Home Blog Page 818

ਅੱਜ ਦਿੱਲੀ ‘ਚ ਹੋਵੇਗਾ ਸੰਜੇ ਕਪੂਰ ਦਾ ਅੰਤਿਮ ਸਸਕਾਰ, 7 ਦਿਨ ਪਹਿਲਾਂ ਲੰਡਨ ਵਿੱਚ ਹੋ ਗਈ ਸੀ ਮੌਤ

0

ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਅਤੇ ਕਾਰੋਬਾਰੀ ਸੰਜੇ ਕਪੂਰ ਦਾ 12 ਜੂਨ ਨੂੰ ਦੇਹਾਂਤ ਹੋ ਗਿਆ ਸੀ। ਹੁਣ 7 ਦਿਨਾਂ ਬਾਅਦ, ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਯਾਨੀ 19 ਜੂਨ ਨੂੰ ਦਿੱਲੀ ਵਿੱਚ ਕੀਤਾ ਜਾਵੇਗਾ। ਸੰਜੇ ਕਪੂਰ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਸ ਤੋਂ ਬਾਅਦ, ਉਨ੍ਹਾਂ ਦੀ ਪ੍ਰਾਰਥਨਾ ਸਭਾ 22 ਜੂਨ ਨੂੰ ਦਿੱਲੀ ਦੇ ਤਾਜ ਪੈਲੇਸ ਹੋਟਲ ਵਿੱਚ ਸ਼ਾਮ 4 ਤੋਂ 5 ਵਜੇ ਤੱਕ ਹੋਵੇਗੀ।

ਦੱਸ ਦਈਏ ਕਿ ਸੰਜੇ ਕਪੂਰ ਦੀ ਲੰਡਨ ਵਿੱਚ ਪੋਲੋ ਖੇਡਦੇ ਸਮੇਂ ਮੌਤ ਹੋ ਗਈ ਸੀ। ਕਈ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਪੋਲੋ ਖੇਡਦੇ ਸਮੇਂ ਸੰਜੇ ਨੂੰ ਦਿਲ ਦਾ ਦੌਰਾ ਪਿਆ ਸੀ। ਬਾਅਦ ਵਿੱਚ, ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦਿਲ ਦਾ ਦੌਰਾ ਮਧੂ-ਮੱਖੀ ਦੇ ਡੰਗ ਕਾਰਨ ਪੀ ਸੀ। ਹਾਲਾਂਕਿ, ਸੰਜੇ ਦੀ ਮੌਤ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਪਾਈ ਵੋਟ

0

ਲੁਧਿਆਣਾ, 19 ਜੂਨ 2025 – ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਤੇ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇਸ ਦੌਰਾਨ ਕੁੱਲ੍ਹ 14 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਲਈ ਪੂਲਿੰਗ ਬੂਥਾਂ ‘ਤੇ ਪਹੁੰਚਣ ਲੱਗ ਪਏ ਹਨ। ਉੱਥੇ ਹੀ ਉਮੀਦਵਾਰਾਂ ਵੱਲੋਂ ਵੀ ਆਪੋ-ਆਪਣੇ ਬੂਥ ‘ਤੇ ਵੋਟ ਦੇ ਹੱਕ ਦੀ ਵਰਤੋਂ ਕੀਤੀ ਜਾ ਰਹੀ ਹੈ।

ਲੁਧਿਆਣਾ ਪੱਛਮੀ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਆਪਣੀ ਵੋਟ ਪਾਉਣ ਲਈ ਜੀ.ਜੀ.ਐਨ. ਪਬਲਿਕ ਸਕੂਲ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜੋ ਸਵੇਰ ਤੋਂ ਵੱਖ-ਵੱਖ ਬੂਥਾਂ ’ਤੇ ਵੋਟ ਪਾ ਰਹੇ ਹਨ, ਕਿਉਂਕਿ ਸਾਨੂੰ ਬਹੁਤ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਸੱਚਮੁੱਚ ਚੰਗਾ ਮਹਿਸੂਸ ਹੋ ਰਿਹਾ ਹੈ। ਇਹ ਬਹੁਤ ਉਤਸ਼ਾਹਜਨਕ ਹੈ।

ਚੰਡੀਗੜ੍ਹ ਵਿੱਚ ਤੜਕਸਾਰ ਗੈਰ-ਕਾਨੂੰਨੀ ਕਲੋਨੀ ‘ਤੇ ਚੱਲਿਆ ਬੁਲਡੋਜ਼ਰ, ਭਾਰੀ ਪੁਲਿਸ ਫੋਰਸ ਤਾਇਨਾਤ

0

ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਵੇਰੇ ਸੈਕਟਰ 53-54 ਦੀ ਆਦਰਸ਼ ਕਲੋਨੀ ਵਿੱਚ ਗੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ। ਪ੍ਰਸ਼ਾਸਨ ਦੀ ਟੀਮ ਭਾਰੀ ਪੁਲਿਸ ਫੋਰਸ, ਬੁਲਡੋਜ਼ਰ ਅਤੇ ਐਂਬੂਲੈਂਸਾਂ ਨਾਲ ਮੌਕੇ ‘ਤੇ ਪੁੱਜੀ। ਲਗਭਗ 12 ਏਕੜ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ। ਸਾਰੇ ਵਿਭਾਗਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।

ਜਾਣਕਾਰੀ ਅਨੁਸਾਰ, ਵੀਰਵਾਰ ਸਵੇਰੇ ਪ੍ਰਸ਼ਾਸਨ ਦੀ ਟੀਮ ਸੈਕਟਰ 54 ਫਰਨੀਚਰ ਮਾਰਕੀਟ ਪਹੁੰਚੀ, ਜਿੱਥੇ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਜ਼ਿਆਦਾਤਰ ਲੋਕ ਪਹਿਲਾਂ ਹੀ ਆਪਣਾ ਸਮਾਨ ਹਟਾ ਚੁੱਕੇ ਸਨ ਕਿਉਂਕਿ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਸੀ। ਇਸ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਦੀ ਅਗਵਾਈ ਹੇਠ ਇੱਕ ਮੀਟਿੰਗ ਵੀ ਹੋਈ ਸੀ ਜਿਸ ਵਿੱਚ ਪੁਲਿਸ, ਨਗਰ ਨਿਗਮ, ਇੰਜੀਨੀਅਰਿੰਗ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਮੁਹਿੰਮ ਦੀਆਂ ਸਾਰੀਆਂ ਜ਼ਰੂਰੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਸੀ।

ਡੀਸੀ ਨੇ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਮੁਹਿੰਮ ਦੌਰਾਨ ਜ਼ਰੂਰੀ ਸੇਵਾਵਾਂ ਵਿੱਚ ਵਿਘਨ ਨਾ ਪਵੇ। ਸਾਰਿਆਂ ਨੂੰ ਸੁਰੱਖਿਆ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ।

ਗੁਰਦਾਸਪੁਰ ਪੁਲਿਸ ਵੱਲੋਂ ਏ-ਕੈਟਾਗਰੀ ਦੇ ਗੈਂਗਸਟਰ ਸਮੇਤ 4 ਮੁਲਜ਼ਮ ਕਾਬੂ

0

– 2 ਪਿਸਟਲ 2 ਮੈਗਜ਼ੀਨ ਹੋਏ ਬਰਾਮਦ
– ਕਤਲ ਅਤੇ ਡਕੈਤੀਆਂ ਦੇ ‌25 ਦੇ ਕਰੀਬ ‌ ਮਾਮਲੇ ਹਨ ਦਰਜ
– ਜ਼ਮਾਨਤ ‘ਤੇ ਆਇਆ ਸੀ ਬਾਹਰ

ਗੁਰਦਾਸਪੁਰ, 19 ਜੂਨ 2025 – ਨਸ਼ੇ ਅਤੇ ਕਰਾਈਮ ਨੂੰ ਰੋਕਣ ਲਈ ਗੁਰਦਾਸਪੁਰ ਪੁਲਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਸਬੰਧ ਵਿਚ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਐੱਸਐੱਸਪੀ ਅਦਿਤਯਾ ਨੇ ਦੱਸਿਆ ਕਿ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਦੀ ਟੀਮ ਵੱਲੋਂ ਬੱਬਰੀ ਸਥਿਤ ਹਾਈਟੈਕ ਨਾਕੇ ’ਤੇ ਚੈਕਿੰਗ ਕੀਤੀ ਜਾ ਰਹੀ ਹੈ।

ਇਸ ਦੌਰਾਨ ਅੰਮ੍ਰਿਤਸਰ ਤੋਂ ਗੁਰਦਾਸਪੁਰ ਵੱਲ ਆ ਰਹੀ ਇੱਕ ਸਵਿਫਟ ਕਾਰ ਨੂੰ ਚੈਕਪੁਆਇੰਟ ‘ਤੇ ਰੋਕਿਆ ਗਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿੱਚ ਸਵਾਰ 4 ਵਿਅਕਤੀਆਂ ਕੋਲੋਂ 2 ਪਿਸਤੌਲ ਬਰਾਮਦ ਹੋਏ। ਇਨ੍ਹਾਂ ਵਿਚੋਂ ਇੱਕ ਪਿਸਤੌਲ ਪੀ.ਐਕਸ.ਐੱਸ. ਸਟੌਰਮ 30 ਬੋਰ ਸੀ ਜਿਸ ਦੇ ਮੈਗਜ਼ੀਨ ਵਿਚ 3 ਜਿੰਦਾ ਰੋਂਦ ਸਨ। ਦੂਸਰਾ ਪਿਸਤੌਲ 32 ਬੋਰ ਸੀ ਜਿਸ ਦੇ ਮੈਗਜ਼ੀਨ ਵਿਚ 4 ਜਿੰਦਾ ਰੋਂਦ ਸ਼ਾਮਲ ਸਨ। ਉਨਾਂ ਕਿਹਾ ਕਿ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਇਸ ਸਬੰਧ ਵਿੱਚ ਪੁਲਸ ਸਟੇਸ਼ਨ ਸਦਰ ਗੁਰਦਾਸਪੁਰ ਵਿੱਚ ਪਰਚਾ ਦਰਜ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਕਾਬੂ ਕੀਤੇ ਗਏ ਇਨਾਂ 4 ਮੁਲਜ਼ਮਾਂ ਵਿਚੋਂ ਗੁਰਜਸ਼ਨਪ੍ਰੀਤ ਸਿੰਘ ਉਰਫ਼ ਚੀਨੀ ਪੁੱਤਰ ਜਸਬੀਰ ਸਿੰਘ ਵਾਸੀ ਕੋਟਲੀ ਸੱਕਾ ਰਾਜਾਸਾਂਸੀ ਅੰਮ੍ਰਿਤਸਰ ਇੱਕ “ਏ” ਸ਼੍ਰੇਣੀ ਦਾ ਗੈਂਗਸਟਰ ਹੈ। ਉਸ ਖਿਲਾਫ ਵੱਖ-ਵੱਖ ਪੁਲਸ ਸਟੇਸ਼ਨਾਂ ਵਿੱਚ ਕਤਲ, ਇਰਾਦਾ ਕਤਲ, ਸਨੈਚਿੰਗ, ਆਰਮਜ਼ ਐਕਟ ਅਤੇ ਐੱਨ.ਡੀ.ਪੀ.ਐੱਸ. ਐਕਟ ਸਮੇਤ 25 ਤੋਂ ਵੱਧ ਕੇਸ ਦਰਜ ਹਨ। ਇਸ ਤੋਂ ਇਲਾਵਾ ਬਾਕੀ ਦੇ ਦੋਸ਼ੀਆਂ ਦੀ ਪਛਾਣ ਰਾਜਬੀਰ ਸਿੰਘ ਵਾਸੀ ਕੋਟਲੀ ਸੱਕਾ ਰਾਜਾਸਾਂਸੀ, ਅੰਮ੍ਰਿਤਸਰ, ਗੁਰਵੰਤ ਸਿੰਘ ਵਾਸੀ ਬੋਪਾਰਾਏ ਖੁਰਦ, ਲੋਪੋਕੇ, ਅੰਮ੍ਰਿਤਸਰ ਅਤੇ ਗੁਰਸ਼ੌਕ ਸਿੰਘ ਵਾਸੀ ਲਾਹੌਰੇਮਲ ਘਰਿੰਡਾ, ਅੰਮ੍ਰਿਤਸਰ ਵਜੋਂ ਹੋਈ ਹੈ।

ਉਨਾਂ ਦੱਸਿਆ ਕਿ ਮੁਲਜ਼ਮਾਂ ਦਾ ਅਦਾਲਤ ਤੋਂ ਪੁਲਸ ਰਿਮਾਂਡ ਪ੍ਰਾਪਤ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ ਦੀ ਤਸਦੀਕ ਕੀਤੀ ਜਾ ਰਹੀ ਹੈ।

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ EKYC ਹੁਣ ਘਰ ਬੈਠੇ ਹੀ ਸੰਭਵ

0

– ਈ. ਕੇ. ਵਾਈ. ਸੀ. ਦੀ ਆਖਰੀ ਮਿਤੀ 30 ਜੂਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ 2025 – ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਕਰਵਾਉਣਾ ਲਾਜ਼ਮੀ ਹੈ, ਜੋ ਕਿ ਹੁਣ ਘਰ ਬੈਠੇ ਹੀ ਹੋ ਸਕਦੀ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਈ ਕੇ ਵਾਈ ਸੀ ਕਰਵਾਉਣੀ ਯਕੀਨੀ ਬਣਾਈ ਜਾਵੇ। ਈ ਕੇ ਵਾਈ ਸੀ ਕਰਵਾਉਣ ਦੀ ਆਖਰੀ ਮਿਤੀ 30 ਜੂਨ ਹੈ, ਇਸ ਲਈ ਇਸ ਤੋਂ ਪਹਿਲਾਂ ਪਹਿਲਾਂ ਕਰਵਾਉਣੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਦੁਆਰਾ “ਮੇਰਾ ਈ ਕੇ ਵਾਈ ਸੀ” ਐਪ (MERA eKYC App) ਰਾਹੀਂ ਚਿਹਰੇ ਦੀ ਪਛਾਣ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਲਾਭਪਾਤਰੀ ਘਰ ਬੈਠੇ ਹੀ ਸਮਾਰਟ ਫੋਨ ਰਾਹੀਂ ਆਪਣਾ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਦਾ ਈ.ਕੇ.ਵਾਈ.ਸੀ. (eKYC ) ਕਰ ਸਕਦੇ ਹਨ । ਈ ਕੇ ਵਾਈ ਸੀ (eKYC) “ਇਲੈਕਟ੍ਰਾਨਿਕ ਨੋ ਯੂਅਰ ਕਸਟਮਰ” (electronic know your customer), ਇੱਕ ਡਿਜੀਟਲ ਪ੍ਰਕਿਰਿਆ ਹੈ ਜਿਸ ਰਾਹੀਂ ਉਂਗਲਾਂ ਦੇ ਨਿਸ਼ਾਨ ਜਾਂ ਅੱਖਾਂ ਦੀ ਪੁਤਲੀ ਦੇ ਸਕੈਨ ਨਾਲ ਲਾਭਪਾਤਰੀ ਦੀ ਸਹੀ ਪਹਿਚਾਣ ਨਿਸ਼ਚਿਤ ਕੀਤੀ ਜਾਂਦੀ ਹੈ। ਜਿਹੜੇ ਲਾਭਪਾਤਰੀਆਂ ਵਲੋਂ ਈ.ਕੇ.ਵਾਈ.ਸੀ. (eKYC) ਨਹੀਂ ਕਰਵਾਈ ਜਾਵੇਗੀ, ਉਹਨਾਂ ਨੂੰ ਰਾਸ਼ਨ ਪ੍ਰਾਪਤ ਕਰਨ ਵਿੱਚ ਔਕੜ ਪੇਸ਼ ਆ ਸਕਦੀ ਹੈ। ਇਸ ਲਈ ਤੁਰੰਤ ਈ. ਕੇ. ਵਾਈ. ਸੀ. ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ। ਰਾਜ ਸਰਕਾਰ ਦਾ ਮਨੋਰਥ ਇਹ ਹੈ ਕਿ ਕੋਈ ਵੀ ਲਾਭਪਾਤਰੀ ਕਣਕ ਤੋਂ ਵਾਂਝਾ ਨਾ ਰਹੇ ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਪਾਈ ਵੋਟ

0

ਲੁਧਿਆਣਾ, 19 ਜੂਨ 2025 – ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਤੇ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇਸ ਦੌਰਾਨ ਕੁੱਲ੍ਹ 14 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਲਈ ਪੂਲਿੰਗ ਬੂਥਾਂ ‘ਤੇ ਪਹੁੰਚਣ ਲੱਗ ਪਏ ਹਨ। ਉੱਥੇ ਹੀ ਉਮੀਦਵਾਰਾਂ ਵੱਲੋਂ ਵੀ ਆਪੋ-ਆਪਣੇ ਬੂਥ ‘ਤੇ ਵੋਟ ਦੇ ਹੱਕ ਦੀ ਵਰਤੋਂ ਕੀਤੀ ਜਾ ਰਹੀ ਹੈ।

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ‘ਆਪ’ ਉਮੀਦਵਾਰ, ਸੰਜੀਵ ਅਰੋੜਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਆਪਣੀ ਵੋਟ ਪਾ ਦਿੱਤੀ ਹੈ ਤੇ ਮੈਂ ਲੁਧਿਆਣਾ ਦੇ ਲੋਕਾਂ ਨੂੰ ਵੀ ਆਪਣੀ ਵੋਟ ਪਾਉਣ ਦੀ ਅਪੀਲ ਕਰਦਾ ਹਾਂ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਪਰਿਵਾਰ ਸਮੇਤ ਪਾਈ ਵੋਟ

0

ਲੁਧਿਆਣਾ, 19 ਜੂਨ 2025 – ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਤੇ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇਸ ਦੌਰਾਨ ਕੁੱਲ੍ਹ 14 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਲਈ ਪੂਲਿੰਗ ਬੂਥਾਂ ‘ਤੇ ਪਹੁੰਚਣ ਲੱਗ ਪਏ ਹਨ। ਉੱਥੇ ਹੀ ਉਮੀਦਵਾਰਾਂ ਵੱਲੋਂ ਵੀ ਆਪੋ-ਆਪਣੇ ਬੂਥ ‘ਤੇ ਵੋਟ ਦੇ ਹੱਕ ਦੀ ਵਰਤੋਂ ਕੀਤੀ ਜਾ ਰਹੀ ਹੈ।

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ‘ਆਪ’ ਉਮੀਦਵਾਰ, ਸੰਜੀਵ ਅਰੋੜਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਆਪਣੀ ਵੋਟ ਪਾ ਦਿੱਤੀ ਹੈ ਤੇ ਮੈਂ ਲੁਧਿਆਣਾ ਦੇ ਲੋਕਾਂ ਨੂੰ ਵੀ ਆਪਣੀ ਵੋਟ ਪਾਉਣ ਦੀ ਅਪੀਲ ਕਰਦਾ ਹਾਂ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪਾਈ ਵੋਟ

0

ਲੁਧਿਆਣਾ, 19 ਜੂਨ 2025 – ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਤੇ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇਸ ਦੌਰਾਨ ਕੁੱਲ੍ਹ 14 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਲਈ ਪੂਲਿੰਗ ਬੂਥਾਂ ‘ਤੇ ਪਹੁੰਚਣ ਲੱਗ ਪਏ ਹਨ। ਉੱਥੇ ਹੀ ਉਮੀਦਵਾਰਾਂ ਵੱਲੋਂ ਵੀ ਆਪੋ-ਆਪਣੇ ਬੂਥ ‘ਤੇ ਵੋਟ ਦੇ ਹੱਕ ਦੀ ਵਰਤੋਂ ਕੀਤੀ ਜਾ ਰਹੀ ਹੈ।

ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਮਾਲਵਾ ਸਕੂਲ ਵਿਚ ਬਣੇ ਵੋਟਿੰਗ ਕੇਂਦਰ ਵਿਚ ਜਾ ਕੇ ਵੋਟ ਪਾਈ। ਆਸ਼ੂ ਨੇ ਵੋਟ ਪਾਉਣ ਮਗਰੋਂ ਕਿਹਾ ਕਿ ਜੋ ਮੇਰਾ ਸੰਵਿਧਾਨਕ ਫਰਜ਼ ਸੀ, ਉਹ ਮੈਂ ਨਿਭਾਅ ਆਇਆ ਹਾਂ, ਸਾਰੇ ਵੋਟਰਾਂ ਨੂੰ ਵੀ ਅਪੀਲ ਹੈ ਕਿ ਉਹ ਆਪਣਾ ਸੰਵਧਿਾਨਕ ਫਰਜ਼ ਜ਼ਰੂਰ ਨਿਭਾਉਣ। ਉਨ੍ਹਾਂ ਕਿਹਾ ਕਿ ਮੈਂ ਪੂਰੇ ਹਲਕੇ ਵਿਚ ਜਨਤਾ ਦੇ ਦਰਬਾਰ ਵਿਚ ਗਿਆ ਹਾਂ। ਉਨ੍ਹਾਂ ਆਸ ਜਤਾਈ ਕਿ ਅੱਜ ਮੌਸਮ ਦੀ ਤਰ੍ਹਾਂ ਨਤੀਜੇ ਵੀ ਸੁਹਾਵਨੇ ਹੀ ਰਹਿਣਗੇ।

ਈਰਾਨ ਦਾ ਇਜ਼ਰਾਈਲ ਅੱਗੇ ਆਤਮ ਸਮਰਪਣ ਤੋਂ ਇਨਕਾਰ ; ਹੁਣ ਤਕ ਇਜ਼ਰਾਈਲੀ ਹਮਲੇ ‘ਚ ਲਗਭਗ 600 ਲੋਕਾਂ ਦੀ ਮੌਤ

0

ਈਰਾਨ ਦੇ ਸੁਪਰੀਮ ਨੇਤਾ ਅਯਾਤੁੱਲਾ ਖਾਮੇਨੇਯੀ ਨੇ ਇਜ਼ਰਾਈਲ ਅੱਗੇ ਆਤਮ ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖਾਮੇਨੇਯੀ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ। ਇਸ ‘ਤੇ ਖਾਮੇਨੇਯੀ ਨੇ ਕਿਹਾ, ‘ਜੇਕਰ ਅਮਰੀਕੀ ਫੌਜ ਇਜ਼ਰਾਈਲ ਵਿਰੁੱਧ ਜੰਗ ਵਿੱਚ ਦਖਲ ਦਿੰਦੀ ਹੈ, ਤਾਂ ਨਤੀਜੇ ਮਾੜੇ ਹੋਣਗੇ।’
ਇਸ ਤੋਂ ਇਲਾਵਾ ਈਰਾਨ ਨੇ ਆਪਣੇ ਨਾਗਰਿਕਾਂ ਨੂੰ ਵਟਸਐਪ ਡਿਲੀਟ ਕਰਨ ਲਈ ਕਿਹਾ ਹੈ। ਇੰਟਰਨੈੱਟ ‘ਤੇ ਵੀ ਅਸਥਾਈ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।

ਈਰਾਨ ‘ਤੇ ਹਮਲੇ ਦੀ ਸੰਭਾਵਨਾ ਬਾਰੇ, ਟਰੰਪ ਨੇ ਕਿਹਾ, ‘ਸਿਰਫ ਮੈਨੂੰ ਹੀ ਪਤਾ ਹੈ ਕਿ ਮੈਂ ਕੀ ਕਾਰਵਾਈ ਕਰਾਂਗਾ, ਮੈਂ ਕਾਰਵਾਈ ਕਰਾਂਗਾ ਜਾਂ ਨਹੀਂ।’ ਜਦੋਂ ਮੀਡੀਆ ਨੇ ਉਨ੍ਹਾਂ ਨੂੰ ਵ੍ਹਾਈਟ ਹਾਊਸ ਵਿੱਚ ਪੁੱਛਿਆ ਕਿ ਖਾਮੇਨੇਯੀ ਨੇ ਆਤਮ ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ ਹੈ,ਤਾਂ ਟਰੰਪ ਨੇ ਕਿਹਾ- ਸ਼ੁਭਕਾਮਨਾਵਾਂ।” ਦੱਸ ਦਈਏ ਕਿ ਹੁਣ ਤੱਕ 600 ਦੇ ਕਰੀਬ ਈਰਾਨੀ ਅਤੇ 24 ਇਜ਼ਰਾਈਲੀ ਯੁੱਧ ਵਿੱਚ ਮਾਰੇ ਗਏ ਹਨ।

ਆਪ੍ਰੇਸ਼ਨ ਸਿੰਧੂ: ਈਰਾਨ ਤੋਂ 110 ਭਾਰਤੀਆਂ ਦਾ ਪਹਿਲਾ ਜੱਥਾ ਪਹੁੰਚਿਆ ਭਾਰਤ

0

ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਉੱਥੇ ਰਹਿ ਰਹੇ ਹਜ਼ਾਰਾਂ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਆਪ੍ਰੇਸ਼ਨ ਸਿੰਧੂ ਸ਼ੁਰੂ ਕੀਤਾ ਹੈ। ਈਰਾਨ ਤੋਂ ਭਾਰਤ ਲਿਆਂਦੇ ਜਾ ਰਹੇ ਵਿਦਿਆਰਥੀਆਂ ਦਾ ਪਹਿਲਾ ਜੱਥਾ ਵੀਰਵਾਰ ਸਵੇਰੇ ਭਾਰਤ ਪਹੁੰਚ ਗਿਆ ਹੈ।

ਪਹਿਲੇ ਜਥੇ ਵਿੱਚ 100 ਤੋਂ ਵੱਧ ਵਿਦਿਆਰਥੀ ਸ਼ਾਮਲ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ, ਵਿਦੇਸ਼ਾਂ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਈਰਾਨ ਵਿੱਚ 4,000 ਤੋਂ ਵੱਧ ਭਾਰਤੀ ਨਾਗਰਿਕ ਰਹਿ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਅੱਧੇ ਵਿਦਿਆਰਥੀ ਹਨ।

ਈਰਾਨ ਵਿੱਚ ਵਿਗੜਦੀ ਸਥਿਤੀ ਦੇ ਵਿਚਕਾਰ ਫਸੇ 110 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਭਾਰਤ ਲਿਆਂਦਾ ਗਿਆ। ਇਨ੍ਹਾਂ ਸਾਰਿਆਂ ਨੂੰ ਲੈ ਕੇ ਇੱਕ ਵਿਸ਼ੇਸ਼ ਉਡਾਣ ਦਿੱਲੀ ਹਵਾਈ ਅੱਡੇ ‘ਤੇ ਉਤਰੀ। ਈਰਾਨ ਵਿੱਚ ਵਿਗੜਦੇ ਹਾਲਾਤਾਂ ਵਿਚਕਾਰ ਭਾਰਤ ਆਏ ਵਿਦਿਆਰਥੀਆ ਨੇ ਕਿਹਾ ਕਿ ਓਥੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ, ਖਾਸ ਕਰਕੇ ਤਹਿਰਾਨ ਵਿੱਚ ਸਥਿਤੀ ਬਹੁਤ ਗੰਭੀਰ ਹੈ। ਡਰ ਦਾ ਮਾਹੌਲ ਸੀ, ਪਰ ਹੁਣ ਭਾਰਤ ਪਹੁੰਚਣ ਤੋਂ ਬਾਅਦ ਰਾਹਤ ਮਿਲੀ ਹੈ।