Home Blog Page 797

ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ, ਪੁੱਛਗਿੱਛ ਜਾਰੀ

0

ਪਟਿਆਲਾ, 17 ਮਾਰਚ 2025 – ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ. ਆਈ. ਟੀ.) ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਹਨ। ਇਸ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਅਗਵਾਈ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਬਿਕਰਮ ਸਿੰਘ ਮਜੀਠੀਆ ਕਈ ਵਾਰ ਐੱਸ. ਆਈ. ਟੀ. ਅੱਗੇ ਪੇਸ਼ ਹੋ ਚੁੱਕੇ ਹਨ ਅਤੇ ਇਕ ਵਾਰ ਫਿਰ ਅੱਜ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: ਮੰਦਰ ‘ਤੇ ਗ੍ਰਨੇਡ ਸੁੱਟਣ ਵਾਲਿਆਂ ਦਾ ਪੁਲਿਸ ਨਾਲ ਮੁਕਾਬਲਾ: ਇੱਕ ਹਮਲਾਵਰ ਢੇਰ, ਦੂਜਾ ਫਰਾਰ

ਦੱਸ ਦਈਏ ਕਿ ਡਰੱਗ ਮਾਮਲੇ ’ਚ ਸਪੈਸ਼ਲ ਜਾਂਚ ਟੀਮ (ਐੱਸਆਈਟੀ) ਨੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ। ਐੱਸਆਈਟੀ ਮੁਖੀ ਡੀਆਈਜੀ ਰੇਂਜ ਰੂਪਨਗਰ ਵੱਲੋਂ ਜਾਰੀ ਨੋਟਿਸ ’ਚ ਬਿਕਰਮਜੀਤ ਸਿੰਘ ਮਜੀਠੀਆ ਨੂੰ 17 ਮਾਰਚ ਸਵੇਰੇ 11 ਵਜੇ ਡੀਆਈਜੀ ਦਫ਼ਤਰ ਪਟਿਆਲਾ ਪੁੱਜਣ ਦਾ ਹੁਕਮ ਦਿੱਤਾ ਗਿਆ ਸੀ।

ਛੋਟੇ ਸਿੱਧੂ ਦੇ ਪਹਿਲੇ ਜਨਮਦਿਨ ਮੌਕੇ ਹਵੇਲੀ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ, ਕੱਟਿਆ ਕੇਕ

0

ਚੰਡੀਗੜ੍ਹ, 17 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਮਾਨਸਾ ਦੇ ਪਿੰਡ ਮੂਸਾ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵੱਡੀ ਗਿਣਤੀ ‘ਚ ਪਹੁੰਚੇ। ਇਸ ਮੌਕੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹਾਜ਼ਰ ਸਨ।

ਦਿੱਤੀਆਂ ਵਧਾਈਆਂ

ਉਨ੍ਹਾਂ ਨੇ ਪਰਿਵਾਰ ਨਾਲ ਕੇਕ ਕੱਟਿਆ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਚੰਨੀ ਨੇ ਕਿਹਾ, ”ਜਦੋਂ ਮੈਂ ਹਵੇਲੀ ਦੇ ਕਮਰੇ ‘ਚ ਪਹੁੰਚਿਆ ਤਾਂ ਸਾਹਮਣੇ ਸਿੱਧੂ ਦੀ ਤਸਵੀਰ ਸੀ। ਮੈਨੂੰ ਲੱਗਾ ਜਿਵੇਂ ਉਹ ਕਹਿ ਰਹੇ ਹੋਣ-ਭਾਈ, ਮੈਂ ਇੱਥੇ ਹੀ ਹਾਂ। ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਛੋਟੇ ਸਿੱਧੂ ਦਾ ਜਨਮ ਦਿਨ ਮਨਾਉਣ ਦਾ ਮੌਕਾ ਮਿਲਿਆ। ਸਾਨੂੰ ਖੁਸ਼ੀ ਹੈ ਕਿ ਸ਼ੁਭਦੀਪ ਨੇ ਪਰਿਵਾਰ ਵਿੱਚ ਆ ਕੇ ਖੁਸ਼ੀਆਂ ਫੈਲਾਈਆਂ ਹਨ।

ਭਾਵੁਕ ਨਜ਼ਰ ਆਏ ਮੂਸੇਵਾਲਾ ਦੇ ਪਿਤਾ

ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਹੀ ਅਸੀਂ ਇਹ ਸਮਾਗਮ ਮਨਾ ਰਹੇ ਹਾਂ। ਵੱਡੇ ਪੁੱਤਰ ਦੀ ਕਮੀ ਕਦੇਪੂਰੀ ਨਹੀਂ ਹੋ ਸਕਦੀ, ਪਰ ਇਸ ਦੇ ਆਉਣ ਨਾਲ ਕੁਝ ਰਾਹਤ ਜ਼ਰੂਰ ਮਿਲੀ ਹੈ। ਸਾਬਕਾ ਮੁੱਖ ਮੰਤਰੀ ਦੇ ਆਉਣ ਨਾਲ ਇਹ ਪਲ ਹੋਰ ਵੀ ਖਾਸ ਹੋ ਗਿਆ ਹੈ।”

NASA ਨੇ Confirm ਕੀਤੀ ਸੁਨੀਤਾ ਵਿਲੀਅਮਜ਼ ਦੀ ਧਰਤੀ ‘ਤੇ ਵਾਪਸੀ ਦੀ ਤਰੀਕ

ਮੰਦਰ ‘ਤੇ ਗ੍ਰਨੇਡ ਸੁੱਟਣ ਵਾਲਿਆਂ ਦਾ ਪੁਲਿਸ ਨਾਲ ਮੁਕਾਬਲਾ: ਇੱਕ ਹਮਲਾਵਰ ਢੇਰ, ਦੂਜਾ ਫਰਾਰ

0

– ਪੁਲਿਸ ਪਾਰਟੀ ਨੂੰ ਦੇਖ ਕੇ ਚਲਾਈ ਗੋਲੀ

ਅੰਮ੍ਰਿਤਸਰ, 17 ਮਾਰਚ 2025 – ਅੰਮ੍ਰਿਤਸਰ ਦੇ ਇੱਕ ਮੰਦਰ ‘ਤੇ ਗ੍ਰਨੇਡ ਸੁੱਟਣ ਵਾਲਿਆਂ ਵਿੱਚੋਂ ਇੱਕ ਨੂੰ ਪੁਲਿਸ ਨੇ ਐਨਕਾਊਂਟਰ ‘ਚ ਢੇਰ ਕਰ ਦਿੱਤਾ ਹੈ। ਅੱਜ ਸੋਮਵਾਰ ਸਵੇਰੇ ਪੁਲਿਸ ਅਤੇ ਹਮਲਾਵਰਾਂ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਦੋਸ਼ੀ ਗੁਰਸਿਦਕ ਉਰਫ਼ ਸਿੱਦੀਕੀ ਮਾਰਿਆ ਗਿਆ, ਜਦੋਂ ਕਿ ਉਸਦਾ ਸਾਥੀ ਵਿਸ਼ਾਲ ਉਰਫ਼ ਚੂਹੀ ਫਰਾਰ ਹੋ ਗਿਆ ਹੈ।

ਪੁਲਿਸ ਨੂੰ ਮਿਲੀ ਖਾਸ ਜਾਣਕਾਰੀ ਦੇ ਆਧਾਰ ‘ਤੇ, ਸੀਆਈਏ ਅਤੇ ਛੇਹਰਟਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਨੂੰ ਫੜਨ ਲਈ ਇੱਕ ਮੁਹਿੰਮ ਚਲਾਈ ਜਿਸ ਦੌਰਾਨ ਇਹ ਮੁਕਾਬਲਾ ਹੋਇਆ। ਐਸਐਚਓ ਛੇਹਰਟਾ ਨੂੰ ਅਪਰਾਧ ਵਿੱਚ ਵਰਤੇ ਗਏ ਮੋਟਰਸਾਈਕਲ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਸਦੀ ਜਾਂਚ ਸ਼ੁਰੂ ਕਰ ਦਿੱਤੀ।

ਪੁੱਛਗਿੱਛ ਦੌਰਾਨ ਗੁਰਸਿਦਕ ਅਤੇ ਵਿਸ਼ਾਲ ਦੇ ਨਾਮ ਸਾਹਮਣੇ ਆਏ। ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਦੋਸ਼ੀ ਰਾਜਾਸਾਂਸੀ ਇਲਾਕੇ ਵਿੱਚ ਘੁੰਮ ਰਹੇ ਹਨ। ਇਸ ਤੋਂ ਬਾਅਦ ਪੁਲਿਸ ਟੀਮਾਂ ਬਣਾਈਆਂ ਗਈਆਂ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ: ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਸਵੇਰੇ ਜਦੋਂ ਪੁਲਿਸ ਨੇ ਮੁਲਜ਼ਮਾਂ ਦੇ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮੋਟਰਸਾਈਕਲ ਛੱਡ ਕੇ ਪੁਲਿਸ ‘ਤੇ ਗੋਲੀਆਂ ਚਲਾਉਣ ਲੱਗ ਪਏ। ਗੋਲੀਬਾਰੀ ਵਿੱਚ ਕਾਂਸਟੇਬਲ ਗੁਰਪ੍ਰੀਤ ਸਿੰਘ ਦੇ ਖੱਬੇ ਹੱਥ ਵਿੱਚ ਗੋਲੀ ਲੱਗੀ, ਜਦੋਂ ਕਿ ਇੱਕ ਗੋਲੀ ਇੰਸਪੈਕਟਰ ਅਮੋਲਕ ਸਿੰਘ ਦੀ ਪੱਗ ਵਿੱਚ ਲੱਗੀ ਅਤੇ ਇੱਕ ਪੁਲਿਸ ਗੱਡੀ ਨੂੰ ਵੀ ਲੱਗੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ ਜਿਸ ਵਿੱਚ ਗੁਰਸਿਦਕ ਗੰਭੀਰ ਜ਼ਖਮੀ ਹੋ ਗਿਆ ਜਦੋਂ ਕਿ ਉਸਦਾ ਸਾਥੀ ਵਿਸ਼ਾਲ ਮੌਕੇ ਤੋਂ ਭੱਜ ਗਿਆ।

ਜ਼ਖਮੀ ਗੁਰਸਿਦਕ ਅਤੇ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਗੁਰਸਿਦਕ ਦੀ ਮੌਤ ਹੋ ਗਈ। ਪੁਲਿਸ ਹੁਣ ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਪਾਕਿਸਤਾਨ ਅਤੇ ਆਈਐਸਆਈ ਨਾਲ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ। ਫਿਲਹਾਲ ਫਰਾਰ ਦੋਸ਼ੀ ਵਿਸ਼ਾਲ ਦੀ ਭਾਲ ਜਾਰੀ ਹੈ ਅਤੇ ਪੁਲਿਸ ਉਸਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

ਅੰਮ੍ਰਿਤਸਰ ਦੇ ਇੱਕ ਮੰਦਰ ‘ਤੇ ਗ੍ਰਨੇਡ ਸੁੱਟਣ ਵਾਲਿਆਂ ਦੀ ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਸੀ। ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਆਏ ਸਨ ਅਤੇ ਉਨ੍ਹਾਂ ਦੇ ਮੋਟਰਸਾਈਕਲ ‘ਤੇ ਝੰਡਾ ਸੀ। ਤਾਂ ਜੋ ਇਹ ਦੋਸ਼ੀ ਹੋਲੇ ਮਹੱਲੇ ਦਾ ਫਾਇਦਾ ਉਠਾ ਕੇ ਪੁਲਿਸ ਹਿਰਾਸਤ ਤੋਂ ਬਚ ਸਕਣ।

ਉਹ ਕੁਝ ਦੇਰ ਮੰਦਰ ਦੇ ਬਾਹਰ ਖੜ੍ਹੇ ਰਹੇ ਅਤੇ ਫਿਰ ਮੰਦਰ ਵੱਲ ਕੁਝ ਸੁੱਟਿਆ। ਜਿਵੇਂ ਹੀ ਉਹ ਉੱਥੋਂ ਭੱਜੇ, ਮੰਦਰ ਵਿੱਚ ਇੱਕ ਵੱਡਾ ਧਮਾਕਾ ਹੋਇਆ। ਉਸ ਸਮੇਂ ਮੰਦਰ ਦੇ ਪੁਜਾਰੀ ਮੁਰਾਰੀ ਲਾਲ ਸ਼ਰਮਾ ਵੀ ਅੰਦਰ ਸੌਂ ਰਹੇ ਸਨ, ਪਰ ਖੁਸ਼ਕਿਸਮਤੀ ਨਾਲ ਉਹ ਵਾਲ-ਵਾਲ ਬਚ ਗਏ। ਉਹ ਰਾਤ ਨੂੰ ਛੇਹਰਟਾ ਪੁਲਿਸ ਸਟੇਸ਼ਨ ਪਹੁੰਚਿਆ ਅਤੇ ਘਟਨਾ ਬਾਰੇ ਜਾਣਕਾਰੀ ਦਿੱਤੀ।

ਮਾਨ ਸਰਕਾਰ ਵੱਲੋਂ ਤਿੰਨ ਸਾਲ ਪੂਰੇ ਹੋਣ ’ਤੇ ਕਾਨੇ ਕਾ ਬਾੜਾ, ਟਾਂਡਾ-ਟਾਂਡੀ ਪਿੰਡਾਂ ਦੇ ਲੋਕਾਂ ਨੂੰ ਵੱਡਾ ਤੋਹਫ਼ਾ

0
Punjab government has appointed three new information commissioners

ਨਵਾਂ ਗਾਉਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਆਪਣੇ ਤਿੰਨ ਸਾਲ ਪੂਰੇ ਹੋਣ ’ਤੇ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਲੱਗਦੇ ਕਾਨੇ ਕਾ ਬਾੜਾ, ਟਾਂਡਾ-ਟਾਂਡੀ ਦੇ ਬਾਸ਼ਿੰਦਿਆਂ ਨੂੰ ਪਟਿਆਲਾ ਕੀ ਰਾਓ ਨਦੀ ’ਤੇ ਪੰਜ ਹਾਈ ਲੈਵਲ ਪੁਲਾਂ ਦੀ ਸ਼ੁਰੂਆਤ ਕਰਵਾ ਕੇ ਵੱਡਾ ਤੋਹਫ਼ਾ ਦਿੱਤਾ ਗਿਆ।

5 ਹਾਈ-ਲੈਵਲ ਪੁੱਲਾਂ ਦੀ ਉਸਾਰੀ ਦੀ ਸ਼ੁਰੂਆਤ

ਐਮ ਐਲ ਏ ਅਨਮੋਲ ਗਗਨ ਮਾਨ ਨੇ ਇਸ 11.22 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਪੰਜ ਪੁੱਲ 10 ਮਹੀਨਿਆਂ ਦੇ ਰਿਕਾਰਡ ਸਮੇਂ ’ਚ ਮੁਕੰਮਲ ਕਰ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਅੱਜ ਪਹਿਲੀ ਵਾਰ ਇਸ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਦੀ ਵੱਡੀ ਤੇ ਚਿਰੋਕਣੀ ਮੰਗ ਪੂਰੀ ਹੋਣ ਦੀ ਆਸ ਬੱਝੀ ਹੈ, ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਪਹਿਲਕਦਮੀ ਸ਼ਲਾਘਾਯੋਗ ਹੈ।

ਲੋਕਾਂ ਨੂੰ ਨਹੀਂ ਆਵੇਗੀ ਮੁਸ਼ਕਿਲ

ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਇਸ ਇਲਾਕੇ ’ਚ ਆਪਣੀ ਚੋਣ ਦੌਰਾਨ ਵੋਟਾਂ ਮੰਗੀਆਂ ਸਨ ਤਾਂ ਉਸ ਮੌਕੇ ਲੋਕਾਂ ਦੀ ਇੱਕੋ ਮੰਗ ਸੀ ਕਿ ਇਸ ਇਲਾਕੇ ਦੇ ਪਛੜੇਪਣ ਨੂੰ ਦੂਰ ਕਰਨ ਲਈ ਨਵਾਂ ਗਾਉਂ ਤੋਂ ਕਾਨੇ ਕਾ ਬਾੜਾ ਅਤੇ ਟਾਂਡਾ-ਟਾਂਡੀ ਸੜ੍ਹਕ ’ਤੇ ਪਟਿਆਲਾ ਕੀ ਰਾਓ ਨਦੀ ’ਤੇ ਇਹ ਪੰਜ ਪੁੱਲ ਜ਼ਰੂਰ ਬਣਾਏ ਜਾਣ। ਉਨ੍ਹਾਂ ਕਿਹਾ ਕਿ ਬਾਰਸ਼ੀ ਮੌਸਮ ਦੌਰਾਨ ਜਦੋਂ ਪਟਿਆਲਾ ਕੀ ਰਾਓ ਨਦੀ ’ਚ ਪਾਣੀ ਦਾ ਵਹਾਅ ਤੇਜ਼ ਹੋ ਜਾਂਦਾ ਹੈ ਤਾਂ ਇਹ ਇਲਾਕਾ ਬਾਕੀ ਜ਼ਿਲ੍ਹੇ ਨਾਲੋਂ ਕੱਟਿਆ ਜਾਂਦਾ ਸੀ ਪਰੰਤੂ ਹੁਣ ਪੁੱਲ ਬਣਨ ਨਾਲ ਲੋਕਾਂ ਨੂੰ ਅਜਿਹੀ ਮੁਸ਼ਕਿਲ ਕਦੇ ਵੀ ਨਹੀਂ ਆਵੇਗੀ। ਇਹ ਪੰਜ ਪੁੱਲ ਸਵਾ ਕਿਲੋਮੀਟਰ ਦੇ ਨਦੀ ਦੇ ਵਹਾਅ ਦਰਮਿਆਨ ਵੱਖ-ਵੱਖ ਥਾਂਵਾਂ ’ਤੇ ਬਣਾਏ ਜਾ ਰਹੇ ਹਨ।

ਭਾਰ ਘਟਾਉਣ ਦੇ ਨਾਲ-ਨਾਲ ਇਨ੍ਹਾਂ ਸਮੱਸਿਆਵਾਂ ‘ਚ ਵੀ ਬਹੁਤ ਫਾਇਦੇਮੰਦ ਹੈ ਗ੍ਰੀਨ ਟੀ

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

0

– ਬ੍ਰਿਸਬੇਨ ਨਦੀ ਚੋਂ ਮਿਲੀ ਲਾਸ਼, ਪਰਿਵਾਰ ਕਰ ਰਿਹਾ ਜਾਂਚ ਦੀ ਮੰਗ
– ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ਸੀ 23 ਸਾਲਾ ਦਮਨਪ੍ਰੀਤ ਸਿੰਘ
– ਸਦਮੇ ‘ਚ ਡੁੱਬਾ ਪਰਿਵਾਰ, ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਮੰਗ
– ਸੰਤ ਸੀਚੇਵਾਲ ਤੋਂ ਵੀ ਲਗਾਈ ਮਦਦ ਦੀ ਗੁਹਾਰ

ਸੁਲਤਾਨਪੁਰ ਲੋਧੀ 17 ਮਾਰਚ 2025: ਆਸਟਰੇਲੀਆ ਦੇ ਬ੍ਰਿਸਬੇਨ ਤੋਂ ਬੇਹਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਮੌਤ ਦਾ ਮਾਮਲਾ ਸਾਹਮਣੇ ਆਇਆ। ਨੌਜਵਾਨ ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ਸੀ। ਜੋ ਕਰੀਬ ਸੱਤ ਸਾਲ ਪਹਿਲਾਂ ਆਸਟਰੇਲੀਆ ਗਿਆ ਸੀ। ਪਰਿਵਾਰ ਸਦਮੇ ਦੇ ਵਿੱਚ ਹੈ, ਪਰਿਵਾਰ ਵੱਲੋਂ ਮ੍ਰਿਤਕ ਦਮਨ ਪ੍ਰੀਤ ਸਿੰਘ (23) ਦੀ ਲਾਸ਼ ਨੂੰ ਭਾਰਤ ਲਿਆਉਣ ਦੇ ਲਈ ਵਿਦੇਸ਼ ਮੰਤਰਾਲੇ ਅਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਗੁਹਾਰ ਲਗਾਈ ਜਾ ਰਹੀ ਹੈ। ਦੱਸ ਦਈਏ ਕਿ ਮ੍ਰਿਤਕ ਦਮਨਪ੍ਰੀਤ ਸਿੰਘ ਅਜੇ ਕੁਵਾਰਾ ਸੀ ਅਤੇ ਉਸ ਦੀਆਂ ਤਿੰਨ ਭੈਣਾਂ ਅਤੇ ਇੱਕ ਹੋਰ ਭਰਾ ਹੈ। ਜਿਨਾਂ ਦਾ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ; ਜਲੰਧਰ ਗ੍ਰਨੇਡ ਹਮਲਾ: ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਦਾਅਵੇ ਤੋਂ ਬਾਅਦ ਕੀ ਹੁਣ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ ਕੇਂਦਰ ? – ਕੰਗ

ਮ੍ਰਿਤਕ ਨੌਜਵਾਨ ਦੇ ਪਿਤਾ ਜਗਜੀਤ ਸਿੰਘ ਸਪੁੱਤਰ ਕਰਤਾਰ ਸਿੰਘ ਵਾਸੀ ਪੰਡੋਰੀ ਮੁਹੱਲਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਆਸਟ੍ਰੇਲੀਆ ‘ਚ 15 ਮਾਰਚ 2025 ਨੂੰ ਬ੍ਰਿਸਬੇਨ ਨਦੀ ਦੇ ਵਿੱਚੋਂ ਉਸਦੇ ਬੇਟੇ ਦੀ ਮ੍ਰਿਤਕ ਦੇਹ ਮਿਲੀ ਹੈ। ਜਿਸਦੀ ਜਾਣਕਾਰੀ ਉੱਥੋਂ ਦੀ Sandgate police ਵੱਲੋ ਉੱਥੇ ਰਹਿ ਰਹੀ ਉਸਦੀ ਭੈਣ ਅਮਨਦੀਪ ਨੂੰ ਦਿੱਤੀ ਗਈ। ਹੁਣ ਉਸਦੀ ਮ੍ਰਿਤਕ ਦੇਹ ਉੱਥੋਂ ਦੀ ਪੁਲਿਸ ਕੋਲ ਹੈ। ਇਸ ਖਬਰ ਨੇ ਸਾਡੇ ਪੂਰੇ ਪਰਿਵਾਰ ਨੂੰ ਸਦਮੇ ਵਿੱਚ ਧੱਕ ਦਿੱਤਾ ਹੈ।

ਉਨ੍ਹਾਂ ਨੇ ਸੰਤ ਸੀਚੇਵਾਲ ਪਾਸੋ ਮੰਗ ਕੀਤੀ ਹੈ, ਉਸਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਿਸ ਮੰਗਵਾਉਣ ਵਿੱਚ ਸਾਡੀ ਮਦਦ ਕੀਤੀ ਜਾਵੇ। ਤਾਂ ਜੋ ਅਸੀ ਉਸਦੀ ਅੰਤਿਮ ਰਸਮਾਂ ਇੱਥੇ ਭਾਰਤੀ ਰੀਤੀ ਰਿਵਾਜਾਂ ਮੁਤਾਬਿਕ ਕਰ ਸਕੀਏ।

ਜਾਣਕਾਰੀ ਅਨੁਸਾਰ ਤਕਰੀਬਨ ਸੱਤ ਸਾਲ ਪਹਿਲਾਂ ਦਮਨਪ੍ਰੀਤ ਸਿੰਘ ਨਰਸਿੰਗ ਦਾ ਕੋਰਸ ਕਰਨ ਲਈ ਆਸਟਰੇਲੀਆ ਗਿਆ ਸੀ। ਜਿੱਥੇ ਉਸਨੇ ਪਹਿਲਾਂ ਤਿੰਨ ਸਾਲ ਦਾ ਡਿਪਲੋਮਾ ਕੀਤਾ ਅਤੇ ਦੋ ਸਾਲ ਦੀ ਡਿਗਰੀ ਕੀਤੀ ਤੇ ਹੁਣ ਸਰਵਿਸ ਕਰ ਰਿਹਾ ਸੀ। ਅਚਾਨਕ ਇਹ ਦੁਖਦਾਈ ਘਟਨਾ ਵਾਪਰਦੀ ਹੈ ਤੇ ਉਸਦੀ ਲਾਸ਼ ਨਦੀ ਵਿੱਚੋਂ ਮਿਲਦੀ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗ ਰਿਹਾ, ਆਸਟਰੇਲੀਅਨ ਪੁਲਿਸ ਮਾਮਲੇ ਦੀ ਇਨਕੁਆਇਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਡਿਊਟੀ ਤੋਂ ਵਾਪਸ ਪਰਤ ਕੇ ਆਪਣੇ ਭੈਣ ਨੂੰ ਮਿਲਣ ਜਾ ਰਿਹਾ ਸੀ ਜਦ ਉਸਦਾ ਫੋਨ ਲੰਮੇ ਸਮੇਂ ਤੱਕ ਸਵਿਚ ਆਫ ਆਇਆ ਤਾਂ ਉਸ ਦੀ ਭੈਣ ਨੇ ਮਾਮਲੇ ਦੀ ਜਾਣਕਾਰੀ ਸਥਾਨਕ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ਨੂੰ ਪਤਾ ਲੱਗਿਆ ਕਿ ਉਸ ਦੀ ਲਾਸ਼ ਨਦੀ ਵਿੱਚੋਂ ਮਿਲੀ ਹੈ।

ਜਲੰਧਰ ਗ੍ਰਨੇਡ ਹਮਲਾ: ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਦਾਅਵੇ ਤੋਂ ਬਾਅਦ ਕੀ ਹੁਣ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ ਕੇਂਦਰ ? – ਕੰਗ

0

-ਸ਼ਹਿਜ਼ਾਦ ਭੱਟੀ ਵੱਲੋਂ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਪਾਕਿਸਤਾਨ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਾ ਹੈ, ਉਸ ਨੂੰ ਦਿੱਕਤ ਹੈ ਕਿ ਪੰਜਾਬ ਵਿੱਚ ਨਸ਼ਾ ਕਿਉਂ ਖ਼ਤਮ ਹੋ ਰਿਹਾ ਹੈ – ਮਲਵਿੰਦਰ ਸਿੰਘ ਕੰਗ
– ਸ਼ਹਿਜ਼ਾਦ ਭੱਟੀ ਵੱਲੋਂ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਪਾਕਿਸਤਾਨ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਾ ਹੈ,ਉਸ ਨੂੰ ਦਿੱਕਤ ਹੈ ਕਿ ਪੰਜਾਬ ਵਿੱਚ ਨਸ਼ਾ ਕਿਉਂ ਖ਼ਤਮ ਹੋ ਰਿਹਾ ਹੈ – ਮਲਵਿੰਦਰ ਸਿੰਘ ਕੰਗ
– ਕੰਗ ਨੇ ਬੀਜੇਪੀ ‘ਤੇ ਚੁੱਕੇ ਸਵਾਲ, ਕਿਹਾ- ਗੁਜਰਾਤ ਦੀ ਭਾਜਪਾ ਸਰਕਾਰ ਨੇ ਲਾਰੇਂਸ ਬਿਸ਼ਨੋਈ ਨੂੰ ਜਵਾਈ ਵਾਂਗ ਸਾਬਰਮਤੀ ਜੇਲ੍ਹ੍ਹ ‘ਚ ਰੱਖਿਆ ਹੈ, ਇਸ ‘ਤੇ ਜਵਾਬ ਦੇਣਾ ਚਾਹੀਦਾ ਹੈ
– ਭਾਜਪਾ ਅਤੇ ਪਾਕਿਸਤਾਨ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ, ਕਾਮਯਾਬ ਨਹੀਂ ਹੋਣਗੇ, ਨਸ਼ਿਆਂ ਵਿਰੁੱਧ ਸਾਡੀ ਲੜਾਈ ਜਾਰੀ ਰਹੇਗੀ – ਕੰਗ

ਚੰਡੀਗੜ੍ਹ, 17 ਮਾਰਚ 2025 – ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਾਕਿਸਤਾਨ ਇਸ ਗੱਲ ਤੋਂ ਚਿੰਤਤ ਹੈ ਕਿ ਪੰਜਾਬ ‘ਚ ਨਸ਼ਾ ਕਿਉਂ ਖ਼ਤਮ ਹੋ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲੋਂ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਹੈ। ਇਸ ਤੋਂ ਪਾਕਿਸਤਾਨ ਦੀ ਸਾਜ਼ਿਸ਼ ਸਾਫ਼ ਜ਼ਾਹਿਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਵਾਈ ਕਾਰਨ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦਾ ਵਪਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਕਾਰਨ ਉਹ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ।

ਕੰਗ ਨੇ ਇਸ ਮਾਮਲੇ ‘ਤੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਸ਼ਹਿਜ਼ਾਦ ਭੱਟੀ ਉਹੀ ਵਿਅਕਤੀ ਹੈ ਜਿਸ ਦੀ ਲਾਰੇਂਸ ਬਿਸ਼ਨੋਈ ਨਾਲ ਵੀਡੀਓ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ। ਇਸ ਲਈ ਭਾਜਪਾ ਆਗੂਆਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਗੁਜਰਾਤ ਸਰਕਾਰ ਨੇ ਲਾਰੇਂਸ ਬਿਸ਼ਨੋਈ ਨੂੰ ਜਵਾਈ ਵਾਂਗ ਸਾਬਰਮਤੀ ਜੇਲ੍ਹ ਵਿੱਚ ਕਿਉਂ ਰੱਖਿਆ ਹੈ ?

ਇਹ ਵੀ ਪੜ੍ਹੋ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਪਾਕਿਸਤਾਨ ਬੌਖਲਾਇਆ: ਟੁੱਟ ਰਿਹਾ ਹੈ ਨਸ਼ਿਆਂ ਦਾ ਗੱਠਜੋੜ, ਇਸ ਗੱਲ ਤੋਂ ਚਿੰਤਤ ਹੈ ਗੁਆਂਢੀ ਮੁਲਕ – ਮੀਤ ਹੇਅਰ

ਕੰਗ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਲਾਰੇਂਸ ਬਿਸ਼ਨੋਈ ਨੂੰ ਆਪਣੀ ਰਾਜਨੀਤੀ ਲਈ ਵਰਤਦੀ ਹੈ ਅਤੇ ਬਦਲੇ ਵਿੱਚ ਉਨ੍ਹਾਂ ਨੂੰ ਜੇਲ੍ਹ ਵਿੱਚ ਸਰਕਾਰੀ ਸੁਰੱਖਿਆ ਅਤੇ ਹੋਟਲ ਵਰਗੀ ਸਹੂਲਤਾਂ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਭਾਜਪਾ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਚਾਲੇ ਕੀ ਰਿਸ਼ਤਾ ਹੈ।

ਕੰਗ ਨੇ ਭਾਜਪਾ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਜਿਸ ਨੂੰ ਉਸ ਨੇ ਗੁਜਰਾਤ ‘ਚ ਮਹਿਮਾਨ ਵਜੋਂ ਰੱਖਿਆ ਹੋਇਆ ਹੈ, ਨਾਲ ਜੁੜੇ ਲੋਕ ਪੰਜਾਬ ‘ਚ ਹਮਲੇ ਕਰਵਾ ਕੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਆਗੂਆਂ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਕੀ ਭਾਜਪਾ ਆਪਣੀ ਘਟੀਆ ਰਾਜਨੀਤੀ ਲਈ ਪੰਜਾਬ ਵਿੱਚ ਅਜਿਹੇ ਹਮਲੇ ਕਰਵਾ ਰਹੀ ਹੈ?

ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਤੋਂ ਲੱਗਦਾ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਾਂ ਕੋਈ ਹੋਰ ਪਾਰਟੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਮੁਹਿੰਮ ਨਹੀਂ ਰੁਕੇਗੀ। ਪਾਕਿਸਤਾਨ ਹੋਵੇ ਜਾਂ ਭਾਜਪਾ, ਅਸੀਂ ਕਿਸੇ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।

ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੀਂ ਨਸ਼ਿਆਂ ਦੇ ਖਾਤਮੇ ਦਾ ਪ੍ਰਣ ਲਿਆ ਹੈ ਅਤੇ ਇਹ ਪੰਜਾਬ ਸਰਕਾਰ ਦਾ ਸੂਬੇ ਦੇ ਲੋਕਾਂ ਨਾਲ ਵਾਅਦਾ ਹੈ ਅਤੇ ਅਸੀਂ ਇਸ ਨੂੰ ਪੂਰਾ ਕਰਾਂਗੇ।

ਭਾਰ ਘਟਾਉਣ ਦੇ ਨਾਲ-ਨਾਲ ਇਨ੍ਹਾਂ ਸਮੱਸਿਆਵਾਂ ‘ਚ ਵੀ ਬਹੁਤ ਫਾਇਦੇਮੰਦ ਹੈ ਗ੍ਰੀਨ ਟੀ || Health Tips

0

ਨਵੀ ਦਿੱਲੀ: ਗ੍ਰੀਨ ਟੀ ਪੀਣ ਨਾਲ ਨਾ ਸਿਰਫ ਭਾਰ ਘੱਟ ਹੁੰਦਾ ਹੈ, ਸਗੋਂ ਇਸ ਦੇ ਸਿਹਤ ਲਈ ਹੋਰ ਵੀ ਕਈ ਫਾਇਦੇ ਹੁੰਦੇ ਹਨ। ਗ੍ਰੀਨ ਟੀ ਵਿਚ ਵਿਟਾਮਿਨ ਏ, ਵਿਟਾਮਿਨ ਈ, ਵਿਟਾਮਿਨ ਬੀ 5, ਪੋਲੀਫੇਨੋਲ, ਮੈਂਗਨੀਜ਼, ਪੋਟਾਸ਼ੀਅਮ, ਕਾਪਰ, ਆਇਰਨ, ਆਕਸੀਡੈਂਟ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।ਆਓ ਜਾਣਦੇ ਹਾਂ ਗ੍ਰੀਨ ਟੀ ਪੀਣ ਦੇ ਕੀ ਫਾਇਦੇ ਹਨ-

ਇਮਿਊਨਿਟੀ ਵਧਾਵੇ

ਜੇਕਰ ਤੁਹਾਡੀ ਇਮਿਊਨਿਟੀ ਕਮਜ਼ੋਰ ਹੈ ਤਾਂ ਗਰੀਨ ਟੀ ਦਾ ਸੇਵਨ ਜ਼ਰੂਰ ਕਰੋ। ਗ੍ਰੀਨ ਟੀ ਇਮਿਊਨਿਟੀ ਨੂੰ ਮਜ਼ਬੂਤ ​​ਕਰਦੀ ਹੈ। ਜਿਸ ਕਾਰਨ ਤੁਸੀਂ ਆਸਾਨੀ ਨਾਲ ਕਿਸੇ ਵੀ ਬੀਮਾਰੀ ਦਾ ਸ਼ਿਕਾਰ ਨਹੀਂ ਹੁੰਦੇ।

ਤਣਾਅ ਤੋਂ ਛੁਟਕਾਰਾ

ਗ੍ਰੀਨ ਟੀ ਵਿਚ ਮੌਜੂਦ ਐਂਟੀਆਕਸੀਡੈਂਟ ਪੋਲੀਫੇਨੋਲ ਸਰੀਰ ਦੇ ਹਾਰਮੋਨਸ ਨੂੰ ਸੰਤੁਲਿਤ ਕਰਦਾ ਹੈ। ਜੇਕਰ ਤੁਸੀਂ ਬਹੁਤ ਜ਼ਿਆਦਾ ਤਣਾਅ ਵਿੱਚ ਹੋ ਤਾਂ ਤੁਹਾਨੂੰ ਇਸ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ।

ਵਜ਼ਨ ਘਟਾਵੇ

ਗਰੀਨ ਟੀ ‘ਚ ਪੌਲੀਫੇਨੋਲ ਪਾਇਆ ਜਾਂਦਾ ਹੈ, ਜੋ ਸਰੀਰ ਦੇ ਮੈਟਾਬੋਲਿਜ਼ਮ ਨੂੰ ਮਜ਼ਬੂਤ ​​ਬਣਾਉਂਦਾ ਹੈ। ਇਸ ਵਿੱਚ ਚਰਬੀ ਅਤੇ ਕਾਰਬੋਹਾਈਡਰੇਟ ਨਹੀਂ ਹੁੰਦੇ ਹਨ। ਗ੍ਰੀਨ ਟੀ ਸਿਰਫ ਪਹਿਲਾਂ ਤੋਂ ਬਣੀ ਫੈਟ ਨੂੰ ਹੀ ਘੱਟ ਕਰਨ ਦਾ ਕੰਮ ਨਹੀਂ ਕਰਦੀ ਸਗੋਂ ਇਹ ਚਰਬੀ ਨੂੰ ਬਣਨ ਤੋਂ ਰੋਕਣ ਦਾ ਕੰਮ ਵੀ ਕਰਦੀ ਹੈ।

ਦਿਲ ਲਈ ਫਾਇਦੇਮੰਦ

ਗ੍ਰੀਨ ਟੀ ਖਰਾਬ ਕੋਲੈਸਟ੍ਰਾਲ ਨੂੰ ਕੰਟਰੋਲ ਕਰਨ ਅਤੇ ਚੰਗੇ ਕੋਲੈਸਟ੍ਰੋਲ ਨੂੰ ਵਧਾਉਣ ਵਿਚ ਮਦਦ ਕਰਦੀ ਹੈ, ਇਸ ਦਾ ਨਿਯਮਤ ਸੇਵਨ ਕਰਨ ਨਾਲ ਬੀਪੀ ਨਿਯਮਤ ਰਹਿੰਦਾ ਹੈ। ਨਾਲ ਹੀ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਜਾਂਦਾ ਹੈ।

NASA ਨੇ Confirm ਕੀਤੀ ਸੁਨੀਤਾ ਵਿਲੀਅਮਜ਼ ਦੀ ਧਰਤੀ ‘ਤੇ ਵਾਪਸੀ ਦੀ ਤਰੀਕ

 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਪਾਕਿਸਤਾਨ ਬੌਖਲਾਇਆ: ਟੁੱਟ ਰਿਹਾ ਹੈ ਨਸ਼ਿਆਂ ਦਾ ਗੱਠਜੋੜ, ਇਸ ਗੱਲ ਤੋਂ ਚਿੰਤਤ ਹੈ ਗੁਆਂਢੀ ਮੁਲਕ – ਮੀਤ ਹੇਅਰ

0

– ਪੰਜਾਬ ਵਿੱਚ ਟੁੱਟ ਰਿਹਾ ਹੈ ਨਸ਼ਿਆਂ ਦਾ ਗੱਠਜੋੜ, ਪਾਕਿਸਤਾਨ ਇਸ ਗੱਲ ਤੋਂ ਚਿੰਤਤ ਹੈ, ਅੱਜ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਨੂੰ ਚੁੱਕਣ ਵਾਲਾ ਕੋਈ ਨਹੀਂ – ਹੇਅਰ
– ਇਹ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਹੈ, ਪੰਜਾਬ ਅਤੇ ਪਾਕਿਸਤਾਨ ਵਿਚਾਲੇ 500 ਕਿੱਲੋਮੀਟਰ ਦੀ ਸਰਹੱਦ ਲਗਦੀ ਹੈ, ਪਰ ਨਸ਼ਿਆਂ ਦੀ ਸਪਲਾਈ ਰੋਕਣ ਦਾ ਕੋਈ ਪ੍ਰਬੰਧ ਨਹੀਂ – ਮੀਤ ਹੇਅਰ
– ਹੇਅਰ ਨੇ ਬੀਜੇਪੀ ‘ਤੇ ਚੁੱਕੇ ਸਵਾਲ, ਕਿਹਾ- ਹਾਲ ਹੀ ‘ਚ ਸ਼ਹਿਜ਼ਾਦ ਭੱਟੀ ਦਾ ਲਾਰੇਂਸ ਬਿਸ਼ਨੋਈ ਦਾ ਵੀਡੀਓ ਹੋਇਆ ਸੀ ਵਾਇਰਲ, ਕੀ ਦੇਸ਼ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ

ਚੰਡੀਗੜ੍ਹ, 17 ਮਾਰਚ 2025 – ਜਲੰਧਰ ਦੇ ਰਸੂਲਪੁਰ ‘ਚ ਹੋਏ ਗ੍ਰਨੇਡ ਹਮਲੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ। ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤੋਂ ਪ੍ਰੇਸ਼ਾਨ ਹੋ ਗਿਆ ਹੈ। ਇਸੇ ਲਈ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ‘ਚ ਨਸ਼ਿਆਂ ਦਾ ਗੱਠਜੋੜ ਤੋੜ ਰਹੀ ਹੈ ਅਤੇ ਇਸ ਨਾਲ ਪਾਕਿਸਤਾਨ ਦੇ ਡਰੱਗ ਮਾਫ਼ੀਆ ਨੂੰ ਤਕਲੀਫ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ਿਆਂ ਨੂੰ ਇਸ ਪਾਸੇ ਉਠਾਉਣ ਵਾਲਾ ਕੋਈ ਨਹੀਂ ਹੈ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

‘ਆਪ’ ਸਾਂਸਦ ਨੇ ਕਿਹਾ ਕਿ ਇਹ ਘਟਨਾ ਸਿਰਫ਼ ਪੰਜਾਬ ਦੀ ਨਹੀਂ ਸਗੋਂ ਕੌਮੀ ਸੁਰੱਖਿਆ ਦੀ ਹੈ। ਪੰਜਾਬ ਅਤੇ ਪਾਕਿਸਤਾਨ ਦੀ 500 ਕਿੱਲੋਮੀਟਰ ਦੀ ਸਰਹੱਦ ਸਾਂਝੀ ਹੈ, ਪਰ ਕੇਂਦਰੀ ਏਜੰਸੀਆਂ ਵੱਲੋਂ ਨਸ਼ਿਆਂ ਦੀ ਸਪਲਾਈ ਨੂੰ ਕਾਬੂ ਕਰਨ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ ਹਨ। ਇਹ ਬੇਹੱਦ ਮੰਦਭਾਗਾ ਹੈ।

ਮੀਤ ਹੇਅਰ ਨੇ ਭਾਜਪਾ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਹਾਲ ਹੀ ‘ਚ ਸ਼ਹਿਜ਼ਾਦ ਭੱਟੀ ਅਤੇ ਲਾਰੇਂਸ ਬਿਸ਼ਨੋਈ ਵਿਚਾਲੇ ਗੱਲਬਾਤ ਦਾ ਵੀਡੀਓ ਵਾਇਰਲ ਹੋਇਆ ਸੀ ਅਤੇ ਭਾਜਪਾ ਨੇ ਉਨ੍ਹਾਂ ਨੂੰ ਗੁਜਰਾਤ ਦੀ ਸਾਬਰਮਤੀ ਜੇਲ ‘ਚ ਮਹਿਮਾਨ ਵਜੋਂ ਰੱਖਿਆ ਹੋਇਆ ਹੈ। ਪਰ ਕੀ ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ ?

NASA ਨੇ Confirm ਕੀਤੀ ਸੁਨੀਤਾ ਵਿਲੀਅਮਜ਼ ਦੀ ਧਰਤੀ ‘ਤੇ ਵਾਪਸੀ ਦੀ ਤਰੀਕ

0

ਨਵੀ ਦਿੱਲੀ, 17 ਮਾਰਚ: ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ‘ਤੇ 9 ਮਹੀਨਿਆਂ ਤੋਂ ਫਸੇ ਪੁਲਾੜ ਯਾਤਰੀ ਬੁਚ ਵਿਲਮੋਰ ਅਤੇ ਸੁਨੀਤਾ ਵਿਲੀਅਮਸ ਆਖਰਕਾਰ ਧਰਤੀ ‘ਤੇ ਵਾਪਸ ਆਉਣ ਜਾ ਰਹੇ ਹਨ। ਨਾਸਾ ਨੇ ਦੋਹਾਂ ਦੀ ਧਰਤੀ ‘ਤੇ ਵਾਪਸੀ ਦੀ ਤਰੀਕ ਦੀ ਪੁਸ਼ਟੀ ਕਰ ਦਿੱਤੀ ਹੈ। ਨਾਸਾ ਨੇ ਕਿਹਾ ਕਿ ਦੋਵੇਂ ਪੁਲਾੜ ਯਾਤਰੀ ਮੰਗਲਵਾਰ 18 ਮਾਰਚ ਦੀ ਸ਼ਾਮ ਨੂੰ ਧਰਤੀ ‘ਤੇ ਵਾਪਸ ਆਉਣ ਵਾਲੇ ਹਨ।

5 ਜੂਨ ਨੂੰ ਹੋਏ ਸਨ ਰਵਾਨਾ

ਮੰਨਿਆ ਜਾ ਰਿਹਾ ਹੈ ਕਿ ਦੋਵਾਂ ਨੂੰ ਅਮਰੀਕਾ ਦੇ ਫਲੋਰੀਡਾ ਦੇ ਤੱਟ ਦੇ ਕੋਲ ਉਤਾਰਿਆ ਜਾਵੇਗਾ। ਨਾਸਾ ਨੇ ਪੁਸ਼ਟੀ ਕੀਤੀ ਹੈ ਕਿ ਨਾਸਾ ਸਪੇਸਐਕਸ ਕਰੂ-9 ਮਿਸ਼ਨ ਦੀ ਵਾਪਸੀ ਦਾ ਲਾਈਵ ਕਵਰੇਜ ਵੀ ਕਰੇਗਾ। ਇਹ ਸੋਮਵਾਰ, 17 ਮਾਰਚ ਨੂੰ ਪੂਰਬੀ ਸਮੇਂ ਅਨੁਸਾਰ ਰਾਤ 10:45 ਵਜੇ ਸ਼ੁਰੂ ਹੋਵੇਗਾ (18 ਮਾਰਚ IST ਸਵੇਰੇ 8:30 ਵਜੇ)। ਪੁਲਾੜ ਯਾਤਰੀ 18 ਮਾਰਚ (19 ਮਾਰਚ IST) ਨੂੰ ਲਗਭਗ 5:57 ਵਜੇ ਫਲੋਰੀਡਾ ਦੇ ਤੱਟ ਤੇ ਉਤਰਨਗੇ। ਦੱਸ ਦਈਏ ਕਿ ਬੁਚ ਵਿਲਮੋਰ ਅਤੇ ਸੁਨੀਤਾ ਵਿਲੀਅਮਜ਼ 5 ਜੂਨ ਨੂੰ ਬੋਇੰਗ ਦੇ ਨਵੇਂ ਸਟਾਰਲਾਈਨਰ ਕੈਪਸੂਲ ਵਿੱਚ ਪੁਲਾੜ ਲਈ ਰਵਾਨਾ ਹੋਏ ਸਨ। ਦੋਵਾਂ ਨੇ ਇਕ ਹਫ਼ਤਾ ਉੱਥੇ ਰਹਿਣਾ ਸੀ। ਹਾਲਾਂਕਿ ਜਹਾਜ਼ ‘ਚ ਖਰਾਬੀ ਕਾਰਨ ਦੋਵੇਂ ਕਰੀਬ 9 ਮਹੀਨਿਆਂ ਤੋਂ ਉੱਥੇ ਫਸੇ ਹੋਏ ਹਨ।

ਅੱਜ ਲੁਧਿਆਣਾ ਪੁੱਜਣਗੇ ਅਰਵਿੰਦ ਕੇਜਰੀਵਾਲ ਅਤੇ CM ਮਾਨ, ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ

ਅੱਜ ਲੁਧਿਆਣਾ ਪੁੱਜਣਗੇ ਅਰਵਿੰਦ ਕੇਜਰੀਵਾਲ ਅਤੇ CM ਮਾਨ, ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ

0

ਚੰਡੀਗੜ੍ਹ, 17 ਮਾਰਚ: ‘ਆਪ’ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 18 ਮਾਰਚ ਨੂੰ ਇਨਡੋਰ ਸਟੇਡੀਅਮ ‘ਚ ਰੈਲੀ ਹੈ। ਕੱਲ੍ਹ ਉਹ ਖੁਦ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਅੱਜ ਕੇਜਰੀਵਾਲ ਅਤੇ ਭਗਵੰਤ ਮਾਨ ਲੁਧਿਆਣਾ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਕਾਰੋਬਾਰੀਆਂ ਨਾਲ ਉਨ੍ਹਾਂ ਦੇ ਕਾਰੋਬਾਰ ਵਿਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਚਰਚਾ ਕਰਾਂਗੇ। ਹਲਕਾ ਪੱਛਮੀ ਵਿੱਚ ਕੁਝ ਮਹੀਨਿਆਂ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਕੇਜਰੀਵਾਲ ਅਤੇ ਮਾਨ ਅੱਜ ਵਿਧਾਇਕਾਂ ਨਾਲ ਮੀਟਿੰਗ ਵੀ ਕਰਨਗੇ। ਅੱਜ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਚਰਚਾ ਹੋਵੇਗੀ।

ਹੋਟਲ ਰੈਡੀਸਨ ਵਿਖੇ ਹੋਵੇਗੀ ਮੀਟਿੰਗ

ਸਾਹਮਣੇ ਆਈ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਹੋਟਲ ਰੈਡੀਸਨ ਵਿਖੇ ਕਾਰੋਬਾਰੀਆਂ ਨਾਲ ਮੀਟਿੰਗ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ। ਲਗਭਗ 400 ਕਾਰੋਬਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਦੋਵੇਂ ਆਗੂ ਇੱਥੇ ਸਨਅਤ ਅਤੇ ਵਪਾਰ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨਗੇ ਅਤੇ ਵਪਾਰੀਆਂ ਨਾਲ ਸਲਾਹ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।ਜਿਨ੍ਹਾਂ ਵਪਾਰੀਆਂ ਦੀਆਂ ਸਮੱਸਿਆਵਾਂ ਮਾਮੂਲੀ ਹਨ, ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਜਾਵੇਗਾ। ਜੋ ਵੀ ਮੁੱਦਾ ਲੰਬਾ ਸਮਾਂ ਲਵੇਗਾ ਜਾਂ ਕਾਨੂੰਨੀ ਪ੍ਰਕਿਰਿਆ ਨਾਲ ਸਬੰਧਤ ਹੈ, ਸਰਕਾਰ ਉਸ ਨੂੰ ਨੋਟ ਕਰੇਗੀ ਅਤੇ ਜਲਦੀ ਤੋਂ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰੇਗੀ।

PM ਮੋਦੀ ਅੱਜ ਕਰਨਗੇ ‘ਰਾਇਸੀਨਾ ਡਾਇਲਾਗ’ ਦਾ ਉਦਘਾਟਨ, ਕਈ ਦੇਸ਼ਾਂ ਦੇ ਵਿਦੇਸ਼ ਮੰਤਰੀ ਕਰਨਗੇ ਸ਼ਿਰਕਤ