Home Blog Page 809

ਸਿਹਤਮੰਦ ਅਤੇ ਖੁਸ਼ਹਾਲ ਰਹਿਣ ਲਈ ਰੋਜ਼ਾਨਾ ਯੋਗ ਅਭਿਆਸ ਕਰੋ – ਸਿਹਤ ਮੰਤਰੀ

0

ਸੀ ਐਮ ਦੀ ਯੋਗਸ਼ਲਾ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜਿਲ੍ਹਾ ਆਯੂਰਵੈਦਿਕ ਵਿਭਾਗ ਵਲੋਂ ਗੁਰੂ ਨਾਨਕ ਸਟੇਡਿਅਮ ਵਿਖੇ ਜ਼ਿਲਾ ਪੱਧਰੀ ਗਿਆਰਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।
ਇਸ ਯੋਗ ਦਿਵਸ ਵਿਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਵਿਧਾਇਕ ਡਾ: ਅਜੇ ਗੁਪਤਾ , ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸਨਰ ਮੇਜਰ ਅਮਿਤ ਸਰੀਨ, ਜ਼ਿਲਾ ਆਯੂਰਵੈਦਿਕ ਅਫਸਰ ਡਾ: ਦਿਨੇਸ਼ ਕੁਮਾਰ, ਸਿਵਲ ਸਰਜਨ ਡਾਕਟਰ ਕਿਰਨਦੀਪ ਕੋਰ, ਸੈਮਸਨ ਮਸੀਹ,  ਅਰਵਿੰਦਰ ਭੱਟੀ ਤੋ ਇਲਾਵਾ 1500 ਤੋਂ ਵੱਧ ਦੇ ਕਰੀਬ ਸ਼ਹਿਰੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ। ਇਸ ਸੈਸ਼ਨ ਵਿੱਚ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਰੱਖਣ ਲਈ ਕਈ ਆਸਨ ਜਿਵੇਂ ਤਾੜ ਆਸਨ, ਵਰਿਕਸ਼ ਆਸਨ, ਅਰਧ ਚੱਕਰ ਆਸਨ, ਵਕਰ ਆਸਨ, ਵਜਰ ਆਸਨ, ਊਸ਼ਟਰ ਆਸਨ, ਪਵਨ ਮੁਕਤ ਆਸਨ ਆਦਿ ਕਈ ਆਸਨ ਕਰਵਾਉਣ ਉਪਰੰਤ ਪ੍ਰਾਣਾਯਾਮ ਅਤੇ ਧਿਆਨ ਕਰਵਾਇਆ ਗਿਆ।
ਯੋਗਾ ਦਿਵਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਕਿਹਾ ਹੈ ਕਿ ਸਾਨੂੰ ਆਪਣੀ ਜ਼ਿੰਦਗੀ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਰੋਜ਼ਾਨਾ ਯੋਗ ਅਭਿਆਸ ਕਰਨੇ ਚਾਹੀਦੇ ਹਨ ਤਾਂ ਜੋ ਤੰਦਰੁਸਤ ਸਰੀਰ ਅਤੇ ਮਨ ਨਾਲ ਜੀਵਨ ਬਤੀਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਯੋਗ ਨਾਲ ਅਸੀਂ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸੀ ਐਮ ਯੋਗਸ਼ਾਲਾ ਦੀ ਸ਼ੁਰੂਆਤ ਵੀ ਇਸੇ ਮਕਸਦ ਨਾਲ ਕੀਤੀ ਗਈ ਹੈ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ਼ ਕਰਦਿਆ ਕਿਹਾ ਕਿ ਉਹ ਜੰਕ ਫੂਡ ਤੋ ਪਰਹੇਜ਼ ਕਰਨ ਤਾਂ ਹੀ ਅਪਣੀ ਸਿਹਤ ਨੂੰ ਠੀਕ ਰਖ ਸਕਦੇ ਹਨ।
ਇਸ ਮੌਕੇ ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਯੋਗਾ ਸਾਡੀ ਵਿਰਾਸਤ ਦਾ ਹਿੱਸਾ ਹੈ ਅਤੇ ਅਜੋਕੇ ਜੀਵਨ ਜਾਂਚ ਦੌਰਾਨ ਜਦੋਂ ਕਿ ਸਰੀਰਿਕ ਕੰਮ ਘੱਟ ਗਏ ਹਨ ਇਸ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਡਾ: ਗੁਪਤਾ ਨੇ ਕਿਹਾ ਕਿ ਯੋਗਾ ਇਕ ਸੰਪੂਰਨ ਕਸਰਤ ਹੈ ਜੋ ਕਿ ਸਰੀਰ ਅਤੇ ਆਤਮਾ ਦੇ ਸੰਤੁਲਨ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗ ਨੂੰ ਰੋਜ਼ਾਨਾ ਆਪਣੀ ਜਿੰਦਗੀ ਦਾ ਹਿੱਸਾ ਬਣਾਓ ਤਾਂ ਜੋ ਆਪਣੇ ਸ਼ਰੀਰ ਨੂੰ ਤੰਦਰੁਸਤ ਰੱਖਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਕਿਹਾ ਕਿ ਯੋਗਾ ਨਾਲ ਜੁੜਣ ਲਈ ਜ਼ਿਲ੍ਹਾ ਵਾਸੀ ਸੀ ਐਮ ਯੋਗਸਾਲਾ ਦੀ ਮਦਦ ਲੈਣ। ਉਨ੍ਹਾਂ ਦਸਿਆ ਕਿ ਲੋਕਾਂ ਨੂੰ ਯੋਗਾ ਸਿਖਾਉਣ ਲਈ 25 ਯੋਗ ਟਰੇਨਰ ਅਤੇ 44 ਡਿਪਲੋਮਾ ਵਿਦਿਆਰਥੀ ਨਿਯੁਕਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀਐਮ ਯੋਗਸ਼ਾਲਾ ਤਹਿਤ 250 ਜਨਤਕ ਥਾਵਾਂ ’ਤੇ ਮੁਫ਼ਤ ਵਿੱਚ ਯੋਗਾ ਦੀ ਸਿਖਲਾਈ ਮਾਹਿਰਾਂ ਵਲੋਂ ਦਿੱਤੀ ਜਾ ਰਹੀ ਹੈ, ਜਿਥੇ ਲਗਭਗ 5000 ਤੋ ਵੱਧ ਲੋਕ ਹਿੱਸਾ ਲੈ ਰਹੇ ਹਨ। ਉਨ੍ਹਾ ਕਿਹਾ ਕਿ ਲੋਕ ਯੋਗ ਦੀਆਂ ਕਲਾਸਾਂ ਲਈ ਲੋਕ 76694-00500 ਨੰਬਰ ਤੇ ਮਿਸਡ ਕਾਲ ਕਰਕੇ ਸੀ ਐਮ ਯੋਗਸ਼ਾਲਾ ਨਾਲ ਜੁੜ ਸਕਦੇ ਹਨ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਦਿਹਾਤੀ ਖੇਤਰ ਵਿੱਚ ਵੀ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋ ਕੇ ਆਪਣੇ ਆਪ ਨੂੰ ਨਿਰੋਗ ਬਣਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਨਸੂਨ ਸੀਜਨ ਦੌਰਾਨ ਉਹ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜੋ ਆਪਣੇ ਵਾਤਾਵਰਣ ਨੂੰ ਸਵੱਛ ਬਣਾਇਆ ਜਾ ਸਕੇ। ਦੱਸਣ ਯੋਗ ਹੈ ਕਿ ਅੱਜ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਯੋਗ ਦਿਵਸ ਮੌਕੇ ਬੂਟਿਆਂ ਦਾ ਲੰਗਰ ਵੀ ਲਗਾਇਆ ਗਿਆ। ਜੋ ਲੋਕ ਆਪਣੇ ਘਰ ਅਤੇ ਹੋਰ ਥਾਵਾਂ ਬੂਟੇ ਲਗਾਉਣਾ ਚਾਹੁੰਦੇ ਸਨ, ਨੂੰ ਮੁਫਤ ਵਿੱਚ ਬੂਟੇ ਦਿੱਤੇ ਗਏ।
ਇਸ ਮੌਕੇ ਮੁੱਖ ਮਹਿਮਾਨ, ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਆਏ ਹੋਏ ਲੋਕਾਂ ਨਾਲ ਖ਼ੁਦ ਵੀ ਯੋਗ ਅਭਿਆਸ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਸਿਹਤ ਮੰਤਰੀ ਪੰਜਾਬ ਅਤੇ ਹੋਰ ਪਤਵੰਤਿਆਂ ਨੂੰ ਬੂਟੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਸੀਐਮ ਯੋਗਸ਼ਾਲਾ ਵਿੱਚ ਵਧੀਆ ਕੰਮ ਕਰਨ ਵਾਲੇ ਯੋਗ ਟਰੇਨਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਯੋਗ ਦਿਵਸ ਵਿਚ ਸਕੂਲੀ ਬੱਚਿਆਂ ਤੋ ਇਲਾਵਾ ਭਾਰਤੀ ਯੋਗ ਸੰਸਥਾਨ ਦੇ ਪ੍ਰਤੀਨਿਧੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਅੰਤਰਰਾਸ਼ਟਰੀ ਯੋਗਾ ਦਿਵਸ ਅੰਮ੍ਰਿਤਸਰ ਦੇ ਬਲਾਕ ਰਾਜਾ ਸਾਂਸੀ, ਜੰਡਿਆਲਾ ਗੁਰੂ, ਅਟਾਰੀ ,ਅਜਨਾਲਾ, ਮਜੀਠਾ ਅਤੇ ਬਲਾਕ ਵੇਰਕਾ ਵਿਖੇ ਵੀ ਮਨਾਇਆ ਗਿਆ, ਜਿੱਥੇ ਲੋਕਾਂ ਨੇ ਯੋਗ ਅਭਿਆਸ ਕੀਤਾ।

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

0

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।

ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਇਹ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਇੱਕ ਸੁਪਨਾ ਸੀ।

ਇਸਤੋਂ ਇਲਾਵਾ ਸੁਨਾਮ ਤੋਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸਰਕਾਰੀ ਨੌਕਰੀ ਦੀ ਆਸ ਲਗਪਗ ਖ਼ਤਮ ਕਰ ਦਿੱਤੀ ਸੀ ਅਤੇ ਵਿਦੇਸ਼ ਜਾਣ ਲਈ ਆਈਲੈਟਸ ਦੀ ਪ੍ਰੀਖਿਆ ਵੀ ਦਿੱਤੀ ਸੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਦਿੱਤੇ ਮੌਕੇ ਨੇ ਉਸ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ। ਉਸ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਧਾਰ ਕਲਾਂ, ਪਠਾਨਕੋਟ ਦੇ ਕੁਨਾਲ ਠਾਕੁਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਹਮਣੇ ਦੇਖਣਾ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੱਚਮੁੱਚ ਬਦਲ ਦਿੱਤਾ ਹੈ।

ਨਾਲ ਹੀ ਇੱਕ ਹੋਰ ਨਵ-ਨਿਯੁਕਤ ਸਹਾਇਕ ਜ਼ਿਲ੍ਹਾ ਅਟਾਰਨੀ ਨੇ ਵੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਦੀ ਸ਼ਲਾਘਾ ਕੀਤੀ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਣ ‘ਤੇ ਮਾਣ ਪ੍ਰਗਟ ਕੀਤਾ।

ਇੱਕ ਉਮੀਦਵਾਰ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨੌਕਰੀ ਦਾ ਤੀਜਾ ਮੌਕਾ ਹੈ। ਉਸ ਨੇ ਕਿਹਾ ਕਿ ਹੁਣ ਉਸ ਨੂੰ ਸਬ ਸਟੇਸ਼ਨ ਵਿੱਚ ਜੂਨੀਅਰ ਇੰਜਨੀਅਰ (ਜੇ.ਈ.) ਵਜੋਂ ਨਿਯੁਕਤ ਕੀਤਾ ਗਿਆ ਹੈ, ਜਿਸ ਦਾ ਸਿਹਰਾ ਸੂਬਾ ਸਰਕਾਰ ਦੇ ਸਿਰ ਬੱਝਦਾ ਹੈ।

ਜਲੰਧਰ ਤੋਂ ਆਏ ਇਕ ਉਮੀਦਵਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਇੱਕ ਫੌਜੀ ਦਾ ਪੁੱਤਰ ਹੈ ਅਤੇ ਉਸ ਦੇ ਪਿਤਾ ਨੂੰ ਹਾਲ ਹੀ ਵਿੱਚ ਦਿਲ ਦਾ ਦੌਰਾ ਪਿਆ ਸੀ ਅਤੇ ਉਹ ਹਸਪਤਾਲ ਵਿੱਚ ਦਾਖ਼ਲ ਹਨ। ਉਸ ਨੇ ਕਿਹਾ ਕਿ ਉਸ ਦੇ ਪਿਤਾ ਠੀਕ ਹੋਣੇ ਸ਼ੁਰੂ ਹੋ ਗਏ ਹਨ ਅਤੇ ਉਸ ਨੇ ਇਸ ਨਿਯੁਕਤੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਬਠਿੰਡਾ ਦੇ ਕੌਸ਼ਲ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਪੂਰੀ ਭਰਤੀ ਪ੍ਰਕਿਰਿਆ ਸੱਚਮੁੱਚ ਪਾਰਦਰਸ਼ੀ ਸੀ। ਉਸ ਨੇ 54,000 ਤੋਂ ਵੱਧ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਪੀ.ਐਸ.ਪੀ.ਸੀ.ਐਲ. ਵਿੱਚ ਜੇ.ਈ. ਵਜੋਂ ਚੁਣੇ ਗਏ ਅਬੋਹਰ ਤੋਂ ਇੱਕ ਹੋਰ ਉਮੀਦਵਾਰ ਨੇ ਇਸ ਨੂੰ ਆਪਣੀ ਜ਼ਿੰਦਗੀ ਦਾ ਸੁਨਹਿਰੀ ਪਲ ਦੱਸਿਆ। ਉਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨੌਕਰੀ ਨਿਰੋਲ ਮੈਰਿਟ ਦੇ ਆਧਾਰ ‘ਤੇ ਮਿਲੀ ਅਤੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਨੇ ਹਜ਼ਾਰਾਂ ਲੋਕਾਂ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।

ਅੰਮ੍ਰਿਤਸਰ: 42 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ

0

ਅੰਮ੍ਰਿਤਸਰ ਵਿੱਚ 42 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ। ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਬਲਵਿੰਦਰ ਸਿੰਘ ਉਰਫ਼ ਬੌਬੀ ਵਜੋਂ ਹੋਈ ਹੈ, ਜੋ ਕਿ ਥਾਣਾ ਲੋਪੋਕੇ ਦੇ ਵਸਨੀਕ ਹਨ।
ਵਾਇਸ ਆਫ ਅਮਰੀਕਾ ਨੇ 639 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ
ਜਾਂਚ ਵਿੱਚ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਵਟਸਐਪ ਰਾਹੀਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਨੇ ਮੁਲਜ਼ਮਾਂ ਤੋਂ 6.15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ ਲਗਭਗ 42 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਇੱਕ PX5 ਪਿਸਤੌਲ (.30 ਬੋਰ), 4 ਜ਼ਿੰਦਾ ਕਾਰਤੂਸ ਅਤੇ 10,000 ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ।

ਲੋਪੋਕੇ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਕਰ ਰਹੀ ਹੈ। ਦੋਸ਼ੀਆਂ ਨੂੰ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਅੱਗੇ ਅਤੇ ਪਿੱਛੇ ਲਿੰਕਾਂ ਦੀ ਜਾਂਚ ਕੀਤੀ ਜਾਵੇਗੀ। ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਈਰਾਨ ਇੱਕ ਪੁਰਾਣਾ ਦੋਸਤ, ਭਾਰਤ ਦੀ ਚੁੱਪੀ ਪਰੇਸ਼ਾਨ ਕਰਨ ਵਾਲੀ: ਸਰਕਾਰ ਨੂੰ ਇਜ਼ਰਾਈਲ ਦੇ ਹਮਲਿਆਂ ‘ਤੇ ਸਖ਼ਤੀ ਨਾਲ ਬੋਲਣਾ ਚਾਹੀਦਾ – ਸੋਨੀਆ ਗਾਂਧੀ

0

ਨਵੀਂ ਦਿੱਲੀ, 21 ਜੂਨ 2025 – ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਨੇ ਈਰਾਨ ‘ਤੇ ਇਜ਼ਰਾਈਲੀ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ‘ਦ ਹਿੰਦੂ’ ਵਿੱਚ ਇੱਕ ਲੇਖ ਵਿੱਚ ਲਿਖਿਆ ਕਿ ਇਜ਼ਰਾਈਲ ਖੁਦ ਇੱਕ ਪ੍ਰਮਾਣੂ ਸ਼ਕਤੀ ਹੈ, ਪਰ ਪ੍ਰਮਾਣੂ ਹਥਿਆਰ ਨਾ ਹੋਣ ਦੇ ਬਾਵਜੂਦ ਈਰਾਨ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਇਜ਼ਰਾਈਲ ਦੇ ਦੋਹਰੇ ਮਾਪਦੰਡ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਈਰਾਨ ਭਾਰਤ ਦਾ ਪੁਰਾਣਾ ਦੋਸਤ ਰਿਹਾ ਹੈ ਅਤੇ ਅਜਿਹੀ ਸਥਿਤੀ ਵਿੱਚ ਭਾਰਤ ਦੀ ਚੁੱਪੀ ਪਰੇਸ਼ਾਨ ਕਰਨ ਵਾਲੀ ਹੈ। ਭਾਰਤ ਨੂੰ ਗਾਜ਼ਾ ਵਿੱਚ ਹੋਈ ਤਬਾਹੀ ਅਤੇ ਈਰਾਨ ਵਿੱਚ ਹੋਏ ਹਮਲਿਆਂ ਬਾਰੇ ਸਪੱਸ਼ਟ, ਜ਼ਿੰਮੇਵਾਰ ਅਤੇ ਮਜ਼ਬੂਤ ​​ਆਵਾਜ਼ ਵਿੱਚ ਬੋਲਣਾ ਚਾਹੀਦਾ ਹੈ। ਅਜੇ ਬਹੁਤ ਦੇਰ ਨਹੀਂ ਹੋਈ।

ਸੋਨੀਆ ਗਾਂਧੀ ਨੇ ਕਿਹਾ ਕਿ 13 ਜੂਨ, 2025 ਨੂੰ ਇਜ਼ਰਾਈਲ ਨੇ ਈਰਾਨ ਦੀ ਪ੍ਰਭੂਸੱਤਾ ਦੀ ਉਲੰਘਣਾ ਕੀਤੀ ਅਤੇ ਇਕਪਾਸੜ ਹਮਲਾ ਕੀਤਾ, ਜੋ ਕਿ ਗੈਰ-ਕਾਨੂੰਨੀ ਅਤੇ ਖੇਤਰੀ ਸ਼ਾਂਤੀ ਲਈ ਖਤਰਨਾਕ ਹੈ। ਕਾਂਗਰਸ ਈਰਾਨ ‘ਤੇ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਦੀ ਹੈ, ਜੋ ਖੇਤਰੀ ਅਤੇ ਵਿਸ਼ਵ ਪੱਧਰ ‘ਤੇ ਗੰਭੀਰ ਅਸਥਿਰਤਾ ਅਤੇ ਟਕਰਾਅ ਨੂੰ ਵਧਾ ਸਕਦੇ ਹਨ।

ਗਾਜ਼ਾ ਹਮਲੇ ਵਾਂਗ, ਇਹ ਇਜ਼ਰਾਈਲੀ ਕਾਰਵਾਈ ਬੇਰਹਿਮ ਅਤੇ ਇੱਕ ਪਾਸੜ ਹੈ, ਜੋ ਨਾਗਰਿਕ ਜੀਵਨ ਅਤੇ ਖੇਤਰੀ ਸਥਿਰਤਾ ਦੀ ਪੂਰੀ ਤਰ੍ਹਾਂ ਅਣਦੇਖੀ ਕਰਕੇ ਕੀਤੀ ਗਈ ਹੈ। ਅਜਿਹੇ ਕਦਮ ਸਿਰਫ਼ ਅਸਥਿਰਤਾ ਵਧਾਉਂਦੇ ਹਨ ਅਤੇ ਭਵਿੱਖ ਵਿੱਚ ਵੱਡੇ ਟਕਰਾਅ ਦੇ ਬੀਜ ਬੀਜਦੇ ਹਨ।

ਇਹ ਹਮਲਾ ਉਸ ਸਮੇਂ ਹੋਇਆ ਜਦੋਂ ਈਰਾਨ ਅਤੇ ਅਮਰੀਕਾ ਵਿਚਕਾਰ ਕੂਟਨੀਤਕ ਗੱਲਬਾਤ ਚੱਲ ਰਹੀ ਸੀ ਅਤੇ ਸਕਾਰਾਤਮਕ ਸੰਕੇਤ ਵੀ ਦੇਖੇ ਜਾ ਰਹੇ ਸਨ। ਇਸ ਸਾਲ ਗੱਲਬਾਤ ਦੇ ਪੰਜ ਦੌਰ ਹੋਏ ਹਨ ਅਤੇ ਛੇਵਾਂ ਦੌਰ ਜੂਨ ਵਿੱਚ ਹੋਣਾ ਸੀ। ਮਾਰਚ ਵਿੱਚ ਹੀ, ਯੂਐਸ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗੈਬਾਰਡ ਨੇ ਸੰਸਦ ਨੂੰ ਦੱਸਿਆ ਸੀ ਕਿ ਈਰਾਨ ਪ੍ਰਮਾਣੂ ਹਥਿਆਰ ਬਣਾਉਣ ‘ਤੇ ਕੰਮ ਨਹੀਂ ਕਰ ਰਿਹਾ ਹੈ। 2003 ਵਿੱਚ ਇਸ ਪ੍ਰੋਗਰਾਮ ਨੂੰ ਮੁਅੱਤਲ ਕਰਨ ਤੋਂ ਬਾਅਦ, ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਖਮੇਨੀ ਨੇ ਇਸਨੂੰ ਦੁਬਾਰਾ ਸ਼ੁਰੂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।

ਸੋਨੀਆ ਗਾਂਧੀ ਨੇ ਕਿਹਾ ਕਿ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਅਗਵਾਈ ਹੇਠ, ਇਜ਼ਰਾਈਲ ਨੇ ਲਗਾਤਾਰ ਸ਼ਾਂਤੀ ਭੰਗ ਕਰਨ ਅਤੇ ਅੱਤਵਾਦ ਨੂੰ ਉਤਸ਼ਾਹਿਤ ਕਰਨ ਦਾ ਕੰਮ ਕੀਤਾ ਹੈ। ਇਹ ਬਹੁਤ ਹੀ ਮੰਦਭਾਗਾ ਹੈ।

ਉਸਦੀ ਸਰਕਾਰ ਗੈਰ-ਕਾਨੂੰਨੀ ਬਸਤੀਆਂ ਦਾ ਵਿਸਥਾਰ ਕਰਨਾ, ਅਤਿ-ਰਾਸ਼ਟਰਵਾਦੀਆਂ ਨਾਲ ਕੰਮ ਕਰਨਾ ਅਤੇ ਦੋ-ਰਾਜੀ ਹੱਲ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਜਾਰੀ ਰੱਖਦੀ ਹੈ। ਇਸ ਨਾਲ ਨਾ ਸਿਰਫ਼ ਫਲਸਤੀਨੀ ਲੋਕਾਂ ਦੇ ਦੁੱਖ ਵਧੇ, ਸਗੋਂ ਪੂਰੇ ਖੇਤਰ ਨੂੰ ਇੱਕ ਲੰਬੇ ਸਮੇਂ ਦੇ ਟਕਰਾਅ ਵੱਲ ਵੀ ਧੱਕ ਦਿੱਤਾ ਗਿਆ।

ਇਤਿਹਾਸ ਸਾਨੂੰ ਦੱਸਦਾ ਹੈ ਕਿ ਇਹ ਨੇਤਨਯਾਹੂ ਹੀ ਸਨ ਜਿਨ੍ਹਾਂ ਨੇ 1995 ਵਿੱਚ ਇਜ਼ਰਾਈਲੀ ਪ੍ਰਧਾਨ ਮੰਤਰੀ ਯਿਤਜ਼ਾਕ ਰਾਬਿਨ ਦੀ ਹੱਤਿਆ ਲਈ ਨਫ਼ਰਤ ਨੂੰ ਹਵਾ ਦਿੱਤੀ ਅਤੇ ਫਲਸਤੀਨੀਆਂ ਅਤੇ ਇਜ਼ਰਾਈਲੀਆਂ ਵਿਚਕਾਰ ਸ਼ਾਂਤੀ ਦੀ ਸਭ ਤੋਂ ਵਧੀਆ ਉਮੀਦ ਨੂੰ ਤਬਾਹ ਕਰ ਦਿੱਤਾ। ਨੇਤਨਯਾਹੂ ਦਾ ਟਰੈਕ ਰਿਕਾਰਡ ਦਰਸਾਉਂਦਾ ਹੈ ਕਿ ਉਹ ਗੱਲਬਾਤ ਨਹੀਂ ਚਾਹੁੰਦਾ, ਸਗੋਂ ਉਹ ਮਾਮਲਿਆਂ ਨੂੰ ਵਧਾਉਣਾ ਚਾਹੁੰਦਾ ਹੈ।

ਅਫ਼ਸੋਸ ਦੀ ਗੱਲ ਹੈ ਕਿ ਅਮਰੀਕੀ ਰਾਸ਼ਟਰਪਤੀ ਟਰੰਪ, ਜਿਨ੍ਹਾਂ ਨੇ ਅਮਰੀਕਾ ਦੀਆਂ ਕਦੇ ਨਾ ਖਤਮ ਹੋਣ ਵਾਲੀਆਂ ਜੰਗਾਂ ਅਤੇ ਫੌਜੀ-ਉਦਯੋਗਿਕ ਲਾਬੀ ਦੇ ਵਧਦੇ ਪ੍ਰਭਾਵ ਦੀ ਆਲੋਚਨਾ ਕੀਤੀ ਹੈ, ਹੁਣ ਖੁਦ ਵੀ ਉਸੇ ਰਾਹ ‘ਤੇ ਚੱਲ ਰਹੇ ਹਨ।

ਉਸਨੇ ਖੁਦ ਕਈ ਵਾਰ ਦੱਸਿਆ ਹੈ ਕਿ ਕਿਵੇਂ ਇਰਾਕ ਉੱਤੇ ਵੱਡੇ ਪੱਧਰ ‘ਤੇ ਵਿਨਾਸ਼ਕਾਰੀ ਹਥਿਆਰ ਰੱਖਣ ਦਾ ਝੂਠਾ ਦੋਸ਼ ਲਗਾ ਕੇ ਯੁੱਧ ਸ਼ੁਰੂ ਕੀਤਾ ਗਿਆ ਸੀ, ਜਿਸਨੇ ਖੇਤਰ ਨੂੰ ਅਸਥਿਰ ਕਰ ਦਿੱਤਾ ਅਤੇ ਇਰਾਕ ਨੂੰ ਤਬਾਹ ਕਰ ਦਿੱਤਾ।

ਅਜਿਹੀ ਸਥਿਤੀ ਵਿੱਚ, ਟਰੰਪ ਦਾ 17 ਜੂਨ ਨੂੰ ਆਪਣੀ ਹੀ ਖੁਫੀਆ ਏਜੰਸੀ ਦੀ ਰਿਪੋਰਟ ਨੂੰ ਰੱਦ ਕਰਨਾ ਅਤੇ ਇਹ ਦਾਅਵਾ ਕਰਨਾ ਕਿ ਈਰਾਨ ਪ੍ਰਮਾਣੂ ਹਥਿਆਰ ਪ੍ਰਾਪਤ ਕਰਨ ਦੇ ਬਹੁਤ ਨੇੜੇ ਹੈ, ਬਹੁਤ ਨਿਰਾਸ਼ਾਜਨਕ ਹੈ।

ਇਹ ਕਲਪਨਾਯੋਗ ਹੈ ਕਿ ਖੇਤਰ ਦੇ ਇਤਿਹਾਸ ਨੂੰ ਦੇਖਦੇ ਹੋਏ ਇਜ਼ਰਾਈਲ ਦੀਆਂ ਸੁਰੱਖਿਆ ਚਿੰਤਾਵਾਂ ਜਾਇਜ਼ ਹੋ ਸਕਦੀਆਂ ਹਨ, ਪਰ ਦੋਹਰੇ ਮਾਪਦੰਡ ਅਸਵੀਕਾਰਨਯੋਗ ਹਨ। ਇਜ਼ਰਾਈਲ ਖੁਦ ਇੱਕ ਪ੍ਰਮਾਣੂ ਸ਼ਕਤੀ ਹੈ ਅਤੇ ਆਪਣੇ ਗੁਆਂਢੀਆਂ ਵਿਰੁੱਧ ਫੌਜੀ ਕਾਰਵਾਈ ਕਰਨ ਦਾ ਉਸਦਾ ਲੰਮਾ ਇਤਿਹਾਸ ਹੈ।

ਦੂਜੇ ਪਾਸੇ, ਈਰਾਨ ਅਜੇ ਵੀ ਪ੍ਰਮਾਣੂ ਗੈਰ-ਪ੍ਰਸਾਰ ਸੰਧੀ (NPT) ਦਾ ਇੱਕ ਪੱਖ ਹੈ ਅਤੇ 2015 ਦੇ ਪ੍ਰਮਾਣੂ ਸਮਝੌਤੇ ਦੀ ਪਾਲਣਾ ਕਰਦਾ ਹੈ। ਇਹ ਸਮਝੌਤਾ ਅਮਰੀਕਾ, ਰੂਸ, ਚੀਨ, ਬ੍ਰਿਟੇਨ, ਫਰਾਂਸ, ਜਰਮਨੀ ਅਤੇ ਯੂਰਪੀਅਨ ਯੂਨੀਅਨ ਵਰਗੇ ਦੇਸ਼ਾਂ ਦੀ ਨਿਗਰਾਨੀ ਹੇਠ ਹੋਇਆ ਸੀ। ਪਰ ਅਮਰੀਕਾ ਨੇ 2018 ਵਿੱਚ ਇੱਕਪਾਸੜ ਤੌਰ ‘ਤੇ ਇਸ ਸੌਦੇ ਨੂੰ ਤਿਆਗ ਦਿੱਤਾ, ਜਿਸ ਨਾਲ ਪੂਰੇ ਖੇਤਰ ਵਿੱਚ ਤਣਾਅ ਵਧ ਗਿਆ।

ਇਸ ਤਣਾਅ ਦਾ ਅਸਰ ਭਾਰਤ ‘ਤੇ ਵੀ ਪਿਆ ਹੈ। ਈਰਾਨ ‘ਤੇ ਦੁਬਾਰਾ ਪਾਬੰਦੀਆਂ ਲਗਾਉਣ ਨਾਲ ਭਾਰਤ ਦੀ ਮੁੱਖ ਰਣਨੀਤਕ ਅਤੇ ਆਰਥਿਕ ਪ੍ਰੋਜੈਕਟਾਂ ਨਾਲ ਅੱਗੇ ਵਧਣ ਦੀ ਸਮਰੱਥਾ ਸੀਮਤ ਹੋ ਗਈ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਅੰਤਰਰਾਸ਼ਟਰੀ ਉੱਤਰ-ਦੱਖਣੀ ਆਵਾਜਾਈ ਗਲਿਆਰਾ ਅਤੇ ਚਾਬਹਾਰ ਬੰਦਰਗਾਹ ਦਾ ਵਿਕਾਸ ਸ਼ਾਮਲ ਹੈ।

ਈਰਾਨ ਭਾਰਤ ਦਾ ਲੰਬੇ ਸਮੇਂ ਤੋਂ ਦੋਸਤ ਰਿਹਾ ਹੈ, ਅਤੇ ਦੋਵਾਂ ਸਭਿਅਤਾਵਾਂ ਵਿਚਕਾਰ ਡੂੰਘੇ ਸਬੰਧ ਹਨ। ਈਰਾਨ ਨੇ ਕਈ ਮੌਕਿਆਂ ‘ਤੇ ਭਾਰਤ ਦਾ ਸਮਰਥਨ ਕੀਤਾ ਹੈ। 1994 ਵਿੱਚ, ਈਰਾਨ ਨੇ ਸੰਯੁਕਤ ਰਾਸ਼ਟਰ ਵਿੱਚ ਇੱਕ ਮਤੇ ਨੂੰ ਰੋਕਣ ਵਿੱਚ ਮਦਦ ਕੀਤੀ ਜਿਸ ਵਿੱਚ ਜੰਮੂ ਅਤੇ ਕਸ਼ਮੀਰ ਦੇ ਮੁੱਦੇ ‘ਤੇ ਭਾਰਤ ਦੀ ਆਲੋਚਨਾ ਕੀਤੀ ਗਈ ਸੀ।

ਈਰਾਨ ਵਿਰੁੱਧ ਇਜ਼ਰਾਈਲੀ ਕਾਰਵਾਈਆਂ ਨੂੰ ਪੱਛਮੀ ਦੇਸ਼ਾਂ ਦਾ ਪੂਰਾ ਸਮਰਥਨ ਪ੍ਰਾਪਤ ਹੈ ਅਤੇ ਕੋਈ ਜਵਾਬਦੇਹੀ ਨਹੀਂ ਹੈ। ਕਾਂਗਰਸ ਨੇ 7 ਅਕਤੂਬਰ, 2023 ਨੂੰ ਇਜ਼ਰਾਈਲ ‘ਤੇ ਹਮਾਸ ਦੇ ਹਮਲੇ ਦੀ ਨਿੰਦਾ ਕੀਤੀ, ਪਰ ਨਾਲ ਹੀ ਅਸੀਂ ਇਜ਼ਰਾਈਲ ਦੀਆਂ ਬੇਰਹਿਮ ਕਾਰਵਾਈਆਂ ‘ਤੇ ਚੁੱਪ ਨਹੀਂ ਰਹਿ ਸਕਦੇ।

55,000 ਤੋਂ ਵੱਧ ਫਲਸਤੀਨੀ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਪੂਰੇ ਪਰਿਵਾਰ, ਆਂਢ-ਗੁਆਂਢ, ਅਤੇ ਇੱਥੋਂ ਤੱਕ ਕਿ ਹਸਪਤਾਲ ਵੀ ਤਬਾਹ ਹੋ ਗਏ ਹਨ। ਗਾਜ਼ਾ ਅਕਾਲ ਦੇ ਕੰਢੇ ‘ਤੇ ਹੈ, ਅਤੇ ਉੱਥੋਂ ਦੀ ਨਾਗਰਿਕ ਆਬਾਦੀ ਉਹ ਦਰਦ ਝੱਲ ਰਹੀ ਹੈ ਜਿਸਦੀ ਅਸੀਂ ਕਲਪਨਾ ਵੀ ਨਹੀਂ ਕਰ ਸਕਦੇ।

ਮਨੁੱਖੀ ਸੰਕਟ ਦੇ ਇਸ ਸਮੇਂ ਵਿੱਚ, ਨਰਿੰਦਰ ਮੋਦੀ ਸਰਕਾਰ ਨੇ ਦੋ-ਰਾਜੀ ਹੱਲ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਲਗਭਗ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ। ਇੱਕ ਅਜਿਹਾ ਹੱਲ ਜਿਸ ਵਿੱਚ ਇੱਕ ਸੁਤੰਤਰ ਫਲਸਤੀਨ ਇਜ਼ਰਾਈਲ ਦੇ ਨਾਲ ਸੁਰੱਖਿਆ ਅਤੇ ਸਨਮਾਨ ਨਾਲ ਰਹਿ ਸਕੇ।

ਗਾਜ਼ਾ ਵਿੱਚ ਹੋਈ ਤਬਾਹੀ ਅਤੇ ਹੁਣ ਈਰਾਨ ਵਿਰੁੱਧ ਬਿਨਾਂ ਕਿਸੇ ਭੜਕਾਹਟ ਦੇ ਫੌਜੀ ਕਾਰਵਾਈ ‘ਤੇ ਭਾਰਤ ਸਰਕਾਰ ਦੀ ਚੁੱਪੀ ਦਰਸਾਉਂਦੀ ਹੈ ਕਿ ਭਾਰਤ ਆਪਣੀਆਂ ਨੈਤਿਕ ਅਤੇ ਕੂਟਨੀਤਕ ਪਰੰਪਰਾਵਾਂ ਤੋਂ ਭਟਕ ਰਿਹਾ ਹੈ। ਇਹ ਸਿਰਫ਼ ਆਵਾਜ਼ ਗੁਆਉਣ ਦਾ ਮਾਮਲਾ ਨਹੀਂ ਹੈ, ਸਗੋਂ ਕਦਰਾਂ-ਕੀਮਤਾਂ ਦੀ ਕੁਰਬਾਨੀ ਵੀ ਹੈ।

ਪਰ ਅਜੇ ਬਹੁਤ ਦੇਰ ਨਹੀਂ ਹੋਈ। ਭਾਰਤ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਘਟਾਉਣ ਅਤੇ ਗੱਲਬਾਤ ਨੂੰ ਉਤਸ਼ਾਹਿਤ ਕਰਨ ਲਈ ਸਪੱਸ਼ਟ ਤੌਰ ‘ਤੇ ਬੋਲਣਾ ਚਾਹੀਦਾ ਹੈ, ਜ਼ਿੰਮੇਵਾਰੀ ਨਾਲ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਹਰ ਕੂਟਨੀਤਕ ਸਾਧਨ ਦੀ ਵਰਤੋਂ ਕਰਨੀ ਚਾਹੀਦੀ ਹੈ।

ਵਾਇਸ ਆਫ ਅਮਰੀਕਾ ਨੇ 639 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ

0

ਅਮਰੀਕੀ ਸਰਕਾਰੀ ਨਿਊਜ਼ ਸਰਵਿਸ ਵੌਇਸ ਆਫ਼ ਅਮਰੀਕਾ (VOA) ਅਤੇ ਇਸਨੂੰ ਚਲਾਉਣ ਵਾਲੀ ਸੰਸਥਾ, ਯੂਐਸ ਏਜੰਸੀ ਫਾਰ ਗਲੋਬਲ ਮੀਡੀਆ, ਨੇ 639 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਲਈ ਨੋਟਿਸ ਜਾਰੀ ਕੀਤੇ ਹਨ। ਇਸ ਕਾਰਨ, ਇਹ ਇਤਿਹਾਸਕ ਸੰਸਥਾ ਹੁਣ ਲਗਭਗ ਬੰਦ ਹੋਣ ਦੇ ਕੰਢੇ ਹੈ।
ਅਹਿਮਦਾਬਾਦ ਹਾਦਸਾ- DGCA ਨੇ ਏਅਰ ਇੰਡੀਆ ਦੇ 3 ਅਧਿਕਾਰੀਆਂ ਨੂੰ ਹਟਾਉਣ ਦੇ ਦਿੱਤੇ ਹੁਕਮ
VOA ਦੀ ਸ਼ੁਰੂਆਤ ਦੂਜੇ ਵਿਸ਼ਵ ਯੁੱਧ ਦੌਰਾਨ ਹੋਈ ਸੀ, ਜਦੋਂ ਇਹ ਜਰਮਨੀ ਦੇ ਲੋਕਾਂ ਨੂੰ ਅਮਰੀਕੀ ਖ਼ਬਰਾਂ ਪਹੁੰਚਾਉਂਦਾ ਸੀ। ਬਾਅਦ ਵਿੱਚ ਇਸ ਸੇਵਾ ਨੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਕਈ ਭਾਸ਼ਾਵਾਂ ਵਿੱਚ ਖ਼ਬਰਾਂ ਪ੍ਰਦਾਨ ਕਰਨੀਆਂ ਸ਼ੁਰੂ ਕਰ ਦਿੱਤੀਆਂ, ਖਾਸ ਕਰਕੇ ਉਨ੍ਹਾਂ ਦੇਸ਼ਾਂ ਵਿੱਚ ਜਿੱਥੇ ਪ੍ਰੈਸ ਦੀ ਆਜ਼ਾਦੀ ਨਹੀਂ ਸੀ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: 23 ਜੂਨ ਨੂੰ ਸਵੇਰੇ 7 ਵਜੇ ਤੋਂ ਹੋਵੇਗੀ ਵੋਟਾਂ ਦੀ ਗਿਣਤੀ ਸ਼ੁਰੂ

0
Municipal elections will be held in Punjab on this date

ਲੁਧਿਆਣਾ, 21 ਜੂਨ 2025 – ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ 23 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਉਪ-ਚੋਣ ਦੀ ਸੁਚਾਰੂ ਅਤੇ ਸੁਰੱਖਿਅਤ ਵੋਟ ਗਿਣਤੀ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਜੈਨ ਨੇ ਦੱਸਿਆ ਕਿ ਵੋਟਾਂ ਅਤੇ ਡਾਕ ਵੋਟਾਂ ਦੀ ਗਿਣਤੀ ਸਵੇਰੇ 7 ਵਜੇ ਚੋਣ ਨਿਰੀਖਕਾਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਅਧਿਕਾਰਤ 1ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਸ਼ੁਰੂ ਹੋਵੇਗੀ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਸੁਰੱਖਿਆ ਲਈ ਗਿਣਤੀ ਕੇਂਦਰਾਂ ‘ਤੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਸਮੇਤ ਸਖ਼ਤ ਸੁਰੱਖਿਆ ਉਪਾਅ ਲਾਗੂ ਕੀਤੇ ਗਏ ਹਨ। ਕਲੋਜ਼-ਸਰਕਟ ਟੈਲੀਵਿਜ਼ਨ (ਸੀਸੀਟੀਵੀ) ਰਾਹੀਂ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਂਦੀ ਹੈ।

ਡੀਈਓ ਨੇ ਜ਼ੋਰ ਦੇ ਕੇ ਕਿਹਾ ਕਿ ਗਿਣਤੀ ਕੇਂਦਰਾਂ ਵਿੱਚ ਦਾਖਲੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ, ਸਿਰਫ਼ ਉਮੀਦਵਾਰਾਂ, ਉਨ੍ਹਾਂ ਦੇ ਪ੍ਰਤੀਨਿਧੀਆਂ, ਮੀਡੀਆ ਕਰਮਚਾਰੀਆਂ ਅਤੇ ਭਾਰਤ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਵੈਧ ਪਛਾਣ ਪੱਤਰਾਂ ਵਾਲੇ ਅਧਿਕਾਰਤ ਵਿਅਕਤੀਆਂ ਨੂੰ ਹੀ ਗਿਣਤੀ ਕੇਂਦਰ ਵਿੱਚ ਜਾਣ ਦੀ ਆਗਿਆ ਦਿੱਤੀ ਜਾਵੇਗੀ।

150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਗਿਰੋਹ ਦਾ ਪਰਦਾਫਾਸ: 9 ਕਾਬੂ

0

– ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਕਾਬੂ-ਵਰੁਣ ਸ਼ਰਮਾ
– 4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ ਹੋਰ ਦਸਤਾਵੇਜ ਵੀ ਬਰਾਮਦ
– ਜਾਅਲੀ ਦਸਤਾਵੇਜ ਤਿਆਰ ਕਰਨ ਲਈ 1 ਟੈਬ ਸੈਮਸੰਗ ਅਤੇ 1 ਮੈਮਰੀਕਾਰਡ ਵੀ ਮਿਲਿਆ

ਪਟਿਆਲਾ, 21 ਜੂਨ 2025 : ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਕਾਬੂ ਕੀਤੇ ਗਏ ਹਨ, ਜਿਨ੍ਹਾਂ ਕੋਲੋਂ 4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ ਹੋਰ ਦਸਤਾਵੇਜ ਵੀ ਬਰਾਮਦ ਹੋਣ ਸਮੇਤ ਜਾਅਲੀ ਦਸਤਾਵੇਜ ਤਿਆਰ ਕਰਨ ਲਈ 1 ਟੈਬ ਸੈਮਸੰਗ ਅਤੇ 1 ਮੈਮਰੀਕਾਰਡ ਵੀ ਮਿਲਿਆ ਹੈ।

ਪ੍ਰੈਸ ਨੋਟ ਜਾਰੀ ਕਰਦਿਆਂ ਵਰੁਣ ਸ਼ਰਮਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁੱਧ ਨਸਿਆ ਵਿਰੁੱਧ ਚਲਾਈ ਮੁਹਿਮ ਤਹਿਤ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਐਸ ਪੀ ਜਾਂਚ ਗੁਰਬੰਸ ਸਿੰਘ ਬੈਂਸ ਤੇ ਡੀਐਸਪੀ ਜਾਂਚ ਰਾਜੇਸ ਕੁਮਾਰ ਮਲਹੋਤਰਾ ਦੀ ਅਗਵਾਈ ਵਿੱਚ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਇੰਚਾਰਜ ਸੀ.ਆਈ.ਏ ਪਟਿਆਲਾ ਸਮੇਤ ਪੁਲਿਸ ਪਾਰਟੀ ਵੱਲੋਂ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ, ਇਰਾਦਾ ਕਤਲ, ਧੋਖਾਧੜੀ ਅਤੇ ਹੋਰ ਸੰਗੀਨ ਜੁਰਮਾਂ ਵਿੱਚ ਜੇਲਾਂ ਵਿੱਚ ਬੰਦ ਅਪਰਾਧੀਆਂ ਦੀਆਂ ਜ਼ਮਾਨਤਾਂ ਲਈ ਜਾਅਲੀ ਦਸਤਾਵੇਜ ਤਿਆਰ ਕਰਕੇ ਅਸਲ ਵਿਅਕਤੀਆਂ ਦੀ ਜਗ੍ਹਾ ‘ਤੇ ਆਪਣੇ ਗਿਰੋਹ ਦੇ ਮੈਬਰਾਂ ਦੇ ਜਾਅਲੀ ਦਸਤਾਵੇਜ ਤਿਆਰ ਕਰਕੇ ਸਬੰਧਤ ਮਾਨਯੋਗ ਅਦਾਲਤਾਂ ਤੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਰੇਨੂੰ ਕਾਂਤ ਗਿਰੋਹ ਦਾ ਪਰਦਾਫਾਸ ਕਰਕੇ ਰੇਨੂੰ ਕਾਂਤ ਪੁੱਤਰ ਮਲੂਕ ਦਾਸ ਵਾਸੀ ਪਟਿਆਲਾ ਇਨਕਲੇਵ ਸਨੌਰ, ਸਤਪਾਤ ਉਰਫ ਸੰਨੀ ਪੁੱਤਰ ਘਨਈਆਂ ਲਾਲ ਵਾਸੀ ਦਸਮੇਸ ਨਗਰ ਕੋਟਕਪੁਰਾ ਰੋਡ ਸ੍ਰੀ ਮੁਕਤਸਰ ਸਾਹਿਬ, ਗੁਰਦੀਪ ਸਿੰਘ ਉਰਫ ਰਵੀ ਪੁੱਤਰ ਹਰਚੰਦ ਸਿੰਘ ਵਾਸੀ ਪਿੰਡ ਦਿੱਤੂਪੁਰ ਜੱਟਾਂ ਪਟਿਆਲਾ, ਹਾਕਮ ਸਿੰਘ ਪੁੱਤਰ ਚਰਨ ਸਿੰਘ ਵਾਸੀ ਛੱਜੂਭੱਟ ਥਾਣਾ ਸਦਰ ਨਾਭਾ, ਕੁਲਵਿੰਦਰ ਸਿੰਘ ਉਰਫ ਰੋਹਿਤ ਪੁੱਤਰ ਨਿਰਮਲ ਸਿੰਘ ਵਾਸੀ ਮਹਾਵੀਰ ਕਲੋਨੀ ਭਵਾਨੀਗੜ੍ਹ, ਲਵਪ੍ਰੀਤ ਸਿੰਘ ਉਰਫ ਲਵੀ ਪੁੰਤਰ ਫ਼ੱਕਰ ਸਿੰਘ ਵਾਸੀ ਵਾਰਡ ਨੰਬਰ 9 ਭਵਾਨੀਗੜ੍ਹ, ਸੰਦੀਪ ਸਿੰਘ ਉਰਫ ਗੱਗੀ ਪੁੱਤਰ ਰਣਧੀਰ ਸਿੰਘ, ਧੀਰਾ ਸਿੰਘ ਪੁੱਤਰ ਲੀਲਾ ਸਿੰਘ ਅਤੇ ਜਗਦੀਪ ਸਿੰਘ ਉਰਫ ਦੀਪ ਪੁੱਤਰ ਰਣਧੀਰ ਸਿੰਘ ਸਾਰੇ ਵਾਸੀਅਨ ਬਾਬਾ ਸੰਗਤਸਰ ਨਗਰ ਭਵਾਨੀਗੜ੍ਹ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਐਸ ਐਸ ਪੀ ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਕਬਜੇ ਵਿੱਚੋ 4 ਜਾਅਲੀ ਮੋਹਰਾਂ, 22 (ਫ਼ਰਦਾਂ, ਅਧਾਰ ਕਾਰਡ ਅਤੇ ਹੋਰ ਦਸਤਾਵੇਜ) ਅਤੇ ਜਾਅਲੀ ਦਸਤਾਵੇਜ ਤਿਆਰ ਕਰਨ ਲਈ ਇਕ ਟੈਬ ਸੈਮਸੰਗ ਸਮੇਤ ਮੈਮਰੀ ਕਾਰਡ ਅਤੇ ਆਈ 20 ਕਾਰ ਆਦਿ ਬਰਾਮਦ ਕਰਾਉਣ ਦੀ ਸਫਲਤਾ ਹਾਸਲ ਹੋਈ ਹੈ।

ਘਟਨਾਂ ਦਾ ਵੇਰਵਾ ਦਿੰਦਿਆਂ ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਸੀ.ਆਈ.ਏ ਪਟਿਆਲਾ ਨੂੰ ਮਿਤੀ 19 ਜੂਨ 2025 ਨੂੰ ਗੁਪਤ ਸੂਚਨਾਂ ਮਿਲੀ ਕਿ ਰੇਨੂੰ ਕਾਂਤ ਨੇ ਇਕ ਗਿਰੋਹ ਬਣਾਇਆ ਹੋਇਆ ਹੈ ਜੋ ਨਸ਼ਾ ਤਸਕਰਾਂ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਜੇਲਾਂ ਵਿੱਚ ਬੰਦ ਅਪਰਾਧੀਆਂ ਦੀਆਂ ਜ਼ਮਾਨਤਾਂ ਕਰਾਉਣ ਲਈ ਆਪਣੇ ਗਿਰੋਹ ਮੈਬਰਾਂ ਨਾਲ ਮਿਲਕੇ ਜਾਅਲੀ ਦਸਤਾਵੇਜ ਤਿਆਰ ਕਰਕੇ ਮਾਨਯੋਗ ਅਦਾਲਤਾਂ ਨੂੰ ਹਨੇਰੇ ਵਿੱਚ ਰੱਖਕੇ ਆਪਸੀ ਮਿਲੀਭੁਗਤ ਨਾਲ ਜਾਅਲੀ /ਫਰਜੀ ਜ਼ਮਾਨਤਾਂ ਕਰਾਉਦੇ ਹਨ। ਇਸ ਤਹਿਤ ਰੇਨੂੰ ਕਾਂਤ, ਸਤਪਾਲ ਉਰਫ ਸੰਨੀ, ਗੁਰਦੀਪ ਸਿੰਘ ਉਰਫ ਰਵੀ, ਹਾਕਮ ਸਿੰਘ, ਕੁਲਵਿੰਦਰ ਸਿੰਘ ੳਰਰਫ ਰੋਹਿਤ, ਸੰਦੀਪ ਸਿੰਘ ਉਰਫ ਗੱਗੀ, ਲਵਪ੍ਰੀਤ ਸਿੰਘ ਲਵੀ ਅਤੇ ਧੀਰਾ ਸਿੰਘ ਖਿਲਾਫ ਮੁਕੱਦਮਾ ਨੰਬਰ 77 ਮਿਤੀ 19.06.2025 ਅ/ਧ 318(4), 319(2),336(3),338,340(2),111,61(2) ਬੀ.ਐਨ.ਐਸ.ਥਾਣਾ ਲਾਹੋਰੀ ਗੇਟ ਦਰਜ ਕੀਤਾ ਗਿਆ ਹੈ।

ਐਸ ਐਸ ਪੀ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਮਿਤੀ 20 ਜੂਨ 2025 ਨੂੰ ਰੇਨੂੰ ਕਾਂਤ, ਸਤਪਾਲ ਉਰਫ ਸੰਨੀ, ਗੁਰਦੀਪ ਸਿੰਘ ਉਰਫ ਰਵੀ, ਹਾਕਮ ਸਿੰਘ, ਕੁਲਵਿੰਦਰ ਸਿੰਘ ੳਰਰਫ ਰੋਹਿਤ ਨੂੰ ਨੇੜੇ ਬਾਰਾਦਰੀ ਨੇੜੇ ਲੇਬਰ ਕੋਰਟ ਤੋਂ ਗ੍ਰਿਫ਼ਤਾਰ ਗ੍ਰਿਫਤਾਰ ਕੀਤਾ ਗਿਆ ਅਤੇ ਸੰਦੀਪ ਸਿੰਘ ਉਰਫ ਗੱਗੀ, ਲਵਪ੍ਰੀਤ ਸਿੰਘ ਲਵੀ, ਧੀਰਾ ਸਿੰਘ ਅਤੇ ਜਗਦੀਪ ਸਿੰਘ ਉਰਫ ਦੀਪ ਨੂੰ ਮਿਤੀ 21 ਜੂਨ 2025 ਨੂੰ ਨੇੜੇ ਪੁਰਾਣਾ ਬੱਸ ਅੱਡਾ ਵਿਕਾਸ ਨਗਰ ਤੋਂ ਗ੍ਰਿਫਤਾਰ ਕੀਤਾ ਗਿਆ।

ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਇਸ ਗਿਰੋਹ ਦਾ ਮੁੱਖ ਸਰਗਨਾ ਰੇਨੂੰ ਕਾਂਤ ਹੈ ਅਤੇ ਇਸ ਗਿਰੋਹ ਦੇ ਕਈ ਮੈਬਰਾਂ ਖਿਲਾਫ਼ ਪਹਿਲਾਂ ਹੀ ਧੋਖਾਧੜੀ ਅਤੇ ਹੋਰ ਜੁਰਮਾਂ ਤਹਿਤ ਮੁਕੱਦਮੇ ਦਰਜ ਹਨ ਅਤੇ ਇਹ ਗਿਰੋਹ ਜੇਲ ਵਿੱਚ ਬੰਦ ਅਪਰਾਧੀਆਂ, ਜਿਹਨਾ ਦੀ ਮਾਨਯੋਗ ਅਦਾਲਤਾਂ ਤੋਂ ਜ਼ਮਾਨਤਾਂ ਹੋ ਜਾਂਦੀਆਂ ਸਨ ਤਾਂ ਉਹਨਾਂ ਦੋਸ਼ੀਆਂ ਨਾਲ ਸੰਪਰਕ ਕਰਕੇ ਜਮਾਨਤਾਂ ਭਰਾਉਣ ਲਈ ਮਾਲ ਮਹਿਕਮੇ ਵਿੱਚ ਆਨ ਲਾਇਨ ਫਰਦਾਂ ਕਢਾਉਣ ਲਈ ਟੋਕਨ ਹਾਸਲ ਕਰਨ ਲਈ ਅਪਲਾਈ ਕਰਦੇ ਹਨ, ਫਰਦ ਕਢਾਉਣ ਲਈ ਤਹਿਸੀਲਦਾਰ ਦੀ ਜਾਅਲੀ ਮੋਹਰ ਅਤੇ ਦਸਤਖਤ ਕਰਕੇ ਹਲਕਾ ਪਟਵਾਰੀ ਦੀ ਰਿਪੋਰਟ ਜਾਅਲੀ ਤਿਆਰ ਕਰਕੇ ਫ਼ਰਦਾਂ ਕਢਵਾ ਲੈਦੇ ਸੀ ਅਤੇ ਫਿਰ ਪੰਚਾਇਤ ਮੈਬਰ (ਪੰਚ) ਦਾ ਸ਼ਨਾਖ਼ਤੀ ਕਾਰਡ ਜਾਅਲੀ ਤਿਆਰ ਕਰਕੇ ਬੀਡੀਪੀਓ ਦੀ ਜਾਅਲੀ ਮੋਹਰਾਂ ਲਾਕੇ, ਜਾਅਲੀ ਦਸਤਖਤ ਕਰਕੇ ਜਾਅਲੀ ਸ਼ਨਾਖ਼ਤੀ ਕਾਰਡ ਤਿਆਰ ਕਰਦੇ ਸੀ, ਫਰਦ ਵਾਲੇ ਅਸਲ ਵਿਅਕਤੀ ਦੀ ਜਗਾ ਪਰ ਆਪਣੇ ਗਿਰੋਹ ਦੇ ਮੈਬਰਾਂ ਦੀ ਫੋਟੋਆਂ ਲਗਾਕੇ ਸਾਰੇ ਸਬੰਧਤ ਕਾਗਜ਼ਾਤ ਤਿਆਰ ਕਰਕੇ ਸਬੰਧਤ ਮਾਨਯੋਗ ਅਦਾਲਤ ਤੋਂ ਦੋਸੀਆਨ ਦੀ ਜਮਾਨਤਾਂ ਭਰਾਉਦੇ ਸੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਨੇ ਪਿਛਲੇ ਅਰਸੇ ਦੌਰਾਨ 150 ਤੋਂ ਵੱਧ ਨਸ਼ਾ ਤਸਕਰ, ਇਰਾਦਾ ਕਤਲ ਅਤੇ ਹੋਰ ਸੰਗੀਨ ਜੁਰਮਾਂ ਦੇ ਦੋਸੀਆਨ ਦੀਆਂ ਜਾਅਲੀ ਜ਼ਮਾਨਤਾਂ ਭਰਾਈਆਂ ਹਨ ਅਤੇ ਇੰਨ੍ਹਾਂ ਵੱਲੋਂ ਜਾਅਲੀ ਜ਼ਮਾਨਤਾਂ ਭਰਾਉਣ ਨਾਲ ਵਾਰ ਵਾਰ ਜੁਰਮ ਕਰਨ ਵਾਲੇ ਨਸ਼ਾ ਤਸਕਰ ਅਤੇ ਹੋਰ ਅਪਰਾਧੀ ਜੇਲਾਂ ਵਿੱਚ ਬਾਹਰ ਆਏ ਹਨ। ਉਨ੍ਹਾਂ ਹੋਰ ਕਿਹਾ ਕਿ ਜਮਾਨਤ ਭਰਾਉਣ ਸਮੇਂ ਕੋਰਟ ਦੀ ਵੈਬਸਾਇਟ ਤੋ ਓਟੀਪੀ ਜਾਰੀ ਹੁੰਦਾ ਹੈ ਜੋ ਉਹ ਓਟੀਪੀ ਨੂੰ ਮਿਲੀਭੁਗਤ ਅਤੇ ਜਾਅਲਸਾਜੀ ਕਰਕੇ ਹਾਸਲ ਕਰਦੇ ਹਨ ਇਸ ਬਾਰੇ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

​ਐਸ.ਐਸ.ਪੀ. ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਦੋਸੀਆਨ ਨੂੰ ਅੱਜ ਮਿਤੀ 21.06.2025 ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਇਸ ਗਿਰੋਹ ਦੀ ਪੁੱਛਗਿੱਛ ਦੌਰਾਨ ਹੋਰ ਜਿਹੜੇ ਵੀ ਵਿਅਕਤੀਆਂ ਦੇ ਨਾਮ ਸਾਹਮਣੇ ਆਏ ਉਹਨਾ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

​ਦੋਸ਼ੀਆਂ ਬਾਰੇ ਜਾਣਕਾਰੀ: ਨਾਮ ਪਤਾ ਅਤੇ ਬ੍ਰਾਮਦਗੀ

1) ਰੇਨੂੰ ਕਾਂਤ ਪੁੱਤਰ ਮਲੂਕ ਦਾਸ ਵਾਸੀ ਪਟਿਆਲਾ ਇਨਕਲੈਵ ਸਨੋਰ ਥਾਣਾ ਸਨੋਰ ਜਿਲ੍ਹਾ ਪਟਿਆਲਾ।
ਉਮਰ : 35 ਸਾਲ
ਪੜਾਈ : 10O2 ਪਾਸ
ਗ੍ਰਿਫਤਾਰੀ ਮਿਤੀ :20.06.2025 ਨੂੰ ਨੇੜੇ ਬਾਰਾਦਰੀ ਨੇੜੇ ਲੇਬਰ ਕੋਰਟ ਤੋ ਗ੍ਰਿਫਤਾਰ ਕੀਤਾ ਹੈ।

2) ਸਤਪਾਤ ਉਰਫ ਸੰਨੀ ਪੁੱਤਰ ਘਨਈਆਂ ਲਾਲ ਵਾਸੀ ਗਲੀ ਨੰਬਰ 2 ਦਸਮੇਸ ਨਗਰ ਕੋਟਕਪੁਰਾ ਰੋਡ ਸ੍ਰੀ ਮੁਕਤਸਰ ਸਾਹਿਬ।
ਉਮਰ : 32 ਸਾਲ
ਪੜਾਈ: 10O2 ਪਾਸ
ਗ੍ਰਿਫਤਾਰੀ ਮਿਤੀ :20.06.2025 ਨੂੰ ਨੇੜੇ ਬਾਰਾਦਰੀ ਨੇੜੇ ਲੇਬਰ ਕੋਰਟ ਤੋ ਗ੍ਰਿਫਤਾਰ ਕੀਤਾ ਹੈ।

3) ਗੁਰਦੀਪ ਸਿੰਘ ਉਰਫ ਰਵੀ ਪੁੱਤਰ ਹਰਚੰਦ ਸਿੰਘ ਵਾਸੀ ਪਿੰਡ ਦਿੱਤੂਪੁਰ ਜੱਟਾ ਥਾਣਾ ਭਾਦਸੋ ਜਿਲਾ ਪਟਿਆਲਾ।
ਉਮਰ : 28 ਸਾਲ
ਪੜਾਈ :10O2 ਪਾਸ
ਗ੍ਰਿਫਤਾਰੀ ਮਿਤੀ :20.06.2025 ਨੂੰ ਨੇੜੇ ਬਾਰਾਦਰੀ ਨੇੜੇ ਲੇਬਰ ਕੋਰਟ ਤੋ ਗ੍ਰਿਫਤਾਰ ਕੀਤਾ ਹੈ।

4) ਹਾਕਮ ਸਿੰਘ ਪੁੱਤਰ ਚਰਨ ਸਿੰਘ ਵਾਸੀ ਛੱਜੂਭੱਟ ਥਾਣਾ ਸਦਰ ਨਾਭਾ ਜਿਲ੍ਹਾ ਪਟਿਆਲਾ।
ਉਮਰ : 53 ਸਾਲ
ਪੜਾਈ :7 ਪਾਸ
ਗ੍ਰਿਫਤਾਰੀ ਮਿਤੀ :20.06.2025 ਨੂੰ ਨੇੜੇ ਬਾਰਾਦਰੀ ਨੇੜੇ ਲੇਬਰ ਕੋਰਟ ਤੋ ਗ੍ਰਿਫਤਾਰ ਕੀਤਾ ਹੈ।

5) ਕੁਲਵਿੰਦਰ ਸਿੰਘ ਉਰਫ ਰੋਹਿਤ ਪੁੱਤਰ ਨਿਰਮਲ ਸਿੰਘ ਵਾਸੀ ਵਾਰਡ ਨੰਬਰ 10 ਮਹਾਵੀਰ ਕਲੋਨੀ ਭਵਾਨੀਗੜ੍ਹ ਥਾਣਾ ਭਵਾਨੀਗੜ੍ਹ ਜਿਲ੍ਹਾ ਸੰਗਰੂਰ
ਉਮਰ : 22 ਸਾਲ
ਪੜਾਈ : ਬੀਏ ਪਾਸ
ਗ੍ਰਿਫਤਾਰੀ ਮਿਤੀ :20.06.2025 ਨੂੰ ਨੇੜੇ ਬਾਰਾਦਰੀ ਨੇੜੇ ਲੇਬਰ ਕੋਰਟ ਤੋ ਗ੍ਰਿਫਤਾਰ ਕੀਤਾ ਹੈ।

6) ਸੰਦੀਪ ਸਿੰਘ ਉਰਫ ਗੱਗੀ ਪੁੱਤਰ ਰਣਧੀਰ ਸਿੰਘ ਵਾਸੀ ਵਾਰਡ ਨੰਬਰ 5 ਬਾਬਾ ਸੰਗਤਸਰ ਨਗਰ ਭਵਾਨੀਗੜਨ੍ਹ ਥਾਣਾ ਭਵਾਨੀਗੜ੍ਹ ਜਿਲ੍ਹਾ ਸੰਗਰੂਰ
ਉਮਰ : 21 ਸਾਲ
ਪੜਾਈ : 10O2 ਪਾਸ
ਗ੍ਰਿਫਤਾਰੀ ਮਿਤੀ :21.06.2025 ਨੂੰ ਨੇੜੇ ਪੁਰਾਣਾ ਬੱਸ ਅੱਡਾ ਵਿਕਾਸ ਨਗਰ ਤੋ ਗ੍ਰਿਫਤਾਰ ਕੀਤਾ ਹੈ।

7) ਲਵਪ੍ਰੀਤ ਸਿੰਘ ਉਰਫ ਲਵੀ ਪੁੰਤਰ ਬਿੱਕਰ ਸਿੰਘ ਵਾਸੀ ਵਾਰਡ ਨੰਬਰ 9 ਭਵਾਨੀਗੜ੍ਹ ਥਾਣਾ ਭਵਾਨੀਗੜ੍ਹ ਜਿਲ੍ਹਾ ਪਟਿਆਲਾ।
ਉਮਰ : 23 ਸਾਲ
ਪੜਾਈ : ਬੀਏ ਪਾਸ
ਗ੍ਰਿਫਤਾਰੀ ਮਿਤੀ :21.06.2025 ਨੂੰ ਨੇੜੇ ਪੁਰਾਣਾ ਬੱਸ ਅੱਡਾ ਵਿਕਾਸ ਨਗਰ ਤੋ ਗ੍ਰਿਫਤਾਰ ਕੀਤਾ ਹੈ।

8) ਧੀਰਾ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਵਾਰਡ ਨੰਬਰ 5 ਮੁਹੱਲਾ ਬਾਬਾ ਸੰਗਤਸਰ ਨਗਰ ਭਵਾਨੀਗੜ੍ਹ ਥਾਣਾ ਭਵਾਨੀਗੜ੍ਹ ਜਿਲ੍ਹਾ ਸੰਗਰੂਰ
ਉਮਰ : 29 ਸਾਲ
ਪੜਾਈ :10O2 ਪਾਸ
ਗ੍ਰਿਫਤਾਰੀ ਮਿਤੀ :21.06.2025 ਨੂੰ ਨੇੜੇ ਪੁਰਾਣਾ ਬੱਸ ਅੱਡਾ ਵਿਕਾਸ ਨਗਰ ਤੋ ਗ੍ਰਿਫਤਾਰ ਕੀਤਾ ਹੈ।

9) ਜਗਦੀਪ ਸਿੰਘ ਉਰਫ ਦੀਪ ਪੱੁਤਰ ਰਣਧੀਰ ਸਿੰਘ ਵਾਸੀ ਵਾਰਡ ਨੰਬਰ 5 ਬਾਬਾ ਸੰਗਤਸਰ ਨਗਰ ਥਾਣਾ ਭਵਾਨੀਗੜ ਜਿਲਾ ਸੰਗਰੂਰ ।
ਉਮਰ : 24 ਸਾਲ
ਪੜਾਈ : 10O2 ਪਾਸ
ਗ੍ਰਿਫਤਾਰੀ ਮਿਤੀ :21.06.2025 ਨੂੰ ਨੇੜੇ ਪੁਰਾਣਾ ਬੱਸ ਅੱਡਾ ਵਿਕਾਸ ਨਗਰ ਤੋ ਗ੍ਰਿਫਤਾਰ ਕੀਤਾ ਹੈ।

ਲੁਧਿਆਣਾ: ਸਿਹਤ ਮੰਤਰੀ ਬਲਬੀਰ ਸਿੰਘ ਦਾ ਦੌਰਾ ਹੋਇਆ ਰੱਦ

0

ਸਿਹਤ ਮੰਤਰੀ ਬਲਬੀਰ ਸਿੰਘ ਨੇ ਅੱਜ ਪੰਜਾਬ ਦੇ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਦੌਰਾ ਕਰਨਾ ਸੀ। ਪਰ ਕੁਝ ਕਾਰਨਾਂ ਕਰਕੇ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਸਿਹਤ ਮੰਤਰੀ ਨੇ ਅੱਜ ਥੈਲੇਸੀਮੀਆ ਵਾਰਡ ਦਾ ਉਦਘਾਟਨ ਵੀ ਕਰਨਾ ਸੀ। ਜਿਸ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਸਨ।
ਕਿੰਗ ਖ਼ਾਨ ਦੇ ਬੰਗਲੇ ‘ਤੇ BMC-ਜੰਗਲਾਤ ਵਿਭਾਗ ਦੀ ਜਾਂਚ, ਪੜ੍ਹੋ ਕੀ ਹੈ ਮਾਮਲਾ
ਦੂਜੇ ਪਾਸੇ ਮੰਤਰੀ ਬਲਬੀਰ ਸਿੰਘ ਦੇ ਦੌਰੇ ਦੇ ਮੱਦੇਨਜ਼ਰ ਸਿਵਲ ਹਸਪਤਾਲ ਦੇ ਵਾਰਡਾਂ ਵਿੱਚ ਸਫ਼ਾਈ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ। ਮੰਤਰੀ ਬਲਬੀਰ ਹਸਪਤਾਲ ਦੇ ਵਾਰਡਾਂ ਦੀ ਜਾਂਚ ਵੀ ਕਰਨ ਜਾ ਰਹੇ ਸਨ। ਜਿਸ ਸਬੰਧੀ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਾਰੇ ਡਾਕਟਰਾਂ ਅਤੇ ਸਟਾਫ਼ ਨੂੰ ਸਮੇਂ ਸਿਰ ਡਿਊਟੀ ‘ਤੇ ਰਹਿਣ ਦੇ ਆਦੇਸ਼ ਦਿੱਤੇ ਗਏ ਸਨ

ਅਹਿਮਦਾਬਾਦ ਹਾਦਸਾ- DGCA ਨੇ ਏਅਰ ਇੰਡੀਆ ਦੇ 3 ਅਧਿਕਾਰੀਆਂ ਨੂੰ ਹਟਾਉਣ ਦੇ ਦਿੱਤੇ ਹੁਕਮ

0
AIR INDIA flight bomb threat, emergency imposed at AIRPORT

ਅਹਿਮਦਾਬਾਦ ਹਾਦਸੇ ਤੋਂ ਬਾਅਦ ਡੀਜੀਸੀਏ ਨੇ ਸ਼ਨੀਵਾਰ ਨੂੰ ਏਅਰ ਇੰਡੀਆ ਦੇ 3 ਅਧਿਕਾਰੀਆਂ ਨੂੰ ਹਟਾਉਣ ਦਾ ਹੁਕਮ ਦਿੱਤਾ। ਇਨ੍ਹਾਂ ਵਿੱਚ ਡਿਵੀਜ਼ਨਲ ਵਾਈਸ ਪ੍ਰੈਜ਼ੀਡੈਂਟ ਚੂੜਾ ਸਿੰਘ, ਚੀਫ ਮੈਨੇਜਰ ਪਿੰਕੀ ਮਿੱਤਲ ਜੋ ਕਰੂ ਸ਼ਡਿਊਲਿੰਗ ਨੂੰ ਸੰਭਾਲਦੀ ਹੈ, ਅਤੇ ਪਾਇਲ ਅਰੋੜਾ ਜੋ ਕਰੂ ਸ਼ਡਿਊਲਿੰਗ ਯੋਜਨਾਬੰਦੀ ਵਿੱਚ ਸ਼ਾਮਲ ਹੈ, ਸ਼ਾਮਲ ਹਨ।

ਦਿੱਲੀ ਪੁਲਿਸ ਨੇ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
ਇਹ ਕਾਰਵਾਈ ਤਿੰਨਾਂ ਅਧਿਕਾਰੀਆਂ ਵਿਰੁੱਧ ਹਵਾਬਾਜ਼ੀ ਸੁਰੱਖਿਆ ਪ੍ਰੋਟੋਕੋਲ ਦੀ ਗੰਭੀਰ ਉਲੰਘਣਾ ਲਈ ਕੀਤੀ ਗਈ ਸੀ। ਡੀਜੀਸੀਏ ਨੇ ਏਅਰ ਇੰਡੀਆ ਨੂੰ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਚਾਲਕ ਦਲ ਦੇ ਸ਼ਡਿਊਲਿੰਗ ਅਤੇ ਰੋਸਟਰਿੰਗ ਨਾਲ ਸਬੰਧਤ ਭੂਮਿਕਾਵਾਂ ਤੋਂ ਹਟਾ ਦੇਵੇ।

ਓਧਰ ਦੂਜੇ ਪਾਸੇ ਏਅਰ ਇੰਡੀਆ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸਨੇ ਡੀਜੀਸੀਏ ਦੇ ਹੁਕਮ ਨੂੰ ਲਾਗੂ ਕਰ ਦਿੱਤਾ ਹੈ। ਕੰਪਨੀ ਦੇ ਮੁੱਖ ਸੰਚਾਲਨ ਅਧਿਕਾਰੀ ਅਗਲੇ ਹੁਕਮਾਂ ਤੱਕ ਏਕੀਕ੍ਰਿਤ ਸੰਚਾਲਨ ਨਿਯੰਤਰਣ ਕੇਂਦਰ ਦੀ ਸਿੱਧੇ ਨਿਗਰਾਨੀ ਕਰਨਗੇ। ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਇਹ ਹੁਕਮ 20 ਜੂਨ ਨੂੰ ਦਿੱਤਾ ਗਿਆ ਸੀ, ਜੋ ਅੱਜ ਸਾਹਮਣੇ ਆਇਆ।

ਦੱਸ ਦਈਏ ਕਿ ਇਹ ਫੈਸਲਾ 12 ਜੂਨ ਨੂੰ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਦੀ ਘਟਨਾ ਤੋਂ ਬਾਅਦ ਲਿਆ ਗਿਆ ਸੀ। ਦਰਅਸਲ, ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ AI-171 ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਈ। ਜਹਾਜ਼ ਮੈਡੀਕਲ ਕਾਲਜ ਦੇ ਹੋਸਟਲ ਨਾਲ ਟਕਰਾ ਗਿਆ, ਜਿਸ ਵਿੱਚ ਯਾਤਰੀਆਂ ਸਮੇਤ ਕੁੱਲ 270 ਲੋਕ ਮਾਰੇ ਗਏ।

ਦਿੱਲੀ ਪੁਲਿਸ ਨੇ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

0

ਦਿੱਲੀ ਪੁਲਿਸ ਨੇ 10 ਬੰਗਲਾਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਆਪਣੇ ਵੀਜ਼ੇ ਦੀ ਮਿਆਦ ਪੁੱਗਣ ਤੋਂ ਬਾਅਦ ਵੀ ਭਾਰਤ ਵਿੱਚ ਰਹਿ ਰਹੇ ਸਨ। ਦੱਖਣ-ਪੱਛਮੀ ਦਿੱਲੀ ਦੇ ਆਪ੍ਰੇਸ਼ਨ ਸੈੱਲ ਨੇ 4 ਅਤੇ ਕੇਂਦਰੀ ਦਿੱਲੀ ਦੇ ਐਂਟੀ-ਨਾਰਕੋਟਿਕਸ ਸੈੱਲ ਨੇ 6 ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਲੰਧਰ ਕੈਂਟ ਸਟੇਸ਼ਨ ‘ਤੇ ਉਸਾਰੀ ਦੌਰਾਨ ਡਿੱਗੀ ਕਰੇਨ, ਵਾਹਨਾਂ ਦਾ ਹੋਇਆ ਨੁਕਸਾਨ

ਉਹ ਵੱਖ-ਵੱਖ ਹੋਟਲਾਂ ਵਿੱਚ ਕੰਮ ਕਰਦੇ ਸਨ। ਪੁਲਿਸ ਨੇ FRRO (ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ) ਦੀ ਮਦਦ ਨਾਲ ਉਨ੍ਹਾਂ ਨੂੰ ਬੰਗਲਾਦੇਸ਼ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵਿਰੁੱਧ ਵਿਦੇਸ਼ੀ ਐਕਟ ਅਤੇ ਵੀਜ਼ਾ ਉਲੰਘਣਾ ਦੀਆਂ ਧਾਰਾਵਾਂ ਤਹਿਤ ਵੀ ਕਾਰਵਾਈ ਕੀਤੀ ਗਈ ਹੈ।

ਪਿਛਲੇ ਪੰਜ ਮਹੀਨਿਆਂ ਵਿੱਚ ਦੱਖਣੀ ਦਿੱਲੀ ਵਿੱਚ 134 ਬੰਗਲਾਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ 38 ਔਰਤਾਂ ਅਤੇ 43 ਨਾਬਾਲਗ ਸ਼ਾਮਲ ਹਨ।