Home Blog Page 825

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼; ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ; ਜਾਣੋ ਕਦੋ ਦਸਤਕ ਦੇਵੇਗਾ ਮੌਨਸੂਨ

0
Changed weather mood in Punjab, heavy rains in these districts, alert till 26

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਜ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। 20 ਜੂਨ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਨਾਲ ਹੀ ਬਿਜਲੀ ਵੀ ਡਿੱਗ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦਾ ਪ੍ਰਭਾਵ ਉੱਤਰੀ ਭਾਰਤ ਵਿੱਚ ਦੇਖਿਆ ਜਾ ਰਿਹਾ ਹੈ। ਇਸ ਲਈ ਪੰਜਾਬ ਦੇ 8 ਜ਼ਿਲ੍ਹਿਆਂ ਪਟਿਆਲਾ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਅਲਰਟ ਅਲਰਟ ਜਾਰੀ ਕੀਤਾ ਹੈ।

ਇੱਥੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ, ਹੁਸ਼ਿਆਰਪੁਰ, ਮੋਹਾਲੀ, ਪਠਾਨਕੋਟ, ਨਵਾਂਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮੌਸਮ ਹੌਲੀ-ਹੌਲੀ ਦੁਬਾਰਾ ਸਰਗਰਮ ਹੋ ਸਕਦਾ ਹੈ। ਇਸ ਦੇ ਇਲਾਵਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਨਸੂਨ 25 ਤੋਂ 30 ਜੂਨ ਦੇ ਵਿਚਕਾਰ ਪੰਜਾਬ ਵਿੱਚ ਮਾਨਸੂਨ ਦਸਤਕ ਦੇਵੇਗਾ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਕੈਨੇਡਾ, G7 ਸੰਮੇਲਨ ‘ਚ ਲੈਣਗੇ ਹਿੱਸਾ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਪਹੁੰਚ ਗਏ ਹਨ। ਉਹ ਇੱਥੇ ਕਈ ਵਿਸ਼ਵ ਨੇਤਾਵਾਂ ਨੂੰ ਮਿਲਣਗੇ। ਉਹ ਜੀ-7 ਦੀ 51ਵੀਂ ਮੀਟਿੰਗ ਵਿੱਚ ਹਿੱਸਾ ਲੈਣਗੇ ਅਤੇ ਰਾਜਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ। ਜੀ-7 ਮੀਟਿੰਗ ਦੌਰਾਨ ਅਮਰੀਕਾ ਅਤੇ ਯੂਨਾਈਟਿਡ ਕਿੰਗਡਮ ਵਿਚਕਾਰ ਕੁਝ ਸਮਝੌਤੇ ਹੋਏ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਉਹ ਇੱਕ ਵਪਾਰਕ ਸਮਝੌਤੇ ‘ਤੇ ਦਸਤਖਤ ਕਰ ਰਹੇ ਹਨ ਜੋ ਦੋਵਾਂ ਦੇਸ਼ਾਂ ਦੇ ਸਾਮਾਨਾਂ ‘ਤੇ ਟੈਰਿਫ ਘਟਾਏਗਾ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਦੀ ਆਪਣੀ ਫੇਰੀ ਪੂਰੀ ਕਰਨ ਤੋਂ ਬਾਅਦ ਸੋਮਵਾਰ ਨੂੰ ਜੀ-7 ਸੰਮੇਲਨ ਵਿੱਚ ਹਿੱਸਾ ਲੈਣ ਲਈ ਪਹੁੰਚੇ। ਇਸ ਦੌਰਾਨ, ਉਨ੍ਹਾਂ ਨੇ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨਾਲ ਵਿਆਪਕ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਸਾਈਪ੍ਰਸ, ਕੈਨੇਡਾ ਅਤੇ ਕਰੋਸ਼ੀਆ ਦੇ ਚਾਰ ਦਿਨਾਂ ਦੌਰੇ ‘ਤੇ ਹਨ।

ਮੋਦੀ ਦੇ ਇਸ ਦੌਰੇ ਦੌਰਾਨ ਉਨ੍ਹਾਂ ਨੂੰ ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ, ‘ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮੈਕਾਰੀਓਸ III’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਕਾਰੋਬਾਰੀ ਆਗੂਆਂ ਨਾਲ ਇੱਕ ਗੋਲਮੇਜ਼ ਮੀਟਿੰਗ ਵਿੱਚ ਹਿੱਸਾ ਲਿਆ, ਜਿਸ ਵਿੱਚ ਸਾਈਪ੍ਰਸ ਦੇ ਰਾਸ਼ਟਰਪਤੀ ਵੀ ਮੌਜੂਦ ਸਨ।

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

0

ਅੰਮ੍ਰਿਤਸਰ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਭਰੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਧੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-6-2025

0

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਮੰਗਲਵਾਰ, ੩ ਹਾੜ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੮੫)

 

ਪੰਜਾਬੀ ਵਿਆਖਿਆ

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

ਵਿਜੇ ਰੁਪਾਣੀ ਨੂੰ ਦਿੱਤਾ ਗਾਰਡ ਆਫ਼ ਆਨਰ, ਕਈ ਆਗੂਆਂ ਨੇ ਭੇਟ ਕੀਤੀ ਸ਼ਰਧਾਂਜਲੀ

0

ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਅੰਤਿਮ ਯਾਤਰਾ ਸ਼ਮਸ਼ਾਨਘਾਟ ਲਈ ਰਵਾਨਾ ਹੋ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਰਾਜਕੋਟ ਦੇ ਰਾਮਨਾਥ ਪਾਰਾ ਵਿਖੇ ਕੀਤਾ ਜਾਵੇਗਾ।

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਸੋਮਵਾਰ ਸ਼ਾਮ ਨੂੰ ਵਿਜੇ ਰੂਪਾਨੀ ਨੂੰ 21 ਤੋਪਾਂ ਦੀ ਸਲਾਮੀ (ਗਾਰਡ ਆਫ਼ ਆਨਰ) ਦਿੱਤੀ ਗਈ। ਇਸ ਤੋਂ ਪਹਿਲਾਂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਸੀਆਰ ਪਾਟਿਲ, ਗੁਜਰਾਤ ਦੇ ਮੁੱਖ ਮੰਤਰੀ-ਰਾਜਪਾਲ ਅਤੇ ਹੋਰ ਨੇਤਾ ਰੂਪਾਨੀ ਦੇ ਘਰ ਪਹੁੰਚੇ ਅਤੇ ਸ਼ਰਧਾਂਜਲੀ ਭੇਟ ਕੀਤੀ।

ਰੂਪਾਣੀ ਦੀ ਦੇਹ ਨੂੰ ਉਨ੍ਹਾਂ ਦੇ ਰਾਜਕੋਟ ਸਥਿਤ ਘਰ ਪ੍ਰਕਾਸ਼ ਸੋਸਾਇਟੀ (ਨਿਰਮਲਾ ਰੋਡ) ਵਿਖੇ ਰੱਖਿਆ ਗਿਆ। ਉੱਥੇ ਹੀ ਅੰਤਿਮ ਸੰਸਕਾਰ ਕੀਤਾ ਗਿਆ। ਅੱਜ ਸਵੇਰੇ ਅਹਿਮਦਾਬਾਦ ਵਿੱਚ ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ, ਦੇਹ ਨੂੰ ਇੱਕ ਚਾਰਟਰਡ ਜਹਾਜ਼ ਰਾਹੀਂ ਰਾਜਕੋਟ ਲਿਆਂਦਾ ਗਿਆ।

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

0

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 107 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,749 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 479 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 504 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 55 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਕੰਤਾਰਾ 2 ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ

0

ਰਿਸ਼ਭ ਸ਼ੈੱਟੀ ਦੀ ਫਿਲਮ ਕੰਤਾਰਾ 2 ਦੇ ਸੈੱਟ ਤੋਂ ਲਗਾਤਾਰ ਹਾਦਸਿਆਂ ਦੀਆਂ ਖ਼ਬਰਾਂ ਆ ਰਹੀਆਂ ਹਨ। ਕੁਝ ਸਮਾਂ ਪਹਿਲਾਂ ਸ਼ੂਟਿੰਗ ਬ੍ਰੇਕ ਦੌਰਾਨ ਇੱਕ ਜੂਨੀਅਰ ਕਲਾਕਾਰ ਦੀ ਨਦੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ, ਜਦੋਂ ਕਿ ਹਾਲ ਹੀ ਵਿੱਚ ਇੱਕ ਜੂਨੀਅਰ ਕਲਾਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਹਾਲ ਹੀ ਵਿੱਚ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਕੰਤਾਰਾ 2 ਦੇ ਸੈੱਟ ‘ਤੇ ਤੇਜ਼ ਹਵਾਵਾਂ ਕਾਰਨ ਇੱਕ ਕਿਸ਼ਤੀ ਪਲਟ ਗਈ, ਜਿਸ ਵਿੱਚ ਰਿਸ਼ਭ ਸ਼ੈੱਟੀ ਸਮੇਤ ਲਗਭਗ 30 ਲੋਕ ਸਵਾਰ ਸਨ। ਇਸ ਹਾਦਸੇ ਵਿੱਚ ਸਾਰੇ ਵਾਲ-ਵਾਲ ਬਚ ਗਏ। ਹੁਣ ਫਿਲਮ ਕੰਤਾਰਾ 2 ਦੇ ਕਾਰਜਕਾਰੀ ਨਿਰਦੇਸ਼ਕ ਨੇ ਇਨ੍ਹਾਂ ਰਿਪੋਰਟਾਂ ‘ਤੇ ਸਪੱਸ਼ਟੀਕਰਨ ਦਿੱਤਾ ਹੈ।

ਅਮਾਇਰਾ ਦਸਤੂਰ ਪਹੁੰਚੀ ਚੰਡੀਗੜ੍ਹ , ‘ਨਵੇਂ ਕਲੈਕਸ਼ਨ ਦੀ ਕੀਤੀ ਤਾਰੀਫ਼
ਜਾਣਕਾਰੀ ਦਿੰਦਿਆਂ ਆਦਰਸ਼ ਜੇ.ਏ. ਨੇ ਦੱਸਿਆ ਹੈ ਕਿ ਸ਼ੂਟਿੰਗ ਦੌਰਾਨ ਪਲਟਣ ਵਾਲੀ ਕਿਸ਼ਤੀ ਨਕਲੀ ਸੀ। ਕਰਨਾਟਕ ਦੇ ਮਨੀ ਜਲ ਭੰਡਾਰ ਵਿੱਚ ਸ਼ੂਟਿੰਗ ਲਈ ਇੱਕ ਨਕਲੀ ਕਿਸ਼ਤੀ ਬਣਾਈ ਗਈ ਸੀ। ਕਿਸ਼ਤੀ ਨੂੰ ਸਿਰਫ਼ ਪਿਛੋਕੜ ਦੇ ਵਿਜ਼ੂਅਲ ਲਈ ਵਰਤਿਆ ਜਾਣਾ ਸੀ। ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਿਸ਼ਤੀ ਪਲਟ ਗਈ, ਪਰ ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਉਸ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਆਦਰਸ਼ ਨੇ ਇਹ ਵੀ ਦੱਸਿਆ ਹੈ ਕਿ ਹਾਦਸਾ ਇੰਨਾ ਛੋਟਾ ਸੀ ਕਿ ਇਸਨੇ ਸ਼ੂਟਿੰਗ ਵਿੱਚ ਵਿਘਨ ਵੀ ਨਹੀਂ ਪਾਇਆ। ਟੀਮ ਨੇ ਇਸਨੂੰ ਹਟਾ ਦਿੱਤਾ ਅਤੇ ਸ਼ੂਟਿੰਗ ਜਾਰੀ ਰੱਖੀ।

ਭਾਵੇਂ ਟੀਮ ਆਪਣੀ ਸਪੱਸ਼ਟੀਕਰਨ ਵਿੱਚ ਇਸਨੂੰ ਇੱਕ ਮਾਮੂਲੀ ਹਾਦਸਾ ਦੱਸ ਰਹੀ ਹੈ, ਪਰ ਪੀਟੀਆਈ ਦੀ ਇੱਕ ਰਿਪੋਰਟ ਵਿੱਚ ਪੁਲਿਸ ਸੂਤਰਾਂ ਦੇ ਅਨੁਸਾਰ, ਹਾਦਸੇ ਤੋਂ ਬਾਅਦ ਸੈੱਟ ‘ਤੇ ਹਫੜਾ-ਦਫੜੀ ਮਚ ਗਈ। ਹਾਲਾਂਕਿ ਸਾਰੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ, ਪਰ ਨਿਰਮਾਤਾਵਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਕਿਸ਼ਤੀ ਪਲਟਣ ਕਾਰਨ ਕੈਮਰੇ ਸਮੇਤ ਕਈ ਸ਼ੂਟਿੰਗ ਉਪਕਰਣ ਪਾਣੀ ਵਿੱਚ ਵਹਿ ਗਏ ਹਨ।

ਅਮਾਇਰਾ ਦਸਤੂਰ ਪਹੁੰਚੀ ਚੰਡੀਗੜ੍ਹ , ‘ਨਵੇਂ ਕਲੈਕਸ਼ਨ ਦੀ ਕੀਤੀ ਤਾਰੀਫ਼

0

ਚੰਡੀਗੜ੍ਹ : ਫੈਸ਼ਨ ਅਤੇ ਸਟਾਈਲ ਦਾ ਖਾਸ ਜਲਵਾ ਦੇਖਣ ਉਦੋਂ ਨੂੰ ਮਿਲਿਆ, ਜਦੋਂ ਅਮਾਇਰਾ ਦਸਤੂਰ ਨੇ ਨਵੇਂ ਫੈਸ਼ਨ ਕਲੈਕਸ਼ਨ ਦੀ ਝਲਕ ਪੇਸ਼ ਕੀਤੀ। ਇਸ ਮੌਕੇ ‘ਤੇ ਬਾਲੀਵੁੱਡ ਅਦਾਕਾਰਾ ਅਮਾਇਰਾ ਖਾਸ ਮਹਿਮਾਨ ਵਜੋਂ ਸ਼ਾਮਲ ਹੋਈ ਅਤੇ ਬ੍ਰਾਂਡ ਦੇ ਡਿਜ਼ਾਈਨਾਂ ਦੀ ਸਾਦਗੀ ਅਤੇ ਸੋਚ ਦੀ ਖੂਬਸੂਰਤੀ ਨਾਲ ਸਰਾਹਨਾ ਕੀਤੀ। ਇਸ ਵਿੱਚ ਸ਼ਹਿਰ ਦੇ ਕਈ ਫੈਸ਼ਨ ਇੰਫਲੂਐਂਸਰਾਂ ਅਤੇ ਮੀਡੀਆ ਨੁਮਾਇੰਦਿਆਂ ਨੇ ਭਾਗ ਲਿਆ। ਸਭ ਨੇ ਬ੍ਰਾਂਡ ਦੇ ਨਿਊਟਰਲ ਕਲਰ ਪੈਲਟ, ਯੂਨੀਸੈਕਸ ਸਟਾਈਲ ਅਤੇ ਸ਼ਾਲੀਨ ਪ੍ਰਸਤੁਤੀ ਦੀ ਤਾਰੀਫ਼ ਕੀਤੀ।

ਅਮਾਇਰਾ ਨੇ ਕਿਹਾ, “ ਇਸਦਾ ਸਟਾਈਲ ਬਹੁਤ ਹੀ ਕਲਾਸਿਕ ਹੈ। ਇਸ ਦੇ ਡਿਜ਼ਾਈਨ ਬਿਨਾਂ ਕਿਸੇ ਸ਼ੋਰ-ਸ਼ਰਾਬੇ ਦੇ ਆਪਣੀ ਗੱਲ ਕਹਿ ਜਾਂਦੇ ਹਨ ਅਤੇ ਹਰ ਕਿਸੇ ਨੂੰ ਆਪਣੇ ਨਾਲ ਜੋੜ ਲੈਂਦੇ ਹਨ। ਮੈਨੂੰ ਇਹ ਗੱਲ ਖਾਸ ਲੱਗੀ ਕਿ ਇਹ ਬ੍ਰਾਂਡ ਮਰਦਾਂ ਅਤੇ ਔਰਤਾਂ ਦੋਹਾਂ ਨੂੰ ਬਰਾਬਰੀ ਨਾਲ ਧਿਆਨ ਵਿੱਚ ਰੱਖ ਕੇ ਡਿਜ਼ਾਈਨ ਕਰਦਾ ਹੈ।” ਬ੍ਰਾਂਡ ਦੇ ਨਵੇਂ ਕਲੈਕਸ਼ਨ ਨੇ ਇਹ ਸੰਦੇਸ਼ ਦਿੱਤਾ ਕਿ ਹੁਣ ਫੈਸ਼ਨ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਰਹੀ, ਸਗੋਂ ਹਰ ਕਿਸੇ ਲਈ ਹੈ। ਇਹ ਕਾਰਜਕ੍ਰਮ ਫੈਸ਼ਨ ਪ੍ਰਤੀ ਇੱਕ ਸਮਾਵੇਸ਼ੀ ਸੋਚ ਨਾਲ ਖਤਮ ਹੋਇਆ, ਜੋ ਆਉਣ ਵਾਲੇ ਸਮੇਂ ਵਿੱਚ ਭਾਰਤੀ ਫੈਸ਼ਨ ਇੰਡਸਟਰੀ ਨੂੰ ਇਕ ਨਵੀਂ ਦਿਸ਼ਾ ਦੇਵੇਗਾ।

ਸਰਕਾਰੀ ਸਕੂਲਾਂ ਦੇ 474 ਵਿਦਿਆਰਥੀਆਂ ਨੇ NEET ਕੀਤੀ ਪਾਸ

0
Education department to set up indoor shooting ranges to make Punjab a leader in sports: Harjot Bains

JEE ਐਡਵਾਂਸਡ ਤੋਂ ਬਾਅਦ, NEET ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਨਤੀਜਾ ਵੀ ਬਹੁਤ ਵਧੀਆ ਰਿਹਾ ਹੈ। ਇਸ ਵਾਰ ਸਰਕਾਰੀ ਸਕੂਲਾਂ ਦੇ 474 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਹੈ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਨੇ ਇਸ ਨਤੀਜੇ ਦਾ ਸਿਹਰਾ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਹੈ।

ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਮਿਲੀ ਪੁਲਿਸ ਸੁਰੱਖਿਆ
ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਕਾਰਨ ਸਾਡੇ ਸਕੂਲ ਹੁਣ ਸੈਂਕੜੇ ਡਾਕਟਰ ਅਤੇ ਇੰਜੀਨੀਅਰ ਪੈਦਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਅਤੇ ਖੰਨਾ ਦੇ ਐਸਐਸਪੀ ਜੋਤੀ ਯਾਦਵ ਨੇ ਵੀ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ, “ਸਾਰੇ ਵਿਦਿਆਰਥੀਆਂ ਨੂੰ ਅਤੇ ਤੁਹਾਨੂੰ ਵੀ ਵਧਾਈਆਂ, ਪਿਆਰੇ ਪਤੀ।”

ਦੱਸ ਦਈਏ ਕਿ ਜੇਈਈ ਐਡਵਾਂਸਡ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ: ਸੂਬੇ ਦੇ ਕੁੱਲ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ ਗਰੀਬ ਪਰਿਵਾਰਾਂ ਤੋਂ ਹਨ। ਅਰਸ਼ਦੀਪ ਸਿੰਘ ਦੀ ਮਾਂ, ਜਿਸਨੇ ਪ੍ਰੀਖਿਆ ਪਾਸ ਕੀਤੀ ਹੈ, ਇੱਕ ਸਫਾਈ ਕਰਮਚਾਰੀ ਹੈ, ਜਦੋਂ ਕਿ ਜਸਪ੍ਰੀਤ ਸਿੰਘ ਦੇ ਪਿਤਾ ਸਿਰਫ ਸੱਤ ਹਜ਼ਾਰ ਰੁਪਏ ਦੀ ਮਾਸਿਕ ਤਨਖਾਹ ‘ਤੇ ਕੰਮ ਕਰਦੇ ਹਨ। ਹੁਣ ਇਹ ਸਾਰੇ ਵਿਦਿਆਰਥੀ ਆਈਆਈਟੀ ਵਿੱਚ ਪੜ੍ਹਾਈ ਕਰਕੇ ਆਪਣੇ ਸੁਪਨੇ ਪੂਰੇ ਕਰਨਗੇ। ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਨੇ ਸਨਮਾਨਿਤ ਕੀਤਾ ਹੈ।

ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਮਿਲੀ ਪੁਲਿਸ ਸੁਰੱਖਿਆ

0

ਅੰਮ੍ਰਿਤਸਰ ਵਿੱਚ, ਜ਼ਿਲ੍ਹਾ ਪੁਲਿਸ ਨੇ ਪ੍ਰਭਾਵਕ ਦੀਪਿਕਾ ਲੂਥਰਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਪੁਲਿਸ ਨੇ ਉਸਦੀ ਸੁਰੱਖਿਆ ਲਈ ਦੋ ਬੰਦੂਕਧਾਰੀ ਦਿੱਤੇ ਹਨ। ਪੁਲਿਸ ਕਰਮਚਾਰੀ ਉਸਦੇ ਘਰ ਦੇ ਬਾਹਰ 24 ਘੰਟੇ ਤਾਇਨਾਤ ਰਹਿਣਗੇ। ਦਰਅਸਲ, ਅੰਮ੍ਰਿਤਪਾਲ ਮਹਿਰੋ ਨੇ ਦੋਹਰੇ ਅਰਥਾਂ ਵਾਲੀ ਸਮੱਗਰੀ ਕਾਰਨ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਉਸਨੂੰ ਈਮੇਲ ਰਾਹੀਂ ਬੱਬਰ ਖਾਲਸਾ ਇੰਟਰਨੈਸ਼ਨਲ ਤੋਂ ਵੀ ਧਮਕੀਆਂ ਮਿਲੀਆਂ ਹਨ। ਦੀਪਿਕਾ ਦੀ ਸ਼ਿਕਾਇਤ ‘ਤੇ, ਪੁਲਿਸ ਨੇ ਅੰਮ੍ਰਿਤਪਾਲ ਵਿਰੁੱਧ ਸਾਈਬਰ ਸੈੱਲ ਥਾਣੇ ਵਿੱਚ ਕੇਸ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਪਹਿਲਾਂ ਹੀ ਲੁਧਿਆਣਾ ਦੀ ਪ੍ਰਭਾਵਕ ਕੰਚਨ ਤਿਵਾੜੀ ਉਰਫ਼ ਕਮਲ ਕੌਰ ਦਾ ਬਠਿੰਡਾ ਵਿੱਚ ਕਤਲ ਕਰ ਚੁੱਕਾ ਸੀ ਅਤੇ ਉਸਦੀ ਲਾਸ਼ ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਉਸਦੀ ਕਾਰ ਵਿੱਚ ਛੱਡ ਗਿਆ ਸੀ। ਦੋਸ਼ੀ ਅੰਮ੍ਰਿਤਪਾਲ ਯੂਏਈ ਭੱਜ ਗਿਆ ਹੈ।