Home Blog Page 798

ਅੱਜ ਲੁਧਿਆਣਾ ਪੁੱਜਣਗੇ ਅਰਵਿੰਦ ਕੇਜਰੀਵਾਲ ਅਤੇ CM ਮਾਨ, ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ

0

ਚੰਡੀਗੜ੍ਹ, 17 ਮਾਰਚ: ‘ਆਪ’ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 18 ਮਾਰਚ ਨੂੰ ਇਨਡੋਰ ਸਟੇਡੀਅਮ ‘ਚ ਰੈਲੀ ਹੈ। ਕੱਲ੍ਹ ਉਹ ਖੁਦ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਅੱਜ ਕੇਜਰੀਵਾਲ ਅਤੇ ਭਗਵੰਤ ਮਾਨ ਲੁਧਿਆਣਾ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਕਾਰੋਬਾਰੀਆਂ ਨਾਲ ਉਨ੍ਹਾਂ ਦੇ ਕਾਰੋਬਾਰ ਵਿਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਚਰਚਾ ਕਰਾਂਗੇ। ਹਲਕਾ ਪੱਛਮੀ ਵਿੱਚ ਕੁਝ ਮਹੀਨਿਆਂ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਕੇਜਰੀਵਾਲ ਅਤੇ ਮਾਨ ਅੱਜ ਵਿਧਾਇਕਾਂ ਨਾਲ ਮੀਟਿੰਗ ਵੀ ਕਰਨਗੇ। ਅੱਜ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਚਰਚਾ ਹੋਵੇਗੀ।

ਹੋਟਲ ਰੈਡੀਸਨ ਵਿਖੇ ਹੋਵੇਗੀ ਮੀਟਿੰਗ

ਸਾਹਮਣੇ ਆਈ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਹੋਟਲ ਰੈਡੀਸਨ ਵਿਖੇ ਕਾਰੋਬਾਰੀਆਂ ਨਾਲ ਮੀਟਿੰਗ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ। ਲਗਭਗ 400 ਕਾਰੋਬਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਦੋਵੇਂ ਆਗੂ ਇੱਥੇ ਸਨਅਤ ਅਤੇ ਵਪਾਰ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨਗੇ ਅਤੇ ਵਪਾਰੀਆਂ ਨਾਲ ਸਲਾਹ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।ਜਿਨ੍ਹਾਂ ਵਪਾਰੀਆਂ ਦੀਆਂ ਸਮੱਸਿਆਵਾਂ ਮਾਮੂਲੀ ਹਨ, ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਜਾਵੇਗਾ। ਜੋ ਵੀ ਮੁੱਦਾ ਲੰਬਾ ਸਮਾਂ ਲਵੇਗਾ ਜਾਂ ਕਾਨੂੰਨੀ ਪ੍ਰਕਿਰਿਆ ਨਾਲ ਸਬੰਧਤ ਹੈ, ਸਰਕਾਰ ਉਸ ਨੂੰ ਨੋਟ ਕਰੇਗੀ ਅਤੇ ਜਲਦੀ ਤੋਂ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰੇਗੀ।

PM ਮੋਦੀ ਅੱਜ ਕਰਨਗੇ ‘ਰਾਇਸੀਨਾ ਡਾਇਲਾਗ’ ਦਾ ਉਦਘਾਟਨ, ਕਈ ਦੇਸ਼ਾਂ ਦੇ ਵਿਦੇਸ਼ ਮੰਤਰੀ ਕਰਨਗੇ ਸ਼ਿਰਕਤ

 

ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

0

– ਮਈ ਮਹੀਨੇ ਜਲੰਧਰ ਅੰਮ੍ਰਿਤਸਰ ਅਤੇ ਬਰਨਾਲਾ ਵਿਖੇ ਕੀਤੀਆਂ ਜਾਣਗੀਆਂ ਤਿੰਨ ਕਿਸਾਨ ਮਹਾਂ ਪੰਚਾਇਤਾਂ
– ਚਾਰ ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਸਾਰੇ ਤਬਕਿਆਂ ਨਾਲ ਸਾਂਝ ਉਸਾਰਨ ਲਈ ਕੀਤਾ ਜਾਵੇਗਾ ਸੈਮੀਨਾਰ
– ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ ਜਾਵੇਗਾ

ਚੰਡੀਗੜ੍ਹ, 17 ਮਾਰਚ, 2025: ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਡਾਕਟਰ ਦਰਸ਼ਨ ਪਾਲ, ਜੰਗਵੀਰ ਸਿੰਘ ਚੌਹਾਨ ਅਤੇ ਬਿੰਦਰ ਸਿੰਘ ਗੋਲੇਵਾਲਾ ਨੇ ਕੀਤੀ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਖੁੱਲੀ ਡਿਬੇਟ ਦੀ ਚੁਣੌਤੀ ਦਿੱਤੀ ਹੋਈ ਸੀ ਕਿ ਉਹ ਆਪਣੇ ਮੰਤਰੀਆਂ ਸਮੇਤ ਕਿਸਾਨ ਭਵਨ ਵਿੱਚ ਆ ਕੇ ਸਾਬਤ ਕਰਨ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਪੰਜਾਬ ਸਰਕਾਰ ਨਾਲ ਕਿਵੇਂ ਸਬੰਧਤ ਨਹੀਂ ਹਨ ? ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਲਈ ਤਿੰਨ ਕੁਰਸੀਆਂ ਖਾਲੀ ਰੱਖੀਆਂ ਹੋਈਆਂ ਸਨ ਪਰ ਬੀਤੀ ਸ਼ਾਮ ਦੇ ਤਿੰਨ ਵਜੇ ਤੱਕ ਉਡੀਕ ਕਰਨ ਦੇ ਬਾਵਜੂਦ ਮੁੱਖ ਮੰਤਰੀ ਜਾਂ ਕਿਸੇ ਹੋਰ ਅਧਿਕਾਰੀ ਵੱਲੋਂ ਮੀਟਿੰਗ ਵਿੱਚ ਨਾ ਪਹੁੰਚਣ ਤੇ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਬੋਲਿਆ ਗਿਆ ਝੂਠ ਬੇਪਰਦ ਹੋ ਗਿਆ ਹੈ।

ਇਹ ਵੀ ਪੜ੍ਹੋ: ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦਾ ਮਾਮਲਾ: ਪੰਜਾਬ ਆਉਂਦਿਆਂ ਹੀ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਕਰੇਗੀ ਗ੍ਰਿਫ਼ਤਾਰ

ਐੱਸਕੇਐੱਮ ਨੇ ਸਰਬਸੰਮਤੀ ਨਾਲ ਐਲਾਨ ਕੀਤਾ ਕਿ 26 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਮੌਕੇ ਸੂਬੇ ਦੇ ਕਿਸਾਨ ਮਜ਼ਦੂਰ ਚੰਡੀਗੜ੍ਹ ਦੇ ਸੈਕਟਰ 34 ਦੇ ਗਰਾਊਂਡ ਵਿੱਚ ਇਕੱਠੇ ਹੋਣਗੇ ਅਤੇ ਉਥੋਂ ਆਪਣਾ ਰੋਸ ਜਾਹਿਰ ਕਰਨ ਲਈ ਵਿਧਾਨ ਸਭਾ ਵੱਲ ਮਾਰਚ ਕਰਨਗੇ।

ਐੱਸਕੇਐੱਮ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਦੂਸਰੇ ਤਬਕਿਆਂ ਦੇ ਵਿਰੋਧੀ ਬਣਾ ਕੇ ਪੇਸ਼ ਕਰਨ ਦੇ ਬਿਰਤਾਂਤ ਨੂੰ ਫੇਲ੍ਹ ਕਰਨ ਅਤੇ ਕਾਰਪੋਰੇਟ ਵਿਰੋਧੀ ਸੰਘਰਸ਼ ਵਿੱਚ ਦੂਸਰੇ ਤਬਕਿਆਂ ਨਾਲ ਸਾਂਝ ਉਸਾਰਨ ਲਈ 4 ਮਈ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਪੰਜਾਬ ਦੇ ਸਮੂਹ ਮਜ਼ਦੂਰ, ਮੁਲਾਜ਼ਮ, ਸਨਅਤਕਾਰ, ਵਪਾਰੀਆਂ ਆੜਤੀ, ਟਰੱਕ ਅਤੇ ਟੈਕਸੀ ਅਪਰੇਟਰਾਂ ਅਤੇ ਪੱਤਰਕਾਰਾਂ ਦੀਆਂ ਜਥੇਬੰਦੀਆਂ ਨਾਲ ਸੰਵਾਦ ਰਚਾਉਣ ਲਈ ਇਕ ਸੈਮੀਨਾਰ ਕੀਤਾ ਜਾਵੇਗਾ। ਇਸਤੋਂ ਇਲਾਵਾਂ ਪੰਜਾਬ ਦੇ ਲੋਕਾਂ ਨੂੰ ਕਾਰਪੋਰੇਟ ਨੀਤੀਆਂ ਪ੍ਰਤੀ ਜਾਗਰੂਕ ਕਰਨ ਲਈ ਵੱਡੇ ਪੱਧਰ ਤੇ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ।

ਐੱਸਕੇਐੱਮ ਨੇ ਐਲਾਨ ਕੀਤਾ ਕਿ ਮਈ ਮਹੀਨੇ ਦੌਰਾਨ ਬਰਨਾਲਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਵਿਸ਼ਾਲ ਕਿਸਾਨ ਮਹਾ ਪੰਚਾਇਤਾਂ ਵੀ ਕੀਤੀਆਂ ਜਾਣਗੀਆਂ। 23 ਮਾਰਚ 2025 ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗਾ।

ਐੱਸਕੇਐੱਮ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਸਰਕਾਰ ਵੱਲੋਂ ਲੇਲੇਵਾਲਾ ਵਿਖੇ ਗੈਸ ਪਾਈਪ ਲਈ ਜ਼ਮੀਨ ਤੇ ਜਬਰੀ ਕਬਜ਼ਾ ਕਰਨ, ਗੁਰਦਾਸਪੁਰ ਅਤੇ ਹੋਰ ਥਾਵਾਂ ਤੇ ਭਾਰਤ ਮਾਲਾ ਪ੍ਰੋਜੈਕਟ ਲਈ ਕਿਸਾਨਾਂ ਨੂੰ ਬਿਨਾਂ ਮੁਆਵਜ਼ਾ ਦਿੱਤੇ ਜਬਰੀ ਕਬਜ਼ਾ ਕਰਨ ਅਤੇ ਕਿਸਾਨਾਂ ਤੇ ਜਬਰ ਕਰਨ ਦਾ ਸਖਤ ਨੋਟਿਸ ਲੈਂਦਿਆਂ ਇਸ ਦੀ ਨਿਖੇਧੀ ਕੀਤੀ ।

ਇਸ ਤੋਂ ਇਲਾਵਾ ਅਮਰੀਕਾ ਦੀ ਟਰੰਪ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਖੇਤੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਲਈ ਖੋਲ੍ਹਣ ਤੇ ਜ਼ੋਰ ਦੇਣ ਲਈ ਭਾਰਤ ਸਰਕਾਰ ਦੀ ਬਾਂਹ ਮਰੋੜਣ ਦਾ ਨੋਟਿਸ ਲੈਂਦਿਆਂ ਸਪੱਸ਼ਟ ਕੀਤਾ ਹੈ ਕਿ ਦੇਸ਼ ਅਤੇ ਕਿਸਾਨ ਵਿਰੋਧੀ ਕੋਈ ਵੀ ਸਮਝੌਤਾ ਪ੍ਰਵਾਨ ਨਹੀਂ ਕੀਤਾ ਜਾਵੇਗਾ। ਕਾਰਪੋਰੇਟ ਵਿਰੋਧੀ ਮੁਹਿੰਮ ਦੌਰਾਨ ਅਮਰੀਕਾ ਅਤੇ ਯੂਰਪੀ ਯੂਨੀਅਨ ਵਲੋਂ ਖੇਤੀ ਖੇਤਰ ਨੂੰ ਖੋਲ੍ਹਣ ਲਈ ਮੁਕਤ ਵਪਾਰ ਸਮਝੌਤੇ ਕਰਨ ਦੀ ਯੋਜਨਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਮੀਟਿੰਗ ਵਿੱਚ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ, ਰਾਮਿੰਦਰ ਸਿੰਘ ਪਟਿਆਲਾ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆ, ਸਤਨਾਮ ਸਿੰਘ ਅਜਨਾਲਾ, ਰੁਲਦੂ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਗੁਰਵਿੰਦਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਗੁਰਦੀਪ ਸਿੰਘ ਰਾਮਪੁਰਾ, ਬਲਦੇਵ ਸਿੰਘ ਨਿਹਾਲਗੜ੍ਹ, ਰੂਪ ਬਸੰਤ ਸਿੰਘ, ਗੁਰਪ੍ਰੀਤ ਸਿੰਘ ਔਲਖ, ਵੀਰ ਸਿੰਘ ਬੜਵਾ, ਬੂਟਾ ਸਿੰਘ ਸ਼ਾਦੀਪੁਰ, ਮੁਕੇਸ਼ ਚੰਦਰ ਸ਼ਰਮਾ, ਝੰਡਾ ਸਿੰਘ ਜੇਠੂਕੇ, ਜਗਮੋਹਨ ਸਿੰਘ ਪਟਿਆਲਾ, ਵੀਰਪਾਲ ਸਿੰਘ ਢਿੱਲੋ, ਗੁਰਨਾਮ ਸਿੰਘ ਭੀਖੀ ਅਤੇ ਅੰਗਰੇਜ਼ ਸਿੰਘ ਭਦੌੜ ਸ਼ਾਮਲ ਸਨ।

ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦਾ ਮਾਮਲਾ: ਪੰਜਾਬ ਆਉਂਦਿਆਂ ਹੀ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਕਰੇਗੀ ਗ੍ਰਿਫ਼ਤਾਰ

0

– ਸੂਬੇ ਭਰ ‘ਚ ਦਰਜ ਵੱਖ-ਵਖ ਮਾਮਲਿਆਂ ‘ਚ ਮੁਕੱਦਮਾ ਭੁਗਤਣ ਲਈ 10 ਵਿੱਚੋਂ 7 ਹਿਰਾਸਤੀਆਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ: ਡੀਜੀਪੀ ਗੌਰਵ ਯਾਦਵ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਅੰਮ੍ਰਿਤਸਰ ਦਿਹਾਤੀ ਪੁਲਿਸ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ਵਿੱਚ ਸੱਤ ਵਿਅਕਤੀਆਂ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਕੇ ਤੁਰੰਤ ਜਾਂਚ ਸ਼ੁਰੂ ਕਰੇਗੀ: ਡੀਆਈਜੀ ਸਤਿੰਦਰ ਸਿੰਘ

ਚੰਡੀਗੜ੍ਹ, 17 ਮਾਰਚ 2025 – ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ (ਡਬਲਯੂਪੀਡੀ) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਨੇੜਲੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਉਣ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਲਈ ਕਮਰ ਕੱਸ ਲਈ ਹੈ ਤਾਂ ਜੋ ਉਕਤ ਮੁਲਜ਼ਮਾਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਮਿਲ ਸਕੇ। ਇਹ ਜਾਣਕਾਰੀ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ: ਸਾਬਕਾ ਜਥੇਦਾਰ ਗਿਆਨੀ ਰਘੁਵੀਰ ਸਿੰਘ ਵੱਲੋਂ ਬਣਾਈ ਕਮੇਟੀ ਦੀ ਅਗਵਾਈ ‘ਚ 18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਵੇਗੀ ਭਰਤੀ ਮੁਹਿੰਮ ਸ਼ੁਰੂ

ਡੀਜੀਪੀ ਨੇ ਅੱਗੇ ਕਿਹਾ ਕਿ ਜਿਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ, ਉਨ੍ਹਾਂ ਦੀ ਪਛਾਣ ਮੋਗਾ ਦੇ ਦੌਲਤਪੁਰਾ ਉੱਚਾ ਦੇ ਬਸੰਤ ਸਿੰਘ, ਮੋਗਾ ਦੇ ਪਿੰਡ ਬਾਜੇਕੇ ਦੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਮੋਗਾ ਦੇ ਪਿੰਡ ਬੁੱਕਣਵਾਲਾ ਦੇ ਗੁਰਮੀਤ ਸਿੰਘ ਗਿੱਲ ਉਰਫ ਗੁਰਮੀਤ ਬੁੱਕਣਵਾਲਾ, ਨਵੀਂ ਦਿੱਲੀ ਦੇ ਪੱਛਮੀ ਪੰਜਾਬੀ ਬਾਗ ਦੇ ਸਰਬਜੀਤ ਸਿੰਘ ਕਲਸੀ ਉਰਫ ਦਲਜੀਤ ਸਿੰਘ ਕਲਸੀ, ਫਗਵਾੜਾ ਦੇ ਗੁਰਿੰਦਰਪਾਲ ਸਿੰਘ ਔਜਲਾ ਉਰਫ ਗੁਰੀ ਔਜਲਾ, ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਦੇ ਹਰਜੀਤ ਸਿੰਘ ਉਰਫ ਚਾਚਾ ਅਤੇ ਮੋਗਾ ਦੇ ਰੌਕੇ ਕਲਾਂ ਦੇ ਕੁਲਵੰਤ ਸਿੰਘ ਧਾਲੀਵਾਲ ਉਰਫ ਕੁਲਵੰਤ ਸਿੰਘ ਵਜੋਂ ਹੋਈ ਹੈ।

ਮੌਜੂਦਾ ਸਮੇਂ ਇਹ ਸਾਰੇ ਵਿਅਕਤੀ ਪਿਛਲੇ ਦੋ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਅਧੀਨ ਹਿਰਾਸਤ ਵਿੱਚ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਸੁਪਰਡੈਂਟ (ਐਸਪੀ) ਹਰਿੰਦਰ ਸਿੰਘ ਗਿੱਲ ਦੀ ਅਗਵਾਈ ਵਾਲੀ ਇੱਕ ਉੱਚ ਪੱਧਰੀ ਪੁਲਿਸ ਟੀਮ ਡਿਬਰੂਗੜ੍ਹ ਜੇਲ੍ਹ ਵਿੱਚ ਤਾਇਨਾਤ ਹੈ ਤਾਂ ਜੋ ਸੱਤੇ ਮੁਲਜ਼ਮਾਂ ਦੀ ਐਨਐਸਏ ਹਿਰਾਸਤ ਦੀ ਮਿਆਦ ਪੂਰੀ ਹੋਣ ’ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਅਦ ਵਿੱਚ ਉਕਤ ਮੁਲਜ਼ਮਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਲਈ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਕੇਸ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਉਣਾ ਯਕੀਨੀ ਬਣਾਇਆ ਜਾ ਸਕੇ।

ਪ੍ਰਾਪਤ ਜਾਣਕਾਰੀ ਅਨੁਸਾਰ 23 ਫਰਵਰੀ, 2023 ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਸ੍ਰੀ ਪਾਲਕੀ ਸਾਹਿਬ ਦੀ ਸ਼ਰਨ ਲੈਂਦਿਆਂ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਛੁਡਾਉਣ ਲਈ ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲਾ ਕਰ ਦਿੱਤਾ ਸੀ। ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਅਜਨਾਲਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 307, 353, 186, 332, 333, 506, 120-ਬੀ, 427, 148 ਅਤੇ 149 ਤਹਿਤ ਐਫਆਈਆਰ ਨੰਬਰ 39 ਮਿਤੀ 24/2/2023 ਦਰਜ ਕੀਤੀ ਗਈ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10 ਹਿਰਾਸਤੀਆਂ ਵਿੱਚੋਂ ਸੱਤ ਨੂੰ ਸੂਬੇ ਭਰ ਵਿੱਚ ਦਰਜ ਵੱਖ-ਵੱਖ ਮਾਮਲਿਆਂ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਉਣ ਦੀ ਕਾਰਵਾਈ ਸੋਮਵਾਰ ਤੋਂ ਆਰੰਭ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਕੇਸ ਵਿੱਚ ਜਾਂਚ ਕਾਰਵਾਈ ਨੂੰ ਸ਼ੁਰੂ ਕਰਨ ਲਈ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 39/23 ਵਿੱਚ ਉਕਤ ਮੁਲਜ਼ਮਾਂ (ਸੱਤ ਵਿਅਕਤੀਆਂ) ਦੀ ਰਸਮੀ ਗ੍ਰਿਫ਼ਤਾਰੀ ਅਮਲ ਵਿੱਚ ਲਿਆਵਾਂਗੇ।

ਸਾਬਕਾ ਜਥੇਦਾਰ ਗਿਆਨੀ ਰਘੁਵੀਰ ਸਿੰਘ ਵੱਲੋਂ ਬਣਾਈ ਕਮੇਟੀ ਦੀ ਅਗਵਾਈ ‘ਚ 18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਵੇਗੀ ਭਰਤੀ ਮੁਹਿੰਮ ਸ਼ੁਰੂ

0

ਪੰਥ ਦਰਦੀ ਤੇ ਪੰਜਾਬ ਹਿਤੈਸ਼ੀ ਲੋਕ ਸ੍ਰੀ ਦਰਬਾਰ ਸਾਹਿਬ ਅਰਦਾਸ ਚ ਸ਼ਾਮਲ ਹੋ ਕੇ ਪਾਰਟੀ ਦੀ ਪੁਨਰ ਸੁਰਜੀਤੀ ਮੁਹਿੰਮ ਦਾ ਹਿੱਸਾ ਬਣਨ
– ਨੌਜੁਆਨ ਅਤੇ ਬੀਬੀਆਂ ਨੂੰ ਵੀ ਮੁਹਿੰਮ ਦਾ ਹਿੱਸਾ ਬਣਨ ਦੀ ਖ਼ਾਸ ਅਪੀਲ

ਚੰਡੀਗੜ੍ਹ, 17 ਮਾਰਚ 2025 – ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਕਾਰਜਸ਼ੀਲ ਪੰਜ ਮੈਂਬਰਾਂ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਜਾਰੀ ਬਿਆਨ ਵਿੱਚ ਕਿਹਾ ਕਿ, ਭਰਤੀ ਸਬੰਧੀ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਭਰਤੀ ਦੀਆਂ ਤਿਆਰੀਆਂ ਸਬੰਧੀ ਬੁਲਾਈ ਮੀਟਿੰਗ ਦੌਰਾਨ ਮੈਬਰਾਂ ਨੇ ਮੁੜ ਦੁਹਰਾਇਆ ਕਿ ਓਹਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਹੋਕੇ ਆਪਣੇ ਹਿੱਸੇ ਆਈ ਸੇਵਾ ਲਈ 18 ਮਾਰਚ ਤੋ ਭਰਤੀ ਦੇ ਰੂਪ ਵਿੱਚ ਸ਼ੁਰੂ ਕੀਤੀ ਜਾਵੇਗੀ। ਸ੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹੋਣ ਜਾ ਰਹੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰਨ ਉਪਰੰਤ ਬਾਹਰ ਗਲਿਆਰੇ ਵਿੱਚ ਆ ਕੇ ਸੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਬਲੋਚ ਆਰਮੀ ਦਾ ਪਾਕਿਸਤਾਨੀ ਫੌਜ ‘ਤੇ ਆਤਮਘਾਤੀ ਹਮਲਾ, 90 ਜਵਾਨਾਂ ਦੀ ਮੌਤ

ਮੀਡੀਆ ਨੂੰ ਜਾਰੀ ਬਿਆਨ ਵਿੱਚ ਭਰਤੀ ਕਮੇਟੀ ਨੇ ਕਿਹਾ ਕਿ ਸਾਡੀ ਹਮੇਸ਼ਾ ਕੋਸ਼ਿਸ਼ ਰਹੀ ਹੈ ਤੇ ਰਹੇਗੀ ਕਿ ਬਿਨਾ ਕਿਸੇ ਸਿਆਸੀ ਭੇਦ ਭਾਵ ਸਮੂਹ ਅਕਾਲੀ ਧੜਿਆਂ ਨੂੰ ਇਸ ਭਰਤੀ ਮੁਹਿੰਮ ਦਾ ਹਿੱਸਾ ਬਣਾਈਏ। ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਹੇਤੁ ਹਰ ਪਿੰਡ, ਹਰ ਸ਼ਹਿਰ ਦੇ ਹਰ ਬੂਥ ਤੋਂ ਵੱਡੀ ਗਿਣਤੀ ਵਿੱਚ ਭਰਤੀ ਕੀਤੀ ਜਾਵੇ। ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਦਰਸਤਾ ਨਾਲ ਭਰਤੀ ਦੀਆਂ ਕਾਪੀਆਂ ਲੈਣ ਲਈ ਜਾਰੀ ਨੰਬਰ 0172-5201704 ਤੇ ਮਿਸਡ ਕਾਲ ਕਰੋ ਤੇ ਦਫ਼ਤਰ ਤੁਹਾਡੇ ਨਾਲ ਸੰਪਰਕ ਕਰੇਗਾ। ਕਮੇਟੀ ਦੀ ਕੋਸ਼ਿਸ਼ ਹੈ ਪਿੰਡ ਲੈਵਲ ਦਾ ਵਰਕਰ ਵੀ ਜੇਕਰ ਕਾਪੀ ਸਿੱਧੀ ਲੈਣੀ ਚਾਹੁੰਣ ਤਾਂ ਉਹ ਕਾਪੀ ਲੈ ਸਕੇਗਾ। ਕਿਉਕਿ ਇੱਕ ਕਾਪੀ ਭਰਨ ਨਾਲ ਸਰਕਲ ਦਾ ਡੈਲੀਗੇਟ ਬਣੇਗਾ।
ਇਸ ਦੇ ਨਾਲ ਹੀ ਭਰਤੀ ਕਮੇਟੀ ਨੇ ਕਿਹਾ ਸਮੁੱਚੇ ਪੰਜਾਬ ਦੇ ਵਸਨੀਕਾਂ, ਸੰਤ ਸਮਾਜ, ਸਿੱਖ ਸੰਪਰਦਾਵਾਂ ਦੇ ਮੁਖੀਆਂ, ਦਮਦਮੀ ਟਕਸਾਲ, ਪੰਜਾਬ ਹਿਤੈਸ਼ੀ ਅਤੇ ਅਕਾਲੀ ਸੋਚ ਨੂੰ ਸਮਰਪਿਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ 18 ਮਾਰਚ ਨੂੰ ਸਵੇਰੇ 10 ਵਜੇ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਭਰਤੀ ਦੇ ਆਗਾਜ਼ ਲਈ ਹੋਣ ਜਾ ਰਹੀ ਅਰਦਾਸ ਦਾ ਹਿੱਸਾ ਜਰੂਰ ਬਣਨ।

ਭਰਤੀ ਕਮੇਟੀ ਨੇ ਪੰਜਾਬ ਭਰ ਤੋਂ ਆਉਣ ਵਾਲੀ ਅਕਾਲੀ ਸੋਚ ਨੂੰ ਸਮਰਪਿਤ ਸੰਗਤ ਨੂੰ ਕਿਹਾ ਕਿ ਆਪੋ ਆਪਣੇ ਵਹੀਕਲ ਬੁਰਜ ਅਕਾਲੀ ਫੂਲਾ ਸਿੰਘ ਦੇ ਸਥਾਨ ਤੇ ਖੜੇ ਕਰਕੇ ਸਮੇਂ ਸਿਰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਅਰਦਾਸ ਵਿੱਚ ਸ਼ਾਮਲ ਹੋਣ।

ਭਰਤੀ ਕਮੇਟੀ ਨੇ ਅੱਗੇ ਕਿਹਾ ਕਿ ਭਰਤੀ ਲਈ ਮੈਂਬਰਸ਼ਿਪ ਗ੍ਰਹਿਣ ਕਰਨ ਲਈ ਪਰਚੀਆਂ ਛਪ ਚੁੱਕੀਆਂ ਹਨ, ਹਰ ਅਕਾਲੀ ਹਿਤੈਸ਼ੀ ਵਰਕਰ ਅਤੇ ਲੀਡਰ ਸਾਹਿਬਾਨ 18 ਮਾਰਚ ਨੂੰ ਭਰਤੀ ਕਮੇਟੀ ਦੇ ਮੈਂਬਰਾਂ ਤੋਂ ਇਹਨਾਂ ਨੂੰ ਪ੍ਰਾਪਤ ਕਰ ਸਕਦਾ ਹੈ। ਉੱਨਾਂ ਕਿਹਾ ਕਿ ਓਹਨਾ ਨੇ ਭਰਤੀ ਸਬੰਧੀ ਪੰਜਾਬ ਭਰ ਵਿੱਚ ਅਕਾਲੀ ਵਰਕਰਾਂ ਨਾਲ ਕੀਤੇ ਤਾਲਮੇਲ ਤੋਂ ਵੱਡਾ ਹੁੰਗਾਰਾ ਮਿਲਿਆ ਹੈ। ਇਸ ਦੇ ਨਾਲ ਹੀ ਭਰਤੀ ਕਮੇਟੀ ਨੇ ਜ਼ੋਰ ਦੇ ਕੇ ਕਿਹਾ ਕਿ ਓਹਨਾ ਅਕਾਲੀ ਪਰਿਵਾਰਾਂ ਨੂੰ ਖਾਸ ਅਪੀਲ ਕੀਤੀ, ਜਿਹੜੇ ਕਾਬਜ ਲੀਡਰਸ਼ਿਪ ਦੇ ਕਾਰਣ ਪਾਰਟੀ ਤੋਂ ਨਰਾਜ਼ ਹੋ ਕੇ ਘਰ ਬੈਠਣ ਲਈ ਮਜਬੂਰ ਹੋਏ, ਓਹ ਪਰਿਵਾਰ ਲਾਜ਼ਮੀ ਤੌਰ ਤੇ ਅੱਗੇ ਆਉਣ ਕਿਉਕਿ ਓਹਨਾ ਦੇ ਪਾਰਟੀ ਪ੍ਰਤੀ ਸਹਿਯੋਗ ਅਤੇ ਦ੍ਰਿੜਤਾ ਨੂੰ ਅੱਖੋ ਪਰੋਖੇ ਨਹੀਂ ਕੀਤਾ ਜਾ ਸਕਦਾ ਹੈ ਅਤੇ ਓਹਨਾ ਪਰਿਵਾਰਾਂ ਦੀ ਪਹਿਲਕਦਮੀ ਅਕਾਲੀ ਦਲ ਦੀ ਮਜ਼ਬੂਤੀ ਲਈ ਅਹਿਮ ਰੋਲ ਅਦਾ ਕਰੇਗੀ।
ਭਰਤੀ ਕਮੇਟੀ ਵੱਲੋ ਭਵਿੱਖ ਦੇ ਸ਼ਰਮਾਇਆ ਨੌਜੁਆਨਾਂ ਤੇ ਬੀਬੀਆਂ ਭੈਣਾਂ ਨੂੰ ਵੀ ਇਸ ਮੁਹਿੰਮ ਦਾ ਹਿਸਾ ਬਣਨ ਦੀ ਅਪੀਲ ਕੀਤੀ।

ਬਲੋਚ ਆਰਮੀ ਦਾ ਪਾਕਿਸਤਾਨੀ ਫੌਜ ‘ਤੇ ਆਤਮਘਾਤੀ ਹਮਲਾ, 90 ਜਵਾਨਾਂ ਦੀ ਮੌਤ

0

– ਬਲੋਚ ਲਿਬਰੇਸ਼ਨ ਆਰਮੀ ਨੇ ਹਮਲੇ ਦਾ ਕੀਤਾ ਦਾਅਵਾ

ਨਵੀਂ ਦਿੱਲੀ, 17 ਮਾਰਚ 2025 – ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਵੱਡੀ ਖ਼ਬਰ ਆ ਰਹੀ ਹੈ। ਇੱਕ ਵਾਰ ਫਿਰ ਪਾਕਿਸਤਾਨੀ ਫੌਜ ‘ਤੇ ਆਤਮਘਾਤੀ ਹਮਲਾ ਹੋਇਆ ਹੈ। ਬਲੋਚ ਲਿਬਰੇਸ਼ਨ ਆਰਮੀ (ਬੀ.ਐਲ.ਏ.) ਨੇ ਦਾਅਵਾ ਕੀਤਾ ਹੈ ਕਿ ਐਤਵਾਰ ਨੂੰ ਨੋਸ਼ਕੀ ਖੇਤਰ ਵਿੱਚ ਪਾਕਿਸਤਾਨੀ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਹੀਆਂ ਬੱਸਾਂ ‘ਤੇ ਹਮਲਾ ਕੀਤਾ ਗਿਆ। ਆਤਮਘਾਤੀ ਬੰਬ ਧਮਾਕੇ ਵਿੱਚ ਲਗਭਗ 90 ਸੈਨਿਕ ਮਾਰੇ ਗਏ ਹਨ। ਬੀਐਲਏ ਦੇ ਮਜੀਦ ਬ੍ਰਿਗੇਡ ਅਤੇ ਫਤਹਿ ਸਕੁਐਡ ਨੇ 8 ਬੱਸਾਂ ਦੇ ਕਾਫਲੇ ‘ਤੇ ਆਤਮਘਾਤੀ ਬੰਬ ਹਮਲਾ ਕੀਤਾ। ਹਮਲੇ ਵਿੱਚ ਸਾਰੀਆਂ 8 ਬੱਸਾਂ ਅਤੇ ਫੌਜ ਦੇ ਜਵਾਨ ਸੜ ਕੇ ਸੁਆਹ ਹੋ ਗਏ। ਇਸ ਦੇ ਨਾਲ ਹੀ, ਪਾਕਿਸਤਾਨੀ ਫੌਜ ਨੇ ਦਾਅਵਾ ਕੀਤਾ ਹੈ ਕਿ ਹਮਲੇ ਵਿੱਚ ਉਸਦੇ ਸਿਰਫ਼ 7 ਸੈਨਿਕਾਂ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ: ਇੰਗਲੈਂਡ ਤੋਂ ਆਈ 23 ਸਾਲ ਦੇ ਪੰਜਾਬੀ ਨੌਜਵਾਨ ਦੀ ਦੇਹ, ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਬੀਐਲਏ ਵੱਲੋਂ ਜਾਰੀ ਬਿਆਨ ਅਨੁਸਾਰ, ਪਾਕਿਸਤਾਨੀ ਫੌਜ ਦੇ ਜਵਾਨਾਂ ਦੇ 8 ਵਾਹਨਾਂ ਦਾ ਕਾਫਲਾ ਕਵੇਟਾ ਤੋਂ ਕਫ਼ਤਾਨ ਜਾ ਰਿਹਾ ਸੀ। ਰਸਤੇ ਵਿੱਚ, ਨੋਸ਼ਕੀ ਖੇਤਰ ਵਿੱਚ ਹਾਈਵੇਅ ਦੇ ਨੇੜੇ ਕਾਫਲੇ ਨੂੰ ਆਤਮਘਾਤੀ ਲੜਾਕਿਆਂ ਨੇ ਘੇਰ ਲਿਆ। ਇੰਨਾ ਹੀ ਨਹੀਂ, ਵਿਸਫੋਟਕਾਂ ਨਾਲ ਭਰੀ ਇੱਕ ਗੱਡੀ ਫੌਜ ਦੇ ਕਾਫਲੇ ਵਿੱਚ ਧੱਕ ਦਿੱਤੀ ਗਈ, ਜਿਸ ਕਾਰਨ ਸਾਰੇ ਵਾਹਨ ਧਮਾਕੇ ਨਾਲ ਉਡਾ ਦਿੱਤੇ ਗਏ। ਇਸ ਤੋਂ ਬਾਅਦ, ਬਲੋਚ ਬਾਗੀਆਂ ਦੇ ਫਤਿਹ ਸਕੁਐਡ ਦੇ ਲੜਾਕਿਆਂ ਨੇ ਸੈਨਿਕਾਂ ਨੂੰ ਮਾਰ ਦਿੱਤਾ। ਵਿਸਫੋਟਕਾਂ ਨਾਲ ਭਰੀ ਕਾਰ ਨਾਲ ਟਕਰਾਉਣ ਵਾਲੀ ਗੱਡੀ ਦੇ ਟੁਕੜੇ-ਟੁਕੜੇ ਹੋ ਗਏ। ਨੋਸ਼ਕੀ ਦੇ ਐਸਐਚਓ ਜ਼ਫਰਉੱਲਾ ਸੁਲੇਮਾਨੀ ਨੇ ਹਮਲੇ ਦੀ ਪੁਸ਼ਟੀ ਕੀਤੀ ਅਤੇ ਪਾਕਿਸਤਾਨੀ ਫੌਜ ਨੂੰ ਹਮਲੇ ਬਾਰੇ ਜਾਣਕਾਰੀ ਦਿੱਤੀ।

ਤੁਹਾਨੂੰ ਦੱਸ ਦੇਈਏ ਕਿ 5 ਦਿਨ ਪਹਿਲਾਂ 11 ਮਾਰਚ ਨੂੰ ਬਲੋਚ ਬਾਗ਼ੀਆਂ ਨੇ ਇੱਕ ਯਾਤਰੀ ਰੇਲਗੱਡੀ ਨੂੰ ਹਾਈਜੈਕ ਕਰ ਲਿਆ ਸੀ। ਇਹ ਜਾਫ਼ਰ ਐਕਸਪ੍ਰੈਸ ਯਾਤਰੀ ਰੇਲਗੱਡੀ ਸੀ, ਜੋ ਕਵੇਟਾ ਤੋਂ ਪੇਸ਼ਾਵਰ ਜਾ ਰਹੀ ਸੀ। ਇਹ ਰੇਲਗੱਡੀ ਮੰਗਲਵਾਰ, 11 ਮਾਰਚ ਨੂੰ ਸਵੇਰੇ 9 ਵਜੇ ਕਵੇਟਾ ਤੋਂ ਰਵਾਨਾ ਹੋਈ ਸੀ ਅਤੇ 11 ਸ਼ਹਿਰਾਂ ਨੂੰ ਪਾਰ ਕਰਕੇ ਦੁਪਹਿਰ 1.30 ਵਜੇ ਪੇਸ਼ਾਵਰ ਦੇ ਸਿਬੀ ਰੇਲਵੇ ਸਟੇਸ਼ਨ ‘ਤੇ ਪਹੁੰਚਣੀ ਸੀ, ਪਰ ਦੁਪਹਿਰ 1 ਵਜੇ ਦੇ ਕਰੀਬ ਇਸਨੂੰ ਬਲੋਚਿਸਤਾਨ ਦੇ ਬੋਲਾਨ ਜ਼ਿਲ੍ਹੇ ਦੇ ਮਸ਼ਕਫ਼ ਇਲਾਕੇ ਵਿੱਚ ਬਲੋਚ ਲਿਬਰੇਸ਼ਨ ਆਰਮੀ ਨੇ ਹਾਈਜੈਕ ਕਰ ਲਿਆ। ਇਸ ਖੇਤਰ ਵਿੱਚ 17 ਸੁਰੰਗਾਂ ਹਨ, ਜਿਨ੍ਹਾਂ ਵਿੱਚੋਂ ਲੰਘਦੇ ਸਮੇਂ ਰੇਲਗੱਡੀ ਦੀ ਗਤੀ ਹੌਲੀ ਹੋ ਜਾਂਦੀ ਹੈ।

ਇਸਦਾ ਫਾਇਦਾ ਉਠਾਉਂਦੇ ਹੋਏ, ਲੜਾਕਿਆਂ ਨੇ ਪਟੜੀਆਂ ਨੂੰ ਉਡਾ ਦਿੱਤਾ, ਇੰਜਣ ਨੂੰ ਉਲਟਾ ਦਿੱਤਾ, ਅਤੇ ਰੇਲਗੱਡੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਟ੍ਰੇਨ ‘ਤੇ ਸੁਰੰਗ ਨੰਬਰ 8 ਦੇ ਨੇੜੇ ਹਮਲਾ ਕੀਤਾ ਗਿਆ। ਕਬਜ਼ਾ ਕਰਨ ਤੋਂ ਬਾਅਦ, ਬਲੋਚ ਬਾਗ਼ੀਆਂ ਨੇ ਯਾਤਰੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਨਾਲ ਟ੍ਰੇਨ ਡਰਾਈਵਰ ਸਮੇਤ ਬਹੁਤ ਸਾਰੇ ਲੋਕ ਮਾਰੇ ਗਏ। ਇਸ ਰੇਲਗੱਡੀ ਵਿੱਚ ਪਾਕਿਸਤਾਨੀ ਫੌਜ ਦੇ ਜਵਾਨ, ਪੁਲਿਸ ਅਤੇ ਆਈਐਸਆਈ ਏਜੰਟ ਸਵਾਰ ਸਨ ਜੋ ਪੰਜਾਬ ਸੂਬੇ ਵੱਲ ਜਾ ਰਹੇ ਸਨ। ਜਿਵੇਂ ਹੀ ਜਹਾਜ਼ ਨੂੰ ਅਗਵਾ ਕਰਨ ਦੀ ਜਾਣਕਾਰੀ ਮਿਲੀ, ਪਾਕਿਸਤਾਨੀ ਫੌਜ ਨੇ ਬੀਐਲਏ ‘ਤੇ ਹਮਲਾ ਕੀਤਾ ਅਤੇ ਹਵਾਈ ਹਮਲਾ ਵੀ ਕੀਤਾ। ਬੀਐਲਏ ਨੇ ਨਾਗਰਿਕਾਂ ਨੂੰ ਰਿਹਾਅ ਕਰਨ ਅਤੇ ਸਾਰੇ 214 ਸੁਰੱਖਿਆ ਬਲਾਂ, ਪੁਲਿਸ ਅਤੇ ਆਈਐਸਆਈ ਏਜੰਟਾਂ ਨੂੰ ਮਾਰਨ ਦਾ ਦਾਅਵਾ ਕੀਤਾ, ਜਦੋਂ ਕਿ ਪਾਕਿਸਤਾਨੀ ਫੌਜ ਨੇ 33 ਲੜਾਕਿਆਂ ਨੂੰ ਮਾਰਨ ਅਤੇ ਬੰਧਕਾਂ ਨੂੰ ਛੁਡਾਉਣ ਦਾ ਦਾਅਵਾ ਕੀਤਾ।

PM ਮੋਦੀ ਅੱਜ ਕਰਨਗੇ ‘ਰਾਇਸੀਨਾ ਡਾਇਲਾਗ’ ਦਾ ਉਦਘਾਟਨ, ਕਈ ਦੇਸ਼ਾਂ ਦੇ ਵਿਦੇਸ਼ ਮੰਤਰੀ ਕਰਨਗੇ ਸ਼ਿਰਕਤ

0

ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤਿੰਨ ਦਿਨਾਂ ‘ਰਾਇਸੀਨਾ ਡਾਇਲਾਗ’ ਦਾ ਉਦਘਾਟਨ ਕਰਨਗੇ। ਇਹ ਭੂ-ਰਾਜਨੀਤੀ ਅਤੇ ਭੂ-ਅਰਥ ਸ਼ਾਸਤਰ ‘ਤੇ ਭਾਰਤ ਦੀ ਪ੍ਰਮੁੱਖ ਕਾਨਫਰੰਸ ਹੈ। ਇਸ ਕਾਨਫਰੰਸ ਵਿੱਚ 125 ਦੇਸ਼ਾਂ ਦੇ ਪ੍ਰਤੀਨਿਧੀ ਹਿੱਸਾ ਲੈਣਗੇ। ਇਹ ਕਾਨਫਰੰਸ 17 ਤੋਂ 19 ਮਾਰਚ ਤੱਕ ਕਰਵਾਈ ਜਾਵੇਗੀ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ, ਨੈਸ਼ਨਲ ਇੰਟੈਲੀਜੈਂਸ ਦੇ ਅਮਰੀਕੀ ਨਿਰਦੇਸ਼ਕ ਤੁਲਸੀ ਗਬਾਰਡ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀ ਆਂਦਰੇਈ ਸਿਬੀਹਾ ਵੀ ਕਾਨਫਰੰਸ ਦੇ 10ਵੇਂ ਸੰਸਕਰਨ ਵਿੱਚ ਹਿੱਸਾ ਲੈਣ ਵਾਲਿਆਂ ਵਿੱਚ ਸ਼ਾਮਲ ਹਨ।

125 ਦੇਸ਼ਾਂ ਦੇ ਪ੍ਰਤੀਨਿਧੀ ਲੈਣਗੇ ਹਿੱਸਾ

ਇਸ ਕਾਨਫਰੰਸ ਦਾ ਆਯੋਜਨ ਥਿੰਕ ਟੈਂਕ ‘ਆਬਜ਼ਰਵਰ ਰਿਸਰਚ ਫਾਊਂਡੇਸ਼ਨ’ ਵੱਲੋਂ ਵਿਦੇਸ਼ ਮੰਤਰਾਲੇ ਦੀ ਸਾਂਝੇਦਾਰੀ ਵਿੱਚ ਕੀਤਾ ਜਾ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਸੰਮੇਲਨ ‘ਚ ਲਗਭਗ 125 ਦੇਸ਼ਾਂ ਦੇ ਪ੍ਰਤੀਨਿਧੀ ਹਿੱਸਾ ਲੈਣਗੇ। ਇਸ ਵਿੱਚ ਮੰਤਰੀ, ਰਾਜ ਦੇ ਸਾਬਕਾ ਮੁਖੀ, ਫੌਜੀ ਕਮਾਂਡਰ, ਉਦਯੋਗ ਦੇ ਨੇਤਾ, ਤਕਨਾਲੋਜੀ ਦੇ ਦਿੱਗਜ, ਅਕਾਦਮਿਕ, ਪੱਤਰਕਾਰ, ਰਣਨੀਤਕ ਮਾਮਲਿਆਂ ਦੇ ਵਿਦਵਾਨ ਅਤੇ ਪ੍ਰਮੁੱਖ ਥਿੰਕ ਟੈਂਕਾਂ ਦੇ ਮਾਹਰ ਸ਼ਾਮਲ ਹੋਣਗੇ। ਅਧਿਕਾਰੀਆਂ ਨੇ ਦੱਸਿਆ ਕਿ ਇਸ ਚਰਚਾ ‘ਚ 20 ਦੇਸ਼ਾਂ ਦੇ ਵਿਦੇਸ਼ ਮੰਤਰੀ ਹਿੱਸਾ ਲੈਣਗੇ।

ਕੇਂਦਰ ਸਰਕਾਰ ਨੇ ਚੰਦਰਯਾਨ-5 ਮਿਸ਼ਨ ਨੂੰ ਦਿੱਤੀ ਮਨਜ਼ੂਰੀ, ਜਾਣੋ ਕਦੋਂ ਲਾਂਚ ਹੋਵੇਗਾ ਚੰਦਰਯਾਨ-4

 

ਕੇਂਦਰ ਸਰਕਾਰ ਨੇ ਚੰਦਰਯਾਨ-5 ਮਿਸ਼ਨ ਨੂੰ ਦਿੱਤੀ ਮਨਜ਼ੂਰੀ, ਜਾਣੋ ਕਦੋਂ ਲਾਂਚ ਹੋਵੇਗਾ ਚੰਦਰਯਾਨ-4

0

ਨਵੀ ਦਿੱਲੀ: ਕੇਂਦਰ ਸਰਕਾਰ ਨੇ ਚੰਦਰਮਾ ‘ਤੇ ਖੋਜ ਕਰਨ ਲਈ ਭਾਰਤ ਦੇ ਅਭਿਲਾਸ਼ੀ ਮਿਸ਼ਨ ਚੰਦਰਯਾਨ-5 ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਹਾਲ ਹੀ ਵਿੱਚ ਇਹ ਵੱਡਾ ਫੈਸਲਾ ਲਿਆ ਹੈ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੇਅਰਮੈਨ ਵੀ. ਨਰਾਇਣਨ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਭਾਰਤ ਦਾ ਚੰਦਰਯਾਨ-4 ਮਿਸ਼ਨ ਕਦੋਂ ਲਾਂਚ ਕੀਤਾ ਜਾਵੇਗਾ।

ਜਾਪਾਨ ਦੀ ਮਦਦ ਨਾਲ ਲਾਂਚ ਹੋਵੇਗਾ ਮਿਸ਼ਨ

ਇਸਰੋ ਦੇ ਚੇਅਰਮੈਨ ਵੀ ਨਾਰਾਇਣਨ ਨੇ ਐਤਵਾਰ ਨੂੰ ਕਿਹਾ, “ਸਿਰਫ ਤਿੰਨ ਦਿਨ ਪਹਿਲਾਂ, ਸਾਨੂੰ ਚੰਦਰਯਾਨ-5 ਮਿਸ਼ਨ ਲਈ ਮਨਜ਼ੂਰੀ ਮਿਲੀ ਸੀ। ਅਸੀਂ ਇਹ ਜਾਪਾਨ ਦੇ ਸਹਿਯੋਗ ਨਾਲ ਕਰਾਂਗੇ।” ਉਨ੍ਹਾਂ ਕਿਹਾ ਕਿ ਭਾਰਤ ਦੇ ਚੰਦਰਯਾਨ-5 ਮਿਸ਼ਨ ਤਹਿਤ ਚੰਦਰਮਾ ਦੀ ਸਤ੍ਹਾ ਦਾ ਅਧਿਐਨ ਕਰਨ ਲਈ 250 ਕਿਲੋ ਭਾਰ ਵਾਲਾ ਰੋਵਰ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਇਸਰੋ ਦੇ ਚੇਅਰਮੈਨ ਨੇ ਕਿਹਾ ਕਿ ਸੰਭਾਵਨਾ ਹੈ ਕਿ ਚੰਦਰਯਾਨ-4 ਨੂੰ ਸਾਲ 2027 ਵਿੱਚ ਲਾਂਚ ਕੀਤਾ ਜਾਵੇਗਾ। ਇਸਰੋ ਦੇ ਚੇਅਰਮੈਨ ਨੇ ਕਿਹਾ ਹੈ ਕਿ ਚੰਦਰਯਾਨ-4 ਮਿਸ਼ਨ ਦਾ ਉਦੇਸ਼ ਚੰਦਰਮਾ ਤੋਂ ਇਕੱਠੇ ਕੀਤੇ ਨਮੂਨਿਆਂ ਨੂੰ ਵਾਪਸ ਲਿਆਉਣਾ ਹੈ।

ਕਪੂਰਥਲਾ ਮਾਡਰਨ ਜੇਲ ‘ਚ ਹਵਾਲਾਤੀ ਦੀ ਮੌ/ਤ; NDPS ਐਕਟ ਤਹਿਤ ਸੀ ਬੰਦ

 

ਕਪੂਰਥਲਾ ਮਾਡਰਨ ਜੇਲ ‘ਚ ਹਵਾਲਾਤੀ ਦੀ ਮੌ/ਤ; NDPS ਐਕਟ ਤਹਿਤ ਸੀ ਬੰਦ || Punjab News

0

ਕਪੂਰਥਲਾ ਮਾਡਰਨ ਜੇਲ੍ਹ ਵਿੱਚ ਐਨਡੀਪੀਐਸ ਐਕਟ ਅਧੀਨ ਇੱਕ ਹਵਾਲਾਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਸਾਬਾ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਸਰਬਜੀਤ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਸੀ। ਉਸ ਦੀ ਸਿਹਤ ਅਚਾਨਕ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

ਪਰਿਵਾਰਿਕ ਮੈਂਬਰਾਂ ਨੇ ਲਾਏ ਗੰਭੀਰ ਦੋਸ਼

ਮ੍ਰਿਤਕ ਸਰਬਜੀਤ ਦੀ ਪਤਨੀ ਪੂਜਾ ਨੇ ਗੰਭੀਰ ਦੋਸ਼ ਲਾਏ ਹਨ। ਉਸ ਦਾ ਕਹਿਣਾ ਹੈ ਕਿ ਪੁਲੀਸ ਨੇ ਉਸ ਦੇ ਪਤੀ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਹੈ। ਪੂਜਾ ਨੇ ਕਿਹਾ ਕਿ ਮੌਤ ਤੋਂ ਇਕ ਦਿਨ ਪਹਿਲਾਂ ਰਾਤ ਨੂੰ ਉਸ ਨੇ ਆਪਣੇ ਪਤੀ ਨਾਲ ਫੋਨ ‘ਤੇ ਗੱਲ ਕੀਤੀ ਸੀ। ਉਸ ਦੇ ਪਤੀ ਨੇ ਦੱਸਿਆ ਸੀ ਕਿ ਉਸ ਨੂੰ ਜੇਲ੍ਹ ਵਿੱਚ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਇਸ ਸਬੰਧੀ ਕੋਤਵਾਲੀ ਪੁਲੀਸ ਨੂੰ ਵੀ ਸੂਚਿਤ ਕੀਤਾ ਸੀ। ਮ੍ਰਿਤਕ ਦੀ ਮਾਂ ਬੇਅੰਤ ਕੌਰ ਨੇ ਵੀ ਪੁਲੀਸ ’ਤੇ ਗੰਭੀਰ ਦੋਸ਼ ਲਾਏ ਹਨ। ਥਾਣਾ ਕੋਤਵਾਲੀ ਦੇ ਐਸਐਚਓ ਕ੍ਰਿਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਮਾਮਲੇ ਦੀ ਜਾਣਕਾਰੀ ਨਹੀਂ ਮਿਲੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

MLA ਡਾ. ਅਜੇ ਗੁਪਤਾ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ, ਵਿਧਾਇਕ ਦੇ ਪੁੱਤਰ ਨੂੰ ਦਿੱਤੀ ਵਿਆਹ ਦੀ ਵਧਾਈ 

MLA ਡਾ. ਅਜੇ ਗੁਪਤਾ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ, ਵਿਧਾਇਕ ਦੇ ਪੁੱਤਰ ਨੂੰ ਦਿੱਤੀ ਵਿਆਹ ਦੀ ਵਧਾਈ

0

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਦੇ ਨਿਵਾਸ ਸਥਾਨ ‘ਤੇ ਪਹੁੰਚੇ। ਨਿਵਾਸ ਸਥਾਨ ‘ਤੇ ਪਹੁੰਚਣ ‘ਤੇ ਉਨ੍ਹਾਂ ਦਾ ਸਵਾਗਤ ਵਿਧਾਇਕ ਡਾ. ਅਜੇ ਗੁਪਤਾ, ਉਨ੍ਹਾਂ ਦੇ ਪੁੱਤਰ ਡਾ. ਸਰਾਂਸ਼ ਗੁਪਤਾ, ਪੁੱਤਰ ਡਾ. ਸਾਰਥਕ ਗੁਪਤਾ ਨੇ ਕੀਤਾ।

CM ਮਾਨ ਨੇ ਦਿੱਤੀ ਵਧਾਈ

ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਦੱਸ ਦੇਈਏ ਕਿ ਵਿਧਾਇਕ ਡਾ: ਗੁਪਤਾ ਦੇ ਪੁੱਤਰ ਡਾ: ਸਾਰਥਕ ਗੁਪਤਾ ਦਾ ਹਾਲ ਹੀ ਵਿੱਚ ਵਿਆਹ ਹੋਇਆ ਹੈ। ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਡਾ. ਸਾਰਥਕ ਗੁਪਤਾ ਨੂੰ ਅਸ਼ੀਰਵਾਦ ਦਿੱਤਾ ਅਤੇ ਵਧਾਈ ਦਿੱਤੀ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 17-3-2025

0
Breaking

ਹਰਿਆਣਾ ਸਰਕਾਰ ਬਣਾਏਗੀ 5 ਨਵੇਂ ਜ਼ਿਲ੍ਹੇ, ਪੜ੍ਹੋ ਪੂਰੀ ਖਬਰ

ਹਰਿਆਣਾ ਦੀ ਭਾਜਪਾ ਸਰਕਾਰ 5 ਨਵੇਂ ਜ਼ਿਲ੍ਹੇ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸਦਾ ਸੰਕੇਤ ਇਸ ਤੱਥ ਤੋਂ ਮਿਲਦਾ ਹੈ ਕਿ ਭਾਜਪਾ ਨੇ ਆਪਣੇ ਸੰਗਠਨ ਲਈ 22 ਜ਼ਿਲ੍ਹਿਆਂ ਦੀ ਬਜਾਏ 27 ਜ਼ਿਲ੍ਹੇ …. ਹੋਰ ਪੜੋ

ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ 7 ਸਿੱਖ ਨੌਜਵਾਨਾਂ ਦਾ NSA ਟੁੱਟਿਆ: ਪੰਜਾਬ ਦੀਆਂ ਜੇਲ੍ਹਾਂ ‘ਚ ਹੋਣਗੇ ਸ਼ਿਫਟ !

ਅੰਮ੍ਰਿਤਪਾਲ ਸਿੰਘ, ਪੱਪਲਪ੍ਰੀਤ ਅਤੇ ਜੀਤ ਸਿੰਘ ਤੋਂ ਇਲਾਵਾ ਬਾਕੀ ਜਿੰਨੇ ਵੀ ਸਿੰਘ ਡਿਬਰੂਗੜ ਜੇਲ ਦੇ ਵਿੱਚ ਐਨਐਸਏ ਦੇ ਤਹਿਤ ਬੰਦ ਹਨ ਉਹਨਾਂ ਦੇ ਐਨਐਸਏ ਨੂੰ… ਹੋਰ ਪੜੋ

ਆਪ’ ਸਰਕਾਰ ਦੇ 3 ਸਾਲ ਹੋਏ ਪੂਰਾ ਹੋਣ ਤੇ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ

ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ, ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ…ਹੋਰ ਪੜੋ

ਇੰਗਲੈਂਡ ਤੋਂ ਆਈ 23 ਸਾਲ ਦੇ ਪੰਜਾਬੀ ਨੌਜਵਾਨ ਦੀ ਦੇਹ, ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਤਕਰੀਬਨ ਡੇਢ ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ’ਚ ਇੰਗਲੈਂਡ ਗਏ ਪਿੰਡ ਲੱਖਣ ਕੇ ਪੱਡਾ (ਕਪੂਰਥਲਾ) ਦੇ 23 ਸਾਲਾ ਨੌਜਵਾਨ ਹਰਮਨਜੋਤ ਸਿੰਘ ਪੁੱਤਰ ਸਵਰਗੀ ਕੁਲਵੰਤ ਸਿੰਘ ਦੀ ਇੰਗਲੈਂਡ ਦੇ… ਹੋਰ ਪੜੋ

ਉੱਤਰੀ ਮੈਸੇਡੋਨੀਆ ਵਿੱਚ ਅੱਗ ਲੱਗਣ ਨਾਲ 50 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਯੂਰਪੀ ਦੇਸ਼ ਉੱਤਰੀ ਮੈਸੇਡੋਨੀਆ ਦੇ ਇੱਕ ਨਾਈਟ ਕਲੱਬ ਵਿੱਚ ਸ਼ਨੀਵਾਰ ਰਾਤ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜ਼ਖਮੀ …. ਹੋਰ ਪੜੋ