Home Blog Page 832

ਲਖਨਊ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਲਾਇਆ 200 ਰੁਪਏ ਦਾ ਜੁਰਮਾਨਾ

0

ਲਖਨਊ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਲਾਇਆ 200 ਰੁਪਏ ਦਾ ਜੁਰਮਾਨਾ

– 14 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ

ਲਖਨਊ, 6 ਮਾਰਚ 2025 – ਯੂਪੀ ਦੀ ਲਖਨਊ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ 200 ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਉਨ੍ਹਾਂ ਨੂੰ 14 ਅਪ੍ਰੈਲ, 2025 ਨੂੰ ਪੇਸ਼ ਹੋਣ ਲਈ ਕਿਹਾ ਹੈ। ਰਾਹੁਲ ‘ਤੇ ਦਸੰਬਰ 2022 ਵਿੱਚ ਮਹਾਰਾਸ਼ਟਰ ਦੇ ਅਕੋਲਾ ਵਿੱਚ ਸਾਵਰਕਰ ਵਿਰੁੱਧ ਵਿਵਾਦਪੂਰਨ ਬਿਆਨ ਦੇਣ ਦਾ ਦੋਸ਼ ਹੈ। ਇਸ ‘ਤੇ ਜੂਨ 2024 ਵਿੱਚ ਲਖਨਊ ਦੀ ਐਮਪੀ-ਐਮਐਲਏ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਰਾਹੁਲ ਨਿਯਮਿਤ ਤੌਰ ‘ਤੇ ਸੁਣਵਾਈ ਲਈ ਪੇਸ਼ ਨਹੀਂ ਹੋ ਰਿਹਾ ਸੀ, ਜਿਸ ਤੋਂ ਬਾਅਦ ਅਦਾਲਤ ਨੇ ਜੁਰਮਾਨਾ ਲਗਾਇਆ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਰਾਹੁਲ ਨੇ ਸਾਵਰਕਰ ਨੂੰ ‘ਅੰਗਰੇਜ਼ਾਂ ਦਾ ਨੌਕਰ’ ਅਤੇ ‘ਪੈਨਸ਼ਨ ਲੈਣ ਵਾਲਾ’ ਕਿਹਾ ਸੀ।

ਇਹ ਵੀ ਪੜ੍ਹੋ: ਪੰਜਾਬ ‘ਚ ਠੰਡੀਆਂ ਹਵਾਵਾਂ ਨੇ ਛੇੜੀ ਕੰਬਣੀ; ਤਾਪਮਾਨ ‘ਚ ਆਈ ਗਿਰਾਵਟ

ਅਦਾਲਤ ਨੇ ਕਿਹਾ ਹੈ ਕਿ ਜੇਕਰ ਰਾਹੁਲ ਅਗਲੀ ਸੁਣਵਾਈ ‘ਤੇ ਵੀ ਗੈਰਹਾਜ਼ਰ ਰਹਿੰਦਾ ਹੈ, ਤਾਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾ ਸਕਦਾ ਹੈ। ਹਾਲਾਂਕਿ, ਇਹ ਪਹਿਲੀ ਵਾਰ ਨਹੀਂ ਹੋਵੇਗਾ। ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਝਾਰਖੰਡ ਦੀ ਚਾਈਬਾਸਾ ਅਦਾਲਤ ਨੇ ਪਿਛਲੇ ਸਾਲ ਰਾਹੁਲ ਗਾਂਧੀ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਇਸ ਮਾਮਲੇ ਵਿੱਚ ਝਾਰਖੰਡ ਹਾਈ ਕੋਰਟ ਤੋਂ ਰਾਹਤ ਮਿਲੀ ਸੀ।

ਪੰਜਾਬ ‘ਚ ਠੰਡੀਆਂ ਹਵਾਵਾਂ ਨੇ ਛੇੜੀ ਕੰਬਣੀ; ਤਾਪਮਾਨ ‘ਚ ਆਈ ਗਿਰਾਵਟ

0

ਪੰਜਾਬ ‘ਚ ਠੰਡੀਆਂ ਹਵਾਵਾਂ ਨੇ ਛੇੜੀ ਕੰਬਣੀ; ਤਾਪਮਾਨ ‘ਚ ਆਈ ਗਿਰਾਵਟ

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਠੰਡ ਵਧ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ 10 ਤੋਂ 15 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਘੱਟੋ-ਘੱਟ ਤਾਪਮਾਨ ‘ਚ 0.4 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ ‘ਚ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਅਗਲੇ ਹਫਤੇ ਦਾ ਮੌਸਮ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਪੂਰਾ ਹਫਤਾ ਚੰਗੀ ਧੁੱਪ ਰਹੇਗੀ। ਪਰ ਪਿਛਲੇ ਕੁਝ ਦਿਨਾਂ ਤੋਂ ਬਰਫਬਾਰੀ ਕਾਰਨ ਵਧੀ ਠੰਡ ਹੁਣ ਘਟਣੀ ਸ਼ੁਰੂ ਹੋ ਜਾਵੇਗੀ। ਤਾਪਮਾਨ ਹਰ ਦਿਨ ਵਧੇਗਾ। ਮੌਸਮ ਕੇਂਦਰ ਦੇ ਅਨੁਮਾਨ ਅਨੁਸਾਰ ਆਉਣ ਵਾਲੇ ਹਫ਼ਤੇ ਦੌਰਾਨ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਦੇ ਆਸ-ਪਾਸ ਜਾਂ ਇਸ ਤੋਂ ਉੱਪਰ ਰਹਿਣ ਦਾ ਅਨੁਮਾਨ ਹੈ।

ਅੱਜ ਉੱਤਰਾਖੰਡ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮੁਖਬਾ ‘ਚ ਕਰਨਗੇ ਮਾਂ ਗੰਗਾ ਦੀ ਪੂਜਾ

ਅੱਜ ਉੱਤਰਾਖੰਡ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮੁਖਬਾ ‘ਚ ਕਰਨਗੇ ਮਾਂ ਗੰਗਾ ਦੀ ਪੂਜਾ

0
Modi's visit to Haryana increased the tension of the officers, first helipad was not found, now the ground is not being finalized.

ਅੱਜ ਉੱਤਰਾਖੰਡ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮੁਖਬਾ ‘ਚ ਕਰਨਗੇ ਮਾਂ ਗੰਗਾ ਦੀ ਪੂਜਾ

ਨਵੀ ਦਿੱਲੀ : ਉੱਤਰਾਖੰਡ ਵਿੱਚ ਸਰਦੀਆਂ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਅੱਜ ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਦਾ ਦੌਰਾ ਕਰਨਗੇ। ਉਹ ਸਭ ਤੋਂ ਪਹਿਲਾਂ ਦੇਹਰਾਦੂਨ ਦੇ ਜੌਲੀ ਗ੍ਰਾਂਟ ਹਵਾਈ ਅੱਡੇ ‘ਤੇ ਪਹੁੰਚਣਗੇ। ਪ੍ਰਧਾਨ ਮੰਤਰੀ ਭਾਰਤੀ ਹਵਾਈ ਸੈਨਾ ਦੇ ਵਿਸ਼ੇਸ਼ ਜਹਾਜ਼ ਰਾਹੀਂ ਸਵੇਰੇ 8:05 ਵਜੇ ਜੌਲੀ ਗ੍ਰਾਂਟ ਸਥਿਤ ਦੇਹਰਾਦੂਨ ਹਵਾਈ ਅੱਡੇ ‘ਤੇ ਪਹੁੰਚਣਗੇ। ਇੱਥੋਂ ਉਹ MI-17 ਵਿੱਚ ਉੱਤਰਕਾਸ਼ੀ ਲਈ ਉਡਾਣ ਭਰਨਗੇ। ਮਾਂ ਗੰਗਾ ਦੇ ਸ਼ੀਤਕਲੀਨ ਪ੍ਰਵਾਸ ਸਥਾਨ ਮੁਖਬਾ ਵਿਖੇ ਪੂਜਾ ਅਰਚਨਾ ਕਰਨਗੇ। ਇਸ ਤੋਂ ਬਾਅਦ ਉਹ ਹਰਸ਼ੀਲ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।

1:25 ‘ਤੇ ਦਿੱਲੀ ਹਵਾਈ ਅੱਡੇ

ਜਾਣਕਾਰੀ ਅਨੁਸਾਰ ਪੀਐਮ ਮੋਦੀ ਮੁਖਬਾ ਵਿਊ ਪੁਆਇੰਟ ਤੋਂ ਹਿਮਾਲਿਆ ਦੀਆਂ ਪਹਾੜੀਆਂ ਵੇਖਣਗੇ। ਪੀਐਮ ਮੋਦੀ 10.30 ਵਜੇ ਹਰਸ਼ਲ ਪਹੁੰਚਣਗੇ ਅਤੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਉੱਤਰਾਖੰਡ ਵਿੰਟਰ ਟੂਰਿਜ਼ਮ ਪ੍ਰਦਰਸ਼ਨੀ, ਰੈਲੀ ਅਤੇ ਟ੍ਰੈਕ ਜਨਤਕ ਸਮਾਰੋਹ ਦੀ ਸ਼ੁਰੂਆਤ ਕਰਨਗੇ। ਪੀਐਮ ਮੋਦੀ ਸਵੇਰੇ 11.30 ਵਜੇ ਹਰਸ਼ਲ ਸੈਨਾ ਹੈਲੀਪੈਡ ਤੋਂ ਦੇਹਰਾਦੂਨ ਹਵਾਈ ਅੱਡੇ ਲਈ ਰਵਾਨਾ ਹੋਣਗੇ। ਦੁਪਹਿਰ 1:25 ‘ਤੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣਗੇ।

ਲੁਧਿਆਣਾ ਪੂਰਬੀ ਤੋਂ ਵਿਧਾਇਕ ਗਰੇਵਾਲ ਦੇ ਅਣਥੱਕ ਯਤਨਾਂ ਨੂੰ ਪਿਆ ਬੂਰ, ਕੈਲਾਸ਼ ਨਗਰ ਅੰਡਰ ਪਾਸ ਨੂੰ ਮਿਲੀ ਹਰੀ ਝੰਡੀ

0

ਲੁਧਿਆਣਾ ਪੂਰਬੀ ਤੋਂ ਵਿਧਾਇਕ ਗਰੇਵਾਲ ਦੇ ਅਣਥੱਕ ਯਤਨਾਂ ਨੂੰ ਪਿਆ ਬੂਰ, ਕੈਲਾਸ਼ ਨਗਰ ਅੰਡਰ ਪਾਸ ਨੂੰ ਮਿਲੀ ਹਰੀ ਝੰਡੀ

ਲੁਧਿਆਣਾ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਮਿਹਨਤ ਨੂੰ ਬੂਰ ਪਿਆ ਹੈ ਜਿਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਕੈਲਾਸ਼ ਨਗਰ ਨੇੜੇ ਲੱਗਦੇ ਹਾਈਵੇਅ ‘ਤੇ ਅੰਡਰ ਪਾਸ ਨੂੰ ਹਰੀ ਝੰਡੀ ਮਿਲੀ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਦੀ ਅਗਵਾਈ ਹੇਠ ਇੱਕ ਵਫਦ ਕੁੱਝ ਸਮਾਂ ਪਹਿਲਾਂ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੂੰ ਮਿਲਿਆ ਸੀ। ਇਸ ਮੌਕੇ ਵਿਧਾਇਕ ਦਿਲਜੀਤ ਸਿੰਘ ਗਰੇਵਾਲ ਭੋਲਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ ਅਤੇ ਉਨ੍ਹਾਂ ਆਪਣੇ ਹਲਕੇ ਦੇ ਨਾਲ ਲੱਗਦੇ ਹਾਈਵੇ ਸਬੰਧੀ ਆ ਰਹੀਆਂ ਮੁਸ਼ਕਲਾਂ ਤੋ ਜਾਣੂ ਕਰਵਾਉਂਦਿਆਂ ਮੰਗ ਪੱਤਰ ਸੌਂਪਿਆ ਸੀ।

ਹੋਰਨਾਂ ਅੰਡਰ ਪਾਸ ਨੂੰ ਖੋਲਣ ਦੀ ਵੀ ਜਲਦ ਮਿਲੇਗੀ ਖੁਸ਼ਖਬਰੀ

ਇਸ ਮੰਗ ਪੱਤਰ ਦੌਰਾਨ ਸੰਸਦ ਮੈਂਬਰ ਸੰਜੀਵ ਅਰੋੜਾ ਅਤੇ ਵਿਧਾਇਕ ਗਰੇਵਾਲ ਨੇ ਟਰੈਫਿਕ ਸਮੱਸਿਆ ਵੱਲ ਕੇਂਦਰੀ ਮੰਤਰੀ ਗਡਕਰੀ ਦਾ ਧਿਆਨ ਦੁਆਇਆ ਅਤੇ ਮੰਗ ਕੀਤੀ ਕੀ ਹਲਕਾ ਪੂਰਬੀ ਦੇ ਨਾਲੋਂ ਲੰਘ ਰਹੇ ਹਾਈਵੇ ਨੂੰ ਪਾਰ ਕਰਨ ਲਈ ਕੈਲਾਸ਼ ਨਗਰ, ਸੁੰਦਰ ਨਗਰ, ਕਾਲੀ ਸੜਕ ਦੇ ਵਸਨੀਕਾਂ ਲਈ ਅੰਡਰ ਪਾਸ ਬਣਾਏ ਜਾਣ। ਕੇਂਦਰੀ ਮੰਤਰੀ ਗਡਕਰੀ ਵੱਲੋਂ ਇਸ ਮੰਗ ‘ਤੇ ਤੁਰੰਤ ਕਾਰਵਾਈ ਕਰਦਿਆਂ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੀ ਟੀਮ ਨੂੰ ਮੁਆਇਨਾ ਕਰਨ ਲਈ ਲੁਧਿਆਣਾ ਭੇਜਿਆ, ਜਿਨ੍ਹਾਂ ਆਪਣੀ ਰਿਪੋਰਟ ਤਿਆਰ ਕਰਕੇ ਕੇਂਦਰੀ ਮੰਤਰੀ ਨੂੰ ਸੌਂਪੀ. ਕੇਂਦਰੀ ਮੰਤਰੀ ਵੱਲੋਂ ਕੈਲਾਸ਼ ਨਗਰ ਅੰਡਰ ਪਾਸ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ ਜਿਸ ‘ਤੇ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਕੰਮ ਸ਼ੁਰੂ ਕਰ ਲਿਆ ਜਾਵੇਗਾ।

ਗਡਕਰੀ ਅਤੇ ਸੰਜੀਵ ਅਰੋੜਾ ਦਾ ਵਿਸ਼ੇਸ਼ ਧੰਨਵਾਦ

ਵਿਧਾਇਕ ਗਰੇਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਪੂਰਬੀ ਦੇ ਨਾਲ ਲੱਗਦੇ ਹਾਈਵੇਜ਼ ‘ਤੇ ਅੰਡਰ ਪਾਸ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਸ ਦੇ ਤਿਆਰ ਹੋਣ ਨਾਲ ਵਾਪਰ ਰਹੀਆਂ ਮੰਦਭਾਗੀ ਘਟਨਾਵਾਂ ਤੋਂ ਛੁਟਕਾਰਾ ਮਿਲੇਗਾ। ਉਹਨਾਂ ਦੱਸਿਆ ਕਿ ਕੈਲਾਸ਼ ਨਗਰ ਅੰਡਰ ਪਾਸ ‘ਤੇ ਕੰਮ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਦੇ ਨਾਲ-ਨਾਲ ਕਾਲੀ ਸੜਕ ਤੋ ਇਲਾਵਾ ਸੁੰਦਰ ਨਗਰ ਅੰਡਰ ਪਾਸ ਕਾਰਜਾਂ ਦੀ ਵੀ ਜਲਦ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਲੋਕਾਂ ਦੀ ਆਵਾਜਾਈ ਹੋਵੇਗੀ ਸੁਖਾਵੀਂ

ਉਹਨਾਂ ਦੱਸਿਆ ਕਿ ਸੁੰਦਰ ਨਗਰ ਅਤੇ ਕਾਲੀ ਸੜਕ ਦੇ ਅੰਡਰ ਪਾਸ ਬਣਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਭੇਜੀ ਗਈ ਟੀਮ ਆਪਣੀ ਰਿਪੋਰਟ ਤਿਆਰ ਕਰ ਰਹੀ ਹੈ ਜਿਸ ਤੇ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ ਦੇ ਵਸਨੀਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਅੰਡਰ ਪਾਸ ਬਣਨ ਦੇ ਨਾਲ ਟਰੈਫਿਕ ਸਬੰਧੀ ਆ ਰਹੀ ਹਰ ਤਰ੍ਹਾਂ ਦੀ ਮੁਸ਼ਕਿਲ ਦਾ ਹੱਲ ਹੋਵੇਗਾ ਅਤੇ ਹਾਈਵੇ ਪਾਰ ਕਰਕੇ ਕੰਮ ‘ਤੇ ਜਾਣ ਵਾਲਿਆਂ ਨੂੰ ਰਾਹਤ ਮਿਲੇਗੀ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 6-3-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 6-3-2025

ਟਰੰਪ ਨੇ ਕਿਹਾ- 2 ਅਪ੍ਰੈਲ ਤੋਂ ਭਾਰਤ ‘ਤੇ 100% ਟੈਰਿਫ ਲਗਾਵਾਂਗੇ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2 ਅਪ੍ਰੈਲ ਤੋਂ ਭਾਰਤ ‘ਤੇ ‘ਜੈਸੇ ਨੂੰ ਤੈਸਾ’ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ…. ਹੋਰ ਪੜੋ

ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਤਹਿਸੀਲਦਾਰਾਂ ਨੇ ਖਤਮ ਕੀਤੀ ਹੜਤਾਲ

ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਪੰਜਾਬ ‘ਚ ਤਹਿਸੀਲਦਾਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਤਹਿਸੀਲਦਾਰ ਬਿਨਾਂ ਸ਼ਰਤ ਕੰਮ ‘ਤੇ ਪਰਤ ਆਏ ਹਨ। ਦੱਸ…. ਹੋਰ ਪੜੋ

ਵੱਡੀ ਕਾਰਵਾਈ: ਪੰਜਾਬ ਸਰਕਾਰ ਵੱਲੋਂ 58 ਤਹਿਸੀਲਦਾਰ/ਸਬ-ਰਜਿਸਟਰਾਰ ਦੇ ਤਬਾਦਲੇ, ਪੜੋ ਸੂਚੀ

ਪੰਜਾਬ ਵਿੱਚ ਅੱਜ ਬੁਧਵਾਰ ਨੂੰ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕੀਤਾ ਗਿਆ। ਪੰਜਾਬ ਸਰਕਾਰ…. ਹੋਰ ਪੜੋ

ਡੇਰਾ ਪ੍ਰੇਮੀ ਕਤਲ ਮਾਮਲਾ: ਬ੍ਰਿਟਿਸ਼ ਨਾਗਰਿਕ ਜਗਤਾਰ ਜੌਹਲ ਬਰੀ

ਪੰਜਾਬ ਮੂਲ ਦੇ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਅਦਾਲਤ ਨੇ ਡੇਰਾ ਸ਼ਰਧਾਲੂ ਦੇ ਕਤਲ ਕੇਸ ਵਿੱਚੋਂ ਬਰੀ…. ਹੋਰ ਪੜੋ

ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ

ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ…. ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 6-3-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 6-3-2025

ਵੀਰਵਾਰ, ੨੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)

06-03-2025
ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

ਵੀਰਵਾਰ, ੨੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੭੮)
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ॥

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧।ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।ਰਹਾਉ। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੪।੪।੨੮।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨੈਸ਼ਨਲ ਅਵਾਰਡ ਜੇਤੂ ਬੱਚਿਆਂ ਨਾਲ ਕੀਤੀ ਮੁਲਾਕਾਤ

0

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨੈਸ਼ਨਲ ਅਵਾਰਡ ਜੇਤੂ ਬੱਚਿਆਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ 5 ਮਾਰਚ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਵਿਸ਼ੇਸ਼ ਤੌਰ ਤੇ ਵਿਪਰੋ ਅਰਥੀਅਨ ਨੈਸ਼ਨਲ ਅਵਾਰਜ ਜੇਤੂ ਟੀਮ ਨਾਲ ਮੁਲਾਕਾਤ ਕੀਤੀ ਅਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਦੇ ਨਾਲ ਨਾਲ ਬੱਚਿਆਂ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।

ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਤਹਿਸੀਲਦਾਰਾਂ ਨੇ ਖਤਮ ਕੀਤੀ ਹੜਤਾਲ

ਜਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖਾਲਸਾ ਅੰਮ੍ਰਿਤਸਰ ਦੀਆਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਚਾਂਦਨੀ, ਸੋਨਾਕਸ਼ੀ, ਪ੍ਰਭਜੋਤ ਕੌਰ, ਅਨਮੋਲਦੀਪ ਕੌਰ ਅਤੇ ਦੀਪਿਕਾ ਨੇ ਗਾਈਡ ਅਧਿਆਪਕ ਕੁਲਵਿੰਦਰ ਕੌਰ ਦੀ ਅਗਵਾਈ ਵਿੱਚ ਵੇਸਟ ਮੈਨੇਜਮੈਂਟ ਤੇ ਤਿਆਰ ਕੀਤੇ ਪ੍ਰੋਜੈਕਟ ਜੋ ਕਿ 21 ਅਤੇ 22 ਫਰਵਰੀ ਨੂੰ ਬੰਗਲੌਰ ਵਿੱਚ ਅਜੀਮ ਪ੍ਰੇਮ ਜੀ ਯੂਨੀਵਰਸਿਟੀ ਵਿਖੇ ਵਿਪਰੋ ਅਰਥੀਅਨ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਨੈਸ਼ਨਲ ਅਵਾਰਡ ਜਿੱਤਿਆ ਹੈ। ਜਿਸ ਵਿੱਚ ਬੱਚਿਆਂ ਨੂੰ ਮੁਫ਼ਤ ਹਵਾਈ ਜਹਾਜ ਦੇ ਸਫ਼ਰ ਨਾਲ ਬੰਗਲੌਰ ਬੁਲਾਇਆ ਗਿਆ ਸੀ ਅਤੇ ਸਕੂਲ ਨੂੰ 50 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਵਲੋਂ ਬੱਚਿਆਂ ਵਲੋਂ ਤਿਆਰ ਕੀਤੇ ਗਏ ਪ੍ਰੋਜੈਕਟ ਦੀ ਸਰਾਹਨਾ ਕੀਤੀ ਗਈ ਅਤੇ ਗਾਈਡ ਅਧਿਆਪਕਾ ਮੈਡਮ ਪਲਵਿੰਦਰ ਕੌਰ ਅਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਰਿੰਪੀ ਅਰੋੜਾ ਨੂੰ ਵਧਾਈ ਦਿੱਤੀ।

ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਤਹਿਸੀਲਦਾਰਾਂ ਨੇ ਖਤਮ ਕੀਤੀ ਹੜਤਾਲ

0
Breaking

ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਤਹਿਸੀਲਦਾਰਾਂ ਨੇ ਖਤਮ ਕੀਤੀ ਹੜਤਾਲ

ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਪੰਜਾਬ ‘ਚ ਤਹਿਸੀਲਦਾਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਤਹਿਸੀਲਦਾਰ ਬਿਨਾਂ ਸ਼ਰਤ ਕੰਮ ‘ਤੇ ਪਰਤ ਆਏ ਹਨ। ਦੱਸ ਦਈਏ ਕਿ ਅੱਜ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ 235 ਮਾਲ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਸਨ। ਇਨ੍ਹਾਂ ਵਿੱਚ 58 ਤਹਿਸੀਲਦਾਰ, ਜਦਕਿ 177 ਨਾਇਬ ਤਹਿਸੀਲਦਾਰ ਸਨ। ਸਾਰਿਆਂ ਨੂੰ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਟਰਾਂਸਫਰ ਕਰ ਦਿੱਤਾ ਗਿਆ। ਕਈ ਅਫਸਰਾਂ ਦੇ 200 ਤੋਂ 250 ਕਿਲੋਮੀਟਰ ਦੂਰ ਤਬਾਦਲੇ ਕੀਤੇ ਗਏ ਹਨ।

ਸਮੂਹਿਕ ਛੁੱਟੀ ‘ਤੇ ਸਨ ਤਹਿਸੀਲਦਾਰ

ਜ਼ਿਕਰਯੋਗ ਹੈ ਕਿ ਪੰਜਾਬ ‘ਚ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ‘ਚ ਬੀਤੇ ਸੋਮਵਾਰ ਨੂੰ ਤਹਿਸੀਲਦਾਰ ਸਮੂਹਿਕ ਛੁੱਟੀ ‘ਤੇ ਚਲੇ ਗਏ ਸਨ। ਉਨ੍ਹਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਸੀ। ਇਸ ਦੌਰਾਨ ਇਸ ਮਾਮਲੇ ਨੂੰ ਲੈ ਕੇ ਸੀਐਮ ਭਗਵੰਤ ਮਾਨ ਮੰਗਲਵਾਰ ਸਵੇਰ ਤੋਂ ਹੀ ਐਕਸ਼ਨ ਮੋਡ ਵਿੱਚ ਆ ਗਏ ਸਨ। ਮੁੱਖ ਮੰਤਰੀ ਨੇ ਤਹਿਸੀਲਦਾਰਾਂ ਨੂੰ ਸ਼ਾਮ 5 ਵਜੇ ਤੱਕ ਵਾਪਸ ਆਉਣ ਦੀ ਚਿਤਾਵਨੀ ਦਿੱਤੀਅਤੇ ਕਿਹਾ ਕਿ ਜੇਕਰ ਉਹ ਵਾਪਿਸ ਕੰਮ ਤੇ ਨਾ ਪਰਤੇ ਤਾ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤਹਿਸੀਲਦਾਰ ਵਾਪਸ ਆ ਗਏ ਪਰ ਕਈ ਕੰਮ ‘ਤੇ ਨਹੀਂ ਆਏ। ਇਸ ਤੋਂ ਬਾਅਦ ਦੇਰ ਰਾਤ ਸਰਕਾਰ ਨੇ 15 ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ।

ਅਮਰਪਾਲ ਸਿੰਘ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ, ਡਾ. ਯੋਗਰਾਜ ਨੇ ਦਿੱਤਾ ਅਸਤੀਫਾ

ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ

0

ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ

ਤਰਨਤਾਰਨ, 05 ਮਾਰਚ : ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ।

ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਜਿਲ੍ਹੇ ਦੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਵਿਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ।

ਨਸ਼ਾ ਤਸਕਰਾਂ ਵਿਰੁੱਧ ਤੇਜ ਕਾਨੂੰਨੀ ਕਾਰਵਾਈ

ਵਿੱਤ ਮੰਤਰੀ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਤੇਜ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਹਾਸਲ ਕੀਤੀ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ। ਇਸ ਮੌਕੇ ਐਸ.ਐਸ.ਪੀ ਤਰਨਤਾਰਨ ਅਭਿਮਨਿਊ ਰਾਣਾ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੇ ਸਾਲ ਦੌਰਾਨ 26 ਕਰੋੜ ਰੁਪਏ ਅਤੇ ਇਸ ਸਾਲ ਹੁਣ ਤੱਕ 2 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛੇ ਹੋਰ ਮਾਮਲਿਆਂ ਵਿੱਚ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਐਨਡੀਪੀਐਸ ਐਕਟ ਤਹਿਤ 80 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 13 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ।

ਐਂਟੀ ਡਰੋਨ ਤਕਨੀਕ

ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਅੰਤਮ ਝਟਕਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਨਸ਼ਿਆਂ ਦਾ ਕਾਰੋਬਾਰ ਚਲਾਉਣ ਵਾਲੇ ਵਿਅਕਤੀਆਂ ਨੂੰ ਵਾਪਸ ਲਿਆ ਕੇ ਕਾਨੂੰਨ ਮੁਤਾਬਕ ਸਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਤੇ ਮੁਕੰਮਲ ਰੋਕ ਲਗਾਉਣ ਲਈ ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਨੂੰ ਜਲਦੀ ਹੀ ਐਂਟੀ ਡਰੋਨ ਤਕਨੀਕ ਨਾਲ ਲੈਸ ਕੀਤਾ ਜਾਵੇਗਾ।

ਅਮਰਪਾਲ ਸਿੰਘ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ, ਡਾ. ਯੋਗਰਾਜ ਨੇ ਦਿੱਤਾ ਅਸਤੀਫਾ

ਅਮਰਪਾਲ ਸਿੰਘ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ

0

ਅਮਰਪਾਲ ਸਿੰਘ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ, ਡਾ. ਯੋਗਰਾਜ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 5 ਮਾਰਚ: ਪੰਜਾਬ ਸਰਕਾਰ ਨੇ ਅਮਰਪਾਲ ਸਿੰਘ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪੰਜਾਬ ਸਕੂਲ ਸਿੱਖਿਆ ਬੋਰਡ (ਸੋਧ) ਐਕਟ, 2017 ਦੀ ਧਾਰਾ 4(2) ਤਹਿਤ ਦਿੱਤੀ ਗਈ ਹੈ। ਉਨ੍ਹਾਂ ਦਾ ਕਾਰਜਕਾਲ 3 ਸਾਲ ਤੱਕ ਰਹੇਗਾ।

ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਚੇਅਰਮੈਨ ਡਾ: ਯੋਗਰਾਜ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਰਕਾਰ ਨੇ ਵੀ ਅਸਤੀਫਾ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਦੇ ਕਾਰਜਕਾਲ ਵਿੱਚ ਅਜੇ 6 ਮਹੀਨੇ ਹੋਰ ਬਾਕੀ ਸਨ।

ਮਾਨ ਸਰਕਾਰ ਦਾ ਵੱਡਾ ਐਕਸ਼ਨ,177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ