Home Blog Page 794

ਰੇਲਵੇ ਵਿਭਾਗ ਨੇ ਡੇਰਾ ਬਿਆਸ ਜਾਣ ਲਈ ਰੇਲਵੇ ਚਲਾਉਣ ਦਾ ਕੀਤਾ ਐਲਾਨ, ਸ਼ਰਧਾਲੂਆਂ ਲਈ ਖਾਸ ਸਹੂਲਤ

0
The train went astray, the driver came to his senses after half an hour!

ਬਿਆਸ ਵਿੱਚ ਸਥਿਤ ਰਾਧਾ ਸੁਆਮੀ ਸਤਿਸੰਗ ਡੇਰੇ ਵਿੱਚ ਸ਼ਰਧਾਲੂਆਂ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ, ਰੇਲਵੇ ਵਿਭਾਗ ਨੇ ਇੱਕ ਹੋਰ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਐਲਾਨ ਕੀਤਾ ਹੈ। ਇਹ ਰੇਲਗੱਡੀ ਸਹਾਰਨਪੁਰ ਤੋਂ ਬਿਆਸ ਅਤੇ ਬਿਆਸ ਤੋਂ ਸਹਾਰਨਪੁਰ ਵਿਚਕਾਰ ਚੱਲੇਗੀ।

ਪੱਛਮੀ ਨੇਪਾਲ ‘ਚ ਹੋਏ ਭੂਚਾਲ ਦੇ ਝਟਕੇ ਮਹਿਸੂਸ, ਕੋਈ ਨੁਕਸਾਨ ਨਹੀਂ

ਇਹ ਰੇਲ ਗੱਡੀਆਂ ਬਿਆਸ ਡੇਰੇ ਜਾਣ ਵਾਲੇ ਸਮਰਥਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਚਲਾਈਆਂ ਜਾ ਰਹੀਆਂ ਹਨ। ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਨੂੰ ਫਾਇਦਾ ਹੋਵੇਗਾ। ਇਹ ਰੇਲਗੱਡੀ ਬਿਆਸ, ਜਲੰਧਰ ਸ਼ਹਿਰ, ਲੁਧਿਆਣਾ, ਅੰਬਾਲਾ, ਜਗਾਧਰੀ ਵਰਕਸ਼ਾਪ, ਯਮੁਨਾਨਗਰ ਜਗਾਧਰੀ ਅਤੇ ਸਹਾਰਨਪੁਰ ਸਟੇਸ਼ਨਾਂ ‘ਤੇ ਰੁਕੇਗੀ।

ਰੇਲਗੱਡੀਆਂ ਚੱਲਣ ਦਾ ਵੇਰਵਾ

ਪ੍ਰਾਪਤ ਜਾਣਕਾਰੀ ਅਨੁਸਾਰ, ਰੇਲਗੱਡੀਆਂ ਦੇ ਨੰਬਰ 04565 ਅਤੇ 04566 ਹਨ, ਜੋ ਸਹਾਰਨਪੁਰ ਅਤੇ ਬਿਆਸ ਵਿਚਕਾਰ ਚੱਲਣਗੀਆਂ। ਇੱਕ ਆਉਣ ਲਈ ਰੇਲਗੱਡੀ ਹੈ ਅਤੇ ਦੂਜੀ ਵਾਪਸ ਜਾਣ ਲਈ। ਇਹ ਵਿਸ਼ੇਸ਼ ਰੇਲਗੱਡੀ (04565) 21 ਮਾਰਚ (ਸ਼ੁੱਕਰਵਾਰ) ਨੂੰ ਰਾਤ ਲਗਭਗ 8.50 ਵਜੇ ਸਹਾਰਨਪੁਰ ਤੋਂ ਰਵਾਨਾ ਹੋਵੇਗੀ ਅਤੇ ਸਵੇਰੇ ਲਗਭਗ 2.15 ਵਜੇ ਬਿਆਸ ਪਹੁੰਚੇਗੀ। 23 ਮਾਰਚ ਨੂੰ ਵਾਪਸੀ ਲਈ, ਟ੍ਰੇਨ ਨੰਬਰ 04566 ਬਿਆਸ ਤੋਂ ਦੁਪਹਿਰ 3:00 ਵਜੇ ਰਵਾਨਾ ਹੋਵੇਗੀ ਅਤੇ ਰਾਤ 8:20 ਵਜੇ ਸਹਾਰਨਪੁਰ ਪਹੁੰਚੇਗੀ।

ਭਲਕੇ ਕਿਸਾਨਾਂ ਤੇ ਕੇਂਦਰ ਵਿਚਾਲੇ ਹੋਵੇਗੀ 7ਵੇਂ ਦੌਰ ਦੀ ਮੀਟਿੰਗ, 11 ਵਜੇ ਚੰਡੀਗੜ੍ਹ ਸੱਦੇ ਕਿਸਾਨ ਆਗੂ

0

ਚੰਡੀਗੜ੍ਹ, 18 ਫਰਵਰੀ: ਫਸਲ ਤੇ MSP ਸਮੇਤ 13 ਮੁੱਦਿਆਂ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਪਿਛਲੇ ਇੱਕ ਸਾਲ ਤੋਂ ਜਾਰੀ ਹੈ। ਇਸ ਵਿਚਾਲੇ ਹੀ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਦਾ ਏਜੰਡਾ ਆ ਗਿਆ ਹੈ। ਇਹ ਮੀਟਿੰਗ ਭਲਕੇ 19 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਕਿਸਾਨਾਂ ਦੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।

ਭਲਕੇ ਹੋਣ ਵਾਲੀ ਮੀਟਿੰਗ ਦਾ ਅਧਿਕਾਰਤ ਪੱਤਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਭੇਜਿਆ ਗਿਆ ਹੈ। ਕੱਲ੍ਹ ਕਿਸਾਨਾਂ ਅਤੇ ਕੇਂਦਰ ਵਿਚਕਾਰ 7ਵੀਂ ਮੀਟਿੰਗ ਹੈ। ਇਸ ਪਹਿਲਾ ਪਿਛਲੀਆਂ ਛੇ ਮੀਟਿੰਗਾਂ ਚੰਡੀਗੜ੍ਹ ਵਿੱਚ ਸ਼ਾਮ ਨੂੰ ਹੀ ਹੋਈਆਂ ਸਨ। ਕਿਸਾਨ ਆਗੂ ਡੱਲੇਵਾਲ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਦੋਵੇਂ ਫੋਰਮਾਂ ਦੇ ਆਗੂ ਸ਼ਾਮਿਲ ਹੋਣਗੇ। ਉਹ ਇਸ ਵਿੱਚ ਆਪਣਾ ਪੱਖ ਵੀ ਪੇਸ਼ ਕਰਨਗੇ। ਦੂਜੇ ਪਾਸੇ ਕੇਂਦਰ ਸਰਕਾਰ ਦੇ ਦੋ-ਤਿੰਨ ਮੰਤਰੀ ਅਤੇ ਪੰਜਾਬ ਸਰਕਾਰ ਦੇ ਮੰਤਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਪੱਛਮੀ ਨੇਪਾਲ ‘ਚ ਹੋਏ ਭੂਚਾਲ ਦੇ ਝਟਕੇ ਮਹਿਸੂਸ, ਕੋਈ ਨੁਕਸਾਨ ਨਹੀਂ

0

ਮੰਗਲਵਾਰ ਸਵੇਰੇ ਪੱਛਮੀ ਨੇਪਾਲ ਵਿੱਚ 4.3 ਤੀਬਰਤਾ ਦਾ ਭੂਚਾਲ ਆਇਆ। ਹਾਲਾਂਕਿ, ਇਸ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਦਾ ਕੇਂਦਰ ਅਚਲਮ ਜ਼ਿਲ੍ਹੇ ਦਾ ਬਤੁਲਿਸਤਾਨ ਸੀ। ਇਸ ਤੋਂ ਪਹਿਲਾਂ 8 ਮਾਰਚ ਨੂੰ ਬਾਗਲੁੰਗ ਜ਼ਿਲ੍ਹੇ ਵਿੱਚ 4.1 ਤੀਬਰਤਾ ਦਾ ਭੂਚਾਲ ਆਇਆ ਸੀ।

ਲੈਂਡ ਫਾਰ ਜੌਬ ਮਾਮਲੇ ‘ਚ ਰਾਬੜੀ ਦੇਵੀ ਤੋਂ ਈਡੀ ਵੱਲੋਂ ਪੁੱਛਗਿੱਛ ਜਾਰੀ, ਲਾਲੂ ਪ੍ਰਸਾਦ ਨੂੰ ਵੀ ਭੇਜਿਆ ਸੰਮਨ

0

ਨਵੀ ਦਿੱਲੀ, 18 ਮਾਰਚ : ਲੈਂਡ ਫਾਰ ਜੌਬ ਮਾਮਲੇ ਵਿੱਚ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੋਂ ਪਟਨਾ ਦੇ ਈਡੀ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਬੜੀ ਦੇਵੀ ਮੰਗਲਵਾਰ ਸਵੇਰੇ ਕਰੀਬ 10.50 ਵਜੇ ਆਪਣੀ ਵੱਡੀ ਬੇਟੀ ਮੀਸਾ ਭਾਰਤੀ ਨਾਲ ਈਡੀ ਦਫ਼ਤਰ ਪਹੁੰਚੀ। ਦੋਵੇਂ ਇੱਕੋ ਕਾਰ ਵਿੱਚ ਈਡੀ ਦਫ਼ਤਰ ਪੁੱਜੇ। ਇਸ ਦੇ ਨਾਲ ਹੀ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਯਾਦਵ ਦੇ ਵੱਡੇ ਬੇਟੇ ਤੇਜ ਪ੍ਰਤਾਪ ਯਾਦਵ ਵੀ ਕਰੀਬ 12 ਵਜੇ ਈਡੀ ਦਫ਼ਤਰ ਪਹੁੰਚੇ। ਉਨ੍ਹਾਂ ਕੋਲੋਂ ਵੀ ਪੁੱਛਗਿੱਛ ਜਾਰੀ ਹੈ। ਪਹਿਲੀ ਵਾਰ ਤੇਜ ਪ੍ਰਤਾਪ ਨੂੰ ਜ਼ਮੀਨ-ਜਾਇਦਾਦ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

19 ਮਾਰਚ ਨੂੰ ਪੇਸ਼ ਹੋਣਗੇ ਲਾਲੂ ਯਾਦਵ 

ਇਸ ਦੇ ਨਾਲ ਹੀ ਪਟਨਾ ‘ਚ ਈਡੀ ਦਫਤਰ ਦੇ ਬਾਹਰ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ ਹੈ। ਆਰਜੇਡੀ ਸਮਰਥਕ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਜਾਣਕਾਰੀ ਅਨੁਸਾਰ ਇਸ ਮਾਮਲੇ ‘ਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਈਡੀ ਨੇ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਲਾਲੂ ਪ੍ਰਸਾਦ ਨੂੰ ਸੰਮਨ ਜਾਰੀ ਕੀਤਾ ਹੈ। ਈਡੀ ਨੇ ਲਾਲੂ ਯਾਦਵ ਨੂੰ 19 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ। 76 ਸਾਲਾ ਲਾਲੂ ਪ੍ਰਸਾਦ ਯਾਦਵ ਨੂੰ ਪਟਨਾ ਸਥਿਤ ਈਡੀ ਦਫ਼ਤਰ ‘ਚ ਪੇਸ਼ ਹੋਣਾ ਪਵੇਗਾ।

ਸੁਨੀਤਾ ਵਿਲੀਅਮਸ 9 ਮਹੀਨਿਆਂ ਬਾਅਦ ਪੁਲਾੜ ਤੋਂ ਰਵਾਨਾ, ਇੰਨੇ ਵਜੇ ਹੋਵੇਗੀ ਧਰਤੀ ‘ਤੇ ਵਾਪਸੀ

ਸੁਨੀਤਾ ਵਿਲੀਅਮਸ 9 ਮਹੀਨਿਆਂ ਬਾਅਦ ਪੁਲਾੜ ਤੋਂ ਰਵਾਨਾ, ਇੰਨੇ ਵਜੇ ਹੋਵੇਗੀ ਧਰਤੀ ‘ਤੇ ਵਾਪਸੀ

0

ਨਵੀ ਦਿੱਲੀ, 18 ਮਾਰਚ: ਪੁਲਾੜ ‘ਚ ਫਸੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਅਤੇ ਬੁਚ ਵਿਲਮੋਰ 9 ਮਹੀਨੇ 13 ਦਿਨਾਂ ਬਾਅਦ ਧਰਤੀ ‘ਤੇ ਪਰਤ ਰਹੇ ਹਨ। ISS ਯਾਨੀ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਉਨ੍ਹਾਂ ਨੂੰ ਧਰਤੀ ‘ਤੇ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਉਮੀਦ ਹੈ ਕਿ ਦੋਵੇਂ ਪੁਲਾੜ ਯਾਤਰੀ ਭਾਰਤੀ ਸਮੇਂ ਮੁਤਾਬਕ 19 ਮਾਰਚ ਦੀ ਸਵੇਰ ਨੂੰ ਧਰਤੀ ‘ਤੇ ਪਹੁੰਚ ਜਾਣਗੇ।

ਵਾਪਸੀ ਦਾ ਰਸਤਾ ਸਾਫ਼

ਦੱਸ ਦਈਏ ਕਿ ਸਪੇਸਐਕਸ ਦਾ ਪੁਲਾੜ ਯਾਨ ਐਤਵਾਰ ਨੂੰ ਆਈਐਸਐਸ ਪਹੁੰਚਿਆ ਸੀ। ਇਸ ਨਾਲ ਵਿਲੀਅਮਜ਼ ਅਤੇ ਵਿਲਮੋਰ ਦੀ ਵਾਪਸੀ ਦਾ ਰਸਤਾ ਸਾਫ਼ ਹੋ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਜੇਕਰ ਮੌਸਮ ਅਨੁਕੂਲ ਰਿਹਾ ਤਾਂ ਦੋਵੇਂ ਫਸੇ ਹੋਏ ਪੁਲਾੜ ਯਾਤਰੀਆਂ ਨੂੰ ਤਹਿ ਸਮੇ ਅਨੁਸਾਰ ਫਲੋਰੀਡਾ ਦੇ ਤੱਟ ਨੇੜੇ ਪਾਣੀ ‘ਚ ਉਤਾਰਿਆ ਜਾਵੇਗਾ। ਉਨ੍ਹਾਂ ਦੇ ਨਾਲ ਅੱਜ ਕਰੂ-9 ਦੇ ਦੋ ਹੋਰ ਪੁਲਾੜ ਯਾਤਰੀ ਨਿਕ ਹੇਗ ਅਤੇ ਅਲੈਗਜ਼ੈਂਡਰ ਗੋਰਬੁਨੋਵ ਵੀ ਪੁਲਾੜ ਸਟੇਸ਼ਨ ਤੋਂ ਰਵਾਨਾ ਹੋਏ।

ਸੀਮਾ ਹੈਦਰ ਤੇ ਸਚਿਨ ਦੇ ਘਰ ਆਈਆਂ ਖੁਸ਼ੀਆਂ, ‘ਪਾਕਿਸਤਾਨੀ ਭਾਬੀ’ ਨੇ ਗ੍ਰੇਟਰ ਨੋਇਡਾ ਦੇ ਹਸਪਤਾਲ ‘ਚ ਦਿੱਤਾ ਬੱਚੇ ਨੂੰ ਜਨਮ

ਚਾਰ ਪੁਲਾੜ ਯਾਤਰੀਆਂ ਦੇ ਡਰੈਗਨ ਪੁਲਾੜ ਯਾਨ ਵਿੱਚ ਸਵਾਰ ਹੋਣ ਤੋਂ ਬਾਅਦ, ਇਸ ਪੁਲਾੜ ਯਾਨ ਦਾ ਹੈਚ ਸਵੇਰੇ 08:35 ਵਜੇ ਬੰਦ ਹੋ ਗਿਆ ਅਤੇ ਪੁਲਾੜ ਯਾਨ ਸਵੇਰੇ 10:35 ਵਜੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਵੱਖ ਹੋਇਆ। ਇਹ 19 ਮਾਰਚ ਨੂੰ ਲਗਭਗ 3:27 ਵਜੇ ਫਲੋਰੀਡਾ ਦੇ ਤੱਟ ‘ਤੇ ਉਤਰੇਗਾ।

ਨਗਰ ਨਿਗਮ ਵੱਲੋਂ ਵੱਡੀ ਕਾਰਵਾਈ: ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਗੌਲਫ਼ ਰੇਂਜ, ਸੈਕਟਰ- 65, ਫੇਜ਼-11 ਸੀਲ

0

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਗਰ ਨਿਗਮ ਦੇ ਕਮਿਸ਼ਨਰ, ਪਰਮਿੰਦਰ ਪਾਲ ਸਿੰਘ ਅਨੁਸਾਰ ਨਗਰ ਨਿਗਮ ਵਲੋਂ ਕਮਰਸ਼ੀਅਲ ਅਤੇ ਇੰਡਸਟਰੀਅਲ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਜਦ ਕਿ ਕਈ ਪ੍ਰਾਪਰਟੀ ਧਾਰਕਾਂ ਵਲੋਂ ਨਗਰ ਨਿਗਮ ਦੇ ਨੋਟਿਸ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ। ਅਜਿਹੇ ਪ੍ਰਾਪਰਟੀ ਧਾਰਕਾਂ ਖਿਲਾਫ ਨਗਰ ਨਿਗਮ ਵੱਲੋਂ ਸਖਤ ਕਾਰਵਾਈ ਕਰਦੇ ਹੋਏ ਮੁਹਾਲੀ ਦੇ ਗੌਲਫ ਰੇਂਜ, ਸੈਕਟਰ – 65, ਫੇਜ਼-11 ਨੂੰ ਸੀਲ ਕੀਤਾ ਗਿਆ।

ਪ੍ਰਾਪਰਟੀ ਟੈਕਸ ਨਹੀਂ ਕਰਵਾਇਆ ਜਮ੍ਹਾਂ 

ਵਧੇਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ, ਮੋਹਾਲੀ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੀ ਹਦੂਦ ਅੰਦਰ ਕਈ ਅਜਿਹੇ ਹੋਟਲ, ਸ਼ੋਅਰੂਮ ਅਤੇ ਹੋਰ ਕਮਰਸ਼ੀਅਲ ਪ੍ਰਾਪਰਟੀ ਧਾਰਕ ਹਨ, ਜਿਨ੍ਹਾਂ ਨੂੰ ਨਗਰ ਨਿਗਮ ਵਲੋਂ ਦੋ ਨੋਟਿਸ ਭੇਜੇ ਜਾਣ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਪਰਟੀ ਧਾਰਕਾਂ ਦੀਆਂ ਪ੍ਰਾਪਰਟੀਆਂ ਆਉਣ ਵਾਲੇ ਦਿਨਾਂ ਵਿੱਚ ਸੀਲ ਕਰ ਦਿੱਤੀਆਂ ਜਾਣਗੀਆਂ।

ਸੀਮਾ ਹੈਦਰ ਤੇ ਸਚਿਨ ਦੇ ਘਰ ਆਈਆਂ ਖੁਸ਼ੀਆਂ, ‘ਪਾਕਿਸਤਾਨੀ ਭਾਬੀ’ ਨੇ ਗ੍ਰੇਟਰ ਨੋਇਡਾ ਦੇ ਹਸਪਤਾਲ ‘ਚ ਦਿੱਤਾ ਬੱਚੇ ਨੂੰ ਜਨਮ

ਉਨ੍ਹਾਂ ਦੱਸਿਆ ਕਿ ਇਸ ਸਾਲ ਨਗਰ ਨਿਗਮ ਵਲੋਂ ਲਗਭਗ 50 ਕਰੋੜ ਰੁਪਏ ਪ੍ਰਾਪਰਟੀ ਟੈਕਸ ਇਕੱਠਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਿਸ ‘ਚੋਂ ਹੁਣ ਤੱਕ ਲਗਭਗ 42 ਕਰੋੜ ਰੁਪਏ ਦੀ ਰਾਸ਼ੀ ਇਕੱਤਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ, ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਲਦ ਤੋਂ ਜਲਦ ਨਗਰ ਨਿਗਮ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ‘ਚ ਪ੍ਰਾਪਰਟੀ ਟੈਕਸ ਵਿਆਜ ਅਤੇ ਜੁਰਮਾਨੇ ਸਮੇਤ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਨਗਰ ਨਿਗਮ ਦੇ ਨੋਟਿਸ ਮਿਲਣ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 1 ਮਾਰਚ ਤੋਂ ਲੈ ਕੇ 31 ਮਾਰਚ ਤੱਕ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਦਾ ਦਫ਼ਤਰ ਹਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਖੁੱਲ੍ਹਾ ਰੱਖਿਆ ਜਾ ਰਿਹਾ ਹੈ, ਤਾਂ ਜੋ ਲੋਕ ਆਪਣਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾ ਸਕਣ।

ਸੀਮਾ ਹੈਦਰ ਤੇ ਸਚਿਨ ਦੇ ਘਰ ਆਈਆਂ ਖੁਸ਼ੀਆਂ, ‘ਪਾਕਿਸਤਾਨੀ ਭਾਬੀ’ ਨੇ ਗ੍ਰੇਟਰ ਨੋਇਡਾ ਦੇ ਹਸਪਤਾਲ ‘ਚ ਦਿੱਤਾ ਬੱਚੇ ਨੂੰ ਜਨਮ

0

ਨਵੀ ਦਿੱਲੀ, 18 ਮਾਰਚ: ਪਾਕਿਸਤਾਨੀ ਭਾਬੀ ਦੇ ਨਾਂ ਨਾਲ ਮਸ਼ਹੂਰ ਸੀਮਾ ਹੈਦਰ ਪੰਜਵੀਂ ਵਾਰ ਮਾਂ ਬਣੀ ਹੈ। ਪਾਕਿਸਤਾਨ ਤੋਂ ਭਾਰਤ ਆਈ ਸੀਮਾ ਹੈਦਰ ਨੇ ਮੰਗਲਵਾਰ ਸਵੇਰੇ ਬੱਚੀ ਨੂੰ ਜਨਮ ਦਿੱਤਾ ਹੈ।ਇਹ ਬੱਚਾ ਸੀਮਾ ਅਤੇ ਸਚਿਨ ਦਾ ਹੈ। ਸੀਮਾ ਹੈਦਰ ਨੇ ਗ੍ਰੇਟਰ ਨੋਇਡਾ ਦੇ ਇੱਕ ਹਸਪਤਾਲ ਵਿੱਚ ਮੰਗਲਵਾਰ ਸਵੇਰੇ 4.30 ਵਜੇ ਇੱਕ ਬੱਚੀ ਨੂੰ ਜਨਮ ਦਿੱਤਾ। ਮਾਂ ਅਤੇ ਨਵਜਾਤ ਬੱਚਾ ਦੋਵੇ ਤੰਦਰੁਸਤ ਹਨ।

PUBG ਗੇਮ ਖੇਡਦੇ ਹੋਇਆ ਸੀ ਪਿਆਰ

ਦੱਸ ਦਈਏ ਕਿ ਸੀਮਾ ਹੈਦਰ ਜੋ 2023 ਵਿੱਚ ਆਪਣੇ ਬੁਆਏਫ੍ਰੈਂਡ ਸਚਿਨ ਮੀਨਾ ਨਾਲ ਰਹਿਣ ਲਈ ਪਾਕਿਸਤਾਨ ਤੋਂ ਭਾਰਤ ਆਈ ਸੀ। ਉਦੋਂ ਤੋਂ ਉਹ ਸੁਰਖੀਆਂ ‘ਚ ਹੈ। ਕਰੀਬ ਦੋ ਸਾਲ ਪਹਿਲਾਂ ਸੀਮਾ ਚਾਰ ਬੱਚਿਆਂ ਨਾਲ ਦੁਬਈ ਅਤੇ ਨੇਪਾਲ ਦੇ ਰਸਤੇ ਪਾਕਿਸਤਾਨ ਤੋਂ ਭਾਰਤ ਆਈ ਸੀ। ਹਾਲਾਂਕਿ ਉਸ ਨੂੰ ਅਜੇ ਤੱਕ ਭਾਰਤੀ ਨਾਗਰਿਕਤਾ ਨਹੀਂ ਮਿਲੀ ਹੈ। ਦੋਵਾਂ ਦੀ ਮੁਲਾਕਾਤ ਆਨਲਾਈਨ PUBG ਗੇਮ ਖੇਡਦੇ ਹੋਏ ਹੋਈ ਸੀ। ਇਸ ਤੋਂ ਬਾਅਦ ਦੋਹਾਂ ‘ਚ ਨਜ਼ਦੀਕੀਆਂ ਵਧ ਗਈਆਂ ਅਤੇ ਸੀਮਾ ਆਪਣੇ ਬੱਚਿਆਂ ਸਮੇਤ ਆਪਣੇ ਪ੍ਰੇਮੀ ਸਚਿਨ ਕੋਲ ਰਹਿਣ ਲੱਗ ਪਈ। ਸੀਮਾ ਅਤੇ ਸਚਿਨ ਨੇ ਪਿਛਲੇ ਸਾਲ ਦਸੰਬਰ ਮਹੀਨੇ ‘ਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਸੀ। ਵੀਡੀਓ ‘ਚ ਸੀਮਾ ਨੇ ਗਰਭਵਤੀ ਹੋਣ ਦੀ ਜਾਣਕਾਰੀ ਦਿੱਤੀ ਸੀ।

ਇਹ ਵੀ ਪੜੋ: ਜਲੰਧਰ: ਯੂਟਿਊਬਰ ਦੇ ਘਰ ‘ਤੇ ਗ੍ਰ/ਨੇ.ਡ ਸੁੱਟਣ ਦਾ ਮਾਮਲਾ; ਮੁਲਜ਼ਮ ਦਾ ਐ.ਨਕਾਊਂਟਰ

ਸੀਐਮ ਮਾਨ ਤੇ ਕੇਜਰੀਵਾਲ ਅੱਜ ਲੁਧਿਆਣਾ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦੇ ਕੰਮ ਦਾ ਕਰਨਗੇ ਉਦਘਾਟਨ

0

ਲੁਧਿਆਣਾ, 18 ਮਾਰਚ :ਅੱਜ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ‘ਚ ਸ਼ਾਮਲ ਹੋਣਗੇ। ਫਿਲਹਾਲ ਪਾਰਟੀ ਨੇ ਰੈਲੀ ਦੀ ਸਮਾਂ ਸਾਰਣੀ ਜਾਰੀ ਨਹੀਂ ਕੀਤੀ ਹੈ।ਇਸ ਤੋਂ ਪਹਿਲਾਂ ਉਹ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦੇ ਕੰਮ ਦਾ ਉਦਘਾਟਨ ਕਰਨਗੇ। ਪੁਲੀਸ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੀਐਮ ਮਾਨ ਅਤੇ ਕੇਜਰੀਵਾਲ ਹਸਪਤਾਲ ਦੇ ਵਾਰਡਾਂ ਦਾ ਦੌਰਾ ਵੀ ਕਰਨਗੇ। ਉਹ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਵੀ ਗੱਲਬਾਤ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਅੱਜ ਹੋਵੇਗੀ ਸ਼ੁਰੂ

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਬੀਤੇ ਦਿਨੀ ਵੀ ਲੁਧਿਆਣਾ ਵਿੱਚ ਹੀ ਸਨ। ਉਨ੍ਹਾਂ ਨੇ ਜਵਾਹਰ ਨਗਰ ਕੈਂਪ ਅਤੇ ਹੈਬੋਵਾਲ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨੇ ਕੱਲ੍ਹ ਰੈਡੀਸਨ ਹੋਟਲ ਵਿੱਚ ਕਾਰੋਬਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਮੀਟਿੰਗ ਵਿੱਚ ਉਨ੍ਹਾਂ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

 

 

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਅੱਜ ਹੋਵੇਗੀ ਸ਼ੁਰੂ || Punjab News

0
Version 1.0.0

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਮਕਸਦ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਅੱਜ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰੇਗੀ ਅਤੇ ਉਪਰੰਤ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗੀ। ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਕਾਰਜਸ਼ੀਲ ਪੰਜ ਮੈਂਬਰਾਂ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਜਾਰੀ ਬਿਆਨ ਵਿੱਚ ਕਿਹਾ ਕਿ, ਭਰਤੀ ਸਬੰਧੀ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਸ੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹੋਣ ਜਾ ਰਹੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰਨ ਉਪਰੰਤ ਬਾਹਰ ਗਲਿਆਰੇ ਵਿੱਚ ਆ ਕੇ ਸੁਰੂ ਕੀਤੀ ਜਾਵੇਗੀ ।

ਡਾ: ਚੀਮਾ ਨੇ ਜਤਾਇਆ ਇਤਰਾਜ

ਇਸ ਦੇ ਨਾਲ ਹੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਹੈ। ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ‘ਤੇ ਸਵਾਲ ਚੁੱਕੇ ਹਨ। ਡਾ: ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਦੋ ਕਾਰਜਕਾਰੀ ਮੈਂਬਰਾਂ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋ. ਕ੍ਰਿਪਾਲ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਬਾਕੀ ਦਿੱਲੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਭਰਤੀ ਕਮੇਟੀ ਵੱਲੋਂ ਜਾਰੀ ਕੀਤੇ ਫਾਰਮ ਵਿੱਚ ਕਮੀਆਂ ਵੱਲ ਧਿਆਨ ਦਿਵਾਇਆ ਅਤੇ ਉਨ੍ਹਾਂ ਕਿਹਾ ਕਿ ਫਾਰਮ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵੀ ਪੂਰੀ ਤਰ੍ਹਾਂ ਨਹੀਂ ਲਿਖਿਆ ਗਿਆ।

ਇਹ ਵੀ ਪੜੋ: ਜਲੰਧਰ: ਯੂਟਿਊਬਰ ਦੇ ਘਰ ‘ਤੇ ਗ੍ਰ/ਨੇ.ਡ ਸੁੱਟਣ ਦਾ ਮਾਮਲਾ; ਮੁਲਜ਼ਮ ਦਾ ਐ.ਨਕਾਊਂਟਰ

ਜਲੰਧਰ: ਯੂਟਿਊਬਰ ਦੇ ਘਰ ‘ਤੇ ਗ੍ਰ/ਨੇ.ਡ ਸੁੱਟਣ ਦਾ ਮਾਮਲਾ; ਮੁਲਜ਼ਮ ਦਾ ਐ.ਨਕਾਊਂਟਰ

0
Breaking

ਜਲੰਧਰ, 18 ਮਾਰਚ: ਜਲੰਧਰ ‘ਚ ਅੱਜ ਯਾਨੀ ਮੰਗਲਵਾਰ ਸਵੇਰੇ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ/ਇਨਫਲੂਏਨਸਰ ਅਤੇ ਯੂਟਿਊਬਰ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ਗ੍ਰਨੇਡ ਹਮਲੇ ਦਾ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਪੁਲੀਸ ਨੇ ਮੁਲਜ਼ਮ ਨੂੰ ਯਮੁਨਾਨਗਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਪੁਲੀਸ ’ਤੇ ਫਾਇਰਿੰਗ ਦੀ ਕੋਸ਼ਿਸ਼

ਜਾਣਕਾਰੀ ਮੁਤਾਬਕ ਜਲੰਧਰ ਦੇਹਾਤ ਪੁਲਸ ਨੇ ਰੋਜ਼ਰ ਸੰਧੂ ਦੇ ਘਰ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ‘ਚ ਯਮੁਨਾ ਨਗਰ ਦੇ ਪਿੰਡ ਸ਼ਾਦੀਪੁਰ ਨਿਵਾਸੀ ਹਾਰਦਿਕ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂ ਪੁਲੀਸ ਉਸ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਰਾਜਪੁਰ ਰਸੂਲਪੁਰ ਨੇੜੇ ਲੈ ਕੇ ਗਈ ਤਾਂ ਉਸ ਨੇ ਪੁਲੀਸ ’ਤੇ ਫਾਇਰਿੰਗ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ‘ਚ ਹਾਰਦਿਕ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ।

ਕੈਬਨਿਟ ਮੰਤਰੀ ਧਾਲੀਵਾਲ ਅਤੇ ਈਟੀਓ ਦੀ ਹਾਜਰੀ ਵਿੱਚ ਕਰਮਜੀਤ ਸਿੰਘ ਰਿੰਟੂ ਨੇ ਨਗਰ ਸੁਧਾਰ ਟਰੱਸਟ ਦਾ ਸੰਭਾਲਿਆ ਅਹੁਦਾ

ਦੱਸਿਆ ਜਾ ਰਿਹਾ ਹੈ ਕਿ ਯਮੁਨਾ ਨਗਰ ਦੇ ਸ਼ਾਦੀਪੁਰ ਪਿੰਡ ਦਾ ਰਹਿਣ ਵਾਲਾ ਹਾਰਦਿਕ ਗੈਂਗਸਟਰ ਲਾਰੇਂਸ ਲਈ ਕੰਮ ਕਰਦਾ ਹੈ। ਇਹ ਮੁਕਾਬਲਾ ਰਾਜੇਪੁਰ ਬੱਲਾਂ ਨੇੜੇ ਹੋਇਆ। ਇਸ ਸਥਾਨ ਤੋਂ ਥੋੜ੍ਹੀ ਦੂਰੀ ‘ਤੇ ਇਨਫਲੂਏਨਸਰ ਦਾ ਘਰ ਹੈ, ਜਿੱਥੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।