Home Blog Page 790

ਛਾਉਣੀ ‘ਚ ਤਬਦੀਲ ਹੋਇਆ ਸ਼ੰਭੂ ਬਾਰਡਰ, ਕਿਸਾਨਾਂ ਦੇ ਸ਼ੈੱਡ- ਸਟੇਜ ਹਟਾਏ || Farmers Protest

0
Breaking

ਚੰਡੀਗੜ੍ਹ : ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਨੂੰ ਖੁਲਵਾਉਣਾ ਸ਼ੁਰੂ ਕਰ ਦਿੱਤਾ ਹੈ। ਇਥੋਂ ਅੰਦੋਲਨਕਾਰੀ ਕਿਸਾਨਾਂ ਨੂੰ ਹਟਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਬਣਾਏ ਸ਼ੈੱਡਾਂ ਨੂੰ ਵੀ ਬੁਲਡੋਜ਼ਰਾਂ ਨਾਲ ਢਾਹ ਕੇ ਹਟਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਰੀ ਪੁਲਿਸ ਫੋਰਸ ਖਨੌਰੀ ਬਾਰਡਰ ‘ਤੇ ਵੀ ਪਹੁੰਚ ਗਈ ਹੈ। ਪੁਲੀਸ ਨੇ ਸ਼ੰਭੂ ਸਰਹੱਦ ’ਤੇ ਕਿਸਾਨਾਂ ਦੀ ਸਟੇਜ ਅਤੇ ਟੈਂਟ ਵੀ ਉਖਾੜ ਦਿੱਤੇ ਹਨ।

ਜਾਣਕਾਰੀ ਅਨੁਸਾਰ ਸਰਕਾਰ ਨੇ ਸਰਹੱਦ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਹੈ। ਸਰਕਾਰ ਦੀ ਇਸ ਕਾਰਵਾਈ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਰੋਸ ਹੈ। ਸੂਬੇ ‘ਚ ਵੱਖ-ਵੱਖ ਥਾਵਾਂ ‘ਤੇ ਕਿਸਾਨ ਸੜਕਾਂ ‘ਤੇ ਉਤਰ ਆਏ ਹਨ। ਵਿਰੋਧੀ ਧਿਰ ਸਮੇਤ ਸਾਰੇ ਕਿਸਾਨ ਆਗੂਆਂ ਨੇ ਵੀ ਪੁਲੀਸ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ। ਖਨੌਰੀ ਬਾਰਡਰ ‘ਤੇ ਕਾਰਵਾਈ ਨੂੰ ਲੈ ਕੇ ਡੀ.ਆਈ.ਜੀ. ਮਨਦੀਪ ਸਿੱਧੂ ਨੇ ਕਿਹਾ ਕਿ 101% ਮੋਰਚਾ ਚੁੱਕਿਆ ਜਾਣਾ ਹੈ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ” ਸਾਡੀ ਪਾਰਟੀ ਅਤੇ ਸਾਡੀ ਸਰਕਾਰ ਸਦਾ ਕਿਸਾਨੀ ਦੇ ਨਾਲ਼ ਖੜ੍ਹੀ ਹੈ ਅਤੇ ਅਸੀਂ ਅੱਗੇ ਵੀ ਕਿਸਾਨ ਭਾਈਚਾਰੇ ਨੂੰ ਹਰ ਪੱਖੋਂ ਸਮਰਥਨ ਜਾਰੀ ਰੱਖਾਂਗੇ, ਪਰ ਕਿਸਾਨੀ ਧਰਨਿਆਂ ਕਰਕੇ ਦੂਜਿਆਂ ਸੂਬਿਆਂ ਨਾਲ਼ੋਂ ਸੜਕ ਸੰਪਰਕ ਲੰਮੇ ਸਮੇਂ ਤੋਂ ਟੁੱਟਿਆ ਹੋਣ ਕਾਰਨ, ਪੰਜਾਬ ਨੂੰ ਉਦਯੋਗ ਅਤੇ ਵਪਾਰ ਖੇਤਰ ‘ਚ ਵੱਡੀ ਸੱਟ ਵੱਜ ਰਹੀ ਹੈ ਅਤੇ ਇਹ ਧਰਨੇ ਬੇਰੁਜ਼ਗਾਰੀ ਵਧਾਉਣ ਦਾ ਕਾਰਨ ਬਣ ਰਹੇ ਹਨ। ਪੰਜਾਬ ਦੇ ਸਮੂਹ ਕਿਸਾਨ ਵੀਰਾਂ ਨੂੰ ਸਾਡੀ ਅਪੀਲ ਹੈ ਕਿ ਇਹ ਸੂਬਾ ਸਰਹੱਦਾਂ ਖੋਲ੍ਹਣ ਲਈ ਸਰਕਾਰ ਦਾ ਸਾਥ ਦੇਣ ਅਤੇ ਇਹਨਾਂ ਸੜਕਾਂ ਦੇ ਖੁੱਲ੍ਹਣ ਨਾਲ਼ ਪੰਜਾਬ ਦੀ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ।”

ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਈ 7ਵੇਂ ਗੇੜ ਦੀ ਵਾਰਤਾ ਬੇਸਿੱਟਾ ਰਹੀ। ਇਹ ਗੱਲਬਾਤ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੀ। ਇਸ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪੀਯੂਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਸਮੇਤ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ ਸੀ। ਮੀਟਿੰਗ ਤੋਂ ਬਾਅਦ ਜਦੋਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਵੱਲ ਪਰਤ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ “ਵੈਲਕਮ ਟੂ ਮਲੋਟ” ਪ੍ਰੋਜੈਕਟ ਦਾ ਤੋਹਫਾ

0

ਮਲੋਟ, 19 ਮਾਰਚ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਵਿਚ ਮਲੋਟ ਸ਼ਹਿਰ ਨੂੰ ਇੱਕ ਸੌਗਾਤ ਦਿੰਦਿਆਂ ਵੈਲਕਮ ਟੂ ਮਲੋਟ ਪ੍ਰੋਜੈਕਟ ਦਾ ਉਦਘਾਟਨ ਕੀਤਾ । ਸ਼ਹਿਰ ਦੇ ਬਠਿੰਡਾ ਚੌਂਕ ਵਿੱਚ ਜਿੱਥੇ ਅਬੋਹਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਬਠਿੰਡਾ ਤੋਂ ਸ਼ਹਿਰ ਵਿੱਚ ਦਾਖਲ ਹੋਇਆ ਜਾਂਦਾ ਹੈ ਉੱਥੇ ਇੱਕ ਸ਼ਾਨਦਾਰ ਸਵਾਗਤੀ ਪਾਰਕ ਬਣਾਇਆ ਗਿਆ ਹੈ। ਇਸ ਮੌਕੇ ਦਲਜੀਤ ਸਿੰਘ ਨਿਗਰਾਨ ਇੰਜੀਨੀਅਰ ਪੰਜਾਬ ਰਾਜ ਬਿਜਲੀ ਨਿਗਮ ਵੀ ਵਿਸ਼ੇਸ਼ ਤੌਰ ਤੇ ਉਨਾਂ ਦੇ ਨਾਲ ਹਾਜ਼ਰ ਰਹੇ।

ਇਹ ਵੀ ਪੜੋ: ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਗਲਾਡਾ ਦਫ਼ਤਰ ਦੀ ਅਚਨਚੇਤ ਚੈਕਿੰਗ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਦਾ ਉਦਘਾਟਨ ਕਰਦਿਆਂ ਕਿਹਾ ਕਿ ਤਿੰਨ ਸਾਲ ਪਹਿਲਾਂ ਮਲੋਟ ਇਲਾਕੇ ਦੇ ਲੋਕਾਂ ਨੇ ਉਹਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਸੀ ਅਤੇ ਉਹ ਲਗਾਤਾਰ ਹਲਕੇ ਦੇ ਵਿਕਾਸ ਲਈ ਯਤਨਸ਼ੀਲ ਹਨ। ਉਨਾਂ ਨੇ ਇਸ ਪ੍ਰੋਜੈਕਟ ਦੀ ਸਥਾਪਨਾ ਵਿੱਚ ਸਹਿਯੋਗ ਲਈ ਆਈਸੀਆਈਸੀਆਈ ਬੈਂਕ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਜਦ ਅਸੀਂ ਨਿਜ ਤੋਂ ਉੱਪਰ ਉੱਠ ਕੇ ਸਮਾਜ ਦੇ ਲਈ ਕੰਮ ਕਰਦੇ ਹਾਂ ਤਾਂ ਇਹ ਇੱਕ ਸ਼ਲਾਘਾਯੋਗ ਕਾਰਜ ਬਣ ਜਾਂਦਾ ਹੈ।

ਉਹਨਾਂ ਨੇ ਮਲੋਟ ਤੋਂ ਸ਼੍ਰੀ ਮੁਕਤਸਰ ਸਾਹਿਬ ਸੜਕ ਦੇ ਹੋਏ ਨਿਰਮਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਲਗਭਗ ਦੋ ਦਹਾਕਿਆਂ ਤੋਂ ਲਟਕੇ ਹੋਏ ਪ੍ਰੋਜੈਕਟ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਪਹਿਲਕਦਮੀ ਨਾਲ ਪੂਰਾ ਕਰਵਾਇਆ ਗਿਆ ਹੈ। ਉਹਨਾਂ ਆਖਿਆ ਕਿ ਮਲੋਟ ਸ਼ਹਿਰ ਨੂੰ ਸੁੰਦਰ ਅਤੇ ਸਵੱਛ ਬਣਾਉਣ ਲਈ ਵਿਸ਼ੇਸ਼ ਉਪਰਾਲੇਆਂ ਦੀ ਲੜੀ ਤਹਿਤ ਸ਼ਹਿਰ ਦੇ ਵੱਡੇ ਹਿੱਸੇ ਵਿੱਚ ਸੀਵਰੇਜ ਦਾ ਕੰਮ ਮੁਕੰਮਲ ਹੋ ਗਿਆ ਹੈ ਜਦਕਿ ਰਹਿੰਦਾ ਕੰਮ ਵੀ ਅਗਲੇ ਵਿੱਤੀ ਸਾਲ ਦੌਰਾਨ ਪੂਰਾ ਹੋ ਜਾਵੇਗਾ। ਉਹਨਾਂ ਨੇ ਕਿਹਾ ਕਿ ਸ਼ਹਿਰ ਦੇ ਵਿੱਚੋਂ ਲੰਘਦੀ ਰੇਲਵੇ ਲਾਈਨ ਹੇਠੋਂ ਅੰਡਰ ਬ੍ਰਿਜ ਬਣਾਉਣ ਦਾ ਕੰਮ ਵੀ ਜਲਦੀ ਸ਼ੁਰੂ ਹੋਵੇਗਾ ਜਦੋਂ ਕਿ ਸ਼ਹਿਰ ਦੀ ਟੈਕਨੀਕਲ ਸਿੱਖਿਆ ਸੰਸਥਾ ਮਿਮਟ ਨੂੰ ਮਜਬੂਤ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਆਉਣ ਵਾਲੇ ਵਿੱਤੀ ਸਾਲ ਵਿੱਚ ਸ਼ਹਿਰ ਦੇ ਵਿਕਾਸ ਲਈ ਕਈ ਨਵੇਂ ਪ੍ਰੋਜੈਕਟ ਆਉਣਗੇ। ਇਸ ਮੌਕੇ ਸ਼ਹਿਰ ਵਾਸੀਆਂ ਨੇ ਇਸ ਪ੍ਰੋਜੈਕਟ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਲੋਟ ਸ਼ਹਿਰ ਦੀ ਦਿੱਖ ਨਿਖਾਰਨ ਵਾਲਾ ਪ੍ਰੋਜੈਕਟ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਜਿਸ ਸਥਾਨ ਤੇ ਇਹ ਪ੍ਰੋਜੈਕਟ ਸਥਾਪਿਤ ਕੀਤਾ ਗਿਆ ਹੈ ਉੱਥੇ ਪਹਿਲਾਂ ਗੰਦੇ ਨਾਲੇ ਅਤੇ ਸੀਵਰੇਜ ਦੀ ਸਮੱਸਿਆ ਕਰਕੇ ਬਦਬੂ ਦੀ ਸਮੱਸਿਆ ਸੀ ਪਰ ਹੁਣ ਇੱਥੇ ਪੇੜ ਪੌਦੇ ਮਹਿਕਾਂ ਬਿਖੇਰਨਗੇ ।

 

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਗਲਾਡਾ ਦਫ਼ਤਰ ਦੀ ਅਚਨਚੇਤ ਚੈਕਿੰਗ

0

ਲੁਧਿਆਣਾ, 19 ਮਾਰਚ – ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਦਫ਼ਤਰ ਗਲਾਡਾ, ਲੁਧਿਆਣਾ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ।

ਇਹ ਵੀ ਪੜੋ: ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਰਚਿਆ ਇਤਿਹਾਸ

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਕਿਸੇ ਵੀ ਹੀਲੇ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਨਿਰਧਾਰਿਤ ਸਮਾਂ ਸੀਮਾ ਵਿੱਚ ਕਰਨੇ ਯਕੀਨੀ ਬਣਾਏ ਜਾਣੇ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਐਨ.ਓ.ਸੀ. ਹੈਲਪ ਡੈਸਕ, ਆਨਲਾਈਨ ਐਨ.ਓ.ਸੀ. ਪੁੱਛਗਿੱਛ, ਆਫਲਾਈਨ ਐਨ.ਓ.ਸੀ. ਪੁੱਛਗਿੱਛ ਆਦਿ ਕਾਊਂਟਰਾਂ ਦਾ ਵੀ ਦੌਰਾ ਕੀਤਾ ਅਤੇ ਕਰਮਚਾਰੀਆਂ ਨੂੰ ਹਿਦਾਇਤ ਕੀਤੀ ਕਿ ਬਿਨੈਕਾਰਾਂ ਲਈ ਸੁਖਾਵਾਂ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਆਪਣੇ ਫਰਜ਼ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੇ ਚਾਹੀਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਦੌਰਾਨ ਕੋਈ ਅਸੁਵਿਧਾ ਨਾ ਹੋਵੇ।

ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਰਚਿਆ ਇਤਿਹਾਸ

0

ਲੁਧਿਆਣਾ, 19 ਮਾਰਚ- ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।

ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੱਜ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਕੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਆਧੁਨਿਕ ਅਧਿਆਪਨ ਅਭਿਆਸਾਂ ਨਾਲ ਲੈਸ ਇਹ ਨਵ-ਨਿਯੁਕਤ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਜਿਸ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਨਵੀਆਂ ਬੁਲੰਦੀਆਂ ਹਾਸਲ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਇਹ ਅਧਿਆਪਕ ਅਸਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਖੇਤਰ ਵਿੱਚ ਬਦਲਾਅ ਲਿਆਉਣ ਲਈ ਅਹਿਮ ਭੂਮਿਕਾ ਨਿਭਾਉਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਨਿਪੁੰਨ ਹਨ ਕਿਉਂਕਿ ਉਹ ਯੋਗ ਅਤੇ ਸਮਰੱਥ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਕੁਝ ਗੈਰ-ਅਧਿਆਪਨ ਕੰਮਾਂ ਵਿੱਚ ਵੀ ਲਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਸਿਰਫ਼ ਅਧਿਆਪਨ ਦੇ ਉਦੇਸ਼ਾਂ ਲਈ ਹੀ ਵਰਤਿਆ ਜਾਵੇ। ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਖਾਲੀ ਹੋਣ ਦੇ ਨਾਲ ਹੀ ਭਰ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਤੇ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 52,000 ਤੋਂ ਵੱਧ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਅਹਿਮ ਪਲ ਹੈ ਕਿਉਂਕਿ ਇਹ ਨੌਜਵਾਨ ਪੰਜਾਬ ਸਰਕਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਨਾਲ ਜੁੜ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਰਿਕਾਰਡ 52 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।

ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

0

ਅੰਮ੍ਰਿਤਸਰ, 19 ਮਾਰਚ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਹਰਕਤਾਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਸ਼ਰਧਾਲੂ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਸਥਿਤ ਪਾਵਨ ਗੁਰਧਾਮਾਂ ਦੇ ਦਰਸ਼ਨਾਂ ਲਈ ਅਕਸਰ ਜਾਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਸੂਬੇ ਅੰਦਰ ਸਿੱਖਾਂ ਨੂੰ ਕੁਝ ਲੋਕਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ! ਖਨੌਰੀ- ਸ਼ੰਭੂ ਬਾਰਡਰ ਤੇ ਵੀ ਵਧਾਈ ਗਈ ਫੋਰਸ

ਓਨਾ ਕਿਹਾ ਕਿ ਇਹ ਲੋਕ ਸਿੱਖ ਯਾਤਰੂਆਂ ਦੇ ਵਾਹਨਾਂ ਉੱਤੇ ਲੱਗੇ ਨਿਸ਼ਾਨ ਸਾਹਿਬ ਤੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲਿਆਂ ਸਮੇਤ ਹੋਰ ਸਿੱਖ ਨਾਇਕਾਂ ਦੀਆਂ ਤਸਵੀਰਾਂ ਅਤੇ ਝੰਡੇ ਜਬਰੀ ਪਾੜ ਰਹੇ ਹਨ। ਇਸ ਨਾਲ ਸਿੱਖ ਸ਼ਰਧਾਲੂਆਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਦੇਸ਼ ਹਿੱਤ ਵਿੱਚ ਨਹੀਂ। ਉਨ੍ਹਾਂ ਕਿ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਅੱਜ ਜੇਕਰ ਦੇਸ਼ ਦਾ ਬਹੁ-ਧਰਮੀ ਤੇ ਬਹੁ-ਕੌਮੀ ਸੱਭਿਆਚਾਰ ਜ਼ਿੰਦਾ ਹੈ ਤਾਂ ਉਹ ਸਿੱਖਾਂ ਦੀਆਂ ਦੇਸ਼ ਲਈ ਸ਼ਹਾਦਤਾਂ ਦੀ ਬਦੌਲਤ ਹੈ।

ਉਨ੍ਹਾਂ ਕਿਹਾ ਕਿ ਹਰ ਇੱਕ ਨੂੰ ਆਪਣੇ ਧਰਮ ਦੀਆਂ ਕਦਰਾਂ ਕੀਮਤਾਂ ’ਤੇ ਪਹਿਰਾ ਦੇਣ ਅਤੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦਿਦਾਰੇ ਕਰਨ ਦਾ ਪੂਰ ਹੱਕ ਹੈ। ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਾਪਰ ਰਹੀਆਂ ਘਟਨਾਵਾਂ ਤੋਂ ਸਪਸ਼ਟ ਹੈ ਕਿ ਉੱਥੋਂ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਆਪਣੀ ਜਿੰਮੇਵਾਰੀ ਨਹੀਂ ਨਿਭਾਅ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਗੰਭੀਰ ਮਾਮਲੇ ਉੱਤੇ ਚੁੱਪ ਰਹਿਣਾ ਵੀ ਸੂਬੇ ਦੇ ਲੋਕਾਂ ਵਿਰੋਧੀ ਭੁਗਤਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਜਿੰਮੇਵਾਰੀ ਹੈ ਕਿ ਉਹ ਆਪਣੇ ਲੋਕਾਂ ਦੀ ਤਰਜਮਾਨੀ ਕਰੇ ਅਤੇ ਉਨ੍ਹਾਂ ਨਾਲ ਹੋ ਰਹੇ ਧੱਕੇ ਦਾ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਏ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਸ਼ਟ ਤੌਰ ’ਤੇ ਆਖਦੀ ਹੈ ਕਿ ਉਹ ਇਸ ਗੰਭੀਰ ਮੁੱਦੇ ’ਤੇ ਸੰਜੀਦਾ ਪਹੁੰਚ ਅਪਣਾਏ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ! ਖਨੌਰੀ- ਸ਼ੰਭੂ ਬਾਰਡਰ ‘ਤੇ ਵੀ ਵਧਾਈ ਗਈ ਫੋਰਸ

0

ਚੰਡੀਗੜ੍ਹ,19 ਮਾਰਚ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਦੌਰ ਦੀ ਗੱਲਬਾਤ ਕਰੀਬ ਚਾਰ ਘੰਟੇ ਚੱਲੀ। ਪਰ, ਅੱਜ ਵੀ ਕੋਈ ਨਤੀਜਾ ਨਹੀਂ ਨਿਕਲਿਆ। ਇਸ ਵਿਚਾਲੇ ਹੀ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ ਕਿ ਚੰਡੀਗੜ੍ਹ ਤੋਂ ਮੀਟਿੰਗ ਖ਼ਤਮ ਮਗਰੋਂ ਵਾਪਸ ਪਰਤ ਰਹੇ ਸਰਵਣ ਸਿੰਘ ਪੰਧੇਰ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ

ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਗੇੜ ਦੀ ਮੀਟਿੰਗ ਖਤਮ, ਕੇਂਦਰੀ ਮੰਤਰੀ ਚੌਹਾਨ ਨੇ ਦਿੱਤਾ ਵੱਡਾ ਬਿਆਨ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ “ਅਚਾਨਕ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪੁਲਿਸ ਫੋਰਸ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਹੀ ਦੱਸ ਸਕਦੀ ਹੈ ਕਿ ਇਹ ਸਾਡੀ ਸੁਰੱਖਿਆ ਲਈ ਹੈ ਜਾਂ ਕੋਈ ਹੋਰ ਇਨਪੁਟ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਝੁਕਣ ਵਾਲੇ ਨਹੀਂ ਹਨ। ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਧਰਨੇ ਵਾਲੀ ਥਾਂ ’ਤੇ ਪਹੁੰਚਣ ਦਾ ਸੱਦਾ ਦਿੱਤਾ।”

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, 4 IAS ਤੇ ਇਕ PCS ਅਧਿਕਾਰੀ ਦਾ ਤਬਾਦਲਾ

0
Changes in Punjab, big announcement before panchayat elections, transfers of 49 officers

ਚੰਡੀਗੜ੍ਹ,19 ਮਾਰਚ: ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ ਕਰਦਿਆਂ ਸੂਬੇ ਦੇ 4 ਆਈ.ਏ.ਐਸ. ਤੇ ਇਕ ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਦੱਸ ਦਈਏ ਕਿ ਡਿਪਟੀ ਕਮਿਸ਼ਨਰ ਲੁਧਿਆਣਾ, ਜਤਿੰਦਰ ਜੋਰਵਾਲ ਦੀ ਥਾਂ ‘ਤੇ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਹਿਮਾਂਸ਼ੂ ਜੈਨ ਰੂਪਨਗਰ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੰਭਾਲ ਰਹੇ ਸਨ।

ਦੇਖੋ ਪੂਰੀ ਸੂਚੀ

 

ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਗੇੜ ਦੀ ਮੀਟਿੰਗ ਖਤਮ, ਕੇਂਦਰੀ ਮੰਤਰੀ ਚੌਹਾਨ ਨੇ ਦਿੱਤਾ ਵੱਡਾ ਬਿਆਨ

0

ਚੰਡੀਗੜ੍ਹ, 19 ਮਾਰਚ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ (19 ਮਾਰਚ) ਨੂੰ ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਦੌਰ ਦੀ ਬੈਠਕ ਹੋਈ। ਕਰੀਬ ਚਾਰ ਘੰਟੇ ਚੱਲੀ ਇਹ ਗੱਲਬਾਤ ਬੇਨਤੀਜਾ ਰਹੀ। ਗੱਲਬਾਤ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬਾਹਰ ਆਏ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪੱਖਾਂ ਵਿਚਾਲੇ ਗੱਲਬਾਤ ਸਕਾਰਾਤਮਕ ਅਤੇ ਉਦੇਸ਼ਪੂਰਨ ਰਹੀ। ਚਰਚਾ ਜਾਰੀ ਰਹੇਗੀ। ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ।

ਜਲਾਲਾਬਾਦ ਵਿੱਚ ਡਿਊਟੀ ਦੌਰਾਨ ASI ਦੀ ਮੌਤ

ਦੱਸ ਦਈਏ ਕਿ ਕਿਸਾਨਾਂ ਦੀ ਤਰਫੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਪੁੱਜੇ ਸਨ। ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਤੋਂ ਇਲਾਵਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੀਟਿੰਗ ਚ ਮੌਜੂਦ ਸਨ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਦੀ ਸੂਚੀ ਸਾਂਝੀ ਕੀਤੀ ਗਈ ਸੀ। ਜਿਸ ਦੇ ਆਧਾਰ ‘ਤੇ ਕਿਸਾਨ ਐਮ.ਐਸ.ਪੀ. ਸਮੇਤ ਹੋਰ ਮੰਗਾਂ ਕਰ ਰਹੇ ਸਨ। ਅੱਜ ਕੇਂਦਰ ਸਰਕਾਰ ਨਾਲ ਹੋਈ ਕਿਸਾਨਾਂ ਦੀ ਮੀਟਿੰਗ ਵਿੱਚ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਬਾਕੀ ਸਾਰੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਹੁਣ ਕੇਂਦਰ ਸਰਕਾਰ ਇੱਕ ਵਾਰ ਫਿਰ ਵਪਾਰੀਆਂ ਅਤੇ ਅਜਿਹੇ ਹੋਰ ਵਰਗਾਂ ਨਾਲ ਗੱਲ ਕਰੇਗੀ ਜੋ ਖੇਤੀ ਨਾਲ ਜੁੜੇ ਹੋਏ ਹਨ। ਗੱਲਬਾਤ ਦੌਰਾਨ ਇਸ ਗੱਲ ‘ਤੇ ਸਹਿਮਤੀ ਬਣੀ ਕਿ ਇਸ ਏਜੰਡੇ ‘ਤੇ 4 ਮਈ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।

 

ਜਲਾਲਾਬਾਦ ਵਿੱਚ ਡਿਊਟੀ ਦੌਰਾਨ ASI ਦੀ ਮੌਤ || Punjab news

0
Breaking

ਜਲਾਲਾਬਾਦ ਦੇ ਥਾਣਾ ਸਿਟੀ ਵਿਖੇ ਤਾਇਨਾਤ ਏ.ਐਸ.ਆਈ. ਦੀ ਮੌਤ ਹੋ ਗਈ। ਏਐਸਆਈ ਜਰਨੈਲ ਸਿੰਘ ਇੱਕ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਜਲਾਲਾਬਾਦ ਦੀ ਗੋਬਿੰਦ ਨਗਰੀ ਗਏ ਹੋਏ ਸਨ, ਜਿੱਥੇ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ।

ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ

ਏ.ਐਸ.ਆਈ. ਜਰਨੈਲ ਸਿੰਘ ਨੂੰ ਜਲਾਲਾਬਾਦ ਦੀ ਗੋਬਿੰਦ ਨਗਰੀ ਵਿਖੇ ਇੱਕ ਮਾਮਲੇ ਸਬੰਧੀ ਬਿਆਨ ਦਰਜ ਕਰਵਾਉਣ ਲਈ ਭੇਜਿਆ ਗਿਆ ਸੀ, ਬਿਆਨ ਦਰਜ ਤੋਂ ਪਹਿਲਾਂ ਹੀ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਜਲਾਲਾਬਾਦ ਭੇਜ ਦਿੱਤਾ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਏਐਸਆਈ ਜਰਨੈਲ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

 

Neet 2025: ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ

0

ਸ੍ਰੀ ਮੁਕਤਸਰ ਸਾਹਿਬ, 19 ਮਾਰਚ: ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਨੇ ਇਸ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਹਦਾਇਤਾਂ ਜਾਰੀ

ਉਨਾਂ ਨੇ ਇਸ ਮੌਕੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਾਰਦਰਸ਼ੀ ਅਤੇ ਸ਼ਾਂਤਮਈ ਪ੍ਰੀਖਿਆ ਲਈ ਸਾਰੇ ਪ੍ਰਬੰਧ ਅਗੇਤੇ ਤੌਰ ਤੇ ਮੁਕੰਮਲ ਕੀਤੇ ਜਾਣ। ਇਸ ਲਈ ਪ੍ਰੀਖਿਆ ਕੇਂਦਰ ਬਣਾਉਣ ਲਈ ਸਕੂਲਾਂ ਦੀ ਚੋਣ ਤੋਂ ਇਲਾਵਾ ਉਸ ਇਲਾਕੇ ਵਿੱਚ ਪਾਰਕਿੰਗ ਦੀ ਸੁਵਿਧਾ, ਪ੍ਰੀਖਿਆ ਦੇਣ ਲਈ ਆਉਣ ਵਾਲੇ ਵਿਦਿਆਰਥੀਆਂ ਲਈ ਪੀਣ ਦੇ ਪਾਣੀ ਅਤੇ ਹੋਰ ਸੁਵਿਧਾਵਾਂ ਦੀ ਵਿਵਸਥਾ ਕਰਨ ਦੀ ਹਦਾਇਤ ਦਿੱਤੀ। ਉਹਨਾਂ ਨੇ ਕਿਹਾ ਕਿ ਪ੍ਰੀਖਿਆ ਕੇਂਦਰ ਤੇ ਮੈਡੀਕਲ ਟੀਮ ਵੀ ਤਾਇਨਾਤ ਰਹੇਗੀ ਅਤੇ ਸਾਰੀ ਪ੍ਰਕਿਰਿਆ ਦੀ ਨਿਗਰਾਨੀ ਸਹੀ ਤਰੀਕੇ ਨਾਲ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ETT ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਪ੍ਰਿੰਸੀਪਲ ਸਤਪਾਲ ਕੁਲਹਾੜੀ ਨੇ ਜ਼ਿਲ੍ਹੇ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਜਾਣਕਾਰੀ ਦਿੱਤੀ। ਜ਼ਿਲ੍ਹਾ ਸਿੱਖਿਆ ਅਫਸਰ ਜਸਪਾਲ ਮੋਂਗਾ ਨੇ ਦੱਸਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 4 ਮਈ ਨੂੰ ਹੋਣ ਵਾਲੀ ਪ੍ਰੀਖਿਆ ਲਈ 489 ਪ੍ਰੀਖਿਆਰਥੀ ਦਰਜ ਹੋਏ ਹਨ। ਬੈਠਕ ਵਿੱਚ ਐਸਪੀ ਕੰਵਲਪ੍ਰੀਤ ਸਿੰਘ ਚਾਹਲ, ਐਸਡੀਐਮ ਬਲਜੀਤ ਕੌਰ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।