Home Blog Page 817

ਆਟੋ ਦੀ ਬੈਟਰੀ ‘ਚ ਹੋਇਆ ਵੱਡਾ ਧਮਾਕਾ, ਜ਼ਿੰਦਾ ਸੜੀ ਇਕ ਔਰਤ

0

ਬਿਹਾਰ ਦੇ ਮੁਜ਼ੱਫਰਪੁਰ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਆਟੋ ਦੀ ਬੈਟਰੀ ਫਟ ਗਈ। ਇਸ ਘਟਨਾ ਵਿੱਚ ਜ਼ਿੰਦਾ ਸੜਨ ਨਾਲ ਇੱਕ ਔਰਤ ਦੀ ਮੌਤ ਹੋ ਗਈ। ਔਰਤ ਦੇ ਨਾਲ ਆਟੋ ਵਿੱਚ ਕਈ ਹੋਰ ਯਾਤਰੀ ਵੀ ਸਵਾਰ ਸਨ, ਜਿਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਨ੍ਹਾਂ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ।

ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ, ਪੁਲਿਸ ਨੇ ਕਿਹਾ ਕਿ ਲੋਕ ਮਧੂਬਨੀ ਦੇ ਖਜੌਲੀ ਤੋਂ ਇੱਕ ਆਟੋ ਵਿੱਚ ਮੁਜ਼ੱਫਰਪੁਰ ਆ ਰਹੇ ਸਨ, ਜਦੋਂ ਗਿਆਘਾਟ ਵਿੱਚ ਆਟੋ ਦੀ ਬੈਟਰੀ ਵਿੱਚ ਇੱਕ ਵੱਡਾ ਧਮਾਕਾ ਹੋਇਆ। ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਜਦੋਂ ਕਿ ਕਈ ਲੋਕ ਜ਼ਖਮੀ ਹੋ ਗਏ।

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਜਿਸ ਔਰਤ ਨੇ ਆਪਣੀ ਜਾਨ ਗਵਾਈ ਹੈ, ਉਸਦੀ ਪਛਾਣ ਕਰ ਲਈ ਗਈ ਹੈ। ਉਸਦਾ ਨਾਮ ਮਕਰੂਲ ਨਿਸ਼ਾ ਹੈ ਜੋ ਮਧੂਬਨੀ ਜ਼ਿਲ੍ਹੇ ਦੇ ਖਜੌਲੀ ਦੇ ਡਮਰੀਆਹੀ ਦੀ ਰਹਿਣ ਵਾਲੀ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਮਾਨ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

0

– ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼; ਪੰਜਾਬ ਸਰਕਾਰ ਦੀ ਸਕੀਮਾਂ ਦਾ ਲਾਭ ਲੋੜਵੰਦ ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ
– ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼

ਚੰਡੀਗੜ੍ਹ, 19 ਜੂਨ 2025 – ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ।

ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟ੍ਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਅਤੇ ਮਗਨਰੇਗਾ ਹੇਠ ਆਂਗਨਵਾੜੀ ਬਿਲਡਿੰਗਾਂ ਦੀ ਉਸਾਰੀ ਸੰਬੰਧੀ, ਟਾਇਲਟਾਂ ਦੀ ਉਸਾਰੀ ਸਬੰਧੀ ਵੱਖ-ਵੱਖ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ- ਚਰਚਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਆਂਗਨਵਾੜੀ ਸੈਂਟਰਾਂ ਅਤੇ ਟਾਇਲਟਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।

ਡਾ. ਬਲਜੀਤ ਕੌਰ ਨੇ ਆਦੇਸ਼ ਦਿੱਤੇ ਕਿ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਕਰਨਾ ਹਰ ਜ਼ਿਲ੍ਹਾ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਜਿਹੜੇ ਆਂਗਨਵਾੜੀ ਸੈਂਟਰ ਨਿਯਮਤ ਤੌਰ ‘ਤੇ ਨਾ ਖੁੱਲ ਰਹੇ ਹੋਣ, ਉਨ੍ਹਾਂ ਉੱਤੇ ਤੁਰੰਤ ਕਾਰਵਾਈ ਹੋਵੇ। ਉਨ੍ਹਾਂ ਨੇ ਪੋਸ਼ਣ ਟ੍ਰੈਕਰ ਐਪ ਦੇ ਅਧੂਰੇ ਕੰਮ ਨੂੰ ਤੁਰੰਤ ਪੂਰਾ ਕਰਕੇ ਲਾਗੂ ਕਰਨ ਅਤੇ ਆਂਗਨਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਮੰਤਰੀ ਨੇ ਮਿਸ਼ਨ ਵਾਤਸਲੱਯਾ ਅਧੀਨ ਚਲ ਰਹੀ ਬਾਲ ਭਿੱਖਿਆ ਮੁਕਤੀ ਅਤੇ ਮੁੜ ਵਸੇਬਾ ਮੁਹਿੰਮ ਦੀ ਅਗਵਾਈ ਨਿੱਜੀ ਤੌਰ ‘ਤੇ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਜ ਵਿੱਚ ਚੱਲ ਰਹੀਆਂ ਸਪੈਸਲਾਇਜ਼ਡ ਅਡਾਪਸ਼ਨ ਏਜੰਸੀਆਂ ਦੇ ਕੰਮ ਦੀ ਸਮੀਖਿਆ ਕਰਦਿਆਂ ਪਿਛਲੇ 3 ਸਾਲਾਂ ‘ਚ ਹੋਈਆਂ ਅਡਾਪਸ਼ਨਾਂ ਦੀ ਵੀ ਵਿਸਤ੍ਰਿਤ ਜਾਣਕਾਰੀ ਲੈ ਕੇ ਪੱਖ ਪੇਸ਼ ਕੀਤਾ।

ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਜਿਹੜੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ, ਉਨ੍ਹਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇ, ਤਾਂ ਜੋ ਹੋਰ ਅਧਿਕਾਰੀਆਂ ਵਿੱਚ ਵੀ ਉਤਸ਼ਾਹ ਵੱਧੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਜਿਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ, ਉਨ੍ਹਾਂ ਵਿਰੁੱਧ ਲਾਜ਼ਮੀ ਤੌਰ ‘ਤੇ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇ, ਤਾਂ ਜੋ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਰਹਿ ਜਾਵੇ।

ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ, ਬਜ਼ੁਰਗ ਸੰਭਾਲ ਅਤੇ ਬਾਲ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਤਨ ਰੰਗਲਾਂ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵਧੀਆ ਕਦਮ ਹੋਵੇਗਾ।

ਇਸ ਮੀਟਿੰਗ ਵਿੱਚ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਸਕੱਤਰ ਵਿੱਮੀ ਭੁੱਲਰ, ਸਯੁੰਕਤ ਸਕੱਤਰ ਆਨੰਦ ਸਾਗਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮਾਰਕੀਟ ਮਾਹਰ ਸੰਜੀਵ ਭਸੀਨ ਨੂੰ ਸਟਾਕ ਮਾਰਕੀਟ ਤੋਂ ਕੀਤਾ ਬੈਨ

0

ਮਾਰਕੀਟ ਮਾਹਰ ਸੰਜੀਵ ਭਸੀਨ ਅਤੇ 11 ਹੋਰਾਂ ਨੂੰ ਭਾਰਤੀ ਪ੍ਰਤੀਭੂਤੀਆਂ ਅਤੇ ਐਕਸਚੇਂਜ ਬੋਰਡ (ਸੇਬੀ) ਨੇ ਸਟਾਕ ਮਾਰਕੀਟ ਤੋਂ ਪਾਬੰਦੀ ਲਗਾ ਦਿੱਤੀ ਹੈ। ਇਹ ਕਾਰਵਾਈ ਸ਼ੇਅਰਾਂ ਵਿੱਚ ਹੇਰਾਫੇਰੀ ਕਰਕੇ ਮੁਨਾਫਾ ਕਮਾਉਣ ਦੇ ਮਾਮਲੇ ਵਿੱਚ ਕੀਤੀ ਗਈ ਹੈ। ਸੇਬੀ ਵੱਲੋਂ ਪਾਬੰਦੀ ਲੱਗਣ ਤੋਂ ਠੀਕ ਪਹਿਲਾਂ ਭਸੀਨ ਇੱਕ ਜੋਤਸ਼ੀ ਬਣ ਗਿਆ ਸੀ।

ਫਲਿੱਪਕਾਰਟ ‘ਤੇ ਵਿਕਿਆ ਭਾਰਤ ਦਾ ਸਭ ਤੋਂ ਮਹਿੰਗਾ ਟੀਵੀ, ਕੀਮਤ ਜਾਣ ਰਹਿ ਜਾਓਗੇ ਹੈਰਾਨ
ਸੰਜੀਵ ਭਸੀਨ ਇੱਕ ਮਸ਼ਹੂਰ ਮਾਰਕੀਟ ਮਾਹਰ ਹਨ, ਜੋ 2017-2022 ਦੇ ਵਿਚਕਾਰ IIFL ਸਿਕਿਓਰਿਟੀਜ਼ ਦੇ ਡਾਇਰੈਕਟਰ ਰਹੇ ਹਨ। ਬਾਅਦ ਵਿੱਚ ਉਹ IIFL ਦੇ ਸਲਾਹਕਾਰ ਬਣੇ। ਉਹ ਜ਼ੀ ਬਿਜ਼ਨਸ, ਈਟੀ ਨਾਓ, ਸੀਐਨਬੀਸੀ ਆਵਾਜ਼ ਵਰਗੇ ਚੈਨਲਾਂ ‘ਤੇ ਮਹਿਮਾਨ ਵਜੋਂ ਸਟਾਕ ਸੁਝਾਅ ਦਿੰਦੇ ਸਨ।

ਸੋਸ਼ਲ ਮੀਡੀਆ ‘ਤੇ ਵੀ ਉਸਦੇ ਲੱਖਾਂ ਫਾਲੋਅਰਜ਼ ਸਨ। 17 ਜੂਨ 2025 ਨੂੰ, ਸੇਬੀ ਨੇ ਭਸੀਨ ਅਤੇ 11 ਹੋਰਾਂ ‘ਤੇ ਅੱਗੇ ਵਧਣ ਦਾ ਦੋਸ਼ ਲਗਾਉਂਦੇ ਹੋਏ, ਸਟਾਕ ਮਾਰਕੀਟ ਤੋਂ ਪਾਬੰਦੀ ਲਗਾ ਦਿੱਤੀ। ਨਾਲ ਹੀ, ਉਨ੍ਹਾਂ ਦੀ ₹ 11.37 ਕਰੋੜ ਦੀ ਗੈਰ-ਕਾਨੂੰਨੀ ਕਮਾਈ ਨੂੰ ਜ਼ਬਤ ਕਰਨ ਦਾ ਆਦੇਸ਼ ਦਿੱਤਾ ਗਿਆ।
ਸੇਬੀ ਨੇ 149 ਪੰਨਿਆਂ ਦਾ ਅੰਤਰਿਮ ਹੁਕਮ ਜਾਰੀ ਕੀਤਾ, ਜਿਸ ਵਿੱਚ ਭਸੀਨ ਸਮੇਤ 12 ਲੋਕਾਂ ਨੂੰ ਸਟਾਕ ਮਾਰਕੀਟ ਤੋਂ ਪਾਬੰਦੀ ਲਗਾਈ ਗਈ। ₹ 11.37 ਕਰੋੜ ਦੀ ਗੈਰ-ਕਾਨੂੰਨੀ ਕਮਾਈ ਜ਼ਬਤ ਕਰਨ ਦਾ ਹੁਕਮ ਦਿੱਤਾ ਗਿਆ।

ਸਾਰੇ ਮੁਲਜ਼ਮਾਂ ਨੂੰ ਇਹ ਪੈਸਾ ਇੱਕ ਫਿਕਸਡ ਡਿਪਾਜ਼ਿਟ ਵਿੱਚ ਇਕੱਠਾ ਜਮ੍ਹਾ ਕਰਨਾ ਹੋਵੇਗਾ, ਜਿਸਨੂੰ ਸੇਬੀ ਦੁਆਰਾ ਨਿਯੰਤਰਿਤ ਕੀਤਾ ਜਾਵੇਗਾ। ਭਸੀਨ ਅਤੇ ਹੋਰਾਂ ਨੂੰ 21 ਦਿਨਾਂ ਦੇ ਅੰਦਰ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਹ ਆਪਣਾ ਪੱਖ ਪੇਸ਼ ਕਰ ਸਕਣ।

ਪਾਕਿਸਤਾਨੀ ਫੌਜ ਮੁਖੀ ਨੇ ਟਰੰਪ ਨੂੰ ਨੋਬਲ ਪੁਰਸਕਾਰ ਦੇਣ ਦੀ ਕੀਤੀ ਮੰਗ

0

ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੇ ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਲਿਆਉਣ ਵਿੱਚ ਟਰੰਪ ਦੀ ਮਹੱਤਵਪੂਰਨ ਭੂਮਿਕਾ ਲਈ ਇਹ ਪੁਰਸਕਾਰ ਮੰਗਿਆ ਹੈ।

ਹਰਿਆਣਾ: ਬਿਜਲੀ ਨਿਗਮ ‘ਚ ਨਿਕਲੀ ਭਰਤੀ, ਪੜ੍ਹੋ ਵੇਰਵਾ
Lਅਸੀਮ ਮੁਨੀਰ ਇਸ ਸਮੇਂ ਅਮਰੀਕਾ ਦੇ ਦੌਰੇ ‘ਤੇ ਹਨ। ਇੱਥੇ ਟਰੰਪ ਅਤੇ ਮੁਨੀਰ ਦੀ ਮੁਲਾਕਾਤ ਬੰਦ ਦਰਵਾਜ਼ਿਆਂ ਪਿੱਛੇ ਹੋਈ। ਵ੍ਹਾਈਟ ਹਾਊਸ ਦੀ ਬੁਲਾਰਨ ਅੰਨਾ ਕੈਲੀ ਨੇ ਕਿਹਾ ਕਿ ਟਰੰਪ ਮੁਨੀਰ ਦੀ ਮੇਜ਼ਬਾਨੀ ਕਰਨਗੇ ਕਿਉਂਕਿ ਮੁਨੀਰ ਨੇ ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਟਰੰਪ ਨੇ ਇਸ ਲਈ ਮੁਨੀਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ- ਮੈਂ ਪਾਕਿਸਤਾਨ ਨੂੰ ਪਿਆਰ ਕਰਦਾ ਹਾਂ। ਇਸ ਮੁਲਾਕਾਤ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਨਾਲ ਫ਼ੋਨ ‘ਤੇ ਗੱਲ ਕੀਤੀ। ਫਿਰ ਮੋਦੀ ਨੇ ਕਿਹਾ ਕਿ ਜੰਗਬੰਦੀ ਸਿੱਧੀ ਗੱਲਬਾਤ ਰਾਹੀਂ ਹੋਈ। ਉਨ੍ਹਾਂ ਨੇ ਅਮਰੀਕਾ ਦੀ ਵਿਚੋਲਗੀ ਤੋਂ ਇਨਕਾਰ ਕਰ ਦਿੱਤਾ।

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

0

* ਨਿਰਧਾਰਤ ਸਮਾਂ ਸੀਮਾ ਅੰਦਰ 99.98 ਫ਼ੀਸਦੀ ਸੇਵਾਵਾਂ ਪ੍ਰਦਾਨ ਕੀਤੀਆਂ, 48 ਲੱਖ ਤੋਂ ਵੱਧ ਨਾਗਰਿਕਾਂ ਨੇ ਲਿਆ ਲਾਭ: ਅਮਨ ਅਰੋੜਾ
* ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਜਾਵੇਗਾ ਸਨਮਾਨ: ਅਰੋੜਾ

ਚੰਡੀਗੜ੍ਹ, 19 ਜੂਨ 2025 – ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ ਜਿਸ ਨਾਲ ਪੰਜਾਬ ਦੇਸ਼ ਭਰ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸਭ ਤੋਂ ਘੱਟ ਲੰਬਤਾ (ਪੈਂਡੈਂਸੀ) ਵਾਲਾ ਸੂਬਾ ਬਣ ਗਿਆ ਹੈ।

ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਥੇ ਮੈਗਸੀਪਾ ਵਿਖੇ ਸਮੀਖਿਆ ਮੀਟਿੰਗ ਉਪਰੰਤ ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪ੍ਰਾਪਤੀ ਦਰਜ ਕੀਤੀ ਹੈ, ਜਿਸ ਤਹਿਤ 18 ਜੂਨ, 2024 ਤੋਂ 17 ਜੂਨ, 2025 ਦੇ ਇੱਕ ਸਾਲ ਦੇ ਅਰਸੇ ਦਰਮਿਆਨ 48.85 ਲੱਖ ਤੋਂ ਵੱਧ ਨਾਗਰਿਕਾਂ ਨੇ ਵੱਖ-ਵੱਖ ਲੋਕ-ਪੱਖੀ ਸੇਵਾਵਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ 99.88 ਫ਼ੀਸਦੀ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਅੰਦਰ ਪ੍ਰਦਾਨ ਕੀਤੀਆਂ ਗਈਆਂ ਅਤੇ ਮਹਿਜ਼ 5868 ਸੇਵਾਵਾਂ (0.12 ਫ਼ੀਸਦੀ) ਦੀ ਡਿਲੀਵਰੀ ਵਿੱਚ ਨਿਰਧਾਰਤ ਸਮਾਂ-ਸੀਮਾ ਤੋਂ ਵੱਧ ਸਮਾਂ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਭਾਵੀ ਪ੍ਰਣਾਲੀ ਨੂੰ ਉਜਾਗਰ ਕਰਦੀ ਹੈ ਅਤੇ ਭਾਰਤ ਸਰਕਾਰ ਨੇ ਨਿਰਧਾਰਤ ਸਮਾਂ-ਸੀਮਾ ਅੰਦਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੰਜਾਬ ਨੂੰ ਪਹਿਲਾ ਦਰਜਾ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵਾਰ-ਵਾਰ ਦੇਰੀ ਕਰਨ ਵਾਲਿਆਂ ਅਤੇ ਬੇਲੋੜੇ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਸੇਵਾਵਾਂ ਪ੍ਰਦਾਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਪ੍ਰਮੁੱਖ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਨੇ ਸਰਟੀਫ਼ਿਕੇਟ ਸਬੰਧੀ ਅਰਜ਼ੀਆਂ ਦੀ ਡਿਜੀਟਲ ਤਸਦੀਕ ਕਰਨ ਲਈ ਲਗਭਗ 98 ਫੀਸਦ ਅਧਿਕਾਰੀਆਂ ਅਤੇ ਸਥਾਨਕ ਪ੍ਰਤੀਨਿਧੀਆਂ, ਜਿਨ੍ਹਾਂ ਵਿੱਚ ਪਟਵਾਰੀ, ਨਗਰ ਕੌਂਸਲਰ (ਐਮ.ਸੀ.), ਸਰਪੰਚ ਅਤੇ ਨੰਬਰਦਾਰ ਸ਼ਾਮਲ ਹਨ, ਦੀਆਂ ਲਾਗਇਨ ਆਈਡੀਜ਼ ਬਣਾ ਕੇ ਆਨਲਾਈਨ ਤਸਦੀਕ ਲਈ ਆਨਬੋਰਡ ਕਰ ਦਿੱਤਾ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਨਾਗਰਿਕਾਂ ਦੀ ਪਰੇਸ਼ਾਨੀ ਨੂੰ ਘਟਾਉਣਾ ਅਤੇ ਦਸਤਾਵੇਜ਼ਾਂ ਦੀ ਤਸਦੀਕ ਲਈ ਖੁਦ ਦਫਤਰਾਂ ਦੇ ਚੱਕਰ ਕੱਟਣ ਦੀ ਜ਼ਰੂਰਤ ਨੂੰ ਖਤਮ ਕਰਕੇ ਕੁਸ਼ਲਤਾ ਨੂੰ ਵਧਾਉਣਾ ਹੈ।

ਅਮਨ ਅਰੋੜਾ ਨੇ ਪੰਜਾਬ ਦੀ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਪ੍ਰਸ਼ਾਸਨ ਪ੍ਰਤੀ ਵਚਨਬੱਧਤਾ ਦਰਸਾਉਂਦੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਵਿਭਾਗ ਦੀ ਟੀਮ ਨੂੰ ਇਸ ਪ੍ਰਾਪਤੀ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਨੇ ਸੇਵਾ ਪ੍ਰਦਾਨ ਕਰਨ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ ਅਤੇ ਪਾਰਦਰਸ਼ਤਾ, ਜਵਾਬਦੇਹੀ ਤੇ ਨਿਰਧਾਰਤ ਸੀਮਾਂ-ਸੀਮਾਂ ਅੰਦਰ ਸੇਵਾਵਾਂ ਨੂੰ ਯਕੀਨੀ ਬਣਾਇਆ ਹੈ ਅਤੇ ਨਾਗਰਿਕਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸ਼੍ਰੀ ਅਮਨ ਅਰੋੜਾ ਨੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਅਧਿਕਾਰੀਆਂ ਨੂੰ ਨਾਗਰਿਕ ਸੇਵਾ ਡਿਲੀਵਰੀ ਪੋਰਟਲ (connect.punjab.gov.in) ਨੂੰ ਉਪਭੋਗਤਾਵਾਂ ਲਈ ਹੋਰ ਸੁਖਾਲਾ, ਕੁਸ਼ਲ ਅਤੇ ਆਸਾਨ ਪਹੁੰਚ ਵਾਲਾ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਇੱਕ ਸਵੈ-ਸੇਵਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸਰਕਾਰੀ ਦਫ਼ਤਰ ਜਾਂ ਵਿਭਾਗ ਵਿੱਚ ਜਾਣ ਦੀ ਲੋੜ ਨਾ ਪਵੇ ਸਗੋਂ ਉਹ ਆਪਣੇ ਘਰ ਬੈਠੇ ਆਨਲਾਈਨ ਸੇਵਾਵਾਂ ਹਾਸਲ ਕਰ ਸਕਣ। ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਇਸ ਪੋਰਟਲ ਨੂੰ ਜਲਦੀ ਮੁੜ ਡਿਜ਼ਾਈਨ ਕੀਤਾ ਜਾਵੇਗਾ ਅਤੇ ਜਨਤਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਮਜ਼ਬੂਤ ਜਨਤਕ ਸ਼ਿਕਾਇਤ ਨਿਵਾਰਣ ਵਿਧੀ ਨੂੰ ਯਕੀਨੀ ਬਣਾਇਆ ਜਾਵੇਗਾ।

ਫਲਿੱਪਕਾਰਟ ‘ਤੇ ਵਿਕਿਆ ਭਾਰਤ ਦਾ ਸਭ ਤੋਂ ਮਹਿੰਗਾ ਟੀਵੀ, ਕੀਮਤ ਜਾਣ ਰਹਿ ਜਾਓਗੇ ਹੈਰਾਨ

0

ਭਾਰਤ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਮਹਿੰਗਾ ਟੀਵੀ ਫਲਿੱਪਕਾਰਟ ‘ਤੇ ਵਿਕ ਗਿਆ ਹੈ। 115 ਇੰਚ ਦਾ TCL X955 Max ਟੀਵੀ 30 ਲੱਖ ਰੁਪਏ ਵਿੱਚ ਔਨਲਾਈਨ ਵਿਕਿਆ ਹੈ। ਇਸ ਟੀਵੀ ਦਾ ਆਕਾਰ ਤੁਹਾਡੇ ਕਮਰੇ ਦੀ ਕੰਧ ਜਿੰਨਾ ਵੱਡਾ ਹੈ।

X955 Max ਦੁਨੀਆ ਦਾ ਸਭ ਤੋਂ ਵੱਡਾ QD-Mini LED ਟੀਵੀ ਹੈ। ਇਹ 4K ਅਲਟਰਾ HD ਰੈਜ਼ੋਲਿਊਸ਼ਨ (3840×2160 ਪਿਕਸਲ) ਨੂੰ ਸਪੋਰਟ ਕਰਦਾ ਹੈ। ਇਸ ਦੇ ਨਾਲ ਹੀ, ਟੀਵੀ ਵਿੱਚ 12 ਸਪੀਕਰ ਦਿੱਤੇ ਗਏ ਹਨ।
ਆਕਾਰ: ਟੀਵੀ ਦੀ ਸਕਰੀਨ ਬਹੁਤ ਵੱਡੀ ਹੈ। 115 ਇੰਚ ਆਕਾਰ ਦਾ ਟੀਵੀ ਤੁਹਾਡੇ ਕਮਰੇ ਦੀ ਪੂਰੀ ਕੰਧ ਜਿੰਨਾ ਵੱਡਾ ਹੋ ਸਕਦਾ ਹੈ। ਇਹ ਡੌਲਬੀ ਵਿਜ਼ਨ ਨੂੰ ਸਪੋਰਟ ਕਰਦਾ ਹੈ।

ਚਮਕ: ਟੀਵੀ ਦੀ ਚਮਕ 5000 ਨਿਟਸ ਹੈ। ਇਸ ਤੋਂ ਇਲਾਵਾ, 20,000+ ਲੋਕਲ ਡਿਮਿੰਗ ਜ਼ੋਨ, 98% DCI-P3 ਕਲਰ ਕਵਰੇਜ ਦਿੱਤੀ ਗਈ ਹੈ।

ਪ੍ਰੋਸੈਸਰ: X955 ਮੈਕਸ ਟੀਵੀ ਵਿੱਚ TCL AiPQ Pro ਪ੍ਰੋਸੈਸਰ ਦਿੱਤਾ ਗਿਆ ਹੈ। ਇਹ AI ਅਧਾਰਤ ਰੰਗ, ਕੰਟਰਾਸਟ ਅਤੇ ਸਪਸ਼ਟਤਾ ਦੀ ਸਹੂਲਤ ਪ੍ਰਦਾਨ ਕਰਦਾ ਹੈ। ਇਸ ਵਿੱਚ 3GB RAM, 64GB ਸਟੋਰੇਜ ਹੈ।

ਆਡੀਓ: ਇਹ ਟੈਲੀਵਿਜ਼ਨ ਓਨਕਿਓ 6.2.2 ਹਾਈ-ਫਾਈ ਸਿਸਟਮ, 12 ਸਪੀਕਰ, 120W ਆਉਟਪੁੱਟ ਅਤੇ ਡੌਲਬੀ ਐਟਮਸ ਸਪੋਰਟ ਦੇ ਨਾਲ ਆਉਂਦਾ ਹੈ।

ਗੇਮਿੰਗ: ਗੇਮਿੰਗ ਲਈ 144Hz ਰਿਫਰੈਸ਼ ਰੇਟ, ਫ੍ਰੀ ਸਿੰਕ ਪ੍ਰੀਮੀਅਮ ਪ੍ਰੋ ਅਤੇ ਗੇਮ ਮਾਸਟਰ ਤਕਨਾਲੋਜੀ ਦਿੱਤੀ ਗਈ ਹੈ।

ਕਨੈਕਟੀਵਿਟੀ ਸਪੋਰਟ : ਇਹ ਗੂਗਲ ਟੀਵੀ, ਐਪਲ ਏਅਰਪਲੇ2, ਹੋਮਕਿਟ ਨੂੰ ਸਪੋਰਟ ਕਰਦਾ ਹੈ। ਇਸ ਤੋਂ ਇਲਾਵਾ, ਕਨੈਕਟੀਵਿਟੀ ਲਈ ਟੀਵੀ ਵਿੱਚ ਵਾਈਫਾਈ 6, ਬਲੂਟੁੱਥ 5.2, HDMI 2.1 ਪੋਰਟ ਦਿੱਤੇ ਗਏ ਹਨ।

ਟੀਵੀ ਦੀ ਵਿਕਰੀ ਤੋਂ ਬਾਅਦ, ਟੀਸੀਐਲ ਦੇ ਭਾਰਤ ਦੇ ਮੁਖੀ ਫਿਲਿਪ ਜੀਆ ਨੇ ਕਿਹਾ, “ਇਹ ਸਿਰਫ਼ ਇੱਕ ਵਿਕਰੀ ਨਹੀਂ ਹੈ, ਇਹ ਭਾਰਤ ਵਿੱਚ ਪ੍ਰੀਮੀਅਮ ਇਲੈਕਟ੍ਰਾਨਿਕਸ ਲਈ ਈ-ਕਾਮਰਸ ਦੀਆਂ ਬੇਅੰਤ ਸੰਭਾਵਨਾਵਾਂ ਦਾ ਸੰਕੇਤ ਹੈ।” ਫਲਿੱਪਕਾਰਟ ਦੇ ਉਪ ਪ੍ਰਧਾਨ ਰਾਕੇਸ਼ ਕ੍ਰਿਸ਼ਨਨ ਨੇ ਕਿਹਾ, “ਅਸੀਂ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ ਪ੍ਰੀਮੀਅਮ ਤਕਨਾਲੋਜੀ ਪਹੁੰਚਾ ਰਹੇ ਹਾਂ। ਇਹ ਟੀਵੀ ਉਨ੍ਹਾਂ ਗਾਹਕਾਂ ਲਈ ਹੈ ਜੋ ਘਰ ਵਿੱਚ ਸਿਨੇਮਾ ਵਰਗਾ ਅਨੁਭਵ ਚਾਹੁੰਦੇ ਹਨ।”

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ

0

– ਹਥਿਆਰਬੰਦ ਸੈਨਾਵਾਂ ਲਈ ‘ਫੀਡਰ ਇੰਸਟੀਚਿਊਟ’ ਵਜੋਂ ਉੱਭਰਿਆ ਐਮ.ਆਰ.ਐਸ.ਏ.ਐਫ.ਪੀ.ਆਈ: ਡਾਇਰੈਕਟਰ ਐਚ ਐਸ ਚੌਹਾਨ

ਚੰਡੀਗੜ੍ਹ, 19 ਜੂਨ 2025 – ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਵੱਕਾਰੀ “ਅਚੀਵਰ ਐਵਾਰਡਜ਼” ਨਾਲ ਸਨਮਾਨਿਤ ਕੀਤਾ ਗਿਆ।

ਇਸ ਸਮਾਰੋਹ ਦੀ ਪ੍ਰਧਾਨਗੀ ਸੰਸਥਾ ਦੇ ਸੰਸਥਾਪਕ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ (ਸੇਵਾਮੁਕਤ) ਬੀ ਐਸ ਗਰੇਵਾਲ, ਵੀ ਐਸ ਐਮ ਨੇ ਕੀਤੀ।

ਇਸ “ਅਚੀਵਰ ਐਵਾਰਡ” ਸਮਾਰੋਹ ਵਿੱਚ ਏ ਐਫ ਪੀ ਆਈ ਦੇ 24 ਵਿਸ਼ੇਸ਼ ਸਾਬਕਾ ਕੈਡਿਟਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚੋਂ ਅੱਠ ਕੈਡਿਟਾਂ ਨੇ ਹਾਲ ਹੀ ਵਿੱਚ ਮਈ/ਜੂਨ 2025 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ।

ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਕਮਿਸ਼ਨ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਮ.ਆਰ.ਐਸ.ਐਫ.ਪੀ.ਆਈ. ਵਿਖੇ ਉਨ੍ਹਾਂ ਦੀ ਸਿਖਲਾਈ, ਉਨ੍ਹਾਂ ਦੇ ਕਰੀਅਰ ਲਈ ਲਾਂਚਪੈਡ ਵਜੋਂ ਕੰਮ ਕਰੇਗੀ। ਉਨ੍ਹਾਂ ਨੇ ਐਨ.ਡੀ.ਏ. ਗ੍ਰੈਜੂਏਟਸ ਨੂੰ ਅੱਗੇ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਏ.ਐਫ.ਪੀ.ਆਈ. ਫੈਕਲਟੀ ਦੇ ਸਮਰਪਣ ਦੀ ਸ਼ਲਾਘਾ ਕੀਤੀ।

ਸੰਸਥਾ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ ਸੰਸਥਾ ਦੇ 255 ਕੈਡਿਟ ਐਨ.ਡੀ.ਏ. ਅਤੇ ਹੋਰ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ 178 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਜੁਆਇਨ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 15 ਕੈਡਿਟਾਂ ਨੂੰ ਪਹਿਲਾਂ ਹੀ ਐਨ.ਡੀ.ਏ./ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਤੋਂ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ ਅਤੇ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਮੇਜਰ ਜਨਰਲ ਚੌਹਾਨ ਨੇ ਹਥਿਆਰਬੰਦ ਸੈਨਾਵਾਂ ਲਈ ਇੱਕ ‘ਫੀਡਰ ਸੰਸਥਾ’ ਵਜੋਂ ਐਮ ਆਰ ਐਸ ਏ ਐਫ ਪੀ ਆਈ ਇੰਸਟੀਚਿਊਟ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਹ ਸੰਸਥਾ ਸਫ਼ਲਤਾ ਦੀਆਂ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ, ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।

ਹਰਿਆਣਾ: ਬਿਜਲੀ ਨਿਗਮ ‘ਚ ਨਿਕਲੀ ਭਰਤੀ, ਪੜ੍ਹੋ ਵੇਰਵਾ

0
Angry electricity employees will be on leave for so many days, they will protest against Powercom

ਹਰਿਆਣਾ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖਬਰੀ ਹੈ। ਦੱਖਣ ਹਰਿਆਣਾ ਬਿਜਲੀ ਵੰਡ ਨਿਗਮ (DHBBN) ਗਰੁੱਪ-ਸੀ ਅਤੇ ਡੀ ਦੀਆਂ 6239 ਖਾਲੀ ਅਸਾਮੀਆਂ ਭਰਨ ਜਾ ਰਿਹਾ ਹੈ। ਨਿਗਮ ਵਿੱਚ ਦੋਵਾਂ ਸ਼੍ਰੇਣੀਆਂ ਵਿੱਚ ਕੁੱਲ 8176 ਅਸਾਮੀਆਂ ਖਾਲੀ ਹਨ। ਇਨ੍ਹਾਂ ਵਿੱਚੋਂ 1500 ਅਸਾਮੀਆਂ ਤਰੱਕੀ ਰਾਹੀਂ ਭਰੀਆਂ ਜਾਣਗੀਆਂ, ਜਦੋਂ ਕਿ ਹੋਰ ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ। ਸਭ ਤੋਂ ਵਧੀਆ ਗੱਲ ਇਹ ਹੈ ਕਿ ਇਨ੍ਹਾਂ ਸਾਰੀਆਂ ਅਸਾਮੀਆਂ ‘ਤੇ ਨਿਯੁਕਤੀਆਂ ਨਵੇਂ CET ਰਾਹੀਂ ਕੀਤੀਆਂ ਜਾਣਗੀਆਂ।

ਪੁਣੇ: ਕਾਰ ਅਤੇ ਪਿਕਅੱਪ ਦੀ ਹੋਈ ਭਿਆਨਕ ਟੱਕਰ, 9  ਦੀ ਮੌਤ
ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (HSSC) ਦੁਆਰਾ ਗਰੁੱਪ-ਸੀ ਲਈ ਕਾਮਨ ਯੋਗਤਾ ਪ੍ਰੀਖਿਆ ਲਈ ਅਰਜ਼ੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਸੂਬੇ ਦੇ 13 ਲੱਖ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੇ CET ਲਈ ਅਰਜ਼ੀ ਦਿੱਤੀ ਹੈ।
ਨਿਗਮ ਵਿੱਚ 6225 ਖਾਲੀ ਅਸਾਮੀਆਂ ਲਈ ਸਿੱਧੀ ਭਰਤੀ ਹੋਵੇਗੀ ਅਤੇ 1506 ਅਸਾਮੀਆਂ ਨਿਗਮ ਤਰੱਕੀ ਰਾਹੀਂ ਭਰੀਆਂ ਜਾਣਗੀਆਂ। ਇਸੇ ਤਰ੍ਹਾਂ ਗਰੁੱਪ-2 ਬਾਣੀ ਸ਼੍ਰੇਣੀ IV ਦੀਆਂ ਸਾਰੀਆਂ 14 ਮਨਜ਼ੂਰਸ਼ੁਦਾ ਅਸਾਮੀਆਂ ਖਾਲੀ ਹਨ। ਇਹ ਅਸਾਮੀਆਂ ਸਿਰਫ਼ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ। ਇਸਦੀ ਮੰਗ ਨਿਗਮ ਵੱਲੋਂ ਐਚਐਸਐਸਸੀ ਨੂੰ ਭੇਜ ਦਿੱਤੀ ਗਈ ਹੈ।

ਇਸਤੋਂ ਇਲਾਵਾ ਗਰੁੱਪ-ਡੀ ਦੀਆਂ ਅਸਾਮੀਆਂ ਵਿੱਚ ਵਰਕ-ਮੇਟ, ਟੀ-ਮੇਟ, ਰੀਕਲਾਈਨਡ ਹੈਲਪਰ, ਪਲੰਬਰ ਅਤੇ ਪਾਈਪ ਫਿਟਰ ਸ਼ਾਮਲ ਹਨ। ਗਰੁੱਪ-ਸੀ ਦੀਆਂ ਅਸਾਮੀਆਂ ਵਿੱਚ ਜੇਈ, ਜੇਈ-ਫੋਲਡ, ਜੇਐਸਈ, ਜੇਈ (ਸਿਵਲ), ਜੇਈ (ਆਈਟੀ), ਫੋਰਮੈਨ, ਏਐਫਐਮ, ਲਾਈਨਮੈਨ, ਅਸਿਸਟੈਂਟ ਲਾਈਨਮੈਨ, ਐਸਐਸਏ, ਐਸਏ, ਸੀਨੀਅਰ ਲੈਬ ਅਟੈਂਡੈਂਟ, ਲੈਬ ਅਸਿਸਟੈਂਟ, ਲੈਬ ਅਟੈਂਡੈਂਟ, ਟੈਕਨੀਸ਼ੀਅਨ ਸ਼ਾਮਲ ਹਨ।

ਦੱਸ ਦਈਏ ਕਿ ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮ ਨੇ ਖਾਲੀ ਅਸਾਮੀਆਂ ‘ਤੇ ਭਰਤੀ ਲਈ ਸਟਾਫ ਸਿਲੈਕਸ਼ਨ ਕਮਿਸ਼ਨ ਨੂੰ ਇੱਕ ਮੰਗ ਪੱਤਰ ਭੇਜਿਆ ਹੈ। ਸੀਈਟੀ ਤੋਂ ਬਾਅਦ, ਸਟਾਫ ਸਿਲੈਕਸ਼ਨ ਕਮਿਸ਼ਨ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਅਰਜ਼ੀਆਂ ਜਾਰੀ ਕਰੇਗਾ। ਜਿਨ੍ਹਾਂ ਅਸਾਮੀਆਂ ਲਈ ਇਸ਼ਤਿਹਾਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਉਨ੍ਹਾਂ ਦੀ ਭਰਤੀ ਵੀ ਸੀਈਟੀ ਦੇ ਨਤੀਜਿਆਂ ਤੋਂ ਬਾਅਦ ਹੀ ਕੀਤੀ ਜਾਵੇਗੀ।

ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮ ਨੇ ਤੀਜੀ ਸ਼੍ਰੇਣੀ ਦੀਆਂ ਕੁੱਲ 15 ਹਜ਼ਾਰ 907 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 7706 ਖਾਲੀ ਅਸਾਮੀਆਂ ਦੇ ਵੇਰਵੇ ਕਮਿਸ਼ਨ ਨੂੰ ਭੇਜ ਦਿੱਤੇ ਹਨ।

ਪੁਣੇ: ਕਾਰ ਅਤੇ ਪਿਕਅੱਪ ਦੀ ਹੋਈ ਭਿਆਨਕ ਟੱਕਰ, 9 ਲੋਕਾਂ ਦੀ ਮੌਤ

0

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸੜਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਇੱਕ 6 ਸਾਲ ਦਾ ਬੱਚਾ ਅਤੇ ਇੱਕ ਔਰਤ ਸ਼ਾਮਲ ਹੈ।

ਜ਼ਿਕਰਯੋਗ ਹੈ ਕਿ ਇਹ ਹਾਦਸਾ ਜੇਜੂਰੀ-ਮੋਰੇਗਾਓਂ ਰੋਡ ‘ਤੇ ਇੱਕ ਹੋਟਲ ਦੇ ਸਾਹਮਣੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਇੱਕ ਖੜ੍ਹੇ ਪਿਕਅੱਪ ਵਾਹਨ ਨਾਲ ਟਕਰਾ ਗਈ।

ਦੱਸ ਦਈਏ ਕਿ ਪੁਲਿਸ ਅਨੁਸਾਰ ਇਹ ਘਟਨਾ ਵੀਰਵਾਰ ਸ਼ਾਮ 6:45 ਵਜੇ ਦੇ ਕਰੀਬ ਵਾਪਰੀ। ਹੋਟਲ ਮਾਲਕ ਅਤੇ ਉਸਦਾ ਸਟਾਫ ਪਿਕਅੱਪ ਗੱਡੀ ਤੋਂ ਫਰਿੱਜ ਉਤਾਰ ਰਹੇ ਸਨ ਜਦੋਂ ਪੁਣੇ ਤੋਂ ਮੋਰੇਗਾਓਂ ਜਾ ਰਹੀ ਇੱਕ ਕਾਰ ਕੰਟਰੋਲ ਗੁਆ ਬੈਠੀ ਅਤੇ ਸਿੱਧੀ ਪਿਕਅੱਪ ਨਾਲ ਟਕਰਾ ਗਈ।

ਕੈਨੇਡੀਅਨ ਏਜੰਸੀ ਨੇ ਭਾਰਤ ‘ਤੇ ਦਖਲਅੰਦਾਜ਼ੀ ਦਾ ਲਗਾਇਆ ਦੋਸ਼, ਪੜ੍ਹੋ ਵੇਰਵਾ

0

– ਕਿਹਾ- ਇਹ ਸਭ ਖਾਲਿਸਤਾਨੀਆਂ ਕਾਰਨ, ਉਹ ਭਾਰਤ ਵਿੱਚ ਫੈਲਾ ਰਹੇ ਹਿੰਸਾ

ਨਵੀਂ ਦਿੱਲੀ, 19 ਜੂਨ 2025 – ਕੈਨੇਡਾ ਦੀ ਸੀਕ੍ਰੇਟ ਏਜੰਸੀ (CSIS) ਨੇ ਬੁੱਧਵਾਰ ਨੂੰ ਜਾਰੀ ਕੀਤੀ ਆਪਣੀ ਰਿਪੋਰਟ ਵਿੱਚ ਭਾਰਤ ‘ਤੇ ਕੈਨੇਡਾ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਦਾ ਦੋਸ਼ ਲਗਾਇਆ ਹੈ। ਸੀਐਸਆਈਐਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ “ਅੰਤਰਰਾਸ਼ਟਰੀ ਦਮਨ” (ਸਰਹੱਦ ਪਾਰ ਦਮਨ) ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ।

ਰਿਪੋਰਟ ਵਿੱਚ ਚੀਨ ਨੂੰ ਕੈਨੇਡਾ ਲਈ ਸਭ ਤੋਂ ਵੱਡਾ ਗੁਪਤ ਖ਼ਤਰਾ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਰੂਸ, ਈਰਾਨ ਅਤੇ ਪਾਕਿਸਤਾਨ ਦਾ ਵੀ ਨਾਮ ਲਿਆ ਗਿਆ।

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਅਧਿਕਾਰੀਆਂ ਅਤੇ ਕੈਨੇਡਾ ਵਿੱਚ ਉਨ੍ਹਾਂ ਦੇ ਪ੍ਰੌਕਸੀ ਏਜੰਟਾਂ ਨੇ ਕੈਨੇਡੀਅਨ ਨੇਤਾਵਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਨ੍ਹਾਂ ਭਾਰਤੀ ਅਧਿਕਾਰੀਆਂ ਨੇ ਭਾਰਤ ਦੇ ਹਿੱਤਾਂ ਦੇ ਅਨੁਕੂਲ ਕੈਨੇਡੀਅਨ ਨੀਤੀਆਂ ਨੂੰ ਮੋੜਨ ਦੀ ਕੋਸ਼ਿਸ਼ ਕੀਤੀ, ਖਾਸ ਕਰਕੇ ਖਾਲਿਸਤਾਨ ਦੇ ਮੁੱਦੇ ‘ਤੇ।

ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਖਾਲਿਸਤਾਨੀ ਅੱਤਵਾਦੀ ਭਾਰਤ ਵਿੱਚ ਹਿੰਸਾ ਕਰਨ ਲਈ ਕੈਨੇਡਾ ਦੀ ਵਰਤੋਂ ਕਰ ਰਹੇ ਹਨ। ਸੀਐਸਆਈਐਸ ਨੇ ਕਿਹਾ ਕਿ ਕੁਝ ਲੋਕ ਭਾਰਤ ਵਿੱਚ ਯੋਜਨਾ ਬਣਾਉਣ, ਫੰਡ ਇਕੱਠਾ ਕਰਨ ਅਤੇ ਹਿੰਸਾ ਭੜਕਾਉਣ ਲਈ ਕੈਨੇਡਾ ਦੀ ਵਰਤੋਂ ਕਰ ਰਹੇ ਹਨ।

2024 ਵਿੱਚ ਕੈਨੇਡਾ ਵਿੱਚ ਖਾਲਿਸਤਾਨੀ ਅੱਤਵਾਦੀਆਂ ਨਾਲ ਜੁੜੇ ਕੋਈ ਹਮਲੇ ਨਹੀਂ ਹੋਏ, ਪਰ ਉਨ੍ਹਾਂ ਦੀਆਂ ਗਤੀਵਿਧੀਆਂ ਕੈਨੇਡਾ ਅਤੇ ਇਸਦੇ ਹਿੱਤਾਂ ਲਈ ਖ਼ਤਰਾ ਬਣੀਆਂ ਹੋਈਆਂ ਹਨ। ਖਾਲਿਸਤਾਨੀ ਅੱਤਵਾਦ ਕਾਰਨ ਕੈਨੇਡਾ ਵਿੱਚ ਭਾਰਤ ਦਾ ਵਿਦੇਸ਼ੀ ਦਖਲ ਵੱਧ ਰਿਹਾ ਹੈ।

ਕੈਨੇਡਾ ਤੋਂ ਇਹ ਰਿਪੋਰਟ ਅਜਿਹੇ ਸਮੇਂ ਆਈ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਜੀ7 ਸੰਮੇਲਨ ਵਿੱਚ ਆਪਸੀ ਸਬੰਧਾਂ ਨੂੰ ਵਾਪਸ ਪਟੜੀ ‘ਤੇ ਲਿਆਉਣ ਬਾਰੇ ਗੱਲ ਕੀਤੀ ਸੀ। ਹਾਲਾਂਕਿ, ਪਹਿਲੀ ਵਾਰ, ਰਿਪੋਰਟ ਵਿੱਚ ਸਪੱਸ਼ਟ ਤੌਰ ‘ਤੇ ਇਹ ਸਵੀਕਾਰ ਕੀਤਾ ਗਿਆ ਹੈ ਕਿ ਕੁਝ ਖਾਲਿਸਤਾਨੀ ਕੱਟੜਪੰਥੀਆਂ ਦੁਆਰਾ ਭਾਰਤ ਵਿੱਚ ਹਿੰਸਾ ਫੈਲਾਉਣ, ਫੰਡ ਇਕੱਠਾ ਕਰਨ ਅਤੇ ਯੋਜਨਾਵਾਂ ਬਣਾਉਣ ਲਈ ਕੈਨੇਡੀਅਨ ਧਰਤੀ ਦੀ ਵਰਤੋਂ ਕੀਤੀ ਜਾ ਰਹੀ ਹੈ।