Home Blog Page 811

ਹੋਮ ਗਾਰਡਜ਼, ਫਾਇਰ ਬ੍ਰਿਗੇਡ ਤੇ ਸਿਵਲ ਡਿਫੈਂਸ ਵਲੋਂ ਮਨਾਇਆ ਵਿਸ਼ਵ ਯੋਗਾ ਦਿਵਸ

0

ਬਟਾਲਾ: ਅੱਜ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ, ਪੰਜਾਬ ਹੋਮ ਗਾਰਡਜ਼, ਫਾਇਰ ਬ੍ਰਿਗੇਡ ਤੇ ਸਿਵਲ ਡਿਫੈਂਸ ਵਲੋਂ ਨੰ. 2, ਬਟਾਲੀਅਨ ਹੈਡ ਕੁਵਾਟਰ, ਪੰਜਾਬ ਹੋਮ ਗਾਰਡਜ਼ ਵਿਖੇ ਮਨਾਇਆ ਗਿਆ। ਜਿਸ ਵਿਚ ਪੰਜਾਬ ਹੋਮਗਾਰਡਜ ਅਫਸਰਾਂ, ਫਾਇਰ ਅਫ਼ਸਰਾਂ, ਸੀ.ਡੀ ਵਲੰਟੀਅਰਜ਼ ਦੇ ਨਾਲ ਸਟਾਫ ਤੇ ਗਾਰਡਜ਼ ਵਲੋ ਹਿੱਸਾ ਲਿਆ ਗਿਆ।

ਇਸ ਮੌਕੇ ਤੰਦਰੁਸਤ ਤੇ ਸਿਹਤਮੰਦ ਰੱਖਣ ਲਈ ਯੋਗ ਦੇ ਫਾਇਦਿਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਲਾਭ ਹੁੰਦੇ ਹਨ। ਰੋਜ਼ਾਨਾ ਅਭਿਆਸ ਜਰੂਰ ਕਰੋ। ਇਸੇ ਦੋਰਾਨ ਸਰਵਾਈਕਲ ਹੋਣ ਦੇ ਕਾਰਣ ਤੇ ਉਸੇ ਸਬੰਧੀ ਅਭਿਆਸ ਕਰਵਾਇਆ। ਯੋਗ ਨਾ ਸਿਰਫ ਸਾਡੀ ਵਿਅਕਤੀਗਤ ਸਿਹਤ ਅਤੇ ਤੰਦਰੁਸਤੀ ਲਈ ਮਹੱਤਵਪੂਰਨ ਹੈ, ਬਲਕਿ ਸਾਡੇ ਵਾਤਾਵਰਣ ਨਾਲ ਸਦਭਾਵਨਾ ਨਾਲ ਰਹਿਣ ਲਈ ਇੱਕ ਸ਼ਕਤੀ ਮਿਲਦੀ ਹੈ ਸਰੀਰਕ ਤਾਕਤ ਵਿੱਚ ਸੁਧਾਰ, ਮਾਨਸਿਕ ਤਣਾਅ ਵਿੱਚ ਕਮੀ ਹੁੰਦੀ ਹੈ।

ਸੀਐਮ ਦੀ ਯੋਗਸ਼ਾਲਾ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਮਨਾਇਆ 11ਵਾਂ ਕੌਮਾਂਤਰੀ ਯੋਗਾ ਦਿਹਾੜਾ

0

ਸ੍ਰੀ ਮੁਕਤਸਰ ਸਾਹਿਬ, 21 ਜੂਨ: ਨਾਗਰਿਕਾਂ ਨੂੰ ਨਿਰੋਗੀ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 11ਵਾਂ ਕੌਮਾਂਤਰੀ ਯੋਗਾ ਦਿਹਾੜਾ ਮਨਾਇਆ ਗਿਆ। ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਯੋਗ ਅਗਵਾਈ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ‘ਸੀਐਮ ਦੀ ਯੋਗਸ਼ਾਲਾ’ ਅਤੇ ਆਯੂਰਵੇਦ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦਾ ਉਦੇਸ਼ ਨਾਗਰਿਕਾਂ ਵਿੱਚ ਯੋਗ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਵੱਖ-ਵੱਖ ਉਮਰ ਵਰਗ ਦੇ ਭਾਗੀਦਾਰਾਂ, ਬੱਚਿਆਂ, ਨੌਜਵਾਨਾਂ, ਸੀਨੀਅਰ ਨਾਗਰਿਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ, ਨੇ ਇਸ ਸਮਾਗਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਕੱਠੇ ਯੋਗਾ ਦਾ ਅਭਿਆਸ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਗ ਦੇ ਪ੍ਰਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਸਾਡੇ ਦੇਸ਼ ਦੀ ਵਿਰਾਸਤ ਹੈ ਅਤੇ ਇਹ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਦਾ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਯੋਗ ਨੂੰ ਹਰ ਰੋਜ਼ ਦੀ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਵਿਅਕਤੀ ਦਾ ਸਰੀਰ ਅਤੇ ਮਨ ਸਾਰਾ ਹਲਕਾ ਰਹਿੰਦਾ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੂਰੇ ਸ੍ਰੀ ਮੁਕਤਸਰ ਜ਼ਿਲ੍ਹੇ ਵਿੱਚ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੇ ਤਜਰਬੇਕਾਰ ਟ੍ਰੇਨਰਾਂ ਵੱਲੋਂ ਯੋਗ ਦੀ ਮੁਫ਼ਤ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ 22 ਯੋਗਾ ਟ੍ਰੇਨਰਾਂ ਵੱਲੋਂ 128 ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਦਾ ਭਰਪੂਰ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ‘ਤੇ ਲਾਗਇਨ ਕੀਤਾ ਜਾ ਸਕਦਾ ਹੈ।
ਪ੍ਰੋਗਰਾਮ ਦੌਰਾਨ, ਭਾਗੀਦਾਰਾਂ ਨੇ ਸੂਰਜ ਨਮਸਕਾਰ, ਪ੍ਰਾਣਾਯਾਮ, ਤਾਡਾਸਨ, ਤ੍ਰਿਕੋਣਾਸਨ, ਭੁਜੰਗਾਸਨ ਸਮੇਤ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕੀਤਾ। ਪ੍ਰੋਗਰਾਮ ਵਾਲੇ ਸਥਾਨ ‘ਤੇ ਮਿੱਠੇ ਠੰਡੇ ਪਾਣੀ ਦੀ ਛਬੀਲ ਅਤੇ ਰਿਫਰੈਸ਼ਮੈਂਟ ਲਈ ਵੀ ਸੁਚੱਜੇ ਪ੍ਰਬੰਧ ਕੀਤੇ ਗਏ ਸਨ।

ਯੋਗਾ ਦਿਵਸ: ਗੁਰੂਗ੍ਰਾਮ ਪਹੁੰਚੀ ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ

0

ਬਾਲੀਵੁੱਡ ਅਦਾਕਾਰਾ ਅਤੇ ਫਿਟਨੈਸ ਆਈਕਨ ਮਲਾਇਕਾ ਅਰੋੜਾ ਨੇ ਅੱਜ ਗੁਰੂਗ੍ਰਾਮ ਦੇ ਡੀਐਲਐਫ ਸਾਈਬਰ ਹੱਬ ਵਿਖੇ ਆਯੋਜਿਤ ਇੱਕ ਵਿਸ਼ੇਸ਼ ਯੋਗਾ ਸੈਸ਼ਨ ਵਿੱਚ ਹਿੱਸਾ ਲਿਆ। ਇਸ ਦੌਰਾਨ ਉਸਨੇ ਨਾ ਸਿਰਫ਼ ਯੋਗਾ ਦਾ ਅਭਿਆਸ ਕੀਤਾ ਬਲਕਿ ਆਪਣੀ ਊਰਜਾ ਅਤੇ ਉਤਸ਼ਾਹ ਨਾਲ ਸਾਰਿਆਂ ਨੂੰ ਪ੍ਰੇਰਿਤ ਵੀ ਕੀਤਾ। ਇਸ ਦੌਰਾਨ, ਉਹ ਇੱਕ ਸਟਾਈਲਿਸ਼ ਹਰੇ ਰੰਗ ਦੇ ਪਹਿਰਾਵੇ ਵਿੱਚ ਦਿਖਾਈ ਦਿੱਤੀ। ਪ੍ਰਬੰਧਕਾਂ ਦੁਆਰਾ ਮਲਾਇਕਾ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ ਨਾਲ ਕੀਤਾ ਗਿਆ।
ਦੱਸ ਦਈਏ ਕਿ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਬੱਚੇ, ਨੌਜਵਾਨ ਅਤੇ ਬਜ਼ੁਰਗ ਸ਼ਾਮਲ ਹੋਏ, ਜੋ ਮਲਾਇਕਾ ਨੂੰ ਮਿਲਣ ਅਤੇ ਉਸ ਨਾਲ ਯੋਗਾ ਕਰਨ ਲਈ ਉਤਸ਼ਾਹਿਤ ਦਿਖਾਈ ਦਿੱਤੇ। ਸਵੇਰੇ ਹੋਏ ਇਸ ਯੋਗਾ ਸੈਸ਼ਨ ਵਿੱਚ ਮਲਾਇਕਾ ਨੇ ਲੋਕਾਂ ਨਾਲ ਇੱਕ ਘੰਟੇ ਤੋਂ ਵੱਧ ਸਮਾਂ ਬਿਤਾਇਆ।
ਇਸਤੋਂ ਇਲਾਵਾ ਮਲਾਇਕਾ ਨੇ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕੀਤਾ ਅਤੇ ਯੋਗ ਦੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਲਾਭਾਂ ਬਾਰੇ ਵਿਸਥਾਰ ਨਾਲ ਦੱਸਿਆ। ਮਲਾਇਕਾ ਨੇ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਇਹ ਨਾ ਸਿਰਫ਼ ਸਰੀਰ ਨੂੰ ਸਿਹਤਮੰਦ ਰੱਖਦਾ ਹੈ ਬਲਕਿ ਤਣਾਅ ਘਟਾਉਣ ਅਤੇ ਮਨ ਨੂੰ ਸ਼ਾਂਤ ਰੱਖਣ ਵਿੱਚ ਵੀ ਮਦਦ ਕਰਦਾ ਹੈ। ਤੰਦਰੁਸਤੀ ਪ੍ਰਤੀ ਉਸਦੀ ਸਾਦਗੀ ਅਤੇ ਸਮਰਪਣ ਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ।
ਜ਼ਿਕਰਯੋਗ ਹੈ ਕਿ ਪ੍ਰੋਗਰਾਮ ਦੌਰਾਨ ਮਲਾਇਕਾ ਨੇ ਖਾਸ ਤੌਰ ‘ਤੇ ਉੱਥੇ ਮੌਜੂਦ ਬੱਚਿਆਂ ਅਤੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ। ਉਸਨੇ ਬੱਚਿਆਂ ਤੋਂ ਉਨ੍ਹਾਂ ਦੀ ਪੜ੍ਹਾਈ ਅਤੇ ਰੁਚੀਆਂ ਬਾਰੇ ਪੁੱਛਿਆ, ਜਦੋਂ ਕਿ ਬਜ਼ੁਰਗਾਂ ਨਾਲ ਉਸਨੇ ਸਿਹਤ ਅਤੇ ਯੋਗਾ ਨਾਲ ਸਬੰਧਤ ਅਨੁਭਵ ਸਾਂਝੇ ਕੀਤੇ। ਉਸਦੀ ਨੇੜਤਾ ਨੇ ਸਾਰਿਆਂ ਦੇ ਦਿਲਾਂ ਨੂੰ ਛੂਹ ਲਿਆ।

ਸਿੰਧੂ-ਜੇਹਲਮ ਅਤੇ ਚਨਾਬ ਦੇ ਪਾਣੀਆਂ ‘ਤੇ ਵਧਿਆ ਵਿਵਾਦ: ਜੰਮੂ-ਕਸ਼ਮੀਰ ਦੇ CM ਨੇ ਪੰਜਾਬ ਨੂੰ ਹਿੱਸਾ ਦੇਣ ਤੋਂ ਕੀਤਾ ਇਨਕਾਰ

0

– ‘ਆਪ’ ਨੇ ਕਿਹਾ- ਪੰਜਾਬ ਨੂੰ ਵੀ ਚਾਹੀਦਾ ਹੱਕ

ਚੰਡੀਗੜ੍ਹ, 21 ਜੂਨ 2025 – ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਸਿੰਧੂ ਨਦੀ ਦਾ ਪਾਣੀ ਪੰਜਾਬ ਸਮੇਤ ਹੋਰ ਰਾਜਾਂ ਨਾਲ ਸਾਂਝਾ ਕਰਨ ਤੋਂ ਇਨਕਾਰ ਕਰਨ ਦੇ ਬਿਆਨ ਨੂੰ ਲੈ ਕੇ ਰਾਜਨੀਤਿਕ ਟਕਰਾਅ ਤੇਜ਼ ਹੋ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਨੀਲ ਗਰਗ ਨੇ ਇਸ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਅਤੇ ਇਸਨੂੰ “ਇੱਕ ਰਾਸ਼ਟਰੀ ਸਰੋਤ ਦਾ ਰਾਜਨੀਤੀਕਰਨ” ਕਰਨ ਦੀ ਕੋਸ਼ਿਸ਼ ਕਿਹਾ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀ ਦੀ ਵੰਡ ਵਰਗੇ ਮਹੱਤਵਪੂਰਨ ਮੁੱਦੇ ‘ਤੇ ਫੈਸਲਾ ਲੈਣ ਦਾ ਅਧਿਕਾਰ ਸਿਰਫ਼ ਕੇਂਦਰ ਸਰਕਾਰ ਕੋਲ ਹੈ।

ਗਰਗ ਨੇ ਕਿਹਾ, “ਉਮਰ ਅਬਦੁੱਲਾ ਨੂੰ ਸਿੰਧੂ ਨਦੀ ਦੇ ਪਾਣੀ ਬਾਰੇ ਇੱਕਪਾਸੜ ਫੈਸਲਾ ਲੈਣ ਦਾ ਅਧਿਕਾਰ ਨਹੀਂ ਹੈ। ਇਹ ਪਾਣੀ ਰਾਸ਼ਟਰੀ ਜਾਇਦਾਦ ਹੈ ਅਤੇ ਪੰਜਾਬ ਦਾ ਇਸ ‘ਤੇ ਬਰਾਬਰ ਦਾ ਹੱਕ ਹੈ।”

ਅਸਲ ‘ਚ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਦੇ ਸਿੰਧੂ, ਜੇਹਲਮ ਅਤੇ ਚਨਾਬ ਦਰਿਆਵਾਂ ਦਾ ਪਾਣੀ ਪਹਿਲਾਂ ਰਾਜ ਦੇ ਲੋਕਾਂ ਲਈ ਵਰਤਿਆ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਇਸਨੂੰ ਕਿਸੇ ਹੋਰ ਨੂੰ ਦੇਣ ਬਾਰੇ ਵਿਚਾਰ ਕੀਤਾ ਜਾਵੇਗਾ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਨੂੰ ਪਾਣੀ ਪਹੁੰਚਾਉਣ ਲਈ ਪ੍ਰਸਤਾਵਿਤ 113 ਕਿਲੋਮੀਟਰ ਲੰਬੀ ਨਹਿਰ ਦਾ ਵਿਰੋਧ ਕਰਦਿਆਂ, ਉਨ੍ਹਾਂ ਕਿਹਾ, “ਜਦੋਂ ਸਾਨੂੰ ਉਝ ਅਤੇ ਸ਼ਾਹਪੁਰ ਕੰਢੀ ਪ੍ਰੋਜੈਕਟਾਂ ‘ਤੇ ਮਦਦ ਦੀ ਲੋੜ ਸੀ, ਤਾਂ ਪੰਜਾਬ ਨੇ ਸਾਨੂੰ ਉਡੀਕ ਕਰਵਾਈ। ਅਸੀਂ ਹੁਣ ਉਨ੍ਹਾਂ ਨੂੰ ਪਾਣੀ ਕਿਉਂ ਦੇਈਏ ?”

ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਤੁਲਬੁਲ ਨੇਵੀਗੇਸ਼ਨ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰੇਗੀ ਅਤੇ ਚਨਾਬ ਦੇ ਪਾਣੀ ਨੂੰ ਅਖਨੂਰ ਤੋਂ ਜੰਮੂ ਸ਼ਹਿਰ ਵੱਲ ਮੋੜ ਦੇਵੇਗੀ।

ਉੱਥੇ ਹੀ ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਇੱਕ ਜਵਾਬੀ ਬਿਆਨ ਵਿੱਚ ਕਿਹਾ, “ਪੰਜਾਬ ਇੱਕ ਸਰਹੱਦੀ ਸੂਬਾ ਹੈ, ਜੋ ਹਰ ਜੰਗ ਵਿੱਚ ਦੇਸ਼ ਦੀ ਰੱਖਿਆ ਕਰਨ ਵਿੱਚ ਸਭ ਤੋਂ ਅੱਗੇ ਖੜ੍ਹਾ ਹੈ। ਇਹ ਸੂਬਾ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਦਾ ਹੈ, ਪਰ ਇਸ ਕੋਸ਼ਿਸ਼ ਵਿੱਚ, ਪੰਜਾਬ ਦਾ ਭੂਮੀਗਤ ਪਾਣੀ ਸੰਕਟ ਵਿੱਚ ਆ ਗਿਆ ਹੈ ਅਤੇ ਸੂਬੇ ਦਾ ਇੱਕ ਵੱਡਾ ਹਿੱਸਾ ਡਾਰਕ ਜ਼ੋਨ ਵਿੱਚ ਚਲਾ ਗਿਆ ਹੈ।”

ਗਰਗ ਨੇ ਇਹ ਵੀ ਯਾਦ ਦਿਵਾਇਆ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਸੀ, ਤਾਂ ਕੇਂਦਰ ਸਰਕਾਰ ਨੇ ਸਿੰਧੂ ਜਲ ਸੰਧੀ ਨੂੰ ਖਤਮ ਕਰਨ ‘ਤੇ ਵਿਚਾਰ ਕੀਤਾ ਸੀ। ਹੁਣ ਜਦੋਂ ਭਾਰਤ ਨੇ ਇਸ ਸੰਧੀ ਨੂੰ ਰੋਕ ਦਿੱਤਾ ਹੈ, ਤਾਂ ਇਹ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਸਿੰਧੂ ਨਦੀ ਦੇ ਪਾਣੀ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਏ ਅਤੇ ਪੰਜਾਬ ਨੂੰ ਉਸਦੇ ਹੱਕ ਦੇਵੇ। ਮੁੱਖ ਮੰਤਰੀ ਮਾਨ ਪਹਿਲਾਂ ਹੀ ਕੇਂਦਰ ਤੋਂ ਸਿੰਧੂ ਦੇ ਹਿੱਸੇ ਦੀ ਮੰਗ ਕਰ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਅਪੀਲ ਕਰ ਚੁੱਕੇ ਹਨ ਕਿ ਪੰਜਾਬ ਨੂੰ ਸਿੰਧ ਦਰਿਆ ਦਾ ਆਪਣਾ ਹਿੱਸਾ ਦਿੱਤਾ ਜਾਵੇ, ਜੋ ਪਹਿਲਾਂ ਪਾਕਿਸਤਾਨ ਨੂੰ ਜਾਂਦਾ ਸੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ, “ਇਹ ਰਾਜਨੀਤੀ ਨਹੀਂ ਹੈ, ਸਗੋਂ ਪੰਜਾਬ ਦੇ ਕਿਸਾਨਾਂ ਲਈ ਹੋਂਦ ਅਤੇ ਨਿਆਂ ਦਾ ਸਵਾਲ ਹੈ।”

ਸਿੰਧੂ ਜਲ ਸੰਧੀ (1960) ਦੇ ਤਹਿਤ, ਭਾਰਤ ਨੂੰ ਪੂਰਬੀ ਨਦੀਆਂ ਰਾਵੀ, ਬਿਆਸ ਅਤੇ ਸਤਲੁਜ ‘ਤੇ ਪੂਰਾ ਅਧਿਕਾਰ ਹੈ, ਜਦੋਂ ਕਿ ਇਸਨੂੰ ਪੱਛਮੀ ਨਦੀਆਂ ਸਿੰਧੂ, ਜੇਹਲਮ ਅਤੇ ਚਨਾਬ ਦੀ ਸੀਮਤ ਵਰਤੋਂ ਦੀ ਇਜਾਜ਼ਤ ਸੀ। ਹੁਣ ਜਦੋਂ ਇਹ ਸੰਧੀ ਮੁਅੱਤਲ ਕਰ ਦਿੱਤੀ ਗਈ ਹੈ, ਤਾਂ ਇਨ੍ਹਾਂ ਦਰਿਆਵਾਂ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਦੇਸ਼ ਦੇ ਅੰਦਰ ਬਹਿਸ ਸ਼ੁਰੂ ਹੋ ਗਈ ਹੈ।

ਉਮਰ ਅਬਦੁੱਲਾ ਅਤੇ ਨੀਲ ਗਰਗ ਦੇ ਬਿਆਨਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਮੁੱਦਾ ਜਲਦੀ ਹੀ ਇੱਕ ਰਾਜਨੀਤਿਕ-ਸੰਵਿਧਾਨਕ ਟਕਰਾਅ ਦਾ ਰੂਪ ਲੈ ਸਕਦਾ ਹੈ, ਜਿਸ ਲਈ ਕੇਂਦਰ ਸਰਕਾਰ ਦੇ ਸਪੱਸ਼ਟ ਦਖਲ ਦੀ ਲੋੜ ਹੋਵੇਗੀ।

11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਾਖਾਪਟਨਮ ਵਿੱਚ ਕੀਤਾ ਯੋਗਾ

0

ਅੱਜ ਦੁਨੀਆ ਭਰ ਵਿੱਚ 11ਵਾਂ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਾਖਾਪਟਨਮ ਵਿੱਚ 3 ਲੱਖ ਲੋਕਾਂ ਅਤੇ 40 ਦੇਸ਼ਾਂ ਦੇ ਡਿਪਲੋਮੈਟਾਂ ਨਾਲ ਯੋਗਾ ਕੀਤਾ। ਇਸ ਮੌਕੇ ‘ਤੇ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਯੋਗ ਦਾ ਅਰਥ ਹੈ ਜੁੜਨਾ। ਅਤੇ ਇਹ ਦੇਖਣਾ ਖੁਸ਼ਗਵਾਰ ਹੈ ਕਿ ਯੋਗ ਨੇ ਪੂਰੀ ਦੁਨੀਆ ਨੂੰ ਕਿਵੇਂ ਜੋੜਿਆ ਹੈ।

ਇਸ ਵਾਰ ਯੋਗਾ ਦਾ ਵਿਸ਼ਾ ‘ਇੱਕ ਧਰਤੀ, ਇੱਕ ਸਿਹਤ ਲਈ ਯੋਗਾ’ ਹੈ। ਮੋਦੀ ਨੇ ਕਿਹਾ ਕਿ ਅੱਜ ਜਦੋਂ ਦੁਨੀਆ ਵਿੱਚ ਅਸ਼ਾਂਤੀ, ਤਣਾਅ ਅਤੇ ਅਸਥਿਰਤਾ ਵਧ ਰਹੀ ਹੈ, ਯੋਗਾ ਸ਼ਾਂਤੀ ਦੀ ਦਿਸ਼ਾ ਦਿਖਾਉਂਦਾ ਹੈ। ਇਹ ਇੱਕ ਵਿਰਾਮ ਬਟਨ ਵਾਂਗ ਹੈ। ਪ੍ਰਧਾਨ ਮੰਤਰੀ ਦੇ ਨਾਲ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਨੇ ਵੀ ਯੋਗ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ “ਯੋਗਾ ਸੀਮਾਵਾਂ, ਪਿਛੋਕੜ, ਉਮਰ ਜਾਂ ਸਰੀਰਕ ਯੋਗਤਾ ਤੋਂ ਪਰੇ ਹਰ ਕਿਸੇ ਲਈ ਹੈ। ਇਹ ਇੱਕ ਅਜਿਹਾ ਤੋਹਫ਼ਾ ਹੈ ਜੋ ਮਨੁੱਖਤਾ ਨੂੰ ਸਿਹਤ, ਸਦਭਾਵਨਾ ਅਤੇ ਚੇਤਨਾ ਵਿੱਚ ਜੋੜਦਾ ਹੈ। ਮੈਨੂੰ ਖੁਸ਼ੀ ਹੈ ਕਿ ਅਸੀਂ ਵਿਸ਼ਾਖਾਪਟਨਮ ਵਿੱਚ ਇਕੱਠੇ ਹੋਏ ਹਾਂ। ਮੈਂ ਚੰਦਰਬਾਬੂ ਨਾਇਡੂ ਅਤੇ ਪਵਨ ਕਲਿਆਣ ਨੂੰ ਆਪਣੀ ਪ੍ਰੇਰਨਾਦਾਇਕ ਅਗਵਾਈ ਹੇਠ ਇੰਨਾ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕਰਨ ਲਈ ਦਿਲੋਂ ਵਧਾਈ ਦਿੰਦਾ ਹਾਂ। ਆਂਧਰਾ ਪ੍ਰਦੇਸ਼ ਨੇ ਯੋਗ ਨੂੰ ਉਤਸ਼ਾਹਿਤ ਕਰਨ ਲਈ ਇਹ ਸਾਰਥਕ ਪਹਿਲ ਕੀਤੀ ਹੈ।”

ਅੱਜ 22 ਸੂਬਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਕੁੱਝ ਰਾਜਾਂ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਪਹੁੰਚਿਆ ਮੌਨਸੂਨ

0

ਨਵੀਂ ਦਿੱਲੀ, 21 ਜੂਨ 2025 – ਮੌਨਸੂਨ ਤੇਜ਼ੀ ਨਾਲ ਉੱਤਰੀ ਭਾਰਤ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ, ਇਹ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ ਦਾਖਲ ਹੋਇਆ। ਹੁਣ ਮਾਨਸੂਨ ਸਿਰਫ਼ ਦਿੱਲੀ, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਤੱਕ ਹੀ ਪਹੁੰਚਣਾ ਬਾਕੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਵਿੱਚ ਇਨ੍ਹਾਂ ਰਾਜਾਂ ਵਿੱਚ ਵੀ ਮਾਨਸੂਨ ਕਵਰ ਕਰ ਸਕਦਾ ਹੈ।

ਇਸ ਵੇਲੇ, ਮੌਨਸੂਨ ਰਾਜਸਥਾਨ ਦੇ 50% ਹਿੱਸੇ ਨੂੰ ਕਵਰ ਕਰ ਚੁੱਕਾ ਹੈ। ਅੱਜ 30 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਹੈ। ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਗਰਮੀ ਪੈ ਰਹੀ ਹੈ, ਸ਼ੁੱਕਰਵਾਰ ਨੂੰ ਸ਼੍ਰੀਗੰਗਾਨਗਰ ਵਿੱਚ ਤਾਪਮਾਨ 42.8 ਡਿਗਰੀ ਸੀ।

ਮੌਨਸੂਨ ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਦੇ ਬਾਕੀ ਬਚੇ ਦੋ ਜ਼ਿਲ੍ਹਿਆਂ – ਭਿੰਡ ਅਤੇ ਮੌਗੰਜ ਵਿੱਚ ਵੀ ਪਹੁੰਚ ਗਿਆ। ਉੱਤਰ ਪ੍ਰਦੇਸ਼ ਵਿੱਚ, ਮਾਨਸੂਨ ਨੇ ਦੋ ਦਿਨਾਂ ਦੇ ਅੰਦਰ ਲਖਨਊ ਸਮੇਤ 56 ਜ਼ਿਲ੍ਹਿਆਂ ਨੂੰ ਕਵਰ ਕਰ ਲਿਆ ਹੈ।

ਉੱਤਰ ਪ੍ਰਦੇਸ਼ ਦੇ ਸਿਰਫ਼ 19 ਜ਼ਿਲ੍ਹੇ ਅਜਿਹੇ ਹਨ ਜਿੱਥੇ ਮਾਨਸੂਨ ਅਜੇ ਸਰਗਰਮ ਨਹੀਂ ਹੋਇਆ ਹੈ। ਅੱਜ ਮੌਸਮ ਵਿਭਾਗ ਨੇ ਪੂਰਬੀ ਉੱਤਰ ਪ੍ਰਦੇਸ਼ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ ਮੀਂਹ ਲਈ ਔਰੇਂਜ ਚੇਤਾਵਨੀ ਜਾਰੀ ਕੀਤੀ ਹੈ।

22 ਜੂਨ: ਹਿਮਾਚਲ, ਉੱਤਰਾਖੰਡ, ਬਿਹਾਰ, ਗੁਜਰਾਤ, ਅਸਾਮ, ਮੇਘਾਲਿਆ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਕੋਂਕਣ-ਗੋਆ ਵਿੱਚ ਮੀਂਹ ਲਈ ਔਰੇਂਜ ਅਲਰਟ ਹੈ। ਜਦੋਂ ਕਿ ਰਾਜਸਥਾਨ, ਪੰਜਾਬ, ਤੇਲੰਗਾਨਾ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਤੱਟਵਰਤੀ ਕਰਨਾਟਕ, ਓਡੀਸ਼ਾ, ਬੰਗਾਲ, ਸਿੱਕਮ, ਕੇਰਲ, ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਹੈ।

23 ਜੂਨ: ਹਿਮਾਚਲ, ਸਿੱਕਮ, ਬੰਗਾਲ, ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ, ਸੌਰਾਸ਼ਟਰ-ਕੱਛ, ਮੱਧ ਮਹਾਰਾਸ਼ਟਰ-ਕੋਂਕਣ ਗੋਆ ਵਿੱਚ ਮੀਂਹ ਲਈ ਔਰੇਂਜ ਚੇਤਾਵਨੀ ਹੈ। ਜਦੋਂ ਕਿ ਪੱਛਮੀ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ, ਤੇਲੰਗਾਨਾ, ਛੱਤੀਸਗੜ੍ਹ, ਓਡੀਸ਼ਾ, ਕਰਨਾਟਕ, ਓਡੀਸ਼ਾ, ਬੰਗਾਲ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਹੈ।

ਲੀਡਜ਼ ਟੈਸਟ ਦੇ ਪਹਿਲੇ ਦਿਨ ਯਸ਼ਸਵੀ-ਸ਼ੁਭਮਨ ਨੇ ਬਣਾਏ ਸੈਂਕੜੇ: ਪੰਤ ਦਾ ਅਰਧ ਸੈਂਕੜਾ

0

ਨਵੀਂ ਦਿੱਲੀ, 21 ਜੂਨ 2025 – ਤੇਂਦੁਲਕਰ-ਐਂਡਰਸਨ ਟਰਾਫੀ ਦਾ ਪਹਿਲਾ ਟੈਸਟ ਲੀਡਜ਼ ਕ੍ਰਿਕਟ ਗਰਾਊਂਡ ‘ਤੇ ਖੇਡਿਆ ਜਾ ਰਿਹਾ ਹੈ। ਦੂਜੇ ਦਿਨ ਦਾ ਖੇਡ ਸ਼ਨੀਵਾਰ ਨੂੰ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਇੱਥੇ ਭਾਰਤੀ ਟੀਮ 359/3 ਦੇ ਸਕੋਰ ਤੋਂ ਖੇਡਣਾ ਸ਼ੁਰੂ ਕਰੇਗੀ। ਕਪਤਾਨ ਸ਼ੁਭਮਨ ਗਿੱਲ 127 ਦੌੜਾਂ ਅਤੇ ਰਿਸ਼ਭ ਪੰਤ 65 ਦੌੜਾਂ ਨਾਲ ਆਪਣੀ ਪਾਰੀ ਜਾਰੀ ਰੱਖਣਗੇ।

ਇੰਗਲੈਂਡ ਨੇ ਹੈਡਿੰਗਲੇ ਕ੍ਰਿਕਟ ਸਟੇਡੀਅਮ, ਲੀਡਜ਼ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਤੇਂਦੁਲਕਰ-ਐਂਡਰਸਨ ਟਰਾਫੀ ਦੇ ਪਹਿਲੇ ਟੈਸਟ ਵਿੱਚ ਭਾਰਤ ਨੇ ਇੰਗਲੈਂਡ ਵਿਰੁੱਧ ਮਜ਼ਬੂਤ ​​ਸ਼ੁਰੂਆਤ ਕੀਤੀ ਹੈ। ਭਾਰਤੀ ਟੀਮ ਨੇ ਸ਼ੁੱਕਰਵਾਰ ਨੂੰ ਮੈਚ ਦੇ ਪਹਿਲੇ ਦਿਨ ਪਹਿਲੀ ਪਾਰੀ ਵਿੱਚ 3 ਵਿਕਟਾਂ ‘ਤੇ 359 ਦੌੜਾਂ ਬਣਾਈਆਂ। ਕਪਤਾਨ ਸ਼ੁਭਮਨ ਗਿੱਲ 127 ਅਤੇ ਰਿਸ਼ਭ ਪੰਤ 65 ਦੌੜਾਂ ਬਣਾ ਕੇ ਅਜੇਤੂ ਪਰਤੇ। ਦੋਵਾਂ ਨੇ ਚੌਥੀ ਵਿਕਟ ਲਈ 138 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ ਹੈ।

ਮੈਚ ਦੇ ਪਹਿਲੇ ਦਿਨ ਯਸ਼ਸਵੀ ਜੈਸਵਾਲ (101 ਦੌੜਾਂ) ਅਤੇ ਕੇਐਲ ਰਾਹੁਲ (41 ਦੌੜਾਂ) ਆਊਟ ਹੋ ਗਏ। ਡੈਬਿਊ ਕਰਨ ਵਾਲੇ ਸਾਈ ਸੁਦਰਸ਼ਨ ਜ਼ੀਰੋ ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ 2 ਵਿਕਟਾਂ ਲਈਆਂ। ਬ੍ਰਾਇਡਨ ਕਾਰਸੇ ਨੇ ਇੱਕ ਵਿਕਟ ਲਈ।

ਲੀਡਜ਼ ਟੈਸਟ ਦੇ ਦੂਜੇ ਦਿਨ ਮੌਸਮ ਵਿੱਚ ਥੋੜ੍ਹਾ ਬਦਲਾਅ ਹੋਵੇਗਾ। ਦੁਪਹਿਰ ਵੇਲੇ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਦੀ ਸੰਭਾਵਨਾ 60% ਹੈ।

ਈਜ਼ੀ ਜਮਾਂਬੰਦੀ ਪੋਰਟਲ ਨੇ ਤਿੰਨ ਸਾਲ ਤੋਂ ਰੁਕਿਆ ਇੰਤਕਾਲ ਦਾ ਕੰਮ ਇੱਕ ਹੀ ਦਿਨ ਵਿੱਚ ਕਰਵਾਇਆ ਹੱਲ

0

ਅੰਮ੍ਰਿਤਸਰ- ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਨੂੰ ਆਸਾਨ ਬਣਾਉਣ ਲਈ ਸ਼ੁਰੂ ਕੀਤੇ ਗਏ ਇਜੀ ਜਮਾਂਬੰਦੀ ਪੋਰਟਲ ਨੇ ਪ੍ਰੋ ਅਵਤਾਰ ਸਿੰਘ ਉੱਪਲ ਦਾ ਤਿੰਨ ਸਾਲਾਂ ਤੋਂ ਰੁਕਿਆ ਇੰਤਕਾਲ ਦਾ ਕੰਮ ਇੱਕ ਹੀ ਦਿਨ ਵਿੱਚ ਹੱਲ ਕਰ ਦਿੱਤਾ। ਜਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਇਸ ਲੰਮੇ ਸਮੇਂ ਤੋਂ ਪੈਂਡਿੰਗ ਇੰਤਕਾਲ ਦਾ ਪਤਾ ਲੱਗਾ ਤਾਂ ਉਹਨਾਂ ਨੇ ਇਸ ਸੰਬੰਧ ਵਿੱਚ ਕਰਮਚਾਰੀ ਪ੍ਰੋਫੈਸਰ ਉਪਲ ਦੇ ਘਰ ਭੇਜਿਆ, ਜਿਸ ਨੇ ਉਹਨਾਂ ਨੂੰ ਈਜ਼ੀ ਜਮਾਂਬੰਦੀ ਪੋਰਟਲ ਤੋਂ ਜਾਣੂੰ ਕਰਵਾ ਕੇ ਆਨਲਾਈਨ ਅਪਲਾਈ ਕਰਵਾਇਆ। ਕੁਝ ਹੀ ਘੰਟਿਆਂ ਵਿੱਚ ਇਹ ਇੰਤਕਾਲ ਪ੍ਰਵਾਨ ਹੋ ਗਿਆ।

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪੋਰਟਲ ਉੱਤੇ ਆਪਣੇ ਮਾਲ ਵਿਭਾਗ ਦੇ ਕੰਮਾਂ ਲਈ ਅਪਲਾਈ ਕਰਨ ਜਾਂ 1076 ਨੰਬਰ ਉੱਤੇ ਫੋਨ ਕਰਕੇ ਕਰਮਚਾਰੀ ਆਪਣੇ ਘਰ ਬੁਲਾ ਕੇ ਉਹਨਾਂ ਕੋਲੋਂ ਸੇਵਾਵਾਂ ਅਪਲਾਈ ਕਰਵਾਉਣ।

ਜਿਲਾ ਮਾਲ ਅਧਿਕਾਰੀ ਨਵਕੀਰਤ ਸਿੰਘ ਨੇ ਦੱਸਿਆ ਕਿ ਈਜ਼ੀ ਜਮਾਂਬੰਦੀ ਉਤੇ ਇੰਤਕਾਲ, ਜਮਾਂਬੰਦੀ, ਮਾਲ ਰਿਕਾਰਡ ਸਬਸਕ੍ਰਿਪਸ਼ਨ ਸੇਵਾ, ਫਰਦ ਬਦਰ, ਆਨਲਾਈਨ ਰਪਟ ਦੀ ਸ਼ੁਰੂਆਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਆਪਣੀ ਜਮਾਂਬੰਦੀ ਲੈਣ ਲਈ ਵੈਬਸਾਈਟ ਈਜੀ ਜਮਾਂਬੰਦੀ ਪੰਜਾਬ ਉਤੇ ਜਾਓ, ਆਪਣੀ ਜਮਾਂਬੰਦੀ ਨੂੰ ਚੁਣੋ, ਫੀਸ ਦੀ ਅਦਾਇਗੀ ਆਨਲਾਈਨ ਕਰੋ ਤਾਂ ਤੁਹਾਡੇ ਵਟਸਐਪ ਉੱਤੇ ਡਿਜੀਟਲ ਦਸਤਖ਼ਤ ਕੀਤੀ ਹੋਈ ਜਮਾਂਬੰਦੀ ਤੁਰੰਤ ਪਹੁੰਚ ਜਾਵੇਗੀ। ਇਸ ਤੋਂ ਇਲਾਵਾ ਕਿਉਆਰ ਕੋਡ ਵਾਲੀ ਫਰਦ ਤੁਹਾਡੇ ਸਮੇਂ ਦੀ ਬਚਤ ਕਰਦੀ ਹੈ।

ਉਹਨਾਂ ਕਿਹਾ ਕਿ ਪਹਿਲਾਂ ਇਹ ਕੰਮ ਕਰਵਾਉਣ ਲਈ ਪਟਵਾਰੀ ਕੌਣ ਹੈ, ਉਹ ਕਿੱਥੇ ਬੈਠਦਾ ਹੈ, ਦਫਤਰ ਕਦੋਂ ਮਿਲੇਗਾ ਇੰਤਕਾਲੀ ਕਿਹੜੇ ਦਸਤਾਵੇਜ਼ ਚਾਹੀਦੇ ਹਨ, ਪਟਵਾਰੀ ਨੂੰ ਸਿਫਾਰਸ਼, ਪੈਸੇ ਦੇਣੇ ਜਾਂ ਆਪਣੀ ਦਰਖਾਸਤ ਦਾ ਪਤਾ ਕਰਨ ਲਈ ਚੱਕਰ ਲਗਾਉਣ ਪਿੱਛੇ ਭੱਜਣ ਦੀ ਲੋੜ ਪੈਂਦੀ ਸੀ ਪਰ ਹੁਣ ਇਹ ਸਾਰਾ ਕੰਮ ਈਜ਼ੀ ਜਮਾਂਬੰਦੀ ਸੇਵਾ ਨੇ ਆਸਾਨ ਕਰ ਦਿੱਤਾ ਹੈ। ਸਾਰੀਆਂ ਸੇਵਾਵਾਂ 24 ਘੰਟੇ ਹਨ, ਜੇਕਰ ਤੁਸੀਂ ਆਪ ਇਹ ਕੰਮ ਆਨਲਾਈਨ ਨਹੀਂ ਕਰ ਸਕਦੇ ਤਾਂ ਤੁਸੀਂ ਫੋਨ ਕਰਕੇ ਸੇਵਾ ਸਹਾਇਕ ਨੂੰ ਘਰ ਬਣਾ ਸਕਦੇ ਹੋ। ਉਹਨਾਂ ਕਿਹਾ ਕਿ ਇਸ ਲਈ ਜੇਕਰ ਕਿਸੇ ਅਧਿਕਾਰੀ ਨੇ ਕੋਈ ਤੁਹਾਡੇ ਦਸਤਾਵੇਜ ਉੱਤੇ ਆਨਲਾਈਨ ਇਤਰਾਜ਼ ਲਗਾਉਣਾ ਹੈ ਤਾਂ ਉਹ ਸਿਰਫ ਇੱਕ ਵਾਰੀ ਹੀ ਲਗਾਏਗਾ।

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

0

ਚੰਡੀਗੜ੍ਹ, 21 ਜੂਨ 2025 : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਯਾਨੀ ਸ਼ਨੀਵਾਰ ਨੂੰ ਦੁਪਹਿਰ 1 ਵਜੇ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ‘ਤੇ ਬੁਲਾਈ ਗਈ ਹੈ।

ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਪ੍ਰਸ਼ਾਸਕੀ ਸੁਧਾਰਾਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲਾ ਲਿਆ ਜਾ ਸਕਦਾ ਹੈ। ਮੀਟਿੰਗ ਨੂੰ ਲੈ ਕੇ ਅਧਿਕਾਰੀਆਂ ਨੂੰ ਅਲਰਟ ਮੋਡ ‘ਤੇ ਰੱਖਿਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੁਝ ਵਿਭਾਗੀ ਫੇਰਬਦਲ ਅਤੇ ਬਜਟ ਪ੍ਰਸਤਾਵ ਵੀ ਏਜੰਡੇ ਵਿੱਚ ਸ਼ਾਮਲ ਹਨ। ਮੁੱਖ ਮੰਤਰੀ ਖੁਦ ਇਸ ਮੀਟਿੰਗ ਦੀ ਨਿਗਰਾਨੀ ਕਰ ਰਹੇ ਹਨ।

ਯੁੱਧ ਨਸ਼ਿਆਂ ਵਿਰੁੱਧ: ਮਲੌਦ ਵਿਖੇ ਨਗਰ ਪੰਚਾਇਤ ਤੋਂ ਬਿਨਾਂ ਮੰਨਜ਼ੂਰੀ ਲਏ ਗੈਰ-ਕਾਨੂੰਨੀ ਢੰਗ ਨਾਲ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

0

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਸ਼ੁਰੂ ਹੈ। ਇਸ ਕਾਰਵਾਈ ਤਹਿਤ ਸ਼ੁੱਕਰਵਾਰ ਨੂੰ ਖੰਨਾ ਦੇ ਐਸ.ਪੀ (ਹੈਡਕੁਆਰਟਰ) ਤੇਜਵੀਰ ਸਿੰਘ ਹੁੰਦਲ ਦੀ ਅਗਵਾਈ ਹੇਠ ਨਸ਼ਾ ਤਸਕਰ ਅਮਰੀਕ ਸਿੰਘ ਉਰਫ ਰਿੰਕੂ ਪੁੱਤਰ ਬਲਦੇਵ ਸਿੰਘ ਵਾਸੀ ਵਾਰਡ ਨੰਬਰ 02, ਮਲੌਦ, ਜ਼ਿਲ੍ਹਾ ਲੁਧਿਆਣਾ ਦਾ ਘਰ ਢਾਹਿਆ ਗਿਆ। ਇਹ ਮਕਾਨ ਨਗਰ ਪੰਚਾਇਤ ਮਲੌਦ ਤੋਂ ਬਿਨਾਂ ਮੰਨਜ਼ੂਰੀ ਲਏ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਹੋਇਆ ਸੀ।

ਇਸ ਮੌਕੇ ਨਗਰ ਪੰਚਾਇਤ ਮਲੌਦ ਦੇ ਕਾਰਜਸਾਧਕ ਅਫਸਰ ਹਰਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਅਮਰੀਕ ਸਿੰਘ ਉਰਫ ਰਿੰਕੂ ਪੁੱਤਰ ਬਲਦੇਵ ਸਿੰਘ ਇਸ ਵੱਲੋਂ ਮਿਊਸਪਲ ਸਪਲ ਐਕਟ ਦੀ ਉਲੰਘਣਾ ਕਰਕੇ ਮਕਾਨ ਦੀ ਨਜਾਇਜ ਉਸਾਰੀ ਕੀਤੀ ਗਈ ਸੀ ਅਤੇ ਇਸ ਵੱਲੋਂ ਮਕਾਨ ਦਾ ਕੋਈ ਨਕਸ਼ਾ ਨਗਰ ਪੰਚਾਇਤ ਮਲੌਦ ਤੋਂ ਪਾਸ ਨਹੀਂ ਕਰਵਾਇਆ ਗਿਆ ਸੀ। ਮਿਊਸਪਲ ਐਕਟ ਦੇ ਤਹਿਤ ਇਸ ਮਕਾਨ ਨੂੰ ਢਾਹੁਣ ਲਈ 4 ਨੋਟਿਸ ਵੀ ਭੇਜੇ ਗਏ ਸਨ। ਸੋ ਅੱਜ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ।

ਖੰਨਾ ਦੇ ਐਸ.ਪੀ (ਹੈਡਕੁਆਰਟਰ) ਤੇਜਵੀਰ ਸਿੰਘ ਹੁੰਦਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਉਰਫ ਰਿੰਕੂ ਪੁੱਤਰ ਬਲਦੇਵ ਸਿੰਘ ਵਾਸੀ ਵਾਰਡ ਨੰ 02, ਮਲੌਦ ਦੇ ਉੱਪਰ ਐਨ.ਡੀ.ਪੀ.ਐਸ.ਐਕਟ ਅਧੀਨ ਵੱਖ-ਵੱਖ 3 ਮੁਕੱਦਮੇ ਦਰਜ਼ ਹਨ। ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਉਰਫ ਰਿੰਕੂ ਪੁੱਤਰ ਬਲਦੇਵ ਸਿੰਘ ਦੋ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਹੈ। ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ।

ਤੇਜਵੀਰ ਸਿੰਘ ਹੁੰਦਲ ਨੇ ਦੱਸਿਆ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ।