Home Blog Page 829

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ; ਕਿਹਾ- ਆਤਮ ਸਮਰਪਣ ਕਰੋ ਜਾਂ ਫਿਰ…

0

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ; ਕਿਹਾ- ਆਤਮ ਸਮਰਪਣ ਕਰੋ ਜਾਂ ਫਿਰ…

ਲੁਧਿਆਣਾ – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਨਹੀਂ ਕੀਤਾ ਜਾਂਦਾ ਅਤੇ ਨਸ਼ਾ ਤਸਕਰਾਂ ‘ਤੇ ਪੂਰੀ ਤਰ੍ਹਾਂ ਨਕੇਲ ਨਹੀਂ ਕੱਸੀ ਜਾਂਦੀ।
ਨਸ਼ਿਆਂ ਦੇ ਖਾਤਮੇ ਲਈ ਬਣਾਈ ਗਈ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੇ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਪੁਲਿਸ ਲਾਈਨਜ਼ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਾਂ ਤਾਂ ਨਸ਼ਾ ਤਸਕਰ ਆਤਮ ਸਮਰਪਣ ਕਰ ਦੇਣ ਨਹੀਂ ਤਾਂ ਗੰਭੀਰ ਨਤੀਜੇਂ ਭੁਗਤਣ ਲਈ ਤਿਆਰ ਰਹਿਣ ਕਿਉਂਕਿ ‘ਆਪ’ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਫਤਿਹ ਹਾਸਲ ਕਰਨ ਤੱਕ ਚੈਨ ਨਾਲ ਨਹੀਂ ਬੈਠੇਗੀ।

ਪੁਲਿਸ ਦੇ ਯਤਨਾਂ ਵਿੱਚ ਸਹਿਯੋਗ ਦੇਣ ਦਾ ਸੱਦਾ

ਉਨ੍ਹਾਂ ਇਸ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਲੋਕਾਂ ਨੂੰ ਫੜਨ ਲਈ ਪੰਜਾਬ ਪੁਲਿਸ ਦੀ ਤਾਕਤ, ਸੂਝ-ਬੂਝ ਅਤੇ ਯੋਗਤਾ ‘ਤੇ ਚਾਨਣਾ ਪਾਉਂਦਿਆਂ ਭਰਪੂਰ ਵਿਸ਼ਵਾਸ਼ ਪ੍ਰਗਟਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਵਿੱਚ ਮਦਦ ਕਰਨਾ ਇੱਕ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਪੁਲਿਸ ਦੇ ਯਤਨਾਂ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ।

ਲੋਕਾਂ ਨੂੰ ਨਸ਼ੇ ਦੇ ਤਸਕਰਾਂ ਬਾਰੇ ਸੂਚਿਤ ਕਰਨ ਦੀ ਅਪੀਲ

ਕੈਬਨਿਟ ਮੰਤਰੀ ਅਰੋੜਾ ਨੇ ਇਹ ਵੀ ਕਿਹਾ ਕਿ ਪੁਲਿਸ ਨੂੰ ਤਸਕਰਾਂ ਵਿਰੁੱਧ ਕਾਰਵਾਈ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਖੁੱਲ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ 1 ਤੋਂ 4 ਮਾਰਚ ਤੱਕ ਪੰਜਾਬ ਪੁਲਿਸ ਨੇ 580 ਐਨ.ਡੀ.ਪੀ.ਐਸ. ਕੇਸ ਦਰਜ ਕੀਤੇ ਹਨ ਅਤੇ ਇਨ੍ਹਾਂ ਮਾਮਲਿਆਂ ਵਿੱਚ 789 ਮੁਲਜ਼ਮਾਂ ਨੂੰ ਨਾਮਜ਼ਦ ਕਰਨ ਤੋਂ ਇਲਾਵਾ 170 ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੰਜਾਬ ਭਰ ਵਿੱਚ 60 ਗੈਰ-ਕਾਨੂੰਨੀ ਇਮਾਰਤਾਂ ਨੂੰ ਢੇਰੀ ਵੀ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ੇ ਦੇ ਤਸਕਰਾਂ ਬਾਰੇ ਸੂਚਿਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਇਸ ਅਲਾਮਤ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਨੂੰ ਕੈਮਿਸਟ ਦੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਕਰਨ ਲਈ ਵੀ ਕਿਹਾ।

ਅਸਤੀਫ਼ੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 7-3-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 7-3-2025

PoK ਮਿਲਦੇ ਹੀ ਖਤਮ ਹੋ ਜਾਵੇਗਾ ਕਸ਼ਮੀਰ ਮੁੱਦਾ: ਹੱਲ ਹੋ ਗਿਆ ਹੈ ਜ਼ਿਆਦਾਤਰ ਮਸਲਾ – ਜੈਸ਼ੰਕਰ

ਕਸ਼ਮੀਰ ਬਾਰੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਨੂੰ ਖਾਲੀ ਕਰਕੇ ਇਹ ਮੁੱਦਾ ਪੂਰੀ… ਹੋਰ ਪੜੋ

ਗ੍ਰੀਨਲੈਂਡ ਦੇ ਪ੍ਰਧਾਨ ਮੰਤਰੀ ਨੇ ਟਰੰਪ ਦਾ ਵਿਰੋਧ ਕੀਤਾ, ਕਿਹਾ- ਗ੍ਰੀਨਲੈਂਡ ਨੂੰ ਖਰੀਦਿਆ ਨਹੀਂ ਜਾ ਸਕਦਾ

ਗ੍ਰੀਨਲੈਂਡ ਦੇ ਪ੍ਰਧਾਨ ਮੰਤਰੀ ਮੂਟੇ ਬੋਰੂਪ ਏਗੇਡੇ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵਿਰੋਧ ਕਰਦਿਆਂ ਕਿਹਾ ਕਿ ਗ੍ਰੀਨਲੈਂਡ…. ਹੋਰ ਪੜੋ

Reel ਬਣਾਉਂਦਿਆਂ ਨਹਿਰ ‘ਚ ਡਿੱਗੀ ਸਕਾਰਪੀਓ; ਦੋ ਦੋਸਤਾਂ ਦੀਆਂ ਲਾਸ਼ਾਂ ਬਰਾਮਦ, ਇਕ ਦੀ ਭਾਲ ਜਾਰੀ

ਗੁਜਰਾਤ ਦੇ ਅਹਿਮਦਾਬਾਦ ‘ਚ ਰੀਲ ਬਣਾਉਂਦੇ ਸਮੇਂ ਸਕਾਰਪੀਓ ਕਾਰ ਦੇ ਨਹਿਰ ‘ਚ ਡਿੱਗਣ ਦੀ ਘਟਨਾ….. ਹੋਰ ਪੜੋ

ਅਸਤੀਫ਼ੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ….. ਹੋਰ ਪੜੋ

ਲੋਕਾਂ ਨੂੰ ਨਸ਼ਿਆਂ ਤੇ ਸ਼ਰਾਰਤੀ ਅਨਸਰਾਂ ਬਾਰੇ ਪੁਲੀਸ ਨੇ ਸਹਿਯੋਗ ਦੇਣ ਦੀ ਕੀਤੀ ਅਪੀਲ, ਹੈਲਪ ਲਾਈਨ ਨੰਬਰ ਕੀਤੇ ਜਾਰੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਅਖਿਲ ਚੌਧਰੀ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ….ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 7-3-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 7-3-2025

ਸੋਰਠਿ ਮਹਲਾ ੩ ॥

ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਸ਼ੁੱਕਰਵਾਰ, ੨੪ ਫੱਗਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੦੩)

ਪੰਜਾਬੀ ਵਿਆਖਿਆ

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾਂ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ ਜੀਵ, ਤੇਰੇ ਦਰ ਦੇ ਮੰਗਤੇ ਹਾਂ, ਤੂੰ ਸਦਾ ਹੀ ਸਾਨੂੰ ਦਾਤਾਂ ਦੇਣ ਵਾਲਾ ਹੈਂ, ਮੇਹਰ ਕਰ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।ਹੇ ਪਿਆਰੇ ਪ੍ਰਭੂ ਜੀ ! ਮੇਰੇ ਉਤੇ ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ ਮੇਰੀ ਜ਼ਿੰਦਗੀ ਦਾ ਸਹਾਰਾ ਆਪਣਾ ਨਾਮ ਮੈਨੂੰ ਦੇਹ। ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ, ਨਾਮ ਦੀ ਬਰਕਤਿ ਨਾਲ ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ। ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ, ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਵਲੋਂ ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ ਨਾਮ ਦੀ ਇਹ ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਇਥੇ ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

 

ਲੋਕਾਂ ਨੂੰ ਨਸ਼ਿਆਂ ਤੇ ਸ਼ਰਾਰਤੀ ਅਨਸਰਾਂ ਬਾਰੇ ਪੁਲੀਸ ਨੇ ਸਹਿਯੋਗ ਦੇਣ ਦੀ ਕੀਤੀ ਅਪੀਲ, ਹੈਲਪ ਲਾਈਨ ਨੰਬਰ ਕੀਤੇ ਜਾਰੀ

0

ਲੋਕਾਂ ਨੂੰ ਨਸ਼ਿਆਂ ਤੇ ਸ਼ਰਾਰਤੀ ਅਨਸਰਾਂ ਬਾਰੇ ਪੁਲੀਸ ਨੇ ਸਹਿਯੋਗ ਦੇਣ ਦੀ ਕੀਤੀ ਅਪੀਲ, ਹੈਲਪ ਲਾਈਨ ਨੰਬਰ ਕੀਤੇ ਜਾਰੀ

ਸ੍ਰੀ ਮੁਕਤਸਰ ਸਾਹਿਬ, 06 ਮਾਰਚ-
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਅਖਿਲ ਚੌਧਰੀ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਪੁਲਿਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੋਟੀਆ ਅਤੇ ਲੰਬੀ ਢਾਬ ਵਿਖੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।

ਪੰਜਾਬ ਵਿੱਚ ਜਲਦ ਸ਼ੁਰੂ ਹੋਵੇਗੀਂ ਮੋਬਾਈਲ ਮੁਹੱਲਾ ਕਲੀਨਿਕ ਸੇਵਾ- ਸਿਹਤ ਮੰਤਰੀ

ਡੀ.ਐਸ.ਪੀ. ਸ੍ਰੀ ਸਤਨਾਮ ਸਿੰਘ ਅਤੇ ਡੀ.ਐਸ.ਪੀ. ਸ੍ਰੀ ਅਵਤਾਰ ਸਿੰਘ ਰਾਜਪਾਲ ਨੇ ਇਹਨਾਂ ਪਿੰਡਾਂ ਵਿੱਚ ਇਕੱਤਰ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਨਸ਼ਾ ਇੱਕ ਬਹੁਤ ਭੈੜੀ ਬਿਮਾਰੀ ਹੈ, ਇਸ ਤੋਂ ਬਚਣਾ ਬਹੁਤ ਜਰੂਰੀ ਹੈ।
ਉਹਨਾਂ ਅੱਗੇ ਕਿਹਾ ਕਿ ਜੋ ਲੋਕ ਨਸਿ਼ਆਂ ਤੇ ਸ਼ਰਾਰਤੀ ਅਨਸਰਾਂ ਬਾਰੇ ਜਾਣਕਾਰੀ ਥਾਣਿਆਂ ਦੇ ਅੰਦਰ ਜਾ ਕੇ ਦੱਸ ਨਹੀਂ ਸਕਦੇ ਅਸੀਂ ਉਹਨਾਂ ਨਾਲ ਰੂਬਰੂ ਹੋ ਕੇ ਉਹਨਾਂ ਨਾਲ ਗੱਲ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸੁਣ ਕੇ ਨਿਪਟਾਰਾ ਕਰਨ ਲਈ ਪੁਲਿਸ ਵਿਭਾਗ ਵਲੋਂ ਜਿ਼ਲ੍ਹੇ ਦੇ ਪਿੰਡਾਂ ਵਿੱਚ ਮੀਟਿੰਗਾਂ ਦਾ ਆਯੋਜਨ ਕਰ ਰਹੇ ਹਾਂ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸਿ਼ਆਂ ਨੂੰ ਠੱਲ ਪਾਉਣ ਲਈ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਅਹਿਮ ਲੋੜ ਹੈ ਕਿਉਂਕਿ ਆਪ ਸਭਨਾਂ ਦੇ ਸਹਿਯੋਗ ਤੋਂ ਬਿਨ੍ਹਾਂ ਪੁਲਿਸ ਪ੍ਰਸ਼ਾਸਨ ਕੁਝ ਨਹੀਂ ਕਰ ਸਕਦਾ।

ਹੈਲਪ ਲਾਈਨ ਨੰਬਰ ਕੀਤਾ ਜਾਰੀ

ਉਹਨਾਂ ਕਿਹਾ ਕਿ ਜੇਕਰ ਕਿਸੇ ਕੋਲ ਨਸ਼ਿਆਂ ਦੀ ਵਿਕਰੀ ਜਾਂ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਹੋਵੇ ਤਾਂ ਉਹ ਇਸ ਨੂੰ ਬਿਨ੍ਹਾਂ ਕਿਸੇ ਡਰ ਭੈਅ ਤੋਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਹੈਲਪ ਲਾਇਨ ਨੰਬਰ 80549—42100 ਅਤੇ ਪੰਜਾਬ ਪੁਲਿਸ ਚੰਡੀਗੜ ਦੇ ਹੈਲਪਲਾਇਨ ਨੰਬਰ 97791—00200 ਤੇ ਸਾਂਝੀ ਕਰ ਸਕਦਾ ਹੈ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਪੰਜਾਬ ਵਿੱਚ ਜਲਦੀ ਸ਼ੁਰੂ ਹੋਵੇਗੀ ਮੋਬਾਇਲ ਮੁਹੱਲਾ ਕਲੀਨਿਕ ਸੇਵਾ-ਸਿਹਤ ਮੰਤਰੀ

0

ਪੰਜਾਬ ਵਿੱਚ ਜਲਦੀ ਸ਼ੁਰੂ ਹੋਵੇਗੀ ਮੋਬਾਇਲ ਮੁਹੱਲਾ ਕਲੀਨਿਕ ਸੇਵਾ-ਸਿਹਤ ਮੰਤਰੀ

ਫਰੀਦਕੋਟ 6 ਮਾਰਚ – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੀ ਸਫਲਤਾ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਨਸ਼ਿਆ ਤੋਂ ਪੀੜਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਬਣੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਵਿਖੇ ਦੌਰੇ ਦੌਰਾਨ ਪ੍ਰਸ਼ਾਸ਼ਨਿਕ ਅਧਿਕਾਰੀਆਂ, ਸਿਹਤ ਵਿਭਾਗ, ਮੈਡੀਕਲ ਕਾਲਜ ਦੇ ਅਧਿਕਾਰੀਆਂ ਨਾਲ ਨਸ਼ਾ ਛੁਡਾਊ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜਾ ਲੈਣ ਉਪਰੰਤ ਕੀਤਾ।

Jiostar 1100 ਕਰਮਚਾਰੀਆਂ ਨੂੰ ਕਰੇਗੀ ਬਾਹਰ, ਜਾਣੋ ਕੀ ਹੈ ਕਾਰਣ

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ਾ ਛੁਡਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤੇ ਇਸ ਤੋਂ ਇਲਾਵਾ ਨਸ਼ਾ ਛੱਡ ਚੁੱਕੇ ਲੋਕਾਂ ਦੇ ਪੁਨਰਵਾਸ ਅਤੇ ਉਨ੍ਹਾਂ ਦੇ ਰੁਜਗਾਰ ਲਈ ਉਨ੍ਹਾਂ ਨੂੰ ਕਿੱਤਾਮੁੱਖੀ ਸਿਖਲਾਈ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਵੱਖ ਵੱਖ ਸਵੈ ਰੁਜਗਾਰ ਸਕੀਮਾਂ ਤਹਿਤ ਕਰਜਾ ਤੇ ਸਬਸਿਡੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਹਿੱਸਾ ਬਣਾ ਕੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦਾ ਹਿੱਸਾ ਬਣਕੇ ਇਸ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਨਸ਼ਾ ਛੁਡਾਉਣ ਲਈ ਪ੍ਰੇਰਿਤ ਕਰਕੇ ਜਿਲ੍ਹੇ ਵਿੱਚ ਵੱਖ ਵੱਖ ਸਥਾਪਿਤ ਕੀਤੇ ਗਏ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ ਅਤੇ ਉਸ ਨੂੰ ਦੁਬਾਰਾ ਨਵੀਂ ਤੇ ਖੁਸ਼ਹਾਲ ਜਿੰਦਗੀ ਸ਼ੁਰੂ ਕਰਨ ਵਿੱਚ ਮਦਦ ਕੀਤੀ ਜਾਵੇ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਸਾਰਥਿਕ ਸਿੱਟੇ ਆਉਣੇ ਸ਼ੁਰੂ ਹੋ ਗਏ ਹਨ ਤੇ ਇਹ ਮੁਹਿੰਮ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਅਤੇ ਨਸ਼ਿਆਂ ਦੇ ਵਰਤਾਰੇ ਦੇ ਖਾਤਮੇ ਵਿੱਚ ਫੈਸਲਾਪੂਰਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣ ਲਈ ਚਲਾਈ ਗਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਵੀ ਤਹਿ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਵੱਲੋਂ ਨਸ਼ਾ ਛੁਡਾਉਣ ਵਾਲਿਆਂ ਸਬੰਧੀ ਸਾਰਾ ਰਿਕਾਰਡ ਰੱਖਣਾ ਹੋਵੇਗਾ ਤੇ ਇਹ ਵੀ ਦੱਸਣਾ ਪਵੇਗਾ ਕਿ ਉਨ੍ਹਾਂ ਵੱਲੋਂ ਹੁਣ ਤੱਕ ਨਸ਼ਿਆਂ ਦਾ ਸ਼ਿਕਾਰ ਕਿੰਨੇ ਲੋਕਾਂ ਦਾ ਨਸ਼ਾ ਛੁਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਜ ਪ੍ਰਣਾਲੀ ਤੇ ਤਿੱਖੀ ਨਜ਼ਰ ਰੱਖੇਗਾ ਤੇ ਸਮੇਂ ਸਮੇਂ ਤੇ ਇਨ੍ਹਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ਕੰਮ ਵਿੱਚ ਕੋਈ ਉਣਤਾਈ ਸਾਹਮਣੇ ਆਈ ਤਾਂ ਸਬੰਧਤ ਕੇਂਦਰ ਦੇ ਸੰਚਾਲਕਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਹੋਂਦ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਿੱਥੇ ਲੋਕਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਨਸ਼ਾ ਵੇਚਣ ਵਾਲਿਆਂ ਵਿੱਰੁਧ ਵੀ ਸਖਤ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਤਸਕਰ ਨਸ਼ਾ ਵੇਚਦਾ ਪਾਇਆ ਗਿਆ , ਉਸਨੂੰ ਕਾਨੂੰਨੀ ਸਜ਼ਾ ਦੇ ਨਾਲ ਨਾਲ ਉਸ ਦੀ ਜਾਇਦਾਦ ਵੀ ਜਬਤ ਕੀਤੀ ਜਾਵੇਗੀ ਤੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ।

ਗੁਰਦਿੱਤ ਸਿੰਘ ਸੇਖੋ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ਲਾਘਾ ਕੀਤੀ

ਇਸ ਮੌਕੇ ਵਿਧਾਇਕ  ਗੁਰਦਿੱਤ ਸਿੰਘ ਸੇਖੋ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਜਿਲ੍ਹਾ ਫਰੀਦਕੋਟ ਵਿੱਚ ਵੀ ਲੋਕ ਪੱਖੀ ਇਸ ਲਹਿਰ ਨੂੰ ਜਮੀਨੀ ਪੱਧਰ ਤੇ ਪਾਰਟੀ ਦੇ ਵਰਕਰਾਂ ਤੇ ਜਿਲ੍ਹਾ ਵਾਸੀਆਂ ਦੀ ਮਦਦ ਨਾਲ ਸਫਲ ਬਣਾਇਆ ਜਾਵੇਗਾ ਅਤੇ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਵੀ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਪੰਜਾਬ ਨਰਸਿੰਗ ਕੌਂਸਲ ਵੱਲੋਂ ਦਸ਼ਮੇਸ਼ ਡੈਂਟਲ ਕਾਲਜ ਵਿਖੇ ਆਯੋਜਨ ਕਰਵਾਈ ਜਾ ਰਹੀ ਕਾਊਂਸਲਿੰਗ, ਵਰਕਸ਼ਾਪ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 50 ਸਾਲ ਤੋ ਉਪਰ ਵਿਅਕਤੀਆਂ ਦੀ ਸਕਰਨਿੰਗ ਕੀਤੀ ਜਾਵੇਗੀ, ਕਿਉਂਕਿ ਲੋਕਾਂ ਨੂੰ ਬਿਮਾਰੀਆਂ ਦਾ ਪਤਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਗਭਗ ਡੇਢ ਕਰੋੜ ਲੋਕਾਂ ਦੀ ਸਕਰੀਨਿੰਗ ਲਈ ਨਰਸਿੰਗ ਕਾਲਜਾਂ, ਡੈਂਟਲ ਕਾਲਜਾਂ, ਮੁਹੱਲਾ ਕਲੀਨਿਕਾਂ ਦਾ ਸਹਿਯੋਗ ਲਿਆ ਜਾਵੇਗਾ।

ਹਰ ਪਿੰਡ ਮੁਹੱਲੇ ਵਿੱਚ ਮੋਬਾਇਲ ਮੁਹੱਲਾ ਕਲੀਨਿਕ ਸੇਵਾ ਸ਼ੁਰੂ ਕੀਤੀ ਜਾਵੇਗੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਵਿੱਚ ਜਿੱਥੇ ਮੁਹੱਲਾ ਕਲੀਨਿਕ ਸਫਲਤਾਪੂਰਵਕ ਕੰਮ ਕਰ ਰਹੇ ਹਨ ਅਤੇ ਹੁਣ ਤੱਕ 3 ਕਰੋੜ ਤੋਂ ਵੱਧ ਲੋਕ ਇੱਥੋਂ ਸਿਹਤ ਸਹੂਲਤਾਂ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਦਾ ਦਾਇਰਾ ਹੋਰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਪਿੰਡ ਮੁਹੱਲੇ ਵਿੱਚ ਮੋਬਾਇਲ ਮੁਹੱਲਾ ਕਲੀਨਿਕ ਸੇਵਾ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਰਾਜ ਦੇ ਸਾਰੇ ਪਿੰਡ ਤੇ ਗਲੀ ਮੁਹੱਲੇ ਕਵਰ ਕੀਤੇ ਜਾਣਗੇ। ਇਸ ਮੋਬਾਇਲ ਵੈਨ ਵਿੱਚ 40 ਟੈਸਟ ਮੌਕੇ ਤੇ ਹੀ ਬਿਲਕੁਲ ਮੁਫਤ ਕੀਤੇ ਜਾਣਗੇ ਅਤੇ ਮਰੀਜਾਂ ਲਈ 100 ਤਰ੍ਹਾਂ ਦੀਆਂ ਦਵਾਈਆਂ ਵੀ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਹੋਰ ਸਪੈਸ਼ਲਿਸ਼ਟਾਂ ਦੀਆਂ ਰਹਿੰਦੀਆਂ ਆਸਾਮੀਆਂ ਤੇ ਭਰਤੀ ਜਲਦ ਕੀਤੀ ਜਾਵੇਗੀ ਅਤੇ ਪੰਜਾਬ ਨੂੰ ਸਿਹਤ ਸਹੂਲਤਾਂ ਪੱਖੋਂ ਨੰਬਰ ਇੱਕ ਸੂਬਾ ਬਣਾਇਆ ਜਾਵੇਗਾ।

ਪ੍ਰਸ਼ਾਸ਼ਨਿਕ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ

ਇਸ ਮੌਕੇ ਵਾਈਸ ਚਾਂਸਲਰ ਡਾ. ਰਾਜੀਵ ਸੂਦ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰਗਿੱਆ ਜੈਨ, ਸਿਵਲ ਸਰਜਨ ਡਾ. ਚੰਦਰ ਸ਼ੇਖਰ, ਐਮ.ਐਸ. ਡਾ. ਨੀਤੂ ਕੁੱਕੜ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਸੰਜੇ ਗੁਪਤਾ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ  ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਬਾਬਾ ਸਮੇਤ ਹੋਰ ਪ੍ਰਸ਼ਾਸ਼ਨਿਕ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Jiostar 1100 ਕਰਮਚਾਰੀਆਂ ਨੂੰ ਕਰੇਗੀ ਬਾਹਰ, ਜਾਣੋ ਕੀ ਹੈ ਕਾਰਣ

0

Jiostar 1100 ਕਰਮਚਾਰੀਆਂ ਨੂੰ ਕਰੇਗੀ ਬਾਹਰ, ਜਾਣੋ ਕੀ ਹੈ ਕਾਰਣ

ਜੀਓਸਟਾਰ ਆਪਣੇ 1100 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਜਾ ਰਿਹਾ ਹੈ। ਨਵੰਬਰ 2024 ਵਿੱਚ ਵਾਲਟ ਡਿਜ਼ਨੀ ਨਾਲ ਇਸਦੀ ਮੂਲ ਕੰਪਨੀ Viacom18 ਦੇ ਰਲੇਵੇਂ ਤੋਂ ਬਾਅਦ ਕੁਝ ਕਰਮਚਾਰੀਆਂ ਦੀਆਂ ਭੂਮਿਕਾਵਾਂ ਓਵਰਲੈਪਿੰਗ ਸਨ। ਇਸਦਾ ਮਤਲਬ ਹੈ ਕਿ ਦੋ ਲੋਕ ਇੱਕ ਸਥਿਤੀ ਵਿੱਚ ਸਨ। ਇਸੇ ਲਈ ਕੰਪਨੀ ਨੇ ਇਹ ਫੈਸਲਾ ਲਿਆ ਹੈ। ਮੀਂਟ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।

ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਮੇਲੇ ਦਾ ਆਯੋਜਨ, ਲਗਭਗ 500 ਸੂਝਵਾਨ ਕਿਸਾਨਾਂ ਨੇ ਲਿਆ ਭਾਗ

ਰਿਪੋਰਟ ਦੇ ਅਨੁਸਾਰ, ਰਲੇਵੇਂ ਤੋਂ ਬਾਅਦ ਪੁਨਰਗਠਨ ਦੇ ਹਿੱਸੇ ਵਜੋਂ ਕੰਪਨੀ ਵਿੱਚ ਛਾਂਟੀ ਪਿਛਲੇ ਮਹੀਨੇ ਸ਼ੁਰੂ ਹੋਈ ਸੀ ਅਤੇ ਇਹ ਜੂਨ ਤੱਕ ਜਾਰੀ ਰਹਿ ਸਕਦੀ ਹੈ। ਕੰਪਨੀ ਵੰਡ, ਵਿੱਤ, ਵਪਾਰਕ ਅਤੇ ਕਾਨੂੰਨੀ ਵਿਭਾਗਾਂ ਵਿੱਚ ਗੈਰ-ਜ਼ਰੂਰੀ ਭੂਮਿਕਾਵਾਂ ਨੂੰ ਖਤਮ ਕਰ ਰਹੀ ਹੈ।

ਕੰਪਨੀ ਲੋਕਾਂ ਨੂੰ ਇੱਕ ਸਾਲ ਦੀ ਤਨਖਾਹ ਦੇ ਕੇ ਨੌਕਰੀ ਤੋਂ ਕੱਢ ਰਹੀ ਹੈ

ਕੰਪਨੀ ਕਰਮਚਾਰੀਆਂ ਨੂੰ 1 ਸਾਲ ਤੱਕ ਦੀ ਤਨਖਾਹ ਦੇ ਕੇ ਨੌਕਰੀ ਤੋਂ ਕੱਢ ਰਹੀ ਹੈ। ਜੇਕਰ ਕੋਈ ਕਰਮਚਾਰੀ ਇੱਕ ਸਾਲ ਪਹਿਲਾਂ ਭਰਤੀ ਹੋਇਆ ਹੁੰਦਾ, ਤਾਂ ਉਸਨੂੰ ਇੱਕ ਮਹੀਨੇ ਦੀ ਪੂਰੀ ਤਨਖਾਹ ਮਿਲਦੀ ਸੀ ਅਤੇ ਦੂਜੇ ਕਰਮਚਾਰੀਆਂ ਨੂੰ ਵੀ ਉਸੇ ਅਨੁਸਾਰ ਉਹੀ ਰਕਮ ਮਿਲਦੀ ਸੀ।

ਦੇਸ਼ ਦਾ ਸਭ ਤੋਂ ਵੱਡਾ ਮਨੋਰੰਜਨ ਨੈੱਟਵਰਕ

ਡਿਜ਼ਨੀ ਸਟਾਰ ਇੰਡੀਆ ਅਤੇ ਰਿਲਾਇੰਸ ਦੇ ਵਾਇਕਾਮ-18 ਦਾ ਰਲੇਵਾਂ ਪਿਛਲੇ ਸਾਲ ਨਵੰਬਰ ਵਿੱਚ ਹੋਇਆ ਸੀ। ਇਸ ਵਿੱਚ ਡਿਜ਼ਨੀ ਹੌਟਸਟਾਰ ਅਤੇ ਜੀਓ ਸਿਨੇਮਾ ਵੀ ਸ਼ਾਮਲ ਹਨ। ਇਨ੍ਹਾਂ ਦੋਵਾਂ ਕੰਪਨੀਆਂ ਨੇ ਵੀਰਵਾਰ, 14 ਨਵੰਬਰ ਨੂੰ ਇਸਦਾ ਐਲਾਨ ਕੀਤਾ। ਰਲੇਵੇਂ ਤੋਂ ਬਾਅਦ, ਇਹ ਦੇਸ਼ ਦਾ ਸਭ ਤੋਂ ਵੱਡਾ ਮਨੋਰੰਜਨ ਨੈੱਟਵਰਕ ਬਣ ਗਿਆ ਹੈ।

ਡਿਜ਼ਨੀ-ਰਿਲਾਇੰਸ ਐਂਟਰਟੇਨਮੈਂਟ ਦੇ ਹੁਣ 2 ਓਵਰ ਦ ਟੌਪ (OTT) ਅਤੇ 120 ਚੈਨਲਾਂ ਦੇ ਨਾਲ 75 ਕਰੋੜ ਦਰਸ਼ਕ ਹਨ। ਰਿਲਾਇੰਸ ਨੇ ਇਸ ਸਾਂਝੇ ਉੱਦਮ ਲਈ 11,500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਰਲੇਵੇਂ ਦੀ ਪ੍ਰਕਿਰਿਆ ਪਿਛਲੇ ਇੱਕ ਸਾਲ ਤੋਂ ਚੱਲ ਰਹੀ ਸੀ।

ਦੋਵਾਂ ਕੰਪਨੀਆਂ ਨੇ ਕਿਹਾ…

ਦੋਵਾਂ ਕੰਪਨੀਆਂ ਨੇ ਕਿਹਾ- ‘ਇਹ ਸੌਦਾ 70,352 ਕਰੋੜ ਰੁਪਏ ਵਿੱਚ ਹੋਇਆ ਹੈ।’ ਰਲੇਵੇਂ ਤੋਂ ਬਾਅਦ ਬਣਨ ਵਾਲੀ ਕੰਪਨੀ ਵਿੱਚ ਰਿਲਾਇੰਸ ਦੀ 63.16% ਹਿੱਸੇਦਾਰੀ ਹੋਵੇਗੀ ਅਤੇ ਡਿਜ਼ਨੀ ਦੀ 36.84% ਹਿੱਸੇਦਾਰੀ ਹੋਵੇਗੀ। ਇਸ ਨਵੀਂ ਕੰਪਨੀ ਦੀ ਚੇਅਰਪਰਸਨ ਨੀਤਾ ਅੰਬਾਨੀ ਹੋਵੇਗੀ। ਉਪ-ਚੇਅਰਪਰਸਨ ਉਦੈ ਸ਼ੰਕਰ ਹੋਣਗੇ। ਇਹ ਕੰਪਨੀ ਨੂੰ ਰਣਨੀਤਕ ਮਾਰਗਦਰਸ਼ਨ ਪ੍ਰਦਾਨ ਕਰਨਗੇ।

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਭੁੱਲਰ

0

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਭੁੱਲਰ

– ਮੁਹਿੰਮ ਵਿੱਚ ਲੋਕਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼
– ਕਿਹਾ, ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ‘ਚ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਾਉਣ ਸਬੰਧੀ ਮਤੇ ਪਾਉਣ ਦੀ ਕੀਤੀ ਅਪੀਲ
– ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਨੂੰ ਡਰੋਨ ਵਿਰੋਧੀ ਤਕਨੀਕ ਨਾਲ ਲੈਸ ਕੀਤਾ ਜਾਵੇਗਾ
– ਪੁਲਿਸ ਨੂੰ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕਰਨ, ਅਤੇ ਨਸ਼ਾ ਵੇਚ ਕੇ ਬਣਾਈਆਂ ਜਾਇਦਾਦਾਂ ਕੁਰਕ ਕਰਨ ਲਈ ਕਿਹਾ
– ਕੈਬਨਿਟ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤਾ ‘ਵਾਰ ਰੂਮ’ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 6 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਹ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।

ਇਹ ਵੀ ਪੜ੍ਹੋ: ਮਾਤਮ ਚ ਬਦਲੀਆਂ ਖੁਸ਼ੀਆਂ! ਪਾਣੀਪਤ-ਰੋਹਤਕ ਰੋਡ ‘ਤੇ ਪਲਟੀ ਲਾੜਾ-ਲਾੜੀ ਦੀ ਕਾਰ, ਦੋਵੇਂ ਜ਼ਖਮੀ; ਲਾੜੇ ਦੇ ਭਰਾ ਦੀ ਮੌਤ

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ‘ਚ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਾਉਣ ਸਬੰਧੀ ਮਤੇ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾਂ ਤਸਕਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਇਨ੍ਹਾਂ ਦੀਆਂ ਜ਼ਮਾਨਤਾਂ ‘ਚ ਨੰਬਰਦਾਰ ਤੇ ਸਰਪੰਚ ਗਵਾਹੀ ਨਾ ਪਾਉਣ। ਉਨ੍ਹਾਂ ਕਿਹਾ ਕਿ ਨਸ਼ੇ ਦਾ ਜ਼ਹਿਰ ਸਖ਼ਤੀ ਨਾਲ ਤੇ ਲੋਕਾਂ ਦੇ ਸਹਿਯੋਗ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਨਾਲ ਖ਼ਤਮ ਕੀਤਾ ਜਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਨੌਜਵਾਨਾਂ ਨੂੰ ਵਿੱਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਤੇਜ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਹਾਸਲ ਕੀਤੀ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਪੰਚਾਂ ਨੂੰ ਨਿੱਜੀ ਸੁਰੱਖਿਆ ਲਈ ਅਸਲਾ ਲਾਈਸੰਸ ਜਾਰੀ ਕੀਤੇ ਜਾਣ ਤਾਂ ਜੋ ਉਹ ਨਸ਼ਾ ਤਸਕਰਾਂ ਤੋਂ ਆਪਣੀ ਸੁਰੱਖਿਆ ਕਰ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਨਸ਼ਾ ਤਸਕਰੀ ਛੱਡ ਦੇਣ।

ਮੀਟਿੰਗ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ, ਐਡਵੋਕੇਟ ਰਜਨੀਸ਼਼ ਦਹੀਆ, ਫੌਜਾ ਸਿੰਘ ਸਰਾਰੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ‘ਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਨਸ਼ਿਆਂ ਵਿਰੁੱਧ ਲੋਕ ਲਹਿਰ ਉਸਾਰਨ ’ਤੇ ਜ਼ੋਰ ਦਿੰਦਿਆਂ ਵੱਖ-ਵੱਖ ਸੁਝਾਅ ਦਿੱਤੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ‘ਵਾਰ ਰੂਮ’ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਨੂੰ ਸਰਾਹਿਆ।

ਡਿਪਟੀ ਕਮਿਸ਼ਨ ਦੀਪਸ਼ਿਖਾ ਸ਼ਰਮਾ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਮੁੱਚੀ ਟੀਮ ਆਪਸੀ ਤਾਲਮੇਲ ਨਾਲ ਅਤੇ ਪੂਰੀ ਤਨਦੇਹੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਕੰਮ ਕਰ ਰਹੀ ਹੈ। ਉਨ੍ਹਾਂ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਅਸੀਂ ਨਿਰਧਾਰਿਤ ਸਮੇਂ ਅੰਦਰ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਵਾਂਗੇ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ।

ਇਸ ਮੌਕੇ ਡੀ.ਆਈ.ਜੀ. ਸਵੱਪਨ ਸ਼ਰਮਾ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਸਰਹੱਦੀ ਜ਼ਿਲ੍ਹੇ ‘ਚ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ਐਸ.ਐਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੇ 6 ਦਿਨਾਂ ਦੌਰਾਨ ਕੀਤੇ ਗਏ ਪੁਲਿਸ ਐਕਸ਼ਨ ਦੌਰਾਨ 23 ਐਫ਼.ਆਈ.ਆਰਜ਼, 31 ਗ੍ਰਿਫਤਾਰੀਆਂ, 7.5 ਕਿਲੋ ਹੈਰੋਇਨ, 4070 ਨਸ਼ੇ ਦੀਆਂ ਗੋਲੀਆਂ, 1 ਡਰੋਨ, 1 ਪਿਸਟਲ ਆਦਿ ਬਰਾਮਦ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਜਾਇਦਾਦ ਕੁਰਕ ਕਰਨ ਦੇ ਮਾਮਲਿਆਂ ਵਿੱਚ ਵੀ ਕਾਰਵਾਈ ਚੱਲ ਰਹੀ ਹੈ।

ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬਾਹ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਇੱਕ ਪੀ.ਪੀ.ਟੀ. ਪੇਸ਼ਕਾਰੀ ਰਾਹੀਂ ਚਾਨਣਾ ਪਾਇਆ।

ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਅੰਤਮ ਝਟਕਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਤੇ ਮੁਕੰਮਲ ਰੋਕ ਲਗਾਉਣ ਲਈ ਸਰਹੱਦੀ ਜ਼ਿਲ੍ਹਆਂ ਦੀ ਪੁਲਿਸ ਨੂੰ ਜਲਦੀ ਹੀ ਐਂਟੀ ਡਰੋਨ ਤਕਨੀਕ ਨਾਲ ਲੈਸ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਸ. ਭੁੱਲਰ ਨੇ ਇਸ ਮੌਕੇ ਸਰਹੱਦੀ ਪਿੰਡਾਂ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਾਲੇ ਨੌਜਵਾਨਾਂ ਨੂੰ ਨਸ਼ਾ ਵਿਰੋਧੀ ਸਲੋਗਨ ਵਾਲੀ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ।

ਬੀ.ਐਸ.ਐਫ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਨਸ਼ਾ ਵਿਰੋਧੀ ਮੁਹਿੰਮ ‘ਚ ਸਹਿਯੋਗ ਕਰਨ ਅਤੇ ਸਰਹੱਦੀ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਨ ਹਿੱਤ ਸਿਖਲਾਈ ਪ੍ਰੋਗਰਾਮ ਪ੍ਰੀ-ਰਿਕਰੂਟਮੈਂਟ ਸ਼ੁਰੂ ਕੀਤਾ ਗਿਆ ਹੈ। ਇਹ ਪਾਇਲਟ ਪ੍ਰਾਜੈਕਟ ਨਸ਼ਿਆਂ ਤੋਂ ਦੂਰ ਰਹਿਣ ਅਤੇ ਫੌਜ਼ ਅਤੇ ਪੁਲਿਸ ਵਿੱਚ ਭਰਤੀ ਲਈ ਸਮਰੱਥ ਬਣਨ ਦੀ ਪ੍ਰੇਰਣਾ ਵੀ ਦੇਵੇਗਾ।

ਇਸ ਮੌਕੇ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਐਸ.ਡੀ.ਐਮ. ਫ਼ਿਰੋਜ਼ਪੁਰ/ਗੁਰੂਹਰਸਹਾਏ ਦਿਵਿਆ ਪੀ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਚੇਅਰਮੈਨ ਪਲਾਨਿੰਗ ਬੋਰਡ ਸ. ਚੰਦ ਸਿੰਘ ਗਿੱਲ, ਜ਼ਿਲ੍ਹੇ ਦੀਆਂ ਸਮੂਹ ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਸਮੂਹ ਡੀ.ਐੱਸ.ਪੀ. ਅਤੇ ਐੱਸ.ਐਚ.ਓ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮਾਨਸਾ ਜ਼ਿਲ੍ਹੇ ਦੇ 6 ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ

0

ਮਾਨਸਾ ਜ਼ਿਲ੍ਹੇ ਦੇ 6 ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ

ਮਾਨਸਾ, 6 ਮਾਰਚ 2025 : ਸਕੂਲ ਦੀ ਮਾਨਤਾ ਨੂੰ ਜਾਰੀ ਰੱਖਣ ਲਈ ਪੰਜਾਬ ਦੇ ਸਾਰੇ ਸਕੂਲ ਹਰ ਸਾਲ ਫਾਇਰ ਅਤੇ ਬਿਲਡਿੰਗ ਸਰਟੀਫਿਕੇਟ ਜਿਲ੍ਹਾ ਸਿੱਖਿਆ ਦਫਤਰ ਵਿੱਚ ਜਮਾ ਕਰਵਾਉਂਦੇ ਹਨ। ਇਹ ਸਭ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਜਾਂਦਾ ਹੈ। ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਾਨਸਾ ਭੁਪਿੰਦਰ ਕੌਰ ਨੇ ਦੱਸਿਆਂ ਕਿ ਇਨ੍ਹਾਂ ਸਕੂਲਾਂ ਨੂੰ ਬੀਤੇ ਸਮੇਂ ਵਿੱਚ ਫਾਈਰ ਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਲਿਖਿਆ ਗਿਆ ਸੀ। ਪਰ ਜ਼ਿਲ੍ਹਾ ਮਾਨਸਾ ਦੇ 6 ਸਕੂਲਾਂ ਵੱਲੋਂ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਤੇ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਅਸਤੀਫ਼ੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਾਨਸਾ ਭੁਪਿੰਦਰ ਕੌਰ ਨੇ ਦੱਸਿਆਂ ਕਿ ਇਨ੍ਹਾਂ ਸਕੂਲਾਂ ਨੂੰ ਬੀਤੇ ਸਮੇਂ ਵਿੱਚ ਫਾਈਰ ਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਕਈ ਵਾਰ ਲਿਖਿਆ ਗਿਆ ਸੀ।ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਵੀ ਫਾਈਰ ਤੇ ਬਿਲਡਿੰਗ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ ਉਨ੍ਹਾਂ ਵਿਚ ਯੁਨੀਕ ਪਬਲਿਕ ਸਕੂਲ ਬੁਢਲਡਾ, ਰਣਵੀਰ ਇੰਟਰਨੈਸ਼ਨਲ ਪਬਲਿਕ ਸਕੂਲ ਮੱਤੀ, ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਬੁਢਲਾਡਾ, ਸਰਵਹਿੱਤਕਾਰੀ ਵਿੱਦਿਆ ਮੰਦਰ ਦੂਲੋਵਾਲ, ਸ਼ਿਵਾਲਿਸ ਪਬਲਿਕ ਸਕੂਲ ਸਰਦੂਲਗੜ੍ਹ ਅਤੇ ਦਸ਼ਮੇਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਰਦੂਲਗੜ੍ਹ ਸ਼ਾਮਲ ਹਨ।

ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਮੇਲੇ ਦਾ ਆਯੋਜਨ, ਲਗਭਗ 500 ਸੂਝਵਾਨ ਕਿਸਾਨਾਂ ਨੇ ਲਿਆ ਭਾਗ

0

ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਮੇਲੇ ਦਾ ਆਯੋਜਨ, ਲਗਭਗ 500 ਸੂਝਵਾਨ ਕਿਸਾਨਾਂ ਨੇ ਲਿਆ ਭਾਗ

ਸ੍ਰੀ ਮੁਕਤਸਰ ਸਾਹਿਬ, 6 ਮਾਰਚ: ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਕੇ.ਵੀ.ਕੇ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ—ਵੱਖ ਪਿੰਡਾਂ ਦੇ ਲਗਭਗ 500 ਸੂਝਵਾਨ ਕਿਸਾਨਾਂ ਨੇ ਭਾਗ ਲਿਆ। ਇਸ ਮੇਲੇ ਵਿੱਚ ਅਭਿਤੇਸ਼ ਸਿੰਘ ਸੰਧੂ, ਡੀ. ਆਰ., ਸਹਿਕਾਰੀ ਸਭਾਵਾਂ ਸ੍ਰੀ ਮੁਕਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਅਤੇ ਡਾ. ਅਮਰਜੀਤ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੇਲੇ ਦੀ ਪ੍ਰਧਾਨਗੀ ਕਰਦਿਆਂ ਡਾ.ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟਰੇਨਿੰਗ) ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ—ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।

ਇਸ ਦੌਰਾਨ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ—ਵੱਖ ਗਤੀਵਿਧੀਆਂ ਦਾ ਜ਼ਿਕਰ ਕੀਤਾ। ਡਾ. ਅਮਰਜੀਤ ਸਿੰਘ ਸੰਧੂ, ਫਾਰਮ ਸਲਾਹਕਾਰ ਸੇਵਾ ਕੇਂਦਰ, ਬਠਿੰਡਾ ਨੇ ਹਾੜ੍ਹੀ ਦੀਆਂ ਫਸਲਾਂ ਤੇ ਆਉਣ ਵਾਲੇ ਕੀੜੇ—ਮਕੌੜਿਆਂ ਦੀ ਰੋਕਥਾਮ ਸੰਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ, ਉਹਨਾਂ ਨੇ ਖੇਤੀ ਰਸਾਇਣਾਂ ਦੀ ਬੇਲੋੜੀ ਵਰਤੋਂ ਨੁੰ ਰੋਕਣ ਅਤੇ ਸ਼ਿਫਾਰਸ਼ ਅਨੁਸਾਰ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।

ਇਸ ਦੌਰਾਨ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ ) ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਦਸਦੇ ਹੋਏ ਕਿਸਾਨਾਂ ਨੂੰ ਫ਼ਸਲਾਂ ਦੀ ਸਫ਼ਲ ਕਾਸ਼ਤ ਲਈ ਮਿੱਟੀ ਪਰਖ ਦੇ ਅਧਾਰ ਤੇ ਖਾਦਾਂ ਦੀ ਵਰਤੋਂ ਕਰਨ ਲਈ ਅਤੇ ਮਾੜੇ ਪਾਣੀਆਂ ਦੀ ਸੁਚੱਜੀ ਵਰਤੋਂ ਲਈ ਪ੍ਰੇਰਿਤ ਵੀ ਕੀਤਾ। ਉਹਨਾਂ ਨੇ ਜੀਵਾਣੂੰ ਖਾਦਾਂ ਦੀ ਸਹੀ ਵਰਤੋਂ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਮਿੱਟੀ ਨੂੰ ਉਪਜਾਊ ਅਤੇ ਸਿਹਤਮੰਦ ਬਣਾਈ ਰੱਖਣ ਲਈ ਆਪਣੇ ਫ਼ਸਲੀ ਚੱਕਰ ਵਿੱਚ ਹਰੀ ਖਾਦ ਵਾਲੀਆਂ ਫ਼ਸਲਾਂ ਨੂੰ ਸ਼ਾਮਿਲ ਕਰਨ ਦੀ ਵੀ ਸਲਾਹ ਦਿੱਤੀ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ ਦੇ ਹੇਹੇ ਵਿੱਚ ਨਾ ਆਉਣ ਦੇ ਕਾਰਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਦੇ ਨਾਲ ਨਾਲ ਉਹਨਾਂ ਨੇ ਗਰਮੀਆਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ, ਖਾਸ ਤੌਰ ਤੇ ਥਨੈਲਾ ਰੋਗ ਅਤੇ ਲੰਪੀ ਚਮੜੀ ਰੋਗ ਤੋਂ ਬਚਾਅ ਨਾਲ ਸਬੰਧਿਤ ਜ਼ਰੂਰੀ ਨੁਕਤੇ ਸਾਂਝੇ ਕੀਤੇ।

ਇਸ ਮੇਲੇ ਵਿਚ ਵੱਖ ਵੱਖ ਅਗਾਂਹਵਧੂ ਕਿਸਾਨ ਵੀਰਾਂ ਅਤੇ ਸੈਲਫ—ਹੈਲਪ ਗਰੁੱਪਾਂ ਵੱਲੋਂ ਆਪਣੀਆਂ—ਆਪਣੀਆ ਸਟਾਲਾਂ ਲਗਾਈਆਂ ਗਈਆਂ। ਮੇਲੇ ਵਿੱਚ ਕਿਸਾਨਾਂ ਨੂੰ ਵੇਲਾਂ ਵਾਲੀਆਂ ਸਬਜੀਆਂ ਦੀ ਪਨੀਰੀ, ਸਬਜੀਆਂ ਦੀਆਂ ਕਿੱਟਾਂ ਅਤੇੁ ਪਸ਼ੂਆਂ ਲਈ ਧਾਤਾਂ ਦਾ ਚੂਰਾ ਦਿੱਤੇ ਗਏ। ਮੇਲੇ ਦੌਰਾਨ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਮੰਚ ਦਾ ਸੰਚਾਲਨ ਕਰਦਿਆਂ ਪੰਜਾਬ ਐਗਰੀਕਲਚਰਲ ਯੂਨੀਵਰਿਸਟੀ ਵੱਲੋ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਈਆਂ ਜਾ ਰਹੀਆਂ ਵੱਖ—ਵੱਖ ਸਿਖਲਾਈਆਂ ਬਾਰੇ ਦੱਸਿਆ। ਮੇਲੇ ਦੌਰਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਅਤੇ ਕੁਝ ਹੋਰ ਅਗਾਂਹਵਧੁ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

Reel ਬਣਾਉਂਦਿਆਂ ਨਹਿਰ ‘ਚ ਡਿੱਗੀ ਸਕਾਰਪੀਓ; ਦੋ ਦੋਸਤਾਂ ਦੀਆਂ ਲਾਸ਼ਾਂ ਬਰਾਮਦ, ਇਕ ਦੀ ਭਾਲ ਜਾਰੀ

0

Reel ਬਣਾਉਂਦਿਆਂ ਨਹਿਰ ‘ਚ ਡਿੱਗੀ ਸਕਾਰਪੀਓ; ਦੋ ਦੋਸਤਾਂ ਦੀਆਂ ਲਾਸ਼ਾਂ ਬਰਾਮਦ, ਇਕ ਦੀ ਭਾਲ ਜਾਰੀ

ਗੁਜਰਾਤ ਦੇ ਅਹਿਮਦਾਬਾਦ ‘ਚ ਰੀਲ ਬਣਾਉਂਦੇ ਸਮੇਂ ਸਕਾਰਪੀਓ ਕਾਰ ਦੇ ਨਹਿਰ ‘ਚ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ। ਕਾਰ ਵਿੱਚ ਤਿੰਨ ਦੋਸਤ ਸਵਾਰ ਸਨ, ਜਿਨ੍ਹਾਂ ਵਿੱਚੋਂ ਦੋ ਦੀਆਂ ਲਾਸ਼ਾਂ ਮਿਲ ਗਈਆਂ ਹਨ ਅਤੇ ਤੀਜੇ ਦੀ ਭਾਲ ਜਾਰੀ ਹੈ। ਹਾਦਸਾ ਕੱਲ੍ਹ ਸ਼ਾਮ ਬੁੱਧਵਾਰ ਨੂੰ ਵਾਪਰਿਆ, ਜਿਸ ਦੀ ਸੀਸੀਟੀਵੀ ਫੁਟੇਜ ਹੁਣੇ ਸਾਹਮਣੇ ਆਈ ਹੈ। ਅਹਿਮਦਾਬਾਦ ਦੀ ਐਚ ਡਿਵੀਜ਼ਨ ਟਰੈਫਿਕ ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਦੋਸਤ ਯਕਸ਼, ਯਸ਼, ਕ੍ਰਿਸ਼ ਸਕਾਰਪੀਓ ਵਿੱਚ ਫਤੇਵਾੜੀ ਨਹਿਰ ਕੋਲ ਰੀਲ ਬਣਾਉਣ ਪੁੱਜੇ ਸਨ। ਚਾਰ ਹੋਰ ਦੋਸਤ ਹਿਰਦੇ, ਧਰੁਵ, ਰਿਤਾਯੂ ਅਤੇ ਵਿਰਾਜ ਸਿੰਘ ਪਹਿਲਾਂ ਹੀ ਨਹਿਰ ‘ਤੇ ਮੌਜੂਦ ਸਨ।

ਨਹਿਰ ਵਿੱਚ ਜਾ ਡਿੱਗੀ ਸਕਾਰਪੀਓ 

ਹਾਦਸੇ ਸਮੇਂ ਯਸ਼ ਸਕਾਰਪੀਓ ਚਲਾ ਰਿਹਾ ਸੀ। ਯਸ਼ ਨੇ ਜਿਵੇ ਹੀ ਯੂ-ਟਰਨ ਲਿਆ, ਇਸ ਦੌਰਾਨ ਪਤਾ ਨਹੀਂ ਕੀ ਹੋਇਆ ਕਿ ਕਾਰ ਮੁੜਨ ਦੀ ਬਜਾਏ ਸਿੱਧੀ ਨਹਿਰ ਵਿੱਚ ਜਾ ਡਿੱਗੀ। ਤਿੰਨੋਂ ਕਿਸੇ ਤਰ੍ਹਾਂ ਬਾਹਰ ਆ ਗਏ ਸਨ। ਬਾਕੀ ਦੋਸਤਾਂ ਅਤੇ ਆਸ-ਪਾਸ ਦੇ ਲੋਕਾਂ ਨੇ ਰੱਸੀ ਪਾ ਕੇ ਬਾਕੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਤਿੰਨੋਂ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਏ।

ਬਚਾਅ ਟੀਮ ਮੌਕੇ ‘ਤੇ ਪਹੁੰਚੀ

ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਤਿੰਨਾਂ ਦੀ ਭਾਲ ਸ਼ੁਰੂ ਕਰ ਦਿੱਤੀ। ਸਰਚ ਆਪਰੇਸ਼ਨ ਲਈ ਰਾਤ ਨੂੰ ਨਹਿਰ ਦਾ ਪਾਣੀ ਬੰਦ ਕਰ ਦਿੱਤਾ ਗਿਆ। ਰਾਤ ਕਰੀਬ 2.30 ਵਜੇ ਤੱਕ ਚੱਲੇ ਇਸ ਆਪ੍ਰੇਸ਼ਨ ਦੌਰਾਨ ਵੀ ਤਿੰਨਾਂ ਦਾ ਸੁਰਾਗ ਨਹੀਂ ਲੱਗ ਸਕਿਆ। ਅੱਜ ਸਵੇਰੇ ਯਕਸ਼ ਅਤੇ ਯਸ਼ ਸੋਲੰਕੀ ਦੀਆਂ ਲਾਸ਼ਾਂ ਸ਼ਾਸਤਰੀ ਪੁਲ ਨੇੜੇ ਨਦੀ ਵਿੱਚ ਤੈਰਦੀਆਂ ਮਿਲੀਆਂ। ਕ੍ਰਿਸ਼ਨ ਦਵੇ ਅਜੇ ਲਾਪਤਾ ਹੈ, ਉਸ ਦੀ ਭਾਲ ਜਾਰੀ ਹੈ।

ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਲੈਣ ਦੇ ਯੋਗ