Home Blog Page 819

ਚੈਂਪੀਅਨਜ਼ ਟਰਾਫੀ ‘ਚ ਸ਼ਾਨਦਾਰ ਜਿੱਤ ਦਰਜ ‘ਤੇ CM ਸੁੱਖੂ ਨੇ ਭਾਰਤੀ ਕ੍ਰਿਕਟ ਟੀਮ ਨੂੰ ਹਿਮਾਚਲ ਦੌਰੇ ਲਈ ਦਿੱਤਾ ਵਿਸ਼ੇਸ਼ ਸੱਦਾ

0

ਚੈਂਪੀਅਨਜ਼ ਟਰਾਫੀ ‘ਚ ਸ਼ਾਨਦਾਰ ਜਿੱਤ ਦਰਜ ‘ਤੇ CM ਸੁੱਖੂ ਨੇ ਭਾਰਤੀ ਕ੍ਰਿਕਟ ਟੀਮ ਨੂੰ ਹਿਮਾਚਲ ਦੌਰੇ ਲਈ ਦਿੱਤਾ ਵਿਸ਼ੇਸ਼ ਸੱਦਾ

ਭਾਰਤੀ ਟੀਮ ਨੇ ਬੀਤੀ ਸ਼ਾਮ ਦੁਬਈ ‘ਚ ਖੇਡੀ ਗਈ ਚੈਂਪੀਅਨ ਟਰਾਫੀ ਦੇ ਫਾਈਨਲ ‘ਚ ਨਿਊਜ਼ੀਲੈਂਡ ਖਿਲਾਫ ਸ਼ਾਨਦਾਰ ਜਿੱਤ ਦਰਜ ਕੀਤੀ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚੈਂਪੀਅਨਜ਼ ਟਰਾਫੀ ਵਿੱਚ ਸ਼ਾਨਦਾਰ ਜਿੱਤ ਦਰਜ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਹਿਮਾਚਲ ਦੌਰੇ ਲਈ ਵਿਸ਼ੇਸ਼ ਸੱਦਾ ਦਿੱਤਾ ਹੈ। ਸੀਐਮ ਨੇ ਸੋਸ਼ਲ ਮੀਡੀਆ ਪੋਸਟ ‘ਤੇ ਲਿਖਿਆ ਕਿ ਟੀਮ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।

ਉਨ੍ਹਾਂ ਲਿਖਿਆ ਕਿ ਪੂਰੀ ਭਾਰਤੀ ਟੀਮ ਥਕਾਵਟ ਦੂਰ ਕਰਨ ਅਤੇ ਆਰਾਮ ਕਰਨ ਲਈ ਹਿਮਾਚਲ ਦੀਆਂ ਖੂਬਸੂਰਤ ਵਾਦੀਆਂ ‘ਚ ਆ ਸਕਦੀ ਹੈ। ਟੀਮ ਦੇ ਠਹਿਰਣ ਨਾਲ ਸਬੰਧਤ ਸਾਰਾ ਖਰਚਾ ਸਰਕਾਰ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਟੀਮ ਇੰਡੀਆ ਦੀ ਮੇਜ਼ਬਾਨੀ ਕਰਕੇ ਖੁਸ਼ੀ ਹੋਵੇਗੀ। ਮੁੱਖ ਮੰਤਰੀ ਸੁੱਖੂ ਨੇ ਭਾਰਤੀ ਟੀਮ ਨੂੰ ਚੈਂਪੀਅਨਜ਼ ਟਰਾਫੀ ਵਿੱਚ ਜਿੱਤ ਲਈ ਵਧਾਈ ਦਿੱਤੀ।

ਟਰੰਪ ‘ਤੇ ਵਰ੍ਹੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੇ, ਦਿੱਤਾ ਵੱਡਾ ਬਿਆਨ

ਟਰੰਪ ‘ਤੇ ਵਰ੍ਹੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੇ, ਦਿੱਤਾ ਵੱਡਾ ਬਿਆਨ

0

ਟਰੰਪ ‘ਤੇ ਵਰ੍ਹੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੇ, ਦਿੱਤਾ ਵੱਡਾ ਬਿਆਨ

ਨਵੀ ਦਿੱਲੀ,10 ਮਾਰਚ: ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਉਹ ਜਸਟਿਨ ਟਰੂਡੋ ਦੀ ਥਾਂ ਲੈਣਗੇ। ਲਿਬਰਲ ਪਾਰਟੀ ਨੇ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਆਪਣਾ ਨੇਤਾ ਚੁਣਿਆ। ਕਾਰਨੇ ਨੂੰ 85.9% ਵੋਟ ਮਿਲੇ। ਕਾਰਨੇ ਨੇ ਸਾਬਕਾ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ, ਸਾਬਕਾ ਸਰਕਾਰੀ ਸਦਨ ਦੀ ਨੇਤਾ ਕਰੀਨਾ ਗੋਲਡ ਅਤੇ ਸਾਬਕਾ ਸੰਸਦ ਮੈਂਬਰ ਫਰੈਂਕ ਬੇਲਿਸ ਨੂੰ ਹਰਾਇਆ, ਜੋ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿੱਚ ਸਨ।

ਕੈਨੇਡਾ ਕਦੇ ਵੀ ਅਮਰੀਕਾ ਦਾ ਹਿੱਸਾ ਨਹੀਂ ਬਣੇਗਾ

ਦੱਸ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਮਾਰਕ ਕਾਰਨੇ ਨੇ ਡੋਨਾਲਡ ਟਰੰਪ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਦਾ ਦੇਸ਼ ਕਦੇ ਵੀ ਅਮਰੀਕਾ ਦਾ ਹਿੱਸਾ ਨਹੀਂ ਬਣੇਗਾ। ਇਸ ਸਾਲ ਜਨਵਰੀ ‘ਚ ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਡੋਨਾਲਡ ਟਰੰਪ ਕਈ ਵਾਰ ਕਹਿ ਚੁੱਕੇ ਹਨ ਕਿ ਉਹ ਕੈਨੇਡਾ ਨੂੰ ਆਪਣੇ ਦੇਸ਼ ‘ਚ ਸ਼ਾਮਲ ਕਰਨਗੇ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੈਨੇਡਾ ਨੂੰ 51ਵਾਂ ਅਮਰੀਕੀ ਰਾਜ ਬਣਾਉਣ ਦੀ ਇੱਛਾ ਦੇ ਜਵਾਬ ਵਿੱਚ ਕਾਰਨੇ ਨੇ ਕਿਹਾ ‘ਅਮਰੀਕਾ ਕੈਨੇਡਾ ਨਹੀਂ ਹੈ ਅਤੇ ਨਾ ਹੋ ਸਕਦਾ ਹੈ।’ ਕਾਰਨੇ ਨੇ ਟੈਰਿਫ ਜੰਗ ‘ਤੇ ਵੀ ਸਖਤ ਰੁਖ ਦਿਖਾਉਂਦੇ ਹੋਏ ਕਿਹਾ ਕਿ ਜਦੋਂ ਤੱਕ ਅਮਰੀਕੀ ਸਾਡਾ ਸਨਮਾਨ ਨਹੀਂ ਕਰਦੇ, ਅਸੀਂ ਉਨ੍ਹਾਂ ‘ਤੇ ਜਵਾਬੀ ਟੈਰਿਫ ਲਗਾਉਣਾ ਜਾਰੀ ਰੱਖਾਂਗੇ।

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ; ਅੰਤਰਰਾਸ਼ਟਰੀ ਨਸ਼ਾ ਤਸਕਰ ਗ੍ਰਿਫਤਾਰ, ਅਮਰੀਕਾ -ਕੈਨੇਡਾ ਵਿੱਚ ਕਰਦਾ ਸੀ ਨਸ਼ੇ ਦੀ ਤਸਕਰੀ

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ; ਅੰਤਰਰਾਸ਼ਟਰੀ ਨਸ਼ਾ ਤਸਕਰ ਗ੍ਰਿਫਤਾਰ, ਅਮਰੀਕਾ -ਕੈਨੇਡਾ ਵਿੱਚ ਕਰਦਾ ਸੀ ਨਸ਼ੇ ਦੀ ਤਸਕਰੀ

0

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ; ਅੰਤਰਰਾਸ਼ਟਰੀ ਨਸ਼ਾ ਤਸਕਰ ਗ੍ਰਿਫਤਾਰ, ਅਮਰੀਕਾ -ਕੈਨੇਡਾ ਵਿੱਚ ਕਰਦਾ ਸੀ ਨਸ਼ੇ ਦੀ ਤਸਕਰੀ

ਤਰਨ ਤਾਰਨ ਪੁਲਿਸ ਵਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ ਦੇ ਨਸ਼ਾ ਤਸਕਰ ਸ਼ਹਿਨਾਜ਼ ਸਿੰਘ ਉਰਫ ਸ਼ੌਨ ਭਿੰਡਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਅਮਰੀਕਾ ਦੀ ਏਜੰਸੀ FBI ਦੁਆਰਾ ਲੋੜੀਦਾ ਹੈ। ਇਹ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪ੍ਰਮੁੱਖ ਸਰਗਨਾ ਸੀ, ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ।

ਇਹ ਵੀ ਪੜੋ : ED ਵੱਲੋਂ ਛੱਤੀਸਗੜ੍ਹ ਦੇ ਸਾਬਕਾ ਸੀਐਮ ਭੁਪੇਸ਼ ਬਘੇਲ ਦੇ ਘਰ ਛਾਪੇਮਾਰੀ, ਖੰਗਾਲੇ ਜਾ ਰਹੇ ਦਸਤਾਵੇਜ

ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ “ਇਹ ਕਾਰਵਾਈ 26 ਫਰਵਰੀ, 2025 ਨੂੰ ਅਮਰੀਕਾ ਵਿੱਚ ਉਸਦੇ ਚਾਰ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ ਹੈ, ਜਿਨ੍ਹਾਂ ਦੀ ਪਛਾਣ ਇਸ ਤਰਾਂ ਹੈ: 1. ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਉਰਫ ਬੱਲ 2. ਅੰਮ੍ਰਿਤਪਾਲ ਸਿੰਘ ਉਰਫ ਚੀਮਾ 3. ਤਕਦੀਰ ਸਿੰਘ ਉਰਫ ਰੋਮੀ 4. ਸਰਬਜੀਤ ਸਿੰਘ ਉਰਫ ਸਾਬੀ 5. ਫਰਨਾਂਡੋ ਵੈਲਾਡੇਰੇਸ ਉਰਫ ਫ੍ਰੈਂਕੋ। ਇਹਨਾਂ ਦੀ ਗ੍ਰਿਫਤਾਰੀ ਦੌਰਾਨ ਅਮਰੀਕੀ ਅਧਿਕਾਰੀਆਂ ਵਲੋਂ ਇਨ੍ਹਾਂ ਦੀ ਰਿਹਾਇਸ਼ਾਂ ਅਤੇ ਵਾਹਨਾਂ ਤੋਂ 391 ਕਿਲੋਗ੍ਰਾਮ ਮੈਥਾਮਫੇਟਾਮਾਈਨ, 109 ਕਿਲੋਗ੍ਰਾਮ ਕੋਕੀਨ ਅਤੇ ਚਾਰ ਹਥਿਆਰ ਬਰਾਮਦ ਕੀਤੇ ਗਏ ਸਨ । ਪੁਲਿਸ ਦੀ ਕਾਰਵਾਈ ਤੋਂ ਬਾਅਦ, ਸ਼ਹਿਨਾਜ਼ ਭਾਰਤ ਫਰਾਰ ਹੋ ਗਿਆ ਸੀ , ਜਿਸਨੂੰ ਪੰਜਾਬ ਪੁਲਿਸ ਨੇ ਸਫਲਤਾਪੂਰਵਕ ਪਤਾ ਲਗਾਉਣ ਉਪਰੰਤ ਗ੍ਰਿਫਤਾਰ ਕਰ ਲਿਆ। ਇਹ ਅਪ੍ਰੇਸ਼ਨ ਪੰਜਾਬ ਪੁਲਿਸ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਪਹੁੰਚ ਦਾ ਪ੍ਰਮਾਣ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਅੰਤਰਰਾਸ਼ਟਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਕੰਮ ਕਰਨ ਲਈ ਵਚਨਬੱਧ ਹਾਂ ਕਿ ਪੰਜਾਬ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ ਨਹੀਂ ਹੈ।”

 

ED ਵੱਲੋਂ ਛੱਤੀਸਗੜ੍ਹ ਦੇ ਸਾਬਕਾ ਸੀਐਮ ਭੁਪੇਸ਼ ਬਘੇਲ ਦੇ ਘਰ ਛਾਪੇਮਾਰੀ, ਖੰਗਾਲੇ ਜਾ ਰਹੇ ਦਸਤਾਵੇਜ

0

ED ਵੱਲੋਂ ਛੱਤੀਸਗੜ੍ਹ ਦੇ ਸਾਬਕਾ ਸੀਐਮ ਭੁਪੇਸ਼ ਬਘੇਲ ਦੇ ਘਰ ਛਾਪੇਮਾਰੀ, ਖੰਗਾਲੇ ਜਾ ਰਹੇ ਦਸਤਾਵੇਜ

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅਤੇ ਬੇਟੇ ਚੈਤੰਨਿਆ ਦੇ ਘਰ ਈਡੀ ਨੇ ਛਾਪਾ ਮਾਰਿਆ ਹੈ। ਟੀਮ ਅੱਜ (ਸੋਮਵਾਰ) ਸਵੇਰੇ ਚਾਰ ਵਾਹਨਾਂ ਵਿੱਚ ਭਿਲਾਈ-3 ਪਦੁਮਨਗਰ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਈ.ਡੀ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਚੈਤਨਿਆ ਬਘੇਲ ਨਾਲ ਜੁੜੇ ਕਈ ਸਥਾਨਾਂ ਸਮੇਤ 14 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ।

ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤੀ ਸਾਂਝੀ

ਮੀਡੀਆ ਰਿਪੋਰਟਸ ਮੁਤਾਬਿਕ ਇਹ ਛਾਪੇਮਾਰੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਨੂੰ ਲੈ ਕੇ ਕੀਤੀ ਗਈ ਹੈ। ਇਸ ਤੋਂ ਇਲਾਵਾ ਇਹ ਕਾਰਵਾਈ ਕੋਲਾ ਲੇਵੀ ਅਤੇ ਮਹਾਦੇਵ ਸੱਟਾ ਐਪ ਨਾਲ ਵੀ ਜੁੜੀ ਹੋ ਸਕਦੀ ਹੈ। ਇਸ ਛਾਪੇਮਾਰੀ ਨੂੰ ਲੈ ਕੇ ਭੁਪੇਸ਼ ਬਘੇਲ ਦੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ

ਪੰਜਾਬ ਵਿੱਚ ਕਾਂਗਰਸ ਨੂੰ ਰੋਕਣ ਦੀ ਕੋਸ਼ਿਸ਼

ਇਸ ਚ ਕਿਹਾ ਗਿਆ ਹੈ ਕਿ “7 ਸਾਲਾਂ ਤੋਂ ਚੱਲ ਰਹੇ ਝੂਠੇ ਕੇਸ ਨੂੰ ਅਦਾਲਤ ‘ਚ ਖਾਰਿਜ ਹੋਣ ‘ਤੇ ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਦੀ ਭਿਲਾਈ ਸਥਿਤ ਰਿਹਾਇਸ਼ ‘ਤੇ ਈਡੀ ਦੇ ਮਹਿਮਾਨ ਪ੍ਰਵੇਸ਼ ਹੋਏ ਹਨ। ਜੇਕਰ ਕੋਈ ਇਸ ਸਾਜ਼ਿਸ਼ ਰਾਹੀਂ ਪੰਜਾਬ ਵਿੱਚ ਕਾਂਗਰਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਇਹ ਗਲਤਫਹਿਮੀ ਹੈ।”

ਗਿ. ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਸੇਵਾ ਸੰਭਾਲਣ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਗਿ. ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਸੇਵਾ ਸੰਭਾਲਣ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

0
Punjab Government restored security Giani Harpreet Singh

ਗਿ. ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਸੇਵਾ ਸੰਭਾਲਣ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ, 10 ਮਾਰਚ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਜਥੇਦਾਰ ਵਜੋਂ ਸੇਵਾ ਸੰਭਾਲੀ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਜਥੇਦਾਰ ਵਜੋਂ ਕਾਰਜਭਾਰ ਸੰਭਾਲਿਆ। ਇਸ ਵਿਚਾਲੇ ਹੀ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜ ਪੋਸ਼ੀ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ

ਦਿੱਤਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ” ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜਰ, ਨਾ ਪੰਥ ਹਾਜਰ ਤੇ ਹੋ ਗਈ ਦਸਤਾਰਬੰਦੀ। ਗਿਆਨੀ ਹਰਪ੍ਰੀਤ ਸਿੰਘ। ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਨਾ ਨੇ ਮਰਿਆਦਾ ਅਨੁਸਾਰ ਕਾਰਜ ਨਹੀ ਕੀਤੇ। ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ। ਨਾ ਸੱਚਿਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਜਾਂ ਗ੍ਰੰਥੀ ਸਿੰਘ ਸਾਹਿਬ ਹਾਜਰ ਨਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਹਾਜਰ ਨਾ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਹਾਜਰ ਨਾ ਮੈਂਬਰ ਹਾਜਰ ਨਾ ਦੁਜੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਜਾਂ ਹੈੱਡ ਗ੍ਰੰਥੀ ਸਾਹਿਬ ਹਾਜਰ ਤੇ ਹੋ ਗਈ ਦਸਤਾਰ ਬੰਦੀ।”

ਹੋਲੇ-ਮੁਹੱਲੇ ਮੌਕੇ ਟ੍ਰੈਕਟਰਾਂ – ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਵੱਡੀ ਕਾਰਵਾਈ

ਦੱਸ ਦਈਏ ਕਿ ਤਾਜਪੋਸ਼ੀ ਦੀ ਸੂਚਨਾ ਮਿਲਣ ਤੋਂ ਬਾਅਦ ਨਿਹੰਗ ਜਥੇ ਵੀ ਸ੍ਰੀ ਕੇਸਗੜ੍ਹ ਸਾਹਿਬ ਪੁੱਜਣੇ ਸ਼ੁਰੂ ਹੋ ਗਏ ਹਨ। 96 ਕਰੋੜੀ ਸੰਤ ਬਾਬਾ ਬਲਬੀਰ ਸਿੰਘ ਤੋਂ ਇਲਾਵਾ ਦਮਦਮੀ ਟਕਸਾਲ ਦੇ ਮੁਖੀ, ਦਮਦਮੀ ਟਕਸਾਲ ਮਹਿਤਾ ਦੇ ਮੁਖੀ, ਨਿਹੰਗ ਜਥੇਦਾਰ ਬਾਬਾ ਬਕਾਲਾ ਸਾਹਿਬ ਅਤੇ ਹੋਰਨਾਂ ਨੇ ਇਸ ਤਾਜਪੋਸ਼ੀ ਤੋਂ ਬਾਅਦ ਵੀ ਗਿਆਨੀ ਕੁਲਦੀਪ ਸਿੰਘ ਨੂੰ ਜਥੇਦਾਰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

ਹੋਲੇ-ਮੁਹੱਲੇ ਮੌਕੇ ਟ੍ਰੈਕਟਰਾਂ – ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਵੱਡੀ ਕਾਰਵਾਈ

0

ਹੋਲੇ-ਮੁਹੱਲੇ ਮੌਕੇ ਟ੍ਰੈਕਟਰਾਂ – ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਵੱਡੀ ਕਾਰਵਾਈ

ਰੂਪਨਗਰ: 10 ਮਾਰਚ ਤੋ 15 ਮਾਰਚ 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।

ਵੱਡੇ ਸਪੀਕਰ,ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ‘ਤੇ ਪਾਬੰਦੀ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ, ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਸੂਬੇ ਦੇ ਸਮੂਹ ਜਿਲਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜਿਲ੍ਹਿਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟਰੈਫਿਕਾਂ ਰਾਂਹੀ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤਾ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵੀਹਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ , ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ਆਦਿ ਨੂੰ ਹੋਲੇ-ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਆਉਣ ਤੋ ਰੋਕਿਆ ਜਾਵੇ।

ਉਲੰਘਣਾ ਕਰਨ ਵਾਲੇ ‘ਤੇ ਹੋਵੇਗੀ ਕਾਰਵਾਈ

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਅਵਾਜ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਅੱਗੇ ਭੇਜਿਆ ਜਾਵੇ। ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲੇ-ਮੁਹੱਲੇ ਮੇਲੇ ਦੌਰਾਨ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀ ਹੋਣ ਦਿੱਤਾ ਜਾਵੇਗਾ।

ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ

ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ, ਸਮੂਹ ਸਿੱਖ ਜਗਤ ਨੂੰ ਕੀਤੀ ਇਹ ਅਪੀਲ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ, ਸਮੂਹ ਸਿੱਖ ਜਗਤ ਨੂੰ ਕੀਤੀ ਇਹ ਅਪੀਲ

0
Giani Kuldeep Singh

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ, ਸਮੂਹ ਸਿੱਖ ਜਗਤ ਨੂੰ ਕੀਤੀ ਇਹ ਅਪੀਲ

ਸ੍ਰੀ ਅੰਨਦਪੁਰ ਸਾਹਿਬ, 10 ਮਾਰਚ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਦੌਰਾਨ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ।

ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇੱਕਜੁੱਟ ਹੋਣ ਦੀ ਅਪੀਲ

ਇਸ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਥ ਵੱਲੋਂ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਵੱਡੇ ਭਾਗ ਹਨ ਕਿ ਇੱਕ ਸਧਾਰਨ ਸਿੱਖ ਪਰਿਵਾਰ ਵਿੱਚ ਪੈਦਾ ਹੋ ਕੇ ਉਨ੍ਹਾਂ ਨੂੰ ਇੰਨੀ ਵੱਡੀ ਸੇਵਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਠੀ ਸਿੰਘ ਵਜੋਂ ਸ਼ੁਰੂ ਕਰਕੇ ਫਿਰ ਧਰਮ ਪ੍ਰਚਾਰ ਦੀ ਸੇਵਾ ਨੂੰ ਚੁਣਿਆ ਸੀ ਤੇ ਗੁਰੂ ਪੰਥ ਦੀ ਸੇਵਾ ਦੇ ਵਿੱਚ ਇੱਕ ਪ੍ਰਚਾਰਕ ਵਜੋਂ ਹੀ ਵਿਚਰਦੇ ਰਹਿਣਗੇ।

ਇਹ ਵੀ ਪੜੋ : ਵੱਡਾ ਹਾ/ਦਸਾ: ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾਈ ਬੱਸ, ਡਰਾਈਵਰ ਸਮੇਤ 2 ਦੀ ਮੌਤ, ਕਈ ਸਵਾਰੀਆਂ ਜ਼ਖਮੀ

ਪੰਥ ਨੂੰ ਦਰਪੇਸ਼ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਮਸਲਿਆਂ ਬਾਰੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸਾਡੇ ਬਹੁਤੇ ਮਸਲੇ ਗੁਰੂ ਦਰ ਨਾਲੋਂ ਟੁੱਟਣ ਕਾਰਨ ਪੈਦਾ ਹੋਏ ਹਨ। ਇਹ ਫਿਕਰਮੰਦੀ ਦੀ ਗੱਲ ਹੈ ਕਿ ਅੱਜ ਧਾਰਮਿਕ ਤੌਰ ’ਤੇ ਸਿੱਖਾਂ ਵਿੱਚ ਬੇਇਤਫਾਕੀ ਵਾਲਾ ਮਾਹੌਲ ਹੈ। ਸਾਡੇ ਵਿੱਚ ਧੜੇਬੰਦੀਆਂ ਤੇ ਵਿਚਾਰਧਾਰਕ ਵਖਰੇਵਿਆਂ ਨੇ ਵੱਡੇ ਮੁਫਾਦ ਪੈਦਾ ਕੀਤੇ ਹੋਏ ਹਨ। ਧਾਰਮਿਕ ਤੇ ਸਿਆਸੀ ਤੌਰ ਤੇ ਯੋਗ ਅਗਵਾਈ ਦੀ ਘਾਟ ਕਾਰਨ ਮਿਲ ਬੈਠ ਕੇ ਮਸਲਿਆਂ ਨੂੰ ਸੁਲਝਾਉਣ ਦੀ ਥਾਂ ਤੇ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਦੀ ਪ੍ਰਪਾਟੀ ਚੱਲ ਰਹੀ ਹੈ । ਅਜਿਹੇ ਬਿਖਮ ਸਮੇਂ ਵਿੱਚ ਗੁਰੂ ’ਤੇ ਵਿਸ਼ਵਾਸ ਰੱਖ ਕੇ ਮਿਲ ਬੈਠਣ ਦੇ ਵਸੀਲੇ ਬਣਾਉਣ ਦੀ ਲੋੜ ਹੈ ।

ਧਰਮ ਪ੍ਰਚਾਰ ਲਹਿਰ ਦੀ ਜ਼ਰੂਰਤ

ਗਿਆਨੀ ਕੁਲਦੀਪ ਸਿੰਘ ਨੇ ਧਰਮ ਪਰਿਵਰਤਨ ਉੱਤੇ ਵੀ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਮੀਨੀ ਪੱਧਰ ਉੱਤੇ ਅਸਰਦਾਰ ਧਰਮ ਪ੍ਰਚਾਰ ਲਹਿਰ ਦੀ ਜ਼ਰੂਰਤ ਹੈ, ਜਿਸ ਨੂੰ ਉਹ ਸਿੱਖ ਸੰਤਾਂ, ਮਹਾਂਪੁਰਖਾਂ, ਸੰਪਰਦਾਵਾਂ, ਗਿਆਨੀਆਂ ਅਤੇ ਵਿਦਵਾਨਾਂ ਦੀ ਮਦਦ ਨਾਲ ਪਹਿਲ ਦੇ ਅਧਾਰ ’ਤੇ ਸ਼ੁਰੂ ਕਰਨਗੇ।

ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ

ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਸਬੰਧ ਵਿੱਚ 2 ਦਸੰਬਰ ਨੂੰ ਸਿੰਘ ਸਾਹਿਬਾਨ ਵੱਲੋਂ ਲਏ ਫੈਸਲੇ ਬਾਰੇ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਗੁਰਮਤਿ ਦੀ ਰੋਸ਼ਨੀ ਵਿੱਚ ਨਿਕਲੇ ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ ਅਤੇ ਇਹੀ ਗੱਲ 2 ਦਸੰਬਰ ਨੂੰ ਜਾਰੀ ਹੋਏ ਹੁਕਮਨਾਮਿਆਂ ’ਤੇ ਇੰਨ ਬਿੰਨ ਲਾਗੂ ਹੁੰਦੀ ਹੈ। ਸਬੰਧਤ ਧਿਰਾਂ ਨੂੰ ਤਕੀਦ ਕੀਤੀ ਜਾਂਦੀ ਹੈ ਕਿ ਉਹ ਇਸ ਸਬੰਧ ਵਿੱਚ ਇੱਕ ਦੂਜੇ ਪ੍ਰਤੀ ਕੁੜੱਤਣ ਭਰੀ ਬਿਆਨਬਾਜੀ ਤੋਂ ਗ਼ੁਰੇਜ਼ ਕਰਨ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਫੈਸਲਿਆਂ ਵਿੱਚ ਇੱਕ ਅਹਿਮ ਫੈਸਲਾ ਪੰਥਕ ਏਕਤਾ ਦਾ ਵੀ ਕੀਤਾ ਗਿਆ ਸੀ ਜਿਸ ਸੰਬੰਧ ਵਿੱਚ ਦੋਵਾਂ ਧਿਰਾਂ ਵੱਲੋਂ ਹੁਣ ਤੱਕ ਕੋਈ ਉਦਮ ਨਹੀਂ ਕੀਤਾ ਗਿਆ । ਇਸ ਫੈਸਲੇ ਨੂੰ ਲਾਗੂ ਕਰਾਉਣ ਲਈ ਵੀ ਸਬੰਧਤ ਧਿਰਾਂ ਦੇ ਦਾਵਿਆਂ ਦੀ ਮੁੜ ਨਜ਼ਰਸਾਨੀ ਕੀਤੀ ਜਾਵੇਗੀ।

ਹੋਲੇ ਮਹੱਲੇ ਦੀ ਵਧਾਈ

ਅੰਤ ਵਿੱਚ ਸਿੱਖ ਪੰਥ ਨੂੰ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਰੂਹ ’ਚੋਂ ਪ੍ਰਗਟ ਹੋਏ ਵਿਲੱਖਣ ਤਿਉਹਾਰ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਗੁਰੂ ਪ੍ਰੇਮ ਵਿੱਚ ਭਿੱਜ ਕੇ ਹੋਲੇ ਮਹੱਲੇ ਦੀਆਂ ਰੌਣਕਾਂ ਵਿੱਚ ਵਾਧਾ ਕਰਨ ਤੇ ਇਸ ਤਿਉਹਾਰ ਨੂੰ ਸੇਵਾ ਸਿਮਰਨ ਸਿੱਖੀ ਦੇ ਜੋਸ਼ ਤੇ ਜਜ਼ਬੇ ਨਾਲ ਖਾਲਸੇ ਦੀ ਪਾਵਨ ਧਰਤੀ ਤੇ ਆ ਕੇ ਮਨਾਉਣ। ਉਨ੍ਹਾਂ ਪਤਿਤ ਨੌਜਵਾਨਾਂ ਨੂੰ ਤਾਕੀਦ ਕੀਤੀ ਕਿ ਉਹ ਇਸ ਖਾਸ ਮੌਕੇ ਤੇ ਸਿਰਾਂ ’ਤੇ ਰੁਮਾਲ ਆਦਿ ਬੰਨ੍ਹਣ ਦੀ ਥਾਂ ਦਸਤਾਰਾਂ ਸਜਾ ਕੇ ਹੀ ਸ੍ਰੀ ਅਨੰਦਪੁਰ ਸਾਹਿਬ ਦੇ ਰਾਹ ਤੁਰਨ। ਗਿਆਨੀ ਕੁਲਦੀਪ ਸਿੰਘ ਨੇ ਸਮੂਹ ਜਥੇਬੰਦੀਆਂ, ਦਲ ਪੰਥ, ਟਕਸਾਲਾਂ ਤੇ ਸਿੱਖ ਆਗੂਆਂ ਤੋਂ ਸਹਿਯੋਗ ਦੀ ਆਸ ਕੀਤੀ।

ਵੱਡਾ ਹਾ/ਦਸਾ: ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾਈ ਬੱਸ, ਡਰਾਈਵਰ ਸਮੇਤ 2 ਦੀ ਮੌਤ, ਕਈ ਸਵਾਰੀਆਂ ਜ਼ਖਮੀ

0

ਵੱਡਾ ਹਾ/ਦਸਾ: ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾਈ ਬੱਸ, ਡਰਾਈਵਰ ਸਮੇਤ 2 ਦੀ ਮੌਤ, ਕਈ ਸਵਾਰੀਆਂ ਜ਼ਖਮੀ

ਜਲੰਧਰ ‘ਚ ਅੱਜ ਤੜਕੇ ਭਿਆਨਕ ਹਾਦਸਾ ਵਾਪਰਿਆ ਜਿਸ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਇਹ ਹਾਦਸਾ ਜਲੰਧਰ ਦੇ ਕਸਬਾ ਭੋਗਪੁਰ ਦੇ ਕਾਲਾ ਬੱਕਰਾ ਇਲਾਕੇ ਵਿਖੇ ਵਾਪਰਿਆ ਜਿਥੇ ਕਿ ਜੰਮੂ ਜਾ ਰਹੀ ਸੈਲਾਨੀਆਂ ਨਾਲ ਭਰੀ ਬੱਸ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 2 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ।

ਮ੍ਰਿਤਕਾਂ ‘ਚ ਬੱਸ ਚਾਲਕ ਸਮੇਤ 2 ਵਿਅਕਤੀ ਸ਼ਾਮਿਲ

ਹਾਦਸੇ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੀਆਂ ਟੀਮਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਸਭ ਤੋਂ ਪਹਿਲਾਂ ਇਲਾਕਾ ਥਾਣਾ ਭੋਗਪੁਰ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਨਾਲ ਹੀ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਬੱਸ ਚਾਲਕ ਸੁਖਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰਿਆਸੀ, ਜੰਮੂ-ਕਸ਼ਮੀਰ ਅਤੇ ਯਾਤਰੀ ਕੁਲਦੀਪ ਸਿੰਘ ਵਾਸੀ ਉੱਤਮ ਨਗਰ, ਦਿੱਲੀ ਵਜੋਂ ਹੋਈ ਹੈ।ਜ਼ਖ਼ਮੀ ਵਿਅਕਤੀ ਜਲੰਧਰ ਦੇ ਜੌਹਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਫਿਲਹਾਲ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕਰੇਗੀ।

ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ, ਜਿੱਤਿਆ ਖ਼ਿਤਾਬੀ ਮੁਕਾਬਲਾ

ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ, ਜਿੱਤਿਆ ਖ਼ਿਤਾਬੀ ਮੁਕਾਬਲਾ

0

ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ, ਜਿੱਤਿਆ ਖ਼ਿਤਾਬੀ ਮੁਕਾਬਲਾ

ਭਾਰਤ ਨੇ 9 ਮਹੀਨਿਆਂ ਦੇ ਅੰਦਰ ਦੂਜਾ ਆਈਸੀਸੀ ਖਿਤਾਬ ਜਿੱਤ ਲਿਆ ਹੈ। ਟੀਮ ਨੇ ਦੁਬਈ ‘ਚ ਚੈਂਪੀਅਨਸ ਟਰਾਫੀ ਦੇ ਫਾਈਨਲ ‘ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ। ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਟੀਮ ਨੇ ਜੂਨ 2024 ਵਿੱਚ ਟੀ-20 ਵਿਸ਼ਵ ਕੱਪ ਵੀ ਜਿੱਤਿਆ ਸੀ।

ਦੱਸ ਦਈਏ ਕਿ ਦੁਬਈ ‘ਚ ਐਤਵਾਰ ਨੂੰ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 7 ਵਿਕਟਾਂ ਗੁਆ ਕੇ 251 ਦੌੜਾਂ ਬਣਾਈਆਂ। ਭਾਰਤ ਨੇ 49ਵੇਂ ਓਵਰ ‘ਚ 6 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਕਪਤਾਨ ਰੋਹਿਤ ਸ਼ਰਮਾ ਨੇ 76, ਸ਼੍ਰੇਅਸ ਅਈਅਰ ਨੇ 48 ਅਤੇ ਕੇਐਲ ਰਾਹੁਲ ਨੇ 34 ਦੌੜਾਂ ਬਣਾਈਆਂ।

ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਭਾਰਤ ਨੂੰ 252 ਦੌੜਾਂ ਦੇ ਟੀਚੇ ਦੇ ਸਾਹਮਣੇ ਮਜ਼ਬੂਤ ​​ਸ਼ੁਰੂਆਤ ਦਿਵਾਈ। ਦੋਵਾਂ ਨੇ ਸੈਂਕੜੇ ਦੀ ਸਾਂਝੇਦਾਰੀ ਕੀਤੀ। ਰੋਹਿਤ ਨੇ ਤੇਜ਼ ਅਰਧ ਸੈਂਕੜੇ ਵਾਲੀ ਪਾਰੀ ਖੇਡਦਿਆਂ 7 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 76 ਦੌੜਾਂ ਬਣਾਈਆਂ। ਉਨ੍ਹਾਂ ਦੀ ਪਾਰੀ ਨੇ ਟੀਮ ਨੂੰ ਮੈਚ ਤੋਂ ਬਾਹਰ ਨਹੀਂ ਹੋਣ ਦਿੱਤਾ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 10-3-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 10-3-2025

5 ਕੁੜੀਆਂ ਨਾਲ ਬਲਾਤਕਾਰ ਕਰਨ ਵਾਲੇ ਭਾਰਤੀ ਨੌਜਵਾਨ ਨੂੰ 40 ਸਾਲ ਦੀ ਸਜ਼ਾ:

ਓਵਰਸੀਜ਼ ਫਰੈਂਡਜ਼ ਭਾਜਪਾ ਦਾ ਰਹਿ ਚੁੱਕਿਆ ਪ੍ਰਧਾਨ
ਆਸਟ੍ਰੇਲੀਆ ਵਿੱਚ ਬਲਾਤਕਾਰ ਦੇ ਦੋਸ਼ ਵਿੱਚ ਹਰਿਆਣਾ ਦੇ ਰੇਵਾੜੀ ਦੇ ਇੱਕ ਨੌਜਵਾਨ ਨੂੰ 40 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਿਡਨੀ ਦੀ ਇੱਕ ਅਦਾਲਤ ਨੇ ਕੋਰੀਆਈ ਔਰਤਾਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ….ਹੋਰ ਪੜੋ

ਭਾਜਪਾ ਸੰਸਦ ਮੈਂਬਰ ਕਿਰਨ ਚੌਧਰੀ ਦੀ ਸਿਹਤ ਵਿਗੜੀ

ਹਰਿਆਣਾ ਤੋਂ ਭਾਜਪਾ ਦੀ ਰਾਜ ਸਭਾ ਮੈਂਬਰ ਕਿਰਨ ਚੌਧਰੀ ਦੀ ਸਿਹਤ ਵਿਗੜ ਗਈ ਹੈ। ਐਤਵਾਰ ਨੂੰ ਤੇਜ਼ ਬੁਖਾਰ ਤੋਂ ਪੀੜਤ ਹੋਣ ਤੋਂ ਬਾਅਦ ਉਸਨੂੰ ਗੁਰੂਗ੍ਰਾਮ ਦੇ ਮੇਦਾਂਤਾ…..ਹੋਰ ਪੜੋ

ਰੋਡਵੇਜ਼ ਕਰਮਚਾਰੀਆਂ ਦਾ ਐਲਾਨ, 7 ਅਪ੍ਰੈਲ ਤੋਂ ਚੱਕਾ ਜਾਮ

ਪੰਜਾਬ ਦੇ ਲੋਕਾਂ ਨੂੰ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਇੱਕ ਮਹੀਨੇ….ਹੋਰ ਪੜੋ

ਫੁੱਟਬਾਲ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, 14 ਸਾਲ ਦੇ ਬੱਚੇ ਦੀ ਮੌਤ

ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇੱਕ ਨਾਬਾਲਗ ਦੀ ਮੌਤ ਹੋ ਗਈ, ਜਦੋਂ ਕਿ ਛੁੱਟੀ ‘ਤੇ ਆਇਆ….ਹੋਰ ਪੜੋ

ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣ ਦੇ ਮਾਮਲੇ ‘ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ…..ਹੋਰ ਪੜੋ