Home Blog Page 828

ਬੱਬਰ ਖਾਲਸਾ ਸੰਗਠਨ ਦੇ 3 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

0

ਬੱਬਰ ਖਾਲਸਾ ਸੰਗਠਨ ਦੇ 3 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਜਲੰਧਰ, 7 ਮਾਰਚ 2025 – ਗੈਂਗਸਟਰਾਂ ਅਤੇ ਬਦਮਾਸ਼ਾਂ ਵਿਰੁੱਧ ਮੁਹਿੰਮ ਤਹਿਤ, ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਬੱਬਰ ਖਾਲਸਾ ਸੰਗਠਨ ਦੇ ਇਸ਼ਾਰੇ ‘ਤੇ ਇੱਕ ਵੱਡਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 4 ਗੈਰ-ਕਾਨੂੰਨੀ ਹਥਿਆਰ ਅਤੇ 15 ਤੋਂ ਵੱਧ ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ: ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸਮਰਥਿਤ ਅੱਤਵਾਦੀ ਮਾਡਿਊਲ ਵੱਲੋਂ ਇੱਕ ਹੋਰ ਵੱਡੀ ਹੱਤਿਆ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਰੂਪ ਸਿੰਘ ਉਰਫ਼ ਜੱਗਾ, ਸੁਖਜੀਤ ਸਿੰਘ ਉਰਫ਼ ਸੁੱਖਾ ਅਤੇ ਨਵਪ੍ਰੀਤ ਸਿੰਘ ਉਰਫ਼ ਨਵ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਅਮਰੀਕਾ ਸਥਿਤ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਵਸ਼ਰੀਆ ਵੱਲੋਂ ਚਲਾਇਆ ਜਾ ਰਿਹਾ ਸੀ। ਗੋਪੀ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਸਾਥੀ ਹੈ। ਇਸ ਦੇ ਨਾਲ ਹੀ ਇਹ ਮਾਮਲੇ ‘ਚ ਉਨ੍ਹਾਂ ਦਾ ਸਾਥੀ ਲਾਡੀ ਬਕਾਪੁਰੀਆ ਵੀ ਸ਼ਾਮਲ ਹੈ। ਜੋ ਇਸ ਸਮੇਂ ਗ੍ਰੀਸ ਵਿੱਚ ਰਹਿੰਦਾ ਹੈ।

SSOC ਅੰਮ੍ਰਿਤਸਰ ਵਿਖੇ ਇੱਕ FIR ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 4 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਜਿਸ ਵਿੱਚ ਇੱਕ ਗਲੋਕ ਪਿਸਤੌਲ 9 ਐਮਐਮ (01 ਮੈਗਜ਼ੀਨ ਅਤੇ 06 ਕਾਰਤੂਸ), ਇੱਕ ਪਿਸਤੌਲ ਪੀਐਕਸ 5 ਸਟੋਰਮ (ਬੇਰੇਟਾ) (01 ਮੈਗਜ਼ੀਨ ਅਤੇ 04 ਗੋਲੀਆਂ), ਇੱਕ ਦੇਸੀ 30 ਬੋਰ ਪਿਸਤੌਲ (01 ਮੈਗਜ਼ੀਨ ਅਤੇ 04 ਕਾਰਤੂਸ) ਅਤੇ ਇੱਕ ਦੇਸੀ 32 ਬੋਰ ਪਿਸਤੌਲ (01 ਮੈਗਜ਼ੀਨ ਅਤੇ 08 ਕਾਰਤੂਸ) ਸ਼ਾਮਲ ਹਨ। ਜਲਦੀ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਰਿਮਾਂਡ ‘ਤੇ ਲਵੇਗੀ।

ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਭਰਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

0

ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਭਰਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਨੂੰ ਚੰਡੀਗੜ੍ਹ ਪੁਲਿਸ ਦੇ ਪੀਓ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਉਸ ਨੂੰ ਚੈੱਕ ਬਾਊਂਸ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਅਦਾਲਤ ਵਿਚ ਪੇਸ਼ ਹੋਣ ਤੋਂ ਬਾਅਦ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਕੀ ਹੈ ਪੂਰਾ ਮਾਮਲਾ

ਸਾਬਕਾ ਭਾਰਤੀ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ‘ਚ 7 ਕਰੋੜ ਰੁਪਏ ਦੇ ਚੈੱਕ ਬਾਊਂਸ ਦਾ ਮਾਮਲਾ ਚੱਲ ਰਿਹਾ ਹੈ। ਇਹ ਮਾਮਲਾ ਬੱਦੀ ਦੀ ਕੰਪਨੀ ਸ਼੍ਰੀ ਨੈਨਾ ਪਲਾਸਟਿਕ ਨੇ ਦਿੱਲੀ ਦੀ ਜਲਤਾ ਫੂਡ ਐਂਡ ਬੇਵਰੇਜਸ ਅਤੇ ਇਸ ਦੇ ਤਿੰਨ ਡਾਇਰੈਕਟਰਾਂ ਵਿਨੋਦ ਸਹਿਵਾਗ, ਵਿਸ਼ਨੂੰ ਮਿੱਤਲ ਅਤੇ ਸੁਧੀਰ ਮਲਹੋਤਰਾ ਦੇ ਖਿਲਾਫ ਦਾਇਰ ਕੀਤਾ ਹੈ।ਫੈਕਟਰੀ ਦੇ ਮਾਲਕ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤਚ ਕਿਹਾ ਕਿ ਦਿੱਲੀ ਦੀ ਜਲਤਾ ਫੂਡ ਐਂਡ ਬੀਵਰੇਜ ਕੰਪਨੀ ਨੇ ਉਸ ਦੀ ਫੈਕਟਰੀ ਤੋਂ ਕੁਝ ਸਾਮਾਨ ਖਰੀਦਿਆ ਸੀ। ਇਸ ਦੇ ਭੁਗਤਾਨ ਲਈ ਕੰਪਨੀ ਨੇ 7 ਕਰੋੜ ਰੁਪਏ ਦਾ ਚੈੱਕ ਜਾਰੀ ਕੀਤਾ ਸੀ। ਪਰ ਜਦੋਂ ਸ਼ਿਕਾਇਤਕਰਤਾ ਨੇ ਇਹ ਚੈੱਕ ਮਨੀਮਾਜਰਾ ਸਥਿਤ ਓਰੀਐਂਟਲ ਬੈਂਕ ਆਫ਼ ਕਾਮਰਸ ਵਿੱਚ ਜਮ੍ਹਾਂ ਕਰਵਾਇਆ ਤਾਂ ਖਾਤੇ ਵਿੱਚ ਲੋੜੀਂਦੇ ਪੈਸੇ ਨਾ ਹੋਣ ਕਾਰਨ ਚੈੱਕ ਬਾਊਂਸ ਹੋ ਗਿਆ ਜਦੋਂ ਸ਼ਿਕਾਇਤਕਰਤਾ ਨੂੰ ਰਕਮ ਦੀ ਅਦਾਇਗੀ ਨਾ ਹੋਈ ਤਾਂ ਉਸ ਨੇ ਧਾਰਾ 138 ਤਹਿਤ ਅਦਾਲਤ ਵਿੱਚ ਕੇਸ ਦਾਇਰ ਕੀਤਾ।

ਵਿਆਹ ਦੇ 7 ਸਾਲ ਬਾਅਦ ਪਹਿਲਵਾਨ ਵਿਨੇਸ਼ ਫੋਗਾਟ ਦੇ ਘਰ ਆਈ ਖੁਸ਼ਖਬਰੀ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ Good News

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ

0

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ

– ਕਿਹਾ! ਚਿੱਟੇ ਦੀ ਸਮੱਸਿਆ ਨੂੰ ਸਭ ਤੋਂ ਪਹਿਲਾਂ ਖਤਮ ਕੀਤਾ ਜਾਵੇਗਾ
– ਜਲਦੀ ਹੀ ਸੂਬੇ ਭਰ ਵਿਚ ਸ਼ੁਰੂ ਹੋਣਗੇ ਮੋਬਾਈਲ ਮੁਹੱਲਾ ਕਲੀਨਿਕ
– ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ
– ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ

ਚੰਡੀਗੜ੍ਹ/ ਮੋਗਾ, 7 ਮਾਰਚ 2025 – ” ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਸਰਕਾਰੀ/ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ: ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਪਟੀਸ਼ਨ ਫਿਰ ਰੱਦ: ਅਮਰੀਕੀ ਸੁਪਰੀਮ ਕੋਰਟ ਦੇ ਹਵਾਲਗੀ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਕੀਤੀ ਸੀ ਮੰਗ

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕਰ ਲਿਆ ਗਿਆ ਹੈ, ਇਸ ਵਿੱਚ ਨਸ਼ਾ ਕਰਨ ਵਾਲੇ ਵਿਅਕਤੀ ਜਿਹੜੇ ਕਿਸੇ ਵੀ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ ਹਨ ਉਹਨਾਂ ਦਾ ਇਲਾਜ਼ ਕਰਵਾ ਕੇ ਉਹਨਾਂ ਨੂੰ ਸਿਹਤਮੰਦ ਸਮਾਜ ਦਾ ਹਿੱਸਾ ਬਣਾਇਆ ਜਾਵੇਗਾ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗੀ।

ਉਹਨਾਂ ਕਿਹਾ ਕਿ ਜਿਹੜੇ ਵੀ ਵਿਅਕਤੀ ਨਸ਼ੇ ਕਰਦੇ ਹਨ ਉਹਨਾਂ ਨਾਲ ਸਰਕਾਰ ਹਮਦਰਦੀ ਵਾਲਾ ਵਤੀਰਾ ਰੱਖ ਰਹੀ ਹੈ। ਹਮਦਰਦੀ ਰੱਖ ਕੇ ਹੀ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸਭ ਤੋਂ ਪਹਿਲਾਂ ਜਿਹੜੇ ਟੀਕਾ ਲਗਾਉਂਦੇ ਹਨ ਉਹਨਾਂ ਨੂੰ ਗੋਲੀਆਂ ਉਪਰ ਪਾਵਾਂਗੇ ਤਾਂ ਕਿ ਓਵਰਡੋਜ ਨਾਲ ਹੁੰਦੀਆਂ ਮੌਤਾਂ ਬੰਦ ਹੋ ਜਾਣ, ਦੂਸਰੇ ਨੰਬਰ ਉਪਰ ਉਹਨਾਂ ਦੀਆਂ ਗੋਲੀਆਂ ਵੀ ਛੁਡਾਵਾਂਗੇ ਅਤੇ ਉਹਨਾਂ ਨੂੰ ਖੇਡਾਂ ਨਾਲ ਜੋੜਾਂਗੇ ਉਹਨਾਂ ਨੂੰ ਨੌਕਰੀ ਕਰਨ ਦੇ ਮੌਕੇ ਵੀ ਪ੍ਰਦਾਨ ਕਰਾਂਗੇ।

ਉਹਨਾਂ ਕਿਹਾ ਕਿ ਕੱਲ੍ਹ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 763 ਉਮੀਦਵਾਰਾਂ ਨੂੰ ਪੱਕੀ ਨੌਕਰੀ ਮੁਹੱਈਆ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਮੁਕਤ ਹੋਣ ਵਾਲਿਆਂ ਨੂੰ ਕਿੱਤਾਮੁੱਖੀ ਸਿਖਲਾਈ ਦੇ ਕੇ ਵੱਖ ਵੱਖ ਕਿੱਤਿਆਂ ਉਪਰ ਲਗਾਵਾਂਗੇ ਉਹਨਾਂ ਨੂੰ ਆਪਣੇ ਪੈਰਾਂ ਉਪਰ ਖੜ੍ਹਾ ਕਰਾਂਗੇ। ਇਸ ਤੋਂ ਇਲਾਵਾ ਜਿੰਨੇ ਵੀ ਨਸ਼ਾ ਛੁਡਾਊ ਕੇਂਦਰ ਹਨ, ਉਹਨਾਂ ਨਾਲ ਇੱਕ ਨਾਰਕੋਟਿਕ ਸੁਪੋਰਟ ਗਰੁੱਪ ਵੀ ਬਣਾਵਾਂਗੇ। ਉਹਨਾਂ ਕਿਹਾ ਕਿ ਇਸ ਕੰਮ ਵਿੱਚ ਜਿੰਨੇ ਵੀ ਸਾਡੇ ਪੰਜਾਬੀ ਨੇ, ਐਨ.ਆਰ.ਆਈ. ਨੇ, ਐਨ.ਜੀ.ਓਜ ਨੇ, ਧਾਰਮਿਕ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ ਅਤੇ ਉਹਨਾਂ ਨੂੰ ਆਰਥਿਕ ਮਦਦ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਚਿੱਟੇ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਪੰਜਾਬ ਸਰਕਾਰ ਦੀ ਇਸ ਯੁੱਧ ਨਸ਼ੇ ਵਿਰੁੱਧ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਸਰਕਾਰ ਨੂੰ ਆਸੀਸਾਂ ਦੇ ਰਹੇ ਹਨ ਕਿ ਉਹਨਾਂ ਦੇ ਪੁੱਤਰਾਂ, ਭਰਾਵਾਂ ਆਦਿ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਮਸਲੇ ਨੂੰ ਸੂਬਾ ਵਾਸੀਆਂ ਨੂੰ ਇੱਕਜੁੱਟ ਹੇ ਕੋ ਹੱਲ ਕਰਨਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਵਿੱਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਸਿਖਲਾਈ ਉਪਰੰਤ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਦਿਵਾ ਕੇ ਸਵੈ ਰੋਜ਼ਗਾਰ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ ਤੇ ਸੂਬੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਇੱਕ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਤੋਂ ਉਲਟ ਹੁਣ ਨਸ਼ਿਆਂ ਵਿੱਚ ਕਿਸੇ ਵੀ ਰਾਜਨੀਤਿਕ ਵਿਅਕਤੀ ਦਾ ਕੋਈ ਹੱਥ ਨਹੀਂ ਹੈ ਅਤੇ ਪੁਲਿਸ ਵੀ ਰਾਜਨੀਤਿਕ ਦਬਾਅ ਤੋਂ ਬਿਨਾਂ ਲੜ ਰਹੀ ਹੈ। ਨਸ਼ਾ ਤਸਕਰ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਹਮਦਰਦੀ ਨਹੀਂ ਹੈ ਜੇਕਰ ਉਸਨੇ ਇਸ ਧੰਦੇ ਨਾਲ ਕੋਈ ਪ੍ਰਾਪਰਟੀ ਬਣਾਈ ਵੀ ਹੈ ਤਾਂ ਉਸਨੂੰ ਸਰਕਾਰ ਵੱਲੋਂ ਸਰਕਾਰੀ ਕਾਨੂੰਨ ਮੁਤਾਬਿਕ ਢਾਹ ਦਿੱਤਾ ਜਾਵੇਗਾ।

ਸਿਹਤ ਕ੍ਰਾਂਤੀ ਬਾਰੇ ਪੁੱਛਣ ਤੇ ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਬਹੁਤ ਜਲਦ ਸੂਬੇ ਭਰ ਵਿੱਚ ਮੋਬਾਈਲ ਮੁਹੱਲਾ ਕਲੀਨਿਕ ਵੈਨਾਂ ਲਿਆਂਦੀਆਂ ਜਾ ਰਹੀਆਂ ਹਨ, ਜਿਸ ਵਿੱਚ 40 ਤੋਂ ਵੱਧ ਸਿਹਤ ਟੈਸਟ, 125 ਦੇ ਕਰੀਬ ਦਵਾਈਆਂ ਮਿਲਦੀਆਂ ਹਨ। ਇਹ 71 ਵੈਨਾਂ ਚੱਲਦੀਆਂ ਪਈਆਂ ਹਨ। ਆਉਣ ਵਾਲੇ ਦੋ ਚਾਰ ਮਹੀਨਿਆਂ ਵਿੱਚ ਪੰਜਾਬ ਸਰਕਾਰ ਵੱਲੋਂ 200 ਹੋਰ ਸਿਹਤ ਕੇਂਦਰ ਖੋਲ੍ਹੇ ਜਾ ਰਹੇ ਹਨ। ਇਹ ਮੁਹੱਲਾ ਕਲੀਨਿਕ ਵੈਨਾਂ ਪਿੰਡ ਪਿੰਡ ਜਾ ਕੇ ਦਵਾਈਆਂ ਦੇਣਗੀਆਂ। ਹਰ ਰੋਜ ਦੋ ਪਿੰਡ ਵੈਨ ਜਰੀਏ ਕਵਰ ਕੀਤੇ ਜਾਣਗੇ ਇੱਕ ਵੈਨ ਨਿਰਧਾਰਿਤ ਦਿਨ ਅਤੇ ਸਮੇਂ ਅਨੁਸਾਰ ਪਿੰਡ ਵਿੱਚ ਜਾਵੇਗੀ ਅਤੇ ਸਾਰੀਆਂ ਦਵਾਈਆਂ ਮੁਫਤ ਵਿੱਚ ਵੰਡੇਗੀ, ਬਲੱਡ ਪ੍ਰੈਸ਼ਰ, ਸ਼ੂਗਰ ਦਾ ਇਲਾਜ ਚੰਗੀ ਤਰ੍ਹਾਂ ਹੋਵੇਗਾ ਤਾਂ ਲੋਕਾਂ ਦੇ ਗੁਰਦੇ ਫੇਲ ਹੋਣੇ ਬੰਦ ਹੋ ਜਾਣਗੇ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਦਵਾਈਆਂ ਹੁਣ ਹਸਪਤਾਲਾਂ ਵਿੱਚ ਹੀ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ, ਜੇਕਰ ਕਿਸੇ ਸਿਹਤ ਸੰਸਥਾ ਵਿੱਚ ਅਜਿਹਾ ਨਹੀਂ ਹੁੰਦਾ ਤਾਂ ਸਿਵਲ ਸਰਜਨ ਜਾਂ ਐਸ.ਐਮ.ਓ. ਇਸ ਸਬੰਧੀ ਜਵਾਬਦੇਹ ਹੋਣਗੇ। ਕੋਈ ਵੀ ਡਾਕਟਰ ਮਰੀਜ ਨੂੰ ਦਵਾਈ ਲੈਣ ਨਹੀਂ ਭੇਜੇਗਾ। ਪੰਜਾਬ ਵਿੱਚ 6 ਦੇ ਕਰੀਬ ਅਜਿਹੇ ਸੈਂਟਰ ਤਿਆਰ ਕੀਤੇ ਜਾਣਗੇ ਜਿੱਥੇ ਮਰੀਜਾਂ ਦੇ ਗੋਡੇ ਬਦਲੇ ਜਾਣ ਦੀ ਸਹੁਲਤ ਮਹੁੱਈਆ ਕਰਵਾਈ ਜਾਵੇਗੀ। ਲੁਧਿਆਣਾ ਵਿੱਚ ਵੀ ਸੈਂਟਰ ਆਫ ਐਕਸੀਲੈਂਸ ਡਾਈਲਾਇਸਸ ਲਈ ਬਣਾਇਆ ਗਿਆ ਹੈ ਜਿਸ ਵਿੱਚ 25 ਮਸ਼ੀਨਾਂ ਲਗਾਈਆਂ ਗਈਆਂ ਹਨ, ਇੱਕ ਅਜਿਹਾ ਸੈਂਟਰ ਰਜਿੰਦਰਾ ਹਸਪਤਾਲ ਵਿੱਚ ਵੀ ਬਣਾਇਆ ਜਾ ਰਿਹਾ ਹੈ। ਇਹ ਸਾਰਾ ਹੱਬ ਐਂਡ ਸਕੋਪ ਮਾਡਲ ਹੈ।

ਇਸ ਮੌਕੇ ਸਿਹਤ ਮੰਤਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਤੁਹਾਡੇ ਕੇਂਦਰ ਨਸ਼ੇ ਛੁਡਵਾਉਣ ਲਈ ਚੱਲ ਰਹੇ ਹਨ ਤੇ ਤੁਹਾਡਾ ਕੰਮ ਸਿਰਫ ਨਸ਼ੀਲੀਆਂ ਗੋਲੀਆਂ ਵੇਚਣਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਦੀ ਕਾਰਜ ਪ੍ਰਣਾਲੀ ਤੇ ਜਿਥੇ ਉਹ ਖੁਦ ਤਿੱਖੀ ਨਜ਼ਰ ਰੱਖਣਗੇ ਉਥੇ ਹੀ ਸਮੇਂ-ਸਮੇਂ ਇਨ੍ਹਾਂ ਕੇਂਦਰਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਾਈਵੇਟ ਨਸਾ ਛੁਡਵਾਉ ਕੇਂਦਰ ਦੇ ਬਾਹਰ ਨਸ਼ੀਲੀਆਂ ਗੋਲੀਆਂ ਵਿਕਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਸਬੰਧਤ ਕੇਂਦਰ ਦੇ ਪ੍ਰਬੰਧਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪ੍ਰਾਈਵੇਟ ਨਸ਼ਾ ਛੁਡਵਾਊ ਕੇਂਦਰਾਂ ਦੇ ਪ੍ਰਬੰਧਕਾਂ ਤੋਂ ਮਨੋਰੋਗ ਮਾਹਰ ਡਾਕਟਰਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚੰਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਚਾਰੂਮਿਤਾ, ਐਸ.ਡੀ.ਐਮ. ਧਰਮਕੋਟ ਸ਼੍ਰੀ ਹਿਮਾਂਸ਼ੂ ਗੁਪਤਾ, ਜ਼ਿਲ੍ਹਾ ਮਨੋਰੋਗ ਮਾਹਿਰ ਡਾਕਟਰ ਚਰਨਪ੍ਰੀਤ ਸਿੰਘ ਬਰਾੜ, ਮੋਗਾ ਮਾਰਕੀਟ ਕਮੇਟੀ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

ਵਿਆਹ ਦੇ 7 ਸਾਲ ਬਾਅਦ ਪਹਿਲਵਾਨ ਵਿਨੇਸ਼ ਫੋਗਾਟ ਦੇ ਘਰ ਆਈ ਖੁਸ਼ਖਬਰੀ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ Good News

0

ਵਿਆਹ ਦੇ 7 ਸਾਲ ਬਾਅਦ ਪਹਿਲਵਾਨ ਵਿਨੇਸ਼ ਫੋਗਾਟ ਦੇ ਘਰ ਆਈ ਖੁਸ਼ਖਬਰੀ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ Good News

ਨਵੀ ਦਿੱਲੀ, 7 ਮਾਰਚ: ਹਰਿਆਣਾ ਦੀ ਪਹਿਲਵਾਨ ਅਤੇ ਜੁਲਾਨਾ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਜਲਦੀ ਹੀ ਪਹਿਲੀ ਵਾਰ ਮਾਂ ਬਣਨ ਜਾ ਰਹੀ ਹੈ। ਵਿਨੇਸ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਇਸ ਸਬੰਧੀ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ‘ਚ ਉਹ ਪਤੀ ਸੋਮਵੀਰ ਰਾਠੀ ਨਾਲ ਨਜ਼ਰ ਆ ਰਹੀ ਹੈ ਦੱਸ ਦੇਈਏ ਕਿ ਵਿਨੇਸ਼ ਫੋਗਾਟ ਦੇ ਪਤੀ ਸੋਮਵੀਰ ਰਾਠੀ ਵੀ ਇੱਕ ਪਹਿਲਵਾਨ ਹਨ ਅਤੇ ਉਨ੍ਹਾਂ ਨੇ ਵਿਨੇਸ਼ ਨੂੰ ਏਅਰਪੋਰਟ ‘ਤੇ ਪ੍ਰਪੋਜ਼ ਕੀਤਾ ਸੀ। ਉਨ੍ਹਾਂ ਦਾ ਵਿਆਹ 7 ਸਾਲ ਪਹਿਲਾਂ ਹੋਇਆ ਸੀ।

ਪਤੀ ਨਾਲ ਫੋਟੋ ਕੀਤੀ ਸ਼ੇਅਰ

ਸਾਬਕਾ ਪਹਿਲਵਾਨ ਵਿਨੇਸ਼ ਫੋਗਾਟ ਦੇ ਘਰ ਜਲਦ ਹੀ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਉਹ ਆਪਣੇ ਪਤੀ ਸੋਮਵੀਰ ਰਾਠੀ ਨਾਲ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਵਾਲੇ ਹਨ। ਵਿਨੇਸ਼ ਨੇ ਆਪਣੇ ਪਤੀ ਨਾਲ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਕਿ “ਇਕ ਨਵੇਂ ਅਧਿਆਏ ਦੇ ਨਾਲ ਸਾਡੀ ਪ੍ਰੇਮ ਕਹਾਣੀ ਜਾਰੀ ਹੈ। ਇਸ ਦੇ ਨਾਲ ਹੀ ਇੱਕ ਛੋਟੇ ਬੱਚੇ ਦੇ ਪੈਰਾਂ ਦੇ ਨਿਸ਼ਾਨ ਅਤੇ ਪਿਆਰ ਦਾ ਪ੍ਰਤੀਕ ਸਾਂਝਾ ਕੀਤਾ ਗਿਆ ਹੈ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 102ਵਾਂ ਦਿਨ; ਪੈਰਾਂ ‘ਤੇ ਆਈ ਸੋਜ

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਪਟੀਸ਼ਨ ਫਿਰ ਰੱਦ: ਅਮਰੀਕੀ ਸੁਪਰੀਮ ਕੋਰਟ ਦੇ ਹਵਾਲਗੀ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਕੀਤੀ ਸੀ ਮੰਗ

0

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਪਟੀਸ਼ਨ ਫਿਰ ਰੱਦ: ਅਮਰੀਕੀ ਸੁਪਰੀਮ ਕੋਰਟ ਦੇ ਹਵਾਲਗੀ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਕੀਤੀ ਸੀ ਮੰਗ

ਨਵੀਂ ਦਿੱਲੀ, 7 ਮਾਰਚ 2025 – ਅਮਰੀਕੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ 2008 ਦੇ ਮੁੰਬਈ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਰੋਕਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਤਹਵੁੱਰ ਰਾਣਾ ਨੇ ਭਾਰਤ ਹਵਾਲਗੀ ਤੋਂ ਬਚਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।

ਰਾਣਾ ਨੇ ਅਮਰੀਕੀ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਆਪਣੀ ਹਵਾਲਗੀ ‘ਤੇ ਐਮਰਜੈਂਸੀ ਰੋਕ ਲਗਾਉਣ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਤਹਵੁੱਰ ਰਾਣਾ ਨੇ ਕਿਹਾ ਸੀ ਕਿ ਜੇਕਰ ਮੈਨੂੰ ਭਾਰਤ ਹਵਾਲਗੀ ਦਿੱਤੀ ਗਈ ਤਾਂ ਮੈਨੂੰ ਤਸੀਹੇ ਦਿੱਤੇ ਜਾਣਗੇ। ਮੈਂ ਭਾਰਤ ਵਿੱਚ ਜ਼ਿਆਦਾ ਦੇਰ ਨਹੀਂ ਰਹਿ ਸਕਾਂਗਾ। ਹਾਲਾਂਕਿ, ਸੁਪਰੀਮ ਕੋਰਟ ਦੀ ਜੱਜ ਏਲੇਨਾ ਕਾਗਨ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ। ਤਹਵੁਰ ਰਾਣਾ ਨੂੰ 2009 ਵਿੱਚ ਐਫਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਰਾਣਾ ਨੂੰ ਅਮਰੀਕਾ ਵਿੱਚ ਲਸ਼ਕਰ-ਏ-ਤੋਇਬਾ ਦਾ ਸਮਰਥਨ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ।

ਇਹ ਵੀ ਪੜ੍ਹੋ: ਧੁੱਪ ਨਿਕਲਣ ਤੋਂ ਬਾਅਦ ਵਧਿਆ ਪੰਜਾਬ ਦਾ ਤਾਪਮਾਨ: ਮੀਂਹ ਦੀ ਅਜੇ ਕੋਈ ਭਵਿੱਖਬਾਣੀ ਨਹੀਂ

ਅਮਰੀਕੀ ਅਦਾਲਤ ਨੇ ਹਵਾਲਗੀ ਵਿਰੁੱਧ ਪਟੀਸ਼ਨ ਖਾਰਜ ਕਰ ਦਿੱਤੀ
13 ਨਵੰਬਰ, 2024 ਨੂੰ, ਰਾਣਾ ਨੇ ਹੇਠਲੀ ਅਦਾਲਤ ਦੇ ਹਵਾਲਗੀ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ, ਜਿਸਨੂੰ 21 ਜਨਵਰੀ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ। ਅਮਰੀਕੀ ਸੁਪਰੀਮ ਕੋਰਟ ਨੇ ਭਾਰਤ-ਅਮਰੀਕਾ ਹਵਾਲਗੀ ਸੰਧੀ ਦੇ ਤਹਿਤ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ।

ਇਹ ਰਾਣਾ ਕੋਲ ਹਵਾਲਗੀ ਤੋਂ ਬਚਣ ਦਾ ਆਖਰੀ ਮੌਕਾ ਸੀ। ਇਸ ਤੋਂ ਪਹਿਲਾਂ ਉਸਨੇ ਸੈਨ ਫਰਾਂਸਿਸਕੋ ਦੀ ਇੱਕ ਅਦਾਲਤ ਵਿੱਚ ਅਪੀਲ ਕੀਤੀ ਸੀ, ਜਿੱਥੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਅਮਰੀਕੀ ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਉਸਨੂੰ ਦੋਵਾਂ ਦੇਸ਼ਾਂ ਵਿਚਕਾਰ ਹਵਾਲਗੀ ਸੰਧੀ ਦੇ ਤਹਿਤ ਭਾਰਤ ਭੇਜਿਆ ਜਾ ਸਕਦਾ ਹੈ।

ਰਾਣਾ ਦਾ ਨਾਮ ਮੁੰਬਈ ਹਮਲੇ ਦੀ 405 ਪੰਨਿਆਂ ਦੀ ਚਾਰਜਸ਼ੀਟ ਵਿੱਚ ਵੀ ਇੱਕ ਦੋਸ਼ੀ ਵਜੋਂ ਦਰਜ ਹੈ। ਇਸ ਅਨੁਸਾਰ ਰਾਣਾ ਆਈਐਸਆਈ ਅਤੇ ਲਸ਼ਕਰ-ਏ-ਤੋਇਬਾ ਦਾ ਮੈਂਬਰ ਹੈ। ਚਾਰਜਸ਼ੀਟ ਦੇ ਅਨੁਸਾਰ, ਰਾਣਾ ਹਮਲੇ ਦੇ ਮੁੱਖ ਦੋਸ਼ੀ ਅਤੇ ਮਾਸਟਰਮਾਈਂਡ ਡੇਵਿਡ ਕੋਲਮੈਨ ਹੈਡਲੀ ਦੀ ਮਦਦ ਕਰ ਰਿਹਾ ਸੀ।

ਧੁੱਪ ਨਿਕਲਣ ਤੋਂ ਬਾਅਦ ਵਧਿਆ ਪੰਜਾਬ ਦਾ ਤਾਪਮਾਨ: ਮੀਂਹ ਦੀ ਅਜੇ ਕੋਈ ਭਵਿੱਖਬਾਣੀ ਨਹੀਂ

0

ਧੁੱਪ ਨਿਕਲਣ ਤੋਂ ਬਾਅਦ ਵਧਿਆ ਪੰਜਾਬ ਦਾ ਤਾਪਮਾਨ: ਮੀਂਹ ਦੀ ਅਜੇ ਕੋਈ ਭਵਿੱਖਬਾਣੀ ਨਹੀਂ

ਚੰਡੀਗੜ੍ਹ, 7 ਮਾਰਚ 2025 – ਪੱਛਮੀ ਗੜਬੜ ਦੇ ਕਮਜ਼ੋਰ ਹੋਣ ਕਾਰਨ, ਪਹਾੜਾਂ ਵਿੱਚ ਸਥਿਤੀ ਆਮ ਹੁੰਦੀ ਜਾ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਕੋਈ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਵਧੇਗਾ। ਆਉਣ ਵਾਲੇ ਸੱਤ ਦਿਨਾਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਨੂੰ ਪਾਰ ਕਰ ਜਾਵੇਗਾ।

ਇਹ ਵੀ ਪੜ੍ਹੋ: ਬ੍ਰਿਟਿਸ਼ ਸਦਨ ਵਿੱਚ ਉੱਠਿਆ ਡਾ. ਜੈਸ਼ੰਕਰ ‘ਤੇ ਹਮਲੇ ਦਾ ਮੁੱਦਾ, ਐਮਪੀ ਬਲੈਕਮੈਨ ਨੇ ਕਿਹਾ- ਭਾਰਤੀ ਵਿਦੇਸ਼ ਮੰਤਰੀ ‘ਤੇ ਹਮਲਾ ਜੇਨੇਵਾ ਕਨਵੈਨਸ਼ਨ ਦੇ ਵਿਰੁੱਧ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਸੂਬੇ ਵਿੱਚ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਹੈ। ਅੱਜ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਘੱਟੋ-ਘੱਟ ਤਾਪਮਾਨ ਵੀ ਲਗਭਗ 1.6 ਡਿਗਰੀ ਵਧਿਆ ਹੈ ਅਤੇ ਆਮ ਦੇ ਨੇੜੇ ਬਣਿਆ ਹੋਇਆ ਹੈ।

ਪਹਾੜਾਂ ਵਿੱਚ ਹੋਈ ਬਰਫ਼ਬਾਰੀ ਦਾ ਅਸਰ ਕੁਝ ਦਿਨਾਂ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਦਿਖਾਈ ਦੇ ਰਿਹਾ ਸੀ। ਪਰ ਹੁਣ ਸਥਿਤੀ ਆਮ ਹੁੰਦੀ ਜਾ ਰਹੀ ਹੈ ਅਤੇ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਆਉਣ ਵਾਲੇ ਹਫ਼ਤੇ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਜਾਵੇਗਾ।

ਇਸ ਦੇ ਨਾਲ ਹੀ, ਘੱਟੋ-ਘੱਟ ਤਾਪਮਾਨ ਵੀ 10 ਤੋਂ 13 ਡਿਗਰੀ ਦੇ ਵਿਚਕਾਰ ਰਹੇਗਾ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 102ਵਾਂ ਦਿਨ; ਪੈਰਾਂ ‘ਤੇ ਆਈ ਸੋਜ

0

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 102ਵਾਂ ਦਿਨ; ਪੈਰਾਂ ‘ਤੇ ਆਈ ਸੋਜ

ਚੰਡੀਗੜ੍ਹ, 7 ਮਾਰਚ : ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 102ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਦੇ ਪੈਰਾਂ ‘ਤੇ ਸੋਜ ਹੈ, ਸਰੀਰ ਵਿੱਚ ਪਾਣੀ ਦੀ ਕਮੀ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਡਰਿੱਪ ਲਗਵਾਉਣੀ ਵੀ ਬੰਦ ਕੇ ਦਿੱਤੀ ਹੈ।

19 ਮਾਰਚ ਨੂੰ ਸੱਤਵੀਂ ਮੀਟਿੰਗ

ਦੱਸ ਦਈਏ ਕਿ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਸੱਤਵੀਂ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਣੀ ਹੈ। ਇਸ ਤੋਂ ਪਹਿਲਾਂ ਕਿਸਾਨ ਆਪਣਾ ਅੰਦੋਲਨ ਤੇਜ਼ ਕਰਨ ਲਈ ਰਣਨੀਤੀ ਬਣਾ ਰਹੇ ਹਨ। ਇਸੇ ਲੜੀ ਤਹਿਤ ਭਲਕੇ 8 ਮਾਰਚ ਨੂੰ ਕਿਸਾਨਾਂ ਦੀ ਤਰਫੋਂ ਕਿਸਾਨ ਮਹਿਲਾ ਮਹਾਪੰਚਾਇਤ ਕਰਵਾਈ ਜਾਵੇਗੀ। ਇਸ ਤੋਂ ਬਾਅਦ ਪੂਰੇ ਸੂਬੇ ਵਿੱਚ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਕੀਤੀਆਂ ਜਾਣਗੀਆਂ। ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਮੌਜੂਦਾ ਹਾਲਾਤ ਨੂੰ ਦੇਖਦਿਆਂ ਭਵਿੱਖ ਦੀ ਰਣਨੀਤੀ ਤਿਆਰ ਕਰਨਗੇ।

ਬ੍ਰਿਟਿਸ਼ ਸਦਨ ਵਿੱਚ ਉੱਠਿਆ ਡਾ. ਜੈਸ਼ੰਕਰ ‘ਤੇ ਹਮਲੇ ਦਾ ਮੁੱਦਾ, ਐਮਪੀ ਬਲੈਕਮੈਨ ਨੇ ਕਿਹਾ- ਭਾਰਤੀ ਵਿਦੇਸ਼ ਮੰਤਰੀ ‘ਤੇ ਹਮਲਾ ਜੇਨੇਵਾ ਕਨਵੈਨਸ਼ਨ ਦੇ ਵਿਰੁੱਧ

0

ਬ੍ਰਿਟਿਸ਼ ਸਦਨ ਵਿੱਚ ਉੱਠਿਆ ਡਾ. ਜੈਸ਼ੰਕਰ ‘ਤੇ ਹਮਲੇ ਦਾ ਮੁੱਦਾ, ਐਮਪੀ ਬਲੈਕਮੈਨ ਨੇ ਕਿਹਾ- ਭਾਰਤੀ ਵਿਦੇਸ਼ ਮੰਤਰੀ ‘ਤੇ ਹਮਲਾ ਜੇਨੇਵਾ ਕਨਵੈਨਸ਼ਨ ਦੇ ਵਿਰੁੱਧ

ਨਵੀਂ ਦਿੱਲੀ, 7 ਮਾਰਚ 2025 – ਲੰਡਨ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਕਾਰ ਨੂੰ ਘੇਰੇ ਜਾਣ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿੱਚ ਵੀ ਉਠਾਇਆ ਗਿਆ ਸੀ। ਯੂਕੇ ਕੰਜ਼ਰਵੇਟਿਵ ਪਾਰਟੀ ਦੇ ਸਿਆਸਤਦਾਨ ਬੌਬ ਬਲੈਕਮੈਨ, ਜੋ 2010 ਤੋਂ ਹੈਰੋ ਈਸਟ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ, ਨੇ ਇਹ ਮਾਮਲਾ ਸੰਸਦ ਵਿੱਚ ਉਠਾਇਆ। ਉਨ੍ਹਾਂ ਨੇ ਖਾਲਿਸਤਾਨੀ ਸਮਰਥਕਾਂ ਵੱਲੋਂ ਵਿਦੇਸ਼ ਮੰਤਰੀ ਜੈਸ਼ੰਕਰ ‘ਤੇ ਕੀਤੇ ਗਏ ਹਮਲੇ ਦੀ ਵੀ ਨਿੰਦਾ ਕੀਤੀ।

ਬ੍ਰਿਟਿਸ਼ ਹਾਊਸ ਵਿੱਚ ਆਪਣੇ ਭਾਸ਼ਣ ਵਿੱਚ, ਉਨ੍ਹਾਂ ਕਿਹਾ – ਕੱਲ੍ਹ, ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਜਨਤਕ ਸਥਾਨ ਤੋਂ ਬਾਹਰ ਜਾ ਰਹੇ ਸਨ ਜਿੱਥੇ ਉਹ ਇਸ ਦੇਸ਼ ਵਿੱਚ ਭਾਰਤੀਆਂ ਨੂੰ ਸੰਬੋਧਨ ਕਰ ਰਹੇ ਸਨ। ਉਸ ‘ਤੇ ਇੱਕ ਖਾਲਿਸਤਾਨੀ ਨੇ ਹਮਲਾ ਕੀਤਾ ਸੀ। ਇਹ ਜੇਨੇਵਾ ਕਨਵੈਨਸ਼ਨ ਦੇ ਵਿਰੁੱਧ ਹੈ ਅਤੇ ਅਜਿਹਾ ਲੱਗਦਾ ਹੈ ਕਿ ਸੁਰੱਖਿਆ ਬਲ ਉਨ੍ਹਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਵਿੱਚ ਅਸਫਲ ਰਹੇ ਹਨ।

ਇਹ ਵੀ ਪੜ੍ਹੋ: ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਭੁੱਲਰ

ਇਹ ਲੋਕਤੰਤਰ ਦਾ ਅਪਮਾਨ ਹੈ। ਇਹ ਭਾਰਤ ਵਿੱਚ ਸਾਡੇ ਦੋਸਤਾਂ ਅਤੇ ਸਹਿਯੋਗੀਆਂ ਦਾ ਅਪਮਾਨ ਹੈ। ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹ ਦੁਬਾਰਾ ਨਾ ਹੋਵੇ। ਤਾਂ ਕੀ ਆਗੂ ਇਹ ਯਕੀਨੀ ਬਣਾਉਣਗੇ ? ਗ੍ਰਹਿ ਸਕੱਤਰ ਜਾਂ ਸਬੰਧਤ ਮੰਤਰੀ ਨੂੰ ਇਸ ਸਦਨ ਵਿੱਚ ਬਿਆਨ ਦੇਣਾ ਚਾਹੀਦਾ ਹੈ ਕਿ ਜਦੋਂ ਵਿਦੇਸ਼ੀ ਸੈਲਾਨੀ ਸਾਡੇ ਦੇਸ਼ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਲਈ ਅਸੀਂ ਕਿਹੜੇ ਸੁਰੱਖਿਆ ਉਪਾਅ ਕਰਨ ਜਾ ਰਹੇ ਹਾਂ।

ਸਦਨ ਦੇ ਸਪੀਕਰ ਨੇ ਜਵਾਬ ਦਿੱਤਾ ਕਿ ਭਾਰਤੀ ਸੰਸਦ ਤੋਂ ਇਸ ਦੇਸ਼ ਦੇ ਸੈਲਾਨੀ ‘ਤੇ ਹੋਏ ਗੰਭੀਰ ਹਮਲੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇਹ ਅਸਵੀਕਾਰਨਯੋਗ ਹੈ ਅਤੇ ਅਸੀਂ ਨਹੀਂ ਚਾਹੁੰਦੇ ਕਿ ਸੈਲਾਨੀਆਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਜਾਵੇ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸਾਨੂੰ ਇਸ ਬਾਰੇ ਗ੍ਰਹਿ ਸਕੱਤਰ ਤੋਂ ਪੂਰਾ ਜਵਾਬ ਮਿਲੇ।

ਜੈਸ਼ੰਕਰ 9 ਮਾਰਚ ਤੱਕ ਬ੍ਰਿਟੇਨ ਦੇ ਦੌਰੇ ‘ਤੇ ਹਨ। ਉਹ ਪਿਛਲੇ ਦਿਨ ਚੈਥਮ ਹਾਊਸ ਪਹੁੰਚਿਆ ਸੀ, ਜਿੱਥੇ ਉਸਨੇ ਭਾਰਤੀਆਂ ਨੂੰ ਸੰਬੋਧਨ ਕੀਤਾ ਸੀ। ਉਸ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਖਾਲਿਸਤਾਨੀ ਸਮਰਥਕ ਉੱਥੇ ਮੌਜੂਦ ਸਨ। ਸੜਕ ਦੇ ਦੂਜੇ ਪਾਸੇ, ਲੋਕ ਖਾਲਿਸਤਾਨੀ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਇਸ ਦੇ ਬਾਵਜੂਦ, ਜਦੋਂ ਜੈਸ਼ੰਕਰ ਬਾਹਰ ਆਏ ਤਾਂ ਸੁਰੱਖਿਆ ਘੇਰਾ ਨਹੀਂ ਵਧਾਇਆ ਗਿਆ।

ਅੰਤ ਵਿੱਚ, ਹੋਇਆ ਇਹ ਕਿ ਇੱਕ ਖਾਲਿਸਤਾਨੀ ਨੇ, ਭੀੜ ਤੋਂ ਦੂਰ ਅਤੇ ਸੁਰੱਖਿਆ ਬੈਰੀਕੇਡ ਦੇ ਸਾਹਮਣੇ ਖੜ੍ਹੇ ਹੋ ਕੇ, ਡਾ. ਜੈਸ਼ੰਕਰ ਦੀ ਕਾਰ ਦਾ ਰਸਤਾ ਰੋਕ ਲਿਆ ਅਤੇ ਭਾਰਤੀ ਤਿਰੰਗੇ ਨੂੰ ਪਾੜਨ ਵਰਗਾ ਸ਼ਰਮਨਾਕ ਕੰਮ ਕੀਤਾ।

ਭਾਰਤ ਨੇ ਜੈਸ਼ੰਕਰ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੀ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ – ਅਸੀਂ ਵਿਦੇਸ਼ ਮੰਤਰੀ ਦੇ ਯੂਕੇ ਦੌਰੇ ਦੌਰਾਨ ਸੁਰੱਖਿਆ ਉਲੰਘਣਾ ਦੀ ਫੁਟੇਜ ਦੇਖੀ ਹੈ। ਅਸੀਂ ਵੱਖਵਾਦੀਆਂ ਅਤੇ ਕੱਟੜਪੰਥੀਆਂ ਦੇ ਇਸ ਛੋਟੇ ਜਿਹੇ ਸਮੂਹ ਦੀਆਂ ਭੜਕਾਊ ਗਤੀਵਿਧੀਆਂ ਦੀ ਨਿੰਦਾ ਕਰਦੇ ਹਾਂ। ਭਾਰਤ ਨੇ ਇਨ੍ਹਾਂ ਵੱਖਵਾਦੀਆਂ ਵੱਲੋਂ ਜਮਹੂਰੀ ਆਜ਼ਾਦੀਆਂ ਦੀ ਦੁਰਵਰਤੋਂ ਦੀ ਵੀ ਨਿੰਦਾ ਕੀਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਯੂਕੇ ਸਰਕਾਰ ਅਜਿਹੇ ਮਾਮਲਿਆਂ ਵਿੱਚ ਆਪਣੀਆਂ ਕੂਟਨੀਤਕ ਜ਼ਿੰਮੇਵਾਰੀਆਂ ਦੀ ਪਾਲਣਾ ਕਰੇਗੀ।

ਇਸ ਦੇ ਨਾਲ ਹੀ, ਯੂਕੇ ਨੇ ਵੀ ਇਸ ਘਟਨਾ ‘ਤੇ ਇੱਕ ਬਿਆਨ ਜਾਰੀ ਕੀਤਾ ਹੈ। ਬ੍ਰਿਟਿਸ਼ ਬੁਲਾਰੇ ਨੇ ਕਿਹਾ – ਅਸੀਂ ਕੱਲ੍ਹ ਚੈਥਮ ਹਾਊਸ ਦੇ ਬਾਹਰ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਾਂ, ਜੋ ਕਿ ਵਿਦੇਸ਼ ਮੰਤਰੀ ਦੀ ਯੂਕੇ ਫੇਰੀ ਦੌਰਾਨ ਵਾਪਰੀ ਸੀ। ਯੂਕੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦਾ ਸਮਰਥਨ ਕਰਦਾ ਹੈ, ਪਰ ਕਿਸੇ ਵੀ ਤਰ੍ਹਾਂ ਦੀ ਡਰਾਉਣ-ਧਮਕਾਉਣ, ਡਰਾਉਣ ਦੀ ਕੋਸ਼ਿਸ਼ ਜਾਂ ਜਨਤਕ ਸਮਾਗਮਾਂ ਵਿੱਚ ਵਿਘਨ ਪਾਉਣਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।

ਬੁਲਾਰੇ ਨੇ ਕਿਹਾ ਕਿ ਮੈਟਰੋਪੋਲੀਟਨ ਪੁਲਿਸ ਨੇ ਸਥਿਤੀ ਨੂੰ ਸੰਭਾਲਣ ਲਈ ਤੇਜ਼ੀ ਨਾਲ ਕਾਰਵਾਈ ਕੀਤੀ। ਉਨ੍ਹਾਂ ਬਿਆਨ ਵਿੱਚ ਕਿਹਾ ਕਿ ਯੂਕੇ ਆਪਣੀਆਂ ਅੰਤਰਰਾਸ਼ਟਰੀ ਵਚਨਬੱਧਤਾਵਾਂ ਦੇ ਅਨੁਸਾਰ ਆਪਣੇ ਸਾਰੇ ਕੂਟਨੀਤਕ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪੰਜਾਬ ‘ਚ 2 ਦਿਨ ਦੀ ਛੁੱਟੀ ਦਾ ਐਲਾਨ, ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਲਿਆ ਗਿਆ ਫੈਸਲਾ

0
In this district of Punjab, schools and colleges will remain closed on the day after Lohri, a holiday has been announced

ਪੰਜਾਬ ‘ਚ 2 ਦਿਨ ਦੀ ਛੁੱਟੀ ਦਾ ਐਲਾਨ, ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਲਿਆ ਗਿਆ ਫੈਸਲਾ

ਚੰਡੀਗੜ੍ਹ,7 ਮਾਰਚ: ਪੰਜਾਬ ਵਿੱਚ ਭਲਕੇ ਤੋਂ ਲਗਾਤਾਰ ਦੋ ਛੁੱਟੀਆਂ ਹੋਣਗੀਆਂ। ਪੰਜਾਬ ਸਰਕਾਰ ਦੀ ਛੁੱਟੀਆਂ ਦੀ ਸੂਚੀ ਅਨੁਸਾਰ ਕੱਲ੍ਹ ਯਾਨੀ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਕਾਰੀ ਛੁੱਟੀ ਹੋਵੇਗੀ। ਇਸਦੇ ਨਾਲ ਹੀ ਅਗਲੇ ਦਿਨ ਐਤਵਾਰ ਹੋਣ ਕਾਰਨ ਛੁੱਟੀ ਰਹੇਗੀ। ਦੱਸ ਦਈਏ ਕਿ ਸਰਕਾਰ ਨੇ 8 ਮਾਰਚ ਨੂੰ ਸੂਬੇ ਵਿੱਚ ਰਾਖਵੀਂ ਛੁੱਟੀ ਐਲਾਨੀ ਹੈ, ਜੋ ਕਿ ਸਰਕਾਰੀ ਮੁਲਾਜ਼ਮਾਂ ਲਈ ਹੋਵੇਗੀ। ਹਾਲਾਂਕਿ, ਰਾਜ ਵਿੱਚ ਸਕੂਲ ਅਤੇ ਕਾਲਜ 8 ਮਾਰਚ ਨੂੰ ਆਮ ਵਾਂਗ ਖੁੱਲੇ ਰਹਿਣਗੇ।

ਟਰੰਪ ਨੇ ਮੈਕਸੀਕੋ ਅਤੇ ਕੈਨੇਡਾ ਨੂੰ ਦਿੱਤੀ ਵੱਡੀ ਰਾਹਤ, 2 ਅਪ੍ਰੈਲ ਤੱਕ ਟੈਰਿਫ ਤੋਂ ਛੋਟ

ਹਾਲਾਂਕਿ, ਰਾਜ ਵਿੱਚ ਸਕੂਲ ਅਤੇ ਕਾਲਜ 8 ਮਾਰਚ ਨੂੰ ਆਮ ਵਾਂਗ ਖੁੱਲੇ ਰਹਿਣਗੇ। ਪਰ ਸਰਕਾਰੀ ਕਰਮਚਾਰੀਆਂ ਕੋਲ ਛੁੱਟੀ ਲੈਣ ਦਾ ਵਿਕਲਪ ਹੋਵੇਗਾ। ਇਸ ਦਾ ਮਤਲਬ ਹੈ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਇਸ ਦਿਨ ਛੁੱਟੀ ਲੈਣਾ ਚਾਹੁੰਦਾ ਹੈ ਤਾਂ ਉਹ ਇਹ ਛੁੱਟੀ ਲੈ ਸਕਦਾ ਹੈ।

 

ਟਰੰਪ ਨੇ ਮੈਕਸੀਕੋ ਅਤੇ ਕੈਨੇਡਾ ਨੂੰ ਦਿੱਤੀ ਵੱਡੀ ਰਾਹਤ, 2 ਅਪ੍ਰੈਲ ਤੱਕ ਟੈਰਿਫ ਤੋਂ ਛੋਟ || Latest News

0

ਟਰੰਪ ਨੇ ਮੈਕਸੀਕੋ ਅਤੇ ਕੈਨੇਡਾ ਨੂੰ ਦਿੱਤੀ ਵੱਡੀ ਰਾਹਤ, 2 ਅਪ੍ਰੈਲ ਤੱਕ ਟੈਰਿਫ ਤੋਂ ਛੋਟ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੈਕਸੀਕੋ ਅਤੇ ਕੈਨੇਡਾ ਨੂੰ ਵੱਡੀ ਰਾਹਤ ਦਿੱਤੀ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ‘ਤੇ 25 ਫੀਸਦੀ ਟੈਰਿਫ ਲਗਾਉਣ ਦੇ ਫੈਸਲੇ ਨੂੰ ਇਕ ਵਾਰ ਫਿਰ 30 ਦਿਨਾਂ ਲਈ ਟਾਲ ਦਿੱਤਾ ਹੈ। ਟਰੰਪ ਪ੍ਰਸ਼ਾਸਨ ਨੇ ਘੋਸ਼ਣਾ ਕੀਤੀ ਕਿ ਮੈਕਸੀਕੋ ਅਤੇ ਕੈਨੇਡਾ ਨੂੰ 2 ਅਪ੍ਰੈਲ ਤੱਕ ਸਮਾਨ ‘ਤੇ ਟੈਰਿਫ ਦਾ ਭੁਗਤਾਨ ਨਹੀਂ ਕਰਨਾ ਪਵੇਗਾ।

ਇਹ ਵੀ ਪੜੋ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ; ਕਿਹਾ- ਆਤਮ ਸਮਰਪਣ ਕਰੋ ਜਾਂ ਫਿਰ…

ਮੰਨਿਆ ਜਾ ਰਿਹਾ ਹੈ ਕਿ ਇਹ ਕਦਮ ਮੈਕਸੀਕੋ ਦੇ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨਾਲ ਟਰੰਪ ਦੀ ਗੱਲਬਾਤ ਅਤੇ ਕੈਨੇਡੀਅਨ-ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਚੁੱਕਿਆ ਗਿਆ ਹੈ। ਦੱਸ ਦਈਏ ਕਿ ਟਰੰਪ ਨੇ 4 ਮਾਰਚ ਨੂੰ ਦੋਵਾਂ ਦੇਸ਼ਾਂ ‘ਤੇ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ।ਟਰੰਪ ਵੱਲੋਂ ਟੈਰਿਫ ਨੂੰ ਟਾਲਣ ਦੇ ਫੈਸਲੇ ਤੋਂ ਬਾਅਦ ਕੈਨੇਡਾ ਅਤੇ ਮੈਕਸੀਕੋ ਨੇ ਇਸ ਦੀ ਸ਼ਲਾਘਾ ਕੀਤੀ। ਟਰੰਪ ਨੇ ਇਸ ਤੋਂ ਪਹਿਲਾਂ ਫਰਵਰੀ ‘ਚ ਕੈਨੇਡਾ-ਮੈਕਸੀਕੋ ‘ਤੇ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ। ਪਰ ਫਿਰ ਇਸਨੂੰ ਇੱਕ ਮਹੀਨੇ ਲਈ ਟਾਲ ਦਿੱਤਾ।