮਿੱਤਲ, ਐਸਐਸਪੀ ਰੂਪਨਗਰ ਮਨਿੰਦਰ ਸਿੰਘ, ਅਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ।

ਕੀ ਆਖਿਆ ਡਾਕਟਰ ਰਵਜੋਤ ਸਿੰਘ ਨੇ

ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ‘ਚ ਵਸੇ ਪੰਜਾਬੀਆਂ ਦਾ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਾਸਤ ਨਾਲ ਡੂੰਘਾ ਸਬੰਧ ਹੈ ਅਤੇ ਉਨ੍ਹਾਂ ਨੇ ਦੁਨੀਆ ਭਰ ‘ਚ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਹਰ ਐਨਆਰਆਈ ਨਾਲ ਸਬੰਧਤ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਸੁਣਵਾਈ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ ।

ਕੀ ਦੱਸਿਆ ਐਨ. ਆਰ. ਆਈ. ਮੰਤਰੀ ਨੇ

ਐਨ. ਆਰ. ਆਈ. ਮੰਤਰੀ ਨੇ ਦੱਸਿਆ ਕਿ ਜਨਵਰੀ 2022 ਤੋਂ ਮਈ 2026 ਤੱਕ ਐਨ. ਆਰ. ਆਈ. ਵਿਭਾਗ ਨੂੰ ਕੁੱਲ 26,828 ਸਿ਼ਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ‘ਚੋਂ 25 ਹਜ਼ਾਰ 870 ਦਾ ਹੱਲ ਕੀਤਾ ਗਿਆ ਹੈ । ਇਸ ਸਮੇਂ ਦੌਰਾਨ, 1,187 ਐਫ. ਆਈ. ਆਰ. ਦਰਜ ਕੀਤੀਆਂ ਅਤੇ 1,451 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਅੰਕੜੇ ਐਨ. ਆਰ. ਆਈ. ਮਾਮਲਿਆਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ (Punjab Government) ਦੀ ਗੰਭੀਰਤਾ ਅਤੇ ਵਚਨਬੱਧਤਾ ਨੂੰ ਦਰਸਾਉਂਦੇ ਹਨ ।

ਮਿਲਣੀ ਦੌਰਾਨ ਜਿ਼ਆਦਾਤਰ ਸਿ਼ਕਾਇਤਾਂ ਕਿਹੜੀਆਂ ਹਨ

ਉਨ੍ਹਾਂ ਦੱਸਿਆ ਕਿ ਪ੍ਰਵਾਸੀ ਭਾਰਤੀਆਂ (NRIs) ਵੱਲੋਂ ਦਾਇਰ ਕੀਤੀਆਂ ਗਈਆਂ ਸਿ਼ਕਾਇਤਾਂ ਮੁੱਖ ਤੌਰ ‘ਤੇ ਜਾਇਦਾਦ ਦੇ ਵਿਵਾਦਾਂ, ਗੈਰ-ਕਾਨੂੰਨੀ ਜ਼ਮੀਨੀ ਹੜੱਪਣ, ਦਸਤਾਵੇਜ਼ੀ ਗਲਤੀਆਂ ਅਤੇ ਵਿਆਹ ਸੰਬੰਧੀ ਮਾਮਲਿਆਂ ਨਾਲ ਸਬੰਧਤ ਹਨ । ਉਨ੍ਹਾਂ ਕਿਹਾ ਕਿ ਹਰ ਸਾਲ ਲਗਭਗ 5,000 ਤੋਂ 6,000 ਸਿ਼ਕਾਇਤਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਆਪਸੀ ਸਹਿਮਤੀ ਜਾਂ ਕਾਨੂੰਨੀ ਪ੍ਰਕਿਰਿਆ ਰਾਹੀਂ ਹੱਲ ਕੀਤੀ ਜਾਂਦੀ ਹੈ । ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਲੰਬੇ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਜਾਂ ਜਿਨ੍ਹਾਂ ਦੀ ਸੁਣਵਾਈ ਪ੍ਰਕਿਰਿਆ ਹੌਲੀ ਹੈ, ਉਨ੍ਹਾਂ ਦੀ ਨਿਗਰਾਨੀ ਕਰਦੇ ਹਨ, ਅਤੇ ਸਬੰਧਤ ਅਧਿਕਾਰੀਆਂ ਨਾਲ ਨਿਯਮਿਤ ਤੌਰ ‘ਤੇ ਸਮੀਖਿਆ ਕਰਕੇ ਹੱਲ ਨੂੰ ਯਕੀਨੀ ਬਣਾਉਂਦੇ ਹਨ ।

ਪੰਜਾਬ ਸਰਕਾਰ ਕਰ ਰਹੀ ਹੈ ਮੁੱਦੇ ਤੇ ਗੰਭੀਰਤਾ ਨਾਲ ਵਿਚਾਰ

ਕੈਨੇਡਾ ‘ਚ ‘ਕੰਟਰੈਕਟ ਮੈਰਿਜ’ ਅਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਵਰਕ ਪਰਮਿਟ ਜਾਂ ਸਥਾਈ ਨਿਵਾਸ (ਪੀ. ਆਰ.) ਪ੍ਰਾਪਤ ਕਰਨ ਦੇ ਮਾਮਲਿਆਂ ਸੰਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਗੰਭੀਰ ਅਤੇ ਰਾਸ਼ਟਰੀ ਮੁੱਦਾ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਸਬੰਧਤ ਕਾਨੂੰਨੀ ਪ੍ਰਣਾਲੀ ਸੰਸਦ ਦੇ ਅਧਿਕਾਰ ਖੇਤਰ ‘ਚ ਆਉਂਦੀ ਹੈ ਪਰ ਪੰਜਾਬ ‘ਚ ਅਜਿਹੇ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਇਸ ਮੁੱਦੇ ‘ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸਦੇ ਸਥਾਈ ਹੱਲ ਲਈ, ਪੰਜਾਬ ਦਾ ਨਜ਼ਰੀਆ ਕੇਂਦਰ ਸਰਕਾਰ ਦੇ ਸਾਹਮਣੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਜਾਵੇਗਾ ।

ਮੌਸਮ ਵਿਭਾਗ ਨੇ ਦਿੱਤਾ ਹਰਿਆਣਾ ਦੇ 6 ਜਿ਼ਲ੍ਹਿਆਂ ਵਿੱਚ ਯੈਲੋ ਅਲਰਟ

0
Meteorological Department

ਹਰਿਆਣਾ, 25 ਜੂਨ 2026 : ਹਰਿਆਣਾ (Haryana) ਸੂਬੇ ਦੇ 6 ਜਿਲਿਆਂ ਵਿਚ ਮੌਸਮ ਵਿਭਾਗ ਵਲੋਂ ਮੀਂਹ ਅਤੇ ਤੂਫਾਨ ਲਈ ਯੈਲੋ ਐਲਰਟ (Yellow Alert) ਜਾਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

22 ਜੂਨ ਤੋਂ ਸੂਬੇ ਵਿੱਚ ਪ੍ਰੀ-ਮਾਨਸੂਨ ਗਤੀਵਿਧੀਆਂ ਕਾਰਨ ਮੌਸਮ ਵਿੱਚ ਵਾਰ-ਵਾਰ ਬਦਲਾਅ ਆ ਰਹੇ ਹਨ

ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਦਾ ਮੌਸਮ ਬਦਲ ਰਿਹਾ ਹੈ । 22 ਜੂਨ ਤੋਂ ਸੂਬੇ ਵਿੱਚ ਪ੍ਰੀ-ਮਾਨਸੂਨ ਗਤੀਵਿਧੀਆਂ ਕਾਰਨ ਮੌਸਮ ਵਿੱਚ ਵਾਰ-ਵਾਰ ਬਦਲਾਅ ਆ ਰਹੇ ਹਨ । ਮੌਸਮ ਵਿਭਾਗ (Meteorological Department) ਨੇ ਅੱਜ ਛੇ ਜਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਗਰਜ, ਬਿਜਲੀ ਅਤੇ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ।

ਕਿਹੜੇ ਕਿਹੜੇ ਹਨ ਉਹ 6 ਜਿਲੇ ਜਿਨ੍ਹਾਂ ਵਿਚ ਦਿੱਤਾ ਗਿਆ ਹੈ ਯੈਲੋ ਐਲਰਟ

ਮੁੱਖ ਤੌਰ ‘ਤੇ ਉੱਤਰੀ ਹਰਿਆਣਾ ਦੇ ਛੇ ਜਿ਼ਲ੍ਹਿਆਂ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਇਨ੍ਹਾਂ ਜਿ਼ਲ੍ਹਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ । ਬਾਕੀ ਜਿ਼ਲ੍ਹਿਆਂ ਵਿੱਚ ਮੌਸਮ ਕਾਫ਼ੀ ਹੱਦ ਤੱਕ ਖੁਸ਼ਕ ਰਹਿਣ ਦੀ ਉਮੀਦ ਹੈ । ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਖੇਤੀਬਾੜੀ ਮੌਸਮ ਵਿਭਾਗ ਦੇ ਮੁਖੀ ਡਾ. ਮਦਨ ਖਿਚੜ ਨੇ ਕਿਹਾ ਕਿ ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਹਰਿਆਣਾ ਵਿੱਚ ਦਾਖਲ ਹੋਵੇਗਾ । ਇਸ ਵਾਰ ਮੌਨਸੂਨ (Monsoon) ਉੱਤਰ ਪ੍ਰਦੇਸ਼ ਤੋਂ ਹਰਿਆਣਾ ਵਿੱਚ ਦਾਖਲ ਹੋਵੇਗਾ ।

ਵੇਨੇਜ਼ੁਏਲਾ ਵਿਚ ਬੁੱਧਵਾਰ ਦੁਪਹਿਰ ਨੂੰ ਆਏ ਦੋ ਜ਼ਬਰਦਸਤ ਭੂਚਾਲ

0
earthquake

ਕਰਨਾਕਸ, 25 ਜੂਨ 2026 : ਵੇਨੇਜੁਏਲਾ (Venezuela) ਵਿਖੇ ਬੀਤੇ ਦਿਨੀਂ ਬੁੱਧਵਾਰ ਨੂੰ ਦੋ ਵੱਖ-ਵੱਖ ਸਮਿਆਂ ਦੇ ਜ਼ਬਰਦਸਤ ਭੂਚਾਲ (earthquake) ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੀ ਤੀਬਰਤਾ ਨਾਲ ਆਏ ਦੋਵੇਂ ਭੂਚਾਲ

ਮਿਲੀ ਜਾਣਕਾਰੀ ਅਨੁਸਾਰ ਵੇਨੇਜ਼ੁਏਲਾ ਵਿੱਚ ਬੁੱਧਵਾਰ ਦੁਪਹਿਰ ਜੋ ਦੋ ਸ਼ਕਤੀਸ਼ਾਲੀ ਭੂਚਾਲ ਆਏ ਤਹਿਤ ਪਹਿਲਾ ਭੂਚਾਲ 7.1 ਤੀਬਰਤਾ (Intensity) ਦਾ ਸੀ । ਇਸ ਦਾ ਕੇਂਦਰ ਕਰਾਕਸ ਤੋਂ ਲਗਭਗ 160 ਕਿਲੋਮੀਟਰ ਪੱਛਮ ਵਿੱਚ ਅਤੇ ਡੂੰਘਾਈ 13 ਕਿਲੋਮੀਟਰ ਸੀ । ਕੁਝ ਮਿੰਟਾਂ ਬਾਅਦ 7.5 ਤੀਬਰਤਾ ਦਾ ਦੂਜਾ ਭੂਚਾਲ ਆਇਆ । ਦੂਜੇ ਭੂਚਾਲ ਦਾ ਕੇਂਦਰ ਮੋਰੋਨ ਸ਼ਹਿਰ ਦੇ ਦੱਖਣ-ਪੱਛਮ ਵਿੱਚ ਅਤੇ ਡੂੰਘਾਈ 10 ਕਿਲੋਮੀਟਰ ਸੀ ।

ਪਿਛਲੇ 126 ਸਾਲਾਂ ਦੌਰਾਨ ਆਇਆ ਇਹ ਸਭ ਤੋਂ ਵੱਡਾ ਭੂਚਾਲ ਹੈ

ਰਾਜਧਾਨੀ ਕਰਾਕਸ ਸਮੇਤ ਕਈ ਇਲਾਕਿਆਂ ਵਿੱਚ ਇਮਾਰਤਾਂ ਅਤੇ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਰਾਕਸ ਏਅਰਪੋਰਟ ਦੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ । ਮਲਬਾ ਡਿੱਗਣ ਕਾਰਨ ਧੂੜ ਦਾ ਵੱਡਾ ਗੁਬਾਰ ਉੱਠਦਾ ਦਿਖਾਈ ਦਿੱਤਾ । ਇਹ ਪਿਛਲੇ 126 ਸਾਲਾਂ ਦੌਰਾਨ ਆਇਆ ਇਹ ਸਭ ਤੋਂ ਵੱਡਾ ਭੂਚਾਲ ਹੈ, ਇਸ ਤੋਂ ਪਹਿਲਾਂ 1900 ਵਿੱਚ 7.7 ਤੀਬਰਤਾ ਦਾ ਭੂਚਾਲ ਆਇਆ ਸੀ । ਜੀਓਲੌਜੀਕਲ (Geological) ਸਰਵੇਖਣ ਮੁਤਾਬਕ ਭੂਚਾਲ ਵਿੱਚ ਵੱਡਾ ਜਾਨੀ ਨੁਕਸਾਨ ਹੋ ਸਕਦਾ ਹੈ ।

ਪੰਜਾਬ ਸਰਕਾਰ ਨੇ ਦਿੱਤਾ ਪੰਜਾਬ ਦੇ ਸਰਪੰਚਾਂ ਨੂੰ ਮਾਣ ਭੱਤਾ ਵਧਾ ਕੇ ਤੋਹਫਾ

0
Punjab government

ਬਠਿੰਡਾ, 24 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਬਠਿੰਡਾ ਵਿਖੇ ਸਰਪੰਚ ਮਿਲਣੀ ਸਮਾਗਮ (Sarpanch meeting event) ਦੌਰਾਨ ਪੰਜਾਬ ਦੇ ਸਮੁੱਚੇ ਸਰਪੰਚਾਂ ਦੇ ਮਾਣ ਭੱਤੇ ਵਿਚ ਵਾਧਾ ਕੀਤਾ ਗਿਆ ਹੈ ।

ਕਿੰਨਾਂ ਹੋ ਜਾਵੇਗਾ ਹੁਣ ਸਰਪੰਚਾਂ ਨੂੰ ਮਿਲਣ ਵਾਲਾ ਮਾਣ ਭੱਤਾ

ਮਿਲੀ ਜਾਣਕਾਰੀ ਅਨੁਸਾਰ ਭਗਵੰਤ ਮਾਨ (Bhagwant Mann) ਸਰਕਾਰ ਵੱਲੋਂ ਸੂਬੇ ਦੇ ਸਰਪੰਚਾਂ ਲਈ ਇੱਕ ਬਹੁਤ ਹੀ ਵੱਡਾ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ ਦੇ ਚਲਦਿਆਂ ਬਠਿੰਡਾ ਵਿੱਚ ਆਯੋਜਿਤ ਵਿਸ਼ੇਸ਼ ‘ਸਰਪੰਚ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਮੂਹ ਸਰਪੰਚਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਉਨ੍ਹਾਂ ਦਾ ਮਾਣਭੱਤਾ (Honorarium) ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸਰਪੰਚਾਂ ਨੂੰ ਇਹ ਵਧਿਆ ਹੋਇਆ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਆਉਣ ਵਾਲੀ 15 ਅਗਸਤ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ । ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਹਜ਼ਾਰਾਂ ਪਿੰਡਾਂ ਦੇ ਸਰਪੰਚਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ।

ਸਰਪੰਚਾਂ ਨੂੰ ਇਹ ਲਾਭ ਬਿਨਾਂ ਕਿਸੇ ਪੱਖਪਾਤ ਦੇ ਮਿਲੇਗਾ : ਭਗਵੰਤ ਮਾਨ

ਇਸ ਫ਼ੈਸਲੇ ਦਾ ਲਾਭ ਪੰਜਾਬ ਦੇ ਕਿਸੇ ਇੱਕ ਖੇਤਰ ਨੂੰ ਨਹੀਂ, ਸਗੋਂ ਸੂਬੇ ਦੇ ਸਾਰੇ ਸਰਪੰਚਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਮਿਲੇਗਾ । ਬਠਿੰਡਾ ਵਿੱਚ ਹੋਈ ਇਸ ਸਰਪੰਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਸਰਪੰਚਾਂ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ ਅਤੇ ਉਨ੍ਹਾਂ ਦੇ ਮਾਣ-ਸਤਿਕਾਰ ਨੂੰ ਬਹਾਲ ਰੱਖਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ । ਸਰਕਾਰ ਦੇ ਇਸ ਕਦਮ ਨੂੰ ਪਿੰਡਾਂ ਦੇ ਲੋਕਤੰਤਰ ਅਤੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ ।