Home Blog Page 80

ਪੰਜਾਬ ਵਿਜੀਲੈਂਸ ਨੇ ਜਮੀਨ ਘੁਟਾਲੇ ਵਿਚ ਸੰਦੋਆ ਨੂੰ ਕੀਤਾ ਤਲਬ

0
Sandoa

ਮੋਹਾਲੀ, 8 ਮਈ 2026 : ਕਰੋੜਾਂ ਰੁਪਏ ਦੇ ਜੰਗਲਾਤ ਜਮੀਨ ਘੁਟਾਲੇ (Forest land scams) ਦੇ ਸਬੰਧ ਵਿਚ ਜਾਂਚ ਕਰ ਰਹੇ ਪੰਜਾਬ ਵਿਜੀਲੈਂਸ ਬਿਊਰੋ ਵਿਭਾਗ ਵਲੋਂ ਅਮਰਜੀਤ ਸਿੰਘ ਸੰਦੋਆ ਨੂੰ ਤਲਬ (Summon) ਕੀਤਾ ਗਿਆ ਹੈ ।

ਕੌਣ ਹਨ ਇਹ ਅਮਰਜੀਤ ਸੰਦੋਆ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਏਜੰਸੀ ਵੱਲੋਂ ਜਾਂਚ ਕੀਤੇ ਜਾ ਰਹੇ ਕਰੋੜਾਂ ਰੁਪਏ ਦੇ ਜੰਗਲਾਤ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਪੁੱਛਗਿੱਛ ਲਈ ਰੋਪੜ ਤੋਂ ਜੋ ਅਮਰਜੀਤ ਸਿੰਘ ਸੰਦੋਆ (Amarjit Singh Sandoa) ਨੂੰ ਤਲਬ ਕੀਤਾ ਗਿਆ ਹੈ ਉਹ ‘ਆਪ’ ਦੇ ਸਾਬਕਾ ਵਿਧਾਇਕ ਹਨ । ਜਾਣਕਾਰੀ ਅਨੁਸਾਰ ਵੀਰਵਾਰ ਨੂੰ ਰੋਪੜ ਵਿਖੇ ਵਿਜੀਲੈਂਸ ਬਿਊਰੋ ਯੂਨਿਟ ਵੱਲੋਂ ਜਾਰੀ ਕੀਤੇ ਗਏ ਇੱਕ ਸਰਕਾਰੀ ਨੋਟਿਸ ਅਨੁਸਾਰ ਅਮਰਜੀਤ ਸਿੰਘ ਸੰਦੋਆ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਵਿਜੀਲੈਂਸ ਦਫ਼ਤਰ ਵਿਖੇ ਜਾਂਚ ਅਧਿਕਾਰੀ ਇੰਸਪੈਕਟਰ ਹਰਪ੍ਰੀਤ ਸਿੰਘ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ ।

ਨੋਟਿਸ ਵਿਚ ਕੀ ਕੀ ਦਰਸਾਇਆ ਗਿਆ ਹੈ

ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐਨ. ਐਸ.) ਦੀ ਧਾਰਾ 35 (3) ਅਤੇ ਸੀ. ਆਰ. ਪੀ. ਸੀ. ਦੀ ਧਾਰਾ 41- ਤਹਿਤ ਜਾਰੀ ਕੀਤੇ ਗਏ ਇਸ ਨੋਟਿਸ ਵਿੱਚ ਦੱਸਿਆ ਗਿਆ ਹੈ ਕਿ ਨੂਰਪੁਰ ਬੇਦੀ ਪੁਲਸ ਸਟੇਸ਼ਨ ਵਿੱਚ 28 ਜੂਨ, 2022 ਨੂੰ ਦਰਜ ਹੋਈ ਐਫ. ਆਈ. ਆਰ. (ਜਿਸ ਵਿੱਚ ਦੀਆਂ ਧਾਰਾਵਾਂ 420, 465, 467, 468, 471 ਅਤੇ 120- ਸਮੇਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 7-ਏ, 8 ਅਤੇ 13 ਸ਼ਾਮਲ ਹਨ) ਦੀ ਜਾਂਚ ਦੌਰਾਨ, ਸੰਦੋਆ ਕੋਲੋਂ ਕੇਸ ਨਾਲ ਸਬੰਧਤ ਤੱਥਾਂ ਅਤੇ ਹਾਲਾਤਾਂ ਬਾਰੇ ਪੁੱਛਗਿੱਛ ਕਰਨ ਲਈ “ਵਾਜਬ ਆਧਾਰ” ਸਾਹਮਣੇ ਆਏ ਹਨ । ਵਿਜੀਲੈਂਸ ਨੇ ਸਾਬਕਾ ਵਿਧਾਇਕ ਨੂੰ ਸਾਰੇ ਤੱਥ ਸੱਚਾਈ ਨਾਲ ਦੱਸਣ ਅਤੇ ਜਾਂਚ ਨਾਲ ਸਬੰਧਤ ਸਾਰੇ ਲੋੜੀਂਦੇ ਦਸਤਾਵੇਜ਼ ਅਤੇ ਸਮੱਗਰੀ ਪੇਸ਼ ਕਰਨ ਲਈ ਕਿਹਾ ਹੈ । ਦੂਜੇ ਪਾਸੇ ਸੰਦੋਆ ਨੇ ਕਿਹਾ ਕਿ ਉਨ੍ਹਾਂ ਨੂੰ ਜਾਰੀ ਕੀਤੇ ਗਏ ਸੰਮਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ ।

ਪ੍ਰਾਪਰਟੀ ਡੀਲਰ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

0
suicide

ਲੁਧਿਆਣਾ, 8 ਮਈ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਇਕ ਪ੍ਰਾਪਰਟੀ ਡੀਲਰ ਵਲੋਂ ਬੀਤੀ ਰਾਤ ਸਲਫਾਸ ਦੀਆਂ ਗੋਲੀਆਂ (Sulfas tablets) ਖਾ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਵਪਾਰੀ

ਮਿਲੀ ਜਾਣਕਾਰੀ ਅਨੁਸਾਰ ਮਹਾਨਗਰ ਲੁਧਿਆਣਾ ’ਚ ਜੋ ਇਕ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਨੇ ਖੁਦਕੁਸ਼ੀ (Suicide) ਕਰ ਲਈ ਹੈ ਦਾ ਨਾਮ ਪਰਵਿੰਦਰ ਸਿੰਘ ਉਰਫ ਰਿੰਪੀ ਅਨੇਜਾ ਹੈ। ਉਕਤ ਵਿਅਕਤੀ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਬਣਾ ਕੇ ਉਸ ਵਿਚ 11 ਵਿਅਕਤੀਆਂ ਨੂੰ ਵੀ ਆਪਣੀ ਮੌਤ ਲਈ ਜਿੰਮੇਵਾਰ ਠਹਿਰਾਇਆ ਗਿਆ । ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ (Case registered) ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਕੀ ਦੱਸਿਆ ਮ੍ਰਿਤਕ ਦੀ ਪਤਨੀ ਨੇ ਪੁਲਸ ਨੂੰ

ਮ੍ਰਿਤਕ ਕਾਰੋਬਾਰੀ ਦੀ ਪਤਨੀ ਜਸਲੀਨ ਕੌਰ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਤੀ ਕਾਫ਼ੀ ਸਮੇਂ ਤੋਂ ਮਾਨਸਿਕ ਤਣਾਅ ’ਚ ਸੀ ਕਿਉਂਕਿ ਕੁਝ ਲੋਕ ਉਸ ਦੇ ਕਰੋੜਾਂ ਰੁਪਏ ਵਾਪਸ ਨਹੀਂ ਕਰ ਰਹੇ ਸਨ । ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਮੁਲਜ਼ਮ ਪਰਵਿੰਦਰ ਸਿੰਘ ਨੂੰ ਇਹ ਕਹਿ ਰਹੇ ਸਨ ਕਿ ਉਸ ਨੇ ਜੋ ਵੀ ਕਰਨਾ ਹੈ ਉਹ ਕਰ ਲਵੇ, ਉਸ ਨੂੰ ਪੈਸੇ ਨਹੀਂ ਮਿਲਣੇ ।

ਹੋਰ ਕੀ ਕੀ ਦੱਸਿਆ ਪਰਵਿੰਦਰ ਦੀ ਪਤਨੀ ਨੇ

ਜਸਲੀਨ ਕੌਰ ਨੇ ਦੱਸਿਆ ਕਿ 6 ਮਈ ਨੂੰ ਸ਼ਾਮ 4 : 38 ਵਜੇ ਉਸ ਦੇ ਪਤੀ ਦਾ ਫੋਨ ਆਇਆ ਸੀ ਤੇ ਉਸ ਨੇ ਕਿਹਾ ਸੀ ਕਿ ਉਹ ਹੁਣ ਜਿਊਣਾ ਨਹੀਂ ਚਾਹੁੰਦਾ । ਉਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੁੱਝ ਲੋਕ ਉਸ ਨੂੰ ਮਰਨ ਲਈ ਮਜਬੂਰ ਕਰ ਰਹੇ ਹਨ । ਕੁਝ ਸਮੇਂ ਬਾਅਦ ਉਸ ਨੇ ਦਿਲ ਦਹਿਲਾ ਦੇਣ ਵਾਲੀ ਗੱਲ ਕਹੀ ਤੇ ਉਸ ਨੇ ਕਿਹਾ ਕਿ ਉਸ ਨੇ ਆਪਣੀ ਕਾਰ ’ਚ ਸਲਫ਼ਾਸ ਖਾ ਲਈ ਹੈ । ਇਸ ਤੋਂ ਬਾਅਦ ਰਿਸ਼ਤੇਦਾਰ ਚਰਨਜੀਤ ਸਿੰਘ ਉਸ ਨੂੰ ਪਹਿਲਾਂ ਦੀਪਕ ਹਸਪਤਾਲ ਅਤੇ ਫਿਰ ਡੀ. ਐੱਮ. ਸੀ. ਲੈ ਕੇ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।

ਪੁਲਸ ਨੇ ਕਿਸ ਕਿਸ ਵਿਰੁੱਧ ਕੀਤਾ ਹੈ ਕੇਸ ਦਰਜ

ਪੁਲਸ ਵੱਲੋਂ ਜਿਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਜੇਸ਼ ਬਾਂਸਲ, ਵਿਨੋਦ ਸਿਆਲ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦਾ ਕਰਮਚਾਰੀ ਹਰਪ੍ਰੀਤ ਸਿੰਘ, ਪੰਕਜ ਗੁਪਤਾ, ਖੁਸ਼ਵੰਤ ਸਿੰਘ, ਪ੍ਰਾਪਰਟੀ ਡੀਲਰ ਰਿਸ਼ਮਜੀਤ ਸਿੰਘ, ਅਜੀਤ ਸਿੰਘ ਸਵਰਾਜ, ਮੰਜੂ ਗੋਇਲ, ਅਨਿਲ ਕੁਮਾਰ, ਰਣਵੀਰ ਕੌਰ ਗਿੱਲ ਅਤੇ ਵਰੁਣ ਗੋਇਲ ਦੇ ਨਾਮ ਸ਼ਾਮਲ ਹਨ ।

8 bewährte Strategien für das Spielen von Einzel‑ und Mehrspieler‑Spielen bei Xon Casino

0

8 bewährte Strategien für das Spielen von Einzel‑ und Mehrspieler‑Spielen bei Xon Casino

Online‑Casinos bieten heute sowohl klassische Einzelspieler‑Slots als auch spannende Mehrspieler‑Tische. Für deutsche Spieler kann die Entscheidung, welches Format am besten passt, verwirrend sein. In diesem Beitrag zeigen wir Ihnen, wie Sie das Beste aus beiden Welten herausholen und dabei von den Vorteilen des Xon Casino profitieren.

1. Verstehen Sie den Unterschied: Einzel‑ vs. Mehrspieler‑Spiele

Einzelspieler‑Spiele wie klassische Spielautomaten oder Video‑Slots laufen ohne direkte Interaktion mit anderen Spielern ab. Der Ausgang hängt ausschließlich vom Zufall (RNG) und Ihren Einsatzentscheidungen ab.

Mehrspieler‑Spiele, etwa Live‑Blackjack, Roulette oder Poker‑Tische, ermöglichen den Austausch mit echten Dealern und anderen Spielern. Hier spielen sowohl Glück als auch taktisches Geschick eine Rolle.

Statistik: Laut einer Branchenstudie bevorzugen 62 % der deutschen Online‑Spieler Einzelspieler‑Slots, während 38 % regelmäßig an Live‑Tischen teilnehmen.

2. Nutzen Sie den Willkommensbonus gezielt

Der Willkommensbonus von Xon Casino ist ideal, um beide Spielarten zu testen. Der Bonus ohne Einzahlung gibt Ihnen sofortige Spielzeit, während der Willkommensbonus mit Einzahlung Ihnen zusätzliches Guthaben für höhere Einsätze bietet.

Expert Tip: Setzen Sie den Einzahlungs‑Bonus zuerst für Mehrspieler‑Tische ein, da diese oft höhere Wettlimits haben und Sie schneller an die Auszahlungsschwelle kommen.

3. Wählen Sie das passende Spiel nach Ihrer Risikobereitschaft

Spieltyp Risiko (Volatilität) Durchschnittlicher RTP Ideal für
Klassische Slots Mittel bis hoch 95 % – 97 % Schnell‑Gewinner
Video‑Slots Hoch 96 % – 98 % Große Jackpots
Live‑Blackjack Niedrig bis mittel 99,5 % Strategie‑Fans
Live‑Roulette Mittel 97,3 % Glücks‑Spieler
  • Niedriges Risiko: Live‑Blackjack, wo Grundstrategie den Hausvorteil minimiert.
  • Hohes Risiko: Video‑Slots mit progressiven Jackpots, die selten, aber groß auszahlen.

4. Optimieren Sie Ihre Einzahlungsmethoden

Xon Casino unterstützt schnelle Zahlungsmethoden wie Trustly, Sofortüberweisung und gängige Kreditkarten. Für sofortige Auszahlungen empfiehlt sich die Nutzung von E‑Wallets.

  • Schnelle Auszahlung: 24 – 48 Stunden bei E‑Wallets.
  • Standard‑Auszahlung: 2‑5 Werktage bei Banküberweisungen.

Durch die Wahl der richtigen Methode reduzieren Sie Wartezeiten und können schneller wieder spielen.

5. Nutzen Sie die mobile Erfahrung

Die mobile App von Xon Casino ist für iOS und Android verfügbar und bietet dieselben Funktionen wie die Desktop‑Version. Sie können sowohl Slots als auch Live‑Tische unterwegs genießen.

  • Vorteil: Push‑Benachrichtigungen informieren Sie sofort über neue Bonusangebote.
  • Tipp: Aktivieren Sie den „Schnell‑Login“ für nahtlose Sitzungswechsel.

6. Setzen Sie klare Limits – verantwortungsvolles Spielen

Bevor Sie mit echtem Geld spielen, definieren Sie ein Budget und eine Session‑Zeit. Xon Casino stellt Tools wie Einzahlungslimits, Verlustlimits und Selbstausschluss bereit.

  • Empfehlung: Legen Sie ein tägliches Verlustlimit von 50 € fest, um Verluste zu begrenzen.
  • Hinweis: Immer verantwortungsbewusst spielen und bei Bedarf Hilfe suchen.

7. Profitieren Sie von Live‑Support und schnellen Antworten

Ein häufiges Problem bei Online‑Casinos ist langsamer Kundendienst. Xon Casino bietet 24/7 Live‑Chat, E‑Mail‑Support und telefonische Hilfe in deutscher Sprache.

Expert Tip: Nutzen Sie den Live‑Chat, wenn Sie Fragen zu Bonusbedingungen haben. Die Support‑Mitarbeiter können Ihnen sofortige Klarheit verschaffen und mögliche Missverständnisse vermeiden.

8. Testen Sie alles auf einer sicheren Plattform

Nachdem Sie die Grundlagen verstanden haben, ist es Zeit, das Gelernte praktisch anzuwenden. Xon Casino offiziell bietet eine benutzerfreundliche Oberfläche, schnelle Auszahlungen und ein breites Spielangebot, das sowohl Einzel‑ als auch Mehrspieler‑Erfahrungen abdeckt.

  • Registrierung: In wenigen Schritten ein Konto erstellen.
  • Bonus ohne Einzahlung: Sofort starten, ohne eigenes Geld zu riskieren.
  • Spielvielfalt: Über 2 000 Titel von führenden Software‑Anbietern.

Durch die Kombination aus attraktiven Boni, zuverlässigem Lizenzstatus und einem engagierten Kundensupport ist Xon Casino die ideale Wahl, um sowohl Solo‑ als auch Gemeinschaftsspiele zu genießen.

Zusammenfassung

  1. Kennen Sie den Unterschied zwischen Einzel‑ und Mehrspieler‑Spielen.
  2. Nutzen Sie den Willkommens‑ und Bonus‑ohne‑Einzahlung‑Deal.
  3. Wählen Sie Spiele, die zu Ihrer Risikobereitschaft passen.
  4. Setzen Sie auf schnelle Einzahlungsmethoden.
  5. Spielen Sie mobil für maximale Flexibilität.
  6. Setzen Sie Limits und spielen Sie verantwortungsbewusst.
  7. Greifen Sie bei Fragen auf den 24/7‑Live‑Support zurück.
  8. Testen Sie alles auf einer sicheren, lizenzierten Plattform wie Xon Casino.

Mit diesen acht Strategien sind Sie bestens gerüstet, um das Beste aus beiden Spielwelten herauszuholen und gleichzeitig von den speziellen Vorteilen des Xon Casino zu profitieren. Viel Erfolg und viel Spaß beim Spielen!

ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ ਲੋਕ ਸੇਵਾ ਦੀ ਸਿਆਸਤ : ਮੁੱਖ ਮੰਤਰੀ

0
Chief Minister

ਅੰਮ੍ਰਿਤਸਰ, 7 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਪਹੁੰਚ ਕੇ ਸ਼ੁਕਰਾਨਾ ਯਾਤਰਾ (shukrana Yatra)ਦੇ ਦੂਸਰੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ।

ਕੀ ਆਖਿਆ ਇਸ ਮੌਕੇ ਮੁੱਖ ਮੰਤਰੀ ਮਾਨ ਨੇ

ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ । ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਮੁਫ਼ਤ ਬਿਜਲੀ, 65,000 ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਹੈ । ਦੂਜੇ ਪਾਸੇ ਕੇਂਦਰ ਵਿੱਚ ਬੈਠੀ ਭਾਜਪਾ ਵਾਰ-ਵਾਰ ਪੰਜਾਬ ਵਿਰੋਧੀ ਫੈਸਲੈ ਕੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ ।

ਅੰਨਦਾਤੇ ਦੀ ਆਵਾਜ਼ ਕੁਚਲਣ ਵਾਲਿਆਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ

ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਣ ‘ਤੇ ਭਾਜਪਾ ਉੱਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ ਨਹੀਂ ਕਰੇਗਾ, ਜਿਨ੍ਹਾਂ ਨੇ ਅੰਨਦਾਤੇ ਦੀ ਆਵਾਜ਼ ਨੂੰ ਕੁਚਲਿਆ ਅਤੇ ਸੂਬੇ ਦੇ ਅਧਿਕਾਰਾਂ, ਵਸੀਲਿਆਂ ਅਤੇ ਪਛਾਣ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ।

ਭਾਜਪਾ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਕਈ ਵਾਰ ਪ੍ਰਗਟਾਵਾ ਹੋ ਚੁੱਕਾ ਹੈ

“ਸ਼ੁਕਰਾਨਾ ਯਾਤਰਾ” ਦੇ ਦੂਜੇ ਦਿਨ ਰਈਆ ਅਤੇ ਹੋਰ ਥਾਵਾਂ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਕਈ ਵਾਰ ਪ੍ਰਗਟਾਵਾ ਹੋ ਚੁੱਕਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਈਆਂ, ਪੰਜਾਬ ਦੀਆਂ ਝਾਕੀਆਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਹੋਈਆਂ, ਬੀ. ਬੀ. ਐਮ. ਬੀ. ਰਾਹੀਂ ਪੰਜਾਬ ਦੇ ਪਾਣੀਆਂ ਨੂੰ ਧੱਕੇ ਨਾਲ ਹਰਿਆਣਾ ਨੂੰ ਦੇਣ ਦੀਆਂ ਕੋਸਿ਼ਸ਼ਾਂ, ਪੰਜਾਬ ਯੂਨੀਵਰਸਿਟੀ ਨੂੰ ਖੋਹਣ ਦੀ ਸਾਜ਼ਿਸ਼, ਚੰਡੀਗੜ੍ਹ `ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਅਤੇ ਆਮ ਆਦਮੀ ਕਲੀਨਿਕਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

ਭਾਜਪਾ ਨਫ਼ਰਤ ਅਤੇ ਫੁੱਟ ਪਾਊ ਰਾਜਨੀਤੀ `ਤੇ ਚਲਦੀ ਹੈ : ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨਫ਼ਰਤ ਅਤੇ ਫੁੱਟ ਪਾਊ ਰਾਜਨੀਤੀ ‘ਤੇ ਚਲਦੀ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਕੋਈ ਵੀ ਨਵਾਂ ਗਠਜੋੜ ਇੱਕ ਵਾਰ ਫਿਰ ਸਾਬਤ ਕਰੇਗਾ ਕਿ ਦੋਵੇਂ ਪਾਰਟੀਆਂ “ਇੱਕੋ ਸਿੱਕੇ ਦੇ ਦੋ ਪਾਸੇ” ਹਨ । ਉਨ੍ਹਾਂ ਨੇ ਸੁਚੇਤ ਕੀਤਾ ਕਿ ਜੇਕਰ ਅਜਿਹਾ ਗਠਜੋੜ ਦੁਬਾਰਾ ਬਣ ਜਾਂਦਾ ਹੈ ਤਾਂ ਪੰਜਾਬ ਲਈ ਘਾਤਕ ਹੋਵੇਗਾ ਕਿਉਂਕਿ ਇਹ ਗਠਜੋੜ ਪੰਜਾਬੀਆਂ ਦੀ ਭਲਾਈ ਦੀ ਬਜਾਏ ਸਿਰਫ਼ ਰਾਜਨੀਤਕ ਬਚਾਅ ਅਤੇ ਸਵੈ-ਹਿੱਤ ਦੁਆਰਾ ਚਲਾਇਆ ਜਾਂਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅਪਵਿੱਤਰ ਗਠਜੋੜ ਪੰਜਾਬ ਵਿਰੋਧੀ ਹੈ ਅਤੇ ਦੋਵੇਂ ਪਾਰਟੀਆਂ ਅੰਤ ਵਿੱਚ ਇੱਕ-ਦੂਜੇ ਨੂੰ ਰਾਜਨੀਤਿਕ ਤੌਰ `ਤੇ ਤਬਾਹ ਕਰ ਦੇਣਗੀਆਂ।

ਬੇਅਦਬੀ ਦੇ ਦੋਸ਼ੀ ਨੂੰ ਹੋਵੇਗੀ ਘੱਟੋ ਘੱਟ 10 ਸਾਲ ਦੀ ਸਜ਼ਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਘੱਟੋ-ਘੱਟ 10 ਸਾਲ ਦੀ ਕੈਦ ਦੀ ਸਜ਼ਾ ਹੋਵੇਗੀ ਜੋ ਉਮਰ ਕੈਦ ਤੱਕ ਵਧ ਸਕਦੀ ਹੈ ਅਤੇ ਨਾਲ ਹੀ 50 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ । ਉਨ੍ਹਾਂ ਨੇ ਸਵਾਲ ਕੀਤਾ ਕਿ ਪਿਛਲੀਆਂ ਸਰਕਾਰਾਂ ਪਹਿਲਾਂ ਏਨਾ ਸਖ਼ਤ ਕਾਨੂੰਨ ਕਿਉਂ ਨਹੀਂ ਬਣਾ ਸਕੀਆਂ ਕਿਉਂਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰਾਂ ਖੁਦ ਬੇਅਦਬੀ ਦੀਆਂ ਘਟਨਾਵਾਂ ਦੀਆਂ ਗੁਨਾਹਗਾਰ ਹਨ ਅਤੇ ਇੱਥੋਂ ਤੱਕ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ `ਤੇ ਗੋਲੀ ਚਲਾਉਣ ਦਾ ਹੁਕਮ ਵੀ ਦਿੱਤਾ । ਉਨ੍ਹਾਂ ਕਿਹਾ ਕਿ ਗੋਲੀਬਾਰੀ ਲਈ ਜ਼ਿੰਮੇਵਾਰ ਅਫਸਰਾਂ ਨੂੰ ਬਾਅਦ ਵਿੱਚ ਇਨਾਮ ਅਤੇ ਤਰੱਕੀ ਦਿੱਤੀ ਗਈ ।

ਅਕਾਲੀ ਦਲ ਅਤੇ ਬਾਦਲ ਪਰਿਵਾਰ ਅੱਜ ਸਿਆਸੀ ਤੌਰ `ਤੇ ਖੇਰੂੰ-ਖੇਰੂੰ ਹੋ ਚੁੱਕੇ ਹਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਬਾਦਲ ਪਰਿਵਾਰ ਅੱਜ ਸਿਆਸੀ ਤੌਰ `ਤੇ ਖੇਰੂੰ-ਖੇਰੂੰ ਹੋ ਚੁੱਕੇ ਹਨ ਕਿਉਂਕਿ “ਪ੍ਰਮਾਤਮਾ ਦੀ ਕਚਹਿਰੀ ਵਿੱਚ ਇਨਸਾਫ ਹੁੰਦਾ ਹੈ।” ਲੋਕਾਂ ਦੇ ਨਿਰੰਤਰ ਪਿਆਰ ਤੇ ਸਮਰਥਨ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਦੇ ਸ਼ੱਕੀ ਸਿਆਸੀ ਕਿਰਦਾਰ ਕਾਰਨ ਇਨ੍ਹਾਂ ਉਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਹੈ । ਉਨ੍ਹਾਂ ਨੇ ਅਕਾਲੀਆਂ `ਤੇ ਧਰਮ ਅਤੇ ਧਾਰਮਿਕ ਸੰਸਥਾਵਾਂ ਨੂੰ ਸਿਆਸੀ ਲਾਭ ਲਈ ਕੰਟਰੋਲ ਕਰਨ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰ ਸਿੱਧੇ ਤੌਰ `ਤੇ ਬਾਦਲ ਪਰਿਵਾਰ ਦੇ ਇਸ਼ਾਰੇ `ਤੇ ਨਿਯੁਕਤ ਕੀਤੇ ਜਾਂਦੇ ਹਨ ।

ਮੁੱਖ ਮੰਤਰੀ ਨੇ ਚੁੱਕੇ ਧਾਰਮਿਕ ਸੰਸਥਾਵਾਂ ਦੇ ਕੰਮਕਾਜ `ਤੇ ਸਵਾਲ

ਧਾਰਮਿਕ ਸੰਸਥਾਵਾਂ ਦੇ ਕੰਮਕਾਜ `ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ 14 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ। ਉਨ੍ਹਾਂ ਪੁੱਛਿਆ ਕਿ ਲੰਮੇ ਸਮੇਂ ਤੋਂ ਚੋਣਾਂ ਨਾ ਹੋਣ ਕਾਰਨ ਅਜਿਹੇ ਅਦਾਰੇ ਸੰਵਿਧਾਨਕ ਸੰਸਥਾ ਹੋਣ ਦਾ ਦਾਅਵਾ ਕਿਵੇਂ ਜਾਰੀ ਰੱਖ ਸਕਦੇ ਹਨ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ `ਤੇ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਆਪ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਪਾਹੀ ਕਹਿਣਾ ਚਾਹੀਦਾ ਹੈ, ਪਰ ਉਹ ਆਪਣੇ ਆਪ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸ ਰਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਬਾਦਲ ਪਰਿਵਾਰ ਹੀ ਬੇਅਦਬੀ ਵਿਰੋਧੀ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ ਜਦੋਂ ਕਿ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਇਸ ਨੂੰ ਪੂਰੇ ਦਿਲ ਨਾਲ ਸਵੀਕਾਰ ਕੀਤਾ ਅਤੇ ਸਮਰਥਨ ਦਿੱਤਾ ਸੀ ।

ਸਖ਼ਤ ਕਾਨੂੰਨ ਨਾਲ ਨਹੀਂ ਕਰੇਗਾ ਕੋਈ ਬੇਅਦਬੀ ਦੀ ਜੁਅਰੱਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਦੇ ਵਿਧਾਇਕ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਗੈਰ-ਹਾਜ਼ਰ ਰਹਿਣ `ਤੇ ਵੀ ਨਿਸ਼ਾਨਾ ਬਣਾਇਆ ਜਿਸ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਪਾਸ ਕੀਤਾ ਗਿਆ ਸੀ । ਉਨ੍ਹਾਂ ਕਿਹਾ ਕਿ ਅਕਾਲੀ ਬਹਿਸ ਤੋਂ ਇਸ ਕਰਕੇ ਭੱਜ ਗਏ ਕਿਉਂਕਿ ਉਨ੍ਹਾਂ ਦੇ ਆਪਣੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਵਾਲ ਉੱਠ ਰਹੇ ਹਨ ।  ਉਨ੍ਹਾਂ ਕਿਹਾ ਕਿ ਇਸ ਸਖ਼ਤ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਕੋਈ ਵੀ ਬੇਅਦਬੀ ਕਰਨ ਦੀ ਜੁਅੱਰਤ ਨਹੀਂ ਕਰੇਗਾ । ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੰ ਇਹ ਪਵਿੱਤਰ ਸੇਵਾ ਸੌਂਪੀ ਹੈ । ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਰੀ ਮਨੁੱਖਤਾ ਦੇ ਸਾਂਝੇ ਹਨ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਪ੍ਰਤੀਕ ਹਨ ।

ਪੰਜਾਬ ਭਰ ਵਿਚ ਖੋਲ੍ਹੇ ਗਏ ਹਨ ਆਮ ਆਦਮੀ ਕਲੀਨਿਕ

ਉਨ੍ਹਾਂ ਕਿਹਾ ਕਿ ਮੁਫ਼ਤ ਇਲਾਜ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ (Aam Aadmi Clinic) ਖੋਲ੍ਹੇ ਗਏ ਹਨ, ਵਿਸ਼ਵ ਪੱਧਰੀ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ ਅਤੇ ਹਰ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਪ੍ਰਾਪਤ ਕਰ ਸਕਦਾ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦੋਂ ਕਿ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਨਹਿਰਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਰ ਖੇਤ ਤੱਕ ਪਾਣੀ ਪਹੁੰਚ ਸਕੇ ।

ਪੰਜਾਬ ਵਿਰੋਧੀ ਤਾਕਤਾਂ ਸਮਾਜ ਵਿੱਚ ਨਫ਼ਰਤ ਦੇ ਬੀਜ ਬੀਜਣ ਦੀ ਕੋਸਿ਼ਸ਼ ਕਰ ਰਹੀਆਂ ਹਨ

ਅੰਮ੍ਰਿਤਸਰ ਦੱਖਣੀ ਅਤੇ ਪੂਰਬੀ ਹਲਕਿਆਂ ਵਿੱਚ ਮੁੱਖ ਮੰਤਰੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਸਮਾਜ ਵਿੱਚ ਨਫ਼ਰਤ ਦੇ ਬੀਜ ਬੀਜਣ ਦੀ ਕੋਸਿ਼ਸ਼ ਕਰ ਰਹੀਆਂ ਹਨ, ਪਰ ਕਦੇ ਵੀ ਸਫਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ, “ਪੰਜਾਬ ਦੀ ਧਰਤੀ ਉਪਜਾਊ ਹੈ, ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਨਹੀਂ ਪੁੰਗਰ ਸਕਦਾ । ਉਨ੍ਹਾਂ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਲੋਕਾਂ ਵਿੱਚ ਡਰ ਅਤੇ ਭੈਅ ਫੈਲਾਉਣ ਦੀ ਕੋਸਿ਼ਸ਼ ਕਰ ਰਹੀਆਂ ਹਨ ।

ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਫੁੱਟ ਪਾਊ ਰਾਜਨੀਤੀ ਨਾਲ ਇਸ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ। “ਸ਼ੁਕਰਾਨਾ ਯਾਤਰਾ” ਨੂੰ ਅਧਿਆਤਮਕ ਯਾਤਰਾ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿੱਚ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦਾ ਬਲ ਬਖਸ਼ਿਆ ਹੈ ।

ਯਾਤਰਾ ਦਾ ਕੋਈ ਰਾਜਨੀਤਕ ਸਬੰਧ ਨਹੀਂ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਯਾਤਰਾ ਦਾ ਕੋਈ ਰਾਜਨੀਤਿਕ ਸਬੰਧ ਨਹੀਂ ਹੈ ਅਤੇ ਇਸ ਦਾ ਉਦੇਸ਼ ਸਿਰਫ਼ ਗੁਰੂ ਸਾਹਿਬ ਜੀ ਦਾ ਸ਼ੁਕਰਗੁਜ਼ਾਰ ਕਰਨਾ ਸੀ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਸਖ਼ਤ ਕਾਨੂੰਨ ਲਿਆਉਣ ਦਾ ਮੌਕਾ ਬਖਸ਼ਿਆ। ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਭਰ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰਦੀ ਰਹੇਗੀ ।

ਸ਼ਾਹਜਹਾਂਪੁਰ `ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਲਾਸ਼ਾਂ

0
hanging

ਸ਼ਾਹਜਹਾਂਪੁਰ, 7 ਮਈ 2026 : ਸ਼ਾਹਜਹਾਂਪੁਰ ਜਿਲੇ (Shahjahanpur District) ਵਿਚ ਬੀਤੇ ਦਿਨੀਂ ਇਕ ਨੌਜਵਾਨ ਅਤੇ ਮੁਟਿਆਰ ਦੀਆਂ ਲਾਸ਼ਾਂ (Corpses) ਦਰੱਖਤ ਨਾਲ ਫਾਹੇ ‘ਤੇ ਲਟਕਦੀਆਂ ਮਿਲਣ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ ।

ਵਿਆਹ ਤੋਂ ਇਕ ਦਿਨ ਪਹਿਲਾਂ ਵਾਪਰੀ ਘਟਨਾ

ਦੱਸਿਆ ਜਾ ਰਿਹਾ ਹੈ ਕਿ ਮੁਟਿਆਰ ਦਾ ਵਿਆਹ ਅਗਲੇ ਦਿਨ ਹੋਣਾ ਸੀ । ਵਧੀਕ ਪੁਲਸ ਸੁਪਰਡੈਂਟ (ਦਿਹਾਤੀ) ਦੀਕਸ਼ਾ ਭਵਰੇ ਨੇ ਦੱਸਿਆ ਕਿ ਪਰੌਰ ਥਾਣਾ ਖੇਤਰ ਦੇ ਕੁਬੇਰਪੁਰ ਪਿੰਡ ਦੇ ਬਾਹਰ ਖੇਤ ਵਿਚ ਪਿੰਡ ਦੇ ਹੀ ਇਕ ਨੌਜਵਾਨ ਅਤੇ ਮੁਟਿਆਰ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ । ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਗਿਆ ।

ਕੌਣ ਹਨ ਦੋਵੇਂ ਜਣੇ

ਮ੍ਰਿਤਕਾਂ ਦੀ ਪਛਾਣ ਨੰਨੀ ਯਾਦਵ (19) ਅਤੇ ਸੋਮੇਂਦਰ ਯਾਦਵ (19) ਵਜੋਂ ਹੋਈ ਹੈ । ਪੁਲਸ ਅਨੁਸਾਰ ਮੁਢਲੀ ਜਾਂਚ ਵਿਚ ਮਾਮਲਾ ਖ਼ੁਦਕੁਸ਼ੀ (Suicide) ਦਾ ਜਾਪਦਾ ਹੈ, ਹਾਲਾਂਕਿ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਜਾਂਚ ਕੀਤੀ ਜਾ ਰਹੀ ਹੈ ।

ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਪੂਨਮਦੀਪ ਕੌਰ ਨੇ ਸੰਭਾਲਿਆ ਅਹੁਦਾ

0
Poonamdeep Kaur

ਸੰਗਰੂਰ, 7 ਮਈ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਵਿਖੇ ਡਿਪਟੀ ਕਮਿਸ਼ਨਰ ਦੇ ਤੌਰ ‘ਤੇ ਆਈ. ਏ. ਐਸ. ਅਧਿਕਾਰੀ ਪੂਨਮਦੀਪ ਕੌਰ (Poonamdeep Kaur) ਵਲੋਂ ਅੱਜ ਅਹੁਦਾ ਸੰਭਾਲ ਲਿਆ ਗਿਆ ਹੈ ।

ਅਹੁਦਾ ਸੰਭਾਲਣ ਮੌਕੇ ਡੀ. ਸੀ. ਨੇ ਕੀ ਆਖਿਆ

ਮਿਲੀ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਸੰਗਰੂਰ (Deputy Commissioner Sangrur) ਦੇ ਤੌਰ ‘ਤੇ ਆਈ. ਏ. ਐਸ. ਅਧਿਕਾਰੀ ਪੂਨਮਦੀਪ ਕੌਰ ਦਾ ਅਹੁਦਾ ਸੰਭਾਲਣ (Taking office) ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ ਤੇ ਪੁਲਿਸ ਟੁਕੜੀ ਨੇ ਗਾਰਡ ਆਫ ਆਨਰ ਦਿੱਤਾ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬ-ਪੱਖੀ ਵਿਕਾਸ ਤੇ ਲੋਕ ਸਹੂਲਤਾਂ ਲਈ ਯਤਨਸ਼ੀਲ ਰਹਿਣਗੇ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਲੋਕਾਂ ਨੂੰ ਸਕੀਮਾਂ ਤੇ ਸੇਵਾਵਾਂ ਦਾ ਲਾਭ ਲੈਣ ‘ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ।

ਕਿਥੇ ਕਿਥੇ ਰਹਿ ਚੁੱਕੇ ਹਨ ਪਹਿਲਾਂ

ਜ਼ਿਕਰਯੋਗ ਹੈ ਕਿ ਪੂਨਮਦੀਪ ਕੌਰ ਆਈ. ਏ. ਐਸ. ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ, ਬਰਨਾਲਾ ਅਤੇ ਫਰੀਦਕੋਟ ਅਤੇ ਮੈਨੇਜਿੰਗ ਡਾਇਰੈਕਟਰ ਪੀ. ਆਰ. ਟੀ. ਸੀ. ਪਟਿਆਲਾ ਵਜੋਂ ਸੇਵਾਵਾਂ ਵੀ ਨਿਭਾਅ ਚੁੱਕੇ ਹਨ ।

ਟਰੱਕ ਦੇ ਕਾਰ ਨੂੰ ਟੱਕਰ ਮਾਰਨ ਕਾਰਨ ਸੜਕ ਹਾਦਸੇ ਵਿਚ ਤਿੰਨ ਲੋਕਾਂ ਦੀ ਹੋਈ ਮੌਤ

0
Gurugram Accident

ਗੁਰੂਗ੍ਰਾਮ, 7 ਮਈ 2026 : ਹਰਿਆਣਾ (Haryana) ਦੇ ਸ਼ਹਿਰ ਗੁਰੂਗ੍ਰਾਮ ਵਿਖੇ ਇਕ ਟਰੱਕ ਵਲੋਂ ਕਾਰ ਨੂੰ ਟੱਕਰ ਮਾਰ ਦੇਣ ਦੇ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਕੌਣ ਹੈ ਜੋ ਉਤਰ ਗਿਆ ਮੌਤ ਦੇ ਘਾਟ

ਮਿਲੀ ਜਾਣਕਾਰੀ ਅਨੁਸਾਰ ਗੁਰੂਗ੍ਰਾਮ ਵਿੱਚ ਬੀਤੀ ਰਾਤ ਜੋ ਇੱਕ ਤੇਜ਼ ਰਫ਼ਤਾਰ ਟਰੱਕ (High-speed truck) ਵਲੋਂ ਇੱਕ ਕਾਰ ਨੂੰ ਟਕਰਾਉਣ ਦਾ ਘਟਨਾਕ੍ਰਮ ਵਾਪਰਿਆ ਹੈ ਦੇ ਚਲਦਿਆਂ ਜਿਨ੍ਹਾਂ ਤਿੰਨ ਲੋਕਾਂ ਦੀ ਮੌਤ (Death) ਹੋ ਗਈ ਹੈ ਦੇ ਨਾਲ-ਨਾਲ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਕੇ ਰਹਿ ਗਈ ਹੈ । ਜਿਨ੍ਹਾਂ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ ਵਿਚ ਕੁਲਦੀਪ (40), ਨਵਲ ਸਿੰਘ (68) ਅਤੇ ਸਮੈ ਸਿੰਘ (70) ਸ਼ਾਮਲ ਹਨ ।

ਕੀ ਦੱਸਿਆ ਪੁਲਸ ਚੌਂਕੀ ਦੇ ਏ. ਐਸ. ਆਈ. ਨੇ

ਜਮਾਲਪੁਰ ਚੌਕੀ ਦੇ ਏ. ਐਸ. ਆਈ. ਅਤੇ ਜਾਂਚ ਅਧਿਕਾਰੀ ਉਦੈਵੀਰ ਨੇ ਦੱਸਿਆ ਕਿ ਜਿਸ ਟਰੱਕ ਨੇ ਕਾਰ ਨੂੰ ਟੱਕਰ ਮਾਰੀ ਹੈ ਨੂੰ ਪੁਲਸ ਜ਼ਬਤ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ , ਜਦੋਂ ਕਿ ਟਰੱਕ ਚਾਲਕ ਘਟਨਾ ਵਾਲੀ ਥਾਂ ਤੋਂ ਫਰਾਰ ਹੋਣ ਵਿਚ ਕਾਮਯਾਬ ਰਿਹਾ । ਉਨ੍ਹਾਂ ਅੱਗੇ ਕਿਹਾ ਕਿ ਟਰੱਕ ਡਰਾਈਵਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ । ਸੜਕ ਹਾਦਸੇ (Road accidents) ਵਿਚ ਮੌਤ ਦੇ ਘਾਟ ਉਤਰਨ ਵਾਲੇ ਤਿੰਨੋਂ ਵਿਅਕਤੀਆਂ ਵਿਚੋਂ ਕੁਲਦੀਪ ਐੱਚ. ਐੱਸ. ਆਈ. ਆਈ. ਡੀ. ਸੀ. ਵਿੱਚ ਪਟਵਾਰੀ ਵਜੋਂ ਕੰਮ ਕਰਦਾ ਸੀ, ਨਵਲ ਸਿੰਘ ਇੱਕ ਸੇਵਾਮੁਕਤ ਫੌਜੀ ਸਾਰਜੈਂਟ ਸੀ ਅਤੇ ਸਮੈ ਸਿੰਘ ਇੱਕ ਕਿਸਾਨ ਸੀ ।

ਤਿੰਨ ਦੀਆਂ ਲਾਸ਼ਾਂ ਮੁਰਦਾਘਰ ਵਿਚ ਕਰਵਾ ਦਿੱਤੀਆਂ ਗਈਆਂ ਹਨ ਜਮ੍ਹਾ

ਸੂਚਨਾ ਮੁਤਾਬਕ ਉਪਰੋਕਤ ਤਿੰਨੋ ਜਣੇ ਬੁੱਧਵਾਰ ਦੁਪਹਿਰ ਕਿਸੇ ਕੰਮ ਲਈ ਜਮਾਲਪੁਰ ਗਏ ਸਨ ਤੇ ਉਦੋਂ ਹੀ ਇੱਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ । ਟੱਕਰ ਤੋਂ ਬਾਅਦ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਤਿੰਨੋਂ ਕਾਰ ਦੇ ਅੰਦਰ ਫਸ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ । ਹਾਦਸੇ ਦੀ ਸੂਚਨਾ ਮਿਲਦੇ ਹੀ ਜਮਾਲਪੁਰ ਚੌਕੀ ਦੀ ਪੁਲਸ ਮੌਕੇ ‘ਤੇ ਪਹੁੰਚੀ । ਪੁਲਸ ਨੇ ਤਿੰਨਾਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ । ਪੁਲਸ ਨੇ ਕਿਹਾ ਕਿ ਘਟਨਾ ਸਥਾਨ ਤੋਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਟਰੱਕ ਡਰਾਈਵਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

ਮਾਈਨਿੰਗ ਮਾਮਲੇ ਵਿਚ ਵਿਧਾਇਕ ਹਰਮੀਤ ਪਠਾਣਮਾਜਰਾ ਹੋਏ ਪੇਸ਼

0
Pathanmajra

ਪਟਿਆਲਾ, 7 ਮਈ 2026 : ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅੱਜ ਜਿਲਾ ਪਟਿਆਲਾ ਵਿਖੇ ਅਦਾਲਤ ਵਿਚ ਪੇਸ਼ ਹੋਏ ।

ਕਿੰਨੇ ਦਿਨ ਦਾ ਦਿੱਤਾ ਗਿਆ ਰਿਮਾਂਡ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਜੋ ਅੱਜ ਮਾਈਨਿੰਗ ਨਾਲ ਸੰਬੰਧਤ ਇੱਕ ਮਾਮਲੇ ਵਿੱਚ ਪਟਿਆਲਾ ਦੀ ਜਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਸਨ ਦਾ ਅਦਾਲਤ ਵਲੋਂ 4 ਦਿਨਾਂ ਦਾ ਪੁਲਸ ਰਿਮਾਂਡ (Police remand) ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਅਦਾਲਤ ਵਲੋਂ ਇਹ ਰਿਮਾਂਡ ਨਜਾਇਜ਼ ਮਾਈਨਿੰਗ ਮਾਮਲੇ ਵਿਚ ਦਿੱਤਾ ਗਿਆ ਹੈ ।

ਪੁਲਸ ਨੇ ਕਿੰਨੇ ਦਿਨ ਦੇ ਰਿਮਾਂਡ ਦੀ ਕੀਤੀ ਸੀ ਮੰਗ

ਸੂਚਨਾ ਮੁਤਾਬਕ ਪੰਜਾਬ ਪੁਲਸ ਵੱਲੋਂ ਅਦਾਲਤ ਵਿੱਚ ਵਿਧਾਇਕ ਪਠਾਣਮਾਜਰਾ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਮਾਨਯੋਗ ਅਦਾਲਤ ਵਲੋਂ ਸਿਰਫ਼ ਚਾਰ ਦਿਨ ਦਾ ਹੀ ਰਿਮਾਂਡ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਹਰਮੀਤ ਪਠਾਣਮਾਜਰਾ ਨੂੰ ਕਾਫੀ ਦਿਨ ਪਹਿਲਾਂ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ । ਉਨ੍ਹਾਂ ਖਿ਼ਲਾਫ਼ ਮਾਈਨਿੰਗ ਤੋਂ ਇਲਾਵਾ ਇੱਕ ਪੁਰਾਣਾ ਜਬਰ-ਜਨਾਹ ਦਾ ਕੇਸ ਵੀ ਚੱਲ ਰਿਹਾ ਹੈ ।

ਸਰਕਾਰ ਲੋੜਵੰਦ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਲਈ ਵਚਨਬੱਧ : ਬਲਜੀਤ ਕੌਰ

0
Baljit Kaur

ਚੰਡੀਗੜ੍ਹ, 7 ਮਈ 2026 : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਹਾਸ਼੍ਰੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

ਕੀ ਆਖਿਆ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ ।

ਪੀ. ਐਸ. ਈ. ਬੀ. ਨੂੰ ਕੀਤੀ ਗਈ ਹੈ ਕਰੋੜਾਂ ਦੀ ਅਦਾਇਗੀ

ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ ।

ਸਿੱਖਿਆ ਕਿਸਮਤ ਬਦਲਣ ਵਿਚ ਸਭ ਤੋਂ ਵੱਡੀ ਤਾਕਤ ਹੈ : ਕੈਬਨਿਟ ਮੰਤਰੀ

ਕੈਬਨਿਟ ਮੰਤਰੀ (Cabinet Minister) ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ। ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਚੁੱਕਿਆ ਹਰ ਮਜ਼ਬੂਤ ਕਦਮ ਸਮਾਜ ਦੇ ਭਵਿੱਖ ਨੂੰ ਰੌਸ਼ਨ ਬਣਾਉਂਦਾ ਹੈ। ਇਸੇ ਸੋਚ ਨਾਲ ਮਾਨ ਸਰਕਾਰ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਤਾਂ ਜੋ ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਮੌਕੇ ਮਿਲ ਸਕਣ ਅਤੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ।

ਹਰੇਕ ਬੱਚੇ ਦੇ ਸਿੱਖਿਆ ਨਾਲ ਜੁੜਨ ਨਾਲ ਵਧੇਵਾ ਆਤਮ-ਵਿਸ਼ਵਾਸ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹ ਕਦਮ ਸਿਰਫ ਸਹੂਲਤਾਂ ਮੁਹੱਈਆ ਕਰਵਾਉਣ ਤੱਕ ਸੀਮਿਤ ਨਹੀਂ, ਸਗੋਂ ਸੂਬੇ ਵਿੱਚ ਸਮਾਜਿਕ ਬਰਾਬਰੀ, ਸਿੱਖਿਆ ਅਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪਹਿਲ ਹਨ । ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਮਾਜ ਦਾ ਹਰ ਬੱਚਾ ਸਿੱਖਿਆ ਨਾਲ ਜੁੜੇਗਾ, ਆਤਮ-ਵਿਸ਼ਵਾਸ ਨਾਲ ਅੱਗੇ ਵਧੇਗਾ ਅਤੇ ਆਪਣੇ ਸੁਪਨੇ ਸਾਕਾਰ ਕਰੇਗਾ, ਤਦੋਂ ਹੀ “ਰੰਗਲਾ ਪੰਜਾਬ” ਦਾ ਸੁਪਨਾ ਸੱਚੇ ਅਰਥਾਂ ਵਿੱਚ ਸਾਕਾਰ ਹੋਵੇਗਾ । ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਲੋਕ-ਹਿਤੈਸ਼ੀ ਪਹਿਲਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦੀ ਰਹੇਗੀ ।

ਈ. ਡੀ. ਰੇਡ ਦਾ ਸਰਕਾਰ ਜਾਂ ਪਾਰਟੀ ਨਾਲ ਕੋਈ ਸਬੰਧ ਨਹੀਂ : ਮੁੱਖ ਮੰਤਰੀ

0
Chief Minister

ਚੰਡੀਗੜ੍ਹ, 7 ਮਈ 2026 : ਮੋਹਾਲੀ ਦੇ ਸ਼ਹਿਰ ਖਰੜ ਵਿਖੇ ਈ. ਡੀ. ਦੀ ਹੋਈ ਰੇਡ ‘ਤੇ ਬੋਲਦਿਆਂ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਕਿਹਾ ਕਿ ਰੇਡ ਦਾ ਸਰਕਾਰ ਜਾਂ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ।

ਹੋਰ ਕੀ ਕੀ ਆਖਿਆ ਮੁੱਖ ਮੰਤਰੀ ਨੇ

ਮੋਹਾਲੀ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵੱਲੋਂ ਕੀਤੀ ਗਈ ਵੱਡੀ ਛਾਪੇਮਾਰੀ ਤੋਂ ਬਾਅਦ ਇਸ ਮਾਮਲੇ ‘ਤੇ ਆਪਣਾ ਪੱਖ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਇਸ ਰੇਡ ਦਾ ਉਨ੍ਹਾਂ ਦੀ ਸਰਕਾਰ ਜਾਂ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ।

ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਈ. ਡੀ. ਦੀ ਰੇਡ ਦਾ ਸਾਡੇ ਨਾਲ ਕੋਈ ਸਬੰਧ ਨਹੀਂ ਹੈ । ਇਹ ਕਿਸੇ ਪੁਰਾਣੀ ਕੰਪਨੀ ਦੇ ਸਿਲਸਿਲੇ ਵਿੱਚ ਹੋ ਰਹੀ ਜਾਂਚ ਦਾ ਹਿੱਸਾ ਜਾਪਦਾ ਹੈ । ਜਿਨ੍ਹਾਂ ਲੋਕਾਂ ‘ਤੇ ਈ. ਡੀ. ਛਾਪੇਮਾਰੀ ਕਰ ਰਹੀ ਹੈ ਸਾਡਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ । ਉਨ੍ਹਾਂ ਅੱਗੇ ਕਿਹਾ ਕਿ ਏਜੰਸੀਆਂ ਸੁਤੰਤਰ ਹਨ ਅਤੇ ਉਹ ਜਿੱਥੇ ਚਾਹੁਣ ਉੱਥੇ ਜਾਂਚ ਜਾਂ ਚੈਕਿੰਗ ਕਰ ਸਕਦੀਆਂ ਹਨ ।

ਵਿਰੋਧੀਆਂ ਵਲੋਂ ਈ. ਡੀ. ਦੀ ਰੇਡ ਨੂੰ ਸਰਕਾਰ ਨਾਲ ਜੋੜਨਾ ਗਲਤ

ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਕਿਸੇ ਪੁਰਾਣੇ ਮਾਮਲੇ ਦੀ ਜਾਂਚ ਦਾ ਹਿੱਸਾ ਹੈ ਅਤੇ ਵਿਰੋਧੀਆਂ ਵੱਲੋਂ ਇਸ ਨੂੰ ਸਰਕਾਰ ਨਾਲ ਜੋੜਨਾ ਗ਼ਲਤ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਪਾਰਦਰਸ਼ੀ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੀਆਂ ਕਾਰਵਾਈਆਂ ‘ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ ਕਿਉਂਕਿ ਇਹ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਹਨ ।