Home Blog Page 839

ਜਲੰਧਰ ਦੇ ਨਵੇਂ ਐਸਐਸਪੀ ਗੁਰਮੀਤ ਸਿੰਘ ਨੇ ਸੰਭਾਲਿਆ ਅਹੁਦਾ

0

ਜਲੰਧਰ ਦੇ ਨਵੇਂ ਐਸਐਸਪੀ ਗੁਰਮੀਤ ਸਿੰਘ ਨੇ ਸੰਭਾਲਿਆ ਅਹੁਦਾ

ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਦਾ ਐਤਵਾਰ ਦੇਰ ਰਾਤ ਅਚਾਨਕ ਤਬਾਦਲਾ ਕਰ ਦਿੱਤਾ ਗਿਆ। ਉਨ੍ਹਾਂ ਦੀ ਥਾਂ ‘ਤੇ ਫਿਰੋਜ਼ਪੁਰ ਵਿਜੀਲੈਂਸ ਵਿੱਚ ਐਸਐਸਪੀ ਵਜੋਂ ਤਾਇਨਾਤ ਗੁਰਮੀਤ ਸਿੰਘ ਨੂੰ ਜਲੰਧਰ ਦਾ ਚਾਰਜ ਸੰਭਾਲਣ ਲਈ ਭੇਜਿਆ ਗਿਆ ਹੈ।
ਹਿਮਾਚਲ ‘ਚ ਫਿਰ ਤੋਂ ਬਰਫਬਾਰੀ ਸ਼ੁਰੂ: ਲਾਹੌਲ-ਪਾਂਗੀ ‘ਚ ਬੋਰਡ ਪ੍ਰੀਖਿਆਵਾਂ ਮੁਲਤਵੀ

ਐਸਐਸਪੀ ਗੁਰਮੀਤ ਸਿੰਘ ਨੇ ਅੱਜ ਯਾਨੀ ਸੋਮਵਾਰ ਨੂੰ ਦੁਪਹਿਰ ਕਰੀਬ 3.30 ਵਜੇ ਜਲੰਧਰ ਦਿਹਾਤੀ ਪੁਲਿਸ ਦੇ ਦਫ਼ਤਰ ਪਹੁੰਚ ਕੇ ਚਾਰਜ ਸੰਭਾਲਿਆ। ਉਨ੍ਹਾਂ ਦਾ ਸਵਾਗਤ ਗਾਰਡ ਆਫ਼ ਆਨਰ ਨਾਲ ਕੀਤਾ ਗਿਆ।

ਕੀਤਾ ਗਿਆ ਸਵਾਗਤ

ਜਿਸ ਤੋਂ ਬਾਅਦ ਉਨ੍ਹਾਂ ਨੇ ਪੇਂਡੂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਐਸਐਸਪੀ ਗੁਰਮੀਤ ਸਿੰਘ ਦਾ ਸਵਾਗਤ ਕਰਨ ਲਈ ਦਿਹਾਤੀ ਪੁਲਿਸ ਦੇ ਐਸਪੀ ਮਨਪ੍ਰੀਤ ਸਿੰਘ, ਜਸਰੂਪ ਕੌਰ ਬਾਠ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਜਿਨ੍ਹਾਂ ਨੇ ਐਸਐਸਪੀ ਗੁਰਮੀਤ ਸਿੰਘ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਦਫ਼ਤਰ ਲੈ ਗਏ।

ਹਿਮਾਚਲ ‘ਚ ਫਿਰ ਤੋਂ ਬਰਫਬਾਰੀ ਸ਼ੁਰੂ: ਲਾਹੌਲ-ਪਾਂਗੀ ‘ਚ ਬੋਰਡ ਪ੍ਰੀਖਿਆਵਾਂ ਮੁਲਤਵੀ

0

ਹਿਮਾਚਲ ‘ਚ ਫਿਰ ਤੋਂ ਬਰਫਬਾਰੀ ਸ਼ੁਰੂ: ਲਾਹੌਲ-ਪਾਂਗੀ ‘ਚ ਬੋਰਡ ਪ੍ਰੀਖਿਆਵਾਂ ਮੁਲਤਵੀ

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਦੇ ਵਿਚਕਾਰ ਸ਼ਿਮਲਾ ਵਿੱਚ ਹਲਕੀ ਬਰਫ਼ਬਾਰੀ ਹੋਈ। ਸੂਬੇ ਦੇ ਉੱਚੇ ਇਲਾਕਿਆਂ ‘ਚ ਵੀ ਬਰਫਬਾਰੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ (IMD) ਨੇ ਅੱਜ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਚੰਬਾ, ਕਾਂਗੜਾ ਅਤੇ ਲਾਹੌਲ ਸਪਿਤੀ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਮਾਰਚ ਤੋਂ ਸ਼ੁਰੂ; ਸੀਐਮ ਰੇਖਾ ਗੁਪਤਾ ਨੇ ਲੋਕਾਂ ਤੋਂ ਮੰਗੇ ਸੁਝਾਅ

ਦੱਸ ਦਈਏ ਕਿ ਭਲਕੇ 6 ਜ਼ਿਲ੍ਹਿਆਂ ਕਾਂਗੜਾ, ਕੁੱਲੂ, ਮੰਡੀ ਸ਼ਿਮਲਾ, ਸੋਲਨ ਅਤੇ ਸਿਰਮੌਰ ਜ਼ਿਲ੍ਹੇ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ। ਅਗਲੇ ਦਿਨ ਯਾਨੀ 5 ਮਾਰਚ ਤੋਂ ਪੱਛਮੀ ਗੜਬੜੀ ਕਮਜ਼ੋਰ ਹੋ ਜਾਵੇਗੀ ਅਤੇ ਅਗਲੇ ਤਿੰਨ-ਚਾਰ ਦਿਨਾਂ ਤੱਕ ਰਾਜ ਭਰ ਵਿੱਚ ਮੌਸਮ ਸਾਫ਼ ਰਹੇਗਾ।

ਬੋਰਡ ਪ੍ਰੀਖਿਆਵਾਂ ਮੁਲਤਵੀ

ਭਾਰੀ ਬਰਫਬਾਰੀ ਦੇ ਮੱਦੇਨਜ਼ਰ, ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਧਰਮਸ਼ਾਲਾ ਨੇ ਲਾਹੌਲ-ਸਪੀਤੀ ਅਤੇ ਪਾਂਗੀ ਘਾਟੀ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ 8 ਮਾਰਚ ਤੱਕ ਮੁਲਤਵੀ ਕਰ ਦਿੱਤੀਆਂ ਹਨ।

ਫ਼ਰੀਦਕੋਟ: 8 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ, ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

0

ਫ਼ਰੀਦਕੋਟ: 8 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ, ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ 

ਫ਼ਰੀਦਕੋਟ 3 ਮਾਰਚ ,2025: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 08 ਮਾਰਚ, 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।
ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ “ਝਗੜੇ ਮੁਕਾਓ ਅਤੇ ਪਿਆਰ ਵਧਾਓ”,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 08 ਮਾਰਚ, 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਚੰਡੀਗੜ੍ਹ PGI ‘ਚ ਲਗਣਗੇ 18 ਕਰੋੜ ਰੁਪਏ ਦੇ ਸੀਸੀਟੀਵੀ, 300 ਸਾਬਕਾ ਫੌਜੀ ਅਫਸਰਾਂ ਦੀ ਵੀ ਕੀਤੀ ਜਾਵੇਗੀ ਭਰਤੀ

0

ਚੰਡੀਗੜ੍ਹ PGI ‘ਚ ਲਗਣਗੇ 18 ਕਰੋੜ ਰੁਪਏ ਦੇ ਸੀਸੀਟੀਵੀ, 300 ਸਾਬਕਾ ਫੌਜੀ ਅਫਸਰਾਂ ਦੀ ਵੀ ਕੀਤੀ ਜਾਵੇਗੀ ਭਰਤੀ

ਚੰਡੀਗੜ੍ਹ ਪੀਜੀਆਈ ਵਿੱਚ ਦੇਸ਼ ਭਰ ਤੋਂ ਲੋਕ ਇਲਾਜ ਲਈ ਆਉਂਦੇ ਹਨ। ਹੁਣ ਪ੍ਰਸ਼ਾਸਨ ਵੱਲੋਂ 18 ਕਰੋੜ ਰੁਪਏ ਦੀ ਲਾਗਤ ਨਾਲ ਪੀਜੀਆਈ ਵਿੱਚ ਨਵੇਂ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਜਿਸ ਨਾਲ ਪੀ.ਜੀ.ਆਈ. ਚੰਡੀਗੜ੍ਹ ਵਿੱਚ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ। ਸੰਸਥਾ ਦੇ ਸਾਰੇ ਡਾਰਕ ਸਪੋਟਸ ‘ਤੇ ਲਾਈਟਾਂ ਲਗਾਈਆਂ ਗਈਆਂ ਹਨ। ਨਾਲ ਹੀ 18 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ, ਜਿਸ ਨਾਲ ਹਸਪਤਾਲ ਦੀ ਸੁਰੱਖਿਆ ਨੂੰ ਹੋਰ ਪੁਖਤਾ ਕੀਤਾ ਜਾਵੇਗਾ।

900 ਦੇ ਕਰੀਬ ਸੀਸੀਟੀਵੀ ਕੈਮਰੇ ਪਹਿਲਾਂ ਹੀ ਹਨ

ਦੱਸ ਦਈਏ ਕਿ ਪੀਜੀਆਈ ਵਿੱਚ 900 ਦੇ ਕਰੀਬ ਸੀਸੀਟੀਵੀ ਕੈਮਰੇ ਪਹਿਲਾਂ ਹੀ ਲੱਗੇ ਹੋਏ ਹਨ ਪਰ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰਨ ਲਈ ਨਵੇਂ ਕੈਮਰੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਹੁਣ ਤੱਕ ਸੁਰੱਖਿਆ ਸਿਰਫ ਚੋਰੀ ਰੋਕਣ ਤੱਕ ਸੀਮਤ ਸੀ ਪਰ ਹੁਣ ਇਸ ਨੂੰ ਵੱਡੇ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। ਇਹ ਕੈਮਰੇ ਗਲਿਆਰਿਆਂ, ਡਿਊਟੀ ਰੂਮਾਂ ਅਤੇ ਵਾਸ਼ਰੂਮਾਂ ਦੇ ਬਾਹਰ ਲਗਾਏ ਜਾਣਗੇ, ਤਾਂ ਜੋ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਪਛਾਣ ਕੀਤੀ ਜਾ ਸਕੇ।

300 ਸਾਬਕਾ ਫੌਜੀ ਅਧਿਕਾਰੀ ਤਾਇਨਾਤ

ਪੀ.ਜੀ.ਆਈ. ਪ੍ਰਸ਼ਾਸਨ ਹਸਪਤਾਲ ਦੇ ਸਾਰੇ ਹਾਟ ਸਪਾਟਸ ਦੀ ਪਛਾਣ ਕਰ ਰਿਹਾ ਹੈ, ਜਿੱਥੇ ਸੁਰੱਖਿਆ ਦੀ ਸਭ ਤੋਂ ਵੱਧ ਲੋੜ ਹੈ। ਹਾਲ ਹੀ ਵਿੱਚ S.F.C. ਮੀਟਿੰਗ ਵਿੱਚ ਮੌਜੂਦਾ ਸੁਰੱਖਿਆ ਮੁਲਾਜ਼ਮਾਂ ਦੇ ਨਾਲ-ਨਾਲ 300 ਸਾਬਕਾ ਫ਼ੌਜੀ ਅਫ਼ਸਰਾਂ ਦੀ ਭਰਤੀ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਮਾਰਚ ਤੋਂ ਸ਼ੁਰੂ; ਸੀਐਮ ਰੇਖਾ ਗੁਪਤਾ ਨੇ ਲੋਕਾਂ ਤੋਂ ਮੰਗੇ ਸੁਝਾਅ

 

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਮਾਰਚ ਤੋਂ ਸ਼ੁਰੂ; ਸੀਐਮ ਰੇਖਾ ਗੁਪਤਾ ਨੇ ਲੋਕਾਂ ਤੋਂ ਮੰਗੇ ਸੁਝਾਅ

0
rekha gupta

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਮਾਰਚ ਤੋਂ ਸ਼ੁਰੂ; ਸੀਐਮ ਰੇਖਾ ਗੁਪਤਾ ਨੇ ਲੋਕਾਂ ਤੋਂ ਮੰਗੇ ਸੁਝਾਅ

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਤੋਂ 26 ਮਾਰਚ ਤੱਕ ਚੱਲੇਗਾ। ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਛੇ ਕੈਬਨਿਟ ਮੰਤਰੀ ਵੀ ਮੌਜੂਦ ਸਨ। ਰੇਖਾ ਗੁਪਤਾ ਨੇ ਬਜਟ ਲਈ ਦਿੱਲੀ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਰੇਖਾ ਗੁਪਤਾ ਨੇ ਕਿਹਾ ਕਿ ਅਸੀਂ ਦਿੱਲੀ ਦੀ ਜਨਤਾ ਦਾ ਬਜਟ ਲਿਆਉਣਾ ਚਾਹੁੰਦੇ ਹਾਂ। ਇਸ ਦੇ ਲਈ ਅਸੀਂ ਦਿੱਲੀ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਦਿੱਲੀ ਦੀ ਬਿਹਤਰੀ ਲਈ ਲੋਕਾਂ ਤੋਂ ਜ਼ਰੂਰੀ ਸੁਝਾਅ ਲੈਣਗੇ।

ਬਜਟ ਸੁਝਾਵਾਂ ਲਈ ਵਟਸਐਪ ਨੰਬਰ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਛੁੱਟੀਆਂ ਦੌਰਾਨ ਵੀ ਕੰਮ ਕਰ ਰਹੀ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਵੀ ਅਧਿਕਾਰੀ ਸਕੱਤਰੇਤ ਵਿੱਚ ਕੰਮ ਕਰ ਰਹੇ ਹਨ। ਮੈਂ ਦਿੱਲੀ ਦੇ ਲੋਕਾਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਅਸੀਂ ਜੋ ਵਾਅਦੇ ਕੀਤੇ ਹਨ, ਅਸੀਂ ਉਨ੍ਹਾਂ ਨੂੰ ਪੂਰਾ ਕਰਾਂਗੇ। ਬਜਟ ਸੁਝਾਵਾਂ ਲਈ, ਉਨ੍ਹਾਂ ਨੇ ਈਮੇਲ ਆਈਡੀ- viksitdelhibudget-25@delhi.gov.in ਅਤੇ ਵਟਸਐਪ ਨੰਬਰ 9999962025 ਜਾਰੀ ਕੀਤਾ।

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

 

ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬਿਆ ਨੌਜਵਾਨ || Punjab News

0

ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬਿਆ ਨੌਜਵਾਨ 

ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਇੱਕ ਮਕਾਨ ਦੇ ਕਮਰੇ ਦੀ ਛੱਤ ਡਿੱਗ ਗਈ। ਛੱਤ ਡਿੱਗਣ ਕਾਰਨ ਕਮਰੇ ਵਿੱਚ ਸੌਂ ਰਿਹਾ ਇੱਕ ਨੌਜਵਾਨ ਮਲਬੇ ਹੇਠ ਦੱਬ ਗਿਆ। ਆਸ-ਪਾਸ ਦੇ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਬੜੀ ਮੁਸ਼ਕਲ ਨਾਲ ਉਸ ਨੂੰ ਸੁਰੱਖਿਅਤ ਬਾਹਰ ਕੱਢਿਆ।

ਸਮਾਨ ਬੁਰੀ ਤਰ੍ਹਾਂ ਨੁਕਸਾਨਿਆ

ਮਾਮਲਾ ਕੋਟਕਪੂਰਾ ਸ਼ਹਿਰ ਦੇ ਪ੍ਰੇਮ ਨਗਰ ਦਾ ਹੈ, ਜਿੱਥੇ ਸਵੇਰੇ 6.30 ਵਜੇ ਅਚਾਨਕ ਇੱਕ ਘਰ ਦੇ ਕਮਰੇ ਦੀ ਛੱਤ ਡਿੱਗ ਗਈ। ਉਸ ਕਮਰੇ ਵਿੱਚ ਦੀਪੂ ਕੁਮਾਰ ਨਾਂ ਦਾ ਨੌਜਵਾਨ ਸੌਂ ਰਿਹਾ ਸੀ, ਜੋ ਮਲਬੇ ਹੇਠ ਦੱਬ ਗਿਆ। ਪਰਿਵਾਰ ਦੇ ਬਾਕੀ ਮੈਂਬਰਾਂ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਬੜੀ ਮੁਸ਼ਕਲ ਨਾਲ ਨੌਜਵਾਨ ਨੂੰ ਸੁਰੱਖਿਅਤ ਬਾਹਰ ਕੱਢਿਆ, ਜਿਸ ਦੇ ਮਾਮੂਲੀ ਸੱਟਾਂ ਲੱਗੀਆਂ। ਨੌਜਵਾਨ ਤਾਂ ਬਾਲ ਬਾਲ ਬਚ ਗਿਆ ਪਰ ਕਮਰੇ ਵਿੱਚ ਪਿਆ ਸਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੁਆਵਜ਼ੇ ਦੀ ਅਪੀਲ ਕੀਤੀ ਹੈ।

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ‘ਤੇ ਲੱਗੀ ਪਾਬੰਦੀ, ਹੁਕਮ ਜਾਰੀ 

 

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ‘ਤੇ ਲੱਗੀ ਪਾਬੰਦੀ, ਹੁਕਮ ਜਾਰੀ || Punjab News

0

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ‘ਤੇ ਲੱਗੀ ਪਾਬੰਦੀ, ਹੁਕਮ ਜਾਰੀ

ਫਰੀਦਕੋਟ 3 ਮਾਰਚ – ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

0

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 3 ਮਾਰਚ- ਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਪੁਸ਼ਕਰ ਧਾਮੀ ਨੂੰ ਲਿਖਿਆ ਪੱਤਰ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅਤੇ ਉੱਤਰਾਖੰਡ ਪੁਲਿਸ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਈ-ਮੇਲ ਪੱਤਰ ਵੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵਾਪਰੀ ਇਸ ਘਟਨਾ ਦੀ ਵਾਇਰਲ ਵੀਡੀਓ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਭੀੜ ਵੱਲੋਂ ਸਿੱਖ ਵਪਾਰੀਆਂ ਨਾਲ ਕੁੱਟਮਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸ਼ੋਅਰੂਮ ਉੱਤੇ ਵੀ ਪੱਥਰਬਾਜ਼ੀ ਕਰਕੇ ਬਹੁਤ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਭੀੜ ਵੱਲੋਂ ਸਿੱਖ ਵਪਾਰੀ ਦੀ ਦਸਤਾਰ ਉਤਾਰੀ ਗਈ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ, ਇਸ ਲਈ ਪੁਲਿਸ ਦੋਸ਼ੀਆਂ ਖ਼ਿਲਾਫ਼ ਦਰਜ ਕੀਤੇ ਗਏ ਪਰਚੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਧਾਰਾਵਾਂ ਵੀ ਸ਼ਾਮਲ ਕਰੇ।

ਪੰਜਾਬ ‘ਚ ਮਾਈਨਿੰਗ ਵਿਭਾਗ ਦੇ ਨਾਂ ‘ਤੇ ਫਰਜ਼ੀ ਵੈੱਬਸਾਈਟ; ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਉਣ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਸਿੱਖ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਿੱਖ ਸੰਸਥਾ ਉਸ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਵਪਾਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਘਟਨਾ ਪਿੱਛੇ ਸਥਾਨਕ ਕਾਂਗਰਸ ਕੌਂਸਲਰ ਦਾ ਹੱਥ ਹੈ ਜੋ ਪਿਛਲੇ ਸਮੇਂ ਤੋਂ ਇਨ੍ਹਾਂ ਸਿੱਖ ਵਪਾਰੀਆਂ ਨੂੰ ਤੰਗ-ਪਰੇਸ਼ਾਨ ਵੀ ਕਰਦਾ ਆ ਰਿਹਾ ਹੈ। ਆਪਣੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੀ ਪੁਲਿਸ ਨੂੰ ਆਦੇਸ਼ ਕਰਨ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਕੇ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ। ਉਨ੍ਹਾਂ ਸਰਕਾਰਾਂ ਨੂੰ ਸਮੁੱਚੇ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਆਖਿਆ।

ਗੁਜਰਾਤ ਦੌਰੇ ਦੌਰਾਨ ਗਿਰ ਨੈਸ਼ਨਲ ਪਾਰਕ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੀਤੀ ਫੋਟੋਗ੍ਰਾਫੀ

0

ਗੁਜਰਾਤ ਦੌਰੇ ਦੌਰਾਨ ਗਿਰ ਨੈਸ਼ਨਲ ਪਾਰਕ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੀਤੀ ਫੋਟੋਗ੍ਰਾਫੀ

ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਗੁਜਰਾਤ ਦੌਰੇ ‘ਤੇ ਹਨ। ਇਸ ਦੌਰਾਨ ਪੀਐਮ ਮੋਦੀ ਵਿਸ਼ਵ ਜੰਗਲੀ ਜੀਵ ਦਿਵਸ ਦੇ ਮੌਕੇ ‘ਤੇ ਸੋਮਵਾਰ ਸਵੇਰੇ ਜੂਨਾਗੜ੍ਹ ਜ਼ਿਲ੍ਹੇ ਦੇ ਗਿਰ ਨੈਸ਼ਨਲ ਪਾਰਕ ਪਹੁੰਚੇ। ਉਥੇ ਉਨ੍ਹਾਂ ਨੇ ਜੰਗਲ ਸਫਾਰੀ ਦਾ ਆਨੰਦ ਲਿਆ।

ਪੰਜਾਬ ‘ਚ ਮਾਈਨਿੰਗ ਵਿਭਾਗ ਦੇ ਨਾਂ ‘ਤੇ ਫਰਜ਼ੀ ਵੈੱਬਸਾਈਟ; ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਉਣ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ

ਦੱਸ ਦਈਏ ਕਿ ਸੋਮਵਾਰ ਸਵੇਰੇ ਵਿਸ਼ਵ ਜੰਗਲੀ ਜੀਵ ਦਿਵਸ ਦੇ ਮੌਕੇ ‘ਤੇ ਉਹ ਏਸ਼ੀਆਈ ਸ਼ੇਰਾਂ ਨੂੰ ਦੇਖਣ ਲਈ ਗਿਰ ਨੈਸ਼ਨਲ ਪਾਰਕ ਪਹੁੰਚੇ ਇਥੇ ਉਨ੍ਹਾਂ ਨੇ ਫੋਟੋਗ੍ਰਾਫੀ ਵੀ ਕੀਤੀ। ਜਿਵੇਂ ਹੀ ਪੀਐਮ ਗਿਰ ਪਹੁੰਚੇ, ਉੱਥੇ ਮੋਦੀ-ਮੋਦੀ ਦੇ ਨਾਅਰੇ ਲਗਾਏ ਗਏ। ਮੋਦੀ ਰਾਤ ਨੂੰ ਸਾਸਨ ‘ਚ ਰਹੇ। ਗਿਰ ਹਾਊਸ ਤੋਂ ਵਾਪਸ ਆਉਣ ਤੋਂ ਬਾਅਦ ਮੋਦੀ ਨੈਸ਼ਨਲ ਬੋਰਡ ਆਫ ਵਾਈਲਡ ਲਾਈਫ (ਐਨਬੀਡਬਲਯੂਐਲ) ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਜੰਗਲੀ ਜੀਵਾਂ ਨਾਲ ਸਬੰਧਤ ਕੌਮੀ ਪੱਧਰ ਦੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਉਹ ਰਾਜਕੋਟ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਪੰਜਾਬ ‘ਚ ਮਾਈਨਿੰਗ ਵਿਭਾਗ ਦੇ ਨਾਂ ‘ਤੇ ਫਰਜ਼ੀ ਵੈੱਬਸਾਈਟ; ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਉਣ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ

0

ਪੰਜਾਬ ‘ਚ ਮਾਈਨਿੰਗ ਵਿਭਾਗ ਦੇ ਨਾਂ ‘ਤੇ ਫਰਜ਼ੀ ਵੈੱਬਸਾਈਟ; ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਉਣ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ

ਪੰਜਾਬ ‘ਚ ਮਾਈਨਿੰਗ ਵਿਭਾਗ ਦੀ ਫਰਜ਼ੀ ਵੈੱਬਸਾਈਟ ਬਣਾ ਕੇ ਸਰਕਾਰੀ ਖਜ਼ਾਨੇ ਨੂੰ 50 ਲੱਖ ਰੁਪਏ ਦਾ ਨੁਕਸਾਨ ਪਹੁੰਚਾਉਣ ਵਾਲੇ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਗੌਰਵ ਕੁਮਾਰ ਵਜੋਂ ਹੋਈ ਹੈ।

40-50 ਲੱਖ ਦਾ ਨੁਕਸਾਨ

ਪੰਜਾਬ ਡੀਜੀਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ” ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਸਰਕਾਰ ਦੇ ਮਾਈਨਿੰਗ ਵਿਭਾਗ ਦੀ ਨਕਲ ਕਰਕੇ ਇੱਕ ਜਾਅਲੀ ਵੈੱਬਸਾਈਟ ਚਲਾਉਣ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁੱਖ ਦੋਸ਼ੀ ਗੌਰਵ ਕੁਮਾਰ ਨੂੰ ਪੰਜਾਬ ਸਰਕਾਰ ਦੇ ਮਾਈਨਿੰਗ ਪੋਰਟਲ ਦੀ ਕਲੋਨਿੰਗ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਸਦੇ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਲਈ ਜਾਅਲੀ ਪਰਮਿਟ ਜਾਰੀ ਕੀਤੇ ਗਏ, ਜਿਸ ਨਾਲ ਰਾਜ ਨੂੰ ₹40-50 ਲੱਖ ਦਾ ਨੁਕਸਾਨ ਹੋਇਆ। ਦੋਸ਼ੀ ਨੇ ਇੱਕ ਮਾਈਨਿੰਗ ਕਾਰੋਬਾਰੀ ਨਾਲ ਮਿਲ ਕੇ ਸੁਰੱਖਿਆ ਜਾਂਚਾਂ ਨੂੰ ਬਾਈਪਾਸ ਕਰਨ ਲਈ QR/ਬਾਰਕੋਡ ਦੀ ਵਰਤੋਂ ਕਰਕੇ 2000+ ਜਾਅਲੀ ਰਸੀਦਾਂ ਤਿਆਰ ਕੀਤੀਆਂ ਸਨ।

ਐਫ.ਆਈ.ਆਰ. ਦਰਜ

ਉਨ੍ਹਾਂ ਅੱਗੇ ਦੱਸਿਆ ਕਿ ‘ਇਸ ਕਾਰਜ ਪ੍ਰਣਾਲੀ ਵਿੱਚ ਜਾਅਲੀ ਮਾਈਨਿੰਗ ਫਾਰਮ ਤਿਆਰ ਕਰਨਾ ਅਤੇ ਜਾਰੀ ਕਰਨਾ ਸ਼ਾਮਲ ਸੀ, ਦੋਸ਼ੀ ਨੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਲੱਗੇ ਵਾਹਨਾਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣ ਲਈ ਸਰਕਾਰੀ ਵੈੱਬਸਾਈਟ ਨੂੰ ਧੋਖਾ ਦੇ ਰਿਹਾ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਾਫ਼ੀ ਨੁਕਸਾਨ ਹੋਇਆ। ਇਸ ਮਾਮਲੇ ਚ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਵੈੱਬਸਾਈਟ ਬੈਕਅੱਪ, ਜਾਅਲੀ ਰਸੀਦਾਂ, ਵਾਹਨਾਂ ਦੀਆਂ ਤਸਵੀਰਾਂ, ਮਾਈਨਿੰਗ ਸਮੱਗਰੀ ਸਰੋਤਾਂ ਅਤੇ ਮੰਜ਼ਿਲਾਂ, ਅਤੇ ਅਪਰਾਧ ਵਿੱਚ ਵਰਤੇ ਗਏ ਕੰਪਿਊਟਰ ਸਿਸਟਮ ਨੂੰ ਵੇਰਵਿਆਂ ਵਾਲੇ ਡਾਟਾ ਦੇ ਨਾਲ, ਬਰਾਮਦ ਕਰ ਲਿਆ ਗਿਆ ਹੈ।ਪੰਜਾਬ ਪੁਲਿਸ ਡਿਜੀਟਲ ਪਲੇਟਫਾਰਮਾਂ ਦੀ ਸੁਰੱਖਿਆ ਅਤੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ। ਸਾਈਬਰ ਕ੍ਰਾਈਮ ਸੈੱਲ ਟੀਮ ਨਾਗਰਿਕਾਂ ਨੂੰ ਔਨਲਾਈਨ ਘੁਟਾਲਿਆਂ ਅਤੇ ਵਿੱਤੀ ਅਪਰਾਧਾਂ ਤੋਂ ਬਚਾਉਣ ਲਈ 24 ਘੰਟੇ ਕੰਮ ਕਰ ਰਹੀ ਹੈ।”

ਇਹ ਵੀ ਪੜੋ : Samsung ਨੇ ਇੱਕੋ ਸਮੇਂ ਲਾਂਚ ਕੀਤੇ ਤਿੰਨ ਨਵੇਂ ਸਮਾਰਟਫੋਨ, ਮਿਲੇਗੀ 256GB ਤੱਕ ਦੀ ਸਟੋਰੇਜ, ਕੀਮਤ ਕਰ ਦੇਵੇਗੀ ਹੈਰਾਨ